Saturday, May 2, 2026
Home Blog Page 79

ਭਾਜਪਾ ਦੀ ਸਪੱਸ਼ਟ ਨੀਤੀ, ਨੀਅਤ ਅਤੇ ਵਿਕਾਸ ਪ੍ਰਤੀ ਸਮਰਪਣ ਦੀ ਭਾਵਨਾ:ਮੁੱਖ ਮੰਤਰੀ ਨਾਇਬ ਸਿੰਘ ਸੈਣੀ

👉ਪੰਜਾਬ ਵਿੱਚ ਝੂਠ ਦੇ ਸਹਾਰੇ ਕਦੋਂ ਤੱਕ ਸਿਆਸਤ ਚੱਲੇਗੀ, ਜਨਤਾ ਚਾਹੁੰਦੀ ਹੈ ਬਦਲਾਅ
Punjab News: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅੱਜ ਅਸੀਂ ਅਜਿਹੇ ਦੌਰ ਵਿੱਚ ਖੜ੍ਹੇ ਹਾਂ, ਜਿੱਥੇ ਜਾਗਰੂਕ ਜਨਤਾ ਸਭ ਕੁਝ ਦੇਖ ਰਹੀ ਹੈ, ਸਮਝ ਰਹੀ ਹੈ ਅਤੇ ਆਪਣੇ ਅਨੁਭਵ ਦੇ ਆਧਾਰ ‘ਤੇ ਫੈਸਲਾ ਲੈ ਰਹੀ ਹੈ। ਪੰਜਾਬ ਦੀ ਜਨਤਾ ਨੇ ਪਹਿਲਾਂ ਕਾਂਗਰਸ ਅਤੇ ਫਿਰ ਆਮ ਆਦਮੀ ਪਾਰਟੀ ਨੂੰ ਮੌਕਾ ਦਿੱਤਾ। ਉਨ੍ਹਾਂ ਨੇ ਵੱਡੇ-ਵੱਡੇ ਵਾਅਦੇ ਕੀਤੇ, ਪਰ ਅੱਜ ਪੰਜਾਬ ਦਾ ਹਰ ਵਰਗ ਪੁੱਛ ਰਿਹਾ ਹੈ ਕਿ ਉਹ ਵਾਅਦੇ ਕਿੱਥੇ ਗਏ ਅਤੇ ਉਹ ਬਦਲਾਅ ਕਿੱਥੇ ਹੈ, ਜਿਸ ਦੀ ਗੱਲ ਕੀਤੀ ਗਈ ਸੀ।ਮੁੱਖ ਮੰਤਰੀ ਐਤਵਾਰ ਨੂੰ ਪੰਜਾਬ ਦੇ ਕੁਰਾਲੀ ਵਿਖੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਖੁਦ ਨੂੰ ਇਮਾਨਦਾਰੀ ਦਾ ਪ੍ਰਤੀਕ ਦੱਸਦੀ ਹੈ। ਪਰ ਇਨ੍ਹਾਂ ਦੇ ਰਾਜ ਵਿੱਚ ਅੱਜ ਪੰਜਾਬ ਵਿੱਚ ਨਸ਼ਾ, ਅਪਰਾਧ, ਅਰਾਜਕਤਾ, ਵਿੱਤੀ ਸੰਕਟ ਅਤੇ ਕਾਨੂੰਨ ਵਿਵਸਥਾ ਦੀ ਡਿਗਦੀ ਹਾਲਤ ਕਿਸੇ ਤੋਂ ਛੁਪੀ ਨਹੀਂ ਹੈ। ਇਸ ਦੇ ਉਲਟ, ਭਾਜਪਾ ਅਜਿਹੀ ਪਾਰਟੀ ਹੈ ਜੋ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ‘ਸਬਕਾ ਸਾਥ, ਸਬਕਾ ਵਿਸ਼ਵਾਸ ਅਤੇ ਸਬਕਾ ਪ੍ਰਯਾਸ’ ਦੇ ਨਾਲ ਕੰਮ ਕਰ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਝੂਠ ਦੇ ਸਹਾਰੇ ਕਦੋਂ ਤੱਕ ਸਿਆਸਤ ਚੱਲੇਗੀ, ਜਦੋਂ ਸੱਚ ਦੀ ਹਵਾ ਆਵੇਗੀ ਤਾਂ ਤਸਵੀਰ ਬਦਲੇਗੀ। ਪੰਜਾਬ ਨੂੰ ਅੱਜ ਅਜਿਹੀ ਡਬਲ ਇੰਜਣ ਵਾਲੀ ਸਰਕਾਰ ਦੀ ਲੋੜ ਹੈ ਜੋ ਸਿਰਫ਼ ਵਾਅਦੇ ਹੀ ਨਾ ਕਰੇ, ਸਗੋਂ ਉਨ੍ਹਾਂ ਨੂੰ ਪੂਰਾ ਕਰਨ ਦੀ ਸਮਰੱਥਾ ਵੀ ਰੱਖੇ। ਅਜਿਹੀ ਲੀਡਰਸ਼ਿਪ ਦੀ ਲੋੜ ਹੈ ਜੋ ਫੈਸਲੇ ਲੈਣ ਤੋਂ ਨਾ ਡਰੇ, ਜੋ ਜਨਤਾ ਦੇ ਹਿੱਤ ਨੂੰ ਸਭ ਤੋਂ ਉੱਪਰ ਰੱਖੇ ਅਤੇ ਦੇਸ਼ ਦੇ ਹਿੱਤ ਵਿੱਚ ਕੰਮ ਕਰੇ।

ਇਹ ਵੀ ਪੜ੍ਹੋ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੋਹਾਨਾ ਨੂੰ ਦਿੱਤੀ ਵੱਡੀ ਸੌਗਾਤ

ਉਨ੍ਹਾਂ ਕਿਹਾ ਕਿ ਹੁਣ ਇੱਕ ਵਾਰ ਭਾਰਤੀ ਜਨਤਾ ਪਾਰਟੀ ਨੂੰ ਵੀ ਮੌਕਾ ਦਿਓ। ਅਸੀਂ ਤੁਹਾਨੂੰ ਭਰੋਸਾ ਦਿਵਾਉਂਦੇ ਹਾਂ ਕਿ ਅਸੀਂ ਜਨਤਾ ਦੇ ਵਿਸ਼ਵਾਸ ‘ਤੇ ਖਰੇ ਉਤਰਾਂਗੇ ਅਤੇ ਪੰਜਾਬ ਨੂੰ ਵਿਕਾਸ ਦੀਆਂ ਨਵੀਆਂ ਉਚਾਈਆਂ ‘ਤੇ ਲੈ ਕੇ ਜਾਵਾਂਗੇ। ਉਨ੍ਹਾਂ ਕਿਹਾ ਕਿ ਆਉਣ ਵਾਲੀ ਚੋਣ ਪੰਜਾਬ ਦੇ ਭਵਿੱਖ ਨੂੰ ਬਦਲਣ ਵਾਲੀ ਹੈ। ਇਹ ਤੁਹਾਡੇ ਬੱਚਿਆਂ ਦੇ ਭਵਿੱਖ ਦੀ ਚੋਣ ਹੈ ਅਤੇ ਹਰ ਖੇਤ-ਖਲਿਆਣ ਦੀ ਖੁਸ਼ਹਾਲੀ ਦੇ ਨਾਲ-ਨਾਲ ਕਾਰੋਬਾਰ ਅਤੇ ਰੁਜ਼ਗਾਰ ਦੇ ਮੌਕਿਆਂ ਦੀ ਚੋਣ ਹੈ।ਮੁੱਖ ਮੰਤਰੀ ਨੇ ਕਿਹਾ ਕਿ ਤੁਹਾਡੀ ਇੱਕ-ਇੱਕ ਵੋਟ ਇਸ ਬਦਲਾਅ ਦਾ ਆਧਾਰ ਬਣੇਗੀ। ਜਨਤਾ ਦਾ ਸਮਰਥਨ ਭਾਰਤੀ ਜਨਤਾ ਪਾਰਟੀ ਨੂੰ ਮਜ਼ਬੂਤ ਬਣਾਏਗਾ ਅਤੇ ਇੱਕ ਮਜ਼ਬੂਤ ਡਬਲ ਇੰਜਣ ਵਾਲੀ ਭਾਜਪਾ ਸਰਕਾਰ ਪੰਜਾਬ ਨੂੰ ਨਵੀਂ ਦਿਸ਼ਾ ਦੇਵੇਗੀ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸਪੱਸ਼ਟ ਨੀਤੀ, ਨੀਅਤ ਅਤੇ ਵਿਕਾਸ ਪ੍ਰਤੀ ਸਮਰਪਣ ਦੀ ਭਾਵਨਾ ਹੈ। ਇਹੀ ਮਾਡਲ ਪੰਜਾਬ ਵਿੱਚ ਵੀ ਲਾਗੂ ਕਰਕੇ ਪੰਜਾਬ ਨੂੰ ਮੁੜ ਖੁਸ਼ਹਾਲ, ਸੁਰੱਖਿਅਤ ਅਤੇ ਪ੍ਰਗਤੀਸ਼ੀਲ ਬਣਾਵਾਂਗੇ।

ਇਹ ਵੀ ਪੜ੍ਹੋ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੁਰੂਦੁਆਰਾ ਸ਼੍ਰੀ ਚੋਲਾ ਸਾਹਿਬ, ਡੇਰਾ ਬਾਬਾ ਨਾਨਕ ਵਿੱਚ ਕੀਤੀ ਅਰਦਾਸ, ਸੂਬੇ ਅਤੇ ਦੇਸ਼ਵਾਸਿਆਂ ਦੀ ਸੁੱਖ-ਖੁਸ਼ਹਾਲੀ ਦੀ ਕਾਮਨਾ ਕੀਤੀ

ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਵਿੱਚ ਸਾਡੀ ਡਬਲ ਇੰਜਣ ਵਾਲੀ ਸਰਕਾਰ ਨੇ ਪਿਛਲੇ 11 ਸਾਲਾਂ ਵਿੱਚ ਜੋ ਕੰਮ ਕੀਤੇ ਹਨ, ਉਹ ਆਮ ਆਦਮੀ ਦੇ ਜੀਵਨ ਵਿੱਚ ਆਏ ਸਕਾਰਾਤਮਕ ਬਦਲਾਅ ਦੀ ਕਹਾਣੀ ਹਨ। ਸਰਕਾਰ ਨੇ ਪਾਰਦਰਸ਼ੀ ਸ਼ਾਸਨ ਦਿੱਤਾ ਅਤੇ ਬਿਨਾਂ ਕਿਸੇ ਭੇਦਭਾਵ ਦੇ ਯੋਜਨਾਵਾਂ ਦਾ ਲਾਭ ਹਰ ਵਿਅਕਤੀ ਤੱਕ ਪਹੁੰਚਾਇਆ। ‘ਪਰਚੀ ਅਤੇ ਖਰਚੀ’ ਦੀ ਪ੍ਰਣਾਲੀ ਨੂੰ ਖਤਮ ਕਰਕੇ ਅਸੀਂ ਲਗਭਗ 2 ਲੱਖ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ‘ਤੇ ਨੌਕਰੀਆਂ ਦਿੱਤੀਆਂ ਹਨ। ਹਰਿਆਣਾ ਦਾ ਨੌਜਵਾਨ ਮਾਣ ਨਾਲ ਕਹਿੰਦਾ ਹੈ ਕਿ ਉਸ ਨੂੰ ਆਪਣੀ ਮਿਹਨਤ ਦਾ ਫਲ ਮਿਲ ਰਿਹਾ ਹੈ।ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਵਿੱਚ ਭੈਣਾਂ-ਧੀਆਂ ਨੂੰ ਆਰਥਿਕ ਅਤੇ ਸਮਾਜਿਕ ਸੁਰੱਖਿਆ ਪ੍ਰਦਾਨ ਕਰਨ ਲਈ ‘ਦੀਨਦਿਆਲ ਲਾਡੋ ਲਕਸ਼ਮੀ ਯੋਜਨਾ’ ਸ਼ੁਰੂ ਕੀਤੀ ਗਈ ਹੈ। ਇਸ ਸਕੀਮ ਤਹਿਤ 2100 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਹੁਣ ਤੱਕ 9 ਲੱਖ 56 ਹਜ਼ਾਰ ਭੈਣਾਂ-ਧੀਆਂ ਨੂੰ 834 ਕਰੋੜ ਰੁਪਏ ਦਿੱਤੇ ਜਾ ਚੁੱਕੇ ਹਨ। ਪਰ ਪੰਜਾਬ ਸਰਕਾਰ ਨੇ ਚੋਣ ਵਾਅਦੇ ਅਨੁਸਾਰ ਔਰਤਾਂ ਨੂੰ ਰਾਸ਼ੀ ਮੁਹੱਈਆ ਨਹੀਂ ਕਰਵਾਈ। ਲਗਭਗ ਚਾਰ ਸਾਲਾਂ ਤੋਂ ਵੱਧ ਦਾ ਸਮਾਂ ਬੀਤ ਜਾਣ ਦੇ ਬਾਅਦ ਵੀ ਸਰਕਾਰ ਔਰਤਾਂ ਦੀ ਸਾਰ ਨਹੀਂ ਲੈ ਰਹੀ।

ਇਹ ਵੀ ਪੜ੍ਹੋ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬਤੌਰ ਵਿੱਤ ਮੰਤਰੀ ਵਜੋਂ ਪੇਸ਼ ਕੀਤਾ ਬਜਟ

ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਵਿੱਚ ਗਰੀਬ ਔਰਤਾਂ ਨੂੰ ਆਪਣੀ ਰਸੋਈ ਚਲਾਉਣ ਲਈ ਹਰ ਮਹੀਨੇ ਸਿਰਫ਼ 500 ਰੁਪਏ ਵਿੱਚ ਗੈਸ ਸਿਲੰਡਰ ਦਿੱਤਾ ਜਾ ਰਿਹਾ ਹੈ। ਇਸ ਤਹਿਤ ਸੂਬੇ ਦੀਆਂ ਕਰੀਬ 14 ਲੱਖ 38 ਹਜ਼ਾਰ ਯੋਗ ਭੈਣਾਂ ਦੇ ਬੈਂਕ ਖਾਤਿਆਂ ਵਿੱਚ ਕੁੱਲ 243 ਕਰੋੜ ਰੁਪਏ ਦੀ ਰਾਸ਼ੀ ਪਾਈ ਜਾ ਚੁੱਕੀ ਹੈ। ਇਸੇ ਤਰ੍ਹਾਂ ਕਿਸਾਨਾਂ ਦਾ ਹਿੱਤ ਸਾਡੀਆਂ ਨੀਤੀਆਂ ਦੇ ਕੇਂਦਰ ਵਿੱਚ ਹੈ। ਹਰਿਆਣਾ ਵਿੱਚ ਕਿਸਾਨਾਂ ਦੀਆਂ ਸਾਰੀਆਂ 24 ਫ਼ਸਲਾਂ ਦੀ ਖਰੀਦ ਘੱਟੋ-ਘੱਟ ਸਮਰਥਨ ਮੁੱਲ (MSP) ‘ਤੇ ਕੀਤੀ ਜਾ ਰਹੀ ਹੈ। ਹੁਣ ਤੱਕ 12 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ ਫ਼ਸਲ ਦੀ ਖਰੀਦ ਦੇ 1 ਲੱਖ 64 ਹਜ਼ਾਰ ਕਰੋੜ ਰੁਪਏ ਪਾਏ ਜਾ ਚੁੱਕੇ ਹਨ।ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਫ਼ਸਲ ਖ਼ਰਾਬ ਹੋਣ ’ਤੇ ਪਿਛਲੇ 11 ਸਾਲਾਂ ਵਿੱਚ ਕਿਸਾਨਾਂ ਨੂੰ ਮੁਆਵਜ਼ੇ ਅਤੇ ਪ੍ਰਧਾਨ ਮੰਤਰੀ ਫ਼ਸਲ ਬੀਮਾ ਯੋਜਨਾ ਤਹਿਤ ਹੁਣ ਤੱਕ 16 ਹਜ਼ਾਰ 160 ਕਰੋੜ ਰੁਪਏ ਦਿੱਤੇ ਗਏ ਹਨ। ਇਸ ਤੋਂ ਇਲਾਵਾ ‘ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ’ ਤਹਿਤ ਕਰੀਬ 20 ਲੱਖ 18 ਹਜ਼ਾਰ ਕਿਸਾਨਾਂ ਨੂੰ 22 ਕਿਸ਼ਤਾਂ ਵਿੱਚ 7 ਹਜ਼ਾਰ 562 ਕਰੋੜ ਰੁਪਏ ਦੀ ਰਾਸ਼ੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਪਾਈ ਜਾ ਚੁੱਕੀ ਹੈ।

ਇਹ ਵੀ ਪੜ੍ਹੋ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਰੂਸ ਦੇ ਰਾਜਦੂਤ ਨਾਲ ਕੀਤੀ ਮੁਲਾਕਾਤ, ਦੋਪੱਖੀ ਸਹਿਯੋਗ ਨੂੰ ਮਜਬੂਤ ਕਰਨ ‘ਤੇ ਦਿੱਤਾ ਜੋਰ

ਮੁੱਖ ਮੰਤਰੀ ਨੇ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ 50 ਫੀਸਦੀ ਸਬਸਿਡੀ ‘ਤੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਦਿੱਤੀਆਂ ਜਾਂਦੀਆਂ ਹਨ। ਹੁਣ ਤੱਕ 1 ਲੱਖ 10 ਹਜ਼ਾਰ 767 ਮਸ਼ੀਨਾਂ ਕਿਸਾਨਾਂ ਨੂੰ ਸਬਸਿਡੀ ‘ਤੇ ਦਿੱਤੀਆਂ ਜਾ ਚੁੱਕੀਆਂ ਹਨ। ਕਿਸਾਨਾਂ ਨੂੰ ਮੰਡੀ ਦੇ ਭਾਵਾਂ ਦੀ ਅਨਿਸ਼ਚਿਤਤਾ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ‘ਭਾਵਾਂਤਰ ਭਰਪਾਈ ਯੋਜਨਾ’ ਚਲਾਈ ਗਈ ਹੈ। ਇਸ ਸਕੀਮ ਵਿੱਚ 21 ਬਾਗਬਾਨੀ ਫਲ, ਸਬਜ਼ੀਆਂ ਅਤੇ ਮਸਾਲਿਆਂ ਨੂੰ ਸ਼ਾਮਲ ਕੀਤਾ ਗਿਆ ਹੈ। ਇਨ੍ਹਾਂ ਵਿੱਚ 14 ਸਬਜ਼ੀਆਂ, 2 ਮਸਾਲੇ ਅਤੇ 5 ਫਲ ਸ਼ਾਮਲ ਹਨ। ਇਸ ਯੋਜਨਾ ਤਹਿਤ ਹੁਣ ਤੱਕ 38 ਹਜ਼ਾਰ 334 ਕਿਸਾਨਾਂ ਨੂੰ 177 ਕਰੋੜ ਰੁਪਏ ਦਾ ਪ੍ਰੋਤਸਾਹਨ ਸਿੱਧਾ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਦਿੱਤਾ ਜਾ ਚੁੱਕਾ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸ਼੍ਰੋਮਣੀ ਅਕਾਲੀ ਦਲ ਮੁਹਾਲੀ-ਜ਼ੀਰਕਪੁਰ-ਡੇਰਾ ਬੱਸੀ-ਨਿਊ ਚੰਡੀਗੜ੍ਹ- ਖਰੜ ਪੱਟੀ ਨੂੰ ਦੇਸ਼ ਦਾ ਅਗਲਾ ਵਿੱਤੀ ਕੇਂਦਰ ਬਣਾਵੇਗਾ: ਸੁਖਬੀਰ ਸਿੰਘ ਬਾਦਲ

ਡੇਰਾ ਬੱਸੀ, 29 ਮਾਰਚ: Shiromani Akali Dal; ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਜੇਕਰ ਅਕਾਲੀ ਦਲ 2027 ਵਿਚ ਸੱਤਾ ਵਿਚ ਆਇਆ ਤਾਂ ਪਾਰਟੀ ਮੁਹਾਲੀ-ਡੇਰਾ ਬੱਸੀ-ਨਿਊ ਚੰਡੀਗੜ੍ਹ-ਖਰੜ ਪੱਟੀ ਨੂੰ ਮੁੰਬਈ ਤੇ ਗੁੜਗਾਓਂ ਵਾਂਗੂ ਦੇਸ਼ ਦਾ ਅਗਲਾ ਵਿੱਤੀ ਕੇਂਦਰ ਬਣਾਉਣ ਵਾਸਤੇ ਵਚਨਬੱਧ ਹੈ।ਅੱਜ ਇਥੇ ਪਾਰਟੀ ਦੇ ਸੀਨੀਅਰ ਆਗੂ ਸ੍ਰੀ ਐਨ ਕੇ ਸ਼ਰਮਾ ਦੇ ਨਾਲ ਮਿਲ ਕੇ ਵਿਸ਼ਾਲ ਰੈਲੀ ਜਿਸ ਵਿਚ ਮੀਂਹ ਤੇ ਰੈਲੀ ਵਾਲੀ ਥਾਂ ਬਦਲਣ ਦੇ ਬਾਵਜੂਦ ਹਜ਼ਾਰਾਂ ਲੋਕਾਂ ਨੇ ਸ਼ਮੂਲੀਅਤ ਕੀਤੀ, ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਸੀਂ ਇਸ ਇਲਾਕੇ ਵਿਚ ਆਈ ਟੀ ਕੇਂਦਰ ਤਿਆਰ ਕਰਾਂਗੇ ਅਤੇ ਇਥੇ ਸੈਰ ਸਪਾਟਾ ਆਧਾਰਿਤ ਪ੍ਰਾਜੈਕਟ ਲਿਆਵਾਂਗਾ ਅਤੇ ਡੇਰਾ ਬੱਸੀ ਵਿਚ ਉਦਯੋਗ ਆਧਾਰਿਤ ਕੇਂਦਰ ਸਥਾਪਿਤ ਕਰਾਂਗੇ। ਉਹਨਾਂ ਕਿਹਾ ਕਿ ਇਸ ਸਾਰੇ ਇਲਾਕੇ ਨੂੰ ਮੈਟਰੋ ਰੇਲ ਪ੍ਰਣਾਲੀ ਨਾਲ ਜੋੜਿਆ ਜਾਵੇਗਾ ਅਤੇ ਸੜਕੀ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕੀਤਾ ਜਾਵੇਗਾ ਤੇ ਸੋਲਿਡ ਵੇਸਟ ਮੈਨੇਜਮੈਂਟ ਵਾਸਤੇ ਵਿਸ਼ਵ ਪੱਧਰੀ ਢਾਂਚਾ ਬਣਾਇਆ ਜਾਵੇਗਾ। ਉਹਨਾਂ ਕਿਹਾ ਕਿ ਇਹ ਉਦਮ ਜੋ ਅਸੀਂ ਪੰਜ ਸਾਲ ਵਿਚ ਪੂਰਾ ਕਰਾਂਗੇ, ਉਹ ਚੰਡੀਗੜ੍ਹ ਦੇ ਨੇੜੇ ਮਹਾਂਨਗਰ ਦੇ ਉਭਾਰ ਵਿਚ ਮਦਦ ਕਰੇਗਾ। ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਮੁਹਾਲੀ ਵਿਚ ਕੌਮਾਂਤਰੀ ਹਵਾਈ ਅੱਡਾ ਸਥਾਪਿਤ ਕਰ ਕੇ ਇਸਨੂੰ ਕੌਮਾਂਤਰੀ ਨਕਸ਼ੇ ’ਤੇ ਲਿਆਂਦਾ ਅਤੇ ਪਾਰਟੀ 2027 ਵਿਚ ਸੱਤਾ ਵਿਚ ਆਉਣ ’ਤੇ ਇਸਨੂੰ ਅਗਲੇ ਪੜਾਅ ਵੱਲ ਲੈ ਕੇ ਜਾਵੇਗੀ।

ਇਹ ਵੀ ਪੜ੍ਹੋ ਮਾਂ-ਧੀ ‘ਤੇ ਪਰਚਾ ਦਰਜ਼ ਕਰਨ ਦਾ ਡਰਾਵਾਂ ਦੇ ਕੇ 15,000 ਰੁਪਏ ਦੀ ਰਿਸ਼ਵਤ ਲੈਂਦੇ ASI ਨੂੰ Vigilance ਨੇ ਕੀਤਾ ਕਾਬੂ

ਸੁਖਬੀਰ ਸਿੰਘ ਬਾਦਲ ਨੇ ਇਹ ਵੀ ਗੱਲ ਕੀਤੀ ਕਿ ਕਿਵੇਂ ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਬਲਾਕ ਸੰਮਤੀ ਦੇ ਚੇਅਰਪਰਸਨ ਤੇ ਵਾਈਸ ਚੇਅਰਪਰਸਨ ਦੀਆਂ ਚੋਣਾਂ ਵਿਚ ਇਕ ਦੂਜੇ ਨਾਲ ਰਲ ਗਈਆਂ ਜਿਸ ਤੋਂ ਸਪਸ਼ਟ ਹੋ ਗਿਆ ਕਿ ਉਹ 2027 ਦੀਆਂ ਵਿਧਾਨ ਸਭਾ ਚੋਣਾਂ ਰਲ ਕੇ ਲੜਨਗੀਆਂ। ਉਹਨਾਂ ਕਿਹਾ ਕਿ ਜਿਵੇਂ ਬਾਘਾਪੁਰਾਣਾ, ਕੋਟਕਪੁਰਾ ਤੇ ਫਰੀਦਕੋਟ ਬਲਾਕ ਸੰਮਤੀ ਦੇ ਚੇਅਰਪਰਸਨ/ਵਾਈਸ ਚੇਅਰਪਰਸਨ ਦੀ ਚੋਣ ਵਿਚ ਦੋਵੇਂ ਪਾਰਟੀਆਂ ਅਕਾਲੀ ਦਲ ਨੂੰ ਬਾਹਰ ਰੱਖਣ ਵਾਸਤੇ ਇਕੱਠੀਆਂ ਹੋਈਆਂ, ਉਸ ਤੋਂ ਸਪਸ਼ਟ ਹੋ ਗਿਆ ਹੈ ਕਿ 2027 ਵਿਚ ਆਪ ਤੇ ਕਾਂਗਰਸ ਇਕੱਠੀਆਂ ਲੜਨਗੀਆਂ ਜਿਸਦਾ ਮਕਸਦ ਇਕੋ ਹੋਵੇਗਾ ਕਿ ਅਕਾਲੀ ਦਲ ਨੂੰ ਸੱਤਾ ਤੋਂ ਦੂਰ ਰੱਖਿਆ ਜਾਵੇ।ਉਹਨਾਂ ਨੇ ਪੰਜਾਬੀਆਂ ਨੂੰ ਚੇਤਾਵਨੀ ਦਿੱਤੀ ਕਿ ਇਹਨਾਂ ਦੋਵਾਂ ਪਾਰਟੀਆਂ ਨੇ ਹੀ ਪੰਜਾਬ ਨੂੰ ਕਈ ਦਹਾਕੇ ਪਿੱਛੇ ਕੀਤਾ ਹੈ। ਉਹਨਾਂ ਕਿਹਾ ਕਿ ਮੈਨੂੰ ਵਿਸ਼ਵਾਸ ਹੈ ਕਿ ਪੰਜਾਬੀ ਦਿੱਲੀ ਆਧਾਰਿਤ ਇਹਨਾਂ ਦੋਵਾਂ ਪਾਰਟੀਆਂ ਨੂੰ ਪਿੱਛੇ ਕਰ ਕੇ ਆਪਣੀ ਖੇਤਰੀ ਪਾਰਟੀ ਅਕਾਲੀ ਦਲ ਦੀ ਹਮਾਇਤ ਕਰਨਗੇ।

ਇਹ ਵੀ ਪੜ੍ਹੋ ਮੰਦਭਾਗੀ ਖ਼ਬਰ; ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ ‘ਚ ਹੋਈ ਮੌ/ਤ

ਸ: ਬਾਦਲ ਨੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਇਹ ਝੂਠ ਬੋਲਣ ਦੀ ਵੀ ਨਿਖੇਧੀ ਕੀਤੀ ਕਿ ਜੇਕਰ 2027 ਵਿਚ ਆਪ ਸੱਤਾ ਵਿਚ ਨਾ ਆਈ ਤਾਂ ਦੂਜੀਆਂ ਪਾਰਟੀਆਂ ਭਲਾਈ ਸਕੀਮਾਂ ਰੋਕ ਦੇਣਗੀਆਂ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬੀ ਸੱਚਾਈ ਜਾਣਦੇ ਹਨ। ਉਹਨਾਂ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਪੰਜਾਬ ਵਿਚ ਮੌਜੂਦਾ ਸਮੇਂ ਚਲ ਰਹੀਆਂ ਸਾਰੀਆਂ ਭਲਾਈ ਸਕੀਮਾਂ ਅਕਾਲੀ ਦਲ ਦੀ ਸਰਕਾਰ ਵੇਲੇ ਸ਼ੁਰੂ ਹੋਈਆਂ। ਉਹਨਾਂ ਕਿਹਾ ਕਿ ਆਪ ਸਰਕਾਰ ਨੇ ਤਾਂ ਬੁਢਾਪਾ ਪੈਨਸ਼ਨ, ਆਟਾ ਦਾਲ, ਸ਼ਗਨ ਤੇ ਐਸ ਸੀ ਸਕਾਲਰਸ਼ਿਪ ਸਕੀਮ ਸਮੇਤ ਇਹਨਾਂ ਵੱਖ-ਵੱਖ ਸਕੀਮਾਂ ਵਿਚ ਜਾਂ ਤਾਂ ਕਟੌਤੀ ਕੀਤੀ ਹੈ ਜਾਂ ਫਿਰ ਇਹ ਬੰਦ ਹੀ ਕਰ ਦਿੱਤੀਆਂ ਹਨ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਦਿੱਲੀ ਵਿਚ ਸੱਤਾ ਵਿਚੋਂ ਖਦੇੜੇ ਜਾਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਹੁਣ ਫਿਰ ਤੋਂ ਪੰਜਾਬੀਆਂ ਨੂੰ ਮੂਰਖ ਬਣਾਉਣ ਦੇ ਸੁਫਨੇ ਲੈ ਰਹੇ ਹਨ। ਸਰਦਾਰ ਬਾਦਲ ਨੇ ਕਿਹਾ ਕਿ ਇਹ ਹੁਣ ਮੁੜ ਨੀਂ ਹੋਵੇਗਾ। ਪੰਜਾਬੀ ਜਾਣਦੇ ਹਨ ਕਿ ਉਹ ਪੰਜਾਬ ਦੇ ਸਰਕਾਰੀ ਖ਼ਜ਼ਾਨੇ ਦੀ ਲੁੱਟ ਨਾਲ ਚਲ ਰਹੇ ਹਨ ਅਤੇ ਉਹ 2027 ਵਿਚ ਇਹਨਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦੇਣਗੇ।

ਇਹ ਵੀ ਪੜ੍ਹੋ ਵਿਧਾਇਕ ਪਠਾਣਮਾਜਰਾ ਮੁੜ ਪੁਲਿਸ ਹਿਰਾਸਤ ‘ਚ; ਮਿਲਿਆ 7 ਦਿਨਾਂ ਦਾ ਰਿਮਾਂਡ

ਅਕਾਲੀ ਦਲ ਦੇ ਪ੍ਰਧਾਨ ਨੇ ਸ੍ਰੀ ਐਨ ਕੇ ਸ਼ਰਮਾ ਵੱਲੋਂ ਚੁੱਕੇ ਸਾਰੇ ਮੁੱਦਿਆਂ ਦੀ ਗੱਲ ਕਰਦਿਆਂ ਸਹਿਮਤੀ ਪ੍ਰਗਟ ਕੀਤੀ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਇਹ ਸਾਰੀਆਂ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ ਜਿਹਨਾਂ ਵਿਚ ਜ਼ੀਰਕਪੁਰ ਵਿਖੇ ਹਸਪਤਾਲ ਬਣਾਉਣਾ, ਪੀਣ ਵਾਲੇ ਪਾਣੀ ਵਾਸਤੇ ਨਹਿਰੀ ਪਾਣੀ ਦੇਣਾ, ਛੱਤਬੀੜ ਵਿਖੇ ਸੈਰ ਸਪਾਟਾ ਕੇਂਦਰ ਸਥਾਪਿਤ ਕਰਨਾ, ਹੰਡੇਸਰਾ ਨੂੰ ਸਬ ਤਹਿਸੀਲ ਬਣਾਉਣਾ, ਲਾਲੜੂ ਵਿਖੇ ਲੜਕੀਆਂ ਦਾ ਕਾਲਜ ਬਣਾਉਣਾ, ਇਲਾਕੇ ਦੇ ਸਕੂਲਾਂ ਵਿਚ ਪੁਆਧੀ ਪੜ੍ਹਾਉਣ ਦੀ ਸ਼ੁਰੂਆਤ ਕਰਨਾ, ਘੜਾਮ ਅਤੇ ਕੁੰਤੀ ਕੁੰਡ ਵਿਚ ਧਾਰਮਿਕ ਕੇਂਦਰ ਵਜੋਂ ਵਿਤਸਕ ਕਰਨਾ ਸ਼ਾਮਲ ਹਨ। ਸਰਦਾਰ ਬਾਦਲ ਨੇ ਇਹ ਵੀ ਐਲਾਨ ਕੀਤਾ ਕਿ ਜੇਕਰ ਅਕਾਲੀ ਦਲ ਸੱਤਾ ਵਿਚ ਆਇਆ ਤਾਂ ਸ੍ਰੀ ਐਨ ਕੇ ਸ਼ਰਮਾ ਅਗਲੇ ਵਿੱਤ ਮੰਤਰੀ ਹੋਣਗੇ।

ਇਹ ਵੀ ਪੜ੍ਹੋ ਸ਼੍ਰੋਮਣੀ ਕਮੇਟੀ ਦਾ ਵਿੱਤੀ ਵਰ੍ਹੇ 2026-27 ਲਈ 1487 ਕਰੋੜ 41 ਲੱਖ ਰੁਪਏ ਦਾ ਬਜਟ ਜੈਕਾਰਿਆਂ ਦੀ ਗੂੰਜ ਵਿੱਚ ਪਾਸ

ਪੰਜਾਬ ਲਈ ਆਪਣੀ ਸੋਚ ਦੀ ਗੱਲ ਕਰਦਿਆਂ ਸ:ਬਾਦਲ ਨੇ ਕਿਹਾ ਕਿ ਜਿਹੜੇ ਕਿਸਾਨਾਂ ਕੋਲ ਟਿਊਬਵੈਲ ਕੁਨੈਕਸ਼ਨ ਨਹੀਂ ਹਨ, ਉਹਨਾਂ ਨੂੰ ਕੁਨੈਕਸ਼ਨ ਦਿੱਤੇ ਜਾਣਗੇ, ਕਿਸਾਨਾਂ ਨੂੰ ਦਿਨ ਵੇਲੇ 12 ਘੰਟ ਬਿਜਲੀ ਸਪਲਾਈ ਖੇਤੀਬਾੜੀ ਵਾਸਤੇ ਦਿੱਤੀ ਜਾਵੇਗੀ, ਇਕ ਵਿਸ਼ਵ ਸਕਿੱਲ ਯੂਨੀਵਰਸਿਟੀ ਸਥਾਪਿਤ ਕੀਤੀ ਜਾਵੇਗੀ ਜੋ ਹਰ ਸਾਲ ਇਕ ਲੱਖ ਨੌਜਵਾਨਾਂ ਨੂੰ ਹੁਨਰ ਸਿੱਖਲਾਈ ਦੇਵੇਗੀ ਅਤੇ ਇਸਦੇ ਕੇਂਦਰ ਹਰ ਜ਼ਿਲ੍ਹੇ ਵਿਚ ਹੋਣਗੇ। ਉਹਨਾਂ ਇਹ ਵੀ ਐਲਾਨ ਕੀਤਾ ਕਿ ਨੌਜਵਾਨਾਂ ਨੂੰ ਵਿਆਜ਼ ਮੁਕਤ 10 ਲੱਖ ਰੁਪਏ ਦਾ ਕਰਜ਼ਾ ਦਿੱਤਾ ਜਾਵੇਗਾ ਅਤੇ ਆਟਾ ਦਾਲ ਸਕੀਮ ਦਾ ਵਿਸਥਾਰ ਕੀਤਾ ਜਾਵੇਗਾ ਤੇ ਬੁਢਾਪਾ ਪੈਨਸ਼ਨ ਵਧਾ ਕੇ 3100 ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇਗੀ ਤੇ ਸ਼ਗਨ ਸਕੀਮ ਤਹਿਤ ਰਾਸ਼ੀ ਵਧਾ ਕੇ 1 ਲੱਖ ਰੁਪਏ ਕੀਤੀ ਜਾਵੇਗੀ। ਉਹਨਾਂ ਇਹ ਵੀ ਐਲਾਨ ਕੀਤਾ ਕਿ ਗ੍ਰੈਜੂਏਸ਼ਨ ਪੱਧਰ ਤੱਕ ਸਿੱਖਿਆ ਮੁਫਤ ਦਿੱਤੀ ਜਾਵੇਗੀ ਅਤੇ ਨੌਜਵਾਨਾਂ ਨੂੰ ਡੇਅਰੀ ਤੇ ਪੋਲਟਰੀ ਪ੍ਰਾਜੈਕਟਾਂ ਸਮੇਤ ਪਸ਼ੂ ਪਾਲਣ ਦੇ ਧੰਦੇ ਵਾਸਤੇ ਫਾਰਮ ਖੋਲ੍ਹਣ ਲਈ 75 ਫੀਸਦੀ ਸਬਸਿਡੀ ਦਿੱਤੀ ਜਾਵੇਗੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਹੀਰਾ ਸਿੰਘ ਗਾਬੜੀਆ, ਪਰਵਿੰਦਰ ਸੋਹਾਣਾ, ਸਰਬਜੀਤ ਸਿੰਘ ਝਿੰਜਰ, ਰਵਿੰਦਰ ਖੇੜਾ, ਰਾਜਿੰਦਰ ਸਿੰਘ ਵਿਰਕ ਸਨੌਰ ਤੇ ਹੋਰ ਆਗੂ ਵੀ ਮੌਜੂਦ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਫਰੀਦਕੋਟ ਹੋਇਆ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਕਾਰਵਾਈ ਵਿੱਚ ਮੂਹਰਲੇ ਜ਼ਿਲ੍ਹਿਆਂ ਵਿੱਚ ਸ਼ਾਮਲ; ਅਪਰਾਧ ਵਿੱਚ 37% ਕਮੀ, ਲੁੱਟ ਖੋਹ ਦੇ ਮਾਮਲਿਆਂ ਵਿੱਚ 97% ਬਰਾਮਦਗੀ ਦਰਜ

0

Faridkot News: ਭਗਵੰਤ ਮਾਨ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਹੇਠ ਨਸ਼ਿਆਂ ਖ਼ਿਲਾਫ਼ ਜ਼ੋਰਦਾਰ ਕਾਰਵਾਈ ਵਿੱਚ ਫਰੀਦਕੋਟ ਇੱਕ ਮਿਸਾਲ ਵਜੋਂ ਸਾਹਮਣੇ ਆਇਆ ਹੈ। ਜ਼ਿਲ੍ਹੇ ਵਿੱਚ ਕੁੱਲ ਅਪਰਾਧਾਂ ਵਿੱਚ 37% ਦੀ ਕਮੀ ਆਈ ਹੈ ਅਤੇ ;ਲੁੱਟਾਂ ਖੋਹਾਂ ਦੇ ਮਾਮਲਿਆਂ ਵਿੱਚ 97% ਦੀ ਬਰਾਮਦਗੀ ਦਰਜ ਕੀਤੀ ਗਈ ਹੈ, ਜੋ ਕਿ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਓਪਰੇਸ਼ਨ ਪ੍ਰਹਾਰ’ ਮੁਹਿੰਮਾਂ ਦੇ ਪ੍ਰਭਾਵ ਨੂੰ ਦਰਸਾਉਂਦਾ ਹੈ।ਇਹ ਬਦਲਾਅ ਸਖ਼ਤ ਕਾਰਵਾਈ, ਤਕਨਾਲੋਜੀ ਆਧਾਰਿਤ ਨਿਗਰਾਨੀ ਅਤੇ ਭਾਈਚਾਰਕ ਸਹਿਭਾਗਿਤਾ ਦੀ ਮਿਲੀ ਜੁਲੀ ਕੋਸ਼ਿਸ਼ਾਂ ਨਾਲ ਸੰਭਵ ਹੋਇਆ ਹੈ, ਜਿਸ ਨਾਲ ਸਥਾਨਕ ਨਸ਼ਾ ਤਸਕਰੀ ਜਾਲਾਂ ਨੂੰ ਕਮਜ਼ੋਰ ਕੀਤਾ ਗਿਆ ਹੈ ਅਤੇ ਜ਼ਮੀਨੀ ਪੱਧਰ ’ਤੇ ਕਾਨੂੰਨ-ਵਿਵਸਥਾ ਮਜ਼ਬੂਤ ਹੋਈ ਹੈ। ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤੰਤਰ ਨੂੰ ਖਤਮ ਕਰਨ ਲਈ ਕੀਤੀਆਂ ਜਾ ਰਹੀਆਂ ਕੇਂਦਰੀ ਕੋਸ਼ਿਸ਼ਾਂ ਹੁਣ ਜ਼ਿਲ੍ਹਾ ਪੱਧਰ ’ਤੇ ਸਪੱਸ਼ਟ ਨਤੀਜੇ ਦੇ ਰਹੀਆਂ ਹਨ।

ਇਹ ਵੀ ਪੜ੍ਹੋ ਵਿਰੋਧੀ ਧਿਰ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨ ਲਈ 10 ਲੱਖ ਰੁਪਏ ਦੀ ਸਿਹਤ ਯੋਜਨਾ ਬਾਰੇ ਗਲਤ ਪ੍ਰਚਾਰ ਕਰ ਰਹੀ ਹੈ: ਡਾ. ਬਲਬੀਰ ਸਿੰਘ

ਪੁਲਿਸ ਅਧਿਕਾਰੀਆਂ ਮੁਤਾਬਕ, ਪਿੰਡ ਰੱਖਿਆ ਕਮੇਟੀਆਂ (VDC), ਗੈਰ-ਸਰਕਾਰੀ ਸੰਗਠਨਾਂ ਅਤੇ ਸਮਾਜਿਕ ਸੰਸਥਾਵਾਂ ਨਾਲ ਨਿਯਮਿਤ ਤੌਰ ‘ਤੇ ਹੋ ਰਹੀਆਂ ਤਾਲਮੇਲ ਮੀਟਿੰਗਾਂ ਨੇ ਜਮੀਨੀ ਪੱਧਰ ਦੀ ਖੁਫੀਆ ਜਾਣਕਾਰੀ ਨੂੰ ਕਾਫੀ ਮਜ਼ਬੂਤ ਕੀਤਾ ਹੈ। ਇਸ ਨਾਲ ਲੋਕਾਂ ਦੀ ਭਾਗੀਦਾਰੀ ਵਿੱਚ ਵਾਧਾ ਹੋਇਆ ਹੈ ਅਤੇ ਸਥਾਨਕ ਨਿਵਾਸੀ ਨਸ਼ਾ ਤਸਕਰਾਂ ਅਤੇ ਅਸਮਾਜਿਕ ਤੱਤਾਂ ਬਾਰੇ ਜਾਣਕਾਰੀ ਸਾਂਝੀ ਕਰ ਰਹੇ ਹਨ, ਜਿਸ ਨਾਲ ਪੁਲਿਸ ਨੂੰ ਤੁਰੰਤ ਅਤੇ ਨਿਸ਼ਨਾਬੱਧ ਕਾਰਵਾਈ ਕਰਨ ਵਿੱਚ ਮਦਦ ਮਿਲ ਰਹੀ ਹੈ।

ਇਹ ਵੀ ਪੜ੍ਹੋ Big News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕਰਨ ਲਈ ਹਰੀ ਝੰਡੀ; 97 ਫੀਸਦ ਤੋਂ ਵੱਧ ਔਰਤਾਂ ਨੂੰ ਹਰੇਕ ਮਹੀਨੇ 1000–1500 ਰੁਪਏ ਸਨਮਾਨ ਰਾਸ਼ੀ ਮਿਲੇਗੀ

ਜ਼ਿਲ੍ਹਾ ਪੁਲਿਸ ਮੁਖੀ (SSP) ਪ੍ਰਗਿਆ ਜੈਨ, IPS, ਨੇ ਕਿਹਾ, “ਲੋਕਾਂ ਵਿੱਚ ਪੁਲਿਸ ਪ੍ਰਤੀ ਭਰੋਸਾ ਵਧਿਆ ਹੈ ਕਿਉਂਕਿ ਸੂਚਨਾ ਦੇਣ ਵਾਲਿਆਂ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਂਦੀ ਹੈ ਅਤੇ ਤੁਰੰਤ ਕਾਰਵਾਈ ਕੀਤੀ ਜਾਂਦੀ ਹੈ। ਹਰ ਉਮਰ ਵਰਗ ਦੇ ਨਾਗਰਿਕ ਇਸ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾ ਰਹੇ ਹਨ।” ਉਨ੍ਹਾਂ ਨੇ ਕਿਹਾ ਕਿ ਇਹ ਭਰੋਸਾ ਨਸ਼ਿਆਂ ਅਤੇ ਅਪਰਾਧ ਖ਼ਿਲਾਫ਼ ਕਾਰਵਾਈ ਲਈ ਇੱਕ ਮਹੱਤਵਪੂਰਨ ਤਾਕਤ ਵਜੋਂ ਸਾਹਮਣੇ ਆਇਆ ਹੈ।ਤਕਨਾਲੋਜੀ ਨੇ ਵੀ ਇਸ ਬਦਲਾਅ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਫਰੀਦਕੋਟ ਦੇ ਮੁੱਖ ਸਥਾਨਾਂ ’ਤੇ CCTV ਕੈਮਰੇ ਲਗਾਏ ਗਏ ਹਨ, ਜਿਸ ਨਾਲ ਨਿਗਰਾਨੀ ਅਤੇ ਤੁਰੰਤ ਕਾਰਵਾਈ ਦੀ ਸਮਰੱਥਾ ਵਿੱਚ ਵਾਧਾ ਹੋਇਆ ਹੈ। ਢਿੱਲਵਾਂ ਕਲਾਂ ਪਿੰਡ ਵਿੱਚ ਵਿਆਪਕ CCTV ਨੈੱਟਵਰਕ ਲਿੰਕ ਰੋਡਾਂ ਅਤੇ ਨੇੜਲੇ ਹਾਈਵੇਅ ਨੂੰ ਕਵਰ ਕਰਦਾ ਹੈ ਅਤੇ ਇਸ ਦੀ ਲਾਈਵ ਪਹੁੰਚ ਪਿੰਡ ਪ੍ਰਸ਼ਾਸਨ ਅਤੇ ਪੁਲਿਸ ਦੋਹਾਂ ਕੋਲ ਹੈ, ਜਿਸ ਨਾਲ ਸ਼ੱਕੀ ਗਤੀਵਿਧੀਆਂ ’ਤੇ ਲਗਾਤਾਰ ਨਜ਼ਰ ਰੱਖੀ ਜਾਂਦੀ ਹੈ।

ਇਹ ਵੀ ਪੜ੍ਹੋ AAP ਵੱਲੋਂ Youth Wing ਦੇ ਅਹੁੱਦੇਦਾਰਾਂ ਦਾ ਐਲਾਨ; 4 ਹਲਕਾ ਸੰਗਠਨ ਇੰਚਾਰਜ਼ ਵੀ ਲਗਾਏ, ਦੇਖੋ ਲਿਸਟ

ਸਥਾਨਕ ਨਿਵਾਸੀਆਂ ਨੇ ਵੀ ਇਨ੍ਹਾਂ ਕਦਮਾਂ ਦੇ ਪ੍ਰਭਾਵ ਦੀ ਪੁਸ਼ਟੀ ਕੀਤੀ ਹੈ। ਪਿੰਡ ਦੇ ਸਰਪੰਚ ਰਾਜਵਿੰਦਰ ਸਿੰਘ ਅਤੇ ਸੁਖਜੀਤ ਸਿੰਘ ਢਿੱਲਵਾਂ ਕੋਆਰਡੀਨੇਟਰ ਯੁੱਧ ਨਸ਼ਿਆ ਵਿਰੁੱਧ ਮਾਲਵਾ ਜੌਨ ਨੇ ਕਿਹਾ ਕਿ CCTV ਨਿਗਰਾਨੀ ਨਾਲ ਨਸ਼ਾ ਤਸਕਰੀ ਨਾਲ ਜੁੜੀਆਂ ਸ਼ੱਕੀ ਗਤੀਵਿਧੀਆਂ ਦੀ ਪਛਾਣ ਹੋ ਰਹੀ ਹੈ, ਜਿਸ ਨਾਲ ਸਮੇਂ ਸਿਰ ਪੁਲਿਸ ਦਖ਼ਲਅੰਦਾਜ਼ੀ ਅਤੇ ਗ੍ਰਿਫ਼ਤਾਰੀਆਂ ਸੰਭਵ ਹੋਈਆਂ ਹਨ।ਸਿਵਲ ਸਮਾਜ ਦੇ ਪ੍ਰਤਿਨਿਧੀਆਂ ਨੇ ਵੀ ਇਸ ਬਦਲਾਅ ਨੂੰ ਸਵੀਕਾਰਦੇ ਹੋਏ ਕਿਹਾ ਕਿ ਲੋਕਾਂ ਦਾ ਭਰੋਸਾ ਵਧਿਆ ਹੈ ਅਤੇ ਅਪਰਾਧੀਆਂ ਵਿੱਚ ਡਰ ਪੈਦਾ ਹੋਇਆ ਹੈ। ਸਹਾਰਾ ਸੇਵਾ ਸੋਸਾਇਟੀ ਦੇ ਚੇਅਰਮੈਨ ਪ੍ਰਵੀਣ ਕਾਲਾ ਨੇ ਕਿਹਾ ਕਿ ਸਖ਼ਤ ਕਾਰਵਾਈ ਨਾਲ ਜ਼ਿਲ੍ਹੇ ਵਿੱਚ ਨਸ਼ਾ ਤਸਕਰੀ ਦੇ ਵੱਡੇ ਹਿੱਸੇ ਨੂੰ ਭੰਨਿਆ ਗਿਆ ਹੈ ਅਤੇ ਪੁਲਿਸ ਨਾਲ ਲੋਕਾਂ ਦਾ ਸਹਿਯੋਗ ਕਾਫੀ ਵਧਿਆ ਹੈ।

ਇਹ ਵੀ ਪੜ੍ਹੋ ਅੰਮ੍ਰਿਤਸਰ ਵਿੱਚ ਗੋਲਡੀ ਢਿੱਲੋਂ ਮਾਡਿਊਲ ਨਾਲ ਸਬੰਧਤ ਦੋ ਆਧੁਨਿਕ ਸਬ-ਮਸ਼ੀਨ ਗਨਾਂ ਬਰਾਮਦ

ਅਧਿਕਾਰੀਆਂ ਨੇ ਹੋਰ ਦੱਸਿਆ ਕਿ ਕਾਰਵਾਈ ਦੇ ਨਾਲ-ਨਾਲ ਲੰਬੇ ਸਮੇਂ ਲਈ ਨਸ਼ਾ ਵਿਰੋਧੀ ਜਾਗਰੂਕਤਾ ਵਧਾਉਣ ਲਈ ਮੁਹਿੰਮਾਂ ਵੀ ਚਲਾਈਆਂ ਜਾ ਰਹੀਆਂ ਹਨ। ਇਸ ਵਿੱਚ ਜਾਗਰੂਕਤਾ ਅਭਿਆਨ, ਸਥਾਨਕ ਪ੍ਰਸ਼ਾਸਨ ਨਾਲ ਸਹਿਯੋਗ ਅਤੇ ਭਾਈਚਾਰਕ ਪੱਧਰ ’ਤੇ ਵਾਤਾਵਰਣ ਸੰਬੰਧੀ ਗਤੀਵਿਧੀਆਂ ਅਤੇ ਬੂਟੇ ਵੰਡਣ ਵਰਗੇ ਉਪਰਾਲੇ ਸ਼ਾਮਲ ਹਨ।ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ਮੁਹਿੰਮ ਹੇਠ ਸਖ਼ਤ ਪੁਲਿਸਿੰਗ, ਤਕਨੀਕੀ ਇਕੀਕਰਨ ਅਤੇ ਮਜ਼ਬੂਤ ਨਾਗਰਿਕ ਭਾਗੀਦਾਰੀ ਨਾਲ ਫਰੀਦਕੋਟ ਨਵਾਂ ਮਿਆਰ ਸਥਾਪਤ ਕਰ ਰਿਹਾ ਹੈ, ਜੋ ਦਰਸਾਉਂਦਾ ਹੈ ਕਿ ਕਿਵੇਂ ਸਾਂਝੇ ਉਪਰਾਲਿਆਂ ਨਾਲ ਨਸ਼ੇ ਦੇ ਜਾਲਾਂ ਨੂੰ ਕਮਜ਼ੋਰ ਕਰਕੇ ਲੋਕਾਂ ਦਾ ਕਾਨੂੰਨ-ਵਿਵਸਥਾ ’ਤੇ ਭਰੋਸਾ ਮੁੜ ਕਾਇਮ ਕੀਤਾ ਜਾ ਸਕਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਵਿਰੋਧੀ ਧਿਰ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨ ਲਈ 10 ਲੱਖ ਰੁਪਏ ਦੀ ਸਿਹਤ ਯੋਜਨਾ ਬਾਰੇ ਗਲਤ ਪ੍ਰਚਾਰ ਕਰ ਰਹੀ ਹੈ: ਡਾ. ਬਲਬੀਰ ਸਿੰਘ

0

👉ਪੈਨਲ ਤੋਂ ਬਾਹਰ ਵਾਲੇ ਹਸਪਤਾਲਾਂ ਦੇ ਮਾਮਲਿਆਂ ਨੂੰ ਸਕੀਮ ਦੀ ਅਸਫਲਤਾ ਵਜੋਂ ਗਲਤ ਤਰੀਕੇ ਨਾਲ ਪੇਸ਼ ਕੀਤਾ ਜਾ ਰਿਹਾ ਹੈ, ਦਾਅਵੇ ਗੁੰਮਰਾਹਕੁੰਨ ਹਨ: ਡਾ. ਬਲਬੀਰ ਸਿੰਘ
👉ਵਿਰੋਧੀ ਧਿਰ ਦੇ ਸੀਨੀਅਰ ਆਗੂਆਂ ਨੂੰ ਅਜੇ ਵੀ ਇਹ ਨਹੀਂ ਪਤਾ ਕਿ ਸਿਰਫ਼ ਐਮਪੈਨਲਡ ਹਸਪਤਾਲ ਹੀ ਸਕੀਮਾਂ ਤਹਿਤ ਇਲਾਜ ਪ੍ਰਦਾਨ ਕਰਦੇ ਹਨ: ਕੁਲਦੀਪ ਸਿੰਘ ਧਾਲੀਵਾਲ
Punjab News: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਐਤਵਾਰ ਨੂੰ ਕਿਹਾ ਕਿ ਵਿਰੋਧੀ ਧਿਰ 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਗੁਮਰਾਹ ਕਰਨ ਲਈ ਜਾਣਬੁੱਝ ਕੇ ਮੁਹਿੰਮ ਚਲਾ ਰਹੀ ਹੈ। ਉਹ ਗੈਰ-ਸੂਚੀਬੱਧ ਹਸਪਤਾਲਾਂ ਦੀਆਂ ਇਕੱਲੀਆਂ-ਦੁਕੱਲੀਆਂ ਘਟਨਾਵਾਂ ਦੀ ਵਰਤੋਂ ਕਰਕੇ ਸਕੀਮ ਦੇ ਸਾਬਤ ਹੋਏ ਪ੍ਰਭਾਵ ਨੂੰ ਨਜ਼ਰਅੰਦਾਜ਼ ਕਰਦਿਆਂ ਇਸ ਨੂੰ ਅਸਫਲ ਦਿਖਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਪਾਰਟੀ ਨੇ ਦੱਸਿਆ ਕਿ 1.72 ਲੱਖ ਤੋਂ ਵੱਧ ਮਰੀਜ਼ ਪਹਿਲਾਂ ਹੀ 292 ਕਰੋੜ ਰੁਪਏ ਦਾ ਇਲਾਜ ਕਰਵਾ ਚੁੱਕੇ ਹਨ। ਪਾਰਟੀ ਨੇ ਦਾਅਵਾ ਕੀਤਾ ਕਿ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦੀ ਇਹ ਕੋਸ਼ਿਸ਼ ਜਾਂ ਤਾਂ ਸਰਕਾਰੀ ਸਕੀਮਾਂ ਦੀ ਮੁੱਢਲੀ ਸਮਝ ਦੀ ਘਾਟ ਨੂੰ ਦਰਸਾਉਂਦੀ ਹੈ ਜਾਂ ਫਿਰ ਲਾਭਪਾਤਰੀਆਂ ਵਿੱਚ ਭੰਬਲਭੂਸਾ ਪੈਦਾ ਕਰਨ ਅਤੇ ਇੱਕ ਵੱਡੀ ਜਨਤਕ ਭਲਾਈ ਪਹਿਲਕਦਮੀ ਨੂੰ ਕਮਜ਼ੋਰ ਕਰਨ ਦੀ ਇੱਕ ਸੋਚੀ-ਸਮਝੀ ਸਾਜ਼ਿਸ਼ ਹੈ।

ਇਹ ਵੀ ਪੜ੍ਹੋ Big News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕਰਨ ਲਈ ਹਰੀ ਝੰਡੀ; 97 ਫੀਸਦ ਤੋਂ ਵੱਧ ਔਰਤਾਂ ਨੂੰ ਹਰੇਕ ਮਹੀਨੇ 1000–1500 ਰੁਪਏ ਸਨਮਾਨ ਰਾਸ਼ੀ ਮਿਲੇਗੀ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਅੰਮ੍ਰਿਤਸਰ ਦੇ ਇੱਕ ਮਰੀਜ਼ ਦੀ ਵੀਡੀਓ ਸਾਂਝੀ ਕੀਤੇ ਜਾਣ ‘ਤੇ ਸਿੱਧਾ ਜਵਾਬ ਦਿੱਤਾ। ਡਾ. ਬਲਬੀਰ ਸਿੰਘ ਨੇ ਕਿਹਾ ਕਿ।ਵੀਡੀਓ ਵਿੱਚ ਦਿਖਾਇਆ ਗਿਆ ਹਸਪਤਾਲ, ਸ਼ੂਰ ਹਸਪਤਾਲ, ਮੁੱਖ ਮੰਤਰੀ ਸਿਹਤ ਯੋਜਨਾ ਦੇ ਤਹਿਤ ਸੂਚੀਬੱਧ (ਐਮਪੈਨਲਡ) ਨਹੀਂ ਹੈ। ਇਸ ਸਕੀਮ ਅਧੀਨ 600 ਤੋਂ ਵੱਧ ਨਿੱਜੀ ਹਸਪਤਾਲ ਸੂਚੀਬੱਧ ਹਨ ਅਤੇ ਇਲਾਜ ਦਾ ਲਾਭ ਸਿਰਫ਼ ਇਨ੍ਹਾਂ ਰਜਿਸਟਰਡ ਸੰਸਥਾਵਾਂ ਵਿੱਚ ਹੀ ਮਿਲਦਾ ਹੈ। ਵਿਰੋਧੀ ਧਿਰ ਦੇ ਨੇਤਾ ਲਈ ਤੱਥਾਂ ਦੀ ਪੜਤਾਲ ਕੀਤੇ ਬਿਨਾਂ ਅਜਿਹੀ ਸਮੱਗਰੀ ਸਾਂਝੀ ਕਰਨਾ ਬਹੁਤ ਹੀ ਗੈਰ-ਜ਼ਿੰਮੇਵਾਰਾਨਾ ਹੈ। ਇਹ ਨਾ ਸਿਰਫ਼ ਜਨਤਾ ਨੂੰ ਗੁਮਰਾਹ ਕਰਦਾ ਹੈ ਸਗੋਂ ਲਾਭਪਾਤਰੀਆਂ ਵਿੱਚ ਬੇਲੋੜੀ ਦਹਿਸ਼ਤ ਵੀ ਪੈਦਾ ਕਰਦਾ ਹੈ।ਉਨ੍ਹਾਂ ਨੇ ਅਜਿਹੀਆਂ ਸਕੀਮਾਂ ਦੇ ਢਾਂਚੇ ਬਾਰੇ ਹੋਰ ਸਪੱਸ਼ਟ ਕਰਦਿਆਂ ਕਿਹਾ ਕਿ ਹਸਪਤਾਲਾਂ ਦਾ ਸੂਚੀਬੱਧ ਹੋਣਾ ਸਵੈ-ਇੱਛਤ ਹੈ। ਡਾ. ਬਲਬੀਰ ਸਿੰਘ ਨੇ ਅੱਗੇ ਕਿਹਾ, “ਆਯੂਸ਼ਮਾਨ ਭਾਰਤ ਯੋਜਨਾ ਵਰਗੀਆਂ ਸਕੀਮਾਂ ਤਹਿਤ ਹਸਪਤਾਲਾਂ ਦੀ ਸ਼ਮੂਲੀਅਤ ਸਵੈ-ਇੱਛਤ ਹੈ ਅਤੇ ਕਿਸੇ ਵੀ ਹਸਪਤਾਲ ਨੂੰ ਸ਼ਾਮਲ ਹੋਣ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ। ਇਸ ਲਈ, ਗੈਰ-ਸੂਚੀਬੱਧ ਹਸਪਤਾਲਾਂ ਦੀਆਂ ਘਟਨਾਵਾਂ ਨੂੰ ਸਕੀਮ ਦੀ ਅਸਫਲਤਾ ਵਜੋਂ ਪੇਸ਼ ਕਰਨਾ ਤੱਥਾਂ ਦੇ ਆਧਾਰ ‘ਤੇ ਗਲਤ ਅਤੇ ਗੁੰਮਰਾਹਕੁੰਨ ਹੈ।

ਇਹ ਵੀ ਪੜ੍ਹੋ ਕੁਝ “ਮੌਕਾਪ੍ਰਸਤ” ਸਿਰਫ਼ ਓਹੀ ਦੁਹਰਾ ਰਹੇ ਹਨ ਜੋ ਮੈਂ ਹਲਵਾਰਾ ਹਵਾਈ ਅੱਡੇ ਬਾਰੇ ਜਨਤਕ ਕੀਤਾ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਇਸ ਪਹਿਲਕਦਮੀ ਦੇ ਪੱਧਰ ਅਤੇ ਪ੍ਰਭਾਵ ‘ਤੇ ਰੌਸ਼ਨੀ ਪਾਉਂਦਿਆਂ ਸਿਹਤ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ ਮਿਲੇ ਪ੍ਰਤੱਖ ਲਾਭਾਂ ‘ਤੇ ਜ਼ੋਰ ਦਿੱਤਾ। ਡਾ. ਬਲਬੀਰ ਸਿੰਘ ਨੇ ਕਿਹਾ ਕਿ 1.72 ਲੱਖ ਤੋਂ ਵੱਧ ਮਰੀਜ਼ ਪਹਿਲਾਂ ਹੀ 292 ਕਰੋੜ ਰੁਪਏ ਦਾ ਇਲਾਜ ਕਰਵਾ ਚੁੱਕੇ ਹਨ, ਜਿਸ ਵਿੱਚ ਦਿਲ ਦੀ ਸਰਜਰੀ, ਦਿਮਾਗ ਦੇ ਆਪ੍ਰੇਸ਼ਨ, ਜੋੜਾਂ ਦੇ ਬਦਲਣ ਅਤੇ ਐਮਰਜੈਂਸੀ ਐਕਸੀਡੈਂਟ ਕੇਅਰ ਵਰਗੇ ਗੰਭੀਰ ਇਲਾਜ ਸ਼ਾਮਲ ਹਨ। ਇਹ ਅੰਕੜੇ ਸਕੀਮ ਦੀ ਪ੍ਰਭਾਵਸ਼ੀਲਤਾ ਅਤੇ ਪਹੁੰਚ ਨੂੰ ਸਪੱਸ਼ਟ ਰੂਪ ਵਿੱਚ ਦਰਸਾਉਂਦੇ ਹਨ। ਇਸ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਨਿੰਦਣਯੋਗ ਹਨ।ਭੰਬਲਭੂਸਾ ਫੈਲਾਉਣ ਦੀ ਕਥਿਤ ਕੋਸ਼ਿਸ਼ ‘ਤੇ ਸਵਾਲ ਚੁੱਕਦਿਆਂ ਸਿਹਤ ਮੰਤਰੀ ਨੇ ਜਵਾਬਦੇਹੀ ਦੀ ਮੰਗ ਕੀਤੀ। ਡਾ. ਬਲਬੀਰ ਸਿੰਘ ਨੇ ਕਿਹਾ ਕਿ।ਪ੍ਰਤਾਪ ਸਿੰਘ ਬਾਜਵਾ ਨੂੰ ਗਲਤ ਜਾਣਕਾਰੀ ਫੈਲਾਉਣ ਅਤੇ ਲੋਕ-ਪੱਖੀ ਪਹਿਲਕਦਮੀ ਬਾਰੇ ਭੰਬਲਭੂਸਾ ਪੈਦਾ ਕਰਨ ਦੀ ਕੋਸ਼ਿਸ਼ ਕਰਨ ਲਈ ਪੰਜਾਬ ਦੇ ਲੋਕਾਂ ਤੋਂ ਜਨਤਕ ਤੌਰ ‘ਤੇ ਮੁਆਫੀ ਮੰਗਣੀ ਚਾਹੀਦੀ ਹੈ।

ਇਹ ਵੀ ਪੜ੍ਹੋ AAP ਵੱਲੋਂ Youth Wing ਦੇ ਅਹੁੱਦੇਦਾਰਾਂ ਦਾ ਐਲਾਨ; 4 ਹਲਕਾ ਸੰਗਠਨ ਇੰਚਾਰਜ਼ ਵੀ ਲਗਾਏ, ਦੇਖੋ ਲਿਸਟ

‘ਆਪ’ ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀ ਜਵਾਬੀ ਹਮਲਾ ਕਰਦਿਆਂ ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ ਅਤੇ ਰਾਜਾ ਵੜਿੰਗ ਸਮੇਤ ਵਿਰੋਧੀ ਆਗੂਆਂ ਦੀ ਪ੍ਰਸ਼ਾਸਨਿਕ ਸਮਝ ‘ਤੇ ਸਵਾਲ ਚੁੱਕੇ। ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਬਾਜਵਾ ਅਤੇ ਬਾਦਲ ਵਰਗੇ ਆਗੂ ਸਾਲਾਂ ਬੱਧੀ ਉੱਚ ਅਹੁਦਿਆਂ ‘ਤੇ ਰਹਿਣ ਦੇ ਬਾਵਜੂਦ ਸਰਕਾਰੀ ਸਕੀਮਾਂ ਦੇ ਬੁਨਿਆਦੀ ਕੰਮਕਾਜ ਨੂੰ ਸਮਝਣ ਵਿੱਚ ਅਸਫਲ ਰਹੇ ਹਨ। ਇਹ ਹੈਰਾਨੀ ਦੀ ਗੱਲ ਹੈ ਕਿ ਜੋ ਲੋਕ ਉਪ ਮੁੱਖ ਮੰਤਰੀ, ਕੇਂਦਰੀ ਮੰਤਰੀ, ਸੰਸਦ ਮੈਂਬਰ ਅਤੇ ਸੀਨੀਅਰ ਆਗੂ ਰਹੇ ਹਨ, ਉਨ੍ਹਾਂ ਨੂੰ ਅਜੇ ਵੀ ਇਹ ਨਹੀਂ ਪਤਾ ਕਿ ਅਜਿਹੀਆਂ ਸਕੀਮਾਂ ਤਹਿਤ ਸਿਰਫ਼ ਸੂਚੀਬੱਧ ਹਸਪਤਾਲ ਹੀ ਇਲਾਜ ਪ੍ਰਦਾਨ ਕਰਦੇ ਹਨ। ਉਨ੍ਹਾਂ ਦੇ ਬਿਆਨ ਜਾਂ ਤਾਂ ਉਨ੍ਹਾਂ ਦੀ ਅਗਿਆਨਤਾ ਜਾਂ ਲੋਕਾਂ ਨੂੰ ਗੁਮਰਾਹ ਕਰਨ ਦੇ ਇਰਾਦੇ ਨੂੰ ਬੇਨਕਾਬ ਕਰਦੇ ਹਨ।ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਸਕੀਮ ਅਧੀਨ ਸਿਰਫ਼ ਪ੍ਰਵਾਨਿਤ ਹਸਪਤਾਲਾਂ ਨੂੰ ਹੀ ਅਧਿਕਾਰ ਦਿੱਤਾ ਗਿਆ ਹੈ ਅਤੇ ਗਲਤ ਜਾਣਕਾਰੀ ਫੈਲਾਉਣ ਵਿਰੁੱਧ ਚੇਤਾਵਨੀ ਦਿੱਤੀ। ਕੁਲਦੀਪ ਸਿੰਘ ਧਾਲੀਵਾਲ ਨੇ ਅੱਗੇ ਕਿਹਾ ਕਿ।ਪੰਜਾਬ ਵਿੱਚ ਹਜ਼ਾਰਾਂ ਹਸਪਤਾਲ ਹਨ, ਪਰ ਸਕੀਮ ਦੇ ਤਹਿਤ ਸਿਰਫ਼ ਸਰਕਾਰ ਦੇ ਪ੍ਰਵਾਨਿਤ ਪੈਨਲ ਵਿੱਚ ਸ਼ਾਮਲ ਹਸਪਤਾਲ ਹੀ ਅਧਿਕਾਰਤ ਹਨ। ਲੋਕਾਂ ਦੀ ਸਹੀ ਰਹਿਨੁਮਾਈ ਕਰਨ ਦੀ ਬਜਾਏ, ਇਹ ਆਗੂ ਉਨ੍ਹਾਂ ਨੂੰ ਉਲਝਾ ਰਹੇ ਹਨ ਅਤੇ ਝੂਠਾ ਪ੍ਰਚਾਰ ਕਰ ਰਹੇ ਹਨ। ਇਹ ਨਾ ਸਿਰਫ਼ ਗੈਰ-ਜ਼ਿੰਮੇਵਾਰਾਨਾ ਹੈ ਬਲਕਿ ਲੱਖਾਂ ਗਰੀਬ ਪਰਿਵਾਰਾਂ ਨੂੰ ਲਾਭ ਪਹੁੰਚਾਉਣ ਵਾਲੀ ਸਕੀਮ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਹੈ।

ਇਹ ਵੀ ਪੜ੍ਹੋ ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ ਜਨਤਾ ਦਾ ਭਾਰੀ ਸਮਰਥਨ: ਬਲਤੇਜ ਪੰਨੂ

ਅਜਿਹੀਆਂ ਟਿੱਪਣੀਆਂ ਪਿੱਛੇ ਇਰਾਦੇ ‘ਤੇ ਸਵਾਲ ਉਠਾਉਂਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਨੇ ਕਿਹਾ ਕਿ ਵਿਰੋਧੀ ਆਗੂ ਜਨਹਿਤ ਨਾਲੋਂ ਆਪਣੀ ਸਿਆਸੀ ਹੋਂਦ ਨੂੰ ਪਹਿਲ ਦੇ ਰਹੇ ਹਨ। ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਵਿਰੋਧੀ ਆਗੂ ਸਿਰਫ਼ ਆਪਣੇ ਸਿਆਸੀ ਆਕਾਵਾਂ ਨੂੰ ਖੁਸ਼ ਕਰਨ ਅਤੇ ਚਰਚਾ ਵਿੱਚ ਰਹਿਣ ਲਈ ਬੇਬੁਨਿਆਦ ਬਿਆਨਬਾਜ਼ੀ ਕਰ ਰਹੇ ਹਨ। ਟਿੱਪਣੀ ਕਰਨ ਤੋਂ ਪਹਿਲਾਂ ਉਨ੍ਹਾਂ ਨੂੰ ਘੱਟੋ-ਘੱਟ ਸਰਕਾਰੀ ਵੈੱਬਸਾਈਟਾਂ ਦੀ ਜਾਂਚ ਕਰਨੀ ਚਾਹੀਦੀ ਹੈ ਜਾਂ ਤੱਥਾਂ ਦੀ ਪੁਸ਼ਟੀ ਕਰਨੀ ਚਾਹੀਦੀ ਹੈ। ਉਨ੍ਹਾਂ ਦੇ ਲਾਪਰਵਾਹੀ ਭਰੇ ਬਿਆਨ ਸ਼ਰਮਿੰਦਗੀ ਦਾ ਕਾਰਨ ਬਣ ਗਏ ਹਨ।ਉਨ੍ਹਾਂ ਨਾਗਰਿਕਾਂ ਨੂੰ ਸਿਰਫ਼ ਪ੍ਰਮਾਣਿਤ ਜਾਣਕਾਰੀ ‘ਤੇ ਭਰੋਸਾ ਕਰਨ ਦੀ ਅਪੀਲ ਵੀ ਕੀਤੀ। ਕੁਲਦੀਪ ਸਿੰਘ ਧਾਲੀਵਾਲ ਨੇ ਦੁਹਰਾਇਆ ਕਿ ਪੰਜਾਬ ਦੇ ਲੋਕਾਂ ਨੂੰ ਅਜਿਹੇ ਪ੍ਰਚਾਰ ਤੋਂ ਗੁਮਰਾਹ ਨਹੀਂ ਹੋਣਾ ਚਾਹੀਦਾ ਅਤੇ ਸਿਰਫ਼ ਪ੍ਰਮਾਣਿਤ ਜਾਣਕਾਰੀ ‘ਤੇ ਹੀ ਭਰੋਸਾ ਕਰਨਾ ਚਾਹੀਦਾ ਹੈ। 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰ ਰਹੀ ਹੈ ਅਤੇ ਆਮ ਲੋਕਾਂ ਨੂੰ ਵੱਡੀ ਰਾਹਤ ਪ੍ਰਦਾਨ ਕਰਨਾ ਜਾਰੀ ਰੱਖ ਰਹੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਕੁਝ “ਮੌਕਾਪ੍ਰਸਤ” ਸਿਰਫ਼ ਓਹੀ ਦੁਹਰਾ ਰਹੇ ਹਨ ਜੋ ਮੈਂ ਹਲਵਾਰਾ ਹਵਾਈ ਅੱਡੇ ਬਾਰੇ ਜਨਤਕ ਕੀਤਾ: ਕੈਬਨਿਟ ਮੰਤਰੀ ਸੰਜੀਵ ਅਰੋੜਾ

0

👉ਸੰਜੀਵ ਅਰੋੜਾ ਦੇ ਲਗਾਤਾਰ ਯਤਨਾਂ ਸਦਕਾ ਕਰੀਬ 30 ਸਾਲਾਂ ਦੀ ਦੇਰੀ ਤੋਂ ਬਾਅਦ ਹਲਵਾਰਾ ਹਵਾਈ ਅੱਡੇ ਤੋਂ ਉਡਾਣਾਂ ਸ਼ੁਰੂ ਹੋਈਆਂ
Ludhiana News: ਹਲਵਾਰਾ ਹਵਾਈ ਅੱਡੇ ਦੇ ਵਿਕਾਸ ਅਤੇ ਪ੍ਰਗਤੀ ਬਾਰੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਦਿੱਤਾ ਗਿਆ ਹਾਲੀਆ ਬਿਆਨ ਗੁੰਮਰਾਹਕੁੰਨ ਅਤੇ ਜ਼ਮੀਨੀ ਹਕੀਕਤ ਤੋਂ ਕੋਹਾਂ ਦੂਰ ਹੈ।ਇਹ ਦੱਸਣਾ ਜ਼ਰੂਰੀ ਹੈ ਕਿ 26 ਮਾਰਚ ਨੂੰ ਲੁਧਿਆਣਾ ਵਿਖੇ ਹੋਈ ਇੱਕ ਪ੍ਰੈਸ ਬ੍ਰੀਫਿੰਗ ਦੌਰਾਨ, ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲਾਂ ਹੀ ਪੁਸ਼ਟੀ ਕੀਤੀ ਸੀ ਕਿ ਹਲਵਾਰਾ ਲਈ ਉਡਾਣ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ ਹੋ ਜਾਵੇਗੀ। ਉਨ੍ਹਾਂ ਮਜਾਕਿਆ ਲਹਿਜੇ ’ਚ ਕਿਹਾ ਕਿ “ਇਹੀ ਗੱਲ ਅੱਜ ਕੈਬਨਿਟ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਤਿੰਨ ਦਿਨਾਂ ਬਾਅਦ ਦੁਹਰਾਈ। ਕੁਝ “ਮੌਕਾਪ੍ਰਸਤ” ਸਿਰਫ਼ ਉਹੀ ਦੁਹਰਾ ਰਹੇ ਹਨ ਜੋ ਮੈਂ ਜਨਤਕ ਖੇਤਰ ਵਿੱਚ ਲਿਆਂਦਾ ਹੈ।”ਇਹ ਇਤਿਹਾਸਕ ਪ੍ਰਾਪਤੀ ਸਾਬਕਾ ਸੰਸਦ ਮੈਂਬਰ, ਰਾਜ ਸਭਾ ਅਤੇ ਮੌਜੂਦਾ ਕੈਬਨਿਟ ਮੰਤਰੀ, ਪੰਜਾਬ, ਸ਼੍ਰੀ ਸੰਜੀਵ ਅਰੋੜਾ ਦੀ ਅਗਵਾਈ ਵਿੱਚ ਨਿਰੰਤਰ, ਇਕਸਾਰ ਅਤੇ ਬਹੁ-ਪੱਧਰੀ ਯਤਨਾਂ ਦਾ ਨਤੀਜਾ ਹੈ, ਜਿਨ੍ਹਾਂ ਲਗਾਤਾਰ ਸਾਲਾਂ ਦੌਰਾਨ ਇਸ ਮਾਮਲੇ ਦੀ ਨਿਰੰਤਰ ਪੈਰਵੀ ਕੀਤੀ।ਕਾਰਜਸ਼ੀਲਤਾ ਵੱਲ ਯਾਤਰਾ ਕੈਬਨਿਟ ਮੰਤਰੀ ਅਰੋੜਾ ਦੀ ਖੇਤਰੀ ਪਕੜ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਦੇ ਉਦਯੋਗਿਕ ਅਤੇ ਆਰਥਿਕ ਵਿਕਾਸ, ਖਾਸ ਕਰਕੇ ਲੁਧਿਆਣਾ ਅਤੇ ਆਸ ਪਾਸ ਦੇ ਜ਼ਿਲ੍ਹਿਆਂ ਲਈ ਸਮਰਥਨ ਕਰਨ ਪ੍ਰਤੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਇਹ ਵੀ ਪੜ੍ਹੋ Big News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕਰਨ ਲਈ ਹਰੀ ਝੰਡੀ; 97 ਫੀਸਦ ਤੋਂ ਵੱਧ ਔਰਤਾਂ ਨੂੰ ਹਰੇਕ ਮਹੀਨੇ 1000–1500 ਰੁਪਏ ਸਨਮਾਨ ਰਾਸ਼ੀ ਮਿਲੇਗੀ

ਮੁੱਖ ਦਖਲਅੰਦਾਜ਼ੀ ਅਤੇ ਮੀਲ ਪੱਥਰਾਂ ਦਾ ਕਾਲਕ੍ਰਮ

👉22 ਨਵੰਬਰ, 2022: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰੁਕੀ ਹੋਈ ਪ੍ਰਗਤੀ ਨੂੰ ਮੁੜ ਸੁਰਜੀਤ ਕਰਨ ਲਈ ਦਖਲਅੰਦਾਜ਼ੀ ਸ਼ੁਰੂ ਕੀਤੀ।

👉11 ਦਸੰਬਰ, 2022: ਨਿਰਮਾਣ ਕਾਰਜ ਮੁੜ ਸ਼ੁਰੂ ਕਰਨ ਲਈ 50 ਕਰੋੜ ਦੇ ਫੰਡ ਜਾਰੀ ਕੀਤੇ।

👉17 ਜਨਵਰੀ, 2023: ਸੰਸਦ ਮੈਂਬਰ ਸੰਜੀਵ ਅਰੋੜਾ ਨੇ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੂੰ ਦਿੱਲੀ-ਲੁਧਿਆਣਾ ਉਡਾਣਾਂ ਮੁੜ ਸ਼ੁਰੂ ਕਰਨ ਦੀ ਅਪੀਲ ਕੀਤੀ।

👉14 ਅਪ੍ਰੈਲ, 2023: ਸੰਸਦ ਮੈਂਬਰ ਸੰਜੀਵ ਅਰੋੜਾ ਨੇ ਹਲਵਾਰਾ ਤੋਂ ਉਡਾਣਾਂ ਸ਼ੁਰੂ ਕਰਨ ਦੀ ਮੰਗ ਕਰਨ ਵਾਲੀਆਂ ਸਾਰੀਆਂ ਏਅਰਲਾਈਨਾਂ ਨੂੰ ਪੱਤਰ ਲਿਖਿਆ।

👉7 ਮਈ, 2023: ਸੰਸਦ ਮੈਂਬਰ ਅਰੋੜਾ ਨੇ ਹਲਵਾਰਾ ਹਵਾਈ ਅੱਡੇ ਦੇ ਤੇਜ਼ੀ ਨਾਲ ਮੁਕੰਮਲ ਹੋਣ ਦੀ ਵਕਾਲਤ ਕੀਤੀ।

👉22 ਅਗਸਤ, 2023: ਸ਼ਹਿਰੀ ਹਵਾਬਾਜ਼ੀ ਸਕੱਤਰ ਸ਼੍ਰੀ ਰਾਜੀਵ ਬਾਂਸਲ ਤੋਂ ਏਅਰਲਾਈਨਾਂ ਨੂੰ ਹਲਵਾਰਾ ਤੋਂ ਦਿੱਲੀ ਅਤੇ ਮੁੰਬਈ ਉਡਾਣਾਂ ਸ਼ੁਰੂ ਕਰਨ ਲਈ ਦਬਾਅ ਪਾਉਣ ਲਈ ਪ੍ਰਵਾਨਗੀ ਪ੍ਰਾਪਤ ਹੋਈ।

👉26 ਅਗਸਤ, 2023: ਸੰਸਦ ਮੈਂਬਰ ਸੰਜੀਵ ਅਰੋੜਾ ਨੇ ਵਿਕਾਸ ਪ੍ਰਗਤੀ ਦੀ ਸਮੀਖਿਆ ਕਰਨ ਲਈ ਹਲਵਾਰਾ ਹਵਾਈ ਅੱਡੇ ਦਾ ਦੌਰਾ ਕੀਤਾ।

👉9 ਜਨਵਰੀ, 2024: ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਉਸਾਰੀ ਪ੍ਰਗਤੀ ਬਾਰੇ ਅਪਡੇਟ ਪ੍ਰਦਾਨ ਕੀਤੀ।

👉31 ਜਨਵਰੀ, 2024: ਲੁਧਿਆਣਾ ਨੇੜੇ ਹਲਵਾਰਾ ਵਿਖੇ ਅੰਤਰਿਮ ਟਰਮੀਨਲ ਇਮਾਰਤ ਦੇ ਉਦਘਾਟਨ ਲਈ ਬੇਨਤੀ ਕੀਤੀ ਗਈ।

👉19 ਜੁਲਾਈ, 2024: ਸੰਜੀਵ ਅਰੋੜਾ ਨੇ ਏਏਆਈ, ਪੀਡਬਲਯੂਡੀ ਅਤੇ ਭਾਰਤੀ ਹਵਾਈ ਸੈਨਾ ਦੇ ਅਧਿਕਾਰੀਆਂ ਨਾਲ ਉਸਾਰੀ ਦਾ ਜਾਇਜ਼ਾ ਲਿਆ।

👉13 ਅਗਸਤ, 2024: ਸੰਸਦ ਮੈਂਬਰ ਅਰੋੜਾ ਨੇ ਟਾਟਾ ਸੰਨਜ਼ ਦੇ ਚੇਅਰਮੈਨ ਸ਼੍ਰੀ ਐਨ. ਚੰਦਰਸ਼ੇਖਰਨ ਨਾਲ ਉਡਾਣ ਸੰਚਾਲਨ ਬਾਰੇ ਚਰਚਾ ਕੀਤੀ।

👉29 ਅਗਸਤ, 2024: ਸੰਸਦ ਮੈਂਬਰ ਅਰੋੜਾ ਨੇ ਗੁਰੂਗ੍ਰਾਮ ਵਿੱਚ ਏਅਰ ਇੰਡੀਆ ਦੇ ਸੀਨੀਅਰ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ; ਭਰੋਸਾ ਮਿਲਿਆ ਕਿ ਉਡਾਣਾਂ ਜਲਦੀ ਸ਼ੁਰੂ ਹੋਣਗੀਆਂ।

👉3 ਸਤੰਬਰ, 2024: ਸੰਸਦ ਮੈਂਬਰ ਸੰਜੀਵ ਅਰੋੜਾ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨੂੰ ਪੱਤਰ ਲਿਖ ਕੇ ਕਾਰਜਾਂ ਨੂੰ ਤੇਜ਼ੀ ਨਾਲ ਸ਼ੁਰੂ ਕਰਨ ਦੀ ਮੰਗ ਕੀਤੀ।

👉21 ਦਸੰਬਰ, 2024: ਹਵਾਈ ਅੱਡੇ ਦੇ ਕੋਡ ਅਤੇ ਸੰਚਾਲਨ ਮਿਤੀ ਬਾਰੇ ਏਏਆਈ ਦੇ ਚੇਅਰਮੈਨ ਸ਼੍ਰੀ ਵਿਪਿਨ ਕੁਮਾਰ ਨਾਲ ਮੀਟਿੰਗ ਕੀਤੀ।

👉8 ਜਨਵਰੀ, 2025: ਏਅਰ ਇੰਡੀਆ ਨੇ ਦੱਸਿਆ ਕਿ ਕਮਿਸ਼ਨਿੰਗ ਅਤੇ ਪ੍ਰਵਾਨਗੀ ਤੋਂ ਬਾਅਦ ਉਡਾਣ ਸੰਚਾਲਨ ਸ਼ੁਰੂ ਹੋ ਜਾਵੇਗਾ।

👉10 ਜਨਵਰੀ, 2025: ਏਅਰ ਇੰਡੀਆ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਡਾਣਾਂ ਚਲਾਉਣ ਲਈ ਸਹਿਮਤ ਹੋ ਗਈ।

👉4 ਫਰਵਰੀ, 2025: ਹਲਵਾਰਾ ਹਵਾਈ ਅੱਡੇ ਨੂੰ ਐਚ ਡਬਲਿਊ ਆਰ ਹਵਾਈ ਅੱਡਾ ਕੋਡ ਪ੍ਰਾਪਤ ਹੋਇਆ।

👉19 ਫਰਵਰੀ, 2025: ਸੰਸਦ ਮੈਂਬਰ ਸੰਜੀਵ ਅਰੋੜਾ ਅਤੇ ਡੀਸੀ ਸ਼੍ਰੀ ਜਤਿੰਦਰ ਜੋਰਵਾਲ ਨੇ ਅੰਤਿਮ ਪੜਾਅ ਦੇ ਕੰਮਾਂ ਦੀ ਸਮੀਖਿਆ ਕੀਤੀ।

👉23 ਮਈ, 2025: ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਨੇ ਸਿਵਲ ਏਅਰ ਟਰਮੀਨਲ ਨੂੰ ਚਾਲੂ ਕਰਨ ਅਤੇ ਉਡਾਣਾਂ ਨੂੰ ਸਾਹਨੇਵਾਲ ਤੋਂ ਹਲਵਾਰਾ ਵਿੱਚ ਤਬਦੀਲ ਕਰਨ ਲਈ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੂੰ ਬੇਨਤੀ ਕੀਤੀ।

👉ਜੂਨ 2025: ਢਾਂਚਾਗਤ ਕੰਮ ਪੂਰੇ ਹੋਏ; 2,000-ਵਰਗ-ਮੀਟਰ ਟਰਮੀਨਲ ਇਮਾਰਤ ਦੀ ਅੰਦਰੂਨੀ ਫਿਨਿਸ਼ਿੰਗ ਅਤੇ ਸ਼ੀਸ਼ੇ ਦੇ ਸਾਹਮਣੇ ਵਾਲੇ ਪਾਸੇ ਦੀ ਸਥਾਪਨਾ ਸਮਾਪਤ ਹੋਈ।

👉27 ਜੁਲਾਈ, 2025: ਮਾਨਯੋਗ ਪ੍ਰਧਾਨ ਮੰਤਰੀ ਦੁਆਰਾ ਪਹਿਲਾ ਨਿਰਧਾਰਤ ਵਰਚੁਅਲ ਉਦਘਾਟਨ ਤਕਨੀਕੀ ਦੇਰੀ ਕਾਰਨ ਮੁਲਤਵੀ ਕਰ ਦਿੱਤਾ ਗਿਆ।

👉2 ਦਸੰਬਰ, 2025: ਸੰਸਦ ਮੈਂਬਰ ਸ਼੍ਰੀ ਰਾਜਿੰਦਰ ਗੁਪਤਾ ਨੇ ਰਾਜ ਸਭਾ ਵਿੱਚ 2,500 ਰੋਜ਼ਾਨਾ ਯਾਤਰੀਆਂ ਦੀ ਸਮਰੱਥਾ ਦਾ ਹਵਾਲਾ ਦਿੰਦੇ ਹੋਏ, ਕਾਰਜਸ਼ੀਲਤਾ ਨੂੰ ਤੇਜ਼ ਕਰਨ ਦੀ ਅਪੀਲ ਕੀਤੀ।

👉29 ਦਸੰਬਰ, 2025: ਏਅਰ ਇੰਡੀਆ ਨੇ ਹਫ਼ਤੇ ਵਿੱਚ ਪੰਜ ਦਿਨ ਚੱਲਣ ਵਾਲੇ ਹਵਾਈ ਅੱਡੇ ਨੂੰ ਮਨਜ਼ੂਰੀ ਦੇ ਦਿੱਤੀ ਅਤੇ ਵਾਧੂ ਸਲਾਟਾਂ ਦੀ ਮੰਗ ਕੀਤੀ।

👉15 ਜਨਵਰੀ, 2026: ਅੰਤਿਮ ਸੁਰੱਖਿਆ ਆਡਿਟ ਪੂਰਾ ਹੋਇਆ; ਬੀ.ਸੀ.ਏ.ਐਸ. ਨੇ ਸੰਚਾਲਨ ਪ੍ਰਵਾਨਗੀ ਦਿੱਤੀ।

👉28 ਜਨਵਰੀ, 2026: ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਅਤੇ ਐਸ ਐਸ ਪੀ (ਦਿਹਾਤੀ) ਸ਼੍ਰੀ ਅੰਕੁਰ ਗੁਪਤਾ ਦੁਆਰਾ ਅੰਤਿਮ ਸਾਈਟ ਨਿਰੀਖਣ ਕੀਤਾ ਗਿਆ।

👉29 ਜਨਵਰੀ, 2026: 1 ਫਰਵਰੀ ਨੂੰ ਉਦਘਾਟਨ ਲਈ ਪ੍ਰਧਾਨ ਮੰਤਰੀ ਦਫ਼ਤਰ ਤੋਂ ਅਧਿਕਾਰਤ ਪੁਸ਼ਟੀ ਪ੍ਰਾਪਤ ਹੋਈ; ਏਅਰ ਇੰਡੀਆ ਨੇ ਹਫ਼ਤੇ ਵਿੱਚ ਸੱਤ ਦਿਨ ਚੱਲਣ ਵਾਲੇ ਫਲਾਈਟ ਸਲਾਟਾਂ ਦੀ ਬੇਨਤੀ ਕੀਤੀ।

👉1 ਫਰਵਰੀ, 2026: ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਟਰਮੀਨਲ ਇਮਾਰਤ ਦਾ ਵਰਚੁਅਲੀ ਉਦਘਾਟਨ ਕੀਤਾ।

ਇਹ ਵੀ ਪੜ੍ਹੋ AAP ਵੱਲੋਂ Youth Wing ਦੇ ਅਹੁੱਦੇਦਾਰਾਂ ਦਾ ਐਲਾਨ; 4 ਹਲਕਾ ਸੰਗਠਨ ਇੰਚਾਰਜ਼ ਵੀ ਲਗਾਏ, ਦੇਖੋ ਲਿਸਟ

ਸ੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਹਲਵਾਰਾ ਹਵਾਈ ਅੱਡੇ ਦੇ ਚਾਲੂ ਹੋਣ ਨਾਲ ਖੇਤਰੀ ਹਵਾਈ ਸੰਪਰਕ ਵਿੱਚ ਮਹੱਤਵਪੂਰਨ ਵਾਧਾ ਹੋਣ, ਉਦਯੋਗ ਅਤੇ ਯਾਤਰੀਆਂ ਲਈ ਯਾਤਰਾ ਦਾ ਸਮਾਂ ਘਟਾਉਣ ਅਤੇ ਪੰਜਾਬ ਦੇ ਉਦਯੋਗਿਕ, ਨਿਰਯਾਤ ਅਤੇ ਨਿਵੇਸ਼ ਵਾਤਾਵਰਣ ਨੂੰ ਵੱਡਾ ਹੁਲਾਰਾ ਮਿਲਣ ਦੀ ਉਮੀਦ ਹੈ – ਖਾਸ ਕਰਕੇ ਉੱਤਰੀ ਭਾਰਤ ਦੇ ਸਭ ਤੋਂ ਵੱਡੇ ਨਿਰਮਾਣ ਕੇਂਦਰਾਂ ਵਿੱਚੋਂ ਇੱਕ, ਲੁਧਿਆਣਾ ਨੂੰ ਲਾਭ ਪਹੁੰਚਾਉਣ ਲਈ।ਸ੍ਰੀ ਸੰਜੀਵ ਅਰੋੜਾ ਦੇ ਨਿਰੰਤਰ ਫਾਲੋ-ਅਪ, ਨੀਤੀਗਤ ਸ਼ਮੂਲੀਅਤ ਅਤੇ ਸਿਵਲ ਏਵੀਏਸ਼ਨ ਮੰਤਰਾਲੇ, ਏਅਰਪੋਰਟ ਅਥਾਰਟੀ ਆਫ਼ ਇੰਡੀਆ, ਏਅਰਲਾਈਨ ਆਪਰੇਟਰਾਂ ਅਤੇ ਪੰਜਾਬ ਸਰਕਾਰ ਨਾਲ ਤਾਲਮੇਲ ਨੇ ਇਹ ਯਕੀਨੀ ਬਣਾਇਆ ਕਿ ਲੰਬੇ ਸਮੇਂ ਤੋਂ ਲਟਕ ਰਹੇ ਪ੍ਰੋਜੈਕਟ ਨੂੰ ਅੰਤ ਵਿੱਚ ਸਫਲਤਾ ਮਿਲੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Big News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕਰਨ ਲਈ ਹਰੀ ਝੰਡੀ; 97 ਫੀਸਦ ਤੋਂ ਵੱਧ ਔਰਤਾਂ ਨੂੰ ਹਰੇਕ ਮਹੀਨੇ 1000–1500 ਰੁਪਏ ਸਨਮਾਨ ਰਾਸ਼ੀ ਮਿਲੇਗੀ

0
👉ਯੋਜਨਾ ਹੇਠ 9300 ਕਰੋੜ ਰੁਪਏ ਦੀ ਵਿਵਸਥਾ
👉ਮੰਤਰੀ ਮੰਡਲ ਨੇ ਐਨ.ਐਚ.ਏ.ਆਈ. ਦੇ ਸੜਕੀ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਲਈ ਸਤਲੁਜ ਦਰਿਆ ਵਿੱਚੋਂ ਗਾਰ ਕੱਢਣ ਨੂੰ ਮਨਜ਼ੂਰੀ ਦਿੱਤੀ
Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਪੰਜਾਬ ਭਰ ਵਿੱਚ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਨੂੰ ਮਨਜ਼ੂਰੀ ਦੇ ਕੇ ਇਸ ਯੋਜਨਾ ਨੂੰ ਸ਼ੁਰੂ ਕਰਨ ਲਈ ਰਾਹ ਪੱਧਰਾ ਕਰ ਦਿੱਤਾ ਹੈ। ਇਸ ਯੋਜਨਾ ਤਹਿਤ ਅਨੁਸੂਚਿਤ ਜਾਤੀ ਵਰਗ ਦੀਆਂ ਔਰਤਾਂ ਨੂੰ ਹਰੇਕ ਮਹੀਨੇ 1500 ਰੁਪਏ ਅਤੇ ਬਾਕੀ ਸਾਰੀਆਂ ਔਰਤਾਂ ਨੂੰ 1000 ਰੁਪਏ ਸਨਮਾਨ ਰਾਸ਼ੀ ਮਿਲੇਗੀ। ਇਸ ਯੋਜਨਾ ਨਾਲ ਪੰਜਾਬ ਦੀਆਂ 97 ਫੀਸਦ ਤੋਂ ਵੱਧ ਔਰਤਾਂ ਨੂੰ ਲਾਭ ਹੋਵੇਗਾ। ਇਹ ਫੈਸਲਾ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਨੇ ਕਿਹਾ, “ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਸੂਬਾ ਭਰ ਵਿੱਚ ਸ਼ੁਰੂ ਕੀਤੀ ਜਾਵੇਗੀ। ਇਸ ਯੋਜਨਾ ਤਹਿਤ ਅਨੁਸੂਚਿਤ ਵਰਗ ਦੀਆਂ ਔਰਤਾਂ ਨੂੰ 1500 ਰੁਪਏ ਅਤੇ ਬਾਕੀ ਸਾਰੀਆਂ ਔਰਤਾਂ ਨੂੰ 1000 ਰੁਪਏ ਮਹੀਨਾਵਾਰ ਸਨਮਾਨ ਰਾਸ਼ੀ ਦਿੱਤੀ ਜਾਵੇਗੀ। ਇਹ ਯੋਜਨਾ ਔਰਤਾਂ ਨੂੰ ਸੁਤੰਤਰ ਅਤੇ ਸਸ਼ਕਤ ਬਣਾ ਕੇ ਉਨ੍ਹਾਂ ਦੀ ਪ੍ਰਗਤੀ ਵਿੱਚ ਅਹਿਮ ਯੋਗਦਾਨ ਪਾਵੇਗੀ। ਇਹ ਸਕੀਮ ਔਰਤਾਂ ਨੂੰ ਵਿੱਤੀ ਪੱਖੋਂ ਮਜ਼ਬੂਤ ਕਰੇਗੀ, ਜਿਸ ਨਾਲ ਉਹ ਬੱਚਤ ਅਤੇ ਨਿਵੇਸ਼ ਕਰ ਸਕਣਗੀਆਂ ਅਤੇ ਇਹ ਔਰਤਾਂ ਨੂੰ ਉਨ੍ਹਾਂ ਦੀਆਂ ਘਰ-ਪਰਿਵਾਰ ਲਈ ਲੋੜੀਂਦੀਆਂ ਇੱਛਾਵਾਂ ਨੂੰ ਪੂਰਾ ਕਰਨ ਦੇ ਸਮਰੱਥ ਬਣਾਏਗੀ।”
ਉਨ੍ਹਾਂ ਅੱਗੇ ਕਿਹਾ, “ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਸਮਾਜਿਕ ਭਲਾਈ ਅਤੇ ਮਨੁੱਖੀ ਵਿਕਾਸ ਦੇ ਖੇਤਰ ਵਿੱਚ ਬੇਮਿਸਾਲ ਪ੍ਰਗਤੀ ਕੀਤੀ ਗਈ ਹੈ; ਹਾਲਾਂਕਿ, ਸੂਬੇ ਭਰ ਵਿੱਚ ਵੱਡੀ ਗਿਣਤੀ ਔਰਤਾਂ, ਖਾਸ ਕਰਕੇ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਔਰਤਾਂ, ਨੂੰ ਵਿੱਤੀ ਸੁਰੱਖਿਆ ਦੀ ਘਾਟ ਦਾ ਸਾਹਮਣਾ ਕਰਨਾ ਪੈਂਦਾ ਹੈ। ਪਰਿਵਾਰਕ ਭਲਾਈ ਵਿੱਚ ਸੁਧਾਰ ਕਰਨ, ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਅਤੇ ਸਮਾਜਿਕ ਅਤੇ ਆਰਥਿਕ ਫੈਸਲਾ ਲੈਣ ਵਿੱਚ ਔਰਤਾਂ ਦੀ ਭਾਗੀਦਾਰੀ ਨੂੰ ਵਧਾਉਣ ਲਈ ਔਰਤਾਂ ਨੂੰ ਵਿੱਤੀ ਪੱਖੋਂ ਮਜ਼ਬੂਤ ਕਰਨਾ ਬੇਹੱਦ ਜ਼ਰੂਰੀ ਹੈ।”ਇਸ ਪਹਿਲਕਦਮੀ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਨੇ ਅੱਗੇ ਕਿਹਾ, “ਇਸ ਯੋਜਨਾ ਨਾਲ 97 ਫੀਸਦ ਤੋਂ ਵੱਧ ਔਰਤਾਂ ਨੂੰ ਲਾਭ ਮਿਲਣ ਦੀ ਸੰਭਾਵਨਾ ਹੈ, ਜੋ ਇਸ ਨੂੰ ਦੇਸ਼ ਦੀ ਸਭ ਤੋਂ ਮਹਿਲਾ ਪੱਖੀ ਸਮਾਜਿਕ ਸੁਰੱਖਿਆ ਪਹਿਲਕਦਮੀਆਂ ਵਿੱਚ ਸ਼ੁਮਾਰ ਕਰਦਾ ਹੈ। ਇਹ ਯੋਜਨਾ ਸੂਬਾ ਭਰ ਵਿੱਚ ਔਰਤਾਂ ਨੂੰ ਸਿੱਧੀ ਆਰਥਿਕ ਇਮਦਾਦ ਯਕੀਨੀ ਬਣਾਉਣ ਵੱਲ ਅਹਿਮ ਕਦਮ ਹੈ ਅਤੇ ਔਰਤਾਂ ਦੇ ਸਸ਼ਕਤੀਕਰਨ ਤਹਿਤ ਉਨ੍ਹਾਂ ਲਈ ਵਿੱਤੀ ਆਜ਼ਾਦੀ ਨੂੰ ਯਕੀਨੀ ਬਣਾਉਣ ਪ੍ਰਤੀ ਸਰਕਾਰ ਦੇ ਦ੍ਰਿਸ਼ਟੀਕੋਣ ਨੂੰ ਦਰਸਾਉਂਦੀ ਹੈ।”
ਇਹ ਯੋਜਨਾ ਸਿੱਧਾ ਲਾਭ ਪ੍ਰਦਾਨ ਕਰਨ ਲਈ ਤਿਆਰ ਕੀਤੀ ਗਈ ਹੈ, ਜਿਸ ਤਹਿਤ ਵਿੱਤੀ ਸਹਾਇਤਾ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਵੇਗੀ। ਇਸ ਸਕੀਮ ਤਹਿਤ ਇੱਕ ਪਰਿਵਾਰ ਵਿੱਚ ਯੋਗ ਔਰਤਾਂ ਦੀ ਗਿਣਤੀ ‘ਤੇ ਕੋਈ ਪਾਬੰਦੀ ਨਹੀਂ ਹੋਵੇਗੀ ਅਤੇ ਇਕੋ ਪਰਿਵਾਰ ਦੀਆਂ ਕਈ ਔਰਤਾਂ ਇਸ ਯੋਜਨਾ ਦਾ ਲਾਭ ਪ੍ਰਾਪਤ ਕਰ ਸਕਦੀਆਂ ਹਨ। ਮੌਜੂਦਾ ਸਮਾਜਿਕ ਸੁਰੱਖਿਆ ਪੈਨਸ਼ਨਰਾਂ ਨੂੰ ਵੀ ਇਸ ਯੋਜਨਾ ਦੇ ਤਹਿਤ ਆਪਣੀਆਂ ਪੈਨਸ਼ਨਾਂ ਤੋਂ ਇਲਾਵਾ ਪੂਰੇ ਵਿੱਤੀ ਲਾਭ ਪ੍ਰਾਪਤ ਹੋਣਗੇ ਜਿਸ ਨਾਲ ਇਸ ਦੀ ਪਹੁੰਚ ਅਤੇ ਪ੍ਰਭਾਵਸ਼ੀਲਤਾ ਵਿੱਚ ਵਾਧਾ ਹੋਵੇਗਾ।ਪੰਜਾਬ ਵਿੱਚ 18 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਔਰਤਾਂ, ਜੋ ਵੋਟਰ ਵਜੋਂ ਰਜਿਸਟਰਡ ਹਨ, ਜਿਨ੍ਹਾਂ ਕੋਲ ਪੰਜਾਬ ਦੀ ਰਿਹਾਇਸ਼ ਵਾਲਾ ਆਧਾਰ ਕਾਰਡ ਹੈ ਅਤੇ ਭਾਰਤ ਚੋਣ ਕਮਿਸ਼ਨ ਦੁਆਰਾ ਜਾਰੀ ਵੋਟਰ ਕਾਰਡ ਹੈ, ਇਸ ਯੋਜਨਾ ਤਹਿਤ ਲਾਭਪਾਤਰੀ ਵਜੋਂ ਰਜਿਸਟਰ ਹੋਣ ਦੇ ਯੋਗ ਹੋਣਗੀਆਂ।ਹਰੇਕ ਮਹਿਲਾ ਤੱਕ ਇਸ ਯੋਜਨਾ ਦਾ ਲਾਭ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਭਗਵੰਤ ਮਾਨ ਸਰਕਾਰ ਵਿਆਪਕ ਪਹੁੰਚ ਅਤੇ ਰਜਿਸਟਰ ਕਰਨ ਸਬੰਧੀ ਹਰ ਸੰਭਵ ਯਤਨ ਕਰੇਗੀ, ਜਿਸ ਵਿੱਚ ਮਹਿਲਾਵਾਂ, ਖਾਸ ਕਰਕੇ ਪੇਂਡੂ ਅਤੇ ਪਛੜੇ ਖੇਤਰਾਂ ਦੀਆਂ ਮਹਿਲਾਵਾਂ, ਲਈ ਦਸਤਾਵੇਜ਼ਾਂ ਨੂੰ ਪੂਰਾ ਕਰਨਾ, ਬੈਂਕ ਖਾਤਿਆਂ ਨੂੰ ਕਾਰਜਸ਼ੀਲ ਕਰਨਾ ਅਤੇ ਨਿਰਵਿਘਨ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਣ ਵਿੱਚ ਔਰਤਾਂ ਦੀ ਸਹਾਇਤਾ ਕਰਨਾ ਸ਼ਾਮਲ ਹੈ।ਇਸ ਪਹਿਲ ਨੂੰ ਹੋਰ ਮਜ਼ਬੂਤ ਕਰਦਿਆਂ ਵਿੱਤੀ ਸਾਲ 2026-27 ਦੇ ਬਜਟ ਵਿੱਚ 9,300 ਕਰੋੜ ਰੁਪਏ ਦੀ ਰਕਮ ਪਹਿਲਾਂ ਹੀ ਮਨਜ਼ੂਰ ਕੀਤੀ ਜਾ ਚੁੱਕੀ ਹੈ ਅਤੇ ਯੋਜਨਾ ਦੇ ਪੈਮਾਨੇ ਅਤੇ ਪਹੁੰਚ ਨੂੰ ਦੇਖਦਿਆਂ ਇਹ ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੀਆਂ ਗਈਆਂ ਸਭ ਤੋਂ ਵੱਡੀਆਂ ਮਹਿਲਾ-ਪੱਖੀ ਸਮਾਜ ਭਲਾਈ ਪਹਿਲਕਦਮੀਆਂ ਵਿੱਚੋਂ ਇੱਕ ਹੋਣ ਦੀ ਉਮੀਦ ਹੈ।
👉ਯੋਜਨਾਬੰਦੀ ਵਿਭਾਗ ਵਿੱਚ ਸਿੱਧੀ ਭਰਤੀ ਤਹਿਤ 70 ਅਸਾਮੀਆਂ ਭਰਨ ਦੀ ਪ੍ਰਵਾਨਗੀ
ਮੰਤਰੀ ਮੰਡਲ ਨੇ ਯੋਜਨਾਬੰਦੀ ਵਿਭਾਗ ਵਿੱਚ ਸਿੱਧੀ ਭਰਤੀ ਤਹਿਤ 70 ਅਸਾਮੀਆਂ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਆਰਥਿਕ ਨੀਤੀ ਤੇ ਯੋਜਨਾ ਬੋਰਡ ਅਤੇ ਅੰਕੜਾ ਵਿਭਾਗ, ਪੰਜਾਬ ਦੇ ਰਲੇਵੇਂ ਦੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਹੈ। ਇਸ ਅਭਿਆਸ ਦੇ ਮੱਦੇਨਜ਼ਰ ਭਰੀਆਂ ਜਾਣ ਵਾਲੀਆਂ ਖਾਲੀ ਅਸਾਮੀਆਂ ਦੀ ਜ਼ਰੂਰਤ ਨੂੰ ਸੋਧਿਆ ਗਿਆ ਹੈ। ਇਸ ਲਈ ਅਧਿਕਾਰੀਆਂ ਦੀ ਕਮੇਟੀ ਦੁਆਰਾ ਸਿੱਧੀ ਭਰਤੀ ਦੀਆਂ 70 ਅਸਾਮੀਆਂ ਭਰਨ ਦੀ ਪ੍ਰਵਾਨਗੀ ਦਿੱਤੀ ਗਈ।
👉ਪੀ.ਐਸ.ਪੀ.ਸੀ.ਐਲ. ਅਤੇ ਪੀ.ਐਸ.ਟੀ.ਸੀ.ਐਲ. ਦੇ ਸੀ.ਐਮ.ਡੀ. ਅਤੇ ਡਾਇਰੈਕਟਰਾਂ ਦੀ ਨਿਯੁਕਤੀ ਲਈ ਸ਼ਰਤਾਂ ਵਿੱਚ ਸੋਧ
ਮੰਤਰੀ ਮੰਡਲ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪਾਵਰਕਾਮ) ਅਤੇ ਪੰਜਾਬ ਸਟੇਟ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਟ੍ਰਾਂਸਕੋ) ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰਾਂ (ਸੀ.ਐਮ.ਡੀ.) ਅਤੇ ਡਾਇਰੈਕਟਰਾਂ ਦੀ ਨਿਯੁਕਤੀ ਲਈ ਲੋੜੀਂਦੀਆਂ ਯੋਗਤਾਵਾਂ ਅਤੇ ਤਜਰਬੇ ਸਬੰਧੀ ਸ਼ਰਤਾਂ” ਵਿੱਚ ਸੋਧ ਕਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ।
👉ਪਛਵਾੜਾ ਕੋਲਾ ਖਾਣ ਵਿਖੇ ਮਨੁੱਖੀ ਸ਼ਕਤੀ ਤੇ ਸਹਾਇਕ ਸਟਾਫ ਨਿਯੁਕਤ ਕਰਨ ਦੀ ਪ੍ਰਵਾਨਗੀ
ਮੰਤਰੀ ਮੰਡਲ ਨੇ ਝਾਰਖੰਡ ਦੇ ਜ਼ਿਲ੍ਹਾ ਪਾਕੁੜ ਵਿਖੇ ਪਛਵਾੜਾ ਕੇਂਦਰੀ ਕੋਲਾ ਖਾਣ (ਪੀਸੀਸੀਐਮ) ਦੇ ਸੰਚਾਲਨ ਅਤੇ ਰੱਖ-ਰਖਾਅ ਲਈ ਪੀ.ਐਸ.ਪੀ.ਸੀ.ਐਲ. ਦੁਆਰਾ ਠੇਕੇ ਦੇ ਆਧਾਰ ‘ਤੇ ਮਨੁੱਖੀ ਸ਼ਕਤੀ ਅਤੇ ਸਹਾਇਕ ਸਟਾਫ ਨਿਯੁਕਤ ਕਰਨ ਨੂੰ ਵੀ ਹਰੀ ਝੰਡੀ ਦੇ ਦਿੱਤੀ। ਇਸ ਲਈ ਅਧਿਕਾਰਤ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਗਿਆ ਜਿਸ ਵਿੱਚ ਪ੍ਰਬੰਧਕੀ ਸਕੱਤਰ ਚੇਅਰਮੈਨ ਅਤੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਅਤੇ ਡਾਇਰੈਕਟਰ/ਜਨਰੇਸ਼ਨ, ਪੀ.ਐਸ.ਪੀ.ਸੀ.ਐਲ. ਨੂੰ ਮੈਂਬਰ ਵਜੋਂ ਸ਼ਾਮਲ ਕੀਤਾ ਜਾਵੇਗਾ। ਇਸ ਕਮੇਟੀ ਨੂੰ ਪਛਵਾੜਾ ਕੇਂਦਰੀ ਕੋਲਾ ਖਾਣ, ਪਾਕੁੜ ਦੇ ਸੰਚਾਲਨ ਅਤੇ ਰੱਖ-ਰਖਾਅ ਲਈ ਸਮਰੱਥ ਮਨੁੱਖੀ ਸ਼ਕਤੀ/ਸਹਾਇਕ ਸਟਾਫ ਦੀ ਠੇਕੇ ਦੀ ਭਰਤੀ ਅਤੇ ਵਿਸਥਾਰ ਨਾਲ ਸਬੰਧਤ ਸਾਰੀਆਂ ਪ੍ਰਵਾਨਗੀਆਂ ਦੇਣ ਲਈ ਅਧਿਕਾਰਤ ਕੀਤਾ ਗਿਆ ਸੀ।
👉ਲੀਜ਼ਹੋਲਡ ਉਦਯੋਗਿਕ ਪਲਾਟਾਂ ਨੂੰ ਫ੍ਰੀਹੋਲਡ ਵਿੱਚ ਬਦਲਣ ਲਈ ਨੀਤੀ ਵਿੱਚ ਸੋਧਾਂ
ਮੰਤਰੀ ਮੰਡਲ ਵੱਲੋਂ ਲੀਜ਼ਹੋਲਡ ਉਦਯੋਗਿਕ ਪਲਾਟਾਂ/ਸ਼ੈੱਡਾਂ ਨੂੰ ਫ੍ਰੀਹੋਲਡ ਵਿੱਚ ਬਦਲਣ ਲਈ ਨੀਤੀ ਵਿੱਚ ਸੋਧਾਂ ਨੂੰ ਵੀ ਸਹਿਮਤੀ ਦੇ ਦਿੱਤੀ ਗਈ ਹੈ। ਇਹਨਾਂ ਸੋਧਾਂ ਮੁਤਾਬਕ ਬੈਂਕਾਂ ਜਾਂ ਵਿੱਤੀ ਸੰਸਥਾਵਾਂ ਕੋਲ ਗਿਰਵੀ ਰੱਖੇ ਗਏ ਉਦਯੋਗਿਕ ਪਲਾਟ ਫ੍ਰੀਹੋਲਡ ਵਿੱਚ ਬਦਲੇ ਜਾ ਸਕਦੇ ਹਨ, ਬਸ਼ਰਤੇ ਸਬੰਧਤ ਬੈਂਕ ਵੱਲੋਂ ਪ੍ਰਾਪਤ ‘ਨੋ ਓਬਜੈਕਸ਼ਨ ਸਰਟੀਫਿਕੇਟ’ ਜਮ੍ਹਾਂ ਕਰਵਾਇਆ ਗਿਆ ਹੋਵੇ ਅਤੇ ਨਿਰਧਾਰਤ ਸੁਰੱਖਿਆ ਉਪਾਵਾਂ ਦੀ ਪਾਲਣਾ ਕੀਤੀ ਗਈ ਹੋਵੇ। ਇਸ ਸਬੰਧੀ ਉਨ੍ਹਾਂ ਮਾਮਲਿਆਂ ਵਿੱਚ 5 ਫੀਸਦ ਦੀ ਕੰਵਰਜ਼ਨ ਫੀਸ ਲਾਗੂ ਹੋਵੇਗੀ ਜਿੱਥੇ ਮੌਜੂਦਾ ਟਾਈਟਲ ਦਸਤਾਵੇਜ਼ਾਂ ਵਿੱਚ ਅਣ-ਅਰਜਿਤ ਵਾਧੇ ਨਾਲ ਸਬੰਧਤ ਕੋਈ ਧਾਰਾ ਨਹੀਂ ਹੈ, ਭਾਵੇਂ ਇਹ ਪਹਿਲਾਂ ਦੇ ਟਾਈਟਲ ਦਸਤਾਵੇਜ਼ਾਂ ਵਿੱਚ ਮੌਜੂਦ ਹੋਵੇ।
👉ਪੰਜਾਬ ਕਾਮਨ ਇਨਫਰਾਸਟ੍ਰਕਚਰ (ਰੈਗੂਲੇਸ਼ਨ ਐਂਡ ਮੇਨਟੇਨੈਂਸ) (ਸੋਧ) ਬਿੱਲ-2026
ਮੰਤਰੀ ਮੰਡਲ ਨੇ ਪੰਜਾਬ ਕਾਮਨ ਇਨਫਰਾਸਟ੍ਰਕਚਰ (ਰੈਗੂਲੇਸ਼ਨ ਐਂਡ ਮੇਨਟੇਨੈਂਸ) (ਸੋਧ) ਬਿੱਲ, 2026 ਨੂੰ ਪੇਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਜੋ ਸੂਬੇ ਭਰ ਵਿੱਚ ਉਦਯੋਗਿਕ ਖੇਤਰਾਂ ਦੇ ਬਿਹਤਰ ਪ੍ਰਬੰਧਨ ਲਈ ਸਪੈਸ਼ਲ ਪਰਪਜ਼ ਵਹੀਕਲ (ਐਸ.ਪੀ.ਵੀ.) ਦੀ ਪ੍ਰਭਾਵਸ਼ੀਲਤਾ, ਪਾਰਦਰਸ਼ਤਾ ਅਤੇ ਵਿੱਤੀ ਸਥਿਰਤਾ ਨੂੰ ਮਜ਼ਬੂਤ ਕੀਤਾ ਜਾ ਸਕੇ। ਪ੍ਰਸਤਾਵਿਤ ਸੋਧਾਂ ਉਦਯੋਗਿਕ ਪਾਰਕਾਂ ਦੇ ਵਿਸਥਾਰ ਅਤੇ ਉਦਯੋਗਿਕ ਅਸਟੇਟਾਂ ਤੋਂ ਬਾਹਰ ਨਵੇਂ ਉਦਯੋਗਿਕ ਕਲੱਸਟਰਾਂ ਦੇ ਵਿਸਥਾਰ ਕਾਰਨ ਸਾਲਾਂ ਦੌਰਾਨ ਉਭਰੀਆਂ ਪ੍ਰਸ਼ਾਸਕੀ ਅਤੇ ਅਮਲ ਸਬੰਧੀ ਚੁਣੌਤੀਆਂ ਨੂੰ ਹੱਲ ਕਰਨਗੀਆਂ। ਇਸ ਤਹਿਤ ਉਦਯੋਗਿਕ ਖੇਤਰਾਂ ਵਿੱਚ ਸੜਕਾਂ, ਸਟਰੀਟ ਲਾਈਟਾਂ, ਪਾਰਕਾਂ, ਸੁਰੱਖਿਆ, ਡਰੇਨੇਜ ਪ੍ਰਣਾਲੀਆਂ ਅਤੇ ਹੋਰ ਸਾਂਝੀਆਂ ਸਹੂਲਤਾਂ ਵਰਗੇ ਸਾਂਝੇ ਬੁਨਿਆਦੀ ਢਾਂਚੇ ਦੇ ਰੱਖ-ਰਖਾਅ ਲਈ ਸੇਵਾ ਖਰਚੇ ਵਸੂਲਣ ਅਤੇ ਇਹਨਾਂ ਦੀ ਵਰਤੋਂ ਲਈ ਸੁਚਾਰੂ ਪ੍ਰਣਾਲੀ ਵੀ ਵਿਕਸਿਤ ਕੀਤੀ ਜਾਵੇਗੀ।
ਸਾਰੇ ਉਦਯੋਗਿਕ ਖੇਤਰਾਂ ਵਿੱਚ ਐਸ.ਪੀ.ਵੀ. ਤਿਆਰ ਕੀਤੇ ਜਾਣਗੇ ਜੋ ਕਿ ਸੋਸਾਇਟੀਜ਼ ਰਜਿਸਟ੍ਰੇਸ਼ਨ ਐਕਟ, 1860 ਤਹਿਤ ਰਜਿਸਟਰਡ ਹੋਣਗੇ। ਇਹ ਐਸ.ਪੀ.ਵੀ. ਉਦਯੋਗਿਕ ਖੇਤਰਾਂ ਵਿੱਚ ਸਾਂਝੇ ਬੁਨਿਆਦੀ ਢਾਂਚੇ ਦੇ ਸੰਚਾਲਨ ਅਤੇ ਰੱਖ-ਰਖਾਅ ਲਈ ਬਿਨਾਂ ਲਾਭ, ਬਿਨਾਂ ਨੁਕਸਾਨ ਆਧਾਰ ‘ਤੇ ਕੰਮ ਕਰਨਗੇ। ਇਸ ਦੇ ਨਾਲ ਹੀ ਐਸ.ਪੀ.ਵੀ. ਦੇ ਕੰਮਕਾਜ ਦੀ ਨਿਗਰਾਨੀ ਕਰਨ ਅਤੇ ਵਿਵਾਦਾਂ ਦੇ ਹੱਲ ਲਈ ਸੰਸਥਾਗਤ ਵਿਧੀ ਪ੍ਰਦਾਨ ਕਰਨ ਵਾਸਤੇ ਜ਼ਿਲ੍ਹਾ ਨਿਗਰਾਨ ਅਥਾਰਟੀ ਸਥਾਪਤ ਕੀਤੀ ਜਾਵੇਗੀ।
👉ਐਨ.ਐਚ.ਏ.ਆਈ. ਪ੍ਰਾਜੈਕਟਾਂ ਲਈ ਸਤਲੁਜ ਦਰਿਆ ਵਿੱਚੋਂ ਗਾਰ ਕੱਢਣ ਦੀ ਪ੍ਰਵਾਨਗੀ
ਮੰਤਰੀ ਮੰਡਲ ਨੇ ਸੂਬੇ ਵਿੱਚ ਵੱਖ-ਵੱਖ ਹਾਈਵੇ ਪ੍ਰਾਜੈਕਟਾਂ ਦੇ ਨਿਰਮਾਣ ਲਈ ਕੌਮੀ ਮਾਰਗ ਅਥਾਰਟੀ (ਐਨ.ਐਚ.ਏ.ਆਈ.) ਨੂੰ ਸਧਾਰਨ ਮਿੱਟੀ ਦੇਣ ਲਈ ਸਤਲੁਜ ਦਰਿਆ ਵਿੱਚੋਂ ਗਾਰ ਕੱਢਣ ਦੀਆਂ ਸ਼ਰਤਾਂ ਵਿੱਚ ਢਿੱਲ ਦੇਣ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਇਹ ਜਲ ਸਰੋਤ ਵਿਭਾਗ ਵੱਲੋਂ ਕੀਤੀਆਂ ਜਾ ਰਹੀਆਂ ਵੱਖ-ਵੱਖ ਪਹਿਲਕਦਮੀਆਂ ਦਾ ਹਿੱਸਾ ਹੈ ਜਿਸ ਵਿੱਚ ਦਰਿਆਵਾਂ ਦੇ ਪ੍ਰਬੰਧਨ ਅਤੇ ਹੜ੍ਹਾਂ ਦੇ ਖਤਰੇ ਨੂੰ ਘਟਾਉਣ ਦੇ ਯਤਨਾਂ ਵਜੋਂ ਸੂਬੇ ਭਰ ਦੇ ਪ੍ਰਮੁੱਖ ਦਰਿਆਵਾਂ ਵਿੱਚ ਲੰਬੇ ਚੈਨਲਾਂ ਦੀ ਖੁਦਾਈ ਸ਼ਾਮਲ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੋਹਾਨਾ ਨੂੰ ਦਿੱਤੀ ਵੱਡੀ ਸੌਗਾਤ

0

👉ਖੇਡਾਂ, ਬੁਨਿਆਦੀ ਢਾਂਚੇ, ਸਿਹਤ ਅਤੇ ਸਿੱਖਿਆ ਪ੍ਰੋਜੈਕਟਾਂ ਦਾ ਕੀਤਾ ਐਲਾਨ
Haryana News: ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਗੋਹਾਨਾ ਵਿਧਾਨ ਸਭਾ ਖੇਤਰ ਲਈ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਐਲਾਨ ਕੀਤਾ। ਸਰਕਾਰ ਨੇ ਪੂਰੇ ਰਾਜ ਵਿੱਚ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਵਾਲੇ ਵਿਕਾਸ ਅਤੇ ਬੁਨਿਆਦੀ ਢਾਂਚੇ (ਇੰਫਰਾਸਟ੍ਰਕਚਰ) ਨੂੰ ਵਧਾਉਣ ਦੇ ਆਪਣੇ ਵਾਅਦੇ ਨੂੰ ਮੁੜ ਮਜ਼ਬੂਤ ਕੀਤਾ।ਮੁੱਖ ਮੰਤਰੀ ਨੇ ਗੋਹਾਨਾ ਵਿੱਚ ਆਯੋਜਿਤ ਧੰਨਵਾਦ ਅਤੇ ਵਿਕਾਸ ਰੈਲੀ ਵਿੱਚ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਖੇਡ ਸਟੇਡੀਅਮ ਬਣਾਉਣ ਦਾ ਐਲਾਨ ਕੀਤਾ। ਉਨ੍ਹਾਂ ਡਰੇਨ ਨੰਬਰ 8 ‘ਤੇ ਭਗਵਾਨ ਪਰਸ਼ੂਰਾਮ ਵਿਰਾਸਤੀ ਪਾਰਕ ਦੇ ਨਾਲ ਜੌਗਿੰਗ ਟਰੈਕ ਅਤੇ ਜ਼ਮੀਨ ਮੁਹੱਈਆ ਹੋਣ ‘ਤੇ ਪੀਪੀਪੀ ਮੋਡ ‘ਤੇ ਕਮਰਸ਼ੀਅਲ ਦੇ ਨਾਲ ਇੱਕ ਮਲਟੀ-ਸਟੋਰੀ ਪਾਰਕਿੰਗ ਬਣਾਉਣ ਦਾ ਵੀ ਐਲਾਨ ਕੀਤਾ।ਮੁੱਖ ਮੰਤਰੀ ਨੇ ਭਗਤ ਫੂਲ ਸਿੰਘ ਸਰਕਾਰੀ ਮੈਡੀਕਲ ਕਾਲਜ ਖਾਨਪੁਰ ਕਲਾਂ ਵਿੱਚ ਪੀਪੀਪੀ ਮੋਡ ‘ਤੇ ਇੱਕ ਕਾਰਡੀਓ ਕੈਥ ਲੈਬ ਬਣਾਉਣ ਦਾ ਐਲਾਨ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਇਮਾਰਤ ਬਣਨ ਤੋਂ ਬਾਅਦ ਅਕਾਦਮਿਕ ਸੈਸ਼ਨ 2027-28 ਤੋਂ ਇਸ ਸੰਸਥਾ ਵਿੱਚ ਫਿਜ਼ੀਓਥੈਰੇਪੀ ਕਾਲਜ ਦੀਆਂ ਕਲਾਸਾਂ ਸ਼ੁਰੂ ਕੀਤੀਆਂ ਜਾਣਗੀਆਂ।

ਇਹ ਵੀ ਪੜ੍ਹੋ मुख्यमंत्री श्री नायब सिंह सैनी ने अयोध्या के लिए तीर्थ यात्रियों की अंबाला से विशेष ट्रेन को किया रवाना

ਸਹਿਕਾਰਤਾ ਅਤੇ ਸੈਰ-ਸਪਾਟਾ ਮੰਤਰੀ ਡਾ. ਅਰਵਿੰਦ ਸ਼ਰਮਾ ਵੱਲੋਂ ਕਰਵਾਈ ਗਈ ਜਨਸਭਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਨਾਗਰਿਕਾਂ ਦੀ ਸਹੂਲਤ ਲਈ ਹੋਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕਈ ਜ਼ਰੂਰੀ ਐਲਾਨ ਕੀਤੇ। ਇਨ੍ਹਾਂ ਵਿੱਚ ਜ਼ਮੀਨ ਦੀ ਉਪਲਬਧਤਾ ਦੇ ਆਧਾਰ ‘ਤੇ ਸੋਨੀਪਤ ਰੋਡ ‘ਤੇ ਸ਼ਿਵਧਾਮ ਬਣਾਉਣ, ਮਹਿਮ ਰੋਡ ‘ਤੇ ਬਿਜਲੀ ਦਾ ਨਵਾਂ 33 ਕੇਵੀ ਸਬ-ਸਟੇਸ਼ਨ ਬਣਾਉਣ ਅਤੇ ਖਾਨਪੁਰ ਕਲਾਂ ਵਿੱਚ 33 ਕੇਵੀ ਸਬ-ਸਟੇਸ਼ਨ ਨੂੰ ਅਪਗ੍ਰੇਡ ਕਰਨਾ ਸ਼ਾਮਲ ਹੈ। ਉਨ੍ਹਾਂ ਮਰਦਮਸ਼ੁਮਾਰੀ, ਹੱਦਬੰਦੀ ਅਤੇ SIR ਦਾ ਕੰਮ ਪੂਰਾ ਹੋਣ ਤੋਂ ਬਾਅਦ ਖਾਨਪੁਰ ਕਲਾਂ ਸਬ-ਤਹਿਸੀਲ ਨੂੰ ਤਹਿਸੀਲ ਵਿੱਚ ਅਪਗ੍ਰੇਡ ਕਰਨ, ਬਰੋਦਾ ਅਤੇ ਫਰਮਾਨਾ ਨੂੰ ਸਬ-ਤਹਿਸੀਲ ਬਣਾਉਣ ਦਾ ਵੀ ਐਲਾਨ ਕੀਤਾ। ਮੁੱਖ ਮੰਤਰੀ ਨੇ ਗ੍ਰਾਮ ਪੰਚਾਇਤਾਂ ਦੇ ਪ੍ਰਸਤਾਵ ‘ਤੇ ਪਿੰਡ ਗੜ੍ਹੀ ਉਜਾਲੇਖਾਂ ਦਾ ਨਾਮ ਬਦਲ ਕੇ ਕ੍ਰਿਸ਼ਨ ਨਗਰ ਅਤੇ ਪਿੰਡ ਗੜ੍ਹੀ ਨਾਮਦਾਰਖਾਂ ਦਾ ਨਾਮ ਸੁੰਦਰ ਨਗਰ ਰੱਖਣ ਦਾ ਵੀ ਐਲਾਨ ਕੀਤਾ।

ਇਹ ਵੀ ਪੜ੍ਹੋ Haryana में पैट्रोल, डीज़ल और रसोई गैस की कोई कमी नहीं : मुख्यमंत्री नायब सिंह सैनी

ਸੈਰ-ਸਪਾਟਾ ਅਤੇ ਸ਼ਹਿਰੀ ਵਿਕਾਸ ਨੂੰ ਉਤਸ਼ਾਹਿਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਗ੍ਰਾਮ ਪੰਚਾਇਤ ਵੱਲੋਂ ਦੋ ਏਕੜ ਜ਼ਮੀਨ ਮੁਹੱਈਆ ਕਰਵਾਏ ਜਾਣ ‘ਤੇ ਗੋਹਾਨਾ ਵਿੱਚ ਇੱਕ ਟੂਰਿਜ਼ਮ ਰਿਜ਼ੌਰਟ ਬਣਾਇਆ ਜਾਵੇਗਾ। HSVP ਵੱਲੋਂ ਟਰਾਂਸਪੋਰਟ ਨਗਰ ਵਿਕਸਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਗੋਹਾਨਾ ਵਿੱਚ ਬਣਾਏ ਜਾਣ ਵਾਲੇ ਸੈਕਟਰਾਂ ਵਿੱਚ ਸਮਾਜਿਕ ਸੰਸਥਾਵਾਂ ਲਈ ਪਲਾਟ ਨਿਰਧਾਰਤ ਕੀਤੇ ਜਾਣਗੇ।ਉਨ੍ਹਾਂ ਕਿਹਾ ਕਿ ਜੰਮੂ-ਕਟੜਾ ਐਕਸਪ੍ਰੈਸਵੇਅ ਦੇ ਨਾਲ ਪਿੰਡ ਰੁਖੀ ਤੋਂ ਆਹੂਲਾਨਾ ਤੱਕ ਸਰਵਿਸ ਲੇਨ ਬਣਾਉਣ ਲਈ ਨੈਸ਼ਨਲ ਹਾਈਵੇਅ ਤੋਂ ਇਜਾਜ਼ਤ ਲਈ ਜਾਵੇਗੀ। ਗੋਹਾਨਾ ਵਿੱਚ ਸਿੰਚਾਈ ਭਵਨ, ਜਲ ਸ਼ਕਤੀ ਭਵਨ ਅਤੇ ਰੈਸਟ ਹਾਊਸ ਦਾ ਨਵੀਨੀਕਰਨ ਕੀਤਾ ਜਾਵੇਗਾ। ਬਡੋਤਾ ਬਸਤੀ ਖੇਤਰ ਵਿੱਚੋਂ ਗੁਜ਼ਰਨ ਵਾਲੀ ਡਰੇਨ ਨੰਬਰ 4 ਨੂੰ ਪੱਕਾ ਕੀਤਾ ਜਾਵੇਗਾ ਅਤੇ ਗੋਹਾਨਾ ਮਾਈਨਰ ਨੂੰ ਮੁੜ ਬਣਾਇਆ ਜਾਵੇਗਾ। ਪੂਰੇ ਵਿਧਾਨ ਸਭਾ ਹਲਕੇ ਵਿੱਚ ਵੱਖ-ਵੱਖ ਨਾਲਿਆਂ ‘ਤੇ ਪੁਲਾਂ ਦੇ ਨਵੀਨੀਕਰਨ ਅਤੇ ਨਿਰਮਾਣ ਦਾ ਵੀ ਐਲਾਨ ਕੀਤਾ।

ਇਹ ਵੀ ਪੜ੍ਹੋ CM Nayab Singh Saini ਨਾਲ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਕੀਤੀ ਸ਼ਿਸ਼ਟਾਚਾਰ ਮੁਲਾਕਾਤ

ਮੁੱਖ ਮੰਤਰੀ ਨੇ ਕਿਹਾ ਕਿ ਮਿਡਲ ਸਕੂਲ ਗੜ੍ਹੀ ਸਰਾਏ ਨਾਮਦਾਰਖਾਂ ਨੂੰ ਸੀਨੀਅਰ ਸੈਕੰਡਰੀ ਪੱਧਰ ‘ਤੇ ਅਪਗ੍ਰੇਡ ਕਰਨ ਬਾਰੇ ਵਿਚਾਰ ਕਰਨ ਲਈ ਸਿੱਖਿਆ ਵਿਭਾਗ ਦੀ ਇੱਕ ਕਮੇਟੀ ਬਣਾਈ ਜਾਵੇਗੀ। ਗੋਹਾਨਾ ਵਿਧਾਨ ਸਭਾ ਹਲਕੇ ਦੇ ਸਾਰੇ ਸਕੂਲਾਂ ਵਿੱਚ 1 ਕਰੋੜ ਰੁਪਏ ਦੀ ਰਕਮ ਨਾਲ ਵਿਕਾਸ ਕਾਰਜ ਕਰਵਾਏ ਜਾਣਗੇ।ਮੁੱਖ ਮੰਤਰੀ ਨੇ ਪੀਣ ਵਾਲੇ ਪਾਣੀ ਦੇ ਢਾਂਚੇ ਨੂੰ ਮਜ਼ਬੂਤ ਕਰਨ ਲਈ ਮਹੀਪੁਰ-ਕਵਰੇੜੀ ਪਿੰਡਾਂ ਵਿੱਚ 8 ਕਰੋੜ ਰੁਪਏ ਦੀ ਲਾਗਤ ਨਾਲ ਨਹਿਰ ਅਧਾਰਤ ਪੀਣ ਵਾਲੇ ਪਾਣੀ ਦੇ ਕੰਮ ਦਾ ਐਲਾਨ ਕੀਤਾ। ਖਾਨਪੁਰ ਕਲਾਂ ਵਿੱਚ 5.5 ਕਰੋੜ ਰੁਪਏ ਦੀ ਲਾਗਤ ਨਾਲ ਪੀਣ ਵਾਲੇ ਪਾਣੀ ਦੀ ਸਪਲਾਈ ਅਤੇ ਸੀਵਰ ਪਾਈਪਲਾਈਨ ਵਿਛਾਈ ਜਾਵੇਗੀ। ਸਰਕਥਲ, ਬਡੋਤਾ, ਕਿਲੋਹੜਤ ਅਤੇ ਡੋਢਵਾ ਰਤਨਗੜ੍ਹ ਪਿੰਡਾਂ ਵਿੱਚ ਵੀ 12.50 ਕਰੋੜ ਰੁਪਏ ਦੀ ਲਾਗਤ ਨਾਲ ਪੀਣ ਵਾਲੇ ਪਾਣੀ ਦੀ ਲਾਈਨ ਵਿਛਾਈ ਜਾਵੇਗੀ। ਖੇੜੀ ਦਮਗਨ ਵਿੱਚ ਪਾਈਪਲਾਈਨ ਦੇ ਨਾਲ ਦੋ ਡੂੰਘੇ ਟਿਊਬਵੈੱਲ ਲਗਾਏ ਜਾਣਗੇ ਅਤੇ ਹਸਨਯਾਰਪੁਰ, ਤਿਹਾੜਕਲਾਂ ਅਤੇ ਬੜਵਾਸਨੀ ਪਿੰਡਾਂ ਵਿੱਚ ਮਹਾਤਮਾ ਗਾਂਧੀ ਗ੍ਰਾਮੀਣ ਬਸਤੀ ਯੋਜਨਾ ਤਹਿਤ ਪਾਈਪਲਾਈਨ ਵੀ ਵਿਛਾਈ ਜਾਵੇਗੀ।

ਇਹ ਵੀ ਪੜ੍ਹੋ हरियाणा सरकार ने किया बड़ा प्रशासनिक फेरबदल; 63 IAS और HCS अधिकारियों के हुए तबादले

ਉਨ੍ਹਾਂ ਗੋਹਾਨਾ ਦੀ ਨਵੀਂ ਅਨਾਜ ਮੰਡੀ ਵਿੱਚ ਕਵਰਡ ਸ਼ੈੱਡ ਅਤੇ ਪਲੇਟਫਾਰਮ ਬਣਾਉਣ ਦਾ ਵੀ ਐਲਾਨ ਕੀਤਾ। ਮਾਰਕੀਟਿੰਗ ਬੋਰਡ ਦੀਆਂ ਸੜਕਾਂ ਦੀ 5 ਕਰੋੜ ਰੁਪਏ ਦੀ ਲਾਗਤ ਨਾਲ ਮੁਰੰਮਤ ਅਤੇ ਨਵੀਨੀਕਰਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਗੋਹਾਨਾ ਦੇ ਵਿਕਲਪਿਕ ਪੱਛਮੀ ਬਾਈਪਾਸ ਲਈ ਈ-ਭੂਮੀ ਪੋਰਟਲ ‘ਤੇ ਕਿਸਾਨਾਂ ਦੀ ਸਹਿਮਤੀ ਨਾਲ 50 ਫੀਸਦੀ ਜ਼ਮੀਨ ਪਹਿਲਾਂ ਹੀ ਮਿਲ ਚੁੱਕੀ ਹੈ ਅਤੇ ਬਾਕੀ ਜ਼ਮੀਨ ਮਿਲਦੇ ਹੀ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਇਸ ਪ੍ਰੋਜੈਕਟ ਲਈ ਬਾਕੀ ਜ਼ਮੀਨ ਦੇਣ ਦੀ ਅਪੀਲ ਵੀ ਕੀਤੀ।ਮੁੱਖ ਮੰਤਰੀ ਨੇ ਕਿਹਾ ਕਿ ਟ੍ਰੈਫਿਕ ਜਾਮ ਤੋਂ ਨਿਜ਼ਾਤ ਦਿਵਾਉਣ ਲਈ ਗੋਹਾਨਾ-ਬਰੋਦਾ ਰੋਡ ‘ਤੇ ਅੰਡਰ ਬ੍ਰਿਜ ਅਤੇ ਗੋਹਾਨਾ-ਮਹਿਮ ਰੋਡ ‘ਤੇ ਓਵਰ ਬ੍ਰਿਜ ਬਣਾਉਣ ਲਈ ਰੇਲ ਮੰਤਰਾਲੇ ਤੋਂ ਇਜਾਜ਼ਤ ਲਈ ਜਾਵੇਗੀ।

ਇਹ ਵੀ ਪੜ੍ਹੋ ਅਸਲੀ ਦੌਲਤ ਗੁਰੂ ਦੇ ਚਰਣਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਮੁੱਖ ਮੰਤਰੀ ਨੇ ਲੋਕ ਨਿਰਮਾਣ ਵਿਭਾਗ ਦੀਆਂ ਸੱਤ ਸੜਕਾਂ ਦੀ ਮੁਰੰਮਤ ਅਤੇ ਨਵੀਨੀਕਰਨ ਲਈ 6.90 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ। ਇਸ ਤੋਂ ਇਲਾਵਾ 101 ਕਿਲੋਮੀਟਰ ਲੰਬੀਆਂ 34 ਸੜਕਾਂ ਦੀ ਮੁਰੰਮਤ ਕੀਤੀ ਜਾਵੇਗੀ। ਮੁੱਖ ਮੰਤਰੀ ਖੇਤ ਖਲਿਹਾਨ ਯੋਜਨਾ ਤਹਿਤ 25 ਕਿਲੋਮੀਟਰ ਲੰਬੇ ਕੱਚੇ ਪੇਂਡੂ ਰਸਤਿਆਂ ਨੂੰ ਪੱਕਾ ਕੀਤਾ ਜਾਵੇਗਾ।ਉਨ੍ਹਾਂ ਗੋਹਾਨਾ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਲਈ 5 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ। ਗੋਹਾਨਾ ਨਗਰ ਕੌਂਸਲ ਦੀ ਮਿਊਂਸਪਲ ਸੀਮਾ ਵਧਾਉਣ ਦੀ ਮੰਗ ‘ਤੇ ਉਨ੍ਹਾਂ ਭਰੋਸਾ ਦਿੱਤਾ ਕਿ SIR ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਇਸ ਪ੍ਰਸਤਾਵ ‘ਤੇ ਵਿਚਾਰ ਕੀਤਾ ਜਾਵੇਗਾ।ਇਸ ਮੌਕੇ ਕਈ ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਵੱਲੋਂ ਮੁੱਖ ਮੰਤਰੀ ਦਾ ਨਿੱਘਾ ਸਵਾਗਤ ਕੀਤਾ ਗਿਆ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਅੰਮ੍ਰਿਤਸਰ ਵਿੱਚ ਗੋਲਡੀ ਢਿੱਲੋਂ ਮਾਡਿਊਲ ਨਾਲ ਸਬੰਧਤ ਦੋ ਆਧੁਨਿਕ ਸਬ-ਮਸ਼ੀਨ ਗਨਾਂ ਬਰਾਮਦ

0

👉ਇਹਨਾਂ ਹਥਿਆਰਾਂ ਨਾਲ ਸੂਬੇ ਭਰ ਵਿੱਚ ਦੇਸ਼ ਵਿਰੋਧੀ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦਿੱਤਾ ਜਾਣਾ ਸੀ: ਡੀਜੀਪੀ ਗੌਰਵ ਯਾਦਵ

Amritsar News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ 9 ਐਮਐਮ ਸਬ-ਮਸ਼ੀਨ ਗਨਾਂ ਅਤੇ ਇੱਕ ਖਾਲੀ ਮੈਗਜ਼ੀਨ ਬਰਾਮਦ ਕਰਕੇ ਗੈਰ-ਕਾਨੂੰਨੀ ਹਥਿਆਰ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਬਰਾਮਦ ਕੀਤੇ ਗਏ ਹਥਿਆਰਾਂ ‘ਤੇ “ਗਫਾਰ ਸਕਿਊਰਿਟੀ” ਲਿਖਿਆ ਹੋਇਆ ਸੀ।

ਇਹ ਵੀ ਪੜ੍ਹੋ ਮਾਂ-ਧੀ ‘ਤੇ ਪਰਚਾ ਦਰਜ਼ ਕਰਨ ਦਾ ਡਰਾਵਾਂ ਦੇ ਕੇ 15,000 ਰੁਪਏ ਦੀ ਰਿਸ਼ਵਤ ਲੈਂਦਾ ASI ਨੂੰ Vigilance ਵੱਲੋਂ ਕਾਬੂ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੀ ਗਈ ਖੇਪ ਬਦਨਾਮ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ਼ ਗੋਲਡੀ ਢਿੱਲੋਂ ਨਾਲ ਸਬੰਧਤ ਹੈ। ਉਨ੍ਹਾਂ ਦੱਸਿਆ ਕਿ ਇਹ ਹਥਿਆਰ ਉਸਦੇ ਨੈੱਟਵਰਕ ਵੱਲੋਂ ਸੂਬੇ ਵਿੱਚ ਦੇਸ਼ ਵਿਰੋਧੀ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਸਪਲਾਈ ਕੀਤੇ ਜਾ ਰਹੇ ਸਨ।ਡੀਜੀਪੀ ਨੇ ਦੱਸਿਆ ਕਿ ਫਰਾਰ ਮੁਲਜ਼ਮਾਂ ਦੀ ਪਛਾਣ ਕਰਨ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ ਮੰਦਭਾਗੀ ਖ਼ਬਰ; ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ ‘ਚ ਹੋਈ ਮੌ/ਤ

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਕਮਿਸ਼ਨਰ ਆਫ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਵਿਸ਼ੇਸ਼ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਗੁਰੂ ਕੀ ਵਡਾਲੀ, ਛੇਹਰਟਾ ਖੇਤਰ ਵਿੱਚ ਨਾਕਾ ਲਗਾਇਆ ਅਤੇ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੂੰ ਦੇਖ ਕੇ, ਸ਼ੱਕੀ ਨੌਜਵਾਨ ਘਬਰਾ ਗਏ ਅਤੇ ਉਨ੍ਹਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਦੱਸਿਆ ਕਿ ਭੱਜਣ ਦੌਰਾਨ ਉਨ੍ਹਾਂ ਦਾ ਇੱਕ ਕਿੱਟ ਬੈਗ ਡਿੱਗ ਗਿਆ।ਸੀਪੀ ਨੇ ਦੱਸਿਆ ਕਿ ਬਰਾਮਦ ਕੀਤੇ ਗਏ ਕਿੱਟ ਬੈਗ ਦੀ ਤਲਾਸ਼ੀ ਲੈਣ ‘ਤੇ ਦੋ ਗੈਰ-ਕਾਨੂੰਨੀ 9 ਐਮਐਮ ਸਬ-ਮਸ਼ੀਨ ਗਨਾਂ ਅਤੇ ਇੱਕ ਖਾਲੀ ਮੈਗਜ਼ੀਨ ਬਰਾਮਦ ਹੋਈ।

ਇਹ ਵੀ ਪੜ੍ਹੋ ਵਿਧਾਇਕ ਪਠਾਣਮਾਜਰਾ ਮੁੜ ਪੁਲਿਸ ਹਿਰਾਸਤ ‘ਚ; ਮਿਲਿਆ 7 ਦਿਨਾਂ ਦਾ ਰਿਮਾਂਡ

ਉਨ੍ਹਾਂ ਦੱਸਿਆ ਕਿ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ਼ ਗੋਲਡੀ ਢਿੱਲੋਂ ਕਤਲ, ਡਕੈਤੀ, ਇਰਾਦਾ ਕਤਲ, ਅਗਵਾ, ਦੰਗਾ, ਜਬਰੀ ਵਸੂਲੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਸਮੇਤ ਕਈ ਗੰਭੀਰ ਅਪਰਾਧਾਂ ਵਿੱਚ ਸ਼ਾਮਲ ਹੈ। ਪੁਲਿਸ ਟੀਮਾਂ ਨੇ ਗੁਰਪ੍ਰੀਤ ਉਰਫ਼ ਗੋਲਡੀ ਢਿੱਲੋਂ ਅਤੇ ਉਸਦੇ ਤਿੰਨ ਸਾਥੀਆਂ ਨੂੰ ਨਾਮਜ਼ਦ ਕਰ ਲਿਆ ਹੈ ਅਤੇ ਫਰਾਰ ਮੋਟਰਸਾਈਕਲ ਸਵਾਰ ਵਿਅਕਤੀਆਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।ਇਸ ਸਬੰਧੀ, ਐਫਆਈਆਰ ਨੰਬਰ 66 ਮਿਤੀ 29-03-2026 ਨੂੰ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵਿਖੇ ਅਸਲਾ ਐਕਟ ਦੀ ਧਾਰਾ 25 (ਆਈ-ਏ) ਤਹਿਤ ਦਰਜ ਕੀਤੀ ਗਈ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮਾਂ-ਧੀ ‘ਤੇ ਪਰਚਾ ਦਰਜ਼ ਕਰਨ ਦਾ ਡਰਾਵਾਂ ਦੇ ਕੇ 15,000 ਰੁਪਏ ਦੀ ਰਿਸ਼ਵਤ ਲੈਂਦੇ ASI ਨੂੰ Vigilance ਨੇ ਕੀਤਾ ਕਾਬੂ

0

Ludhiana News: Punjab Vigilance Bureau; (ਪੰਜਾਬ ਵਿਜੀਲੈਂਸ ਬਿਊਰੋ) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਚੌਕੀ ਕਿਚਲੂ ਨਗਰ, ਥਾਣਾ ਪੀਏਯੂ ਲੁਧਿਆਣਾ ਦੇ ਇੰਚਾਰਜ ਵਜੋਂ ਤਾਇਨਾਤ ਸਹਾਇਕ ਸਬ ਇੰਸਪੈਕਟਰ ਲਖਵਿੰਦਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਬੈਂਕ ਕਲੋਨੀ ਨੂਰਵਾਲਾ ਰੋਡ, ਜ਼ਿਲ੍ਹਾ ਲੁਧਿਆਣਾ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ ਮੰਦਭਾਗੀ ਖ਼ਬਰ; ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ ‘ਚ ਹੋਈ ਮੌ/ਤ

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਵਿਰੁੱਧ ਕੇਸ ਦਰਜ ਕੀਤਾ ਗਿਆ ਸੀ, ਜਿਸ ਦੀ ਜਾਂਚ ਏਐਸਆਈ ਲਖਵਿੰਦਰ ਸਿੰਘ ਨੂੰ ਸੌਂਪੀ ਗਈ ਸੀ। ਇਸ ਸਬੰਧੀ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਮੁਲਜ਼ਮ ਏਐਸਆਈ ਨੇ ਸ਼ਿਕਾਇਤਕਰਤਾ ਦੀ ਭੈਣ ਅਤੇ ਮਾਂ ਨੂੰ ਇਸ ਮਾਮਲੇ ਵਿੱਚ ਨਾ ਫਸਾਉਣ ਬਦਲੇ 30,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ।ਸ਼ਿਕਾਇਤਕਰਤਾ ਨੇ ਗੈਰ-ਕਾਨੂੰਨੀ ਰਿਸ਼ਵਤ ਨਾ ਦੇਣ ਲਈ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨਾਲ ਸੰਪਰਕ ਕੀਤਾ।

ਇਹ ਵੀ ਪੜ੍ਹੋ ਪਤਨੀ ਤੋਂ ਤੰਗ ਆ ਪਤੀ ਨੇ ਕੀਤੀ ਆਤਮ/ਹੱ.ਤਿਆ, ਸਾਲ ਪਹਿਲਾਂ ਹੋਇਆ ਸੀ ਵਿਆਹ

ਉਸਦੀ ਸ਼ਿਕਾਇਤ ‘ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਏਐਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਦੀ ਅਗਲੇਰੀ ਜਾਂਚ ਜਾਰੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

AAP ਵੱਲੋਂ Youth Wing ਦੇ ਅਹੁੱਦੇਦਾਰਾਂ ਦਾ ਐਲਾਨ; 4 ਹਲਕਾ ਸੰਗਠਨ ਇੰਚਾਰਜ਼ ਵੀ ਲਗਾਏ, ਦੇਖੋ ਲਿਸਟ

0

Punjab News: AAP (ਆਮ ਆਦਮੀ ਪਾਰਟੀ) ਵੱਲੋਂ ਆਗਾਮੀ ਚੋਣਾਂ ਦੇ ਮੱਦੇਨਜ਼ਰ ਆਪਣੇ ਸੰਗਠਨ ਨੂੰ ਲਗਾਤਰ ਮਜਬੂਤ ਕੀਤਾ ਜਾ ਰਿਹਾ। ਇਸੇ ਕੜੀ ਤਹਿਤ ਐਤਵਾਰ ਪਾਰਟੀ ਵੱਲੋਂ ਪੰਜਾਬ ਯੂਥ ਵਿੰਗ ਦੇ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਗਿਆ। ਯੂਥ ਵਿੰਗ ਦੇ ਅਹੁੱਦੇਦਾਰਾਂ ਤੋਂ ਇਲਾਵਾ 4 ਹਲਕਿਆਂ ਦੇ ਸੰਗਠਨ ਇੰਚਾਰਜ਼ ਵੀ ਨਿਯੁਕਤ ਕੀਤੇ ਗਏ ਹਨ।

ਇਹ ਵੀ ਪੜ੍ਹੋ ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ ਜਨਤਾ ਦਾ ਭਾਰੀ ਸਮਰਥਨ: ਬਲਤੇਜ ਪੰਨੂ

ਐਲਾਨੇ ਗਏ ਨਵੇਂ ਅਹੁੱਦੇਦਾਰਾਂ ਦੀਆਂ ਲਿਸਟਾਂ ਹੇਠਾਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1893287