Home Blog Page 784

ਜ਼ਮੀਨੀ ਪੱਧਰ ‘ਤੇ ਹੋਵੇਗਾ ਨਸ਼ਿਆਂ ਦਾ ਖਾਤਮਾ:ਡੀਜੀਪੀ ਗੌਰਵ ਯਾਦਵ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੌਰਾਨ ਸਪੱਸ਼ਟ ਸੰਦੇਸ਼

0

👉ਡੀਜੀਪੀ ਗੌਰਵ ਯਾਦਵ ਨੇ ਪੁਲਿਸ ਹੈੱਡਕੁਆਰਟਰ ਵਿਖੇ ਸਮੀਖਿਆ ਮੀਟਿੰਗ ਦੌਰਾਨ ਐਸਐਸਪੀਜ਼/ਸੀਪੀਜ਼ ਲਈ ਨਸ਼ਿਆਂ ਦੇ ਮੁਕੰਮਲ ਖਾਤਮੇ ਦੀ ਸਮਾਂ-ਸੀਮਾ ਕੀਤੀ ਨਿਰਧਾਰਤ
Chandigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਨੂੰ ‘ਨਸ਼ਾ ਮੁਕਤ ਪੰਜਾਬ’ ਬਣਾਉਣ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ, ਡਾਇਰੈਕਟਰ ਜਨਰਲ ਆਫ ਪੁਲਿਸ  ਪੰਜਾਬ ਗੌਰਵ ਯਾਦਵ ਨੇ ਅੱਜ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ 31 ਮਈ ਤੱਕ ਜ਼ਮੀਨੀ ਪੱਧਰ ‘ਤੇ ਨਸ਼ਿਆਂ ਦੀ ਉਪਲਬਧਤਾ ਨੂੰ ਜ਼ੀਰੋ ਕਰਨ ਬਾਰੇ ਸਖ਼ਤ ਅਲਟੀਮੇਟਮ ਦਿੰਦਿਆਂ ਕਿਹਾ ਕਿ ਅਜਿਹਾ ਕਰਨ ਵਿੱਚ ਅਸਫਲ ਰਹਿਣ ‘ਤੇ ਸਟੇਸ਼ਨ ਹਾਊਸ ਅਫਸਰ (ਐਸਐਚਓ) ਪੱਧਰ ਤੱਕ ਦੇ ਸਾਰੇ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ।ਡੀਜੀਪੀ ਵੱਲੋਂ ਅੱਜ ਸਪੈਸ਼ਲ ਡੀਜੀਪੀ ਅੰਦਰੂਨੀ ਸੁਰੱਖਿਆ ਆਰ.ਐਨ. ਢੋਕੇ, ਏਡੀਜੀਪੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਨੀਲਾਭ ਕਿਸ਼ੋਰ ਅਤੇ ਏਡੀਜੀਪੀ ਲਾਅ ਐਂਡ ਆਰਡਰ ਨਰੇਸ਼ ਅਰੋੜਾ ਨਾਲ ਸਾਰੇ ਰੇਂਜ ਇੰਸਪੈਕਟਰ ਜਨਰਲ ਆਫ਼ ਪੁਲਿਸ/ਡਿਪਟੀ ਇੰਸਪੈਕਟਰ ਜਨਰਲ (ਆਈਜੀਪੀਜ਼/ਡੀਆਈਜੀਜ਼) ਅਤੇ ਕਮਿਸ਼ਨਰ ਆਫ ਪੁਲਿਸ/ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਸੀਪੀਜ਼/ਐਸਐਸਪੀਜ਼) ਦੀ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ ਗਈ ਤਾਂ ਜੋ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੌਜੂਦਾ ਕਾਰਜ ਯੋਜਨਾ ਨੂੰ ਪੂਰੀ ਤਰ੍ਹਾਂ ਸੁਚਾਰੂ ਬਣਾਇਆ ਜਾ ਸਕੇ।ਉਨ੍ਹਾਂ ਕਿਹਾ, “ਅਸੀਂ ਮੀਟਿੰਗ ਦੌਰਾਨ ਕਈ ਮਹੱਤਵਪੂਰਨ ਫੈਸਲੇ ਲਏ ਹਨ ਜਿਸ ਵਿੱਚ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕਰਨਾ ਸ਼ਾਮਲ ਹੈ। ਸੀਪੀਜ਼/ਐਸਐਸਪੀਜ਼, ਡੀਐਸਪੀਜ਼ ਅਤੇ ਐਸਐਚਓਜ਼ ਸਮੇਤ ਹਰੇਕ ਅਧਿਕਾਰੀ ਨੂੰ ਆਪੋ-ਆਪਣੇ ਖੇਤਰਾਂ ਵਿੱਚ ਜ਼ਮੀਨੀ ਪੱਧਰ ‘ਤੇ ਨਸ਼ਿਆਂ ਦਾ ਸਫਾਇਆ ਕਰਨ ਵਿੱਚ ਅਸਫਲ ਰਹਿਣ ਲਈ ਜ਼ਿੰਮੇਵਾਰ ਅਤੇ ਜਵਾਬਦੇਹ ਠਹਿਰਾਇਆ ਜਾਵੇਗਾ।

ਇਹ ਵੀ ਪੜ੍ਹੋ  ਮਨਦੀਪ ਸਿੰਘ ਸਿੱਧੂ 37 ਸਾਲਾਂ ਦੀ ਸਰਵਿਸ ਤੋਂ ਸੇਵਾਮੁਕਤ; ਡੀਜੀਪੀ ਨੇ ਕੇਕ ਕੱਟਕੇ ਕੀਤੀ ਸੇਵਾਵਾਂ ਦੀ ਸ਼ਲਾਘਾ

“ਉਨ੍ਹਾਂ ਕਿਹਾ ਕਿ 31 ਮਈ ਤੋਂ ਬਾਅਦ, ਸਾਰੇ ਅਧਿਕਾਰੀਆਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਪੇਸ਼ੇਵਰ ਮਾਪਦੰਡਾਂ, ਇੰਟੈਲੀਜੈਂਸ ਅਤੇ ਜਨਤਾ ਤੋਂ ਫੀਡਬੈਕ ਦੀ ਮਦਦ ਨਾਲ ਕੀਤਾ ਜਾਵੇਗਾ। ਉਨ੍ਹਾਂ ਕਿਹਾ, “ਸਰਵੇਖਣ ਤੋਂ ਬਾਅਦ, ਵਧੀਆ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ ਨੂੰ ਇਨਾਮ ਦਿੱਤਾ ਜਾਵੇਗਾ, ਜਦੋਂ ਕਿ ਮਾੜੀ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।”ਡੀਜੀਪੀ ਨੇ ਸਪੱਸ਼ਟ ਕੀਤਾ ਕਿ ਪੁਲਿਸ ਦਾ ਧਿਆਨ ਅੰਕੜੇ-ਅਧਾਰਤ ਟੀਚਿਆਂ ‘ਤੇ ਨਹੀਂ ਹੈ, ਸਗੋਂ ਸੂਬੇ ਭਰ ਵਿੱਚ ਨਸ਼ਿਆਂ ਦੀ ਜ਼ੀਰੋ ਉਪਲਬਧਤਾ ਲਈ ਸਪਲਾਈ ਚੇਨਾਂ ਨੂੰ ਪੂਰੀ ਤਰ੍ਹਾਂ ਤੋੜਨਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸੀਪੀਜ਼/ਐਸਐਸਪੀਜ਼ ਨੂੰ ਪਹਿਲਾਂ ਹੀ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਐਨਡੀਪੀਐਸ ਐਕਟ ਤਹਿਤ ਦਰਜ ਕੀਤੇ ਜਾ ਰਹੇ ਮਾਮਲਿਆਂ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਕੇ ਮਾਮਲਿਆਂ ਨੂੰ ਤਰਕਪੂਰਨ ਸਿੱਟੇ ‘ਤੇ ਲੈ ਕੇ ਆਉਣ।ਜ਼ਿਕਰਯੋਗ ਹੈ ਕਿ 3 ਘੰਟੇ ਚੱਲੀ ਇਹ ਮੀਟਿੰਗ ਦੋ ਹਿੱਸਿਆਂ ਵਿੱਚ ਹੋਈ – ਪਹਿਲੇ ਹਿੱਸੇ ਵਿੱਚ ਜ਼ਿਲ੍ਹੇਵਾਰ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਗਈ ਜਿਸ ਵਿੱਚ ਦਰਜ ਕੀਤੀਆਂ ਗਈਆਂ ਐਫਆਈਆਰਜ਼ ਦੀ ਗਿਣਤੀ, ਪ੍ਰਾਪਤੀਆਂ ਅਤੇ ਕਮੀਆਂ ਬਾਰੇ ਸਬੰਧਤ ਰੇਂਜ ਆਈਜੀਪੀਜ਼/ਡੀਆਈਜੀਜ਼ ਅਤੇ ਸੀਪੀਜ਼/ਐਸਐਸਪੀਜ਼ ਨਾਲ ਚਰਚਾ ਕੀਤੀ ਗਈ, ਜਦੋਂ ਕਿ ਦੂਜੇ ਹਿੱਸੇ ਵਿੱਚ ਫੀਲਡ ਅਧਿਕਾਰੀਆਂ ਨੂੰ 31 ਮਈ ਤੱਕ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਆਪਣੀ ਯੋਜਨਾ ਪੇਸ਼ ਕਰਨ ਲਈ ਕਿਹਾ ਗਿਆ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੀਟਿੰਗ ਦੌਰਾਨ, ਤਕਨਾਲੋਜੀ ਨੂੰ ਬਲ ਵਿੱਚ ਵਾਧਾ ਕਰਨ ਦੇ ਜ਼ਰੀਏ ਵਜੋਂ ਵਰਤ ਕੇ ਵੱਡੀਆਂ ਮੱਛੀਆਂ ਦਾ ਪਿੱਛਾ ਕਰਨ ਅਤੇ ਉਨ੍ਹਾਂ ਨੂੰ ਟਰੈਕ ਕਰਨ ਲਈ ਵੱਖ-ਵੱਖ ਵਿਧੀਆਂ ਅਤੇ ਤਕਨੀਕਾਂ ‘ਤੇ ਵੀ ਚਰਚਾ ਹੋਈ। ਉਨ੍ਹਾਂ ਅੱਗੇ ਕਿਹਾ, “ਅਪਰਾਧੀ ਗ੍ਰਿਫ਼ਤਾਰੀ ਤੋਂ ਬਚਣ ਲਈ ਕੱਟ-ਆਊਟ ਤਕਨੀਕਾਂ ਅਤੇ ਵਰਚੁਅਲ ਨੰਬਰਾਂ ਦੀ ਵਰਤੋਂ ਕਰ ਰਹੇ ਹਨ, ਇਸ ਲਈ ਅਸੀਂ ਤਕਨੀਕੀ ਅਤੇ ਮਨੁੱਖੀ ਇੰਟੈਲੀਜੈਂਸ ਦੀ ਵਰਤੋਂ ਕਰਕੇ ਅਜਿਹੇ ਅਪਰਾਧੀਆਂ ਨੂੰ ਫੜਨ ਲਈ ਸੁਚੱਜੀ ਰਣਨੀਤੀ ਤਿਆਰ ਕੀਤੀ ਹੈ।

ਇਹ ਵੀ ਪੜ੍ਹੋ  ਸੂਬਾ ਸਰਕਾਰ ਕਿਸਾਨਾਂ ਤੇ ਮਜਦੂਰਾਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ:ਲਾਲ ਚੰਦ ਕਟਾਰੂਚੱਕ

“ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਪਛਾਣੇ ਗਏ 755 ਡਰੱਗ ਹੌਟਸਪੌਟਾਂ ‘ਤੇ ਵਿਸ਼ੇਸ਼ ਧਿਆਨ ਦੇ ਰਹੀ ਹੈ ਅਤੇ ਇਨ੍ਹਾਂ ਸੰਵੇਦਨਸ਼ੀਲ ਖੇਤਰਾਂ ਵਿੱਚ ਨਸ਼ਿਆਂ ਦੀ ਜ਼ਿਆਦਾ ਮਾਤਰਾ ਨੂੰ ਰੋਕਣ ਲਈ ਵਾਰ-ਵਾਰ ਟੀਚਾਗਤ ਅਤੇ ਪ੍ਰਭਾਵਸ਼ਾਲੀ ਕੈਸੋ ਆਪਰੇਸ਼ਨ ਕਰ ਰਹੀ ਹੈ।ਡੀਜੀਪੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਸਾਰੇ ਵਿਭਾਗ ਖਾਸ ਕਰਕੇ ਸਿਹਤ ਅਤੇ ਸਿੱਖਿਆ ਵਿਭਾਗ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਖਤਮ ਕਰਨ ਇਕਜੁੱਟ ਹੋਏ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਸਾਰੇ ਨਸ਼ਾ ਪੀੜਤਾਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਲਈ ਸੂਬੇ ਵਿੱਚ ਨਸ਼ਾ ਛੁਡਾਊ ਸਮਰੱਥਾ ਵਧਾਉਣ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ।ਨਸ਼ਿਆਂ ਵਿਰੁੱਧ ਮੁਹਿੰਮ ਵੱਧ ਤੋਂ ਵੱਧ ਨਾਗਰਿਕਾਂ ਨੂੰ ਸ਼ਾਮਲ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ, ਡੀਜੀਪੀ ਗੌਰਵ ਯਾਦਵ ਨੇ ਸੂਬੇ ਦੇ ਲੋਕਾਂ ਨੂੰ ਨਸ਼ਾ ਤਸਕਰਾਂ ਦੀ ਗੁਪਤ ਰੂਪ ਵਿੱਚ ਰਿਪੋਰਟ ਕਰਨ ਲਈ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਈਨ ‘9779100200’ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਇਸ ਹੈਲਪਲਾਈਨ ‘ਤੇ ਪ੍ਰਾਪਤ ਹੋਣ ਵਾਲੀ ਹਰ ਸੂਚਨਾ ਦੀ ਰੋਜ਼ਾਨਾ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਮੁੱਖ ਮੰਤਰੀ ਨਿੱਜੀ ਤੌਰ ‘ਤੇ ਪ੍ਰਗਤੀ ਦੀ ਸਮੀਖਿਆ ਕਰ ਰਹੇ ਹਨ।ਇਸ ਦੌਰਾਨ, ਸੂਬੇ ਵਿੱਚ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੇ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 60ਵੇਂ ਦਿਨ ਵੀ ਜਾਰੀ ਰੱਖਦਿਆਂ, ਪੁਲਿਸ ਟੀਮਾਂ ਨੇ 1 ਮਾਰਚ, 2025 ਤੋਂ ਹੁਣ ਤੱਕ ਐਨਡੀਪੀਐਸ ਐਕਟ ਤਹਿਤ 4930 ਐਫਆਈਆਰ ਦਰਜ ਕਰਕੇ 7889 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 325 ਕਿਲੋਗ੍ਰਾਮ ਹੈਰੋਇਨ, 100 ਕੁਇੰਟਲ ਭੁੱਕੀ, 157 ਕਿਲੋਗ੍ਰਾਮ ਅਫੀਮ, 95 ਕਿਲੋਗ੍ਰਾਮ ਗਾਂਜਾ, 21.89 ਲੱਖ ਗੋਲੀਆਂ/ਕੈਪਸੂਲ ਅਤੇ 8.09 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਬਦਲਦਾ ਪੰਜਾਬ: ਉਦਯੋਗ ਪੱਖੀ ਸੁਧਾਰਾਂ ਸਦਕਾ ਇੱਕ ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਮਿਲੇ; 4 ਲੱਖ ਨੌਕਰੀਆਂ ਹੋਣਗੀਆਂ ਪੈਦਾ: ਤਰੁਨਪ੍ਰੀਤ ਸਿੰਘ ਸੌਂਦ

0

Chandigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਉਦਯੋਗ ਪੱਖੀ ਨੀਤੀਆਂ ਸਦਕਾ ਪੰਜਾਬ ਵਿੱਚ 3 ਸਾਲਾਂ ਦੌਰਾਨ ਇੱਕ ਲੱਖ ਕਰੋੜ ਰੁਪਏ ਤੋਂ ਜ਼ਿਆਦਾ ਦੇ ਨਿਵੇਸ਼ ਪ੍ਰਸਤਾਵ ਮਿਲ ਚੁੱਕੇ ਹਨ।ਉਦਯੋਗ ਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਉਦਯੋਗਾਂ ਦੀ ਉੱਨਤੀ ਤੇ ਪ੍ਰਫੁੱਲਤਾ ਲਈ ਪੰਜਾਬ ਸਰਕਾਰ ਦੀ ਸੰਜੀਦਗੀ ਅਤੇ ਸੁਹਿਰਦਤਾ ਸਦਕਾ ਪੰਜਾਬ ਸਰਕਾਰ ਨੂੰ ਮਾਰਚ 2022 ਤੋਂ ਲੈ ਕੇ ਹੁਣ ਤੱਕ 1,00,346 ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਮਿਲੇ ਹਨ। ਇਸ ਸਦਕਾ 4 ਲੱਖ ਤੋਂ ਜ਼ਿਆਦਾ ਵਿਅਕਤੀਆਂ ਨੂੰ ਰੁਜ਼ਗਾਰ ਮਿਲੇਗਾ। ਸੌਂਦ ਨੇ ਹੋਰਨਾਂ ਉਦਯੋਗਪਤੀਆਂ ਨੂੰ ਵੀ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ ਹੈ।

ਇਹ ਵੀ ਪੜ੍ਹੋ  ਹਰੇਕ ਪਿੰਡ ਅਤੇ ਵਾਰਡ ਤੱਕ ਮਈ-ਜੂਨ 2025 ਤੱਕ ਪਹੁੰਚ ਕਰਨ ਲਈ ਪੰਜਾਬ ਨੇ ‘ਨਸ਼ਾ ਮੁਕਤੀ ਯਾਤਰਾ’ ਕੀਤੀ ਸ਼ੁਰੂ

ਉਨ੍ਹਾਂ ਨੇ ਬੀਤੇ ਕੱਲ੍ਹ ਪੰਜਾਬ ਦੇ ਕਈ ਸਨਅਤਕਾਰਾਂ ਨਾਲ ਉਦਯੋਗ ਭਵਨ ਵਿੱਚ ਮੀਟਿੰਗ ਵੀ ਕੀਤੀ ਸੀ ਅਤੇ ਉਨ੍ਹਾਂ ਦੀ ਫੀਡਬੈਕ ਲਈ ਤਾਂ ਜੋ ਸੂਬੇ ਵਿੱਚ ਮਾਹੌਲ ਹੋਰ ਉਦਯੋਗ ਪੱਖੀ ਕਰਨ ਲਈ ਨੀਤੀਆਂ ਤਿਆਰ ਕੀਤੀਆਂ ਜਾ ਸਕਣ।ਸੌਂਦ ਨੇ ਕਿਹਾ ਕਿ ਪੰਜਾਬ ਦੇ ਸਨਅਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਲੰਬਿਤ ਪਏ ਕੇਸਾਂ ਦੇ ਨਿਪਟਾਰੇ ਲਈ ਯਕਮੁਸ਼ਤ ਨਿਬੇੜਾ ਸਕੀਮ (ਓ.ਟੀ.ਐਸ.) ਵੀ ਸ਼ੁਰੂ ਕੀਤੀ ਗਈ ਹੈ। ਇਸ ਸਕੀਮ ਦੀ ਅੰਤਮ ਮਿਤੀ 31 ਦਸੰਬਰ, 2025 ਹੈ ਤਾਂ ਜੋ ਡਿਫਾਲਟਰਾਂ ਨੂੰ ਆਪਣੇ ਬਕਾਏ ਦੇ ਭੁਗਤਾਨ ਲਈ ਚੰਗਾ-ਖਾਸਾ ਸਮਾਂ ਮਿਲ ਸਕੇ।ਉਦਯੋਗ ਮੰਤਰੀ ਨੇ ਦੱਸਿਆ ਕਿ ਪੰਜਾਬ ਦੀਆਂ ਸਨਅਤ ਪੱਖੀ ਨੀਤੀਆਂ ਸਦਕਾ ਵੱਡੇ-ਵੱਡੇ ਸਨਅਤੀ ਘਰਾਣੇ ਪੰਜਾਬ ਵਿੱਚ ਆਪਣੀਆਂ ਇਕਾਈਆਂ ਸਥਾਪਤ ਕਰਨ ਵਿੱਚ ਦਿਲਚਸਪੀ ਵਿਖਾ ਰਹੀਆਂ ਹਨ।

ਇਹ ਵੀ ਪੜ੍ਹੋ  ਹੱਥੋ ਹੱਥ ਵਿਕ ਰਹੀ ਕਣਕ, ਕਿਸਾਨਾਂ ਨੂੰ ਹੁਣ ਤੱਕ 20500 ਕਰੋੜ ਰੂਪਏ ਦੀ ਕੀਤੀ ਅਦਾਇਗੀ- ਲਾਲ ਚੰਦ ਕਟਾਰੂਚੱਕ

ਜ਼ਿਕਰਯੋਗ ਹੈ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਟਾਟਾ ਸਟੀਲ ਲਿਮਟਿਡ (2600 ਕਰੋੜ ਰੁਪਏ), ਸਨਾਥਨ ਪੋਲੀਕੋਟ ਪ੍ਰਾਈਵੇਟ ਲਿਮਿਟੇਡ (1600 ਕਰੋੜ ਰੁਪਏ), ਅੰਬੂਜਾ ਸੀਮੈਂਟਸ ਲਿਮਟਿਡ (1400 ਕਰੋੜ ਰੁਪਏ), ਰੁਚਿਰਾ ਪੇਪਰਜ਼ ਲਿਮਟਿਡ (1137 ਕਰੋੜ ਰੁਪਏ), ਟੋਪਨ ਸਪੈਸ਼ਲਿਟੀ ਫਿਲਮਜ਼ ਲਿਮਟਿਡ (787 ਕਰੋੜ ਰੁਪਏ), ਨੇਸਲੇ ਇੰਡੀਆ ਲਿਮਟਿਡ (583 ਕਰੋੜ ਰੁਪਏ), ਹੈਪੀ ਫੋਰਜੀਗਜ਼ (438 ਕਰੋੜ ਰੁਪਏ), ਫਰੇਡੇਨਬਰਗ ਗਰੁੱਪ (339 ਕਰੋੜ ਰੁਪਏ), ਓਏਕੇਮੇਟਕਾਰਪ ਲਿਮਿਟਡ (309 ਕਰੋੜ ਰੁਪਏ), ਕਾਰਗਿਲ ਇੰਡੀਆ ਪ੍ਰਾਈਵੇਟ ਲਿਮਟਿਡ (160 ਕਰੋੜ ਰੁਪਏ) ਦੇ ਪ੍ਰਮੁੱਖ ਪ੍ਰੋਜੈਕਟ ਪ੍ਰਾਪਤ ਹੋਏ ਹਨ।ਉਨ੍ਹਾਂ ਅੱਗੇ ਕਿਹਾ ਕਿ ਨਿਵੇਸ਼ ਲਈ ਪੰਜਾਬ ਦਾ ਮਾਹੌਲ ਸਾਜਗਾਰ, ਢੁਕਵਾਂ ਅਤੇ ਸ਼ਾਂਤੀਪੂਰਵਕ ਹੈ ਅਤੇ ਉਦਯੋਗਾਂ ਦੇ ਵਿਕਾਸ ਲਈ ਪੰਜਾਬ ਸਰਕਾਰ ਪੂਰੇ ਸਮਰਪਣ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਨੀਤੀਆਂ ਵੀ ਉਦਯੋਗ ਪੱਖੀ ਹਨ। ਉਨ੍ਹਾਂ ਵੱਧ ਤੋਂ ਵੱਧ ਸਨਅਤਕਾਰਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ ਦਿੱਤਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਮਨਦੀਪ ਸਿੰਘ ਸਿੱਧੂ 37 ਸਾਲਾਂ ਦੀ ਸਰਵਿਸ ਤੋਂ ਸੇਵਾਮੁਕਤ; ਡੀਜੀਪੀ ਨੇ ਕੇਕ ਕੱਟਕੇ ਕੀਤੀ ਸੇਵਾਵਾਂ ਦੀ ਸ਼ਲਾਘਾ

0

Patiala News:ਪਟਿਆਲਾ ਰੇਂਜ ਦੇ ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ ਦੀ 37 ਸਾਲਾਂ ਦੀ ਸ਼ਾਨਦਾਰ ਸੇਵਾ ਤੋਂ ਬਾਅਦ ਹੁਣ ਭਲਕੇ ਸੇਵਾ ਮੁਕਤ ਹੋਣ ਜਾ ਰਹੇ ਹਨ। ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਬਦਲੇ ਡੀਜੀਪੀ ਗੌਰਵ ਯਾਦਵ ਵੱਲੋਂ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਇੱਕ ਰਾਜ ਪੱਧਰੀ ਬੈਠਕ ਮੌਕੇ ਕੇਕ ਕੱਟਕੇ ਡੀਆਈਜੀ ਸਿੱਧੂ ਨੂੰ ਸਨਮਾਨਤ ਕੀਤਾ।ਇਸ ਮੌਕੇ 2008 ਬੈਚ ਦੇ ਆਈਪੀਐਸ ਅਧਿਕਾਰੀ ਮਨਦੀਪ ਸਿੰਘ ਸਿੱਧੂ ਦੀ ਸ਼ਲਾਘਾ ਕਰਦਿਆਂ ਡੀ.ਜੀ.ਪੀ ਗੌਰਵ ਯਾਦਵ ਨੇ ਕਿਹਾ ਕਿ ਮਨਦੀਪ ਸਿੰਘ ਸਿੱਧੂ ਨੇ ਆਪਣੀ ਸੇਵਾ ਦੌਰਾਨ ਆਪਣੀ ਕਾਬਲੀਅਤ, ਪੇਸ਼ੇਵਰ ਪਹੁੰਚ ਨਾਲ ਪੇਚੀਦਾ ਮਾਮਲਿਆਂ ਨੂੰ ਵੀ ਸਹਿਜਤਾ ਨਾਲ ਹੱਲ ਕਰਕੇ ਪੰਜਾਬ ਪੁਲਿਸ ਦਾ ਮਾਣ ਵਧਾਇਆ ਹੈ।

ਇਹ ਵੀ ਪੜ੍ਹੋ  ਹਰੇਕ ਪਿੰਡ ਅਤੇ ਵਾਰਡ ਤੱਕ ਮਈ-ਜੂਨ 2025 ਤੱਕ ਪਹੁੰਚ ਕਰਨ ਲਈ ਪੰਜਾਬ ਨੇ ‘ਨਸ਼ਾ ਮੁਕਤੀ ਯਾਤਰਾ’ ਕੀਤੀ ਸ਼ੁਰੂ

ਡੀ.ਜੀ.ਪੀ. ਨੇ ਹੋਰ ਕਿਹਾ ਕਿ ਸਿੱਧੂ ਨੇ ਆਪਣੇ ਕਰੀਅਰ ਦੌਰਾਨ ਕਈ ਜ਼ਿਲਿ੍ਹਆਂ ਦੇ ਐਸ.ਐਸ.ਪੀ., ਲੁਧਿਆਣਾ ਵਿੱਚ ਕਮਿਸ਼ਨਰ ਆਫ਼ ਪੁਲਿਸ ਅਤੇ ਪਟਿਆਲਾ ਵਿੱਚ ਡਿਪਟੀ ਇੰਸਪੈਕਟਰ ਜਨਰਲ ਵਰਗੀਆਂ ਪਦਵੀਆਂ ਸੰਭਾਲਦੇ ਹੋਏ, ਜਿੱਥੇ ਆਮ ਲੋਕਾਂ ਨਾਲ ਨੇੜਤਾ ਬਣਾਈ ਤੇ ਉਥੇ ਹੀ ਲੋਕਤੰਤਰ ਦੇ ਚੌਥੇ ਥੰਮ ਮੀਡੀਆ ਨਾਲ ਵੀ ਹਮੇਸ਼ਾ ਨਿਜੀ ਰਾਬਤਾ ਕੀਤਾ, ਜਿਸ ਨਾਲ ਪੰਜਾਬ ’ਚ ਕਾਨੂੰਨ ਵਿਵਸਥਾ ਅਤੇ ਸਮਾਜਿਕ ਵਿਕਾਸ ਲਈ ਉਨ੍ਹਾਂ ਨੇ ਆਪਣੀ ਮਹੱਤਵਪੂਰਨ ਭੂਮਿਕਾ ਨਿਭਾਈ।ਇਸ ਰਾਜ ਪੱਧਰੀ ਬੈਠਕ ਮੌਕੇ ਚੰਡੀਗੜ੍ਹ ਵਿਖੇ ਪੰਜਾਬ ਭਰ ਦੇ ਸੀਨੀਅਰ ਪੁਲਿਸ ਅਧਿਕਾਰੀ ਮੌਜੂਦ ਸਨ, ਜਿਨ੍ਹਾਂ ਨੇ ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ ਨੂੰ ਵਧਾਈ ਦਿੱਤੀ। ਮਨਦੀਪ ਸਿੰਘ ਸਿੱਧੂ ਨੇ ਡੀ.ਜੀ.ਪੀ. ਗੌਰਵ ਯਾਦਵ ਵੱਲੋਂ ਅੱਜ ਦੀ ਇਸ਼ ਸ਼ਾਨਦਾਰ ਯਾਦਗਾਰ ਸੇਵਾ ਮੁਕਤੀ ਪਾਰਟੀ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਹਮੇਸ਼ਾ ਰਾਹ ਦਸੇਰਾ ਬਣਕੇ ਸਹਿਯੋਗ ਦਿੱਤਾ ਅਤੇ ਜੂਨੀਅਰ ਅਧਿਕਾਰੀਆਂ ਤੇ ਮੁਲਾਜਮਾਂ ਨੇ ਵੀ ਕਦੇ ਨਾਹ ਨਹੀਂ ਕੀਤੀ ਤੇ ਉਨ੍ਹਾਂ ਦੀ ਬਾਂਹ ਬਣਕੇ ਪੁਲਿਸਿੰਗ ਕਰਨ ਵਿੱਚ ਆਪਣਾ ਯੋਗਦਾਨ ਪਾਇਆ।

ਇਹ ਵੀ ਪੜ੍ਹੋ  ਕਣਕ ਦੇ ਨਾੜ ਨੂੰ ਅੱਗ ਲੱਗਣ ਕਾਰਨ ਝੁਲਸੇ ਵਿਅਕਤੀਆਂ ਦਾ ਇਲਾਜ ਪੰਜਾਬ ਸਰਕਾਰ ਕਰਵਾਏਗੀ : ਡਾ. ਬਲਬੀਰ ਸਿੰਘ

ਜਿਕਰਯੋਗ ਹੈ ਕਿ ਨਸ਼ਾ ਵਿਰੋਧੀ ਉਪਰਾਲਿਆਂ ਤੋਂ ਇਲਾਵਾ, ਸਿੱਧੂ ਨੇ ਸਿੱਖਿਆ ਦੇ ਪ੍ਰਸਾਰ ਲਈ ਵੀ ਯੋਗਦਾਨ ਦਿੱਤਾ ਹੈ। 4,800 ਤੋਂ ਵੱਧ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਫੀਸ ਭਰਨ ਲਈ ਆਰਥਿਕ ਸਹਾਇਤਾ ਦਿੱਤੀ ਅਤੇ ਯੁਵਕਾਂ ਲਈ ਸਕੇਟਿੰਗ ਅਤੇ ਬਾਕਸਿੰਗ ਦੀਆਂ ਸਹੂਲਤਾਂ ਵਿੱਚ ਵਾਧਾ ਕੀਤਾ। ਉਨ੍ਹਾਂ ਦੀ ਬੇਮਿਸਾਲ ਸੇਵਾ ਨੂੰ ਕਈ ਪ੍ਰਸਿੱਧ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ ਹੈ, ਜਿਸ ਵਿੱਚ ਰਾਸ਼ਟਰਪਤੀ ਪੁਲਿਸ ਪਦਕ ਵਿਸ਼ਿਸ਼ਟ ਸੇਵਾ ਲਈ, ਮੁੱਖ ਮੰਤਰੀ ਪਦਕ, ਪ੍ਰਕ੍ਰਮ ਪਦਕ (ਅਤਿਵਾਦੀਆਂ ਦੇ ਖਿਲਾਫ ਕਾਰਵਾਈ ਦੌਰਾਨ ਘਾਇਲ ਹੋਣ ਲਈ, ਕਠਿਨ ਸੇਵਾ ਮੈਡਲ, ਡੀ.ਜੀ.ਪੀ. ਪ੍ਰਸ਼ੰਸਾ ਚਿੰਨ੍ਹ ਅਤੇ ਸਮਾਜਿਕ ਸੇਵਾ ਲਈ ਵਿਸ਼ੇਸ਼ ਸਨਮਾਨ ਸ਼ਾਮਲ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਬੱਸ ਅੱਡਾ ਮੁੱਦਾ; ਵਿਰੋਧ ਤੋਂ ਬਾਅਦ ਹੁਣ ਹੱਕ ’ਚ ਮੈਦਾਨ ਭਖਿਆ, ਮਹਿਤਾ ਵੱਲੋਂ ਲੋਕ ਰਾਏ ਨੂੰ ਤਰਜ਼ੀਹ ਦੇਣ ਦਾ ਐਲਾਨ

0

Bathinda News: ਬਠਿੰਡਾ ਸ਼ਹਿਰ ਦੇ ਮੌਜੂਦਾ ਬੱਸ ਅੱਡੇ ਨੂੰ ਇੱਥੋਂ ਬਦਲ ਕੇ ਮਲੋਟ ਰੋਡ ’ਤੇ ਲਿਜਾਣ ਦਾ ਮੁੱਦਾ ਲਗਾਤਾਰ ਭਖਿਆ ਹੋਇਆ ਹੈ। ਇਸ ਫੈਸਲੇ ਦੇ ਵਿਰੋਧ ’ਚ ਜਿੱਥੇ ਪਿਛਲੇ ਕੁੱਝ ਦਿਨਾਂ ਤੋਂ ਲਗਾਤਾਰ ਵਿਰੋਧ ਵਿਚ ਮੋਰਚਾ ਖੁੱਲਿਆ ਹੋਇਆ ਹੈ। ਉਥੇ ਹੁਣ ਮਲੋਟ ਰੋਡ ’ਤੇ ਬੱਸ ਸਟੈਂਡ ਨੂੰ ਲਿਜਾਣ ਦੇ ਹੱਕ ਵਿਚ ਲੋਕ ਮੈਦਾਨ ਵਿਚ ਨਿੱਤਰ ਆਏ ਹਨ। ਇਸ ਸਬੰਧ ਵਿਚ ਵੱਡੀ ਗਿਣਤੀ ਵਿਚ ਇਕੱਠੇ ਹੋਏ ਲੋਕਾਂ ਨੂੰ ਸ਼ਹਿਰ ਦੇ ਵਧਦੇ ਭੀੜ ਭੜੱਕੇ ਨੂੰ ਦੇਖਦਿਆਂ ਮਲੋਟ ਰੋਡ ’ਤੇ ਬੱਸ ਸਟੈਂਡ ਬਣਾਉਣ ਦੀ ਹਿਮਾਇਤ ਕੀਤੀ।

ਇਹ ਵੀ ਪੜ੍ਹੋ  ਸੂਬਾ ਸਰਕਾਰ ਕਿਸਾਨਾਂ ਤੇ ਮਜਦੂਰਾਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ:ਲਾਲ ਚੰਦ ਕਟਾਰੂਚੱਕ

ਇਸ ਸਬੰਧ ਵਿਚ ਜ਼ਿਲ੍ਹਾ ਪ੍ਰਸ਼ਾਸਨ ਨੂੂੰ ਇੱਕ ਮੰਗ ਪੱਤਰ ਵੀ ਦਿੱਤਾ ਗਿਆ। ਕਿਹਾ ਜਾ ਰਿਹਾ ਕਿ ਬੱਸ ਸਟੈਂਡ ਨੂੰ ਮਲੋਟ ਰੋਡ ’ਤੇ ਲਿਜਾਣ ਵਾਲਿਆਂ ਦੀ ਪਿੱਠ ’ਤੇ ਹਲਕਾ ਵਿਧਾਇਕ ਜਗਰੂਪ ਗਿੱਲ ਖੜੇ ਹੋਏ ਹਨ। ਉਧਰ ਦੂਜੇ ਪਾਸੇ ਗਿੱਲ ਦੇ ਸਿਆਸੀ ਵਿਰੋਧੀ ਮੰਨਿਆਂ ਜਾਣ ਵਾਲੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਸਿੰਘ ਮਹਿਤਾ ਤੇ ਮੇਅਰ ਪਰਦਜੀਤ ਸਿੰਘ ਮਹਿਤਾ ਨੇ ਬੱਸ ਸਟੈਂਡ ਨੂੰ ਇੱਥੇ ਰੱਖਣ ਦੇ ਹੱਕ ’ਚ ਡਟੇ ਧਰਨਾਕਾਰੀਆਂ ਨੂੰ ਲੋਕ ਰਾਏ ਨੂੰ ਤਰਜ਼ੀਹ ਦੇਣ ਦਾ ਭਰੋਸਾ ਦਿਵਾਇਆ ਹੈ।

ਇਹ ਵੀ ਪੜ੍ਹੋ ਡਾਕਟਰ ਅਮਨਦੀਪ ਕੌਰ ਨੂੰ ਬਣਾਇਆ ‘ ਨਸ਼ਾ ਮੁਕਤੀ ਮੋਰਚਾ ‘ ਦਾ ਕੋਆਰਡੀਨੇਟਰ

ਦਸਣਾ ਬਣਦਾ ਹੈ ਕਿ ਪਿਛਲੇ ਕਈ ਦਿਨਾਂ ਤੋਂ ਬੱਸ ਸਟੈਂਡ ਦਾ ਮੁੱਦਾ ਸ਼ਹਿਰ ਦਾ ਪ੍ਰਮੁੱਖ ਮਾਮਲਾ ਬਣਿਆ ਹੋਇਆ ਹੈ। ਇਸ ਸਬੰਧ ਵਿਚ ਸ਼ਹਿਰ ਦੇ ਲੋਕਾਂ ਵੱਲੋਂ ਬੱਸ ਅੱਡਾ ਬਚਾਓ ਸੰਘਰਸ਼ ਕਮੇਟੀ ਵੀ ਬਣਾਈ ਗਈ ਹੈ ਤੇ ਕਮੇਟੀ ਵੱਲੋਂ ਚੱਲ ਰਿਹਾ ਪੱਕਾ ਮੋਰਚਾ ਲਗਾਤਾਰ ਛੇਵੇਂ ਦਿਨ ਵੀ ਜਾਰੀ ਰਿਹਾ। ਜਿਸ ਵਿੱਚ ਸਾਰੇ ਸਮਾਜਿਕ ਸੰਗਠਨਾਂ ਦੇ ਨਾਲ ਨਾਲ ਵਪਾਰ ਮੰਡਲ, ਕਿਸਾਨ ਜਥੇਬੰਦੀਆਂ, ਟਰਾਂਸਪੋਰਟਸ, ਵਿਦਿਆਰਥੀ, ਵਕੀਲ ਆਦਿ ਮੋਰਚੇ ਵਿੱਚ ਪਹੁੰਚੇ ਅਤੇ ਆਪਣੇ ਭਾਸ਼ਣਾਂ ਵਿੱਚ ਬੱਸ ਅੱਡੇ ਨੂੰ ਬਦਲਣ ਦੇ ਨੁਕਸਾਨ ਤੱਥਾਂ ਸਮੇਤ ਰੱਖੇ।

ਇਹ ਵੀ ਪੜ੍ਹੋ 

ਇਸ ਮੋਰਚੇ ’ਚ ਪੁੱਜੇ ਮੇਅਰ ਮਹਿਤਾ ਤੇ ਕ੍ਰਿਕਟ ਐਸੋੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ ਨੇ ਕਮੇਟੀ ਨੂੰ ਭਰੋਸਾ ਦਿਵਾਇਆ ਕਿ ਪਹਿਲਾਂ ਉਨ੍ਹਾਂ ਦੀ ਡਿਪਟੀ ਕਮਿਸ਼ਨਰ ਨਾਲ ਮੀਟਿੰਗ ਕੀਤੀ ਜਾਵੇਗੀ ਅਤੇ ਜੇ ਮਸਲਾ ਹੱਲ ਨਾ ਹੋਇਆ ਤਾਂ ਲੋਕਲ ਬਾਡੀ ਮੰਤਰੀ ਅਤੇ ਮੱੁਖ ਮੰਤਰੀ ਭਗਵੰਤ ਮਾਨ ਕੋਲ ਕਮੇਟੀ ਵੱਲੋਂ ਮਸਲਾ ਉਠਾਇਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਡਾਕਟਰ ਅਮਨਦੀਪ ਕੌਰ ਨੂੰ ਬਣਾਇਆ ‘ ਨਸ਼ਾ ਮੁਕਤੀ ਮੋਰਚਾ ‘ ਦਾ ਕੋਆਰਡੀਨੇਟਰ

0

Firozpur News:ਨਸ਼ਿਆਂ ਵਿਰੁੱਧ ਚੱਲ ਰਹੀ ਪੰਜਾਬ ਸਰਕਾਰ ਦੀ ਮੁਹਿੰਮ ਨੂੰ ਹੋਰ ਅੱਗੇ ਮਜਬੂਤੀ ਨਾਲ ਚਲਾਉਣ ਲਈ ਆਮ ਆਦਮੀ ਪਾਰਟੀ ਵੱਲੋਂ ‘ ਨਸ਼ਾ ਮੁਕਤੀ ਮੋਰਚਾ ‘ ਦੇ ਕੁਆਰਡੀਨੇਟਰ ਨਿਯੁਕਤ ਕੀਤੇ ਗਏ ਹਨ । ਇਸ ਸਬੰਧੀ ਪਾਰਟੀ ਵੱਲੋਂ ਜਾਰੀ ਇੱਕ ਪ੍ਰੈਸ ਨੋਟ ਰਾਹੀਂ ਵਿਧਾਨ ਸਭਾ ਹਲਕਾ ਫਿਰੋਜ਼ਪੁਰ ਸ਼ਹਿਰੀ ਤੋਂ ਡਾਕਟਰ ਅਮਨਦੀਪ ਕੌਰ ਨੂੰ ‘ ਨਸ਼ਾ ਮੁਕਤੀ ਮੋਰਚਾ ” ਮੁਹਿੰਮ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ ਕਣਕ ਦੇ ਨਾੜ ਨੂੰ ਅੱਗ ਲੱਗਣ ਕਾਰਨ ਝੁਲਸੇ ਵਿਅਕਤੀਆਂ ਦਾ ਇਲਾਜ ਪੰਜਾਬ ਸਰਕਾਰ ਕਰਵਾਏਗੀ : ਡਾ. ਬਲਬੀਰ ਸਿੰਘ

ਪਾਰਟੀ ਪ੍ਰਧਾਨ ਅਮਨ ਅਰੋੜਾ ਵੱਲੋਂ ਜਾਰੀ ਲਿਸਟ ਅਨੁਸਾਰ ਵਿਧਾਨ ਸਭਾ ਹਲਕਾ ਫਿਰੋਜਪੁਰ ਤੋਂ ਇਹ ਨਿਯੁਕਤੀ ਕੀਤੀ ਗਈ ਹੈ। ਡਾਕਟਰ ਅਮਨਦੀਪ ਕੌਰ ਜਿੱਥੇ ਬੀਤੇ ਲੰਮੇ ਸਮੇਂ ਤੋਂ ਸਮਾਜ ਸੇਵਾ ਵਿੱਚ ਜੁਟੇ ਹੋਏ ਹਨ, ਉੱਥੇ ਉਹ ਸਮੇਂ ਸਮੇਂ ‘ਤੇ ਨਸ਼ਿਆਂ ਅਤੇ ਕਈ ਤਰ੍ਹਾਂ ਦੀਆਂ ਸਮਾਜਿਕ ਕੁਰੀਤੀਆਂ ਖਿਲਾਫ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਵੀ ਲੋਕਾਂ ਨੂੰ ਜਾਗਰੂਕ ਕਰਦੇ ਰਹਿੰਦੇ ਹਨ। ਡਾਕਟਰ ਅਮਨਦੀਪ ਕੌਰ ਦੀ ਕੋਆਰਡੀਨੇਟਰ ਵਜੋਂ ਨਿਯੁਕਤੀ ‘ਤੇ ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ ।

ਇਹ ਵੀ ਪੜ੍ਹੋ ਸੂਬਾ ਸਰਕਾਰ ਕਿਸਾਨਾਂ ਤੇ ਮਜਦੂਰਾਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ:ਲਾਲ ਚੰਦ ਕਟਾਰੂਚੱਕ

ਇਸ ਮੌਕੇ ਮਾਰਕੀਟ ਕਮੇਟੀ ਫਿਰੋਜ਼ਪੁਰ ਸ਼ਹਿਰ ਦੇ ਚੇਅਰਮੈਨ ਜੁਗਰਾਜ ਕਟੋਰਾ, ਵਿਧਾਨ ਸਭਾ ਹਲਕਾ ਫਿਰੋਜ਼ਪੁਰ ਦੇ ਸਿੱਖਿਆ ਕੋਆਰਡੀਨੇਟਰ ਰਾਜ ਬਹਾਦਰ ਸਿੰਘ ਗਿੱਲ ,ਨੇਕ ਪ੍ਰਤਾਪ ਸਿੰਘ ,ਹਿਮਾਂਸ਼ੂ ਠਕਰ ,ਗੁਰਭੇਜ ਸਿੰਘ , ਜਗਦੀਪ ਕੰਬੋਜ ਮਿੰਟੂ , ਸ਼ਾਬਾਜ ਸਿੰਘ ਥਿੰਦ , ਅਮਰਿੰਦਰ ਸਿੰਘ ਬਰਾੜ, ਗੁਰਜੀਤ ਸਿੰਘ ਚੀਮਾ , ਹਰਮੀਤ ਖਾਈ ਅਤੇ ਹੋਰ ਲੋਕਾਂ ਵੱਲੋਂ ਵੀ ਡਾਕਟਰ ਅਮਨਦੀਪ ਕੌਰ ਦੀ ਨਿਯੁਕਤੀ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਹਰੇਕ ਪਿੰਡ ਅਤੇ ਵਾਰਡ ਤੱਕ ਮਈ-ਜੂਨ 2025 ਤੱਕ ਪਹੁੰਚ ਕਰਨ ਲਈ ਪੰਜਾਬ ਨੇ ‘ਨਸ਼ਾ ਮੁਕਤੀ ਯਾਤਰਾ’ ਕੀਤੀ ਸ਼ੁਰੂ

0

👉ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬਾ ਪੱਧਰੀ ਨਸ਼ਾ ਵਿਰੋਧੀ ਜਾਗਰੂਕਤਾ ਅਤੇ ਕਾਰਵਾਈ ਮੁਹਿੰਮ ਲਈ ਪਿੰਡ ਤੇ ਵਾਰਡ ਸੁਰੱਖਿਆ ਕਮੇਟੀਆਂ ਨੂੰ ਲਾਮਬੰਦ ਕਰਨ ਦੇ ਦਿੱਤੇ ਨਿਰਦੇਸ਼
Punjab News:ਸੂਬੇ ਵਿੱਚ ਨਸ਼ਿਆਂ ਦੇ ਖ਼ਤਰੇ ‘ਤੇ ਅੰਤਿਮ ਅਤੇ ਫੈਸਲਾਕੁਨ ਹਮਲੇ ਲਈ ਤਿਆਰੀ ਵਿੱਢਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ਾ ਵਿਰੋਧੀ ਜਾਗਰੂਕਤਾ ਅਤੇ ਕਾਰਵਾਈ ਮੁਹਿੰਮ ਤਹਿਤ ‘ਨਸ਼ਾ ਮੁਕਤੀ ਯਾਤਰਾ’ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ, ਜੋ ਮਈ ਅਤੇ ਜੂਨ 2025 ਦੇ ਮਹੀਨਿਆਂ ਵਿੱਚ ਸੂਬੇ ਦੇ ਹਰ ਪਿੰਡ ਅਤੇ ਵਾਰਡ ਤੱਕ ਪਹੁੰਚ ਕਰੇਗੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਹਿੰਮ 2 ਤੋਂ 4 ਮਈ ਤੱਕ ਸੂਬੇ ਭਰ ਵਿੱਚ ਜ਼ਿਲ੍ਹਾ ਪੱਧਰੀ ਮੀਟਿੰਗਾਂ ਕਰਨ ਲਈ ਪਿੰਡ ਸੁਰੱਖਿਆ ਕਮੇਟੀਆਂ ਨੂੰ ਨੇੜਿਓਂ ਸ਼ਾਮਲ ਕਰ ਕੇ ਚਲਾਈ ਜਾਵੇਗੀ।

ਇਹ ਵੀ ਪੜ੍ਹੋ ਹੱਥੋ ਹੱਥ ਵਿਕ ਰਹੀ ਕਣਕ, ਕਿਸਾਨਾਂ ਨੂੰ ਹੁਣ ਤੱਕ 20500 ਕਰੋੜ ਰੂਪਏ ਦੀ ਕੀਤੀ ਅਦਾਇਗੀ- ਲਾਲ ਚੰਦ ਕਟਾਰੂਚੱਕ

ਇਹ ਮੀਟਿੰਗਾਂ ‘ਨਸ਼ਾ ਮੁਕਤੀ ਯਾਤਰਾ’ ਮੁਹਿੰਮ ਲਈ ਅਧਿਕਾਰਤ ਲਾਂਚ ਪਲੇਟਫਾਰਮ ਵਜੋਂ ਕੰਮ ਕਰਨਗੀਆਂ। ਪਿੰਡ ਸੁਰੱਖਿਆ ਕਮੇਟੀਆਂ ਦੇ ਸਾਰੇ ਮੈਂਬਰਾਂ ਤੋਂ ਇਲਾਵਾ ਇਸ ਮੀਟਿੰਗ ਵਿੱਚ ਪਿੰਡਾਂ ਦੇ ਸਰਪੰਚ, ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਨਾਲ-ਨਾਲ ਹੋਰ ਸਬੰਧਤ ਵੀ ਸ਼ਾਮਲ ਹੋਣਗੇ।ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀ. ਨੂੰ ਉਨ੍ਹਾਂ ਪਿੰਡਾਂ ਵਿੱਚ ਪਿੰਡ ਸੁਰੱਖਿਆ ਕਮੇਟੀਆਂ ਬਣਾਉਣ ਲਈ ਕਿਹਾ ਹੈ, ਜਿੱਥੇ ਇਹ ਕਮੇਟੀਆਂ ਮੌਜੂਦ ਨਹੀਂ ਹਨ ਅਤੇ ਉਨ੍ਹਾਂ ਨੂੰ ਇਨ੍ਹਾਂ ਮੀਟਿੰਗਾਂ ਲਈ ਸੱਦਾ ਦੇਣ ਲਈ ਕਿਹਾ ਹੈ। ਇਸੇ ਤਰ੍ਹਾਂ ਨਗਰ ਨਿਗਮ ਖੇਤਰਾਂ ਦੇ ਹਰੇਕ ਵਾਰਡ ਵਿੱਚ ਵਾਰਡ ਸੁਰੱਖਿਆ ਕਮੇਟੀਆਂ ਵੀ ਬਣਾਈਆਂ ਜਾਣਗੀਆਂ ਅਤੇ ਉਨ੍ਹਾਂ ਨੂੰ ਇਨ੍ਹਾਂ ਮੀਟਿੰਗਾਂ ਲਈ ਸੱਦਿਆ ਜਾਵੇਗਾ।

ਇਹ ਵੀ ਪੜ੍ਹੋ ਕਣਕ ਦੇ ਨਾੜ ਨੂੰ ਅੱਗ ਲੱਗਣ ਕਾਰਨ ਝੁਲਸੇ ਵਿਅਕਤੀਆਂ ਦਾ ਇਲਾਜ ਪੰਜਾਬ ਸਰਕਾਰ ਕਰਵਾਏਗੀ : ਡਾ. ਬਲਬੀਰ ਸਿੰਘ

ਹਰੇਕ ਜ਼ਿਲ੍ਹਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਇੱਕ ਕੈਬਨਿਟ ਮੰਤਰੀ ਵੱਲੋਂ ਕੀਤੀ ਜਾਵੇਗੀ, ਜਿਸ ਦਾ ਮੰਤਵ ਨਸ਼ਾ ਮੁਕਤੀ ਯਾਤਰਾ ਮੁਹਿੰਮ ਬਾਰੇ ਜਾਗਰੂਕ ਕਰਨਾ, ਚੌਕਸੀ ਲਈ ਪਿੰਡ-ਪੱਧਰੀ ਲੀਡਰਸ਼ਿਪ ਨੂੰ ਲਾਮਬੰਦ ਕਰਨਾ, ਪਿੰਡ ਸੁਰੱਖਿਆ ਕਮੇਟੀਆਂ, ਵਾਰਡ ਸੁਰੱਖਿਆ ਕਮੇਟੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਿਚਕਾਰ ਤਾਲਮੇਲ ਨੂੰ ਮਜ਼ਬੂਤ ​​ਕਰਨਾ ਅਤੇ ਪਿੰਡ ਪੱਧਰ ‘ਤੇ ਨਸ਼ਿਆਂ ਵਿਰੁੱਧ ਸਮੂਹਿਕ ਇਕਜੁੱਟਤਾ ਨੂੰ ਮਜ਼ਬੂਤ ​​ਕਰਨਾ ਹੈ।ਇਨ੍ਹਾਂ ਮੀਟਿੰਗਾਂ ਤੋਂ ਬਾਅਦ ਦੂਜੇ ਪੜਾਅ ਦੀ ਨਸ਼ਾ ਮੁਕਤੀ ਯਾਤਰਾ 7 ਮਈ ਤੋਂ ਜ਼ਮੀਨੀ ਪੱਧਰ ‘ਤੇ ਸ਼ੁਰੂ ਕੀਤੀ ਜਾਵੇਗੀ ਅਤੇ ਇਸ ਯਾਤਰਾ ਵਿੱਚ ਹਰੇਕ ਪਿੰਡ/ਵਾਰਡ ਦੇ ਸਾਰੇ ਲੋਕਾਂ ਦੀ ਇੱਕ ਮੀਟਿੰਗ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਪਿੰਡ ਸੁਰੱਖਿਆ ਕਮੇਟੀ, ਵਾਰਡ ਸੁਰੱਖਿਆ ਕਮੇਟੀ, ਸਰਪੰਚ ਅਤੇ ਹੋਰ ਅਧਿਕਾਰੀ ਸ਼ਾਮਲ ਹੋਣਗੇ।

ਇਹ ਵੀ ਪੜ੍ਹੋ ਕੈਨੇਡਾ ’ਚ ਪੰਜਾਬਣ ਵਿਦਿਆਰਥਣ ਦੀ ਸ਼ੱਕੀ ਹਾਲਾਤਾਂ ’ਚ ਹੋਈ ਮੌ+ਤ

ਪੰਜਾਬ ਦੇ ਹਰੇਕ ਪਿੰਡ/ਵਾਰਡ ਨੂੰ ਸੂਬਾ ਸਰਕਾਰ ਵੱਲੋਂ ਤਿਆਰ ਕੀਤੀ ਸਾਰਣੀ ਅਨੁਸਾਰ ਕਵਰ ਕੀਤਾ ਜਾਵੇਗਾ।ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਮੁਹਿੰਮ ਨਸ਼ਿਆਂ ਵਿਰੁੱਧ ਜੰਗ ਨੂੰ ਜਨ ਅੰਦੋਲਨ ਵਿੱਚ ਬਦਲ ਦੇਵੇਗੀ, ਉਨ੍ਹਾਂ ਨੇ ਸਮਾਜ ਦੇ ਹਰ ਵਿਅਕਤੀ ਤੋਂ ਪੂਰਨ ਸਮਰਥਨ ਅਤੇ ਸਹਿਯੋਗ ਦੀ ਮੰਗ ਕੀਤੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਨ੍ਹਾਂ ਦੇ ਖੇਤਰ ਵਿੱਚ ਕੋਈ ਵੀ ਨਸ਼ਾ ਨਾ ਵੇਚਿਆ ਜਾਵੇ ਅਤੇ ਸਾਰੇ ਨਸ਼ਾ ਪੀੜਤਾਂ ਨੂੰ ਨਸ਼ਿਆਂ ਤੋਂ ਬਾਹਰ ਕੱਢਿਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿੰਡ ਸੁਰੱਖਿਆ ਕਮੇਟੀਆਂ, ਵਾਰਡ ਸੁਰੱਖਿਆ ਕਮੇਟੀਆਂ ਅਤੇ ਸਰਪੰਚਾਂ ਤੋਂ ਇਸ ਯਤਨ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੀ ਉਮੀਦ ਕੀਤੀ ਜਾਂਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਹੱਥੋ ਹੱਥ ਵਿਕ ਰਹੀ ਕਣਕ, ਕਿਸਾਨਾਂ ਨੂੰ ਹੁਣ ਤੱਕ 20500 ਕਰੋੜ ਰੂਪਏ ਦੀ ਕੀਤੀ ਅਦਾਇਗੀ- ਲਾਲ ਚੰਦ ਕਟਾਰੂਚੱਕ

0

👉ਸੂਬਾ ਸਰਕਾਰ ਕਿਸਾਨਾਂ ਦੇ ਫਸਲ ਦਾ ਦਾਣਾ ਦਾਣਾ ਖਰੀਦੇਗੀ
👉ਫੂਡ ਸਪਲਾਈ ਮੰਤਰੀ ਵੱਲੋਂ ਜਿਲਾ ਸ਼੍ਰੀ ਮੁਕਤਸਰ ਸਾਹਿਬ ਦਾ ਦੌਰਾ
Muktsar News:ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਹੱਕਾਂ ਦੀ ਰਾਖੀ ਪ੍ਰਤੀ ਆਪਣੀ ਵਚਨਬੱਧਤਾ ਨਿਭਾਉਂਦਿਆਂ ਕਿਸਾਨਾਂ ਦੀ ਕਣਕ ਦੀ ਫਸਲ ਦੀ ਖਰੀਦ ਹੱਥੋਂ ਹੱਥ ਕੀਤੀ ਜਾ ਰਹੀ ਹੈ ਅਤੇ ਹੁਣ ਤੱਕ ਕਿਸਾਨਾਂ ਨੂੰ 20500 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਇਹ ਗੱਲ ਪੰਜਾਬ ਦੇ ਫੂਡ ਸਪਲਾਈ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਸ੍ਰੀ ਮੁਕਤਸਰ ਸਾਹਿਬ ਦੀ ਮੁੱਖ ਅਨਾਜ ਮੰਡੀ ਦੇ ਦੌਰੇ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖੀ। ਫੂਡ ਸਪਲਾਈ ਮੰਤਰੀ ਨੇ ਇਸ ਦੌਰਾਨ ਸ੍ਰੀ ਮੁਕਤਸਰ ਸਾਹਿਬ ਦੀ ਮੁੱਖ ਮੰਡੀ ਦਾ ਦੌਰਾ ਕਰਦਿਆਂ ਇੱਥੇ ਮੰਡੀ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ, ਆੜਤੀਆਂ ਅਤੇ ਕਿਸਾਨਾਂ ਨਾਲ ਗੱਲਬਾਤ ਕਰਕੇ ਉਹਨਾਂ ਦੀਆਂ ਮੁਸ਼ਕਲਾਂ ਜਾਣੀਆਂ ਅਤੇ ਇਸ ਤੋਂ ਬਿਨਾਂ ਉਹਨਾਂ ਨੇ ਅਧਿਕਾਰੀਆਂ ਤੋਂ ਜ਼ਿਲ੍ਹੇ ਵਿੱਚ ਚੱਲ ਰਹੀ ਖਰੀਦ ਪ੍ਰਕਿਰਿਆ ਦੀ ਜਾਣਕਾਰੀ ਲਈ।

ਇਹ ਵੀ ਪੜ੍ਹੋ  ਕਣਕ ਦੇ ਨਾੜ ਨੂੰ ਅੱਗ ਲੱਗਣ ਕਾਰਨ ਝੁਲਸੇ ਵਿਅਕਤੀਆਂ ਦਾ ਇਲਾਜ ਪੰਜਾਬ ਸਰਕਾਰ ਕਰਵਾਏਗੀ : ਡਾ. ਬਲਬੀਰ ਸਿੰਘ

ਉਨ੍ਹਾਂ ਕਿਹਾ ਕਿ ਮੰਡੀ ਵਿਚ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਵੀ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ ਤੇ ਮੰਡੀਆਂ ਦੇ ਵਿਚ ਹਰ ਤਰ੍ਹਾਂ ਦੇ ਪ੍ਰਬੰਧ ਪੂਰੇ ਸਹੀ ਢੰਗ ਨਾਲ ਚੱਲ ਰਹੇ ਹਨ । ਉਨ੍ਹਾਂ ਇਹ ਦੱਸਿਆ ਕਿ ਇਸ ਸਾਲ ਮਜ਼ਦੂਰਾਂ ਦੀ ਲੇਬਰ ਵਿੱਚ ਵੀ ਪਿਛਲੇ ਸਾਲ ਨਾਲੋਂ 43 ਪੈਸੇ ਦਾ ਵਾਧਾ ਕੀਤਾ ਗਿਆ ਹੈ, ਜਿਸ ਕਾਰਨ ਮਜ਼ਦੂਰਾਂ ਨੂੰ ਕਰੀਬ 10 ਕਰੋੜ ਰੁਪਏ ਦਾ ਫ਼ਾਇਦਾ ਹੋਵੇਗਾ।ਇਸ ਮੌਕੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕੈਬਨਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਕਣਕ ਵੇਚਣ ਵਿੱਚ ਕਿਸੇ ਕਿਸਾਨ ਨੂੰ ਕੋਈ ਦਿੱਕਤ ਨਾ ਆਵੇ। ਉਹਨਾਂ ਨੇ ਕਿਹਾ ਕਿ ਜਿਵੇਂ ਹੀ ਕਿਸਾਨ ਮੰਡੀ ਵਿੱਚ ਫਸਲ ਲੈ ਕੇ ਪਹੁੰਚਦਾ ਹੈ ਉਸ ਦੀ ਫਸਲ ਉਸੇ ਦਿਨ ਵਿਕੇ ਇਸ ਸਬੰਧੀ ਸਾਰੀਆਂ ਏਜੰਸੀਆਂ ਨੂੰ ਸਖਤੀ ਨਾਲ ਹਦਾਇਤ ਕੀਤੀ ਗਈ ਹੈ। ਇਸ ਤੋਂ ਬਿਨਾਂ ਉਹਨਾਂ ਨੇ ਕਿਹਾ ਕਿ ਭਾਵੇਂ ਅਦਾਇਗੀ ਕਰਨ ਲਈ 48 ਘੰਟੇ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ ਪਰ ਪੰਜਾਬ ਸਰਕਾਰ 24 ਘੰਟੇ ਦੇ ਅੰਦਰ ਹੀ ਕਿਸਾਨਾਂ ਨੂੰ ਅਦਾਇਗੀ ਕਰ ਰਹੀ ਹੈ। ਉਹਨਾਂ ਨੇ ਦੱਸਿਆ ਕਿ ਰਾਜ ਭਰ ਵਿੱਚ ਹੁਣ ਤੱਕ 107 ਲੱਖ ਟਨ ਕਣਕ ਦੀ ਆਮਦ ਹੋਈ ਹੈ ਜਦਕਿ ਇਸ ਵਾਰ 124 ਲੱਖ ਟਨ ਦਾ ਟੀਚਾ ਕੇਂਦਰੀ ਪੂਲ ਲਈ ਕਣਕ ਖਰੀਦਣ ਦਾ ਮਿਥਿਆ ਗਿਆ ਹੈ।

ਇਹ ਵੀ ਪੜ੍ਹੋ  ਸੂਬਾ ਸਰਕਾਰ ਕਿਸਾਨਾਂ ਤੇ ਮਜਦੂਰਾਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ:ਲਾਲ ਚੰਦ ਕਟਾਰੂਚੱਕ

ਉਹਨਾਂ ਨੇ ਕਿਹਾ ਕਿ ਕਿਸਾਨਾਂ ਨੇ ਦੱਸਿਆ ਹੈ ਕਿ ਇਸ ਵਾਰ ਬੰਪਰ ਝਾੜ ਹੈ ਅਤੇ ਚੰਗੀ ਫਸਲ ਹੋਣ ਕਾਰਨ ਇਹ ਟੀਚਾ ਸਹਿਜੇ ਹੀ ਪ੍ਰਾਪਤ ਹੋ ਜਾਣ ਦੀ ਆਸ ਹੈ। ਉਹਨਾਂ ਨੇ ਕਿਹਾ ਕਿ ਕਿਸਾਨਾਂ ਦੀ ਫਸਲ ਦਾ ਦਾਣਾ ਦਾਣਾ ਚੁੱਕਿਆ ਜਾਵੇਗਾ ਅਤੇ ਲਿਫਟਿੰਗ ਦੀ ਪ੍ਰਕਿਰਿਆ ਨੂੰ ਹੁਣ ਹੋਰ ਤੇਜ਼ ਕੀਤਾ ਜਾ ਰਿਹਾ ਹੈ। ਉਹਨਾਂ ਨੇ ਕਿਹਾ ਕਿ ਇਸ ਪ੍ਰਕਿਰਿਆ ਦੌਰਾਨ ਜੇਕਰ ਲਿਫਟਿੰਗ ਦੇ ਕੰਮ ਵਿੱਚ ਕਿਸੇ ਨੇ ਕੁਤਾਹੀ ਕੀਤੀ ਤਾਂ ਸਖਤ ਕਾਰਵਾਈ ਤੋਂ ਗੁਰੇਜ਼ ਨਹੀਂ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ 5.79 ਲੱਖ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਜਦ ਕਿ ਬੀਤੇ ਇਕ ਦਿਨ ਵਿਚ 21387 ਮਿਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।ਇਸ ਮੌਕੇ ਸ੍ਰੀ ਅਭਿਜੀਤ ਕਪਲਿਸ਼ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ, ਸ੍ਰੀਮਤੀ ਬਲਜੀਤ ਕੌਰ ਐਸ.ਡੀ.ਐਮ., ਸ੍ਰੀ ਸੁਖਵਿੰਦਰ ਸਿੰਘ ਗਿੱਲ ਜਿ਼ਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ,ਸੁਰਜੀਤ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਸ੍ਰੀ ਮੁਕਤਸਰ ਸਾਹਿਬ, ਅਜੈਪਾਲ ਸਿੰਘ ਬਰਾੜ ਜ਼ਿਲ੍ਹਾ ਮੰਡੀ ਅਫ਼ਸਰ, ਸ.ਮਨਜਿੰਦਰ ਸਿੰਘ ਉੜਾਂਗ,ਸ੍ਰੀ ਇਕਬਾਲ ਸਿੰਘ ਪ੍ਰਧਾਨ ਕੱਚਾ ਆੜਤੀਆਂ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ, ਅਮ੍ਰਿਤਪਾਲ ਸਿੰਘ ਬਰਾੜ ਡੀਐਫਓ ਵੀ ਹਾਜਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਗੁਰੂ ਕਾਸ਼ੀ ਯੂਨੀਵਰਸਿਟੀ ਦੇ ਪਹਿਲੇ ਲਾਅ ਫੈਸਟ “ਵਿਧੀ ਉਤਸਵ-2025” ਦਾ ਸ਼ਾਨਦਾਰ ਆਗਾਜ਼

0

👉ਆਰਟੀਫਿਸ਼ੀਅਲ ਇੰਟੈਂਲੀਜੈਂਸ ਜਲਦੀ ਤੇ ਸਹੀ ਫੈਸਲੇ ਵਿੱਚ ਸਹਾਈ ਹੋ ਸਕਦੀ ਹੈ- ਜਸਟਿਸ ਦਰਸ਼ਨ ਸਿੰਘ
Talwandi Sabo News: ਗੁਰੂ ਕਾਸ਼ੀ ਯੂਨੀਵਰਸਿਟੀ ਦੇ ਫੈਕਲਟੀ ਆਫ਼ ਲਾਅ ਵੱਲੋਂ ਦੋ ਰੋਜ਼ਾ ਪਹਿਲੇ ਲਾਅ ਫੈਸਟ “ਵਿਧੀ ਉਤਸਵ-2025” ਦਾ ਆਗਾਜ਼ ਜਸਟਿਸ ਸ. ਦਰਸ਼ਨ ਸਿੰਘ ਸਾਬਕਾ ਜੱਜ ਮਾਣਯੋਗ ਪੰਜਾਬ ਐਂਡ ਹਰਿਆਣਾ ਹਾਈਕੋਰਟ, ਚੇਅਰਮੈਨ ਹਰਿਆਣਾ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਕੀਤਾ ਗਿਆ। ਇਸ ਮੌਕੇ ਮੈਡਮ ਬਲਜਿੰਦਰ ਕੌਰ ਮਾਨ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ, ਸੁਖਵਿੰਦਰ ਸਿੰਘ ਸਕੱਤਰ, ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਆਯੋਜਨ ਮੌਕੇ ਪ੍ਰੋ. ਡਾ. ਰਾਮੇਸ਼ਵਰ ਸਿੰਘ ਉਪ ਕੁਲਪਤੀ, , ਡਾ. ਜਗਤਾਰ ਸਿੰਘ ਧੀਮਾਨ, ਪਰੋ. ਵਾਈਸ ਚਾਂਸਲਰ, ਡਾ. ਪੀਯੂਸ਼ ਵਰਮਾ ਰਜਿਸਟਰਾਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਇਹ ਵੀ ਪੜ੍ਹੋ  ਕੈਨੇਡਾ ’ਚ ਪੰਜਾਬਣ ਵਿਦਿਆਰਥਣ ਦੀ ਸ਼ੱਕੀ ਹਾਲਾਤਾਂ ’ਚ ਹੋਈ ਮੌ+ਤ

ਮੁੱਖ ਮਹਿਮਾਨ ਜਸਟਿਸ ਦਰਸ਼ਨ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਹੁੰਦੇ ਹੋਏ ਕਿਹਾ ਕਿ ਆਰਟੀਫਿਸ਼ੀਅਲ ਇੰਟੈਂਸੀਲਜੈਂਸ ਨਿਆਂ ਦੇ ਖੇਤਰ ਵਿੱਚ ਵੱਡੀ ਭੂਮਿਕਾ ਅਦਾ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਨਿਆਂਇਕ ਅਧਿਕਾਰੀਆਂ ਨੂੰ ਸਹੀ ਅਤੇ ਜਲਦ ਫੈਸਲੇ ਲੈਣ ਵਿੱਚ ਮਦਦ ਮਿਲੇਗੀ ਪਰ ਉਨ੍ਹਾਂ ਇਹ ਵੀ ਕਿਹਾ ਕਿ ਇਸ ਨਾਲ ਨਿਆਂਇਕ ਅਧਿਕਾਰੀਆਂ ਨੂੰ ਨਵੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਆਯੋਜਨ ਦੇ ਉਪਰਾਲੇ ਦੀ ਸ਼ਲਾਘਾ ਕਰਦੇ ਕਿਹਾ ਕਿ ਇਹੋ ਜਿਹੇ ਵਿਧੀ ਉਤਸਵ ਵਿਦਿਆਰਥੀਆਂ ਦੇ ਵਿਸ਼ਵਾਸ ਵਿੱਚ ਵਾਧਾ ਕਰਦੇ ਹਨ ਜਿਸ ਕਾਰਨ ਉਹਨਾਂ ਨੂੰ ਆਪਣੇ ਤਰਕ ਰੱਖਣ ਦਾ ਤਰੀਕਾ ਅਤੇ ਸਲੀਕਾ ਪਤਾ ਲਗਦਾ ਹੈ।ਉਪ ਕੁਲਪਤੀ ਡਾ. ਸਿੰਘ ਨੇ ਕਿਹਾ ਕਿ ਏ.ਆਈ. ਤਕਨੀਕ ਰਾਹੀਂ ਸਭ ਨੂੰ ਇਨਸਾਫ ਮਿਲਣ ਦੇ ਰਸਤੇ ਖੁੱਲਣ ਦੀ ਸੰਭਾਵਨਾ ਬਣਦੀ ਹੈ। ਉਨ੍ਹਾ ਨਿਆਂ ਦੇ ਖੇਤਰ ਵਿੱਚ ਏ.ਆਈ. ਦੀ ਦਖਲਅੰਦਾਜ਼ੀ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਸਭ ਨੁੰ ਇੰਨਸਾਫ ਮਿਲਣ ਦਾ ਰਾਹ ਪੱਧਰਾ ਹੋਵੇਗਾ ਤੇ ਲੋਕਾਂ ਵਿੱਚ ਕਾਨੂੰਨ ਦੇ ਰਾਜ ਪ੍ਰਤੀ ਵਿਸ਼ਵਾਸ ਪੈਦਾ ਹੋਵੇਗਾ।

ਇਹ ਵੀ ਪੜ੍ਹੋ  ਮਨੀਲਾ ’ਚ ਪੰਜਾਬੀ ਨੌਜਵਾਨ ਦਾ ਗੋ+ਲੀਆਂ ਮਾਰ ਕੇ ਕਤ.ਲ

ਡਾ. ਧੀਮਾਨ ਨੇ ਵਿਧੀ ਉਤਸਵ ਦੀ ਪ੍ਰਸ਼ੰਸਾ ਕਰਦਿਆਂ ਆਖਿਆ ਕਿ ਲੋਕਤੰਤਰ ਦੇ ਵਾਸੀਆਂ ਨੂੰ ਕਾਨੂੰਨ ਦੀ ਜਾਣਕਾਰੀ ਹੋਣਾ ਮਹੱਤਵਪੂਰਨ ਹੈ ਉਨ੍ਹਾਂ ਸੁਚੱਜੇ ਪ੍ਰਬੰਧਨ ਹੇਠ ਆਯੋਜਿਤ ਕੀਤੇ ਗਏ ਆਯੋਜਨ ਨੂੰ ਆਮ ਲੋਕਾਂ ਅਤੇ ਵਿਦਿਆਰਥੀਆਂ ਲਈ ਅਤਿ ਲਾਹੇਵੰਦ ਦੱਸਿਆ।ਵਿਧੀ ਉਤਸਵ ਬਾਰੇ ਜਾਣਕਾਰੀ ਦਿੰਦਿਆਂ ਡੀਨ ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਇਸ ਵਿੱਚ 20 ਯੂਨੀਵਰਸਿਟੀਆਂ ਦੇ ਲਗਭਗ 130 ਤੋਂ ਜ਼ਿਆਦਾ ਵਿਦਿਆਰਥੀਆਂ ਨੇ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਦੋ ਰੋਜ਼ਾ ਫੈਸਟ ਵਿੱਚ ਵਿਦਿਆਰਥੀਆਂ ਦੇ ਹੁਨਰ ਅਤੇ ਵਿਸ਼ਵਾਸ ਨੂੰ ਨਿਖਾਰਨ ਲਈ ਕਰਾਈਮ ਸੀਨ ਇਨਵੈਸਟੀਗੇਸ਼ਨ, ਏ.ਆਈ.ਬਨਾਮ ਮਨੁੱਖ, ਪਰੋ. ਬੋਨੇ ਪ੍ਰੈਜੈਂਟੇਸ਼ਨ, ਅਪੋਡ ਐਕਸਪਲੋਰੇਸ਼ਨ ਪ੍ਰਤੀਯੋਗਿਤਾ, ਰੀਲ ਮੇਕਿੰਗ, ਭਾਸ਼ਣ ਮੁਕਾਬਲੇ, ਕੁਇਜ਼ ਮੁਕਾਬਲੇ ਕਰਵਾਏ ਗਏ। ਇਸ ਮੌਕੇ ਬਠਿੰਡਾ, ਮਾਨਸਾ ਅਤੇ ਤਲਵੰਡੀ ਸਾਬੋ ਦੇ ਬਾਰ ਐਸਿਸਿਏਸ਼ਨ ਦੇ ਪ੍ਰਧਾਨਾਂ ਅਤੇ ਅਧਿਕਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਵੱਖ-ਵੱਖ ਰਾਜਾਂ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤਾ ਗਿਆ ਸੱਭਿਆਚਾਰਕ ਪ੍ਰੋਗਰਾਮ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਰਿਹਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਕਣਕ ਦੇ ਨਾੜ ਨੂੰ ਅੱਗ ਲੱਗਣ ਕਾਰਨ ਝੁਲਸੇ ਵਿਅਕਤੀਆਂ ਦਾ ਇਲਾਜ ਪੰਜਾਬ ਸਰਕਾਰ ਕਰਵਾਏਗੀ : ਡਾ. ਬਲਬੀਰ ਸਿੰਘ

0

👉ਸਿਹਤ ਮੰਤਰੀ ਨੇ ਪੀ.ਜੀ.ਆਈ. ਵਿਖੇ ਮਜ਼ਦੂਰ ਦਿਆਲ ਸਿੰਘ ਸਮੇਤ ਮੋੜ ਮੰਡੀ ਤੇ ਫ਼ਰੀਦਕੋਟ ਦੇ ਕਿਸਾਨਾਂ ਦਾ ਹਸਪਤਾਲ ਜਾ ਕੇ ਜਾਣਿਆ ਹਾਲ
👉ਪਿੰਡ ਕੈਦੂਪੁਰ ਦੇ ਕਿਸਾਨਾਂ ਦੀ ਤੂੜੀ ਦੇ ਹੋਏ ਨੁਕਸਾਨ ਦੀ ਭਰਪਾਈ ਆਪਣੀ ਤਨਖ਼ਾਹ ‘ਚੋਂ ਕਰਾਂਗਾ : ਡਾ. ਬਲਬੀਰ ਸਿੰਘ
👉ਪੰਜਾਬ ਸਰਕਾਰ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੀ ਹਰ ਸੰਭਵ ਮਦਦ ਕਰੇਗੀ : ਡਾ. ਬਲਬੀਰ ਸਿੰਘ
Patiala News:ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਕਣਕ ਦੇ ਨਾੜ ਨੂੰ ਅੱਗ ਲੱਗਣ ਕਾਰਨ ਪਿੰਡ ਅਜਨੌਦਾ ਖ਼ੁਰਦ ਦੇ ਮਜ਼ਦੂਰ ਦਿਆਲ ਸਿੰਘ ਸਮੇਤ ਅੱਗ ਨਾਲ ਝੁਲਸਣ ਕਾਰਨ ਪੀ.ਜੀ.ਆਈ. ਵਿੱਚ ਜੇਰੇ ਇਲਾਜ ਮੋੜ ਮੰਡੀ ਤੇ ਫ਼ਰੀਦਕੋਟ ਦੇ ਦੋ ਕਿਸਾਨਾਂ ਦੇ ਇਲਾਜ ਦਾ ਸਾਰਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ। ਸਿਹਤ ਮੰਤਰੀ ਅੱਜ ਪਟਿਆਲਾ ਦਿਹਾਤੀ ਹਲਕੇ ਦੇ ਪਿੰਡ ਕੈਦੂਪੁਰ ਵਿਖੇ ਬੀਤੀ 26 ਅਪ੍ਰੈਲ ਨੂੰ ਕਰੀਬ 16 ਏਕੜ ਕਣਕ ਦੇ ਨਾੜ ਨੂੰ ਅੱਗ ਲੱਗਣ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪੁੱਜੇ ਹੋਏ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਡੀ.ਐਮ ਨਾਭਾ ਡਾ. ਇਸਮਤ ਵਿਜੇ ਸਿੰਘ ਵੀ ਮੌਜੂਦ ਸਨ।

ਇਹ ਵੀ ਪੜ੍ਹੋ  ਸੂਬਾ ਸਰਕਾਰ ਕਿਸਾਨਾਂ ਤੇ ਮਜਦੂਰਾਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ:ਲਾਲ ਚੰਦ ਕਟਾਰੂਚੱਕ

ਇਸ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਿੰਡ ਕੈਦੂਪੁਰ ਦੇ ਜਿਨ੍ਹਾਂ ਕਿਸਾਨਾਂ ਦੇ ਨਾੜ ਨੂੰ ਅੱਗ ਲੱਗਣ ਨਾਲ ਤੂੜੀ ਦਾ ਨੁਕਸਾਨ ਹੋਇਆ ਹੈ, ਉਸ ਨੁਕਸਾਨ ਦੀ ਭਰਪਾਈ ਉਹ ਆਪਣੀ ਤਨਖ਼ਾਹ ਵਿਚੋਂ ਕਰਨਗੇ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪ੍ਰਭਾਵਿਤ ਕਿਸਾਨਾਂ ਤੇ ਮਜ਼ਦੂਰਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਅੱਗ ਲੱਗਣ ਕਾਰਨ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਤੁਰੰਤ ਆਉਣ ਕਰਕੇ ਅਤੇ ਲੋਕਾਂ ਵੱਲੋਂ ਕੀਤੇ ਯਤਨਾਂ ਸਦਕਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ ਹੈ ਪਰ ਪਿੰਡ ਅਜਨੌਦਾ ਖ਼ੁਰਦ ਦੇ ਮਜ਼ਦੂਰ ਦਿਆਲ ਸਿੰਘ ਅੱਗ ਬੁਝਾਉਂਦੇ ਹੋਏ ਝੁਲਸ ਗਏ ਸਨ, ਜਿਨ੍ਹਾਂ ਦਾ ਇਲਾਜ ਪੀ.ਜੀ.ਆਈ ਵਿਖੇ ਚੱਲ ਰਿਹਾ ਹੈ ਤੇ ਉਨ੍ਹਾਂ ਖੁਦ ਪੀ.ਜੀ.ਆਈ ਵਿਖੇ ਦਿਆਲ ਸਿੰਘ ਅਤੇ ਉਸਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਹੈ ਤੇ ਪੰਜਾਬ ਸਰਕਾਰ ਵੱਲੋਂ ਇਲਾਜ ਸਮੇਤ ਹਰੇਕ ਸੰਭਵ ਮਦਦ ਦੇਣ ਲਈ ਕਿਹਾ ਗਿਆ ਹੈ।ਸਿਹਤ ਮੰਤਰੀ ਨੇ ਕਿਹਾ ਕਿ ਪੀ.ਜੀ.ਆਈ. ਵਿਖੇ ਅੱਗ ਨਾਲ ਝੁਲਸਣ ਕਾਰਨ ਪੰਜਾਬ ਦੇ ਤਿੰਨ ਵਿਅਕਤੀ ਜੇਰੇ ਇਲਾਜ ਹਨ ਤੇ ਇਨ੍ਹਾਂ ਦੇ ਇਲਾਜ ਦਾ ਖਰਚ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਣਕ ਦੇ ਸੀਜ਼ਨ ਦੌਰਾਨ ਮੌਸਮ ਖੁਸ਼ਕ ਹੋਣ ਕਾਰਨ ਅੱਗ ਲੱਗਣ ਦੀਆਂ ਘਟਨਾਵਾਂ ਵਾਪਰਦੀਆਂ ਹਨ, ਪਰ ਜੇਕਰ ਕਿਸਾਨ ਸਾਂਝੀਆਂ ਵੱਟਾਂ ‘ਤੇ ਸਰ੍ਹੋਂ ਜਾ ਫੇਰ ਹੋਰ ਹਰਿਆਵਲ ਵਾਲੀ ਫ਼ਸਲ ਲਗਾ ਲੈਣ ਤਾਂ ਇਸ ਨਾਲ ਅੱਗ ਨੂੰ ਅੱਗੇ ਵਧਣ ਤੋਂ ਰੋਕਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਲਹਿਰਾਗਾਗਾ ਵਿੱਚ ਦੋ ਵੱਡੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟ ਲਿਆਉਣ ਦੀ ਤਿਆਰੀ ਵਿਚ: ਬਰਿੰਦਰ ਗੋਇਲ

ਇਸ ਦੌਰਾਨ ਡਾ. ਬਲਬੀਰ ਸਿੰਘ ਨੇ ਕਿਸਾਨ ਮਨਜੀਤ ਸਿੰਘ, ਜਿਸਦੇ 14 ਏਕੜ ਰਕਬੇ ਤੇ ਕੁਲਵਿੰਦਰ ਸਿੰਘ, ਜਿਸਦੇ 4 ਏਕੜ ਰਕਬੇ ਵਿੱਚ ਨਾੜ ਸੜਿਆ ਹੈ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੇ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ।ਇਸ ਮੌਕੇ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਪਿੰਡ ਕੈਦੂਪੁਰ ਵਿਖੇ ਨਾੜ ਨੂੰ ਅੱਗ ਲੱਗਣ ਦੀ ਘਟਨਾ ਸਬੰਧੀ ਜਦ ਉਨ੍ਹਾਂ ਨੂੰ ਸੂਚਨਾ ਮਿਲੀ ਤਾਂ ਉਹ ਉਸ ਸਮੇਂ ਸਰਹੱਦੀ ਖੇਤਰ ਦੇ ਦੌਰੇ ‘ਤੇ ਸਨ ਤਾਂ ਉਨ੍ਹਾਂ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੂੰ ਘਟਨਾ ਸਥਾਨ ਦਾ ਦੌਰਾ ਕਰਨ ਦੀ ਬੇਨਤੀ ਕੀਤੀ ਤੇ ਸ. ਸੌਂਦ ਵੱਲੋਂ ਤੁਰੰਤ ਪਿੰਡ ਕੈਦੂਪੁਰ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ।ਇਸ ਮੌਕੇ ਪਿੰਡ ਦੇ ਕਿਸਾਨਾਂ, ਸਰਪੰਚ ਤੇ ਨੰਬਰਦਾਰ ਨੇ ਦੱਸਿਆ ਹੈ ਕਿ ਫਾਇਰ ਬ੍ਰਿਗੇਡ ਤੁਰੰਤ ਘਟਨਾ ਸਥਾਨ ‘ਤੇ ਪਹੁੰਚ ਗਈ ਸੀ, ਜਿਸ ਕਾਰਨ ਹੋਰ ਵੱਡੇ ਨੁਕਸਾਨ ਹੋਣ ਦਾ ਬਚਾਅ ਹੋ ਗਿਆ।ਇਸ ਦੌਰਾਨ ਅੱਜ ਸਿਹਤ ਮੰਤਰੀ ਦੇ ਪੀ ਏ ਜੈ ਸ਼ੰਕਰ, ਬਲਵਿੰਦਰ ਸੈਣੀ, ਸੁਰੇਸ਼ ਰਾਏ, ਜਸਪਾਲ ਸਿੰਘ, ਜਗਦੀਪ ਸਿੰਘ, ਕੁਲਦੀਪ ਸਿੰਘ ਨੰਬਰਦਾਰ,ਪੱਪੂ ਸਿੰਘ ਸਰਪੰਚ ਕੈਦੂਪੁਰ, ਭੀਮ ਸਿੰਘ, ਅਮਨਦੀਪ ਸਿੰਘ, ਗੁਰਚਰਨ ਸਿੰਘ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਸੂਬਾ ਸਰਕਾਰ ਕਿਸਾਨਾਂ ਤੇ ਮਜਦੂਰਾਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ:ਲਾਲ ਚੰਦ ਕਟਾਰੂਚੱਕ

0

👉ਕੈਬਨਿਟ ਮੰਤਰੀ ਨੇ ਸਥਾਨਕ ਅਨਾਜ ਮੰਡੀ ਦਾ ਦੌਰਾ ਕਰਕੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ
👉ਮੰਡੀਆਂ ਵਿੱਚ ਖਰੀਦੀ ਗਈ ਕਣਕ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ 20,500 ਕਰੋੜ ਰੁਪਏ ਜਾਰੀ
Bathinda News:ਸੂਬੇ ਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੀ ਖ੍ਰੀਦ ਸਬੰਧੀ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾ ਰਹੀ ਹੈ ਤੇ ਖ੍ਰੀਦ ਕੀਤੀ ਕਣਕ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿੱਚ 24 ਘੰਟੇ ਦੇ ਅੰਦਰ-ਅੰਦਰ ਪਾਈ ਜਾ ਰਹੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਥਾਨਕ ਅਨਾਜ ਮੰਡੀ ਵਿਖੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ, ਵਿਧਾਇਕ ਭੁੱਚੋ ਮਾਸਟਰ ਜਗਸੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਤੇ ਮਜਦੂਰਾਂ ਦੇ ਹੱਕਾਂ ਦੀ ਰਾਖੀ ਲਈ ਹਮੇਸ਼ਾ ਪੂਰੀ ਤਰ੍ਹਾਂ ਵਚਨਬੱਧ ਤੇ ਯਤਨਸ਼ੀਲ ਹੈ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਦਾ ਇੱਕ ਹੋਰ ਲੋਕ-ਪੱਖੀ ਕਦਮ- ਹੁਣ ਸਰਕਾਰੀ ਅਧਿਕਾਰੀ ਰਹਿਣਗੇ 24×7 ਉਪਲਬਧ

ਉਨ੍ਹਾਂ ਦੱਸਿਆ ਕਿ ਪੰਜਾਬ ਦੇ ਵਿਚ ਕਣਕ ਦੀ ਖ਼ਰੀਦ ਦਾ ਕੰਮ ਪੂਰੇ ਜ਼ੋਰਾਂ ਨਾਲ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਵਿਚ ਹੁਣ ਤੱਕ ਕਰੀਬ 107 ਲੱਖ ਮੀਟ੍ਰਿਕ ਟਨ ਕਣਕ ਦੀ ਫਸਲ ਪਹੁੰਚੀ ਹੈ। ਜਿਸ ਵਿਚੋਂ 103 ਲੱਖ ਮੀਟ੍ਰਿਕ ਟਨ ਫਸਲ ਵੱਖ-ਵੱਖ ਏਜੰਸੀਆਂ ਖਰੀਦ ਚੁੱਕੀਆਂ ਹਨ। ਮੰਤਰੀ ਨੇ ਦੱਸਿਆ ਕਿ ਕਿਸਾਨਾਂ ਤੋਂ ਜੋ ਫਸਲ ਖਰੀਦੀ ਗਈ ਹੈ, ਉਸ ਦਾ 20,500 ਕਰੋੜ ਰੁਪਏ ਦਾ ਕਿਸਾਨਾਂ ਦੇ ਖਾਤਿਆਂ ਵਿੱਚ ਭੁਗਤਾਨ ਵੀ ਕੀਤਾ ਜਾ ਚੁੱਕਾ ਹੈ।ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਹੁਕਮ ਹੈ ਕਿ ਮੰਡੀ ਵਿਚ ਫਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਪਰੇਸ਼ਾਨੀ ਨਾ ਆਉਣ ਦਿੱਤੀ ਜਾਵੇ। ਇਸ ਗੱਲ ‘ਤੇ ਪਹਿਰਾ ਦੇਣ ਦੇ ਲਈ ਪ੍ਰਸ਼ਾਸ਼ਨ ਅਤੇ ਮੰਡੀਆਂ ਦੇ ਚੇਅਰਮੈਨ ਆਦਿ ਮੰਡੀਆਂ ਵਿਖੇ ਸਮੇਂ-ਸਮੇਂ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਨ।ਇਸ ਤੋਂ ਪਹਿਲਾਂ ਉਨ੍ਹਾਂ ਮੰਡੀ ਵਿੱਚ ਕੰਮ ਕਰ ਰਹੇ ਮਜ਼ਦੂਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਮੰਡੀ ਵਿਚ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਵੀ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ ਤੇ ਮੰਡੀਆਂ ਦੇ ਵਿਚ ਹਰ ਤਰ੍ਹਾਂ ਦੇ ਪ੍ਰਬੰਧ ਪੂਰੇ ਸਹੀ ਢੰਗ ਨਾਲ ਚੱਲ ਰਹੇ ਹਨ। ਉਨ੍ਹਾਂ ਇਹ ਦੱਸਿਆ ਕਿ ਇਸ ਸਾਲ ਮਜ਼ਦੂਰਾਂ ਦੀ ਲੇਬਰ ਵਿੱਚ ਵੀ ਪਿਛਲੇ ਸਾਲ ਨਾਲੋਂ 43 ਪੈਸੇ ਦਾ ਵਾਧਾ ਕੀਤਾ ਗਿਆ ਹੈ, ਜਿਸ ਕਾਰਨ ਮਜ਼ਦੂਰਾਂ ਨੂੰ ਕਰੀਬ 10 ਕਰੋੜ ਰੁਪਏ ਦਾ ਫ਼ਾਇਦਾ ਹੋਵੇਗਾ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਲਹਿਰਾਗਾਗਾ ਵਿੱਚ ਦੋ ਵੱਡੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟ ਲਿਆਉਣ ਦੀ ਤਿਆਰੀ ਵਿਚ: ਬਰਿੰਦਰ ਗੋਇਲ

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਮੰਡੀ ਵਿੱਚ ਕਣਕ ਦੀ ਫ਼ਸਲ ਲੈ ਕੇ ਪਹੁੰਚੇ ਕਿਸਾਨਾਂ ਨਾਲ ਵੀ ਗੱਲਬਾਤ ਕੀਤੀ ਗਈ। ਇਸ ਦੌਰਾਨ ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਦੀ ਫ਼ਸਲ ਦੇ ਝਾੜ ਵਿੱਚ ਵੀ ਵਾਧਾ ਹੋਇਆ ਅਤੇ ਆਪਣੀ ਫ਼ਸਲ ਵੇਚਣ ਵਿੱਚ ਵੀ ਕੋਈ ਪ੍ਰੇਸ਼ਾਨੀ ਨਹੀਂ ਆ ਰਹੀ ਅਤੇ ਫ਼ਸਲ ਦੀ ਚੁਕਾਈ ਅਤੇ ਅਦਾਇਗੀ ਵੀ ਸਮੇਂ-ਸਿਰ ਹੋ ਰਹੀ ਹੈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਕੰਚਨ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ, ਅੰਡਰ ਟ੍ਰੇਨਿੰਗ ਆਈ.ਏ.ਐਸ ਮੈਡਮ ਹਰਸ਼ਿਤਾ ਸ਼ਰਮਾ, ਚੇਅਰਮੈਨ ਪੰਜਾਬ ਮੀਡੀਅਮ ਇੰਡਸਟਰ੍ਰੀਜ਼ ਡਿਵੈਲਪਮੈਂਟ ਬੋਰਡ ਸ੍ਰੀ ਨੀਲ ਗਰਗ, ਚੇਅਰਮੈਨ ਪੰਜਾਬ ਜੰਗਲਾਤ ਵਿਭਾਗ ਸ੍ਰੀ ਰਾਕੇਸ਼ ਪੁਰੀ, ਚੇਅਰਮੈਨ ਸ਼ੂਗਰਫੈਡ ਨਵਦੀਪ ਜੀਦਾ, ਜ਼ਿਲ੍ਹਾ ਯੋਜ਼ਨਾ ਬੋਰਡ ਦੇ ਚੇਅਰਮੈਨ ਸ਼੍ਰੀ ਅੰਮ੍ਰਿਤ ਲਾਲ ਅਗਰਵਾਲ, ਚੇਅਰਮੈਨ ਮਾਰਕਿਟ ਕਮੇਟੀ ਸ੍ਰੀ ਬੱਲੀ ਬਲਜੀਤ, ਕੌਸ਼ਲਰ ਸੁਖਦੀਪ ਸਿੰਘ ਢਿੱਲੋਂ, ਜ਼ਿਲ੍ਹਾ ਫੂਡ ਤੇ ਸਪਲਾਈ ਕੰਟਰੋਲਰ ਡਾ. ਰਵਿੰਦਰ ਕੌਰ, ਜ਼ਿਲ੍ਹਾ ਮੰਡੀ ਅਫ਼ਸਰ ਗੌਰਵ ਗਰਗ, ਸਹਾਇਕ ਖੁਰਾਕ ਸਪਲਾਈ ਅਫਸਰ ਸ੍ਰੀ ਹਰਸ਼ਿਤ ਮਹਿਤਾ ਤੋਂ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ