Home Blog Page 783

ਬੇ-ਭਰੋਸਗੀ ਦਾ ਮਤਾ; ਚਿੱਠੀਆਂ ਲਿਖ-ਲਿਖ ‘ਰਾਜਨ ਗਰਗ’ ਨੇ ‘ਕੌਂਸਲਰਾਂ’ ਵੱਲ ਪਾਈਆਂ, ਕੌਂਸਲਰਾਂ ਨੇ ਪੜ੍ਹ ਚਿੱਠੀਆਂ….

0

Bathinda News: ਬਠਿੰਡਾ ਦੀ ਸਿਆਸਤ ਵਿਚ ਮੁੜ ਭੁਚਾਲ ਆਇਆ ਦਿਖਾਈ ਦੇ ਰਿਹਾ। ਵਿਰੋਧੀ ਕੌਂਸਲਰਾਂ ਵੱਲੋਂ ਸੀਨੀਅਰ ਡਿਪਟੀ ਮੇਅਰ ਅਸੋਕ ਪ੍ਰਧਾਨ ਵਿਰੁਧ ਦਿੱਤੇ ਬੇ-ਭਰੋਸਗੀ ਦੇ ਮਤੇ ਉਪਰ ਹੋਣ 2 ਮਈ ਨੂੰ ਵੋਟਿੰਗ ਹੋਣ ਜਾ ਰਹੀ ਹੈ। ਮੇਅਰ, ਡਿਪਟੀ ਮੇਅਰ ਤੇ ਐਫ ਸੀਸੀ ਮੈਂਬਰਾਂ ਤੋਂ ਬਾਅਦ ਕਾਂਗਰਸ ਕੋਲ ਨਗਰ ਨਿਗਮ ਦੇ ਵਿਚ ਹੁਣ ਸੀਨੀਅਰ ਡਿਪਟੀ ਮੇਅਰ ਦਾ ਅਹੁੱਦਾ ਹੀ ਬਚਿਆ ਹੈ, ਜਿਸਨੂੰ ਖੋਹਣ ਲਈ ਵਿਰੋਧੀ ਕਾਹਲੇ ਪਏ ਹੋਏ ਹਨ। ਇਸ ਦੌਰਾਨ ਕੌਂਸਲਰਾਂ ਦੀ ਵੁੱਕਤ ਵਧੀ ਹੋਈ ਹੈ ਤੇ ਦੋਨੇਂ ਧਿਰਾਂ ਵੱਧ ਤੋਂ ਵੱਧ ਕੌਂਸਲਰਾਂ ਨੂੰ ਆਪੋ-ਆਪਣੈ ਪਾਲੇ ਵਿਚ ਖਿੱਚਣ ਲਈ ਕਾਹਲੀਆਂ ਪਈਆਂ ਹੋਈਆਂ ਹਨ।

ਇਹ ਵੀ ਪੜ੍ਹੋ 2 ਮਈ ਨੂੰ ਹੋਵੇਗਾ ਅਸ਼ੋਕ ਪ੍ਰਧਾਨ ਦੀ ‘ਕਿਸਮਤ’ ਦਾ ਫੈਸਲਾ, ਦੋਨਾਂ ਧਿਰਾਂ ’ਚ ਜੋਰ-ਅਜਮਾਇਸ਼ ਜਾਰੀ

ਹਾਲਾਂਕਿ ਸ਼ਹਿਰ ਵਿਚ ਚਰਚਾ ਕਈ ਤਰ੍ਹਾਂ ਦੀਆਂ ਚੱਲ ਰਹੀਆਂ ਹਨ ਪ੍ਰੰਤੂ ਜਨਤਕ ਤੌਰ ’ਤੇ ਡਿੰਨਰ ਡਿਪਲੋਮੇਸੀ ਹੀ ਸਾਹਮਣੇ ਆਈ ਹੈ। ਵਿਰੋਧੀਆਂ ਵੱਲੋਂ ਲਗਾਤਾਰ ਲਗਾਏ ਜਾ ਰਹੇ ਸਿਆਸੀ ‘ਸੰਨ’ ਨੂੰ ਰੋਕਣ ਲਈ ਕਾਂਗਰਸ ਵੱਲੋਂ ਧੜਾ-ਧੜ ਬਾਗੀ ਕੌਂਸਲਰਾਂ ਵਿਰੁਧ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਮਹਿਲਾ ਕੌਂਸਲਰ ਕਮਲਜੀਤ ਕੌਰ ਦੇ ਪਤੀ ਤੇ ਕਾਂਗਰਸੀ ਆਗੂ ਚਰਨਜੀਤ ਸਿੰਘ ਭੋਲਾ ਅਤੇ ਉਸਤੋਂ ਬਾਅਦ ਬਲਾਕ ਕਾਂਗਰਸ 2 ਦੇ ਕਾਰਜ਼ਕਾਰੀ ਪ੍ਰਧਾਨ ਤੇ ਮਹਿਲਾ ਕੌਂਸਲਰ ਪੁਸ਼ਪਾ ਰਾਣੀ ਦੇ ਪਤੀ ਵਿਪਨ ਮਿੱਤੂ ਨੂੰ ਪਾਰਟੀ ਵਿਚੋਂ ਮੁਅੱਤਲ ਕਰ ਦਿੱਤਾ ਹੈ।

ਇਹ ਵੀ ਪੜ੍ਹੋ ਹੁਣ ਨਹੀਂ ਲੱਗੇਗਾ ਕੋਈ ਜਾਮ: ਦਸੰਬਰ 25 ਤੱਕ ਦੋ ਨਵੇਂ ਪੁਲ ਅੰਮ੍ਰਿਤਸਰ-ਤਰਨਤਾਰਨ ਵਿਚਕਾਰ ਆਵਾਜਾਈ ਨੂੰ ਬਣਾਉਣਗੇ ਸੁਖਾਲਾ:ਹਰਭਜਨ ਸਿੰਘ ਈਟੀਓ

ਕਾਂਗਰਸ ਲੀਡਰਸ਼ਿਪ ਨੂੰ ਹਾਲੇ ਵੀ ਡਰ ਸਤਾ ਰਿਹਾ ਹੈ, ਜਿਸਦੇ ਚੱਲਦੇ ਜਿੱਥੇ ਉਸਦੇ ਵੱਲੋਂ ਦਬਕਾ ਨੀਤੀ ਅਪਣਾਈ ਜਾ ਰਹੀ ਹੈ, ਉਥੇ ਪਿਆਰ ਤੇ ਵਫ਼ਾਦਾਰੀ ਦਾ ਸੰਦੇਸ਼ ਵੀ ਪੜਾਇਆ ਜਾ ਰਿਹਾ। ਇਹ ਸੰਦੇਸ਼ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਵੱਲੋਂ ਚਿੱਠੀਆਂ ਰਾਹੀਂ ਕਾਂਗਰਸ ਦੇ ਚੋਣ ਨਿਸ਼ਾਨ ’ਤੇ ਜਿੱਤੇ ਸਮੂਹ ਕੌਂਸਲਰਾਂ ਨੂੰ ਭੇਜੇ ਗਏ ਹਨ, ਜਿਸ ਵਿਚ ਪਾਰਟੀ ਦੇ ਆਗੂ ਤੇ ਸੀਨੀਅਰ ਡਿਪਟੀ ਮੇਅਰ ਅਸੋਕ ਕੁਮਾਰ ਦੇ ਹੱਕ ਵਿਚ ਭੁਗਤਣ ਦੀ ਅਪੀਲ ਕੀਤੀ ਗਈ ਹੈ। ਹਾਲਾਂਕਿ ਇੰਨ੍ਹਾਂ ਚਿੱਠੀਆਂ ਦਾ ਕੌਂਸਲਰਾਂ ਉਪਰ ਕਿੰਨਾਂ ਕੁ ਅਸਰ ਹੁੰਦਾ ਹੈ, ਉਹ 2 ਮਈ ਨੂੰ ਵੋਟਿੰਗ ਵਾਲੇ ਦਿਨ ਹੀ ਪਤਾ ਲੱਗੇਗਾ।

ਇਹ ਵੀ ਪੜ੍ਹੋ ਅੱਧੀ ਦਰਜ਼ਨ ਪੁਲਿਸ ਮੁਲਾਜਮਾਂ ਨੂੰ ਅਦਾਲਤ ਦਾ ਵੱਡਾ ਝਟਕਾ; ਕਰਨਾ ਪਏਗਾ ਪਏਗਾ ਪੌਲੀਗ੍ਰਾਫ ਟੈਸਟ ਦਾ ਸਾਹਮਣਾ

ਚਰਚਾ ਮੁਤਾਬਕ ਕਈ ਕੌਂਸਲਰਾਂ ਵੱਲੋਂ ਜ਼ਿਲ੍ਹਾਂ ਲੀਡਰਸ਼ਿਪ ਨੂੰ ਸਪੱਸ਼ਟ ਇਸ਼ਾਰਾ ਕੀਤਾ ਗਿਆ ਹੈ ਕਿ ਉਹ ਸੀਨੀਅਰ ਡਿਪਟੀ ਮੇਅਰ ਦੀ ਕੁਰਸੀ ’ਤੇ ਬਿਰਾਜ਼ਮਾਨ ਆਗੂ ਨਾਲ ‘ਸਿਆਸੀ’ ਸਬੰਧ ਠੀਕ ਨਾ ਹੋਣ ਕਰਕੇ ਉਸਦੇ ਹੱਕ ਵਿਚ ਵੋਟ ਨਹੀਂ ਪਾਉਣਗੇ ਪ੍ਰੰਤੂ ਨਾਲ ਇਹ ਵੀ ਕਿਹਾ ਹੈ ਕਿ ਉਹ ਉਲਟ ਵੋਟ ਵੀ ਨਹੀਂ ਪਾਉਣਗੇ। ਇਸੇ ਤਰ੍ਹਾਂ ਕਈ ਕੌਂਸਲਰਾਂ ਨੇ ਜ਼ਿਲ੍ਹਾ ਲੀਡਰਸ਼ਿਪ ਦੀਆਂ ਅਪੀਲਾਂ ਨੂੰ ਦਰਕਿਨਾਰ ਕਰਦਿਆਂ ਖੁੱਲ ਕੇ ਦੂਜੇ ਪਾਸੇ ਭੁਗਤਣ ਦਾ ਐਲਾਨ ਕਰ ਦਿੱਤਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

2 ਮਈ ਨੂੰ ਹੋਵੇਗਾ ਅਸ਼ੋਕ ਪ੍ਰਧਾਨ ਦੀ ‘ਕਿਸਮਤ’ ਦਾ ਫੈਸਲਾ, ਦੋਨਾਂ ਧਿਰਾਂ ’ਚ ਜੋਰ-ਅਜਮਾਇਸ਼ ਜਾਰੀ

0

Bathinda News: 34 ਕੌਂਸਲਰਾਂ ਵੱਲੋਂ ਲੰਘੇ ਸੋਮਵਾਰ ਨੂੰ ਸੀਨੀਅਰ ਡਿਪਟੀ ਮੇਅਰ ਅਸੋਕ ਪ੍ਰਧਾਨ ਵਿਰੁਧ ਲਿਆਂਦੇ ਬੇਭਰੋਸਗੀ ਦੇ ਮਤੇ ਉਪਰ ਹੁਣ 2 ਮਈ ਨੂੰ ਵੋਟਿੰਗ ਹੋਵੇਗੀ। ਨਗਰ ਨਿਗਮ ਦੇ ਮੇਅਰ ਪਦਮਜੀਤ ਸਿੰਘ ਮਹਿਤਾ ਵੱਲੋਂ ਸਵੇਰੇ 11 ਵਜੇਂ ਇਸ ਸਬੰਧੀ ਮੀਟਿੰਗ ਬੁਲਾਉਣ ਦਾ ਏਜੰਡਾ ਕੱਢ ਦਿੱਤਾ ਹੈ। ਦੋਨਾਂ ਧੜਿਆ ’ਚ ਹੁਣ ‘ਕੁਰਸੀ’ ਦੀ ਸ਼ੁਰੂ ਹੋਈ ਜੋਰ-ਅਜਮਾਇਸ਼ ਸਿਖ਼ਰਾਂ ’ਤੇ ਪੁੱਜ ਗਈ ਹੈ। ਅਸੋਕ ਪ੍ਰਧਾਨ ਦੇ ਵਿਰੁਧ ਮਨਪ੍ਰੀਤ ਬਾਦਲ ਧੜਾ ਵੀ ਬਠਿੰਡਾ ’ਚ ਡਟ ਗਿਆ ਹੈ।

ਇਹ ਵੀ ਪੜ੍ਹੋ ਹੋਟਲ ’ਚ ਲੱਗੀ ਅੱ+ਗ, 14 ਜਣੇ ਜਿੰਦਾ ਸ+ੜੇ, 22 ਲੋਕਾਂ ਨੂੰ ਬਚਾਇਆ

ਜਦੋਂਕਿ ਮਹਿਤਾ ਧੜਾ ਪਹਿਲਾਂ ਹੀ ਆਪਣੀਆਂ ਗੋਟੀਆਂ ਫਿੱਟ ਕਰਕੇ ਚੱਲ ਰਿਹਾ। ਕਾਂਗਰਸ ਵੱਲੋਂ ਆਪਣੇ ਕਿਲੇ ਨੂੰ ਬਚਾਉਣ ਲਈ ਸਥਾਨਕ ‘ਜਰਨੈਲਾਂ’ ਦੇ ਸਹਾਰੇ ਪੂਰੀ ਕੋਸਿਸ ਕੀਤੀ ਜਾ ਰਹੀ ਹੈ। ਉਧਰ, ਸੰਭਾਵਿਤ ਤੌਰ ’ਤੇ ਵਿਧਾਇਕ ਜਗਰੂਪ ਸਿੰਘ ਗਿੱਲ ਇਸ ਮੀਟਿੰਗ ਵਿਚ ਸ਼ਾਮਲ ਨਹੀਂ ਹੋ ਰਹੇ। ਹਾਲਾਂਕਿ ਉਨ੍ਹਾਂ ਦੇ ਸਮਰਥਕ ਕੋਂਸਲਰਾਂ ਦੀ ਰਣਨੀਤੀ ਕੀ ਰਹੇਗੀ, ਇਹ ਐਨ ਮੌਕੇ ’ਤੇ ਪਤਾ ਚੱਲੇਗਾ। ਵਿਰੋਧੀ ਧੜੇ ਦਾ ਸਾਰੀ ਬਾਜ਼ੀ ਕਾਂਗਰਸੀ ਕੌਸਲਰਾਂ ਦੇ ਸਿਰ ਉਪਰ ਹੈ।

ਇਹ ਵੀ ਪੜ੍ਹੋ ਅੱਧੀ ਦਰਜ਼ਨ ਪੁਲਿਸ ਮੁਲਾਜਮਾਂ ਨੂੰ ਅਦਾਲਤ ਦਾ ਵੱਡਾ ਝਟਕਾ; ਕਰਨਾ ਪਏਗਾ ਪਏਗਾ ਪੌਲੀਗ੍ਰਾਫ ਟੈਸਟ ਦਾ ਸਾਹਮਣਾ

ਚਰਚਾ ਮੁਤਾਬਕ ਮੇਅਰ ਦੀ ਚੋਣ ਦੀ ਤਰਜ਼ ’ਤੇ ਜਿੱਥੇ ਜਿਆਦਾਤਰ ਕਾਂਗਰਸੀ ਕੋਂਸਲਰ ਆਪਣੀ ਹੀ ਪਾਰਟੀ ਦੇ ਵਿਰੁਧ ਵੋਟ ਪਾਉਂਦੇ ਨਜ਼ਰ ਆਉਣਗੇ, ਉਥੇ ਕਈ ਨਾਮੀ ਚਿਹਰਿਆਂ ਦੀ ਨਿਗਮ ਹਾਊਸ ’ਚ ਗੈਰ-ਹਾਜ਼ਰੀ ਰੜਕਦੀ ਰਹੇਗੀ। ਕਾਂਗਰਸ ਪਾਰਟੀ ਨੇ ਵੀ ਆਪਣੀ ਅੰਦਰੂਨੀ ਫੁੱਟ ਨੂੰ ਰੋਕਣ ਦੇ ਲਈ ਸਖ਼ਤੀ ਦਾ ਡੰਡਾ ਚਲਾਇਆ ਹੋਇਆ ਹੈ ਤੇ ਦੋ ਮਹਿਲਾ ਕੌਂਸਲਰਾਂ ਦੇ ਪਤੀਆਂ ਚਰਨਜੀਤ ਸਿੰਘ ਭੋਲਾ ਅਤੇ ਕਾਂਗਰਸ ਦਾ ਬਲਾਕ ਕਾਰਜ਼ਕਾਰੀ ਪ੍ਰਧਾਨ ਵਿਪਨ ਮਿੱਤੂ ਨੂੰ ਪਾਰਟੀ ਵਿਚੋਂ ਮੁਅੱਤਲ ਕਰ ਦਿੱਤਾ ਹੈ। ਚਰਚਾ ਹੈ ਕਿ 2 ਮਈ ਦੀ ਮੀਟਿੰਗ ਤੋਂ ਪਹਿਲਾਂ ਹੀ ਕੁੱਝ ਹੋਰਨਾਂ ਨੂੰ ਬਾਹਰ ਦਾ ਰਾਸਤਾ ਦਿਖ਼ਾਇਆ ਜਾ ਸਕਦਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਸ਼ਹਿਰੀ ਖੇਤਰਾਂ ਦੀ ਆਮਦਨ ਵਧਾਉਣ ਤੇ ਕਾਨੂੰਨੀ ਝਗੜੇ ਨਿਪਟਾਉਣ ਲਈ ਵਿਧਾਇਕ ਗਿੱਲ ਨੇ ਭੇਜੀਆਂ ਤਜਵੀਜ਼ਾਂ

0

Bathinda News: ਬਠਿੰਡਾ ਸ਼ਹਿਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਸ਼ਹਿਰੀ ਖੇਤਰਾਂ ਦੀ ਆਮਦਨ ਵਧਾਉਣ ਤੇ ਕਾਨੂੰਨੀ ਝਗੜੇ ਨਿਪਟਾਉਣ ਲਈ ਸਰਕਾਰ ਨੂੰ ਤਜਵੀਜ਼ ਸੌਂਪੀ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਇਸ ਤਜਵੀਜ਼ ਦੇ ਨਾਲ ਜਿੱਥੇ ਆਰਥਿਕ ਤੌਰ ’ਤੇ ਡਾਵਾਡੋਲ ਦਿਖ਼ਾਈ ਦੇ ਰਹੀਆਂ ਸਥਾਨਕ ਸੰਸਥਾਵਾਂ ਦੀ ਵਿੱਤੀ ਹਾਲਾਤ ਸੁਧਰੇਗੀ, ਉਥੇ ਕਾਨੂੰਨੀ ਝਗੜੇ ’ਚ ਪਏ ਆਮ ਲੋਕਾਂ ਨੂੰ ਵੀ ਵੱਡੀ ਰਾਹਤ ਮਿਲੇਗੀ। ਵਿਧਾਇਕ ਸ: ਗਿੱਲ ਨੇ ਦਸਿਆ ਕਿ 26 ਅਪ੍ਰੈਲ ਨੂੰ ਉਨ੍ਹਾਂ ਵੱਲੋਂ ਇਸ ਮੁੱਦੇ ’ਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜ਼ਰੀਵਾਲ ਨਾਲ ਵੀ ਵਿਚਾਂਰ-ਵਿਟਾਂਦਰਾ ਕੀਤਾ ਹੈ, ਜਿੰਨ੍ਹਾਂ ਇਸ ਤਜਵੀਜ਼ ਦੀ ਸਲਾਘਾ ਕੀਤੀ ਹੈ।

ਇਹ ਵੀ ਪੜ੍ਹੋ ਹੋਟਲ ’ਚ ਲੱਗੀ ਅੱ+ਗ, 14 ਜਣੇ ਜਿੰਦਾ ਸ+ੜੇ, 22 ਲੋਕਾਂ ਨੂੰ ਬਚਾਇਆ

ਅਦਾਰਾ ਪੰਜਾਬੀ ਖ਼ਬਰਸਾਰ ਨੂੰ ਆਪਣੀ ਇਸ ਤਜਵੀਜ਼ ਦੀ ਕਾਪੀ ਭੇਜਦਿਆਂ ਉਨ੍ਹਾਂ ਦਸਿਆ ਕਿ ਇਸ ਮਸਲੇ ਉਪਰ ਵੀ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਵੱਲੋਂ ਵੀ ਉਨ੍ਹਾਂ ਦੇ ਨਾਲ ਗੱਲਬਾਤ ਕਰਦਿਆਂ ਹਾਂ ਪੱਖੀ ਹੂੰਗਾਰਾ ਭਰਿਆ ਹੈ। ਤਜਵੀਜ਼ ਬਾਰੇ ਵਿਸਥਾਰਪੂਰਵਕ ਗੱਲ ਕਰਦਿਆਂ ਸ: ਗਿੱਲ ਨੇ ਦਸਿਆ ਕਿ , ‘‘ ਪਹਿਲੀ ਤਜਵੀਜ਼ ਦੇ ਤਹਿਤ, ਅਜਿਹੀਆਂ ਇਮਾਰਤਾਂ ਜੋ ਯੋਜਨਾਬੱਧ ਖੇਤਰਾਂ ਵਿੱਚ ਹਨ ਪਰ ਇਮਾਰਤ ਬਾਈਲਾਜ਼ ਦੀ ਉਲੰਘਣਾ ਕਰਦੀਆਂ ਹਨ, ਉਨ੍ਹਾਂ ਨੂੰ ਇੱਕ ਵਾਰੀ ਲਈ ਨਿਯਮਤ ਕੀਤਾ ਜਾ ਸਕਦਾ ਹੈ। ’’

ਇਹ ਵੀ ਪੜ੍ਹੋ ਪਾਕਿਸਤਾਨ ਦੀ ਇੱਕ ਮਹਿਲਾ ਨਾਲ ਮੋਬਾਈਲ ਰਾਹੀਂ ਸੰਪਰਕ ਦੇ ਦੋਸ਼ ‘ਚ ਬਠਿੰਡਾ ਕੈਂਟ ਤੋਂ ਮੋਚੀ ਗ੍ਰਿਫਤਾਰ

ਸ: ਗਿੱਲ ਨੇ ਕਿਹਾ ਕਿ ਅਜਿਹੀਆਂ ਇਮਾਰਤਾਂ ਵਿਚ ਜਿਆਦਾਤਰ ਵਾਧੂ ਮੰਜ਼ਿਲਾਂ, ਅੱਗੇ-ਪਿੱਛੈ ਨਕਸ਼ੇ ਦੇ ਉਲਟ ਤਾਮੀਰ ਹੋਈ ਹੈ ਪ੍ਰੰਤੂ ਇਹ ਇਮਾਰਤਾਂ ਗੈਰ-ਕਾਨੂੰਨੀ ਇਲਾਕੇ ਵਿਚ ਨਹੀਂ ਹਨ ਤੇ ਇੰਨ੍ਹਾਂ ਨੂੰ ਨਿਯਮਤ ਕਰਨ ਲਈ ਸੰਰਚਨਾਤਮਕ ਸੁਰੱਖਿਆ ਸਰਟੀਫਿਕੇਟ ਅਤੇ ਨਿਯਮਤਕਰਨ ਫੀਸ ਲਾਗੂ ਕਰਨ ਦੀ ਯੋਜਨਾ ਬਣਾ ਕੇ ਜਿੱਥੇ ਸਰਕਾਰ ਨੂੰ ਵਾਧੂ ਆਮਦਨ ਪ੍ਰਾਪਤ ਹੋਵੇਗੀ, ਉਥੇ ਨਾਗਰਿਕਾਂ ਉਪਰੋਂ ਵੀ ਡਰ ਦੀ ਲਟਕ ਰਹੀ ਤਲਵਾਰ ਖ਼ਤਮ ਹੋਵੇਗੀ ਤੇ ਉਹ ਇਸ ਉਪਰ ਲੋਨ ’ਤੇ ਹੋਰ ਸਹੂਲਤ ਹਾਸਲ ਕਰ ਸਕਣਗੇ। ਇਸੇ ਤਰ੍ਹਾਂ ਦੂਜੀ ਤਜਵੀਜ਼ ਦੇ ਵਿਚ ਉਨ੍ਹਾਂ ਪੰਜਾਬ ਸਰਕਾਰ ਦੇ ਅਧੀਨ ਇੰਪਰੂਵਮੈਂਟ ਟਰੱਸਟਾਂ ਅਤੇ ਹੋਰ ਸ਼ਹਿਰੀ ਵਿਕਾਸ ਅਥਾਰਿਟੀਆਂ ਵੱਲੋਂ ਵੇਚੇ ਗਏ ਬੂਥਾਂ ਵਿੱਚ ਫਲੋਰ ਏਰੀਆ ਰੇਸ਼ੋ ਨੂੰ 1:1 ਤੋਂ ਵਧਾ ਕੇ ਛੱਤ ਅਤੇ ਪਹਿਲੀ ਮੰਜ਼ਿਲ ਦੀ ਇਜਾਜ਼ਤ ਦੇਣ ’ਤੇ ਵੀ ਜੋਰ ਦਿੱਤਾ ਹੈ।

ਇਹ ਵੀ ਪੜ੍ਹੋ ਮਨੀਲਾ ’ਚ ਪੰਜਾਬੀ ਨੌਜਵਾਨ ਦਾ ਗੋ+ਲੀਆਂ ਮਾਰ ਕੇ ਕਤ.ਲ

ਉਨ੍ਹਾਂ ਕਿਹਾ ਕਿ ਅਜਿਹਾ ਕਰਨ ਦੇ ਨਾਲ ਇੰਨ੍ਹਾਂ ਸ਼ਹਿਰੀ ਸੰਸਥਾਵਾਂ ਦੀ ਆਮਦਨ ਵਧਣ ਦੇ ਨਾਲ ਇੰਨ੍ਹਾਂ ਬੁੂਥਾਂ ਨੂੰ ਖ਼ਰੀਦਣ ਵਾਲਾ ਵਿਅਕਤੀ ਵੀ ਉਸ ਉਪਰ ਆਪਣੀ ਇੱਕ ਹੋਰ ਮੰਜਿਲ਼ ਉਸਾਰ ਸਕਦਾ ਹੈ। ਇਸਤੋਂ ਇਲਾਵਾ ਤੀਜੀ ਤੇ ਆਖ਼ਰੀ ਮਹੱਤਵਪੂਰਨ ਤਜਵੀਜ਼ ਵਿੱਚ ਵੀ ਉਨ੍ਹਾਂ ਪੂਰੇ ਪੰਜਾਬ ਦੇ ਵਿਚ ਯੋਜਨਾਬੱਧ ਖੇਤਰਾਂ ਵਿਚ ਬਣਾਈਆਂ ਕਲੌਨੀਆਂ ਵਿਚ ਵੀ ਲੰਬੇ ਸਮੇਂ ਤੋਂ ਜ਼ਮੀਨ ਅਧਿਗ੍ਰਹਣ ਕੇਸਾਂ ਸਬੰਧੀ ਚੱਲ ਰਹੀ ਲਿਟੀਗੇਸ਼ਨ ਨੂੰ ਘਟਾਉਣ ’ਤੇ ਜੋਰ ਦਿੱਤਾ ਹੈ। ਸ: ਗਿੱਲ ਨੇ ਦਾਅਵਾ ਕੀਤਾ ਹੈ ਕਿ ਜੇਕਰ ਅਜਿਹੇ ਕੇਸਾਂ ਨੂੰ ਪੰਜਾਬ ਸਰਕਾਰ ਦੀ ਲੈਂਡ ਪੁਲਿੰਗ ਪਾਲਿਸੀ ਅਧੀਨ ਲਿਆ ਕੇ ਸੁਲਝਾਉਣ ਦੀ ਕੋਸਿਸ ਕੀਤੀ ਜਾਵੇ ਤਾਂ ਇਸਦੇ ਨਾਲ ਯਕੀਨੀ ਤੌਰ ’ਤੇ ਕਾਨੂੰਨੀ ਝਗੜਿਆਂ ਵਿਚ ਸਰਕਾਰ ਦਾ ਜਾਇਆ ਹੋ ਰਿਹਾ ਪੈਸਾ ਤੇ ਮਾਨਵੀਂ ਸਕਤੀ ’ਤੇ ਰੋਕ ਲੱਗ ਸਕਦੀ ਹੈ। ਇਸਦੇ ਨਾਲ ਹੀ ਜਮੀਨ ਮਾਲਕ ਦਾ ਵੀ ਸਨਮਾਨਜਨਕ ਤਰੀਕੇ ਨਾਲ ਹੱਲ ਹੋ ਸਕਦਾ ਹੈ।

ਇਹ ਵੀ ਪੜ੍ਹੋ ਮਨਦੀਪ ਸਿੰਘ ਸਿੱਧੂ 37 ਸਾਲਾਂ ਦੀ ਸਰਵਿਸ ਤੋਂ ਸੇਵਾਮੁਕਤ; ਡੀਜੀਪੀ ਨੇ ਕੇਕ ਕੱਟਕੇ ਕੀਤੀ ਸੇਵਾਵਾਂ ਦੀ ਸ਼ਲਾਘਾ

ਉਨ੍ਹਾਂ ਦਸਿਆ ਕਿ ਲੈਂਡ ਪੁਲਿੰਗ ਮਾਡਲ ਮੋਹਾਲੀ ਵਿੱਚ ਪਹਿਲਾਂ ਹੀ ਸਫਲ ਹੋ ਚੁੱਕਾ ਹੈ ਅਤੇ ਹੁਣ ਇਸ ਨੂੰ ਹੋਰ ਸ਼ਹਿਰੀ ਇਲਾਕਿਆਂ ਵਿੱਚ ਲਾਗੂ ਕਰਨ ਦੀ ਯੋਜਨਾ ਬਣਾਈ ਜਾ ਸਕਦੀ ਹੈ। ਸ: ਗਿੱਲ ਨੇ ਅਖ਼ੀਰ ਵਿਚ ਕਿਹਾ ਕਿ,‘‘ਇਹ ਤਿੰਨ ਤਜਵੀਜ਼ਾਂ ਨਾ ਸਿਰਫ਼ ਸਰਕਾਰੀ ਆਮਦਨ ਵਿੱਚ ਵਾਧਾ ਕਰਨਗੀਆਂ, ਸਗੋਂ ਨਾਗਰਿਕਾਂ ਨੂੰ ਕਾਨੂੰਨੀ ਅਤੇ ਵਿਵਾਦ-ਮੁਕਤ ਜਾਇਦਾਦਾਂ ਦੀ ਸਹੂਲਤ ਵੀ ਦਿਵਾਣਗੀਆਂ।’’ ਗੌਰਤਲਬ ਹੈ ਕਿ ਦਹਾਕਿਆਂ ਤੋਂ ਸ਼ਹਿਰੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਨੇੜੇ ਤੋਂ ਦੇਖ ਚੁੱਕੇ ਵਿਧਾਇਕ ਜਗਰੂਪ ਸਿੰਘ ਗਿੱਲ ਇਸਤੋਂ ਪਹਿਲਾਂ ਕਰੀਬ 9 ਵਾਰ ਕੌਸਲਰ ਤੇ ਪ੍ਰਧਾਨ ਰਹਿਣ ਕਾਰਨ ਸ਼ਹਿਰੀ ਸੰਸਥਾਵਾਂ ਦੇ ਮਸਲਿਆਂ ਦੇ ਵੀ ਮਾਹਰ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਹੋਟਲ ’ਚ ਲੱਗੀ ਅੱ+ਗ, 14 ਜਣੇ ਜਿੰਦਾ ਸ+ੜੇ, 22 ਲੋਕਾਂ ਨੂੰ ਬਚਾਇਆ

Kolkata News: ਬੀਤੀ ਰਾਤ ਕਰੀਬ ਸਵਾ ਅੱਠ ਵਜੇਂ ਕੋਲਕਾਤਾ ਦੇ ਫਲਪੱਟੀ ਫਿਸ਼ਿੰਗ ਖੇਤਰ ਵਿੱਚ ਸਥਿਤ ਇੱਕ ਆਲੀਸ਼ਾਨ ਹੋਟਲ ਰਿੱਤੂ ਰਾਜ਼ ਨੂੰ ਲੱਗੀ ਅੱਗ ਕਾਰਨ 14 ਲੋਕਾਂ ਦੀ ਜਿੰਦਾ ਸੜਣ ਕਾਰਨ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਹਾਲਾਂਕਿ ਅੱਗ ਲੱਗਣ ਦੀ ਘਟਨਾ ਦਾ ਪਤਾ ਲੱਗਦਿਆਂ ਹੀ ਪ੍ਰਸ਼ਾਸਨ ਵੱਲੋਂ ਚਲਾਏ ਰਾਹਤ ਕਾਰਜ਼ਾਂ ਦੇ ਚੱਲਦੇ 22 ਲੋਕਾਂ ਨੂੰ ਬਚਾਇਆ ਜਾ ਸਕਿਆ। ਹਾਲਾਂਕਿ ਘਟਨਾ ਬੀਤਣੇ ਦੇ 24 ਘੰਟੇ ਬਾਅਦ ਹੀ ਕਿਸੇ ਵਿਅਕਤੀ ਦੇ ਅੰਦਰ ਫ਼ਸੇ ਹੋਣ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ ਅੱਧੀ ਦਰਜ਼ਨ ਪੁਲਿਸ ਮੁਲਾਜਮਾਂ ਨੂੰ ਅਦਾਲਤ ਦਾ ਵੱਡਾ ਝਟਕਾ; ਕਰਨਾ ਪਏਗਾ ਪਏਗਾ ਪੌਲੀਗ੍ਰਾਫ ਟੈਸਟ ਦਾ ਸਾਹਮਣਾ

ਪ੍ਰਸ਼ਾਸਨ ਵੱਲੋਂ ਹਾਦਸੇ ਦੀ ਜਾਂਚ ਲਈ ਇੱਕ ਵਿਸ਼ੇਸ਼ ਟੀਮ ਬਣਾਈ ਗਈ ਹੈ। ਉਂਝ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਹੋਟਲ ਦੀ ਚੌਥੀ ਮੰਜ਼ਿਲ ’ਤੇ ਲੱਗੇ ਬਿਜਲੀ ਮੀਟਰ ਵਿੱਚ ਸ਼ਾਰਟ ਸਰਕਟ ਕਾਰਨ ਇਹ ਅੱਗ ਲੱਗੀ ਸੀ। ਇਹ ਅੱਗ ਥੋੜੇ ਸਮੇਂ ਵਿਚ ਹੀ ਭਿਆਨਕ ਰੂਪ ਧਾਰਨ ਕਰ ਗਈ ਤੇ ਕਈ ਲੋਕਾਂ ਨੇ ਆਪਣੀ ਜਾਨ ਬਚਾਉਣ ਲਈ ਹੋਟਲ ਦੀ ਛੱਤ ਅਤੇ ਖਿੜਕੀਆਂ ਤੋਂ ਛਾਲ ਮਾਰ ਦਿੱਤੀ। ਇਸ ਅੱਗ ਨੂੰ ਫ਼ਾਈਰ ਬ੍ਰਿਗੇਡ ਦੀਆਂ ਦਰਜ਼ਨਾਂ ਗੱਡੀਆਂ ਵੱਲੋਂ ਬੁਝਾਇਆ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਡਾ. ਸੁਖਚੈਨ ਗੋਗੀ ਨੇ ਪੇਡਾ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

0

👉ਅਮਨ ਅਰੋੜਾ ਵੱਲੋਂ ਨਵੇਂ ਚੇਅਰਪਰਸਨ ਨੂੰ ਵਧਾਈ ਅਤੇ ਕਿਹਾ, ਨਵਿਆਉਣਯੋਗ ਊਰਜਾ ਦੀ ਵੱਧ ਤੋਂ ਵੱਧ ਵਰਤੋਂ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ
Chandigarh News:ਡਾ. ਸੁਖਚੈਨ ਗੋਗੀ ਨੇ ਅੱਜ ਇੱਥੇ ਸੈਕਟਰ-33ਡੀ ਸਥਿਤ ਪੇਡਾ ਕੰਪਲੈਕਸ ਵਿਖੇ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਹਾਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮਾਤਾ ਸ੍ਰੀਮਤੀ ਹਰਪਾਲ ਕੌਰ, ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ, ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਵੀ ਡਾ. ਸੁਖਚੈਨ ਗੋਗੀ ਨੂੰ ਵਧਾਈ ਦਿੱਤੀ।

ਇਹ ਵੀ ਪੜ੍ਹੋ  ਕਣਕ ਦੇ ਨਾੜ ਨੂੰ ਅੱਗ ਲੱਗਣ ਕਾਰਨ ਝੁਲਸੇ ਵਿਅਕਤੀਆਂ ਦਾ ਇਲਾਜ ਪੰਜਾਬ ਸਰਕਾਰ ਕਰਵਾਏਗੀ : ਡਾ. ਬਲਬੀਰ ਸਿੰਘ

ਲੁਧਿਆਣਾ ਪੱਛਮੀ ਤੋਂ ਸਾਬਕਾ ਵਿਧਾਇਕ ਸਵਰਗੀ ਸ੍ਰੀ ਗੁਰਪ੍ਰੀਤ ਬੱਸੀ ਗੋਗੀ ਦੇ ਪਤਨੀ ਡਾ. ਸੁਖਚੈਨ ਗੋਗੀ ਆਪਣੇ ਪੁੱਤਰ ਸਵਰਾਜ ਗੋਗੀ ਅਤੇ ਹੋਰ ਰਿਸ਼ਤੇਦਾਰਾਂ ਨਾਲ ਪੇਡਾ ਕੰਪਲੈਕਸ ਵਿਖੇ ਪਹੁੰਚੇ। ਡਾ. ਸੁਖਚੈਨ ਗੋਗੀ ਨੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਉਨ੍ਹਾਂ ਉੱਤੇ ਭਰੋਸਾ ਪ੍ਰਗਟਾਉਣ ਲਈ ਧੰਨਵਾਦ ਕਰਦਿਆਂ ਸੌਂਪੀ ਗਈ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਦਾ ਅਹਿਦ ਲਿਆ।ਨਵੇਂ ਚੇਅਰਪਰਸਨ ਨੂੰ ਵਧਾਈ ਦਿੰਦਿਆਂ ਅਤੇ ਸਵਾਗਤ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਨਵਿਆਉਣਯੋਗ ਊਰਜਾ ਭਵਿੱਖ ਹੈ ਅਤੇ ਕੁਦਰਤੀ ਊਰਜਾ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਉਣ ਲਈ ਨਵਿਆਉਣਯੋਗ ਬੁਨਿਆਦੀ ਢਾਂਚੇ ਦਾ ਵਿਸਥਾਰ ਕਰਨਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।

ਇਹ ਵੀ ਪੜ੍ਹੋ  ਸੂਬਾ ਸਰਕਾਰ ਕਿਸਾਨਾਂ ਤੇ ਮਜਦੂਰਾਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ:ਲਾਲ ਚੰਦ ਕਟਾਰੂਚੱਕ

ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਨੇ ਕਿਹਾ, “ਡਾ. ਸੁਖਚੈਨ ਗੋਗੀ ਦੀ ਪੇਡਾ ਦੇ ਚੇਅਰਪਰਸਨ ਵਜੋਂ ਨਿਯੁਕਤੀ ਨਾਲ ਸਾਡੀ ਟੀਮ ਮੁਕੰਮਲ ਹੋ ਗਈ ਹੈ ਅਤੇ ਹੁਣ ਅਸੀਂ ਨਵਿਆਉਣਯੋਗ ਖੇਤਰ ਦੇ ਪ੍ਰਚਾਰ ਅਤੇ ਵਿਕਾਸ ਲਈ ਹੋਰ ਜ਼ੋਰਦਾਰ ਢੰਗ ਨਾਲ ਕੰਮ ਕਰਾਂਗੇ।” ਉਨ੍ਹਾਂ ਕਿਹਾ ਕਿ ਸੂਬੇ ਵਿੱਚ ਖੇਤੀਬਾੜੀ ਵਾਸਤੇ 4000 ਤੋਂ ਵੱਧ ਸੋਲਰ ਪੰਪ ਲਗਾਏ ਜਾ ਰਹੇ ਹਨ, ਜਦੋਂ ਕਿ ਸਰਕਾਰੀ ਇਮਾਰਤਾਂ ‘ਤੇ 36 ਮੈਗਾਵਾਟ ਦੇ ਸੋਲਰ ਰੂਫਟਾਪ ਪਲਾਂਟ ਪਹਿਲਾਂ ਹੀ ਲਗਾਏ ਜਾ ਚੁੱਕੇ ਹਨ।ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਅਸ਼ੋਕ ਪਰਾਸ਼ਰ (ਪੱਪੀ), ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਪਾਰਟੀ ਦੇ ਹੋਰ ਆਗੂ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਕੀ ਬਾਜਵਾ ਇਹ ਦੱਸਣਗੇ ਕਿ ਉਨ੍ਹਾਂ ਦੀ ਨਿੱਜਤਾ ਪੰਜਾਬ ਦੀ ਸੁਰੱਖਿਆ ਨਾਲੋਂ ਜ਼ਿਆਦਾ ਮਹੱਤਵਪੂਰਨ ਹੈ?-ਸੰਨੀ ਆਹਲੂਵਾਲੀਆ

0

👉ਪੁਲਿਸ ਜਾਂਚ ਤੋਂ ਭੱਜ ਰਹੇ ਹਨ ਬਾਜਵਾ-ਸੰਨੀ ਆਹਲੂਵਾਲੀਆ
Chandigarh News:ਆਮ ਆਦਮੀ ਪਾਰਟੀ (ਆਪ) ਨੇ ਇੱਕ ਵਾਰ ਫਿਰ ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ‘ਤੇ ਉਨ੍ਹਾਂ ਦੇ 50 ਗ੍ਰਨੇਡ ਵਾਲੇ ਬਿਆਨ ਲਈ ਤਿੱਖਾ ਹਮਲਾ ਕੀਤਾ ਹੈ। ਆਮ ਆਦਮੀ ਪਾਰਟੀ ਨੇ ਦੋਸ਼ ਲਗਾਇਆ ਕਿ ਬਾਜਵਾ ਜਾਣਬੁੱਝ ਕੇ ਪੁਲਿਸ ਜਾਂਚ ਤੋਂ ਭੱਜ ਰਹੇ ਹਨ।’ਆਪ’ ਨੇਤਾ ਸੰਨੀ ਆਹਲੂਵਾਲੀਆ ਨੇ ਕਿਹਾ ਕਿ ਪ੍ਰਤਾਪ ਬਾਜਵਾ ਨੇ ਪਹਿਲਾਂ 50 ਗ੍ਰਨੇਡ ਹੋਣ ਦਾ ਦਾਅਵਾ ਕੀਤਾ ਸੀ, ਪਰ ਜਦੋਂ ਪੁਲਿਸ ਉਨ੍ਹਾਂ ਤੋਂ ਪੁੱਛਗਿੱਛ ਕਰਨ ਗਈ ਤਾਂ ਉਹ ਆਪਣੇ ਬਚਾਅ ਵਿੱਚ ਹਾਈ ਕੋਰਟ ਚਲੇ ਗਏ।

ਇਹ ਵੀ ਪੜ੍ਹੋ  ਪਾਕਿਸਤਾਨ ਦੀ ਇੱਕ ਮਹਿਲਾ ਨਾਲ ਮੋਬਾਈਲ ਰਾਹੀਂ ਸੰਪਰਕ ਦੇ ਦੋਸ਼ ‘ਚ ਬਠਿੰਡਾ ਕੈਂਟ ਤੋਂ ਮੋਚੀ ਗ੍ਰਿਫਤਾਰ

ਜਦੋਂ ਉਹ ਪੁੱਛਗਿੱਛ ਲਈ ਪੁਲਿਸ ਕੋਲ ਗਏ ਤਾਂ ਉਨ੍ਹਾਂ ਨੇ ਸਹਿਯੋਗ ਨਹੀਂ ਕੀਤਾ। ਬਸ ਸਮਾਂ ਖ਼ਰਾਬ ਕੀਤਾ।ਹੁਣ ਜਦੋਂ ਪੁਲਿਸ ਜਾਂਚ ਪ੍ਰਕਿਰਿਆ ਨੂੰ ਅੱਗੇ ਵਧਾਉਣ ਲਈ ਉਨ੍ਹਾਂ ਤੋਂ ਮੋਬਾਈਲ ਦਾ ਪਾਸਵਰਡ ਮੰਗ ਰਹੀ ਹੈ, ਤਾਂ ਉਹ ਨਿੱਜਤਾ ਦਾ ਹਵਾਲਾ ਦਿੰਦੇ ਹੋਏ ਇਨਕਾਰ ਕਰ ਰਹੇ ਹਨ ਅਤੇ ਦੁਬਾਰਾ ਹਾਈ ਕੋਰਟ ਪਹੁੰਚ ਗਏ। ਪਰ ਸਵਾਲ ਇਹ ਹੈ ਕਿ ਜੇ ਬਾਜਵਾ ਦੀ ਗੱਲ ਸੱਚ ਹੈ, ਤਾਂ ਉਹ ਜਾਂਚ ਤੋਂ ਕਿਉਂ ਭੱਜ ਰਹੇ ਹਨ?ਆਹਲੂਵਾਲੀਆ ਨੇ ਸਵਾਲ ਕੀਤਾ ਕਿ ਕੀ ਪ੍ਰਤਾਪ ਬਾਜਵਾ ਦੀ ਨਿੱਜਤਾ ਪੰਜਾਬ ਅਤੇ ਇਸ ਦੇ ਤਿੰਨ ਕਰੋੜ ਲੋਕਾਂ ਦੀ ਸੁਰੱਖਿਆ ਨਾਲੋਂ ਜ਼ਿਆਦਾ ਮਹੱਤਵਪੂਰਨ ਹੈ?

ਇਹ ਵੀ ਪੜ੍ਹੋ  ਹੱਥੋ ਹੱਥ ਵਿਕ ਰਹੀ ਕਣਕ, ਕਿਸਾਨਾਂ ਨੂੰ ਹੁਣ ਤੱਕ 20500 ਕਰੋੜ ਰੂਪਏ ਦੀ ਕੀਤੀ ਅਦਾਇਗੀ- ਲਾਲ ਚੰਦ ਕਟਾਰੂਚੱਕ

‘ਆਪ’ ਆਗੂ ਨੇ ਪ੍ਰਤਾਪ ਬਾਜਵਾ ਨੂੰ ਅਪੀਲ ਕੀਤੀ ਕਿ ਉਹ ਇਸ ਮੁੱਦੇ ‘ਤੇ ਰਾਜਨੀਤੀ ਨਾ ਕਰਨ ਕਿਉਂਕਿ ਇਹ ਸੂਬੇ ਅਤੇ ਦੇਸ਼ ਦੀ ਸੁਰੱਖਿਆ ਦਾ ਮਾਮਲਾ ਹੈ। ਉਨ੍ਹਾਂ ਕਿਹਾ ਕਿ ਬਾਜਵਾ ਨੂੰ ਪੁਲਿਸ ਜਾਂਚ ਵਿੱਚ ਸਹਿਯੋਗ ਕਰਨਾ ਚਾਹੀਦਾ ਹੈ ਤਾਂ ਜੋ ਗ੍ਰਨੇਡ ਹਮਲੇ ਵਿੱਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਸਕੇ ਅਤੇ ਜਨਤਾ ਨੂੰ ਅਜਿਹੇ ਅਨਸਰਾਂ ਤੋਂ ਬਚਾਇਆ ਜਾ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਆਪ ਸੰਸਦ ਮੈਂਬਰ ਮਲਵਿੰਦਰ ਕੰਗ ਨੇ ਹਰਿਆਣਾ ਭਾਜਪਾ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਕੀਤੀ ਨਿੰਦਾ,ਕਿਹਾ – ਪੰਜਾਬ ਦਾ ਪਾਣੀ ਲੁੱਟਣ ਦੀ ਰਚ ਰਹੀ ਹੈ ਖ਼ਤਰਨਾਕ ਸਾਜ਼ਿਸ਼

0

Chandigarh News:ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਸੋਮਵਾਰ ਨੂੰ ਭਾਜਪਾ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਦੀ ਪੰਜਾਬ ਦੇ ਜਲ ਸਰੋਤਾਂ ਨੂੰ ਲੁੱਟਣ ਦੀਆਂ ਲਗਾਤਾਰ ਕੋਸ਼ਿਸ਼ਾਂ ਲਈ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਅੱਜ ਇੱਕ ਬਿਆਨ ਵਿੱਚ ਕੰਗ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਵੱਲੋਂ ਪੰਜਾਬ ਤੋਂ ਹੋਰ ਪਾਣੀ ਲੈਣ ਦੀ ਚੱਲ ਰਹੀ ਸਾਜ਼ਿਸ਼ ਵੱਲ ਇਸ਼ਾਰਾ ਕੀਤਾ ਜਦੋਂ ਕਿ ਸੂਬਾ ਪਹਿਲਾਂ ਹੀ ਪਾਣੀ ਦੀ ਭਾਰੀ ਘਾਟ ਦਾ ਸਾਹਮਣਾ ਕਰ ਰਿਹਾ ਹੈ।ਕੰਗ ਨੇ ਬੀਬੀਐਮਬੀ ਦੀ ਮੀਟਿੰਗ ਵਿੱਚ ਹਰਿਆਣਾ ਸਰਕਾਰ ਵੱਲੋਂ ਪੰਜਾਬ ਦੇ ਹਿੱਸੇ ਤੋਂ ਵੱਧ ਪਾਣੀ ਪ੍ਰਾਪਤ ਕਰਨ ਲਈ ਪੇਸ਼ ਕੀਤੇ ਗਏ ਨਵੇਂ ਪ੍ਰਸਤਾਵਾਂ ਅਤੇ ਯੋਜਨਾਵਾਂ ‘ਤੇ ਡੂੰਘੀ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ, “ਪੰਜਾਬ ਪਹਿਲਾਂ ਹੀ ਸਮਝੌਤਿਆਂ ਅਨੁਸਾਰ ਹਰਿਆਣਾ ਨੂੰ ਮਈ ਤੱਕ ਮਿਲਣ ਵਾਲਾ ਸਾਰਾ ਪਾਣੀ ਦੇ ਚੁੱਕਾ ਹੈ।

ਇਹ ਵੀ ਪੜ੍ਹੋ  ਜ਼ਮੀਨੀ ਪੱਧਰ ‘ਤੇ ਹੋਵੇਗਾ ਨਸ਼ਿਆਂ ਦਾ ਖਾਤਮਾ:ਡੀਜੀਪੀ ਗੌਰਵ ਯਾਦਵ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੌਰਾਨ ਸਪੱਸ਼ਟ ਸੰਦੇਸ਼

ਸਾਨੂੰ ਆਉਣ ਵਾਲੇ ਝੋਨੇ ਦੇ ਸੀਜ਼ਨ ਵਿੱਚ ਪਾਣੀ ਦੀ ਹਰ ਬੂੰਦ ਦੀ ਲੋੜ ਹੈ, ਹੁਣ ਸਾਡੇ ਕੋਲ ਇੱਕ ਵੀ ਬੂੰਦ ਨਹੀਂ ਬਚੀ ਹੈ। ਸਾਡੇ ਮੁੱਖ ਮੰਤਰੀ ਭਗਵੰਤ ਮਾਨ ਨੇ ਯਮੁਨਾ ਦੇ ਪਾਣੀ ਵਿੱਚ ਪੰਜਾਬ ਦੇ ਹਿੱਸੇ ਦੀ ਮੰਗ ਕਰਦੇ ਹੋਏ ਕਈ ਵਾਰ ਮੁੱਦਾ ਉਠਾਇਆ ਹੈ, ਪਰ ਕੇਂਦਰ ਸਰਕਾਰ ਸੁਣਨ ਲਈ ਤਿਆਰ ਨਹੀਂ ਹੈ।”ਕੰਗ ਨੇ ਕਿਹਾ ਕਿ ਪਾਣੀ ਦੀ ਵੰਡ ਦੇ ਪ੍ਰਬੰਧ ਨੂੰ ਵਿਗਾੜਨ ਦੀਆਂ ਭਾਜਪਾ ਦੀਆਂ ਕੋਸ਼ਿਸ਼ਾਂ ਪੰਜਾਬ ਨੂੰ ਉਸਦੇ ਹੱਕਾਂ ਤੋਂ ਵਾਂਝੇ ਕਰਨ ਦੀ ਇੱਕ ਵੱਡੀ ਸਾਜ਼ਿਸ਼ ਦਾ ਹਿੱਸਾ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਭਾਜਪਾ ਦੀਆਂ ਫੁੱਟਪਾਊ ਚਾਲਾਂ ਤੋਂ ਸੁਚੇਤ ਰਹਿਣ ਲਈ ਕਿਹਾ ਅਤੇ ਚੇਤਾਵਨੀ ਦਿੱਤੀ ਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਭਾਜਪਾ ਆਗੂ ਪੰਜਾਬ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ਲਈ ਪਾਣੀ ਨੂੰ ਰਾਜਨੀਤਿਕ ਹਥਿਆਰ ਵਜੋਂ ਵਰਤ ਰਹੇ ਹਨ।ਉੱਥੇ ਹੀ, ਸੀਨੀਅਰ ‘ਆਪ’ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਸੈਣੀ ਸਮੇਤ ਭਾਜਪਾ ਦੇ ਆਗੂ ਪਾਣੀ ਦੇ ਮੁੱਦੇ ‘ਤੇ ਵਿਵਾਦ ਖੜ੍ਹਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਇਹ ਵੀ ਪੜ੍ਹੋ  ਹਰੇਕ ਪਿੰਡ ਅਤੇ ਵਾਰਡ ਤੱਕ ਮਈ-ਜੂਨ 2025 ਤੱਕ ਪਹੁੰਚ ਕਰਨ ਲਈ ਪੰਜਾਬ ਨੇ ‘ਨਸ਼ਾ ਮੁਕਤੀ ਯਾਤਰਾ’ ਕੀਤੀ ਸ਼ੁਰੂ

ਗਰਗ ਨੇ ਸਪੱਸ਼ਟ ਕੀਤਾ, “ਪੰਜਾਬ ਪਹਿਲਾਂ ਹੀ ਪਾਣੀ ਦੀ ਭਾਰੀ ਘਾਟ ਦਾ ਸਾਹਮਣਾ ਕਰ ਰਿਹਾ ਹੈ। ਸਾਡੇ ਕੋਲ ਆਪਣੀਆਂ ਜ਼ਰੂਰਤਾਂ ਲਈ ਕਾਫ਼ੀ ਪਾਣੀ ਨਹੀਂ ਹੈ ਅਤੇ ਹੁਣ ਹਰਿਆਣਾ ਸਾਡੇ ਤੋਂ ਹੋਰ ਪਾਣੀ ਮੰਗ ਕਰ ਰਿਹਾ ਹੈ। ਹਰਿਆਣਾ ਸਰਕਾਰ ਪਹਿਲਾਂ ਹੀ ਪੰਜਾਬ ਨੈਸ਼ਨਲ ਤੋਂ ਆਪਣੇ ਹਿੱਸੇ ਦਾ ਪਾਣੀ ਖ਼ਤਮ ਕਰ ਚੁੱਕੀ ਹੈ ਅਤੇ ਹੁਣ ਪੰਜਾਬ ਦੇ ਬਚੇ ਹੋਏ ਪਾਣੀ ‘ਤੇ ਨਜ਼ਰ ਰੱਖ ਰਹੀ ਹੈ।”ਗਰਗ ਨੇ ਇਸ ਮੁੱਦੇ ‘ਤੇ ਪੰਜਾਬ ਭਾਜਪਾ ਆਗੂਆਂ ਦੀ ਚੁੱਪੀ ਨੂੰ ਵੀ ਚੁਣੌਤੀ ਦਿੱਤੀ ਅਤੇ ਪੰਜਾਬ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਨ ਦੇ ਉਨ੍ਹਾਂ ਦੇ ਰੁਖ਼ ‘ਤੇ ਸਵਾਲ ਉਠਾਇਆ। ਉਨ੍ਹਾਂ ਕਿਹਾ “ਹੁਣ ਪੰਜਾਬ ਭਾਜਪਾ ਦੇ ਆਗੂ ਕਿਉਂ ਨਹੀਂ ਬੋਲ ਰਹੇ? ਉਹ ਸਪੱਸ਼ਟ ਤੌਰ ‘ਤੇ ਇਹ ਕਿਉਂ ਨਹੀਂ ਕਹਿ ਰਹੇ ਕਿ ਉਹ ਪੰਜਾਬ ਦੇ ਲੋਕਾਂ ਨਾਲ ਖੜ੍ਹੇ ਹਨ, ਨਾ ਕਿ ਪਾਣੀ ‘ਤੇ ਹਰਿਆਣਾ ਦੀ ਰਾਜਨੀਤੀ ਨਾਲ? ਉਨ੍ਹਾਂ ਦੀ ਚੁੱਪੀ ਬਹੁਤ ਕੁਝ ਕਹਿੰਦੀ ਹੈ,”।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਹੁਣ ਨਹੀਂ ਲੱਗੇਗਾ ਕੋਈ ਜਾਮ: ਦਸੰਬਰ 25 ਤੱਕ ਦੋ ਨਵੇਂ ਪੁਲ ਅੰਮ੍ਰਿਤਸਰ-ਤਰਨਤਾਰਨ ਵਿਚਕਾਰ ਆਵਾਜਾਈ ਨੂੰ ਬਣਾਉਣਗੇ ਸੁਖਾਲਾ:ਹਰਭਜਨ ਸਿੰਘ ਈਟੀਓ

0

Taran Tarn News : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ.ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਤਰਨਤਾਰਨ ਵਿਖੇ ਏ-25 ਰੇਲਵੇ ਲਾਈਨ (ਕੱਕਾ ਕੰਡਿਆਲਾ ਰੇਲਵੇ ਲਾਈਨ) ‘ਤੇ ਬਣ ਰਹੇ ਚਾਰ ਮਾਰਗੀ ਰੇਲਵੇ ਓਵਰ ਬ੍ਰਿਜ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸੁਲਤਾਨਵਿੰਡ ਪਿੰਡ ਦੇ ਤਾਰਾਂ ਵਾਲੇ ਪੁਲ ਤੋਂ ਤਰਨਤਾਰਨ ਸਾਹਿਬ ਨੂੰ ਜਾਂਦੇ ਰਸਤੇ ਉੱਪਰ ਬਣ ਰਹੇ ਪੁਲਾਂ ਦੇ ਕੰਮ ਦਾ ਨਿਰੀਖਣ ਕੀਤਾ। ਇਨ੍ਹਾਂ ਦੋਵੇਂ ਪੁੱਲਾ ਦੀ ਉਸਾਰੀ ਹੋਣ ਨਾਲ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਤਰਨਤਾਰਨ ਦਰਮਿਆਨ ਆਵਾਜਾਈ ਸੁਚਾਰੂ ਹੋ ਜਾਵੇਗੀ ਅਤੇ ਲੋਕਾਂ ਨੂੰ ਜਾਮ ਦੀ ਸਮੱਸਿਆ ਤੋਂ ਛੁਟਕਾਰਾ ਮਿਲ ਜਾਵੇਗਾ। ਕੈਬਨਿਟ ਮੰਤਰੀ ਸਰਦਾਰ ਹਰਭਜਨ ਸਿੰਘ ਈ. ਟੀ. ਓ. ਇਨ੍ਹਾਂ ਦੋਵਾਂ ਪੁਲਾਂ ਦੇ ਨਿਰਮਾਣ ਕਾਰਜ ਵਿੱਚ ਲੱਗੀ ਕੰਪਨੀ ਨੂੰ ਆਦੇਸ਼ ਦਿੱਤਾ ਕਿ ਇਨ੍ਹਾਂ ਪੁਲਾਂ ਦਾ ਕੰਮ ਦਸੰਬਰ 2025 ਤੱਕ ਹਰ ਹਾਲਤ ਵਿੱਚ ਮੁਕੰਮਲ ਕਰ ਦਿੱਤਾ ਜਾਵੇ।ਸ. ਹਰਭਜਨ ਸਿੰਘ ਈ.ਟੀ.ਓ. ਨੇ ਪਹਿਲਾਂ ਤਰਨਤਾਰਨ ਵਿਖੇ ਏ-25 ਰੇਲਵੇ ਲਾਈਨ ਕੱਕਾ ਕੰਡਿਆਲਾ ਰੇਲਵੇ ਲਾਈਨ ਦੀ ਚੱਲ ਰਹੀ ਉਸਾਰੀ ਦਾ ਜਾਇਜ਼ਾ ਲਿਆ। ਇਸ ਮੌਕੇ ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ ਵੀ ਉਹਨਾਂ ਦੇ ਨਾਲ ਮੌਜੂਦ ਸਨ।ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਓਵਰਬ੍ਰਿਜ ਦੀ ਉਸਾਰੀ ਦਾ ਕੰਮ 31 ਫੀਸਦੀ ਤੱਕ ਹੋ ਮੁਕੰਮਲ ਹੋ ਚੁੱਕਾ ਹੈ। ਉਹਨਾਂ ਦੱਸਿਆ ਕਿ ਇਸ ਪੁਲ ਦੀ ਉਸਾਰੀ ਨੂੰ ਜੂਨ, 2026 ਤੱਕ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਗਿਆ ਸੀ, ਪਰ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਇਸ ਦੀ ਉਸਾਰੀ ਦਾ ਕੰਮ ਲਗਭਗ 6 ਮਹੀਨੇ ਪਹਿਲਾ ਹੀ, ਦਸੰਬਰ, 2025 ਤੱਕ ਮੁਕੰਮਲ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ  ਜ਼ਮੀਨੀ ਪੱਧਰ ‘ਤੇ ਹੋਵੇਗਾ ਨਸ਼ਿਆਂ ਦਾ ਖਾਤਮਾ:ਡੀਜੀਪੀ ਗੌਰਵ ਯਾਦਵ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੌਰਾਨ ਸਪੱਸ਼ਟ ਸੰਦੇਸ਼

ਉਨ੍ਹਾਂ ਕਿਹਾ ਕਿ ਕਿ ਇਤਿਹਾਸਿਕ ਸ਼ਹਿਰ ਤਰਨ ਤਰਨ ਵਿਖੇ ਟਰੈਫਿਕ ਦੀ ਸਮੱਸਿਆ ਕਾਫੀ ਵੱਧਦੀ ਜਾ ਰਹੀ ਹੈ ਅਤੇ ਲੱਖਾਂ ਹੀ ਸ਼ਰਧਾਲੂ ਸ਼੍ਰੀ ਦਰਬਾਰ ਸਾਹਿਬ ਤਰਨ ਤਰਨ ਅਤੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਣ ਲਈ ਆਉਂਦੇ-ਜਾਂਦੇ ਹਨ ਪਰ ਟਰੈਫਿਕ ਸਮੱਸਿਆ ਦੇ ਕਾਰਨ ਲੋਕਾਂ ਨੂੰ ਆਉਣ-ਜਾਣ ਲਈ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਹਨਾਂ ਕਿਹਾ ਇਸ ਚਹੁੰ ਮਾਰਗੀ ਰੇਲਵੇ ਓਵਰ ਬ੍ਰਿਜ ਬਣਨ ਨਾਲ ਲੋਕਾਂ ਨੂੰ ਆਵਾਜਾਈ ਵਿੱਚ ਕਾਫ਼ੀ ਸਹੂਲਤ ਮਿਲੇਗੀ।ਤਰਨ ਤਰਨ ਸ਼ਹਿਰ ਵਿਖੇ ਵੱਧ ਰਹੀ ਟਰੈਫਿਕ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ੍ਰ ਹਰਭਜਨ ਸਿੰਘ ਈਟੀਓ ਵੱਲੋਂ ਏ-25 ਰੇਲਵੇ ਲਾਈਨ (ਕੱਕਾ ਕੰਡਿਆਲਾ ਰੇਲਵੇ ਲਾਈਨ) ਤੇ ਚਾਰ ਮਾਰਗੀ ਓਵਰ ਬ੍ਰਿਜ ਦਾ ਨੀਹ ਪੱਥਰ ਸਤੰਬਰ, 2024 ਵਿੱਚ ਰੱਖਿਆ ਗਿਆ ਸੀ।ਇਸ ਉਪਰੰਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਉ. ਵਲੋਂ ਸ਼੍ਰੀ ਅੰਮ੍ਰਿਤਸਰ ਸਹਿਬ ਦੇ ਸੁਲਤਾਨਵਿੰਡ ਪਿੰਡ ਦੇ ਤਾਰਾਂ ਵਾਲੇ ਪੁਲ ਤੋਂ ਤਰਨਤਾਰਨ ਸਾਹਿਬ ਨੂੰ ਜਾਂਦੇ ਰਸਤੇ ਉੱਪਰ ਲੱਗਦੇ ਲੰਮੇ ਜਾਮ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਵੱਲੋਂ ਬਣਵਾਏ ਜਾ ਰਹੇ ਪੁਲ ਦੇ ਨਿਰਮਾਣ ਕਾਰਜ ਦਾ ਵੀ ਜਾਇਜ਼ਾ ਲਿਆ। ਇਸ ਪੁਲ ਦੀ ਉਸਾਰੀ ਦਾ ਕੰਮ ਪੰਜਾਬ ਸਰਕਾਰ ਵੱਲੋਂ ਅਕਤੂਬਰ 2024 ਨੂੰ ਸ਼ੁਰੂ ਕੀਤਾ ਗਿਆ ਸੀ ਅਤੇ ਇਸ ਪੁਲ ਦੀ ਉਸਾਰੀ ਮੁਕੰਮਲ ਕਰਨ ਲਈ ਜੂਨ 2026 ਦੀ ਸਮਾਂ ਸੀਮਾ ਤੈਅ ਕੀਤੀ ਗਈ ਸੀ। ਲੋਕ ਨਿਰਮਾਣ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਪੁਲ ਦੀ ਪ੍ਰਗਤੀ ਦਾ ਜਾਇਜ਼ਾ ਲੈਂਦੇ ਹੋਏ ਹੋਏ ਕਿਹਾ ਕਿ ਸਥਾਨਕ ਲੋਕਾਂ ਅਤੇ ਯਾਤਰੀਆਂ ਦੀ ਸਹੂਲਤ ਦੇ ਮੱਦੇਨਜ਼ਰ ਇਸ ਪੁਲ ਦਾ ਨਿਰਮਾਣ ਕਾਰਜ ਵੀ ਦਸੰਬਰ 2025 ਵਿਚ ਮੁਕੰਮਲ ਕਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ  ਬਦਲਦਾ ਪੰਜਾਬ: ਉਦਯੋਗ ਪੱਖੀ ਸੁਧਾਰਾਂ ਸਦਕਾ ਇੱਕ ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਮਿਲੇ; 4 ਲੱਖ ਨੌਕਰੀਆਂ ਹੋਣਗੀਆਂ ਪੈਦਾ: ਤਰੁਨਪ੍ਰੀਤ ਸਿੰਘ ਸੌਂਦ

ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਡਾਕਟਰ ਇੰਦਰਬੀਰ ਸਿੰਘ ਨਿਜਰ ਵੀ ਹਾਜ਼ਰ ਸਨ।ਕੈਬਨਿਟ ਮੰਤਰੀ ਨੇ ਦੱਸਿਆ ਕਿ ਡਾਕਟਰ ਨਿੱਜਰ ਦੀ ਸਿਫਾਰਸ਼ ਉਪਰ ਇਸ ਪੁਲ ਲਈ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ 34.20 ਕਰੋੜ ਰੁਪਏ ਦੀ ਪ੍ਰਵਾਨਗੀ ਜਾਰੀ ਕੀਤੀ ਗਈ ਹੈ ਪਰ ਅਸੀਂ ਇਸ ਪੁਲ ਨੂੰ ਤਕਰੀਬਨ 22.68 ਕਰੋੜ ਰੁਪਏ ਵਿੱਚ ਪੂਰਾ ਕਰ ਲਵਾਂਗੇ, ਜਿਸ ਨਾਲ ਸਰਕਾਰ ਦੇ 11.52 ਕਰੋੜ ਰੁਪਏ ਦੀ ਬਚਤ ਹੋਵੇਗੀ। ਉਹਨਾਂ ਕਿਹਾ ਕਿ ਇਹ 725 ਮੀਟਰ ਲੰਮਾ ਅਤੇ 14 ਮੀਟਰ ਚੌੜੇ ਪੁਲ ਦੇ ਦੋਵੇਂ ਪਾਸੇ 5.5 ਮੀਟਰ ਦੀ ਚੌੜਾਈ ਨਾਲ ਸਰਵਿਸ ਲੇਨ ਦੀ ਉਸਾਰੀ ਵੀ ਕੀਤੀ ਜਾਣੀ ਹੈ। ਉਕਤ ਤੋਂ ਇਲਾਵਾ ਫਲਾਈ ਓਵਰ ਦੇ ਦੋਵੇਂ ਪਾਸੇ ਪਾਣੀ ਦੀ ਨਿਕਾਸੀ ਲਈ ਡਰੇਨ ਅਤੇ ਮੀਂਹ ਦੇ ਪਾਣੀ ਨੂੰ ਧਰਤੀ ਹੇਠ ਭੇਜਣ ਲਈ ਰੇਨ ਹਾਰਵੈਸਟਿੰਗ ਦਾ ਪ੍ਰਬੰਧ ਵੀ ਕੀਤਾ ਜਾਵੇਗਾ।ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਪੁਲ ਦੇ ਬਣ ਜਾਣ ਨਾਲ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤਰਨਤਰਨ ਸਾਹਿਬ, ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦਾਂ, ਟਾਹਲਾ ਸਾਹਿਬ, ਬਾਬਾ ਬੁੱਢਾ ਜੀ ਦੇ ਧਾਰਮਿਕ ਸਥਾਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਦਾ ਰਸਤਾ ਆਸਾਨ ਹੋਵੇਗਾ ਅਤੇ ਇੱਥੇ ਲੱਗਣ ਵਾਲਾ ਟਰੈਫਿਕ ਜਾਮ ਬੀਤੇ ਸਮੇਂ ਦੀ ਗੱਲ ਹੋ ਜਾਵੇਗੀ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਅੰਮ੍ਰਿਤਸਰ ਬਾਈਪਾਸ ਉੱਤੇ ਪੈਂਦੀਆਂ ਕਲੋਨੀਆਂ ਅਤੇ ਇਤਿਹਾਸਿਕ ਸੁਲਤਾਨਵਿੰਡ ਦੇ ਵਸਨੀਕਾਂ ਨੂੰ ਵੀ ਵੱਡੀ ਰਾਹਤ ਇਸ ਪੁਲ ਦੇ ਨਿਰਮਾਣ ਨਾਲ ਮਿਲੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਅੱਧੀ ਦਰਜ਼ਨ ਪੁਲਿਸ ਮੁਲਾਜਮਾਂ ਨੂੰ ਅਦਾਲਤ ਦਾ ਵੱਡਾ ਝਟਕਾ; ਕਰਨਾ ਪਏਗਾ ਪਏਗਾ ਪੌਲੀਗ੍ਰਾਫ ਟੈਸਟ ਦਾ ਸਾਹਮਣਾ

0

SAS Nagar News: ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਸ਼ਾਮਲ ਰਹੇ ਨਾਮੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਪੁਲਿਸ ਹਿਰਾਸਤ ’ਚ ਟੀਵੀ ਚੈੱਨਲ ਨਾਲ ਹੋਈ ਇੰਟਰਵਿਊ ਮਾਮਲੇ ’ਚ ਫ਼ਸੇ ਮੁਹਾਲੀ ਦੇ ਅੱਧੀ ਦਰਜ਼ਨ ਪੁਲਿਸ ਮੁਲਾਜਮਾਂ ਨੂੰ ਮੰਗਲਵਾਰ ਨੂੰ ਜ਼ਿਲ੍ਹਾ ਅਦਾਲਤ ਨੇ ਵੱਡਾ ਝਟਕਾ ਦਿੱਤਾ ਹੈ। ਪੌਲੀਗ੍ਰਾਫ਼ ਟੈਸਟ ਤੋਂ ਬਚਣ ਲਈ ਇੰਨ੍ਹਾਂ ਮੁਲਾਜਮਾਂ ਵੱਲੋਂ ਦਾਈਰ ਕੀਤੀ ਪਿਟੀਸ਼ਨ ਨੂੰ ਅਦਾਲਤ ਨੇ ਰੱਦ ਕਰ ਦਿੱਤਾ ਹੈ। ਅਦਾਲਤ ਦੇ ਇਸ ਫੈਸਲੇ ਤੋਂ ਬਾਅਦ ਹੁਣ ਇੰਨ੍ਹਾਂ ਪੁਲਿਸ ਮੁਲਾਜਮਾਂ ਨੂੰ ਪੌਲੀਗ੍ਰਾਫਤ ਟੈਸਟ ਦੀ ਪ੍ਰਕਿਰਿਆ ਵਿੱਚੋਂ ਲੰਘਣਾ ਪਵੇਗਾ। ਹਾਲਾਂਕਿ, ਹੁਣ ਉਨ੍ਹਾਂ ਕੋਲ ਹਾਈ ਕੋਰਟ ਜਾਣ ਦਾ ਰਾਸਤਾ ਬਾਕੀ ਹੈ।

ਇਹ ਵੀ ਪੜ੍ਹੋ  ਪਾਕਿਸਤਾਨ ਦੀ ਇੱਕ ਮਹਿਲਾ ਨਾਲ ਮੋਬਾਈਲ ਰਾਹੀਂ ਸੰਪਰਕ ਦੇ ਦੋਸ਼ ‘ਚ ਬਠਿੰਡਾ ਕੈਂਟ ਤੋਂ ਮੋਚੀ ਗ੍ਰਿਫਤਾਰ

ਜਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਮੁਖਤਿਆਰ ਸਿੰਘ, ਕਾਂਸਟੇਬਲ ਸਿਮਰਨਜੀਤ ਸਿੰਘ, ਕਾਂਸਟੇਬਲ ਹਰਪ੍ਰੀਤ ਸਿੰਘ, ਕਾਂਸਟੇਬਲ ਬਲਵਿੰਦਰ ਸਿੰਘ, ਕਾਂਸਟੇਬਲ ਸਤਨਾਮ ਸਿੰਘ ਅਤੇ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਨੇ ਪੋਲੀਗ੍ਰਾਫ਼ ਟੈਸਟ ਲਈ ਸਹਿਮਤੀ ਭਰੀ ਸੀ। ਪ੍ਰੰਤੂ ਹੁਣ ਅਚਾਨਕ ਜ਼ਿਲ੍ਹਾ ਸੈਸਨ ਅਦਾਲਤ ਵਿਚ ਇੱਕ ਪਿਟੀਸ਼ਨ ਦਾਈਰ ਕਰਕੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਤੋਂ ਇਹ ਸਹਿਮਤੀ ਦਬਾਅ ਨਾਲ ਲਈ ਗਈ ਸੀ, ਜਿਸਦੇ ਚੱਲਦੇ ਉਹ ਆਪਣਾ ਪੌਲੀਗ੍ਰਾਫ ਟੈਸਟ ਕਰਵਾਉਣਾ ਨਹੀਂ ਚਾਹੁੰਦੇ। ਜਿਕਰਯੋਗ ਹੈ ਕਿ ਮੁਹਾਲੀ ਦੇ ਖਰੜ ਸੀਆਈਏ ਸਟਾਫ ’ਚ ਲਾਰਂੈਸ ਬਿਸ਼ਨੋਈ ਦੀ ਹਿਰਾਸਤ ਦੌਰਾਨ ਉਸਦੇ ਵੱਲੋਂ ਇੱਕ ਨਿੱਜੀ ਟੀਵੀ ਚੈੱਨਲ ਨੂੰ ਇੰਟਰਵਿਊ ਦੇਣ ਦਾ ਮਾਮਲਾ ਸਾਹਮਣੇ ਆਇਆ ਸੀ।

ਇਹ ਵੀ ਪੜ੍ਹੋ  ਬੱਸ ਅੱਡਾ ਮੁੱਦਾ; ਵਿਰੋਧ ਤੋਂ ਬਾਅਦ ਹੁਣ ਹੱਕ ’ਚ ਮੈਦਾਨ ਭਖਿਆ, ਮਹਿਤਾ ਵੱਲੋਂ ਲੋਕ ਰਾਏ ਨੂੰ ਤਰਜ਼ੀਹ ਦੇਣ ਦਾ ਐਲਾਨ

ਜਿਸ ਤੋਂ ਬਾਅਦ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਸਮੇਤ ਸਮਰ ਵਿਨੀਤ ਡੀਐਸਪੀ, ਸਬ ਇੰਸਪੈਕਟਰ ਰੀਨਾ ਸੀਆਈਏ ਖਰੜ, ਸਬ ਇੰਸਪੈਕਟਰ ਐਲਆਰ ਜਗਤਪਾਲ ਜੱਗੂ ਏਜੀਟੀਐਫ, ਸਬ ਇੰਸਪੈਕਟਰ ਐਲਆਰ ਸ਼ਗਨਜੀਤ ਸਿੰਘ, ਏਐਸਆਈ ਮੁਖਤਿਆਰ ਸਿੰਘ, ਐਚਸੀ ਓਮ ਪ੍ਰਕਾਸ਼ ਨੂੰ ਮੁਅੱਤਲ ਕਰ ਦਿੱਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪਾਕਿਸਤਾਨ ਦੀ ਇੱਕ ਮਹਿਲਾ ਨਾਲ ਮੋਬਾਈਲ ਰਾਹੀਂ ਸੰਪਰਕ ਦੇ ਦੋਸ਼ ‘ਚ ਬਠਿੰਡਾ ਕੈਂਟ ਤੋਂ ਮੋਚੀ ਗ੍ਰਿਫਤਾਰ

0

Bathinda News:ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤੀ ਫੌਜ ਨੇ ਅਲਰਟ ਜਾਰੀ ਕੀਤਾ ਹੈ ਅਤੇ ਪੁਲਿਸ ਵੀ ਸ਼ੱਕੀ ਕਿਸਮ ਦੇ ਲੋਕਾਂ ਦੀ ਜਾਂਚ ਕਰ ਰਹੀ ਹੈ। ਇਸ ਤਹਿਤ, ਬਠਿੰਡਾ ਕੈਂਟ ਤੋਂ ਇੱਕ ਮੋਚੀ ਨੂੰ ਪਾਕਿਸਤਾਨ ਦੀ ਇੱਕ ਮਹਿਲਾ ਨਾਲ ਸੰਪਰਕ ਰੱਖਣ ਦੇ ਦੋਸ਼ ਹੇਠਾਂ ਬਠਿੰਡਾ ਦੀ ਕੈਂਟ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ।ਉਹ ਪਿਛਲੇ ਕੁਝ ਸਾਲਾਂ ਤੋਂ ਬੇਅੰਤ ਨਗਰ, ਬਠਿੰਡਾ ਵਿੱਚ ਰਹਿ ਰਿਹਾ ਸੀ ਅਤੇ ਬਠਿੰਡਾ ਛਾਉਣੀ ਵਿੱਚ ਮੋਚੀ ਦਾ ਕੰਮ ਕਰਦਾ ਸੀ। ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਕ, ਫੌਜ ਦੀ ਖੁਫੀਆ ਏਜੰਸੀ ਨੇ ਇੱਕ ਆਪਰੇਸ਼ਨ ਦੌਰਾਨ ਉਸ ਦੇ ਮੋਬਾਈਲ ਦੀ ਜਾਂਚ ਕੀਤੀ, ਜਿਸ ਵਿੱਚ ਪਾਕਿਸਤਾਨ ਦੀ ਇੱਕ ਔਰਤ ਨਾਲ ਸ਼ੱਕੀ ਵਟਸਐਪ ਚੈਟ ਮਿਲੀ।

ਇਹ ਵੀ ਪੜ੍ਹੋ  ਕੈਨੇਡਾ ’ਚ ਪੰਜਾਬਣ ਵਿਦਿਆਰਥਣ ਦੀ ਸ਼ੱਕੀ ਹਾਲਾਤਾਂ ’ਚ ਹੋਈ ਮੌ+ਤ

ਕਥਿਤ ਮੁਲਜ਼ਮ ਦੀ ਪਛਾਣ ਸੁਨੀਲ ਕੁਮਾਰ ਵਜੋਂ ਹੋਈ ਹੈ, ਜੋ ਕਿ ਬਿਹਾਰ ਦੇ ਸਮਸਤੀਪੁਰ ਦਾ ਨਿਵਾਸੀ ਹੈ। ਐੱਸ.ਐੱਸ.ਪੀ. ਸਿਟੀ ਨਰਿੰਦਰ ਸਿੰਘ ਨੇ ਪੁਸ਼ਟੀ ਕਰਦਿਆਂ ਕਿਹਾ ਕਿ ਸ਼ੱਕ ਦੇ ਆਧਾਰ ‘ਤੇ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਥਾਣਾ ਕੈਂਟ ‘ਚ ਮਾਮਲਾ ਦਰਜ ਕੀਤਾ ਗਿਆ ਹੈ। ਉਸ ਦਾ ਮੋਬਾਈਲ ਫੌਰੈਂਸਿਕ ਜਾਂਚ ਲਈ ਭੇਜਿਆ ਜਾ ਰਿਹਾ ਹੈ।ਫੌਜ ਵੱਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ, ਕਿਉਂਕਿ ਇਹ ਘਟਨਾ ਬਠਿੰਡਾ ਕੈਂਟ ‘ਚ ਹੋਈ ਹੈ ਜੋ ਕਿ ਭਾਰਤੀ ਫੌਜ ਲਈ ਇਕ ਮਹੱਤਵਪੂਰਨ ਸਥਾਨ ਹੈ।ਯਾਦ ਰਹੇ ਕਿ ਲਗਭਗ ਚਾਰ ਸਾਲ ਪਹਿਲਾਂ ਵੀ ਬਠਿੰਡਾ ਫੌਜੀ ਸਟੇਸ਼ਨ ‘ਚ ਕੰਮ ਕਰਦੇ ਇੱਕ ਦਰਜਾ-ਚਾਰ ਮੁਲਾਜ਼ਮ ਨੂੰ ISI ਨਾਲ ਜੁੜੀ ਇੱਕ ਪਾਕਿਸਤਾਨੀ ਔਰਤ ਵੱਲੋਂ ਹਨੀ-ਟ੍ਰੈਪ ਕਰਕੇ ਗੁਪਤ ਦਸਤਾਵੇਜ਼ ਭੇਜਣ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਗਿਆ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ