Home Blog Page 785

ਬੱਸ ਅੱਡਾ ਸੰਘਰਸ਼; ਕਮੇਟੀ ਨੇ ਤੱਥਾਂ ਸਹਿਤ ਬੱਸ ਅੱਡੇ ਨੂੰ ਮੌਜੂਦਾ ਥਾਂ ਰੱਖਣ ’ਤੇ ਗਿਣਾਏ ਫ਼ਾਈਦੇ

0

Bathinda News: ਪਿਛਲੇ ਕਈ ਦਿਨਾਂ ਤੋਂ ਬਠਿੰਡਾ ਸ਼ਹਿਰ ਦੇ ਮੌਜੂਦਾ ਬੱਸ ਅੱਡੇ ਨੂੰ ਕਾਈਮ ਰੱਖਣ ਲਈ ‘ਬੱਸ ਅੱਡਾ ਬਚਾਓ ਸੰਘਰਸ਼ ਕਮੇਟੀ ’ ਦੇ ਝੰਡੇ ਹੇਠ ਸ਼ੁਰੂ ਹੋਏ ਸੰਘਰਸ਼ ਨੂੰ ਅੱਗੇ ਵਧਾਉਂਦਿਆਂ ਕਮੇਟੀ ਨੇ ਸ਼ਹਿਰ ਵਾਸੀਆਂ ਤੇ ਸਿਆਸੀ ਆਗੂਆਂ ਦੀ ਹਾਜ਼ਰੀ ’ਚ ਬੱਸ ਅੱਡੇ ਨੂੰ ਮੌਜੂਦਾ ਥਾਂ ਕਾਈਮ ਰੱਖਣ ਦੇ ਫ਼ਾਈਦੇ ਗਿਣਾਏ। ਸੋਮਵਾਰ ਨੂੰ ਸਥਾਨਕ ਟੀਚਰਜ਼ ਹੋਮ ਵਿਖੇ ਹੋਈ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਮੇਟੀ ਪ੍ਰਧਾਨ ਬਲਤੇਜ ਸਿੰਘ ਵਾਂਦਰ ਨੇ ਕਿਹਾ ਕਿ ਮੌਜੂਦਾ ਬੱਸ ਅੱਡੇ ਕੋਲ ਹੀ ਕਚਹਿਰੀ, ਮਿੰਨੀ ਸਕੱਤਰੇਤ, ਕਾਲਜ, ਹਸਪਤਾਲ, ਰੇਲਵੇ ਸਟੇਸ਼ਨ, ਮੁੱਖ ਬਜ਼ਾਰ ਅਤੇ ਸਬਜ਼ੀ ਮੰਡੀ ਆਦਿ ਹੋਣ ਕਰਕੇ ਲੋਕਾਂ ਨੂੰ ਸਾਰੀਆਂ ਸੁਵਿਧਾਵਾਂ ਉਪਲਬਧ ਹਨ।

ਇਹ ਵੀ ਪੜ੍ਹੋ ਕੈਨੇਡਾ ’ਚ ਪੰਜਾਬਣ ਵਿਦਿਆਰਥਣ ਦੀ ਸ਼ੱਕੀ ਹਾਲਾਤਾਂ ’ਚ ਹੋਈ ਮੌ+ਤ

ਪ੍ਰਾਈਵੇਟ ਟ੍ਰਾਂਸਪੋਟਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਹੈਪੀ ਅਤੇ ਆਰਟਿਸਟ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਬਸ ਅੱਡੇ ਦੀ ਦੂਜੀ ਪਾਸੇ ਸੜਕ ਦਾ ਹਿੱਸਾ ਜੋ ਕਿ ਆਮ ਤੌਰ ’ਤੇ ਬੰਦ ਰਹਿੰਦਾ ਹੈ, ਉੱਥੇ ਸੜਕ ਬਣਾਕੇ ਅਤੇ ਪਾਵਰ ਹਾਊਸ ਰੋਡ ’ਤੇ ਸਰਕਾਰੀ ਜਮੀਨ ਦਾ ਠੀਕ ਇਸਤੇਮਾਲ ਕਰਕੇ ਬਸ ਅੱਡੇ ’ਤੇ ਆਉਣ ਜਾਣ ਦੀ ਸੁਵਿਧਾ ਵਧਾਈ ਜਾ ਸਕਦੀ ਹੈ।ਉਨ੍ਹਾਂ ਦੋਸ਼ ਲਾਏ ਕਿ ਪ੍ਰਸ਼ਾਸਨ ਅਤੇ ਸਰਕਾਰ ਕੁਝ ਭੂਮਾਫੀਆਂ ਨੂੰ ਫਾਇਦਾ ਪਹੁੰਚਾਉਣ ਲਈ ਬਸ ਅੱਡੇ ਨੂੰ ਸ਼ਹਿਰ ਤੋਂ ਦੂਰ ਲਿਜਾਣ ’ਤੇ ਅੜੀ ਹੋਈ ਹੈ ਅਤੇ ਹਰ ਸ਼ਹਿਰੀ ਇਸ ਦਾ ਜਵਾਬ ਜਾਣਨਾ ਚਾਹੁੰਦਾ ਹੈ। ਵਪਾਰ ਮੰਡਲ ਦੇ ਨੁਮਾਇੰਦਿਆਂ ਨੇ ਕਿਹਾ ਕਿ ਸ਼ਹਿਰ ਦਾ ਜ਼ਿਆਦਾਤਰ ਇਲਾਕਾ ਪਿੰਡਾਂ ਤੋਂ ਆਉਣ ਵਾਲੇ ਗਾਹਕਾਂ ’ਤੇ ਨਿਰਭਰ ਹੈ।ਜੇਕਰ ਬਸ ਅੱਡਾ ਹੋਰ ਥਾਂ ਲਿਜਾਇਆ ਗਿਆ ਤਾਂ ਵਪਾਰੀ ਅਤੇ ਕਰਮਚਾਰੀ ਬਰਬਾਦੀ ਦੀ ਕਗਾਰ ’ਤੇ ਪਹੁੰਚ ਜਾਣਗੇ।

ਇਹ ਵੀ ਪੜ੍ਹੋ ਬੇਭਰੋਸਗੀ ਮਤੇ ਦਾ ਮੁੱਦਾ; ਕਾਂਗਰਸ ਵੱਲੋਂ ਦੋ ਕੋਂਸਲਰ ਵਾਪਸ ਲਿਆਉਣ ਦਾ ਦਾਅਵਾ, ਇੱਕ ਨੂੰ ਕੀਤਾ ਮੁਅੱਤਲ

ਇਸੇ ਤਰ੍ਹਾਂ ਸਟੂਡੈਂਟ ਯੂਨੀਅਨ ਦੀ ਪ੍ਰਿਅੰਕਾ ਅਰੋੜਾ ਅਤੇ ਵਕੀਲ ਬਿਸ਼ਨ ਦੀਪ ਕੌਰ ਨੇ ਕਿਹਾ ਕਿ ਅਦਾਲਤੀ ਕੰਪਲੈਕਸ ਅਤੇ ਕਾਲਜ ਬਸ ਅੱਡੇ ਦੇ ਬਿਲਕੁਲ ਨੇੜੇ ਹਨ। ਹਜ਼ਾਰਾਂ ਵਿਦਿਆਰਥੀ, ਵਕੀਲ ਅਤੇ ਆਮ ਲੋਕ ਰੋਜ਼ਾਨਾ ਦੇ ਕੰਮਾਂ ਲਈ ਨਿੱਜੀ ਆਵਾਜਾਈ ਦੀ ਥਾਂ ਬਸਾਂ ’ਤੇ ਨਿਰਭਰ ਕਰਦੇ ਹਨ। ਜੇਕਰ ਬਸ ਅੱਡਾ ਦੂਰ ਲਿਜਾਇਆ ਗਿਆ ਤਾਂ ਹਰ ਵਰਗ ਨੂੰ ਵੱਡੀ ਮੁਸ਼ਕਲ ਦਾ ਸਾਹਮਣਾ ਕਰਨਾ ਪਵੇਗਾ।ਭਾਜਪਾ ਨੇਤਾ ਸੰਦੀਪ ਅਗਰਵਾਲ ਅਤੇ ਆਸ਼ੁਤੋਸ਼ ਤਿਵਾਰੀ ਨੇ ਵਿਧਾਇਕ ਜਗਰੂਪ ਗਿੱਲ ਦੀ ਚੁੱਪੀ ਉਪਰ ਸਵਾਲ ਉਠਾਏ।

ਇਹ ਵੀ ਪੜ੍ਹੋ ਡੀਜੀਪੀ ਗੌਰਵ ਯਾਦਵ ਨੇ ਸਾਰੇ ਐਸਐਸਪੀਜ਼ ਅਤੇ ਸੀਪੀਜ਼ ਨਾਲ ਸਮੀਖਿਆ ਮੀਟਿੰਗ ਬੁਲਾਈ

ਇਸ ਮੌਕੇ ਪੰਜਾਬ ਪ੍ਰਦੇਸ਼ ਵਪਾਰ ਮੰਡਲ, ਕਪੜਾ ਮਾਰਕੀਟ ਐਸੋਸੀਏਸ਼ਨ, ਜਮਹੂਰੀ ਅਧਿਕਾਰ ਸਭਾ, ਖੇਤ ਮਜ਼ਦੂਰ ਯੂਨੀਅਨ, ਪੈਂਸ਼ਨਰਜ਼ ਐਸੋਸੀਏਸ਼ਨ, ਪੰਜਾਬ ਗਵਰਨਮੈਂਟ ਪੈਂਸ਼ਨਰ ਵੈਲਫੇਅਰ ਐਸੋਸੀਏਸ਼ਨ, ਸਮਰਥ ਵੈਲਫੇਅਰ ਸੋਸਾਇਟੀ, ਕੁਲ ਹਿੰਦ ਕਿਸਾਨ ਸਭਾ, ਜਵੈਲਰਜ਼ ਐਸੋਸੀਏਸ਼ਨ, ਬਸ ਅੱਡਾ ਮਾਰਕੀਟ ਐਸੋਸੀਏਸ਼ਨ, ਬੀਕੇਯੂ ਡਕੌਂਦਾ, ਭਗਤ ਸਿੰਘ ਮਾਰਕੀਟ ਐਸੋਸੀਏਸ਼ਨ, ਕੋਰਟ ਰੋਡ ਐਸੋਸੀਏਸ਼ਨ, ਪ੍ਰਿੰਸੀਪਲ ਹਰਬੰਸ ਸਿੰਘ, ਅਕਾਲੀ ਦਲ ਤੋਂ ਬਬਲੀ ਢਿੱਲੋ, ਕੌਂਸਲਰ ਰਾਜ ਕੁਮਾਰ, ਰੀਨਾ ਗੁਪਤਾ, ਵੀਰਪਾਲ ਕੌਰ, ਗੁਰਿੰਦਰ ਕੌਰ, ਕੰਵਲਜੀਤ ਭੰਗੂ, ਸਮਾਜਸੇਵੀ ਪੰਕਜ ਭਾਰਦਵਾਜ, ਡਾ. ਅਜੀਤ ਪਾਲ ਸਿੰਘ, ਬੱਗਾ ਸਿੰਘ, ਮਾਨਕੇੜਾ, ਜੋਰਾ ਨਸਰਾਲੀ, ਲੱਖਮਣ ਮਲੂਕਾ, ਸੁਦੀਪ ਸਿੰਘ ਅਤੇ ਹੋਰ ਸੰਗਠਨਾਂ ਦੇ ਨੁਮਾਇੰਦੇ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਮਨੀਲਾ ’ਚ ਪੰਜਾਬੀ ਨੌਜਵਾਨ ਦਾ ਗੋ+ਲੀਆਂ ਮਾਰ ਕੇ ਕਤ.ਲ

0

Faridkot News: ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਮਰਾਹੜ ਦੇ ਇੱਕ ਨੌਜਵਾਨ ਗੁਰਵਿੰਦਰ ਸਿੰਘ (26 ਸਾਲ) ਦਾ ਮਨੀਲਾ ’ਚ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਗੁਰਵਿੰਦਰ ਦੋ ਸਾਲ ਪਹਿਲਾਂ ਕਮਾਈ ਲਈ ਉਥੇ ਗਿਆ ਸੀ।

ਇਹ ਵੀ ਪੜ੍ਹੋ ਕੈਨੇਡਾ ’ਚ ਪੰਜਾਬਣ ਵਿਦਿਆਰਥਣ ਦੀ ਸ਼ੱਕੀ ਹਾਲਾਤਾਂ ’ਚ ਹੋਈ ਮੌ+ਤ

ਉਸਦੇ ਇੱਕ ਛੋਟਾ ਭਰਾ ਤੇ ਭੈਣ ਵੀ ਹਨ। ਪ੍ਰਵਾਰ ਮੁਤਾਬਕ ਘਟਨਾ ਵਾਲੀ ਸ਼ਾਮ ਉਹ ਆਪਣੇ ਇੱਕ ਦੋਸਤ ਦੇ ਘਰੋਂ ਖ਼ਾਣਾ ਖਾ ਕੇ ਆਪਣੇ ਕਮਰੇ ਵਿਚ ਵਾਪਸ ਜਾ ਰਿਹਾ ਸੀਕਿ ਰਾਸਤੇ ਵਿਚ ਉਸਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਕੈਨੇਡਾ ’ਚ ਪੰਜਾਬਣ ਵਿਦਿਆਰਥਣ ਦੀ ਸ਼ੱਕੀ ਹਾਲਾਤਾਂ ’ਚ ਹੋਈ ਮੌ+ਤ

0

Dera bassi News: ਕਰੀਬ ਦੋ ਸਾਲ ਪਹਿਲਾਂ ਕੈਨੇਡਾ ’ਚ ਉੱਚ ਸਿੱਖਿਆ ਲਈ ਗਈ ਇੱਕ ਪੰਜਾਬਣ ਵਿਦਿਅਰਥਣ ਦੀ ਸ਼ੱਕੀ ਹਾਲਾਤਾਂ ’ਚ ਲਾਸ਼ ਬਰਾਮਦ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਡੇਰਾ ਬੱਸੀ ਦੀ ਰਹਿਣ ਵਾਲੀ ਵੰਸ਼ਿਕਾ (21 ਸਾਲ) ਦੋ ਸਾਲ ਪਹਿਲਾਂ ਪੰਜਾਬ ਵਿਚੋਂ ਨਾਨ ਮੈਡੀਕਲ ਨਾਲ 12ਵੀਂ ਦੀ ਪੜਾਈ ਕਰਕੇ ਓਟਾਵਾ ਵਿਖੇ ਉੱਚ ਪੜਾਈ ਲਈ ਗਈ ਸੀ। ਦਸਿਆ ਜਾ ਰਿਹਾ ਕਿ ਵੰਸ਼ਿਕਾ ਦੀ ਆਪਣੇ ਪਿਤਾ ਦਵਿੰਦਰ ਸੈਣੀ ਨਾਲ 25 ਅਪ੍ਰੈਲ ਨੂੰ ਆਖ਼ਰੀ ਵਾਰ ਫ਼ੋਨ ’ਤੇ ਗੱਲਬਾਤ ਹੋਈ ਸੀ, ਜਿਸ ਵਿਚ ਉਹ ਬਿਲਕੁੱਲ ਠੀਕ ਸੀ।

ਇਹ ਵੀ ਪੜ੍ਹੋ ਡੀਜੀਪੀ ਗੌਰਵ ਯਾਦਵ ਨੇ ਸਾਰੇ ਐਸਐਸਪੀਜ਼ ਅਤੇ ਸੀਪੀਜ਼ ਨਾਲ ਸਮੀਖਿਆ ਮੀਟਿੰਗ ਬੁਲਾਈ

ਮੀਡੀਆ ਵਿਚ ਸਾਹਮਣੇ ਆ ਰਹੀਆਂ ਖ਼ਬਰਾਂ ਮੁਤਾਬਕ ਉਕਤ ਦਿਨ ਤੋਂ ਬਾਅਦ ਵੰਸ਼ਿਕਾ ਦੇ ਨਾਲ ਕਮਰੇ ਵਿਚ ਰਹਿਣ ਵਾਲੀ ਲੜਕੀ ਨੇ ਪ੍ਰਵਾਰ ਨੂੰ ਦਸਿਆ ਕਿ ਵੰਸ਼ਿਕਾ ਲਾਪਤਾ ਹੋ ਗਈ ਹੈ। ਇਸਤੋਂ ਬਾਅਦ ਉਸਦੀ ਕਾਲਜ਼ ਦੇ ਨਜਦੀਕ ਹੀ ਇੱਕ ਬੀਚ ਕਿਨਾਰੇ ਉਸਦੀ ਸ਼ੱਕੀ ਹਾਲਾਤਾਂ ’ਚ ਲਾਸ਼ ਬਰਾਮਦ ਹੋਈ ਹੈ। ਦਸਿਆ ਜਾ ਰਿਹਾ ਕਿ ਕੈਨੇਡੀਅਨ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਗੌਰਤਲਬ ਹੈ ਕਿ ਕੁੱਝ ਦਿਨ ਪਹਿਲਾਂ ਵੀ ਪੰਜਾਬ ਦੇ ਤਰਨਤਾਰਨ ਦੀ ਇੱਕ ਲੜਕੀ ਹਰਪ੍ਰੀਤ ਕੌਰ ਰੰਧਾਵਾ ਦੀ ਵੀ ਕੈਨੇਡਾ ’ਚ ਮੌਤ ਹੋ ਗਈ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ

0

👉2928 ਵਿਦਿਆਰਥੀਆਂ ਨੂੰ ਦਿੱਤੀ ਜਾਵੇਗੀ 46 ਲੱਖ 67 ਹਜ਼ਾਰ ਦੀ ਵਜੀਫਾ ਰਾਸ਼ੀ
Amritsar News:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਨਵੰਬਰ 2024 ਵਿਚ ਲਈ ਗਈ ਦਰਜਾ ਪਹਿਲਾ ਅਤੇ ਦਰਜਾ ਦੂਜਾ ਦੀ ਧਾਰਮਿਕ ਪ੍ਰੀਖਿਆ ਦਾ ਨਤੀਜਾ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਰੀ ਕੀਤਾ। ਐਲਾਨੇ ਗਏ ਨਤੀਜੇ ਅਨੁਸਾਰ 2928 ਵਿਦਿਆਰਥੀਆਂ ਨੂੰ 46 ਲੱਖ 67 ਹਜ਼ਾਰ ਰੁਪਏ ਦੇ ਕਰੀਬ ਵਜੀਫਾ ਰਾਸ਼ੀ ਵਜੋਂ ਦਿੱਤੇ ਜਾਣਗੇ ਅਤੇ ਇਸ ਤੋਂ ਇਲਾਵਾ ਪ੍ਰਮਾਣ ਪੱਤਰ ਦੇ ਕੇ ਵੀ ਨਿਵਾਜਿਆ ਜਾਵੇਗਾ।ਨਤੀਜਾ ਜਾਰੀ ਕਰਨ ਮੌਕੇ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਜਿਥੇ ਗੁਰਦੁਆਰਾ ਸਾਹਿਬਾਨ ਦੀ ਸੇਵਾ ਸੰਭਾਲ ਦਾ ਕਾਰਜ ਕਰਦੀ ਹੈ, ਉਥੇ ਹੀ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਵੀ ਨਿਰੰਤਰ ਕਾਰਜਸ਼ੀਲ ਹੈ।

ਇਹ ਵੀ ਪੜ੍ਹੋ  ਦਫ਼ਤਰੀ ਸਮੇਂ ਤੋਂ ਬਾਅਦ ਅਤੇ ਛੁੱਟੀ ਵਾਲੇ ਦਿਨ ‘ਫ਼ੋਨ’ ਬੰਦ ਕਰਨ ਵਾਲੇ ਮੁਲਾਜਮਾਂ ਦੀ ਹੁਣ ਖੈਰ ਨਹੀਂ!

ਉਨ੍ਹਾਂ ਕਿਹਾ ਕਿ ਨੌਜੁਆਨਾਂ ਅਤੇ ਬੱਚਿਆਂ ਨੂੰ ਸਿੱਖ ਇਤਿਹਾਸ, ਰਹਿਤ ਮਰਯਾਦਾ ਅਤੇ ਸਿੱਖ ਸਿਧਾਂਤਾਂ ਨਾਲ ਜੋੜਨ ਲਈ ਧਾਰਮਿਕ ਪ੍ਰੀਖਿਆ ਦਾ ਵੱਡਾ ਮਹੱਤਵ ਹੈ। ਧਰਮ ਪ੍ਰਚਾਰ ਕਮੇਟੀ ਵੱਲੋਂ ਲਈ ਜਾਂਦੀ ਧਾਰਮਿਕ ਪ੍ਰੀਖਿਆ ਦੌਰਾਨ ਹਜ਼ਾਰਾਂ ਵਿਦਿਆਰਥੀ ਹਿੱਸਾ ਲੈਂਦੇ ਹਨ, ਜਿਨ੍ਹਾਂ ਵਿੱਚੋਂ ਮੈਰਿਟ ਵਿਚ ਆਉਣ ਵਾਲੇ ਵਿਦਿਆਰਥੀਆਂ ਨੂੰ ਵਜੀਫਾ ਰਾਸ਼ੀ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਵੱਖਰੇ ਤੌਰ ’ਤੇ ਵਜ਼ੀਫ਼ੇ ਵੀ ਦਿੱਤੇ ਜਾਂਦੇ ਹਨ।ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਸਾਲ ਨਵੰਬਰ 2024 ਵਿਚ ਲਈ ਗਈ ਧਾਰਮਿਕ ਪ੍ਰੀਖਿਆ ਵਿਚ ਦੋ ਦਰਜਿਆਂ ਅੰਦਰ 53647 ਵਿਦਿਆਰਥੀਆਂ ਨੇ ਭਾਗ ਲਿਆ ਸੀ, ਜਿਨ੍ਹਾਂ ਵਿੱਚੋਂ 2928 ਵਿਦਿਆਰਥੀ ਨੇ ਵਜੀਫਾ ਹਾਸਲ ਕੀਤਾ ਹੈ।

ਇਹ ਵੀ ਪੜ੍ਹੋ  ਬਹਾਦਰਾਂ ਦਾ ਸਨਮਾਨ: ਪੰਜਾਬ ਸਰਕਾਰ ਨੇ ਬਹਾਦਰ ਸੈਨਿਕਾਂ ਨੂੰ 15.53 ਕਰੋੜ ਰੁਪਏ ਵੰਡੇ

ਇਸ ਦੇ ਨਾਲ ਹੀ ਹਰ ਦਰਜੇ ਵਿੱਚੋਂ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲਿਆਂ ਨੂੰ ਵੀ ਵਿਸ਼ੇਸ਼ ਰਾਸ਼ੀ ਦਿੱਤੀ ਜਾਵੇਗੀ। ਉਨ੍ਹਾਂ ਅਪੀਲ ਕੀਤੀ ਕਿ ਹਰ ਵਿਦਿਆਰਥੀ ਨੂੰ ਇਸ ਧਾਰਮਿਕ ਪ੍ਰੀਖਿਆ ਦਾ ਹਿੱਸਾ ਬਣਾਉਣ ਲਈ ਸਕੂਲ ਪ੍ਰਬੰਧਕਾਂ ਨੂੰ ਅੱਗੇ ਆਉਣਾ ਚਾਹੀਦਾ ਹੈ, ਤਾਂ ਜੋ ਵੱਧ ਤੋਂ ਵੱਧ ਬੱਚੇ ਅਤੇ ਨੌਜੁਆਨ ਆਪਣੇ ਇਤਿਹਾਸ ਅਤੇ ਵਿਰਸੇ ਤੋਂ ਜਾਣੂ ਹੋ ਸਕਣ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਬਿਜੈ ਸਿੰਘ, ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ, ਸ. ਹਰਭਜਨ ਸਿੰਘ ਵਕਤਾ, ਸ. ਸੁਖਬੀਰ ਸਿੰਘ, ਇੰਚਾਰਜ ਬੀਬੀ ਰਣਜੀਤ ਕੌਰ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਪੰਜਾਬ ਸਰਕਾਰ ਦਾ ਇੱਕ ਹੋਰ ਲੋਕ-ਪੱਖੀ ਕਦਮ- ਹੁਣ ਸਰਕਾਰੀ ਅਧਿਕਾਰੀ ਰਹਿਣਗੇ 24×7 ਉਪਲਬਧ

0

👉ਮਾਨ ਸਰਕਾਰ ਆਮ ਲੋਕਾਂ ਦੀ ਸਰਕਾਰ, ਦਲੇਰਾਨਾ ਫੈਸਲਿਆਂ ਰਾਹੀਂ ਲੋਕਾਂ ਨੂੰ ਪ੍ਰਦਾਨ ਕਰ ਰਹੀ ਸਹੂਲਤਾਂ- ਵਿਧਾਇਕ ਅੰਮ੍ਰਿਤਪਾਲ ਸੁਖਾਨੰਦ
Chandigarh News:ਜਨਤਕ ਸੇਵਾ ਪ੍ਰਦਾਨ ਕਰਨ ਨੂੰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਪ੍ਰਸ਼ਾਸਕੀ ਸੁਧਾਰ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਸਾਰੇ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਦਫ਼ਤਰੀ ਸਮੇਂ ਤੋਂ ਬਾਅਦ ਵੀ ਆਪਣੇ ਮੋਬਾਈਲ ਫੋਨਾਂ ਰਾਹੀਂ ਜਨਤਾ ਤੱਕ ਪਹੁੰਚਯੋਗ ਰਹਿਣ ਲਈ ਨਿਰਦੇਸ਼ ਜਾਰੀ ਕੀਤੇ ਹਨ। ਇਹ ਕਦਮ ਆਮ ਆਦਮੀ ਪਾਰਟੀ (ਆਪ) ਦੀ ਪ੍ਰਸ਼ਾਸਨ ਨੂੰ ਲੋਕਾਂ ਦੇ ਨੇੜੇ ਲਿਆਉਣ ਅਤੇ ਉਨ੍ਹਾਂ ਦੀਆਂ ਮਸਲਿਆਂ ਨੂੰ ਤੁਰੰਤ ਹੱਲ ਕਰਨ ਦੀ ਅਟੱਲ ਵਚਨਬੱਧਤਾ ਨੂੰ ਦਰਸਾਉਂਦਾ ਹੈ।ਵਿਧਾਇਕ ਅੰਮ੍ਰਿਤਪਾਲ ਸੁਖਾਨੰਦ ਨੇ ਮਾਨ ਸਰਕਾਰ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਇਸਨੂੰ “ਸ਼ਾਸਨ ਵਿੱਚ ਜਨਤਾ ਦੇ ਵਿਸ਼ਵਾਸ ਨੂੰ ਹੋਰ ਮਜ਼ਬੂਤ ​​ਕਰਨ ਲਈ ਇੱਕ ਇਤਿਹਾਸਕ ਕਦਮ” ਦਸਿਆ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਲਹਿਰਾਗਾਗਾ ਵਿੱਚ ਦੋ ਵੱਡੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟ ਲਿਆਉਣ ਦੀ ਤਿਆਰੀ ਵਿਚ: ਬਰਿੰਦਰ ਗੋਇਲ

ਉਨ੍ਹਾਂ ਕਿਹਾ, “ਪੰਜਾਬ ਵਿੱਚ ‘ਆਪ’ ਸਰਕਾਰ ਬਣਨ ਤੋਂ ਬਾਅਦ, ਸਾਡੀ ਤਰਜੀਹ ਹਮੇਸ਼ਾ ਇਹ ਯਕੀਨੀ ਬਣਾਉਣਾ ਰਹੀ ਹੈ ਕਿ ਆਮ ਆਦਮੀ, ਜਿਸ ਕੋਲ ਪ੍ਰਭਾਵ ਜਾਂ ਕੋਈ ਸਿਫਾਰਸ਼ ਨਹੀਂ ਹੈ, ਆਪਣੇ ਮੁੱਦਿਆਂ ਨੂੰ ਰੁਕਾਵਟਾਂ ਤੋਂ ਬਿਨਾਂ ਹੱਲ ਕਰਵਾ ਸਕੇ। ਇਸ ਨਿਰਦੇਸ਼ ਦੇ ਤਹਿਤ ਸਾਰੇ ਸਰਕਾਰੀ ਵਿਭਾਗਾਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ਕਿ ਅਧਿਕਾਰੀ ਹਰ ਸਮੇਂ ਆਪਣੇ ਅਧਿਕਾਰਤ ਮੋਬਾਈਲ ਨੰਬਰਾਂ ਰਾਹੀਂ ਜਨਤਾ ਲਈ ਉਪਲਬਧ ਰਹਿਣ। ਇਸ ਵਿੱਚ ਦਫ਼ਤਰੀ ਸਮੇਂ ਤੋਂ ਬਾਅਦ, ਵੀਕਐਂਡ ਅਤੇ ਛੁੱਟੀਆਂ ਸ਼ਾਮਲ ਹਨ। ਸੁਖਾਨੰਦ ਨੇ ਕਿਹਾ, “ਬਹੁਤ ਸਾਰੇ ਅਧਿਕਾਰੀ ਜਨਤਾ ਨਾਲ ਖੁੱਲ੍ਹਾ ਸੰਚਾਰ ਬਣਾਈ ਰੱਖਦੇ ਹਨ, ਪਰ ਅਜਿਹੇ ਮਾਮਲੇ ਵੀ ਸਾਹਮਣੇ ਆਏ ਹਨ ਜਿੱਥੇ ਕੁਝ ਅਧਿਕਾਰੀ ਡਿਊਟੀ ਸਮੇਂ ਤੋਂ ਬਾਅਦ ਜਵਾਬ ਨਹੀਂ ਦਿੰਦੇ ਜਾਂ ਆਪਣੇ ਮੋਬਾਈਲ ਬੰਦ ਕਰ ਲੈਂਦੇ ਹਨ। ਇਹ ਸੁਧਾਰ ਇਹ ਯਕੀਨੀ ਬਣਾਏਗਾ ਕਿ ਕੋਈ ਵੀ ਜਨਤਕ ਸ਼ਿਕਾਇਤ ਅਣਸੁਣੀ ਨਾ ਰਹੇ।”

ਇਹ ਵੀ ਪੜ੍ਹੋ  ਬਹਾਦਰਾਂ ਦਾ ਸਨਮਾਨ: ਪੰਜਾਬ ਸਰਕਾਰ ਨੇ ਬਹਾਦਰ ਸੈਨਿਕਾਂ ਨੂੰ 15.53 ਕਰੋੜ ਰੁਪਏ ਵੰਡੇ

‘ਆਪ’ ਵਿਧਾਇਕ ਨੇ ਇਸ ਪਹਿਲਕਦਮੀ ਪਿੱਛੇ ਸਰਕਾਰ ਦੇ ਉਦੇਸ਼ ਨੂੰ ਉਜਾਗਰ ਕੀਤਾ, ਜੋ ਰਾਸ਼ਨ ਕਾਰਡ, ਵੋਟਰ ਆਈਡੀ ਕਾਰਡ, ਆਧਾਰ ਅੱਪਡੇਟ, ਹੋਰ ਕਈ ਸਰਟੀਫਿਕੇਟ ਅਤੇ ਰਜਿਸਟਰੀ ਸੇਵਾਵਾਂ ਵਰਗੀਆਂ ਜਨਤਕ ਸੇਵਾਵਾਂ ਦੀ ਸਹੂਲਤ ‘ਤੇ ਕੇਂਦ੍ਰਿਤ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਇਸ ਸੁਧਾਰ ਨਾਲ ਅਧਿਕਾਰੀਆਂ ਦੀ ਵਾਰ-ਵਾਰ ਗੈਰਹਾਜ਼ਰੀ ਕਾਰਨ ਨਾਗਰਿਕਾਂ ਨੂੰ ਹੋਣ ਵਾਲੀ ਪ੍ਰੇਸ਼ਾਨੀ ਖਤਮ ਹੋ ਜਾਵੇਗੀ।ਉਨ੍ਹਾਂ ਕਿਹਾ ਕਿ ਹੁਣ ਕੋਈ ਵੀ ਭਾਵੇਂ ਉਹ ਬਜ਼ੁਰਗ ਹੋਵੇ, ਨੌਜਵਾਨ ਹੋਵੇ ਜਾਂ ਔਰਤ, ਕਿਸੇ ਵੀ ਸਮੇਂ ਸਹਾਇਤਾ ਜਾਂ ਮਾਰਗਦਰਸ਼ਨ ਲਈ ਸਬੰਧਤ ਸਰਕਾਰੀ ਅਧਿਕਾਰੀ ਨੂੰ ਕਾਲ ਕਰ ਸਕਦਾ ਹੈ। ਅਧਿਕਾਰੀਆਂ ਲਈ ਇਹਨਾਂ ਕਾਲਾਂ ‘ਤੇ ਧਿਆਨ ਦੇਣਾ ਅਤੇ ਉਠਾਏ ਗਏ ਮੁੱਦਿਆਂ ਨੂੰ ਹੱਲ ਕਰਨਾ ਲਾਜ਼ਮੀ ਹੋਵੇਗਾ। ਇਹ ਲੋਕਾਂ ਦੀ ਸਰਕਾਰ ਹੈ, ਅਤੇ ਅਸੀਂ ਉਨ੍ਹਾਂ ਦੀ ਅਣਥੱਕ ਸੇਵਾ ਕਰਨ ਲਈ ਇੱਥੇ ਹਾਂ,। ਇਹ ਪਹਿਲ ਮਾਨ ਸਰਕਾਰ ਦੁਆਰਾ ਸ਼ਾਸਨ ਨੂੰ ਪਾਰਦਰਸ਼ੀ, ਪਹੁੰਚਯੋਗ ਅਤੇ ਲੋਕ-ਕੇਂਦ੍ਰਿਤ ਬਣਾਉਣ ਦੇ ਇੱਕ ਵੱਡੇ ਯਤਨ ਦਾ ਹਿੱਸਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਬੇਭਰੋਸਗੀ ਮਤੇ ਦਾ ਮੁੱਦਾ; ਕਾਂਗਰਸ ਵੱਲੋਂ ਦੋ ਕੋਂਸਲਰ ਵਾਪਸ ਲਿਆਉਣ ਦਾ ਦਾਅਵਾ, ਇੱਕ ਨੂੰ ਕੀਤਾ ਮੁਅੱਤਲ

0

Bathinda News: ਬਠਿੰਡਾ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਅਸੋਕ ਪ੍ਰਧਾਨ ਵਿਰੁਧ ਕੌਂਸਲਰਾਂ ਵੱਲੋਂ ਲਿਆਂਦੇ ਬੇ-ਭਰੋਸਗੀ ਦੇ ਮਤੇ ਤੋਂ ਬਾਅਦ ਬਠਿੰਡਾ ਸ਼ਹਿਰ ਦੀ ਸਿਆਸਤ ’ਚ ਜੋੜ-ਤੋੜ ਸ਼ੁਰੂ ਹੋ ਗਏ ਹਨ। ਦਿਨ ਸਮੇਂ ਜਿੱਥੇ 34 ਕੌਂਸਲਰਾਂ ਦੇ ਦਸਤਖ਼ਤਾਂ ਹੇਠ ਨਗਰ ਨਿਗਮ ਦੇ ਕਮਿਸ਼ਨਰ ਨੂੰ ਇਹ ਮਤਾ ਸੌਪਿਆ ਗਿਆ, ਉਥੇ ਇਸ ਮਤੇ ਨੂੰ ਸੌਂਪਣ ਦੌਰਾਨ ਹਾਜ਼ਰ ਕੌਸਲਰਾਂ ਵਿਚੋਂ ਵਿਪਨ ਮਿੱਤੂ ਅਤੇ ਸੁਖਦੇਵ ਸੁੱਖਾ ਨੂੰ ਕਾਂਗਰਸ ਪਾਰਟੀ ਵਾਪਸ ਆਪਣੇ ਪਾਲੇ ਵਿਚ ਲਿਆਉਣ ਦਾ ਦਾਅਵਾ ਕੀਤਾ ਹੈ,ਮਿੱਤੂ ਦੀ ਪਤਨੀ ਕੌਂਸਲਰ ਹੈ।

ਇਹ ਵੀ ਪੜ੍ਹੋ ਡਿਪਟੀ ਮੇਅਰ ਤੋਂ ਬਾਅਦ ਸੀਨੀਅਰ ਡਿਪਟੀ ਮੇਅਰ ‘ਅਸੋਕ ਪ੍ਰਧਾਨ’ ਦੀ ਕੁਰਸੀ ਵੀ ਖ਼ਤਰੇ ‘ਚ !,ਆਇਆ ਬੇਭਰੋਸਗੀ ਦਾ ਮਤਾ

ਜਦੋਂਕਿ ਇੱਕ ਮਹਿਲਾ ਕੌਂਸਲਰ ਕਮਲਜੀਤ ਕੌਰ ਦੇ ਪਤੀ ਚਰਨਜੀਤ ਸਿੰਘ ਭੋਲਾ ਨੂੰ ਪਾਰਟੀ ਵਿਚੋਂ ਮੁਅੱਤਲ ਕਰ ਦਿੱਤਾ ਹੈ। ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਰਾਜਨ ਗਰਗ ਨੇ ਦਾਅਵਾ ਕੀਤਾ, ‘‘ ਕਾਂਗਰਸ ਇਸ ਮਤੇ ਨੂੰ ਅਸਫ਼ਲ ਕਰਾਉਣ ਦੇ ਲਈ ਕਿਸੇ ਵੀ ਹੱਦ ਤੱਕ ਜਾਵੇਗੀ ਤੇ ਜੇਕਰ ਇਸ ਵਾਰ ਕਿਸੇ ਨੇ ਪਾਰਟੀ ਨਾਲ ਗਦਾਰੀ ਕੀਤੀ ਤਾਂ ਉਸਨੂੰ ਬਖ਼ਸਿਆ ਨਹੀਂ ਜਾਵੇਗਾ। ’’ ਜਿਕਰਯੋਗ ਹੈ ਕਿ ਹੁਣ ਤੱਕ ਬਠਿੰਡਾ ਨਗਰ ਨਿਗਮ ਵਿਚ ਕਾਂਗਰਸ ਪਾਰਟੀ ਦੀ ਢਿੱਲੋਂ ਕਾਰਗੁਜ਼ਾਰੀ ਕਾਰਨ ਵੱਡਾ ਨੁਕਸਾਨ ਸਹਿਣਾ ਪਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਪੰਜਾਬ ਸਰਕਾਰ ਲਹਿਰਾਗਾਗਾ ਵਿੱਚ ਦੋ ਵੱਡੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟ ਲਿਆਉਣ ਦੀ ਤਿਆਰੀ ਵਿਚ: ਬਰਿੰਦਰ ਗੋਇਲ

0

👉ਲਹਿਰਾਗਾਗਾ ਵਿੱਚ ਵਿਕਸਤ ਕੀਤਾ ਜਾਵੇਗਾ ਨਵਾਂ ਸਬ ਡਿਵੀਜ਼ਨਲ ਕੰਪਲੈਕਸ ਅਤੇ ਨਵੀਂ ਅਨਾਜ ਮੰਡੀ
Lahera gaga News: ਪੰਜਾਬ ਸਰਕਾਰ ਸੂਬੇ ਦੇ ਸਮੁੱਚੇ ਵਿਕਾਸ ਪ੍ਰਤੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦੇ ਹੋਏ ਲਹਿਰਾਗਾਗਾ ਵਿੱਚ ਦੋ ਵੱਡੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟ ਲਿਆਉਣ ਲਈ ਤਿਆਰ ਹੈ।ਇਹ ਪ੍ਰਗਟਾਵਾ ਅੱਜ ਇਥੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵਲੋਂ ਕੀਤਾ ਗਿਆ।ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਅੱਜ ਇਥੇ ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ, ਐਸਐਸਪੀ ਸਰਤਾਜ ਸਿੰਘ ਚਾਹਲ ਦੇ ਨਾਲ, ਲਹਿਰਾਗਾਗਾ ਵਿੱਚ ਨਵੇਂ ਸਬ ਡਿਵੀਜ਼ਨਲ ਕੰਪਲੈਕਸ ਅਤੇ ਅਨਾਜ ਮੰਡੀ ਲਈ ਪ੍ਰਸਤਾਵਿਤ ਥਾਵਾਂ ਦਾ ਨਿਰੀਖਣ ਕੀਤਾ।

ਇਹ ਵੀ ਪੜ੍ਹੋ ਡੀਜੀਪੀ ਗੌਰਵ ਯਾਦਵ ਨੇ ਸਾਰੇ ਐਸਐਸਪੀਜ਼ ਅਤੇ ਸੀਪੀਜ਼ ਨਾਲ ਸਮੀਖਿਆ ਮੀਟਿੰਗ ਬੁਲਾਈ

ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਵਰਿੰਦਰ ਗੋਇਲ ਨੇ ਕਿਹਾ ਕਿ ਸਬ ਡਵੀਜ਼ਨਲ ਕੰਪਲੈਕਸ ਬਨਣ ਨਾਲ ਲੋਕਾਂ ਨੂੰ ਇਕ ਥਾਂ ਤੇ ਸਾਰੀਆਂ ਸਰਕਾਰੀ ਸੇਵਾਵਾਂ ਮਿਲ ਜਾਣਗੀਆਂ । ਉਨ੍ਹਾਂ ਕਿਹਾ ਮੌਜੂਦਾ ਸਮੇਂ ਵਿਚ ਲਹਿਰਾਗਾਗਾ ਵਿੱਚ ਐਸ.ਡੀ.ਐਮ ਦਫ਼ਤਰ ਸਮੇਤ ਕਈ ਸਰਕਾਰੀ ਦਫਤਰ ਵੱਖ ਵੱਖ ਥਾਵਾਂ ਅਤੇ ਕਿਰਾਏ ਦੀਆਂ ਇਮਾਰਤਾਂ ਵਿੱਚ ਚੱਲ ਰਹੇ ਹਨ ਜਿਸ ਲਈ ਜਿੱਥੇ ਸਰਕਾਰ ਨੂੰ ਕਿਰਾਏ ਦੇ ਰੂਪ ਵਿੱਚ ਹਰ ਮਹੀਨੇ ਵੱਡੀ ਰਾਸ਼ੀ ਅਦਾ ਕਰਨੀ ਪੈਂਦੀ ਹੈ ਉਥੇ ਲੋਕਾਂ ਦਾ ਇਕ ਦਫ਼ਤਰ ਤੋਂ ਦੂਸਰੇ ਦਫ਼ਤਰ ਵਿਚਕਾਰ ਦੀ ਦੂਰੀ ਤੈਅ ਕਰਨ ਲਈ ਪੈਸਾ ਅਤੇ ਸਮਾਂ ਵੀ ਬਰਬਾਦ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪ੍ਰਸਤਾਵਤ ਸਬ ਡਵੀਜ਼ਨਲ ਕੰਪਲੈਕਸ ਆਧੁਨਿਕ ਸਹੂਲਤਾਂ ਨਾਲ ਲੈਸ ਹੋਵੇਗਾ।

ਇਹ ਵੀ ਪੜ੍ਹੋ ਬਹਾਦਰਾਂ ਦਾ ਸਨਮਾਨ: ਪੰਜਾਬ ਸਰਕਾਰ ਨੇ ਬਹਾਦਰ ਸੈਨਿਕਾਂ ਨੂੰ 15.53 ਕਰੋੜ ਰੁਪਏ ਵੰਡੇ

ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਅਨਾਜ ਮੰਡੀ ਵੀ ਕਿਸਾਨਾਂ ਦੀ ਲੋੜ ਅਨੁਸਾਰ ਢੁਕਵੀਂ ਥਾਂ ‘ਤੇ ਹੀ ਤਿਆਰ ਕੀਤੀ ਜਾਵੇਗੀ।ਸਰਹੱਦੀ ਖੇਤਰਾਂ ‘ਤੇ ਸਰਕਾਰ ਦੇ ਧਿਆਨ ਨੂੰ ਉਜਾਗਰ ਕਰਦੇ ਹੋਏ, ਮੰਤਰੀ ਗੋਇਲ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ, ਲਹਿਰਾਗਾਗਾ ਵਰਗੇ ਸਰਹੱਦੀ ਖੇਤਰਾਂ ‘ਤੇ ਵਿਸ਼ੇਸ਼ ਧਿਆਨ ਦੇ ਕੇ, ਸੂਬੇ ਦੇ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।” ਉਨ੍ਹਾਂ ਨੇ ਜਨਤਾ ਨੂੰ ਵਿਕਾਸ ਅਤੇ ਖੁਸ਼ਹਾਲੀ ਨੂੰ ਉਤਸ਼ਾਹਿਤ ਕਰਨ ਲਈ ਸੂਬਾ ਸਰਕਾਰ ਵੱਲੋਂ ਕੀਤੇ ਗਏ ਵੱਖ-ਵੱਖ ਉਪਰਾਲਿਆਂ ਬਾਰੇ ਜਾਣੂ ਕਰਵਾਇਆ।

ਇਹ ਵੀ ਪੜ੍ਹੋ ਕਣਕ ਦੀ ਖਰੀਦ ਵਿੱਚ ਰਿਕਾਰਡ ਪ੍ਰਗਤੀ: ਇੱਕ ਦਿਨ ਵਿੱਚ 5 ਲੱਖ ਮੀਟਰਿਕ ਟਨ ਕਣਕ ਦੀ ਹੋਈ ਲਿਫਟਿੰਗ

ਇਨ੍ਹਾਂ ਪ੍ਰੋਜੈਕਟਾਂ ਤੋਂ ਵਸਨੀਕਾਂ ਦੇ ਜੀਵਨ ਪੱਧਰ ਨੂੰ ਵਧਾਉਣ, ਕਿਸਾਨਾਂ ਲਈ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਅਤੇ ਖੇਤਰ ਦੇ ਆਰਥਿਕ ਵਿਕਾਸ ਵਿੱਚ ਯੋਗਦਾਨ ਪਾਉਣ ਦੀ ਉਮੀਦ ਹੈ। ਇਸ ਤੋਂ ਇਲਾਵਾ, ਅਨਾਜ ਮੰਡੀ ਨੂੰ ਸ਼ਹਿਰ ਤੋਂ ਬਾਹਰ ਤਬਦੀਲ ਕਰਨ ਨਾਲ ਸ਼ਹਿਰ ਦੇ ਅੰਦਰ ਆਵਾਜਾਈ ਦੀ ਭੀੜ ਘੱਟ ਹੋਣ ਦੀ ਉਮੀਦ ਹੈ। ਇਨ੍ਹਾਂ ਸਹੂਲਤਾਂ ਦਾ ਵਿਕਾਸ ਸੂਬੇ ਵਿੱਚ ਬੁਨਿਆਦੀ ਢਾਂਚੇ ਅਤੇ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਜ਼ਿਲ੍ਹੇ ਅੰਦਰ ਮਲੇਰੀਏ ਤੇ ਡੇਂਗੂ ਦੀ ਰੋਕਥਾਮ ਲਈ ਟੀਮਾਂ ਬਣਾ ਕੇ ਜਾਂਚ ਕਰਨੀ ਬਣਾਈ ਜਾਵੇ ਲਾਜ਼ਮੀ : ਡਿਪਟੀ ਕਮਿਸ਼ਨਰ

0

Bathinda News: ਜ਼ਿਲ੍ਹੇ ਅੰਦਰ ਮਲੇਰੀਏ ਅਤੇ ਡੇਂਗੂ ਦੇ ਖਾਤਮੇ ਲਈ ਵੱਖ-ਵੱਖ ਟੀਮਾਂ ਦਾ ਗਠਨ ਕਰਕੇ ਲਗਾਤਾਰ ਨਿਰਵਿਘਨ ਚੈਕਿੰਗ ਕਰਨੀ ਯਕੀਨੀ ਬਣਾਈ ਜਾਵੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਦੌਰਾਨ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਪਿਛਲੇ 2 ਸਾਲਾਂ ਦੌਰਾਨ ਜ਼ਿਲ੍ਹੇ ’ਚ ਮਲੇਰੀਏ ਦਾ ਕੋਈ ਵੀ ਕੇਸ ਸਾਹਮਣੇ ਨਹੀਂ ਆਇਆ।

ਇਹ ਵੀ ਪੜ੍ਹੋ ਡੀਜੀਪੀ ਗੌਰਵ ਯਾਦਵ ਨੇ ਸਾਰੇ ਐਸਐਸਪੀਜ਼ ਅਤੇ ਸੀਪੀਜ਼ ਨਾਲ ਸਮੀਖਿਆ ਮੀਟਿੰਗ ਬੁਲਾਈ

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਕਬਾੜ ਨਾਲ ਸਬੰਧਤ ਏਰੀਏ ਵਿੱਚ ਜਾ ਕੇ ਪੁਰਾਣੇ ਟਾਇਰਾਂ ਤੇ ਹੋਰ ਕਬਾੜ ਨਾਲ ਸਬੰਧਤ ਸਮਾਨ ਦੀ ਜਾਂਚ ਕੀਤੀ ਜਾਵੇ। ਕਿਸੇ ਵੀ ਟਾਇਰ ਅਤੇ ਕਬਾੜ ਦੇ ਸਮਾਨ ਆਦਿ ‘ਚ ਪਾਣੀ ਜਮ੍ਹਾਂ ਨਾ ਹੋਣ ਦਿੱਤਾ ਜਾਵੇ। ਇਸ ਤੋਂ ਇਲਾਵਾ ਆਮ ਲੋਕਾਂ ਦੇ ਘਰਾਂ ਅੰਦਰ ਕੂਲਰਾਂ, ਫਰਿੱਜਾਂ ਅਤੇ ਗਮਲਿਆਂ ਆਦਿ ‘ਚ ਖੜ੍ਹੇ ਪਾਣੀ ਚੈਕਿੰਗ ਕਰਨੀ ਯਕੀਨੀ ਬਣਾਈ ਜਾਵੇ।

ਇਹ ਵੀ ਪੜ੍ਹੋ ਕਣਕ ਦੀ ਖਰੀਦ ਵਿੱਚ ਰਿਕਾਰਡ ਪ੍ਰਗਤੀ: ਇੱਕ ਦਿਨ ਵਿੱਚ 5 ਲੱਖ ਮੀਟਰਿਕ ਟਨ ਕਣਕ ਦੀ ਹੋਈ ਲਿਫਟਿੰਗ 

ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਕੂਲਾਂ ਅੰਦਰ ਪ੍ਰਿੰਸੀਪਲਾਂ, ਹੈਡ ਮਾਸਟਰਾਂ ਤੋਂ ਇਲਾਵਾ 5ਵੀਂ ਜਮਾਤ ਤੋਂ ਉਪਰ ਦੇ ਵਿਦਿਆਰਥੀਆਂ ਨੂੰ ਮਲੇਰੀਏ ਅਤੇ ਡੇਂਗੂ ਆਦਿ ਫੈਲਣ ਤੇ ਇਸ ਦੀ ਰੋਕਥਾਮ ਬਾਰੇ ਵਿਸਥਾਰਪੂਰਵਕ ਜਾਣੂ ਕਰਵਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਹਰ ਸ਼ੁੱਕਰਵਾਰ ਨੂੰ ਡਰਾਈ ਡੇ ਮੁਹਿੰਮ ਨੂੰ ਵੀ ਲਗਾਤਾਰ ਜਾਰੀ ਰੱਖਿਆ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਘਰਾਂ ਅੰਦਰ ਫਰਿੱਜਾਂ ‘ਚ ਫਾਲਤੂ ਪਾਣੀ ਨਾ ਜਮ੍ਹਾਂ ਹੋਣ ਦਿੱਤਾ।

ਇਹ ਵੀ ਪੜ੍ਹੋ ਪੰਜਾਬ ਦੇ ਵਿੱਤ ਮੰਤਰੀ ਨੇ ਪੀ.ਏ.ਯੂ. ਵਿਚ ਨਵੀਆਂ ਖੇਤੀ ਤਕਨੀਕਾਂ ਅਤੇ ਕੰਪਲੈਕਸਾਂ ਦਾ ਉਦਘਾਟਨ ਕੀਤਾ

ਡਿਪਟੀ ਕਮਿਸ਼ਨਰ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਿੰਡਾਂ ਅੰਦਰ ਛੱਪੜਾਂ ਤੇ ਟੋਇਆਂ ਆਦਿ ਵਿੱਚ ਖੜ੍ਹੇ ਪਾਣੀ ਚੈਕਿੰਗ ਕੀਤੀ ਜਾਵੇ ਤਾਂ ਜੋ ਲਾਰਵੇਂ ਨੂੰ ਪੈਦਾ ਹੋਣ ਤੋਂ ਰੋਕਿਆ ਜਾ ਸਕੇ। ਇਸ ਦੌਰਾਨ ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸ਼ਹਿਰ ਅੰਦਰ ਸਮੇਂ-ਸਮੇਂ ‘ਤੇ ਫਾਗਿੰਗ ਕਰਨੀ ਲਾਜ਼ਮੀ ਬਣਾਈ ਜਾਵੇ।ਇਸ ਮੌਕੇ ਕਮਿਸ਼ਨਰ ਨਗਰ ਨਿਗਮ ਸ਼੍ਰੀ ਅਜੈ ਅਰੋੜਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਕੰਚਨ, ਸਿਵਲ ਸਰਜਨ ਡਾ. ਗੁਰਜੀਤ ਸਿੰਘ, ਜ਼ਿਲ੍ਹਾ ਸਿਹਤ ਅਫਸਰ ਮੈਡਮ ਊਸ਼ਾ ਗੋਇਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਵਾਰਡ ਨੰਬਰ 48 ਤੇ ਵਾਰਡ ਨੰਬਰ 18 ਵਿੱਚ ਜਨਤਕ ਦਰਬਾਰ ’ਚ ਪੁੱਜੇ ਪੀਸੀਏ ਪ੍ਰਧਾਨ ਸ੍ਰੀ ਅਮਰਜੀਤ ਮਹਿਤਾ

0

👉ਵਾਰਡ ਨੰਬਰ 48 ਵਿੱਚ ਹਰ ਐਂਤਵਾਰ ਨੂੰ ਬੱਚਿਆਂ ਦਾ ਮੁਫ਼ਤ ਇਲਾਜ ਕਰਨਗੇ ਚਾਈਲਡ ਸਪੈਸ਼ਲਿਸਟ ਡਾਕਟਰ: ਸ੍ਰੀ ਅਮਰਜੀਤ ਮਹਿਤਾ
Bathinda News:ਮੇਅਰ ਪਦਮਜੀਤ ਸਿੰਘ ਮਹਿਤਾ ਵੱਲੋਂ ਜਨਤਾ ਦਰਬਾਰ ਪਹੁੰਚ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਦੇ ਹਿੱਸੇ ਵਜੋਂ ਅੱਜ ਮੰਗਲਵਾਰ ਨੂੰ ਪੀਸੀਏ ਪ੍ਰਧਾਨ ਸ਼੍ਰੀ ਅਮਰਜੀਤ ਮਹਿਤਾ ਨੇ ਨਗਰ ਨਿਗਮ ਅਧਿਕਾਰੀਆਂ ਰਾਜੇਂਦਰ ਕੁਮਾਰ, ਨੀਰਜ ਕੁਮਾਰ ਅਤੇ ਪਵਨ ਕੁਮਾਰ ਦੇ ਨਾਲ ਵਾਰਡ ਨੰਬਰ 48 ਦੇ ਅਰਜੁਨ ਨਗਰ, ਜੋਗੀ ਨਗਰ ਤੇ ਵਾਰਡ ਨੰਬਰ 18 ਵਿੱਚ ਊਧਮ ਸਿੰਘ ਨਗਰ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਅਰਜੁਨ ਨਗਰ ਵਿੱਚ ਕੁਲਵੰਤ ਰਾਏ ਦੀ ਅਗਵਾਈ ਹੇਠ ਲੋਕਾਂ ਨੇ ਸ਼੍ਰੀ ਮਹਿਤਾ ਦਾ ਸਵਾਗਤ ਕੀਤਾ। ਇਸ ਦੌਰਾਨ, ਲੋਕਾਂ ਨੇ ਸ਼੍ਰੀ ਮਹਿਤਾ ਨੂੰ ਇੱਕ ਡੇਅਰੀ ਸੰਚਾਲਕ ਤੋਂ ਆ ਰਹੀਆਂ ਸਮੱਸਿਆਵਾਂ ਬਾਰੇ ਦੱਸਿਆ। ਉਕਤ ਮੀਟਿੰਗ ਤੋਂ ਬਾਅਦ ਅਮਰਜੀਤ ਮਹਿਤਾ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਸੁਖਮੰਦਰ ਬਰਾੜ ਦੀ ਅਗਵਾਈ ਹੇਠ ਸਥਾਨਕ ਜੋਗੀ ਨਗਰ ਵਿੱਚ ਹੋਈ ਮੀਟਿੰਗ ਵਿੱਚ ਪਹੁੰਚੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਹ ਅਤੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਹਰ ਹਫ਼ਤੇ ਵਾਰਡ ਨੰਬਰ 48 ਦਾ ਦੌਰਾ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ ਅਤੇ ਉਨ੍ਹਾਂ ਦਾ ਹੱਲ ਕਰ ਰਹੇ ਹਨ।

ਇਹ ਵੀ ਪੜ੍ਹੋ ਡੀਜੀਪੀ ਗੌਰਵ ਯਾਦਵ ਨੇ ਸਾਰੇ ਐਸਐਸਪੀਜ਼ ਅਤੇ ਸੀਪੀਜ਼ ਨਾਲ ਸਮੀਖਿਆ ਮੀਟਿੰਗ ਬੁਲਾਈ 

ਉਨ੍ਹਾਂ ਕਿਹਾ ਕਿ ਵਾਰਡ ਨੰਬਰ 48 ਵਿੱਚ ਓਵਰ ਬ੍ਰਿਜ ਨੇੜੇ ਕੂੜੇ ਦੇ ਡੰਪ ਨੂੰ ਪਾਰਕ ਵਿੱਚ ਬਦਲ ਦਿੱਤਾ ਗਿਆ ਹੈ, ਜਦੋਂ ਕਿ ਅਗਲੇ ਦੋ ਮਹੀਨਿਆਂ ਵਿੱਚ ਵਾਰਡ ਵਿੱਚ ਇਸ ਤੋਂ ਤਿੰਨ ਗੁਣਾ ਵੱਡਾ ਪਾਰਕ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਅਜਿਹੀਆਂ ਕਈ ਥਾਵਾਂ ਦੀ ਪਛਾਣ ਕੀਤੀ ਹੈ, ਜਿਨ੍ਹਾਂ ’ਤੇ ਕਬਜ਼ੇ ਕੀਤੇ ਗਏ ਹਨ ਅਤੇ ਉਨ੍ਹਾਂ ਨੂੰ ਛੁਡਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਸ੍ਰੀ ਮਹਿਤਾ ਨੇ ਕਿਹਾ ਕਿ ਉਕਤ ਵਾਰਡ ਵਿੱਚ ਸ੍ਰੀ ਗੁਰੂਦੁਆਰਾ ਸਾਹਿਬ ਅਤੇ ਮੰਦਰ ਦੀ ਉਸਾਰੀ ਵੀ ਜਲਦੀ ਸ਼ੁਰੂ ਕਰ ਦਿੱਤੀ ਜਾਵੇਗੀ, ਜਦੋਂ ਕਿ ਕਮਿਊਨਿਟੀ ਸੈਂਟਰ ਦਾ ਕੰਮ ਵੀ ਅਗਲੇ ਦੋ-ਤਿੰਨ ਮਹੀਨਿਆਂ ਵਿੱਚ ਸ਼ੁਰੂ ਹੋ ਜਾਵੇਗਾ। ਹਸਪਤਾਲ ਵਿੱਚ ਸਟਾਫ਼ ਅਤੇ ਦਵਾਈਆਂ ਦੀ ਘਾਟ ਨੂੰ ਪੂਰਾ ਕਰਨ ਲਈ ਵੀ ਉਹ ਲਗਾਤਾਰ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹਰ ਹਫ਼ਤੇ ਐਤਵਾਰ ਨੂੰ ਵਾਰਡ ਨੰ. 48 ਵਿੱਚ ਬੱਚਿਆਂ ਦੇ ਮਾਹਿਰ ਡਾਕਟਰ ਵੱਲੋਂ ਬੱਚਿਆਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ ਅਤੇ ਇਸਦੇ ਲਈ, ਆਧਾਰ ਕਾਰਡ ਲਾਜ਼ਮੀ ਹੈ। ਇਸ ਦੌਰਾਨ ਉਨ੍ਹਾਂ ਨੇ ਬਿਜਲੀ ਅਤੇ ਸੀਵਰੇਜ ਸਮੇਤ ਕਈ ਛੋਟੀਆਂ-ਛੋਟੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਕੀਤਾ।

ਇਹ ਵੀ ਪੜ੍ਹੋ ਕਣਕ ਦੀ ਖਰੀਦ ਵਿੱਚ ਰਿਕਾਰਡ ਪ੍ਰਗਤੀ: ਇੱਕ ਦਿਨ ਵਿੱਚ 5 ਲੱਖ ਮੀਟਰਿਕ ਟਨ ਕਣਕ ਦੀ ਹੋਈ ਲਿਫਟਿੰਗ

ਵਾਰਡ ਨੰਬਰ 18 ਦੇ ਊਧਮ ਸਿੰਘ ਨਗਰ ਵਿਖੇ ਔਰਤਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਅਮਰਜੀਤ ਮਹਿਤਾ ਨੇ ਕਿਹਾ ਕਿ ਉਨ੍ਹਾਂ ਨੂੰ ਸਿਰਫ਼ ਕੰਮ ਦੱਸੇ ਜਾਣ, ਤਾਂ ਜੋ ਹੱਲ ਕੱਢਿਆ ਜਾ ਸਕੇ। ਇਸ ਦੌਰਾਨ ਵਾਰਡ ਨੰ: 18 ਦੇ ਕੌਂਸਲਰ ਮੈਡਮ ਯਸ਼ੋਦਾ ਵਿਕਰਮ ਕ੍ਰਾਂਤੀ ਨੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਅਮਰਜੀਤ ਮਹਿਤਾ ਨੂੰ ਗੁਲਦਸਤਾ ਭੇਂਟ ਕਰਕੇ ਸਨਮਾਨਿਤ ਕੀਤਾ। ਸ੍ਰੀ ਮਹਿਤਾ ਨੇ ਕਿਹਾ ਕਿ ਲੋਕਾਂ ਦੀ ਮੰਗ ਅਨੁਸਾਰ ਉਕਤ ਵਾਰਡ ਵਿੱਚ ਮੰਦਰ ਲਈ ਜਗਾ ਦਾ ਪ੍ਰਬੰਧ ਕੀਤਾ ਜਾਵੇਗਾ, ਛੱਠ ਪੂਜਾ ਲਈ ਵਾਰਡ ਵਿੱਚ ਇੱਕ ਤਲਾਬ ਵੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੀ ਮੰਗ ਅਨੁਸਾਰ ਉਕਤ ਵਾਰਡ ਵਿੱਚ ਇੱਕ ਵੱਡੇ ਪਾਰਕ ਦੀ ਉਸਾਰੀ ਵੀ ਜਲਦੀ ਸ਼ੁਰੂ ਹੋ ਜਾਵੇਗੀ, ਜਿਸਦੇ ਲਈ ਜਗਾ ਦੀ ਪਛਾਣ ਕੀਤੀ ਜਾ ਰਹੀ ਹੈ। ਇਸ ਦੌਰਾਨ ਸਮਾਜ ਸੇਵੀ ਅਸ਼ਵਨੀ ਬੰਟੀ ਵੀ ਉਨ੍ਹਾਂ ਨਾਲ ਮੌਜੂਦ ਸਨ।ਇਸ ਤੋਂ ਬਾਅਦ, ਸ਼੍ਰੀ ਅਮਰਜੀਤ ਮਹਿਤਾ, ਦੇਵਰਾਜ ਦੀ ਅਗਵਾਈ ਹੇਠ ਸੋਨ ਤਗਮਾ ਜੇਤੂ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਸਥਾਨਕ ਰਾਜੀਵ ਗਾਂਧੀ ਕਲੋਨੀ ਵਿਖੇ ਆਯੋਜਿਤ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ।

ਇਹ ਵੀ ਪੜ੍ਹੋ ਡਿਪਟੀ ਮੇਅਰ ਤੋਂ ਬਾਅਦ ਸੀਨੀਅਰ ਡਿਪਟੀ ਮੇਅਰ ‘ਅਸੋਕ ਪ੍ਰਧਾਨ’ ਦੀ ਕੁਰਸੀ ਵੀ ਖ਼ਤਰੇ ‘ਚ !,ਆਇਆ ਬੇਭਰੋਸਗੀ ਦਾ ਮਤਾ

ਸ਼੍ਰੀ ਅਮਰਜੀਤ ਮਹਿਤਾ ਸੈਨਿਕ ਟੀ ਕੰਪਨੀ ਵੱਲੋਂ ਸਥਾਨਕ ਪੈੱਨ ਕਲਾਸਿਕ ਹੋਟਲ ਵਿਖੇ ਆਯੋਜਿਤ ਬੈਸਟ ਏਜੰਟ ਐਵਾਰਡ ਸਮਾਰੋਹ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ। ਇਸ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੀ ਮੁੱਖ ਮਹਿਮਾਨ ਵਜੋਂ ਪਹੁੰਚੇ ਸਨ। ਪੰਕਜ ਅਰੋੜਾ ਮੁੰਬਈ ਵੱਲੋਂ ਸਥਾਨਕ ਬਲਵੰਤ ਗਾਰਗੀ ਆਡੀਟੋਰੀਅਮ ਹਾਲ ਵਿੱਚ ਸੂਫੀ ਨਾਈਟ ਕਰਵਾਈ ਗਈ, ਜਿਸ ਵਿੱਚ ਸੂਫੀ ਗਾਇਕਾ ਸੁਲਤਾਨਾ ਨੂਰਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਸ਼੍ਰੀ ਅਮਰਜੀਤ ਮਹਿਤਾ ਆਪਣੇ ਧਰਮ ਪਤਨੀ ਸ਼੍ਰੀਮਤੀ ਬਬੀਤਾ ਮਹਿਤਾ ਨਾਲ ਪਹੁੰਚੇ। ਇਸ ਦੌਰਾਨ ਪ੍ਰੋਗ੍ਰਾਮ ਪ੍ਰਬੰਧਕਾਂ ਵੱਲੋਂ ਸ਼੍ਰੀ ਅਮਰਜੀਤ ਮਹਿਤਾ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਕੱਲ੍ਹ ਪਿੰਡ ਜੱਸੀ ਪੌ ਵਾਲੀ ਵਿਖੇ ਸਥਿਤ ਸੰਤ ਬਾਬਾ ਬਹਾਲ ਦਾਸ ਜੀ ਉਦਾਸੀਨ ਆਸ਼ਰਮ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿੱਥੇ ਸ੍ਰੀ ਅਮਰਜੀਤ ਮਹਿਤਾ ਪਹੁੰਚੇ ਅਤੇ ਮੱਥਾ ਟੇਕ ਕੇ ਅਸ਼ੀਰਵਾਦ ਪ੍ਰਾਪਤ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਡੀਜੀਪੀ ਗੌਰਵ ਯਾਦਵ ਨੇ ਸਾਰੇ ਐਸਐਸਪੀਜ਼ ਅਤੇ ਸੀਪੀਜ਼ ਨਾਲ ਸਮੀਖਿਆ ਮੀਟਿੰਗ ਬੁਲਾਈ

0

👉ਸਾਰੇ ਸੀਪੀਜ਼/ਐਸਐਸਪੀਜ਼ 31 ਮਈ ਤੱਕ ਨਸ਼ਿਆਂ ਦੇ ਖਾਤਮੇ ਲਈ ਆਪਣੀ ਯੋਜਨਾ ਪੇਸ਼ ਕਰਨਗੇ: ਗੌਰਵ ਯਾਦਵ
👉ਵਧੀਆ ਕਾਰਗੁਜ਼ਾਰੀ ਲਈ ਇਨਾਮ ਦਿੱਤਾ ਜਾਵੇਗਾ; ਮਾੜੀ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ: ਡੀਜੀਪੀ ਗੌਰਵ ਯਾਦਵ

Chandigarh News:ਨਸ਼ਿਆਂ ਦੇ ਖਾਤਮੇ ਲਈ ਵਿੱਢੀ ਸੂਬਾ ਪੱਧਰੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕਾਂ ਨੂੰ ਵੱਡਾ ਕਾਨੂੰਨੀ ਝਟਕਾ ਦਿੰਦਿਆਂ, ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਐਨਡੀਪੀਐਸ ਐਕਟ ਦੇ ਮਾਮਲਿਆਂ ਵਿੱਚ 89 ਫੀਸਦੀ ਸਜ਼ਾ ਦਰ ਪ੍ਰਾਪਤ ਕਰਕੇ ਕਾਨੂੰਨੀ ਪੱਖ ‘ਤੇ ਮਹੱਤਵਪੂਰਨ ਸਫਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਜਾਣਕਾਰੀ ਅਨੁਸਾਰ, 1 ਮਾਰਚ, 2025 ਤੋਂ ਸੂਬੇ ਭਰ ਵਿੱਚ ਐਨਡੀਪੀਐਸ ਐਕਟ ਦੇ ਕੁੱਲ 836 ਕੇਸਾਂ ਦਾ ਫੈਸਲਾ ਕੀਤਾ ਗਿਆ, ਜਿਨ੍ਹਾਂ ਵਿੱਚੋਂ 744 ਮਾਮਲਿਆਂ ਵਿੱਚ ਦੋਸ਼ ਸਾਬਤ ਹੋਏ ਹਨ।

ਇਹ ਵੀ ਪੜ੍ਹੋ ਬਹਾਦਰਾਂ ਦਾ ਸਨਮਾਨ: ਪੰਜਾਬ ਸਰਕਾਰ ਨੇ ਬਹਾਦਰ ਸੈਨਿਕਾਂ ਨੂੰ 15.53 ਕਰੋੜ ਰੁਪਏ ਵੰਡੇ  

ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਡੀਜੀਪੀ ਨੇ ਕਿਹਾ, “ਇਨ੍ਹਾਂ ਮਾਮਲਿਆਂ ਵਿੱਚ, 144 ਡਰੱਗ ਸਰਗਨਿਆਂ ਨੂੰ 10 ਸਾਲ ਜਾਂ ਇਸ ਤੋਂ ਵੱਧ ਕੈਦ ਦੀ ਸਖ਼ਤ ਸਜ਼ਾ ਸੁਣਾਈ ਗਈ ਹੈ, ਜੋ ਕਿ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਕਾਨੂੰਨ ਲਾਗੂਕਰਨ ਅਤੇ ਨਿਆਂਇਕ ਪ੍ਰਕਿਰਿਆਵਾਂ ਦੀ ਗੰਭੀਰਤਾ ਨੂੰ ਦਰਸਾਉਂਦੀ ਹੈ।” ਇਸ ਮੌਕੇ ਉਨ੍ਹਾਂ ਦੇ ਨਾਲ ਸਪੈਸ਼ਲ ਡੀਜੀਪੀ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਕੁਲਦੀਪ ਸਿੰਘ, ਏਡੀਜੀਪੀ ਏਐਨਟੀਐਫ ਨੀਲਾਭ ਕਿਸ਼ੋਰ ਅਤੇ ਆਈਜੀਪੀ ਹੈੱਡਕੁਆਟਰ ਡਾ. ਸੁਖਚੈਨ ਸਿੰਘ ਗਿੱਲ ਵੀ ਮੌਜੂਦ ਸਨ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 31 ਮਈ ਤੱਕ ਨਸ਼ਿਆਂ ਦੀ ਜ਼ਮੀਨੀ ਪੱਧਰ ‘ਤੇ ਉਪਲਬਧਤਾ ਨੂੰ ਜ਼ੀਰੋ ਕਰਨ ਲਈ ਸਮਾਂ ਸੀਮਾ ਨਿਰਧਾਰਤ ਕੀਤੀ ਹੈ, ਇਸ ਲਈ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਪੇਸ਼ੇਵਰ ਪੁਲਿਸਿੰਗ ਨੂੰ ਯਕੀਨੀ ਬਣਾ ਕੇ “ਮਿਸ਼ਨ ਨਸ਼ਾ ਮੁਕਤ ਪੰਜਾਬ” ਦੀ ਨਿੱਜੀ ਤੌਰ ‘ਤੇ ਅਗਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਇਹ ਵੀ ਪੜ੍ਹੋ ਪੰਜਾਬ ਰਾਜ ਦੇ ਅਨੁਸੂਚਿਤ ਜਾਤੀਆਂ ਵਿਦਿਆਰਥੀਆਂ ਦੇ ਸਕਾਲਰਸ਼ਿਪ ਨਾਲ ਸਬੰਧਤ ਮਾਮਲੇ ਲੋਕ ਸਭਾ ਵਿੱਚ ਚੁੱਕਾਂਗਾ: ਮੀਤ ਹੇਅਰ

ਜ਼ਿਕਰਯੋਗ ਹੈ ਕਿ ਡੀਜੀਪੀ ਨੇ ਮੰਗਲਵਾਰ ਨੂੰ ਸਾਰੇ ਸੀਪੀਜ਼/ਐਸਐਸਪੀਜ਼ ਦੀ ਇੱਕ ਸਮੀਖਿਆ ਮੀਟਿੰਗ ਵੀ ਬੁਲਾਈ ਹੈ, ਜਿਸ ਵਿੱਚ ਸਾਰੇ ਜ਼ਿਲ੍ਹਾ ਮੁਖੀ 31 ਮਈ ਤੱਕ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਆਪਣੀ ਯੋਜਨਾ ਪੇਸ਼ ਕਰਨਗੇ।ਉਨ੍ਹਾਂ ਕਿਹਾ, “ਸੀਪੀਜ਼/ਐਸਐਸਪੀਜ਼ ਨੂੰ ਇਹ ਟੀਚਾ ਪ੍ਰਾਪਤ ਕਰਨ ਲਈ ਸਾਰੇ ਜ਼ਰੂਰੀ ਉਪਾਵਾਂ ਦੀ ਯੋਜਨਾ ਬਣਾਉਣ ਅਤੇ ਲਾਗੂ ਕਰਨ ਦੇ ਨਾਲ ਨਾਲ 31 ਮਈ, 2025 ਤੱਕ ਕੋਈ ਟੀਚਾਗਤ ਮਿਤੀ – ਜਿਸ ਮਿਤੀ ਤੱਕ ਉਨ੍ਹਾਂ ਦੇ ਖੇਤਰ ਪੂਰੀ ਤਰ੍ਹਾਂ ਨਸ਼ਾ ਮੁਕਤ ਹੋ ਜਾਣਗੇ – ਨਿਰਧਾਰਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।” ਉਨ੍ਹਾਂ ਕਿਹਾ ਕਿ 31 ਮਈ ਤੋਂ ਬਾਅਦ, ਅਸਲ ਜ਼ਮੀਨੀ ਹਕੀਕਤ ਦੀ ਪੁਸ਼ਟੀ ਕਰਨ ਲਈ ਖੁਫੀਆ ਸਰੋਤਾਂ ਅਤੇ ਹੋਰ ਸਾਧਨਾਂ ਦੀ ਵਰਤੋਂ ਕਰਕੇ ਖੇਤਰੀ ਮੁਲਾਂਕਣ ਕੀਤਾ ਜਾਵੇਗਾ।

ਇਹ ਵੀ ਪੜ੍ਹੋ SAS Nagar Police ਵੱਲੋਂ “ਯੁੱਧ ਨਸ਼ਿਆਂ ਵਿਰੁੱਧ’’ਦੇ ਅਭਿਆਨ ਦੌਰਾਨ 4 ਦੋਸ਼ੀਆਂ ਪਾਸੋਂ ਨਸ਼ਾ ਅਤੇ ਹਥਿਆਰਾਂ ਦੀ ਵੱਡੀ ਬ੍ਰਾਮਦਗੀ

ਡੀਜੀਪੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਵਧੀਆ ਕਾਰਗੁਜ਼ਾਰੀ ਲਈ ਇਨਾਮ ਦਿੱਤਾ ਜਾਵੇਗਾ, ਜਦੋਂ ਕਿ ਝੂਠੇ ਦਾਅਵੇ ਕਰਨ ਵਾਲੇ ਅਧਿਕਾਰੀਆਂ ਜਾਂ ਜਿਹਨਾਂ ਦੀ ਕਾਰਗੁਜ਼ਾਰੀ ਮਿਆਰ ਮੁਤਾਬਕ ਨਹੀਂ ਪਾਈ ਜਾਂਦੀ, ਤਾਂ ਉਨ੍ਹਾਂ ਦੀ ਜਵਾਬਦੇਹੀ ਅਤੇ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਪੁਲਿਸ ਦਾ ਧਿਆਨ ਅੰਕੜੇ-ਅਧਾਰਤ ਟੀਚਿਆਂ ‘ਤੇ ਨਹੀਂ ਹੈ, ਸਗੋਂ ਸੂਬੇ ਭਰ ਵਿੱਚ ਨਸ਼ਿਆਂ ਦੇ ਖਾਤਮੇ ਲਈ ਸਪਲਾਈ ਚੇਨਾਂ ਨੂੰ ਪੂਰੀ ਤਰ੍ਹਾਂ ਤੋੜਨਾ ਹੈ।ਉਨ੍ਹਾਂ ਕਿਹਾ ਕਿ ਸੀਪੀਜ਼/ਐਸਐਸਪੀਜ਼ ਨੂੰ ਪਹਿਲਾਂ ਹੀ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਐਨਡੀਪੀਐਸ ਐਕਟ ਅਧੀਨ ਦਰਜ ਕੀਤੇ ਜਾ ਰਹੇ ਮਾਮਲਿਆਂ ਦੇ ਅਗਲੇ-ਪਿਛਲੇ ਸਬੰਧਾਂ ਨੂੰ ਟਰੇਸ ਕਰਕੇ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਕੇ ਮਾਮਲਿਆਂ ਨੂੰ ਤਰਕਪੂਰਨ ਸਿੱਟੇ ‘ਤੇ ਲੈ ਕੇ ਆਉਣ।ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਖਤਮ ਕਰਨ ਲਈ ਵੱਧ ਤੋਂ ਵੱਧ ਨਾਗਰਿਕਾਂ ਨੂੰ ਇਸ ਮੁਹਿੰਮ ਵਿੱਚ ਸ਼ਾਮਲ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਸੂਬੇ ਦੇ ਲੋਕਾਂ ਨੂੰ ਨਸ਼ਾ ਤਸਕਰਾਂ ਦੀ ਗੁਪਤ ਢੰਗ ਨਾਲ ਰਿਪੋਰਟ ਕਰਨ ਲਈ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਈਨ ‘9779100200’ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਹੈਲਪਲਾਈਨ ‘ਤੇ ਪ੍ਰਾਪਤ ਹੋਣ ਵਾਲੀ ਹਰ ਸੂਚਨਾ ਦੀ ਰੋਜ਼ਾਨਾ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਮੁੱਖ ਮੰਤਰੀ ਨਿੱਜੀ ਤੌਰ ‘ਤੇ ਪ੍ਰਗਤੀ ਦੀ ਸਮੀਖਿਆ ਕਰ ਰਹੇ ਹਨ।

ਇਹ ਵੀ ਪੜ੍ਹੋ ਮੋਹਾਲੀ ਸ਼ਹਿਰ ਨੂੰ ਟਰਾਈਸਿਟੀ ਦਾ ਸਭ ਤੋਂ ਸੁੰਦਰ ਸ਼ਹਿਰ ਬਣਾਇਆ ਜਾਵੇਗਾ-ਡਾ.ਰਵਜੋਤ ਸਿੰਘ

ਦੱਸਣਯੋਗ ਹੈ ਕਿ ਪੰਜਾਬ ਪੁਲਿਸ ਨੇ ਸੇਫ ਪੰਜਾਬ ਡਰੱਗ ਹੈਲਪਲਾਈਨ ‘ਤੇ ਲੋਕਾਂ ਤੋਂ ਪ੍ਰਾਪਤ ਜਾਣਕਾਰੀ ਦੇ ਆਧਾਰ ‘ਤੇ 503 ਐਫਆਈਆਰਜ਼ ਦਰਜ ਕੀਤੀਆਂ ਹਨ ਅਤੇ 659 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਨੂੰ ਆਰਥਿਕ ਤੌਰ ‘ਤੇ ਕਮਜ਼ੋਰ ਕਰਨ ਲਈ ਤਿੰਨ-ਪੱਖੀ ਰਣਨੀਤੀ ਅਪਣਾਈ ਹੈ, ਜਿਸ ਵਿੱਚ ਹਵਾਲਾ ਨੈੱਟਵਰਕ ਨੂੰ ਢਾਹ ਲਾਉਣਾ, ਜਾਇਦਾਦਾਂ ਨੂੰ ਜ਼ਬਤ ਕਰਨਾ ਅਤੇ ਗੈਰ-ਕਾਨੂੰਨੀ ਉਸਾਰੀਆਂ ‘ਤੇ ਬੁਲਡੋਜ਼ਰ ਚਲਾਉਣਾ ਸ਼ਾਮਲ ਹੈ।ਨਸ਼ਾ ਤਸਕਰਾਂ ਦੇ ਆਰਥਿਕ ਬੁਨਿਆਦੀ ਢਾਂਚੇ ਨੂੰ ਵੱਡਾ ਝਟਕਾ ਦਿੰਦਿਆਂ ਪੁਲਿਸ ਨੇ 31 ਹਵਾਲਾ ਸੰਚਾਲਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 8.03 ਕਰੋੜ ਰੁਪਏ ਦੀ ਡਰੱਗ ਮਨੀ ਜ਼ਬਤ ਕੀਤੀ ਹੈ, ਜਦੋਂ ਕਿ ਐਨਡੀਪੀਐਸ ਐਕਟ ਦੀ ਧਾਰਾ 68-ਐਫ ਤਹਿਤ 81 ਤਸਕਰਾਂ ਦੀਆਂ 32.95 ਕਰੋੜ ਰੁਪਏ ਦੀਆਂ ਜਾਇਦਾਦਾਂ ਨੂੰ ਜ਼ਬਤ ਕੀਤਾ ਹੈ, ਜਿਸ ਨਾਲ ਉਹ ਪੈਸੇ ਨੂੰ ਲਾਂਡਰਿੰਗ ਜਾਂ ਅਪਰਾਧ ਵਿੱਚ ਮੁੜ ਨਿਵੇਸ਼ ਨਹੀਂ ਕਰ ਸਕਣਗੇ। ਇਸ ਤੋਂ ਇਲਾਵਾ ਸਥਾਨਕ ਅਧਿਕਾਰੀਆਂ ਦੁਆਰਾ ਕਾਨੂੰਨ ਅਨੁਸਾਰ ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਤੌਰ ‘ਤੇ ਬਣੀਆਂ 72 ਜਾਇਦਾਦਾਂ ਨੂੰ ਢਾਹ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ ਮਾਨ ਸਰਕਾਰ ਹੈਮਸ ਤਕਨਾਲੋਜੀ ਨਾਲ ਆਵਾਜਾਈ ਸੇਵਾਵਾਂ ਵਿੱਚ ਬਿਹਤਰ ਪਾਰਦਰਸ਼ਤਾ ਯਕੀਨੀ ਬਣਾਏਗੀ: ਲਾਲਜੀਤ ਸਿੰਘ ਭੁੱਲਰ

ਡੀਜੀਪੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਇਹ ਜੰਗ ਅੰਕੜਿਆਂ ‘ਤੇ ਅਧਾਰਿਤ ਨਹੀਂ ਹੈ, ਪੰਜਾਬ ਸਰਕਾਰ ਨਸ਼ਾ ਪੀੜਤਾਂ ਨਾਲ ਹਮਦਰਦੀ ਨਾਲ ਪੇਸ਼ ਆ ਰਹੀ ਹੈ ਅਤੇ ਥੋੜ੍ਹੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਨਾਲ ਫੜੇ ਗਏ 689 ਵਿਅਕਤੀਆਂ ਨੂੰ ਐਨਡੀਪੀਐਸ ਐਕਟ ਦੀ ਧਾਰਾ 64-ਏ ਅਧੀਨ ਉਪਬੰਧ ਦੀ ਵਰਤੋਂ ਕਰਦਿਆਂ ਜੇਲ੍ਹ ਭੇਜਣ ਦੀ ਬਜਾਏ ਉਹਨਾਂ ਨੂੰ ਇਲਾਜ ਲਈ ਨਸ਼ਾ ਛੁਡਾਊ ਕੇਂਦਰਾਂ ਵਿੱਚ ਭੇਜਿਆ ਗਿਆ ਹੈ।ਸੂਬੇ ਵਿੱਚ ਚਲ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 59 ਦਿਨ ਪੂਰੇ ਹੋਣ ਸਬੰਧੀ ਨਤੀਜਿਆਂ ਨੂੰ ਸਾਂਝਾ ਕਰਦਿਆਂ ਉਹਨਾਂ ਦੱਸਿਆ ਕਿ ਪੁਲਿਸ ਟੀਮਾਂ ਨੇ 1 ਮਾਰਚ, 2025 ਤੋਂ ਹੁਣ ਤੱਕ ਐਨਡੀਪੀਐਸ ਐਕਟ ਤਹਿਤ 4659 ਐਫਆਈਆਰ ਦਰਜ ਕਰਕੇ 1877 ਵੱਡੀਆਂ ਮੱਛੀਆਂ ਸਮੇਤ 7414 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 297 ਕਿਲੋਗ੍ਰਾਮ ਹੈਰੋਇਨ, 100 ਕੁਇੰਟਲ ਭੁੱਕੀ, 153 ਕਿਲੋਗ੍ਰਾਮ ਅਫੀਮ, 95 ਕਿਲੋਗ੍ਰਾਮ ਗਾਂਜਾ, 21.77 ਲੱਖ ਗੋਲੀਆਂ/ਕੈਪਸੂਲ ਅਤੇ 8.03 ਕਰੋੜ ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਕੁੱਲ ਗ੍ਰਿਫ਼ਤਾਰੀਆਂ ਵਿੱਚੋਂ, ਘੱਟੋ-ਘੱਟ 908 ਵਾਰ-ਵਾਰ ਟੀਚਾਗਤ ਅਤੇ ਪ੍ਰਭਾਵਸ਼ਾਲੀ ਸੀਏਐਸਓ ਕਾਰਵਾਈਆਂ ਦੌਰਾਨ 755 ਪਛਾਣੇ ਗਏ ਨਸ਼ਾ ਸਥਾਨਾਂ ਤੋਂ 1774 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਹੈ ਅਤੇ 1 ਮਾਰਚ, 2025 ਤੋਂ ਹੁਣ ਤੱਕ ਸਵੈ-ਰੱਖਿਆ ਵਿੱਚ ਪੁਲਿਸ ਟੀਮਾਂ ਦੁਆਰਾ ਕੀਤੀ ਗਈ ਜਵਾਬੀ ਗੋਲੀਬਾਰੀ ਵਿੱਚ 62 ਨਸ਼ਾ ਤਸਕਰ/ਗੈਂਗਸਟਰ ਜ਼ਖਮੀ ਹੋਏ ਹਨ।

ਇਹ ਵੀ ਪੜ੍ਹੋ ਪੰਜਾਬ ਦੇ ਵਿੱਤ ਮੰਤਰੀ ਨੇ ਪੀ.ਏ.ਯੂ. ਵਿਚ ਨਵੀਆਂ ਖੇਤੀ ਤਕਨੀਕਾਂ ਅਤੇ ਕੰਪਲੈਕਸਾਂ ਦਾ ਉਦਘਾਟਨ ਕੀਤਾ

ਮਹੱਤਵਪੂਰਨ ਪ੍ਰੋਜੈਕਟ ਪ੍ਰਗਤੀ ਅਧੀਨ— ਐਂਟੀ ਡਰੋਨ ਤਕਨਾਲੋਜੀ ਅਤੇ ਵਿਸ਼ੇਸ਼ ਐਨਡੀਪੀਐਸ ਅਦਾਲਤਾਂ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਾਰਤ-ਪਾਕਿ ਸਰਹੱਦ ‘ਤੇ ਐਂਟੀ-ਡਰੋਨ ਸਿਸਟਮ ਦੇ ਟਰਾਇਲ ਕੀਤੇ ਜਾਣ ਤੋਂ ਬਾਅਦ, ਪੰਜਾਬ ਸਰਕਾਰ ਇਸ ਸਾਲ ਸਤੰਬਰ ਜਾਂ ਅਕਤੂਬਰ ਤੱਕ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਡਰੋਨਾਂ ਨੂੰ ਠੱਲ੍ਹ ਪਾਉਣ ਲਈ ਇਹ ਉੱਨਤ ਸਿਸਟਮ ਸਥਾਪਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।ਉਨ੍ਹਾਂ ਕਿਹਾ ਕਿ 22.8 ਕਰੋੜ ਰੁਪਏ ਦੇ ਸਾਲਾਨਾ ਖਰਚੇ ਨਾਲ 30 ਵਿਸ਼ੇਸ਼ ਐਨਡੀਪੀਐਸ ਐਕਟ ਅਦਾਲਤਾਂ ਸਥਾਪਤ ਕਰਨ ਦਾ ਪ੍ਰਸਤਾਵ ਵੀ ਸੂਬਾ ਸਰਕਾਰ ਦੇ ਵਿਚਾਰ ਅਧੀਨ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ