Home Blog Page 782

ਮਾਨ ਸਰਕਾਰ ਦੀ ਇਤਿਹਾਸਕ ਪਹਿਲਕਦਮੀ ਸਦਕਾ 40 ਵਰ੍ਹਿਆਂ ਬਾਅਦ ਨਹਿਰੀ ਪਾਣੀ ਪੰਜਾਬ ਦੇ ਖੇਤਾਂ ਵਿੱਚ ਪੁੱਜਾ

0

👉238.90 ਕਰੋੜ ਰੁਪਏ ਦੇ ਕੰਢੀ ਨਹਿਰੀ ਪ੍ਰਾਜੈਕਟ ਨੇ 433 ਪਿੰਡਾਂ ਦੇ 1,25,000 ਏਕੜ ਰਕਬੇ ਵਿੱਚ ਸਿੰਜਾਈ ਸਹੂਲਤ ਬਹਾਲ ਕੀਤੀ: ਮੰਤਰੀ ਬਰਿੰਦਰ ਗੋਇਲ
Chandigarh News:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਇਤਿਹਾਸਕ ਪਹਿਲਕਦਮੀ ਸਦਕਾ ਸੂਬੇ ਦੇ ਕੰਢੀ ਖੇਤਰ ਦੇ ਹਜ਼ਾਰਾਂ ਕਿਸਾਨਾਂ ਨੂੰ ਕਰੀਬ ਚਾਰ ਦਹਾਕਿਆਂ ਦੇ ਲੰਮੇ ਅਰਸੇ ਦੀ ਉਡੀਕ ਪਿੱਛੋਂ ਸਿੰਜਾਈ ਲਈ ਨਹਿਰੀ ਪਾਣੀ ਮਿਲਿਆ ਹੈ, ਜੋ ਪੰਜਾਬ ਦੇ ਖੇਤੀਬਾੜੀ ਖੇਤਰ ਲਈ ਇੱਕ ਵੱਡੀ ਪ੍ਰਾਪਤੀ ਹੈ।ਸਿੰਜਾਈ ਸਬੰਧੀ ਲੰਮੇ ਸਮੇਂ ਤੋਂ ਦਰਪੇਸ਼ ਚੁਣੌਤੀਆਂ ਅਤੇ ਪੰਜਾਬ ਦੇ ਖੇਤੀਬਾੜੀ ਬੁਨਿਆਦੀ ਢਾਂਚੇ ਨੂੰ ਬਹਾਲ ਕਰਨ ਦੇ ਮੁੱਦੇ ਨੂੰ ਗੰਭੀਰਤਾ ਨਾਲ ਲੈਂਦਿਆਂ ਮਾਨ ਸਰਕਾਰ ਨੇ ਨਹਿਰੀ ਪਾਣੀ ਦੀ ਵੰਡ ਲਈ ਸਿੰਜਾਈ ਬੁਨਿਆਦੀ ਢਾਂਚੇ ਦੇ ਵਿਕਾਸ ‘ਤੇ ਪਿਛਲੀ ਕਾਂਗਰਸ ਸਰਕਾਰ ਦੇ 2019 ਤੋਂ 2022 ਤੱਕ ਦੇ ਅਰਸੇ ਵਿੱਚ ਖ਼ਰਚ ਕੀਤੀ ਕਰੀਬ 2046 ਕਰੋੜ ਰੁਪਏ ਦੀ ਰਾਸ਼ੀ ਨਾਲੋਂ ਲਗਭਗ 2.5 ਗੁਣਾਂ ਜ਼ਿਆਦਾ ਫੰਡ ਭਾਵ 2022 ਤੋਂ 2025 ਤੱਕ 4557 ਕਰੋੜ ਰੁਪਏ ਤੋਂ ਵੱਧ ਰਕਮ ਖ਼ਰਚ ਕੀਤੀ ਹੈ ਜਿਸ ਦੇ ਉਸਾਰੂ ਨਤੀਜੇ ਸਾਹਮਣੇ ਆਏ ਹਨ।ਇਸ ਸਬੰਧੀ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਆਪ ਸਰਕਾਰ ਦੀਆਂ ਪਹਿਲਕਦਮੀਆਂ ਸਦਕਾ ਕਈ ਖੇਤਰਾਂ ਵਿੱਚ ਕਿਸਾਨਾਂ ਨੂੰ ਲਗਭਗ 40 ਵਰ੍ਹਿਆਂ ਬਾਅਦ ਨਹਿਰੀ ਪਾਣੀ ਨਸੀਬ ਹੋਇਆ ਹੈ ਜਦਕਿ ਪਿਛਲੀਆਂ ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਕਰਕੇ ਕਿਸਾਨ ਇਸ ਦੀ ਉਮੀਦ ਛੱਡੀ ਬੈਠੇ ਸਨ।ਉਨ੍ਹਾਂ ਦੱਸਿਆ ਕਿ ਕੰਢੀ ਖੇਤਰ ਵਿੱਚ ਨਹਿਰੀ ਪਾਣੀ ਦੀ ਥੁੜ੍ਹ ਦੂਰ ਹੋਈ ਹੈ। ਮੁਕੇਰੀਆਂ ਹਾਈਡਲ ਚੈਨਲ ਤੋਂ ਨਿਕਲਦੀ 463 ਕਿਊਸਿਕ ਸਮਰੱਥਾ ਵਾਲੀ ਕੰਢੀ ਨਹਿਰ (ਤਲਵਾੜਾ ਤੋਂ ਬਲਾਚੌਰ), ਜਿਸ ਦੀ ਲੰਬਾਈ 129.035 ਕਿ.ਮੀ. ਹੈ, ਦੀ ਉਸਾਰੀ ਭਾਵੇਂ ਸਾਲ 1998 ਵਿੱਚ ਮੁਕੰਮਲ ਹੋਈ ਸੀ ਅਤੇ ਇਸੇ ਤਰ੍ਹਾਂ ਕੰਢੀ ਨਹਿਰ ਸਟੇਜ-2 ਤਹਿਤ (ਹੁਸ਼ਿਆਰਪੁਰ ਤੋਂ ਬਲਾਚੌਰ) ਤੱਕ ਮੇਨ ਨਹਿਰ ਦੀ ਉਸਾਰੀ ਦਾ ਕੰਮ ਸਾਲ 2016 ਵਿੱਚ ਮੁਕੰਮਲ ਹੋਇਆ

ਇਹ ਵੀ ਪੜ੍ਹੋ  ‘ਆਪ’ ਸਰਕਾਰ ਨੇ ਨਸ਼ਿਆਂ ਵਿਰੁੱਧ ਲੜਾਈ ਹੋਰ ਤੇਜ਼ ਕੀਤੀ-ਪੀੜਤਾਂ ਦਾ ਨਸ਼ਾ ਛੁਡਾਉਣ ਤੇ ਮੁੜ ਵਸੇਬੇ ‘ਤੇ ਧਿਆਨ ਕੇਂਦਰਿਤ ਕੀਤਾ

ਪ੍ਰੰਤੂ ਇਹ ਨਹਿਰਾਂ ਖ਼ਸਤਾ ਹੋਣ ਕਰਕੇ ਅਕਸਰ ਇਨ੍ਹਾਂ ਵਿਚ ਲੀਕੇਜ/ਸੀਪੇਜ ਦੀ ਸਮੱਸਿਆ ਬਣੀ ਰਹਿੰਦੀ ਸੀ ਅਤੇ ਇਹ ਨਹਿਰਾਂ ਆਪਣੀ ਪੂਰੀ ਸਮਰੱਥਾ ਅਨੁਸਾਰ ਪਾਣੀ ਨਹੀਂ ਪਹੁੰਚਾ ਰਹੀਆਂ ਸਨ।ਉਨ੍ਹਾਂ ਦੱਸਿਆ ਕਿ ਮਾਨ ਸਰਕਾਰ ਵੱਲੋਂ ਕੰਢੀ ਨਹਿਰੀ ਪ੍ਰਾਜੈਕਟ ਨੂੰ ਗੰਭੀਰਤਾ ਨਾਲ ਲਿਆ ਗਿਆ ਅਤੇ ਪਾਣੀ ਨੂੰ ਟੇਲਾਂ ਤੱਕ ਪਹੁੰਚਾਉਣ ਲਈ ਲਗਭਗ 238.90 ਕਰੋੜ ਰੁਪਏ ਦੀ ਲਾਗਤ ਨਾਲ ਕੰਢੀ ਨਹਿਰ ਨੈਟਵਰਕ ਦੀ ਕੰਕਰੀਟ ਲਾਈਨਿੰਗ ਅਤੇ ਵਿਕਾਸ ਕੀਤਾ ਗਿਆ। ਹੁਣ ਕੰਢੀ ਨਹਿਰ ਦਾ ਪਾਣੀ ਤਲਵਾੜਾ ਤੋਂ ਬਲਾਚੌਰ ਤੱਕ ਚੱਲ ਰਿਹਾ ਹੈ, ਜੋ ਤਕਰੀਬਨ 40 ਸਾਲ ਬਾਅਦ ਟੇਲਾਂ ਤੱਕ ਪਹੁੰਚਿਆ ਹੈ। ਇਸ ਨਾਲ 2 ਜ਼ਿਲ੍ਹਿਆਂ ਹਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ ਦੇ ਕੁਲ 433 ਪਿੰਡਾਂ ਨੂੰ ਫ਼ਾਇਦਾ ਹੋਇਆ ਹੈ ਜਿਸ ਨਾਲ ਦਸੂਹਾ, ਮੁਕੇਰੀਆਂ, ਟਾਂਡਾ-ਉੜਮੜ, ਸ਼ਾਮ ਚੁਰਾਸੀ, ਹੁਸ਼ਿਆਰਪੁਰ, ਚੱਬੇਵਾਲ, ਗੜ੍ਹਸ਼ੰਕਰ ਅਤੇ ਬਲਾਚੌਰ ਦੇ 1 ਲੱਖ 25 ਹਜ਼ਾਰ ਏਕੜ ਰਕਬੇ ਨੂੰ ਪਾਣੀ ਮਿਲ ਰਿਹਾ ਹੈ।ਉਨ੍ਹਾਂ ਦੱਸਿਆ ਕਿ ਕੰਢੀ ਨਹਿਰ ਸਟੇਜ-1 (ਤਲਵਾੜਾ ਤੋਂ ਹੁਸ਼ਿਆਰਪੁਰ) ਦੀ ਕੰਕਰੀਟ ਲਾਈਨਿੰਗ 120 ਕਰੋੜ ਰੁਪਏ ਦੀ ਲਾਗਤ ਨਾਲ ਪੂਰੀ ਕੀਤੀ ਗਈ ਹੈ। ਨਹਿਰ ਦੀ ਬਿਹਤਰ ਕਾਰਜਗੁਜ਼ਾਰੀ ਲਈ ਨਹਿਰ ਦੇ ਕੱਚੇ ਖਾਲਿਆਂ ਨੂੰ ਬਹਾਲ ਕੀਤਾ ਗਿਆ ਅਤੇ ਨਾਲ ਹੀ ਕੰਢੀ ਕੈਨਾਲ ਸਟੇਜ-1 ਅਧੀਨ ਆਉਂਦੀਆਂ 61 ਕਿਲੋਮੀਟਰ ਲੰਮੀਆਂ ਕੁਲ 11 ਡਿਸਟ੍ਰੀਬਿਊਟਰੀਆਂ ਨੂੰ ਬਹਾਲ ਕਰਨ ਦਾ ਕੰਮ ਕਰਵਾਇਆ ਗਿਆ ਜਿਸ ਨਾਲ ਹੁਸ਼ਿਆਰਪੁਰ ਦੇ 203 ਪਿੰਡਾਂ ਦੇ 28,500 ਏਕੜ ਰਕਬੇ ਨੂੰ ਲਾਭ ਹੋਇਆ। ਇਸ ਤੋਂ ਇਲਾਵਾ ਸਾਲ 2024-25 ਵਿੱਚ ਇਨ੍ਹਾਂ ਡਿਸਟ੍ਰੀਬਿਊਟਰੀਆਂ/ਮਾਈਨਰਾਂ ਵਿੱਚੋਂ ਨਿਕਲ ਰਹੇ 417.52 ਕਿਲੋਮੀਟਰ ਅੰਡਰਗਰਾਊਂਡ ਪਾਈਪਲਾਈਨ ਡਿਸਟ੍ਰੀਬਿਊਸ਼ਨ ਸਿਸਟਮ ਦਾ 58.78 ਕਰੋੜ ਰੁਪਏ ਦਾ ਪ੍ਰਾਜੈਕਟ ਸਰਕਾਰ ਵੱਲੋਂ ਪਾਸ ਕੀਤਾ ਗਿਆ ਅਤੇ ਇਹ ਕੰਮ ਇਸੇ ਮਹੀਨੇ ਮੁਕੰਮਲ ਹੋ ਜਾਵੇਗਾ।

ਇਹ ਵੀ ਪੜ੍ਹੋ  ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ; 6 ਲੱਖ ਕਿਸਾਨਾਂ ਨੂੰ 22,815 ਕਰੋੜ ਰੁਪਏ ਦਾ ਭੁਗਤਾਨ ਕੀਤਾ ਗਿਆ: ਲਾਲ ਚੰਦ ਕਟਾਰੂਚੱਕ

ਜਲ ਸਰੋਤ ਮੰਤਰੀ ਨੇ ਦੱਸਿਆ ਕਿ ਕੰਢੀ ਨਹਿਰ ਸਟੇਜ-2, ਜੋ ਹੁਸ਼ਿਆਰਪੁਰ ਤੋਂ ਬਲਾਚੌਰ ਤੱਕ ਪੈਂਦੀ ਹੈ, ਉਸ ਉੱਪਰ ਵੀ ਸਰਕਾਰ ਵੱਲੋਂ ਵੱਖ-ਵੱਖ ਕੰਮ ਕਰਵਾਏ ਗਏ। ਕੰਢੀ ਖੇਤਰ ਅਧੀਨ ਆਉਂਦੇ ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ ਦੇ ਕਿਸਾਨਾਂ ਨੂੰ ਸਿੰਜਾਈ ਸਹੂਲਤਾਂ ਪ੍ਰਦਾਨ ਕਰਨ ਲਈ ਇਸ ਨਹਿਰ ਅਧੀਨ ਆਉਂਦੀਆਂ ਲਗਭਗ 42 ਕਿ:ਮੀ: ਲੰਮੀਆਂ 6 ਫਲੋਅ ਡਿਸਟ੍ਰੀਬਿਊਟ੍ਰੀਆਂ ਨੂੰ ਰੀਸਟੋਰ ਕੀਤਾ ਗਿਆ ਜਿਸ ਨਾਲ ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ ਦੇ 72 ਪਿੰਡਾਂ ਦੇ 18,800 ਏਕੜ ਰਕਬੇ ਨੂੰ ਸਿੰਜਾਈ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।ਉਨ੍ਹਾਂ ਦੱਸਿਆ ਕਿ ਇਸੇ ਨਹਿਰ ਤੋਂ ਉੱਚੇ ਖੇਤਰ ਨੂੰ ਪਾਣੀ ਦੇਣ ਲਈ ਬਣਾਈਆਂ ਗਈਆਂ 5 ਲਿਫਟ ਸਕੀਮਾਂ ਦੀ ਹਾਲਾਤ ਬਹੁਤ ਖ਼ਸਤਾ ਸੀ, ਜਿਨ੍ਹਾਂ ਨੂੰ 34 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਤੌਰ ‘ਤੇ ਕਾਰਜਸ਼ੀਲ ਕੀਤਾ ਗਿਆ। ਇਨ੍ਹਾਂ ਲਿਫਟ ਸਕੀਮਾਂ ਦੇ ਡਿਸਟ੍ਰੀਬਿਊਸ਼ਨ ਸਿਸਟਮ ਨੂੰ ਵੀ ਬਹਾਲ ਕੀਤਾ ਗਿਆ, ਜਿਸ ਨਾਲ ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ ਦੇ 38 ਪਿੰਡਾਂ ਦੇ ਲਗਭਗ 11,576 ਏਕੜ ਬਰਾਨੀ ਰਕਬੇ ਨੂੰ ਸਿੰਜਾਈ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।ਸ੍ਰੀ ਗੋਇਲ ਨੇ ਦੱਸਿਆ ਕਿ ਕੰਢੀ ਨਹਿਰ ਦੇ ਪੁਰਾਣੇ ਸਿਸਟਮ ਨੂੰ ਚਲਾਉਣ ਦੇ ਨਾਲ-ਨਾਲ ਇਸ ਨਹਿਰ ਉੱਪਰ ਕਈ ਨਵੇਂ ਕੰਮਾਂ ਦੀ ਉਸਾਰੀ ਵੀ ਮਾਨ ਸਰਕਾਰ ਵਲੋਂ ਕੀਤੀ ਗਈ। ਇਸ ਨਹਿਰ ਉੱਪਰ 11.62 ਕਰੋੜ ਰੁਪਏ ਦੀ ਲਾਗਤ ਨਾਲ 5 ਨਵੀਆਂ ਲਿਫਟ ਸਕੀਮਾਂ ਲਗਾਈਆਂ ਗਈਆਂ ਹਨ, ਜਿਸ ਨਾਲ ਤਕਰੀਬਨ 1500 ਏਕੜ ਨਵੇਂ ਰਕਬੇ ਨੂੰ ਨਹਿਰੀ ਪਾਣੀ ਪ੍ਰਾਪਤ ਹੋਵੇਗਾ।

ਇਹ ਵੀ ਪੜ੍ਹੋ  ਸੜਕਾਂ ‘ਤੇ ਖੜ੍ਹਕੇ ਬਿਆਨ ਦੇਣ ਵਾਲਿਆਂ ਦੀ ਹੀ ਦੇਣ ਹਨ ਕੂੜੇ ਦੇ ਪੁਰਾਣੇ ਢੇਰ-ਅਜੀਤਪਾਲ ਸਿੰਘ ਕੋਹਲੀ

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸੇ ਤਰ੍ਹਾਂ ਜ਼ਮੀਨੀ ਪਾਣੀ ਦੇ ਪੱਧਰ ਨੂੰ ਉੱਚਾ ਚੁੱਕਣ ਲਈ 5 ਬੰਦ ਪਏ ਸਰਕਾਰੀ ਟਿਊਬਵੈੱਲਾਂ ਦੇ ਉੱਪਰ 20 ਲੱਖ ਰੁਪਏ ਦੀ ਲਾਗਤ ਨਾਲ ਜ਼ਮੀਨੀ ਪਾਣੀ ਦੇ ਰੀਚਾਰਜਿੰਗ ਸਟਰੱਕਚਰ ਬਣਾਏ ਗਏ ਹਨ ਅਤੇ 5.16 ਕਰੋੜ ਰੁਪਏ ਦੀ ਲਾਗਤ ਨਾਲ 24 ਛੱਪੜਾਂ ਦੀ ਉਸਾਰੀ ਕੀਤੀ ਗਈ ਹੈ ਜਿਸ ਨੂੰ ਨਹਿਰ ਦੇ ਪਾਣੀ ਰਾਹੀਂ ਸਮੇਂ-ਸਮੇਂ ‘ਤੇ ਭਰਿਆ ਜਾਵੇਗਾ। ਇਸ ਤੋਂ ਇਲਾਵਾ ਕੰਢੀ ਨਹਿਰ ਉੱਪਰ 4.18 ਕਰੋੜ ਰੁਪਏ ਦੀ ਲਾਗਤ ਨਾਲ 18 ਚੋਆਂ ਨੂੰ ਨਹਿਰ ਨਾਲ ਜੋੜਿਆ ਗਿਆ ਹੈ ਜਿਸ ਨਾਲ ਚੋਆਂ ਵਿੱਚ ਸਮੇ-ਸਮੇਂ ‘ਤੇ ਨਹਿਰ ਰਾਹੀਂ ਪਾਣੀ ਛੱਡਿਆ ਜਾਵੇਗਾ ਅਤੇ ਇਸ ਨਾਲ ਜ਼ਮੀਨੀ ਪਾਣੀ ਦਾ ਪੱਧਰ ਵਧੇਗਾ।ਜਲ ਸਰੋਤ ਮੰਤਰੀ ਨੇ ਉਚੇਚੇ ਤੌਰ ‘ਤੇ ਕਿਹਾ ਕਿ ਮਾਨ ਸਰਕਾਰ ਵੱਲੋਂ ਨਹਿਰ ਰਾਹੀਂ ਇੰਡਸਟਰੀ ਨੂੰ ਵੀ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ, ਜਿਸ ਨਾਲ ਧਰਤੀ ਹੇਠਲੇ ਪਾਣੀ ਦੀ ਵਰਤੋਂ ਵਿੱਚ ਕਟੌਤੀ ਹੋ ਰਹੀ ਹੈ ਅਤੇ ਸਰਕਾਰ ਦੇ ਮਾਲੀਏ ਵਿੱਚ ਵੀ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕੰਢੀ ਖੇਤਰ ਵਿੱਚ ਕੰਢੀ ਨਹਿਰ ਤੋਂ ਇਲਾਵਾ ਵੱਖ-ਵੱਖ ਚੋਆਂ ਦੇ ਉੱਪਰ 13 ਲੋਅ-ਅਰਥਨ ਡੈਮ ਹੁਸ਼ਿਆਰਪੁਰ ਅਤੇ ਐੱਸ.ਏ.ਐੱਸ. ਨਗਰ ਜ਼ਿਲ੍ਹਿਆਂ ਵਿੱਚ ਮੌਜੂਦ ਹਨ, ਜਿਸ ਰਾਹੀਂ ਵੱਖ-ਵੱਖ ਪਿੰਡਾਂ ਨੂੰ ਪਾਣੀ ਦੇਣ ਲਈ ਅੰਡਰਗਰਾਊਂਡ ਪਾਈਪਾਂ ਵਿਛਾਈਆਂ ਗਈਆਂ ਹਨ। ਇਹ ਸਿਸਟਮ ਕਾਫ਼ੀ ਸਮੇਂ ਤੋਂ ਖ਼ਸਤਾ ਹਾਲ ਸੀ। ਮਾਨ ਸਰਕਾਰ ਵੱਲੋਂ ਇਸ ਸਿਸਟਮ ਨੂੰ ਕਾਰਜਸ਼ੀਲ ਕਰਨ ਲਈ 11.50 ਕਰੋੜ ਰੁਪਏ ਦੀ ਲਾਗਤ ਨਾਲ ਕੰਮ ਕਰਵਾਇਆ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਪਾਣੀਆਂ ’ਤੇ ਸਾਜ਼ਿਸ਼ਾਂ ਘੜਨ ਲਈ ਭਾਜਪਾ ਨੂੰ ਘੇਰਿਆ, ਸਾਡੇ ਕੋਲ ਇਕ ਵੀ ਬੂੰਦ ਵਾਧੂ ਪਾਣੀ ਨਹੀਂ-ਮੁੱਖ ਮੰਤਰੀ

0

👉ਪੰਜਾਬ ਦੇ ਪਾਣੀਆਂ ਦੇ ਹੱਕਾਂ ਦੀ ਰਾਖੀ ਕਰਨ ਦਾ ਸੰਕਲਪ ਦੁਹਰਾਇਆ
👉ਭਾਜਪਾ ਦੀ ਅਗਵਾਈ ਵਾਲੀਆਂ ਕੇਂਦਰ ਤੇ ਹਰਿਆਣਾ ਸਰਕਾਰਾਂ ਸੱਤਾ ਦੀ ਦੁਰਵਰਤੋਂ ਕਰ ਰਹੀਆਂ-ਭਗਵੰਤ ਸਿੰਘ ਮਾਨ
Chandigarh News:ਹਰਿਆਣਾ ਅਤੇ ਕੇਂਦਰ ਦੀਆਂ ਸਰਕਾਰ ਵੱਲੋਂ ਪੰਜਾਬ ਦੇ ਪਾਣੀਆਂ ’ਤੇ ਡਾਕਾ ਮਾਰਨ ਦੀਆਂ ਕੋਝੀਆਂ ਸਾਜ਼ਿਸ਼ਾਂ ਘੜਨ ਲਈ ਭਾਰਤੀ ਜਨਤਾ ਪਾਰਟੀ ’ਤੇ ਵਰ੍ਹਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ ਕੋਲ ਕਿਸੇ ਵੀ ਹੋਰ ਸੂਬੇ ਨੂੰ ਦੇਣ ਲਈ ਇਕ ਵੀ ਬੂੰਦ ਵਾਧੂ ਪਾਣੀ ਨਹੀਂ ਹੈ।ਹਰਿਆਣਾ ਵਿੱਚ ਆਪਣੇ ਹਮਰੁਤਬਾ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸਿਰਫ ਮੀਡੀਆ ਦੇ ਰਾਹੀਂ ਸ੍ਰੀ ਨਾਇਬ ਸਿੰਘ ਸੈਣੀ ਦਾ ਪੱਤਰ ਪ੍ਰਾਪਤ ਕੀਤਾ ਹੈ ਅਤੇ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਤੁਸੀਂ ਸੰਵਿਧਾਨਕ ਅਹੁਦੇ ਉਤੇ ਬੈਠ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹੋ ਕਿ ਉਨ੍ਹਾਂ (ਪੰਜਾਬ ਦੇ ਮੁੱਖ ਮੰਤਰੀ) ਨੇ ਹਰਿਆਣਾ ਨੂੰ ਪਾਣੀ ਦੇਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਦਾਅਵਾ ਸਿਰਫ ਝੂਠ ਦਾ ਪੁਲੰਦ ਹੈ ਅਤੇ ਸੰਵਿਧਾਨਕ ਅਹੁਦੇ ਦੀ ਜ਼ਿੰਮੇਵਾਰੀ ਨਿਭਾਅ ਰਹੇ ਵਿਅਕਤੀ ਨੂੰ ਅਜਿਹਾ ਕਹਿਣਾ ਸ਼ੋਭਾ ਨਹੀਂ ਦਿੰਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਫੋਨ ਕੀਤਾ ਸੀ ਪਰ ਉਨ੍ਹਾਂ ਨੇ ਸ੍ਰੀ ਸੈਣੀ ਨੂੰ ਕਦੇ ਵੀ ਪਾਣੀ ਦੇਣ ਦਾ ਭਰੋਸਾ ਨਹੀਂ ਦਿੱਤਾ।ਮੁੱਖ ਮੰਤਰੀ ਨੇ ਕਿਹਾ ਕਿ ਉਹ ਅਜਿਹਾ ਵਾਅਦਾ ਤਾਂ ਹੀ ਕਰ ਸਕਦੇ, ਜੇਕਰ ਪੰਜਾਬ ਕੋਲ ਇਕ ਵੀ ਬੂੰਦ ਕਿਸੇ ਹੋਰ ਸੂਬੇ ਨਾਲ ਸਾਂਝੀ ਕਰਨ ਲਈ ਹੁੰਦੀ।

ਇਹ ਵੀ ਪੜ੍ਹੋ  ਉਦਯੋਗ ਬਣੇ ਨਵੇਂ ਕਲਾਸਰੂਮ: ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਨਿਵੇਕਲੇ ਬੀ.ਟੈਕ ਪ੍ਰੋਗਰਾਮ ਦਾ ਕੀਤਾ ਆਗ਼ਾਜ਼

ਮੁੱਖ ਮੰਤਰੀ ਨੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਹਰੇਕ ਸਾਲ ਪੰਜਾਬ, ਹਰਿਆਣਾ ਤੇ ਰਾਜਸਥਾਨ ਦਰਮਿਆਨ ਪਾਣੀ ਦੀ ਵੰਡ ਕਰਦਾ ਹੈ ਜੋ ਮੌਜੂਦਾ 21 ਮਈ ਤੋਂ ਅਗਲੇ ਸਾਲ ਦੀ 20 ਤੱਕ ਲਾਗੂ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਬੀ.ਬੀ.ਐਮ.ਬੀ. ਨੇ ਰਾਜਸਥਾਨ, ਹਰਿਆਣਾ ਅਤੇ ਪੰਜਾਬ ਨੂੰ ਕ੍ਰਮਵਾਰ 3.318 ਐਮ.ਏ.ਐਫ., 2.987 ਐਮ.ਏ.ਐਫ. ਅਤੇ 5.512 ਐਮ.ਏ.ਐਫ. ਪਾਣੀ ਦੀ ਵੰਡ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰਿਆਣਾ ਵਿੱਚ ਭਾਜਪਾ ਸਰਕਾਰ ਇਸ ਸਾਲ 31 ਮਾਰਚ ਤੱਕ ਆਪਣੇ ਹਿੱਸੇ ਦਾ ਪਾਣੀ ਵਰਤ ਚੁੱਕੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਬਾਅਦ ਹਰਿਆਣਾ ਸਰਕਾਰ ਨੇ ਪੰਜਾਬ ਨੂੰ ਅਪੀਲ ਕੀਤੀ ਸੀ ਕਿ ਉਸ ਕੋਲ ਲੋਕਾਂ ਲਈ ਪਾਣੀ ਵਾਲਾ ਪਾਣੀ ਵੀ ਨਹੀਂ ਹੈ। ਉਨ੍ਹਾਂ ਕਿਹਾ ਕਿ ਮਾਨਵਤਾ ਦੇ ਆਧਾਰ ’ਤੇ ਪੰਜਾਬ ਸਰਕਾਰ ਨੇ ਫਰਾਖਦਿਲੀ ਦਿਖਾਉਂਦਿਆਂ 6 ਮਾਰਚ, 2025 ਤੋਂ ਹਰਿਆਣਾ ਨੂੰ ਰੋਜ਼ਾਨਾ 4000 ਕਿਊਸਿਕ ਪਾਣੀ ਦੇਣਾ ਸ਼ੁਰੂ ਕਰ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਹਰਿਆਣਾ ਦੀ ਆਬਾਦੀ ਤਿੰਨ ਕਰੋੜ ਹੈ ਜਿਸ ਦੇ ਮੁਤਾਬਕ ਇਸ ਸੂਬੇ ਦੇ ਲੋਕਾਂ ਦੀਆਂ ਪਾਣੀ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ 1700 ਕਿਊਸਿਕ ਕਾਫੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਪੰਜਾਬ ਪਾਸੋਂ ਆਪਣੀ ਅਸਲ ਲੋੜ ਤੋਂ ਢਾਈ ਗੁਣਾ ਵੱਧ ਪਾਣੀ ਮੰਗਿਆ। ਉਨ੍ਹਾਂ ਕਿਹਾ ਕਿ ਇਸ ਦੇ ਬਾਵਜੂਦ ਪੰਜਾਬ ਅਪ੍ਰੈਲ ਮਹੀਨੇ ਤੋਂ ਰੋਜ਼ਾਨਾ ਇਹ ਪਾਣੀ ਦਿੰਦਾ ਆ ਰਿਹਾ ਹੈ।ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਹਰਿਆਣਾ ਨੇ ਇਹ ਤਰਕ ਦਿੰਦਿਆਂ ਕਿ ਇਸ ਪਾਣੀ ਨਾਲ ਗੁਜ਼ਾਰਾ ਨਹੀਂ ਹੁੰਦਾ, ਜਿਸ ਕਰਕੇ ਸੂਬੇ ਨੂੰ ਰੋਜ਼ਾਨਾ 8500 ਕਿਊਸਿਕ ਪਾਣੀ ਦੀ ਹੋਰ ਲੋੜ ਹੈ।

ਇਹ ਵੀ ਪੜ੍ਹੋ  ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ; 6 ਲੱਖ ਕਿਸਾਨਾਂ ਨੂੰ 22,815 ਕਰੋੜ ਰੁਪਏ ਦਾ ਭੁਗਤਾਨ ਕੀਤਾ ਗਿਆ: ਲਾਲ ਚੰਦ ਕਟਾਰੂਚੱਕ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤੋਂ ਸਿੱਧ ਹੁੰਦਾ ਹੈ ਕਿ ਇਹ ਪਾਣੀ ਸਿੰਚਾਈ ਮੰਤਵ ਲਈ ਚਾਹੀਦਾ ਹੈ ਅਤੇ ਇਹ ਸਮੱਸਿਆ ਵੀ ਇਸ ਕਰਕੇ ਪੈਦਾ ਹੋਈ ਹੈ ਕਿਉਂਕਿ ਹਰਿਆਣਾ ਨੇ ਆਪਣੇ ਪਾਣੀ ਦੀ ਵਰਤੋਂ ਸਹੀ ਢੰਗ ਨਾਲ ਨਹੀਂ ਕੀਤੀ। ਮੁੱਖ ਮੰਤਰੀ ਨੇ ਇਸ ਤੱਥ ਦਾ ਵੀ ਜ਼ਿਕਰ ਕੀਤਾ ਕਿ ਪੰਜਾਬ ਖੇਤਾਂ ਦੀ ਸਿੰਚਾਈ ਲਈ ਪਹਿਲਾਂ ਹੀ ਪਾਣੀ ਦੀ ਕਮੀ ਨਾਲ ਜੂਝ ਰਿਹਾ ਹੈ ਕਿਉਂਕਿ ਧਰਤੀ ਹੇਠਲੇ ਪਾਣੀ ਦਾ ਪੱਧਰ ਡਿੱਗ ਰਿਹਾ ਹੈ। ਉਨ੍ਹਾਂ ਕਿਹਾ ਕਿ ਡੈਮਾਂ ਵਿੱਚ ਪਾਣੀ ਦਾ ਪੱਧਰ ਚਿੰਤਾਜਨਕ ਸਥਿਤੀ ਵਿੱਚ ਹੇਠਾਂ ਆਇਆ ਹੈ। ਇਸ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੌਂਗ ਡੈਮ, ਭਾਖੜਾ ਡੈਮ ਅਤੇ ਰਣਜੀਤ ਸਾਗਰ ਡੈਮ ਵਿੱਚ ਪਾਣੀ ਦਾ ਪੱਧਰ ਬੀਤੇ ਸਾਲ ਦੇ ਮੁਕਾਬਲੇ ਕ੍ਰਮਵਾਰ 32 ਫੁੱਟ, 12 ਫੁੱਟ ਅਤੇ 14 ਫੁੱਟ ਹੇਠਾਂ ਆ ਚੁੱਕਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਲਈ ਪਾਣੀ ਦੀ ਇਕ-ਇਕ ਬੂੰਦ ਬੇਸ਼ਕੀਮਤੀ ਹੈ ਅਤੇ ਇਸ ਨੂੰ ਕਿਸੇ ਨਾਲ ਸਾਂਝਾ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਦਾ ਸਰੋਕਾਰ ਪੰਜਾਬ ਨਾਲ ਹੀ ਹੈ ਅਤੇ ਕਿਸੇ ਨੂੰ ਵੀ ਲਿਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਉਸ ਦੇ ਕਾਨੂੰਨੀ ਹੱਕ ਤੋਂ ਸੱਖਣਾ ਕਰਨ ਦੀ ਹਰਗਿਜ਼ ਇਜਾਜ਼ਤ ਨਹੀਂ ਦੇਵੇਗੀ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਭਾਜਪਾ ਹਰਿਆਣਾ ਅਤੇ ਕੇਂਦਰ ਦੀਆਂ ਸਰਕਾਰਾਂ ਰਾਹੀਂ ਸੂਬੇ ਨਾਲ ਧੱਕੇਸ਼ਾਹੀ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਬੀ.ਬੀ.ਐਮ.ਬੀ. ਵੱਲੋਂ ਪੰਜਾਬ ਦੇ ਪਾਣੀਆਂ ’ਤੇ ਡਾਕਾ ਮਾਰਨ ਲਈ ਆਏ ਦਿਨ ਨਵੇਂ ਮਤੇ ਪਾਸ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਸੂਬਾ ਸਰਕਾਰ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਡਟ ਕੇ ਪਹਿਰਾ ਦੇਵੇਗੀ ਅਤੇ ਕਿਸੇ ਨੂੰ ਵੀ ਸਾਡੇ ਪਾਣੀਆਂ ਨੂੰ ਖੋਹਣ ਦੀ ਆਗਿਆ ਨਹੀਂ ਦੇਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ 37 ਸਾਲ ਦੀ ਸ਼ਾਨਦਾਰ ਸੇਵਾ ਨਿਭਾਅ ਕੇ ਸੇਵਾ ਮੁਕਤ

0

👉ਐਸ.ਐਸ.ਪੀਜ ਡਾ. ਨਾਨਕ ਸਿੰਘ, ਸਰਤਾਜ ਸਿੰਘ ਚਹਿਲ, ਮੁਹੰਮਦ ਸਰਫ਼ਰਾਜ ਆਲਮ ਤੇ ਗਗਨ ਅਜੀਤ ਸਿੰਘ ਵੱਲੋਂ ਸ਼ਾਨਦਾਰ ਵਿਦਾਇਗੀ ਪਾਰਟੀ
Patiala News:ਪਟਿਆਲਾ ਰੇਂਜ ਦੇ ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ ਨੂੰ 37 ਸਾਲ 23 ਦਿਨ ਦੀ ਸ਼ਾਨਦਾਰ ਸੇਵਾ ਨਿਭਾਅ ਕੇ ਅੱਜ ਸੇਵਾ ਮੁਕਤ ਹੋਣ ਮੌਕੇ ਰੇਂਜ ਦੇ ਸਾਰੇ ਜ਼ਿਲ੍ਹਿਆਂ ਦੇ ਐਸ.ਐਸ.ਪੀਜ ਡਾ. ਨਾਨਕ ਸਿੰਘ, ਸਰਤਾਜ ਸਿੰਘ ਚਹਿਲ, ਮੁਹੰਮਦ ਸਰਫ਼ਰਾਜ ਆਲਮ ਤੇ ਗਗਨ ਅਜੀਤ ਸਿੰਘ ਵੱਲੋਂ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ। ਇਸ ਦੌਰਾਨ ਵੱਡੀ ਗਿਣਤੀ ਸੇਵਾ ਮੁਕਤ ਉਚ ਅਧਿਕਾਰੀਆਂ ਤੋਂ ਇਲਾਵਾ ਪਟਿਆਲਾ ਰੇਂਜ ਦੇ ਮੌਜੂਦਾ ਅਧਿਕਾਰੀ ਵੀ ਮੌਜੂਦ ਸਨ।ਇਸ ਮੌਕੇ ਮਨਦੀਪ ਸਿੰਘ ਸਿੱਧੂ ਨੇ ਆਪਣੀ ਸੇਵਾ ਦੀ ਸ਼ੁਰੂਆਤ ਤੋਂ ਲੈਕੇ ਸੇਵਾ ਮੁਕਤੀ ਤੱਕ ਦੇ ਸ਼ਾਨਦਾਰ ਸਫ਼ਰ ਦਾ ਜਿਕਰ ਕਰਦਿਆਂ ਭਾਵੁਕ ਤਕਰੀਰ ‘ਚ ਕਿਹਾ ਕਿ ਉਨ੍ਹਾਂ ਨੂੰ ਆਪਣੀ ਖਾਕੀ ਵਰਦੀ ‘ਤੇ ਤਾਂ ਮਾਣ ਹੈ ਹੀ ਬਲਕਿ ਉਨ੍ਹਾਂ ਵਿੱਚ ਦੌੜਦੇ ‘ਖਾਕੀ ਬਲੱਡ’ ‘ਤੇ ਵੀ ਬਹੁਤ ਮਾਣ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇੱਕ ਸਧਾਰਨ ਪਰਿਵਾਰ ‘ਚੋਂ ਉਠਕੇ ਪੁਲਿਸ ਦੇ ਇਸ ਉਚ ਅਧਿਕਾਰੀ ਤੱਕ ਦਾ ਸਫ਼ਰ ਕੀਤਾ ਤੇ ਔਖੇ ਵੇਲੇ ਨੌਕਰੀ ਕਰਦਿਆਂ ਗੋਲੀਆਂ ਦਾ ਵੀ ਸਾਹਮਣਾ ਕੀਤਾ ਪਰ ਹਮੇਸ਼ ਬੁਲੰਦ ਹੌਂਸਲੇ ਨਾਲ ਹੀ ਲੋਕਾਂ ਵਿੱਚ ਵਿਚਰਦੇ ਹੋਏ ਟੀਮ ਵਰਕ ਨੂੰ ਪਹਿਲ ਦਿੱਤੀ।

ਇਹ ਵੀ ਪੜ੍ਹੋ  ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ; 6 ਲੱਖ ਕਿਸਾਨਾਂ ਨੂੰ 22,815 ਕਰੋੜ ਰੁਪਏ ਦਾ ਭੁਗਤਾਨ ਕੀਤਾ ਗਿਆ: ਲਾਲ ਚੰਦ ਕਟਾਰੂਚੱਕ

ਸੇਵਾ ਮੁਕਤ ਹੋ ਰਹੇ ਡੀ.ਆਈ.ਜੀ ਸਿੱਧੂ ਨੇ ਮੌਜੂਦਾ ਅਧਿਕਾਰੀਆਂ ਨੂੰ ਨਸੀਹਤ ਦਿੱਤੀ ਕਿ ਉਹ ਜੇਕਰ ਆਮ ਲੋਕਾਂ ਦਾ ਦਰਦ ਮਹਿਸੂਸ ਕਰਨਗੇ ਤਾਂ ਸਾਡੀ ਸੇਵਾ ਕੀਤੀ ਸਫ਼ਲ ਹੋਵੇਗੀ। ਉਨ੍ਹਾਂ ਕਿਹਾ ਕਿ ਲੋਕ ਸੁੱਤੇ ਹੁੰਦੇ ਹਨ ਤੇ ਪੁਲਿਸ ਜਾਗਦੀ ਹੁੰਦੀ ਹੈ ਤੇ ਲੋਕਾਂ ਦੀ ਸਭ ਤੋਂ ਵੱਧ ਸੁੱਖ ਉਸ ਇਲਾਕੇ ਦੀ ਪੁਲਿਸ ਮੰਗਦੀ ਹੈ।ਇਸ ਮੌਕੇ ਪਟਿਆਲਾ ਦੇ ਐਸ.ਐਸ.ਪੀ. ਡਾ. ਨਾਨਕ ਸਿੰਘ, ਸੰਗਰੂਰ ਦੇ ਐਸ.ਐਸ.ਪੀ. ਸਰਤਾਜ ਸਿੰਘ ਚਹਿਲ, ਬਰਨਾਲ ਦੇ ਐਸ.ਐਸ.ਪੀ ਮੁਹੰਮਦ ਸਰਫ਼ਰਾਜ ਆਲਮ ਤੇ ਮਾਲੇਰਕੋਟਲਾ ਦੇ ਐਸ.ਐਸ.ਪੀ. ਗਗਨ ਅਜੀਤ ਸਿੰਘ ਨੇ ਡੀ.ਆਈ.ਜੀ. ਸਿੱਧੂ ਨਾਲ ਆਪਣੇ ਕੀਤੇ ਕੰਮਾਂ ਦੇ ਤਜਰਬੇ ਸਾਂਝੇ ਕਰਦਿਆਂ ਕਿਹਾ ਕਿ ਉਹ ਹਮੇਸ਼ਾ ਹੱਲਾਸ਼ੇਰੀ ਦਿੰਦੇ ਹੋਏ ਰਾਹ ਦਸੇਰਾ ਬਣੇ ਰਹੇ।ਸਮਾਗਮ ਵਿੱਚ ਵਿਸ਼ੇਸ਼ ਤੌਰ ‘ਤੇ ਪੁੱਜੇ ਸਾਬਕਾ ਏ.ਡੀ.ਜੀ.ਪੀ. ਗੁਰਿੰਦਰ ਸਿੰਘ ਢਿੱਲੋਂ, ਸਾਬਕਾ ਆਈਜੀ ਪਰਮਜੀਤ ਸਿੰਘ ਗਿੱਲ ਤੇ ਅਮਰ ਸਿੰਘ ਚਾਹਲ ਨੇ ਵੀ ਡੀ.ਆਈ.ਜੀ. ਸਿੱਧੂ ਦੀ ਪੇਸ਼ੇਵਾਰ ਕਾਬਲੀਅਤ ਤੇ ਇੱਕ ਜ਼ਹੀਨ ਅਫ਼ਸਰ ਵਜੋਂ ਨਿਭਾਈਆਂ ਸੇਵਾਵਾਂ ਦੀ ਪ੍ਰਸ਼ੰਸਾ ਕੀਤੀ।

ਇਹ ਵੀ ਪੜ੍ਹੋ  ‘ਆਪ’ ਸਰਕਾਰ ਨੇ ਨਸ਼ਿਆਂ ਵਿਰੁੱਧ ਲੜਾਈ ਹੋਰ ਤੇਜ਼ ਕੀਤੀ-ਪੀੜਤਾਂ ਦਾ ਨਸ਼ਾ ਛੁਡਾਉਣ ਤੇ ਮੁੜ ਵਸੇਬੇ ‘ਤੇ ਧਿਆਨ ਕੇਂਦਰਿਤ ਕੀਤਾ

ਇਸ ਦੌਰਾਨ ਪਟਿਆਲਾ ਰੇਂਜ ਦੇ ਸਮੂਹ ਐਸ.ਐਸ.ਪੀਜ ਤੇ ਡੀ.ਆਈ.ਜੀ ਦਫ਼ਤਰ ਵੱਲੋਂ ਮਨਦੀਪ ਸਿੰਘ ਸਿੱਧੂ ਦਾ ਸਨਮਾਨ ਕੀਤਾ ਗਿਆ ਅਤੇ ਪੂਰੀ ਸ਼ਾਨ-ਓ-ਸ਼ੌਕਤ ਨਾਲ ਸੇਵਾ ਮੁਕਤ ਹੋ ਰਹੇ ਆਪਣੇ ਡੀ.ਆਈ.ਜੀ. ਨੂੰ ਨਿੱਘੀ ਵਿਦਾਇਗੀ ਦਿੱਤੀ ਗਈ।ਸਮਾਰੋਹ ਮੌਕੇ ਮਨਦੀਪ ਸਿੰਘ ਸਿੱਧੂ ਦੇ ਧਰਮ ਪਤਨੀ ਡਾ. ਸੁਖਮੀਨ ਸਿੱਧੂ, ਭਰਾ ਸਰਬੀਰ ਇੰਦਰ ਸਿੰਘ ਸਿੱਧੂ, ਬੇਟਾ ਅਮਿਤੇਸ਼ਵਰ ਸਿੰਘ ਸਿੱਧੂ ਸਮੇਤ ਐਸ.ਐਸ.ਪੀ ਵਿਜੀਲੈਂਸ ਬਿਉਰੋ ਰਾਜਪਾਲ ਸਿੰਘ, ਏ.ਆਈ.ਜੀ. ਜੋਨਲ ਸੀ.ਆਈ.ਡੀ. ਗੁਰਮੀਤ ਸਿੰਘ, ਐਸ.ਪੀ. ਦਿਲਪ੍ਰੀਤ ਸਿੰਘ, ਐਸ.ਪੀ ਪਲਵਿੰਦਰ ਸਿੰਘ ਚੀਮਾ, ਇੰਟੈਲੀਜੈਂਸ ਬਿਊਰੋ ਤੋਂ ਪਰਮਜੀਤ ਸ਼ਰਮਾ, ਸੇਵਾ ਮੁਕਤ ਅਧਿਕਾਰੀ ਰਤਨ ਲਾਲ ਮੌਂਗਾ, ਬਲਕਾਰ ਸਿੰਘ ਸਿੱਧੂ, ਅਜੇ ਮਲੂਜਾ, ਰਣਜੀਤ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਗਿੱਲ, ਸਤਪਾਲ ਸਿੰਘ ਸਿੱਧੂ, ਅਮਰਜੀਤ ਸਿੰਘ ਘੁੰਮਣ, ਗੁਰਦੀਪ ਸਿੰਘ, ਸਮਸ਼ੇਰ ਸਿੰਘ ਬੋਪਾਰਾਏ, ਕੇਸਰ ਸਿੰਘ, ਮਨਜੀਤ ਸਿੰਘ, ਸ਼ਰਨਜੀਤ ਸਿੰਘ, ਆਰ.ਐਸ. ਹਰਾ, ਕਸ਼ਮੀਰ ਸਿੰਘ ਗਿੱਲ, ਗੁਰਸ਼ਰਨ ਸਿੰਘ ਬੇਦੀ, ਨਰਿੰਦਰ ਕੌਸ਼ਲ, ਡੀ.ਆਈ.ਜੀ ਦਫ਼ਤਰ ਦੇ ਸੁਪਰਡੈਂਟ ਲਾਭ ਸਿੰਘ ਸਮੇਤ ਵੱਡੀ ਗਿਣਤੀ ਹੋਰ ਪੁਲਿਸ ਅਧਿਕਾਰੀਆਂ ਨੇ ਸ਼ਿਰਕਤ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਉਦਯੋਗ ਬਣੇ ਨਵੇਂ ਕਲਾਸਰੂਮ: ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਨਿਵੇਕਲੇ ਬੀ.ਟੈਕ ਪ੍ਰੋਗਰਾਮ ਦਾ ਕੀਤਾ ਆਗ਼ਾਜ਼

0

👉ਐਮ.ਆਰ.ਐਸ.ਪੀ.ਟੀ.ਯੂ. ਅਤੇ ਵਿਕਟੂਰਾ ਟੈਕਨਾਲੌਜੀਜ਼ ਨੇ ਸਿੱਖਿਆ-ਉਦਯੋਗ ਦੇ ਪਾੜੇ ਨੂੰ ਖ਼ਤਮ ਕਰਨ ਲਈ ਮਿਲਾਇਆ ਹੱਥ
Chandigarh News:ਸੂਬੇ ਵਿੱਚ ਹੁਨਰ-ਆਧਾਰਤ ਸਿੱਖਿਆ ‘ਤੇ ਧਿਆਨ ਕੇਂਦਰਿਤ ਕਰਦਿਆਂ ਤਕਨੀਕੀ ਸਿੱਖਿਆ ਨੂੰ ਉਦਯੋਗ ਦੀਆਂ ਲੋੜਾਂ ਦੇ ਹਾਣੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੇਸ਼ ਭਰ ਵਿੱਚ ਆਪਣੀ ਕਿਸਮ ਦੇ ਪਹਿਲੇ ਬੀ.ਟੈਕ. ਇਨ ਮਕੈਨੀਕਲ ਇੰਜੀਨੀਅਰਿੰਗ (ਇੰਡਸਟਰੀ ਇੰਟੀਗ੍ਰੇਟਿਡ) ਪ੍ਰੋਗਰਾਮ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ ਹੈ।ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.), ਬਠਿੰਡਾ ਅਤੇ ਫਰੀਦਾਬਾਦ ਦੀ ਵਿਕਟੂਰਾ ਟੈਕਨਾਲੌਜੀਜ਼ ਪ੍ਰਾਈਵੇਟ ਲਿਮਟਿਡ (ਵੀ.ਟੀ.ਪੀ.ਐਲ.) ਦਰਮਿਆਨ ਸਮਝੌਤਾ ਸਹੀਬੱਧ ਕੀਤਾ ਗਿਆ ਹੈ। ਇਹ ਦੇਸ਼ ਭਰ ਵਿੱਚ ਆਪਣੀ ਕਿਸਮ ਦਾ ਪਹਿਲਾ ਪ੍ਰੋਗਰਾਮ ਹੈ, ਜਿਸ ਤਹਿਤ ਪਹਿਲੇ ਸਮੈਸਟਰ ਤੋਂ ਹੀ ਵਿਦਿਆਰਥੀ ਉਦਯੋਗ ਦਾ ਹਿੱਸਾ ਬਣਨਗੇ ਅਤੇ ਉਦਯੋਗ ਕੈਂਪਸ ਨੂੰ ਯੂਨੀਵਰਸਿਟੀ ਦਾ ਡੀਮਡ ਕੈਂਪਸ ਮੰਨਿਆ ਜਾਵੇਗਾ।ਇਸ ਸਮਝੌਤੇ ‘ਤੇ ਐਮ.ਆਰ.ਐਸ.ਪੀ.ਟੀ.ਯੂ. ਦੇ ਰਜਿਸਟਰਾਰ ਡਾ. ਗੁਰਿੰਦਰ ਪਾਲ ਸਿੰਘ ਬਰਾੜ ਅਤੇ ਵਿਕਟੂਰਾ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਹਰਦੀਪ ਸਿੰਘ ਬਾਂਗਾ ਨੇ ਹਸਤਾਖਰ ਕੀਤੇ।ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਇਹ ਸਿਰਫ਼ ਇੱਕ ਸਮਝੌਤਾ ਨਹੀਂ ਹੈ – ਇਹ ਪੰਜਾਬ ਦੇ ਨੌਜਵਾਨਾਂ ਨਾਲ ਇੱਕ ਵਾਅਦਾ ਹੈ ਕਿ ਉਨ੍ਹਾਂ ਨੂੰ ਥਿਊਰੀ ਤੋਂ ਪਾਰ ਅਸਲ-ਸੰਸਾਰ ਦੀਆਂ ਐਪਲੀਕੇਸ਼ਨਾਂ, ਅਤਿ-ਆਧੁਨਿਕ ਤਕਨਾਲੋਜੀਆਂ ਅਤੇ ਵਿਹਾਰਕ ਅਨੁਭਵ ਵਾਲੀ ਸਿੱਖਿਆ ਪ੍ਰਦਾਨ ਕੀਤੀ ਜਾਵੇਗੀ।”

ਇਹ ਵੀ ਪੜ੍ਹੋ  ‘ਆਪ’ ਸਰਕਾਰ ਨੇ ਨਸ਼ਿਆਂ ਵਿਰੁੱਧ ਲੜਾਈ ਹੋਰ ਤੇਜ਼ ਕੀਤੀ-ਪੀੜਤਾਂ ਦਾ ਨਸ਼ਾ ਛੁਡਾਉਣ ਤੇ ਮੁੜ ਵਸੇਬੇ ‘ਤੇ ਧਿਆਨ ਕੇਂਦਰਿਤ ਕੀਤਾ

ਉਨ੍ਹਾਂ ਕਿਹਾ ਕਿ ਇਹ ਭਾਈਵਾਲੀ ਅਕਾਦਮਿਕ ਸਿਖਲਾਈ ਵਿੱਚ ਉਦਯੋਗਾਂ ਨੂੰ ਸ਼ਾਮਲ ਕਰਕੇ ਪੰਜਾਬ ਵਿੱਚ ਤਕਨੀਕੀ ਸਿੱਖਿਆ ਵਿੱਚ ਕ੍ਰਾਂਤੀ ਲਿਆਉਣ ‘ਤੇ ਕੇਂਦਰਿਤ ਹੈ, ਜੋ ਬੇਰੁਜ਼ਗਾਰੀ ਦੇ ਮੁੱਦੇ ਨੂੰ ਹੱਲ ਕਰਨ ਦਾ ਰਾਹ ਪੱਧਰਾ ਕਰੇਗਾ। ਸ ਸਮਝੌਤੇ ਦੇ ਮੁੱਖ ਪਹਿਲੂਆਂ ਨੂੰ ਉਜਾਗਰ ਕਰਦਿਆਂ, ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਬੀ.ਟੈਕ. ਇਨ ਮਕੈਨੀਕਲ ਇੰਜੀਨੀਅਰਿੰਗ (ਇੰਡਸਟਰੀ ਇੰਟੀਗ੍ਰੇਟਿਡ) ਪ੍ਰੋਗਰਾਮ ਚਾਰ ਸਾਲਾਂ ਦਾ ਹੋਵੇਗਾ। ਇਸ ਦੇ ਪੰਜ ਸਮੈਸਟਰ ਐਮ.ਆਰ.ਐਸ.ਪੀ.ਟੀ.ਯੂ. ਵਿਖੇ ਕਰਵਾਏ ਜਾਣਗੇ ਜਿਸ ਵਿੱਚ ਅਕਾਦਮਿਕ ਅਧਿਐਨ ਸ਼ਾਮਲ ਹੋਵੇਗਾ ਅਤੇ ਪ੍ਰੈਕਟੀਕਲ ਇੰਡਸਟਰੀਅਲ ਸਿਖਲਾਈ ਦੇ ਆਖਰੀ ਤਿੰਨ ਸਮੈਸਟਰ ਵਿਕਟੂਰਾ ਟੈਕਨਾਲੌਜੀਜ਼ ਵਿਖੇ ਕਰਵਾਏ ਜਾਣਗੇ। ਇਹ ਪ੍ਰੋਗਰਾਮ 30 ਵਿਦਿਆਰਥੀਆਂ ਦੇ ਬੈਚ ਨਾਲ ਸ਼ੁਰੂ ਕੀਤਾ ਜਾਵੇਗਾ ਤਾਂ ਜੋ ਹਰੇਕ ਵਿਦਿਆਰਥੀ ‘ਤੇ ਧਿਆਨ ਦਿੰਦਿਆਂ ਉੱਚ-ਗੁਣਵੱਤਾ ਵਾਲੀ ਸਿਖਲਾਈ ਨੂੰ ਯਕੀਨੀ ਬਣਾਇਆ ਜਾ ਸਕੇ।ਤਕਨੀਕੀ ਸਿੱਖਿਆ ਮੰਤਰੀ ਨੇ ਕਿਹਾ ਕਿ ਵਿਕਟੂਰਾ ਟੈਕਨਾਲੋਜੀਜ਼ ਅਨੁਭਵੀ ਸਿੱਖਿਆ ਅਤੇ ਨਵੀਨਤਾ ਨੂੰ ਉਤਸ਼ਾਹਿਤ ਕਰਨ ਲਈ ਐਮ.ਆਰ.ਐਸ.ਪੀ.ਟੀ.ਯੂ. ਕੈਂਪਸ ਵਿੱਚ ਇੱਕ ਵੀ.ਟੀ.ਪੀ.ਐਲ. ਐਡਵਾਂਸਡ ਆਟੋਮੇਸ਼ਨ ਲੈਬ ਸਥਾਪਤ ਕਰੇਗੀ। ਇਸ ਪ੍ਰੋਗਰਾਮ ਤਹਿਤ ਆਰਥਿਕ ਤੌਰ ‘ਤੇ ਪਛੜੇ ਹੋਣਹਾਰ ਵਿਦਿਆਰਥੀਆਂ ਲਈ 50 ਫ਼ੀਸਦ ਤੱਕ ਦੀ ਵਿੱਤੀ ਸਹਾਇਤਾ ਦੇ ਨਾਲ-ਨਾਲ ਉਦਯੋਗਿਕ ਸਿਖਲਾਈ ਦੌਰਾਨ ਮੁਫਤ ਰਿਹਾਇਸ਼, ਭੋਜਨ, ਸਥਾਨਕ ਆਵਾਜਾਈ ਅਤੇ ਵਜ਼ੀਫ਼ਾ ਵੀ ਪ੍ਰਦਾਨ ਕੀਤਾ ਜਾਵੇਗਾ।

ਇਹ ਵੀ ਪੜ੍ਹੋ  ਆਪ ਸੰਸਦ ਮੈਂਬਰ ਮਲਵਿੰਦਰ ਕੰਗ ਨੇ ਹਰਿਆਣਾ ਭਾਜਪਾ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਕੀਤੀ ਨਿੰਦਾ,ਕਿਹਾ – ਪੰਜਾਬ ਦਾ ਪਾਣੀ ਲੁੱਟਣ ਦੀ ਰਚ ਰਹੀ ਹੈ ਖ਼ਤਰਨਾਕ ਸਾਜ਼ਿਸ਼

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਿਦਿਅਕ ਖੇਤਰ ਦੀ ਨੁਹਾਰ ਬਦਲਣ ਪ੍ਰਤੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ, ਤਕਨੀਕੀ ਸਿੱਖਿਆ ਮੰਤਰੀ ਨੇ ਉਦਯੋਗਿਕ ਖੇਤਰ ਦੀਆਂ ਭਵਿੱਖੀ ਜ਼ਰੂਰਤਾਂ ਨਾਲ ਵਿਦਿਅਕ ਬੁਨਿਆਦੀ ਢਾਂਚੇ ਨੂੰ ਜੋੜਨ ਲਈ ਸਰਕਾਰ ਦੀ ਅਗਾਂਹਵਧੂ ਰਣਨੀਤੀ ‘ਤੇ ਜ਼ੋਰ ਦਿੱਤਾ। ਸੂਬਾ ਸਰਕਾਰ ਵੱਲੋਂ ਅਜਿਹਾ ਅਕਾਦਮਿਕ ਮਾਡਲ ਤਿਆਰ ਕੀਤਾ ਜਾ ਰਿਹਾ ਹੈ ਜੋ ਆਟੋਮੇਸ਼ਨ, ਉੱਨਤ ਨਿਰਮਾਣ ਅਤੇ ਰੋਬੋਟਿਕਸ ਦੀਆਂ ਮੰਗਾਂ ਨੂੰ ਪੂਰਾ ਕਰਦਾ ਹੈ।ਸਿੱਖਿਆ, ਪਾਠਕ੍ਰਮ ਵਿਕਾਸ ਅਤੇ ਫੈਕਲਟੀ ਸਿਖਲਾਈ ਵਿੱਚ ਸਰਗਰਮ ਸ਼ਮੂਲੀਅਤ ਲਈ ਵਿਕਟੂਰਾ ਟੈਕਨਾਲੋਜੀਜ਼ ਦੀ ਸ਼ਲਾਘਾ ਕਰਦਿਆਂ, ਸ. ਹਰਜੋਤ ਸਿੰਘ ਬੈਂਸ ਨੇ ਹੋਰ ਉਦਯੋਗਾਂ ਨੂੰ ਵੀ ਸੂਬਾ ਸਰਕਾਰ ਦੀਆਂ ਵਿਦਿਅਕ ਸੰਸਥਾਵਾਂ ਨਾਲ ਭਾਈਵਾਲੀ ਕਰਨ ਅਤੇ ਸੂਬੇ ਦੇ ਨੌਜਵਾਨਾਂ ਨੂੰ ਵਿਸ਼ਵਵਿਆਪੀ ਮੌਕਿਆਂ ਲਈ ਤਿਆਰ ਕਰਨ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ।ਇਸ ਮੌਕੇ ਡਾਇਰੈਕਟਰ ਤਕਨੀਕੀ ਸਿੱਖਿਆ ਸ੍ਰੀ ਮੋਨੀਸ਼ ਕੁਮਾਰ, ਡਾਇਰੈਕਟਰ ਵਿਕਟੂਰਾ ਟੈਕਨਾਲੌਜੀਜ਼ ਸ੍ਰੀ ਅਮਿਤਬੀਰ ਸਿੰਘ ਬਾਂਗਾ, ਸੀ.ਐਸ.ਆਰ. ਹੈੱਡ ਸ੍ਰੀ ਅਜੇ ਕੁਮਾਰ ਸੋਮਵੰਸ਼ੀ, ਐਮ.ਆਰ.ਐਸ.ਪੀ.ਟੀ.ਯੂ. ਦੇ ਪ੍ਰੋਗਰਾਮ ਮੈਂਟਰ ਡਾ. ਸੰਦੀਪ ਕਾਂਸਲ, ਕੋਆਰਡੀਨੇਟਰ ਡਾ. ਅਮਿਤ ਭਾਟੀਆ ਅਤੇ ਐਮ.ਆਰ.ਐਸ.ਪੀ.ਟੀ.ਯੂ. ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ; 6 ਲੱਖ ਕਿਸਾਨਾਂ ਨੂੰ 22,815 ਕਰੋੜ ਰੁਪਏ ਦਾ ਭੁਗਤਾਨ ਕੀਤਾ ਗਿਆ: ਲਾਲ ਚੰਦ ਕਟਾਰੂਚੱਕ

0

Chandigarh News:ਸੂਬੇ ਭਰ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਤੇਜ਼ੀ ਨਾਲ ਚੱਲ ਰਹੀ ਹੈ ਅਤੇ ਹੁਣ ਤੱਕ 114 ਲੱਖ ਮੀਟ੍ਰਿਕ ਟਨ ਕਣਕ ਮੰਡੀਆਂ ਵਿੱਚ ਪਹੁੰਚ ਚੁੱਕੀ ਹੈ ਜਿਸ ਵਿੱਚੋਂ 111 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।ਅੱਜ ਇੱਥੇ ਅਨਾਜ ਭਵਨ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਸਰਕਾਰੀ ਏਜੰਸੀਆਂ ਦੁਆਰਾ ਖਰੀਦ 100 ਲੱਖ ਮੀਟਰਿਕ ਟਨ ਦੇ ਅੰਕੜੇ ਨੂੰ ਪਾਰ ਕਰ ਗਈ ਹੈ ਅਤੇ ਮੌਜੂਦਾ ਸਮੇਂ ਮੰਡੀਆਂ ਵਿੱਚੋਂ 103 ਲੱਖ ਮੀਟਰਿਕ ਟਨ ਕਣਕ ਦੀ ਸਰਕਾਰੀ ਖਰੀਦ ਕੀਤੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ  ‘ਆਪ’ ਸਰਕਾਰ ਨੇ ਨਸ਼ਿਆਂ ਵਿਰੁੱਧ ਲੜਾਈ ਹੋਰ ਤੇਜ਼ ਕੀਤੀ-ਪੀੜਤਾਂ ਦਾ ਨਸ਼ਾ ਛੁਡਾਉਣ ਤੇ ਮੁੜ ਵਸੇਬੇ ‘ਤੇ ਧਿਆਨ ਕੇਂਦਰਿਤ ਕੀਤਾ

ਕਿਸਾਨਾਂ ਨੂੰ ਅਦਾਇਗੀਆਂ ਦੇ ਸਬੰਧ ਵਿੱਚ ਉਹਨਾਂ ਦੱਸਿਆ ਕਿ ਕਿਸਾਨਾਂ ਦੇ ਖਾਤਿਆਂ ਵਿੱਚ 22815 ਕਰੋੜ ਰੁਪਏ ਦੀ ਰਕਮ ਜਮ੍ਹਾਂ ਕਰਵਾਈ ਜਾ ਚੁੱਕੀ ਹੈ। ਹੁਣ ਤੱਕ 6,28,674 ਕਿਸਾਨ ਆਪਣੀ ਉਪਜ ਮੰਡੀਆਂ ਵਿੱਚ ਲਿਆ ਚੁੱਕੇ ਹਨ। ਉਹਨਾਂ ਅੱਗੇ ਦੱਸਿਆ ਕਿ ਚੁਕਾਈ ਵੀ ਤੇਜ਼ੀ ਨਾਲ ਕੀਤੀ ਜਾ ਰਹੀ ਹੈ ਅਤੇ 47.37 ਲੱਖ ਮੀਟਰਿਕ ਟਨ ਕਣਕ ਦੀ ਚੁਕਾਈ ਹੋ ਚੁੱਕੀ ਹੈ ਜੋ ਕਿ 72 ਘੰਟਿਆਂ ਦੇ ਨਿਯਮਾਂ ਅਨੁਸਾਰ 56.6 ਫ਼ੀਸਦ ਹੈ।ਸ ਤੋਂ ਇਲਾਵਾ ਸੁਚਾਰੂ ਅਤੇ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ ਕੁੱਲ 2885 ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ ਅਤੇ ਇਨ੍ਹਾਂ ਵਿੱਚੋਂ 1864 ਨਿਯਮਤ ਕੀਤੇ ਗਏ ਹਨ ਜਦੋਂ ਕਿ 1021 ਅਸਥਾਈ ਹਨ। ਮੰਤਰੀ ਨੇ ਅੱਗੇ ਦੱਸਿਆ ਕਿ ਇਸ ਵਾਰ ਝਾੜ ਬਹੁਤ ਜ਼ਿਆਦਾ ਰਿਹਾ ਹੈ ਜਿਸ ਕਾਰਨ ਪੰਜਾਬ ਵਿੱਚ ਬੰਪਰ ਫ਼ਸਲ ਹੋਈ ਹੈ।

ਇਹ ਵੀ ਪੜ੍ਹੋ  ਸੜਕਾਂ ‘ਤੇ ਖੜ੍ਹਕੇ ਬਿਆਨ ਦੇਣ ਵਾਲਿਆਂ ਦੀ ਹੀ ਦੇਣ ਹਨ ਕੂੜੇ ਦੇ ਪੁਰਾਣੇ ਢੇਰ-ਅਜੀਤਪਾਲ ਸਿੰਘ ਕੋਹਲੀ

ਇਸ ਨਾਲ 124 ਲੱਖ ਮੀਟ੍ਰਿਕ ਟਨ ਦੇ ਟੀਚੇ ਨੂੰ ਸਫਲਤਾਪੂਰਵਕ ਪੂਰਾ ਕਰਨ ਵਿੱਚ ਬਹੁਤ ਮਦਦ ਮਿਲੇਗੀ।ਹੋਰ ਜਾਣਕਾਰੀ ਦਿੰਦਿਆਂ ਸ੍ਰੀ ਕਟਾਰੂਚੱਕ ਨੇ ਦੱਸਿਆ ਕਿ ਉਹ ਨਿਯਮਤ ਅੰਤਰਾਲਾਂ ‘ਤੇ ਰਾਜ ਭਰ ਦੀਆਂ ਮੰਡੀਆਂ ਦਾ ਦੌਰਾ ਕਰ ਰਹੇ ਹਨ ਅਤੇ ਕਿਸੇ ਵੀ ਕਿਸਾਨ ਨੇ ਮੰਡੀਆਂ ਵਿੱਚ ਕੀਤੇ ਪ੍ਰਬੰਧਾਂ ਬਾਰੇ ਕੋਈ ਸ਼ਿਕਾਇਤ ਨਹੀਂ ਕੀਤੀ ਹੈ। ਇਸ ਦੇ ਨਾਲ ਹੀ ਬਾਰਦਾਨੇ, ਸਾਫ਼-ਸਫ਼ਾਈ, ਪੀਣ ਵਾਲਾ ਪਾਣੀ ਅਤੇ ਲੱਕੜ ਦੇ ਕਰੇਟ ਵਰਗੀਆਂ ਸਾਰੀਆਂ ਜ਼ਰੂਰੀ ਸਹੂਲਤਾਂ ਯਕੀਨੀ ਬਣਾਈਆਂ ਗਈਆਂ ਹਨ।ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਵਧੀਕ ਸਕੱਤਰ ਕਮਲ ਕੁਮਾਰ ਗਰਗ ਅਤੇ ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ ਸ਼ਾਮਿਲ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

‘ਆਪ’ ਸਰਕਾਰ ਨੇ ਨਸ਼ਿਆਂ ਵਿਰੁੱਧ ਲੜਾਈ ਹੋਰ ਤੇਜ਼ ਕੀਤੀ-ਪੀੜਤਾਂ ਦਾ ਨਸ਼ਾ ਛੁਡਾਉਣ ਤੇ ਮੁੜ ਵਸੇਬੇ ‘ਤੇ ਧਿਆਨ ਕੇਂਦਰਿਤ ਕੀਤਾ

0

👉ਨਸ਼ਾ ਛੁਡਾਊ ਕੇਂਦਰਾਂ ਵਿੱਚ ਬਿਸਤਰਿਆਂ ਦੀ ਗਿਣਤੀ 1,500 ਤੋਂ ਵਧਾ ਕੇ 5,000 ਕੀਤੀ; ਹਰੇਕ ਜ਼ਿਲ੍ਹੇ ਵਿੱਚ ਦਵਾਈਆਂ ਦੀ ਢੁਕਵੀਂ ਸਪਲਾਈ ਯਕੀਨੀ ਬਣਾਈ ਜਾਵੇਗੀ
👉ਮੁੱਖ ਮੰਤਰੀ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਕਿਸੇ ਵੀ ਅਣਗਹਿਲੀ ਲਈ ਸਖ਼ਤ ਕਾਰਵਾਈ ਦੀ ਚਿਤਾਵਨੀ
Chandigarh News: ਨਸ਼ਿਆਂ ਦੀ ਲਾਹਨਤ ਵਿਰੁੱਧ ਜਾਰੀ ਮੁਹਿੰਮ ਦੌਰਾਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੁਣ ਨਸ਼ੇ ਦੇ ਆਦੀਆਂ ਦਾ ਨਸ਼ਾ ਛੁਡਾਉਣ ਅਤੇ ਉਨ੍ਹਾਂ ਦੇ ਮੁੜ ਵਸੇਬੇ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ ਜਿਸ ਲਈ ਨਸ਼ਾ ਛੁਡਾਊ ਕੇਂਦਰਾਂ ਵਿੱਚ ਬਿਸਤਰਿਆਂ ਦੀ ਗਿਣਤੀ 1500 ਤੋਂ ਵਧਾ ਕੇ 5000 ਕਰ ਦਿੱਤੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਸੂਬਾ ਸਰਕਾਰ ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਸੁੱਟ ਕੇ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ‘ਤੇ ਪਹਿਲਾਂ ਹੀ ਧਿਆਨ ਕੇਂਦਰਿਤ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਨਸ਼ਾ ਤਸਕਰਾਂ ‘ਤੇ ਸ਼ਿਕੰਜਾ ਕੱਸਣ ਦੇ ਨਾਲ ਹੀ ਨਸ਼ਿਆਂ ਦੀ ਸਪਲਾਈ ਲਾਈਨ ਟੁੱਟ ਗਈ ਹੈ ਜਿਸ ਦੇ ਨਤੀਜੇ ਵਜੋਂ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰਾਂ ਵਿੱਚ ਪੀੜਤਾਂ ਦੀ ਗਿਣਤੀ ਵਧ ਗਈ ਹੈ।

ਇਹ ਵੀ ਪੜ੍ਹੋ  ਕੀ ਬਾਜਵਾ ਇਹ ਦੱਸਣਗੇ ਕਿ ਉਨ੍ਹਾਂ ਦੀ ਨਿੱਜਤਾ ਪੰਜਾਬ ਦੀ ਸੁਰੱਖਿਆ ਨਾਲੋਂ ਜ਼ਿਆਦਾ ਮਹੱਤਵਪੂਰਨ ਹੈ?-ਸੰਨੀ ਆਹਲੂਵਾਲੀਆ

ਇਸ ਲਈ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰਾਂ ਦਾ ਨੈੱਟਵਰਕ ਸਥਾਪਤ ਕੀਤਾ ਗਿਆ ਹੈ ਤਾਂ ਜੋ ਨਸ਼ੇ ਦੇ ਆਦੀਆਂ ਨੂੰ ਨਸ਼ਾ ਛੱਡਣ ਵਿੱਚ ਸਹਾਇਤਾ ਪ੍ਰਦਾਨ ਕਰਕੇ ਉਨ੍ਹਾਂ ਨੂੰ ਮਾਣ-ਸਨਮਾਨ ਵਾਲੀ ਜ਼ਿੰਦਗੀ ਜਿਊਣ ਦਾ ਮੌਕਾ ਦਿੱਤਾ ਜਾ ਸਕੇ।ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਮੱਦੇਨਜ਼ਰ ਮੌਜੂਦਾ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰਾਂ ਦੀ ਸਮਰੱਥਾ ਵਿੱਚ ਕਾਫ਼ੀ ਵਾਧਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਈ ਨਵੇਂ ਕੇਂਦਰ ਸਥਾਪਿਤ ਕੀਤੇ ਗਏ ਹਨ ਅਤੇ ਮੌਜੂਦਾ ਕੇਂਦਰਾਂ ਵਿੱਚ ਸੇਵਾ ਦੀ ਗੁਣਵੱਤਾ ਅਤੇ ਸਮੁੱਚੇ ਮਾਹੌਲ ਵਿੱਚ ਕਾਫ਼ੀ ਸੁਧਾਰ ਕੀਤਾ ਗਿਆ ਹੈ, ਜਿਸ ਵਿੱਚ ਏਅਰ ਕੰਡੀਸ਼ਨਿੰਗ ਦੀ ਵਿਵਸਥਾ ਵੀ ਸ਼ਾਮਲ ਹੈ। ਸਰਕਾਰ ਦੁਆਰਾ ਪ੍ਰਬੰਧਿਤ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰਾਂ ਵਿੱਚ ਬਿਸਤਰਿਆਂ ਦੀ ਗਿਣਤੀ 1,500 ਤੋਂ ਵਧਾ ਕੇ 5,000 ਕਰ ਦਿੱਤੀ ਗਈ ਹੈ।ਇਸੇ ਤਰ੍ਹਾਂ ਓ.ਓ.ਏ.ਟੀ. ਕੇਂਦਰਾਂ ਨੂੰ ਅਪਗ੍ਰੇਡ ਕਰਨ ਦੇ ਨਾਲ-ਨਾਲ ਜ਼ਰੂਰੀ ਦਵਾਈਆਂ ਦੀ ਢੁਕਵੀਂ ਉਪਲਬਧਤਾ ਨੂੰ ਯਕੀਨੀ ਬਣਾਇਆ ਗਿਆ ਹੈ।

ਇਹ ਵੀ ਪੜ੍ਹੋ  ਸੜਕਾਂ ‘ਤੇ ਖੜ੍ਹਕੇ ਬਿਆਨ ਦੇਣ ਵਾਲਿਆਂ ਦੀ ਹੀ ਦੇਣ ਹਨ ਕੂੜੇ ਦੇ ਪੁਰਾਣੇ ਢੇਰ-ਅਜੀਤਪਾਲ ਸਿੰਘ ਕੋਹਲੀ

ਲੋੜ ਅਨੁਸਾਰ ਨਵੇਂ ਓ.ਓ.ਏ.ਟੀ. ਕੇਂਦਰ ਵੀ ਸਥਾਪਿਤ ਕੀਤੇ ਗਏ ਹਨ, ਜਿਸ ਨਾਲ ਓ.ਓ.ਏ.ਟੀ. ਕੇਂਦਰਾਂ ਦੀ ਕੁੱਲ ਗਿਣਤੀ 529 ਤੋਂ ਵਧ ਕੇ 565 ਹੋ ਗਈ ਹੈ। ਅਗਲੇ ਕੁਝ ਦਿਨਾਂ ਵਿੱਚ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ‘ਤੇ ਜ਼ੋਰਦਾਰ ਲਗਾਮ ਕੱਸਦਿਆਂ ਆਪਣੀ ਕਾਰਵਾਈ ਨੂੰ ਹੋਰ ਤੇਜ਼ ਕੀਤਾ ਜਾਵੇਗਾ ਜਿਸ ਦੇ ਨਤੀਜੇ ਵਜੋਂ ਪੀੜਤਾਂ ਦੇ ਵੱਡੀ ਗਿਣਤੀ ਵਿੱਚ ਓ.ਓ.ਏ.ਟੀ. ਅਤੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਆਉਣ ਦੀ ਸੰਭਾਵਨਾ ਹੈ।ਦੱਸਣਯੋਗ ਹੈ ਕਿ ਭਗਵੰਤ ਸਿੰਘ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਨਿੱਜੀ ਤੌਰ ‘ਤੇ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਦੇ ਅਧਿਕਾਰ ਖੇਤਰ ਅਧੀਨ ਆਉਣ ਵਾਲੇ ਸਾਰੇ ਓ.ਓ.ਏ.ਟੀ. ਅਤੇ ਨਸ਼ਾ ਛੁਡਾਊ ਕੇਂਦਰਾਂ ‘ਤੇ ਲੋੜੀਂਦੀ ਮਾਤਰਾ ਵਿੱਚ ਦਵਾਈਆਂ, ਸਾਜ਼ੋ-ਸਮਾਨ ਅਤੇ ਬਿਸਤਰੇ ਉਪਲਬਧ ਹੋਣ। ਮੁੱਖ ਮੰਤਰੀ ਨੇ ਇਹ ਵੀ ਹਦਾਇਤ ਕੀਤੀ ਹੈ ਕਿ ਸੇਵਾਵਾਂ ਦੀ ਗੁਣਵੱਤਾ ਦੇ ਉੱਚ ਮਿਆਰ ਨੂੰ ਕਾਇਮ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਵਿੱਚ ਜੇਕਰ ਕੋਈ ਵੀ ਅਣਗਹਿਲੀ ਸਾਹਮਣੇ ਆਉਂਦੀ ਹੈ ਤਾਂ ਦੋਸ਼ੀਆਂ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

DAV COLLEGE ਦੇ ਕਾਮਰਸ ਵਿਭਾਗ ਨੇ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ

0

Bathinda News:ਡੀ.ਏ.ਵੀ.ਕਾਲਜ ਬਠਿੰਡਾ ਦੇ ਕਾਮਰਸ ਵਿਭਾਗ ਦੇ ਅੰਡਰਗ੍ਰੈਜੂਏਟ ਵਿਦਿਆਰਥੀਆਂ ਨੇ ਆਪਣੇ ਸੀਨੀਅਰ ਵਿਦਿਆਰਥੀਆਂ ਨੂੰ ਵਿਦਾਇਗੀ ਦਿੱਤੀ। ਵਿਦਿਆਰਥੀਆਂ ਨੇ ਕਾਮਰਸ ਵਿਭਾਗ ਦੀ ਸਮੁੱਚੀ ਫੈਕਲਟੀ ਦੀ ਮੌਜੂਦਗੀ ਵਿੱਚ ਸੱਭਿਆਚਾਰਕ ਪ੍ਰਦਰਸ਼ਨਾਂ ਅਤੇ ਮਜ਼ੇਦਾਰ ਖੇਡਾਂ ਵਾਲਾ ਜੀਵੰਤ ਸ਼ੋਅ ਪੇਸ਼ ਕੀਤਾ।ਵਿਦਿਆਰਥੀਆਂ ਨੇ ਦ੍ਰਿਸ਼ਿਆ ਸ਼ਰਮਾ ਅਤੇ ਸੇਜਲ ਵਰਗੇ ਆਪਣੇ ਸੀਨੀਅਰ ਵਿਦਿਆਰਥੀਆਂ ਨੂੰ ਮਿਸਟਰ ਕੌਨਫਿਡੈਂਟ ਅਤੇ ਮਿਸ ਕੌਨਫਿਡੈਂਟ ਦੇ ਖਿਤਾਬ ਵੀ ਦਿੱਤੇ। ਦੁਸ਼ਾਂਤ ਬਾਂਸਲ ਨੂੰ ਮਿਸਟਰ ਫੇਅਰਵੈੱਲ ਅਤੇ ਨਿਕਿਤਾ ਨੂੰ ਮਿਸ ਫੇਅਰਵੈੱਲ ਵਜੋਂ ਟੈਗ ਕੀਤਾ ਗਿਆ। ਡਾ. ਨੀਤੂ ਪੁਰੋਹਿਤ ਅਤੇ ਡਾ. ਮੋਨਿਕਾ ਘੁੱਲਾ ਇਸ ਮੌਕੇ ਜੱਜ ਸਨ।

ਇਹ ਵੀ ਪੜ੍ਹੋ  ਬੇ-ਭਰੋਸਗੀ ਦਾ ਮਤਾ; ਚਿੱਠੀਆਂ ਲਿਖ-ਲਿਖ ‘ਰਾਜਨ ਗਰਗ’ ਨੇ ‘ਕੌਂਸਲਰਾਂ’ ਵੱਲ ਪਾਈਆਂ, ਕੌਂਸਲਰਾਂ ਨੇ ਪੜ੍ਹ ਚਿੱਠੀਆਂ….

DAV COLLEGE ਦੇ ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਉੱਜਵਲ ਭਵਿੱਖ ਅਤੇ ਸਫ਼ਲ ਜੀਵਨ ਲਈ ਅਸ਼ੀਰਵਾਦ ਦਿੱਤਾ। ਵਾਈਸ ਪ੍ਰਿੰਸੀਪਲ ਅਤੇ ਮੁਖੀ, ਕਾਮਰਸ ਵਿਭਾਗ ਪ੍ਰੋ. ਪਰਵੀਨ ਕੁਮਾਰ ਗਰਗ ਨੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਬਾਹਰ ਜਾਣ ਵਾਲੇ ਵਿਦਿਆਰਥੀਆਂ ਨੇ ਆਪਣੇ ਕਾਲਜ ਵਿੱਚ ਬਿਤਾਏ ਦਿਨਾਂ ਨੂੰ ਯਾਦ ਕਰਦਿਆਂ ਦੱਸਿਆ ਕਿ ਉਹ ਕਾਲਜ ਨੂੰ ਕਿੰਨਾ ਯਾਦ ਕਰ ਰਹੇ ਹਨ।ਡਾ. ਸਤੀਸ਼ ਗਰੋਵਰ ਰਜਿਸਟਰਾਰ, ਪ੍ਰੋ. ਕੁਲਦੀਪ ਸਿੰਘ ਸਟਾਫ਼ ਸਕੱਤਰ, ਪ੍ਰੋ. ਵਿਕਾਸ ਕਾਟੀਆ, ਡਾ. ਕੁਸਮ ਗੁਪਤਾ, ਪ੍ਰੋ. ਸੰਦੀਪ ਭਾਟੀਆ, ਪ੍ਰੋ. ਕਰਮਪਾਲ ਕੌਰ, ਪ੍ਰੋ. ਰਵਿੰਦਰ ਸਿੰਘ, ਪ੍ਰੋ. ਅਮਿਤ ਸਿੰਗਲਾ, ਪ੍ਰੋ. ਮੋਨਿਕਾ ਭਾਟੀਆ, ਪ੍ਰੋ. ਸੀਮਾ ਗਰਗ, ਪ੍ਰੋ. ਨੇਹਾ, ਪ੍ਰੋ .ਹੀਨਾ ਬਿੰਦਲ, ਪ੍ਰੋ. ਪ੍ਰਿਅੰਕਾ, ਡਾ. ਸੋਨਿਕਾ ਅਗਰਵਾਲ, ਪ੍ਰੋ. ਰਿਸ਼ਵ, ਪ੍ਰੋ. ਜੋਤੀ, ਪ੍ਰੋ. ਸੋਨੀਆ ਮੰਗਲਾ, ਪ੍ਰੋ. ਪੂਨਮ ਅਤੇ ਪ੍ਰੋ. ਸ਼ਮਸ਼ੇਰ ਖਾਨਇਸ ਮੌਕੇ ਹਾਜ਼ਰ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਸੜਕਾਂ ‘ਤੇ ਖੜ੍ਹਕੇ ਬਿਆਨ ਦੇਣ ਵਾਲਿਆਂ ਦੀ ਹੀ ਦੇਣ ਹਨ ਕੂੜੇ ਦੇ ਪੁਰਾਣੇ ਢੇਰ-ਅਜੀਤਪਾਲ ਸਿੰਘ ਕੋਹਲੀ

0

👉ਵਿਧਾਇਕ ਵੱਲੋਂ ਨਗਰ ਨਿਗਮ ਵੱਲੋਂ ਕੂੜੇ ਦੇ ਡੰਪ ਨੂੰ ਲੱਗੀ ਅੱਗ ਕਾਬੂ ਪਾਉਣ ਦੇ ਯਤਨਾਂ ਦੀ ਸ਼ਲਾਘਾ
Patiala News:ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਮੁੜ ਕੂੜੇ ਦੇ ਡੰਪ ਦਾ ਜਾਇਜ਼ਾ ਲਿਆ ਅਤੇ ਨਗਰ ਨਿਗਮ ਵੱਲੋਂ ਕੂੜੇ ਦੇ ਡੰਪ ਨੂੰ ਗਰਮੀ ਵਧਣ ਕਰਕੇ ਲੱਗੀ ਅੱਗ ਨੂੰ ਬੁਝਾਉਣ ਦੇ ਲਈ ਤੁਰੰਤ ਕੀਤੇ ਯਤਨਾਂ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਦੱਸਿਆ ਕਿ ਨਿਗਮ ਦੀ ਟੀਮ ਨੇ ਬਹੁਤ ਮੁਸ਼ੱਕਤ ਨਾਲ ਅੱਗ ‘ਤੇ ਕਾਬੂ ਪਾ ਲਿਆ ਹੈ ਅਤੇ ਸਾਰੀਆਂ ਟੀਮਾਂ ਨੇ ਨਿਰੰਤਰ 24 ਘੰਟੇ ਨਿਗਰਾਨੀ ਕੀਤੀ ਹੈ।ਕੋਹਲੀ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ, ਕਮਿਸ਼ਨਰ ਪਰਮਵੀਰ ਸਿੰਘ, ਨਿਗਮ ਦੀ ਹੈਲਥ ਤੇ ਸੈਨੀਟੇਸ਼ਨ ਬ੍ਰਾਂਚ ਸਮੇਤ ਫਾਇਰ ਬ੍ਰਿਗੇਡ ਵੱਲੋਂ ਕੂੜੇ ਦੇ ਡੰਪ ‘ਤੇ ਪੂਰੀ ਚੌਕਸੀ ਨਾਲ ਕੀਤੇ ਅੱਗ ਬੁਝਾਊ ਯਤਨਾਂ ਸਦਕਾ ਹੁਣ ਅੱਗ ਬਿਲਕੁਲ ਬੁੱਝ ਚੁੱਕੀ ਹੈ, ਇਸ ਲਈ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਡਰਨ ਦੀ ਕੋਈ ਲੋੜ ਨਹੀਂ ਹੈ।

ਇਹ ਵੀ ਪੜ੍ਹੋ  ਸ਼ਹਿਰੀ ਖੇਤਰਾਂ ਦੀ ਆਮਦਨ ਵਧਾਉਣ ਤੇ ਕਾਨੂੰਨੀ ਝਗੜੇ ਨਿਪਟਾਉਣ ਲਈ ਵਿਧਾਇਕ ਗਿੱਲ ਨੇ ਭੇਜੀਆਂ ਤਜਵੀਜ਼ਾਂ

ਉਨ੍ਹਾਂ ਕਿਹਾ ਕਿ ਉਹ ਖ਼ੁਦ ਦੂਜੀ ਵਾਰ ਇਸ ਡੰਪ ਦਾ ਜਾਇਜ਼ਾ ਲੈ ਰਹੇ ਹਨ।ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਨੇ ਪਿਛਲੀਆਂ ਸਰਕਾਰਾਂ ਵਿੱਚ ਸੱਤਾ ਦਾ ਸੁੱਖ ਮਾਨਣ ਵਾਲਿਆਂ ਅਤੇ ਹੁਣ ਸੜਕਾਂ ‘ਤੇ ਖੜ੍ਹਕੇ ਕੂੜੇ ਦੇ ਡੰਪ ਬਾਰੇ ਬਿਆਨਬਾਜੀ ਕਰਨ ਵਾਲਿਆਂ ਨੂੰ ਕੋਸਦਿਆਂ ਕਿਹਾ ਕਿ ਇਹ ਡੰਪ ਪੁਰਾਣੀਆਂ ਸਰਕਾਰਾਂ ਦੀ ਹੀ ਦੇਣ ਹਨ, ਇਸ ਲਈ ਇਨ੍ਹਾਂ ਬਾਰੇ ਹੁਣ ਰਾਜਨੀਤੀ ਕਰਨੀ ਉਨ੍ਹਾਂ ਨੂੰ ਸ਼ੋਭਾ ਨਹੀਂ ਦਿੰਦੀ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਅਤੇ ਉਹ ਖ਼ੁਦ ਲੋਕਾਂ ਦੇ ਸੇਵਕ ਹੋਣ ਕਰਕੇ ਸ਼ਹਿਰ ਦੇ ਸੁਧਾਰ ਲਈ ਯਤਨਸ਼ੀਲ ਹਨ, ਕਿਉਂਕਿ ਚੋਣਾਂ ਸਮੇਂ ਸਿਆਸਤ ਹੋ ਚੁੱਕੀ ਹੈ ਅਤੇ ਹੁਣ ਸੇਵਾ ਦਾ ਸਮਾਂ ਹੈ।

ਇਹ ਵੀ ਪੜ੍ਹੋ  ਕੀ ਬਾਜਵਾ ਇਹ ਦੱਸਣਗੇ ਕਿ ਉਨ੍ਹਾਂ ਦੀ ਨਿੱਜਤਾ ਪੰਜਾਬ ਦੀ ਸੁਰੱਖਿਆ ਨਾਲੋਂ ਜ਼ਿਆਦਾ ਮਹੱਤਵਪੂਰਨ ਹੈ?-ਸੰਨੀ ਆਹਲੂਵਾਲੀਆ

ਉਨ੍ਹਾਂ ਕਿਹਾ ਕਿ ਵਿਰੋਧੀ ਘੱਟ ਸਮੇਂ ਵਿੱਚ ਬਹੁਤ ਕੁਝ ਹਾਸਲ ਕਰਨਾ ਚਾਹੁੰਦੇ ਹਨ।ਵਿਧਾਇਕ ਅਜੀਤਪਾਲ ਸਿੰਘ ਨੇ ਕਿਹਾ ਕਿ ਨਗਰ ਨਿਗਮ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇੱਕ ਬਹੁਤ ਵੱਡੀ ਤਜਵੀਜ ਤਿਆਰ ਕੀਤੀ ਹੈ ਅਤੇ ਬਹੁਤ ਜਲਦ ਪਟਿਆਲਾ ਵਾਸੀਆਂ ਨੂੰ ਇਸ ਡੰਪ ਤੋਂ ਪੱਕੇ ਤੌਰ ‘ਤੇ ਨਿਜਾਤ ਮਿਲ ਜਾਵੇਗੀ। ਇਸ ਮੌਕੇ ਨਗਰ ਨਿਗਮ ਦੇ ਫਾਇਰ ਅਫ਼ਸਰ ਰਾਜਿੰਦਰ ਕੌਸ਼ਲ ਤੇ ਹੋਰ ਅਧਿਕਾਰੀਆਂ ਤੋਂ ਇਲਾਵਾ ਕੌਂਸਲਰ ਗੁਰਜੀਤ ਸਿੰਘ ਸਾਹਨੀ, ਤਰਨਜੀਤ ਸਿੰਘ ਕੋਹਲੀ, ਦਵਿੰਦਰਪਾਲ ਸਿੰਘ ਮਿੱਕੀ, ਨਰੇਸ਼ ਕੁਮਾਰ ਕਾਕਾ, ਵਿਕਰਮ ਸ਼ਰਮਾ, ਰਣਜੀਤ ਸਿੰਘ ਚੰਡੋਕ, ਪੁਨੀਤ ਬੁੱਧੀਰਾਜਾ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਰਾਜਾ ਵੜਿੰਗ ਨੇ ਕੋਟਲੀ ਅਤੇ ਵਿਰੋਧ ਕਰ ਰਹੇ ਲੋਕਾਂ ‘ਤੇ ਕੀਤੀ ਐਫਆਈਆਰ ਦੀ ਨਿੰਦਾ ਕੀਤੀ

0

ਅਧਿਕਾਰੀਆਂ ਨੂੰ ਲਾਹਪਰਵਾਹੀ ਵਰਤਣ ਪ੍ਰਤੀ ਚੇਤਾਵਨੀ ਦਿੱਤੀ
Jalandhar News:ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਜਲੰਧਰ ਪੁਲਿਸ ਵੱਲੋਂ ਆਦਮਪੁਰ ਦੇ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਵਿਰੁੱਧ ਐਫਆਈਆਰ ਦਰਜ ਕਰਨ ਦੀ ਨਿੰਦਾ ਕੀਤੀ ਹੈ।ਵੜਿੰਗ ਨੇ ਇੱਕ ਬਿਆਨ ਵਿੱਚ ਕਿਹਾ ਕਿ ਆਦਮਪੁਰ ਤੋਂ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਵਿਰੁੱਧ ਦਰਜ ਕੀਤੀ ਗਈ ਐਫਆਈਆਰ ਬਦਲਾਖੋਰੀ ਦੀ ਭਾਵਨਾ ਹੈ।ਉਨ੍ਹਾਂ ਕਿਹਾ, ਜੇਕਰ ਆਮ ਆਦਮੀ ਪਾਰਟੀ ਸੋਚਦੀ ਹੈ ਕਿ ਉਹ ਕਾਂਗਰਸੀਆਂ ਨੂੰ ਇਸ ਤਰ੍ਹਾਂ ਡਰਾ ਸਕਦੀ ਹੈ, ਤਾਂ ਇਹ ਉਹਨਾਂ ਦਾ ਵਹਿਮ ਹੈ।

ਇਹ ਵੀ ਪੜ੍ਹੋ  ਹੋਟਲ ’ਚ ਲੱਗੀ ਅੱ+ਗ, 14 ਜਣੇ ਜਿੰਦਾ ਸ+ੜੇ, 22 ਲੋਕਾਂ ਨੂੰ ਬਚਾਇਆ

“ਇਹ ਸਾਰੇ ਅਧਿਕਾਰੀਆਂ ਨੂੰ ਸਪੱਸ਼ਟ ਕਰ ਦੇਣਾ ਚਾਹੀਦਾ ਹੈ, ਭਾਵੇਂ ਉਹ ਪੁਲਿਸ ਤੋਂ ਹੋਣ ਜਾਂ ਪ੍ਰਸ਼ਾਸਨ ਤੋਂ, ਕਿਰਪਾ ਕਰਕੇ ਕਾਨੂੰਨ ਦੀ ਉਲੰਘਣਾ ਨਾ ਕਰੋ। ਕਾਂਗਰਸੀਆਂ ਅਤੇ ਆਮ ਲੋਕਾਂ ਉੱਤੇ ਜ਼ੁਲਮ ਕਰਨ ਵਿੱਚ ‘ਆਪ’ ਦੇ ਸਹਿਯੋਗੀ ਵਜੋਂ ਕੰਮ ਨਾ ਕਰੋ”, ਉਨ੍ਹਾਂ ਨੂੰ ਲਾਹਪਰਵਾਹੀ ਵਰਤਣ ਪ੍ਰਤੀ ਚੇਤਾਵਨੀ ਦਿੱਤੀ ਤੇ ਕਿਹਾ ਕਿ ਉਹ ਉਹਨਾਂ ਨੂੰ ਜਵਾਹਦੇਹ ਠਹਿਰਾਉਣ ਲਈ ਵਚਨਬੱਧ ਹਨ।ਕੋਟਲੀ ਦੇ ਸਬੰਧ ਵਿੱਚ, ਉਨ੍ਹਾਂ ਅੱਗੇ ਕਿਹਾ, ਪੂਰੀ ਕਾਂਗਰਸ ਪਾਰਟੀ ਉਨ੍ਹਾਂ ਦੇ ਨਾਲ ਹੈ। “ਸਾਡੇ ਬਹਾਦਰ ਕਾਂਗਰਸੀ ਸਿਪਾਹੀ ਦੇ ਹੌਂਸਲੇ ਬੁਲੰਦ ਹਨ, ਜਿਵੇਂ ਕਿ ਰਾਹੁਲ ਗਾਂਧੀ ਪਾਰਟੀ ਦੇ ਅਜਿਹੇ ਨੇਤਾਵਾਂ ਦਾ ਵਰਣਨ ਕਰਦੇ ਰਹਿੰਦੇ ਹਨ”, ਉਨ੍ਹਾਂ ਨੇ ਅੱਗੇ ਕਿਹਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਸ਼੍ਰੋਮਣੀ ਕਮੇਟੀ ਨੇ ਮਨਾਇਆ ਸਰਦਾਰ ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਹਾੜਾ

0

Amritsar News:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਿੱਖ ਕੌਮ ਦੇ ਜਰਨੈਲ ਸਰਦਾਰ ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਜਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਗੁਰਚਰਨ ਸਿੰਘ ਵੱਲੋਂ ਅਰਦਾਸ ਕੀਤੀ ਗਈ। ਇਸੇ ਦੌਰਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਵਿਸ਼ਾਲ ਸਿੰਘ ਨੇ ਸੰਗਤ ਨੂੰ ਸਰਦਾਰ ਹਰੀ ਸਿੰਘ ਨਲਵਾ ਦੇ ਜੀਵਨ ਇਤਿਹਾਸ ਨਾਲ ਜੋੜਿਆ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਹਰੀ ਸਿੰਘ ਨਲਵਾ ਨੇ ਆਪਣੀ ਬਹਾਦਰੀ ਨਾਲ ਦੁਨੀਆਂ ਵਿਚ ਲੋਹਾ ਮਨਵਾਇਆ ਅਤੇ ਦਰਾ ਖੈਬਰ ਤੱਕ ਜਿੱਤਾਂ ਪ੍ਰਾਪਤ ਕੀਤੀਆਂ ।

ਇਹ ਵੀ ਪੜ੍ਹੋ  ਹੋਟਲ ’ਚ ਲੱਗੀ ਅੱ+ਗ, 14 ਜਣੇ ਜਿੰਦਾ ਸ+ੜੇ, 22 ਲੋਕਾਂ ਨੂੰ ਬਚਾਇਆ

ਉਨ੍ਹਾਂ ਕਿਹਾ ਕਿ ਸਰਦਾਰ ਹਰੀ ਸਿੰਘ ਨਲਵਾ ਦਾ ਸਿੱਖ ਰਾਜ ਦੀ ਸਥਾਪਤੀ ਲਈ ਵਿਸ਼ੇਸ਼ ਯੋਗਦਾਨ ਸੀ। ਉਨ੍ਹਾਂ ਸਿੱਖ ਜਰਨੈਲ ਦੇ ਜੀਵਨ ਤੋਂ ਸੇਧ ਲੈਣ ਦੀ ਪ੍ਰੇਰਣਾ ਕੀਤੀ। ਇਸ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਢਾਡੀ, ਕਵੀਸ਼ਰ ਜਥਿਆਂ ਵੱਲੋਂ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਇਆ ਗਿਆ।ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਰਿਆੜ, ਇੰਚਾਰਜ ਸ. ਪ੍ਰਜਿੰਦਰ ਸਿੰਘ, ਵਧੀਕ ਮੈਨੇਜਰ ਸ. ਨਿਸ਼ਾਨ ਸਿੰਘ ਜੱਫਰਵਾਲ, ਸ. ਜਸਪਾਲ ਸਿੰਘ ਢੱਡੇ, ਸ. ਗੁਰਤਿੰਦਰਪਾਲ ਸਿੰਘ, ਸ. ਅਜੈ ਸਿੰਘ, ਪ੍ਰਚਾਰਕ ਭਾਈ ਤਰਸੇਮ ਸਿੰਘ ਆਦਿ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ