Saturday, May 2, 2026
Home Blog Page 80

Malwa College Bathinda ਵੱਲੋਂ ਸਾਲਾਨਾ ਇਨਾਮ ਵੰਡ ਸਮਾਰੋਹ ਅਤੇ “ਜਸ਼ਨ 2026” ਦਾ ਸ਼ਾਨਦਾਰ ਆਯੋਜਨ

Bathinda News: Malwa College Bathinda (ਮਾਲਵਾ ਕਾਲਜ, ਬਠਿੰਡਾ) ਨੇ ਇੱਕ ਯਾਦਗਾਰ ਮੌਕੇ ਨੂੰ ਮਨਾਉਂਦੇ ਹੋਏ ਆਪਣੇ ਸਲਾਨਾ ਇਨਾਮ ਵੰਡ ਸਮਾਰੋਹ ਅਤੇ ਰੰਗਾ ਰੰਗ ਸੱਭਿਆਚਾਰਕ ਮੇਲੇ “ਜਸ਼ਨ 2026” ਦੇ ਸ਼ਾਨਦਾਰ ਆਯੋਜਨ ਨਾਲ ਯਾਦਗਾਰੀ ਪਲ ਸਿਰਜੇ। ਇਹ ਦਿਨ ਅਕਾਦਮਿਕ ਕਾਮਯਾਬੀਆਂ ਅਤੇ ਸੱਭਿਆਚਾਰਕ ਰੰਗਤ ਦਾ ਸੁੰਦਰ ਸੁਮੇਲ ਬਣ ਕੇ ਸਾਹਮਣੇ ਆਇਆ। ਸ਼ਾਮ ਦੇ ਸੈਸ਼ਨ ਵਿੱਚ ਬਹੁਤ ਉਡੀਕਿਆ ਜਾਣ ਵਾਲਾ ਸੱਭਿਆਚਾਰਕ ਮੇਲਾ “ਜਸ਼ਨ 2026” ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਨੇ ਵਿਦਿਆਰਥੀਆਂ ਦੀ ਅਕਾਦਮਿਕ ਪ੍ਰਤਿਭਾ ਅਤੇ ਭਿੰਨ ਭਿੰਨ ਸੱਭਿਆਚਾਰਿਕ ਵੰਨਗੀਆਂ ਦੇ ਰੰਗ ਬਖੇਰੇ ਜਿਸ ਵਿੱਚ ਖਾਸ ਤੌਰ ਤੇ ਪ੍ਰਸਿੱਧ ਗਾਇਕਾ ਅਫਸਾਨਾ ਖਾਨ ਦਾ ਲਾਈਵ ਸੋਅ ਖਿੱਚ ਦਾ ਕੇਂਦਰ ਰਿਹਾ।

ਇਹ ਵੀ ਪੜ੍ਹੋ ਵਿਧਾਇਕ ਪਠਾਣਮਾਜਰਾ ਮੁੜ ਪੁਲਿਸ ਹਿਰਾਸਤ ‘ਚ; ਮਿਲਿਆ 7 ਦਿਨਾਂ ਦਾ ਰਿਮਾਂਡ

ਸਵੇਰ ਦਾ ਸੈਸ਼ਨ ਪ੍ਰਿੰਸੀਪਲ ਡਾ. ਮਨਜੀਤ ਸਿੰਘ ਦੇ ਸਵਾਗਤੀ ਭਾਸ਼ਣ ਨਾਲ ਸ਼ੁਰੂ ਹੋਇਆ, ਜਿਨ੍ਹਾਂ ਨੇ ਮੁੱਖ ਮਹਿਮਾਨ, ਮਾਣਯੋਗ ਮਹਿਮਾਨਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਤਹਿ ਦਿਲੋਂ ਸਵਾਗਤ ਕੀਤਾ ਅਤੇ ਸੰਸਥਾ ਦੇ ਵਿਕਾਸ ਪ੍ਰਤੀ ਆਪਣੀ ਵਚਨਬੱਧਤਾ ਨੂੰ ਜਾਹਿਰ ਕੀਤਾ। ਇਸ ਮੌਕੇ ਸ਼੍ਰੀ ਰਾਜੇਸ਼ ਧੀਮਾਨ ਆਈ.ਏ.ਐਸ ਡਿਪਟੀ ਕਮਿਸ਼ਨਰ ਬਠਿੰਡਾ ਬਤੌਰ ਮੁੱਖ ਮਹਿਮਾਨ ਹਾਜ਼ਰ ਸਨ। ਉਨ੍ਹਾਂ ਨੇ ਵਿਦਿਆਰਥੀਆਂ ਦੀਆਂ ਉਪਲਭਦੀਆਂ ਦੀ ਭਰਪੂਰ ਸਰਾਹਨਾ ਕੀਤੀ। ਹੋਣਹਾਰ ਵਿਦਿਆਰਥੀਆਂ ਨੂੰ ਵਿਦਿਅਕ ਅਤੇ ਸੱਭਿਆਚਾਰਿਕ ਖੇਤਰਾਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੇ ਕਾਲਜ ਪ੍ਰਬੰਧਕਾਂ ਅਤੇ ਸਟਾਫ ਨੂੰ ਸੰਸਥਾ ਦੇ 25 ਸ਼ਾਨਦਾਰ ਸਾਲ ਪੂਰੇ ਕਰਨ ‘ਤੇ ਵਧਾਈ ਦਿੱਤੀ ਅਤੇ ਵਿਸ਼ਵਾਸ ਜਤਾਇਆ ਕਿ ਕਾਲਜ ਭਵਿੱਖ ਵਿੱਚ ਹੋਰ ਉੱਚਾਈਆਂ ਹਾਸਲ ਕਰੇਗਾ।

ਇਹ ਵੀ ਪੜ੍ਹੋ ਮੰਦਭਾਗੀ ਖ਼ਬਰ; ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ ‘ਚ ਹੋਈ ਮੌ/ਤ

ਸ਼ਾਮ ਦੇ ਸੈਸ਼ਨ ਵਿੱਚ ਕਾਲਜ ਦਾ ਬਹੁਤ ਉਡੀਕਿਆ ਜਾਣ ਵਾਲਾ ਸੱਭਿਆਚਾਰਕ ਮੇਲਾ “ਜਸ਼ਨ 2026” ਆਯੋਜਿਤ ਕੀਤਾ ਗਿਆ, ਜਿਸ ਵਿੱਚ ਪ੍ਰਸਿੱਧ ਗਾਇਕਾ ਅਫਸਾਨਾ ਖਾਨ ਨੇ ਦਿਲਕਸ਼ ਗਾਇਕੀ ਨਾਲ ਦਰਸ਼ਕਾਂ ਨੂੰ ਮੋਹ ਲਿਆ ਅਤੇ ਪੂਰੇ ਕੈਂਪਸ ਨੂੰ ਉਤਸ਼ਾਹ ਅਤੇ ਉਰਜਾ ਨਾਲ ਭਰ ਦਿੱਤਾ। ਇਸ ਮੌਕੇ ਜਗਰੂਪ ਸਿੰਘ ਗਿੱਲ ਵਿਧਾਇਕ ਬਠਿੰਡਾ ਬਤੌਰ ਮੁੱਖ ਮਹਿਮਾਨ ਹਾਜ਼ਰ ਸਨ। ਉਨ੍ਹਾਂ ਨੇ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਸੱਭਿਆਚਾਰਕ ਵਿਰਾਸਤ ਨੂੰ ਸੰਜੋਣ ਲਈ ਕਾਲਜ ਦੇ ਯਤਨਾਂ ਦੀ ਖੂਬ ਪ੍ਰਸ਼ੰਸਾ ਕੀਤੀ। ਇਸ ਮੌਕੇ ਵਿਸ਼ੇਸ਼ ਮਹਿਮਾਨ ਜਤਿੰਦਰ ਸਿੰਘ ਭੱਲਾ ਚੇਅਰਮੈਨ ਨੇ ਵੀ ਸ਼ਿਰਕਤ ਕੀਤੀ, ਜਿਨਾ ਨੇ ਵਿਦਿਆਰਥੀਆਂ ਨੂੰ ਵਿੱਦਿਅਕ,ਸੱਭਿਆਚਾਰਕ ਅਤੇ ਖੇਡ ਖੇਤਰ ਨਾਲ ਸੰਬੰਧਿਤ ਗਤੀਵਿਧੀਆਂ ਵਿੱਚ ਸਰਗਰਮ ਭਾਗ ਲੈਣ ਲਈ ਪ੍ਰੇਰਿਤ ਕੀਤਾ ਅਤੇ ਉਹਨਾਂ ਦੇ ਚੰਗੇਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਇਹ ਵੀ ਪੜ੍ਹੋ ਪਤਨੀ ਤੋਂ ਤੰਗ ਆ ਪਤੀ ਨੇ ਕੀਤੀ ਆਤਮ/ਹੱ.ਤਿਆ, ਸਾਲ ਪਹਿਲਾਂ ਹੋਇਆ ਸੀ ਵਿਆਹ

ਕਾਲਜ ਪ੍ਰਬੰਧਕ ਸ:ਕੇ.ਪੀ.ਐਸ ਬਰਾੜ ਵਰਕਿੰਗ ਪ੍ਰੈਸੀਡੈਂਟ, ਮਾਲਵਾ ਐਡਵਾਂਸਡ ਐਜੂਕੇਸ਼ਨਲ ਸੁਸਾਇਟੀ, ਆਈ.ਆਰ.ਐਸ, ਫਾਰਮਰ ਜੋਇੰਟ ਕਮਿਸ਼ਨਰ ਇਨਕਮ ਟੈਕਸ ਅਤੇ ਇੰਟਰਨੈਸ਼ਨਲ ਐਥਲੀਟ, ਸ਼੍ਰੀ ਰਮਨ ਸਿੰਗਲਾ (ਚੇਅਰਮੈਨ) ਮਾਲਵਾ ਕਾਲਜ ਬਠਿੰਡਾ, ਸ੍ਰੀ ਰਕੇਸ਼ ਗੋਇਲ (ਵਾਈਸ ਪ੍ਰੈਸੀਡੈਂਟ) ਮਾਲਵਾ ਐਡਵਾਂਸਡ ਐਜੂਕੇਸ਼ਨਲ ਸੁਸਾਇਟੀ ਅਤੇ ਸ: ਕਰਨਵੀਰ ਸਿੰਘ ਬਰਾੜ ਐਮ.ਡੀ. ਮਾਲਵਾ ਕਾਲਜ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਚੰਗੇਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਮਾਲਵਾ ਕਾਲਜ ਆਫ ਫਿਜ਼ਿਕਲ ਐਜੂਕੇਸ਼ਨ ਦੇ ਡੀਨ ਸ਼੍ਰੀ ਆਰ.ਸੀ. ਸ਼ਰਮਾ ਨੇ ਸਾਲਾਨਾ ਰਿਪੋਰਟ ਪੇਸ਼ ਕੀਤੀ ਅਤੇ ਪਿਛਲੇ ਸਾਲ ਦੌਰਾਨ ਸੰਸਥਾ ਦੀਆਂ ਵਿਦਿੱਅਕ ਅਤੇ ਖੇਡ ਗਤੀਵਿਧੀਆਂ ਵਿੱਚ ਮਹੱਤਵਪੂਰਨ ਉਪਲੱਭਧੀਆਂ ਨੂੰ ਉਜਾਗਰ ਕੀਤਾ। ਅੰਤ ਵਿੱਚ, ਡਿਪਟੀ ਡਾਇਰੈਕਟਰ ਡਾ.ਸਰਬਜੀਤ ਕੌਰ ਢਿੱਲੋਂ ਨੇ ਸਾਰੇ ਮਾਣਯੋਗ ਮਹਿਮਾਨਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ। ਇਹ ਸਮਾਰੋਹ ਮਾਲਵਾ ਕਾਲਜ, ਬਠਿੰਡਾ ਦੀ ਅਕਾਦਮਿਕ ਅਤੇ ਸੱਭਿਆਚਾਰਕ ਰੰਗਤ ਦਾ ਪ੍ਰਤੀਕ ਬਣ ਕੇ ਯਾਦਗਾਰ ਢੰਗ ਨਾਲ ਸਮਾਪਤ ਹੋਇਆ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮੰਦਭਾਗੀ ਖ਼ਬਰ; ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ ‘ਚ ਹੋਈ ਮੌ/ਤ

0

Jalandhar News: jalandhar road accident news; ਜਲੰਧਰ ‘ਚ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿਚ ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਹ ਹਾਦਸਾ ਇੱਕ ਤੇਜ਼ ਰਫ਼ਤਾਰ ਕਾਰ ਚਾਲਕ ਵੱਲੋਂ ਮ੍ਰਿਤਕ ਦੇ ਮੋਟਰਸਾਈਕਲ ਨੂੰ ਟੱਕਰ ਮਾਰਨ ਕਾਰਨ ਵਾਪਰਿਆ। ਮ੍ਰਿਤਕ ਦੀ ਪਹਿਚਾਣ ਵਿਸ਼ਾਲ ਕੁਮਾਰ ਵਾਸੀ ਜਲੰਧਰ ਵਜੋਂ ਹੋਈ ਹੈ।

ਇਹ ਵੀ ਪੜ੍ਹੋ ਵਿਧਾਇਕ ਪਠਾਣਮਾਜਰਾ ਮੁੜ ਪੁਲਿਸ ਹਿਰਾਸਤ ‘ਚ; ਮਿਲਿਆ 7 ਦਿਨਾਂ ਦਾ ਰਿਮਾਂਡ

ਹਾਦਸੇ ਮੌਕੇ ਮੌਜੂਦ ਲੋਕਾਂ ਮੁਤਾਬਕ ਹੈਰਾਨੀ ਤੇ ਅਣਮਨੁੱਖੀ ਗੱਲ ਇਹ ਵੀ ਸੀ ਕਿ ਕਾਰ ਚਾਲਕ ਵਿਸ਼ਾਲ ਨੂੰ ਟੱਕਰ ਮਾਰ ਕੇ ਲਹੂ-ਲੁਹਾਨ ਕਰਨ ਤੋਂ ਬਾਅਦ ਉਸਨੂੰ ਹਸਪਤਾਲ ਲਿਜਾਣ ਦੀ ਬਜਾਏ ਮੌਕੇ ਤੋਂ ਫ਼ਰਾਰ ਹੋ ਗਿਆ। ਜਿਸਤੋਂ ਬਾਅਦ ਰਾਹਗੀਰਾਂ ਵੱਲੋਂ ਉਸਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ ਪਤਨੀ ਤੋਂ ਤੰਗ ਆ ਪਤੀ ਨੇ ਕੀਤੀ ਆਤਮ/ਹੱ.ਤਿਆ, ਸਾਲ ਪਹਿਲਾਂ ਹੋਇਆ ਸੀ ਵਿਆਹ

ਇਸ ਘਟਨਾ ਤੋਂ ਬਾਅਦ ਪ੍ਰਵਾਰ ਤੇ ਲੋਕਾਂ ਵਿਚ ਗੁੱਸਾ ਫ਼ੈਲ ਗਿਆ। ਜਿਸ ਕਾਰਨ ਉਨ੍ਹਾਂ 7 ਨੰਬਰ ਥਾਣੇ ਅੱਗੇ ਲਾਸ਼ ਨੂੰ ਰੱਖ ਕੇ ਪ੍ਰਦਰਸ਼ਨ ਕੀਤਾ ਅਤੇ ਮੁਲਜਮਾਂ ਨੁੰ ਫ਼ੜਣ ਦੀ ਮੰਗ ਕੀਤੀ। ਉਧਰ, ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਅਣਪਛਾਤੇ ਕਾਰ ਚਾਲਕ ਵਿਰੁੱਧ ਮਾਮਲਾ ਦਰਜ ਕਰਕੇ ਮੁਲਜਮ ਦੀ ਪਹਿਚਾਣ ਕੀਤੀ ਜਾ ਰਹੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸ਼੍ਰੋਮਣੀ ਅਕਾਲੀ ਦਲ ਦੇ ਨਵਨਿਯੁਕਤ ਸ਼ਹਿਰੀ ਪ੍ਰਧਾਨ ਲੀਡਰਸ਼ਿਪ ਨਾਲ ਹੋਏ ਗੁਰੂਘਰ ਨਤਮਸਤਕ

0

👉ਗੁਰਸੇਵਕ ਮਾਨ ਨੇ ਆਪਣੀ ਨਿਯੁਕਤੀ ਦੇ ਲਈ ਕੀਤਾ ਵਾਹਿਗੁਰੂ ਦਾ ਸ਼ੁਕਰਾਨਾ ਅਦਾ
Bathinda News: ਸ਼੍ਰੋਮਣੀ ਅਕਾਲੀ ਦਲ ਬਠਿੰਡਾ ਸ਼ਹਿਰੀ ਦੇ ਨਵੇਂ ਪ੍ਰਧਾਨ ਬਣਨ ਤੋਂ ਬਾਅਦ ਗੁਰਸੇਵਕ ਸਿੰਘ ਮਾਨ ਵੱਲੋਂ ਧਾਰਮਿਕ ਸਥਾਨਾਂ ’ਤੇ ਨਤਮਸਤਕ ਹੋ ਕੇ ਪਰਮਾਤਮਾ ਦਾ ਸ਼ੁਕਰਾਨਾ ਅਦਾ ਕੀਤਾ ਗਿਆ। ਐਤਵਾਰ ਨੂੰ ਉਹ ਇਕਬਾਲ ਸਿੰਘ ਬਬਲੀ ਢਿੱਲੋ ਅਤੇ ਹੋਰ ਸਥਾਨਕ ਆਗੂਆਂ ਦੇ ਨਾਲ ਗੁਰਦੁਆਰਾ ਸ੍ਰੀ ਕਿਲਾ ਮੁਬਾਰਕ ਸਾਹਿਬ ਅਤੇ ਪੋਸਟ ਆਫਿਸ ਬਾਜ਼ਾਰ ਸਥਿਤ ਹਨੁਮਾਨ ਮੰਦਰ ਵਿਖੇ ਮੱਥਾ ਟੇਕਣ ਪਹੁੰਚੇ।ਇਸ ਮੌਕੇ ਗੁਰਸੇਵਕ ਸਿੰਘ ਮਾਨ ਨੇ ਆਪਣੀ ਨਵੀਂ ਜਿੰਮੇਵਾਰੀ ਲਈ ਵਾਹਿਗੁਰੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵੱਲੋਂ ਦਿੱਤੇ ਗਏ ਭਰੋਸੇ ’ਤੇ ਖਰੇ ਉਤਰਣ ਲਈ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਨੇ ਇਹ ਵੀ ਪ੍ਰਣ ਕੀਤਾ ਕਿ ਬਠਿੰਡਾ ਸ਼ਹਿਰ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਹਰ ਵਰਕਰ ਨੂੰ ਨਾਲ ਲੈ ਕੇ ਚਲਣਗੇ।

ਇਹ ਵੀ ਪੜ੍ਹੋ ਵਿਧਾਇਕ ਪਠਾਣਮਾਜਰਾ ਮੁੜ ਪੁਲਿਸ ਹਿਰਾਸਤ ‘ਚ; ਮਿਲਿਆ 7 ਦਿਨਾਂ ਦਾ ਰਿਮਾਂਡ

ਇਸ ਦੌਰਾਨ ਇਕਬਾਲ ਸਿੰਘ ਬਬਲੀ ਢਿੱਲੋ ਨੇ ਦੱਸਿਆ ਕਿ ਉਹ ਪਹਿਲਾਂ ਗੁਰਦੁਆਰਾ ਸ੍ਰੀ ਕਿਲਾ ਮੁਬਾਰਕ ਸਾਹਿਬ ਵਿਖੇ ਅਰਦਾਸ ਕੀਤੀ ਗਈ ਅਤੇ ਉਸ ਤੋਂ ਬਾਅਦ ਹਨੁੰਮਾਨ ਮੰਦਰ ਵਿੱਚ ਦਰਸ਼ਨ ਕੀਤੇ ਗਏ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵੱਲੋਂ ਗੁਰਸੇਵਕ ਮਾਨ ਨੂੰ ਦਿੱਤੀ ਗਈ ਜਿੰਮੇਵਾਰੀ ਨਾਲ ਵਰਕਰਾਂ ਵਿੱਚ ਨਵਾਂ ਜੋਸ਼ ਪੈਦਾ ਹੋਇਆ ਹੈ।ਉਨ੍ਹਾਂ ਅੱਗੇ ਕਿਹਾ ਕਿ ਗੁਰਸੇਵਕ ਸਿੰਘ ਮਾਨ ਦੀ ਨਿਯੁਕਤੀ ਨਾਲ ਸ਼ਹਿਰੀ ਇਕਾਈ ਨੂੰ ਨਵੀਂ ਦਿਸ਼ਾ ਮਿਲੇਗੀ ਅਤੇ ਪਾਰਟੀ ਜਮੀਨੀ ਪੱਧਰ ’ਤੇ ਹੋਰ ਮਜ਼ਬੂਤ ਹੋਵੇਗੀ। ਵਰਕਰਾਂ ਵਿੱਚ ਖੁਸ਼ੀ ਅਤੇ ਉਤਸਾਹ ਦਾ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ, ਜੋ ਆਉਣ ਵਾਲੇ ਸਮੇਂ ਵਿੱਚ ਪਾਰਟੀ ਲਈ ਲਾਭਦਾਇਕ ਸਾਬਤ ਹੋਵੇਗਾ।

ਇਹ ਵੀ ਪੜ੍ਹੋ Punjab Cabinet ਦੀ ਅਹਿਮ ਮੀਟਿੰਗ ਅੱਜ; ਕਈ ਮਹੱਤਵਪੂਰਨ ਮੁੱਦਿਆਂ ‘ਤੇ ਹੋਵੇਗੀ ਚਰਚਾ

ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੈਸ ਸਕੱਤਰ ਓਮ ਪ੍ਰਕਾਸ਼ ਸ਼ਰਮਾ ਨੇ ਦੱਸਿਆ ਕਿ ਇਸ ਮੌਕੇ ਨਗਰ ਨਿਗਮ ਦੇ ਸਾਬਕਾ ਮੇਅਰ ਬਲਜੀਤ ਸਿੰਘ ਬੀੜ ਬਹਿਮਣ, ਦਲਜੀਤ ਸਿੰਘ ਬਰਾੜ, ਸ਼ਹਿਰੀ ਜਿਲਾ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ, ਸਾਬਕਾ ਪ੍ਰਧਾਨ ਰਾਜਬਿੰਦਰ ਸਿੰਘ ਸਿੱਧੂ, ਯਾਦਵਿੰਦਰ ਸਿੰਘ ਯਾਦੀ, ਮੋਹਨਜੀਤ ਸਿੰਘ ਪੁਰੀ, ਗੁਰਪ੍ਰੀਤ ਸਿੰਘ ਸੰਧੂ, ਐਸਜੀਪੀਸੀ ਮੈਂਬਰ ਜੋਗਿੰਦਰ ਕੌਰ ਤੇ ਬਲਵਿੰਦਰ ਕੌਰ, ਕੁਲਦੀਪ ਸਿੰਘ ਨੰਬਰਦਾਰ, ਮੱਖਣ ਸਿੰਘ ਆਦਿ ਤੋਂ ਇਲਾਵਾ ਸਾਰੇ ਸਰਕਲਾਂ ਅਤੇ ਵਿੰਗਾਂ ਦੇ ਪ੍ਰਧਾਨ ਸਮੇਤ ਸ਼ਹਿਰ ਦੀ ਸਮੁੱਚੀ ਲੀਡਰਸ਼ਿਪ ਮੌਜੂਦ ਸੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਵਿਧਾਇਕ ਪਠਾਣਮਾਜਰਾ ਮੁੜ ਪੁਲਿਸ ਹਿਰਾਸਤ ‘ਚ; ਮਿਲਿਆ 7 ਦਿਨਾਂ ਦਾ ਰਿਮਾਂਡ

0

Patiala News: MLA harmeet singh pathanmajra; ਲੰਘੀ 24 ਮਾਰਚ ਨੂੰ ਮੱਧ ਪ੍ਰਦੇਸ਼ ਤੋਂ ਗ੍ਰਿਫਤਾਰ ਕੀਤੇ ਗਏ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਅੱਜ ਪਟਿਆਲਾ ਪੁਲਿਸ ਵੱਲੋਂ ਮੁੜ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਸ ਦੌਰਾਨ ਪੁਲਿਸ ਵੱਲੋਂ ਰੱਖੇ ਪੱਖ ਨਾਲ ਸਹਿਮਤ ਹੁੰਦਿਆਂ ਅਦਾਲਤ ਨੇ ਵਿਧਾਇਕ ਨੂੰ ਮੁੜ 7 ਦਿਨਾਂ ਲਈ ਪੁਲਿਸ ਕੋਲ ਰਿਮਾਂਡ ‘ਤੇ ਭੇਜ ਦਿੱਤਾ ਗਿਆ। ਹਾਲਾਂਕਿ ਪਿਛਲੇ 4 ਦਿਨਾਂ ‘ਚ ਪੁਲਿਸ ਵੱਲੋਂ ਉਨ੍ਹਾਂ ਕੋਲੋਂ ਕੀਤੀ ਗਈ ਪੁਛਗਿਛ ਬਾਰੇ ਹਾਲੇ ਤੱਕ ਵੇਰਵੇ ਸਾਹਮਣੇ ਨਹੀਂ ਆਏ ਹਨ।

ਇਹ ਵੀ ਪੜ੍ਹੋ ਪਤਨੀ ਤੋਂ ਤੰਗ ਆ ਪਤੀ ਨੇ ਕੀਤੀ ਆਤਮ/ਹੱ.ਤਿਆ, ਸਾਲ ਪਹਿਲਾਂ ਹੋਇਆ ਸੀ ਵਿਆਹ

ਦਸਣਾ ਬਣਦਾ ਹੈ ਕਿ 1 ਸਤੰਬਰ 2025 ਨੂੰ ਪਟਿਆਲਾ ਪੁਲਿਸ ਵੱਲੋਂ ਬਲਾਤਕਾਰ ਤੇ ਹੋਰ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ਼ ਕੀਤਾ ਸੀ। ਜਿਸਤੋਂ ਬਾਅਦ 2 ਸਤੰਬਰ ਵਾਲੇ ਦਿਨ ਜਦ ਪਟਿਆਲਾ ਪੁਲਿਸ ਦੀ ਟੀਮ ਉਸਨੂੰ ਹਰਿਆਣਾ ਦੇ ਵਿਚੋਂ ਗ੍ਰਿਫਤਾਰ ਕਰਨ ਗਈ ਤਾਂ ਉਹ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋਣ ਵਿਚ ਸਫ਼ਲ ਰਹੇ ਸਨ।ਜਿਸਤੋਂ ਬਾਅਦ ਵਿਧਾਇਕ ਵਾਇਆ ਨਿਪਾਲ ਹੁੰਦੇ ਹੋਏ ਆਸਟਰੇਲੀਆ ਚਲੇ ਗਏ ਸਨ। ਇਸ ਮਾਮਲੇ ਵਿਚ ਅਦਾਲਤ ਨੇ ਉਨ੍ਹਾਂ ਨੂੰ ਭਗੋੜਾ ਕਰਾਰ ਦਿੱਤਾ ਹੋਇਆ ਸੀ। ਇਸਤੋਂ ਬਾਅਦ ਉਹ ਕੁੱਝ ਸਮਾਂ ਪਹਿਲਾਂ ਮੁੜ ਵਾਇਆ ਭੁਟਾਨ ਵਾਪਸ ਆ ਗਏ ਸਨ, ਜਿੱਥੇ ਪੁਲਿਸ ਨੂੰ ਸੂਹ ਲੱਗਣ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਗਿਆ ਸੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪਤਨੀ ਤੋਂ ਤੰਗ ਆ ਪਤੀ ਨੇ ਕੀਤੀ ਆਤਮ/ਹੱ.ਤਿਆ, ਸਾਲ ਪਹਿਲਾਂ ਹੋਇਆ ਸੀ ਵਿਆਹ

0

Ludhiana News:ਜਿਲਾ ਲੁਧਿਆਣਾ ਵਿੱਚ ਇੱਕ ਨੌਜਵਾਨ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਆਪਣੀ ਮੌਤ ਲਈ ਉਸਨੇ ਆਪਣੀ ਪਤਨੀ ਅਤੇ ਆਪਣੇ ਸੱਸ ਨੂੰ ਜਿੰਮੇਵਾਰ ਦੱਸਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਿਕਰਮਜੀਤ ਸਿੰਘ ਦਾ ਵਿਆਹ ਇਕ ਸਾਲ ਪਹਿਲਾਂ ਕਾਜਲ ਨਾਲ ਹੋਇਆ ਸੀ। ਕਾਜਲ ਦਾ ਇਹ ਦੂਸਰਾ ਵਿਆਹ ਸੀ ਉਸਨੇ ਆਪਣੇ ਪਹਿਲੇ ਪਤੀ ਨੂੰ ਤਲਾਕ ਦੇ ਦਿੱਤਾ ਸੀ। ਬਿਕਰਮਜੀਤ ਦੀ ਮਾਂ ਸਰਬਜੀਤ ਕੌਰ ਨੇ ਪੁਲਿਸ ਨੂੰ ਦੱਸਿਆ ਕਿ ਕਾਜਲ ਦੀ ਮਾਂ ਉਹਨਾਂ ਦੀ ਗ੍ਰਹਿਸਥੀ ਜੀਵਨ ਵਿੱਚ ਦਖਲ ਅੰਦਾਜੀ ਕਰਦੀ ਸੀ। ਉਸ ਦੀ ਦਖਲ ਅੰਦਾਜ਼ੀ ਕਾਰਨ ਉਹਨਾਂ ਪਤੀ ਪਤਨੀ ਵਿਚਕਾਰ ਝਗੜਾ ਰਹਿਣ ਲੱਗ ਗਿਆ ਤੇ ਕਾਜਲ ਆਪਣੇ ਪਤੀ ਨੂੰ ਛੱਡ ਕੇ ਆਪਣੇ ਪੇਕੇ ਘਰ ਚਲੇ ਗਈ। ਕਾਜਲ ਦੀ ਮਾਂ ਰਾਜ ਰਾਣੀ ਬਿਕਰਮਜੀਤ ਨੂੰ ਲਗਾਤਾਰ ਤੰਗ ਕਰਦੀ ਸੀ।

ਇਹ ਵੀ ਪੜ੍ਹੋ  Punjab Cabinet ਦੀ ਅਹਿਮ ਮੀਟਿੰਗ ਅੱਜ; ਕਈ ਮਹੱਤਵਪੂਰਨ ਮੁੱਦਿਆਂ ‘ਤੇ ਹੋਵੇਗੀ ਚਰਚਾ

ਬਿਕਰਮਜੀਤ ਨੇ ਕਾਜਲ ਨੂੰ ਵਾਪਸ ਲਿਆਉਣ ਲਈ ਕਈ ਵਾਰ ਕੋਸ਼ਿਸ਼ ਕੀਤੀ ਪ੍ਰੰਤੂ ਨਹੀਂ ਮੰਨੀ। ਬਿਕਰਮਜੀਤ ਦੀ ਮਾਂ ਨੇ ਦੱਸਿਆ ਕਿ ਘਟਨਾ ਵਾਲੇ ਦਿਨ ਪਰਿਵਾਰ ਦੇ ਸਾਰੇ ਮੈਂਬਰ ਰੋਟੀ ਖਾ ਰਹੇ ਸਨ ।ਇਸ ਦੌਰਾਨ ਬਿਕਰਮਜੀਤ ਚੁੱਪ ਚਾਪ ਆਪਣੇ ਕਮਰੇ ਵਿੱਚ ਚਲਾ ਗਿਆ ਜਦੋਂ ਉਹ ਕਾਫੀ ਦੇਰ ਕਮਰੇ ਵਿੱਚੋਂ ਬਾਹਰ ਨਾ ਨਿਕਲਿਆ ਤਾਂ ਪਰਿਵਾਰ ਨੇ ਜਾ ਕੇ ਦੇਖਿਆ। ਉਦੋਂ ਤੱਕ ਉਸ ਨੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਸੀ। ਪੁਲਿਸ ਨੂੰ ਘਟਨਾ ਸਥਾਨ ਤੇ ਇੱਕ ਸੁਸਾਈਡ ਨੋਟ ਮਿਲਿਆ ਹੈ ਜਿਸ ਵਿੱਚ ਬਿਕਰਮਜੀਤ ਸਿੰਘ ਨੇ ਲਿਖਿਆ ਹੈ,”ਮੈਂ ਮਰਨਾ ਨਹੀਂ ਚਾਹੁੰਦਾ ਸੀ ।ਮੇਰੀ ਪਤਨੀ ਅਤੇ ਉਸਦੀ ਮਾਂ ਰਾਜ ਰਾਣੀ ਨੇ ਮੈਨੂੰ ਮਰਨ ਲਈ ਮਜਬੂਰ ਕੀਤਾ ਹੈ,ਉਹ ਦੋਵੇਂ ਮੇਰੀ ਮੌਤ ਲਈ ਜੁੰਮੇਵਾਰ ਹਨ।”ਫਿਲਹਾਲ ਪੁਲਿਸ ਨੇ ਕਾਜਲ ਅਤੇ ਉਸ ਦੀ ਮਾਂ ਰਾਜ ਰਾਣੀ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।। ਪੁਲਿਸ ਦਾ ਕਹਿਣਾ ਹੈ ਕਿ ਖੁਦਕੁਸ਼ੀ ਨੋਟ ਅਤੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਦੇ ਆਧਾਰ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

मंडियों में किसानों को उपलब्ध करवाई जाएं हर सुविधा:मुख्यमंत्री नायब सिंह सैनी

0

👉 फसलों का भुगतान समय पर और सीधे किसानों के बैंक खातों में किया जाएं:मुख्यमंत्री
👉 कहा: किसानों का एक-एक दाना न्यूनतम समर्थन मूल्य पर खरीदा जाएगा, लापरवाही बरतने वाले अधिकारी पर होगी कार्रवाई
Haryana News:हरियाणा के मुख्यमंत्री श्री नायब सिंह सैनी ने शनिवार देर शाम वीडियो कॉन्फ्रेंसिंग के माध्यम से सभी उपायुक्तों (डीसी) के साथ विस्तृत समीक्षा बैठक करते हुए राज्यभर में सुचारु खरीद व्यवस्था सुनिश्चित करने के लिए व्यापक निर्देश जारी किए।मुख्यमंत्री ने कहा कि मंडियों में आने वाले किसानों को किसी भी प्रकार की असुविधा नहीं होनी चाहिए और उन्हें सभी आवश्यक सुविधाएं उपलब्ध कराई जाएं।

इसे भी पढ़ें  मुख्यमंत्री श्री नायब सिंह सैनी ने अयोध्या के लिए तीर्थ यात्रियों की अंबाला से विशेष ट्रेन को किया रवाना

उन्होंने डीसी को निर्देश दिए कि सभी मंडियों में पर्याप्त मात्रा में बारदाना (बोरियां), स्वच्छ पेयजल, उचित बैठने की व्यवस्था, साफ-सुथरे शौचालय और अच्छी तरह संचालित कैंटीन सेवाएँ सुनिश्चित की जाएं। इसके साथ ही सभी प्रवेश और निकास द्वारों पर प्रभावी सीसीटीवी निगरानी सुनिश्चित करने पर भी विशेष जोर दिया।उन्होंने निर्देश दिए कि प्रत्येक मंडी में खरीद प्रक्रिया की निगरानी और समस्याओं के त्वरित समाधान के लिए एक नोडल अधिकारी नियुक्त किया जाए। साथ ही, मंडियों में कानून-व्यवस्था बनाए रखने और सुचारू संचालन के लिए आवश्यकतानुसार पुलिस सहायता लेने के भी निर्देश दिए गए।किसानों के हितों की रक्षा के लिए मुख्यमंत्री ने कहा कि खरीदी गई फसलों का भुगतान समय पर और सीधे किसानों के बैंक खातों में बिना किसी देरी के किया जाए।

इसे भी पढ़ें Haryana में पैट्रोल, डीज़ल और रसोई गैस की कोई कमी नहीं : मुख्यमंत्री नायब सिंह सैनी

इसके अतिरिक्त, सभी उपायुक्तों को नियमित रूप से मंडियों का दौरा करने और स्थानीय स्तर पर लगातार समीक्षा बैठकें आयोजित करने के निर्देश दिए , ताकि सभी समस्याओं का समय रहते समाधान किया जा सके और संपूर्ण खरीद व्यवस्था को सुचारू बनाया जा सके।मुख्यमंत्री ने किसान कल्याण के प्रति राज्य सरकार की प्रतिबद्धता दोहराते हुए कहा कि चल रहे रबी सीजन के दौरान खरीद प्रक्रिया को पारदर्शी, प्रभावी और किसान हितैषी बनाया जाए। उन्होंने कहा कि किसानों का एक-एक दाना न्यूनतम समर्थन मूल्य (एमएसपी) पर खरीदा जाएगा और यदि कोई अधिकारी या कर्मचारी अपने कर्तव्यों में लापरवाही बरतता है, तो उसके खिलाफ सख्त कार्रवाई की जाएगी।

👉नवीनतम समाचार पढ़ने के लिए नीचे दिए गए लिंक पर क्लिक करें।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

समाचार और विज्ञापनों के लिए, हमारे व्हाट्सएप नंबर +91 98786-15057 पर संपर्क करें।

Punjab Cabinet ਦੀ ਅਹਿਮ ਮੀਟਿੰਗ ਅੱਜ; ਕਈ ਮਹੱਤਵਪੂਰਨ ਮੁੱਦਿਆਂ ‘ਤੇ ਹੋਵੇਗੀ ਚਰਚਾ

0

👉ਵਿਧਾਨ ਸਭਾ ਦਾ ਵਿਸ਼ੇਸ ਸੈਸ਼ਨ ਸੱਦਣ ‘ਤੇ ਲੱਗ ਸਕਦੀ ਹੈ ਮੋਹਰ
Chandigarh News: Punjab Cabinet ਦੀ ਇੱਕ ਅਹਿਮ ਮੀਟਿੰਗ ਅੱਜ ਐਤਵਾਰ ਦੀ ਛੁੱਟੀ ਵਾਲੇ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਣ ਜਾ ਰਹੀ ਹੈ। ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਸ਼ਾਮ 5 ਵਜੇਂ ਹੋਣ ਜਾ ਰਹੀ ਇਸ ਮੀਟਿੰਗ ਵਿਚ ਕਈ ਮਹੱਤਵਪੂਰਨ ਮੁੱਦਿਆਂ ‘ਤੇ ਚਰਚਾ ਕੀਤੀ ਜਾਣੀ ਹੈ। ਕਿਆਸਅਰਾਈਆਂ ਮੁਤਾਬਕ ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ ਸੱਦਣ ਦੇ ਫੈਸਲੇ ਉੱਪਰ ਮੋਹਰ ਲੱਗ ਸਕਦੀ ਹੈ।

ਇਹ ਵੀ ਪੜ੍ਹੋ ਪੰਜਾਬ ਦੇ ਸੀਨੀਅਰ IAS ਅਫਸਰ ਸ਼੍ਰੀ ਰਾਹੁਲ ਭੰਡਾਰੀ ਅਤੇ ਸ਼੍ਰੀਮਤੀ ਰਾਖ਼ੀ ਭੰਡਾਰੀ ਨੂੰ ਸਦਮਾ, ਪਿਤਾ ਦਾ ਹੋਇਆ ਦਿਹਾਂਤ

ਬੇਅਦਬੀਆਂ ਦੇ ਮਾਮਲੇ ‘ਚ ਪੰਜਾਬ ਸਰਕਾਰ ਵੱਲੋਂ 13 ਅਪ੍ਰੈਲ ਨੂੰ ਇਹ ਸੈਸ਼ਨ ਸੱਦਣ ਦਾ ਐਲਾਨ ਕੀਤਾ ਗਿਆ ਹੈ। ਇਸ ਸੈਸ਼ਨ ਦੇ ਵਿਚ ਸ਼੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਕਰਨ ਦੇ ਵਿਚ ਸਖ਼ਤ ਕਾਨੂੰਨ ਬਣਾਇਆ ਜਾਵੇਗਾ। ਮੁੱਖ ਮੰਤਰੀ ਸ: ਮਾਨ ਖੁਦ ਇਸ ਸਬੰਧ ਵਿਚ ਬੀਤੇ ਕੱਲ ਫ਼ਤਿਹਗੜ੍ਹ ਸਾਹਿਬ ਵਿਖੇ ਸੰਕੇਤ ਦੇ ਚੁੱਕੇ ਹਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਦੇ ਸੀਨੀਅਰ IAS ਅਫਸਰ ਸ਼੍ਰੀ ਰਾਹੁਲ ਭੰਡਾਰੀ ਅਤੇ ਸ਼੍ਰੀਮਤੀ ਰਾਖ਼ੀ ਭੰਡਾਰੀ ਨੂੰ ਸਦਮਾ, ਪਿਤਾ ਦਾ ਹੋਇਆ ਦਿਹਾਂਤ

0

Amritsar News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਸ੍ਰੀ ਰਾਹੁਲ ਭੰਡਾਰੀ ਦੇ ਪਿਤਾ ਅਤੇ IAS ਸ੍ਰੀਮਤੀ ਰੇਖਾ ਗੁਪਤਾ ਭੰਡਾਰੀ ਦੇ ਸਤਿਕਾਰਯੋਗ ਸਹੁਰਾ ਸ੍ਰੀ ਰਮੇਸ਼ ਰਾਜ ਭੰਡਾਰੀ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਬੀਤੇ ਕੱਲ ਦੁਰਗਿਆਣਾ ਮੰਦਰ ਦੇ ਨੇੜੇ ਸ਼ਮਸ਼ਾਨਘਾਟ ਵਿਖੇ ਹਜ਼ਾਰਾਂ ਸੇਜ਼ਲ ਅੱਖਾਂ ਦੇ ਨਾਲ ਕੀਤਾ ਗਿਆ।

ਇਹ ਵੀ ਪੜ੍ਹੋ ਗੈਸ ਦੀ ਕਿੱਲਤ; Bathinda ‘ਚ ਸਾਬਕਾ MC ਨੇ ਡਾਕੂ ਬਣ ਕੇ ਲੁੱਟਿਆ ‘ਗੈਸ ਸਿਲੰਡਰ’

ਇਸ ਮੌਕੇ ਵੱਡੀ ਗਿਣਤੀ ਵਿੱਚ ਉੱਚ ਅਧਿਕਾਰੀਆਂ, ਸਿਆਸੀ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵੀ ਵਿਛੜੀ ਰੂਹ ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਲ ਹੋ ਕੇ ਪਰਿਵਾਰ ਨਾਲ ਦੁੱਖ਼ ਸਾਂਝਾ ਕੀਤਾ। ਪਰਿਵਾਰ ਮੁਤਾਬਕ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਭੋਗ ਅਤੇ ਅੰਤਿਮ ਅਰਦਾਸ (ਪ੍ਰਾਰਥਨਾ ਸਭਾ) 30 ਮਾਰਚ ਨੂੰ ਦੁਪਹਿਰ 12 ਵਜੇ ਤੋਂ ਦੁਪਹਿਰ 1 ਵਜੇ ਤੱਕ ਅੰਮ੍ਰਿਤਸਰ ਦੇ ਗੁਰੂ ਨਾਨਕ ਪ੍ਰਕਾਸ਼ ਗੁਰਦੁਆਰਾ ਵਿਖੇ ਹੋਵੇਗੀ।

ਇਹ ਵੀ ਪੜ੍ਹੋ Punjab ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ

ਜ਼ਿਕਰਯੋਗ ਹੈ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਿਪਟੀ ਰਜ਼ਿਸਟਰਾਰ ਰਹੇ ਐਡਵੋਕੇਟ ਰਮੇਸ਼ ਰਾਜ ਭੰਡਾਰੀ ਇੱਕ ਪ੍ਰਮੁੱਖ ਸ਼ਖਸੀਅਤ ਸਨ, ਜਿੰਨਾਂ ਮਿਹਨਤ ਦੇ ਦੇ ਨਾਲ ਨਾ ਸਿਰਫ ਆਪਣਾ ਨਾਮ ਕਮਾਇਆ, ਬਲਕਿ ਆਪਣੇ ਦੋਨਾਂ ਬੱਚਿਆਂ ਸ੍ਰੀ ਰਾਹੁਲ ਭੰਡਾਰੀ ਨੂੰ ਆਈਏਐਸ ਅਤੇ ਬੇਟੀ ਰਾਗਨੀ ਨੂੰ ਡਾਕਟਰ ਬਣਾਉਣ ਵਿੱਚ ਵੀ ਵੱਡਾ ਯੋਗਦਾਨ ਪਾਇਆ।

Cabinet Minister Sanjeev Arora ਨੇ ਰਾਜਪੁਰਾ ਵਿੱਚ ਸ੍ਰੀਮਤੀ ਬੈਕਟਰਸ ਫੂਡ ਸਪੈਸ਼ਲਿਟੀਜ਼ ਦੀ ਅਤਿ-ਆਧੁਨਿਕ ਸਹੂਲਤ ਦਾ ਕੀਤਾ ਦੌਰਾ; ਉਦਯੋਗਿਕ ਵਿਕਾਸ ਪ੍ਰਤੀ ਦ੍ਰਿੜ ਵਚਨਬੱਧਤਾ ਪ੍ਰਗਟਾਈ

0

Patiala News:ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਰਾਜਪੁਰਾ ਵਿਖੇ ਸ੍ਰੀਮਤੀ ਬੈਕਟਰਸ ਫੂਡ ਸਪੈਸ਼ਲਿਟੀਜ਼ ਲਿਮਟਿਡ ਦੀ ਅਤਿ-ਆਧੁਨਿਕ ਨਿਰਮਾਣ ਸਹੂਲਤ ਦਾ ਦੌਰਾ ਕੀਤਾ। ਇਸ ਦੌਰਾਨ ਰਾਹੀਂ ਉਨ੍ਹਾਂ ਨੇ ਉਦਯੋਗਿਕ ਵਿਕਾਸ ਅਤੇ ਨਿਵੇਸ਼ਕਾਂ ਦੇ ਵਿਸ਼ਵਾਸ ਨੂੰ ਮਜ਼ਬੂਤ ਕਰਨ ਪ੍ਰਤੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਉਜਾਗਰ ਕੀਤਾ।ਸਾਲ 2018 ਵਿੱਚ ਸਥਾਪਿਤ ਅਤੇ 32 ਏਕੜ ਵਿੱਚ ਫੈਲੀ ਰਾਜਪੁਰਾ ਯੂਨਿਟ ਦੀ ਮਾਸਿਕ ਉਤਪਾਦਨ ਸਮਰੱਥਾ ਲਗਭਗ 6,200 ਟਨ ਹੈ। ਇਸ ਸਹੂਲਤ ਵਿੱਚ 2,000 ਤੋਂ ਵੱਧ ਕਾਮੇ ਕੰਮ ਕਰਦੇ ਹਨ ਅਤੇ 350 ਤੋਂ ਵੱਧ ਔਰਤਾਂ ਲਈ ਰੁਜ਼ਗਾਰ ਸਮੇਤ ਰੋਜ਼ੀ-ਰੋਟੀ ਦੇ ਅਹਿਮ ਮੌਕੇ ਪੈਦਾ ਕੀਤੇ ਹਨ। ਕੰਪਨੀ ਆਪਣੇ ਮਹਿਲਾ ਕਰਮਚਾਰੀਆਂ ਲਈ ਇੱਕ ਸਮਰਪਿਤ ਹੋਸਟਲ ਬਣਾਉਣ ਦੀ ਵੀ ਯੋਜਨਾ ਬਣਾ ਰਹੀ ਹੈ, ਜਿਸ ਨਾਲ ਸਮੁੱਚੇ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਮਿਲੇਗਾ।ਭਾਰਤ ਦੇ ਫੂਡ ਪ੍ਰੋਸੈਸਿੰਗ ਖੇਤਰ ਦੀ ਇੱਕ ਮੋਹਰੀ ਕੰਪਨੀ ਸ੍ਰੀਮਤੀ ਬੈਕਟਰਸ ਫੂਡ ਸਪੈਸ਼ਲਿਟੀਜ਼ ਨੇ ਸਾਲ 2026 ਵਿੱਚ ਲਗਭਗ 2,100 ਕਰੋੜ ਰੁਪਏ ਦੀ ਵਿਕਰੀ ਕੀਤੀ। ਕੰਪਨੀ ਦੇਸ਼ ਭਰ ਦੇ 9 ਪਲਾਂਟਾਂ ਵਿੱਚ ਬਿਸਕੁਟ, ਬਰੈੱਡ, ਬੇਕਰੀ ਉਤਪਾਦ ਅਤੇ ਫਰੋਜ਼ਨ ਫੂਡ ਸਮੇਤ ਵੱਖ-ਵੱਖ ਉਤਪਾਦਾਂ ਦੀ ਇੱਕ ਵਿਸ਼ਾਲ ਸ਼੍ਰੇਣੀ ਦਾ ਨਿਰਮਾਣ ਕਰਦੀ ਹੈ।

ਇਹ ਵੀ ਪੜ੍ਹੋ  ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ ‘ਜੰਗ ਰੋਕਣ’ ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਉੱਨਤ ਨਿਰਮਾਣ ਸਹੂਲਤਾਂ ਵਿੱਚ ਲਗਭਗ 1,500 ਕਰੋੜ ਰੁਪਏ ਦੇ ਨਿਵੇਸ਼ ਦੇ ਨਾਲ ਕੰਪਨੀ 70 ਤੋਂ ਵੱਧ ਦੇਸ਼ਾਂ ਵਿੱਚ ਆਪਣੇ ਉਤਪਾਦਾਂ ਦਾ ਨਿਰਯਾਤ ਕਰਦੀ ਹੈ ਅਤੇ ਸਥਾਨਕ ਪੱਧਰ ‘ਤੇ 900 ਤੋਂ ਵੱਧ ਵਿਤਰਕਾਂ ਦੇ ਨੈਟਵਰਕ ਰਾਹੀਂ 5.5 ਲੱਖ ਤੋਂ ਵੱਧ ਪ੍ਰਚੂਨ ਆਉਟਲੈਟਾਂ ਵਿੱਚ ਆਪਣੇ ਉਤਪਾਦ ਪੇਸ਼ ਕਰਦੀ ਹੈ। ਮੌਜੂਦਾ ਸਮੇਂ ਇਹ ਕੰਪਨੀ ਪੰਜਾਬ ਵਿੱਚ ਦੂਜਾ ਸਭ ਤੋਂ ਵੱਡਾ ਬਿਸਕੁਟ ਨਿਰਮਾਤਾ ਹੈ, ਜਿਸਦਾ ਬਾਜ਼ਾਰ ਵਿੱਚ 14 ਫੀਸਦ ਤੋਂ ਵੱਧ ਹਿੱਸਾ ਹੈ।ਇਸ ਦੌਰੇ ਦੌਰਾਨ, ਮੰਤਰੀ ਸੰਜੀਵ ਅਰੋੜਾ ਨੇ ਵੱਖ-ਵੱਖ ਵਿਸ਼ੇਸ਼ ਨਿਰਮਾਣ ਇਕਾਈਆਂ ਦਾ ਦੌਰਾ ਕੀਤਾ ਅਤੇ ਸਹੂਲਤ ਵਿੱਚ ਉੱਚ ਪੱਧਰੀ ਕਾਰੀਗਰੀ, ਆਟੋਮੇਸ਼ਨ, ਅਤੇ ਗੁਣਵੱਤਾ ਅਤੇ ਸੁਰੱਖਿਆ ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਦੀ ਸ਼ਲਾਘਾ ਕੀਤੀ।ਇਸ ਮੌਕੇ ‘ਤੇ ਬੋਲਦਿਆਂ, ਮੈਨੇਜਿੰਗ ਡਾਇਰੈਕਟਰ ਅਨੂਪ ਬੈਕਟਰ ਨੇ ਪੰਜਾਬ ਦੇ ਉਦਯੋਗਿਕ ਮਾਹੌਲ ਵਿੱਚ ਪੂਰਾ ਵਿਸ਼ਵਾਸ ਪ੍ਰਗਟ ਕੀਤਾ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਕੰਪਨੀ ਦੇ ਨਿਰੰਤਰ ਨਿਵੇਸ਼ ਸਦਕਾ ਘਰੇਲੂ ਅਤੇ ਅੰਤਰਰਾਸ਼ਟਰੀ ਬਾਜ਼ਾਰ ਤੱਕ ਪਹੁੰਚ ਵਿੱਚ ਵਾਧਾ ਹੋਵੇਗਾ ਅਤੇ ਕੰਪਨੀ ਦੇ ਉਤਪਾਦ ਪੋਰਟਫੋਲੀਓ ਨੂੰ ਹੋਰ ਮਜ਼ਬੂਤ ਕਰਨ ਵਿੱਚ ਮਦਦ ਮਿਲੇਗੀ।

ਇਹ ਵੀ ਪੜ੍ਹੋ  ਅਸੀਂ 13 ਅਪ੍ਰੈਲ ਨੂੰ ‘ਬੇਅਦਬੀ’ ਕਾਨੂੰਨ ਵਿੱਚ ਸੋਧ ਕਰਾਂਗੇ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ: ਭਗਵੰਤ ਸਿੰਘ ਮਾਨ

ਸ੍ਰੀ ਬੈਕਟਰ ਨੇ ਮੰਤਰੀ ਸੰਜੀਵ ਅਰੋੜਾ ਦੀ ਯੋਗ ਅਗਵਾਈ ਅਤੇ ਕਾਰਜਸ਼ੀਲ ਪਹੁੰਚ ਦੀ ਵੀ ਸ਼ਲਾਘਾ ਕੀਤੀ ਅਤੇ ਪੰਜਾਬ ਦੇ ਉਦਯੋਗਿਕ ਸੁਧਾਰਾਂ ਵਿੱਚ ਉਨ੍ਹਾਂ ਦੇ ਯਤਨਾਂ ਨੂੰ ਮਾਨਤਾ ਦਿੱਤੀ। ਉਨ੍ਹਾਂ ਨੇ ਪੰਜਾਬ ਸਰਕਾਰ ਦੀਆਂ ਪ੍ਰਗਤੀਸ਼ੀਲ ਉਦਯੋਗਿਕ ਨੀਤੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਪਹਿਲਕਦਮੀਆਂ ਮਾਲੀਆ ਪੈਦਾ ਕਰਨ ਅਤੇ ਪੰਜਾਬ ਨੂੰ ਦੇਸ਼ ਵਿੱਚ ਉਦਯੋਗਿਕ ਵਿਕਾਸ ਲਈ ਇੱਕ ਮੋਹਰੀ ਸਥਾਨ ਵਜੋਂ ਸਥਾਪਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ।ਸਰਕਾਰ ਦੇ ਦ੍ਰਿਸ਼ਟੀਕੋਣ ਨੂੰ ਦੁਹਰਾਉਂਦਿਆਂ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਯੋਗ ਅਗਵਾਈ ਹੇਠ, ਪੰਜਾਬ ਉਦਯੋਗਿਕ ਵਿਕਾਸ ਅਤੇ ਸੂਬੇ ਵਿੱਚ ਨਵੇਂ ਨਿਵੇਸ਼ਾਂ ਨੂੰ ਆਕਰਸ਼ਿਤ ਕਰਨ ਲਈ ਇੱਕ ਕਾਰੋਬਾਰ-ਪੱਖੀ ਵਾਤਾਵਰਣ, ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਅਤੇ ਨੀਤੀਗਤ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ।ਇਸ ਦੌਰੇ ਦੌਰਾਨ ਪੀਆਰਟੀਸੀ ਦੇ ਵਾਈਸ ਚੇਅਰਮੈਨ ਬਲਵਿੰਦਰ ਸਿੰਘ ਝਾੜਵਾਂ, ਐਸਡੀਐਮ ਨਮਨ, ਜੀਐਮ ਡੀਆਈਸੀ ਅਰਸ਼ਦੀਪ, ਈਓ ਅਵਤਾਰ ਅਤੇ ਸ੍ਰੀਮਤੀ ਬੈਕਟਰਸ ਫੂਡ ਸਪੈਸ਼ਲਿਟੀਜ਼ ਦੇ ਸੀਨੀਅਰ ਪ੍ਰਬੰਧਕੀ ਅਧਿਕਾਰੀ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸ਼੍ਰੋਮਣੀ ਕਮੇਟੀ ਦਾ ਵਿੱਤੀ ਵਰ੍ਹੇ 2026-27 ਲਈ 1487 ਕਰੋੜ 41 ਲੱਖ ਰੁਪਏ ਦਾ ਬਜਟ ਜੈਕਾਰਿਆਂ ਦੀ ਗੂੰਜ ਵਿੱਚ ਪਾਸ

0

👉ਬਜਟ ਸਰਕਾਰ ਦੇ ਮੁਕਾਬਲੇ ਕੇਵਲ 0.9 ਫੀਸਦੀ, ਫਿਰ ਵੀ ਸ਼੍ਰੋਮਣੀ ਕਮੇਟੀ ਕਰਦੀ ਹੈ ਵੱਡੇ ਕਾਰਜ- ਐਡਵੋਕੇਟ ਧਾਮੀ
👉ਸਰਾਵਾਂ ਲਈ 33 ਕਰੋੜ ਦੀ ਰਾਸ਼ੀ ਰੱਖਣ ਦੇ ਨਾਲ-ਨਾਲ ਪੰਥਕ ਤੇ ਲੋਕ ਭਲਾਈ ਕਾਰਜਾਂ, ਮੁਫ਼ਤ ਵਿਦਿਆ ਅਤੇ ਧਰਮ ਪ੍ਰਚਾਰ ਲਈ ਵੀ ਰੱਖਿਆ ਵਿਸ਼ੇਸ਼ ਫੰਡ
Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿੱਤੀ ਵਰ੍ਹੇ 2026-27 ਲਈ 1487 ਕਰੋੜ 41 ਲੱਖ ਦਾ ਬਜਟ ਹਾਜ਼ਰ ਮੈਂਬਰਾਂ ਵੱਲੋਂ ਜੈਕਾਰਿਆਂ ਦੀ ਗੂੰਜ ਵਿੱਚ ਪਾਸ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਹੋਏ ਬਜਟ ਇਜਲਾਸ ਦੀ ਪ੍ਰਧਾਨਗੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ, ਜਦਕਿ ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ ਨੇ ਬਜਟ ਪੇਸ਼ ਕੀਤਾ। ਇਜਲਾਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕਾਰਜਕਾਰੀ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਉਚੇਚੇ ਤੌਰ ’ਤੇ ਮੌਜੂਦ ਰਹੇ। ਸ਼੍ਰੋਮਣੀ ਕਮੇਟੀ ਦੇ ਇਸ ਸਾਲ ਪਾਸ ਕੀਤੇ ਗਏ 1487 ਕਰੋੜ 41 ਲੱਖ ਰੁਪਏ ਦੇ ਬਜਟ ਵਿੱਚ ਪਿਛਲੇ ਸਾਲ ਨਾਲੋਂ 7.28 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ। ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ ਨੇ ਬਜਟ ਪੇਸ਼ ਕਰਦਿਆਂ ਵੱਖ-ਵੱਖ ਵਿਭਾਗਾਂ ਅਤੇ ਅਦਾਰਿਆਂ ਲਈ ਹੋਣ ਵਾਲੀ ਆਮਦਨ ਦੇ ਵੇਰਵੇ ਸਾਂਝੇ ਕੀਤੇ ਅਤੇ ਭਵਿੱਖੀ ਕਾਰਜਾਂ ਲਈ ਰੱਖੀ ਗਈ ਰਾਸ਼ੀ ਦਾ ਖੁਲਾਸਾ ਕੀਤਾ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਅਰਸੇ ਵਿਚ ਕੀਤੇ ਗਏ ਪੰਥਕ, ਵਿਦਿਅਕ, ਧਰਮ ਪ੍ਰਚਾਰ ਅਤੇ ਲੋਕ ਭਲਾਈ ਦੇ ਕਾਰਜਾਂ ਦਾ ਵੀ ਜ਼ਿਕਰ ਕੀਤਾ। ਸ. ਮੰਡਵਾਲਾ ਨੇ ਬਜਟ ਪੇਸ਼ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਜਿਥੇ ਸਿੱਖ ਪੰਥ ਨਾਲ ਸਬੰਧਤ ਸ਼ਤਾਬਦੀਆਂ ਖ਼ਾਲਸਈ ਜਾਹੋ ਜਲਾਲ ਨਾਲ ਮਨਾਈਆਂ ਗਈਆਂ, ਉਥੇ ਹੀ ਸਿੱਖ ਸੰਸਥਾ ਨੇ ਧਰਮ ਪ੍ਰਚਾਰ, ਵਿੱਦਿਆ ਦੇ ਪ੍ਰਚਾਰ ਪ੍ਰਸਾਰ, ਪੰਥਕ ਕਾਰਜਾਂ ਅਤੇ ਲੋਕ ਭਲਾਈ ਵਾਸਤੇ ਅਹਿਮ ਕਾਰਜ ਕੀਤੇ ਹਨ। ਇਸ ਵਾਰ ਵੀ ਬਜਟ ਵਿੱਚ ਇਨ੍ਹਾਂ ਖੇਤਰਾਂ ਲਈ ਵਿਸ਼ੇਸ਼ ਰਾਸ਼ੀ ਦਾ ਇੰਤਜਾਮ ਕੀਤਾ ਗਿਆ ਹੈ। ਉਨ੍ਹਾਂ ਬਜਟ ਤਰਜ਼ੀਹਾਂ ਅਤੇ ਵੱਖ-ਵੱਖ ਕਾਰਜਾਂ ਲਈ ਰੱਖੀ ਰਾਸ਼ੀ ਨੂੰ ਵੇਰਵੇ ਸਹਿਤ ਦੱਸਿਆ।ਬਜਟ ਇਜਲਾਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ ਵੱਲੋਂ ਪੇਸ਼ ਕੀਤਾ ਗਿਆ ਬਜਟ ਸੰਗਤਾਂ ਦੀਆਂ ਭਾਵਨਾਵਾਂ ਦੀ ਤਰਜਮਾਨੀ ਵਾਲਾ ਹੈ ਅਤੇ ਇਸ ਵਿੱਚ ਸੰਗਤਾਂ ਲਈ ਸਹੂਲਤਾਂ ਦਾ ਖ਼ਾਸ ਧਿਆਨ ਰੱਖਿਆ ਗਿਆ ਹੈ। ਇਸ ਤਹਿਤ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਨਵੀਆਂ ਸਰਾਵਾਂ ਦੀ ਉਸਾਰੀ ਲਈ 33 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ। ਇਸੇ ਤਰ੍ਹਾਂ ਸਿਹਤ ਅਤੇ ਸਿੱਖਿਆ ਸੇਵਾਵਾਂ ਵਿੱਚ ਪ੍ਰਭਾਵੀ ਵਾਧਾ ਅਤੇ ਧਰਮ ਪ੍ਰਚਾਰ ਖੇਤਰ ਅੰਦਰ ਬਿਹਤਰ ਨਤੀਜੇ ਹਾਸਲ ਕਰਨ ਦਾ ਯਤਨ ਕੀਤਾ ਜਾਵੇਗਾ।

ਇਹ ਵੀ ਪੜ੍ਹੋ  ਗੈਸ ਦੀ ਕਿੱਲਤ; Bathinda ‘ਚ ਸਾਬਕਾ MC ਨੇ ਡਾਕੂ ਬਣ ਕੇ ਲੁੱਟਿਆ ‘ਗੈਸ ਸਿਲੰਡਰ’

ਐਡਵੋਕੇਟ ਧਾਮੀ ਨੇ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਇਸ ਸਾਲ ਧਰਮ ਪ੍ਰਚਾਰ ਕਮੇਟੀ ਦਾ ਬਜਟ 120 ਕਰੋੜ ਰੁਪਏ, ਜਦਕਿ ਗੁਰਦੁਆਰਾ ਸਾਹਿਬਾਨ ਦਾ ਬਜਟ 1127 ਕਰੋੜ 34 ਲੱਖ ਰੁਪਏ ਹੈ। ਇਸੇ ਤਰ੍ਹਾਂ ਜਨਰਲ ਬੋਰਡ ਫੰਡ, ਟ੍ਰਸਟ ਫੰਡ, ਵਿਦਿਆ ਫੰਡ, ਖੇਡਾਂ, ਪ੍ਰਿੰਟਿੰਗ ਪ੍ਰੈੱਸਾਂ ਅਤੇ ਵਿਦਿਅਕ ਅਦਾਰਿਆਂ ਲਈ ਵਿਸ਼ੇਸ਼ ਰਾਸ਼ੀ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਥਕ ਭਲਾਈ ਕਾਰਜਾਂ ਲਈ 7 ਕਰੋੜ 61 ਲੱਖ ਰੁਪਏ ਰੱਖੇ ਗਏ ਹਨ। ਇਸ ਤਹਿਤ ਨਿਹੰਗ ਸਿੰਘ ਜਥੇਬੰਦੀਆਂ ਦਾ ਬੰਧਾਨ, ਪੰਥਕ ਭਲਾਈ ਕਾਰਜਾਂ ਲਈ ਸਹਾਇਤਾ, ਜੇਲ੍ਹਾਂ ਵਿਚ ਬੰਦ ਸਿੰਘਾਂ ਦੇ ਕੇਸਾਂ ਦੀ ਪੈਰਵਾਈ ਅਤੇ ਵਕੀਲਾਂ ਦੀ ਫੀਸ, ਜੇਲ੍ਹਾਂ ਵਿਚ ਬੰਦ ਸਿੰਘਾਂ ਨੂੰ ਮਾਸਿਕ ਸਨਮਾਨ ਭੱਤਾ, ਸਿੱਖ ਧਰਮ ਲਈ ਕੁਰਬਾਨੀ ਕਰਨ ਵਾਲੇ ਸਿੰਘਾਂ ਦੇ ਪਰਿਵਾਰਾਂ ਨੂੰ ਪੈਨਸ਼ਨਾਂ, ਸ਼ਹੀਦ ਅਤੇ ਜ਼ਖ਼ਮੀ ਸਿੰਘਾਂ ਦੇ ਪਰਿਵਾਰਾਂ ਨੂੰ ਸਹਾਇਤਾ, ਧਰਮੀ ਫ਼ੌਜੀਆਂ, ਸਿਕਲੀਗਰ ਤੇ ਵਣਜਾਰੇ ਸਿੱਖਾਂ ਲਈ ਸਹਾਇਤਾ ਦੇ ਨਾਲ-ਨਾਲ ਪੰਥਕ ਸਮਾਜਸੇਵੀ ਜਥੇਬੰਦੀਆਂ ਅਤੇ ਪਿੰਡਾਂ ਦੇ ਗ੍ਰੰਥੀ ਸਿੰਘਾਂ ਰਾਹੀਂ ਸਿੱਖੀ ਪ੍ਰਚਾਰ ਕਰਵਾਉਣ ਲਈ ਸਹਾਇਤਾ ਸ਼ਾਮਲ ਹੈ।ਇਸੇ ਤਰ੍ਹਾਂ ਸਿੱਖ ਬੱਚਿਆਂ ਨੂੰ ਮੁਫਤ ਵਿਦਿਆ ਲਈ 12 ਕਰੋੜ 50 ਲੱਖ ਰੁਪਏ ਰਾਖਵੇਂ ਰੱਖੇ ਹਨ। ਇਸ ਵਿਚ ਅੰਮ੍ਰਿਤਧਾਰੀ ਵਿਦਿਆਰਥੀਆਂ ਦੀਆਂ ਫੀਸਾਂ, ਅੰਮ੍ਰਿਤਧਾਰੀ ਲੜਕੀਆਂ ਨੂੰ ਮੁਫ਼ਤ ਵਿੱਦਿਆ, ਗ਼ਰੀਬ ਵਿਦਿਆਰਥੀਆਂ ਲਈ ਸਹਾਇਤਾ, ਨਿਸ਼ਚੈ ਅਕੈਡਮੀ ਰਾਹੀਂ ਪ੍ਰਸ਼ਾਸਕੀ ਤੇ ਜੁਡੀਸ਼ੀਅਲ ਸੇਵਾਵਾਂ ਵਾਸਤੇ ਸਿੱਖ ਨੌਜਵਾਨਾਂ ਦੀ ਤਿਆਰੀ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਦੇ ਨਾਲ-ਨਾਲ ਪ੍ਰਸ਼ਾਸਨਿਕ ਪ੍ਰੀਖਿਆ ਦਾ ਮੁੱਢਲਾ ਟੈਸਟ ਪਾਸ ਕਰਨ ਵਾਲੇ ਗੁਰਸਿੱਖ ਵਿਦਿਆਰਥੀਆਂ ਲਈ ਮੇਨ ਦੀ ਤਿਆਰੀ ਵਾਸਤੇ 5 ਕਰੋੜ ਰੁਪਏ ਰਾਖਵੇਂ ਕੀਤੇ ਗਏ ਹਨ। ਇਸੇ ਤਰ੍ਹਾਂ ਸਿੱਖੀ ਪ੍ਰਚਾਰ ਲਈ 13 ਕਰੋੜ 25 ਲੱਖ ਰੁਪਏ ਅਤੇ ਸ਼ਤਾਬਦੀ ਸਮਾਗਮਾਂ ਲਈ 7 ਕਰੋੜ ਰੁਪਏ ਹਨ। ਇਸੇ ਤਰ੍ਹਾਂ ਖੇਡਾਂ ਲਈ 3 ਕਰੋੜ 11 ਲੱਖ ਰੁਪਏ, ਕੁਦਰਤੀ ਆਫ਼ਤਾਂ ਲਈ 1 ਕਰੋੜ 60 ਲੱਖ ਰੁਪਏ ਰੱਖੇ ਗਏ ਹਨ। ਇਸੇ ਤਰ੍ਹਾਂ ਵਿਦਿਅਕ ਸੰਸਥਾਵਾਂ ਲਈ ਸਹਾਇਤਾ ਵਜੋਂ 66 ਕਰੋੜ 77 ਲੱਖ ਰੁਪਏ ਦੀ ਰਾਸ਼ੀ ਰੱਖੀ ਗਈ ਹੈ, ਜਿਸ ਵਿਚ ਵਿਦਿਅਕ ਅਦਾਰਿਆਂ ਨੂੰ ਵਿੱਤੀ ਸਹਾਇਤਾ, ਢਾਂਚੇ ਦਾ ਨਵੀਨੀਕਰਨ, ਇਮਾਰਤਾਂ ਦੀ ਸਾਂਭ-ਸੰਭਾਲ, ਮੀਰੀ ਪੀਰੀ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਰੀਸਰਚ ਸ਼ਾਹਬਾਦ ਮਾਰਕੰਡਾ ਲਈ ਸਹਾਇਤਾ, ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਸ੍ਰੀ ਫ਼ਤਹਿਗੜ੍ਹ ਸਾਹਿਬ ਲਈ ਸਹਾਇਤਾ ਆਦਿ ਸ਼ਾਮਲ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਬਜਟ ਦਾ ਮੁੱਖ ਸਰੋਤ ਸੰਗਤਾਂ ਵੱਲੋਂ ਭੇਟਾ ਕੀਤੀ ਜਾਂਦੀ ਰਾਸ਼ੀ ਅਤੇ ਦਸਵੰਧ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਤੋਂ ਬਜਟ ਦੀ ਅਨੁਮਾਨਿਤ ਰਾਸ਼ੀ ’ਚ ਵਾਧਾ ਦਰਜ ਕੀਤਾ ਜਾ ਰਿਹਾ ਹੈ, ਜੋ ਖਰਚਿਆਂ ਨੂੰ ਲੋੜ-ਅਨੁਸਾਰ ਅਤੇ ਨਿਯਮਿਤ ਕਰਨ ਦਾ ਨਤੀਜਾ ਹੈ। ਉਨ੍ਹਾਂ ਵਚਨਬੱਧਤਾ ਪ੍ਰਗਟਾਈ ਕਿ ਸਿੱਖ ਸੰਸਥਾ ਦੇ ਕਾਰਜ ਸੰਗਤ ਦੀ ਭਾਵਨਾ ਅਨੁਸਾਰ ਜਾਰੀ ਰੱਖੇ ਜਾਣਗੇ ਅਤੇ ਖਾਸ ਕਰਕੇ ਸੰਗਤੀ ਸਹੂਲਤਾਂ ਨੂੰ ਤਰਜੀਹ ਦਿੱਤੀ ਜਾਵੇਗੀ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬਹੁਤ ਸਾਰੇ ਲੋਕਾਂ ਦਾ ਸਵਾਲ ਹੁੰਦਾ ਹੈ ਕਿ ਸ਼੍ਰੋਮਣੀ ਕਮੇਟੀ ਦਾ ਬਜਟ ਪੰਜਾਬ ਸਰਕਾਰ ਦੇ ਬਰਾਬਰ ਹੈ, ਜਦਕਿ ਹਕੀਕਤ ਇਹ ਹੈ ਕਿ ਇਹ ਸਰਕਾਰ ਦੇ ਬਜਟ ਮੁਕਾਬਲੇ ਕੇਵਲ 0.9% ਹੀ ਹੈ। ਇਹ ਕੇਵਲ ਇਕ ਵੱਡੇ ਸ਼ਹਿਰ ਦੇ ਨਿਗਮ ਦੇ ਬਰਾਬਰ ਹੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਬਾਵਜੂਦ ਵੀ ਗੁਰੂ ਸਾਹਿਬ ਦੀ ਰਹਿਮਤ ਸਦਕਾ ਸ਼੍ਰੋਮਣੀ ਕਮੇਟੀ ਵੱਡੇ ਕਾਰਜ ਕਰਦੀ ਹੈ। ਬਜਟ ਇਜਲਾਸ ਦੀ ਕਾਰਵਾਈ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਵੱਲੋਂ ਸ਼ੁਰੂ ਕੀਤੀ ਗਈ, ਜਦਕਿ ਬਜਟ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਬਾਬਾ ਗੁਰਪ੍ਰੀਤ ਸਿੰਘ ਅਤੇ ਸ. ਅਜਮੇਰ ਸਿੰਘ ਖੇੜਾ ਨੇ ਵੀ ਆਪਣੇ ਵਿਚਾਰ ਰੱਖੇ।

ਇਹ ਵੀ ਪੜ੍ਹੋ  ਨਵਾਂ PM ਬਣਦੇ ਹੀ ਸਾਬਕਾ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਪੁਲਿਸ ਨੇ ਚੁੱਕਿਆ

ਜਨਰਲ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਗੜ੍ਹੀ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਸੁਰਜੀਤ ਸਿੰਘ ਕੰਗ, ਸ. ਗੁਰਪ੍ਰੀਤ ਸਿੰਘ ਝੱਬਰ, ਸ. ਦਲਜੀਤ ਸਿੰਘ ਭਿੰਡਰ, ਸ. ਬਲਦੇਵ ਸਿੰਘ ਕਾਇਮਪੁਰ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਡਾ. ਜੰਗ ਬਹਾਦਰ ਸਿੰਘ ਰਾਏ, ਸ. ਮਿੱਠੂ ਸਿੰਘ ਕਾਹਨੇਕੇ, ਮੈਂਬਰ ਸ. ਅਮਰੀਕ ਸਿੰਘ ਜਨੈਤਪੁਰ, ਸ. ਹਰਪਾਲ ਸਿੰਘ, ਸ. ਹਰਭਜਨ ਸਿੰਘ ਮਸਾਣਾਂ, ਸ. ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਸ. ਜਗਸੀਰ ਸਿੰਘ ਮਾਗੇਆਣਾ, ਬੀਬੀ ਕਿਰਨਵੀਰ ਕੌਰ, ਸ. ਕੌਰ ਸਿੰਘ ਬਹਾਵਵਾਲਾ, ਬੀਬੀ ਪਰਮਿੰਦਰ ਕੌਰ, ਸ. ਪ੍ਰੀਤਮ ਸਿੰਘ ਮਲਸੀਹਾਂ, ਸ. ਦਰਸ਼ਨ ਸਿੰਘ ਸ਼ੇਰਖਾਂ, ਸ. ਬਲਵਿੰਦਰ ਸਿੰਘ ਭੰਮਾਂ ਲੰਡਾ, ਸ. ਸਤਪਾਲ ਸਿੰਘ ਤਲਵੰਡੀ ਭਾਈ, ਸ. ਗੁਰਮੀਤ ਸਿੰਘ ਬੂਹ, ਸ. ਸੁਖਜੀਤ ਸਿੰਘ ਲੋਹਗੜ੍ਹ, ਸ. ਸੁਖਹਰਪ੍ਰੀਤ ਸਿੰਘ ਰੋਡੇ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਸ. ਫੁੰਮਣ ਸਿੰਘ, ਬੀਬੀ ਜੋਗਿੰਦਰ ਕੌਰ ਰਠੌਰ, ਸ. ਸੁਰਜੀਤ ਸਿੰਘ ਰਾਏਪੁਰ, ਬਾਬਾ ਬੂਟਾ ਸਿੰਘ, ਬੀਬੀ ਪਰਮਜੀਤ ਕੌਰ, ਬੀਬੀ ਜਸਪਾਲ ਕੌਰ, ਸ. ਮਲਕੀਤ ਸਿੰਘ ਚੰਗਾਲ, ਸ. ਪਰਮਜੀਤ ਸਿੰਘ ਖਾਲਸਾ, ਸ. ਬਲਦੇਵ ਸਿੰਘ ਚੂੰਘਾ, ਸੰਤ ਬਲਬੀਰ ਸਿੰਘ ਘੁੰਨਸ, ਬੀਬੀ ਸ਼ਰਨਜੀਤ ਕੌਰ, ਸ. ਭੁਪਿੰਦਰ ਸਿੰਘ ਭਲਵਾਨ, ਸ. ਹਰਦੇਵ ਸਿੰਘ ਰੋਂਗਲਾ, ਬੀਬੀ ਮਲਕੀਤ ਕੌਰ ਕਮਾਲਪੁਰ, ਸ. ਜਰਨੈਲ ਸਿੰਘ ਕਰਤਾਰਪੁਰ, ਸ. ਜਸਮੇਰ ਸਿੰਘ ਲਾਛੜੂ, ਬਾਬਾ ਗੁਰਪ੍ਰੀਤ ਸਿੰਘ, ਸ. ਅਵਤਾਰ ਸਿੰਘ ਰਿਆ, ਸ. ਰਘਬੀਰ ਸਿੰਘ ਸਹਾਰਨ ਮਾਜਰਾ, ਸ. ਹਰਪਾਲ ਸਿੰਘ ਜੱਲਾ, ਸ. ਗੁਰਪ੍ਰੀਤ ਸਿੰਘ ਗਰਚਾ, ਸ. ਜਗਜੀਤ ਸਿੰਘ ਤਲਵੰਡੀ, ਭਾਈ ਗੁਰਚਰਨ ਸਿੰਘ ਗਰੇਵਾਲ, ਸ. ਕੇਵਲ ਸਿੰਘ ਬਾਦਲ, ਸ. ਬਲਵਿੰਦਰ ਸਿੰਘ ਬੈਂਸ, ਬੀਬੀ ਰਜਿੰਦਰ ਕੌਰ, ਬੀਬੀ ਹਰਜਿੰਦਰ ਕੌਰ, ਸ. ਗੁਰਬਖ਼ਸ਼ ਸਿੰਘ ਖਾਲਸਾ, ਸ. ਕੁਲਵੀਰ ਸਿੰਘ ਬੜਾ ਪਿੰਡ, ਬੀਬੀ ਦਵਿੰਦਰ ਕੌਰ ਕਾਲੜਾ, ਬੀਬੀ ਗੁਰਮੀਤ ਕੌਰ ਭਟਨੂਰਾ, ਬੀਬੀ ਗੁਰਪ੍ਰੀਤ ਕੌਰ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਬਲਵਿੰਦਰ ਸਿੰਘ ਵੇਂਈਪੂਈਂ, ਸ. ਗੁਰਬਚਨ ਸਿੰਘ ਕਰਮੂੰਵਾਲਾ, ਸ. ਖੁਸ਼ਵਿੰਦਰ ਸਿੰਘ ਭਾਟੀਆ, ਬੀਬੀ ਹਰਜਿੰਦਰ ਕੌਰ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਰਾਜਿੰਦਰ ਸਿੰਘ ਮਹਿਤਾ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਅਮਰੀਕ ਸਿੰਘ ਵਿਛੋਆ, ਬੀਬੀ ਸਵਰਨ ਕੌਰ ਤੇੜਾ, ਸ. ਭਗਵੰਤ ਸਿੰਘ ਸਿਆਲਕਾ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਗੁਰਨਾਮ ਸਿੰਘ ਜੱਸਲ, ਬੀਬੀ ਜੋਗਿੰਦਰ ਕੌਰ, ਬੀਬੀ ਜਸਬੀਰ ਕੌਰ ਜੱਫਰਵਾਲ, ਸ. ਰਵਿੰਦਰ ਸਿੰਘ ਚੱਕ, ਸ. ਤਾਰਾ ਸਿੰਘ ਤਲਵੰਡੀ, ਸ. ਸੁਰਿੰਦਰ ਸਿੰਘ ਠੇਕੇਦਾਰ, ਭਾਈ ਅਮਰਜੀਤ ਸਿੰਘ ਚਾਵਲਾ, ਸ. ਅਜਮੇਰ ਸਿੰਘ ਖੇੜਾ, ਸ. ਸੁਖਮੀਤ ਸਿੰਘ ਕਾਦੀਆਂ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਇੰਜੀ: ਸੁਖਮਿੰਦਰ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਸ. ਬਿਜੈ ਸਿੰਘ, ਮੀਤ ਸਕੱਤਰ ਸ. ਗੁਰਦਿਆਲ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਗੁਰਨਾਮ ਸਿੰਘ, ਸ. ਹਰਭਜਨ ਸਿੰਘ ਵਕਤਾ, ਕਾਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਆਦਿ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1893303