Home Blog Page 790

ਪੰਜਾਬ ਸਰਕਾਰ ਵੱਲੋਂ ਡੇਂਗੂ ਨਾਲ ਨਜਿੱਠਣ ਲਈ “ਹਰ ਸ਼ੁਕਰਵਾਰ ਡੇਂਗੂ ‘ਤੇ ਵਾਰ” ਮੁਹਿੰਮ ਕੀਤੀ ਜਾਵੇਗੀ ਸ਼ੁਰੂ

0

👉ਪਿਛਲੇ ਸਾਲ ਦੀ ਮੁਹਿੰਮ ਸਦਕਾ ਡੇਂਗੂ ਦੇ ਮਾਮਲਿਆਂ ਵਿੱਚ 50 ਫ਼ੀਸਦ ਅਤੇ ਮੌਤਾਂ ਵਿੱਚ 66 ਫ਼ੀਸਦ ਦੀ ਆਈ ਸੀ ਕਮੀ
Chandigarh News:ਸੂਬੇ ਵਿੱਚ ਡੇਂਗੂ ਨੂੰ ਕੰਟਰੋਲ ਕਰਨ ਲਈ ਸਾਰੇ ਭਾਈਵਾਲ ਵਿਭਾਗਾਂ ਦਰਮਿਆਨ ਤਾਲਮੇਲ ਦੀ ਲੋੜ ‘ਤੇ ਜ਼ੋਰ ਦਿੰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਕ ਬਹੁ-ਪੱਖੀ ਰਣਨੀਤੀ ਦੀ ਸ਼ੁਰੂਆਤ ਕੀਤੀ ਜਿਸ ਵਿੱਚ ਜਨਤਕ ਜਾਗਰੂਕਤਾ, ਸਖ਼ਤ ਲਾਗੂਕਰਨ ਅਤੇ ਸਿਹਤ ਸੰਭਾਲ ਸਬੰਧੀ ਤਿਆਰੀਆਂ ਵਿੱਚ ਵਾਧਾ ਕਰਨਾ ਸ਼ਾਮਲ ਹੈ ਤਾਂ ਜੋ ਇਸ ਸਾਲ ਡੇਂਗੂ ਦੇ ਮਾਮਲਿਆਂ ਵਿੱਚ 80 ਫ਼ੀਸਦ ਦੀ ਕਮੀ ਲਿਆਂਦੀ ਜਾ ਸਕੇ।ਇਸ ਸੀਜ਼ਨ ਡੇਂਗੂ ਨੂੰ ਕੰਟਰੋਲ ਕਰਨ ਲਈ ਸਰਕਾਰ ਦੀਆਂ ਪਹਿਲਕਦਮੀਆਂ ਚਾਨਣਾ ਪਾਉਂਦਿਆਂ ਸਿਹਤ ਮੰਤਰੀ ਨੇ ਕਿਹਾ, “ਜ਼ਿਲ੍ਹਾ ਹਸਪਤਾਲਾਂ, ਸਬ-ਡਵੀਜ਼ਨਲ ਹਸਪਤਾਲਾਂ, ਸੀਐਚਸੀ, ਈਐਸਆਈ ਹਸਪਤਾਲਾਂ ਅਤੇ ਮੈਡੀਕਲ ਕਾਲਜਾਂ ਵਿੱਚ ਮੱਛਰਦਾਨੀਆਂ ਵਾਲੇ ਸਮਰਪਿਤ ਡੇਂਗੂ ਬੈੱਡ ਅਲਾਟ ਕੀਤੇ ਗਏ ਹਨ, ਜਦੋਂ ਕਿ 881 ਆਮ ਆਦਮੀ ਕਲੀਨਿਕਾਂ ਸਮੇਤ ਸਾਰੀਆਂ ਸਰਕਾਰੀ ਸਿਹਤ ਸਹੂਲਤਾਂ ਵਿੱਚ ਡੇਂਗੂ ਅਤੇ ਮਲੇਰੀਆ ਦੀ ਮੁਫ਼ਤ ਜਾਂਚ ਅਤੇ ਇਲਾਜ ਜਾਰੀ ਰਹੇਗਾ।”

ਇਹ ਵੀ ਪੜ੍ਹੋ  

ਅੱਜ ਇੱਥੇ ਪੰਜਾਬ ਭਵਨ ਵਿਖੇ ਵੈਕਟਰ ਬੋਰਨ ਬਿਮਾਰੀਆਂ ਬਾਰੇ ਸਟੇਟ ਟਾਸਕ ਫੋਰਸ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ. ਬਲਬੀਰ ਸਿੰਘ ਨੇ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਗਈ ‘ਹਰ ਸ਼ੁਕਰਵਾਰ ਡੇਂਗੂ ‘ਤੇ ਵਾਰ’ ਮੁਹਿੰਮ ਨੂੰ 1 ਮਈ ਤੋਂ ਸ਼ੁਰੂ ਕੀਤਾ ਜਾਵੇਗਾ।ਇੱਕ ਅਹਿਮ ਕਦਮ ਨੂੰ ਉਜਾਗਰ ਕਰਦਿਆਂ, ਡਾ. ਬਲਬੀਰ ਸਿੰਘ ਨੇ ਐਲਾਨ ਕੀਤਾ ਕਿ ਡੇਂਗੂ ਪੰਜਾਬ ਵਿੱਚ ਇੱਕ ਸੂਚਿਤ ਬਿਮਾਰੀ ਹੈ ਅਤੇ ਸੂਬੇ ਭਰ ਵਿੱਚ ਨਿੱਜੀ ਹਸਪਤਾਲਾਂ ਅਤੇ ਲੈਬਾਂ ਵਿੱਚ ਡੇਂਗੂ ਟੈਸਟਿੰਗ ਦੀ ਕੀਮਤ 600 ਰੁਪਏ ਤੱਕ ਸੀਮਤ ਕੀਤੀ ਗਈ ਹੈ ਤਾਂ ਜੋ ਇਸ ਮਹੱਤਵਪੂਰਨ ਸੇਵਾ ਤੱਕ ਕਿਫਾਇਤੀ ਪਹੁੰਚ ਯਕੀਨੀ ਬਣਾਈ ਜਾ ਸਕੇ।ਸਿਹਤ ਵਿਭਾਗ ਦੀਆਂ ਤਿਆਰੀਆਂ ਬਾਰੇ ਦੱਸਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ 50,000 ਨਰਸਿੰਗ ਸਟਾਫ ਅਤੇ 50,000 ਪੈਰਾ ਮੈਡੀਕਲ ਸਟਾਫ ਨੂੰ ਮੱਛਰ ਦੇ ਲਾਰਵੇ ਦੇ ਬ੍ਰੀਡਰ ਚੈਕਰ ਵਜੋਂ ਸਿਖਲਾਈ ਦਿੱਤੀ ਗਈ ਹੈ ਅਤੇ ਇਹ ਸਟਾਫ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲਾਰਵੇ, ਪ੍ਰਜਨਨ ਸਥਾਨਾਂ ਆਦਿ ਦੀ ਪਛਾਣ ਕਰਨ ਬਾਰੇ ਹੋਰ ਸਿਖਲਾਈ ਦੇਣਗੇ।

ਇਹ ਵੀ ਪੜ੍ਹੋ 

‘ਹਰ ਸ਼ੁਕਰਵਾਰ ਡੇਂਗੂ ਤੇ ਵਾਰ’ ਮੁਹਿੰਮ ਦੀ ਪ੍ਰਭਾਵਸ਼ੀਲਤਾ ਦੀ ਸ਼ਲਾਘਾ ਕਰਦੇ ਹੋਏ, ਡਾ. ਬਲਬੀਰ ਸਿੰਘ ਨੇ ਕਿਹਾ, “ਪਿਛਲੇ ਸਾਲ ਇਸ ਜਾਗਰੂਕਤਾ ਮੁਹਿੰਮ ਦੇ ਸ਼ਾਨਦਾਰ ਨਤੀਜੇ ਸਾਹਮਣੇ ਆਏ ਸਨ, ਜਿਸ ਤਹਿਤ ਡੇਂਗੂ ਦੇ ਮਾਮਲਿਆਂ ਵਿੱਚ 50 ਫ਼ੀਸਦ ਦੀ ਕਮੀ ਦੇਖੀ ਗਈ, ਜਦੋਂ ਕਿ ਡੇਂਗੂ ਨਾਲ ਸਬੰਧਤ ਮੌਤਾਂ ਵਿੱਚ 66 ਫ਼ੀਸਦ ਦੀ ਭਾਰੀ ਕਮੀ ਆਈ ਸੀ। ਇਸ ਤੋਂ ਇਲਾਵਾ 2024 ਵਿੱਚ ਮਲੇਰੀਆ ਨਾਲ ਸਬੰਧਤ ਕੋਈ ਮੌਤ ਨਹੀਂ ਹੋਈ ਸੀ।”ਇਸ ਪ੍ਰਭਾਵਸ਼ਾਲੀ ਜਾਣਕਾਰੀ ਦੇ ਪ੍ਰਸਾਰ ਨੂੰ ਯਕੀਨੀ ਬਣਾਉਣ ਲਈ ਡਾ. ਬਲਬੀਰ ਸਿੰਘ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਮਾਸ ਐਜੂਕੇਸ਼ਨ ਅਤੇ ਮੀਡੀਆ ਵਿੰਗ ਦੀਆਂ ਸੇਵਾਵਾਂ ਦੀ ਸਹਾਇਤਾ ਨਾਲ ਇੱਕ ਸੰਚਾਰ ਚੈਨਲ ਸਥਾਪਤ ਕਰਨ ਦੇ ਨਿਰਦੇਸ਼ ਦਿੱਤੇ। ਡਾ. ਬਲਬੀਰ ਸਿੰਘ ਨੇ ਜਨਤਾ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਦੇ ਅੰਦਰ ਅਤੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ ਤਾਂ ਜੋ ਮੱਛਰਾਂ ਦੇ ਪ੍ਰਜਨਨ ਨੂੰ ਸਰਗਰਮੀ ਨਾਲ ਰੋਕਿਆ ਜਾ ਸਕੇ। ਉਨ੍ਹਾਂ ਨਾਗਰਿਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕੋਈ ਲੱਛਣ ਮਹਿਸੂਸ ਹੁੰਦੇ ਹਨ ਤਾਂ ਤੁਰੰਤ ਸਰਕਾਰੀ ਹਸਪਤਾਲਾਂ ਵਿੱਚ ਜਾਣ ਅਤੇ ਡੇਂਗੂ ਅਤੇ ਮਲੇਰੀਆ ਦੀ ਜਾਂਚ ਕਰਵਾਉਣ।

ਇਹ ਵੀ ਪੜ੍ਹੋ 

ਇੱਕ ਹੋਰ ਮਹੱਤਵਪੂਰਨ ਪਹਿਲੂ ‘ਤੇ ਚਾਨਣਾ ਪਾਉਂਦਿਆਂ ਸਿਹਤ ਮੰਤਰੀ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸੂਬੇ ਭਰ ਵਿੱਚ ਪਾਣੀ ਦੀ ਸ਼ੁੱਧਤਾ ਲਈ ਲਗਾਏ ਗਏ ਕਿਸੇ ਵੀ ਖਰਾਬ ਰਿਵਰਸ ਓਸਮੋਸਿਸ (ਆਰਓ) ਸਿਸਟਮ ਨੂੰ ਤੁਰੰਤ ਠੀਕ ਕਰਨਾ ਯਕੀਨੀ ਬਣਾਉਣ। ਇਸ ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ, ਵਿਸ਼ੇਸ਼ ਸਕੱਤਰ ਸਿਹਤ-ਕਮ-ਐਮਡੀ ਐਨਐਚਐਮ ਘਣਸ਼ਿਆਮ ਥੋਰੀ, ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ. ਹਿਤਿੰਦਰ ਕੌਰ, ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ. ਜਸਮਿੰਦਰ, ਡੀਆਰਐਮਈ ਡਾ. ਅਵਨੀਸ਼ ਕੁਮਾਰ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ, ਰਾਜ ਆਵਾਜਾਈ, ਮੈਡੀਕਲ ਸਿੱਖਿਆ ਅਤੇ ਖੋਜ, ਸਕੂਲ ਸਿੱਖਿਆ, ਕਿਰਤ, ਜਲ ਸਪਲਾਈ ਅਤੇ ਸੈਨੀਟੇਸ਼ਨ ਅਤੇ ਸੀਨੀਅਰ ਖੇਤਰੀ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਦੇ ਅਧਿਕਾਰੀ ਸ਼ਾਮਲ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

‘ਜਸ਼ਨ-ਏ-ਬੀਸੀਐਲ’; ਬਠਿੰਡਾ ਕਾਲਜ ਆਫ਼ ਲਾਅ ਵੱਲੋਂ ਇੱਕ ਰੂਹਾਨੀ ਸੂਫੀ ਸਮਾਗਮ ਆਯੋਜਿਤ

Bathinda News: ਬਠਿੰਡਾ ਕਾਲਜ ਆਫ਼ ਲਾਅ ਵੱਲੋਂ ਸ਼ਨੀਵਾਰ ਨੂੰ ਸਵੇਰੇ 10:30 ਵਜੇ ਤੋਂ ਦੁਪਿਹਰ 1:00 ਵਜੇ ਤੱਕ ਬਲਵੰਤ ਗਾਰਗੀ ਆਡੀਟੋਰੀਅਮ ਬਠਿੰਡਾ ਵਿੱਚ ‘ਜਸ਼ਨ-ਏ-ਬੀਸੀਐਲ’ ਨਾਂਅ ਦੇ ਰੂਹਾਨੀ ਅਤੇ ਸੰਸਕ੍ਰਿਤਿਕ ਰੰਗਾਂ ਨਾਲ ਰੰਗਿਆ ਹੋਇਆ ਸੂਫੀ ਥੀਮ ਵਾਲਾ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਸੂਫੀ ਗਾਇਕ ਸ਼ਮਸ਼ੇਰ ਲਹਿਰੀ ਦੀ ਰੂਹ ਨੂੰ ਛੂਹਣ ਵਾਲੀ ਲਾਈਵ ਪ੍ਰਸਤੁਤੀ ਰਹੀ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਕਰੇਗੀ 2 ਹਜ਼ਾਰ ਪੀ.ਟੀ.ਆਈ. ਅਧਿਆਪਕਾਂ ਦੀ ਭਰਤੀ: ਹਰਜੋਤ ਬੈਂਸ

ਸਮਾਗਮ ਵਿੱਚ ਪੰਜਾਬ ਕ੍ਰਿਕਟ ਅਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਸਿੰਘ ਮਹਿਤਾ, ਬਠਿੰਡਾ ਦੇ ਮੇਅਰ ਪਦਮਜੀਤ ਸਿੰਘ ਮਹਿਤਾ, ਏਡੀਸੀ ਬਠਿੰਡਾ ਪੂਨਮ, ਏਡੀਸੀ (ਡਿਵੈਲਪਮੈਂਟ) ਕੰਚਨ, ਐਡੀਸ਼ਨਲ ਸੈਸ਼ਨ ਜੱਜ ਰੰਜਨ ਕੁਮਾਰ ਕੁੱਲੜ, ਕਨਜ਼ਿਊਮਰ ਕੋਰਟ ਸੰਗਰੂਰ ਦੇ ਪ੍ਰਧਾਨ ਜੋਤ ਨਿਰੰਜਨ ਸਿੰਘ ਗਿੱਲ, ਮਿਊਂਸੀਪਲ ਕਾਰਪੋਰੇਸ਼ਨ ਦੇ ਐਕਸਈਐਨ ਰਜਿੰਦਰ ਬਾਂਸਲ, ਜ਼ਿਲਾ ਬਾਰ ਅਸੋਸੀਏਸ਼ਨ ਦੇ ਪ੍ਰਧਾਨ ਗੁਰਵਿੰਦਰ ਸਿੰਘ ਮਾਨ, ਅਤੇ ਸਪੋਰਟਕਿੰਗ ਦੇ ਜਨਰਲ ਮੈਨੇਜਰ ਰਜਿੰਦਰਪਾਲ ਆਦਿ ਸਖ਼ਸੀਅਤਾਂ ਹਾਜ਼ਰ ਰਹੀਆਂ।

ਇਹ ਵੀ ਪੜ੍ਹੋ Police encounter case; ਮ੍ਰਿਤਕ ਨੌਜਵਾਨ ਦੇ ਮਾਪਿਆਂ ਵੱਲੋਂ ਅਦਾਲਤ ਦਾ ਦਰਵਾਜ਼ਾ ਖੜਕਾਉਣ ਦਾ ਐਲਾਨ

ਸਭ ਨੇ ਕਾਲਜ ਵੱਲੋਂ ਰੂਹਾਨੀ ਸੰਗੀਤ ਅਤੇ ਸੰਸਕ੍ਰਿਤਿਕ ਮੁੱਲਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਗਏ ਉਪਰਾਲੇ ਦੀ ਸ੍ਰਾਹਣਾ ਕੀਤੀ।ਕਾਲਜ ਦੇ ਚੇਅਰਮੈਨ ਐਡਵੋਕੇਟ ਮੋਹਨ ਲਾਲ ਗਰਗ ਅਤੇ ਪ੍ਰਿੰਸੀਪਲ ਸ਼੍ਰੀਮਤੀ ਸਵਿਤਾ ਨੇ ਸਾਰੇ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਸਮਾਗਮ ਦੀ ਸਫਲਤਾ ਲਈ ਸਭ ਦਾ ਧੰਨਵਾਦ ਕੀਤਾ।ਸ਼ਮਸ਼ੇਰ ਲਹਿਰੀ ਦੇ ਸੂਫੀ ਗਾਇਨ ਨੇ ਆਪਣੀ ਰੂਹਾਨੀ ਡੂੰਘਾਈ ਅਤੇ ਅਦਭੁਤ ਤਾਕਤ ਨਾਲ ਦਰਸ਼ਕਾਂ ਨੂੰ ਮੋਹ ਲਿਆ।

ਇਹ ਵੀ ਪੜ੍ਹੋ ਬਠਿੰਡਾ ਦੇ ਆਦਰਸ਼ ਸਕੂਲ ਚਾਉਕੇ ਦਾ ਪ੍ਰਬੰਧ ਸਰਕਾਰ ਨੇ ਐਸਡੀਐਮ ਨੂੰ ਸੌਪਿਆ

ਉਨ੍ਹਾਂ ਦੀ ਆਵਾਜ਼ ਨੇ ਸੂਫੀਵਾਦ ਦੇ ਅਣਮਿੱਟ ਜਜ਼ਬੇ ਨੂੰ ਜਗਾਇਆ। ਬਠਿੰਡਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਇਕਲ ਨਾਚ, ਸਮੂਹੀ ਨਾਚ, ਕਵਿਤਾ ਅਤੇ ਰੂਹਾਨੀ ਗੀਤਾਂ ਨੇ ਸੂਫੀ ਜਜ਼ਬੇ ਨੂੰ ਹੋਰ ਚਮਕਦਾਰ ਬਣਾ ਦਿੱਤਾ, ਜਿਨ੍ਹਾਂ ਨੇ ਪੰਜਾਬੀ ਵਿਰਾਸਤ ਦੀ ਸ਼ਾਨ ਅਤੇ ਰੌਣਕ ਨੂੰ ਖੂਬ ਦਰਸਾਇਆ।ਸਮਾਗਮ ਦਾ ਪ੍ਰਬੰਧਨ ਡਾ. ਗੁਰਪ੍ਰੀਤ ਕੌਰ ਅਤੇ ਸ਼੍ਰੀਮਤੀ ਸੋਨੂ ਬੰਸਲ ਨੇ ਉਤਸ਼ਾਹੀਤ ਟੀਮ ਦੇ ਸਹਿਯੋਗ ਨਾਲ ਬਖੂਬੀ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

‘ਆਪ’ ਸਰਕਾਰ ਦੀ ਮੈਗਾ ਸਫਾਈ ਮੁਹਿੰਮ; ਵਿਧਾਇਕਾਂ, ਮੰਤਰੀਆਂ ਅਤੇ ਵਲੰਟੀਅਰਾਂ ਨੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਮਿਲਾਇਆ ਹੱਥ

0

👉ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਸੈਨੀਟੇਸ਼ਨ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ
Ludhiana News:ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਢੁਕਵੀਂ ਸਫਾਈ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਲੁਧਿਆਣਾ ਸ਼ਹਿਰ ਦੇ ਸਾਰੇ ਵਿਧਾਇਕਾਂ ਅਤੇ ਮੇਅਰ ਨਾਲ ਅੱਜ ਲੁਧਿਆਣਾ ਸ਼ਹਿਰ ਭਰ ਵਿੱਚ ਵਿਆਪਕ ਸਫਾਈ ਮੁਹਿੰਮ ਸ਼ੁਰੂ ਕੀਤੀ।ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਮੁੰਡੀਆਂ ਨੇ ਜਮਾਲਪੁਰ ਚੌਕ, ਚੰਡੀਗੜ੍ਹ ਰੋਡ ਤੋਂ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਜਦੋਂ ਕਿ ਲੁਧਿਆਣਾ ਸ਼ਹਿਰ ਦੇ ਵਿਧਾਇਕਾਂ ਨੇ ਆਪਣੇ-ਆਪਣੇ ਹਲਕਿਆਂ ਤੋਂ ਮੁਹਿੰਮ ਦੀ ਸ਼ੁਰੂਆਤ ਕੀਤੀ।ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰ ਪਾਲ ਕੌਰ ਛੀਨਾ ਨੇ ਢੋਲੇਵਾਲ ਚੌਕ ਤੋਂ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ, ਜਦੋਂ ਕਿ ਆਤਮ ਨਗਰ ਤੋਂ ਵਿਧਾਇਕ ਸ੍ਰੀ ਕੁਲਵੰਤ ਸਿੰਘ ਸਿੱਧੂ ਨੇ ਭਗਵਾਨ ਚੌਕ, ਗਿੱਲ ਰੋਡ ਤੋਂ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਕਰੇਗੀ 2 ਹਜ਼ਾਰ ਪੀ.ਟੀ.ਆਈ. ਅਧਿਆਪਕਾਂ ਦੀ ਭਰਤੀ: ਹਰਜੋਤ ਬੈਂਸ  

ਇਸੇ ਤਰ੍ਹਾਂ ਲੁਧਿਆਣਾ ਕੇਂਦਰੀ ਤੋਂ ਵਿਧਾਇਕ ਅਸ਼ੋਕ ਪ੍ਰਾਸ਼ਰ ਪੱਪੀ ਨੇ ਸ਼ਗਨ ਪੈਲੇਸ ਤੋਂ ਅਤੇ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਬਾਲ ਸਿੰਘ ਨਗਰ ਤੋਂ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ। ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਅਤੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਵਰਧਮਾਨ ਚੌਕ, ਚੰਡੀਗੜ੍ਹ ਰੋਡ ਤੋਂ ਇਸ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਤੋਂ ਇਲਾਵਾ ਕੌਂਸਲਰ ਅਮਨ ਬੱਗਾ, ਨਿਧੀ ਗੁਪਤਾ ਸਮੇਤ ਹੋਰਨਾਂ ਨੇ ਵੀ ਸਫਾਈ ਮੁਹਿੰਮ ਵਿੱਚ ਹਿੱਸਾ ਲਿਆ।ਨਗਰ ਨਿਗਮ ਕਮਿਸ਼ਨਰ ਆਦਿੱਤਿਆ ਡਚਲਵਾਲ ਦੇ ਦਿਸ਼ਾ ਨਿਰਦੇਸ਼ਾਂ ‘ਤੇ ਨਗਰ ਨਿਗਮ ਦੇ ਵਧੀਕ ਕਮਿਸ਼ਨਰ ਪਰਮਦੀਪ ਸਿੰਘ, ਸੰਯੁਕਤ ਕਮਿਸ਼ਨਰ ਅੰਕੁਰ ਮਹਿੰਦਰੂ ਅਤੇ ਅਭਿਸ਼ੇਕ ਸ਼ਰਮਾ, ਜ਼ੋਨਲ ਕਮਿਸ਼ਨਰ ਨੀਰਜ ਜੈਨ ਅਤੇ ਗੁਰਪਾਲ ਸਿੰਘ ਸਮੇਤ ਹੋਰਨਾਂ ਨਗਰ ਨਿਗਮ ਅਧਿਕਾਰੀਆਂ ਨੇ ਵੀ ਸਫਾਈ ਮੁਹਿੰਮ ਵਿੱਚ ਹਿੱਸਾ ਲਿਆ।

ਇਹ ਵੀ ਪੜ੍ਹੋ ਅਮਰੀਕਾ ਵਿਦੇਸ਼ੀ ਵਿਦਿਆਰਥੀਆਂ ਦੇ ਵੀਜੇ ਨਹੀਂ ਕਰੇਗਾ ਰੱਦ

ਇਸ ਵਿਆਪਕ ਸਫਾਈ ਮੁਹਿੰਮ ਤਹਿਤ ਆਉਣ ਵਾਲੇ ਦਿਨਾਂ ਵਿੱਚ ਸ਼ਹਿਰ ਦੇ ਸਾਰੇ ਵਾਰਡਾਂ ਨੂੰ ਕਵਰ ਕੀਤਾ ਜਾਵੇਗਾ। ਸੜਕਾਂ, ਪਾਰਕਾਂ ਆਦਿ ਦੀ ਸਫਾਈ ਤੋਂ ਇਲਾਵਾ ਨਗਰ ਨਿਗਮ ਦੇ ਸਬੰਧਤ ਸਟਾਫ ਨੂੰ ਜਿੱਥੇ ਵੀ ਲੋੜ ਹੋਵੇ ਸੀਵਰ ਲਾਈਨਾਂ/ਸੜਕਾਂ ਦੀਆਂ ਨਾਲੀਆਂ ਦੀ ਸਫਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਗਰਮੀਆਂ ਦੇ ਮੌਸਮ ਦੌਰਾਨ ਵਸਨੀਕਾਂ ਨੂੰ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਵਸਨੀਕਾਂ ਨੂੰ ਵੈਕਟਰ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਸੁਰੱਖਿਅਤ ਰੱਖਣ ਲਈ ਫੌਗਿੰਗ ਵੀ ਕੀਤੀ ਜਾਵੇਗੀ। ਸੂਬਾ ਸਰਕਾਰ ਦੀ ਅਗਵਾਈ ਹੇਠ ਚਲਾਈ ਜਾ ਰਹੀ ਇਸ ਸਫਾਈ ਮੁਹਿੰਮ ਦੌਰਾਨ ਨਿਯਮਤ ਸਫਾਈ ਗਤੀਵਿਧੀਆਂ, ਰਹਿੰਦ-ਖੂੰਹਦ ਪ੍ਰਬੰਧਨ ਪ੍ਰੋਗਰਾਮ ਅਤੇ ਲੁਧਿਆਣਾ ਵਿੱਚ ਭਾਈਚਾਰਕ ਸ਼ਮੂਲੀਅਤ ਦੇ ਯਤਨ ਸ਼ਾਮਲ ਹੋਣਗੇ।

ਇਹ ਵੀ ਪੜ੍ਹੋ ਏ.ਸੀ.ਐਸ. ਅਨੁਰਾਗ ਵਰਮਾ ਨੇ ਵਸੀਕਾ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਸੁਧਾਰਾਂ ‘ਤੇ ਚਰਚਾ ਕਰਨ ਲਈ ਵਸੀਕਾ ਨਵੀਸਾਂ ਨਾਲ ਮੀਟਿੰਗ ਕੀਤੀ

ਲੁਧਿਆਣਾ ਦੇ ਗੁਮਨਾਮ ਨਾਇਕਾਂ ਪ੍ਰਤੀ ਦਿਲੀਂ ਹਮਦਰਦੀ ਜ਼ਾਹਰ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਮੁੰਡੀਆਂ ਨੇ ਅੱਜ ਸਵੇਰੇ ਜਮਾਲਪੁਰ ਚੌਕ ਤੋਂ ਮੁੱਖ ਸਫਾਈ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਸਫਾਈ ਕਰਮਚਾਰੀਆਂ ਨੂੰ ਨਿੱਜੀ ਤੌਰ ‘ਤੇ ਚਾਹ ਅਤੇ ਮਠਿਆਈਆਂ ਵੰਡੀਆਂ।ਕੈਬਨਿਟ ਮੰਤਰੀ ਨੇ ਸ਼ਹਿਰ ਦੀ ਸਫਾਈ ਬਣਾਈ ਰੱਖਣ ਵਿੱਚ ਸਫਾਈ ਕਰਮਚਾਰੀਆਂ ਦੇ ਅਣਥੱਕ ਯਤਨਾਂ ਦੀ ਸ਼ਲਾਘਾ ਕੀਤੀ।ਕੈਬਨਿਟ ਮੰਤਰੀ ਮੁੰਡੀਆਂ, ਸ਼ਹਿਰ ਦੇ ਸਾਰੇ ਵਿਧਾਇਕਾਂ ਅਤੇ ਮੇਅਰ ਨੇ ਲੁਧਿਆਣਾ ਦੇ ਸਾਰੇ ਨਿਵਾਸੀਆਂ ਨੂੰ ਇਸ ਨੇਕ ਯਤਨ ਵਿੱਚ ਸਾਥ ਦੇਣ ਦੀ ਅਪੀਲ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਸਫਾਈ ਮੁਹਿੰਮ ਵਿੱਚ ਸਰਗਰਮੀ ਨਾਲ ਹਿੱਸਾ ਲੈ ਕੇ ਕੂੜੇ ਨੂੰ ਵੱਖਰਾ ਕਰਕੇ ਅਤੇ ਵਾਤਾਵਰਣ ਅਨੁਕੂਲ ਅਭਿਆਸਾਂ ਨੂੰ ਅਪਣਾ ਕੇ ਨਾਗਰਿਕ ਲੁਧਿਆਣਾ ਨੂੰ ਸਫਾਈ ਅਤੇ ਹਰਿਆਲੀ ਦਾ ਮਾਡਲ ਬਣਾਉਣ ਵਿੱਚ ਯੋਗਦਾਨ ਪਾ ਸਕਦੇ ਹਨ।ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਉਹ ਖੁੱਲ੍ਹੀਆਂ ਥਾਵਾਂ/ਪਲਾਟਾਂ ‘ਤੇ ਕੂੜਾ ਨਾ ਸੁੱਟ ਕੇ ਸ਼ਹਿਰ ਨੂੰ ਸਾਫ਼ ਰੱਖਣ ਵਿੱਚ ਸੂਬਾ ਸਰਕਾਰ ਅਤੇ ਸਥਾਨਕ ਅਧਿਕਾਰੀਆਂ ਦਾ ਸਮਰਥਨ ਕਰਨ। ਉਨ੍ਹਾਂ ਨੇ ਇਸ ਸਫਾਈ ਮੁਹਿੰਮ ਨੂੰ ਜਨਤਕ ਲਹਿਰ ਬਣਾਉਣ ਲਈ ਵਸਨੀਕਾਂ ਨੂੰ ਸਾਥ ਦੇਣ ਦੀ ਅਪੀਲ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਸੰਗਰੂਰ ਨਗਰ ਕੌਂਸਲ ‘ਤੇ ਵੀ ਆਮ ਆਦਮੀ ਪਾਰਟੀ ਦਾ ਕਬਜ਼ਾ, ਭੁਪਿੰਦਰ ਸਿੰਘ ਬਣੇ ਪ੍ਰਧਾਨ

0

👉ਪ੍ਰੀਤ ਜੈਨ ਸੀਨੀਅਰ ਮੀਤ ਪ੍ਰਧਾਨ ਅਤੇ ਕ੍ਰਿਸ਼ਨ ਲਾਲ ਮੀਤ ਪ੍ਰਧਾਨ ਚੁਣੇ ਗਏ

👉ਆਜ਼ਾਦ ਕੌਂਸਲਰ ਪਰਮਿੰਦਰ ਪਿੰਕੀ ‘ਆਪ’ ਵਿੱਚ ਸ਼ਾਮਲ

Sangrur News:ਸੰਗਰੂਰ ਨਗਰ ਕੌਂਸਲ ’ਤੇ ਵੀ ਆਮ ਆਦਮੀ ਪਾਰਟੀ (ਆਪ) ਦਾ ਕਬਜ਼ਾ ਹੋ ਗਿਆ ਹੈ। ਇੱਥੇ ਵੀ ਪਾਰਟੀ ਨੇ ਆਪਣਾ ਪ੍ਰਧਾਨ ਨਿਯੁਕਤ ਕੀਤਾ ਹੈ। ਸ਼ਨੀਵਾਰ ਨੂੰ ‘ਆਪ’ ਕੌਂਸਲਰ ਭੁਪਿੰਦਰ ਸਿੰਘ ਨੂੰ ਪੂਰਨ ਬਹੁਮਤ ਨਾਲ ਪ੍ਰਧਾਨ, ਪ੍ਰੀਤ ਜੈਨ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਕ੍ਰਿਸ਼ਨ ਲਾਲ ਨੂੰ ਮੀਤ ਪ੍ਰਧਾਨ ਚੁਣਿਆ ਗਿਆ।ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਤਿੰਨਾਂ ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਮਾਨ ਸਰਕਾਰ ਸੰਗਰੂਰ ਦੇ ਵਿਕਾਸ ਲਈ ਵਚਨਬੱਧ ਹੈ। ਸਾਡੇ ਪ੍ਰਧਾਨ, ਮੀਤ ਪ੍ਰਧਾਨ ਸਮੇਤ ਸਾਰੇ ਕੌਂਸਲਰ ਸੰਗਰੂਰ ਦੇ ਵਿਕਾਸ ਲਈ ਦਿਨ ਰਾਤ ਕੰਮ ਕਰਨਗੇ ਅਤੇ ਸਥਾਨਕ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨਗੇ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਕਰੇਗੀ 2 ਹਜ਼ਾਰ ਪੀ.ਟੀ.ਆਈ. ਅਧਿਆਪਕਾਂ ਦੀ ਭਰਤੀ: ਹਰਜੋਤ ਬੈਂਸ 

ਅਰੋੜਾ ਨੇ ਕਿਹਾ ਕਿ ਨਗਰ ਕੌਂਸਲ ਸੰਗਰੂਰ ਦੀ ਨਵੀਂ ਲੀਡਰਸ਼ਿਪ ਰਾਹੀਂ ਇਲਾਕੇ ਵਿੱਚ ਵਿਕਾਸ ਕਾਰਜਾਂ ਨੂੰ ਗਤੀ ਮਿਲੇਗੀ ਅਤੇ ਸਰਕਾਰ ਵੱਲੋਂ ਭਰਪੂਰ ਵਿੱਤੀ ਅਤੇ ਹੋਰ ਸਹਾਇਤਾ ਵੀ ਦਿੱਤੀ ਜਾਵੇਗੀ ਤਾਂ ਜੋ ਵਿਕਾਸ ਕਾਰਜਾਂ ਵਿੱਚ ਕੋਈ ਮੁਸ਼ਕਲ ਨਾ ਆਵੇ।ਨਗਰ ਕੌਂਸਲ ਵਿੱਚ ਆਮ ਆਦਮੀ ਪਾਰਟੀ ਦੀ ਮਜ਼ਬੂਤ ​​ਮੌਜੂਦਗੀ ਨੇ ਇੱਕ ਵਾਰ ਫਿਰ ਸੰਗਰੂਰ ਜ਼ਿਲ੍ਹੇ ਵਿੱਚ ਪਾਰਟੀ ਪ੍ਰਤੀ ਵਧ ਰਹੇ ਜਨਤਕ ਸਮਰਥਨ ਨੂੰ ਸਾਬਤ ਕਰ ਦਿੱਤਾ ਹੈ। ਇਸ ਨਾਲ ਸਥਾਨਕ ਪਾਰਟੀ ਆਗੂਆਂ ਅਤੇ ਵਰਕਰਾਂ ਦਾ ਮਨੋਬਲ ਵੀ ਵਧੇਗਾ ਅਤੇ ਇਸ ਦੇ ਫਾਇਦੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਦੇਖਣ ਨੂੰ ਮਿਲਣਗੇ।

ਇਹ ਵੀ ਪੜ੍ਹੋ ਫਾਜ਼ਿਲਕਾ-ਫਿਰੋਜ਼ਪੁਰ ਸੜਕ ਨੂੰ ਚਹੁੰ ਮਾਰਗੀ ਕਰਨ ਦੀ ਪ੍ਰਕਿਰਿਆ ਹੋਈ ਤੇਜ

👉ਆਜ਼ਾਦ ਕੌਂਸਲਰ ਪਰਮਿੰਦਰ ਪਿੰਕੀ ‘ਆਪ’ ਵਿੱਚ ਸ਼ਾਮਲ, ਅਮਨ ਅਰੋੜਾ ਨੇ ਕੀਤਾ ਸਵਾਗਤ

ਸੰਗਰੂਰ ਨਗਰ ਕੌਂਸਲ ਦੇ ਵਾਰਡ ਨੰਬਰ 26 ਤੋਂ ਆਜ਼ਾਦ ਕੌਂਸਲਰ ਪਰਮਿੰਦਰ ਪਿੰਕੀ ਸ਼ਨੀਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪਾਰਟੀ ਆਗੂ ਅਵਤਾਰ ਸਿੰਘ ਇਲਵਾਲ ਦੀ ਮੌਜੂਦਗੀ ਵਿੱਚ ਪਿੰਕੀ ਨੂੰ ਰਸਮੀ ਤੌਰ ‘ਤੇ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ‘ਆਪ’ ਪਰਿਵਾਰ ਵਿੱਚ ਉਨ੍ਹਾਂ ਦਾ ਸਵਾਗਤ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਪੰਜਾਬ ਸਰਕਾਰ ਕਰੇਗੀ 2 ਹਜ਼ਾਰ ਪੀ.ਟੀ.ਆਈ. ਅਧਿਆਪਕਾਂ ਦੀ ਭਰਤੀ: ਹਰਜੋਤ ਬੈਂਸ

0

Chandigarh News:ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਲਈ ਸ਼ੁਰੂ ਕੀਤੇ ਗਏ “ਸਿੱਖਿਆ ਕ੍ਰਾਂਤੀ” ਪ੍ਰੋਗਰਾਮ ਦੌਰਾਨ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਸਕੂਲ ਪੱਧਰ ‘ਤੇ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨ ਲਈ ਸੂਬੇ ਭਰ ਦੇ ਪ੍ਰਾਇਮਰੀ ਸਕੂਲਾਂ ਲਈ 2000 ਸਰੀਰਕ ਸਿਖਲਾਈ ਇੰਸਟ੍ਰਕਟਰ (ਪੀ.ਟੀ.ਆਈ.) ਅਧਿਆਪਕਾਂ ਦੀ ਭਰਤੀ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਨੂੰ ਭਰਨ ਲਈ ਸਕੂਲ ਸਿੱਖਿਆ ਵਿਭਾਗ ਦੇ ਭਰਤੀ ਬੋਰਡ ਨੂੰ ਪ੍ਰਵਾਨਗੀ ਪੱਤਰ ਭੇਜ ਦਿੱਤਾ ਗਿਆ ਹੈ ਅਤੇ ਭਰਤੀ ਪ੍ਰਕਿਰਿਆ ਯੋਗਤਾ-ਆਧਾਰਤ ਅਤੇ ਪਾਰਦਰਸ਼ੀ ਢੰਗ ਨਾਲ ਹੋਵੇਗੀ।

ਇਹ ਵੀ ਪੜ੍ਹੋ ਫਾਜ਼ਿਲਕਾ-ਫਿਰੋਜ਼ਪੁਰ ਸੜਕ ਨੂੰ ਚਹੁੰ ਮਾਰਗੀ ਕਰਨ ਦੀ ਪ੍ਰਕਿਰਿਆ ਹੋਈ ਤੇਜ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਯਤਨਾਂ ਉਤੇ ਚਾਨਣਾ ਪਾਉਂਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਤਿੰਨ ਸਾਲਾਂ ਵਿੱਚ ਸਕੂਲ ਅਧਿਆਪਕਾਂ ਦੀਆਂ 13 ਹਜ਼ਾਰ ਤੋਂ ਵੱਧ ਅਸਾਮੀਆਂ ਭਰੀਆਂ ਜਾ ਚੁੱਕੀਆਂ ਹਨ, ਜਿਨ੍ਹਾਂ ਵਿੱਚ 4006 ਮਾਸਟਰ ਕਾਡਰ ਅਧਿਆਪਕ ਅਤੇ 7351 ਈ.ਟੀ.ਟੀ. ਅਧਿਆਪਕ ਸ਼ਾਮਲ ਹਨ। ਸੂਬਾ ਸਰਕਾਰ ਨੇ ਵੱਖ-ਵੱਖ ਕਾਡਰਾਂ ਵਿੱਚ ਤਰੱਕੀਆਂ ਨੂੰ ਵੀ ਤਰਜੀਹ ਦਿੱਤੀ ਹੈ, ਜਿਨ੍ਹਾਂ ਵਿੱਚ 2600 ਮਾਸਟਰ ਕਾਡਰ ਅਧਿਆਪਕਾਂ ਨੂੰ ਲੈਕਚਰਾਰ ਵਜੋਂ ਤਰੱਕੀ ਦਿੱਤੀ ਗਈ, 425 ਈ.ਟੀ.ਟੀ. ਅਧਿਆਪਕਾਂ ਨੂੰ ਮਾਸਟਰ ਕਾਡਰ ਅਧਿਆਪਕਾਂ ਵਜੋਂ ਤਰੱਕੀ ਦਿੱਤੀ ਗਈ, 350 ਪੀ.ਟੀ.ਆਈ. ਨੂੰ ਡੀ.ਪੀ.ਈ. ਵਜੋਂ ਤਰੱਕੀ ਦਿੱਤੀ ਗਈ, 57 ਪ੍ਰਿੰਸੀਪਲਾਂ ਨੂੰ ਡੀ.ਈ.ਓ. ਵਜੋਂ ਤਰੱਕੀ ਦਿੱਤੀ ਗਈ, 75 ਨਾਨ-ਟੀਚਿੰਗ ਸਟਾਫ਼ ਨੂੰ ਮਾਸਟਰ ਕਾਡਰ ਅਧਿਆਪਕਾਂ ਵਜੋਂ ਤਰੱਕੀ ਦਿੱਤੀ ਗਈ ਅਤੇ 450 ਮਾਸਟਰ ਕਾਡਰ ਅਧਿਆਪਕਾਂ ਨੂੰ ਹੈੱਡਮਾਸਟਰ ਵਜੋਂ ਤਰੱਕੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ 7000 ਕਰੋੜ ਰੁਪਏ ਨੱਪਣ ਦੇ ਬਾਵਜੂਦ ਪੰਜਾਬ ਸਰਕਾਰ ਨੇ ਸੂਬੇ ਦੀਆਂ ਸੜਕਾਂ ਲਈ 3500 ਕਰੋੜ ਰੁਪਏ ਮਨਜ਼ੂਰ ਕੀਤੇ – ਗੁਰਮੀਤ ਸਿੰਘ ਖੁੱਡੀਆਂ

ਇਨ੍ਹਾਂ ਪੀ.ਟੀ.ਆਈ. ਅਧਿਆਪਕਾਂ ਦੀ ਭਰਤੀ ਪੰਜਾਬ ਸਰਕਾਰ ਦੇ ਸਾਰੇ ਸਕੂਲਾਂ ਵਿੱਚ ਖੇਡ ਮੈਦਾਨਾਂ ਦੀ ਉਸਾਰੀ ਸਬੰਧੀ ਮਕਸਦ ਨੂੰ ਅਮਲੀ ਜਾਮਾ ਪਹਿਨਾਵੇਗੀ, ਜਿਸ ਨਾਲ ਵਿਦਿਆਰਥੀਆਂ ਨੂੰ ਢੁਕਵਾਂ ਖੇਡ ਢਾਂਚਾ ਮੁਹੱਈਆ ਹੋਵੇਗਾ। ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਪੀ.ਟੀ.ਆਈ. ਅਧਿਆਪਕ ਵਿਦਿਆਰਥੀਆਂ ਨੂੰ ਸਿਖਲਾਈ ਦੇਣ, ਸਰੀਰਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੀ ਊਰਜਾ ਨੂੰ ਉਸਾਰੂ ਗਤੀਵਿਧੀਆਂ ਵਿੱਚ ਲਗਾਉਣ, ਅਨੁਸ਼ਾਸਨ, ਟੀਮ ਵਰਕ ਅਤੇ ਸਮੁੱਚੇ ਵਿਕਾਸ ਨੂੰ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।

ਇਹ ਵੀ ਪੜ੍ਹੋ ਧਰਮਕੋਟ ਦੇ ਪਿੰਡ ਦੌਲੇਵਾਲਾ ਵਿਖੇ ਸਰਕਾਰੀ ਜ਼ਮੀਨ ‘ਤੇ ਨਾਜਾਇਜ਼ ਕਬਜਾ ਕਰਕੇ ਬਣਾਏ ਨਸ਼ਾ ਤਸਕਰਾਂ ਦੇ ਘਰਾਂ ‘ਤੇ ਚੱਲਿਆ ਪੀਲਾ ਪੰਜਾ

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇੱਕ ਮਿਆਰੀ ਅਤੇ ਪਹੁੰਚਯੋਗ ਸਿੱਖਿਆ ਪ੍ਰਣਾਲੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ ਤਾਂ ਜੋ ਵਿਦਿਆਰਥੀਆਂ ਨੂੰ ਉਹਨਾਂ ਦੀ ਉੱਚ ਸਮਰੱਥਾ ਤੱਕ ਪਹੁੰਚਾਉਣ ਅਤੇ ਅਕਾਦਮਿਕ ਉੱਤਮਤਾ ਨੂੰ ਉਤਸ਼ਾਹਿਤ ਕਰਨ ਦੇ ਸਮਰੱਥ ਬਣਾਉਂਦੀ ਹੈ, ਜਿਸ ਨਾਲ ਪੰਜਾਬ ਦੇ ਵਿਦਿਅਕ ਮਾਹੌਲ ਵਿੱਚ ਸਾਰਥਕ ਬਦਲਾਅ ਆਵੇਗਾ।ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਸ੍ਰੀਮਤੀ ਅਨਿੰਦਿਤਾ ਮਿੱਤਰਾ ਨੇ ਦੱਸਿਆ ਕਿ ਇਨ੍ਹਾਂ ਆਸਾਮੀਆਂ ਲਈ ਅਰਜ਼ੀ ਪ੍ਰਕਿਰਿਆ ਅਤੇ ਯੋਗਤਾ ਮਾਪਦੰਡਾਂ ਸਬੰਧੀ ਵੇਰਵੇ ਸੱਤ ਦਿਨਾਂ ਦੇ ਅੰਦਰ-ਅੰਦਰ ਅਧਿਕਾਰਤ ਵੈੱਬਸਾਈਟ educationrecruitmentboard.com ਉਤੇ ਉਪਲਬਧ ਹੋ ਜਾਣਗੇ।

ਇਹ ਵੀ ਪੜ੍ਹੋ ਭਰਤੀ ਕਮੇਟੀ ਦੀ ਹਾਲ ‘ਚ ਰੱਖੀ ਮੀਟਿੰਗ ਨੂੰ ਰੋਕਣ ਦੀ ਕੋਸ਼ਿਸ਼, ਭੱਖਿਆ ਮਾਹੌਲ..!

ਪੀ.ਟੀ.ਆਈ. ਅਧਿਆਪਕਾਂ ਲਈ ਯੋਗਤਾ ਦੇ ਵੇਰਵਿਆਂ ਬਾਰੇ ਉਨ੍ਹਾਂ ਦੱਸਿਆ ਕਿ ਬਿਨੈਕਾਰ ਲਈ ਦਸਵੀਂ ਜਮਾਤ ਵਿੱਚ ਪੰਜਾਬੀ ਲਾਜ਼ਮੀ ਪਾਸ ਕੀਤੀ ਹੋਣੀ ਚਾਹੀਦੀ ਹੈ ਅਤੇ ਬਾਰ੍ਹਵੀਂ ਜਮਾਤ ਪਾਸ ਕਰਨ ਦੇ ਨਾਲ-ਨਾਲ ਘੱਟੋ-ਘੱਟ ਦੋ ਸਾਲਾਂ ਦਾ ਸਰੀਰਕ ਸਿੱਖਿਆ ਵਿੱਚ ਡਿਪਲੋਮਾ ਜਾਂ ਸਰਟੀਫ਼ਿਕੇਟ ਹੋਣਾ ਚਾਹੀਦਾ ਹੈ, ਜਿਵੇਂ ਕਿ ਸਰੀਰਕ ਸਿੱਖਿਆ ਵਿੱਚ ਡਿਪਲੋਮਾ ਜਾਂ ਸਰੀਰਕ ਸਿੱਖਿਆ ਵਿੱਚ ਸਰਟੀਫ਼ਿਕੇਟ (ਡੀ.ਪੀ.ਐੱਡ/ਸੀ.ਪੀ.ਐੱਡ) ਜਾਂ ਇਸ ਸਬੰਧੀ ਕੋਈ ਹੋਰ ਕੋਰਸ ਕੀਤਾ ਹੋਵੇ। ਯੋਗ ਉਮੀਦਵਾਰਾਂ ਨੂੰ ਲਿਖਤੀ ਪ੍ਰੀਖਿਆ ਅਤੇ ਸਰੀਰਕ ਫਿੱਟਨੈਸ ਟੈਸਟ ਵਿੱਚ ਪ੍ਰਦਰਸ਼ਨ ਅਤੇ ਉਨ੍ਹਾਂ ਦੀ ਯੋਗਤਾ ਦੇ ਆਧਾਰ ‘ਤੇ ਸ਼ਾਰਟਲਿਸਟ ਕੀਤਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਧਰਮਕੋਟ ਦੇ ਪਿੰਡ ਦੌਲੇਵਾਲਾ ਵਿਖੇ ਸਰਕਾਰੀ ਜ਼ਮੀਨ ‘ਤੇ ਨਾਜਾਇਜ਼ ਕਬਜਾ ਕਰਕੇ ਬਣਾਏ ਨਸ਼ਾ ਤਸਕਰਾਂ ਦੇ ਘਰਾਂ ‘ਤੇ ਚੱਲਿਆ ਪੀਲਾ ਪੰਜਾ

0

👉ਸੂਬਾ ਸਰਕਾਰ ਨਸ਼ਿਆਂ ਦੇ ਸੌਦਾਗਰਾਂ ਨੂੰ ਪੰਜਾਬ ‘ਚ ਨਹੀਂ ਰਹਿਣ ਦੇਵੇਗੀ
👉ਨਸ਼ਾ ਤਸਕਰਾਂ ਵਿਰੁੱਧ ਕੀਤੀ ਕਾਰਵਾਈ ਤੋਂ ਖੁਸ਼ ਹੋ ਕੇ ਲੋਕਾਂ ਨੇ ਪੰਜਾਬ ਸਰਕਾਰ ਦੀ ਕੀਤੀ ਸ਼ਲਾਘਾ
Moga News:ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਜੰਗੀ ਪੱਧਰ ‘ਤੇ ਸ਼ੁਰੂ ਹੈ। ਇਸ ਕਾਰਵਾਈ ਤਹਿਤ ਅੱਜ ਮੋਗਾ ਦੇ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਅਜੇ ਗਾਂਧੀ ਦੀ ਅਗਵਾਈ ਹੇਠ ਧਰਮਕੋਟ ਦੇ ਪਿੰਡ ਦੌਲੇਵਾਲਾ ਵਿਖੇ 4 ਨਸ਼ਾ ਤਸਕਰਾਂ ਦਾ ਘਰਾਂ ਨੂੰ ਢਾਹਿਆ ਗਿਆ। ਇਹ ਮਕਾਨ ਸਰਕਾਰੀ ਜ਼ਮੀਨ ‘ਤੇ ਨਾਜਾਇਜ਼ ਕਬਜਾ ਕਰਕੇ ਬਣਾਏ ਹੋਏ ਸਨ। ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਮੋਗਾ ਹਰਜਿੰਦਰ ਸਿੰਘ ਤੇ ਡਿਊਟੀ ਮੈਜਿਸਟਰੇਟ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ  Ontario ‘ਚ ਫ਼ੈਲੀ ਖ਼ਤਰਨਾਕ ਬਿਮਾਰੀ, ਲੋਕਾਂ ਦਾ ਘਰੋਂ ਬਾਹਰ ਨਕਿਲਣਾ ਹੋਇਆ ਮੁਸ਼ਕਿਲ!

ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਅਜੇ ਗਾਂਧੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾ ਰਹੀ ਹੈ ਅਤੇ ਨਸ਼ਿਆਂ ਦੇ ਤਸਕਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡ ਦੌਲੇਵਾਲਾ ਦੇ ਇਹਨਾਂ 4 ਪਰਿਵਾਰਾਂ ਉੱਪਰ ਆਈ. ਪੀ. ਸੀ, ਐਨ.ਡੀ.ਪੀ.ਐਸ.ਐਕਟ ਅਧੀਨ ਵੱਖ ਵੱਖ ਮੁਕੱਦਮੇ ਦਰਜ਼ ਹਨ।ਉਨ੍ਹਾਂ ਨਸ਼ਿਆਂ ਦੇ ਸੌਦਾਗਰਾਂ ਨੂੰ ਸਖਤ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਨਸ਼ੇ ਵੇਚਣ ਦਾ ਕੰਮ ਛੱਡ ਦੇਣ ਨਹੀਂ ਤਾਂ ਉਨ੍ਹਾਂ ਵਿਰੁੱਧ ਵੀ ਇਹੋ ਜਿਹੀ ਕਾਰਵਾਈ ਕੀਤੀ ਜਾਵੇਗੀ।ਅਜੇ ਗਾਂਧੀ ਨੇ ਦੱਸਿਆ ਕਿ ਨਸ਼ੇ ਦੇ ਸੌਦਾਗਰਾਂ ਨੇ ਸੂਬੇ ਦੀ ਜਵਾਨੀ ਨੂੰ ਕੁਰਾਹੇ ਪਾਇਆ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਪੂਰੀ ਤਰ੍ਹਾਂ ਦ੍ਰਿੜ ਹੈ।

ਇਹ ਵੀ ਪੜ੍ਹੋ  ਆਪ ਸਰਕਾਰ ਵੱਲੋਂ ਪੰਜਾਬ ਦੇ ਹਰੇਕ ਬਲਾਕ ਵਿੱਚੋਂ ਇੱਕ ਨਸ਼ਾ ਮੁਕਤ ਪਿੰਡ ਨੂੰ 1 ਲੱਖ ਰੁਪਏ ਦਾ ਨਗਦ ਇਨਾਮ ਦੇਣ ਦਾ ਐਲਾਨ: ਸੌਂਦ

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਕਾਰੋਬਾਰੀਆਂ ਦੀ ਸ਼ਿਕਾਇਤ ਕਰਨ ਲਈ ਆਪਣੇ ਨੇੜਲੇ ਪੁਲਿਸ ਸਟੇਸ਼ਨ ਵਿਖੇ ਸੰਪਰਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨਿਰੰਤਰ ਜਾਰੀ ਰਹੇਗੀ ਅਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਤਸਕਰਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਅੰਦਰ ਨਸ਼ਾ ਤਸਕਰਾਂ ਲਈ ਕੋਈ ਥਾਂ ਨਹੀਂ ਹੈ, ਇਸ ਲਈ ਉਹ ਇਹ ਕੰਮ ਛੱਡ ਦੇਣ ਨਹੀਂ ਤਾਂ ਉਨ੍ਹਾਂ ਦੇ ਘਰਾਂ ‘ਤੇ ਵੀ ਪੀਲਾ ਪੰਜਾ ਚਲਾਇਆ ਜਾਵੇਗਾ।ਇਥੇ ਵਰਨਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਦੀ ਜ਼ਿਲ੍ਹਾ ਮੋਗਾ ਦੇ ਧਰਮਕੋਟ ਅਧੀਨ ਪੈਂਦੇ ਪਿੰਡ ਦੌਲੇਵਾਲਾ ਦੇ ਅੰਮ੍ਰਿਤਪਾਲ ਸਿੰਘ,ਸਰਪੰਚ ਸੁਖਵਿੰਦਰ ਸਿੰਘ ਤੇ ਹੋਰ ਮੁਹੱਲਾ ਨਿਵਾਸੀਆਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਗਈ ਅਤੇ ਪੰਜਾਬ ਸਰਕਾਰ,ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪੁਲਿਸ ਪ੍ਰਸ਼ਾਸ਼ਨ ਜਿੰਦਾਬਾਦ ਦੇ ਨਾਅਰੇ ਵੀ ਲਗਾਏ ਗਏ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

Police encounter case; ਮ੍ਰਿਤਕ ਨੌਜਵਾਨ ਦੇ ਮਾਪਿਆਂ ਵੱਲੋਂ ਅਦਾਲਤ ਦਾ ਦਰਵਾਜ਼ਾ ਖੜਕਾਉਣ ਦਾ ਐਲਾਨ

👉ਮਾਰਚ ਮਹੀਨੇ ਦੀ 13 ਤਰੀਕ ਨੂੰ ਬੱਚਾ ਅਗਵਾ ਕਰਨ ਵਾਲੇ ਜਸਪ੍ਰੀਤ ਦਾ ਪੁਲਿਸ ਨੇ ਕੀਤਾ ਸੀ ਇਨਕਾਉਂਟਰ
Patiala/Ludhiana News: ਖੰਨਾ ਨਜ਼ਦੀਕ ਪਿੰਡ ਸੀਂਹਾ ਦੌਦ ਤੋਂ ਬੱਚਾ ਅਗਵਾ ਕਰਨ ਦੇ ਮਾਮਲੇ ਵਿਚ ਪੁਲਿਸ ਮੁਕਾਬਲੇ ’ਚ ਮਾਰੇ ਗਏ ਨੌਜਵਾਨ ਜਸਪ੍ਰੀਤ ਸਿੰਘ ਦੇ ਮਾਪਿਆਂ ਨੇ ਹੁਣ ਅਦਾਲਤ ਦਾ ਦਰਵਾਜ਼ਾ ਖੜਕਾਉਣ ਦਾ ਐਲਾਨ ਕੀਤਾ ਹੈ। ਬੀਤੇ ਕੱਲ ਪਟਿਆਲਾ ਵਿਖੇ ਬਕਾਇਦਾ ਇੱਕ ਪ੍ਰੈਸ ਕਾਨਫਰੰਸ ਕਰਦਿਆਂ ਉਕਤ ਨੌਜਵਾਨ ਦੇ ਮਾਂ ਅਤੇ ਪਿਤਾ ਨੇ ਦਾਅਵਾ ਕੀਤਾ ਕਿ, ‘‘ ਜੇਕਰ ਉਸਦੇ ਪੁੱਤਰ ਨੇ ਜੇਕਰ ਕੋਈ ਗਲਤੀ ਕੀਤੀ ਸੀ ਤਾਂ ਉਸਨੂੰ ਕਾਨੂੰਨ ਮੁਤਾਬਕ ਬਣਦੀ ਸਜ਼ਾ ਦਿੱਤੀ ਜਾਣੀ ਸੀ ਨਾਂ ਕਿ ਪੁਲਿਸ ਵੱਲੋਂ ਗੋਲੀਆਂ ਨਾਲ ਨਹੀਂ ਭੁੰਨਣਾ ਚਾਹੀਦਾ ਸੀ। ’’

ਇਹ ਵੀ ਪੜ੍ਹੋ ਭਰਤੀ ਕਮੇਟੀ ਦੀ ਹਾਲ ‘ਚ ਰੱਖੀ ਮੀਟਿੰਗ ਨੂੰ ਰੋਕਣ ਦੀ ਕੋਸ਼ਿਸ਼, ਭੱਖਿਆ ਮਾਹੌਲ..! 

ਪਟਿਆਲਾ ਦੇ ਵਿਚ ਭਾਜਪਾ ਆਗੂ ਗੁਰਤੇਜ ਸਿੰਘ ਢਿੱਲੋਂ ਨਾਲ ਕੀਤੀ ਇੱਕ ਪ੍ਰੈਸ ਕਾਨਫਰੰਸ ਵਿਚ ਮ੍ਰਿਤਕ ਨੌਜਵਾਨ ਦੇ ਪਿਤਾ ਲਖਵਿੰਦਰ ਸਿੰਘ ਨੇ ਦਾਅਵਾ ਕੀਤਾ ਕਿ ਉਹ ਸੋਮਵਾਰ ਨੂੰ ਸੀਬੀਆਈ ਦੀ ਜਾਂਚ ਲਈ ਅਦਾਲਤ ਵਿਚ ਜਾ ਰਹੇ ਹਨ। ਲਖਵਿੰਦਰ ਸਿੰਘ ਨੇ ਇਹ ਖ਼ੁਲਾਸਾ ਕੀਤਾ ਕਿ ਆਪਣੇ ਪੁੱਤਰ ਦੇ ਭੋਗ ’ਤੋਂ ਬਾਅਦ ਉਹ ਮੁਕਾਬਲੇ ਵਾਲੀ ਥਾਂ ਦੇਖਣ ਲਈ ਮਟੌੜ ਪਿੰਡ ਗਏ ਸਨ, ਜਿੱਥੇ ਉਨ੍ਹਾਂ ਨੂੰ ਕੁੱਝ ਲੋਕਾਂ ਨੇ ਆਪਣਾ ਨਾਮ ਨਾਂ ਛਾਪਣ ਦੀ ਸ਼ਰਤ ਉਪਰ ਦਸਿਆ ਸੀ ਕਿ ਜਦ ਘਟਨਾ ਵਾਲੀ ਥਾਂ ’ਤੇ ਜਸਪ੍ਰੀਤ ਦੀ ਗੱਡੀ ਇੱਕ ਖੱਡੇ ਵਿਚ ਧਸ ਗਈ ਤਾਂ ਉਨ੍ਹਾਂ ਦਾ ਪੁੱਤਰ ਹੱਥ ਖੜ੍ਹੇ ਕਰਕੇ ਕਾਰ ਵਿਚੋਂ ਬਾਹਰ ਨਿਕਲਿਆ ਸੀ ਅਤੇ ਪੁਲਿਸ ਨੇ ਬੱਚੇ ਨੂੰ ਸਹੀ ਸਲਾਮਤ ਰਿਕਵਰ ਕਰ ਲਿਆ ਸੀ। ਜਿਸਤੋਂ ਬਾਅਦ ਪੁਲਿਸ ਵਾਲੇ ਉਸਨੂੰ ਖੇਤਾਂ ਵਿਚ 150-200 ਫੁੱਟ ਅੱਗੇ ਇੱਕ ਸਮਾਧ ਕੋਲ ਲੈ ਗਏ ਤੇ ਕਾਫ਼ੀ ਸਮਾਂ ਊਥੇ ਰੱਖਿਆ, ਜਿਸਤੋਂ ਬਾਅਦ ਉਸਦੇ ਮੁਕਾਬਲੇ ਦੀ ਖ਼ਬਰ ਸਾਹਮਣੇ ਆਈ।

ਇਹ ਵੀ ਪੜ੍ਹੋ ਤਾੜ-ਤਾੜ ਗੋਲ਼ੀਆਂ ਨਾਲ ਭੁੰਨਿਆ ਆਸਟ੍ਰੇਲੀਆ ਗਿਆ ਪੰਜਾਬੀ ਮੁੰਡਾ

ਇਸ ਮੌਕੇ ਮਾਂ-ਪਿਊ ਨੇ ਰੋਂਦਿਆਂ ਕਿਹਾ ਕਿ ਜਸਪ੍ਰੀਤ ਉਨ੍ਹਾਂ ਦਾ ਇਕਲੌਤਾ ਪੁੱਤਰ ਸੀ, ਜੋਕਿ ਢਾਈ ਸਾਲ ਪਹਿਲਾਂ ਕੈਨੇਡਾ ਪੜਾਈ ਲਈ ਗਿਆ ਸੀ ਤੇ ਉਹਨਾਂ ਨੂੰ ਤਾਂ ਇਸ ਗੱਲ ਦਾ ਵੀ ਪਤਾ ਨਹੀਂ ਸੀ ਕਿ ਉਹ ਵਾਪਸ ਪੰਜਾਬ ਆਇਆ। ਇਸਦੇ ਨਾਲ ਹੀ ਮਾਪਿਆਂ ਨੇ ਮੁਕਾਬਲੇ ਸਮੇਂ ਉਸ ਕੋਲੋਂ ਬਰਾਮਦ ਹੋਈ ਗੱਡੀ ਬਾਰੇ ਵੀ ਸਵਾਲ ਖ਼ੜੇ ਕੀਤੇ ਕਿ ਇਸ ਗੱਲ ਦੀ ਵੀ ਜਾਂਚ ਹੋਣੀ ਚਾਹੀਦੀ ਹੈ ਕਿ ਉਹ ਗੱਡੀ ਕਦੋ ਅਤੇ ਕਿਸਨੇ ਖ਼ਰੀਦੀ ਸੀ। ਮਾਂ-ਪਿਊ ਨੇ ਇਹ ਵੀ ਦਸਿਆ ਕਿ 13 ਮਾਰਚ ਨੂੰ ਕਰੀਬ ਚਾਰ-ਸਵਾ ਚਾਰ ਵਜੇਂ ਪਾਇਲ ਪੁਲਿਸ ਉਨ੍ਹਾਂ ਨੂੰ ਫ਼ੜ ਕੇ ਲੈ ਗਈ ਸੀ ਤੇ ਉਸ ਸਮੇਂ ਤੱਕ ਉਨ੍ਹਾਂ ਨੂੂੰ ਆਪਣੈ ਪੁੱਤਰ ਦੇ ਵਾਪਸ ਆਉਣ ਬਾਰੇ ਵੀ ਪਤਾ ਨਹੀਂ ਸੀ। ਮਾਪਿਆਂ ਨੇ ਇਹ ਵੀ ਦੋਸ਼ ਲਗਾਇਆ ਕਿ ਮੁਕਾਬਲੇ ਵਾਲੀ ਅੱਧੀ ਰਾਤ ਨੂੰ ਸੈਕੜਿਆਂ ਦੀ ਤਾਦਾਦ ਵਿਚ ਆਈ ਪੁਲਿਸ ਨੇ ਉਨ੍ਹਾਂ ਦੇ ਪੁੱਤਰ ਦਾ ਜਬਰੀ ਸੰਸਕਾਰ ਕਰਵਾ ਦਿੱਤਾ ਤੇ ਬਾਅਦ ਵਿਚ ਉਨ੍ਹਾਂ ਦੇ ਘਰ ਪੁਲਿਸ ਵੀ ਤੈਨਾਤ ਰੱਖੀ।

ਇਹ ਵੀ ਪੜ੍ਹੋ ਬਠਿੰਡਾ ’ਚ ਬੱਸ ਅੱਡੇ ਨੂੰ ਤਬਦੀਲ ਕਰਨ ਦੇ ਵਿਰੋਧ ’ਚ ਕੱਢਿਆ ਰੋਸ਼ ਮਾਰਚ

ਉਨ੍ਹਾਂ ਕਿਹਾ ਕਿ ਉਹ ਸੀਬੀਆਈ ਦੀ ਜਾਂਚ ਇਸ ਲਈ ਮੰਗ ਰਹੇ ਹਨ ਤਾਂ ਕਿ ਸਚਾਈ ਸਾਹਮਣੇ ਆ ਸਕੇ, ਕਿ ਇਸ ਅਗਵਾ ਦੀ ਸਾਜਸ਼ ਕਿਸਨੇ ਰਚੀ ਸੀ ਤੇ ਉਨ੍ਹਾਂ ਦੇ ਪੁੱਤਰ ਦਾ ਮੁਕਾਬਲਾ ਸਹੀ ਹੋਇਆ ਜਾਂ ਉਸਨੂੰ ਫ਼ਿਰ ਫ਼ੜ ਕੇ ਮਾਰਿਆ ਗਿਆ। ਗੌਰਤਲਬ ਹੈ ਕਿ ਮ੍ਰਿਤਕ ਨੌਜਵਾਨ ਦੇ ਮਾਪਿਆਂ ਨਾਲ ਇਨਸਾਫ਼ ਲਈ ਅੱਗੇ ਆਇਆ ਗੁਰਤੇਜ਼ ਸਿੰਘ ਢਿੱਲੋਂ, ਇਸੇ ਪੁਲਿਸ ਟੀਮ ਹੱਥੋਂ ਕੁੱਟਮਾਰ ਦਾ ਸ਼ਿਕਾਰ ਹੋਏ ਕਰਨਲ ਪੁਸ਼ਪਿੰਦਰ ਸਿੰਘ ਢਿੱਲੋਂ ਦਾ ਰਿਸਤੇਦਾਰ ਹੈ, ਜੋ ਪੂਰੇ ਕੇਸ ਦੀ ਪੈਰਵੀ ਕਰ ਰਿਹਾ।

ਇਹ ਵੀ ਪੜ੍ਹੋ ਬਦਮਾਸ਼ਾਂ ਨੇ ਨਾਬਾਲਗ ਮੁੰਡੇ ਨਾਲ ਟੱਪੀਆਂ ਹੱਦਾਂ, ਫਿਰ ਕੀਤੀ ਵੀਡੀਓ ਵਾਇਰਲ, ਪਰਿਵਾਰ ਰਹਿ ਗਿਆ ਹੱਕਾ ਬੱਕਾ

ਦਸਣਾ ਬਣਦਾ ਹੈ ਕਿ ਪਿੰਡ ਸੀਂਹ ਦੋਦਾ ਦੇ 7 ਸਾਲਾਂ ਭਵਕੀਰਤ ਸਿੰਘ ਨੂੰ ਦੋ ਮੋਟਰਸਾਈਕ ਸਵਾਰ ਨੌਜਵਾਨਾਂ ਨੇ ਉਸਦੇ ਘਰੋਂ 12 ਮਾਰਚ ਦੀ ਸ਼ਾਮ ਨੂੰ ਅਗਵਾ ਕਰ ਲਿਆ ਸੀ। ਹਰਪ੍ਰੀਤ ਤੇ ਰਵੀ ਭਿੰਡਰ ਵਾਸੀ ਅਮਰਗੜ੍ਹ ਨਾਂ ਦੇ ਇੰਨ੍ਹਾਂ ਨੌਜਵਾਨਾਂ ਨੂੰ ਪੁਲਿਸ ਨੇ ਕਾਬੂ ਕਰ ਲਿਆ ਸੀ। ਜਦੋਂਕਿ ਇਸ ਅਗਵਾ ਕਾਂਡ ਦਾ ਮੁੱਖ ਮੁਲਜਮ ਜਸਪ੍ਰੀਤ ਸਿੰਘ ਦਾ ਮਟੌੜ ਪਿੰਡ ਵਿਚ ਮੁਕਾਬਲਾ ਹੋ ਗਿਆ ਸੀ। ਇੰਨ੍ਹਾਂ ਅਗਵਾਕਾਰਾਂ ਕੋਲੋਂ ਪੀੜਤ ਬੱਚੇ ਦੇ ਪ੍ਰਵਾਰ ਕੋਲੋਂ 1 ਕਰੋੜ ਦੀ ਫ਼ਿਰੌਤੀ ਵੀ ਮੰਗੀ ਗਈ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

Guru Kashi University ਦੀ ਦੋ ਰੋਜ਼ਾ ਅੰਤਰ-ਰਾਸ਼ਟਰੀ ਕਾਨਫਰੰਸ ਸਫਲਤਾਪੂਰਵਕ ਸੰਪੰਨ

0

Talwandi Sabo News: Guru Kashi University ਦੀ ਇਨੋਵੇਸ਼ਨ ਐਂਡ ਐਪਲੀਕੇਸ਼ਨ ਆਫ਼ ਆਰਟੀਫਿਸ਼ੀਅਲ ਇੰਟੈਂਲੀਜੈਂਸ (ਆਈ.ਸੀ.ਆਈ.ਏ.ਆਈ-2025) ਵਿਸ਼ੇ ‘ਤੇ ਆਧਾਰਿਤ ਦੋ ਰੋਜ਼ਾ ਅੰਤਰ-ਰਾਸ਼ਟਰੀ ਕਾਨਫਰੰਸ ਸਫਲਤਾਪੂਰਵਕ ਸੰਪੰਨ ਹੋਈ। ਜਿਸ ਦੇ ਦੂਜੇ ਦਿਨ ਇਨਾਮ ਵੰਡ ਸਮਾਰੋਹ ਵਿੱਚ ਪ੍ਰੋ.(ਡਾ.) ਰਾਮੇਸ਼ਵਰ ਸਿੰਘ ਉਪ ਕੁਲਪਤੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਡਾ. ਮੁਖਤਿਆਰ ਸਿੰਘ ਧੰਜੂ ਟਰਸੱਟੀ ਗੁਰੂ ਤੇਗ ਬਹਾਦੁਰ ਨੈਸ਼ਨਲ ਕਾਲਜ ਦਾਖਾ ਲੁਧਿਆਣਾ, ਡਾ. ਜਗਤਾਰ ਸਿੰਘ ਧੀਮਾਨ ਪਰੋ. ਵਾਈਸ ਚਾਂਸਲਰ ਤੇ ਡਾ. ਪੀਯੂਸ਼ ਵਰਮਾ ਰਜਿਸਟਰਾਰ ਨੇ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ।

ਇਹ ਵੀ ਪੜ੍ਹੋ ਬਾਦਲ ਧੜੇ ਨੇ ਪੰਜ ਮੈਂਬਰੀ ਕਮੇਟੀ ਦੀ ਮੀਟਿੰਗ ਨੂੰ ਰੋਕਿਆ, ਭੱਖਿਆ ਮਾਹੌਲ..!

ਇਸ ਮੌਕੇ ਮੁੱਖ ਮਹਿਮਾਨ ਡਾ. ਸਿੰਘ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਕਿਹਾ ਕਿ ਏ.ਆਈ. ਮਨੁੱਖ ਦੀ ਹਰ ਗਤੀਵਿਧੀ ਨੂੰ ਪ੍ਰਭਾਵਿਤ ਕਰ ਰਹੀ ਹੈ ਹੁਣ ਲੋੜ ਹੈ ਸਾਡੇ ਸਾਇੰਸਦਾਨਾਂ ਤੇ ਖੋਜਾਰਥੀਆਂ ਨੂੰ ਕਿ ਉਹ ਸਰਬੱਤ ਦੇ ਭਲੇ ਲਈ ਇਸ ਦੀ ਸੁਚੱਜੀ ਵਰਤੋਂ ਕਰਨ। ਉਨ੍ਹਾਂ ਕਾਨਫਰੰਸ ਦੇ ਆਯੋਜਕਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸਕੂਲੀ ਵਿਦਿਆਰਥੀਆਂ ਨੂੰ ਇਸ ਆਯੋਜਨ ਵਿੱਚ ਸ਼ਾਮਲ ਕਰਨਾ ਇੱਕ ਨਿਵੇਕਲਾ ਤੇ ਪ੍ਰਭਾਵਕਾਰੀ ਕਦਮ ਹੈ।ਵਿਸ਼ੇਸ਼ ਮਹਿਮਾਨ ਡਾ. ਧੰਜੂ ਨੇ ਏ.ਆਈ. ਨੂੰ ਸਾਡੀ ਜ਼ਿੰਦਗੀ ਦਾ ਅਹਿਮ ਹਿੱਸਾ ਦੱਸਿਆ ਤੇ ਕਿਹਾ ਕਿ ਸਾਨੂੰ ਇਸਤੋਂ ਡਰਨ ਦੀ ਨਹੀਂ ਸਗੋਂ ਫਾਇਦਾ ਲੈਣ ਦੀ ਲੋੜ ਹੈ।

ਇਹ ਵੀ ਪੜ੍ਹੋ Ontario ‘ਚ ਫ਼ੈਲੀ ਖ਼ਤਰਨਾਕ ਬਿਮਾਰੀ, ਲੋਕਾਂ ਦਾ ਘਰੋਂ ਬਾਹਰ ਨਕਿਲਣਾ ਹੋਇਆ ਮੁਸ਼ਕਿਲ!

ਡਾ. ਜਗਤਾਰ ਸਿੰਘ ਧੀਮਾਨ ਪਰੋ. ਵਾਈਸ ਚਾਂਸਲਰ ਨੇ ਆਪਣੀ ਸਮਾਪਤੀ ਟਿੱਪਣੀ ਵਿੱਚ ਦੱਸਿਆ ਕਿ ਇਸ ਕਾਨਫਰੰਸ ਵਿੱਚ ਕਈ ਦੇਸ਼ਾਂ ਤੇ 11 ਰਾਜਾਂ ਦੇ ਵਿੱਦਿਅਕ ਅਦਾਰਿਆਂ ਦੇ 505 ਖੋਜਾਰਥੀਆਂ ਤੇ ਵਿਦਿਆਰਥੀਆਂ ਨੇ ਹਿੱਸਾ ਲਿਆ। ਵਰਨਣਯੋਗ ਹੈ ਕਿ ਇਸ ਵਿੱਚ ਸਕੂਲ ਅਤੇ ਉਦਯੋਗਾਂ ਦੇ ਪ੍ਰਤੀਨਿਧੀਆਂ ਨੇ ਵੀ ਸ਼ਿਰਕਤ ਕੀਤੀ। 28 ਮੈਂਬਰਾਂ ਦੇ ਅੰਤਰ-ਰਾਸ਼ਟਰੀ ਸਲਾਹਕਾਰ ਬੋਰਡ ਨੇ ਆਈ.ਸੀ.ਆਈ.ਏ.ਆਈ-2025 ਦਾ ਖਰੜਾ ਤਿਆਰ ਕੀਤਾ। ਉਨ੍ਹਾਂ ਕਿਹਾ ਕਿ ਇਸ ਕਾਨਫਰੰਸ ਦਾ ਮੰਤਵ ਸਿੱਖਿਆ, ਉਦਯੋਗਾਂ ਅਤੇ ਨੀਤੀ ਘਾੜਿਆਂ ਵਿਚਕਾਰ ਕੜੀ ਦਾ ਕੰਮ ਕਰਨਾ ਹੈ।

ਇਹ ਵੀ ਪੜ੍ਹੋ ਤਾੜ-ਤਾੜ ਗੋਲ਼ੀਆਂ ਨਾਲ ਭੁੰਨਿਆ ਆਸਟ੍ਰੇਲੀਆ ਗਿਆ ਪੰਜਾਬੀ ਮੁੰਡਾ

ਡਾ. ਵਿਜੈ ਲਕਸ਼ਮੀ ਕਨਵੀਨਰ ਵੱਲੋਂ ਦਿੱਤੇ ਕਾਨਫਰੰਸ ਮੁਕਾਬਲਿਆਂ ਦੇ ਨਤੀਜਿਆਂ ਅਨੁਸਾਰ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਰੋਬੋਟਿਕ ਮਾਡਲ ਨੇ ਪਹਿਲਾ ਸਥਾਨ ਹਾਸਿਲ ਕੀਤਾ। ਜਿਸ ਦੀ ਫਰੈਂਡਸ ਯੂਨੀਵਰਸਿਟੀ ਅਮਰੀਕਾ ਦੇ ਅਧਿਕਾਰੀਆਂ ਨੇ ਵਿਸ਼ੇਸ਼ ਤੌਰ ‘ਤੇ ਸ਼ਲਾਘਾ ਕੀਤੀ। ਸਕੂਲ ਬੱਚਿਆਂ ਦੇ ਪ੍ਰੈਜੈਂਟੇਸ਼ਨ ਮੁਕਾਬਲੇ ਵਿੱਚ ਦੀ ਸੰਸਕਾਰ ਸਕੂਲ ਤਲਵੰਡੀ ਸਾਬੋ ਦੇ ਸਮਕਸ਼ ਨੇ ਪਹਿਲਾ, ਸਿਲਵਰ ਆਕਸ ਸਕੂਲ ਬਠਿੰਡਾ ਦੀ ਅਨੰਨਯਾ ਗੁਪਤਾ ਨੇ ਦੂਜਾ ਤੇ ਰਬਾਬ ਸਿੱਧੂ ਨੇ ਤੀਜਾ ਸਥਾਨ ਹਾਸਿਲ ਕੀਤਾ।

ਇਹ ਵੀ ਪੜ੍ਹੋ ਬਠਿੰਡਾ ਦੇ ਆਦਰਸ਼ ਸਕੂਲ ਚਾਉਕੇ ਦਾ ਪ੍ਰਬੰਧ ਸਰਕਾਰ ਨੇ ਐਸਡੀਐਮ ਨੂੰ ਸੌਪਿਆ

ਸਿੱਖਿਆ ਵਿੱਚ ਏ.ਆਈ. ਦੀ ਮਹੱਤਤਾ ਵਿਸ਼ੇ ‘ਤੇ ਦਿੱਤੀ ਪ੍ਰੈਜੈਂਟੇਸ਼ਨ ਵਿੱਚ ਸਮਰਿਧੀ ਸੰਸਕਾਰ ਸਕੂਲ ਨੇ ਪਹਿਲਾ, ਅਰਸ਼ਪ੍ਰੀਤ ਕੌਰ ਨੇ ਦੂਜਾ ਤੇ ਮਨਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ।ਡਾ. ਵਿਕਾਸ ਗੁਪਤਾ, ਡਾ. ਜੀਨੀਅਸ ਵਾਲੀਆ ਦਾ ਮੰਚ ਸੰਚਾਲਨ ਤੇ ਕਾਨਫਰੰਸ ਦਾ ਸਮੇਂਬੱਧ ਤੇ ਤਰਤੀਬ ਬੱਧ ਪ੍ਰਬੰਧ ਕਾਬਿਲ-ਏ-ਤਾਰੀਫ ਰਿਹਾ। ਨਿਖਿਲ ਕੁਮਾਰ ਨੇ ਵਿਦਿਆਰਥੀਆਂ ਨੇ ਪ੍ਰਤੀਨਿਧੀ ਵਜੋਂ ਸਭਨਾਂ ਨੂੰ ਧੰਨਵਾਦੀ ਸ਼ਬਦ ਕਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

Malwa College Bathinda ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਇਕ ਵਿਸ਼ੇਸ਼ ਸੈਮੀਨਾਰ ਆਯੋਜਿਤ

Bathinda News: Malwa College Bathinda ਵਿਖੇ ਸ੍ਰੀ ਗੋਬਿੰਦ ਸਿੰਘ ਸਟੱਡੀ ਸਰਕਲ ਬਠਿੰਡਾ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ 350 ਸਾਲਾ ਪੁਰਬ ਤੇ ਇਕ ਵਿਸ਼ੇਸ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਵਿਚ ਖੇਤੀਬਾੜੀ ਯੂਨੀਵਰਸਿਟੀ ਦੇ ਖੋਜ ਕੇਂਦਰ ਬਠਿੰਡਾ ਦੇ ਪ੍ਰਮੁੱਖ ਖੇਤੀ ਅਰਥਸਾਸਤਰੀ ਡਾ. ਗੁਰਜਿੰਦਰ ਸਿੰਘ ਰੋਮਾਣਾ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।

ਇਹ ਵੀ ਪੜ੍ਹੋ ਫਾਜ਼ਿਲਕਾ-ਫਿਰੋਜ਼ਪੁਰ ਸੜਕ ਨੂੰ ਚਹੁੰ ਮਾਰਗੀ ਕਰਨ ਦੀ ਪ੍ਰਕਿਰਿਆ ਹੋਈ ਤੇਜ

ਮਾਲਵਾ ਕਾਲਜ ਦੇ ਪ੍ਰਿੰਸੀਪਲ ਡਾ ਮਨਜੀਤ ਸਿੰਘ ਵੱਲੋਂ ਮੁੱਖ ਮਹਿਮਾਨ ਦਾ ਵਿਸ਼ੇਸ਼ ਤੌਰ ਤੇ ਸਵਾਗਤ ਕੀਤਾ ਗਿਆ ਅਤੇ ਸਨਮਾਨ ਚਿੰਨ੍ਹ ਨਾਲ ਨਵਾਜਿਆ ਗਿਆ। ਡਾ. ਸਾਹਿਬ ਨੇ ਵਿਦਿਆਰਥੀਆਂ ਨੂੰ ਸਿੱਖ ਧਰਮ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਅਦੁੱਤੀ ਸ਼ਹਾਦਤ ਅਤੇ ਉਪਦੇਸ਼ਾਂ ਤੋਂ ਵਿਦਿਆਥੀਆਂ ਨੂੰ ਜਾਣੂ ਕਰਵਾਇਆ। ਗੁਰੂ ਜੀ ਨੂੰ ਹਿੰਦ ਦੀ ਚਾਦਰ ਕਿਉਂ ਕਿਹਾ ਜਾਂਦਾ ਹੈ, ਇਸ ਬਾਰੇ ਵਿਸਥਾਰ ਨਾਲ ਸਮਝਾਇਆ।

ਇਹ ਵੀ ਪੜ੍ਹੋ ਬਠਿੰਡਾ ’ਚ ਬੱਸ ਅੱਡੇ ਨੂੰ ਤਬਦੀਲ ਕਰਨ ਦੇ ਵਿਰੋਧ ’ਚ ਕੱਢਿਆ ਰੋਸ਼ ਮਾਰਚ

ਇਸ ਸੈਮੀਨਾਰ ਰਾਹੀਂ ਵਿਦਿਆਰਥੀਆਂ ਅਤੇ ਅਧਿਆਪਕਾਂ ਵਿਚਕਾਰ ਆਤਮਿਕਤਾ, ਧਾਰਮਿਕਤਾ ਅਤੇ ਮਾਨਵਤਾ ਪ੍ਰਤੀ ਜਾਗਰੂਕਤਾ ਵਧੀ। ਕਾਲਜ ਦੇ ਡਿਪਟੀ ਡਾਇਰੈਕਟਰ ਡਾ. ਸਰਬਜੀਤ ਕੌਰ ਢਿੱਲੋਂ ਵੱਲੋਂ ਡਾ. ਗੁਰਜਿੰਦਰ ਸਿੰਘ ਰੋਮਾਣਾ ਦਾ ਧੰਨਵਾਦ ਕੀਤਾ ਗਿਆ। ਸਟੇਜ ਦਾ ਸੰਚਾਲਨ ਪ੍ਰੋ. ਜਸਵੀਰ ਕੌਰ ਸੰਧੂ ਵੱਲੋਂ ਕੀਤਾ ਗਿਆ। ਸੈਮੀਨਾਰ ਵਿੱਚ ਡਾ. ਲਖਵਿੰਦਰ ਕੌਰ, ਮਿਸ ਸ਼ਿਵਾਨੀ ਰਾਣੀ, ਕਾਲਜ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਭਰਤੀ ਕਮੇਟੀ ਦੀ ਹਾਲ ‘ਚ ਰੱਖੀ ਮੀਟਿੰਗ ਨੂੰ ਰੋਕਣ ਦੀ ਕੋਸ਼ਿਸ਼, ਭੱਖਿਆ ਮਾਹੌਲ..!

0

Fatehgarh Sahib News : ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਪੁਨਰ ਸੁਰਜੀਤ ਕਰਨ ਲਈ ਬਣਾਈ ਗਈ ਭਰਤੀ ਕਮੇਟੀ ਦੇ ਮੈਂਬਰ ਇਕਬਾਲ ਸਿੰਘ ਝੂੰਦਾ ਵਲੋਂ ਰੱਖੀ ਗਈ ਬੈਠਕ ਨੂੰ ਸ਼੍ਰੋਮਣੀ ਕਮੇਟੀ ‘ਤੇ ਕਾਬਜ਼ ਧੜੇ ਵਲੋਂ ਰੋਕਣ ਦੀ ਕੋਸ਼ਿ਼ਸ ਕੀਤੀ ਗਈ। ਇਹ ਮੀਟਿੰਗ ਫ਼ਤਿਹਗੜ੍ਹ ਸਾਹਿਬ ਗੁਰਦੁਆਰਾ ਦੇ ਗਿਆਨੀ ਗੁਰਮੁਖ ਸਿੰਘ ਯਾਦਗਾਰੀ ਇਕੱਤਰਤਾ ਹਾਲ ਵਿਚ ਰੱਖੀ ਗਈ ਸੀ। ਕਮੇਟੀ ਅਧਿਕਾਰੀਆਂ ਵਲੋਂ ਇਸ ਹਾਲ ਦੇ ਗੇਟ ਨੂੰ ਤਾਲੇ ਲਾ ਕੇ ਗੇਟ ਅੱਗੇ ਟਰੈਕਟਰ ਖੜ੍ਹਾ ਕਰ ਕੇ ਬੰਦ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਤੇ ਗੁਰਦੁਆਰਾ ਸ਼੍ਰੀ ਫ਼ਤਿਹਗੜ੍ਹ ਸਾਹਿਬ ਦੇ ਸੁਪਰਵਾਈਜ਼ਰ ਜੋਗਾ ਸਿੰਘ ਦੇ ਵਿਚਕਾਰ ਤਿੱਖੀ ਬਹਿਸ ਹੋਈ ਤੇ ਗੁਰਦੁਆਰਾ ਫ਼ਤਿਹਗੜ੍ਹ ਸਾਹਿਬ ਵਿਚ ਮੌਜੂਦ ਲੋਕਾਂ ਵਲੋਂ ਬਹਿਸ ਕਰ ਰਹੀਆਂ ਦੋਵੇਂ ਧਿਰਾਂ ਨੂੰ ਸ਼ਾਂਤ ਕਰਵਾਇਆ ਗਿਆ। 

ਇਹ ਵੀ ਪੜ੍ਹੋ :  Ontario ‘ਚ ਫ਼ੈਲੀ ਖ਼ਤਰਨਾਕ ਬਿਮਾਰੀ, ਲੋਕਾਂ ਦਾ ਘਰੋਂ ਬਾਹਰ ਨਕਿਲਣਾ ਹੋਇਆ ਮੁਸ਼ਕਿਲ!

ਇਸ ਘਟਨਾ ਤੋਂ ਬਾਅਦ ਪ੍ਰੋਫ਼ੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਅਕਾਲੀ ਦਲ ਦੀ ਲੀਡਰਸ਼ਿਪ ’ਤੇ ਸਵਾਲ ਚੁੱਕੇ ਅਤੇ ਇਸ ਨੂੰ ਘਟਨਾ ਨੂੰ ਪੰਥ ਵਿਰੋਧੀ ਦਸਿਆ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੀ ਮੰਗ ਕੀਤੀ। ਉਨ੍ਹਾਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਵਾਉਣ ਦੀ ਅਪੀਲ ਕੀਤੀ ਤਾਂ ਜੋ ਸਿੱਖ ਪੰਥ ਦੀਆਂ ਸੰਸਥਾਵਾਂ ਅਤੇ ਸਿੱਖ ਲੀਡਰਸ਼ਿਪ ਦਾ ਫ਼ੈਸਲਾ ਲਿਆ ਜਾ ਸਕੇ। ਉਨ੍ਹਾਂ ਕਿਹਾ ਹੁਣ ਸਿੱਖ ਸੁਧਾਰ ਲਹਿਰ ਸ਼ੁਰੂ ਕਰਨ ਦਾ ਸਮਾਂ ਆ ਗਿਆ। ਉਨ੍ਹਾਂ ਕਿਹਾ ਇਸ ਥਾਂ ’ਤੇ ਮੀਟਿੰਗ ਕਰਨ ਤੋਂ ਕਿਸੇ ਨੂੰ ਰੋਕਿਆ ਨਹੀਂ ਜਾ ਸਕਦਾ। ਇਹ ਸਿੱਖ ਪੰਥ ਦੀ ਸਾਂਝੀ ਥਾਂ ਹੈ, ਇਸ ਥਾਂ ’ਤੇ ਬੈਠਕ ਕਰਨ ਤੋਂ ਰੋਕਣਾ ਨਿੰਦਣਯੋਗ ਹੈ। ਦੂਜੇ ਪਾਸੇ ਇਸ ਸਾਰੀ ਘਟਨਾ ਨੂੰ ਕਰਨੈਲ ਸਿੰਘ ਪੰਜੋਲੀ ਨੇ ਸ਼ਰਮਨਾਕ ਦਸਦਿਆਂ ਕਿਹਾ ਕਿ ਗੁਰਚਰਨ ਸਿੰਘ ਟੌਹੜਾ ਵੇਲੇ ਕਦੇ ਕਿਸੇ ਨੂੰ ਕੋਈ ਮੀਟਿੰਗ ਕਰਨ ਤੋਂ ਰੋਕਿਆ ਨਹੀਂ ਗਿਆ। ਉਨ੍ਹਾਂ ਕਿਹਾ ਸੁਖਬੀਰ ਸਿੰਘ ਬਾਦਲ ਹੁਣ ਗੁਰਦੁਆਰਾ ਸਾਹਿਬਾਨ ਨੂੰ ਵੀ ਤਾਲੇ ਲਗਵਾਉਣ ਲੱਗ ਪਿਆ ਹੈ। ਅਮਰਇੰਦਰ ਸਿੰਘ ਲਿਬੜਾ ਨੇ ਵੀ ਇਸ ਘਟਨਾ ਨੂੰ ਨਿੰਦਣਯੋਗ ਦਸਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ