Home Blog Page 786

ਬਹਾਦਰਾਂ ਦਾ ਸਨਮਾਨ: ਪੰਜਾਬ ਸਰਕਾਰ ਨੇ ਬਹਾਦਰ ਸੈਨਿਕਾਂ ਨੂੰ 15.53 ਕਰੋੜ ਰੁਪਏ ਵੰਡੇ

0

👉ਸੂਬਾ ਸਰਕਾਰ ਬਹਾਦਰੀ ਅਤੇ ਵਿਲੱਖਣ ਸੇਵਾਵਾਂ ਲਈ ਪੁਰਸਕਾਰ ਜੇਤੂਆਂ ਨੂੰ ਮਾਨਤਾ ਦਿੰਦੀ ਹੈ: ਮੋਹਿੰਦਰ ਭਗਤ
Chandigarh News:ਸੇਵਾਵਾਂ ਨਿਭਾ ਰਹੇ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਪ੍ਰਤੀ ਆਪਣੀ ਦ੍ਰਿੜ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਪੰਜਾਬ ਸਰਕਾਰ ਨੇ ਪਿਛਲੇ ਵਿੱਤੀ ਸਾਲ ਦੌਰਾਨ ਬਹਾਦਰੀ ਅਤੇ ਵਿਲੱਖਣ ਸੇਵਾਵਾਂ ਲਈ 1615 ਪੁਰਸਕਾਰ ਜੇਤੂਆਂ ਨੂੰ ਕੁੱਲ 15.53 ਕਰੋੜ ਰੁਪਏ ਦੀ ਰਾਸ਼ੀ ਵੰਡੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਇਹ ਰਾਸ਼ੀ ਪੰਜਾਬ ਨਾਲ ਸਬੰਧਤ ਸੈਨਿਕਾਂ ਵੱਲੋਂ ਨਿਭਾਈਆਂ ਗਈਆਂ ਬੇਮਿਸਾਲ ਬਹਾਦਰੀ ਅਤੇ ਵਿਲੱਖਣ ਸੇਵਾਵਾਂ ਦੇ ਸਨਮਾਨ ਵਜੋਂ ਵੰਡੀ ਗਈ ਹੈ।

ਇਹ ਵੀ ਪੜ੍ਹੋ ਕਣਕ ਦੀ ਖਰੀਦ ਵਿੱਚ ਰਿਕਾਰਡ ਪ੍ਰਗਤੀ: ਇੱਕ ਦਿਨ ਵਿੱਚ 5 ਲੱਖ ਮੀਟਰਿਕ ਟਨ ਕਣਕ ਦੀ ਹੋਈ ਲਿਫਟਿੰਗ

ਉਨ੍ਹਾਂ ਕਿਹਾ, “ਸਾਡੇ ਬਹਾਦਰ ਸੈਨਿਕਾਂ ਨੇ ਆਪਣੀ ਮਿਸਾਲੀ ਹਿੰਮਤ ਅਤੇ ਨਿਰਸਵਾਰਥ ਸੇਵਾ ਰਾਹੀਂ ਦੇਸ਼ ਅਤੇ ਸੂਬੇ ਦਾ ਮਾਣ ਵਧਾਇਆ ਹੈ। ਉਨ੍ਹਾਂ ਦਾ ਬਣਦਾ ਸਨਮਾਨ ਕਰਨਾ ਸਾਡਾ ਫਰਜ਼ ਹੈ।” ਸ੍ਰੀ ਭਗਤ ਨੇ ਕਿਹਾ ਕਿ ਸੈਨਿਕਾਂ ਦੀਆਂ ਕੁਰਬਾਨੀਆਂ ਦਾ ਕਦੇ ਵੀ ਮੁੱਲ ਨਹੀਂ ਚੁਕਾਇਆ ਜਾ ਸਕਦਾ, ਪਰ ਸਰਕਾਰ ਉਨ੍ਹਾਂ ਦੀ ਬਹਾਦਰੀ ਨੂੰ ਮਾਨਤਾ ਦੇਣ ਅਤੇ ਸਲਾਮ ਕਰਨ ਲਈ ਕੋਈ ਮੌਕਾ ਨਹੀਂ ਛੱਡੇਗੀ।ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਲਗਾਤਾਰ ਤਰਜੀਹ ਦਿੱਤੀ ਹੈ।

ਇਹ ਵੀ ਪੜ੍ਹੋ SAS Nagar Police ਵੱਲੋਂ “ਯੁੱਧ ਨਸ਼ਿਆਂ ਵਿਰੁੱਧ’’ਦੇ ਅਭਿਆਨ ਦੌਰਾਨ 4 ਦੋਸ਼ੀਆਂ ਪਾਸੋਂ ਨਸ਼ਾ ਅਤੇ ਹਥਿਆਰਾਂ ਦੀ ਵੱਡੀ ਬ੍ਰਾਮਦਗੀ

ਸਰਕਾਰ ਵੱਲੋਂ ਸਮੇਂ ਸਿਰ ਵਿੱਤੀ ਸਹਾਇਤਾ, ਸੈਨਿਕਾਂ ਦੇ ਬੱਚਿਆਂ ਲਈ ਸਿੱਖਿਆ ਲਾਭ ਅਤੇ ਸ਼ਹੀਦ ਸੈਨਿਕਾਂ ਦੀਆਂ ਵਿਧਵਾਵਾਂ ਅਤੇ ਸਾਬਕਾ ਸੈਨਿਕਾਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਲਈ ਕਈ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਸ੍ਰੀ ਮੋਹਿੰਦਰ ਭਗਤ ਨੇ ਅੱਗੇ ਕਿਹਾ ਕਿ ਰੱਖਿਆ ਸੇਵਾਵਾਂ ਭਲਾਈ ਵਿਭਾਗ ਸੇਵਾਵਾਂ ਨਿਭਾ ਰਹੇ ਅਤੇ ਸੇਵਾਮੁਕਤ ਸੈਨਿਕਾਂ ਨੂੰ ਸਨਮਾਨ ਅਤੇ ਕੁਸ਼ਲਤਾ ਨਾਲ ਸਾਰੇ ਲਾਭ ਅਤੇ ਅਧਿਕਾਰ ਪ੍ਰਦਾਨ ਕਰਨ ਲਈ ਵਚਨਬੱਧ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਪੰਜਾਬ ਰਾਜ ਦੇ ਅਨੁਸੂਚਿਤ ਜਾਤੀਆਂ ਵਿਦਿਆਰਥੀਆਂ ਦੇ ਸਕਾਲਰਸ਼ਿਪ ਨਾਲ ਸਬੰਧਤ ਮਾਮਲੇ ਲੋਕ ਸਭਾ ਵਿੱਚ ਚੁੱਕਾਂਗਾ: ਮੀਤ ਹੇਅਰ

0

👉ਮੀਤ ਹੇਅਰ ਵੱਲੋਂ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਨਾਲ ਮੁਲਾਕਾਤ
Chandigarh News: ਪੰਜਾਬ ਰਾਜ ਦੇ ਅਨੁਸੂਚਿਤ ਜਾਤੀਆਂ ਵਿਦਿਆਰਥੀਆਂ ਦੇ ਸਕਾਲਰਸ਼ਿਪ ਨਾਲ ਸਬੰਧਤ ਮਾਮਲੇ ਲੋਕ ਸਭਾ ਵਿੱਚ ਚੁੱਕਾਂਗਾ। ਇਹ ਪ੍ਰਗਟਾਵਾ ਅੱਜ ਇੱਥੇ ਸੰਗਰੂਰ ਲੋਕ ਸਭਾ ਹਲਕਾ ਤੋਂ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਪੰਜਾਬ ਰਾਜ ਦੇ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨਾਲ ਮੁਲਾਕਾਤ ਦੌਰਾਨ ਕੀਤਾ।

ਇਹ ਵੀ ਪੜ੍ਹੋ 4.37 ਕਰੋੜ ਰੁਪਏ ਦੀ ਲਾਗਤ ਨਾਲ ਖੰਨਾ ਵਿੱਚ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ੂਟਿੰਗ ਰੇਂਜ ਅਤੇ ਸਮਾਰਟ ਸੁਵਿਧਾਵਾਂ ਦਾ ਕੀਤਾ ਉਦਘਾਟਨ 

ਸ੍ਰੀ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਅਨੁਸੂਚਿਤ ਜਾਤੀਆਂ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਲਗਾਤਾਰ ਇਸ ਦਿਸ਼ਾ ਵਿੱਚ ਕੰਮ ਕਰ ਰਹੀ ਹੈ।ਮੁਲਾਕਾਤ ਦੌਰਾਨ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨਾਲ ਗੱਲਬਾਤ ਕਰਦਿਆਂ ਸ੍ਰੀ ਮੀਤ ਹੇਅਰ ਨੇ ਕਿਹਾ ਕਿ ਪਿਛਲੀ ਸਰਕਾਰਾਂ ਦੀਆਂ ਗਲਤੀਆਂ ਕਾਰਨ ਸੂਬੇ ਦੇ ਲੱਖਾਂ ਅਨੁਸੂਚਿਤ ਜਾਤੀਆਂ ਵਿਦਿਆਰਥੀਆਂ ਨੂੰ ਸਮੇਂ ਸਿਰ ਸਕਾਲਰਸ਼ਿਪ ਨਹੀਂ ਮਿਲੀ, ਜਿਸ ਕਾਰਨ ਉਹਨਾਂ ਨੂੰ ਕਈ ਕਿਸਮ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।

ਇਹ ਵੀ ਪੜ੍ਹੋ ਮੋਹਾਲੀ ਸ਼ਹਿਰ ਨੂੰ ਟਰਾਈਸਿਟੀ ਦਾ ਸਭ ਤੋਂ ਸੁੰਦਰ ਸ਼ਹਿਰ ਬਣਾਇਆ ਜਾਵੇਗਾ-ਡਾ.ਰਵਜੋਤ ਸਿੰਘ

ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਦੀ ਗ਼ਲਤ ਨੀਤੀਆਂ ਕਾਰਨ ਸਕਾਲਰਸ਼ਿਪ ਸਕੀਮ ਦਾ ਲਾਭ ਲੈਣ ਵਾਲੇ ਵਿਦਿਆਰਥੀਆਂ ਦੀ ਗਿਣਤੀ 3 ਲੱਖ ਤੋਂ ਘੱਟ ਕੇ 60 ਹਜ਼ਾਰ ਰਹਿ ਗਈ ਸੀ, ਜੋ ਕਿ ਮੌਜੂਦਾ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਮੁੜ 2 ਲੱਖ ਦੇ ਕਰੀਬ ਹੋ ਗਈ ਹੈ।ਸ. ਗੜ੍ਹੀ ਨੇ ਇਸ ਮੌਕੇ ਸ੍ਰੀ ਮੀਤ ਹੇਅਰ ਨੂੰ ਪੰਜਾਬ ਰਾਜ ਦੇ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਕੰਮਕਾਜ ਤੋਂ ਜਾਣੂ ਕਰਵਾਇਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਕਣਕ ਦੀ ਖਰੀਦ ਵਿੱਚ ਰਿਕਾਰਡ ਪ੍ਰਗਤੀ: ਇੱਕ ਦਿਨ ਵਿੱਚ 5 ਲੱਖ ਮੀਟਰਿਕ ਟਨ ਕਣਕ ਦੀ ਹੋਈ ਲਿਫਟਿੰਗ

0

👉100 ਲੱਖ ਮੀਟਰਿਕ ਟਨ ਆਮਦ ਦਾ ਅੰਕੜਾ ਹੋਇਆ ਪਾਰ, ਕਿਸਾਨਾਂ ਨੂੰ 20,000 ਕਰੋੜ ਰੁਪਏ ਦਾ ਕੀਤਾ ਭੁਗਤਾਨ: ਲਾਲ ਚੰਦ ਕਟਾਰੂਚੱਕ
Chandigarh News: ਕਣਕ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ ਇੱਕ ਦਿਨ ਦੀ ਲਿਫਟਿੰਗ 5 ਲੱਖ ਮੀਟਰਿਕ ਟਨ (ਐਲ.ਐਮ.ਟੀ.) ਨੂੰ ਪਾਰ ਕਰ ਗਈ ਹੈ ਅਤੇ ਮੌਜੂਦਾ ਸਮੇਂ 5,26,750 ਮੀਟਰਿਕ ਟਨ ਹੋ ਗਈ ਹੈ। ਇਸ ਸਕਾਰਾਤਮਕ ਰੁਝਾਨ ਨੂੰ ਭਵਿੱਖ ਵਿੱਚ ਵੀ ਜਾਰੀ ਰੱਖਣ ਦੀ ਜ਼ਰੂਰਤ ਹੈ ਕਿਉਂਕਿ ਲਿਫਟਿੰਗ ਵਿੱਚ ਤੇਜ਼ੀ ਲਿਆਉਣਾ ਲਾਜ਼ਮੀ ਹੈ ਅਤੇ ਇਸ ਸਬੰਧੀ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ ਮਾਨ ਸਰਕਾਰ ਹੈਮਸ ਤਕਨਾਲੋਜੀ ਨਾਲ ਆਵਾਜਾਈ ਸੇਵਾਵਾਂ ਵਿੱਚ ਬਿਹਤਰ ਪਾਰਦਰਸ਼ਤਾ ਯਕੀਨੀ ਬਣਾਏਗੀ: ਲਾਲਜੀਤ ਸਿੰਘ ਭੁੱਲਰ 

ਅੱਜ ਅਨਾਜ ਭਵਨ ਵਿਖੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸਿੰਗ ਦੌਰਾਨ ਕਣਕ ਦੀ ਖਰੀਦ ਦਾ ਜਾਇਜ਼ਾ ਲੈਂਦਿਆਂ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੂੰ ਦੱਸਿਆ ਗਿਆ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ 100 ਲੱਖ ਮੀਟਰਿਕ ਟਨ ਤੋਂ ਪਾਰ ਹੋ ਗਈ ਹੈ।ਉਹਨਾਂ ਅੱਗੇ ਦੱਸਿਆ ਕਿ ਹੁਣ ਤੱਕ 97 ਲੱਖ ਮੀਟ੍ਰਿਕ ਟਨ ਤੋਂ ਵੱਧ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਜਦੋਂ ਕਿ ਪਿਛਲੇ ਸਾਲ ਇਸੇ ਸਮੇਂ ਤੱਕ 81 ਲੱਖ ਮੀਟ੍ਰਿਕ ਟਨ ਕਣਕ ਖਰੀਦੀ ਗਈ ਸੀ।

ਇਹ ਵੀ ਪੜ੍ਹੋ ਮੋਹਾਲੀ ਸ਼ਹਿਰ ਨੂੰ ਟਰਾਈਸਿਟੀ ਦਾ ਸਭ ਤੋਂ ਸੁੰਦਰ ਸ਼ਹਿਰ ਬਣਾਇਆ ਜਾਵੇਗਾ-ਡਾ.ਰਵਜੋਤ ਸਿੰਘ

ਅਦਾਇਗੀਆਂ ਦੇ ਸਬੰਧ ਵਿੱਚ ਉਹਨਾਂ ਦੱਸਿਆ ਕਿ 20,000 ਕਰੋੜ ਰੁਪਏ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ ਜਮ੍ਹਾਂ ਕੀਤੇ ਜਾ ਚੁੱਕੇ ਹਨ ਜੋ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕਿਸਾਨ-ਪੱਖੀ ਪਹੁੰਚ ਨੂੰ ਦਰਸਾਉਂਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਹੁਣ ਤੱਕ 5.84 ਲੱਖ ਕਿਸਾਨ ਮੰਡੀਆਂ ਵਿੱਚ ਆਪਣੀ ਫਸਲ ਵੇਚ ਚੁੱਕੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ, ਸਕੱਤਰ ਪੰਜਾਬ ਮੰਡੀ ਬੋਰਡ ਰਾਮਵੀਰ, ਐਮਡੀ ਪਨਸਪ ਸੋਨਾਲੀ ਗਿਰੀ, ਵਧੀਕ ਡਾਇਰੈਕਟਰ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਡਾ. ਅੰਜੁਮਨ ਭਾਸਕਰ ਅਤੇ ਜੀਐਮ ਵਿੱਤ ਸਰਵੇਸ਼ ਕੁਮਾਰ ਵੀ ਸ਼ਾਮਿਲ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਮਾਨ ਸਰਕਾਰ ਹੈਮਸ ਤਕਨਾਲੋਜੀ ਨਾਲ ਆਵਾਜਾਈ ਸੇਵਾਵਾਂ ਵਿੱਚ ਬਿਹਤਰ ਪਾਰਦਰਸ਼ਤਾ ਯਕੀਨੀ ਬਣਾਏਗੀ: ਲਾਲਜੀਤ ਸਿੰਘ ਭੁੱਲਰ

0

Rupnagar News:  ਹੈਮਸ ਤਕਨਾਲੋਜੀ ਅਪਣਾਉਣ ਨਾਲ ਪੰਜਾਬ ਦੀਆਂ ਟਰਾਂਸਪੋਰਟ ਸੇਵਾਵਾਂ ‘ਚ ਹੋਰ ਪਾਰਦਰਸ਼ਤਾ ਆਵੇਗੀ ਅਤੇ ਇਹ ਪਾਇਲਟ ਪ੍ਰੋਜੈਕਟ ਲਾਗੂ ਕਰਨ ਉਪਰੰਤ ਸੂਬੇ ਦੇ ਸਾਰੇ ਡਰਾਇਵਿੰਗ ਟੈਸਟ ਟਰੈਕਾਂ ਦੀ ਕਾਰਗੁਜ਼ਾਰੀ ‘ਚ ਜ਼ਿਕਰਯੋਗ ਸੁਧਾਰ ਹੋਵੇਗਾ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਆਰ.ਟੀ.ਓ ਦਫਤਰ ਰੋਪੜ ਦਾ ਦੌਰਾ ਕਰਨ ਮੌਕੇ ਕੀਤਾ।

ਇਹ ਵੀ ਪੜ੍ਹੋ 4.37 ਕਰੋੜ ਰੁਪਏ ਦੀ ਲਾਗਤ ਨਾਲ ਖੰਨਾ ਵਿੱਚ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ੂਟਿੰਗ ਰੇਂਜ ਅਤੇ ਸਮਾਰਟ ਸੁਵਿਧਾਵਾਂ ਦਾ ਕੀਤਾ ਉਦਘਾਟਨ

ਉਨ੍ਹਾਂ ਕਿਹਾ ਕਿ ਡਰਾਇਵਿੰਗ ਟੈਸਟ ਟਰੈਕ ਦੀ ਕਾਰਗੁਜ਼ਾਰੀ ਵਿੱਚ ਵਿੱਚ ਹੋਰ ਪਾਰਦਰਸ਼ਤਾ ਅਤੇ ਤੇਜ਼ੀ ਲਿਆਉਣ ਲਈ, ਪੰਜਾਬ ਸਰਕਾਰ ਜਲਦ ਹੈਮਸ (ਹਾਰਨੇਸਿੰਗ ਆਟੋਮੋਬਾਈਲ ਫਾਰ ਸੇਫਟੀ) ਆਰਟੀਫੀਸ਼ੀਅਲ ਇੰਟੈਲੀਜੈਂਸ (ਏ ਆਈ) ਤਕਨੀਕ ਉੱਤੇ ਆਧਾਰਿਤ ਆਟੋਮੇਟਿਡ ਡ੍ਰਾਈਵਰ ਲਾਇਸੈਂਸ ਟੈਸਟ ਸਿਸਟਮ ਵਿਕਸਿਤ ਕਰੇਗੀ। ਕੈਬਿਨੇਟ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਹੈਮਸ ਤਕਨਾਲੋਜੀ ਰਾਹੀਂ ਅੱਖਾਂ ਦੀ ਆਈਰਿਸ ਸਕੈਨ ਵੀ ਕੀਤੀ ਜਾਂਦੀ ਹੈ, ਜਿਸ ਨਾਲ ਇਹ ਯਕੀਨੀ ਹੋ ਜਾਂਦਾ ਹੈ ਕਿ ਡ੍ਰਾਈਵਿੰਗ ਟੈਸਟ ਦੇਣ ਵਾਲੇ ਦੀ ਜਗ੍ਹਾ ਕੋਈ ਹੋਰ ਵਿਅਕਤੀ ਨਹੀਂ ਹੈ ਅਤੇ ਇਹ ਤਕਨੀਕ ਬਿਨੈਕਾਰਾਂ ਦੇ ਡਰਾਈਵਿੰਗ ਹੁਨਰ ਨੂੰ ਪਰਖਣ ਵਿੱਚ ਬਹੁਤ ਪ੍ਰਭਾਵਸ਼ਾਲੀ ਹੈ।

ਇਹ ਵੀ ਪੜ੍ਹੋ ਪੰਜਾਬ ਦੇ ਵਿੱਤ ਮੰਤਰੀ ਨੇ ਪੀ.ਏ.ਯੂ. ਵਿਚ ਨਵੀਆਂ ਖੇਤੀ ਤਕਨੀਕਾਂ ਅਤੇ ਕੰਪਲੈਕਸਾਂ ਦਾ ਉਦਘਾਟਨ ਕੀਤਾ

ਸ. ਭੁੱਲਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਮੰਤਵ ਆਮ ਲੋਕਾਂ ਸਾਰੀਆਂ ਸਰਕਾਰੀ ਸੇਵਾਵਾਂ ਸਰਲ ਢੰਗ ਅਤੇ ਨਿਰਧਾਰਿਤ ਸਮੇਂ ਵਿੱਚ ਉਪਲਭਦ ਕਰਵਾਉਣਾ ਹੈ ਜਿਸ ਲਈ ਇਸ ਹੈਮਸ ਤਕਨਾਲੋਜੀ ਦੇ ਪਾਇਲਟ ਪ੍ਰੋਜੈਕਟ ਲਾਗੂ ਕਰਨ ਉਪਰੰਤ ਸੂਬੇ ਦੇ ਸਾਰੇ ਟਰੈਕਾਂ ਉੱਤੇ ਇਸ ਨੂੰ ਲਾਗੂ ਕੀਤਾ ਜਾਵੇਗਾ।ਇਸ ਤੋਂ ਪਹਿਲਾਂ ਟਰਾਂਸਪੋਰਟ ਮੰਤਰੀ ਨੇ ਅੱਜ ਰੋਪੜ ਦਾ ਟੈਸਟ ਟਰੈਕ ਚੈੱਕ ਕੀਤਾ ਤੇ ਆਰ.ਟੀ.ਓ ਗੁਰਵਿੰਦਰ ਸਿੰਘ ਜੌਹਲ ਨੂੰ ਹਦਾਇਤ ਕਰਦਿਆਂ ਕਿਹਾ ਕਿ ਜੇਕਰ ਕੋਈ ਮੁਲਾਜ਼ਮ ਭ੍ਰਿਸ਼ਟਾਚਾਰ ਕਰਦਾ ਹੈ ਅਤੇ ਲੋਕਾਂ ਦੇ ਕੰਮਾਂ ਪ੍ਰਤੀ ਅਣਗਹਿਲੀ ਕਰਦਾ ਹੈ ਤਾਂ ਉਸ ਖ਼ਿਲਾਫ਼ ਤੁਰੰਤ ਬਣਦੀ ਕਾਰਵਾਈ ਕੀਤੀ ਜਾਵੇ। ਕੈਬਿਨੇਟ ਮੰਤਰੀ ਨੇ ਆਰ.ਟੀ.ਓ ਦਫ਼ਤਰ ਵਿਖੇ ਪਹੁੰਚੇ ਆਮ ਲੋਕਾਂ ਨਾਲ ਗੱਲਬਾਤ ਵੀ ਕੀਤੀ ਅਤੇ ਮਿਲ ਰਹੀਆਂ ਸੇਵਾਵਾਂ ਬਾਰੇ ਵਿਸਤਾਰ ਨਾਲ ਪੁੱਛਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

4.37 ਕਰੋੜ ਰੁਪਏ ਦੀ ਲਾਗਤ ਨਾਲ ਖੰਨਾ ਵਿੱਚ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ੂਟਿੰਗ ਰੇਂਜ ਅਤੇ ਸਮਾਰਟ ਸੁਵਿਧਾਵਾਂ ਦਾ ਕੀਤਾ ਉਦਘਾਟਨ

ਖੰਨਾ, 28 ਅਪ੍ਰੈਲ:ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦੇ ਸਕਾਰਾਤਮਕ ਨਤੀਜੇ ਦਿਖਣੇ ਸ਼ੁਰੂ ਹੋ ਗਏ ਹਨ। ਸਕੂਲਾਂ ਵਿੱਚ ਅਤਿ ਆਧੁਨਿਕ ਲੈਬਾਂ ਤੇ ਸਮਾਰਟ ਰੂਮ ਤਿਆਰ ਕਰਨ ਨਾਲ ਜਿੱਥੇ ਵਿਦਿਆਰਥੀਆਂ ਦੀ ਹਾਜ਼ਰੀ ਵੱਧਣੀ ਸ਼ੁਰੂ ਹੋ ਗਈ ਹੈ ਉੱਥੇ ਹੀ ਕਈ ਸਕੂਲਾਂ ਵਿੱਚ ਨਵੇਂ ਵਿਦਿਆਰਥੀਆਂ ਦੀ ਦਾਖਲਾ ਦਰ ਵਿੱਚ ਵੀ ਵਾਧਾ ਹੋਣਾ ਸ਼ੁਰੂ ਹੋ ਗਿਆ ਹੈ। ਖੰਨਾ ਦੇ ਵਿਧਾਇਕ ਅਤੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਹਲਕੇ ਦੇ ਸਕੂਲਾਂ ਦੀ ਨੁਹਾਰ ਬਦਲਣ ਲਈ 7 ਅਪ੍ਰੈਲ ਤੋਂ ਲੈ ਕੇ 19 ਅਪ੍ਰੈਲ, 2025 ਤੱਕ 32 ਸਕੂਲਾਂ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਕੀਤੇ ਹਨ। ਇਨ੍ਹਾਂ ਵਿਕਾਸ ਕਾਰਜਾਂ ਉੱਤੇ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ 4.37 ਕਰੋੜ ਰੁਪਏ ਦੇ ਕਰੀਬ ਖਰਚਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ ਮੋਹਾਲੀ ਸ਼ਹਿਰ ਨੂੰ ਟਰਾਈਸਿਟੀ ਦਾ ਸਭ ਤੋਂ ਸੁੰਦਰ ਸ਼ਹਿਰ ਬਣਾਇਆ ਜਾਵੇਗਾ-ਡਾ.ਰਵਜੋਤ ਸਿੰਘ

ਸੌਂਦ ਨੇ ਦੱਸਿਆ ਕਿ ਸਿੱਖਿਆ ਕ੍ਰਾਂਤੀ ਦੇ ਪਹਿਲੇ ਮਹੀਨੇ ਹੀ ਸਰਕਾਰੀ ਸਕੂਲਾਂ ਵਿੱਚ ਸਾਰਥਕ ਤੇ ਸਕਾਰਾਤਮਕ ਤਬਦੀਲੀ ਵੇਖਣ ਨੂੰ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਪੰਜਾਬ ਦੇ ਸਾਰੇ ਸਕੂਲਾਂ ਦੀ ਦਸ਼ਾ ਤੇ ਦਿਸ਼ਾ ਬਦਲ ਦਿੱਤੀ ਜਾਵੇਗੀ। 17 ਅਪ੍ਰੈਲ ਨੂੰ ਤਰੁਨਪ੍ਰੀਤ ਸਿੰਘ ਸੌਂਦ ਨੇ ਰਘਵੀਰ ਸਿੰਘ ਫਰੀਡਮ ਫਾਈਟਰ ਪੀਐਮ ਸ਼੍ਰੀ ਸਰਕਾਰੀ ਹਾਈ ਸਕੂਲ, ਅਮਲੋਹ ਰੋਡ ਖੰਨਾ ਵਿਖੇ ਪੰਜ ਨਿਸ਼ਾਨਿਆਂ ਵਾਲੀ ਸ਼ੂਟਿੰਗ ਰੇਂਜ ਦਾ ਉਦਘਾਟਨ ਕੀਤਾ ਸੀ। ਇਸ ਉੱਤੇ 5 ਲੱਖ ਰੁਪਏ ਦੀ ਲਾਗਤ ਆਈ ਸੀ। ਇਹ ਸ਼ੂਟਿੰਗ ਰੇਂਜ ਲੁਧਿਆਣਾ ਜ਼ਿਲ੍ਹੇ ਦੀ ਪਹਿਲੀ ਅਤੇ ਪੰਜਾਬ ਦੇ ਕਿਸੇ ਸਰਕਾਰੀ ਸਕੂਲ ਦੀ 7ਵੀਂ ਸ਼ੂਟਿੰਗ ਰੇਂਜ ਹੈ। ਸਕੂਲ ਦੇ ਹੈਡਮਾਸਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਸਕੂਲ ਦੇ 30 ਵਿਦਿਆਰਥੀ ਇੱਥੇ ਸ਼ੂਟਿੰਗ ਸਿੱਖ ਰਹੇ ਹਨ।

ਇਹ ਵੀ ਪੜ੍ਹੋ ਪੰਜਾਬ ਦੇ ਵਿੱਤ ਮੰਤਰੀ ਨੇ ਪੀ.ਏ.ਯੂ. ਵਿਚ ਨਵੀਆਂ ਖੇਤੀ ਤਕਨੀਕਾਂ ਅਤੇ ਕੰਪਲੈਕਸਾਂ ਦਾ ਉਦਘਾਟਨ ਕੀਤਾ

ਵਿਦਿਆਰਥੀਆਂ ਨੂੰ ਕੌਮੀ ਖਿਡਾਰੀ ਗੁਰਸਿਮਰਨ ਸਿੰਘ ਤੋਂ ਕੋਚਿੰਗ ਦਿਵਾਈ ਜਾ ਰਹੀ ਹੈ।ਜ਼ਿਕਰਯੋਗ ਹੈ ਕਿ ਵਿਦਿਆਰਥੀਆਂ ਦੀ ਹਾਜ਼ਰੀ ਵਿੱਚ ਤਾਂ ਤਕਰੀਬਨ ਸਾਰੇ ਸਕੂਲਾਂ ਵਿੱਚ ਹੀ ਸੁਧਾਰ ਹੋਇਆ ਹੈ। ਪਿੰਡ ਘੁੰਗਰਾਲੀ ਰਾਜਪੂਤਾਂ ਦੇ ਸਕੂਲ ਵਿੱਚ ਪਿਛਲੇ ਸਾਲ ਨਾਲੋਂ 5 ਫੀਸਦੀ ਦਾਖਲਿਆਂ ਵਿੱਚ ਵਾਧਾ ਵੀ ਵੇਖਣ ਨੂੰ ਮਿਲਿਆ ਹੈ। ਸਰਕਾਰੀ ਹਾਈ ਸਕੂਲ ਘੁੰਗਰਾਲੀ ਰਾਜਪੂਤਾਂ ਦੇ ਮੁੱਖ ਅਧਿਆਪਕ ਗੁਰਦੀਪ ਘਈ ਨੇ ਦੱਸਿਆ ਕਿ 11 ਲੱਖ ਰੁਪਏ ਦੀ ਲਾਗਤ ਨਾਲ ਸਾਇੰਸ ਲੈਬ ਤੇ 21.50 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਦੇ ਖੇਡ ਮੈਦਾਨ ਦੀ ਚਾਰਦੀਵਾਰੀ ਤਿਆਰ ਕਰਵਾਈ ਗਈ ਸੀ। ਇਸ ਤੋਂ ਇਲਾਵਾ 1.40 ਲੱਖ ਰੁਪਏ ਨਾਲ ਸਕੂਲ ਦੇ ਬਾਥਰੂਮ ਰਿਪੇਅਰ ਕੀਤੇ ਗਏ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਮੋਹਾਲੀ ਸ਼ਹਿਰ ਨੂੰ ਟਰਾਈਸਿਟੀ ਦਾ ਸਭ ਤੋਂ ਸੁੰਦਰ ਸ਼ਹਿਰ ਬਣਾਇਆ ਜਾਵੇਗਾ-ਡਾ.ਰਵਜੋਤ ਸਿੰਘ

👉ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਵੱਲੋਂ ਐਮ ਸੀ ਮੋਹਾਲੀ ਦਾ ਦੌਰਾ, ਅਧਿਕਾਰੀਆਂ ਨਾਲ ਕੀਤੀ ਮੀਟਿੰਗ
👉ਮੋਹਾਲੀ ਸ਼ਹਿਰ ਦੀਆਂ ਮੁਸ਼ਕਲਾਂ ਦੇ ਹੱਲ ਲਈ ਐਮ ਸੀ ਅਤੇ ਗਮਾਡਾ ਅਧਿਕਾਰੀਆਂ ਦੀ ਉੱਚ ਪੱਧਰੀ ਮੀਟਿੰਗ ਜਲਦੀ ਹੀ ਚੰਡੀਗੜ੍ਹ ਵਿਖੇ
SAS Nagar News:ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾਕਟਰ ਰਵਜੋਤ ਸਿੰਘ ਵੱਲੋਂ ਅੱਜ ਮਿਉਂਸਪਲ ਕਾਰਪੋਰੇਸ਼ਨ ਮੋਹਾਲੀ ਦਾ ਦੌਰਾ ਕਰਕੇ ਮੋਹਾਲੀ ਸ਼ਹਿਰ ਨਾਲ ਸੰਬੰਧਿਤ ਸਮੱਸਿਆਵਾਂ ਦਾ ਜਾਇਜ਼ਾ ਲਿਆ ਗਿਆ।ਉਹਨਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤੇ ਮੋਹਾਲੀ ਸ਼ਹਿਰ ਨੂੰ ਟਰਾਈਸਿਟੀ ਦਾ ਸਭ ਤੋਂ ਬੇਹਤਰੀਨ ਸ਼ਹਿਰ ਬਣਾਉਣ ਲਈ ਇਹ ਦੌਰਾ ਵਿਸ਼ੇਸ਼ ਤੌਰ ਤੇ ਉਲੀਕਿਆ ਗਿਆ ਹੈ ਜਿਸ ਦਾ ਮੰਤਵ ਨਗਰ ਨਿਗਮ ਨੂੰ ਦਰਪੇਸ਼ ਮੁਸ਼ਕਲਾਂ ਦਾ ਪਤਾ ਲਾਉਣਾ ਅਤੇ ਉਹਨਾਂ ਦਾ ਹੱਲ ਕੱਢਣਾ ਹੈ।ਸਥਾਨਕ ਸਰਕਾਰ ਮੰਤਰੀ ਅਨੁਸਾਰ ਮੋਹਾਲੀ ਸ਼ਹਿਰ ਗਮਾਡਾ ਅਤੇ ਨਗਰ ਨਿਗਮ ਵੱਲੋਂ ਕੰਟਰੋਲ ਕੀਤਾ ਜਾਂਦਾ ਹੋਣ ਕਾਰਨ ਬਹੁਤ ਸਾਰੀਆਂ ਮੁਸ਼ਕਿਲਾਂ ਦੋਵਾਂ ਵਿਭਾਗਾਂ ਨਾਲ ਸੰਬੰਧਿਤ ਹਨ, ਜਿਸ ਦੇ ਹੱਲ ਲਈ ਜਲਦੀ ਹੀ ਚੰਡੀਗੜ੍ਹ ਵਿਖੇ ਨਗਰ ਨਿਗਮ ਅਤੇ ਗਮਾਡਾ ਅਧਿਕਾਰੀਆਂ ਦੀ ਇੱਕ ਉੱਚ ਪੱਧਰੀ ਮੀਟਿੰਗ ਸੱਦ ਕੇ ਇਹਨਾਂ ਸਾਰੀਆਂ ਮੁਸ਼ਕਿਲਾਂ ਤੇ ਵਿਚਾਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ  SAS Nagar Police ਵੱਲੋਂ “ਯੁੱਧ ਨਸ਼ਿਆਂ ਵਿਰੁੱਧ’’ਦੇ ਅਭਿਆਨ ਦੌਰਾਨ 4 ਦੋਸ਼ੀਆਂ ਪਾਸੋਂ ਨਸ਼ਾ ਅਤੇ ਹਥਿਆਰਾਂ ਦੀ ਵੱਡੀ ਬ੍ਰਾਮਦਗੀ

ਸਥਾਨਕ ਸਰਕਾਰ ਮੰਤਰੀ ਨੇ ਇਸ ਮੌਕੇ ਨਗਰ ਨਿਗਮ ਦੇ ਕਮਿਸ਼ਨਰ ਪਰਮਿੰਦਰ ਪਾਲ ਸਿੰਘ ਪਾਸੋਂ ਨਿਗਮ ਦੀ ਆਮਦਨੀ, ਸ਼ਹਿਰ ਦੇ ਸਫਾਈ ਪ੍ਰਬੰਧ, ਪੀਣ ਵਾਲੇ ਪਾਣੀ ਦੇ ਪ੍ਰਬੰਧ, ਪ੍ਰਾਪਰਟੀ ਟੈਕਸ, ਨਕਸ਼ਾ ਫੀਸ, ਮੋਹਾਲੀ ਚ ਸ਼ਾਮਿਲ ਪਿੰਡਾਂ ਵਿੱਚ ਹੋ ਰਹੀਆਂ ਉਸਾਰੀਆਂ ਆਦਿ ਬਾਰੇ ਵਿਸਤਾਰ ਨਾਲ ਜਾਣਕਾਰੀ ਲਈ।ਮੀਟਿੰਗ ਵਿੱਚ ਮੌਜੂਦ ਸਥਾਨਕ ਸਰਕਾਰ ਵਿਭਾਗ ਦੇ ਵਧੀਕ ਪ੍ਰਮੁੱਖ ਸਕੱਤਰ ਤੇਜਵਰ ਸਿੰਘ ਵੱਲੋਂ ਵਿਭਾਗ ਦੇ ਮੰਤਰੀ ਡਾ. ਰਵਜੋਤ ਸਿੰਘ ਨੂੰ ਦੱਸਿਆ ਗਿਆ ਕਿ ਮੋਹਾਲੀ ਸ਼ਹਿਰ ਵਿੱਚ ਤੇਜ਼ੀ ਨਾਲ ਆ ਰਹੇ ਹਾਊਸਿੰਗ ਪ੍ਰੋਜੈਕਟਾਂ ਦੇ ਮੱਦੇ ਨਜ਼ਰ ਸ਼ਹਿਰ ਦਾ ਤੇਜ਼ੀ ਨਾਲ ਵਿਸਤਾਰ ਹੋ ਰਿਹਾ ਹੈ, ਜਿਸ ਲਈ ਮੌਜੂਦਾ ਸੁਵਿਧਾਵਾਂ ਘੱਟ ਪੈ ਰਹੀਆਂ ਹਨ। ਉਹਨਾਂ ਦੱਸਿਆ ਕਿ ਸਰਕਾਰ ਵੱਲੋਂ ਸਭ ਤੋਂ ਵੱਧ ਪਸੰਦ ਕੀਤੇ ਜਾਂਦੇ ਸੂਬੇ ਦੇ ਇਸ ਸ਼ਹਿਰ ਦੇ ਵਿਕਾਸ ਲਈ ਅਤੇ ਸੁੰਦਰੀਕਰਨ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ।ਮੀਟਿੰਗ ਦੌਰਾਨ ਸ਼ਹਿਰ ਦੇ ਕੂੜਾ ਡੰਪ ਅਤੇ ਗਮਾਡਾ ਵਿੱਚ ਪੈਂਦੇ ਖੇਤਰਾਂ ਦੇ ਕੂੜੇ ਦੀ ਸਾਂਭ ਸੰਭਾਲ ਬਾਰੇ ਵੀ ਵਿਸ਼ੇਸ਼ ਤੌਰ ਤੇ ਚਰਚਾ ਕੀਤੀ ਗਈ ਅਤੇ ਇਸ ਦੇ ਹੱਲ ਲਈ ਗਮਾਡਾ ਅਤੇ ਐਮ ਸੀ ਦੀ ਸਾਂਝੇ ਤੌਰ ਤੇ ਮੀਟਿੰਗ ਕਰਨ ਦਾ ਫੈਸਲਾ ਲਿਆ ਗਿਆ। ਸ਼ਹਿਰ ਵਿੱਚ ਹੋ ਰਹੀ ਮਕੈਨੀਕਲ ਸਫਾਈ ਅਤੇ ਮੈਨੂਅਲ ਸਫਾਈ ਦਾ ਜਾਇਜਾ ਲੈਂਦਿਆਂ, ਸਫਾਈ ਦੇ ਨਾਲ ਨਾਲ ਸੜਕਾਂ ਦੇ ਆਲੇ ਦੁਆਲੇ ਪਏ ਕੂੜੇ ਅਤੇ ਮਲਬੇ ਦੇ ਢੇਰਾਂ ਨੂੰ ਵੀ ਸਾਫ ਕਰਵਾਉਣ ਲਈ ਕਿਹਾ ਗਿਆ।

ਇਹ ਵੀ ਪੜ੍ਹੋ  ਪੰਜਾਬ ਦੇ ਵਿੱਤ ਮੰਤਰੀ ਨੇ ਪੀ.ਏ.ਯੂ. ਵਿਚ ਨਵੀਆਂ ਖੇਤੀ ਤਕਨੀਕਾਂ ਅਤੇ ਕੰਪਲੈਕਸਾਂ ਦਾ ਉਦਘਾਟਨ ਕੀਤਾ

ਸਥਾਨਕ ਸਰਕਾਰ ਮੰਤਰੀ ਨੇ ਸ਼ਹਿਰ ਦੇ ਪਾਰਕਾਂ ਦੀ ਵਿਸ਼ੇਸ਼ ਤੌਰ ਤੇ ਸਾਂਭ ਸੰਭਾਲ ਲਈ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨਾਂ ਨਾਲ ਤਾਲਮੇਲ ਕਰਕੇ ਇਹ ਜਿੰਮੇਵਾਰੀ ਉਹਨਾਂ ਨੂੰ ਸੌਂਪਣ ਲਈ ਕਿਹਾ।ਬਾਅਦ ਵਿੱਚ ਕੈਬਨਿਟ ਮੰਤਰੀ ਡਾਕਟਰ ਰਵਜੋਤ ਸਿੰਘ ਵੱਲੋਂ ਐਮ ਐਲ ਏ ਸਾਹਿਬਜਾਦਾ ਅਜੀਤ ਸਿੰਘ ਨਗਰ ਕੁਲਵੰਤ ਸਿੰਘ ਦੇ ਨਾਲ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਵੀ ਕੀਤਾ ਗਿਆ, ਜਿਨਾਂ ਵਿੱਚ ਮੌਲੀ ਵੈਦਵਾਨ ਅਤੇ ਫੇਸ 11 ਦੇ ਆਰਐਮਸੀ ਪੁਆਇੰਟ, ਮਟੌਰ ਦਾ ਗਾਰਬੇਜ ਵਲਨਰੇਬਲ ਪੁਆਇੰਟ, ਬਾਵਾ ਫਾਈਟ ਹਾਊਸ ਤੋਂ ਫੇਸ ਸੱਤ ਤੱਕ ਚੌੜੀ ਹੋ ਰਹੀ ਸੜਕ ਦਾ ਜਾਇਜ਼ਾ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਪਿਛਲੇ ਪਾਸੇ ਪੈਂਦੇ ਨੇਚਰ ਪਾਰਕ ਦਾ ਜਾਇਜ਼ਾ ਵੀ ਲਿਆ ਗਿਆ।ਉਨਾਂ ਨੇ ਐਮ ਐਲ ਏ ਕੁਲਵੰਤ ਸਿੰਘ ਨੂੰ ਭਰੋਸਾ ਦਿਵਾਇਆ ਕਿ ਉਹ ਮੋਹਾਲੀ ਸ਼ਹਿਰ ਨਾਲ ਸੰਬੰਧਿਤ ਸਾਰੀਆਂ ਸਮੱਸਿਆਵਾਂ ਦਾ, ਜਿਨ੍ਹਾਂ ਵਿੱਚ ਟਰੈਫਿਕ ਦੀ ਸਭ ਤੋਂ ਵੱਡੀ ਸਮੱਸਿਆ ਹੈ, ਦੇ ਹੱਲ ਲਈ ਜਲਦ ਹੀ ਚੰਡੀਗੜ੍ਹ ਵਿਖੇ ਐਮ ਸੀ ਅਤੇ ਗਮਾਡਾ ਦੀ ਸਾਂਝੀ ਮੀਟਿੰਗ ਕਰਕੇ ਵਿਸ਼ੇਸ਼ ਰਣਨੀਤੀ ਉਲੀਕਣਗੇ ਤਾਂ ਜੋ ਮੋਹਾਲੀ ਨੂੰ ਪੰਜਾਬ ਦੇ ਸਭ ਤੋਂ ਸੋਹਣੇ ਸ਼ਹਿਰ ਵਜੋਂ ਉਭਾਰਿਆ ਜਾ ਸਕੇ।ਇਸ ਮੌਕੇ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸਨੀ ਸਿੰਘ ਆਹਲੂਵਾਲੀਆ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਪਰਸਨ ਪ੍ਰਭਜੋਤ ਕੌਰ, ਮਾਰਕੀਟ ਕਮੇਟੀ ਮੋਹਾਲੀ ਦੇ ਚੇਅਰਮੈਨ ਗੋਵਿੰਦਰ ਮਿੱਤਲ, ਨਗਰ ਨਿਗਮ ਦੀਆਂ ਸਮੂਹ ਬਰਾਂਚਾਂ ਦੇ ਉਚ ਅਧਿਕਾਰੀ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

SAS Nagar Police ਵੱਲੋਂ “ਯੁੱਧ ਨਸ਼ਿਆਂ ਵਿਰੁੱਧ’’ਦੇ ਅਭਿਆਨ ਦੌਰਾਨ 4 ਦੋਸ਼ੀਆਂ ਪਾਸੋਂ ਨਸ਼ਾ ਅਤੇ ਹਥਿਆਰਾਂ ਦੀ ਵੱਡੀ ਬ੍ਰਾਮਦਗੀ

👉211 ਗ੍ਰਾਮ ਹੈਰੋਇਨ,  8.10 ਲੱਖ ਰੁਪਏ ਦੀ ਡਰੱਗ ਮਨੀ, 02 ਨਜਾਇਜ਼ ਹਥਿਆਰ .32 ਬੋਰ ਸਮੇਤ 11 ਕਾਰਤੂਸ, 05 ਕਾਰਤੂਸ 30 ਬੋਰ ਅਤੇ 02 ਗੱਡੀਆਂ ਬ੍ਰਾਮਦ
SAS Nagar News:ਐਸਐਸਪੀ ਦੀਪਕ ਪਾਰਿਕ ਨੇ ਅੱਜ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗੌਰਵ ਯਾਦਵ ਡੀ.ਜੀ.ਪੀ. ਅਤੇ ਹਰਚਰਨ ਸਿੰਘ ਭੁੱਲਰ ਡੀ.ਆਈ.ਜੀ. ਰੋਪੜ ਰੇਂਜ ਦੇ ਦਿਸ਼ਾ ਨਿਰਦੇਸ਼ਾਂ ਤੇ ਮੋਹਾਲੀ ਪੁਲਿਸ ਵੱਲੋਂ ਮਾੜੇ ਅਨਸਰਾਂ ਅਤੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦੇ ਹੋਏ 04 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਪਾਸੋਂ 211 ਗ੍ਰਾਮ ਹੈਰੋਇਨ, 08 ਲੱਖ 10 ਹਜ਼ਾਰ ਰੁਪਏ ਡਰੱਗ ਮਨੀ, 02 ਨਜਾਇਜ਼ ਹਥਿਆਰ .32 ਬੋਰ ਸਮੇਤ 11 ਕਾਰਤੂਸ, 05 ਕਾਰਤੂਸ 30 ਬੋਰ ਅਤੇ 02 ਗੱਡੀਆਂ ਬ੍ਰਾਮਦ ਕਰਾਉਣ ਵਿੱਚ ਸਫਲਤਾ ਹਾਸਲ ਕੀਤੀ ਹੈ।

ਇਹ ਵੀ ਪੜ੍ਹੋ  ਬੀਐਸਐਫ਼ ਦੇ ਜਵਾਨ ਨੂੰ ਪੰਜ ਦਿਨਾਂ ਬਾਅਦ ਵੀ ਪਾਕਿਸਤਾਨ ਰਿਹਾਅ ਕਰਨ ਤੋਂ ਇੰਨਕਾਰੀ; ਪ੍ਰਵਾਰ ਦਾ ਰੋ-ਰੋ ਕੇ ਬੁਰਾ ਹਾਲ

ਉਨ੍ਹਾਂ ਜਾਣਕਾਰੀ ਦਿੰਦੇ ਅੱਗੇ ਦੱਸਿਆ ਕਿ ਮਿਤੀ 25-04-2025 ਨੂੰ ਸ਼੍ਰੀ ਸੌਰਵ ਜਿੰਦਲ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਅਤੇ ਸ਼੍ਰੀ ਤਲਵਿੰਦਰ ਸਿੰਘ ਗਿੱਲ ਉੱਪ-ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਦੀਆਂ ਹਦਾਇਤਾਂ ਅਨੁਸਾਰ ਇੰਸ: ਹਰਮਿੰਦਰ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਦੀ ਨਿਗਰਾਨੀ ਹੇਠ ਸੀ.ਆਈ.ਏ. ਦੀ ਟੀਮ ਨੇੜੇ ਸ਼ੱਕੀ ਪੁਰਸ਼ਾਂ ਦੀ ਤਲਾਸ਼ ਦੇ ਸਬੰਧ ਵਿੱਚ ਸੀ.ਪੀ.-67 ਮਾਲ ਸੈਕਟਰ-67 ਮੋਹਾਲ਼ੀ ਮੌਜੂਦ ਸੀ, ਜਿੱਥੇ ਕਿ ਸੀ.ਆਈ.ਏ. ਦੀ ਟੀਮ ਨੂੰ ਇਤਲਾਹ ਮਿਲ਼ੀ ਕਿ ਸਤਨਾਮ ਸਿੰਘ ਉਰਫ ਨਿੱਕੂ ਵਾਸੀ ਫੇਸ-1 ਮੋਹਾਲੀ, ਸੂਰਜ ਕੁਮਾਰ ਉਰਫ ਪਹਿਲਵਾਨ ਵਾਸੀ ਨੇੜੇ ਪਾਣੀ ਵਾਲ਼ੀ ਟੈਂਕੀ, ਸੋਹਾਣਾ ਅਤੇ ਸੁਖਵਿੰਦਰ ਸਿੰਘ ਉਰਫ ਸੁੱਖ ਵਾਸੀ ਪਿੰਡ ਗੁੜਾ ਥਾਣਾ ਨਕੋਦਰ, ਜ਼ਿਲ੍ਹਾ ਜਲੰਧਰ ਜਿਨਾਂ ਪਾਸ ਨਜਾਇਜ਼ ਹਥਿਆਰ ਹਨ, ਜੋ ਕਿ ਪਿੰਡ ਮੌਲ਼ੀ ਬੈਦਵਾਣ ਥਾਣਾ ਸੋਹਾਣਾ ਏਰੀਆ ਵਿੱਚ ਸਵਿਫਟ ਕਾਰ ਨੰ: HR13-L-7069 ਰੰਗ ਚਿੱਟਾ ਤੇ ਸਵਾਰ ਹੋ ਕੇ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਲਈ ਘੁੰਮ ਰਹੇ ਹਨ। ਮੁੱਖਬਰੀ ਦੇ ਅਧਾਰ ਤੇ ਉਕਤ ਤਿੰਨੋਂ ਦੋਸ਼ੀਆਂ ਵਿਰੁੱਧ ਮੁਕੱਦਮਾ ਨੰ: 103 ਮਿਤੀ 25-04-2025 ਅ/ਧ 25-54-59 Arms Act ਥਾਣਾ ਸੋਹਾਣਾ ਦਰਜ ਰਜਿਸਟਰ ਕੀਤਾ ਗਿਆ ਸੀ।

ਇਹ ਵੀ ਪੜ੍ਹੋ  ਡਿਪਟੀ ਮੇਅਰ ਤੋਂ ਬਾਅਦ ਸੀਨੀਅਰ ਡਿਪਟੀ ਮੇਅਰ ‘ਅਸੋਕ ਪ੍ਰਧਾਨ’ ਦੀ ਕੁਰਸੀ ਵੀ ਖ਼ਤਰੇ ‘ਚ !,ਆਇਆ ਬੇਭਰੋਸਗੀ ਦਾ ਮਤਾ

ਜੋ ਤਿੰਨੋਂ ਦੋਸ਼ੀਆਂ ਨੂੰ ਸੀ.ਆਈ.ਏ. ਦੀ ਟੀਮ ਵੱਲੋਂ ਨੇੜੇ ਪਿੰਡ ਮੌਲ਼ੀ ਬੈਦਵਾਣ ਤੋਂ ਕਾਬੂ ਕੀਤਾ ਤਾਂ ਦੋਸ਼ੀਆਂ ਦੀ ਕਾਰ ਵਿੱਚੋਂ ਇੱਕ ਪਿਸਟਲ 32 ਬੋਰ ਸਮੇਤ 01 ਵਾਧੂ ਮੈਗਜੀਨ ਅਤੇ 05 ਜਿੰਦਾ ਕਾਰਤੂਸ ਅਤੇ 201 ਗ੍ਰਾਮ ਹੈਰੋਇਨ ਬ੍ਰਾਮਦ ਹੋਈ। ਹੈਰੋਇਨ ਬ੍ਰਾਮਦ ਹੋਣ ਤੋਂ ਬਾਅਦ ਜੁਰਮ 21/29-61-85 NDPS Act ਲਗਾਕੇ ਤਿੰਨੋਂ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ।  ਪੁੱਛਗਿੱਛ ਦੌਰਾਨ ਦੋਸ਼ੀ ਸਤਨਾਮ ਸਿੰਘ ਉਰਫ ਨਿੱਕੂ ਨੇ ਮੰਨਿਆ ਕਿ ਉਹ ਹੈਰੋਇਨ ਦੀ ਖੇਪ ਸੁਹੇਲ ਪੁੱਤਰ ਮੁਹੰਮਦ ਸ਼ਬੀਰ ਵਾਸੀ ਮਕਾਨ ਨੰ: 254 ਗਲ਼ੀ ਨੰ: 2 ਸਾਂਈ ਇੰਨਕਲੇਵ, ਝਾਮਪੁਰ ਬਲੌਂਗੀ ਤੋਂ ਲੈ ਕੇ ਆਉਂਦਾ ਹੈ। ਜਿਸ ਤੇ ਕਾਰਵਾਈ ਕਰਦੇ ਹੋਏ ਦੋਸ਼ੀ ਸੁਹੇਲ ਨੂੰ ਮੁਕੱਦਮਾ ਵਿੱਚ ਤੁਰੰਤ ਉਸਦੇ ਘਰ ਦੇ ਪਤੇ ਤੋਂ ਗ੍ਰਿਫਤਾਰ ਕੀਤਾ। ਜਿਸ ਪਾਸੋਂ ਵੀ ਇੱਕ ਪਿਸਟਲ .32 ਬੋਰ ਸਮੇਤ 06 ਕਾਰਤੂਸ, 05 ਕਾਰਤੂਸ .30 ਬੋਰ ਅਤੇ 08 ਲੱਖ 10 ਹਜਾਰ ਰੁਪਏ ਡਰੱਗ ਮਨੀ ਬ੍ਰਾਮਦ ਹੋਈ ਅਤੇ ਉਸਦੀ ਕਾਲ਼ੇ ਰੰਗ ਦੀ ਥਾਰ ਗੱਡੀ ਨੰ: CH01-CQ-3251 ਵਿੱਚੋਂ 10 ਗ੍ਰਾਮ ਹੈਰੋਇਨ ਬ੍ਰਾਮਦ ਹੋਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪੰਜਾਬ ਦੇ ਵਿੱਤ ਮੰਤਰੀ ਨੇ ਪੀ.ਏ.ਯੂ. ਵਿਚ ਨਵੀਆਂ ਖੇਤੀ ਤਕਨੀਕਾਂ ਅਤੇ ਕੰਪਲੈਕਸਾਂ ਦਾ ਉਦਘਾਟਨ ਕੀਤਾ

0

👉ਬਦਲਦੀਆਂ ਖੇਤੀ ਅਤੇ ਵਿੱਦਿਅਕ ਲੋੜਾਂ ਦੀ ਪੂਰਤੀ ਲਈ ਪੀ.ਏ.ਯੂ. ਅਗਾਂਹਵਧੂ ਭੂਮਿਕਾ ਨਿਭਾਵੇਗਾ: ਸ. ਹਰਪਾਲ ਸਿੰਘ ਚੀਮਾ
Ludhiana News:ਪੀ.ਏ.ਯੂ. ਦੇ ਵਿਸ਼ੇਸ਼ ਦੌਰੇ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਅੱਜ ਕਈ ਨਵੇਂ ਖੇਤੀ ਪ੍ਰੋਗਰਾਮਾਂ ਅਤੇ ਕੰਪਲੈਕਸਾਂ ਦਾ ਨੀਂਹ ਪੱਥਰ ਰੱਖਿਆ। ਉਹਨਾਂ ਨੇ ਵਢਾਈ ਉਪਰੰਤ ਤਕਨੀਕਾਂ, ਮੁੱਲਵਾਧਾ, ਉਤਪਾਦ ਨਿਰਮਾਣ ਅਤੇ ਨਵੀਆਂ ਵਿਗਿਆਨਕ ਵਿਧੀਆਂ ਵਾਲੀਆਂ ਲੈਬਾਰਟਰੀਆਂ ਦਾ ਜਾਇਜਾ ਲਿਆ ਅਤੇ ਪੀ.ਏ.ਯੂ. ਦੇ ਵਿਦਿਆਰਥੀਆਂ ਨੂੰ ਦਿੱਤੀਆਂ ਜਾ ਰਹੀਆਂ ਹੋਸਟਲ, ਜਿੰਮਨੇਜ਼ੀਅਮ ਅਤੇ ਖੇਡਾਂ ਦੀਆਂ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਵਿੱਤ ਮੰਤਰੀ ਨੇ ਐਗਰੋ ਪ੍ਰੋਸੈਸਿੰਗ ਕੰਪਲੈਕਸ ਦਾ ਉਦਘਾਟਨ ਕੀਤਾ ਜਿਸ ਵਿਚ ਪਿੰਡਾਂ ਵਿਚ ਸਥਾਨਕ ਪੱਧਰ ਦੇ ਵਢਾਈ ਉਪਰੰਤ ਫਸਲਾਂ ਤੋਂ ਉਤਪਾਦ ਨਿਰਮਾਣ ਦਾ ਕਾਰਜ ਨੇਪਰੇ ਚੜਦਾ ਹੈ। ਪੀ.ਏ.ਯੂ. ਦੇ ਪ੍ਰੋਸੈਸਿੰਗ ਅਤੇ ਭੋਜਨ ਇੰਜਨੀਅਰਿੰਗ ਵਿਭਾਗ ਵੱਲੋਂ 46 ਲੱਖ ਰੁਪਏ ਦੀ ਕੀਮਤ ਨਾਲ ਸਥਾਪਿਤ ਕੀਤਾ ਜਾਣ ਵਾਲਾ ਐਗਰੋ ਪ੍ਰੋਸੈਸਿੰਗ ਕੰਪਲੈਕਸ ਕਈ ਮਸ਼ੀਨਾਂ ਦਾ ਸਮੂਹ ਹੈ ਜਿਸ ਵਿਚ ਦਾਲਾਂ ਸਾਫ ਕਰਨ ਅਤੇ ਦਰਜਾਬੰਦੀ ਵਾਲੀ ਮਸ਼ੀਨ, ਆਟਾ ਪਿਸਾਈ ਚੱਕੀ, ਛੋਟੀ ਚੌਲ ਕੱਢਣ ਵਾਲੀ ਮਸ਼ੀਨ, ਹਾਈਡ੍ਰੋਲਿਕ ਤੇਲ ਕੋਹਲੂ, ਅਨਾਜ ਸਟੋਰ ਕਰਨ ਵਾਲਾ ਸਾਇਲੋ, ਆਟੋਮੈਟਿਕ ਪੈਕੇਜਿੰਗ ਮਸ਼ੀਨ, ਹਵਾ ਕੱਢਣ ਵਾਲੀ ਪੈਕੇਜਿੰਗ ਮਸ਼ੀਨ, ਨਾਈਟ੍ਰੋਜਨ ਫਲੱਸ਼ ਪੈਕੇਜਿੰਗ ਮਸ਼ੀਨ ਸ਼ਾਮਿਲ ਹਨ। ਉਹਨਾਂ ਨੇ ਗੁੜ ਬਨਾਉਣ ਦੇ ਵਿਗਿਆਨਕ ਪਲਾਂਟ ਦਾ ਵੀ ਉਦਘਾਟਨ ਕੀਤਾ। ਇਸ ਦੌਰਾਨ ਸ. ਚੀਮਾ ਨੇ ਜਿਣਸਾਂ ਤੋਂ ਉਤਪਾਦ ਬਨਾਉਣ ਲਈ ਮਾਹਿਰਾਂ ਵੱਲੋਂ ਕੀਤੀ ਜਾਂਦੀ ਖੋਜ ਦੀ ਜਾਣਕਾਰੀ ਹਾਸਲ ਕੀਤੀ। ਉਪਰੰਤ ਵਿੱਤ ਮੰਤਰੀ ਖੇਤੀ ਬਾਇਓਤਕਨਾਲੋਜੀ ਸਕੂਲ ਵਿਚ ਪੌਦਿਆਂ ਲਈ ਐਕਲੀਮਟਾਈਜ਼ੇਸ਼ਨ ਵਿਧੀ ਦੇ ਯੂਨਿਟ ਦੀ ਸਥਾਪਨਾ ਦਾ ਨੀਂਹ ਪੱਥਰ ਰੱਖਿਆ।

ਇਹ ਵੀ ਪੜ੍ਹੋ  ਡਿਪਟੀ ਮੇਅਰ ਤੋਂ ਬਾਅਦ ਸੀਨੀਅਰ ਡਿਪਟੀ ਮੇਅਰ ‘ਅਸੋਕ ਪ੍ਰਧਾਨ’ ਦੀ ਕੁਰਸੀ ਵੀ ਖ਼ਤਰੇ ‘ਚ !,ਆਇਆ ਬੇਭਰੋਸਗੀ ਦਾ ਮਤਾ

ਜ਼ਿਕਰਯੋਗ ਹੈ ਕਿ ਇਸ ਤਕਨੀਕ ਰਾਹੀਂ ਪੌਦਿਆਂ ਨੂੰ ਟਿਸ਼ੂ ਕਲਚਰ ਅਤੇ ਹੋਰ ਵਿਧੀਆਂ ਰਾਹੀਂ ਨਿਰੋਗੀ ਰੂਪ ਵਿਚ ਪੈਦਾ ਕਰਕੇ ਕਿਸਾਨੀ ਸਮਾਜ ਦੀ ਭਲਾਈ ਕੀਤੀ ਜਾਂਦੀ ਹੈ। ਇਸ ਮੌਕੇ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ, ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ, ਰਜਿਸਟਰਾਰ ਡਾ. ਰਿਸ਼ੀਪਾਲ ਸਿੰਘ ਆਈ ਏ ਐੱਸ, ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਸਮੇਤ ਸਮੁੱਚੇ ਉਚ ਅਧਿਕਾਰੀ ਅਤੇ ਵੱਖ-ਵੱਖ ਵਿਭਾਗਾਂ ਦੇ ਮੁਖੀ ਮੌਜੂਦ ਸਨ।ਹਰਪਾਲ ਸਿੰਘ ਚੀਮਾ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਪੀ.ਏ.ਯੂ. ਨੇ ਹਰੀ ਕ੍ਰਾਂਤੀ ਨੂੰ ਲਿਆ ਕੇ ਦੇਸ਼ ਦੀ ਅਨਾਜ ਦੀ ਥੁੜ ਪੂਰਨ ਲਈ ਇਤਿਹਾਸਕ ਯੋਗਦਾਨ ਪਾਇਆ ਹੈ। ਮੌਜੂਦਾ ਸਮੇਂ ਵਿਚ ਖੇਤੀ ਨੂੰ ਵਿਗਿਆਨਕ ਲੀਹਾਂ ਤੇ ਤੋਰ ਕੇ ਮੁਨਾਫੇਯੋਗ ਕਿੱਤਾ ਬਨਾਉਣ ਦੀ ਚੁਣੌਤੀ ਸਭ ਦੇ ਸਾਹਮਣੇ ਹੈ। ਉਹਨਾਂ ਆਸ ਪ੍ਰਗਟਾਈ ਕਿ ਪੀ.ਏ.ਯੂ. ਇਸ ਦਿਸ਼ਾ ਵਿਚ ਵੀ ਮਸ਼ਾਲ ਧਾਰਕ ਦੀ ਭੂਮਿਕਾ ਨਿਭਾਏਗੀ। ਸ. ਚੀਮਾ ਨੇ ਮਹਿੰਦਰ ਸਿੰਘ ਰੰਧਾਵਾ ਲਾਇਬ੍ਰੇਰੀ, ਹੋਸਟਲ ਨੰ. 15, ਜਿੰਮਨੇਜ਼ੀਅਮ, ਸਵੀਮਿੰਗ ਪੂਲ, ਸ਼ੂਟਿੰਗ ਰੇਂਜ ਅਤੇ ਖੇਡ ਮੈਦਾਨਾਂ ਦਾ ਦੌਰਾ ਕਰਦਿਆਂ ਪੀ.ਏ.ਯੂ. ਵੱਲੋਂ ਵਿਦਿਆਰਥੀਆਂ ਦੇ ਅਕਾਦਮਿਕ ਅਤੇ ਸਰੀਰਕ ਵਿਕਾਸ ਲਈ ਪਾਏ ਜਾਂਦੇ ਭਰਪੂਰ ਯੋਗਦਾਨ ਦੀ ਸ਼ਲਾਘਾ ਕੀਤੀ। ਉਹਨਾਂ ਕਿਹਾ ਕਿ ਉਹਨਾਂ ਦੀ ਸਰਕਾਰ ਹਰ ਸੰਭਵ ਤਰੀਕੇ ਨਾਲ ਪੀ.ਏ.ਯੂ. ਦੀ ਸਹਾਇਤਾ ਲਈ ਵਚਨਬੱਧ ਹੈ।ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਸ. ਚੀਮਾ ਦਾ ਸਵਾਗਤ ਕਰਦਿਆਂ ਉਹਨਾਂ ਵੱਲੋਂ ਗਾਹੇ-ਬਗਾਹੇ ਪੀ.ਏ.ਯੂ. ਦੇ ਆਰਥਿਕ ਸਹਿਯੋਗ ਲਈ ਕੀਤੇ ਜਾਂਦੇ ਯਤਨਾਂ ਬਾਬਤ ਉਹਨਾਂ ਦਾ ਧੰਨਵਾਦ ਕੀਤਾ। ਡਾ. ਸਤਿਬੀਰ ਸਿੰਘ ਗੋਸਲ ਨੇ ਕਿਹਾ ਕਿ ਯੂਨੀਵਰਸਿਟੀ ਨੇ ਇਤਿਹਾਸ ਵਿਚ ਜੋ ਕਾਰਜ ਕੀਤਾ ਹੈ ਉਸਨੂੰ ਨਿਰੰਤਰ ਗਤੀ ਵਿਚ ਜਾਰੀ ਰੱਖਣ ਦੀ ਕੋਸ਼ਿਸ਼ ਕੀਤੀ ਜਾਵੇਗੀ।

ਇਹ ਵੀ ਪੜ੍ਹੋ  ਬੀਐਸਐਫ਼ ਦੇ ਜਵਾਨ ਨੂੰ ਪੰਜ ਦਿਨਾਂ ਬਾਅਦ ਵੀ ਪਾਕਿਸਤਾਨ ਰਿਹਾਅ ਕਰਨ ਤੋਂ ਇੰਨਕਾਰੀ; ਪ੍ਰਵਾਰ ਦਾ ਰੋ-ਰੋ ਕੇ ਬੁਰਾ ਹਾਲ

ਉਹਨਾਂ ਯੂਨੀਵਰਸਿਟੀ ਵਿਚ ਜਾਰੀ ਵਿਕਾਸ ਕਾਰਜਾਂ ਦੀ ਜਾਣਕਾਰੀ ਮਾਣਯੋਗ ਵਿੱਤ ਮੰਤਰੀ ਨੂੰ ਦਿੱਤੀ ਅਤੇ ਆਸ ਪ੍ਰਗਟਾਈ ਕਿ ਸਹਿਯੋਗ ਦਾ ਇਹ ਪੁਲ ਭਵਿੱਖ ਵਿਚ ਇਸ ਸੰਸਥਾ ਨੂੰ ਨਵੀਆਂ ਉਚਾਈਆਂ ਵੱਲ ਲਿਜਾਣ ਦਾ ਸਬੱਬ ਬਣੇਗਾ।ਇਸ ਤੋਂ ਪਹਿਲਾ ਖੇਤੀ ਬਾਇਓਤਕਨਾਲੋਜੀ ਦੇ ਮਾਹਿਰ ਅਤੇ ਡਾ. ਗੁਰਦੇਵ ਸਿੰਘ ਖੁਸ਼ ਇੰਸਟੀਚਿਊਟ ਆਫ ਜੈਨੇਟਿਕਸ ਦੇ ਨਿਰਦੇਸ਼ਕ ਡਾ. ਪ੍ਰਵੀਨ ਛੁਨੇਜਾ ਨੇ ਇਕ ਵਿਸ਼ੇਸ਼ ਪੇਸ਼ਕਾਰੀ ਰਾਹੀਂ ਡਿਜ਼ੀਟਲ ਕਾਰਜਾਂ ਅਤੇ ਖੇਤੀਬਾੜੀ ਦੇ ਭਵਿੱਖ ਉੱਪਰ ਚਾਨਣਾ ਪਾਇਆ। ਆਪਣੀ ਪੇਸ਼ਕਾਰੀ ਦੌਰਾਨ ਉਹਨਾਂ ਨੇ ਪੌਦਾ ਕਿਸਮ ਸੁਧਾਰ, ਬਰੀਡਿੰਗ, ਬਾਇਓਤਕਨਾਲੋਜੀ, ਏ ਆਈ ਅਤੇ ਹੋਰ ਨਵੀਆਂ ਤਕਨੀਕਾਂ ਸੰਬੰਧੀ ਯੂਨੀਵਰਸਿਟੀ ਵਿਚ ਜਾਰੀ ਕਾਰਜਾਂ ਦੀ ਸੰਖੇਪ ਰੂਪਰੇਖਾ ਪੇਸ਼ ਕੀਤੀ। ਉਹਨਾਂ ਦੱਸਿਆ ਕਿ ਗਤੀ ਬਰੀਡਿੰਗ ਵਿਧੀ ਨਾਲ ਫਸਲਾਂ ਬਾਰੇ ਤਜਰਬੇ ਪਹਿਲਾਂ ਨਾਲੋਂ ਛੇਤੀ ਕੀਤੇ ਜਾ ਸਕਣਗੇ ਤਾਂ ਜੋ ਬਦਲਦੇ ਮੌਸਮ ਅਤੇ ਜਲਵਾਯੂ ਦੀਆਂ ਹਾਲਤਾਂ ਅਨੁਸਾਰ ਕਿਸਮਾਂ ਪੈਦਾ ਕੀਤੀਆਂ ਜਾ ਸਕਣ। ਉਹਨਾਂ ਨੇ ਆਪਣੀ ਪੇਸ਼ਕਾਰੀ ਵਿਚ ਦੱਸਿਆ ਕਿ ਪੀ.ਏ.ਯੂ. ਵੱਲੋਂ ਵੱਧ ਝਾੜ ਦੇ ਨਾਲ-ਨਾਲ ਖੇਤੀ ਲਾਗਤਾਂ ਘੱਟ ਕਰਨ ਲਈ ਖੋਜ ਜਾਰੀ ਹੈ। ਇਸਦਾ ਹਵਾਲਾ ਦਿੰਦਿਆਂ ਉਹਨਾਂ ਨੇ ਪੀ ਆਰ 132 ਅਤੇ ਪੀ ਆਰ 131 ਦਾ ਜ਼ਿਕਰ ਕੀਤਾ। ਝੋਨੇ ਦੀ ਕਿਸਮ ਪੀ ਆਰ 126 ਅਤੇ ਕਣਕ ਦੀ ਕਿਸਮ ਪੀ ਬੀ ਡਬਲਯੂ 826 ਦੇ ਆਰਥਿਕ ਪ੍ਰਭਾਵਾਂ ਬਾਰੇ ਵੀ ਡਾ. ਛੁਨੇਜਾ ਨੇ ਚਾਨਣਾ ਪਾਇਆ। ਉਹਨਾਂ ਆਪਣੀ ਪੇਸ਼ਕਾਰੀ ਦਾ ਜ਼ਿਕਰ ਇਸ ਗੱਲ ਨਾਲ ਕੀਤਾ ਕਿ ਪੀ.ਏ.ਯੂ. ਨੇ ਹਰੀ ਕ੍ਰਾਂਤੀ ਦਾ ਮੁੱਢ ਬੰਨਿਆ ਸੀ ਅਤੇ ਹੁਣ ਜੀਨ ਵਿਗਿਆਨ ਦੀ ਕ੍ਰਾਂਤੀ ਦਾ ਮੋਢੀ ਇਹ ਸੰਸਥਾ ਬਣੇਗੀ।ਹਰਪਾਲ ਸਿੰਘ ਚੀਮਾ ਨੂੰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਅਤੇ ਹੋਰ ਉੱਚ ਅਧਿਕਾਰੀਆਂ ਨੇ ਫੁਲਕਾਰੀ, ਸਨਮਾਨ ਚਿੰਨ ਅਤੇ ਕੌਫੀਟੇਬਲ ਨਾਲ ਸਨਮਾਨਿਤ ਕੀਤਾ।ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਯੂਨੀਵਰਸਿਟੀ ਦੀਆਂ ਤਾਜ਼ਾ ਖੇਤੀ ਪ੍ਰਕਾਸ਼ਨਾਵਾਂ ਦਾ ਸੈੱਟ ਸ. ਚੀਮਾ ਨੂੰ ਭੇਂਟ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪਤਨੀ ਦੀ ਯਾਦ ਵਿੱਚ ਸਿਵਲ ਹਸਪਤਾਲ ਬਠਿੰਡਾ ਨੂੰ ਵੀਲਚੇਅਰਾਂ ਦਾਨ

0

Bathinda News:ਪ੍ਰਿੰਸੀਪਲ ਦੇਸ ਰਾਜ ਗੌਰਮਿੰਟ ਸੈਕੰਡਰੀ ਸਕੂਲ ਜਸਬੀਰ ਸਿੰਘ ਢਿੱਲੋਂ ਨੇ ਆਪਣੀ ਮਰਹੂਮ ਪਤਨੀ ਬਲਜੀਤ ਕੌਰ ਢਿਲੋਂ ਦੀ ਯਾਦ ਵਿੱਚ ਬਠਿੰਡਾ ਦੇ ਸਿਵਲ ਹਸਪਤਾਲ ਨੂੰ ਵੀਲਚੇਅਰਾਂ ਦਾਨ ਕਰਕੇ ਸਮਾਜਿਕ ਜਿੰਮੇਵਾਰੀ ਦੀ ਇਕ ਉੱਤਮ ਮਿਸਾਲ ਪੇਸ਼ ਕੀਤੀ ਹੈ।ਜਾਣਕਾਰੀ ਮੁਤਾਬਕ, ਜਸਬੀਰ ਸਿੰਘ ਜੋ ਕਿ ਇੱਕ ਵਧੀਆ ਲਿਖਾਰੀ ਵੀ ਹਨ, ਵੱਲੋਂ ਪਤਨੀ ਦੀ ਯਾਦ ਵਿਚ ਹਰ ਸਾਲ ਸਮਾਜ ਸੇਵਾ ਲਈ ਉਪਰਾਲੇ ਕੀਤੇ ਜਾਂਦੇ ਹਨ। ਇਸ ਸਾਲ ਤੀਸਰੀ ਬਰਸੀ ਮੌਕੇ ਵਿਛੜੀ ਰੂਹ ਨੂੰ ਯਾਦ ਕਰਦਿਆਂ ਸਿਵਲ ਹਸਪਤਾਲ ਬਠਿੰਡਾ ਨੂੰ ਸਿਵਲ ਸਰਜਨ ਡਾਕਟਰ ਗੁਰਜੀਤ ਸਿੰਘ ਦੀ ਅਗਵਾਈ ਵਿੱਚ ਪੰਜ ਵੀਲ੍ਹ ਚੇਅਰ ਦਾਨ ਕੀਤੀਆਂ ਗਈਆਂ।

ਇਹ ਵੀ ਪੜ੍ਹੋ  ਡਿਪਟੀ ਮੇਅਰ ਤੋਂ ਬਾਅਦ ਸੀਨੀਅਰ ਡਿਪਟੀ ਮੇਅਰ ‘ਅਸੋਕ ਪ੍ਰਧਾਨ’ ਦੀ ਕੁਰਸੀ ਵੀ ਖ਼ਤਰੇ ‘ਚ !,ਆਇਆ ਬੇਭਰੋਸਗੀ ਦਾ ਮਤਾ

ਇਸ ਮੌਕੇ ਜਿਲ੍ਹਾ ਸਿਹਤ ਅਫ਼ਸਰ ਡਾ. ਊਸ਼ਾ ਗੋਇਲ, ਜ਼ਿਲ੍ਹਾ ਪਰਿਵਾਰ ਅਤੇ ਭਲਾਈ ਅਫਸਰ ਡਾ. ਸੁਖਜਿੰਦਰ ਸਿੰਘ ਗਿੱਲ, ਮਾਸ ਮੀਡੀਆ ਅਫ਼ਸਰ ਪਵਨ ਕੁਮਾਰ, ਬਲਾਕ ਐਜੂਕੇਟਰ ਗਗਨਦੀਪ ਸਿੰਘ ਅਤੇ ਦਾਨੀ ਸੱਜਣ ਜਸਬੀਰ ਸਿੰਘ ਢਿਲੋਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਤਨੀ ਦਾ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਨਾਲ ਜੂਝਦੇ ਹੋਏ ਤਿੰਨ ਸਾਲ ਪਹਿਲਾਂ ਉਨ੍ਹਾਂ ਦਾ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦੀ ਯਾਦ ਵਿੱਚ ਸਮਾਜ ਦੀ ਸੇਵਾ ਕਰਨਾ ਅਤੇ ਜਰੂਰਤਮੰਦ ਲੋਕਾਂ ਲਈ ਥੋੜ੍ਹਾ ਜਿਹਾ ਆਸਾਨ ਬਣਾਉਣਾ ਹੈ। ਸਿਵਲ ਸਰਜਨ ਬਠਿੰਡਾ ਡਾ. ਗੁਰਜੀਤ ਸਿੰਘ ਨੇ ਦਾਨੀ ਪਰਿਵਾਰ ਦੀ ਇਸ ਕਦਮ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਹ ਵੀਲਚੇਅਰਾਂ ਹਸਪਤਾਲ ਵਿੱਚ ਆਉਣ ਵਾਲੇ ਅਣਗਿਣਤ ਮਰੀਜ਼ਾਂ ਲਈ ਵੱਡੀ ਸਹੂਲਤ ਸਾਬਤ ਹੋਣਗੀਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਵਿੱਦਿਆ ਮਨੁੱਖ ਦਾ ਸਭ ਤੋਂ ਅਨਮੋਲ ਗਹਿਣਾ : ਵਿਧਾਇਕ ਜਗਰੂਪ ਸਿੰਘ ਗਿੱਲ

0

👉‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਲਈ ਵਿਦਿਅਕ ਸਹੂਲਤਾਂ ਦਾ ਪੱਧਰ ਉੱਚਾ ਚੁੱਕਣਾ
Bathinda News:ਵਿੱਦਿਆ ਮਨੁੱਖ ਦਾ ਅਜਿਹਾ ਗਹਿਣਾ ਹੈ ਜਿਸ ਦਾ ਗੁਆਚਨ ਦਾ ਡਰ ਨਹੀਂ ਹੁੰਦਾ ਸਗੋਂ ਜਿਸ ਨੂੰ ਵੰਡਣ ‘ਤੇ ਇਨਸਾਨ ਦੇ ਹੁਨਰ ਵਿੱਚ ਹੋਰ ਵਧੇਰੇ ਨਿਖਾਰ ਆਉਂਦਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਵਿਧਾਇਕ ਬਠਿੰਡਾ (ਸ਼ਹਿਰੀ)ਜਗਰੂਪ ਸਿੰਘ ਗਿੱਲ ਨੇ ਸਿੱਖਿਆ ਕ੍ਰਾਂਤੀ ਸਮਾਗਮ ਦੇ ਮੱਦੇਨਜ਼ਰ ਸਥਾਨਕ ਸਰਕਾਰੀ ਹਾਈ ਸਕੂਲ ਚੰਦਸਰ ਬਸਤੀ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਜੇ ਨਗਰ ਵਿਖੇ ਸਕੂਲ ਦੇ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ।

ਇਹ ਵੀ ਪੜ੍ਹੋ  ਡਿਪਟੀ ਮੇਅਰ ਤੋਂ ਬਾਅਦ ਸੀਨੀਅਰ ਡਿਪਟੀ ਮੇਅਰ ‘ਅਸੋਕ ਪ੍ਰਧਾਨ’ ਦੀ ਕੁਰਸੀ ਵੀ ਖ਼ਤਰੇ ‘ਚ !,ਆਇਆ ਬੇਭਰੋਸਗੀ ਦਾ ਮਤਾ

ਇਸ ਦੌਰਾਨ ਵਿਧਾਇਕ ਸ. ਜਗਰੂਪ ਸਿੰਘ ਗਿੱਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਮੁਹਿੰਮ ‘ਪੰਜਾਬ ਸਿੱਖਿਆ ਕ੍ਰਾਂਤੀ’ ਦਾ ਮੁੱਖ ਉਦੇਸ਼ ਵਿਦਿਆਰਥੀਆਂ ਲਈ ਵਿਦਿਅਕ ਸਹੂਲਤਾਂ ਦਾ ਪੱਧਰ ਉੱਚਾ ਚੁੱਕਣਾ ਹੈ, ਜਿਸ ਨਾਲ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਇਆ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਜਿਸਨੇ ਆਪਣੇ ਸਾਲਾਨਾ ਬਜਟ ਦਾ ਇੱਕ ਮਹੱਤਵਪੂਰਨ ਹਿੱਸਾ ਸਿਹਤ ਅਤੇ ਸਿੱਖਿਆ ਖੇਤਰਾਂ ਵਿੱਚ ਪ੍ਰਤੱਖ ਸੁਧਾਰਾਂ ਲਈ ਸਮਰਪਿਤ ਕੀਤਾ ਹੈ।ਇਸ ਮੌਕੇ ਸ ਜਗਰੂਪ ਸਿੰਘ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਸਕੂਲਾਂ ਵਿੱਚ ਅੱਪਗ੍ਰੇਡ ਕੀਤੇ ਗਏ, ਅਤਿ-ਆਧੁਨਿਕ ਬੁਨਿਆਦੀ ਢਾਂਚੇ ‘ਤੇ ਖੁਸ਼ੀ ਪ੍ਰਗਟ ਕੀਤੀ।

ਇਹ ਵੀ ਪੜ੍ਹੋ  ਦਫ਼ਤਰੀ ਸਮੇਂ ਤੋਂ ਬਾਅਦ ਅਤੇ ਛੁੱਟੀ ਵਾਲੇ ਦਿਨ ‘ਫ਼ੋਨ’ ਬੰਦ ਕਰਨ ਵਾਲੇ ਮੁਲਾਜਮਾਂ ਦੀ ਹੁਣ ਖੈਰ ਨਹੀਂ!

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ, ਰੰਗਲਾ ਪੰਜਾਬ ਦੇ ਮੁੱਖ ਥੰਮ੍ਹਾਂ ਸਿਹਤ ਅਤੇ ਸਿੱਖਿਆ ਨੂੰ ਤਰਜੀਹ ਦੇ ਕੇ ਰਾਜ ਨੂੰ ਬੇਹਤਰੀਨ ਰਾਜ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਜਿਥੇ ਨਾ ਕੇਵਲ ਸਿਹਤ ਅਤੇ ਸਿੱਖਿਆ ਖੇਤਰ ਨੂੰ ਤਰਜੀਹ ਦੇ ਰਹੀ ਹੈ ਸਗੋਂ ਵਿਕਾਸ ਲਈ ਵੀ ਲਗਾਤਾਰ ਫੰਡ ਮੁਹਈਆ ਕਰਵਾਏ ਜਾ ਰਹੇ ਹਨ ਉਥੇ ਹੀ ਸਮਾਜ ਭਲਾਈ ਦੀਆਂ ਸਕੀਮਾਂ ਨੂੰ ਚਲਾਇਆ ਜਾ ਰਿਹਾ ਹੈ।ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ, ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ