Home Blog Page 8

PIT ਨੰਦਗੜ੍ਹ ਵਿਖੇ ਸਭ ਲਈ ਸਸਤੀ, ਗੁਣਵੱਤਾ ਭਰਪੂਰ ਸਿੱਖਿਆ ਅਤੇ ਉਦਯੋਗ-ਕੇਂਦ੍ਰਿਤ ਹੁਨਰ ਕੋਰਸ ਕਰਵਾਏ ਜਾਣਗੇ : VC MRSPTU

0

Bathinda News: ਪੰਜਾਬ ਇੰਸਟੀਚਿਊਟ ਆਫ ਟੈਕਨਾਲੋਜੀ (ਪੀ.ਆਈ.ਟੀ.), ਨੰਦਗੜ੍ਹ ਵਿਖੇ ਬੁੱਧਵਾਰ ਨੂੰ ਸ਼੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਗਿਆ।ਇਸ ਧਾਰਮਿਕ ਸਮਾਗਮ ਵਿੱਚ ਯੂਨੀਵਰਸਿਟੀ ਦੇ ਅਧਿਕਾਰੀਆਂ, ਅਧਿਆਪਕਾਂ, ਵਿਦਿਆਰਥੀਆਂ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖਸੀਅਤਾਂ ਨੇ ਹਾਜ਼ਰੀ ਭਰੀ ਅਤੇ ਆਧਿਆਤਮਿਕ ਮਾਹੌਲ ਦਾ ਅਨੁਭਵ ਕੀਤਾ।ਸਮਾਗਮ ਵਿੱਚ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.) ਦੇ ਵਾਈਸ-ਚਾਂਸਲਰ ਪ੍ਰੋ. ਸੰਜੀਵ ਕੁਮਾਰ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਦੇ ਨਾਲ ਯੂਨੀਵਰਸਿਟੀ ਦੇ ਹੋਰ ਸੀਨੀਅਰ ਅਧਿਕਾਰੀ ਐਸੋਸੀਏਟ ਡੀਨ (ਅਕਾਦਮਿਕ ਮਾਮਲੇ) ਡਾ. ਅਮਿਤ ਭਾਟੀਆ, ਡਾਇਰੈਕਟਰ (ਪਬਲਿਕ ਰਿਲੇਸ਼ਨਜ਼) ਹਰਜਿੰਦਰ ਸਿੰਘ ਸਿੱਧੂ, ਡਾਇਰੈਕਟਰ (ਟ੍ਰੇਨਿੰਗ ਅਤੇ ਪਲੇਸਮੈਂਟ) ਇੰਜੀਨੀਅਰ ਹਰਜੋਤ ਸਿੰਘ ਸਿੱਧੂ, ਡਾਇਰੈਕਟਰ, ਕਾਲਜ ਡਿਵੈਲਪਮੈਂਟ ਕੌਂਸਲ ਡਾ. ਦਿਨੇਸ਼ ਕੁਮਾਰ, ਅਤੇ ਅਸਿਸਟੈਂਟ ਡਾਇਰੈਕਟਰ, ਕਾਲਜ ਡਿਵੈਲਪਮੈਂਟ ਕੌਂਸਲ ਡਾ. ਯਾਦਵਿੰਦਰ ਸ਼ਰਮਾ ਵੀ ਇਸ ਮੌਕੇ ਹਾਜ਼ਰ ਸਨ।

ਇਹ ਵੀ ਪੜ੍ਹੋ 👉Guru Kashi University ਦੇ VC ਵੱਲੋਂ ਡਾ. ਧੀਮਾਨ ਦੀ ਬੱਚਿਆਂ ਲਈ ਪ੍ਰੇਰਣਾਦਾਇਕ ਪੁਸਤਕ ਦਾ ਲੋਕ ਅਰਪਣ

ਪਤਵੰਤਿਆਂ ਨੇ ਗੁਰੂ ਸਾਹਿਬ ਅੱਗੇ ਨਤਮਸਤਕ ਹੋ ਕੇ ਸੰਸਥਾ ਦੀ ਨਿਰੰਤਰ ਤਰੱਕੀ, ਅਕਾਦਮਿਕ ਉਤਕ੍ਰਿਸ਼ਟਤਾ ਅਤੇ ਵਿਦਿਆਰਥੀਆਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰੋ. ਸ਼ਰਮਾ ਨੇ ਦੁਹਰਾਇਆ ਕਿ ਐਮ.ਆਰ.ਐਸ.ਪੀ.ਟੀ.ਯੂ. ਖੇਤਰ ਦੇ ਵਿਦਿਆਰਥੀਆਂ ਨੂੰ ਸਸਤੀ, ਸੌਖੀ ਪਹੁੰਚ ਵਾਲੀ ਅਤੇ ਗੁਣਵੱਤਾ ਭਰਪੂਰ ਤਕਨੀਕੀ ਸਿੱਖਿਆ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵੱਲੋਂ ਲਗਾਤਾਰ ਉਦਯੋਗ-ਕੇਂਦ੍ਰਿਤ, ਹੁਨਰ-ਅਧਾਰਿਤ ਅਤੇ ਉਭਰਦੀਆਂ ਤਕਨਾਲੋਜੀਆਂ ਨਾਲ ਸੰਬੰਧਿਤ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ, ਤਾਂ ਜੋ ਵਿਦਿਆਰਥੀਆਂ ਨੂੰ ਆਧੁਨਿਕ ਉਦਯੋਗਾਂ ਦੀਆਂ ਲੋੜਾਂ ਅਨੁਸਾਰ ਯੋਗਤਾਵਾਂ ਨਾਲ ਲੈਸ ਕੀਤਾ ਜਾ ਸਕੇ ਅਤੇ ਉਨ੍ਹਾਂ ਦੀ ਰੁਜ਼ਗਾਰ ਯੋਗਤਾ ਤੇ ਉਦਯੋਗਿਕ ਸੋਚ ਨੂੰ ਮਜ਼ਬੂਤ ਕੀਤਾ ਜਾ ਸਕੇ।ਵਿਦਿਆਰਥੀ-ਕੇਂਦ੍ਰਿਤ ਦ੍ਰਿਸ਼ਟੀਕੋਣ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਐਮ.ਆਰ.ਐਸ.ਪੀ.ਟੀ.ਯੂ. ਨਵੀਨਤਾਕਾਰੀ ਪਾਠਕ੍ਰਮਾਂ, ਪ੍ਰੈਕਟੀਕਲ ਸਿਖਲਾਈ ਅਤੇ ਹੁਨਰ ਵਿਕਾਸ ਪਹਿਲਕਦਮੀਆਂ ਰਾਹੀਂ ਸਿੱਖਿਆ ਅਤੇ ਉਦਯੋਗ ਵਿਚਕਾਰਲੇ ਪਾੜੇ ਨੂੰ ਘਟਾਉਣ ਲਈ ਸਮਰਪਿਤ ਹੈ।

ਇਹ ਵੀ ਪੜ੍ਹੋ 👉ਕੇਂਦਰੀ ਪੇਂਡੂ ਵਿਕਾਸ ਰਾਜ ਮੰਤਰੀ ਕਮਲੇਸ਼ ਪਾਸਵਾਨ ਨੇ ਕੀਤਾ ਏਮਜ਼ ਬਠਿੰਡਾ ਦਾ ਦੌਰਾ

ਇਸ ਮੌਕੇ ਪੀ.ਆਈ.ਟੀ. ਨੰਦਗੜ੍ਹ ਦੇ ਡਾਇਰੈਕਟਰ ਡਾ. ਦੇਵਾਨੰਦ ਉੱਤਮ ਨੇ ਸੰਸਥਾ ਵੱਲੋਂ ਅਕਾਦਮਿਕ ਉਤਕ੍ਰਿਸ਼ਟਤਾ, ਵਿਹਾਰਕ ਸਿੱਖਿਆ, ਹੁਨਰ ਵਿਕਾਸ ਅਤੇ ਉਦਯੋਗ ਨਾਲ ਜੁੜੇ ਸਿਖਲਾਈ ਪ੍ਰੋਗਰਾਮਾਂ ਉੱਤੇ ਦਿੱਤੇ ਜਾ ਰਹੇ ਵਿਸ਼ੇਸ਼ ਧਿਆਨ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਹ ਯਤਨ ਵਿਦਿਆਰਥੀਆਂ ਨੂੰ ਸਫਲ ਅਤੇ ਉਜਵਲ ਕਰੀਅਰ ਲਈ ਤਿਆਰ ਕਰਨ ਵਿੱਚ ਸਹਾਇਕ ਸਾਬਤ ਹੋ ਰਹੇ ਹਨ।ਸਮਾਗਮ ਦੌਰਾਨ ਵਾਈਸ-ਚਾਂਸਲਰ ਵੱਲੋਂ ਗੁਰਬਾਣੀ ਪਾਠ ਕਰਨ ਵਾਲੇ ਰਾਗੀ ਸਿੰਘ ਨੂੰ ਸਨਮਾਨ ਵਜੋਂ ਸਿਰੋਪਾਓ ਭੇਟ ਕੀਤਾ ਗਿਆ। ਡਾ. ਉੱਤਮ ਨੇ ਸਹਾਇਕ ਡਾਇਰੈਕਟਰ ਡਾ. ਵਿਨੀਤ ਚਾਵਲਾ ਅਤੇ ਸਹਾਇਕ ਪ੍ਰੋਫੈਸਰ ਹਰਮਨਦੀਪ ਕੌਰ ਦੇ ਸਹਿਯੋਗ ਨਾਲ ਵਾਈਸ-ਚਾਂਸਲਰ ਅਤੇ ਹੋਰ ਸੀਨੀਅਰ ਅਧਿਕਾਰੀਆਂ ਨੂੰ ਵੀ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ।ਇਸ ਮੌਕੇ ਨੰਦਗੜ੍ਹ ਪਿੰਡ ਦੇ ਸਾਬਕਾ ਸਰਪੰਚ ਸ. ਦਲਬਾਰਾ ਸਿੰਘ, ਸ. ਕੁਲਵੀਰ ਸਿੰਘ, ਸ. ਜਵਾਹਰ ਸਿੰਘ (ਨੰਬਰਦਾਰ), ਸ. ਗੁਰਮੀਤ ਸਿੰਘ, ਅਧਿਆਪਕ, ਸਟਾਫ ਮੈਂਬਰ ਅਤੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਸਾਰਿਆਂ ਨੇ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਸਮਾਗਮ ਵਿੱਚ ਭਾਗ ਲਿਆ।ਸਮਾਗਮ ਦਾ ਸਮਾਪਨ ਗੁਰੂ ਕਾ ਲੰਗਰ ਅਤੁੱਟ ਵਰਤਾਉਣ ਨਾਲ ਹੋਇਆ, ਜਿਸ ਨੇ ਸੇਵਾ, ਸਮਾਨਤਾ ਅਤੇ ਭਾਈਚਾਰਕ ਸਾਂਝ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Guru Kashi University ਦੇ VC ਵੱਲੋਂ ਡਾ. ਧੀਮਾਨ ਦੀ ਬੱਚਿਆਂ ਲਈ ਪ੍ਰੇਰਣਾਦਾਇਕ ਪੁਸਤਕ ਦਾ ਲੋਕ ਅਰਪਣ

Talwandi Sabo News: Guru Kashi University; ਗੁਰੂ ਕਾਸ਼ੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਬਲਰਾਜ ਸਿੰਘ ਨੇ ਯੂਨੀਵਰਸਿਟੀ ਵਿਖੇ ਆਯੋਜਿਤ ਇੱਕ ਸਮਾਗਮ ਦੌਰਾਨ ਡਾ. ਜਗਤਾਰ ਸਿੰਘ ਧੀਮਾਨ ਦੁਆਰਾ ਲਿਖੀ ਪੁਸਤਕ “ਲਿਟਲ ਲੈਸਨਜ਼, ਬਿਗ ਡ੍ਰੀਮਜ਼: ਐਵਰੀ ਸਟੈਪ ਕਾਊਂਟਸ” ਦਾ ਲੋਕ ਅਰਪਣ ਕੀਤਾ। ਇਸ ਮੌਕੇ ਪਰੋ. ਵਾਈਸ ਚਾਂਸਲਰ ਡਾ. ਪੀਯੂਸ਼ ਵਰਮਾ, ਡੀਨ ਅਕਾਦਮਿਕ ਡਾ. ਜਾਵੇਦ ਅਹਿਮਦ ਖਾਨ, ਵੱਖ-ਵੱਖ ਵਿਭਾਗਾਂ ਦੇ ਡੀਨ, ਡਾਇਰੈਕਟਰ, ਫੈਕਲਟੀ ਮੈਂਬਰ ਅਤੇ ਹੋਰ ਅਕਾਦਮਿਕ ਆਗੂ ਹਾਜ਼ਰ ਸਨ।ਇਸ ਮੌਕੇ ਲੇਖਕ ਨੂੰ ਵਧਾਈ ਦਿੰਦਿਆਂ ਵਾਈਸ ਚਾਂਸਲਰ ਡਾ. ਬਲਰਾਜ ਸਿੰਘ ਨੇ ਇਸ ਪੁਸਤਕ ਨੂੰ ਬੱਚਿਆਂ ਦੇ ਸਰਵਪੱਖੀ ਵਿਕਾਸ ਅਤੇ ਚਰਿੱਤਰ ਨਿਰਮਾਣ ਵਿੱਚ ਮਹੱਤਵਪੂਰਨ ਯੋਗਦਾਨ ਕਰਾਰ ਦਿੱਤਾ। ਉਹਨਾਂ ਕਿਹਾ ਕਿ ਤੇਜ਼ੀ ਨਾਲ ਬਦਲ ਰਹੇ ਤਕਨੀਕੀ ਯੁੱਗ ਅਤੇ ਸਮਾਜਿਕ ਚੁਣੌਤੀਆਂ ਦੇ ਦੌਰ ਵਿੱਚ ਅਜਿਹੇ ਸਾਹਿਤ ਦੀ ਲੋੜ ਹੋਰ ਵੀ ਵੱਧ ਜਾਂਦੀ ਹੈ ਜੋ ਬੱਚਿਆਂ ਵਿੱਚ ਨੈਤਿਕ ਕਦਰਾਂ-ਕੀਮਤਾਂ, ਆਤਮ-ਵਿਸ਼ਵਾਸ, ਸੰਵੇਦਨਸ਼ੀਲਤਾ ਅਤੇ ਲਚਕਤਾ ਦਾ ਵਿਕਾਸ ਕਰੇ। ਉਹਨਾਂ ਵਿਸ਼ਵਾਸ ਪ੍ਰਗਟਾਇਆ ਕਿ ਇਹ ਪੁਸਤਕ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਲਈ ਇੱਕ ਮਹੱਤਵਪੂਰਨ ਮਾਰਗਦਰਸ਼ਕ ਸਾਬਤ ਹੋਵੇਗੀ।

ਇਹ ਵੀ ਪੜ੍ਹੋ 👉ਕਿਸਾਨ ਜਥੇਬੰਦੀਆਂ ਵੱਲੋਂ ਚਾਰ ਜੁਲਾਈ ਨੂੰ ਕੀਤੇ ਜਾ ਰਹੇ ਐਕਸ਼ਨ ਦੀ ਤਿਆਰੀ ਸਬੰਧੀ ਬਠਿੰਡਾ ‘ਚ ਹੋਈ ਮੀਟਿੰਗ

ਉਹਨਾਂ ਇਹ ਵੀ ਕਿਹਾ ਲਿਟਲ ਲੈਸਨਜ਼, ਬਿਗ ਡ੍ਰੀਮਜ਼ ਵਰਗੀਆਂ ਪੁਸਤਕਾਂ ਭਵਿੱਖ ਦੇ ਜ਼ਿੰਮੇਵਾਰ, ਆਤਮ-ਵਿਸ਼ਵਾਸੀ ਅਤੇ ਮੁੱਲ-ਅਧਾਰਿਤ ਨਾਗਰਿਕਾਂ ਦੀ ਸਿਰਜਣਾ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।ਲੇਖਕ, ਪ੍ਰੋ. ਵਾਈਸ ਚਾਂਸਲਰ ਡਾ.ਜਗਤਾਰ ਸਿੰਘ ਧੀਮਾਨ ਨੇ ਦੱਸਿਆ ਕਿ ਇਹ ਪੁਸਤਕ ਮੁੱਖ ਤੌਰ ਤੇ ਸਕੂਲੀ ਵਿਦਿਆਰਥੀਆਂ, ਖ਼ਾਸ ਕਰਕੇ ਜਮਾਤ 10+2 ਤੱਕ ਦੇ ਬੱਚਿਆਂ ਲਈ ਲਿਖੀ ਗਈ ਹੈ। ਇਸ ਦਾ ਉਦੇਸ਼ ਨੌਜਵਾਨ ਮਨਾਂ ਨੂੰ ਸਧਾਰਨ ਪਰ ਗਹਿਰੇ ਜੀਵਨ-ਪਾਠਾਂ ਰਾਹੀਂ ਪ੍ਰੇਰਿਤ ਕਰਨਾ ਹੈ, ਜੋ ਉਹਨਾਂ ਵਿੱਚ ਸਵੈ-ਪਛਾਣ, ਦ੍ਰਿੜਤਾ, ਦਇਆ, ਹਿੰਮਤ ਅਤੇ ਜ਼ਿੰਮੇਵਾਰ ਨਾਗਰਿਕਤਾ ਵਰਗੇ ਗੁਣ ਵਿਕਸਿਤ ਕਰਨ ਵਿੱਚ ਸਹਾਇਕ ਹਨ। ਉਹਨਾਂ ਦੱਸਿਆ ਕਿ ਪੁਸਤਕ ਨੂੰ ਪੰਜ ਵਿਸ਼ਾ-ਅਧਾਰਿਤ ਭਾਗਾਂ -ਆਪਣੇ ਆਪ ਨੂੰ ਜਾਣੋ, ਹਰ ਰੋਜ਼ ਵਿਕਾਸ ਕਰੋ, ਦਇਆ, ਚਰਿੱਤਰ, ਚੁਣੌਤੀਆਂ ਦਾ ਸਾਹਮਣਾ ਅਤੇ ਭਵਿੱਖ ਦੀ ਸਿਰਜਣਾ- ਵਿੱਚ ਵੰਡਿਆ ਗਿਆ ਹੈ। ਇਹਨਾਂ ਪੰਜ ਭਾਗਾਂ ਵਿੱਚ ਕੁੱਲ 25 ਅਧਿਆਇ ਸ਼ਾਮਲ ਹਨ। ਹਰ ਅਧਿਆਇ ਇੱਕ ਪ੍ਰੇਰਣਾਦਾਇਕ ਨਾਅਰੇ ਨਾਲ ਸ਼ੁਰੂ ਹੁੰਦਾ ਹੈ ਅਤੇ ਪ੍ਰੇਰਣਾਦਾਇਕ ਸਮੱਗਰੀ, ਅਸਲ ਜੀਵਨ ਦੀਆਂ ਉਦਾਹਰਣਾਂ ਅਤੇ ਚਿੰਤਨਸ਼ੀਲ ਵਿਚਾਰਾਂ ਰਾਹੀਂ ਮਹੱਤਵਪੂਰਨ ਜੀਵਨ-ਮੁੱਲਾਂ ਨੂੰ ਪੇਸ਼ ਕਰਦੀ ਹੈ।

ਇਹ ਵੀ ਪੜ੍ਹੋ 👉ਕੇਂਦਰੀ ਪੇਂਡੂ ਵਿਕਾਸ ਰਾਜ ਮੰਤਰੀ ਕਮਲੇਸ਼ ਪਾਸਵਾਨ ਨੇ ਕੀਤਾ ਏਮਜ਼ ਬਠਿੰਡਾ ਦਾ ਦੌਰਾ

ਉਹਨਾਂ ਦੱਸਿਆ ਕਿ ਪੁਸਤਕ ਬੱਚਿਆਂ ਨੂੰ ਆਪਣੀਆਂ ਅੰਦਰੂਨੀ ਸ਼ਕਤੀਆਂ ਨੂੰ ਪਛਾਣਨ, ਚੰਗੀਆਂ ਆਦਤਾਂ ਵਿਕਸਿਤ ਕਰਨ, ਅਸਫਲਤਾਵਾਂ ਤੋਂ ਸਿੱਖਣ, ਦਿਆਲਤਾ ਨੂੰ ਅਪਣਾਉਣ ਅਤੇ ਸਮਾਜ ਲਈ ਅਰਥਪੂਰਨ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਦੀ ਹੈ। ਡਾ.ਏ.ਪੀ.ਜੇ. ਅਬਦੁਲ ਕਲਾਮ, ਹੈਲਨ ਕੇਲਰ, ਮਹਾਤਮਾ ਗਾਂਧੀ, ਥਾਮਸ ਐਡੀਸਨ, ਮਲਾਲਾ ਯੂਸਫ਼ਜ਼ਈ ਅਤੇ ਮਦਰ ਟੇਰੇਸਾ ਵਰਗੀਆਂ ਮਹਾਨ ਸ਼ਖਸੀਅਤਾਂ ਦੇ ਜੀਵਨ ਤੋਂ ਪ੍ਰੇਰਣਾ ਲੈਂਦਿਆਂ ਇਹ ਪੁਸਤਕ ਸਦੀਵੀ ਜੀਵਨ-ਮੁੱਲਾਂ ਨੂੰ ਬੱਚਿਆਂ ਲਈ ਰੁਚਿਕਰ ਅਤੇ ਆਸਾਨ ਢੰਗ ਨਾਲ ਪੇਸ਼ ਕਰਦੀ ਹੈ।ਸਮਾਗਮ ਦੌਰਾਨ ਹਾਜ਼ਰ ਸ਼ਖਸੀਅਤਾਂ ਨੇ ਡਾ. ਧੀਮਾਨ ਨੂੰ ਪੁਸਤਕ ਦੇ ਪ੍ਰਕਾਸ਼ਨ ਲਈ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਇਹ ਪੁਸਤਕ ਬੱਚਿਆਂ ਨੂੰ ਵੱਡੇ ਸੁਪਨੇ ਦੇਖਣ, ਆਪਣੀਆਂ ਸਮਰੱਥਾਵਾਂ ਤੇ ਵਿਸ਼ਵਾਸ ਕਰਨ ਅਤੇ ਗਿਆਨ, ਕਰੁਣਾ ਅਤੇ ਉਦੇਸ਼ਪੂਰਨ ਕਾਰਜਾਂ ਰਾਹੀਂ ਸਮਾਜ ਦੀ ਭਲਾਈ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕਰੇਗੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮਾਨ ਸਰਕਾਰ ਵੱਲੋਂ ਪਟਿਆਲਾ ਵਿੱਚ ਹਾਈਬ੍ਰਿਡ ਸਫ਼ਾਈ ਮਾਡਲ ਦਾ ਆਗ਼ਾਜ਼; ਪਟਿਆਲਾ ਨੂੰ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ ਬਣਾਉਣ ਲਈ ਮਿੱਥਿਆ 30 ਦਿਨਾਂ ਦਾ ਟੀਚਾ

0

👉ਮਸ਼ੀਨੀ ਕਟਾਈ ਤੇ ਸਕਰੱਬਿੰਗ ਤੋਂ ਲੈ ਕੇ ਸੜਕਾਂ ਧੋਣ ਤੱਕ, ਚਹੁੰ-ਪੜਾਵੀਂ ਸਫ਼ਾਈ ਮਾਡਲ ਪਟਿਆਲਾ ਸ਼ਹਿਰ ਨੂੰ ਚਮਕਾਏਗਾ: ਹਰਜੋਤ ਸਿੰਘ ਬੈਂਸ
Patiala News: ਪੰਜਾਬ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਅਤੇ ਸਵੱਛਤਾ ਕਾਰਜਾਂ ਵਿੱਚ ਵੱਡਾ ਬਦਲਾਅ ਲਿਆਉਂਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਆਪਣੀ ਕਿਸਮ ਦੇ ਪਹਿਲੇ ਹਾਈਬ੍ਰਿਡ ਸਫ਼ਾਈ ਮਾਡਲ ਦਾ ਐਲਾਨ ਕੀਤਾ ਹੈ। ਇਹ ਮਾਡਲ ਇੱਕ ਮਹੀਨੇ ਦੇ ਅੰਦਰ ਪਟਿਆਲਾ ਨੂੰ ਸੂਬੇ ਦਾ ਸਭ ਤੋਂ ਸਾਫ਼ ਸ਼ਹਿਰ ਬਣਾਵੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਨੂੰ ਭਾਰਤ ਦਾ ਸਭ ਤੋਂ ਸਾਫ਼-ਸੁਥਰਾ ਸੂਬਾ ਬਣਾਇਆ ਜਾਵੇਗਾ।ਪਟਿਆਲਾ ਦੀਆਂ ਸੜਕਾਂ ‘ਤੇ ਬੁੱਧਵਾਰ ਸਵੇਰੇ ਇਸ ਨਵੇਂ ਮਾਡਲ ਦੀ ਸ਼ੁਰੂਆਤ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਹਾਈਬ੍ਰਿਡ ਮਾਡਲ ਮਸ਼ੀਨ ਨਾਲ ਘਾਹ-ਫੂਸ ਦੀ ਕਟਾਈ, ਸੁਪਰ-ਸਕਸ਼ਨ ਮਸ਼ੀਨਾਂ, ਸਕਰੱਬਰਜ਼, ਹੱਥੀਂ ਆਰਗੈਨਿਕ ਰਹਿੰਦ-ਖੂੰਹਦ ਇਕੱਠਾ ਕਰਨ ਅਤੇ ਸੜਕਾਂ ਦੀ ਧੁਆਈ ਦੇ ਕੰਮ ਨੂੰ ਆਪਸ ਵਿੱਚ ਜੋੜਦਾ ਹੈ। ਇਹ ਸਿਸਟਮ ਹਰੇਕ ਵਾਰਡ ਲਈ ਪਹਿਲਾਂ ਤੋਂ ਨਿਰਧਾਰਿਤ ਹਫ਼ਤਾਵਾਰੀ ਸਫ਼ਾਈ ਸ਼ਡਿਊਲ ਅਨੁਸਾਰ ਕੰਮ ਕਰੇਗਾ।

ਇਹ ਵੀ ਪੜ੍ਹੋ 👉ਪੰਜਾਬ ਪੁਲਿਸ ਦੇ ‘ਸਟੂਡੈਂਟ ਪੁਲਿਸ ਕੈਡੇਟ’ ਪ੍ਰੋਗਰਾਮ ਨੂੰ ਮਿਲਿਆ ਵੱਡਾ ਹੁੰਗਾਰਾ; ਪੰਜਾਬ ਭਰ ਦੇ 280 ਸਕੂਲਾਂ ਦੇ ਲਗਭਗ 11,200 ਵਿਦਿਆਰਥੀ ਲੈ ਰਹੇ ਹਨ ਲਾਭ

ਸ. ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ, ਭਾਰਤ ਦੇ ਸਭ ਤੋਂ ਬਿਹਤਰ ਸਫ਼ਾਈ ਮਾਡਲ ਨੂੰ ਲਾਗੂ ਕਰ ਰਿਹਾ ਹੈ। ਚਹੁੰ-ਪੜਾਵੀਂ ਇਸ ਮਾਡਲ ਵਿੱਚ ਆਟੋਮੈਟਿਕ ਸ਼ਰੱਬ ਕਟਰ (ਝਾੜੀਆਂ ਕੱਟਣ ਵਾਲੀ ਮਸ਼ੀਨ), ਘਾਹ-ਫੂਸ ਅਤੇ ਦਰੱਖਤਾਂ ਦੀਆਂ ਟਾਹਣੀਆਂ ਦੀ ਹੱਥੀਂ ਚੁਕਾਈ, ਸੁਪਰ-ਸਕਸ਼ਨ ਮਸ਼ੀਨ ਤੇ ਸਕਰੱਬਰਜ਼ ਸ਼ਾਮਲ ਹੈ। ਇਸ ਬਾਅਦ ਸੜਕਾਂ ਨੂੰ ਧੋਤਾ ਜਾਵੇਗਾ।ਉਨ੍ਹਾਂ ਕਿਹਾ ਕਿ ਇਹ ਤਾਂ ਅਜੇ ਸ਼ੁਰੂਆਤ ਹੈ। ਅਗਲਾ ਸੋਮਵਾਰ ਇਸ ਤੋਂ ਵੀ ਬਿਹਤਰ ਹੋਵੇਗਾ ਅਤੇ ਹਰ ਹਫ਼ਤੇ ਇਸ ਵਿੱਚ ਹੋਰ ਸੁਧਾਰ ਹੋਵੇਗਾ। ਤੁਹਾਨੂੰ ਹਰੇਕ ਸੜਕ ਚਮਕਦੀ ਦਿਖਾਈ ਦੇਵੇਗੀ, ਉਹ ਇਸੇ ਸਿਸਟਮ ਦਾ ਨਤੀਜਾ ਹੈ।

ਇਹ ਵੀ ਪੜ੍ਹੋ 👉ਵਿਸ਼ਵ ਫੈਟੀ ਲਿਵਰ ਦਿਵਸ 2026: ਫੈਟੀ ਲਿਵਰ ਰੋਗ ਲਿਵਰ ਦੀ ਸਿਹਤ ਲਈ ਵੱਡੀ ਚੁਣੌਤੀ ਬਣਿਆ; ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਸਮੇਂ ਸਿਰ ਜਾਂਚ ਅਤੇ ਇਲਾਜ ਨੂੰ ਮਿਲ ਰਿਹਾ ਬਲ

ਸਥਾਨਕ ਸਰਕਾਰਾਂ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਫ਼ਾਈ ਕਰਮਚਾਰੀ ਇਸ ਮੁਹਿੰਮ ਦਾ ਮੁੱਖ ਹਿੱਸਾ ਹਨ। ਦੂਜਾ ਸਟੈੱਪ ਪੂਰੀ ਤਰ੍ਹਾਂ (ਆਰਗੈਨਿਕ ਕੂੜਾ ਇਕੱਠਾ ਕਰਨਾ) ਉਨ੍ਹਾਂ ‘ਤੇ ਨਿਰਭਰ ਕਰਦਾ ਹੈ। ਉਨ੍ਹਾਂ ਕਿਹਾ, “ਸਾਡੇ ਸਫ਼ਾਈ ਸੇਵਕ ਸਾਡੇ ਮੁੱਖ ਭਾਈਵਾਲ ਹਨ। ਮਸ਼ੀਨਾਂ ਭਾਰੀ ਕੰਮ ਕਰਨਗੀਆਂ ਅਤੇ ਉਹ ਬਾਰੀਕੀ ਵਾਲਾ ਕੰਮ ਸੰਭਾਲਣਗੇ। ਇਹ ਸਿਸਟਮ ਹੱਥੀਂ ਕੀਤੀ ਜਾਣ ਵਾਲੀ ਸਖ਼ਤ ਮਿਹਨਤ ਨੂੰ ਘਟਾਉਣ ਅਤੇ ਕਾਰਜਕੁਸ਼ਲਤਾ ਨੂੰ ਵਧਾਉਣ ਲਈ ਤਿਆਰ ਕੀਤਾ ਗਿਆ ਹੈ। ਇੱਕ ਵਾਰ ਜਦੋਂ ਸੜਕਾਂ ਚਮਕਣ ਲੱਗ ਪੈਣਗੀਆਂ ਤਾਂ ਡੀਪ ਕਲੀਨਿੰਗ ਦੀ ਲੋੜ ਕੁਦਰਤੀ ਤੌਰ ‘ਤੇ ਘਟ ਜਾਵੇਗੀ, ਪਰ ਸਿਰਫ਼ ਸਫ਼ਾਈ ਵਧੇਗੀ।”ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਸਾਡੀ ਕੋਸ਼ਿਸ਼ ਪਟਿਆਲਾ ਨੂੰ ਇੱਕ ਮਹੀਨੇ ਦੇ ਅੰਦਰ ਪੰਜਾਬ ਦਾ ਸਭ ਤੋਂ ਸਾਫ਼ ਤੇ ਸੁੰਦਰ ਸ਼ਹਿਰ ਬਣਾਉਣ ਦੀ ਹੈ। ਇਸ ਤੋਂ ਬਾਅਦ, ਅਸੀਂ ਪੂਰੇ ਪੰਜਾਬ ਵਿੱਚ ਇਸ ਮੁਹਿੰਮ ਦੀ ਸ਼ੁਰੂਆਤ ਕਰਾਂਗੇ।”

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਪੁਲਿਸ ਦੇ ‘ਸਟੂਡੈਂਟ ਪੁਲਿਸ ਕੈਡੇਟ’ ਪ੍ਰੋਗਰਾਮ ਨੂੰ ਮਿਲਿਆ ਵੱਡਾ ਹੁੰਗਾਰਾ; ਪੰਜਾਬ ਭਰ ਦੇ 280 ਸਕੂਲਾਂ ਦੇ ਲਗਭਗ 11,200 ਵਿਦਿਆਰਥੀ ਲੈ ਰਹੇ ਹਨ ਲਾਭ

0

👉ਸਟੂਡੈਂਟ ਪੁਲਿਸ ਕੈਡੇਟ ਪ੍ਰੋਗਰਾਮ ਰਾਹੀਂ, ਪੰਜਾਬ ਪੁਲਿਸ ਜ਼ਿੰਮੇਵਾਰ ਨਾਗਰਿਕਾਂ, ਲੀਡਰਸ਼ਿਪ ਹੁਨਰਾਂ ਅਤੇ ਪੁਲਿਸ-ਵਿਦਿਆਰਥੀ ਸ਼ਮੂਲੀਅਤ ਨੂੰ ਹੋਰ ਮਜ਼ਬੂਤ ਬਣਾਉਂਦੀ ਹੈ
👉ਪੰਜਾਬ ਪੁਲਿਸ ਦੀ ‘ਯੂਥ ਕਨੈਕਟੀਵਿਟੀ’ ਪਹਿਲ ਤਹਿਤ 2,663 ਕਲਾਸਾਂ ਲਗਾਈਆਂ ਗਈਆਂ; ਮਾਰਗਦਰਸ਼ਨ, ਨਾਗਰਿਕ ਜਾਗਰੂਕਤਾ ਅਤੇ ਸਕਾਰਾਤਮਕ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਨੂੰ ਕੀਤਾ ਜਾ ਰਿਹਾ ਹੈ ਸਸ਼ਕਤ

Punjab News: ਪੰਜਾਬ ਪੁਲਿਸ ਦੀ ‘ਯੂਥ ਕਨੈਕਟੀਵਿਟੀ’ ਪਹਿਲ ਤਹਿਤ ਚਲਾਏ ਜਾ ਰਹੇ ‘ਸਟੂਡੈਂਟ ਪੁਲਿਸ ਕੈਡੇਟ (ਐੱਸਪੀਸੀ)’ ਪ੍ਰੋਗਰਾਮ ਨੂੰ ਸੂਬੇ ਭਰ ਦੇ ਵਿੱਦਿਅਕ ਅਦਾਰਿਆਂ ਤੋਂ ਭਾਰੀ ਸਮਰਥਨ ਅਤੇ ਉਤਸ਼ਾਹਜਨਕ ਹੁੰਗਾਰਾ ਮਿਲ ਰਿਹਾ ਹੈ। ਹੁਣ ਤੱਕ ਇਸ ਪ੍ਰੋਗਰਾਮ ਤਹਿਤ ਕੁੱਲ 1,965 ਇਨਡੋਰ ਅਤੇ 698 ਆਊਟਡੋਰ ਕਲਾਸਾਂ ਲਗਾਈਆਂ ਜਾ ਚੁੱਕੀਆਂ ਹਨ।ਜ਼ਿੰਮੇਵਾਰ ਨਾਗਰਿਕ ਤਿਆਰ ਕਰਨ, ਲੀਡਰਸ਼ਿਪ ਗੁਣ ਵਿਕਸਤ ਕਰਨ, ਸਮਾਜਿਕ ਜਾਗਰੂਕਤਾ ਵਧਾਉਣ ਅਤੇ ਵਿਦਿਆਰਥੀਆਂ ਅਤੇ ਪੁਲਿਸ ਵਿਚਕਾਰ ਸੰਵਾਦ ਲਈ ਮੰਚ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੇ ਗਏ ਇਸ ਪ੍ਰੋਗਰਾਮ ਨੂੰ ਸਕੂਲੀ ਵਿਦਿਆਰਥੀਆਂ ਵੱਲੋਂ ਬਹੁਤ ਹੀ ਸਕਾਰਾਤਮਕ ਹੁੰਗਾਰਾ ਮਿਲਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 22 ਅਗਸਤ, 2023 ਨੂੰ ਇਸ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਸੀ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਗੌਰਵ ਯਾਦਵ ਦੀ ਅਗਵਾਈ ਹੇਠ ਸੂਬੇ ਦੇ ਚੋਣਵੇਂ 280 ਸਕੂਲਾਂ ਦੇ ਲਗਭਗ 11,200 ਵਿਦਿਆਰਥੀ ਇਸ ਪ੍ਰੋਗਰਾਮ ਦਾ ਲਾਭ ਲੈ ਰਹੇ ਹਨ।ਡੀਜੀਪੀ ਗੌਰਵ ਯਾਦਵ ਨੇ ਕਿਹਾ, “ਇਸ ਪ੍ਰੋਗਰਾਮ ਤਹਿਤ ਅੱਠਵੀਂ ਅਤੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਲਈ ਹਰ ਮਹੀਨੇ ਇੱਕ ਇਨਡੋਰ ਅਤੇ ਦੋ ਆਊਟਡੋਰ ਕਲਾਸਾਂ ਲਗਾਈਆਂ ਜਾਂਦੀਆਂ ਹਨ, ਜਿਨ੍ਹਾਂ ਦਾ ਉਦੇਸ਼ ਜ਼ਿੰਮੇਵਾਰ ਨਾਗਰਿਕ ਤਿਆਰ ਕਰਨਾ ਹੈ। ਇਸ ਤੋਂ ਇਲਾਵਾ ਐਸਪੀਸੀ ਵਿਦਿਆਰਥੀਆਂ ਨੂੰ ਡੀਸੀਜ਼ ਅਤੇ ਐੱਸਐੱਸਪੀਜ਼ ਦਫ਼ਤਰਾਂ, ਪੁਲਿਸ ਥਾਣਿਆਂ, ਸਾਂਝ ਕੇਂਦਰਾਂ, ਸਟੇਟ ਪੁਲਿਸ ਅਕੈਡਮੀ ਅਤੇ ਹੋਰ ਵਿੱਦਿਅਕ ਮਹੱਤਵ ਵਾਲੇ ਸਥਾਨਾਂ ਦਾ ਦੌਰਾ ਕਰਨ ਦਾ ਮੌਕਾ ਵੀ ਦਿੱਤਾ ਜਾਂਦਾ ਹੈ।”

ਇਹ ਵੀ ਪੜ੍ਹੋ 👉ਵਿਸ਼ਵ ਫੈਟੀ ਲਿਵਰ ਦਿਵਸ 2026: ਫੈਟੀ ਲਿਵਰ ਰੋਗ ਲਿਵਰ ਦੀ ਸਿਹਤ ਲਈ ਵੱਡੀ ਚੁਣੌਤੀ ਬਣਿਆ; ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਸਮੇਂ ਸਿਰ ਜਾਂਚ ਅਤੇ ਇਲਾਜ ਨੂੰ ਮਿਲ ਰਿਹਾ ਬਲ

ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਲਗਭਗ 450 ਐੱਸਪੀਸੀ ਕੈਡੇਟਾਂ ਨੇ ਪੰਜਾਬ ਪੁਲਿਸ ਅਕੈਡਮੀ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਐੱਸਪੀਸੀ ਪ੍ਰੋਗਰਾਮ ਦੀ ਰੂਪ-ਰੇਖਾ ਅਤੇ ਸਾਈਬਰ ਸੁਰੱਖਿਆ ਸਬੰਧੀ ਸੈਸ਼ਨਾਂ ਵਿੱਚ ਭਾਗ ਲਿਆ, ਵਿਚਾਰ-ਵਟਾਂਦਰੇ ਵਿੱਚ ਸ਼ਮੂਲੀਅਤ ਕੀਤੀ ਅਤੇ ਅਜਾਇਬਘਰ, ਲਾਇਬ੍ਰੇਰੀ ਅਤੇ ਫਿਲੌਰ ਕਿਲ੍ਹੇ ਵਰਗੀਆਂ ਮਹੱਤਵਪੂਰਨ ਥਾਂਵਾਂ ਦਾ ਦੌਰਾ ਕੀਤਾ।ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਕਮਿਊਨਿਟੀ ਅਫੇਅਰਜ਼ ਅਤੇ ਵੂਮੈਨ ਅਫੇਅਰਜ਼) ਗੁਰਪ੍ਰੀਤ ਕੌਰ ਦਿਓ ਨੇ ਕਿਹਾ, “ਅਜਿਹੇ ਵਿੱਦਿਅਕ ਪ੍ਰੋਗਰਾਮ ਵਿਦਿਆਰਥੀਆਂ ਲਈ ਨਵੀਆਂ ਸੰਭਾਵਨਾਵਾਂ ਉਜਾਗਰ ਕਰਦੇ ਹਨ ਅਤੇ ਉਨ੍ਹਾਂ ਨੂੰ ਆਪਣੇ ਆਲੇ-ਦੁਆਲੇ ਦੇ ਮਾਹੌਲ ਨੂੰ ਬਿਹਤਰ ਢੰਗ ਨਾਲ ਸਮਝਣ ਅਤੇ ਜੀਵਨ ਵਿੱਚ ਸਹੀ ਫ਼ੈਸਲੇ ਲੈਣ ਲਈ ਪ੍ਰੇਰਿਤ ਕਰਦੇ ਹਨ। ਇਸ ਨਾਲ ਵਿਦਿਆਰਥੀਆਂ ਦਾ ਆਤਮ-ਵਿਸ਼ਵਾਸ ਵਧਦਾ ਹੈ। ਉਹ ਪੁਲਿਸ ਪ੍ਰਬੰਧ ਨੂੰ ਸਮਝਣ ਅਤੇ ਉਸ ਦਾ ਸਤਿਕਾਰ ਕਰਨ ਲੱਗਦੇ ਹਨ। ਅਜਿਹੇ ਪ੍ਰੋਗਰਾਮ ਨੌਜਵਾਨਾਂ ਦੇ ਬੌਧਿਕ ਵਿਕਾਸ ਵਿੱਚ ਸਹਾਇਕ ਹੁੰਦੇ ਹਨ ਅਤੇ ਉਨ੍ਹਾਂ ਨੂੰ ਸਰਕਾਰ ਅਤੇ ਪੁਲਿਸ ਪ੍ਰਣਾਲੀ ਦੀ ਕਾਰਜਪ੍ਰਣਾਲੀ ਨਾਲ ਜਾਣੂ ਕਰਵਾਉਂਦੇ ਹਨ। ਇਸ ਨਾਲ ਪੁਲਿਸ ਪ੍ਰਤੀ ਡਰ ਖ਼ਤਮ ਹੁੰਦਾ ਹੈ ਅਤੇ ਲੋੜ ਪੈਣ ‘ਤੇ ਸਰਕਾਰੀ ਸੰਸਥਾਵਾਂ ਨਾਲ ਸੰਪਰਕ ਕਰਨ ਦਾ ਵਿਸ਼ਵਾਸ ਪੈਦਾ ਹੁੰਦਾ ਹੈ।”

ਇਹ ਵੀ ਪੜ੍ਹੋ 👉ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਪੰਜਾਬ ਪੁਲਿਸ ਅਕੈਡਮੀ, ਫਿਲੌਰ ਵਿਖੇ ਐੱਸਪੀਸੀ ਵਿਦਿਆਰਥੀਆਂ, ਚੋਣਵੇਂ ਸਕੂਲਾਂ ਦੇ ਅਧਿਆਪਕਾਂ ਅਤੇ ਪੰਜਾਬ ਦੇ ਸਾਂਝ ਕੇਂਦਰਾਂ ਦੇ ਅਧਿਕਾਰੀਆਂ ਲਈ ਇੱਕ ਦਿਨ ਦਾ ਸੈਸ਼ਨ ਕਰਵਾਇਆ ਗਿਆ, ਜਿਸ ਵਿੱਚ ਮਹਾਰਾਜਾ ਰਣਜੀਤ ਸਿੰਘ ਕਿਲ੍ਹਾ ਅਤੇ ਪੁਲਿਸ ਅਕੈਡਮੀ ਦੀਆਂ ਵੱਖ-ਵੱਖ ਸਹੂਲਤਾਂ ਦਾ ਦੌਰਾ ਵੀ ਸ਼ਾਮਲ ਸੀ।ਐੱਸਪੀਸੀ ਵਿਦਿਆਰਥੀਆਂ ਨੇ ਪੰਜਾਬ ਦੇ 11 ਜ਼ਿਲ੍ਹਿਆਂ ਅੰਮ੍ਰਿਤਸਰ, ਬਠਿੰਡਾ, ਐੱਸਏਐੱਸ ਨਗਰ, ਬਰਨਾਲਾ, ਹੁਸ਼ਿਆਰਪੁਰ, ਸੰਗਰੂਰ, ਮਾਲੇਰਕੋਟਲਾ, ਪਟਿਆਲਾ, ਫਾਜ਼ਿਲਕਾ, ਐੱਸਬੀਐੱਸ ਨਗਰ ਅਤੇ ਗੁਰਦਾਸਪੁਰ ਵਿੱਚ ਕਰਵਾਈਆਂ ਗਈਆਂ ਗਣਤੰਤਰ ਦਿਵਸ ਪਰੇਡਾਂ ਵਿੱਚ ਭਾਗ ਲਿਆ। ਹਰ ਜ਼ਿਲ੍ਹੇ ਤੋਂ 40 ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਸਮਰਪਣ ਦਾ ਪ੍ਰਦਰਸ਼ਨ ਕੀਤਾ, ਜਿਸ ਨਾਲ ਇਹ ਪਹਿਲ ਉਨ੍ਹਾਂ ਦੇ ਸਰਬਪੱਖੀ ਵਿਕਾਸ ਲਈ ਬਹੁਤ ਲਾਹੇਵੰਦ ਸਾਬਤ ਹੋਈ। ਪਰੇਡ ਵਿੱਚ ਭਾਗ ਲੈਣ ਵਾਲੇ ਕੁੱਲ 440 ਐੱਸਪੀਸੀ ਵਿਦਿਆਰਥੀਆਂ ਨੂੰ ਵਰਦੀਆਂ ਵੀ ਮੁਹੱਈਆ ਕਰਵਾਈਆਂ ਗਈਆਂ।

ਇਹ ਵੀ ਪੜ੍ਹੋ 👉ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਵਚਨਬੱਧ, ਖਿਡਾਰੀਆਂ ਨੂੰ ਮਿਲ ਰਹੇ ਹਨ ਨਵੇਂ ਮੌਕੇ : ਡਿਪਟੀ ਕਮਿਸ਼ਨਰ

ਗੁਰਪ੍ਰੀਤ ਕੌਰ ਦਿਓ ਨੇ ਕਿਹਾ, “ਨੌਜਵਾਨ ਅਕਸਰ ਆਪਣੇ ਸਾਥੀਆਂ ਦੇ ਦਬਾਅ ਅਤੇ ਮਾਪਿਆਂ ਦੀ ਸਹੀ ਅਗਵਾਈ ਦੀ ਘਾਟ ਕਾਰਨ ਗਲਤ ਗਤੀਵਿਧੀਆਂ ਵੱਲ ਆਕਰਸ਼ਿਤ ਹੋ ਜਾਂਦੇ ਹਨ। ਉਨ੍ਹਾਂ ਨੂੰ ਗਲਤ ਰਾਹ ‘ਤੇ ਜਾਣ ਤੋਂ ਰੋਕਣ ਅਤੇ ਸਮਾਜਿਕ ਜ਼ਿੰਮੇਵਾਰੀ ਪ੍ਰਤੀ ਪ੍ਰੇਰਿਤ ਕਰਨ ਲਈ ਸਕੂਲੀ ਵਿਦਿਆਰਥੀਆਂ ਨੂੰ ਸਮਾਜ ਦੇ ਵਾਂਝੇ ਅਤੇ ਲੋੜਵੰਦ ਵਰਗਾਂ ਨਾਲ ਜੁੜੇ ਸਮਾਜਿਕ ਪ੍ਰੋਗਰਾਮਾਂ ਵਿੱਚ ਭਾਗ ਲੈਣ ਦਾ ਮੌਕਾ ਦਿੱਤਾ ਜਾਂਦਾ ਹੈ। ਇਸ ਪ੍ਰੋਗਰਾਮ ਰਾਹੀਂ ਪੰਜਾਬ ਪੁਲਿਸ ਨੇ ਉਨ੍ਹਾਂ ਨੂੰ ਆਪਣੀ ਅਸਲ ਸਮਰੱਥਾ ਨੂੰ ਪਛਾਣਨ ਅਤੇ ਪੁਲਿਸ ਨਾਲ ਖੁੱਲ੍ਹ ਕੇ ਸੰਵਾਦ ਕਰਨ ਲਈ ਮੰਚ ਪ੍ਰਦਾਨ ਕੀਤਾ ਹੈ, ਜਿੱਥੇ ਪੁਲਿਸ ਉਨ੍ਹਾਂ ਦੇ ਮਾਰਗਦਰਸ਼ਕ ਦੀ ਭੂਮਿਕਾ ਨਿਭਾਉਂਦੀ ਹੈ।”ਐੱਸਪੀਸੀ ਪਹਿਲ ਤਹਿਤ ਪੁਲਿਸ ਵਿਭਾਗ ਸਿੱਖਿਆ ਵਿਭਾਗ ਨਾਲ ਮਿਲ ਕੇ ਕੰਮ ਕਰਦਾ ਹੈ। ਇਸ ਤਹਿਤ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ, ਪ੍ਰਿੰਸੀਪਲਾਂ, ਅਧਿਆਪਕਾਂ ਅਤੇ ਸਾਂਝ ਕੇਂਦਰਾਂ ਵਿੱਚ ਤਾਇਨਾਤ ਪੁਲਿਸ ਅਧਿਕਾਰੀਆਂ ਲਈ ਜਾਣ-ਪਛਾਣ ਅਤੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾਂਦੇ ਹਨ। ਸਾਂਝ ਕੇਂਦਰ ਪੰਜਾਬ ਪੁਲਿਸ ਦੀਆਂ ਕਮਿਊਨਿਟੀ ਪੁਲਿਸਿੰਗ ਇਕਾਈਆਂ ਹਨ। ਇਹ ਪਹਿਲ ਪੰਜਾਬ ਸਰਕਾਰ ਦੀ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਨੂੰ ਵੀ ਮਜ਼ਬੂਤੀ ਪ੍ਰਦਾਨ ਕਰ ਰਹੀ ਹੈ ਕਿਉਂਕਿ ਇਸ ਰਾਹੀਂ ਨੌਜਵਾਨਾਂ ਨੂੰ ਸਕਾਰਾਤਮਕ ਗਤੀਵਿਧੀਆਂ ਨਾਲ ਜੋੜਿਆ ਜਾ ਰਿਹਾ ਹੈ ਅਤੇ ਉਨ੍ਹਾਂ ਵਿੱਚ ਜ਼ਿੰਮੇਵਾਰ ਨਾਗਰਿਕਤਾ ਦੀ ਭਾਵਨਾ ਵਿਕਸਿਤ ਕੀਤੀ ਜਾ ਰਹੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਵਿਸ਼ਵ ਫੈਟੀ ਲਿਵਰ ਦਿਵਸ 2026: ਫੈਟੀ ਲਿਵਰ ਰੋਗ ਲਿਵਰ ਦੀ ਸਿਹਤ ਲਈ ਵੱਡੀ ਚੁਣੌਤੀ ਬਣਿਆ; ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਸਮੇਂ ਸਿਰ ਜਾਂਚ ਅਤੇ ਇਲਾਜ ਨੂੰ ਮਿਲ ਰਿਹਾ ਬਲ

0

👉ਫੈਟੀ ਲਿਵਰ ਰੋਗ ਖ਼ਿਲਾਫ਼ ਪੰਜਾਬ ਦੀ ਮੁਹਿੰਮ ਤੇਜ਼; ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪ੍ਰਤੀ ਪਰਿਵਾਰ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਉਪਲੱਬਧ
👉ਫੈਟੀ ਲਿਵਰ ਰੋਗ ‘ਸਾਈਲੈਂਟ ਮਹਾਮਾਰੀ’ ਵਜੋਂ ਉੱਭਰ ਰਿਹਾ ਹੈ; ਸਮੇਂ ਸਿਰ ਜਾਂਚ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਨਾਲ ਗੰਭੀਰ ਪੇਚੀਦਗੀਆਂ ਨੂੰ ਰੋਕਿਆ ਜਾ ਸਕਦਾ ਹੈ: ਡਾ. ਬਲਬੀਰ ਸਿੰਘ
👉ਫੈਟੀ ਲਿਵਰ ਰੋਗ ਹੁਣ ਨੌਜਵਾਨਾਂ ਅਤੇ ਬੱਚਿਆਂ ਨੂੰ ਵੀ ਪ੍ਰਭਾਵਿਤ ਕਰ ਰਿਹਾ ਹੈ, ਪਰ ਸਮੇਂ ਸਿਰ ਪਛਾਣ ਹੋਣ ’ਤੇ ਇਸ ਦਾ ਇਲਾਜ ਸੰਭਵ ਹੈ: ਡਾ. ਵੀਰੇਂਦਰ ਸਿੰਘ, ਡਾਇਰੈਕਟਰ (ਪੀਆਈਐਲਬੀਐਸ)

Punjab News: ਵਿਸ਼ਵ ਫੈਟੀ ਲਿਵਰ ਦਿਵਸ, ਜੋ ਹਰ ਸਾਲ ਜੂਨ ਦੇ ਦੂਜੇ ਵੀਰਵਾਰ ਨੂੰ ਫੈਟੀ ਲਿਵਰ ਰੋਗ ਬਾਰੇ ਜਾਗਰੂਕਤਾ ਫੈਲਾਉਣ ਲਈ ਮਨਾਇਆ ਜਾਂਦਾ ਹੈ, ਦੇ ਮੌਕੇ ਪੰਜਾਬ ਸਰਕਾਰ ਲਿਵਰ ਨਾਲ ਸਬੰਧਿਤ ਰੋਗਾਂ ਨਾਲ ਨਜਿੱਠਣ ਲਈ ਸਕ੍ਰੀਨਿੰਗ ਸੇਵਾਵਾਂ ਦਾ ਵਿਸਥਾਰ, ਰੈਫਰਲ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਕੈਸ਼ਲੈੱਸ ਮੁੱਖ ਮੰਤਰੀ ਸਿਹਤ ਯੋਜਨਾ ਰਾਹੀਂ ਆਪਣੇ ਯਤਨਾਂ ਨੂੰ ਹੋਰ ਤੇਜ਼ ਕਰ ਰਹੀ ਹੈ।ਫੈਟੀ ਲਿਵਰ ਰੋਗ ਲਿਵਰ ਦੇ ਤੇਜ਼ੀ ਨਾਲ ਵਧ ਰਹੇ ਰੋਗਾਂ ਦੇ ਮੁੱਖ ਕਾਰਨਾਂ ਵਿੱਚੋਂ ਇੱਕ ਬਣਦਾ ਜਾ ਰਿਹਾ ਹੈ। ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਫੈਟੀ ਲਿਵਰ ਰੋਗ ਅਕਸਰ ਬਿਨਾਂ ਕਿਸੇ ਸਪੱਸ਼ਟ ਲੱਛਣ ਦੇ ਹੌਲੀ-ਹੌਲੀ ਵਧਦਾ ਹੈ ਅਤੇ ਕਈ ਮਾਮਲਿਆਂ ਵਿੱਚ ਇਸ ਦਾ ਪਤਾ ਉਦੋਂ ਤੱਕ ਨਹੀਂ ਲੱਗਦਾ ਜਦੋਂ ਤੱਕ ਲਿਵਰ ਨੂੰ ਗੰਭੀਰ ਨੁਕਸਾਨ ਨਹੀਂ ਪਹੁੰਚ ਜਾਂਦਾ।” ਉਨ੍ਹਾਂ ਕਿਹਾ ਕਿ ਜੇ ਸਮੇਂ ਸਿਰ ਇਲਾਜ ਨਾ ਕਰਵਾਇਆ ਜਾਵੇ ਤਾਂ ਇਹ ਰੋਗ ਸੋਜਸ਼, ਫਾਈਬਰੋਸਿਸ, ਸਿਰੋਸਿਸ ਅਤੇ ਇੱਥੋਂ ਤੱਕ ਕਿ ਲਿਵਰ ਫੇਲਿਅਰ ਤੱਕ ਪਹੁੰਚ ਸਕਦਾ ਹੈ।

ਇਹ ਵੀ ਪੜ੍ਹੋ 👉ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਜ ਸਿਹਤ ਏਜੰਸੀ, ਪੰਜਾਬ ਦੇ ਅੰਕੜਿਆਂ ਅਨੁਸਾਰ, ਪਿਛਲੇ ਪੰਜ ਮਹੀਨਿਆਂ ਦੌਰਾਨ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਐਕਿਊਟ ਵਾਇਰਲ ਹੈਪੇਟਾਈਟਿਸ, ਕ੍ਰੋਨਿਕ ਹੈਪੇਟਾਈਟਿਸ ਅਤੇ ਲਿਵਰ ਐਬਸੈਸ ਸਮੇਤ ਲਿਵਰ ਨਾਲ ਸਬੰਧਿਤ 302 ਮਾਮਲਿਆਂ ਦਾ ਇਲਾਜ ਕੀਤਾ ਗਿਆ, ਜਿਸ ’ਤੇ 6 ਲੱਖ ਰੁਪਏ ਤੋਂ ਵੱਧ ਖ਼ਰਚ ਕੀਤਾ ਗਿਆ। ਇਹ ਅੰਕੜੇ ਰਾਜ ਵਿੱਚ ਸਮੇਂ ਸਿਰ ਜਾਂਚ ਅਤੇ ਸੌਖੇ ਇਲਾਜ ਦੀ ਵਧਦੀ ਲੋੜ ਨੂੰ ਦਰਸਾਉਂਦੇ ਹਨ।ਵਿਸ਼ਵ ਸਿਹਤ ਸੰਸਥਾ (ਡਬਲਿਊਐਚਓ) ਅਨੁਸਾਰ, ਗੈਰ-ਸਿਹਤਮੰਦ ਖੁਰਾਕ, ਮੋਟਾਪਾ, ਸਰੀਰਕ ਗਤੀਵਿਧੀਆਂ ਦੀ ਘਾਟ ਅਤੇ ਸ਼ਰਾਬ ਦੀ ਵਧ ਵਰਤੋਂ ਨਾਲ ਜੁੜੇ ਲਿਵਰ ਰੋਗ ਵਿਸ਼ਵ ਪੱਧਰ ’ਤੇ ਤੇਜ਼ੀ ਨਾਲ ਵਧਦੀ ਜਨ ਸਿਹਤ ਚੁਣੌਤੀ ਬਣਦੇ ਜਾ ਰਹੇ ਹਨ।ਇਸੇ ਰੁਝਾਨ ਨੂੰ ਦਰਸਾਉਂਦਿਆਂ, ਸਾਲ 2021 ਵਿੱਚ ਕਲੀਨਿਕਲ ਗੈਸਟ੍ਰੋਐਂਟਰੋਲੋਜੀ ਐਂਡ ਹੈਪੇਟੋਲੋਜੀ ਵਿੱਚ ਪ੍ਰਕਾਸ਼ਿਤ ਇੱਕ ਵਿਵਸਥਿਤ ਸਮੀਖਿਆ ਅਤੇ ਮੈਟਾ-ਵਿਸ਼ਲੇਸ਼ਣ, ਜਿਸ ਵਿੱਚ ਭਾਰਤ ਦੇ 23,581 ਬਾਲਗਾਂ ਅਤੇ 2,903 ਬੱਚਿਆਂ ਨਾਲ ਸਬੰਧਿਤ 50 ਅਧਿਐਨਾਂ ਨੂੰ ਸ਼ਾਮਲ ਕੀਤਾ ਗਿਆ ਸੀ, ਅਨੁਸਾਰ ਭਾਰਤ ਵਿੱਚ ਨਾਨ-ਅਲਕੋਹਲਿਕ ਫੈਟੀ ਲਿਵਰ ਰੋਗ (ਐਨਏਐਫਐਲਡੀ) 38.6 ਫੀਸਦੀ ਬਾਲਗਾਂ ਅਤੇ 35.4 ਫੀਸਦੀ ਬੱਚਿਆਂ ਨੂੰ ਪ੍ਰਭਾਵਿਤ ਕਰ ਰਿਹਾ ਹੈ।

ਇਹ ਵੀ ਪੜ੍ਹੋ 👉ਪੰਜਾਬ ਪੁਲਿਸ ਤੇਲ ਅਤੇ ਗੈਸ ਕੰਪਨੀਆਂ ਦੀਆਂ ਸੁਰੱਖਿਆ ਸਬੰਧੀ ਸ਼ਿਕਾਇਤਾਂ ’ਤੇ ਤੁਰੰਤ ਕਰੇਗੀ ਕਾਰਵਾਈ

ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਲਿਵਰ ਰੋਗਾਂ ਦੀ ਚੁਣੌਤੀ ਨਾਲ ਨਜਿੱਠਣ ਲਈ ਹਰ ਪਰਿਵਾਰ ਨੂੰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾ ਰਹੀ ਹੈ। ਇਸ ਯੋਜਨਾ ਵਿੱਚ 2,300 ਤੋਂ ਵੱਧ ਇਲਾਜ ਪ੍ਰਕਿਰਿਆਵਾਂ ਅਤੇ ਰੋਗ ਪ੍ਰਬੰਧਨ ਪੈਕੇਜ ਸ਼ਾਮਲ ਹਨ, ਜਿਨ੍ਹਾਂ ਦਾ ਲਾਭ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਲਿਆ ਜਾ ਸਕਦਾ ਹੈ। ਇਸ ਨਾਲ ਮਰੀਜ਼ਾਂ ਨੂੰ ਜਾਂਚ, ਹਸਪਤਾਲ ਵਿੱਚ ਦਾਖ਼ਲਾ ਅਤੇ ਮਾਹਿਰ ਇਲਾਜ ਵਰਗੀਆਂ ਸੇਵਾਵਾਂ ਬਿਨਾਂ ਆਰਥਿਕ ਬੋਝ ਦੇ ਮਿਲ ਰਹੀਆਂ ਹਨ।ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਿਲੀਅਰੀ ਸਾਇੰਸਿਜ਼ (ਪੀਆਈਐਲਬੀਐਸ) ਦੇ ਡਾਇਰੈਕਟਰ ਡਾ. ਵੀਰੇਂਦਰ ਸਿੰਘ ਨੇ ਕਿਹਾ ਕਿ ਫੈਟੀ ਲਿਵਰ ਰੋਗ ਹੁਣ ਤੇਜ਼ੀ ਨਾਲ ਨੌਜਵਾਨਾਂ ਅਤੇ ਇੱਥੋਂ ਤੱਕ ਕਿ ਬੱਚਿਆਂ ਵਿੱਚ ਵੀ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ, “ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ, ਸਰੀਰਕ ਗਤੀਵਿਧੀਆਂ ਦੀ ਘਾਟ, ਸ਼ੂਗਰ ਅਤੇ ਸ਼ਰਾਬ ਦੀ ਵਰਤੋਂ ਇਸ ਦੇ ਮੁੱਖ ਕਾਰਨ ਹਨ। ਸਕਾਰਾਤਮਕ ਗੱਲ ਇਹ ਹੈ ਕਿ ਜੇ ਬੀਮਾਰੀ ਦਾ ਸਮੇਂ ਸਿਰ ਪਤਾ ਲੱਗ ਜਾਵੇ ਤਾਂ ਫੈਟੀ ਲਿਵਰ ਰੋਗ ਨੂੰ ਕਾਫ਼ੀ ਹੱਦ ਤੱਕ ਠੀਕ ਕੀਤਾ ਜਾ ਸਕਦਾ ਹੈ।”

ਇਹ ਵੀ ਪੜ੍ਹੋ 👉ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

ਡਾ. ਵੀਰੇਂਦਰ ਸਿੰਘ ਨੇ ਦੱਸਿਆ ਕਿ ਅਲਟਰਾ-ਪ੍ਰੋਸੈਸਡ ਖੁਰਾਕ, ਤਲੇ-ਭੁੰਨੇ ਭੋਜਨ ਅਤੇ ਵੱਧ ਚਰਬੀ ਵਾਲੇ ਆਹਾਰ ਦੀ ਵਧਦੀ ਵਰਤੋਂ ਦੇ ਨਾਲ-ਨਾਲ ਸਰੀਰਕ ਗਤੀਵਿਧੀਆਂ ਵਿੱਚ ਕਮੀ ਰਾਜ ਵਿੱਚ ਲਿਵਰ ਰੋਗਾਂ ਦੇ ਵਧਦੇ ਮਾਮਲਿਆਂ ਦੇ ਮੁੱਖ ਕਾਰਨ ਹਨ।ਫੈਟੀ ਲਿਵਰ ਰੋਗ ਨੂੰ ‘ਸਾਈਲੈਂਟ ਮਹਾਮਾਰੀ’ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਜ਼ਿਆਦਾਤਰ ਮਾਮਲਿਆਂ ਨੂੰ ਜੀਵਨ ਸ਼ੈਲੀ ਵਿੱਚ ਸੁਧਾਰ ਰਾਹੀਂ ਰੋਕਿਆ ਜਾ ਸਕਦਾ ਹੈ। ਉਨ੍ਹਾਂ ਸੰਤੁਲਿਤ ਖੁਰਾਕ, ਨਿਯਮਿਤ ਕਸਰਤ, ਪ੍ਰੋਸੈਸਡ ਅਤੇ ਤਲੇ-ਭੁੰਨੇ ਭੋਜਨਾਂ ਦੀ ਘੱਟ ਵਰਤੋਂ, ਸ਼ਰਾਬ ਤੋਂ ਪੂਰੀ ਤਰ੍ਹਾਂ ਪਰਹੇਜ਼, ਸ਼ੂਗਰ ਨੂੰ ਕੰਟਰੋਲ ਵਿੱਚ ਰੱਖਣ ਅਤੇ ਨਿਯਮਿਤ ਸਿਹਤ ਜਾਂਚ ਕਰਵਾਉਣ ਦੀ ਸਲਾਹ ਦਿੱਤੀ।ਉਨ੍ਹਾਂ ਮੋਟਾਪੇ, ਸ਼ੂਗਰ, ਮੈਟਾਬੋਲਿਕ ਸਿੰਡਰੋਮ ਜਾਂ ਲਿਵਰ ਰੋਗ ਦੇ ਪਰਿਵਾਰਕ ਇਤਿਹਾਸ ਵਾਲੇ ਲੋਕਾਂ ਲਈ ਸਮੇਂ ਸਿਰ ਸਕ੍ਰੀਨਿੰਗ ਦੀ ਮਹੱਤਤਾ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ, “ਨਿਯਮਿਤ ਜਾਂਚਾਂ ਵਿੱਚ ਲਿਵਰ ਫੰਕਸ਼ਨ ਟੈਸਟ (ਐਲਐਫਟੀ), ਪੇਟ ਦਾ ਅਲਟਰਾਸਾਊਂਡ ਅਤੇ ਫਾਈਬ੍ਰੋਸਕੈਨ ਸ਼ਾਮਲ ਹਨ, ਜਿਨ੍ਹਾਂ ਦੀ ਮਦਦ ਨਾਲ ਲਿਵਰ ਵਿੱਚ ਚਰਬੀ ਦੇ ਜਮ੍ਹਾਂ ਹੋਣ ਅਤੇ ਫਾਈਬਰੋਸਿਸ ਦੀ ਪਛਾਣ, ਗੰਭੀਰ ਨੁਕਸਾਨ ਹੋਣ ਤੋਂ ਪਹਿਲਾਂ ਕੀਤੀ ਜਾ ਸਕਦੀ ਹੈ।”

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਕਿਸਾਨ ਜਥੇਬੰਦੀਆਂ ਵੱਲੋਂ ਚਾਰ ਜੁਲਾਈ ਨੂੰ ਕੀਤੇ ਜਾ ਰਹੇ ਐਕਸ਼ਨ ਦੀ ਤਿਆਰੀ ਸਬੰਧੀ ਬਠਿੰਡਾ ‘ਚ ਹੋਈ ਮੀਟਿੰਗ

Bathinda News: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਿਲਾ ਬਠਿੰਡਾ ਦੀ ਮੀਟਿੰਗ ਜਿਲਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਦੀ ਅਗਵਾਈ ਹੇਠ ਚੱਕ ਫਤਿਹ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਅਤੇ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਅਮਰੀਕਾ ਵੱਲੋਂ ਦੇਸ਼ ‘ਤੇ ਥੋਪੇ ਜਾ ਰਹੇ ਵਪਾਰ ਸਮਝੌਤੇ ਖਿਲਾਫ, ਇਰਾਨ ‘ਤੇ ਅਮਰੀਕੀ ਸਾਮਰਾਜੀ ਹਮਲੇ ਖਿਲਾਫ ਅਤੇ ਇਸ ਹਮਲੇ ਕਾਰਨ ਲੋਕਾਂ ‘ਤੇ ਮਹਿੰਗਾਈ ਦੇ ਰੂਪ ਚ ਪੈ ਰਹੇ ਵੱਡੇ ਭਾਰ ਖਿਲਾਫ ਦੋ ਕਿਸਾਨ ਜਥੇਬੰਦੀਆਂ ਵੱਲੋਂ 4 ਜੁਲਾਈ ਨੂੰ ਚੰਡੀਗੜ੍ਹ ਵਿੱਚ ਦੋ ਕਿਸਾਨ ਜਥੇਬੰਦੀਆਂ ਵੱਲੋਂ ਵਿਸ਼ਾਲ ਰੋਸ ਮੁਜਾਰਾ ਕੀਤਾ ਜਾ ਰਿਹਾ ਹੈ। ਇਸ ਦੀਆਂ ਤਿਆਰੀਆਂ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਸਾਰੇ ਬਲਾਕਾਂ ਦੀਆਂ ਵਧਵੀਆਂ ਮੀਟਿੰਗਾਂ ਕੀਤੀਆਂ ਜਾਣਗੀਆਂ ਅਤੇ 17 ਜੂਨ ਨੂੰ ਔਰਤਾਂ ਦੀ ਜਿਲੇ ਦੀ ਵਧਵੀਂ ਮੀਟਿੰਗ ਕੀਤੀ ਜਾਵੇਗੀ ।

ਇਹ ਵੀ ਪੜ੍ਹੋ 👉Sports School Ghuda ਲਈ ਦਾਖਲਾ ਟਰਾਇਲ 15 ਤੋਂ 17 ਜੂਨ ਤੱਕ: ਪ੍ਰਿੰਸੀਪਲ

ਉਹਨਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ( ਏਕਤਾ ਉਗਰਾਹਾਂ) ਅਤੇ ਭਾਰਤੀ ਕਿਸਾਨ ਯੂਨੀਅਨ (ਏਕਤਾ ਡਕੌਂਦਾ ਧਨੇਰ) ਵੱਲੋਂ 4 ਜੁਲਾਈ ਨੂੰ ਚੰਡੀਗੜ੍ਹ 34 ਸੈਕਟਰ ਵਿਖੇ ਕੇਂਦਰ ਦੀ ਮੋਦੀ ਹਕੂਮਤ ਤੇ ਪੰਜਾਬ ਦੀ ਭਗਵੰਤ ਮਾਨ ਹਕੂਮਤ ਖਿਲਾਫ ਰੋਸ ਧਰਨਾ ਅਤੇ ਮੁਜਾਹਰਾ ਕਰਕੇ ਮੰਗ ਕੀਤੀ ਜਾਵੇਗੀ ਕਿ ਮੁਲਕ ਅੰਦਰ ਖਾਦਾਂ ,ਜਰੂਰੀ ਵਸਤਾਂ ,ਪੈਟਰੋਲ ਡੀਜ਼ਲ ਦੀਆਂ ਕੀਮਤਾਂ ‘ਚ ਅਥਾਹ ਵਾਧਾ ਕਰਕੇ ਲੋਕਾਂ ‘ਤੇ ਮਹਿੰਗਾਈ ਦਾ ਭਾਰੀ ਬੋਝ ਪਾਇਆ ਜਾ ਰਿਹਾ ਹੈ। ਖਾਦਾਂ ਦੇ ਮਾਮਲੇ ਚ ਵਿਦੇਸ਼ੀ ਮੁਲਕਾਂ ‘ਤੇ ਬਣੀ ਹੋਈ ਨਿਰਭਰਤਾ ਕਾਰਨ ਖਾਦਾਂ ਦੀ ਭਾਰੀ ਤੋਟ ਪੈਦਾ ਹੋ ਰਹੀ ਹੈ। ਜਿਸ ਕਾਰਨ ਫਸਲਾਂ ਦੇ ਉਤਪਾਦਨ ‘ਤੇ ਅਸਰ ਪੈਣ ਦਾ ਖਤਰਾ ਮੰਡਰਾ ਰਿਹਾ ਹੈ। ਉਹਨਾਂ ਕਿਹਾ ਕਿ ਅਮਰੀਕਾ ਜੰਗ ਦੀ ਆੜ ਵਿੱਚ ਲੋਕਾਂ ਤੇ ਬੋਝ ਪਾਉਣਾ ਬੰਦ ਕੀਤਾ ਜਾਵੇ ਤੇ ਇਹ ਬੋਝ ਵੱਡੇ ਕਾਰਪਰੇਟ ਘਰਾਣਿਆ ਦੇਸੀ ਵਿਦੇਸ਼ੀ ਕੰਪਨੀਆਂ ਤੇ ਵੱਡੇ ਟੈਕਸ ਲਾ ਕੇ ਖਜ਼ਾਨਾ ਭਰਿਆ ਜਾਵੇ ਤੇ ਉਹ ਖਜ਼ਾਨੇ ਦਾ ਮੂੰਹ ਲੋਕਾਂ ਵੱਲ ਖੋਲਿਆ ਜਾਵੇ। ਭਾਰਤ ਅਮਰੀਕਾ ਵਪਾਰ ਸਮਝੌਤਾ ਵਾਰਤਾ ਰੱਦ ਕੀਤੀ ਜਾਵੇ। ਇਸ ਸਮਝੌਤੇ ਤਹਿਤ ਅਮਰੀਕੀ ਸਾਮਰਾਜੀਆਂ ਨੂੰ ਦਿੱਤੀਆਂ ਗਈਆਂ ਯਕੀਨ ਦਹਾਨੀਆਂ ਰੱਦ ਕੀਤੀਆਂ ਜਾਣ।

ਇਹ ਵੀ ਪੜ੍ਹੋ 👉ਜੂਨ 84 ਦੇ ਸ਼ਹੀਦਾਂ ਦੀ ਯਾਦ ਚ ਬੁੰਗਾ ਮਸਤੂਆਣਾ ਦਮਦਮਾ ਸਾਹਿਬ ਵਿਖੇ ਕਰਵਾਇਆ ਗਿਆ ਗੁਰਮਤਿ ਸਮਾਗਮ।

ਅਮਰੀਕਾ ਇਰਾਨ ਜੰਗ ਦੀ ਆੜ ਵਿਚ ਮਹਿੰਗਾਈ ਵਧਾਉਣ ਦੇ ਕਦਮ ਰੋਕੇ ਜਾਣ ਅਤੇ ਜੰਗ ਨਾਲ ਸਪਲਾਈ ‘ਚ ਆਈਆਂ ਸਮੱਸਿਆਵਾਂ ਦਾ ਭਾਰ ਲੋਕਾਂ ਦੀ ਥਾਂ ਵੱਡੇ ਕਾਰੋਬਾਰੀਆਂ ਤੇ ਕੰਪਨੀਆਂ ਸਿਰ ਪਾਇਆ ਜਾਵੇ। ਉਨ੍ਹਾਂ ਸਾਡੇ ਦੇਸ਼ ਦੇ ਹਾਕਮਾਂ ਨੂੰ ਜ਼ੋਰ ਦੇ ਕੇ ਕਿਹਾ ਕਿ ਭਾਰਤ ਸਰਕਾਰ ਅਮਰੀਕਾ ਦੇ ਇਰਾਨ ਦੇ ਹਮਲੇ ਖਿਲਾਫ਼ ਆਵਾਜ਼ ਉਠਾਵੇ। ਅਮਰੀਕੀ ਸਾਮਰਾਜੀਆਂ ਦੀ ਸੇਵਾਦਾਰੀ ਬੰਦ ਕਰਕੇ ਗੁਆਂਢੀ ਮੁਲਕਾਂ ਨਾਲ ਦੇਸ਼ ਦੀਆਂ ਲੋੜਾਂ ਅਨੁਸਾਰ ਮਿੱਤਰਤਾ ਪੂਰਨ ਸੰਬੰਧ ਕਾਇਮ ਕਰੇ। ਇਸੇ ਤਰਾਂ ਉਹਨਾਂ ਕਿਹਾ ਕਿ ਬੈਂਕਾਂ ਵਿੱਚ ਹੁੰਦੀਂ ਖਜਲ ਖੁਆਰੀ ਬੰਦ ਕੀਤੀ ਜਾਵੇ ਪਿਛਲੇ ਸਮੇਂ ਦੇ ਵਿੱਚ ਮਹਿੰਗਾਈ ਵਧਣ ਕਾਰਨ ਪੰਜਾਬ ਸਰਕਾਰ ਵੱਲੋਂ ਜੋ ਕੋਆਪਰੇਟਿਵ ਅਦਾਰਿਆਂ ਚ ਹੱਦ ਕਰਜੇ ਵਧਾਉਣ ਦਾ ਫੈਸਲਾ ਕੀਤਾ ਸੀ ਪੰਜਾਬ ਸਰਕਾਰ ਵੱਲੋਂ ਵਾਪਸ ਲਿਆ ਗਿਆ ਹੈ, ਉਸ ਨੂੰ ਮੁੜ ਵਧੇ ਹੋਏ ਹੱਦ ਕਰਦਿਆ ਦਾ ਐਲਾਨ ਤੁਰੰਤ ਕੀਤਾ ਜਾਵੇ ਅਤੇ ਇਸ ਦਾ ਭੁਗਤਾਨ ਤੁਰੰਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਰਾਜਾਂ ਦੀ ਸਥਾਈ ਮੈਂਬਰੀ ਖਤਮ ਕਰਨ ਦਾ ਨੋਟੀਫਿਕੇਸ਼ਨ ਤੁਰੰਤ ਰੱਦ ਕੀਤਾ ਜਾਵੇ।

ਇਹ ਵੀ ਪੜ੍ਹੋ 👉ਕਾਂਟਰੈਕਟ ਮਲਟੀਪਰਪਜ਼ ( ਫੀਮੇਲ ) ਹੈਲਥ ਵਰਕਰਜ ਵਲੋਂ ਸਿਵਲ ਸਰਜਨ ਬਠਿੰਡਾ ਨੂੰ ਮੰਗ ਪੱਤਰ

ਔਰਤ ਜਥੇਬੰਦੀ ਦੇ ਜਿਲ੍ਹਾ ਪ੍ਰਧਾਨ ਹਰਿੰਦਰ ਕੌਰ ਬਿੰਦੂ ਅਤੇ ਜ਼ਿਲਾ ਕਮੇਟੀ ਮੈਂਬਰ ਜਗਦੇਵ ਸਿੰਘ ਜੋਗੇਵਾਲਾ ਨੇ ਕਿਹਾ ਕਿ ਸਰਕਾਰ ਸਾਡਾ ਚੰਡੀਗੜ੍ਹ ਦੇ ਵਿੱਚ ਜਾਣ ਦਾ ਜਮਹੂਰੀ ਹੱਕ ਬਹਾਲ ਕਰੇ ਅਤੇ ਰੋਕਾਂ ਲਾਉਣੀਆਂ ਬੰਦ ਕਰੇ ।ਆਉਣ ਵਾਲੇ ਦਿਨਾਂ ਦੇ ਵਿੱਚ ਇਸ ਮੁਹਿੰਮ ਨੂੰ ਮਹਿੰਗਾਈ ਦੀ ਚੱਕੀ ਚ ਪਿੱਸ ਰਹੇ ਲੋਕਾਂ ਤੱਕ ਲੈ ਕੇ ਜਾਣ ਲਈ ਪਿੰਡ ਪਿੰਡ ਗਲੀ ਮਹੱਲਿਆਂ ਤੱਕ ਔਰਤ ਭੈਣਾਂ ਦੀਆਂ ਮੀਟਿੰਗਾਂ ਕਰਕੇ ਲਾਮਬੰਦੀ ਕਰਕੇ ਜ਼ੋਰਦਾਰ ਚੰਡੀਗੜ੍ਹ ਐਕਸ਼ਨ ਦੇ ਵਿੱਚ ਸ਼ਾਮਿਲ ਕਰਵਾਉਣ ਲਈ ਦੱਸਿਆ ਜਾਵੇਗਾ ਕਿ ਲੋਕਾਂ ਕੋਲ ਸੰਘਰਸ਼ ਤੋਂ ਬਿਨਾਂ ਹੋਰ ਕੋਈ ਚਾਰਾ ਨਹੀਂ ਤੇ ਉਹ ਸੰਘਰਸ਼ਾਂ ਦੇ ਪਿੜ ਮੱਲ ਕੇ ਵੱਡੀਆਂ ਲਾਮਬੰਦੀਆਂ ਦੇ ਨਾਲ ਵੱਡੇ ਵੱਡੇ ਖੱਬੀ ਖਾਨਾਂ ਨੂੰ ਵੀ ਝੁਕਾ ਸਕਦੇ ਹਨ ਜਿਵੇਂ ਦਿੱਲੀ ਕਿਸਾਨ ਅੰਦੋਲਨ ਵੇਲੇ ਮੋਦੀ ਸਰਕਾਰ ਨੂੰ ਝੁਕਾਇਆ ਸੀ। ਅੱਜ ਦੀ ਮੀਟਿੰਗ ਵਿੱਚ ਮਾਲਣ ਕੌਰ ਕੋਠਾ ਗੁਰੂ, ਸੁਖਜੀਤ ਸਿੰਘ ਚੱਕ ਫਤਿਹ ਸਿੰਘ ਵਾਲਾ, ਨਛੱਤਰ ਸਿੰਘ ਢੱਡੇ, ਜਗਸੀਰ ਸਿੰਘ ਝੁੰਬ,ਸੁਖਦੇਵ ਸਿੰਘ ਰਾਮਪੁਰਾ ਗੁਲਾਬ ਸਿੰਘ ਜਿਉਂਦ, ਅਵਤਾਰ ਸਿੰਘ ਪੂਹਲਾ, ਜਗਜੀਤ ਸਿੰਘ ਚੱਕ ਫਤਿਹ ਸਿੰਘ ਵਾਲਾ, ਜਸਪਾਲ ਸਿੰਘ ਕੋਠਾ ਗੁਰੂ, ਅਵਤਾਰ ਸਿੰਘ ਭਗਤਾ, ਰਾਮ ਸਿੰਘ ਕੋਟਗੁਰੂ,ਜਸਕਰਨ ਸਿੰਘ ਕੋਟਗੂਰੂ ਬਹੱਤਰ ਸਿੰਘ ਨੰਗਲਾ, ਹਰਪ੍ਰੀਤ ਸਿੰਘ ਚੱਠੇ ਵਾਲਾ, ਰਾਜਵਿੰਦਰ ਸਿੰਘ ਰਾਮ ਨਗਰ ਆਦਿ ਆਗੂ ਸ਼ਾਮਲ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਸਵਰਨਕਾਰ ਸੰਘ ਦੇ ਸਟੇਟ ਪ੍ਰੈਜੀਡੈਂਟ ਜੌੜਾ ਵੱਲੋਂ ਕਾਰਜਕਾਰਨੀ ਦੀ ਦੂਜੀ ਸੂਚੀ ਜਾਰੀ

0

Bathinda News: ਪੰਜਾਬ ਸਵਰਨਕਾਰ ਸੰਘ ਦੇ ਹੈਡ ਆਫਿਸ ਜੌੜਾ ਜਵੈਲਰਜ ਸਿਰਕੀ ਬਜਾਰ ਬਠਿੰਡਾ ਵਿਖੇ ਸਟੇਟ ਪ੍ਰੈਜੀਡੈਂਟ ਕਰਤਾਰ ਸਿੰਘ ਜੌੜਾ ਵੱਲੋਂ ਸਟੇਟ ਜਰਨਲ ਸੈਕਟਰੀ ਸ੍ਰੀ ਮੁਖਤਿਆਰ ਸਿੰਘ ਸੋਨੀ ਅਤੇ ਸਟੇਟ ਅਹੁਦੇਦਾਰਾਂ ਨਾਲ ਵਿਚਾਰ ਕਰਨ ਉਪਰੰਤ ਪੰਜਾਬ ਸਵਰਨਕਾਰ ਸੰਘ ਰਜਿ.898 ਦੇ ਅਹੁਦੇਦਾਰਾਂ ਦੀ ਨਵੀਂ ਕਾਰਜਕਾਰਨੀ ਦੀ ਦੂਜੀ ਲਿਸਟ ਜਾਰੀ ਕੀਤੀ ਗਈ ਹੈ। ਜਿਸ ਅਨੁਸਾਰ ਸਰਵਸ੍ਰੀ. ਕੁਲਵਿੰਦਰ ਕੁਮਾਰ ਕਾਲਾ ਬਰਨਾਲਾ, ਮਲਕੀਤ ਸਿੰਘ ਜੌਹਰ ਮਲੋਟ, ਅਸ਼ਵਨੀ ਕੁਮਾਰ ਸੋਨੀ ਅਬੋਹਰ, ਬ੍ਰਿਜਪਾਲ ਸਿੰਘ ਮਿੱਤੂ ਰਾਮਪੁਰਾ ਫੂਲ, ਮਲਕੀਤ ਸਿੰਘ ਚਾਂਗਲੀ ਧੂਰੀ, ਪਰਮਿੰਦਰ ਸਿੰਘ ਕਟੋਦੀਆ ਬਰੇਟਾ, ਕੁਲਦੀਪ ਸਿੰਘ ਮੁੱਲਾਂਪੁਰ, ਪਰਮਿੰਦਰ ਸਿੰਘ ਚੌਹਾਨ ਤਲਵੰਡੀ ਭਾਈ ਅਤੇ ਜਗਮੋਹਨ ਸਿੰਘ ਮੱਲਾਂਵਾਲਾ ਨੂੰ ਸਟੇਟ ਵਾਈਸ ਪ੍ਰੈਜੀਡੈਂਟ,

ਇਹ ਵੀ ਪੜ੍ਹੋ 👉ਕੇਂਦਰੀ ਪੇਂਡੂ ਵਿਕਾਸ ਰਾਜ ਮੰਤਰੀ ਕਮਲੇਸ਼ ਪਾਸਵਾਨ ਨੇ ਕੀਤਾ ਏਮਜ਼ ਬਠਿੰਡਾ ਦਾ ਦੌਰਾ

ਅਜੀਤ ਪਾਲ ਸਿੰਘ ਜੌੜਾ (ਟੈਨੀ) ਰਾਮਪੁਰਾ, ਜੈ ਗੋਪਾਲ ਵਰਮਾ ਜਲਾਲਾਬਾਦ, ਹਰਜੀਤ ਸਿੰਘ ਜਲੰਧਰ, ਮਨਜੀਤ ਸਿੰਘ ਮਾਨਸਾ, ਸੁਖਪਾਲ ਸਿੰਘ ਜੌੜਾ ਬਠਿੰਡਾ, ਮਹਿੰਦਰ ਸਿੰਘ ਜੌੜਾ ਸੁਨਾਮ, ਰਣਜੀਤ ਸਿੰਘ ਕੰਡਾ ਮੁਕਤਸਰ, ਮਨਜੀਤ ਸਿੰਘ ਮੁਰਲੀ ਫਾਜਿਲਕਾ, ਅਸ਼ੋਕ ਕੁਮਾਰ ਸੋਨੀ ਅਬੋਹਰ, ਸਲਵਿੰਦਰ ਸਿੰਘ ਸਦਿਓੜਾ ਕੋਟ ਈਸੇ ਖਾਂ, ਕੁਲਦੀਪ ਸਿੰਘ ਜੀਰਾ ਨੂੰ ਸਟੇਟ ਸੈਕਟਰੀ ਅਤੇ ਬਹਾਦੁਰ ਸਿੰਘ ਸੋਨੀ ਨੂੰ ਸਟੇਟ ਪ੍ਰੈਸ ਸੈਕਟਰੀ, ਬਰਜਿੰਦਰ ਸਿੰਘ ਪੰਜਗਰਾਈ, ਭੋਲਾ ਸਿੰਘ ਸਦਿਓੜਾ ਬਠਿੰਡਾ, ਰਣਜੀਤ ਸਿੰਘ ਜੌੜਾ ਬਠਿੰਡਾ, ਪਰਵਿੰਦਰਜੀਤ ਸਿੰਘ ਖੁਰਮੀ ਧਨੌਲਾ, ਸੋਨੂ ਵਰਮਾ ਕੋਟਕਪੂਰਾ, ਅਵਤਾਰ ਸਿੰਘ ਸੋਨੀ ਮਲੋਟ, ਇੰਦਰਜੀਤ ਸਿੰਘ ਖੁਰਮੀ ਮੁਕਤਸਰ, ਸੁਖਪਾਲ ਸਿੰਘ (ਬਿੱਟੂ) ਬਠਿੰਡਾ, ਕੁਲਵਿੰਦਰ ਸਿੰਘ ਕੰਡਾ ਮੁਕਤਸਰ, ਸੋਨੂ ਵਰਮਾ ਸੁਨਾਮ, ਗੁਰਮੀਤ ਸਿੰਘ ਮਸੌਣ ਮੁਕਤਸਰ ਅਤੇ ਲਖਵਿੰਦਰ ਸਿੰਘ (ਲੱਖੀ) ਰਾਮਪੁਰਾ ਨੂੰ ਐਗਜੈਕਟਿਵ ਮੈਂਬਰ ਨਿਯੁਕਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ 👉ਪੰਜਾਬ ਪੁਲਿਸ ਤੇਲ ਅਤੇ ਗੈਸ ਕੰਪਨੀਆਂ ਦੀਆਂ ਸੁਰੱਖਿਆ ਸਬੰਧੀ ਸ਼ਿਕਾਇਤਾਂ ’ਤੇ ਤੁਰੰਤ ਕਰੇਗੀ ਕਾਰਵਾਈ

ਸ੍ਰੀ ਜੌੜਾ ਵੱਲੋਂ ਸਾਰੇ ਨਵਨਿਯੁਕਤ ਅਹੁਦੇਦਾਰ ਸਾਹਿਬਾਨ ਨੂੰ ਸ਼ੁਭ ਕਾਮਨਾਵਾਂ ਅਤੇ ਵਧਾਈ ਦਿੰਦੇ ਹੋਏ ਕਿਹਾ ਗਿਆ ਹੈ ਕਿ ਅਪਣੀ ਸੱਭ ਦੀ ਵਿਸ਼ੇਸ਼ ਜਿੰਮੇਵਾਰੀ ਬਣਦੀ ਹੈ ਕਿ ਪੰਜਾਬ ਸਵਰਨਕਾਰ ਸੰਘ ਦੇ ਕਿਸੇ ਵੀ ਨਿਰਦੋਸ਼ ਸਵਰਨਕਾਰ ਜਵੈਲਰ ਨੂੰ ਅਗਰ ਕੋਈ ਅਧਿਕਾਰੀ ਜਾਂ ਕੋਈ ਗ੍ਰਾਹਕ ਪਰੇਸ਼ਾਨ ਕਰੇ ਤਾਂ ਉਸ ਤਹਸੀਲ, ਸ਼ਹਿਰ, ਜਿਲ੍ਹਾ ਦੇ ਪ੍ਰਧਾਨ ਸਾਹਿਬ ਤੁਹਾਡੀਆਂ ਸੇਵਾਵਾਂ ਲੈਣੀਆਂ ਚਾਹੁੰਦੇ ਹੋਣ ਤਾਂ ਤਨ-ਮਨ ਅਤੇ ਇਮਾਨਦਾਰੀ ਨਾਲ ਜਿੰਮੇਵਾਰੀ ਨਿਭਾਈ ਜਾਵੇ ਅਤੇ ਸਾਰੇ ਸਵਰਨਕਾਰ ਜਵੈਲਰ ਭਰਾਵਾਂ ਨਾਲ ਏਕਤਾ ਬਣਾ ਕੇ ਰੱਖੀ ਜਾਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Sports School Ghuda ਲਈ ਦਾਖਲਾ ਟਰਾਇਲ 15 ਤੋਂ 17 ਜੂਨ ਤੱਕ: ਪ੍ਰਿੰਸੀਪਲ

0

Bathinda News: Sports School Ghuda ; ਸਰਕਾਰੀ ਸਪੋਰਟਸ ਸਕੂਲ ਘੁੱਦਾ ਦੇ ਪ੍ਰਿੰਸੀਪਲ ਕਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੈਸ਼ਨ 2026-27 ਲਈ ਵੱਖ-ਵੱਖ ਖੇਡਾਂ ਵਿੱਚ ਦਾਖਲੇ ਵਾਸਤੇ ਟਰਾਇਲ 15 ਤੋਂ 17 ਜੂਨ 2026 ਤੱਕ ਪੰਜਾਬ ਦੇ ਵੱਖ-ਵੱਖ ਕੇਂਦਰਾਂ ‘ਤੇ ਕਰਵਾਏ ਜਾਣਗੇ।ਉਨ੍ਹਾਂ ਦੱਸਿਆ ਕਿ ਵਾਲੀਬਾਲ ਦੇ ਟਰਾਇਲ 15 ਜੂਨ ਨੂੰ ਬਾਬਾ ਕਾਲਾ ਮਹਿਰ ਸਟੇਡੀਅਮ, ਬਰਨਾਲਾ ਵਿਖੇ, ਅਥਲੈਟਿਕਸ ਦੇ ਟਰਾਇਲ ਗੁਰੂ ਨਾਨਕ ਦੇਵ ਸਟੇਡੀਅਮ, ਲੁਧਿਆਣਾ ਅਤੇ ਸ਼ੂਟਿੰਗ ਦੇ ਟਰਾਇਲ ਮੋਹਾਲੀ ਵਿਖੇ ਹੋਣਗੇ। ਹਾਕੀ ਦੇ ਟਰਾਇਲ 17 ਜੂਨ ਨੂੰ ਪੀ.ਏ.ਯੂ. ਗਰਾਊਂਡ, ਲੁਧਿਆਣਾ ਅਤੇ ਫੁੱਟਬਾਲ ਦੇ ਟਰਾਇਲ ਉਸੇ ਦਿਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਦਾਖਾ (ਲੁਧਿਆਣਾ) ਵਿਖੇ ਕਰਵਾਏ ਜਾਣਗੇ।

ਇਹ ਵੀ ਪੜ੍ਹੋ  ਬਰਾਬਰ ਅੰਕ, ਬਰਾਬਰ ਰੈਂਕ: ਮਾਨ ਸਰਕਾਰ ਨੇ ਬੋਰਡ ਪ੍ਰੀਖਿਆਵਾਂ ਲਈ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ ਪ੍ਰਚੱਲਿਤ ਰਿਵਾਇਤ ਨੂੰ ਕੀਤਾ ਖ਼ਤਮ

ਸਕੂਲ ਇੰਚਾਰਜ ਸ੍ਰੀ ਨਰਿੰਦਰ ਸਿੰਘ ਨੇ ਖਿਡਾਰੀਆਂ ਅਤੇ ਮਾਪਿਆਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਟਰਾਇਲਾਂ ਵਿੱਚ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਚੁਣੇ ਗਏ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਵੱਲੋਂ ਪ੍ਰਤੀ ਦਿਨ 200 ਰੁਪਏ ਡਾਈਟ ਮਨੀ ਵੀ ਦਿੱਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਟਰਾਇਲ ਦੇਣ ਵਾਲੇ ਵਿਦਿਆਰਥੀ ਚਾਰ ਪਾਸਪੋਰਟ ਸਾਈਜ਼ ਫੋਟੋਆਂ, ਸਕੂਲ ਸਰਟੀਫਿਕੇਟ, ਆਧਾਰ ਕਾਰਡ, ਜਨਮ ਸਰਟੀਫਿਕੇਟ ਅਤੇ ਖੇਡ ਪ੍ਰਾਪਤੀਆਂ ਦੇ ਸਰਟੀਫਿਕੇਟ ਆਪਣੇ ਨਾਲ ਲੈ ਕੇ ਆਉਣ। ਸਾਰੇ ਖਿਡਾਰੀਆਂ ਨੂੰ ਸਵੇਰੇ 8 ਵਜੇ ਤੱਕ ਨਿਰਧਾਰਿਤ ਟਰਾਇਲ ਸਥਾਨ ‘ਤੇ ਪਹੁੰਚਣ ਲਈ ਕਿਹਾ ਗਿਆ ਹੈ।ਉਨ੍ਹਾਂ ਖੇਡਾਂ ਵਿੱਚ ਰੁਚੀ ਰੱਖਣ ਵਾਲੇ ਵਿਦਿਆਰਥੀਆਂ ਨੂੰ ਨਿਰਧਾਰਿਤ ਮਿਤੀ ਅਤੇ ਸਥਾਨ ਅਨੁਸਾਰ ਟਰਾਇਲਾਂ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਕੇਂਦਰੀ ਪੇਂਡੂ ਵਿਕਾਸ ਰਾਜ ਮੰਤਰੀ ਕਮਲੇਸ਼ ਪਾਸਵਾਨ ਨੇ ਕੀਤਾ ਏਮਜ਼ ਬਠਿੰਡਾ ਦਾ ਦੌਰਾ

0

Bathinda News: ਕੇਂਦਰੀ ਪੇਂਡੂ ਵਿਕਾਸ ਰਾਜ ਮੰਤਰੀ ਕਮਲੇਸ਼ ਪਾਸਵਾਨ ਵੱਲੋਂ ਏਮਜ਼ ਬਠਿੰਡਾ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਸੰਸਥਾ ਵਿੱਚ ਮਰੀਜ਼ਾਂ ਦੀ ਦੇਖਭਾਲ ਅਤੇ ਸਿਹਤ ਸੇਵਾਵਾਂ ਨਾਲ ਸੰਬੰਧਿਤ ਵੱਖ-ਵੱਖ ਸੁਵਿਧਾਵਾਂ ਦਾ ਜਾਇਜ਼ਾ ਲਿਆ। ਮੰਤਰੀ ਨੇ ਆਈਪੀਡੀ ਅਤੇ ਓਪੀਡੀ ਹਾਲਾਂ, ਡਾਟਸ ਸੈਂਟਰ, ਵੈਲਨੈੱਸ ਸੈਂਟਰ, ਅੰਮ੍ਰਿਤ ਫਾਰਮੇਸੀ ਆਉਟਲੈੱਟ, ਜਨ ਔਸ਼ਧੀ ਕੇਂਦਰ, ਚਾਈਲਡ ਡਿਵੈਲਪਮੈਂਟ ਐਂਡ ਅਰਲੀ ਇੰਟਰਵੇਂਸ਼ਨ ਸੈਂਟਰ, ਐਮਰਜੈਂਸੀ ਹਾਲ, ਹਾਰਟ ਕਮਾਂਡ ਸੈਂਟਰ, ਐਮਰਜੈਂਸੀ ਮੈਡੀਕਲ ਅਬਜ਼ਰਵੇਸ਼ਨ ਵਾਰਡ ਅਤੇ ਆਯੁਸ਼ਮਾਨ ਭਾਰਤ ਕਾਊਂਟਰਾਂ ਦਾ ਨਿਰੀਖਣ ਕੀਤਾ।

ਇਹ ਵੀ ਪੜ੍ਹੋ  ਗੈਂਗਸਟਰਾਂ ‘ਤੇ ਵਾਰ ਦਾ 140ਵਾਂ ਦਿਨ: ਪੰਜਾਬ ਪੁਲਿਸ ਵੱਲੋਂ 554 ਥਾਈਂ ਛਾਪੇਮਾਰੀ; 275 ਗ੍ਰਿਫ਼ਤਾਰ

ਇਸ ਮੌਕੇ ਸ਼੍ਰੀ ਪਾਸਵਾਨ ਨੇ ਕਾਰਜਕਾਰੀ ਨਿਰਦੇਸ਼ਕ sਪ੍ਰੋ. (ਡਾ.) ਰਤਨ ਗੁਪਤਾ ਦੀ ਅਗਵਾਈ ਹੇਠ ਏਮਜ਼ ਬਠਿੰਡਾ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਉੱਚ-ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਦੀ ਸਰਾਹਨਾ ਕੀਤੀ। ਉਨ੍ਹਾਂ ਨੇ ਸਿਹਤ ਕਰਮਚਾਰੀਆਂ ਅਤੇ ਸਟਾਫ਼ ਨਾਲ ਵੀ ਗੱਲਬਾਤ ਕੀਤੀ ਅਤੇ ਸਾਰੇ ਨਾਗਰਿਕਾਂ ਲਈ ਸੌਖੀਆਂ, ਕਿਫਾਇਤੀ ਅਤੇ ਮਰੀਜ਼-ਕੇਂਦਰਿਤ ਸਿਹਤ ਸੇਵਾਵਾਂ ਯਕੀਨੀ ਬਣਾਉਣ ਦੀ ਮਹੱਤਤਾ ਉੱਤੇ ਜ਼ੋਰ ਦਿੱਤਾ। ਇਸ ਦੌਰਾਨ ਉਨ੍ਹਾਂ ਨਾਲ ਪ੍ਰੋ. (ਡਾ.) ਰਾਜੀਵ ਕੁਮਾਰ ਮੈਡੀਕਲ ਸੁਪਰਿੰਟੈਂਡੈਂਟ, ਪ੍ਰੋ. (ਡਾ.) ਅਖਿਲੇਸ਼ ਪਾਠਕ ਡੀਨ (ਅਕਾਦਮਿਕਸ) ਅਤੇ ਡਾ ਕੰਵਲਜੀਤ ਸਿੰਘ ਕੌੜਾ ਆਦਿ ਸੀਨੀਅਰ ਫੈਕਲਟੀ ਮੈਂਬਰ ਅਤੇ ਅਧਿਕਾਰੀ ਹਾਜ਼ਰ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ਅਕਾਲੀਆਂ ਨੇ ‘ਚਿੱਟੇ ਦੇ ਕਾਰੋਬਾਰ’ ਦੀ ਪੁਸ਼ਤਪਨਾਹੀ ਕੀਤੀ, ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ; ਦੋਵਾਂ ਪਾਰਟੀਆਂ ਨੇ ਪੰਜਾਬ ਅਤੇ ਇਸ ਦੇ ਲੋਕਾਂ ਨਾਲ ਵਾਰ-ਵਾਰ ਧ੍ਰੋਹ ਕਮਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਭਾਜਪਾ ਦੇਸ਼ ਭਰ ਵਿੱਚ ਵਿਰੋਧੀਆਂ ਨੂੰ ਡਰਾਉਣ-ਧਮਕਾਉਣ ਅਤੇ ਜਮਹੂਰੀ ਆਵਾਜ਼ਾਂ ਨੂੰ ਦਬਾਉਣ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਕਾਂਗਰਸ ਇੱਕ ਖੇਰੂੰ-ਖੇਰੂੰ ਹੋਈ ਪਾਰਟੀ ਹੈ, ਜਿੱਥੇ ਵਰਕਰਾਂ ਨਾਲੋਂ ਮੁੱਖ ਮੰਤਰੀ ਦੇ ਦਾਅਵੇਦਾਰ ਜ਼ਿਆਦਾ ਹਨ ਅਤੇ ਪੰਜਾਬ ਲਈ ਕੋਈ ਸੋਚ ਨਹੀਂ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਲੋਕਾਂ ਨੇ 2022 ਵਿੱਚ ਰਵਾਇਤੀ ਪਾਰਟੀਆਂ ਨੂੰ ਨਕਾਰ ਕੇ ਇਮਾਨਦਾਰ ਸ਼ਾਸਨ ਨੂੰ ਚੁਣਿਆ; ਪੰਜਾਬ ਹੁਣ ਲੁੱਟ-ਖਸੁੱਟ ਅਤੇ ਧੋਖਾਧੜੀ ਦੀ ਰਾਜਨੀਤੀ ਵੱਲ ਵਾਪਸ ਨਹੀਂ ਪਰਤੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ: ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ ਦੀਆਂ ਚੱਲ ਰਹੀਆਂ ਚਰਚਾਵਾਂ ਦਰਮਿਆਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਦੋਵਾਂ ਪਾਰਟੀਆਂ ਦਾ ਇਕੱਠੇ ਹੋਣਾ, ਪੰਜਾਬ ਦੇ ਲੋਕਾਂ ਵੱਲੋਂ ਵਾਰ-ਵਾਰ ਨਕਾਰੇ ਜਾਣ ਤੋਂ ਬਾਅਦ ਸਿਆਸੀ ਸੱਤਾ ਹਾਸਲ ਕਰਨ ਦੀ ਇੱਕ ਨਿਰਾਸ਼ਾਜਨਕ ਕੋਸ਼ਿਸ਼ ਨੂੰ ਦਰਸਾਉਂਦਾ ਹੈ। ਅਮਲੋਹ ਹਲਕੇ ਦੇ ਪਿੰਡ ਸ਼ਮਸਪੁਰ ਵਿਖੇ ਲੋਕ ਮਿਲਣੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਜਨਤਾ ਦੀ ਭਲਾਈ ਜਾਂ ਕਿਸੇ ਸਾਂਝੀ ਵਿਚਾਰਧਾਰਾ ਲਈ ਨਹੀਂ, ਸਗੋਂ ਉਸ ਸਿਆਸਤ ਨੂੰ ਸੁਰਜੀਤ ਕਰਨ ਲਈ ਕੀਤਾ ਜਾ ਰਿਹਾ ਹੈ, ਜਿਸ ਨੇ ਨਸ਼ਿਆਂ ਦੀ ਪੁਸ਼ਤਪਨਾਹੀ, ਕਿਸਾਨ ਵਿਰੋਧੀ ਨੀਤੀਆਂ ਅਤੇ ਪਾੜੋ ਤੇ ਰਾਜ ਕਰੋ ਦੇ ਏਜੰਡਿਆਂ ਰਾਹੀਂ ਪੰਜਾਬ ਦਾ ਨੁਕਸਾਨ ਕੀਤਾ ਸੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਨੂੰ ਲੈ ਕੇ ਭਾਜਪਾ ‘ਤੇ ਵੀ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਕਾਂਗਰਸ ਅੰਦਰੂਨੀ ਕਲੇਸ਼ ਅਤੇ ਲੀਡਰਸ਼ਿਪ ਦੀਆਂ ਨਿੱਜੀ ਇੱਛਾਵਾਂ ਦੀ ਭੇਟ ਚੜ੍ਹ ਚੁੱਕੀ ਹੈ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਲੋਕ ਭਲਾਈ ਦੇ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬੀਆਂ ਨੇ 2022 ਵਿੱਚ ਇਮਾਨਦਾਰ ਸ਼ਾਸਨ ਅਤੇ ਵਿਕਾਸ ਨੂੰ ਚੁਣਿਆ ਅਤੇ ਉਹ ਹੁਣ ਲੁੱਟ-ਖਸੁੱਟ, ਧੋਖਾਧੜੀ ਤੇ ਨਿੱਜੀ ਹਿੱਤਾਂ ਦੀ ਰਾਜਨੀਤੀ ਨੂੰ ਦੁਬਾਰਾ ਭਾਰੂ ਨਹੀਂ ਹੋਣ ਦੇਣਗੇ।

ਇਹ ਵੀ ਪੜ੍ਹੋ:ਜੂਨ 84 ਦੇ ਸ਼ਹੀਦਾਂ ਦੀ ਯਾਦ ਚ ਬੁੰਗਾ ਮਸਤੂਆਣਾ ਦਮਦਮਾ ਸਾਹਿਬ ਵਿਖੇ ਕਰਵਾਇਆ ਗਿਆ ਗੁਰਮਤਿ ਸਮਾਗਮ।

ਇਕੱਠ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਾਅਵਾ ਕੀਤਾ, “ਪੰਜਾਬੀ ਪਹਿਲਾਂ ਹੀ ਰਵਾਇਤੀ ਪਾਰਟੀਆਂ ਨੂੰ ਨਕਾਰ ਚੁੱਕੇ ਹਨ ਅਤੇ ਉਹ ਅਜਿਹੇ ਮੌਕਾਪ੍ਰਸਤ ਸਿਆਸੀ ਸਮਝੌਤਿਆਂ ਰਾਹੀਂ ਉਨ੍ਹਾਂ ਨੂੰ ਵਾਪਸ ਨਹੀਂ ਆਉਣ ਦੇਣਗੇ, ਜੋ ਨਾ ਤਾਂ ਕਿਸੇ ਵਿਚਾਰਧਾਰਾ ਅਤੇ ਨਾ ਹੀ ਜਨਤਾ ਦੀ ਭਲਾਈ ਦੇ ਹੱਕ ਵਿੱਚ ਹਨ।” ਅਕਾਲੀ ਦਲ ਅਤੇ ਭਾਜਪਾ ਦੇ ਉੱਭਰ ਰਹੇ ਗਠਜੋੜ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਕਾਲੀ ਦਲ-ਭਾਜਪਾ ਗਠਜੋੜ ਦੋਵਾਂ ਪਾਰਟੀਆਂ ਲਈ ਘਾਤਕ ਸਾਬਤ ਹੋਵੇਗਾ ਕਿਉਂਕਿ ਇਹ ਕਿਸੇ ਵਿਚਾਰਧਾਰਾ ਜਾਂ ਲੋਕ ਭਲਾਈ ਦੇ ਸਰੋਕਾਰ ‘ਤੇ ਅਧਾਰਤ ਨਹੀਂ ਹੈ। ਇਸ ਦਾ ਇੱਕੋ ਇੱਕ ਉਦੇਸ਼ ਪੰਜਾਬ ਵਿੱਚ ਸੱਤਾ ਹਥਿਆਉਣਾ ਹੈ। ਦੋਵਾਂ ਪਾਰਟੀਆਂ ਦੇ ਆਗੂਆਂ ਨੇ ਸਾਲਾਂਬੱਧੀ ਇੱਕ-ਦੂਜੇ ‘ਤੇ ਹਮਲੇ ਕੀਤੇ ਅਤੇ ਜ਼ਹਿਰ ਉਗਲਿਆ ਹੈ। ਹੁਣ ਉਹ ਲੋਕਾਂ ਨੂੰ ਦੱਸਣ ਕਿ ਉਹ ਕਿਸ ਮੂੰਹ ਨਾਲ ਜਨਤਾ ਤੋਂ ਸਮਰਥਨ ਮੰਗਣਗੇ। ਪੰਜਾਬੀ ਅਜਿਹੇ ਸਿਆਸੀ ਡਰਾਮਿਆਂ ਦੇ ਛਲਾਵੇ ਵਿੱਚ ਨਹੀਂ ਆਉਣਗੇ ਅਤੇ ਉਨ੍ਹਾਂ ਨੂੰ ਕਰਾਰਾ ਸਬਕ ਸਿਖਾਉਣਗੇ।”

ਇਹ ਵੀ ਪੜ੍ਹੋ:ਕਾਂਟਰੈਕਟ ਮਲਟੀਪਰਪਜ਼ ( ਫੀਮੇਲ ) ਹੈਲਥ ਵਰਕਰਜ ਵਲੋਂ ਸਿਵਲ ਸਰਜਨ ਬਠਿੰਡਾ ਨੂੰ ਮੰਗ ਪੱਤਰ

ਭਾਜਪਾ ਨੂੰ ਨਿਸ਼ਾਨੇ ‘ਤੇ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਭਾਜਪਾ ਨੇ ਹਮੇਸ਼ਾ ਪੰਜਾਬ ਵਿਰੋਧੀ ਮਾਨਸਿਕਤਾ ਦਾ ਪ੍ਰਦਰਸ਼ਨ ਕੀਤਾ ਹੈ ਅਤੇ ਵਾਰ-ਵਾਰ ਪੰਜਾਬ ਨਾਲ ਵਿਤਕਰਾ ਕੀਤਾ ਹੈ, ਜਿਸ ਨਾਲ ਸੂਬੇ ਦੇ ਵਿਕਾਸ ਅਤੇ ਤਰੱਕੀ ਨੂੰ ਖ਼ਤਰੇ ਵਿੱਚ ਪਾਇਆ ਗਿਆ। ਭਾਜਪਾ ਵੱਲੋਂ ਥੋਪੇ ਗਏ ਕਿਸਾਨ ਵਿਰੋਧੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ 700 ਤੋਂ ਵੱਧ ਕਿਸਾਨਾਂ ਦੀ ਜਾਨ ਗਈ। ਇਸ ਪਾਰਟੀ ਨੇ ਲਗਾਤਾਰ ਪੰਜਾਬ ਨਾਲ ਬੇਇਨਸਾਫ਼ੀ ਕੀਤੀ ਹੈ ਅਤੇ ਹੁਣ ਧਰਮ ਦੇ ਨਾਂ ‘ਤੇ ਲੋਕਾਂ ਨੂੰ ਵੰਡਣ ਦੀ ਕੋਸ਼ਿਸ਼ ਕਰ ਰਹੀ ਹੈ।” ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ‘ਤੇ ਚਿੰਤਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕੇਂਦਰੀ ਏਜੰਸੀਆਂ ਲਗਾਤਾਰ ਭਾਜਪਾ ਦੇ ਇਸ਼ਾਰੇ ‘ਤੇ ਕੰਮ ਕਰ ਰਹੀਆਂ ਹਨ ਅਤੇ ਲੋਕਾਂ ‘ਤੇ ਭਗਵਾ ਪਾਰਟੀ ਦਾ ਸਮਰਥਨ ਕਰਨ ਲਈ ਦਬਾਅ ਪਾਉਣ ਅਤੇ ਡਰਾਉਣ-ਧਮਕਾਉਣ ਲਈ ਵਰਤੀਆਂ ਜਾ ਰਹੀਆਂ ਹਨ। ਸਿਆਸੀ ਵਿਰੋਧੀਆਂ ਅਤੇ ਇੱਥੋਂ ਤੱਕ ਕਿ ਛੋਟੇ ਵਪਾਰੀਆਂ ਨੂੰ ਵੀ ਪਾਰਟੀ ਹਿੱਤਾਂ ਲਈ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਅਜਿਹੇ ਹੱਥਕੰਡਿਆਂ ਰਾਹੀਂ ਵਿਰੋਧੀਆਂ ਨੂੰ ਨਿਸ਼ਾਨਾ ਬਣਾ ਕੇ ਭਾਜਪਾ ਜਮਹੂਰੀ ਆਵਾਜ਼ਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਪੰਜਾਬ ਅਜਿਹੀਆਂ ਕਾਰਵਾਈਆਂ ਨੂੰ ਕਦੇ ਬਰਦਾਸ਼ਤ ਨਹੀਂ ਕਰੇਗਾ।”

ਇਹ ਵੀ ਪੜ੍ਹੋ:ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

ਅਕਾਲੀ ਦਲ ਦੇ ਕਾਰਜਕਾਲ ਦੌਰਾਨ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਨਸ਼ਿਆਂ ਦੇ ਮੁੱਦੇ ‘ਤੇ ਤਿੱਖੇ ਹਮਲੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਾਰਟੀ ਨੇ ਵਾਰ-ਵਾਰ ਗੁਰਬਾਣੀ ਦੇ ਨਾਂ ‘ਤੇ ਵੋਟਾਂ ਮੰਗੀਆਂ ਪਰ ਜਦੋਂ ਪੰਜਾਬ ਵਿੱਚ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ, ਜਿਨ੍ਹਾਂ ਨੇ ਲੋਕਾਂ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਈ ਤਾਂ ਇਹ ਆਗੂ ਗੁਰਬਾਣੀ ਦੀ ਪਵਿੱਤਰਤਾ ਦੀ ਰਾਖੀ ਕਰਨ ਵਿੱਚ ਨਾਕਾਮ ਰਹੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਕਾਲੀਆਂ ਨੇ ਗੁਰਬਾਣੀ ਦੇ ਨਾਂ ‘ਤੇ ਵੋਟਾਂ ਮੰਗੀਆਂ ਪਰ ਇਸ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਣ ਵਿੱਚ ਅਸਫ਼ਲ ਰਹੇ। ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਦਾ ਵਾਰ-ਵਾਰ ਹਵਾਲਾ ਦੇਣ ਦੇ ਬਾਵਜੂਦ ਉਨ੍ਹਾਂ ਦੇ ਸ਼ਾਸਨ ਦੌਰਾਨ ਬੇਅਦਬੀ ਦੀਆਂ ਅਜਿਹੀਆਂ ਘਟਨਾਵਾਂ ਵਾਪਰੀਆਂ, ਜਿਨ੍ਹਾਂ ਨੇ ਪੰਜਾਬੀਆਂ ਦੇ ਹਿਰਦੇ ਵਲੂੰਧਰ ਦਿੱਤੇ। ਜਿਹੜੇ ਲੋਕ ਆਪਣੇ ਕਾਰਜਕਾਲ ਦੌਰਾਨ ਵਿਕਾਸ ਦੀਆਂ ਗੱਲਾਂ ਕਰਦੇ ਹਨ, ਉਹ ਕੋਟਕਪੂਰਾ, ਬਹਿਬਲ ਕਲਾਂ ਅਤੇ ਹੋਰ ਦਰਦਨਾਕ ਘਟਨਾਵਾਂ ਨੂੰ ਆਸਾਨੀ ਨਾਲ ਭੁੱਲ ਜਾਂਦੇ ਹਨ, ਜਿੱਥੇ ਮਾਸੂਮ ਜਾਨਾਂ ਗਈਆਂ ਸਨ।”

ਇਹ ਵੀ ਪੜ੍ਹੋ:ਪੰਜਾਬ ਪੁਲਿਸ ਤੇਲ ਅਤੇ ਗੈਸ ਕੰਪਨੀਆਂ ਦੀਆਂ ਸੁਰੱਖਿਆ ਸਬੰਧੀ ਸ਼ਿਕਾਇਤਾਂ ’ਤੇ ਤੁਰੰਤ ਕਰੇਗੀ ਕਾਰਵਾਈ

ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ‘ਤੇ ਸਿੱਧਾ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਅਕਾਲੀ ਸਰਕਾਰ ਵੇਲੇ ਦੇ ਵਿਕਾਸ ਦੀਆਂ ਗੱਲਾਂ ਕਰਦੇ ਹਨ ਪਰ ਕੋਟਕਪੂਰਾ, ਬਹਿਬਲ ਕਲਾਂ ਅਤੇ ਹੋਰ ਘਟਨਾਵਾਂ ਵੱਲੋਂ ਅੱਖਾਂ ਮੀਟ ਲੈਂਦੇ ਹਨ, ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ ਅਤੇ ਬੇਕਸੂਰ ਲੋਕਾਂ ਦੀਆਂ ਜਾਨਾਂ ਗਈਆਂ। ਅਕਾਲੀਆਂ ਨੂੰ ਪੀੜ੍ਹੀਆਂ ਬਰਬਾਦ ਕਰਨ ਲਈ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ ਕਿਉਂਕਿ ਉਨ੍ਹਾਂ ਦੇ ਲੰਮੇ ਕੁਸ਼ਾਸਨ ਦੌਰਾਨ ਨਸ਼ਿਆਂ ਦਾ ਕਾਰੋਬਾਰ ਵਧਿਆ-ਫੁੱਲਿਆ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਇਨ੍ਹਾਂ ਆਗੂਆਂ ਦੇ ਹੱਥ ਉਨ੍ਹਾਂ ਲੱਖਾਂ ਨੌਜਵਾਨਾਂ ਦੇ ਖ਼ੂਨ ਨਾਲ ਰੰਗੇ ਹੋਏ ਹਨ, ਜੋ ਸੂਬੇ ਭਰ ਵਿੱਚ ਸਪਲਾਈ ਕੀਤੇ ਜਾਣ ਵਾਲੇ ਨਸ਼ਿਆਂ ਦੀ ਭੇਟ ਚੜ੍ਹ ਗਏ। ਉਨ੍ਹਾਂ ਦੇ ਗੁਨਾਹ ਮੁਆਫ਼ੀ ਦੇ ਯੋਗ ਨਹੀਂ ਹਨ ਅਤੇ ਲੋਕ ਉਨ੍ਹਾਂ ਦੇ ਮਾੜੇ ਕਾਰਨਾਮਿਆਂ ਦੀ ਲੰਮੀ ਦਾਸਤਾਨ ਨੂੰ ਕਦੇ ਭੁਲਾ ਨਹੀਂ ਸਕਦੇ। ਅਕਾਲੀ ਆਗੂਆਂ ਨੇ ਆਪਣੇ ਲੰਮੇ ਸ਼ਾਸਨ ਦੌਰਾਨ ਪੰਜਾਬ ਨੂੰ ਬੇਰਹਿਮੀ ਨਾਲ ਲੁੱਟਿਆ ਅਤੇ ਆਮ ਨਾਗਰਿਕਾਂ ‘ਤੇ ਅਣਗਿਣਤ ਜ਼ੁਲਮ ਕੀਤੇ।” ਅਕਾਲੀ ਦਲ ਅਤੇ ਭਾਜਪਾ ਵਿਚਕਾਰ ਭਵਿੱਖ ਵਿੱਚ ਹੋਣ ਵਾਲੇ ਕਿਸੇ ਵੀ ਗਠਜੋੜ ਵਿਰੁੱਧ ਚੇਤਾਵਨੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਦੋਵੇਂ ਪਾਰਟੀਆਂ ਹੁਣ ਆਪਣੀ ਸੱਤਾ ਦੀ ਭੁੱਖ ਮਿਟਾਉਣ ਲਈ ਦੁਬਾਰਾ ਹੱਥ ਮਿਲਾਉਣਾ ਚਾਹੁੰਦੀਆਂ ਹਨ। ਅਜਿਹਾ ਗਠਜੋੜ ਪੰਜਾਬ ਲਈ ਤਬਾਹਕੁਨ ਸਾਬਤ ਹੋਵੇਗਾ ਕਿਉਂਕਿ ਇਸ ਦਾ ਇੱਕੋ-ਇੱਕ ਉਦੇਸ਼ ਸੂਬੇ ਦੀ ਤਰੱਕੀ ਨੂੰ ਲੀਹੋਂ ਲਾਉਣਾ ਅਤੇ ਇਸ ਨੂੰ ਮੁੜ ਕਾਲੇ ਦੌਰ ਵਿੱਚ ਧੱਕਣਾ ਹੈ। ਪੰਜਾਬੀ ਇਨ੍ਹਾਂ ਪਾਰਟੀਆਂ ਦੇ ਚਰਿੱਤਰ ਅਤੇ ਨੀਅਤ ਨੂੰ ਚੰਗੀ ਤਰ੍ਹਾਂ ਸਮਝਦੇ ਹਨ ਅਤੇ ਅਜਿਹੇ ਸੌੜੀ ਸੋਚ ਵਾਲੇ ਗਠਜੋੜ ਦਾ ਕਦੇ ਵੀ ਸਮਰਥਨ ਨਹੀਂ ਕਰਨਗੇ।”

ਇਹ ਵੀ ਪੜ੍ਹੋ:ਗੈਂਗਸਟਰਾਂ ‘ਤੇ ਵਾਰ ਦਾ 140ਵਾਂ ਦਿਨ: ਪੰਜਾਬ ਪੁਲਿਸ ਵੱਲੋਂ 554 ਥਾਈਂ ਛਾਪੇਮਾਰੀ; 275 ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕੀਤਾ ਕਿ ਰਵਾਇਤੀ ਪਾਰਟੀਆਂ ਨੇ ਲੋਕਾਂ ਨੂੰ ਫਿਰਕੂ ਲੀਹਾਂ ‘ਤੇ ਵੰਡ ਕੇ ਵਾਰ-ਵਾਰ ਉਨ੍ਹਾਂ ਦਾ ਸ਼ੋਸ਼ਣ ਕੀਤਾ ਹੈ। ਉਨ੍ਹਾਂ ਕਿਹਾ, “ਇਨ੍ਹਾਂ ਪਾਰਟੀਆਂ ਦਾ ਪੰਜਾਬ ਦੇ ਸਰੋਤਾਂ ਨੂੰ ਲੁੱਟਣ ਅਤੇ ਆਮ ਨਾਗਰਿਕਾਂ ਦਾ ਸ਼ੋਸ਼ਣ ਕਰਨ ਤੋਂ ਇਲਾਵਾ ਕੋਈ ਏਜੰਡਾ ਨਹੀਂ ਹੈ। ਪੰਜਾਬ ਦੇ ਲੋਕ ਸਰਵਉੱਚ ਹਨ ਅਤੇ ਉਹ ਉਸ ਸਰਕਾਰ ਦੇ ਨਾਲ ਚਟਾਨ ਵਾਂਗ ਖੜ੍ਹੇ ਹਨ, ਜੋ ਸਮਾਜ ਦੇ ਹਰ ਵਰਗ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ।” ਕਾਂਗਰਸ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਹਰ ਕਾਂਗਰਸੀ ਆਗੂ ਮੁੱਖ ਮੰਤਰੀ ਬਣਨਾ ਚਾਹੁੰਦਾ ਹੈ। ਉਨ੍ਹਾਂ ਕੋਲ ਵਰਕਰਾਂ ਨਾਲੋਂ ਜ਼ਿਆਦਾ ਮੁੱਖ ਮੰਤਰੀ ਬਣਨ ਦੇ ਚਾਹਵਾਨ ਹਨ। ਕਾਂਗਰਸੀ ਆਗੂ ਸੱਤਾ ਵਿੱਚ ਵਾਪਸੀ ਦੇ ਸੁਪਨੇ ਦੇਖਦੇ ਰਹਿੰਦੇ ਹਨ, ਪਰ ਪਾਰਟੀ ਆਪਸ ਵਿੱਚ ਵੰਡੀ ਪਈ ਹੈ ਅਤੇ ਅੰਦਰੂਨੀ ਲੜਾਈਆਂ ਦਾ ਅੱਡਾ ਬਣੀ ਹੋਈ ਹੈ। ਉਨ੍ਹਾਂ ਕੋਲ ਪੰਜਾਬ ਲਈ ਕੋਈ ਦ੍ਰਿਸ਼ਟੀਕੋਣ ਨਹੀਂ ਹੈ ਅਤੇ ਉਨ੍ਹਾਂ ਦਾ ਇੱਕੋ-ਇੱਕ ਉਦੇਸ਼ ਸੱਤਾ ਹਾਸਲ ਕਰਨਾ ਹੈ।” ਉਨ੍ਹਾਂ ਅੱਗੇ ਕਿਹਾ, “ਕਾਂਗਰਸੀ ਆਗੂ ਪੰਜਾਬ ਵਿੱਚ ਸੱਤਾ ਸੰਭਾਲਣ ਦੇ ਸੁਪਨੇ ਦੇਖ ਰਹੇ ਹਨ। ਪਾਰਟੀ ਇਕਜੁੱਟ ਨਹੀਂ ਹੈ, ਜੋ ਆਪਣੇ ਅੰਦਰੂਨੀ ਝਗੜਿਆਂ ਕਾਰਨ ਤਾਸ਼ ਦੇ ਪੱਤਿਆਂ ਵਾਂਗ ਢਹਿ ਜਾਵੇਗੀ। ਉਨ੍ਹਾਂ ਦਾ ਇੱਕੋ ਇੱਕ ਉਦੇਸ਼ ਪੰਜਾਬ ਦੇ ਸਰੋਤਾਂ ‘ਤੇ ਕਬਜ਼ਾ ਕਰਨਾ ਹੈ ਪਰ ਸੂਬੇ ਦੇ ਲੋਕ ਉਨ੍ਹਾਂ ਦੇ ਮਨਸੂਬਿਆਂ ਤੋਂ ਪੂਰੀ ਤਰ੍ਹਾਂ ਜਾਣੂ ਹਨ।”

ਇਹ ਵੀ ਪੜ੍ਹੋ:ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਵਚਨਬੱਧ, ਖਿਡਾਰੀਆਂ ਨੂੰ ਮਿਲ ਰਹੇ ਹਨ ਨਵੇਂ ਮੌਕੇ : ਡਿਪਟੀ ਕਮਿਸ਼ਨਰ

2022 ਵਿੱਚ ਲੋਕਾਂ ਵੱਲੋਂ ਦਿੱਤੇ ਗਏ ਇਤਿਹਾਸਕ ਫਤਵੇ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਵਾਇਤੀ ਰਾਜਨੀਤਿਕ ਪਾਰਟੀਆਂ ਦੇ ਦਹਾਕਿਆਂ ਲੰਮੇ ਸ਼ਾਸਨ ਤੋਂ ਬਾਅਦ ਪੰਜਾਬ ਨੇ ਸ਼ਾਸਨ ਵਿੱਚ ਇੱਕ ਆਦਰਸ਼ ਤਬਦੀਲੀ ਦੇਖੀ ਹੈ। ਉਨ੍ਹਾਂ ਕਿਹਾ, “ਦਹਾਕਿਆਂ ਤੋਂ ਰਵਾਇਤੀ ਪਾਰਟੀਆਂ ਸੱਤਾ ‘ਤੇ ਕਾਬਜ਼ ਹੋਣ ਲਈ ਆਪਣੀ ਵਾਰੀ ਦੀ ਉਡੀਕ ਕਰਦੀਆਂ ਰਹੀਆਂ। ਅੱਜ ਝਾੜੂ ਉਨ੍ਹਾਂ ਪਾਰਟੀਆਂ ਦੁਆਰਾ ਪੈਦਾ ਕੀਤੀ ਗੰਦਗੀ ਨੂੰ ਸਾਫ਼ ਕਰ ਰਿਹਾ ਹੈ। 2022 ਵਿੱਚ ਲੋਕਾਂ ਨੇ ਸੱਤ ਸਾਬਕਾ ਮੁੱਖ ਮੰਤਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬਾਹਰ ਦਾ ਰਸਤਾ ਦਿਖਾ ਕੇ ਇੱਕ ਇਮਾਨਦਾਰ ਸਰਕਾਰ ਨੂੰ ਸੱਤਾ ਸੌਂਪ ਦਿੱਤੀ। ਉਸ ਇਤਿਹਾਸਕ ਫਤਵੇ ਨੇ ਪੰਜਾਬ ਨੂੰ ਬਦਲ ਦਿੱਤਾ ਹੈ ਅਤੇ ਸਾਨੂੰ ਲੋਕ ਭਲਾਈ ਲਈ ਅਣਥੱਕ ਕੰਮ ਕਰਨ ਦੇ ਯੋਗ ਬਣਾਇਆ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 2022 ਦੇ ਫਤਵੇ ਨੇ ਪੰਜਾਬ ਨੂੰ ਬਦਲਣ ਅਤੇ ਇਸ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਵਿੱਚ ਮੁੱਖ ਭੂਮਿਕਾ ਨਿਭਾਈ ਹੈ। ਉਨ੍ਹਾਂ ਅੱਗੇ ਕਿਹਾ ਕਿ ‘ਆਪ’ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਉਣ ਲਈ ਠੋਸ ਯਤਨ ਕਰ ਰਹੀ ਹੈ।

ਇਹ ਵੀ ਪੜ੍ਹੋ:ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲਿਸ ਦੀ ਏਐਨਟੀਐਫ ਵਿਖੇ ਅਤਿ-ਆਧੁਨਿਕ ਸਪੈਸ਼ਲ ਇੰਟੈਲੀਜੈਂਸ ਐਂਡ ਟੈਕਨੀਕਲ ਯੂਨਿਟ ਦਾ ਕੀਤਾ ਉਦਘਾਟਨ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ 2026 ਨੂੰ ਲਾਗੂਕਰਨ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਵਾਹਿਗੁਰੂ ਨੇ ਸਾਨੂੰ ਇਸ ਇਤਿਹਾਸਕ ਕਾਨੂੰਨ ਰਾਹੀਂ ਮਨੁੱਖਤਾ ਦੀ ਸੇਵਾ ਕਰਨ ਦਾ ਮੌਕਾ ਬਖ਼ਸ਼ਿਆ ਹੈ। ਇਸ ਕਾਨੂੰਨ ਤਹਿਤ ਬੇਅਦਬੀ ਦੇ ਦੋਸ਼ੀ ਪਾਏ ਜਾਣ ਵਾਲੇ ਹਰ ਵਿਅਕਤੀ ਨੂੰ ਹੁਣ ਦਸ ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਕੈਦ ਦੇ ਨਾਲ-ਨਾਲ 50 ਲੱਖ ਰੁਪਏ ਦਾ ਜੁਰਮਾਨਾ ਕੀਤਾ ਜਾ ਸਕਦਾ ਹੈ। ਜੇਕਰ ਜੁਰਮਾਨਾ ਅਦਾ ਨਹੀਂ ਕੀਤਾ ਜਾਂਦਾ ਹੈ ਤਾਂ ਜਾਇਦਾਦ ਕੁਰਕ ਕੀਤੀ ਜਾ ਸਕਦੀ ਹੈ ਅਤੇ ਵੇਚੀ ਜਾ ਸਕਦੀ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਸ੍ਰੀ ਗੁਰੂ ਸਾਹਿਬ ਸਾਹਿਬ ਦੀ ਬੇਅਦਬੀ ਦੇ ਨਤੀਜਿਆਂ ਨੂੰ ਯਾਦ ਰੱਖਣ।” ਇਸ ਕਾਨੂੰਨ ਦੇ ਬੇਅਦਬੀ ਵਿਰੁੱਧ ਇੱਕ ਮਜ਼ਬੂਤ ਰੋਕਥਾਮ ਵਜੋਂ ਕੰਮ ਕਰਨ ਦੀ ਉਮੀਦ ਪ੍ਰਗਟਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਰ ਸਿੱਖ ਲਈ ਪਿਤਾ ਵਾਂਗ ਹਨ ਅਤੇ ਇਸ ਦੀ ਪਵਿੱਤਰਤਾ ਰਾਖੀ ਕਰਨਾ ਸਾਡੀ ਸਮੂਹਿਕ ਜ਼ਿੰਮੇਵਾਰੀ ਹੈ। ਜਿਨ੍ਹਾਂ ਨੇ ਰਾਜਨੀਤਿਕ ਹਿੱਤਾਂ ਲਈ ਧਰਮ ਦੀ ਦੁਰਵਰਤੋਂ ਕੀਤੀ, ਉਨ੍ਹਾਂ ਨੂੰ ਮੁਆਫ਼ ਨਹੀਂ ਕੀਤਾ ਜਾ ਸਕਦਾ। ਅਸੀਂ ਖ਼ੁਸ਼ਕਿਸਮਤ ਹਾਂ ਕਿ ਇਸ ਇਤਿਹਾਸਕ ਕਾਨੂੰਨ ਨੂੰ ਲਾਗੂ ਕਰਕੇ ਅਸੀਂ ਆਪਣੀ ਜ਼ਿੰਮੇਵਾਰੀ ਨਿਭਾਈ ਹੈ, ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਵਿਰੁੱਧ ਰੋਕਥਾਮ ਵਜੋਂ ਕੰਮ ਕਰੇਗਾ।” ਉਨ੍ਹਾਂ ਅੱਗੇ ਕਿਹਾ, “ਇਹ ਕਾਨੂੰਨ ਇਹ ਯਕੀਨੀ ਬਣਾਏਗਾ ਕਿ ਭਵਿੱਖ ਵਿੱਚ ਕੋਈ ਵੀ ਅਜਿਹਾ ਅਪਰਾਧ ਕਰਨ ਦੀ ਹਿੰਮਤ ਨਾ ਕਰੇ। ਜੇਕਰ ਪੰਜਾਬ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਨਹੀਂ ਕਰ ਸਕਦੀ ਤਾਂ ਕੋਈ ਹੋਰ ਨਹੀਂ ਕਰੇਗਾ। ਸਾਨੂੰ ਇਹ ਇਤਿਹਾਸਕ ਕਾਨੂੰਨ ਪਾਸ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ, ਜੋ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਣ ਵਿੱਚ ਮਦਦ ਕਰੇਗਾ।”

ਇਹ ਵੀ ਪੜ੍ਹੋ:Amritsar ਵਿੱਚ ਸਰਹੱਦ ਪਾਰੋਂ ਚੱਲ ਰਹੇ ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਦੋ ਹੈਂਡ ਗ੍ਰੇਨੇਡਾਂ ਸਮੇਤ ਕਾਬੂ

ਆਪ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਲੋਕਾਂ ਦੇ ਟੈਕਸ ਦਾ ਪੈਸਾ ਲੋਕਾਂ ਦਾ ਹੈ ਅਤੇ ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਹਰ ਪੈਸਾ ਲੋਕਾਂ ਦੀ ਭਲਾਈ ‘ਤੇ ਖਰਚ ਕੀਤਾ ਜਾਵੇ। ਲੋਕਾਂ ਦਾ ਪੈਸਾ ਉਨ੍ਹਾਂ ਨੂੰ ਬਿਹਤਰ ਸਕੂਲਾਂ, ਹਸਪਤਾਲਾਂ, ਸੜਕਾਂ ਅਤੇ ਜਨਤਕ ਸੇਵਾਵਾਂ ਰਾਹੀਂ ਵਾਪਸ ਕੀਤਾ ਜਾ ਰਿਹਾ ਹੈ।” ਉਨ੍ਹਾਂ ਅੱਗੇ ਕਿਹਾ, “90 ਫ਼ੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, 67,000 ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਕਿਸੇ ਭ੍ਰਿਸ਼ਟਾਚਾਰ ਤੋਂ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ, ਸੜਕਾਂ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ, ਟੋਲ ਪਲਾਜ਼ਾ ਬੰਦ ਕੀਤੇ ਗਏ ਹਨ, ਜਿਸ ਨਾਲ ਰੋਜ਼ਾਨਾ 70 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ ਅਤੇ ਬੁਨਿਆਦੀ ਢਾਂਚੇ ਸਬੰਧੀ ਵਿਆਪਕ ਪ੍ਰੋਜੈਕਟ ਪ੍ਰਗਤੀ ਅਧੀਨ ਹਨ।” ਸਿੰਜਾਈ ਸੁਧਾਰਾਂ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਦੋਂ ਅਸੀਂ ਸੱਤਾ ਸੰਭਾਲੀ ਸੀ ਤਾਂ ਸਿੰਜਾਈ ਲਈ ਸਿਰਫ਼ 22 ਫ਼ੀਸਦੀ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਸੀ। ਅੱਜ ਇਹ ਅੰਕੜਾ 80 ਫ਼ੀਸਦ ਨੂੰ ਪਾਰ ਕਰ ਗਿਆ ਹੈ।” ਸਿੰਜਾਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਸਬੰਧੀ ਕੀਤੇ ਗਏ ਯਤਨਾਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਪ ਸਰਕਾਰ ਨੇ ਸੂਬੇ ਭਰ ਵਿੱਚ 14,000 ਕਿਲੋਮੀਟਰ ਪਾਈਪ ਲਾਈਨਾਂ ਵਿਛਾਈਆਂ ਹਨ ਅਤੇ ਖਾਲ਼ਿਆਂ ਨੂੰ ਬਹਾਲ ਕੀਤਾ ਅਤੇ ਉਨ੍ਹਾਂ ਰਾਹੀਂ 21,000 ਕਿਊਸਿਕ ਪਾਣੀ ਛੱਡਿਆ ਹੈ। ਇਹ ਪਾਣੀ ਦੋ ਭਾਖੜਾ ਨਹਿਰਾਂ ਰਾਹੀਂ ਸਪਲਾਈ ਕੀਤੇ ਜਾਣ ਵਾਲੇ ਪਾਣੀ ਦੇ ਬਰਾਬਰ ਹੈ ਅਤੇ ਇਸ ਨਾਲ ਕਿਸਾਨਾਂ ਨੂੰ ਬੇਹੱਦ ਲਾਭ ਹੋਵੇਗਾ।

ਇਹ ਵੀ ਪੜ੍ਹੋ: Bhagwant Mann Govt ਵੱਲੋਂ ਦਿੱਲੀ ਹਵਾਈ ਅੱਡੇ ਲਈ ਲਗਜ਼ਰੀ ਬੱਸਾਂ ਦੇ ਬੇੜੇ ਦਾ ਵਿਸਥਾਰ; ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ 5 ਨਵੀਆਂ ਸੁਪਰ ਇੰਟੀਗ੍ਰਲ ਵੋਲਵੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਸਿੰਜਾਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਯਤਨਾਂ ਨੂੰ ਬਾਰੇ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਪ ਸਰਕਾਰ ਨੇ ਸੂਬੇ ਭਰ ਵਿੱਚ 14000 ਕਿਲੋਮੀਟਰ ਪਾਈਪ ਲਾਈਨਾਂ ਅਤੇ ਰਜਵਾਹਿਆਂ ਕੱਢੇ ਹਨ ਅਤੇ ਉਨ੍ਹਾਂ ਰਾਹੀਂ 21000 ਕਿਊਸਿਕ ਪਾਣੀ ਛੱਡਿਆ ਹੈ। ਇਹ ਦੋ ਭਾਖੜਾ ਨਹਿਰਾਂ ਦੁਆਰਾ ਸਪਲਾਈ ਕੀਤੇ ਜਾਣ ਵਾਲੇ ਪਾਣੀ ਦੇ ਬਰਾਬਰ ਹੈ ਅਤੇ ਇਸ ਦਾ ਕਿਸਾਨਾਂ ਨੂੰ ਬਹੁਤ ਲਾਭ ਹੋਵੇਗਾ।” ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਸੁਧਾਰਨ ਦੇ ਉਦੇਸ਼ ਨਾਲ ਕੀਤੇ ਗਏ ਉਪਾਵਾਂ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨਹਿਰਾਂ ਅਤੇ ਦਰਿਆਵਾਂ ਵਿੱਚ ਰੀਚਾਰਜ ਪੁਆਇੰਟ ਬਣਾਏ ਗਏ ਹਨ, ਜਿਸ ਦੇ ਨਤੀਜੇ ਵਜੋਂ ਕਈ ਖੇਤਰਾਂ ਵਿੱਚ ਜ਼ਮੀਨ ਹੇਠ ਪਾਣੀ ਦਾ ਪੱਧਰ ਦੋ ਤੋਂ ਚਾਰ ਮੀਟਰ ਤੱਕ ਵੱਧ ਗਿਆ ਹੈ। ਇਹ ਇਕ ਤਰ੍ਹਾਂ ਨਾਲ ਪੰਜਾਬ ਦੇ ਭਵਿੱਖ ਲਈ ਨਿਵੇਸ਼ ਹੈ ਕਿਉਂਕਿ ਪਾਣੀ ਤੋਂ ਬਿਨਾਂ ਪੰਜਾਬ ਦੀ ਪਛਾਣ ਹੀ ਖਤਰੇ ਵਿੱਚ ਹੈ।” ਸਮਾਜਿਕ ਬਦਲਾਅ ਵਿੱਚ ਸਿੱਖਿਆ ਦੀ ਭੂਮਿਕਾ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕੋਈ ਵੀ ਰਿਆਇਤ ਜਾਂ ਭਲਾਈ ਕਾਰਡ ਗਰੀਬੀ ਨੂੰ ਸਥਾਈ ਤੌਰ ’ਤੇ ਖ਼ਤਮ ਨਹੀਂ ਕਰ ਸਕਦਾ। ਸਿਰਫ਼ ਸਿੱਖਿਆ ਹੀ ਪਰਿਵਾਰਾਂ ਨੂੰ ਉੱਚਾ ਚੁੱਕ ਸਕਦੀ ਹੈ, ਜੀਵਨ ਬਦਲ ਸਕਦੀ ਹੈ ਅਤੇ ਲੋਕਾਂ ਨੂੰ ਗਰੀਬੀ ਤੋਂ ਮੁਕਤ ਕਰਨ ਵਿੱਚ ਮਦਦ ਕਰ ਸਕਦੀ ਹੈ।”’’

ਇਹ ਵੀ ਪੜ੍ਹੋ: ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ ਇਮਾਨਦਾਰ ਸਰਕਾਰ ਚੁਣੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿੱਖਿਆ ਦੇ ਖੇਤਰ ਵਿੱਚ ਪੰਜਾਬ ਦੀ ਪ੍ਰਗਤੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨਿਰੰਤਰ ਸੁਧਾਰਾਂ ਕਾਰਨ ਪੰਜਾਬ ਨੇ ਪ੍ਰਾਇਮਰੀ ਅਤੇ ਮਿਡਲ-ਸਕੂਲ ਸਿੱਖਿਆ ਵਿੱਚ ਮੋਹਰੀ ਸਥਾਨ ਪ੍ਰਾਪਤ ਕਰਨ ਲਈ ਕੇਰਲਾ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਦਿੱਤਾ ਹੈ।” ਉਨ੍ਹਾਂ ਅੱਗੇ ਕਿਹਾ, “ਪਿਛਲੇ ਚਾਰ ਸਾਲਾਂ ਵਿੱਚ ‘ਆਪ’ ਸਰਕਾਰ ਨੇ ਸਕੂਲਾਂ ਨੂੰ ਮਜ਼ਬੂਤ ਕੀਤਾ ਹੈ, ਸਮਾਰਟ ਕਲਾਸਰੂਮ ਸ਼ੁਰੂ ਕੀਤੇ ਹਨ, ਮਿਆਰੀ ਅਧਿਆਪਕ ਸਿਖਲਾਈ ਪ੍ਰਦਾਨ ਕੀਤੀ ਹੈ ਅਤੇ ਸਿੱਖਿਆ ਪ੍ਰਣਾਲੀ ਨੂੰ ਆਧੁਨਿਕ ਬਣਾਇਆ ਹੈ। ਅੱਜ ਪੰਜਾਬ ਇਨ੍ਹਾਂ ਯਤਨਾਂ ਕਾਰਨ ਸਿਖਰ ’ਤੇ ਹੈ।” ਹਾਲੀਆ ਦਰਜਾਬੰਦੀ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨੀਤੀ ਆਯੋਗ ਨੇ ਨਵੇਂ ਅੰਕੜੇ ਜਾਰੀ ਕੀਤੇ ਹਨ ਜੋ ਦਰਸਾਉਂਦੇ ਹਨ ਕਿ ਪੰਜਾਬ ਨੇ ਪ੍ਰਾਇਮਰੀ ਅਤੇ ਮਿਡਲ-ਸਕੂਲ ਸਿੱਖਿਆ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਨ ਲਈ ਕੇਰਲਾ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਦਿੱਤਾ ਹੈ।” ਮੁੱਖ ਮੰਤਰੀ ਨੇ ਅੱਗੇ ਕਿਹਾ, “ਪਿਛਲੇ ਚਾਰ ਸਾਲਾਂ ਤੋਂ ‘ਆਪ’ ਸਰਕਾਰ ਨੇ ਅਧਿਆਪਕ ਸਿਖਲਾਈ, ਆਧੁਨਿਕ ਅਧਿਆਪਨ ਵਿਧੀਆਂ ਅਤੇ ਸਮਾਰਟ ਕਲਾਸਰੂਮਾਂ ’ਤੇ ਧਿਆਨ ਕੇਂਦਰਿਤ ਕੀਤਾ ਹੈ। ਪਹਿਲਾਂ ਕੇਰਲਾ ਸਿਖਰਲੇ ਸਥਾਨ ’ਤੇ ਹੁੰਦਾ ਸੀ, ਪਰ ਹੁਣ ਪੰਜਾਬ ਨੇ ਵੱਡੇ ਫਰਕ ਨਾਲ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਅਸੀਂ ਭਵਿੱਖ ਵਿੱਚ ਹੋਰ ਵੀ ਵੱਡੇ ਯਤਨ ਜਾਰੀ ਰੱਖਾਂਗੇ।”

ਇਹ ਵੀ ਪੜ੍ਹੋ: DAV College ਬਠਿੰਡਾ ਨੇ ਪੰਛੀਆਂ ਦੇ ਨਿਵਾਸ ਸਥਾਨ ਸੰਭਾਲ ਪਹਿਲਕਦਮੀ, ਖਾਦ ਵੰਡ ਮੁਹਿੰਮ ਅਤੇ ਬੀਜ ਪ੍ਰਦਰਸ਼ਨੀ ਦਾ ਆਯੋਜਨ ਕੀਤਾ

ਸਿੱਖਿਆ ਨੂੰ ਸਮਾਜਿਕ ਤਬਦੀਲੀ ਲਈ ਸਭ ਤੋਂ ਸ਼ਕਤੀਸ਼ਾਲੀ ਸਾਧਨ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਿੱਖਿਆ ਉਹ ਚਾਨਣ ਹੈ, ਜੋ ਹਨੇਰੇ ਨੂੰ ਦੂਰ ਕਰਦਾ ਹੈ ਅਤੇ ਸਮਾਜ ਨੂੰ ਬਦਲਦਾ ਹੈ। ਇਸੇ ਲਈ ਸਾਡੀ ਸਰਕਾਰ ਇਸ ਖੇਤਰ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ।” ਸਿਹਤ ਸੰਭਾਲ ਪਹਿਲਕਦਮੀਆਂ ਬਾਰੇ ਬੋਲਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ, ਜਿਸ ਨਾਲ ਹਰ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲਦਾ ਹੈ।” ਉਨ੍ਹਾਂ ਅੱਗੇ ਕਿਹਾ, “30 ਲੱਖ ਤੋਂ ਵੱਧ ਲਾਭਪਾਤਰੀ ਪਹਿਲਾਂ ਹੀ ਆਪਣੇ ਸਿਹਤ ਕਾਰਡ ਪ੍ਰਾਪਤ ਕਰ ਚੁੱਕੇ ਹਨ ਅਤੇ ਲੋਕਾਂ ਨੇ ਇਸ ਯੋਜਨਾ ਤਹਿਤ ਲਗਪਗ 650 ਕਰੋੜ ਰੁਪਏ ਦਾ ਇਲਾਜ ਹਾਸਲ ਕੀਤਾ ਹੈ। ਮੈਂ ਸਾਰੇ ਯੋਗ ਪਰਿਵਾਰਾਂ ਨੂੰ ਇਨ੍ਹਾਂ ਕਾਰਡਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕਰਦਾ ਹਾਂ।” ਕਿਸਾਨਾਂ ਲਈ ਬਿਜਲੀ ਸਪਲਾਈ ਵਿੱਚ ਸੁਧਾਰਾਂ ਨੂੰ ਗਿਣਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਅਤੇ ਸਿੰਜਾਈ ਲਈ ਦਿਨ ਵੇਲੇ ਬਿਜਲੀ ਸਪਲਾਈ ਮਿਲੀ ਹੈ, ਜਿਸ ਨਾਲ ਉਨ੍ਹਾਂ ਦੇ ਜੀਵਨ ਵਿੱਚ ਕਾਫ਼ੀ ਸੁਧਾਰ ਹੋਇਆ ਹੈ।”

ਇਹ ਵੀ ਪੜ੍ਹੋ: ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ : ਮੋਹਿੰਦਰ ਭਗਤ

‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਪ ਸਰਕਾਰ ਨੇ ਇਹ ਯੋਜਨਾ ਸ਼ੁਰੂ ਕੀਤੀ ਹੈ, ਜਿਸ ਤਹਿਤ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਪ੍ਰਾਪਤ ਹੋਣਗੇ। ਯੋਗ ਲਾਭਪਾਤਰੀਆਂ ਨੂੰ ਪਹਿਲੀ ਜੁਲਾਈ ਤੋਂ ਲਾਭ ਮਿਲਣਾ ਸ਼ੁਰੂ ਹੋ ਜਾਵੇਗਾ।” ਲੋਕ ਮਿਲਣੀ ਨੂੰ ਲੋਕਾਂ ਨਾਲ ਸਿੱਧੇ ਤੌਰ ’ਤੇ ਜੁੜਨ ਦਾ ਮੌਕਾ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਕੋਈ ਰਾਜਨੀਤਿਕ ਸਮਾਗਮ ਨਹੀਂ ਹੈ, ਸਗੋਂ ਨਾਗਰਿਕਾਂ ਨਾਲ ਸਿੱਧੇ ਸੰਪਰਕ ਦਾ ਪਲੇਟਫਾਰਮ ਹੈ। ਪੰਜਾਬ ਵਿੱਚ ਸਰਕਾਰਾਂ ਆਈਆਂ ਅਤੇ ਗਈਆਂ, ਪਰ ਲੋਕਾਂ ਦੀ ਕਿਸੇ ਨੇ ਸਾਰ ਨੀ ਲਈ। ਰਵਾਇਤੀ ਪਾਰਟੀਆਂ ਨੇ ਸ਼ਾਸਨ ਨੂੰ ਖੇਡ ਸਮਝਿਆ ਅਤੇ ਪੰਜਾਬ ਦੇ ਸਰੋਤਾਂ ਨੂੰ ਬੁਰੀ ਤਰ੍ਹਾਂ ਲੁੱਟਿਆ। ਲੋਕਾਂ ਨੇ ‘ਝਾੜੂ’ ਵਿੱਚ ਆਪਣਾ ਵਿਸ਼ਵਾਸ ਦਿਖਾ ਕੇ ਅਜਿਹੀਆਂ ਲੋਟੂ ਪਾਰਟੀਆਂ ਨੂੰ ਜਵਾਬ ਦਿੱਤਾ ਅਤੇ ਲੋਕਾਂ ਦਾ ਭਰੋਸਾ ਕਾਇਮ ਰੱਖਦਿਆਂ ਸੂਬੇ ਭਰ ਵਿੱਚ ਸਕੂਲਾਂ, ਹਸਪਤਾਲਾਂ ਅਤੇ ਜਨਤਕ ਸੇਵਾਵਾਂ ਦੀ ਨੁਹਾਰ ਬਦਲੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।