Home Blog Page 789

ਬਠਿੰਡਾ ’ਚ ਆਪ ਦੀ ਸਰਗਰਮ ਮਹਿਲਾ ਆਗੂ ਸਹਿਤ ਪੁਲਿਸ ਵੱਲੋਂ ਤਿੰਨ ਜਣਿਆਂ ਵਿਰੁਧ ਪਰਚਾ ਦਰਜ਼

0

Bathinda News: ਬਠਿੰਡਾ ਦੇ ਥਾਣਾ ਸਿਵਲ ਲਾਈਨ ਦੀ ਪੁਲਿਸ ਵੱਲੋਂ ਆਮ ਆਦਮੀ ਪਾਰਟੀ ਦੀ ਸਰਗਰਮ ਮਹਿਲਾ ਆਗੂ ਤੇ ਪਿੰਡ ਕਾਲਝਰਾਣੀ ਦੀ ਸਰਪੰਚ ਸਤਵੀਰ ਕੌਰ ਅਤੇ ਉਸਦੇ ਪੁੱਤਰ ਸਹਿਤ ਤਿੰਨ ਜਣਿਆਂ ਵਿਰੁਧ ਪਰਚਾ ਦਰਜ਼ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਇਹ ਕਾਰਵਾਈ ਉਕਤ ਮਹਿਲਾ ਸਰਪੰਚ ਦੇ ਪਿੰਡ ਦੇ ਹੀ ਇੱਕ ਨੌਜਵਾਨ ਦੀ ਸਿਕਾਇਤ ’ਤੇ ਹੋਈ ਹੈ, ਜਿਸਨੇ ਕੁੱਝ ਦਿਨ ਪਹਿਲਾਂ ਆਤਮਹੱਤਿਆ ਕਰਨ ਦੀ ਕੋਸਿਸ਼ ਕੀਤੀ ਸੀ।

ਇਹ ਵੀ ਪੜ੍ਹੋ ਬਠਿੰਡਾ ਪੁਲਿਸ ਵਿਚ ਥੋਕ ’ਚ ਤਬਾਦਲੇ; ਇੰਸਪੈਕਟਰ ਤੋਂ ਲੈ ਕੇ ਕਾਂਸਟੇਬਲ ਤੱਕ ਹੋਈਆਂ 355 ਬਦਲੀਆਂ

ਥਾਣਾ ਸਿਵਲ ਲਾਈਨ ਦੇ ਮੁਖੀ ਇੰਸਪੈਕਟਰ ਹਰਜੌਤ ਸਿੰਘ ਨੇ ਇਸਦੀ ਪੁਸ਼ਟੀ ਕਰਦਿਆਂ ਦਸਿਆ ਕਿ, ‘‘ ਪੀੜਤ ਗੁਰਦੀਪ ਸਿੰਘ ਪੁੱਤਰ ਅਜਮੇਰ ਸਿੰਘ ਵਾਸੀ ਕਾਲਝਰਾਣੀ ਦੀ ਸਿਕਾਇਤ ਉਪਰ ਸਰਪੰਚ ਸਤਵੀਰ ਕੌਰ, ਉਸਦੇ ਪੁੱਤਰ ਉਕਾਰ ਸਿੰਘ ਅਤੇ ਉਸਦੇ ਦੋਸਤ ਤਰਨਵੀਰ ਸਿੰਘ ਸਾਰੇ ਵਾਸੀ ਕਾਲਝਰਾਣੀ ਵਿਰੁਧ ਬੀਐਨਐਸ ਦੀ ਧਾਰਾ 108 ਅਤੇ 56 ਤਹਿਤ ਮੁਕੱਦਮਾ ਨੰਬਰ 83 ਦਰਜ਼ ਕੀਤਾ ਗਿਆ ਹੈ। ’’

ਇਹ ਵੀ ਪੜ੍ਹੋ Pahalgam Terrorist attack; ਪਾਕਿਤਸਾਨੀਆਂ ਲਈ ਵਾਪਸ ਪਰਤਣ ਲਈ ਅੱਜ ਆਖ਼ਰੀ ਦਿਨ!

ਸੂਚਨਾ ਮੁਤਾਬਕ ਮੁਦਈ ਦੀ ਸਰਪੰਚ ਦੇ ਪੁੱਤਰ ਅਤੇ ਉਸਦੇ ਦੋਸਤ ਨੇ ਕੁੱਝ ਦਿਨ ਪਹਿਲਾਂ ਕੁੱਟਮਾਰ ਕੀਤੀ ਸੀ ਅਤੇ ਸਰਪੰਚ ਉਪਰ ਉਕਤ ਨੌਜਵਾਨ ’ਤੇ ਧਮਕੀਆਂ ਦੇਣ ਦੇ ਦੋਸ਼ ਲੱਗੇ ਹਨ। ਪਤਾ ਲੱਗਿਆ ਹੈ ਕਿ ਮੁੰਡਿਆਂ ਦੀ ਆਪਸ ਵਿਚ ਕਿਸੇ ਗਲ ਨੂੰ ਲੈ ਕੇ ਲੜਾਈ ਹੋਈ ਸੀ। ਜਿਸਤੋਂ ਬਾਅਦ ਗੁਰਦੀਪ ਸਿੰਘ ਨੇ ਬਠਿੰਡਾ ਦੇ ਭੱਟੀ ਰੋਡ ’ਤੇ ਸਥਿਤ ਆਪਣੇ ਭਰਾ ਦੇ ਸੈਲੂਨ ਦੀ ਛੱਤ ਤੋਂ ਹੇਠਾਂ ਛਾਲ ਮਾਰ ਦਿੱਤੀ ਸੀ।

ਇਹ ਵੀ ਪੜ੍ਹੋ ਪੰਜਾਬ ਵਿਜੀਲੈਂਸ ਵਿਭਾਗ ’ਚ ਮੁੜ ਫ਼ੇਰਬਦਲ, ਏਆਈਜੀ ਤੇ ਐਸਐਸਪੀ ਸਹਿਤ ਤਿੰਨ ਬਦਲੇ

ਪ੍ਰੰਤੂ ਉਹ ਹਾਈਵੋਲਟੇਜ਼ ਤਾਰਾਂ ਦੀ ਚਪੇਟ ਵਿਚ ਆਉਣ ਕਾਰਨ ਝੁਲਸ ਗਿਆ, ਜਿਸਦੇ ਚੱਲਦੇ ਹੁਣ ਉਸਦਾ ਹਸਪਤਾਲ ਵਿਚ ਇਲਾਜ਼ ਚੱਲ ਰਿਹਾ। ਦਸਣਾ ਬਣਦਾ ਹੈ ਕਿ ਪੁਲਿਸ ਵੱਲੋਂ ਨਾਮਜਦ ਕੀਤੀ ਗਈ ਸਤਵੀਰ ਕੌਰ ਆਮ ਆਦਮੀ ਪਾਰਟੀ ਦੇ ਮੁਢਲੇ ਮੈਂਬਰਾਂ ਵਿਚੋਂ ਸ਼ਾਮਲ ਹੈ ਤੇ ਉਹ ਜ਼ਿਲ੍ਹਾ ਮਹਿਲਾ ਵਿੰਗ ਦੀ ਪ੍ਰਧਾਨ ਵੀ ਰਹਿ ਚੁੱਕੀ ਹੈ। ਪ੍ਰੰਤੂ ਉਸਦੇ ਵਿਰੁਧ ਪਰਚਾ ਦਰਜ਼ ਹੋਣ ਦੀ ਕਾਰਵਾਈ ਨੂੰ ਲੈ ਕੇ ਆਪ ਦੀ ਜ਼ਿਲ੍ਹਾ ਬਠਿੰਡਾ ਦੀ ਲੀਡਰਸ਼ਿਪ ਅਤੇ ਵਲੰਟੀਅਰਾਂ ਵਿਚ ਵੱਡੀ ਚਰਚਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਬਠਿੰਡਾ ਪੁਲਿਸ ਵਿਚ ਥੋਕ ’ਚ ਤਬਾਦਲੇ; ਇੰਸਪੈਕਟਰ ਤੋਂ ਲੈ ਕੇ ਕਾਂਸਟੇਬਲ ਤੱਕ ਹੋਈਆਂ 355 ਬਦਲੀਆਂ

0

Bathinda News: ਜ਼ਿਲ੍ਹਾ ਪੁਲਿਸ ਵਿਚ ਹੇਠਲੇ ਪੱਧਰ ’ਤੇ ਵੱਡਾ ਫ਼ੇਰਬਦਲ ਕਰਦਿਆਂ ਐਸਐਸਪੀ ਵੱਲੋਂ ਇੰਸਪੈਕਟਰ ਤੋਂ ਲੈ ਕੇ ਕਾਂਸਟੇਬਲ ਤੱਕ 355 ਬਦਲੀਆਂ ਕੀਤੀਆਂ ਹਨ। ਹਾਲਾਂਕਿ ਉਚ ਪੁਲਿਸ ਅਧਿਕਾਰੀਆਂ ਨੇ ਇਸਨੂੰ ਰੁਟੀਨ ਦੀਆਂ ਬਦਲੀਆਂ ਦੱਸੀਆਂ ਹਨ ਪ੍ਰੰਤੂ ਚਰਚਾ ਮੁਤਾਬਕ ਇੰਨ੍ਹਾਂ ਬਦਲੀਆਂ ਵਿਚ ਜਿਆਦਾਤਰ ਲੰਮੇ ਸਮੇਂ ਤੋਂ ਇੱਕ ਥਾਂ ਟਿਕੇ ਕਰਮਚਾਰੀਆਂ ਅਤੇ ਕੁੱਝ ਇੱਕ ਨੂੰ ਸਿਕਾਇਤਾਂ ਦੇ ਆਧਾਰ ’ਤੇ ਵੀ ਬਦਲਿਆਂ ਗਿਆ ਹੈ। ਇਸਤੋਂ ਇਲਾਵਾ ਇਹ ਵੀ ਪਤਾ ਚੱਲਿਆ ਹੈ ਕਿ ਜ਼ਿਲ੍ਹੇ ਵਿਚ ਪੁਲਿਸ ਕਰਮਚਾਰੀਆਂ ਦੀ ਤਾਦਾਦ ਨੂੰ ਵੀ ਆਡਿਟ ਕਰਨ ਦੀ ਕੋਸ਼ਿਸ ਕੀਤੀ ਗਈ ਹੈ ਤਾਂ ਕਿ ਜਿੱਥੇ ਜਿਆਦਾ ਜਰੂਰਤ ਹੈ, ਉਥੇ ਮੁਲਾਜਮਾਂ ਦੀ ਗਿਣਤੀ ਵਧਾਈ ਜਾ ਸਕੇ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਕਰੇਗੀ 2 ਹਜ਼ਾਰ ਪੀ.ਟੀ.ਆਈ. ਅਧਿਆਪਕਾਂ ਦੀ ਭਰਤੀ: ਹਰਜੋਤ ਬੈਂਸ

ਬਦਲੇ ਗਏ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਲਿਸਟ ਹੇਠਾਂ ਨੱਥੀ ਹੈ।

Police Transfers List

ਬਦਲੇ ਗਏ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਲਿਸਟ ਦੇਖਣ ਲਈ ਇਸ ਲਿੰਕ ਉਪਰ ਕਲਿੱਕ ਕਰੋ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਪੰਜਾਬ ਵਿਜੀਲੈਂਸ ਵਿਭਾਗ ’ਚ ਮੁੜ ਫ਼ੇਰਬਦਲ, ਏਆਈਜੀ ਤੇ ਐਸਐਸਪੀ ਸਹਿਤ ਤਿੰਨ ਬਦਲੇ

0

Chandigarh News: ਪਿਛਲੇ ਕਰੀਬ ਦੋ-ਢਾਈ ਮਹੀਨਿਆਂ ਤੋਂ ਮੁਅੱਤਲੀਆਂ ਤੇ ਬਦਲੀਆਂ ਨੂੰ ਲੈ ਕੇ ਚਰਚਾ ਵਿਚ ਚੱਲੇ ਆ ਰਹੇ ਪੰਜਾਬ ਵਿਜੀਲੈਂਸ ਵਿਭਾਗ ਵਿਚ ਹੁਣ ਮੁੜ ਤਬਾਦਲੇ ਹੋਏ ਹਨ। 25 ਅਪ੍ਰੈਲ ਨੂੰ ਮੁਅੱਤਲ ਕੀਤੇ ਗਏ ਪੰਜਾਬ ਵਿਜੀਲੈਂਸ ਬਿਊਰੋ ਦੀ ਥਾਂ ਬੇਸ਼ੱਕ ਉਸੇ ਦਿਨ ਹੀ ਏਡੀਜੀਪੀ ਪ੍ਰਵੀਨ ਕੁਮਾਰ ਸਿਨਹਾ ਨੂੰ ਨਵਾਂ ਚੀਫ਼ ਲਗਾ ਦਿੱਤਾ ਸੀ ਪ੍ਰੰਤੂ ਸੁਰਿੰਦਰਪਾਲ ਸਿੰਘ ਪਰਮਾਰ ਦੇ ਨਾਲ ਮੁਅੱਤਲ ਕੀਤੇ ਗਏ ਏਆਈਜੀ ਅਤੇ ਐਸਐਸਪੀ ਦੀ ਥਾਂ ਹੁਣ ਨਵੇਂ ਅਧਿਕਾਰੀ ਲਗਾਏ ਗਏ ਹਨ।

ਇਹ ਵੀ ਪੜ੍ਹੋ Pahalgam Terrorist attack; ਪਾਕਿਤਸਾਨੀਆਂ ਲਈ ਵਾਪਸ ਪਰਤਣ ਲਈ ਅੱਜ ਆਖ਼ਰੀ ਦਿਨ!

ਬਦਲੇ ਗਏ ਇੰਨ੍ਹਾਂ ਅਧਿਕਾਰੀਆਂ ਦੀ ਲਿਸਟ ਹੇਠਾਂ ਨੱਥੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

Pahalgam Terrorist attack; ਪਾਕਿਤਸਾਨੀਆਂ ਲਈ ਵਾਪਸ ਪਰਤਣ ਲਈ ਅੱਜ ਆਖ਼ਰੀ ਦਿਨ!

Atari Border: Pahalgam Terrorist attack;ਜੰਮੂ ਕਸ਼ਮੀਰ ਦੇ ਪਹਿਲਗਾਮ ਦੀ ਬੇਸਰਨ ਘਾਟੀ ’ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੈਦਾ ਹੋਏ ਤਨਾਅ ਦੇ ਚੱਲਦਿਆਂ ਭਾਰਤ ’ਚ ਰਹਿ ਰਹੇ ਪਾਕਿਸਤਾਨੀਆਂ ਲਈ ਆਪਣੇ ਦੇਸ਼ ਵਾਪਸ ਪਰਤਣ ਲਈ ਅੱਜ ਆਖ਼ਰੀ ਦਿਨ ਹੈ।

ਹਾਲਾਂਕਿ ਪਿਛਲੇ ਤਿੰਨ ਦਿਨਾਂ ਤੋਂ ਹੀ ਵੱਡੀ ਗਿਣਤੀ ਵਿਚ ਲੋਕ ਪਾਕਿਸਤਾਨ ਵਾਪਸ ਪਰਤ ਰਹੇ ਹਨ ਤੇ ਉਧਰੋ ਵੀ ਵਾਪਸ ਆ ਰਹੇ ਹਨ ਪ੍ਰੰਤੂ ਕੀਤੀ ਜਾ ਰਹੀ ਸਖ਼ਤੀ ਦੇ ਚੱਲਦਿਆਂ ਹੇਠਲੇ ਪੱਧਰ ’ਤੇ ਪਾਕਿਸਤਾਨੀਆਂ ਨੂੰ ਲੱਭ ਕੇ ਐਤਵਾਰ ਸ਼ਾਮ ਤੱਕ ਵਾਪਸ ਭੇਜਣ ਲਈ ਹਿਦਾਇਤਾਂ ਦਿੱਤੀਆਂ ਗਈਆਂ ਹਨ। ਉਂਝ ਮੈਡੀਕਲ ਵੀਜ਼ੇ ’ਤੇ ਭਾਰਤ ’ਚ ਆਪਣਾ ਇਲਾਜ਼ ਕਰਵਾਉਣ ਲਈ ਆਏ ਪਾਕਿਸਤਾਨੀਆਂ ਲਈ ਇਹ ਮਿਆਦ 29 ਅਪ੍ਰੈਲ ਤੱਕ ਹੈ।

ਇਹ ਵੀ ਪੜ੍ਹੋ ਮੰਤਰੀ ਧਾਲੀਵਾਲ ਨੇ ਪੀੜਤ ਐਨਆਰਆਈ ਪਰਿਵਾਰ ਨਾਲ ਕੀਤੀ ਮੁਲਾਕਾਤ, ਇਨਸਾਫ਼ ਦਾ ਦਿੱਤਾ ਭਰੋਸਾ

ਜਿਕਰਯੋਗ ਹੈ ਕਿ ਪਹਿਲਗਾਮ ਹਮਲੇ ਤੋਂ ਬਾਅਦ ਦੇਸ ਅੰਦਰ ਪੈਦਾ ਹੋਏ ਰੋਸ਼ ਅਤੇ ਭਾਰਤ ਤੇ ਪਾਕਿਸਤਾਨ ’ਚ ਵਧੇ ਤਨਾਅ ਦੇ ਚੱਲਦਿਆਂ ਕੇਂਦਰ ਸਰਕਾਰ ਵੱਲੋਂ ਸਭ ਤੋਂ ਪਹਿਲਾਂ ਪਾਕਿਸਤਾਨੀਆਂ ਨੂੰ ਭਾਰਤ ਛੱਡਣ ਲਈ 48 ਘੰਟਿਆਂ ਦਾ ਸਮਾਂ ਦਿੱਤਾ ਗਿਆ ਸੀ।

ਹਾਲਾਂਕਿ ਇਹ ਮਿਆਦ ਬਾਅਦ ਵਿਚ ਵਧਾ ਕੇ 27 ਅਪ੍ਰੈਲ ਤੱਕ ਕਰ ਦਿੱਤੀ ਸੀ, ਜੋਕਿ ਅੱੱਜ ਸ਼ਾਮ ਨੂੰ ਸਮਾਪਤ ਹੋ ਰਹੀ ਹੈ। ਉਧਰ ਪਾਕਿਸਤਾਨ ਵੱਲੋਂ ਵੀ ਇਕੱਲੇ ਧਾਰਮਿਕ ਯਾਤਰਾ ’ਤੇ ਆਏ ਛੱਡ ਸਾਰੇ ਭਾਰਤੀਆਂ ਦਾ ਵੀਜ਼ਾ ਰੱਦ ਕਰਕੇ ਉਨ੍ਹਾਂ ਨੂੰ ਵਾਪਸ ਭੇਜਣ ਦੇ ਹੁਕਮ ਜਾਰੀ ਕੀਤੇ ਸਨ, ਜਿਸ ਕਾਰਨ ਦੋਨਾਂ ਦੇਸ਼ਾਂ ਵਿਚ ਅਫ਼ਰਾਂ-ਤਫ਼ਰੀ ਵਾਲਾ ਮਾਹੌਲ ਹੈ।

ਇਹ ਵੀ ਪੜ੍ਹੋ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੀਤੀ ਬੀਐਸਐਫ ਜਵਾਨਾਂ ਨਾਲ ਮੁਲਾਕਾਤ,ਪਹਿਲਗਾਮ ਹਮਲੇ ਮਗਰੋਂ ਹਰ ਪ੍ਰਕਾਰ ਦੀ ਮਦਦ ਦਾ ਭਰੋਸਾ

ਵੱਡੀ ਗੱਲ ਇਹ ਵੀ ਹੈ ਕਿ ਭਾਰਤ ਅਤੇ ਪਾਕਿਸਤਾਨ ਵਿਚ ਵਿਆਹੀਆਂ ਲੜਕੀਆਂ ਲਈ ਇਹ ਹੁਕਮ ਵੱਡੀ ਮੁਸੀਬਤ ਬਣੇ ਹੋਏ ਹਨ ਕਿਉਂਕਿ ਕਈ ਭਾਰਤੀ ਲੜਕੀਆਂ ਨੂੰ ਵਿਆਹ ਦੇ ਬਾਵਜੂਦ ਪਾਕਿਸਤਾਨ ਦੀ ਨਾਗਰਿਕਤਾ ਨਹੀਂ ਮਿਲੀ ਹੋਈ ਹੈ, ਜਿਸ ਕਾਰਨ ਉਹ ਆਪਣੇ ਬੱਚਿਆਂ ਕੋਲ ਨਹੀਂ ਜਾ ਰਹੀਆਂ।

ਦੂਜੇ ਪਾਸੇ ਭਾਰਤੀ ਪੰਜਾਬ ਵਿਚ ਵਿਆਹੀਆਂ ਪਾਕਿਤਸਾਨੀਆਂ ਕੁੜੀਆਂ ਲਈ ਵੀ ਮੁਸੀਬਤ ਖੜੀ ਹੋਈ ਹੈ, ਕਿਉਂਕਿ ਉਹ ਆਪਣਾ ਸਹੁਰਾ ਘਰ ਛੱਡ ਕੇ ਵਾਪਸ ਪਾਕਿਸਤਾਨ ਨਹੀਂ ਜਾਣਾ ਚਾਹੁੰਦੀਆਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

DAV COLLEGE ਦੇ ਵਿਦਿਆਰਥੀਆਂ ਦੀ ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਾਪਤੀ

0

Bathinda News:DAV COLLEGE ਬਠਿੰਡਾ ਬਹੁਤ ਮਾਣ ਮਹਿਸੂਸ ਕਰਦਾ ਹੈ ਕਿ ਬੀ.ਐਸ.ਸੀ. (ਮੈਡੀਕਲ) ਸਮੈਸਟਰ ਛੇਵਾਂ ਦੀਆਂ ਪ੍ਰੀਖਿਆਵਾਂ ਦੇ ਨਤੀਜੇ ਜਾਰੀ ਕੀਤੇ ਗਏ ਹਨ, ਜਿਹੜੇ ਵਿਦਿਆਰਥੀਆਂ ਵਿੱਚ ਅਕਾਦਮਿਕ ਉੱਤਮਤਾ ਦੇ ਇੱਕ ਅਸਾਧਾਰਨ ਪੱਧਰ ਨੂੰ ਦਰਸਾਉਂਦੇ ਹਨ। ਹਾਲ ਹੀ ਵਿੱਚ ਐਲਾਨੇ ਗਏ ਨਤੀਜੇ ਇੱਕ ਸ਼ਾਨਦਾਰ ਪ੍ਰਦਰਸ਼ਨ ਨੂੰ ਦਰਸਾਉਂਦੇ ਹਨ, ਜਿਸ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਉੱਚ ਸਨਮਾਨ ਅਤੇ ਵਿਸ਼ੇਸ਼ਤਾ ਪ੍ਰਾਪਤ ਕੀਤੀ ਹੈ।ਪੂਰੇ ਸਮੈਸਟਰ ਦੌਰਾਨ ਵਿਦਿਆਰਥੀਆਂ ਦੁਆਰਾ ਦਿਖਾਈ ਗਈ ਸਮਰਪਣ ਅਤੇ ਸਖ਼ਤ ਮਿਹਨਤ ਸਪੱਸ਼ਟ ਤੌਰ ‘ਤੇ ਰੰਗ ਲਿਆਈ ਹੈ। ਮਨਪ੍ਰੀਤ ਕੌਰ ਨੇ ਪਹਿਲਾ ਸਥਾਨ, ਅੰਜਲੀ ਕੁਮਾਰੀ ਨੇ ਦੂਜਾ ਅਤੇ ਮਹਿਕਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ।

ਇਹ ਵੀ ਪੜ੍ਹੋ  Police encounter case; ਮ੍ਰਿਤਕ ਨੌਜਵਾਨ ਦੇ ਮਾਪਿਆਂ ਵੱਲੋਂ ਅਦਾਲਤ ਦਾ ਦਰਵਾਜ਼ਾ ਖੜਕਾਉਣ ਦਾ ਐਲਾਨ

ਕਾਲਜ ਦੇ ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਜ਼ਿਕਰ ਕੀਤਾ, “ਇਹ ਸ਼ਾਨਦਾਰ ਪ੍ਰਦਰਸ਼ਨ ਇੱਕ ਸਮੂਹਿਕ ਪ੍ਰਾਪਤੀ ਹੈ, ਜੋ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਮਾਰਗਦਰਸ਼ਨ ਅਤੇ ਸਲਾਹ ਪ੍ਰਦਾਨ ਕਰਨ ਵਾਲੇ ਫੈਕਲਟੀ ਮੈਂਬਰਾਂ ਦੇ ਸਮਰਪਣ ਅਤੇ ਯੂਨੀਵਰਸਿਟੀ ਦੁਆਰਾ ਉਤਸ਼ਾਹਿਤ ਕੀਤੇ ਗਏ ਸਹਾਇਕ ਅਕਾਦਮਿਕ ਵਾਤਾਵਰਣ ਨੂੰ ਦਰਸਾਉਂਦੀ ਹੈ।” ਉਨ੍ਹਾਂ ਵਿਗਿਆਨ ਵਿਭਾਗ ਦੇ ਫੈਕਲਟੀ ਦੇ ਯਤਨਾਂ ਦੀ ਸ਼ਲਾਘਾ ਕੀਤੀ। ਇਹ ਬੇਮਿਸਾਲ ਨਤੀਜੇ ਨਾ ਸਿਰਫ਼ ਵਿਅਕਤੀਗਤ ਵਿਦਿਆਰਥੀਆਂ ਨੂੰ ਸਨਮਾਨ ਦਿੰਦੇ ਹਨ ਬਲਕਿ ਖੇਤਰ ਵਿੱਚ ਡੀਏਵੀ ਕਾਲਜ ਦੀ ਅਕਾਦਮਿਕ ਸ਼ਾਖ਼ ਨੂੰ ਵੀ ਉੱਚਾ ਕਰਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਦਿਵਿਆਂਗਜਨਾਂ ਲਈ ਨਿਰਧਾਰਤ ਰੋਸਟਰ ਦੀ ਪਾਲਣਾ ਯਕੀਨੀ ਬਣਾਉਣ ਲਈ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਖ਼ਤ ਹਦਾਇਤਾਂ ਜਾਰੀ

0

Chandigarh News:ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਪੰਜਾਬ ਭਰ ਦੇ ਸਰਕਾਰੀ ਦਫ਼ਤਰਾਂ, ਸੰਸਥਾਵਾਂ ਅਤੇ ਯੂਨੀਵਰਸਿਟੀਆਂ ਵਿੱਚ ਦਿਵਿਆਂਗਜਨਾਂ ਲਈ ਨਿਰਧਾਰਤ ਰੋਸਟਰ ਦੀ ਪਾਲਣਾ ਸੁਨਿਸ਼ਚਿਤ ਕਰਨ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ।ਪੰਜਾਬ ਭਵਨ ਵਿਖੇ ਹੋਈ ਇੱਕ ਉੱਚ ਪੱਧਰੀ ਮੀਟਿੰਗ ਦੌਰਾਨ ਸਮਾਜਿਕ ਸੁਰੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਦਿਵਿਆਂਗਜਨਾਂ ਦੀਆਂ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਦਿਆਂ ਡਾ. ਬਲਜੀਤ ਕੌਰ ਨੇ ਉਨ੍ਹਾਂ ਦੀਆਂ ਚਿੰਤਾਵਾਂ ਅਤੇ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ। ਯੂਨੀਅਨਾਂ ਵੱਲੋਂ ਦੱਸਿਆ ਗਿਆ ਕਿ ਕਈ ਵਿਭਾਗ ਤਰੱਕੀਆਂ ‘ਚ ਦਿਵਿਆਂਗਜਨਾਂ ਦੇ ਰੋਸਟਰ ਪੁਆਇੰਟ ਨੂੰ ਸਹੀ ਢੰਗ ਨਾਲ ਲਾਗੂ ਨਹੀਂ ਕਰ ਰਹੇ।

ਇਹ ਵੀ ਪੜ੍ਹੋ  ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੀਤੀ ਬੀਐਸਐਫ ਜਵਾਨਾਂ ਨਾਲ ਮੁਲਾਕਾਤ,ਪਹਿਲਗਾਮ ਹਮਲੇ ਮਗਰੋਂ ਹਰ ਪ੍ਰਕਾਰ ਦੀ ਮਦਦ ਦਾ ਭਰੋਸਾ

ਖ਼ਾਸ ਕਰਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ਵੀ ਇਹ ਉਲੰਘਣਾ ਹੋ ਰਹੀ ਹੈ।ਇਸ ਗੱਲ ਦਾ ਉੱਚ ਪੱਧਰ ‘ਤੇ ਗੰਭੀਰ ਨੋਟਿਸ ਲੈਂਦਿਆਂ, ਕੈਬਨਿਟ ਮੰਤਰੀ ਨੇ ਮੀਟਿੰਗ ‘ਚ ਹਾਜ਼ਰ ਯੂਨੀਵਰਸਿਟੀ ਪ੍ਰਸ਼ਾਸਨ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਤੁਰੰਤ ਆਪਣੇ ਰਿਕਾਰਡ ਦੀ ਜਾਂਚ ਕਰਵਾਈ ਜਾਵੇ ਅਤੇ ਦਿਵਿਆਂਗਜਨਾਂ ਨੂੰ ਉਨ੍ਹਾਂ ਦੇ ਕੋਟੇ ਅਨੁਸਾਰ ਤਰੱਕੀਆਂ ਦੇਣੀਆਂ ਯਕੀਨੀ ਬਣਾਈਆਂ ਜਾਣ।ਡਾ. ਬਲਜੀਤ ਕੌਰ ਨੇ ਸਖ਼ਤ ਸ਼ਬਦਾਂ ‘ਚ ਚੇਤਾਵਨੀ ਦਿੱਤੀ ਕਿ ਦਿਵਿਆਂਗ ਭਰਾਵਾਂ-ਭੈਣਾਂ ਦੇ ਹੱਕਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਅਧਿਕਾਰੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗਜਨਾਂ ਦੇ ਹੱਕਾਂ ਦੀ ਪੂਰੀ ਰਾਖੀ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ  ਨਾਗਰਿਕਾਂ ਅਤੇ ਕਿਸਾਨਾਂ ਨੂੰ ਨਿਰਵਿਘਨ 24×7 ਬਿਜਲੀ ਸਪਲਾਈ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼੍ਰੀ ਗੁਰੂ ਅਮਰਦਾਸ ਥਰਮਲ ਪਲਾਂਟ ਵਾਧੂ ਬਿਜਲੀ ਪੈਦਾ ਕਰਨ ਲਈ ਤਿਆਰ

ਇਸ ਦੌਰਾਨ ਮੰਤਰੀ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹੁਕਮ ਦਿੱਤੇ ਕਿ ਸਾਰੇ ਰੋਸਟਰਾਂ ਦੀ ਤੁਰੰਤ ਜਾਂਚ ਕਰਕੇ ਜਿੱਥੇ-ਜਿੱਥੇ ਉਲੰਘਣਾ ਹੋਈ ਹੋਵੇ, ਉੱਥੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਸਿਫ਼ਾਰਸ਼ ਕੀਤੀ ਜਾਵੇ।ਕੈਬਨਿਟ ਮੰਤਰੀ ਨੇ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਵੀ ਨਿਰਦੇਸ਼ ਦਿੱਤੇ ਕਿ ਆਪਣੀ ਪੱਧਰ ‘ਤੇ ਦਿਵਿਆਂਗਜਨ ਯੂਨੀਅਨਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਤੁਰੰਤ ਹੱਲ ਕੀਤਾ ਜਾਵੇ ਅਤੇ ਇਸ ਬਾਰੇ ਰਿਪੋਰਟ ਜਲਦ ਤੋਂ ਜਲਦ ਸਮਾਜਿਕ ਸੁਰੱਖਿਆ ਵਿਭਾਗ ਨੂੰ ਭੇਜੀ ਜਾਵੇ।ਇਸ ਮੌਕੇ ਮੀਟਿੰਗ ਵਿੱਚ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਦੇ ਵਿਸ਼ੇਸ਼ ਮੁੱਖ ਸਕੱਤਰ ਰਾਜੀ ਪੀ.ਸ੍ਰੀਵਾਸਤਵਾ, ਡਾਇਰੈਕਟਰ ਸ਼ੇਨਾ ਅਗਰਵਾਲ, ਵਿਸ਼ੇਸ਼ ਸਕੱਤਰ ਵਿੰਮੀ ਭੂਲਰ, ਵਿਭਾਗ ਦੇ ਡਿਪਟੀ ਡਾਇਰੈਕਟਰ ਤੋ ਇਲਾਵਾ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪ੍ਰਤੀਨਿੱਧੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਮੰਤਰੀ ਧਾਲੀਵਾਲ ਨੇ ਪੀੜਤ ਐਨਆਰਆਈ ਪਰਿਵਾਰ ਨਾਲ ਕੀਤੀ ਮੁਲਾਕਾਤ, ਇਨਸਾਫ਼ ਦਾ ਦਿੱਤਾ ਭਰੋਸਾ

0

ਪੀੜਤ ਪਰਿਵਾਰ ਨੂੰ ਕਿਹਾ – ਘਬਰਾਓ ਨਾ, ਸਰਕਾਰ ਤੁਹਾਡੇ ਨਾਲ ਖੜ੍ਹੀ ਹੈ, ਤੁਹਾਡੀ ਰੱਖਿਆ ਕਰਨਾ ਸਾਡੀ ਜ਼ਿੰਮੇਵਾਰੀ
Amritsar News:ਅੰਮ੍ਰਿਤਸਰ ਵਿੱਚ ਇੱਕ ਐਨਆਰਆਈ ਪਰਿਵਾਰ ਦੇ ਘਰ ‘ਤੇ ਗੋਲ਼ੀਬਾਰੀ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਪੂਰੀ ਤਰ੍ਹਾਂ ਸਖ਼ਤ ਦਿਖਾਈ ਦੇ ਰਹੀ ਹੈ। ਸ਼ਨੀਵਾਰ ਨੂੰ ਸਰਕਾਰ ਦੇ ਐਨਆਰਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਇਨਸਾਫ਼ ਦਾ ਭਰੋਸਾ ਦਿੱਤਾ।ਧਾਲੀਵਾਲ ਨੇ ਕਿਹਾ ਕਿ ਸਰਕਾਰ ਇਸ ਘਟਨਾ ਦੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰੇਗੀ ਅਤੇ ਇਸ ਮਾਮਲੇ ਵਿੱਚ ਜਾਣਬੁੱਝ ਕੇ ਕੀਤੀ ਗਈ ਲਾਪਰਵਾਹੀ ਲਈ ਸਥਾਨਕ ਐਸਐਚਓ ਵਿਰੁੱਧ ਵੀ ਕਾਰਵਾਈ ਕਰੇਗੀ।

ਇਹ ਵੀ ਪੜ੍ਹੋ  ਧਰਮਕੋਟ ਦੇ ਪਿੰਡ ਦੌਲੇਵਾਲਾ ਵਿਖੇ ਸਰਕਾਰੀ ਜ਼ਮੀਨ ‘ਤੇ ਨਾਜਾਇਜ਼ ਕਬਜਾ ਕਰਕੇ ਬਣਾਏ ਨਸ਼ਾ ਤਸਕਰਾਂ ਦੇ ਘਰਾਂ ‘ਤੇ ਚੱਲਿਆ ਪੀਲਾ ਪੰਜਾ

ਉਨ੍ਹਾਂ ਕਿਹਾ ਕਿ ਜਿਵੇਂ ਹੀ ਮੈਨੂੰ ਇਸ ਘਟਨਾ ਦੀ ਜਾਣਕਾਰੀ ਮਿਲੀ, ਮੈਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਤੁਰੰਤ ਕਾਰਵਾਈ ਕਰਨ ਲਈ ਕਿਹਾ।ਮੰਤਰੀ ਧਾਲੀਵਾਲ ਨੇ ਪੀੜਤ ਨੂੰ ਹੌਸਲਾ ਦਿੱਤਾ ਅਤੇ ਕਿਹਾ ਕਿ ਘਬਰਾਉਣ ਦੀ ਬਿਲਕੁਲ ਵੀ ਲੋੜ ਨਹੀਂ ਹੈ। ਪੰਜਾਬ ਸਰਕਾਰ ਤੁਹਾਡੇ ਨਾਲ ਖੜ੍ਹੀ ਹੈ। ਤੁਹਾਡੀ ਸੁਰੱਖਿਆ ਸਾਡੀ ਜ਼ਿੰਮੇਵਾਰੀ ਹੈ ਅਤੇ ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਅਸੀਂ ਤੁਹਾਨੂੰ ਕੋਈ ਨੁਕਸਾਨ ਨਹੀਂ ਹੋਣ ਦੇਵਾਂਗੇ।ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦੀ ਤਲਾਸ਼ ਜਾਰੀ ਹੈ। ਜਲਦੀ ਹੀ ਇਨ੍ਹਾਂ ਸਾਰਿਆਂ ਵਿਰੁੱਧ ਐਫਆਈਆਰ ਦਰਜ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਕਰੇਗੀ 2 ਹਜ਼ਾਰ ਪੀ.ਟੀ.ਆਈ. ਅਧਿਆਪਕਾਂ ਦੀ ਭਰਤੀ: ਹਰਜੋਤ ਬੈਂਸ

ਧਾਲੀਵਾਲ ਨੇ ਕਿਹਾ ਕਿ ਸਾਡੀ ਸਰਕਾਰ ਪੰਜਾਬ ਦੇ ਸਾਰੇ ਪ੍ਰਵਾਸੀ ਭਾਰਤੀਆਂ ਦੀ ਸੁਰੱਖਿਆ ਲਈ ਵਚਨਬੱਧ ਹੈ। ਸਰਕਾਰ ਰਾਜ ਤੋਂ ਬਾਹਰ ਰਹਿਣ ਵਾਲੇ ਸਾਰੇ ਲੋਕਾਂ ਦੀ ਜਾਇਦਾਦ ਅਤੇ ਪਰਿਵਾਰਾਂ ਦੀ ਰੱਖਿਆ ਕਰੇਗੀ। ਕਿਸੇ ਨੂੰ ਵੀ ਅਜਿਹਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਸਾਡੇ ਲਈ ਸਭ ਤੋਂ ਉੱਪਰ ਹਨ। ਉਨ੍ਹਾਂ ਕਿਹਾ ਕਿ ਸਾਡੇ ਕੋਲ ਆਈਆਂ ਅਜਿਹੀਆਂ ਸਾਰੀਆਂ ਸ਼ਿਕਾਇਤਾਂ ‘ਤੇ ਕਾਰਵਾਈ ਕੀਤੀ ਗਈ ਹੈ। ਜਿਵੇਂ ਹੀ ਮੈਨੂੰ ਇਸ ਘਟਨਾ ਦੀ ਜਾਣਕਾਰੀ ਮਿਲੀ, ਮੈਂ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ। ਇਸ ਮਾਮਲੇ ਦੀ ਜਾਂਚ ਲਈ ਕਈ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਸਾਰੇ ਮੁਲਜ਼ਮ ਜਲਦੀ ਹੀ ਫੜੇ ਜਾਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪੰਜਾਬ ਸਰਕਾਰ ਪੰਜਾਬ ਦੇ ਹਰ ਕੋਨੇ ਤੋਂ ਨਸ਼ਿਆਂ ਨੂੰ ਖਤਮ ਕਰਨ ਲਈ ਵਚਨਬੱਧ: ਲਾਲਜੀਤ ਸਿੰਘ ਭੁੱਲਰ

0

Tarn Taran News:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ “ਯੁੱਧ ਨਸ਼ਿਆਂ ਵਿਰੁੱਧ” ਮਹਿੰਮ ਤਹਿਤ ਸੂਹੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਲੋਕਾਂ ਨੂੰ ਜਾਰਗੂਕ ਕਰਨ ਹਿੱਤ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਅੱਜ ਵਿਸ਼ਾਲ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਤਰਨ ਤਾਰਨ ਸ਼ਹਿਰ ਦੇ ਵੱਖ-ਵੱਖ ਸਕੂਲਾਂ ਦੇ 5000 ਤੋਂ ਵੱਧ ਵਿਦਿਆਰਥੀਆਂ, ਪ੍ਰਸ਼ਾਸਨਿਕ ਅਧਿਕਾਰੀਆਂ, ਕਰਮਚਾਰੀਆਂ ਅਤੇ ਆਮ ਲੋਕਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਇਸ ਵਿਸ਼ਾਲ ਜਾਗਰੂਕਤਾ ਰੈਲੀ ਦੀ ਅਗਵਾਈ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕੀਤੀ ਅਤੇ ਸਕੂਲੀ ਵਿਦਿਆਰਥੀਆਂ ਤੇ ਸਮੂਹ ਹਾਜ਼ਰੀਨਾਂ ਨੂੰ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਨਸ਼ਾ ਮੁਕਤੀ ਮੁਹਿੰਮ ਵਿੱਚ ਆਪਣਾ ਸਹਿਯੋਗ ਦੇਣ ਦੀ ਸਹੁੰ ਚੁਕਾਈ। ਇਸ ਮੌਕੇ ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ, ਹਲਕਾ ਵਿਧਾਇਕ ਖਡੂਰ ਸਾਹਿਬ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ, ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਆਈ. ਏ. ਐਸ. ਤੋਂ ਇਲਾਵਾ ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਗੁਰਦੇਵ ਸਿੰਘ ਲਾਖਣਾ,

ਇਹ ਵੀ ਪੜ੍ਹੋ  ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੀਤੀ ਬੀਐਸਐਫ ਜਵਾਨਾਂ ਨਾਲ ਮੁਲਾਕਾਤ,ਪਹਿਲਗਾਮ ਹਮਲੇ ਮਗਰੋਂ ਹਰ ਪ੍ਰਕਾਰ ਦੀ ਮਦਦ ਦਾ ਭਰੋਸਾ

ਜਿਲਾ ਯੋਜਨਾ ਕਮੇਟੀ ਤਰਨ ਤਰਨ ਦੇ ਚੇਅਰਮੈਨ ਸ਼੍ਰੀ ਗੁਰਵਿੰਦਰ ਸਿੰਘ ਬਹਿੜਵਾਲ, ਪੰਜਾਬ ਵਾਟਰ ਰਿਸੋਰਸ ਦੇ ਚੇਅਰਮੈਨ ਸ਼੍ਰੀ ਰਣਜੀਤ ਸਿੰਘ ਚੀਮਾ, ਵਾਈਸ ਚੇਅਰਮੈਨ ਪੰਜਾਬ ਖਾਦੀ ਬੋਰਡ ਸ੍ਰੀ ਹਰਪ੍ਰੀਤ ਸਿੰਘ ਸੰਧੂ, ਜਿਲਾ ਪ੍ਰਧਾਨ ਸ੍ਰੀਮਤੀ ਅੰਜੂ ਵਰਮਾ ਅਤੇ ਯੂਥ ਆਗੂ ਸ੍ਰੀ ਅੰਗਦ ਸਿੰਘ ਸੋਹਲ ਐਸ. ਡੀ. ਐੱਮ ਤਰਨ ਤਾਰਨ ਸ੍ਰੀ ਅਰਵਿੰਦਰ ਪਾਲ ਸਿੰਘ, ਐੱਸ. ਡੀ. ਐੱਮ. ਪੱਟੀ ਸ੍ਰੀ ਇੰਦਰਪ੍ਰੀਤ ਸਿੰਘ, ਸਹਾਇਕ ਕਮਿਸ਼ਨਰ ਜਨਰਲ ਡਾ. ਕਰਨਵੀਰ ਸਿੰਘ, ਜ਼ਿਲ੍ਹਾ ਯੂਥ ਅਫ਼ਸਰ ਜਸਲੀਨ ਕੌਰ ਅਤੇ ਜਿਲਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫਸਰ ਸ੍ਰੀ ਬਿਕਰਮਜੀਤ ਸਿੰਘ ਪੁਰੇਵਾਲ ਵੀ ਇਸ ਜਾਗਰੂਕਤਾ ਰੈਲੀ ਦਾ ਹਿੱਸਾ ਬਣੇ। ਇਹ ਵਿਸ਼ਾਲ ਰੈਲੀ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਤਰਨ ਤਾਰਨ ਤੋਂ ਸ਼ੁਰੂ ਹੋ ਕੇ ਜੰਡਿਆਲਾ ਰੋਡ, ਬੋਹੜੀ ਚੌਂਕ ਤੋਂ ਹੁੰਦੀ ਹੋਈ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਪਹੁੰਚੀ।ਇਸ ਰੈਲੀ ਦੌਰਾਨ ਸਕੂਲੀ ਵਿਦਿਆਰਥੀਆਂ ਅਤੇ ਸਮੂਹ ਭਾਗੀਦਾਰਾਂ ਨੇ ਲੋਕਾਂ ਨੂੰ ਨਸ਼ਿਆਂ ਤੋਂ ਬਚਣ ਦਾ ਸੁਨੇਹਾ ਦਿੰਦਿਆਂ ਨਸ਼ਿਆਂ ਖਿਲਾਫ਼ ਆਪਣੀ ਅਵਾਜ਼ ਬੁਲੰਦ ਕੀਤੀ ਅਤੇ ਪੰਜਾਬ ਸਰਕਾਰ ਦੀ ਨਸ਼ਾ ਮੁਕਤੀ ਮੁਹਿੰਮ ਦਾ ਸਹਿਯੋਗ ਦੇਣ ਦਾ ਪ੍ਰਣ ਲਿਆਇਸ ਮੌਕੇ ਕੈਬਨਿਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਨੇ ਜ਼ਿਲ੍ਹਾ ਵਾਸੀਆਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਉਹ ਸਾਰੇ ਆਪਣੇ ਜ਼ਿਲ੍ਹੇ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਮੁਹਿੰਮ ਵਿੱਚ ਆਪਣਾ ਸਹਿਯੋਗ ਕਰਨ।

ਇਹ ਵੀ ਪੜ੍ਹੋ  ਧਰਮਕੋਟ ਦੇ ਪਿੰਡ ਦੌਲੇਵਾਲਾ ਵਿਖੇ ਸਰਕਾਰੀ ਜ਼ਮੀਨ ‘ਤੇ ਨਾਜਾਇਜ਼ ਕਬਜਾ ਕਰਕੇ ਬਣਾਏ ਨਸ਼ਾ ਤਸਕਰਾਂ ਦੇ ਘਰਾਂ ‘ਤੇ ਚੱਲਿਆ ਪੀਲਾ ਪੰਜਾ

ਉਨ੍ਹਾਂ ਕਿਹਾ ਕਿ ਨਸ਼ਾ ਇੱਕ ਸਮਾਜਿਕ ਬੁਰਾਈ ਹੈ ਅਤੇ ਸਮਾਜ ਦੇ ਹਰੇਕ ਵਰਗ ਦਾ ਸਹਿਯੋਗ ਲੈ ਕੇ ਇਸ ਬੁਰਾਈ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾਵੇਗਾ।ਸ. ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਦ੍ਰਿੜ੍ਹ ਸੰਕਲਪ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਇਸ ਵਿਸ਼ਾਲ ਜਾਗਰੂਕਤਾ ਰੈਲੀ ਨਾਲ ਵੀ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ, ਓਥੇ ਨਸ਼ੇ ਦੀ ਦਲ-ਦਲ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢਣ ਲਈ ਉਨ੍ਹਾਂ ਦਾ ਮੁਫ਼ਤ ਇਲਾਜ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨ ਨਸ਼ੇ ਛੱਡ ਰਹੇ ਹਨ, ਉਨ੍ਹਾਂ ਦੇ ਪੁਨਰਵਾਸ ਲਈ ਵੀ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਤੰਦਰੁਸਤ ਤੇ ਖ਼ੁਸ਼ਹਾਲ ਜੀਵਨ ਨੂੰ ਚੁਣਨ।ਜ਼ਿਕਰਯੋਗ ਹੈ ਕਿ ਜ਼ਿਲ੍ਹਾ ਵਾਸੀਆਂ ਅਤੇ ਆਮ ਲੋਕਾਂ ਨੂੰ ਨਸ਼ਿਆਂ ਤੋਂ ਬਚਣ ਦਾ ਸੁਨੇਹਾ ਦਿੰਦੀ ਹੋਈ ਇਹ ਵਿਸ਼ਾਲ ਜਾਗਰੂਕਤਾ ਰੈਲੀ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਪਹੁੰਚ ਕੇ ਸਮਾਪਤ ਹੋਈ, ਜਿੱਥੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦੀ ਅਗਵਾਈ ਵਿੱਚ ਸਕੂਲੀ ਵਿਦਿਆਰਥੀਆਂ ਤੇ ਸਮੂਹ ਭਾਗੀਦਾਰਾਂ ਨੇ ਪ੍ਰਮਾਤਮਾ ਦਾ ਓਟ ਆਸਰਾ ਲੈਂਦਿਆਂ ਪੰਜਾਬ ਦੇ ਨਸ਼ਾ ਮੁਕਤ ਹੋਣ ਦੀ ਅਰਦਾਸ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਨਾਗਰਿਕਾਂ ਅਤੇ ਕਿਸਾਨਾਂ ਨੂੰ ਨਿਰਵਿਘਨ 24×7 ਬਿਜਲੀ ਸਪਲਾਈ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼੍ਰੀ ਗੁਰੂ ਅਮਰਦਾਸ ਥਰਮਲ ਪਲਾਂਟ ਵਾਧੂ ਬਿਜਲੀ ਪੈਦਾ ਕਰਨ ਲਈ ਤਿਆਰ

0

 👉ਪੰਜਾਬ ਸਰਕਾਰ 125 ਮੈਗਾਵਾਟ ਸੋਲਰ ਪਾਵਰ ਪਲਾਂਟ ਸਥਾਪਤ ਕਰੇਗੀ, : ਹਰਭਜਨ ਸਿੰਘ ਈ.ਟੀ.ਓ.
Tarn Taran News: ਪੰਜਾਬ ਸਰਕਾਰ ਵੱਲੋਂ ਸ੍ਰੀ ਗੂਰੂ ਅਮਰਦਾਸ ਥਰਮਲ ਪਲਾਂਟ ਗੋਇੰਦਵਾਲ ਸਾਹਿਬ ਵਿਖੇ 500 ਏਕੜ ਵਿੱਚ 125 ਮੈਗਾਵਾਟ ਦਾ ਸੋਲਰ ਪਲਾਂਟ ਲਗਇਆ ਜਾ ਰਿਹਾ ਹੈ। ਇਹ ਜਾਣਕਾਰੀ ਬਿਜਲੀ ਮੰਤਰੀ ਪੰਜਾਬ ਸ੍ਰੀ ਹਰਭਜਨ ਸਿੰਘ ਈ. ਟੀ. ਓ. ਨੇ ਅੱਜ ਸ੍ਰੀ ਗੂਰੂ ਅਮਰਦਾਸ ਥਰਮਲ ਗੋਇੰਦਵਾਲ ਸਾਹਿਬ ਦਾ ਦੌਰਾ ਕਰਦਿਆਂ ਦਿੱਤੀ।ਇਸ ਮੌਕੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਸ੍ਰੀ ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 540 ਮੈਗਾਵਾਟ ਦਾ ਇਹ ਥਰਮਲ ਪਲਾਂਟ ਸਾਲ 2024 ਵਿੱਚ ਜੀ. ਵੀ. ਕੇ. ਕੰਪਨੀ ਤੋਂ 1080 ਕਰੋੜ ਰੁਪਏ ਵਿੱਚ ਖਰੀਦਿਆ ਸੀ ਅਤੇ ਇਸ ਦੀ ਕੁੱਲ਼ 1175 ਏਕੜ ਜ਼ਮੀਨ ਹੈ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਵੱਲੋਂ ਡੇਂਗੂ ਨਾਲ ਨਜਿੱਠਣ ਲਈ “ਹਰ ਸ਼ੁਕਰਵਾਰ ਡੇਂਗੂ ‘ਤੇ ਵਾਰ” ਮੁਹਿੰਮ ਕੀਤੀ ਜਾਵੇਗੀ ਸ਼ੁਰੂ

ਉਹਨਾਂ ਦੱਸਿਆ ਕਿ ਇਸ ਥਰਮਲ ਪਲਾਂਟ ਵਿੱਚ 270 ਮੈਗਾਵਾਟ ਦੇ 2 ਯੂਨਿਟ ਚੱਲ ਰਹੇ ਹਨ। ਉਹਨਾਂ ਦੱਸਿਆ ਕਿ ਇੱਕ ਯੂਨਿਟ ਦੀ ਓਵਰਹਾਲਿੰਗ ਮੁਕੰਮਲ ਹੋ ਗਈ ਹੈ ਅਤੇ ਦੂਜੇ ਯੂਨਿਟ ਦੀ ਓਵਰਹਾਲਿੰਗ 10 ਮਈ ਤੱਕ ਮੁਕੰਮਲ ਕਰ ਲਈ ਜਾਵੇਗੀ।ਕੈਬਨਟ ਮੰਤਰੀ ਸ੍ਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਝੋਨੇ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਇਸ ਥਰਮਲ ਪਲਾਂਟ ਵੱਲੋਂ ਬਿਜਲੀ ਦੇ ਨਿਰਵਿਘਨ ਸਪਲਾਈ ਯਕੀਨੀ ਬਣਾਈ ਜਾਵੇਗੀ| ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ ਥਰਮਲ ਪਲਾਂਟਾਂ ਵਿੱਚ ਕੋਲੇ ਦਾ ਵਾਧੂ ਭੰਡਾਰ ਪਿਆ ਹੈ ਅਤੇ ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟ ਗੋਇੰਦਵਾਲ ਸਾਹਿਬ ਕੋਲ ਮੌਜੂਦਾ ਸਮੇਂ 41 ਦਿਨ ਦਾ ਕੌਲਾ ਸਟਾਕ ਵਿਚ ਪਿਆ ਹੈ।ਉਹਨਾਂ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਬਿਜਲੀ ਦੀ ਸਪਲਾਈ ਨਿਰਵਿਘਨ ਮੁੁਹੱਈਆ ਕਰਵਾਈ ਜਾਵੇਗੀ|ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਥਰਮਲ ਪਲਾਂਟ ਦੀ ਸਮਰੱਥਾ ਵਧਾਉਣ ਲਈ ਪੰਜਾਬ ਸਰਕਾਰ ਵੱਲੋਂ 10 ਨਵੇਂ ਇੰਜਨੀਅਰ ਭੇਜਣ ਦਾ ਫੈਸਲਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ  ‘ਆਪ’ ਸਰਕਾਰ ਦੀ ਮੈਗਾ ਸਫਾਈ ਮੁਹਿੰਮ; ਵਿਧਾਇਕਾਂ, ਮੰਤਰੀਆਂ ਅਤੇ ਵਲੰਟੀਅਰਾਂ ਨੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਮਿਲਾਇਆ ਹੱਥ

ਸ਼੍ਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਜਦੋਂ ਤੋਂ ਇਹ ਥਰਮਲ ਪਲਾਂਟ ਪੰਜਾਬ ਸਰਕਾਰ ਵੱਲੋਂ ਖਰੀਦਿਆ ਗਿਆ ਹੈ ਤਾਂ ਇਸ ਦੀ ਸਮਰੱਥਾ ਨੂੰ ਹੋਰ ਵਧਾਇਆ ਗਿਆ ਹੈ।ਉਹਨਾਂ ਦੱਸਿਆ ਕਿ ਇਸ ਥਰਮਲ ਪਲਾਂਟ ਦੀ ਕਾਰਜ ਕੁਸ਼ਲਤਾ ਨੂੰ ਵਧਾਉਂਦਿਆਂ ਪੰਜਾਬ ਸਰਕਾਰ ਵੱਲੋਂ ਕਾਫੀ ਸੁਧਾਰ ਕੀਤੇ ਗਏ ਹਨ ਅਤੇ ਇਸ ਦਾ ਪੀ ਐਲ ਐਫ ਲੋਡ ਜੋ ਕਿ ਔਸਤਨ 25 ਫੀਸਦੀ ਸੀ ਨੂੰ ਜਿਸ ਨੂੰ ਵਧਾ ਕੇ 77 ਫੀਸਦੀ ਕੀਤਾ ਗਿਆ ਹੈ|ਇਸ ਮੌਕੇ ਪ੍ਰਮੁੱਖ ਸਕੱਤਰ ਸ੍ਰੀ ਅਜੋਏ ਕੁਮਾਰ ਸਿਨਹਾ, ਹਰਜੀਤ ਸਿੰਘ ਡਾਇਰੈਕਟਰ ਜੈਨਰੇਸ਼ਨ, ਸੁਰਿੰਦਰ ਕੁਮਾਰ ਬੇਰੀ ਡਾਇਰੈਕਟਰ ਫਾਇਨਾਂਸ, ਇੰਦਰਪਾਲ ਸਿੰਘ ਡਾਇਰੈਕਟਰ ਡਿਸਟਰੀਬਿਊਸ਼ਨ, ਐਮ. ਆਰ. ਬਾਂਸਲ ਚੀਫ ਇੰਜਨੀਅਰ ਲਹਿਰਾ ਮੁਹੱਬਤ, ਹਰੀਸ਼ ਕੁਮਾਰ ਸ਼ਰਮਾ ਚੀਫ ਇੰਜੀਨੀਅਰ ਰੋਪੜ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੀਤੀ ਬੀਐਸਐਫ ਜਵਾਨਾਂ ਨਾਲ ਮੁਲਾਕਾਤ,ਪਹਿਲਗਾਮ ਹਮਲੇ ਮਗਰੋਂ ਹਰ ਪ੍ਰਕਾਰ ਦੀ ਮਦਦ ਦਾ ਭਰੋਸਾ

0

Pathankot News: ਸੈਨਿਕ ਪਹਿਰੇਦਾਰ ਬਣ ਕੇ ਦੇਸ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਹਨ ਤਾਂ ਜਨਤਾ ਚੈਨ ਦੀ ਨੀਂਦ ਸੌਂਦੀ ਹੈ ਅਤੇ ਇਨ੍ਹਾਂ ਸਰਹੱਦਾਂ ਦੇ ਰਾਖਿਆਂ ਸਦਕਾ ਹੀ ਅੱਜ ਅਸੀਂ ਆਜ਼ਾਦ ਫਿਜ਼ਾ ਅੰਦਰ ਸੁੱਖ ਦਾ ਸਾਹ ਲੈ ਰਹੇ ਹਾਂ। ਅੱਜ ਮੈਨੂੰ ਜਿਲ੍ਹਾ ਪਠਾਨਕੋਟ ਨਾਲ ਲਗਦੀਆਂ ਹਿੱਦ-ਪਾਕ ਅੰਤਰਰਾਸਟਰੀ ਸਰਹੱਦਾਂ ਦੀ ਵਿਜਟ ਕਰਨ ਦਾ ਮੌਕਾ ਮਿਲਿਆ ਅਤੇ ਮੈਂ ਇਨ੍ਹਾਂ ਦੇ ਨਾਲ ਵਿਸ਼ੇਸ਼ ਤੌਰ ਉੱਤੇ ਮਿਲਣ ਪਹੁੰਚਿਆਂ ਹਾਂ। ਅਸੀਂ ਭਰੋਸਾ ਦਿੰਦੇ ਹਾਂ ਕਿ ਸਰਹੱਦਾਂ ਤੇ ਬੈਠੇ ਸਾਡੇ ਬੀ.ਐਸ.ਐਫ. ਦੇ ਜਵਾਨਾਂ ਅਤੇ ਹੋਰ ਸੈਨਿਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀਆਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਪੰਜਾਬ ਸਰਕਾਰ ਅਤੇ ਜਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਨਾਲ ਇਨ੍ਹਾਂ ਸਰਹੱਦਾਂ ਦੇ ਰਾਖਿਆਂ ਦੇ ਨਾਲ ਹੈ।ਇਹ ਪ੍ਰਗਟਾਵਾ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਅੱਜ ਹਿੰਦ ਪਾਕ ਅੰਤਰਰਾਸਟਰੀ ਸਰਹੱਦ ਵਿਖੇ ਸਥਿਤ ਸਿੰਬਲ ਸਕੋਲ ਪੋਸਟ ਦਾ ਵਿਸ਼ੇਸ਼ ਦੌਰਾ ਕਰਨ ਮਗਰੋਂ ਕੀਤਾ।

ਇਹ ਵੀ ਪੜ੍ਹੋ ‘ਆਪ’ ਸਰਕਾਰ ਦੀ ਮੈਗਾ ਸਫਾਈ ਮੁਹਿੰਮ; ਵਿਧਾਇਕਾਂ, ਮੰਤਰੀਆਂ ਅਤੇ ਵਲੰਟੀਅਰਾਂ ਨੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਮਿਲਾਇਆ ਹੱਥ

ਇਸ ਮੌਕੇ ਉੱਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਆਦਿੱਤਿਆ ਉੱਪਲ ਡਿਪਟੀ ਕਮਿਸਨਰ ਪਠਾਨਕੋਟ, ਦਲਜਿੰਦਰ ਸਿੰਘ ਢਿੱਲੋਂ ਐਸ.ਐਸ.ਪੀ. ਪਠਾਨਕੋਟ, ਨਰੇਸ ਕੁਮਾਰ ਸੈਣੀ ਜਿਲ੍ਹਾ ਪ੍ਰਧਾਨ ਬੀ.ਸੀ.ਵਿੰਗ, ਰਾਜੇਸ ਕੁਮਾਰ ਬਲਾਕ ਪ੍ਰਧਾਨ, ਜੋਗਿੰਦਰ ਪਾਲ ਸਰਪੰਚ ਖੋਜਕੀ ਚੱਕ, ਮੁਨੀਸ ਓਰਫ ਛੋਟੂ ਸਰਪੰਚ ਬਮਿਆਲ, ਸੁਰੇਸ ਸਿੰਘ ਕਮਾਂਡੇਂਟ ਬੀ.ਐਸ.ਐਫ ਅਤੇ ਬੀ.ਐਸ.ਐਫ. ਕੰਪਨੀ ਦੇ ਆਲਾ ਅਧਿਕਾਰੀ ਸਾਹਿਬਾਨ ਵੀ ਹਾਜਰ ਸਨ।ਜਿਕਰਯੋਗ ਹੈ ਕਿ ਜੰਮੂ ਕਸਮੀਰ ਦੇ ਪਹਿਲਗਾਮ ਅੰਦਰ ਪਿਛਲੇ ਦਿਨੀਂ ਹੋਈ ਅੱਤਵਾਦੀ ਘਟਨਾ ਤੋਂ ਬਾਅਦ ਅੱਜ ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ , ਡਿਪਟੀ ਕਮਿਸਨਰ ਪਠਾਨਕੋਟ ਅਤੇ ਐਸ.ਐਸ.ਪੀ. ਪਠਾਨਕੋਟ ਨਾਲ ਹਿੰਦ-ਪਾਕ ਸਰਹੱਦ ਤੇ ਸੁਰੱਖਿਆ ਦਾ ਜਾਇਜਾ ਲੈਣ ਅਤੇ ਬੀ. ਐਸ.ਐਫ. ਦੇ ਜਵਾਨਾਂ ਨੂੰ ਮਿਲਣ ਪਹੁੰਚੇ। ਸਭ ਤੋਂ ਪਹਿਲਾਂ ਕੈਬਨਿਟ ਮੰਤਰੀ ਪੰਜਾਬ, ਡਿਪਟੀ ਕਮਿਸਨਰ, ਐਸ.ਐਸ.ਪੀ. ਅਤੇ ਹੋਰ ਬੀ.ਐਸ.ਐਫ. ਅਧਿਕਾਰੀਆਂ ਨਾਲ ਸਹੀਦ ਕਮਲਜੀਤ ਸਿੰਘ ਦੇ ਸਮਾਰਕ ਉੱਤੇ ਪਹੁੰਚੇ ਅਤੇ ਫੁੱਲ ਮਾਲਾ ਚੜ੍ਹਾ ਕੇ ਸ਼ਹੀਦ ਨੂੰ ਸਿਜਦਾ ਕੀਤਾ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਕਰੇਗੀ 2 ਹਜ਼ਾਰ ਪੀ.ਟੀ.ਆਈ. ਅਧਿਆਪਕਾਂ ਦੀ ਭਰਤੀ: ਹਰਜੋਤ ਬੈਂਸ

ਉਨ੍ਹਾਂ ਦੱਸਿਆ ਕਿ ਇਸ ਚੌਕੀ ਦੀ ਮਹੱਤਤਾ ਹੈ ਕਿ 1971 ਦੀ ਜੰਗ ਦੇ ਦੌਰਾਨ ਜਦੋਂ ਪਾਕਿਸਤਾਨੀ ਸੈਨਿਕਾਂ ਨੇ ਸਾਡੇ ਜਵਾਨਾਂ ਨੂੰ ਘੇਰ ਲਿਆ। ਉਸ ਯੁੱਧ ਦੌਰਾਨ ਕਾਫੀ ਸੈਨਿਕਾਂ ਨੇ ਸ਼ਹਾਦਤ ਪਾਈ। ਉਸ ਸਮੇਂ ਕਮਲਜੀਤ ਸਿੰਘ ਨੇ ਇਸ ਚੌਕੀ ਨੂੰ ਨਹੀਂ ਛੱਡਿਆ ਅਤੇ ਡੱਟ ਕੇ ਮੁਕਾਬਲਾ ਕੀਤਾ। ਬਾਅਦ ਵਿੱਚ ਕਮਲਜੀਤ ਸਿੰਘ ਨੇ ਵੀ ਸ਼ਹਾਦਤ ਦਾ ਜਾਮ ਪੀਤਾ। ਇਸ ਲਈ ਸਿੰਬਲ ਸਕੋਲ ਪੋਸਟ ਦੀ ਬਹੁਤ ਮਹੱਤਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨ੍ਹਾਂ ਦੌਰਾਨ ਪਾਕਿਸਤਾਨ ਵੱਲੋਂ ਇੱਕ ਕੌਝੀ ਹਰਕਤ ਕੀਤੀ ਗਈ। ਜੰਮੂ ਕਸ਼ਮੀਰ ਦੇ ਪਹਿਲਗਾਮ ਖੇਤਰ ਅੰਦਰ ਅੱਤਵਾਦੀਆਂ ਨੇ ਨਿਰਦੋਸ਼ ਲੋਕਾਂ ਉੱਤੇ ਗੋਲੀਆਂ ਚਲਾਈਆਂ। ਇਸ ਤੋਂ ਪੂਰਾ ਦੇਸ਼ ਬਹੁਤ ਗੁੱਸੇ ਵਿੱਚ ਹੈ ਅਤੇ ਭਾਰਤ ਇਸ ਸਮੇਂ ਦੁਸਮਣ ਨੂੰ ਜਵਾਬ ਦੇਣ ਦੇ ਕਾਬਿਲ ਹੈ। ਉਨ੍ਹਾਂ ਕਿਹਾ ਕਿ ਸਿਵਲ ਪ੍ਰਸ਼ਾਸਨ ਅਤੇ ਸਰਹੱਦਾਂ ਉੱਤੇ ਬੈਠੇ ਇਨ੍ਹਾਂ ਸੈਨਿਕਾਂ ਵਿੱਚ ਬਹੁਤ ਵਧੀਆ ਤਾਲਮੇਲ ਹੈ।

ਇਹ ਵੀ ਪੜ੍ਹੋ ਸੰਗਰੂਰ ਨਗਰ ਕੌਂਸਲ ‘ਤੇ ਵੀ ਆਮ ਆਦਮੀ ਪਾਰਟੀ ਦਾ ਕਬਜ਼ਾ, ਭੁਪਿੰਦਰ ਸਿੰਘ ਬਣੇ ਪ੍ਰਧਾਨ

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਬਹੁਤ ਵੱਡਾ ਫੈਂਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਿੰਦ-ਪਾਕ ਅੰਤਰਰਾਸਟਰੀ ਸਰਹੱਦ ਤੇ ਬੀ.ਐਸ.ਐਫ. ਦੇ ਨਾਲ ਸਾਡੀ ਪੰਜਾਬ ਪੁਲਿਸ ਵੀ ਮੋਢੇ ਨਾਲ ਮੋਢਾ ਲਾ ਕੇ ਕਿਸੇ ਵੀ ਸਥਿਤੀ ਦਾ ਜਵਾਬ ਦੇਣ ਲਈ ਖੜੀ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾ ਦੌਰਾਨ ਪੰਜ ਹਜਾਰ ਹੋਮ ਗਾਰਡ ਵਿੱਚ ਨੋਜਵਾਨ ਭਰਤੀ ਕੀਤੇ ਜਾ ਰਹੇ ਹਨ ਜੋ ਸਰਹੱਦ ਉੱਤੇ ਨਸ਼ਿਆਂ ਦੇ ਖਿਲਾਫ ਅਪਣੀ ਪੈਨੀ ਨਜਰ ਰੱਖਣਗੇ। ਇਸ ਦਾ ਐਲਾਨ ਮਾਨਯੋਗ ਮੁੱਖ ਮੰਤਰੀ ਪੰਜਾਬ ਪਹਿਲਾਂ ਹੀ ਕਰ ਚੁੱਕੇ ਹਨ।ਇਸ ਮੌਕੇ ਉੱਤੇ ਕੈਬਨਿਟ ਮੰਤਰੀ ਪੰਜਾਬ ਅਤੇ ਹੋਰ ਪ੍ਰਸ਼ਾਸਨਿਕ , ਪੁਲਿਸ ਅਧਿਕਾਰੀਆਂ ਨੂੰ ਦੋਸਾਲਾ ਭੇਟ ਕਰਕੇ ਸਨਮਾਨਤ ਵੀ ਕੀਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ