Home Blog Page 788

“ਸੀ.ਐੱਮ.ਦੀ ਯੋਗਸ਼ਾਲਾ” ਦੇ ਦੋ ਸਾਲ ਪੂਰੇ ਹੋਣ ‘ਤੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਦਿੱਤੀ ਵਧਾਈ

0

👉ਕਿਹਾ ; ਜਿਲ੍ਹੇ ਭਰ ਵਿਚ ਚੱਲ ਰਹੀਆਂ ਯੋਗ ਕਲਾਸਾਂ ਦਾ ਲਿਆ ਜਾਵੇ ਲਾਹਾ
Bathinda News:ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਿਹਤਮੰਦ ਪੰਜਾਬ ਤਹਿਤ ਸ਼ੁਰੂ ਕੀਤੀ “ਸੀ.ਐੱਮ. ਦੀ ਯੋਗਸ਼ਾਲਾ” ਸ਼ਲਾਘਾਯੋਗ ਕੰਮ ਕਰਨ ਦੇ ਨਾਲ-ਨਾਲ ਪੰਜਾਬ ਦੀ ਜਵਾਨੀ ਨੂੰ ਨਸ਼ੇ ਦੀ ਦਲਦਲ ’ਚੋ ਕੱਢਣ ਵਿੱਚ ਆਪਣੀ ਭੂਮਿਕਾ ਨਿਭਾ ਰਹੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ “ਸੀ.ਐਮ.ਦੀ ਯੋਗਸ਼ਾਲਾ” ਦੇ ਦੋ ਸਾਲ ਪੂਰੇ ਹੋਣ ‘ਤੇ ਜ਼ਿਲ੍ਹਾ ਵਾਸੀਆਂ ਅਤੇ ਯੋਗ ਪ੍ਰੇਮੀਆਂ ਨੂੰ ਵਧਾਈ ਦਿੰਦਿਆਂ ਸਾਂਝੀ ਕੀਤੀ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਪਿਛਲੇ ਸਾਲ ਤੋਂ “ਸੀ.ਐਮ.ਦੀ ਯੋਗਸ਼ਾਲਾ” ਤਹਿਤ 24 ਤਜ਼ਰਬੇਕਾਰ ਯੋਗ ਟ੍ਰੇਨਰਾਂ ਵਲੋਂ ਰੋਜ਼ਾਨਾ 132 ਯੋਗ ਕਲਾਸਾਂ ਲਗਾਈਆਂ ਜਾ ਰਹੀਆਂ ਹਨ, ਜਿਸ ਵਿੱਚ ਵੱਡੀ ਗਿਣਤੀ ਵਿੱਚ ਜ਼ਿਲ੍ਹਾ ਵਾਸੀਆਂ ਦੁਆਰਾ ਭਰਪੂਰ ਲਾਹਾ ਲਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ  ਪੰਜਾਬ ਵਿਜੀਲੈਂਸ ਵਿਭਾਗ ’ਚ ਮੁੜ ਫ਼ੇਰਬਦਲ, ਏਆਈਜੀ ਤੇ ਐਸਐਸਪੀ ਸਹਿਤ ਤਿੰਨ ਬਦਲੇ

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਰੋਜ਼ਾਨਾ ਦੇ ਤੌਰ ‘ਤੇ ਲੱਗ ਰਹੀਆਂ ਕਲਾਸਾਂ ਵਿੱਚ ਵੱਧ ਤੋਂ ਵੱਧ ਪਹੁੰਚ ਕੇ ਆਪਣੀ ਅਤੇ ਆਪਣੇ ਸਮਾਜ ਦੀ ਤੰਦਰੁਸਤੀ ਲਈ ਪੰਜਾਬ ਸਰਕਾਰ ਵਲੋਂ ਚਲਾਏ ਇਸ ਅਭਿਆਨ ਨੂੰ ਸਫਲ ਬਨਾਉਣ ਦੀ ਪੁਰਜ਼ੋਰ ਅਪੀਲ ਕੀਤੀ।”ਸੀ.ਐਮ.ਦੀ ਯੋਗਸ਼ਾਲਾ” ਦੇ ਜ਼ਿਲ੍ਹਾ ਕੋਆਡੀਇਟਰ ਰਾਜਿੰਦਰ ਸਿੰਘ ਨੇ ਦੱਸਿਆ ਕਿ ਯੋਗ ਕਿਸੇ ਵੀ ਉਮਰ ਜਾਂ ਕਿਸੇ ਵੀ ਵਰਗ ਦਾ ਕੋਈ ਵੀ ਵਿਅਕਤੀ ਆਪਣੀ ਸਰੀਰਿਕ ਸ਼ਕਤੀ ਅਨੁਸਾਰ ਅਤੇ ਆਪਣੀ ਸਹੂਲਤ ਅਨੁਸਾਰ 30 ਤੋਂ 60 ਮਿੰਟ ਤੱਕ ਸਾਂਤ ਵਾਤਾਵਰਣ ਵਿੱਚ ਹਲਕੇ ਕੱਪੜੇ ਪਾ ਕੇ ਕਿਸੇ ਦਰੀ ਜਾਂ ਮੈਟ ਵਿਛਾ ਕੇ ਸਵੇਰੇ ਜਾਂ ਫਿਰ ਸ਼ਾਮ ਨੂੰ ਖਾਲੀ ਪੇਟ ਕੋਈ ਵੀ ਯੋਗ ਆਸਨ ਕਰ ਸਕਦਾ ਹੈ, ਸਿਰਫ਼ ਬਿਮਾਰੀ ਦੀ ਹਾਲਤ ਵਿੱਚ ਯੋਗ ਨਹੀਂ ਕਰਨਾ ਚਾਹੀਦਾ। ਯੋਗ ਕਰਨ ਨਾਲ ਕਈ ਤਰ੍ਹਾਂ ਦੀਆਂ ਆਉਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਕੀਤੀ ਜਾ ਸਕਦੀ ਹੈ ਅਤੇ ਜੋ ਅੱਜ ਕੱਲ੍ਹ ਸਾਡੇ ਆਹਾਰ-ਵਿਹਾਰ ਨਾਲ ਬਿਮਾਰੀਆਂ ਆ ਰਹੀਆਂ ਹਨ, ਉਹਨਾਂ ਨੂੰ ਵੀ ਰੋਕਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ  ਬਠਿੰਡਾ ਪੁਲਿਸ ਵਿਚ ਥੋਕ ’ਚ ਤਬਾਦਲੇ; ਇੰਸਪੈਕਟਰ ਤੋਂ ਲੈ ਕੇ ਕਾਂਸਟੇਬਲ ਤੱਕ ਹੋਈਆਂ 355 ਬਦਲੀਆਂ

ਯੋਗ ਕਰਨ ਨਾਲ ਮਾਸਪੇਸ਼ੀਆਂ, ਨਸਾਂ, ਹਾਈ ਬਲੱਡ ਪ੍ਰੈਸਰ, ਸ਼ੂਗਰ, ਗਠੀਆ, ਮੋਟਾਪਾ, ਤਨਾਵ, ਥਾਇਰਾਇਡ, ਮਹਾਂਵਾਰੀ ਸਬੰਧਿਤ ਦਿੱਕਤਾਂ, ਸਾਹ ਪ੍ਰਣਾਲੀ ਸਬੰਧਿਤ ਬਿਮਾਰੀਆਂ ਨੂੰ ਕਾਫੀ ਹੱਦ ਤੱਕ ਕਾਬੂ ਕੀਤਾ ਜਾ ਸਕਦਾ ਹੈ।ਉਹਨਾਂ ਅੱਗੇ ਦੱਸਿਆ ਕਿ ਹੁਣ ਤੱਕ ਯੋਗਾ ਕਲਾਸਾਂ ਨਾਲ ਜ਼ਿਲ੍ਹੇ ਦੇ 5260 ਮੈਂਬਰ ਜੁੜ ਚੁੱਕੇ ਹਨ। ਇਨ੍ਹਾਂ ਯੋਗਾ ਕਲਾਸਾਂ ਨਾਲ ਜੁੜਨ ਲਈ ਟੋਲ ਫ਼ਰੀ ਮੋਬਾਇਲ ਨੰਬਰ 76694-00500 ਜਾਂ ਵੈਬ ਸਾਈਟ https://cmdiyogshala.punjab.gov.in ’ਤੇ ਵੀ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਪੰਜਾਬ ਵੱਲੋਂ ਭਾਰਤ ਸਰਕਾਰ ਨੂੰ ਆਜ਼ਾਦੀ ਘੁਲਾਟੀਆਂ ਦੇ ਸਨਮਾਨ ਲਈ ਯਾਦਗਾਰੀ ਸਿੱਕੇ ਜਾਰੀ ਕਰਨ ਦੀ ਅਪੀਲ

0

ਪੰਜਾਬ ਸਰਕਾਰ ਨੇ ਪੰਜਾਬ ਦੇ ਸ਼ਹੀਦਾਂ ਨੂੰ ਰਾਸ਼ਟਰੀ ਮਾਨਤਾ ਦੇਣ ਲਈ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ:ਮੋਹਿੰਦਰ ਭਗਤ
Chandigarh News:ਪੰਜਾਬ ਦੇ ਆਜ਼ਾਦੀ ਘੁਲਾਟੀਆਂ ਬਾਰੇ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਭਾਰਤ ਸਰਕਾਰ ਨੂੰ ਪੰਜਾਬ ਦੇ ਬਹਾਦਰ ਸਪੁੱਤਰਾਂ, ਜਿਨ੍ਹਾਂ ਨੇ ਭਾਰਤ ਦੀ ਆਜ਼ਾਦੀ ਦੇ ਸੰਘਰਸ਼ ਦੌਰਾਨ ਮਹਾਨ ਕੁਰਬਾਨੀਆਂ ਦਿੱਤੀਆਂ, ਦੇ ਸਨਮਾਨ ਵਿੱਚ ਯਾਦਗਾਰੀ ਸਿੱਕੇ ਜਾਰੀ ਕਰਨ ਦੀ ਅਪੀਲ ਕੀਤੀ ਹੈ।ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਲਿਖਿਆ ਇਹ ਪੱਤਰ ਦੇਸ਼ ਦੀ ਆਜ਼ਾਦੀ ਦੇ ਸ਼ੰਘਰਸ਼ ਵਿੱਚ ਪੰਜਾਬ ਦੇ ਅਥਾਹ ਯੋਗਦਾਨ ਨੂੰ ਉਜਾਗਰ ਕਰਦਾ ਹੈ।

ਇਹ ਵੀ ਪੜ੍ਹੋ  ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਿੰਡ ਕੈਦੂਪੁਰ ਵਿਖੇ ਕਣਕ ਦੇ ਸੜੇ ਨਾੜ ਦਾ ਜਾਇਜ਼ਾ ਲਿਆ

ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਸੁਖਦੇਵ, ਸ਼ਹੀਦ ਰਾਜਗੁਰੂ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਲਾਲਾ ਲਾਜਪਤ ਰਾਏ ਅਤੇ ਸ਼ਹੀਦ ਊਧਮ ਸਿੰਘ ਵਰਗੇ ਮਹਾਨ ਸ਼ਹੀਦਾਂ ਦੇ ਨਾਂ ਭਾਰਤੀ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਲਈ ਉੱਕਰੇ ਹੋਏ ਹਨ।ਭਗਤ ਨੇ ਕਿਹਾ ਕਿ ਪੰਜਾਬ ਦੀ ਮਿੱਟੀ ਸ਼ਹੀਦਾਂ ਦੇ ਖੂਨ ਨਾਲ ਰੰਗੀ ਹੋਈ ਹੈ ਅਤੇ ਉਨ੍ਹਾਂ ਦੀ ਯਾਦ ਵਿੱਚ ਯਾਦਗਾਰੀ ਸਿੱਕੇ ਜਾਰੀ ਕਰਨਾ ਨਾ ਸਿਰਫ਼ ਉਨ੍ਹਾਂ ਦੀਆਂ ਕੁਰਬਾਨੀਆਂ ਪ੍ਰਤੀ ਸਨਮਾਨ ਹੋਵੇਗਾ ਸਗੋਂ ਨੌਜਵਾਨ ਪੀੜ੍ਹੀਆਂ ਲਈ ਇੱਕ ਸਥਾਈ ਵਿਦਿਅਕ ਵਿਰਾਸਤ ਵਜੋਂ ਵੀ ਕੰਮ ਕਰੇਗਾ।

ਇਹ ਵੀ ਪੜ੍ਹੋ  ਸਾਲ 2016 ਤੋਂ ਪਹਿਲਾਂ ਸੇਵਾਮੁਕਤ ਟੀਚਿੰਗ ਫੈਕਲਟੀ ਲਈ ਖ਼ੁਸ਼ਖ਼ਬਰੀ: ‘ਆਪ’ ਸਰਕਾਰ ਵੱਲੋਂ ਪੈਨਸ਼ਨ ਸੋਧ ਸਬੰਧੀ ਨੋਟੀਫ਼ਿਕੇਸ਼ਨ ਜਾਰੀ

ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਅਜਿਹੇ ਸਿੱਕੇ ਭਾਰਤ ਦੀ ਮੁਦਰਾ ਵਿਰਾਸਤ ਵਿੱਚ ਅਹਿਮ ਯੋਗਦਾਨ ਪਾਉਣਗੇ ਅਤੇ ਇਹ ਸਿੱਕੇ ਸੁਤੰਰਤਤਾ ਦਿਵਸ ਜਾਂ ਗਣਤੰਤਰ ਦਿਵਸ ਵਰਗੇ ਰਾਸ਼ਟਰੀ ਮੌਕਿਆਂ ‘ਤੇ ਜਾਰੀ ਕੀਤੇ ਜਾ ਸਕਦੇ ਹਨ ਜੋ ਦੇਸ਼ ਦੇ ਡੂੰਘੇ ਸਤਿਕਾਰ ਅਤੇ ਸ਼ੁਕਰਗੁਜ਼ਾਰੀ ਦਾ ਪ੍ਰਤੀਕ ਹਨ।ਭਗਤ ਨੇ ਆਸ ਪ੍ਰਗਟਾਈ ਕਿ ਭਾਰਤ ਸਰਕਾਰ ਇਸ ਅਪੀਲ ਦਾ ਸਕਾਰਾਤਮਕ ਜਵਾਬ ਦੇਵੇਗੀ ਅਤੇ ਪੰਜਾਬ ਦੇ ਆਜ਼ਾਦੀ ਘੁਲਾਟੀਆਂ ਦੀ ਯਾਦ ਨੂੰ ਰਾਸ਼ਟਰੀ ਮਾਨਤਾ ਦੇ ਇਸ ਪ੍ਰਤੀਕਾਤਮਕ ਸੰਕੇਤ ਨਾਲ ਸਨਮਾਨਿਤ ਕਰੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਹਲਵਾਰਾ ਹਵਾਈ ਅੱਡੇ ਦਾ ਕੰਮ 100 ਫ਼ੀਸਦੀ ਮੁਕੰਮਲ, ਆਪ ਸਰਕਾਰ ਨੇ 60 ਕਰੋੜ ਰੁਪਏ ਵਿੱਚ ਕੀਤੇ ਵਿਕਾਸ ਕੰਮ: ਸੰਜੀਵ ਅਰੋੜਾ

0

👉ਜੋ ਕੰਮ 30 ਸਾਲਾਂ ਵਿੱਚ ਨਹੀਂ ਹੋਏ, ਉਹ ਆਪ ਸਰਕਾਰ ਨੇ ਤਿੰਨ ਸਾਲ ਵਿੱਚ ਕੀਤੇ: ਸੰਜੀਵ ਅਰੋੜਾ
👉ਰਾਜ ਸਭਾ ਮੈਂਬਰ ਨੇ ਨਾਗਰਿਕਾਂ, ਨਗਰ ਕੌਂਸਲਰਾਂ ਅਤੇ ਉਦਯੋਗਪਤੀਆਂ ਨਾਲ ਹਲਵਾਰਾ ਹਵਾਈ ਅੱਡੇ ਦਾ ਕੀਤਾ ਦੌਰਾ
Ludhiana News:ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਐਤਵਾਰ ਨੂੰ ਲੁਧਿਆਣਾ ਵਾਸੀਆਂ, ਸ਼ਹਿਰ ਦੇ ਕੌਂਸਲਰਾਂ ਅਤੇ ਉਦਯੋਗਪਤੀਆਂ ਨਾਲ ਹਲਵਾਰਾ ਹਵਾਈ ਅੱਡੇ ਦਾ ਦੌਰਾ ਕੀਤਾ ਅਤੇ ਚੱਲ ਰਹੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਆਪਣੀ ਫੇਰੀ ਦੌਰਾਨ, ਉਨ੍ਹਾਂ ਹਵਾਈ ਅੱਡੇ ਦੇ ਪਰਿਸਰ ਦਾ ਦੌਰਾ ਕੀਤਾ ਅਤੇ ਹੁਣ ਤੱਕ ਪੂਰੇ ਹੋਏ ਕੰਮ ‘ਤੇ ਪੂਰੀ ਤਸੱਲੀ ਪ੍ਰਗਟ ਕੀਤੀ।ਸੰਸਦ ਮੈਂਬਰ ਅਰੋੜਾ ਨੇ ਕਿਹਾ ਕਿ ਇਹ ਪ੍ਰੋਜੈਕਟ ਲਗਭਗ ਤੀਹ ਸਾਲਾਂ ਤੋਂ ਲਟਕਿਆ ਹੋਇਆ ਸੀ ਅਤੇ ਉਨ੍ਹਾਂ ਨੇ ਦੁੱਖ ਪ੍ਰਗਟ ਕੀਤਾ ਕਿ ਪਿਛਲੀਆਂ ਰਾਜ ਸਰਕਾਰਾਂ ਦੇ ਨੁਮਾਇੰਦੇ ਇਸਨੂੰ ਪੂਰਾ ਕਰਨ ਵਿੱਚ ਅਸਫਲ ਰਹੇ ਸਨ। ਉਨ੍ਹਾਂ ਕਿਹਾ ਕਿ ਰਾਜ ਸਭਾ ਮੈਂਬਰ ਬਣਨ ਤੋਂ ਬਾਅਦ, ਉਨ੍ਹਾਂ ਨੇ ਤੁਰੰਤ ਇਸ ਪ੍ਰੋਜੈਕਟ ਨੂੰ ਤਰਜੀਹ ਦਿੱਤੀ। ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਹਿਯੋਗ ਨਾਲ, ਇਹ ਪ੍ਰੋਜੈਕਟ ਹੁਣ ਲਗਭਗ 60 ਕਰੋੜ ਰੁਪਏ ਦੀ ਲਾਗਤ ਨਾਲ 100% ਪੂਰਾ ਹੋ ਗਿਆ ਹੈ।ਇਸਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ “ਡ੍ਰੀਮ ਪ੍ਰੋਜੈਕਟ” ਦੱਸਦਿਆਂ ਅਰੋੜਾ ਨੇ ਕਿਹਾ ਕਿ ਸ਼ੁਰੂਆਤੀ ਡਿਜ਼ਾਈਨ ਅਨੁਸਾਰ, ਹਵਾਈ ਅੱਡੇ ਦੇ ਆਲੇ-ਦੁਆਲੇ ਕੰਡਿਆਲੀ ਤਾਰ ਦੀ ਵਾੜ ਲਗਾਈ ਗਈ ਸੀ। ਹਾਲਾਂਕਿ, ਇਸ ਸਾਲ ਮਾਰਚ ਵਿੱਚ ਏਏਆਈ ਦੇ ਨਿਰੀਖਣ ਦੌਰਾਨ, ਕੰਡਿਆਲੀ ਤਾਰ ਨੂੰ ਕੰਕਰੀਟ ਦੀ ਚਾਰਦੀਵਾਰੀ ਨਾਲ ਬਦਲਣ ਦਾ ਫੈਸਲਾ ਕੀਤਾ ਗਿਆ ਸੀ।

ਇਹ ਵੀ ਪੜ੍ਹੋ  ਸਾਲ 2016 ਤੋਂ ਪਹਿਲਾਂ ਸੇਵਾਮੁਕਤ ਟੀਚਿੰਗ ਫੈਕਲਟੀ ਲਈ ਖ਼ੁਸ਼ਖ਼ਬਰੀ: ‘ਆਪ’ ਸਰਕਾਰ ਵੱਲੋਂ ਪੈਨਸ਼ਨ ਸੋਧ ਸਬੰਧੀ ਨੋਟੀਫ਼ਿਕੇਸ਼ਨ ਜਾਰੀ

ਉਨ੍ਹਾਂ ਦੱਸਿਆ ਕਿ ਏਏਆਈ ਟੀਮ ਨੇ ਕੁਝ ਹੋਰ ਸੁਝਾਅ ਵੀ ਦਿੱਤੇ, ਜਿਨ੍ਹਾਂ ਨੂੰ ਇਸ ਵੇਲੇ ਲਾਗੂ ਕੀਤਾ ਜਾ ਰਿਹਾ ਹੈ ਅਤੇ ਜਲਦੀ ਹੀ ਪੂਰਾ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਏਏਆਈ ਦਾ ਅਗਲਾ ਨਿਰੀਖਣ ਦੌਰਾ 30 ਅਪ੍ਰੈਲ ਨੂੰ ਤੈਅ ਹੈ। ਲੋਕ ਨਿਰਮਾਣ ਵਿਭਾਗ ਵੱਲੋਂ ਹਵਾਈ ਅੱਡਾ ਏਏਆਈ ਨੂੰ ਸੌਂਪਣ ਤੋਂ ਬਾਅਦ ਸਟਾਫ ਦੀ ਤਾਇਨਾਤੀ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ। ਸ਼ੁਰੂ ਵਿੱਚ, ਏਏਆਈ ਦੋ ਉਡਾਣਾਂ ਚਲਾਉਣ ਦੀ ਯੋਜਨਾ ਬਣਾ ਰਿਹਾ ਹੈ – ਇੱਕ ਸਵੇਰੇ ਅਤੇ ਇੱਕ ਦੁਪਹਿਰ ਨੂੰ। ਇਹ ਉਡਾਣਾਂ ਲੁਧਿਆਣਾ ਨੂੰ ਦਿੱਲੀ ਰਾਹੀਂ ਯੂਰਪ ਦੇ ਨਾਲ-ਨਾਲ ਅਮਰੀਕਾ, ਕੈਨੇਡਾ ਅਤੇ ਆਸਟ੍ਰੇਲੀਆ ਵਰਗੇ ਦੇਸ਼ਾਂ ਨਾਲ ਜੋੜਨਗੀਆਂ।ਅਰੋੜਾ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਹਵਾਈ ਸੰਪਰਕ ਪੂਰੇ ਪੰਜਾਬ ਖੇਤਰ, ਖਾਸ ਕਰਕੇ ਮਾਲਵਾ ਪੱਟੀ ਅਤੇ ਲੁਧਿਆਣਾ ਦੀ ਆਰਥਿਕਤਾ ਨੂੰ ਮਹੱਤਵਪੂਰਨ ਹੁਲਾਰਾ ਦੇਵੇਗਾ। ਉਨ੍ਹਾਂ ਉਮੀਦ ਪ੍ਰਗਟਾਈ ਕਿ ਅਗਲੇ ਦੋ ਤੋਂ ਤਿੰਨ ਮਹੀਨਿਆਂ ਵਿੱਚ ਉਡਾਣ ਸੰਚਾਲਨ ਸ਼ੁਰੂ ਹੋ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਹਵਾਈ ਅੱਡੇ ਨੂੰ “ਐਚ ਡਬਲਿਊ ਆਰ ” ਕੋਡ ਦਿੱਤਾ ਗਿਆ ਹੈ। ਹਵਾਈ ਅੱਡੇ ਦੇ ਨਾਮਕਰਨ ਬਾਰੇ, ਉਨ੍ਹਾਂ ਸਪੱਸ਼ਟ ਕੀਤਾ ਕਿ ਰਾਜ ਸਰਕਾਰ ਸਿਰਫ਼ ਨਾਮ ਦੀ ਸਿਫ਼ਾਰਸ਼ ਕਰ ਸਕਦੀ ਹੈ, ਜਦੋਂ ਕਿ ਅੰਤਿਮ ਪ੍ਰਵਾਨਗੀ ਕੇਂਦਰ ਕੋਲ ਹੈ।ਸਵਾਲਾਂ ਦੇ ਜਵਾਬ ਦਿੰਦੇ ਹੋਏ, ਅਰੋੜਾ ਨੇ ਕਿਹਾ ਕਿ ਹਵਾਈ ਅੱਡਾ ਕੈਟ-II ਸਿਸਟਮ ਨਾਲ ਲੈਸ ਹੈ, ਜੋ ਘੱਟ ਦ੍ਰਿਸ਼ਟੀ ਵਾਲੀਆਂ ਸਥਿਤੀਆਂ ਵਿੱਚ ਵੀ ਇਸਦੀ ਸੰਚਾਲਨ ਸਮਰੱਥਾ ਨੂੰ ਵਧਾਉਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਟੈਕਸੀਵੇਅ ਵਿੱਚ ਇੱਕ ਸਮੇਂ ਦੋ ਜਹਾਜ਼ ਪਾਰਕ ਕਰਨ ਦੀ ਸਮਰੱਥਾ ਹੈ ਅਤੇ ਮੌਜੂਦਾ ਬੁਨਿਆਦੀ ਢਾਂਚਾ ਪ੍ਰਤੀ ਦਿਨ ਲਗਭਗ 12 ਉਡਾਣਾਂ ਨੂੰ ਆਰਾਮ ਨਾਲ ਸੰਭਾਲ ਸਕਦਾ ਹੈ।

ਇਹ ਵੀ ਪੜ੍ਹੋ  ਯੁੱਧ ਨਸ਼ਿਆਂ ਵਿਰੁਧ; ਡੀਜੀਪੀ ਵੱਲੋਂ ਪੰਜਾਬ ’ਚ ਨਸ਼ਿਆਂ ਦੇ ਖਾਤਮੇ ਲਈ 31 ਮਈ ਤੱਕ ਡੈਡਲਾਈਨ

ਹਾਲਾਂਕਿ, ਉਨ੍ਹਾਂ ਭਰੋਸਾ ਦਿੱਤਾ ਕਿ ਭਵਿੱਖ ਵਿੱਚ ਵਿਸਥਾਰ ਲਈ ਢੁਕਵੇਂ ਪ੍ਰਬੰਧ ਹਨ।ਐਮਪੀ ਅਰੋੜਾ ਦੇ ਨਾਲ ਹਲਵਾਰਾ ਹਵਾਈ ਅੱਡੇ ‘ਤੇ ਗਏ ਉਦਯੋਗਪਤੀਆਂ ਅਤੇ ਸ਼ਹਿਰ ਦੇ ਕੌਂਸਲਰਾਂ ਨੇ ਉਨ੍ਹਾਂ ਦੀ ਬਹੁਤ ਪ੍ਰਸ਼ੰਸਾ ਕੀਤੀ। ਉਨ੍ਹਾਂ ਨੇ ਇਸ ਪ੍ਰੋਜੈਕਟ ਦੇ ਪੂਰਾ ਹੋਣ ਦਾ ਪੂਰਾ ਸਿਹਰਾ ਅਰੋੜਾ ਨੂੰ ਦਿੱਤਾ।ਓਸਵਾਲ ਗਰੁੱਪ ਦੇ ਕਮਲ ਓਸਵਾਲ ਨੇ ਕਿਹਾ ਕਿ ਇਹ ਪ੍ਰੋਜੈਕਟ ਐਮਪੀ ਅਰੋੜਾ ਦੇ ਅਣਥੱਕ ਯਤਨਾਂ ਸਦਕਾ ਪੂਰਾ ਹੋਇਆ, ਜਿਨ੍ਹਾਂ ਨੇ ਇਸਨੂੰ ਸਫਲ ਬਣਾਉਣ ਲਈ ਦਿਨ ਰਾਤ ਮਿਹਨਤ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਹਵਾਈ ਅੱਡਾ ਨਾ ਸਿਰਫ਼ ਲੁਧਿਆਣਾ ਸਗੋਂ ਪੂਰੇ ਪੰਜਾਬ ਦੀ ਆਰਥਿਕਤਾ ਨੂੰ ਵੱਡਾ ਹੁਲਾਰਾ ਦੇਵੇਗਾ। ਉਨ੍ਹਾਂ ਕਿਹਾ ਕਿ ਕਿਉਂਕਿ ਲੁਧਿਆਣਾ ਆਪਣੇ ਆਯਾਤ ਅਤੇ ਨਿਰਯਾਤ ਕਾਰੋਬਾਰ ਲਈ ਜਾਣਿਆ ਜਾਂਦਾ ਹੈ, ਇਸ ਲਈ ਉਡਾਣਾਂ ਦੇ ਚਾਲੂ ਹੋਣ ਤੋਂ ਬਾਅਦ ਹਰੇਕ ਵਪਾਰਕ ਖੇਤਰ ਨੂੰ ਬਹੁਤ ਲਾਭ ਹੋਵੇਗਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹਵਾਈ ਸੰਪਰਕ ਸਮੇਂ ਦੀ ਲੋੜ ਹੈ।ਗਗਨ ਖੰਨਾ (ਅਰਿਸੁਦਾਨਾ ਇੰਡਸਟਰੀਜ਼ ਲਿਮਟਿਡ) ਨੇ ਕਿਹਾ ਕਿ ਹਵਾਈ ਅੱਡੇ ਦਾ ਦੌਰਾ ਕਰਨ ਤੋਂ ਬਾਅਦ ਇਹ ਉਨ੍ਹਾਂ ਲਈ ਅੱਖਾਂ ਖੋਲ੍ਹਣ ਵਾਲਾ ਅਨੁਭਵ ਸੀ। ਉਨ੍ਹਾਂ ਉਮੀਦ ਪ੍ਰਗਟਾਈ ਕਿ ਹਵਾਈ ਅੱਡੇ ਦੀ ਸਥਾਪਨਾ ਨਾਲ ਪੂਰੇ ਖੇਤਰ ਨੂੰ ਵੱਡਾ ਹੁਲਾਰਾ ਮਿਲੇਗਾ, ਜੋ ਕਿ ਹਵਾਈ ਸੰਪਰਕ ਦੀ ਘਾਟ ਕਾਰਨ ਦਹਾਕਿਆਂ ਤੋਂ ਅਣਗੌਲਿਆ ਰਿਹਾ ਸੀ। ਉਨ੍ਹਾਂ ਕਿਹਾ ਕਿ ਅਰੋੜਾ ਦੇ ਯਤਨਾਂ ਸਦਕਾ, ਇਹ ਪ੍ਰੋਜੈਕਟ ਆਖਰਕਾਰ 40 ਸਾਲਾਂ ਤੋਂ ਵੱਧ ਸਮੇਂ ਬਾਅਦ ਸ਼ੁਰੂ ਹੋ ਰਿਹਾ ਹੈ।ਨਿਰਯਾਤਕ ਰਾਜੇਸ਼ ਅਗਰਵਾਲ ਨੇ ਕਿਹਾ ਕਿ ਇੱਕ ਵਾਰ ਹਵਾਈ ਅੱਡਾ ਚਾਲੂ ਹੋ ਜਾਣ ‘ਤੇ, ਲੁਧਿਆਣਾ ਤੋਂ ਨਿਰਯਾਤ ਕਈ ਗੁਣਾ ਵੱਧ ਜਾਵੇਗਾ। ਉਨ੍ਹਾਂ ਇਸ ਵੱਡੀ ਪ੍ਰਾਪਤੀ ਦਾ ਸਿਹਰਾ ਵੀ ਅਰੋੜਾ ਨੂੰ ਦਿੱਤਾ।

ਇਹ ਵੀ ਪੜ੍ਹੋ  2,240 ਲੀਟਰ ਨਜ਼ਾਇਜ਼ ਈ.ਐਨ.ਏ ਜ਼ਬਤ ਕਰਕੇ ਜਹਰੀਲੀ ਸ਼ਰਾਬ ਦੇ ਵੱਡੇ ਦੁਖਾਂਤ ਦੀ ਸੰਭਾਵਨਾ ਨੂੰ ਟਾਲਿਆ: ਹਰਪਾਲ ਸਿੰਘ ਚੀਮਾ

ਨਗਰ ਕੌਂਸਲਰਾਂ ਤਨਵੀਰ ਸਿੰਘ ਧਾਲੀਵਾਲ, ਭੁਪਿੰਦਰ ਸਿੰਘ ਕੈਂਥ, ਗੁਰਪ੍ਰੀਤ ਬੱਬਲ ਅਤੇ ਸਤਨਾਮ ਸੰਨੀ ਮਾਸਟਰ ਨੇ ਵੀ ਅਰੋੜਾ ਦੀ ਪ੍ਰਸ਼ੰਸਾ ਕੀਤੀ ਅਤੇ ਵਿਸ਼ਵਾਸ ਕੀਤਾ ਕਿ ਹਵਾਈ ਅੱਡਾ ਪੂਰੀ ਤਰ੍ਹਾਂ ਉਨ੍ਹਾਂ ਦੇ ਸਮਰਪਿਤ ਯਤਨਾਂ ਕਾਰਨ ਪੂਰਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪਿਛਲੇ 30-40 ਸਾਲਾਂ ਤੋਂ ਉਨ੍ਹਾਂ ਹਵਾਈ ਅੱਡੇ ਦੇ ਪ੍ਰੋਜੈਕਟ ਬਾਰੇ ਸਿਰਫ਼ ਸੁਣਿਆ ਹੀ ਸੀ, ਜੋ ਕਿ ਕਾਗਜ਼ਾਂ ਤੱਕ ਸੀਮਤ ਸੀ। ਉਨ੍ਹਾਂ ਕਿਹਾ ਕਿ ਅਰੋੜਾ ਦੀ ਸਖ਼ਤ ਮਿਹਨਤ ਅਤੇ ਇਮਾਨਦਾਰੀ ਕਾਰਨ ਹੀ ਇਹ ਹਵਾਈ ਅੱਡਾ ਹੋਂਦ ਵਿੱਚ ਆਇਆ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਹ ਹਵਾਈ ਅੱਡਾ ਲੁਧਿਆਣਾ ਅਤੇ ਪੰਜਾਬ ਦੇ ਹੋਰ ਹਿੱਸਿਆਂ ਦੀ ਆਰਥਿਕਤਾ ਲਈ ਵਰਦਾਨ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਅਰੋੜਾ ਦਾ ਧੰਨਵਾਦੀ ਹੋਣਾ ਚਾਹੀਦਾ ਹੈ ਕਿਉਂਕਿ ਉਨ੍ਹਾਂ ਨੇ ਸੂਬੇ ਦੇ ਇਤਿਹਾਸ ਵਿੱਚ ਇੱਕ ਹੋਰ ਮੀਲ ਪੱਥਰ ਸਥਾਪਤ ਕੀਤਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਿੰਡ ਕੈਦੂਪੁਰ ਵਿਖੇ ਕਣਕ ਦੇ ਸੜੇ ਨਾੜ ਦਾ ਜਾਇਜ਼ਾ ਲਿਆ

0

👉ਸਿਹਤ ਮੰਤਰੀ ਆਪਣੀ ਤਨਖ਼ਾਹ ‘ਚੋਂ ਕਰਵਾਉਣਗੇ ਹਾਦਸੇ ‘ਚ ਝੁਲਸੇ ਮਜ਼ਦੂਰ ਦਾ ਬਿਹਤਰ ਇਲਾਜ-ਸੌਂਦ
👉ਕਿਹਾ, ਪੰਜਾਬ ਸਰਕਾਰ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਨਾਲ ਖੜ੍ਹੀ
Patiala News:ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਸ਼ਾਮ ਨਾਭਾ ਬਲਾਕ ਤੇ ਪਟਿਆਲਾ ਦਿਹਾਤੀ ਹਲਕੇ ਦੇ ਪਿੰਡ ਕੈਦੂਪੁਰ ਵਿਖੇ ਪਹੁੰਚ ਕੇ ਬੀਤੀ ਸ਼ਾਮ ਦੋ ਕਿਸਾਨਾਂ ਦੇ ਕਰੀਬ 16 ਏਕੜ ਕਣਕ ਦੇ ਨਾੜ ਨੂੰ ਅੱਗ ਲੱਗਣ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਐਸ.ਡੀ.ਐਮ ਨਾਭਾ ਡਾ. ਇਸਮਤ ਵਿਜੇ ਸਿੰਘ ਵੀ ਮੌਜੂਦ ਸਨ।ਇਸ ਦੌਰਾਨ ਸ. ਸੌਂਦ ਨੇ ਕਿਸਾਨ ਮਨਜੀਤ ਸਿੰਘ, ਜਿਸਦੇ 14 ਏਕੜ ਰਕਬੇ ਤੇ ਕੁਲਵਿੰਦਰ ਸਿੰਘ, ਜਿਸਦੇ 4 ਏਕੜ ਰਕਬੇ ਵਿੱਚ ਨਾੜ ਸੜਿਆ ਹੈ, ਸਮੇਤ ਇਸ ਹਾਦਸੇ ਵਿੱਚ ਝੁਲਸੇ ਅਜਨੌਦਾ ਖੁਰਦ ਦੇ ਵਾਸੀ ਖੇਤ ਮਜ਼ਦੂਰ ਦਿਆਲ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੇ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ ਤੇ ਮਜ਼ਦੂਰ ਦਾ ਇਲਾਜ ਕਰਵਾਇਆ ਜਾਵੇਗਾ।

ਇਹ ਵੀ ਪੜ੍ਹੋ  ਸਾਲ 2016 ਤੋਂ ਪਹਿਲਾਂ ਸੇਵਾਮੁਕਤ ਟੀਚਿੰਗ ਫੈਕਲਟੀ ਲਈ ਖ਼ੁਸ਼ਖ਼ਬਰੀ: ‘ਆਪ’ ਸਰਕਾਰ ਵੱਲੋਂ ਪੈਨਸ਼ਨ ਸੋਧ ਸਬੰਧੀ ਨੋਟੀਫ਼ਿਕੇਸ਼ਨ ਜਾਰੀ

ਕਿਰਤ, ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਉਦਯੋਗ ਅਤੇ ਵਣਜ ਅਤੇ ਪ੍ਰਾਹੁਣਚਾਰੀ ਵਿਭਾਗਾਂ ਦੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਉਨ੍ਹਾਂ ਨੂੰ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਘਟਨਾ ਬਾਰੇ ਜਾਣੂ ਕਰਵਾਉਂਦਿਆ ਅਪਣੇ ਹਲਕੇ ਦੇ ਪਿੰਡ ਵਾਸੀਆਂ ਨੂੰ ਮਿਲਣ ਲਈ ਕਿਹਾ ਸੀ, ਕਿਉਂਕਿ ਉਹ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਜਾਇਜ਼ਾ ਲੈਣ ਸਰਹੱਦੀ ਖੇਤਰ ਦਾ ਦੌਰਾ ਕਰਨ ਗਏ ਹੋਏ ਸਨ। ਉਨ੍ਹਾਂ ਦੱਸਿਆ ਕਿ ਸਿਹਤ ਮੰਤਰੀ ਨੇ ਕਿਹਾ ਹੈ ਕਿ ਖੇਤ ਮਜ਼ਦੂਰ ਦਾ ਬਿਹਤਰ ਇਲਾਜ ਯਕੀਨੀ ਬਣਾਇਆ ਜਾਵੇਗਾ ਅਤੇ ਉਹ ਉਸਦੇ ਇਲਾਜ ਲਈ ਆਪਣੀ ਤਨਖਾਹ ਵਿੱਚੋਂ ਖ਼ਰਚਾ ਅਦਾ ਕਰਨਗੇ। ਇਸ ਤੋਂ ਇਲਾਵਾ ਕਿਸਾਨਾਂ ਨੂੰ ਤੂੜੀ ਦਾ ਪ੍ਰਬੰਧ ਵੀ ਕਰਕੇ ਦਿੱਤਾ ਜਾਵੇਗਾ। ਤਰੁਨਪ੍ਰੀਤ ਸਿੰਘ ਸੌਂਦ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਕੁਦਰਤੀ ਹੁੰਦੀਆਂ ਹਨ ਪਰ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਦੀ ਰੋਕਥਾਮ ਲਈ ਫੌਰੀ ਕਦਮ ਚੁੱਕੇ ਜਾਂਦੇ ਹਨ, ਜਿਵੇਂ ਕਿ ਕੈਦੂਪੁਰ ਦੀ ਘਟਨਾ ਬਾਰੇ ਉਨ੍ਹਾਂ ਨੂੰ ਪਿੰਡ ਦੇ ਕਿਸਾਨਾਂ, ਸਰਪੰਚ ਤੇ ਨੰਬਰਦਾਰ ਨੇ ਦੱਸਿਆ ਹੈ ਕਿ ਫਾਇਰ ਬ੍ਰਿਗੇਡ ਤੁਰੰਤ ਘਟਨਾ ਸਥਾਨ ‘ਤੇ ਪਹੁੰਚ ਗਈ ਸੀ, ਜਿਸ ਕਾਰਨ ਹੋਰ ਵੱਡੇ ਨੁਕਸਾਨ ਹੋਣ ਦਾ ਬਚਾਅ ਹੋ ਗਿਆ।

ਇਹ ਵੀ ਪੜ੍ਹੋ  ਯੁੱਧ ਨਸ਼ਿਆਂ ਵਿਰੁਧ; ਡੀਜੀਪੀ ਵੱਲੋਂ ਪੰਜਾਬ ’ਚ ਨਸ਼ਿਆਂ ਦੇ ਖਾਤਮੇ ਲਈ 31 ਮਈ ਤੱਕ ਡੈਡਲਾਈਨ

ਉਨ੍ਹਾਂ ਕਿਹਾ ਕਿਉਂਕਿ ਮੌਸਮ ਵਿੱਚ ਇੱਕਦੰਮ ਤਬਦੀਲੀ ਆਉਣ ਕਾਰਨ ਗਰਮ ਹਵਾਵਾਂ ਚੱਲ ਰਹੀਆਂ ਹਨ ਤੇ ਅੱਗ ਲੱਗਣ ਦੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ ਪ੍ਰੰਤੂ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ ਤਾਂ ਕਿ ਕੋਈ ਜਾਨੀ ਨੁਕਸਾਨ ਨਾ ਹੋਵੇ।ਇਸ ਮੌਕੇ ਨਜੀਤ ਸਿੰਘ ਤੇ ਕੁਲਵਿੰਦਰ ਸਿੰਘ ਸਮੇਤ ਪਿੰਡ ਦੇ ਨੰਬਰਦਾਰ ਕੁਲਦੀਪ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਫੌਰੀ ਤੌਰ ‘ਤੇ ਉਨ੍ਹਾਂ ਦੀ ਸਾਰ ਲੈਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਜਿੱਥੇ ਕੈਬਨਿਟ ਮੰਤਰੀ ਸੌਂਦ ਖੁਦ ਪੁੱਜੇ ਹਨ ਉੱਥੇ ਹੀ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮਜ਼ਦੂਰ ਦਿਆਲ ਸਿੰਘ ਦੇ ਇਲਾਜ ਲਈ ਵੀ ਤੁਰੰਤ ਹਦਾਇਤਾਂ ਜਾਰੀ ਕੀਤੀਆਂ।ਇਸ ਦੌਰਾਨ ਅੱਜ ਸਿਹਤ ਮੰਤਰੀ ਦੇ ਪੀ ਏ ਜੈ ਸ਼ੰਕਰ, ਬਲਵਿੰਦਰ ਸੈਣੀ, ਸੁਰੇਸ਼ ਰਾਏ, ਜਗਦੀਪ ਸਿੰਘ ਸਰਪੰਚ ਧੰਗੇੜਾ, ਕੁਲਦੀਪ ਸਿੰਘ ਨੰਬਰਦਾਰ, ਹਰਜੀਤ ਸਿੰਘ ਕੈਦੂਪੁਰ, ਪੱਪੂ ਸਿੰਘ ਸਰਪੰਚ ਕੈਦੂਪੁਰ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਸਾਲ 2016 ਤੋਂ ਪਹਿਲਾਂ ਸੇਵਾਮੁਕਤ ਟੀਚਿੰਗ ਫੈਕਲਟੀ ਲਈ ਖ਼ੁਸ਼ਖ਼ਬਰੀ: ‘ਆਪ’ ਸਰਕਾਰ ਵੱਲੋਂ ਪੈਨਸ਼ਨ ਸੋਧ ਸਬੰਧੀ ਨੋਟੀਫ਼ਿਕੇਸ਼ਨ ਜਾਰੀ

0

Chandigarh News:ਸੂਬੇ ਭਰ ਦੇ ਸੇਵਾਮੁਕਤ ਟੀਚਿੰਗ ਫੈਕਲਟੀ ਨੂੰ ਲਾਭ ਪਹੁੰਚਾਉਣ ਸਬੰਧੀ ਅਹਿਮ ਫੈਸਲਾ ਲੈਂਦਿਆਂ ਪੰਜਾਬ ਸਰਕਾਰ ਨੇ 7ਵੇਂ ਯੂ.ਜੀ.ਸੀ. ਤਨਖਾਹ ਸਕੇਲਾਂ ਅਨੁਸਾਰ ਸਰਕਾਰੀ ਕਾਲਜਾਂ/ਯੂਨੀਵਰਸਿਟੀਆਂ ਵਿੱਚ 1 ਜਨਵਰੀ, 2016 ਤੋਂ ਪਹਿਲਾਂ ਸੇਵਾਮੁਕਤ ਹੋਏ ਅਧਿਆਪਕਾਂ ਅਤੇ ਹੋਰ ਟੀਚਿੰਗ ਫੈਕਲਟੀ ਲਈ ਪੈਨਸ਼ਨ ਅਤੇ ਪਰਿਵਾਰਕ ਪੈਨਸ਼ਨ ਵਿੱਚ ਸੋਧ ਨੂੰ ਮਨਜ਼ੂਰੀ ਦਿੱਤੀ ਹੈ। ਇਹ ਸੋਧ 1 ਜਨਵਰੀ, 2016 ਤੋਂ ਲਾਗੂ ਹੋਵੇਗੀ। ਇਸ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕੀਤਾ ਜਾ ਚੁੱਕਾ ਹੈ । ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੋਧੀ ਪੈਨਸ਼ਨ ਨਾਲ ਲਗਭਗ 500 ਸੇਵਾਮੁਕਤ ਟੀਚਿੰਗ ਪੇਸ਼ੇਵਰਾਂ ਨੂੰ ਲਾਭ ਹੋਵੇਗਾ, ਜਿਨ੍ਹਾਂ ਵਿੱਚ 400 ਪੈਨਸ਼ਨਰ ਅਤੇ 100 ਪਰਿਵਾਰਕ ਪੈਨਸ਼ਨਰ ਸ਼ਾਮਲ ਹਨ, ਜਿਸ ਦੀ ਰਕਮ 38.99 ਕਰੋੜ ਰੁਪਏ ਬਣੇਗੀ।ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸੋਧੀ ਪੈਨਸ਼ਨ 1 ਜਨਵਰੀ, 2016 ਤੋਂ ਪਹਿਲਾਂ ਸੇਵਾਮੁਕਤ ਹੋਏ ਪੈਨਸ਼ਨਰਾਂ ਨੂੰ ਅਦਾ ਕੀਤੀ ਜਾਵੇਗੀ ਜਦੋਂਕਿ 1 ਅਕਤੂਬਰ, 2022 ਤੋਂ ਜਨਵਰੀ 2025 ਤੱਕ ਸੋਧੀ ਪੈਨਸ਼ਨ ਦੇ ਬਕਾਏ ਚਾਰ ਬਰਾਬਰ ਤਿਮਾਹੀ ਕਿਸ਼ਤਾਂ ਵਿੱਚ ਦਿੱਤੇ ਜਾਣਗੇ।

ਇਹ ਵੀ ਪੜ੍ਹੋ  2,240 ਲੀਟਰ ਨਜ਼ਾਇਜ਼ ਈ.ਐਨ.ਏ ਜ਼ਬਤ ਕਰਕੇ ਜਹਰੀਲੀ ਸ਼ਰਾਬ ਦੇ ਵੱਡੇ ਦੁਖਾਂਤ ਦੀ ਸੰਭਾਵਨਾ ਨੂੰ ਟਾਲਿਆ: ਹਰਪਾਲ ਸਿੰਘ ਚੀਮਾ

ਉਨ੍ਹਾਂ ਕਿਹਾ ਕਿ ਇਹ ਭੁਗਤਾਨ ਵਿੱਤ ਵਿਭਾਗ ਦੇ 7 ਅਪ੍ਰੈਲ, 2025 ਵਾਲੇ ਪੱਤਰ ਵਿੱਚ ਕੀਤੇ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ, ਪੈਨਸ਼ਨ ਦੀ ਗਣਨਾ (ਕੈਲਕੁਲੇਸ਼ਨ) 1 ਜਨਵਰੀ, 2016 ਨੂੰ ਨਿਰਧਾਰਤ ਨੋਸ਼ਨਲ ਤਨਖਾਹ ਦੇ 50 ਫੀਸਦੀ ਵਜੋਂ ਕੀਤੀ ਜਾਵੇਗੀ ਅਤੇ ਪਰਿਵਾਰਕ ਪੈਨਸ਼ਨ ਉਸੇ ਨੋਸ਼ਨਲ ਤਨਖਾਹ ਦਾ 30 ਫੀਸਦੀ ਹੋਵੇਗੀ।ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਸਮਾਜ ਵਿੱਚ ਅਧਿਆਪਕਾਂ ਦੇ ਵਡਮੁੱਲੇ ਯੋਗਦਾਨ ਦੇ ਮੱਦੇਨਜ਼ਰ ਅਸੀਂ ਅਧਿਆਪਕ ਵਰਗ ਦੀ ਭਲਾਈ ਅਤੇ ਉਨ੍ਹਾਂ ਦੇ ਬਣਦੇ ਲਾਭ ਪ੍ਰਦਾਨ ਕਰਨ ਲਈ ਵਚਨਬੱਧ ਹਾਂ।” ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਰੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੀ ਭਲਾਈ ਲਈ ਸਮਰਪਿਤ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

2,240 ਲੀਟਰ ਨਜ਼ਾਇਜ਼ ਈ.ਐਨ.ਏ ਜ਼ਬਤ ਕਰਕੇ ਜਹਰੀਲੀ ਸ਼ਰਾਬ ਦੇ ਵੱਡੇ ਦੁਖਾਂਤ ਦੀ ਸੰਭਾਵਨਾ ਨੂੰ ਟਾਲਿਆ: ਹਰਪਾਲ ਸਿੰਘ ਚੀਮਾ

0

👉ਜ਼ਬਤ ਕੀਤੀ ਗਈ ਈ.ਐਨ.ਏ ਦੀ ਵਰਤੋਂ ਨਾਲ ਲਗਭਗ 10,000 ਬੋਤਲਾਂ ਨਜ਼ਾਇਜ਼ ਸ਼ਰਾਬ ਹੋ ਸਕਦੀ ਸੀ ਤਿਆਰ
Sangror News:ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ, ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸੂਬੇ ਦੀ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਇੱਕ ਮਹੱਤਵਪੂਰਨ ਸਫਲਤਾ ਦਾ ਐਲਾਨ ਕਦਦਿਆਂ ਦੱਸਿਆ ਕਿ 2,240 ਲੀਟਰ ਨਜ਼ਾਇਜ਼ ਚੋਰੀ ਕੀਤੀ ਗਈ ਐਕਸਟਰਾ ਨਿਊਟਰਲ ਅਲਕੋਹਲ (ਈਐਨਏ) ਜ਼ਬਤ ਕੀਤੀ ਗਈ ਹੈ ਜਿਸ ਨਾਲ ਨਕਲੀ ਸ਼ਰਾਬ ਕਾਰਨ ਵਾਪਰਨ ਵਾਲੇ ਕਿਸੇ ਵੱਡੀ ਦੁਰਘਟਨਾ ਦੀ ਸੰਭਾਵਨਾ ਨੂੰ ਟਾਲਣ ਵਿੱਚ ਸਫਲਤਾ ਪ੍ਰਾਪਤ ਹੋਈ ਹੈ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਹੁਣ ਤੱਕ 4,745 ਐਨ.ਡੀ.ਪੀ.ਐਸ ਕੇਸ ਦਰਜ ਕਰਨ, 7,536 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਅਤੇ 71 ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਾਹ ਦੇਣ ਵਿੱਚ ਸਫਲਤਾ ਹਾਸਿਲ ਹੋਈ ਹੈ।ਸੰਗਰੂਰ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ‘ਯੁੱਧ ਨਸ਼ਿਆਂ ਵਿਰੁੱਧ’ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਕਾਰਵਾਈ ਦੇ ਵੇਰਵਿਆਂ ਦਾ ਖੁਲਾਸਾ ਕੀਤਾ। ਉਨ੍ਹਾਂ ਦੱਸਿਆ ਕਿ ਭਰੋਸੇਯੋਗ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦੇ ਹੋਏ ਆਬਕਾਰੀ ਵਿਭਾਗ ਅਤੇ ਸੰਗਰੂਰ ਪੁਲਿਸ ਦੀ ਇੱਕ ਸਾਂਝੀ ਟੀਮ ਨੇ ਸੰਗਰੂਰ-ਦਿੜ੍ਹਬਾ ਹਾਈਵੇਅ ‘ਤੇ ਲਗਭਗ 200 ਲੀਟਰ ਗੈਰ-ਕਾਨੂੰਨੀ ਈਥਾਨੌਲ ਲਿਜਾ ਰਹੇ ਇੱਕ ਵਾਹਨ ਨੂੰ ਰੋਕਿਆ ਅਤੇ ਡਰਾਈਵਰ, ਜਿਸਦੀ ਪਛਾਣ ਸ਼ਾਨ ਮੁਹੰਮਦ ਵਜੋਂ ਹੋਈ ਹੈ, ਨੂੰ ਮੌਕੇ ‘ਤੇ ਗ੍ਰਿਫ਼ਤਾਰ ਕਰ ਲਿਆ ਗਿਆ।

ਇਹ ਵੀ ਪੜ੍ਹੋ  ਯੁੱਧ ਨਸ਼ਿਆਂ ਵਿਰੁਧ; ਡੀਜੀਪੀ ਵੱਲੋਂ ਪੰਜਾਬ ’ਚ ਨਸ਼ਿਆਂ ਦੇ ਖਾਤਮੇ ਲਈ 31 ਮਈ ਤੱਕ ਡੈਡਲਾਈਨ

ਵਿੱਤ ਮੰਤਰੀ ਨੇ ਦੱਸਿਆ ਕਿ ਅਗਲੇਰੀ ਜਾਂਚ ਦੌਰਾਨ ਇੱਕ ਗੁਪਤ ਸਟੋਰ ਦਾ ਪਤਾ ਲੱਗਿਆ, ਜਿਸ ਦੇ ਨਤੀਜੇ ਵਜੋਂ 34 ਡਰੰਮ ਬਰਾਮਦ ਹੋਏ ਜਿਸ ਵਿੱਚ 60 ਲੀਟਰ ਹਰੇਕ ਅਨੁਸਾਰ ਕੁੱਲ 2,040 ਲੀਟਰ ਈ.ਐਨ.ਏ ਸੀ ਅਤੇ ਇੱਕ ਹੋਰ ਵਿਅਕਤੀ ਅਰਮਾਨ ਮੁਹੰਮਦ ਨੂੰ ਵੀ ਛਾਪੇਮਾਰੀ ਦੌਰਾਨ ਹਿਰਾਸਤ ਵਿੱਚ ਲੈ ਲਿਆ ਗਿਆ।ਜ਼ਬਤ ਕੀਤੇ ਗਏ ਈ.ਐਨ.ਏ ਦੀ ਗੰਭੀਰਤਾ ‘ਤੇ ਜ਼ੋਰ ਦਿੰਦੇ ਹੋਏ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਕਾਰਵਾਈ ਨੇ ਜ਼ਹਰੀਲੀ ਸ਼ਰਾਬ ਕਰਕੇ ਵਾਪਰ ਸਕਣ ਵਾਲੀ ਕਿਸੇ ਵੱਡੀ ਦੁਰਘਟਨਾ ਨੂੰ ਸਫਲਤਾਪੂਰਵਕ ਰੋਕਿਆ ਹੈ, ਕਿਉਂਕਿ ਇਸ ਈ.ਐਨ.ਏ ਦੀ ਵਰਤੋਂ ਲਗਭਗ 10,000 ਬੋਤਲਾਂ ਨਾਜਾਇਜ਼ ਸ਼ਰਾਬ ਬਣਾਉਣ ਲਈ ਕੀਤੀ ਜਾ ਸਕਦੀ ਸੀ। ਉਨ੍ਹਾਂ ਕਿਹਾ ਕਿ ਰੈਕੇਟ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਲਈ ਜਾਂਚ ਜਾਰੀ ਹੈ, ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਇਸ ਮੌਕੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਪ੍ਰਗਤੀ ਦੇ ਵੇਰਵੇ ਦਿੰਦੇ ਹੋਏ, ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਹੁਣ ਤੱਕ 4,745 ਐਨ.ਡੀ.ਪੀ.ਐਸ ਮਾਮਲੇ ਦਰਜ ਕੀਤੇ ਗਏ ਹਨ, 7,536 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਅਤੇ 71 ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਾਹ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਜ਼ਬਤ ਕੀਤੇ ਗਏ ਹਨ, ਜਿਸ ਵਿੱਚ 301 ਕਿਲੋਗ੍ਰਾਮ ਹੈਰੋਇਨ, 9,969 ਕਿਲੋਗ੍ਰਾਮ ਚੂਰਾ ਪੋਸਤ, 154 ਕਿਲੋਗ੍ਰਾਮ ਅਫੀਮ, 96 ਕਿਲੋਗ੍ਰਾਮ ਗਾਂਜਾ ਅਤੇ 21,84,276 ਪਾਬੰਦੀਸ਼ੁਦਾ ਦਵਾਈਆਂ ਦੀਆਂ ਗੋਲੀਆਂ ਜਾਂ ਕੈਪਸੂਲ ਸ਼ਾਮਲ ਹਨ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਪੰਜਾਬ ਦੇ ਹਰ ਕੋਨੇ ਤੋਂ ਨਸ਼ਿਆਂ ਨੂੰ ਖਤਮ ਕਰਨ ਲਈ ਵਚਨਬੱਧ: ਲਾਲਜੀਤ ਸਿੰਘ ਭੁੱਲਰ

ਵਿੱਤ ਮੰਤਰੀ ਨੇ ਸੂਬੇ ਵਿੱਚ ਨਾਜਾਇਜ਼ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਸੂਬੇ ਦੇ ਆਬਕਾਰੀ ਅਤੇ ਪੁਲਿਸ ਵਿਭਾਗਾਂ ਵਿਚਕਾਰ ਤਾਲਮੇਲ ਵਾਲੇ ਯਤਨਾਂ ਦੀ ਸਫਲਤਾ ‘ਤੇ ਚਾਨਣਾ ਪਾਇਆ। ਉਨ੍ਹਾਂ ਅੱਗੇ ਕਿਹਾ ਕਿ ਹਾਲ ਹੀ ਵਿੱਚ, ਸੂਬੇ ਵਿੱਚ ਸ਼ਰਾਬ ਦੀ ਤਸਕਰੀ ਕਰਨ ਵਾਲੇ ਵਿਅਕਤੀਆਂ ਵਿਰੁੱਧ 4 ਐਫ.ਆਈ.ਆਰ ਮੁਹਾਲੀ ਵਿੱਚ ਦਰਜ ਕੀਤੀਆਂ ਗਈਆਂ ਹਨ, ਅਤੇ ਪੁਲਿਸ ਸਟੇਸ਼ਨ ਛਾਜਲੀ ਵਿਖੇ ਨਜਾਇਜ਼ ਸ਼ਰਾਬ ਸਬੰਧੀ ਇੱਕ ਹੋਰ ਐਫ.ਆਈ.ਆਰ ਦਰਜ ਕੀਤੀ ਗਈ ਹੈ।’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸਫਲਤਾ ਦਾ ਸਿਹਰਾ ਲੋਕਾਂ ਦੇ ਸਮਰਥਨ ਨੂੰ ਦਿੰਦੇ ਹੋਏ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਸ਼ਿਆਂ ਅਤੇ ਨਾਜਾਇਜ਼ ਸ਼ਰਾਬ ਦੇ ਵਪਾਰ ਵਿਰੁੱਧ ਜੰਗ ਵਿੱਚ ਪੰਜਾਬ ਦੇ ਨਾਗਰਿਕਾਂ ਦੇ ਸਹਿਯੋਗ ਅਤੇ ਸਹਾਇਤਾ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਆਬਕਾਰੀ ਅਤੇ ਪੁਲਿਸ ਵਿਭਾਗ ਪੰਜਾਬ ਦੇ ਲੋਕਾਂ ਲਈ ਇੱਕ ਸੁਰੱਖਿਅਤ ਅਤੇ ਸਿਹਤਮੰਦ ਵਾਤਾਵਰਣ ਯਕੀਨੀ ਬਣਾਉਣ ਲਈ ਅਣਥੱਕ ਮਿਹਨਤ ਕਰਦੇ ਰਹਿਣਗੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸਐਸਪੀ ਸੰਗਰੂਰ ਸਰਤਾਜ ਸਿੰਘ ਚਾਹਲ, ਈਟੀਓ ਸਰੂਪਿੰਦਰ ਸਿੰਘ ਸੰਧੂ ਅਤੇ ਡੀਐਸਪੀ ਰੁਪਿੰਦਰ ਕੌਰ ਬਾਜਵਾ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਯੁੱਧ ਨਸ਼ਿਆਂ ਵਿਰੁਧ; ਡੀਜੀਪੀ ਵੱਲੋਂ ਪੰਜਾਬ ’ਚ ਨਸ਼ਿਆਂ ਦੇ ਖਾਤਮੇ ਲਈ 31 ਮਈ ਤੱਕ ਡੈਡਲਾਈਨ

0

👉ਪੁਲਿਸ ਕਮਿਸ਼ਨਰਾਂ ਤੇ ਐਸਐਸਪੀਜ਼ ਨੂੰ ਆਪੋ-ਆਪਣੇ ਇਲਾਕੇ ’ਚ ਨਸ਼ਿਆਂ ਦੇ ਖਾਤਮੇ ਲਈ ਯੋਜਨਾ ਤਿਆਰ ਕਰਨ ਦੀਆਂ ਹਿਦਾਇਤਾਂ
Punjab News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇਖਾਤਮੇ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁਧ’ ਮੁਹਿੰਮ ਹੁਣ ਆਪਣੇ ਆਖ਼ਰੀ ਪੜਾਅ ਵੱਲ ਵਧਣ ਲੱਗੀ ਹੈ। ਪੰਜਾਬ ਪੁਲਿਸ ਦੇ ਮੁਖੀ ਗੌਰਵ ਯਾਦਵ ਨੇ ਹੁਣ 31 ਮਈ ਤੱਕ ਪੰਜਾਬ ਦੇ ਵਿਚ ਨਸ਼ਿਆਂ ਦੇ ਖਾਤਮੇ ਲਈ ਡੈਡਲਾਈਨ ਤੈਅ ਕੀਤੀ ਹੈ। ਇਸ ਸਮੇਂ ਦੇ ਵਿਚ ਸਮੂਹ ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਆਪੋ-ਆਪਣੇ ਇਲਾਕੇ ਦੇ ਵਿਚ ਨਸ਼ਿਆਂ ਦੇ ਖਾਤਮੇ ਲਈ ਯੋਜਨਾ ਤਿਆਰ ਕਰਨ ਦੇ ਹੁਕਮ ਦਿੱਤੇ ਹਨ।

ਇਹ ਵੀ ਪੜ੍ਹੋ  ਫਾਜਿਲਕਾ ਪੁਲਿਸ ਨੇ 24 ਘੰਟਿਆਂ ਦੇ ਅੰਦਰ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ; ਮੁੱਖ ਮੁਲਜ਼ਮ ਕਾਬੂ, ਬਾਕੀਆਂ ਦੀ ਭਾਲ ਜਾਰੀ

ਇਸਦੇ ਨਾਲ ਹੀ ਸਪੱਸ਼ਟ ਕੀਤਾ ਹੈ ਕਿ ਜੇਕਰ 1 ਜੂਨ ਤੋਂ ਪੰਜਾਬ ਦੇ ਕਿਸੇ ਇਲਾਕੇ ਵਿਚੋਂ ਨਸ਼ਾ ਬਰਾਮਦ ਹੁੰਦਾ ਹੈ ਤਾਂ ਉਸਦੇ ਲਈ ਸਬੰਧਤ ਇਲਾਕੇ ਦੇ ਪੁਲਿਸ ਅਧਿਕਾਰੀ ਅਤੇ ਜ਼ਿਲ੍ਹਾ ਪੁਲਿਸ ਮੁਖੀ ਜਿੰਮੇਵਾਰ ਹੋਵੇਗਾ। ਜਿਕਰਯੋਗ ਹੈ ਕਿ ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀ ਇਸ ਮੁਹਿੰਮ ਦੇ ਤਹਿਤ ਜਿੱਥੇ ਵਧਡੀ ਗਿਣਤੀ ਵਿਚ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ, ਉਥੇ ਉਨ੍ਹਾਂ ਵੱਲੋਂ ਨਸ਼ਾ ਤਸਕਰੀ ਕਰਕੇ ਬਣਾਈਆਂ ਜਾਇਦਾਦਾਂ ਨੂੰ ਵੀ ਢਹਿ ਢੇਰੀ ਕੀਤਾ ਗਿਆ। ਇਸਦੇ ਨਾਲ ਹੀ ਨਸ਼ਿਆਂ ਦੀ ਰੋਕਥਾਮ ਲਈ ਜਾਗਰੂਕਤਾ ਮੁਹਿੰਮ ਵੀ ਚਲਾਈ ਜਾ ਰਹੀ ਹੈ ਤੇ ਇਸਤੋਂ ਇਲਾਵਾ ਨਸ਼ਿਆਂ ਦੀ ਦਲ-ਦਲ ਵਿਚ ਧਸੇ ਨੌਜਵਾਨਾਂਨੂੰ ਕੱਢਣ ਲਈ ਉਨ੍ਹਾਂ ਦਾ ਨਸ਼ਾ ਛੁਡਾਊ ਕੇਂਦਰਾਂ ਵਿਚ ਇਲਾਜ਼ ਕਰਵਾਇਆ ਜਾ ਰਿਹਾ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਪੰਜਾਬ ਦੇ ਹਰ ਕੋਨੇ ਤੋਂ ਨਸ਼ਿਆਂ ਨੂੰ ਖਤਮ ਕਰਨ ਲਈ ਵਚਨਬੱਧ: ਲਾਲਜੀਤ ਸਿੰਘ ਭੁੱਲਰ

ਉਧਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਿਦਾਇਤਾਂ ’ਤੇ ਪੁਲਿਸ ਮੁਖੀ ਵੱਲੋਂ 31 ਮਈ ਤੱਕ ਨਸ਼ਾ ਵਿਰੋਧੀ ਮੁਹਿੰਮ ਨੂੰ ਨੇਪਰੇ ਚਾੜਣ ਲਈ ਜਾਰੀ ਕੀਤੇ ਆਦੇਸ਼ਾਂ ਦੀ ਸਲਾਘਾ ਕਰਦਿਆਂ ਆਮ ਆਦਮੀ ਪਾਰਟੀ ਪੰਜਾਬ ਦੇ ਬੁਲਾਰੇ ਡਾ ਸਨੀ ਆਹਲੂਵਾਲੀਆ ਨੇ ਇੱਕ ਵੀਡੀਓ ਸੰਦੇਸ਼ ਜਾਰੀ ਕਰਕੇ ਕਿਹਾ ਕਿ ਇੰਨ੍ਹਾਂ ਨਵੇਂ ਹੁਕਮਾਂ ਤੋਂ ਬਾਅਦ ਹੁਣ ਨਸ਼ਾ ਤਸਕਰਾਂ ਨੂੰ ਜਾਂ ਤਾਂ ਪੰਜਾਬ ਛੱਡਣਾ ਪਏਗਾ ਜਾਂ ਫ਼ਿਰ ਨਸ਼ਾ ਤਸਕਰੀ ਦਾ ਕੰਮ ਬੰਦ ਕਰਨਾ ਪਏਗਾ। ਡਾ ਸਨੀ ਆਹਲੂਵਾਲੀਆਂ ਨੇ ਇਹ ਵੀ ਦਸਿਆ ਕਿ ਯੂੱਧ ਨਸ਼ਿਆਂ ਵਿਰੁਧ ਮੁਹਿੰਮ ਤਹਿਤ 4000 ਦੇ ਕਰੀਬ ਨਸ਼ਾ ਤਸਕਰੀ ਉਪਰ ਪਰਚੇ ਦਰਜ਼ ਕੀਤੇ ਗਏ ਹਨ ਤੇ ਕਈ ਕਰੋੜ ਰਾਸ਼ੀ ਬਰਾਮਦ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੀ ਯੁੱਧ ਨਸ਼ਿਆਂ ਵਿਰੁਧ ਮੁਹਿੰਮ ਵਿਚ ਵੱਡੀ ਸਫ਼ਲਤਾ ਮਿਲੀ ਹੈ। ਉਨ੍ਹਾਂ ਮੁੱਖ ਮੰਤਰੀ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਇਸ ਮੁਹਿੰਮ ਨਾਲ ਪੰਜਾਬ ਵਿਚ ਨਸ਼ਿਆਂ ਦਾ ਲੱਕ ਤੋੜ ਦਿੱਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਫਾਜਿਲਕਾ ਪੁਲਿਸ ਨੇ 24 ਘੰਟਿਆਂ ਦੇ ਅੰਦਰ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ; ਮੁੱਖ ਮੁਲਜ਼ਮ ਕਾਬੂ, ਬਾਕੀਆਂ ਦੀ ਭਾਲ ਜਾਰੀ

0

Fazilka police:ਅਬੋਹਰ ਦੇ ਪਿੰਡ ਪੰਜਾਵਾਂ ਵਿਖੇ ਹੋਏ ਇੱਕ ਨੌਜਵਾਨ ਦੇ ਹੋਏ ਅੰਨ੍ਹੇ ਕਤਲ ਦੀ ਗੁੱਥੀ ਨੂੰ 24 ਘੰਟੇ ਦੇ ਅੰਦਰ ਸੁਲਝਾਉਂਦਿਆਂ ਪੁਲਿਸ ਨੇ ਇੱਕ ਮੁੱਖ ਮੁਲਜਮ ਨੂੰ ਕਾਬੂ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਦੇ ਬੁਲਾਰੇ ਨੇ ਦਸਿਆ ਕਿ 26.04.25 ਨੂੰ ਜੋਰਾ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਪੰਜਾਵਾ ਮਾਡਲ ਨੇ ਥਾਣਾ ਖੂਈਆਂ ਸਰਵਰ ਵਿਚ ਸਿਕਾਇਤ ਦਰਜ਼ ਕਰਵਾਈ ਸੀ ਕਿ ਉਸਦਾ ਛੋਟਾ ਭਰਾ ਕਾਲੂ ਉਰਫ ਗੁਰਪ੍ਰੀਤ ਸਿੰਘ (28 ਸਾਲ) ਜੋਕਿ ਜਗਮੀਤ ਸਿੰਘ ਵਾਸੀ ਅਭੁੱਨ ਫਾਜਿਲਕਾ ਨਾਲ ਉਸ ਦੀ ਕੰਬਾਇਨ ਉਪਰ ਡਰਾਇਵਰ ਲੱਗਾ ਹੋਇਆ ਸੀ। ਕਣਕ ਦੀ ਵਢਾਈ ਦੌਰਾਨ ਉਹ ਮਾਲਕ ਪਾਸ ਹੀ ਰਹਿੰਦਾ ਸੀ।

ਇਹ ਵੀ ਪੜ੍ਹੋ ਬਠਿੰਡਾ ’ਚ ਆਪ ਦੀ ਸਰਗਰਮ ਮਹਿਲਾ ਆਗੂ ਸਹਿਤ ਪੁਲਿਸ ਵੱਲੋਂ ਤਿੰਨ ਜਣਿਆਂ ਵਿਰੁਧ ਪਰਚਾ ਦਰਜ਼

ਮਿਤੀ 25-04-2025 ਨੂੰ ਦੇਰ ਰਾਤ ਮੁਦਈ ਅਤੇ ਉਸਦਾ ਭਰਾ ਰੋਟੀ ਖਾ ਕੇ ਪੈਟਰੋਲ ਪੰਪ ਪਰ ਆਏ ਤਾ ਜਿਥੇ ਇਸਦਾ ਸਾਥੀ ਸੁਰਜੀਤ ਸਿੰਘ ਅਤੇ ਦੋ ਤਿੰਨ ਹੋਰ ਵਿਅਕਤੀ ਪੰਪ ਪਰ ਮੌਜੂਦ ਸਨ। ਉਹ ਆਪਣੇ ਭਰਾ ਨੂੰ ਪੰਪ ਉਪਰ ਹੀ ਛੱਡ ਕੇ ਘਰ ਨੂੰ ਚਲਾ ਗਿਆ ਸੀ ਪ੍ਰੰਤੂ ਸਵੇਰ ਸਮੇਂ ਉਸਦੇ ਭਰਾ ਗੁਰਪ੍ਰੀਤ ਸਿੰਘ ਦੀ ਲਾਸ਼ ਖੂਨ ਨਾਲ ਲੱਥ ਪੱਥ ਇੱਥੇ ਪੈਟਰੋਲ ਪੰਪ ਤੋਂ ਬਰਾਮਦ ਹੋਈ। ਪਰ ਇਸ ਦੌਰਾਨ ਇੱਥੈ ਗੁਰਪ੍ਰੀਤ ਸਿੰਘ ਦੇ ਸਾਥੀ ਟਰੈਕਟਰ ਸਮੇਤ ਗਾਇਬ ਹਨ। ਪੜਤਾਲ ’ਤੇ ਪਤਾ ਲੱਗਿਆ ਕਿ ਗੁਰਪ੍ਰੀਤ ਸਿੰਘ ਦੇ ਸਾਥੀਆਂ ਨੇ ਰਾਤ ਨੂੰ ਸੱਟਾ ਮਾਰ ਕੇ ਉਸਦਾ ਕਤਲ ਕੀਤਾ ਹੈ।

ਇਹ ਵੀ ਪੜ੍ਹੋ ਪੰਜਾਬ ਵਿਜੀਲੈਂਸ ਵਿਭਾਗ ’ਚ ਮੁੜ ਫ਼ੇਰਬਦਲ, ਏਆਈਜੀ ਤੇ ਐਸਐਸਪੀ ਸਹਿਤ ਤਿੰਨ ਬਦਲੇ

ਵਜਾ ਰੰਜਸ ਇਹ ਸਾਹਮਣੇ ਆਈ ਕਿ ਗੁਰਪ੍ਰੀਤ ਸਿੰਘ ਦੇ ਮਸੀਨ ਮਾਲਕ ਨੇ ਉਸ ਨੂੰ 100/-ਰੂਪੈ ਵੱਧ ਕਮਿਸ਼ਨ ਦੇਣ ਦੀ ਗਲ ਕੀਤੀ ਸੀ । ਜਿਸ ਕਰਕੇ ਇਸ ਦੇ ਸਾਥੀ ਗੁਰਪ੍ਰੀਤ ਸਿੰਘ ਨਾਲ ਈਰਖਾ ਕਰਦੇ ਸੀ। ਥਾਣਾ ਮੁਖੀ ਇੰਸਪੈਕਟਰ ਪਰਮਜੀਤ ਕੁਮਾਰ ਨੇ ਮੀਡੀਆ ਨੂੰ ਦਸਿਆ ਕਿ ਪੜਤਾਲ ਤੋਂ ਬਾਅਦ ਮ੍ਰਿਤਕ ਦੇ ਸਾਥੀਆਂ ਸੁਰਜੀਤ ਸਿੰਘ ਵਾਸੀ ਜੌੜਕੀ ਕੰਕਰ ਫਾਜਿਲਕਾ ਅਤੇ ਪਵਨਦੀਪ ਸਿੰਘ ਵਾਸੀ ਟਾਹਲੀਵਾਲਾ ਬੋਦਲਾ ਅਤੇ ਮਸ਼ੀਨ ਦੇ ਮਾਲਕ ਜਗਮੀਤ ਸਿੰਘ ਤੇ ਇੱਕ ਹੋਰ ਨਾਮਾਲੂਮ ਵਿਅਕਤੀ ਵਿਰੁਧ ਅ/ਧ 103(1),3(5) ਬੀਐਨਐਸ ਦਰਜ ਕੀਤਾ ਗਿਆ ਅਤੇ ਸੁਰਜੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਮੁੱਕਦਮਾ ਦੇ ਬਾਕੀ ਦੋਸ਼ੀਆ ਨੂੰ ਵੀ ਗਿਰਫਤਾਰ ਕਰਨ ਲਈ ਉਨਾ ਦੀਆ ਰਿਸ਼ਤੇਦਾਰੀਆ ਅਤੇ ਹੋਰ ਥਾਣਾ ਪਰ ਰੇਡ ਕੀਤੇ ਜਾ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਫਿਰੋਜ਼ਪੁਰ ਦੇ ਨਸ਼ਾ ਛੁਡਾਊ ਕੇਂਦਰਾਂ ਵਿੱਚ 485 ਬਿਸਤਰਿਆਂ ਦਾ ਕੀਤਾ ਗਿਆ ਪ੍ਰਬੰਧ -ਡਾ. ਬਲਬੀਰ ਸਿੰਘ

Firozpur News: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਗਈ “ਯੁੱਧ ਨਸ਼ਿਆਂ ਵਿਰੁੱਧ “ਮੁਹਿੰਮ ਤਹਿਤ ਪੂਰੇ ਸੂਬੇ ਵਿੱਚ ਜਿੱਥੇ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਨਸ਼ਿਆਂ ਦੀ ਬਰਾਮਦਗੀ ਕੀਤੀ ਜਾ ਰਹੀ ਹੈ ਉਥੇ ਹੀ ਸੂਬਾ ਸਰਕਾਰ ਵੱਲੋਂ ਨਸ਼ਿਆਂ ਤੋਂ ਪੀੜਤ ਲੋਕਾਂ ਦੇ ਇਲਾਜ ਲਈ ਨਸ਼ਾ ਛਡਾਊ ਕੇਂਦਰਾਂ ਵਿੱਚ ਵੱਡੇ ਪੱਧਰ ’ਤੇ ਪ੍ਰਬੰਧ ਕੀਤੇ ਗਏ ਹਨ। ਇਹ ਪ੍ਰਗਟਾਵਾ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਅਤੇ ਖੋਜ ਅਤੇ ਚੋਣ ਮੰਤਰੀ ਡਾ. ਬਲਬੀਰ ਸਿੰਘ ਨੇ ਡੀ.ਸੀ ਦਫਤਰ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਰਿਵਿਊ ਮੀਟਿੰਗ ਕਰਨ ਮੌਕੇ ਕੀਤਾ।

ਇਹ ਵੀ ਪੜ੍ਹੋ ਪੰਜਾਬ ਵਿਜੀਲੈਂਸ ਵਿਭਾਗ ’ਚ ਮੁੜ ਫ਼ੇਰਬਦਲ, ਏਆਈਜੀ ਤੇ ਐਸਐਸਪੀ ਸਹਿਤ ਤਿੰਨ ਬਦਲੇ

ਇਸ ਮੌਕੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ, ਵਿਧਾਇਕ ਫਿਰੋਜ਼ਪੁਰ ਦਿਹਾਤੀ ਰਜਨੀਸ਼ ਕੁਮਾਰ ਦਹੀਯਾ, ਵਿਧਾਇਕ ਗੁਰੂਹਰਸਹਾਏ ਫੌਜਾ ਸਿੰਘ ਸਰਾਰੀ, ਵਿਧਾਇਕ ਜੀਰਾ ਨਰੇਸ਼ ਕਟਾਰੀਆ, ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ੍ਰੀਮਤੀ ਦੀਪਸ਼ਿਖਾ ਸ਼ਰਮਾ ਅਤੇ ਐਸਐਸਪੀ ਭੁਪਿੰਦਰ ਸਿੰਘ ਸਿੱਧੂ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ “ਯੁੱਧ ਨਸ਼ਿਆਂ ਵਿਰੁੱਧ “ ਮੁਹਿੰਮ ਤਹਿਤ ਜਿੱਥੇ ਪੂਰੇ ਸੂਬੇ ਵਿੱਚ ਨਸ਼ਾ ਛੁਡਾਊ ਕੇਂਦਰਾਂ ਵਿੱਚ 5 ਹਜ਼ਾਰ ਵਾਧੂ ਬਿਸਤਰਿਆਂ ਦਾ ਪ੍ਰਬੰਧ ਕੀਤਾ ਗਿਆ ਹੈ ਉਥੇ ਹੀ ਜ਼ਿਲ੍ਹਾ ਫਿਰੋਜ਼ਪੁਰ ਦੇ ਨਸ਼ਾ ਛਡਾਊ ਕੇਂਦਰਾਂ ਵਿੱਚ 485 ਬਿਸਤਰਿਆਂ ਦਾ ਪ੍ਰਬੰਧ ਵੀ ਕੀਤਾ ਗਿਆ ਹੈ।ਇਸ ਨਾਲ ਨਸ਼ਿਆ ਤੋ ਪੀੜਤ ਲੋਕਾਂ ਨੂੰ ਇਲਾਜ ਲਈ ਵੱਡੀ ਸਹੂਲਤ ਮਿਲੇਗੀ।

ਇਹ ਵੀ ਪੜ੍ਹੋ ਬਠਿੰਡਾ ਪੁਲਿਸ ਵਿਚ ਥੋਕ ’ਚ ਤਬਾਦਲੇ; ਇੰਸਪੈਕਟਰ ਤੋਂ ਲੈ ਕੇ ਕਾਂਸਟੇਬਲ ਤੱਕ ਹੋਈਆਂ 355 ਬਦਲੀਆਂ

ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਮਾਜ ਵਿੱਚ ਨਸ਼ਿਆਂ ਦੇ ਵੱਧ ਰਹੇ ਰੁਝਾਨ ਨੂੰ ਰੋਕਣ ਲਈ ਸਕੂਲਾਂ ਦੇ ਪੱਧਰ ਤੋਂ ਹੀ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਜਾਗਰੂਕਤਾ ਗਤੀਵਿਧੀਆਂ ਹੋਰ ਤੇਜ਼ ਕੀਤੀਆਂ ਜਾਣ। ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਸਥਾਨਕ ਸਰਕਾਰਾਂ ਵਿਭਾਗ, ਸਿਹਤ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਆਦੇਸ਼ ਦਿੰਦਿਆਂ ਕਿ ਮੱਛਰਾਂ ਤੇ ਗੰਦੇ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਤੁਰੰਤ ਗਤੀਵਿਧੀਆਂ ਸ਼ੁਰੂ ਕੀਤੀਆਂ ਜਾਣ।

ਇਹ ਵੀ ਪੜ੍ਹੋ ਮੰਤਰੀ ਧਾਲੀਵਾਲ ਨੇ ਪੀੜਤ ਐਨਆਰਆਈ ਪਰਿਵਾਰ ਨਾਲ ਕੀਤੀ ਮੁਲਾਕਾਤ, ਇਨਸਾਫ਼ ਦਾ ਦਿੱਤਾ ਭਰੋਸਾ

ਉਨ੍ਹਾਂ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਕਿਹਾ ਕਿ ਡੇਂਗੂ ਤੋਂ ਰੋਕਥਾਮ ਲਈ ਹਰ ਸ਼ੁਕਰਵਾਰ ਡੇਂਗੂ ਤੇ ਵਾਰ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ ਅਤੇ ਆਪਣੇ ਦਫਤਰਾਂ ਵਿੱਚ ਵੀ ਡੇਂਗੂ ਦੇ ਲਾਰਵੇ ਸਬੰਧੀ ਸਫਾਈ ਦਾ ਧਿਆਨ ਰੱਖਿਆ ਜਾਵੇ। ਇਸ ਤੋਂ ਪਹਿਲਾਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵਲੋਂ ਸਿਵਲ ਹਸਪਤਾਲ ਵਿਖੇ ਸਥਿਤ ਨਸ਼ਾ ਛੁਡਾਓ ਕੇਂਦਰ ਦਾ ਦੌਰਾ ਕੀਤਾ ਗਿਆ ਅਤੇ ਦਾਖਲ ਮਰੀਜ਼ਾਂ ਦਾ ਹਾਲ ਚਾਲ ਪੁੱਛਿਆ ਅਤੇ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਵੀ ਜਾਣਕਾਰੀ ਲਈ ਗਈ। ਇਸ ਮੌਕੇ ਐਸ.ਡੀ.ਐਮ.ਗੁਰਮੀਤ ਸਿੰਘ, ਮੈਡਮ ਦਿਵਿਆ ਪੀ., ਸਹਾਇਕ ਕਮਿਸ਼ਨਰ ਸਿਮਰਨਜੀਤ ਸਿੰਘ, ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਤੋਂ ਇਲਾਵਾ ਹੋਰਨਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਹਰਸਿਮਰਤ ਕੌਰ ਬਾਦਲ ਨੇ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ’ਚ ਸਮਾਜ ਸੇਵੀ ਸੰਸਥਾਵਾਂ ਨੂੰ ਵੰਡੇ ਲੱਖਾਂ ਦਾ ਚੈੱਕ

0

👉ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਵਿਧਾਨ ਸਭਾ ਹਲਕਾ

Bathinda News:ਬਠਿੰਡਾ ਸ਼ਹਿਰੀ ਦੀਆਂ ਸਮਾਜ ਸੇਵੀ ਸੰਸਥਾਵਾਂ ਨੂੰ ਵੱਖ ਵੱਖ ਕੰਮਾਂ ਲਈ ਕਰੀਬ 55 ਲੱਖ ਰੁਪਏ ਦੇ ਚੈੱਕ ਵੰਡੇ ਗਏ। ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋ ਨੇ ਦੱਸਿਆ ਕਿ ਬੀਬਾ ਬਾਦਲ ਨੇ ਸੁਸ਼ਾਂਤ ਸਿਟੀ ਵੈਲਫੇਅਰ ਸੋਸਾਇਟੀ ਨੂੰ ਪਾਣੀ ਦੀ ਟੈਂਕੀ ਲਈ 4.50 ਲੱਖ ਰੁਪਏ, ਗਊਸ਼ਾਲਾ ਨੂੰ ਐਬੂਲੈਂਸ ਲਈ 14 ਲੱਖ ਰੁਪਏ, ਸਾਹਿਬਜ਼ਾਦਾ ਜੁਝਾਰ ਸਿੰਘ ਨਗਰ ਸੁਧਾਰ ਟਰਸਟ ਨੂੰ ਗੇਟ ਬਣਾਉਣ ਅਤੇ ਕਾਓ ਕੈਚਰ ਲਈ 5 ਲੱਖ ਰੁਪਏ, ਨਾਮਦੇਵ ਭਵਨ ਦੇ ਨਵੀਨੀਕਰਨ ਲਈ 5 ਲੱਖ ਰੁਪਏ,ਰਵਿਦਾਸ ਸਭਾ ਨੂੰ 5 ਲੱਖ ਰੁਪਏ, ਬ੍ਰਾਹਮਣ ਸਭਾ ਨੂੰ ਭਵਨ ਬਣਾਉਣ ਲਈ 10 ਲੱਖ ਰੁਪਏ, ਨਹਿਰ ਦੇ ਨਾਲ ਪਾਰਕ ਵਿਖੇ ਨਵੇਂ ਬੈਂਚ ਜਿਮ ਸੋਲਰ ਲਾਈਟਾਂ ਤੇ ਝੂਲੇ ਲਾਉਣ ਲਈ 4 ਲੱਖ ਰੁਪਏ, ਅੰਬੇਦਕਰ ਭਵਨ ਦੀ ਉਸਾਰੀ ਲਈ 5 ਲੱਖ ਰੁਪਏ ਦੇ ਚੈੱਕ ਦਿੱਤੇ ਗਏ, ਇਸਦੇ ਨਾਲ ਟਰੀ ਲਵਰ ਸੋਸਾਇਟੀ ਨੂੰ ਵੀ ਪੌਦਿਆਂ ਦੀ ਸਾਂਭ ਸੰਭਾਲ ਲਈ 2 ਲੱਖ ਰੁਪਏ ਦੇ ਚੈੱਕ ਦਿੱਤੇ ਗਏ।

ਇਹ ਵੀ ਪੜ੍ਹੋ ਬਠਿੰਡਾ ’ਚ ਆਪ ਦੀ ਸਰਗਰਮ ਮਹਿਲਾ ਆਗੂ ਸਹਿਤ ਪੁਲਿਸ ਵੱਲੋਂ ਤਿੰਨ ਜਣਿਆਂ ਵਿਰੁਧ ਪਰਚਾ ਦਰਜ਼ 

ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਜਿੱਥੇ ਪੰਜਾਬ ਅਤੇ ਬਠਿੰਡਾ ਸ਼ਹਿਰ ਦੀ ਤਰੱਕੀ ਲਈ ਵੱਡੇ ਪ੍ਰੋਜੈਕਟ ਉਲੀਕੇ ਗਏ ਸਨ। ਬਬਲੀ ਢਿੱਲੋ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਜਿੱਥੇ ਪੰਜਾਬ ਅਤੇ ਸ਼ਹਿਰ ਬਠਿੰਡਾ ਦਾ ਚਹੁੰ-ਮੁਖੀ ਵਿਕਾਸ ਹੋਇਆ ਉੱਥੇ ਹੀ ਹੁਣ ਵੀ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸ਼ਹਿਰ ਦੇ ਵਿਕਾਸ ਲਈ ਯਤਨਸ਼ੀਲ ਹਨ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਵਿਕਾਸ ਕਾਰਜਾਂ ਲਈ ਲਗਾਤਾਰ ਲੱਖਾਂ ਰੁਪਏ ਦੇ ਚੈੱਕ ਵੰਡੇ ਜਾ ਰਹੇ ਹਨ। ਇਸ ਮੌਕੇ ਉਹਨਾਂ ਦੇ ਨਾਲ ਕੁਲਦੀਪ ਸਿੰਘ ਨੰਬਰਦਾਰ, ਇੰਦਰਜੀਤ ਸਿੰਘ ਜੁਝਾਰ ਸਿੰਘ ਨਗਰ, ਸੋਹਨ ਲਾਲ, ਪੰਕਜ ਭਾਰਦਵਾਜ, ਸ਼ਾਮ ਸ਼ਰਮਾ ਸਮੇਤ ਚੈੱਕ ਲੈਣ ਵਾਲੀਆਂ ਸੰਸਥਾਵਾਂ ਦੇ ਮੈਂਬਰ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ