Saturday, May 2, 2026
Home Blog Page 81

ਗੈਸ ਦੀ ਕਿੱਲਤ; Bathinda ‘ਚ ਸਾਬਕਾ MC ਨੇ ਡਾਕੂ ਬਣ ਕੇ ਲੁੱਟਿਆ ‘ਗੈਸ ਸਿਲੰਡਰ’

0

Bathinda News: Gas shortage; ਖਾੜੀ ਦੇਸ਼ਾਂ ‘ਚ ਲੱਗੀ ਜੰਗ ਕਾਰਨ ਪੂਰੇ ਦੇਸ਼ ਭਰ ਵਿਚ ਪੈਦਾ ਹੋਈ ਗੈਸ ਦੀ ਕਿੱਲਤ ਦੇ ਕਾਰਨ ਆਮ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਵਿਰੋਧ ‘ਚ ਅੱਜ ਬਠਿੰਡਾ ਵਿਚ ਸਾਬਕਾ ਕੌਸਲਰ ਵੱਲੋਂ ਡਾਕੂ ਦੇ ਭੇਸ ‘ਚ ਗੈਸ ਸਿਲੰਡਰ ਲੁੱਟ ਕੇ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਆਪਣੇ ਅਜੀਬੋ-ਗਰੀਬ ਵਿਰੋਧ ਪ੍ਰਦਰਸ਼ਨਾਂ ਕਰਕੇ ਚਰਚਿਤ ਬਠਿੰਡਾ ਦੇ ਲਾਈਨੋ ਪਾਰ ਇਲਾਕੇ ਦੇ ਸਾਬਕਾ ਕੌਂਸਲਰ ਵਿਜੇ ਕੁਮਾਰ ਦੇ ਇਸ ਪ੍ਰਦਰਸ਼ਨ ਨੂੰ ਰਾਹਗੀਰ ਤੇ ਆਮ ਲੋਕ ਵੀ ਖੜ੍ਹ-ਖੜ੍ਹ ਕੇ ਦੇਖ ਰਹੇ ਸਨ। ਵਿਜੇ ਕੁਮਾਰ ਨੇ ਡਾਕੂਆਂ ਦਾ ਭੇਸ ਬਣਾਉਂਦਿਾਂ ਕਾਲੇ ਕੱਪੜੇ ਪਾਏ ਅਤੇ ਘੋੜੇ ‘ਤੇ ਸਵਾਰ ਹੋ ਕੇ ਸ਼ਹਿਰ ਵਿਚ ਘੁੰਮਣ ਲੱਗਿਆ।

ਇਹ ਵੀ ਪੜ੍ਹੋ  ਅਸੀਂ 13 ਅਪ੍ਰੈਲ ਨੂੰ ‘ਬੇਅਦਬੀ’ ਕਾਨੂੰਨ ਵਿੱਚ ਸੋਧ ਕਰਾਂਗੇ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ: ਭਗਵੰਤ ਸਿੰਘ ਮਾਨ

ਇਸ ਦੌਰਾਨ ਇੱਕ ਸਾਈਕਲ ‘ਤੇ ਗੈਸ ਸਿਲੰਡਰ ਲੈ ਕੇ ਜਾ ਰਹੇ ਵਿਅਕਤੀ ਨੂੰ ਰੋਕਿਆ ਅਤੇ ਸ਼ਰੇਆਮ ਸਭ ਦੇ ਸਾਹਮਣੇ ਉਸ ਦਾ ਸਿਲੰਡਰ ‘ਲੁੱਟ’ ਲਿਆ। ਹਾਲਾਂਕਿ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਕੌਂਸਲਰ ਨੇ ਸਪੱਸ਼ਟ ਕੀਤਾ ਕਿ,‘‘ ਇਹ ਉਸਦਾ ਗੈਸ ਦੀ ਪੈਦਾ ਹੋਈ ਕਿੱਲਤ ਕਾਰਨ ਲੋਕਾਂ ਨੁੰ ਦਰਪੇਸ਼ ਮੁਸ਼ਕਿਲਾਂ ਤੋਂ ਸਰਕਾਰ ਨੂੰ ਜਾਗਰੂਕ ਕਰਨ ਲਈ ਵਿਅੰਗਤਮਕ ਪ੍ਰਦਰਸ਼ਨ ਸੀ, ਕਿਉਂਕਿ ਵਾਰ-ਵਾਰ ਕੋਸ਼ਿਸ਼ਾਂ ਦੇ ਬਾਵਜੂਦ ਲੋਕਾਂ ਨੂੰ ਗੈਸ ਸਿਲੰਡਰ ਨਹੀਂ ਮਿਲ ਰਿਹਾ ਤੇ ਉਹ ਸਵੇਰ ਤੋਂ ਲੈ ਕੇ ਸ਼ਾਮ ਤੱਕ ਲਾਈਨਾਂ ਵਿਚ ਲੱਗਣ ਲਈ ਮਜਬੂਰ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ ਜਨਤਾ ਦਾ ਭਾਰੀ ਸਮਰਥਨ: ਬਲਤੇਜ ਪੰਨੂ

0

👉ਹੈਲਪਲਾਈਨ ਨੰਬਰ ‘ਤੇ ਹੁਣ ਤੱਕ 590 ਸ਼ਿਕਾਇਤਾਂ ਹੋਈਆਂ ਦਰਜ, 83 ਨਸ਼ਾ ਤਸਕਰੀ, 35 ਜ਼ਬਰਨ ਵਸੂਲੀ, 43 ਗੈਂਗਸਟਰਾਂ ਖਿਲਾਫ਼, 86 ਗੈਰ-ਕਾਨੂੰਨੀ ਹਥਿਆਰਾਂ ਨਾਲ ਸਬੰਧਤ ਅਤੇ 63 ਗੰਭੀਰ ਮਾਮਲਿਆਂ ਵਿੱਚ ਐਫਆਈਆਰ ਦਰਜ ਹੋਈ: ਪੰਨੂ
👉ਸਰਕਾਰ ਦੀ ਇਸ ਲੜਾਈ ਵਿੱਚ ਪੰਜਾਬ ਦੀ ਜਨਤਾ ਦਾ ਬੇਖੌਫ਼ ਅੱਗੇ ਆਉਣਾ ਏਜੀਟੀਐਫ ਅਤੇ ਮਾਨ ਸਰਕਾਰ ‘ਤੇ ਭਰੋਸੇ ਨੂੰ ਦਰਸਾਉਂਦਾ ਹੈ: ਪੰਨੂ
Punjab News: campaign against gangsterism; ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਗੈਂਗਸਟਰਾਂ ਦੇ ਸਫ਼ਾਏ ਲਈ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਜਨਤਾ ਦਾ ਬੇਮਿਸਾਲ ਸਮਰਥਨ ਮਿਲ ਰਿਹਾ ਹੈ। ਪੰਨੂ ਨੇ ਦੱਸਿਆ ਕਿ ਗੈਂਗਸਟਰਾਂ ਖ਼ਿਲਾਫ਼ ਜਾਰੀ ਕੀਤੇ ਗਏ ਵਿਸ਼ੇਸ਼ ਹੈਲਪਲਾਈਨ ਨੰਬਰ ‘ਤੇ ਪੰਜਾਬ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਅੱਗੇ ਆ ਕੇ ਪੁਲਿਸ ਦੀ ਮਦਦ ਕੀਤੀ ਹੈ, ਜੋ ਇਸ ਗੱਲ ਦਾ ਸਬੂਤ ਹੈ ਕਿ ਹੁਣ ਸੂਬੇ ਵਿੱਚ ਅਪਰਾਧੀਆਂ ਲਈ ਕੋਈ ਥਾਂ ਨਹੀਂ ਬਚੀ ਹੈ।

ਇਹ ਵੀ ਪੜ੍ਹੋ ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੂੰ ਭਰਵਾਂ ਹੁੰਗਾਰਾ; ਮੈਗਾ ਪੀਟੀਐਮ ਵਿੱਚ 18 ਲੱਖ ਤੋਂ ਵੱਧ ਮਾਪਿਆਂ ਵੱਲੋਂ ਸ਼ਮੂਲੀਅਤ

ਬਲਤੇਜ ਪੰਨੂ ਨੇ ਅੰਕੜੇ ਸਾਂਝੇ ਕਰਦਿਆਂ ਦੱਸਿਆ ਕਿ ਇਸ ਹੈਲਪਲਾਈਨ ‘ਤੇ ਹੁਣ ਤੱਕ ਲਗਭਗ 590 ਲੋਕਾਂ ਨੇ ਆਪਣੀਆਂ ਸ਼ਿਕਾਇਤਾਂ ਦਰਜ ਕਰਵਾਈਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰ ਦੀ ਪਹਿਲ ਸ਼ਿਕਾਇਤਕਰਤਾ ਦੀ ਸੁਰੱਖਿਆ ਹੈ, ਇਸ ਲਈ ਸੂਚਨਾ ਦੇਣ ਵਾਲੇ ਹਰ ਵਿਅਕਤੀ ਦਾ ਨਾਮ ਪੂਰੀ ਤਰ੍ਹਾਂ ਗੁਪਤ ਰੱਖਿਆ ਜਾ ਰਿਹਾ ਹੈ। ਪ੍ਰਾਪਤ ਸ਼ਿਕਾਇਤਾਂ ਵਿੱਚੋਂ 83 ਸ਼ਿਕਾਇਤਾਂ ਨਸ਼ਾ ਤਸਕਰੀ ਵਿਰੁੱਧ, 35 ਜ਼ਬਰਨ ਵਸੂਲੀ (ਫਿਰੌਤੀ), 43 ਗੈਂਗਸਟਰਾਂ ਨਾਲ ਸਬੰਧਤ ਅਤੇ 86 ਗੈਰ-ਕਾਨੂੰਨੀ ਹਥਿਆਰਾਂ ਵਿਰੁੱਧ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ ਸ਼ਿਕਾਇਤਾਂ ਦੇ ਆਧਾਰ ‘ਤੇ ਤੁਰੰਤ ਕਾਰਵਾਈ ਕਰਦਿਆਂ ਹੁਣ ਤੱਕ 63 ਗੰਭੀਰ ਮਾਮਲਿਆਂ ਵਿੱਚ ਐਫਆਈਆਰ ਦਰਜ ਕੀਤੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ ‘ਜੰਗ ਰੋਕਣ’ ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਨੂ ਨੇ ਅੱਗੇ ਕਿਹਾ ਕਿ ਦਰਜ ਕੀਤੀਆਂ ਗਈਆਂ ਇਨ੍ਹਾਂ ਐਫਆਈਆਰਜ਼ ਵਿੱਚ ਵੱਖ-ਵੱਖ ਗੈਂਗਸਟਰਾਂ ਅਤੇ ਉਨ੍ਹਾਂ ਦੇ ਗੁਰਗਿਆਂ ਨੂੰ ਨਾਮਜ਼ਦ ਕੀਤਾ ਗਿਆ ਹੈ, ਜਿਸ ਨਾਲ ਉਨ੍ਹਾਂ ਦੇ ਨੈੱਟਵਰਕ ਦੀ ਕਮਰ ਟੁੱਟ ਗਈ ਹੈ। ਉਨ੍ਹਾਂ ਕਿਹਾ ਕਿ ਇੰਨੀ ਵੱਡੀ ਗਿਣਤੀ ਵਿੱਚ ਲੋਕਾਂ ਦਾ ਨਿਡਰ ਹੋ ਕੇ ਸ਼ਿਕਾਇਤ ਦਰਜ ਕਰਵਾਉਣਾ ਇਹ ਦਰਸਾਉਂਦਾ ਹੈ ਕਿ ਪੰਜਾਬ ਦੀ ਜਨਤਾ ਨੂੰ ‘ਐਂਟੀ-ਗੈਂਗਸਟਰ ਟਾਸਕ ਫੋਰਸ’ ਅਤੇ ਮਾਨ ਸਰਕਾਰ ਦੀ ਨੀਅਤ ‘ਤੇ ਪੂਰਾ ਭਰੋਸਾ ਹੈ। ਕਈ ਹੋਰ ਸ਼ਿਕਾਇਤਾਂ ‘ਤੇ ਅਜੇ ਡੂੰਘਾਈ ਨਾਲ ਜਾਂਚ ਚੱਲ ਰਹੀ ਹੈ, ਜਿਨ੍ਹਾਂ ‘ਤੇ ਜਲਦੀ ਹੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ ਅਸੀਂ 13 ਅਪ੍ਰੈਲ ਨੂੰ ‘ਬੇਅਦਬੀ’ ਕਾਨੂੰਨ ਵਿੱਚ ਸੋਧ ਕਰਾਂਗੇ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ: ਭਗਵੰਤ ਸਿੰਘ ਮਾਨ

ਬਲਤੇਜ ਪੰਨੂ ਨੇ ਕਿਹਾ ਕਿ ਜਨਤਾ ਦੇ ਇਸੇ ਅਟੁੱਟ ਵਿਸ਼ਵਾਸ ਕਾਰਨ ਹੀ ਅੱਜ ਏਜੀਟੀਐਫ ਨੂੰ ਗੈਂਗਸਟਰਵਾਦ ਵਿਰੁੱਧ ਜੰਗ ਵਿੱਚ ਇੰਨੀ ਵੱਡੀ ਸਫਲਤਾ ਹਾਸਲ ਹੋ ਰਹੀ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸੂਬੇ ਨੂੰ ਅਪਰਾਧ ਮੁਕਤ ਅਤੇ ਸੁਰੱਖਿਅਤ ਬਣਾਉਣ ਦੀ ਇਹ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਵਿੱਚੋਂ ਗੈਂਗਸਟਰਵਾਦ ਦਾ ਸਫ਼ਾਇਆ ਨਹੀਂ ਹੋ ਜਾਂਦਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੂੰ ਭਰਵਾਂ ਹੁੰਗਾਰਾ; ਮੈਗਾ ਪੀਟੀਐਮ ਵਿੱਚ 18 ਲੱਖ ਤੋਂ ਵੱਧ ਮਾਪਿਆਂ ਵੱਲੋਂ ਸ਼ਮੂਲੀਅਤ

0

👉ਰਿਪੋਰਟ ਕਾਰਡਾਂ ਤੋਂ ਅਸਲ ਫੀਡਬੈਕ ਤੱਕ, ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਦੇ ਸਕੂਲ ਨਤੀਜਾ-ਆਧਾਰਤ ਸਿੱਖਿਆ ਮਾਡਲ ਵੱਲ ਵਧੇ: ਹਰਜੋਤ ਸਿੰਘ ਬੈਂਸ
Education News: Bhagwant Mann government; “ਪੰਜਾਬ ਸਿੱਖਿਆ ਕ੍ਰਾਂਤੀ” ਮੁਹਿੰਮ ਤਹਿਤ ਵਿਦਿਆਰਥੀਆਂ ਦੇ ਸਿੱਖਣ ਦੇ ਨਤੀਜਿਆਂ ਨੂੰ ਹੋਰ ਬਿਹਤਰ ਬਣਾਉਣ ਲਈ ਭਾਈਚਾਰਕ ਸ਼ਮੂਲੀਅਤ ਵਿੱਚ ਵਾਧਾ ਕਰਨ ਦੇ ਯਤਨਾਂ ਤਹਿਤ, ਪੰਜਾਬ ਸਰਕਾਰ ਵੱਲੋਂ ਸਾਰੇ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਸੂਬਾ ਪੱਧਰੀ ਮੈਗਾ ਮਾਪੇ-ਅਧਿਆਪਕ ਮਿਲਣੀ (ਪੀਟੀਐਮ) ਕਰਵਾਈ ਗਈ। ਉਸ ਤਹਿਤ ਇੱਕ ਦਿਨ ਵਿੱਚ 18 ਲੱਖ ਤੋਂ ਵੱਧ ਮਾਪਿਆਂ ਨੇ ਸ਼ਮੂਲੀਅਤ ਕੀਤੀ, ਜਿਸ ਨਾਲ ਇਹ ਦੇਸ਼ ਦੇ ਸਭ ਤੋਂ ਵੱਡੇ ਸਕੂਲ-ਸਮਾਜਿਕ ਸ਼ਮੂਲੀਅਤ ਵਾਲੇ ਅਭਿਆਸਾਂ ਵਿੱਚ ਸ਼ੁਮਾਰ ਹੋ ਗਈ।

ਇਹ ਵੀ ਪੜ੍ਹੋ ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ ‘ਜੰਗ ਰੋਕਣ’ ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੈਗਾ ਪੀਟੀਐਮ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸਾਰੇ ਸਰਕਾਰੀ ਸਕੂਲਾਂ ਵਿੱਚ ਸਟੂਡੈਂਟ ਐਬਸੈਂਟ ਅਲਰਟ ਐਸਐਮਐਸ ਸਿਸਟਮ ਨੂੰ ਲਾਗੂ ਕਰਨ ਦੀ ਯੋਜਨਾ ਬਾਰੇ ਦੱਸਿਆ ਜਿਸਦਾ ਉਦੇਸ਼ ਰੈਗੂਲਰ ਹਾਜ਼ਰੀ ਵਿੱਚ ਵਾਧਾ ਕਰਨਾ ਅਤੇ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨਾ ਹੈ। ਐਸਐਮਐਸ ਅਲਰਟ ਮਾਪਿਆਂ ਨੂੰ ਉਨ੍ਹਾਂ ਦੇ ਬੱਚੇ ਦੀ ਗੈਰਹਾਜ਼ਰੀ ਬਾਰੇ ਜਾਣਕਾਰੀ ਦੇਣਗੇ। ਇਹ ਕਦਮ ਜਵਾਬਦੇਹੀ ਨੂੰ ਉਤਸ਼ਾਹਿਤ ਕਰੇਗਾ।ਸਿੱਖਿਆ ਮੰਤਰੀ ਨੇ ਕਿਹਾ, “ਮਾਪਿਆਂ ਨੂੰ ਢਾਂਚਾਗਤ ਦਿਸ਼ਾ-ਨਿਰਦੇਸ਼ਾਂ ਅਤੇ ਵਿਚਾਰ ਵਟਾਂਦਰੇ ਰਾਹੀਂ ਸਟੂਡੈਂਟ ਐਬਸੈਂਟ ਅਲਰਟ ਐਸਐਮਐਸ ਸਿਸਟਮ ਬਾਰੇ ਜਾਗਰੂਕ ਕੀਤਾ ਗਿਆ ਸੀ। ਮੈਗਾ ਪੀਟੀਐਮ ਸਿਰਫ ਰਿਪੋਰਟ ਕਾਰਡ ਵੰਡ ਨਾਲ ਸਬੰਧਤ ਨਹੀਂ ਹੈ ਸਗੋਂ ਇਹ ਹਰੇਕ ਬੱਚੇ ਦੇ ਵਿਕਾਸ ਬਾਰੇ ਸੰਪੂਰਨ ਫੀਡਬੈਕ ਪੇਸ਼ ਕਰਦੀ ਹੈ। ਸਕੂਲਾਂ ਨੇ ਮਾਪਿਆਂ ਦੇ ਸਵਾਗਤ ਲਈ ਢੁੱਕਵਾਂ ਮਾਹੌਲ ਸਿਰਜਿਆ, ਪ੍ਰਦਰਸ਼ਨੀਆਂ ਰਾਹੀਂ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਪੇਸ਼ ਕੀਤੀ ਅਤੇ ਬਾਲਗ ਸਿਹਤ ਨੂੰ ਉਤਸ਼ਾਹਿਤ ਕਰਨ ਲਈ ਕੁੜੀਆਂ ਲਈ ਐਚਪੀਵੀ ਟੀਕਾਕਰਨ ‘ਤੇ ਧਿਆਨ ਕੇਂਦਰਿਤ ਕੀਤਾ।”

ਇਹ ਵੀ ਪੜ੍ਹੋ ਅਸੀਂ 13 ਅਪ੍ਰੈਲ ਨੂੰ ‘ਬੇਅਦਬੀ’ ਕਾਨੂੰਨ ਵਿੱਚ ਸੋਧ ਕਰਾਂਗੇ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ: ਭਗਵੰਤ ਸਿੰਘ ਮਾਨ

ਮੈਗਾ ਪੀਟੀਐਮ ਨੂੰ ਸੂਬੇ ਦੇ ਸਿੱਖਿਆ ਈਕੋਸਿਸਟਮ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਇੱਕ ਅਹਿਮ ਕਦਮ ਦੱਸਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਸਾਰੇ ਸਰਕਾਰੀ ਸਕੂਲਾਂ ਵੱਲੋਂ ਇਹ ਪੂਰਾ ਦਿਨ ਵਿਸ਼ੇਸ਼ ਤੌਰ ‘ਤੇ ਮਾਪਿਆਂ-ਅਧਿਆਪਕ-ਵਿਦਿਆਰਥੀਆਂ ਦੀ ਆਪਸੀ ਗੱਲਬਾਤ ਨੂੰ ਸਮਰਪਿਤ ਕੀਤਾ ਗਿਆ ਅਤੇ ਇੱਕ ਜਵਾਬਦੇਹ ਅਤੇ ਸਮਾਵੇਸ਼ੀ ਜਨਤਕ ਸਿੱਖਿਆ ਪ੍ਰਣਾਲੀ ਸਿਰਜਣ ਲਈ ਕਲਾਸਰੂਮਾਂ ਨੂੰ ਨਿਯਮਤ ਅਕਾਦਮਿਕ ਸਿੱਖਿਆ ਦੀ ਬਜਾਏ ਅਰਥਪੂਰਨ ਵਿਚਾਰਾਂ ‘ਤੇ ਕੇਂਦ੍ਰਿਤ ਸਥਾਨਾਂ ਵਿੱਚ ਬਦਲ ਦਿੱਤਾ।” ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਿੱਖਿਆ ਕ੍ਰਾਂਤੀ ਸਿਰਫ਼ ਬੁਨਿਆਦੀ ਢਾਂਚੇ ਬਾਰੇ ਨਹੀਂ ਹੈ, ਸਗੋਂ ਇਹ ਸਕੂਲਾਂ ਅਤੇ ਪਰਿਵਾਰਾਂ ਦਰਮਿਆਨ ਮਜ਼ਬੂਤ ਭਾਈਵਾਲੀ ਸਥਾਪਤ ਕਰਨ ਬਾਰੇ ਹੈ। ਜਦੋਂ ਮਾਪੇ ਅਤੇ ਅਧਿਆਪਕ ਇਕੱਠੇ ਕੰਮ ਕਰਦੇ ਹਨ ਤਾਂ ਹਰ ਬੱਚੇ ਨੂੰ ਲਾਭ ਮਿਲਦਾ ਹੈ। ਇਸ ਮੈਗਾ ਪੀਟੀਐਮ ਦਾ ਉਦੇਸ਼ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਭਾਈਵਾਲੀ ਨੂੰ ਮਜ਼ਬੂਤ ਕਰਨਾ ਹੈ।

ਇਹ ਵੀ ਪੜ੍ਹੋ ਨਵਾਂ PM ਬਣਦੇ ਹੀ ਸਾਬਕਾ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਪੁਲਿਸ ਨੇ ਚੁੱਕਿਆ

ਉਨ੍ਹਾਂ ਕਿਹਾ, “ਪੀਟੀਐਮ ਨੇ ਸਰਕਾਰੀ ਸਕੂਲਾਂ ਵਿੱਚ ਦਾਖਲਿਆਂ ਨੂੰ ਉਤਸ਼ਾਹਿਤ ਕਰਨ ਲਈ ਨਵੇਂ ਅਕਾਦਮਿਕ ਸੈਸ਼ਨ ਸਬੰਧੀ ਦਾਖਲਾ ਮੁਹਿੰਮ ਲਈ ਇੱਕ ਮੰਚ ਵਜੋਂ ਭੂਮਿਕਾ ਨਿਭਾਈ ਅਤੇ ਇਸ ਦੌਰਾਨ ਮਿਸ਼ਨ ਸਮਰਥ, ਹੁਨਰ ਸਿੱਖਿਆ ਅਤੇ ਹੋਰ ਪ੍ਰਮੁੱਖ ਪ੍ਰੋਗਰਾਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ।”ਮੈਗਾ ਪੀਟੀਐਮ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭਾਈਚਾਰਕ ਸ਼ਮੂਲੀਅਤ ਵਾਲੇ ਸਿੱਖਿਆ ਸੁਧਾਰਾਂ ਪ੍ਰਤੀ ਦ੍ਰਿੜ ਵਚਨਬੱਧਤਾ ਨੂੰ ਉਜਾਗਰ ਕਰਦੀ ਹੈ ਤਾਂ ਜੋ ਵਿਦਿਆਰਥੀਆਂ ਦੇ ਸਿੱਖਣ ਦੇ ਨਤੀਜਿਆਂ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ ਅਤੇ ਇੱਕ ਜਵਾਬਦੇਹ ਅਤੇ ਸਮੁੱਚੀ ਜਨਤਕ ਸਿੱਖਿਆ ਪ੍ਰਣਾਲੀ ਵਿਕਸਿਤ ਕੀਤੀ ਜਾ ਸਕੇ। ਰਿਪੋਰਟ ਕਾਰਡ ਦੀ ਵੰਡ ਨੂੰ ਅਸਲ ਵਿਚਾਰ ਵਟਾਂਦਰੇ ਵਿੱਚ ਬਦਲ ਕੇ ਸੂਬੇ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸ਼ਮੂਲੀਅਤ ਵਾਲੇ ਅਤੇ ਨਤੀਜਾ ਅਧਾਰਤ ਸਿੱਖਿਆ ਢਾਂਚੇ ਸਬੰਧੀ ਆਪਣੇ ਦ੍ਰਿਸ਼ਟੀਕੋਣ ਨੂੰ ਹੋਰ ਮਜ਼ਬੂਤ ਕੀਤਾ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ ‘ਜੰਗ ਰੋਕਣ’ ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

0

👉ਪ੍ਰਧਾਨ ਮੰਤਰੀ ਮੋਦੀ ਵਿਸ਼ਵਗੁਰੂ ਬਣਨ ਦੀ ਗੱਲ ਕਰਦੇ ਹਨ, ਪਰ ਮੌਜੂਦਾ ਹਾਲਾਤ ਸਾਨੂੰ ਵਿਸ਼ਵਚੇਲਾ ਬਣਨ ਵੱਲ ਲੈ ਜਾ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Chandigarh News: ਖਾੜੀ ਦੇਸ਼ਾਂ ਵਿੱਚ ਵੱਧ ਰਹੇ ਵਿਸ਼ਵਵਿਆਪੀ ਤਣਾਅ ਅਤੇ ਮੁੱਖ ਸਮੁੰਦਰੀ ਮਾਰਗਾਂ ਵਿੱਚ ਰੁਕਾਵਟ ਕਾਰਨ ਬਾਜ਼ਾਰਾਂ ਵਿੱਚ ਪੈਦਾ ਹੋਣ ਵਾਲੀ ਅਸਥਿਰਤਾ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਨੂੰ ਫੈਸਲਾਕੁੰਨ ਕਦਮ ਚੁੱਕਣ ਦੀ ਅਪੀਲ ਕੀਤੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜ਼ਿੰਮੇਵਾਰੀ ਉਠਾਉਣ ਅਤੇ ਦੇਸ਼ ਦੀ ਆਰਥਿਕ ਤੇ ਊਰਜਾ ਸੁਰੱਖਿਆ ਦੀ ਰਾਖੀ ਲਈ ਭਾਰਤ ਦੇ ਵਿਸ਼ਵਵਿਆਪੀ ਸਬੰਧਾਂ ਦਾ ਲਾਭ ਉਠਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਵਿਸ਼ਵਗੁਰੂ ਬਣਨ ਦੀ ਗੱਲ ਕਰਦੇ ਹਨ ਪਰ ਜੇਕਰ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਕਦਮ ਨਹੀਂ ਚੁੱਕੇ ਗਏ ਤਾਂ ਮੌਜੂਦਾ ਹਾਲਾਤ ਦੇਸ਼ ਨੂੰ “ਵਿਸ਼ਵਚੇਲਾ” ਬਣਾਉਣ ਦਾ ਖਤਰਾ ਪੈਦਾ ਕਰ ਸਕਦੇ ਹਨ।

ਇਹ ਵੀ ਪੜ੍ਹੋ ਅਸੀਂ 13 ਅਪ੍ਰੈਲ ਨੂੰ ‘ਬੇਅਦਬੀ’ ਕਾਨੂੰਨ ਵਿੱਚ ਸੋਧ ਕਰਾਂਗੇ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ: ਭਗਵੰਤ ਸਿੰਘ ਮਾਨ

ਪ੍ਰਧਾਨ ਮੰਤਰੀ ਵੱਲੋਂ ਮੁੱਖ ਮੰਤਰੀਆਂ ਨਾਲ ਬੁਲਾਈ ਗਈ ਹਾਲ ਹੀ ਵਿੱਚ ਹੋਈ ਵਰਚੁਅਲ ਮੀਟਿੰਗ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਖਾੜੀ ਮੁਲਕਾਂ ਵਿੱਚ ਜੰਗ ਵਰਗੀ ਸਥਿਤੀ ਨੇ ਦੁਨੀਆ ਭਰ ਵਿੱਚ ਦਹਿਸ਼ਤ ਪੈਦਾ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਸਮੁੰਦਰੀ ਮਾਰਗਾਂ ‘ਚ ਵਿਘਨ ਵਿਸ਼ਵ ਭਰ ਦੇ ਵਪਾਰ ਅਤੇ ਸਪਲਾਈ ਚੇਨਾਂ ਵਿੱਚ ਇੱਕ ਵੱਡੀ ਰੁਕਾਵਟ ਵਜੋਂ ਉੱਭਰ ਰਿਹਾ ਹੈ। ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਹਰੇਕ ਰਾਜ ਨੇ ਆਪਣੀਆਂ ਚਿੰਤਾਵਾਂ ਨੂੰ ਵਿਸਥਾਰ ਵਿੱਚ ਪੇਸ਼ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਜਿੱਥੇ ਕੁਝ ਰਾਜ ਮਾਈਨਿੰਗ ਜਾਂ ਤੱਟਵਰਤੀ ਵਪਾਰ ‘ਤੇ ਨਿਰਭਰ ਹਨ, ਪੰਜਾਬ ਦੀ ਆਰਥਿਕਤਾ ਖੇਤੀਬਾੜੀ, ਉਦਯੋਗ ਅਤੇ ਇਸਦੀ ਸਰਹੱਦੀ ਸਥਿਤੀ ਨਾਲ ਨੇੜਿਓਂ ਜੁੜੀ ਹੋਈ ਹੈ।

ਇਹ ਵੀ ਪੜ੍ਹੋ ‘Health Revolution’; ਪੰਜਾਬ ਭਰ ਵਿੱਚ ‘ਸਿਹਤ ਕ੍ਰਾਂਤੀ’ ਨੇ ਪੈਰ ਪਸਾਰੇ; ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ

ਸਥਿਤੀ ਦੀ ਗੰਭੀਰਤਾ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਇਹੀ ਸਮਾਂ ਹੈ ਜਦੋਂ ਪ੍ਰਧਾਨ ਮੰਤਰੀ ਨੂੰ ਅੱਗੇ ਹੋ ਕੇ ਜੰਗ ਰੋਕਣ ਵਿੱਚ ਜ਼ਿੰਮੇਵਾਰ ਭੂਮਿਕਾ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਵੱਖ-ਵੱਖ ਦੇਸ਼ਾਂ ਨਾਲ ਸਾਂਝੇ ਕੀਤੇ ਜਾਂਦੇ ਮਜ਼ਬੂਤ ਸਬੰਧਾਂ ਨੂੰ ਹੁਣ 140 ਕਰੋੜ ਭਾਰਤੀਆਂ ਦੇ ਹਿੱਤ ਵਿੱਚ ਵਰਤਿਆ ਜਾਣਾ ਚਾਹੀਦਾ ਹੈ।
ਪੰਜਾਬ ਦੀਆਂ ਚਿੰਤਾਵਾਂ, ਖਾਸ ਕਰ ਮੌਜੂਦਾ ਕਣਕ ਖਰੀਦ ਸੀਜ਼ਨ ਨਾਲ ਸਬੰਧਤ ਮੁੱਦੇ ਉਠਾਉਂਦਿਆਂ ਮੁੱਖ ਮੰਤਰੀ ਨੇ ਅੱਗੇ ਕਿਹਾ ਜਿਵੇਂ ਹੀ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਹੋਵੇਗੀ ਤਾਂ ਕੇਂਦਰ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੋਈ ਕਮੀ ਨਾ ਹੋਵੇ। ਬਾਲਣ ਸਪਲਾਈ ਵਿੱਚ ਕੋਈ ਵੀ ਵਿਘਨ ਸਿੱਧੇ ਤੌਰ ‘ਤੇ ਕਿਸਾਨਾਂ, ਆਵਾਜਾਈ ਅਤੇ ਖਰੀਦ ਕਾਰਜਾਂ ਨੂੰ ਪ੍ਰਭਾਵਤ ਕਰੇਗਾ।

ਇਹ ਵੀ ਪੜ੍ਹੋ Punjab ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਟਿੱਪਣੀ ਕੀਤੀ ਕਿ ਅਸੀਂ ਵਿਸ਼ਵਗੁਰੂ ਬਣਨ ਦੀ ਗੱਲ ਕਰਦੇ ਹਾਂ, ਪਰ ਜੋ ਅਸੀਂ ਦੇਖ ਰਹੇ ਹਾਂ, ਉਸ ਤੋਂ ਪਤਾ ਲੱਗਦਾ ਹੈ ਕਿ ਅਸੀਂ ਵਿਸ਼ਵਚੇਲਾ ਬਣ ਰਹੇ ਹਾਂ। ਇਹ ਭਾਰਤ ਲਈ ਆਪਣੀ ਵਿਸ਼ਵਵਿਆਪੀ ਸਥਿਤੀ ਨੂੰ ਠੋਸ ਕਾਰਵਾਈ ਵਿੱਚ ਬਦਲਣ ਦਾ ਸਮਾਂ ਹੈ ਜੋ ਆਪਣੇ ਲੋਕਾਂ ਦੀ ਰੱਖਿਆ ਕਰੇ।
ਠੋਸ ਤਾਲਮੇਲ ਨਾਲ ਤੁਰੰਤ ਦਖ਼ਲ ਦੀ ਮੰਗ ਕਰਦੇ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਸਰਕਾਰ ਨੂੰ ਸਪਲਾਈ ਚੇਨਾਂ ਨੂੰ ਸਥਿਰ ਕਰਨ, ਨਿਰਵਿਘਨ ਬਾਲਣ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਅਤੇ ਦੇਸ਼ ਨੂੰ ਆਲਮੀ ਅਸਥਿਰਤਾ ਦੇ ਪ੍ਰਭਾਵ ਤੋਂ ਬਚਾਉਣ ਲਈ ਤੇਜ਼ੀ ਨਾਲ ਕਾਰਵਾਈ ਕਰਨੀ ਚਾਹੀਦੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਅਸੀਂ 13 ਅਪ੍ਰੈਲ ਨੂੰ ‘ਬੇਅਦਬੀ’ ਕਾਨੂੰਨ ਵਿੱਚ ਸੋਧ ਕਰਾਂਗੇ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ: ਭਗਵੰਤ ਸਿੰਘ ਮਾਨ

👉ਭਗਵੰਤ ਮਾਨ ਸਰਕਾਰ ‘ਬੇਅਦਬੀ’ ‘ਤੇ ਸਖ਼ਤ ਕਾਨੂੰਨ ਬਣਾਏਗੀ, ਵਿਸਾਖੀ ‘ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ
👉ਆਪਣੇ ਕਾਰਜਕਾਲ ਦੌਰਾਨ ‘ਬੇਅਦਬੀ’ ਅਤੇ ਕਤਲੋ-ਗਾਰਦ ਦੀਆਂ ਘਟਨਾਵਾਂ ਤੋਂ ਬਾਦਲਾਂ ਨੇ ਅੱਖਾਂ ਫੇਰ ਲਈਆਂ ਸਨ, ਉਨ੍ਹਾਂ ਦੇ ਵੱਡੇ-ਵੱਡੇ ਦਾਅਵਿਆਂ ਦਾ ਪਰਦਾਫਾਸ਼ ਹੋਇਆ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

Fatehgarh Sahib News: sacrilege issue; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਪਿਛਲੀਆਂ ‘ਬੇਅਦਬੀ’ ਦੀਆਂ ਘਟਨਾਵਾਂ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਾਨੂੰਨਾਂ ਨੂੰ ਸਖ਼ਤ ਬਣਾ ਕੇ ਅਤੇ ਸਖ਼ਤ ਸਜ਼ਾਵਾਂ ਲਾਗੂ ਕਰਕੇ ਇਸ ਸਬੰਧੀ ਇਨਸਾਫ਼ ਯਕੀਨੀ ਬਣਾਉਣ ਲਈ ਫੈਸਲਾਕੁੰਨ ਕਦਮ ਚੁੱਕ ਰਹੀ ਹੈ।ਫਤਹਿਗੜ੍ਹ ਸਾਹਿਬ ਵਿੱਚ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਵੱਡੇ-ਵੱਡੇ ਦਾਅਵੇ ਕਰਦਾ ਹੈ ਕਿ ਸਭ ਕੁਝ ਉਨ੍ਹਾਂ ਦਾ ਬਣਾਇਆ ਹੋਇਆ ਹੈ, ਪਰ ਉਹ ਕੋਟਕਪੂਰਾ, ਬਹਿਬਲ ਕਲਾਂ ਅਤੇ ਹੋਰ ਥਾਵਾਂ ‘ਤੇ ਅੱਖਾਂ ਬੰਦ ਕਰ ਲੈਂਦੇ ਹਨ, ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਸੀ ਅਤੇ ਨਿਰਦੋਸ਼ ਲੋਕ ਮਾਰੇ ਗਏ ਸਨ, ਜੋ ਸਭ ਅਕਾਲੀਆਂ ਦੇ ਕਾਰਜਕਾਲ ਦੌਰਾਨ ਹੋਇਆ।

ਇਹ ਵੀ ਪੜ੍ਹੋ ‘Health Revolution’; ਪੰਜਾਬ ਭਰ ਵਿੱਚ ‘ਸਿਹਤ ਕ੍ਰਾਂਤੀ’ ਨੇ ਪੈਰ ਪਸਾਰੇ; ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ

ਉਨ੍ਹਾਂ ਅੱਗੇ ਕਿਹਾ ਕਿ ਅਕਾਲੀ ਸ਼ਾਇਦ ਇਨ੍ਹਾਂ ‘ਬੇਅਦਬੀ’ ਦੀਆਂ ਘਟਨਾਵਾਂ ਨੂੰ ਭੁੱਲ ਗਏ ਹਨ ਅਤੇ ਮੰਨਦੇ ਹਨ ਕਿ ਲੋਕ ਵੀ ਸਭ ਭੁੱਲ ਜਾਣਗੇ, ਪਰ ਲੋਕ ਕੁਝ ਵੀ ਭੁੱਲਣ ਵਾਲੇ ਨਹੀਂ ਕਿ ਇਨ੍ਹਾਂ ਘਟਨਾਵਾਂ ਵਿੱਚ ਉਨ੍ਹਾਂ ਦਾ ਹੀ ਪਰਿਵਾਰ ਸ਼ਾਮਲ ਸੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਸੀਂ ਸਭ ਠੀਕ ਕਰਾਂਗੇ ਅਤੇ ਇਸ ਸਬੰਧੀ ਕਾਨੂੰਨ ਨੂੰ ਸਖ਼ਤ ਕਰਨ ਲਈ ਅਸੀਂ ਆਹਲਾ ਦਰਜੇ ਦੇ ਕਾਨੂੰਨੀ ਮਾਹਿਰਾਂ ਨਾਲ ਸਲਾਹ ਕਰ ਰਹੇ ਹਾਂ। ਵਿਸਾਖੀ ਮੌਕੇ ਅਸੀਂ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ, 2008 ਵਿਚ ਸੋਧ ਕਰਨ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਹੈ।

ਇਹ ਵੀ ਪੜ੍ਹੋ 140 ਲੱਖ ਮੀਟਰਕ ਟਨ ਪੈਦਾਵਾਰ ਦੀ ਸੰਭਾਵਨਾ ਵਾਲੇ ਕਣਕ ਵਾਢੀ ਦਾ ਸੀਜ਼ਨ ਨੇੜੇ ਆਉਣ ‘ਤੇ ਪੰਜਾਬ ਨੇ ਤੇਲ ਸਪਲਾਈ ਦੀ ਫੌਰੀ ਮੰਗ ਚੁੱਕੀ, ਕੇਂਦਰ ਤੁਰੰਤ ਕਾਰਵਾਈ ਕਰੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ, ਜਿਸ ਲਈ ਘੱਟੋ-ਘੱਟ 10 ਸਾਲ ਅਤੇ ਉਮਰ ਕੈਦ ਤੱਕ ਦੀ ਸਜ਼ਾ ਦਾ ਪ੍ਰਬੰਧ ਕੀਤਾ ਜਾਵੇਗਾ। ਇਸ ਨਾਲ ਕੋਈ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਨਿਰਾਦਰ ਕਰਨ ਦੀ ਹਿੰਮਤ ਨਹੀਂ ਕਰ ਸਕੇਗਾ। ਅਸੀਂ ਸੰਤ ਸਮਾਜ ਨਾਲ ਵੀ ਸਲਾਹ-ਮਸ਼ਵਰਾ ਕਰ ਰਹੇ ਹਾਂ। ਇਹ ਕੁਝ ਅਜਿਹਾ ਹੈ ਜੋ ਸਿਰਫ਼ ਅਸੀਂ ਹੀ ਕਰ ਸਕਦੇ ਹਾਂ ਅਤੇ ਕਰ ਰਹੇ ਹਾਂ ਕਿਉਂਕਿ ਲੋਕ ਕਿਸੇ ਹੋਰ ਸਰਕਾਰ ਤੋਂ ਹੁਣ ਕੋਈ ਉਮੀਦ ਵੀ ਨਹੀਂ ਰੱਖਦੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

‘Health Revolution’; ਪੰਜਾਬ ਭਰ ਵਿੱਚ ‘ਸਿਹਤ ਕ੍ਰਾਂਤੀ’ ਨੇ ਪੈਰ ਪਸਾਰੇ; ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ

👉ਸਿਰਫ 4 ਸਾਲਾਂ ‘ਚ 990 ਆਮ ਆਦਮੀ ਕਲੀਨਿਕ ਸਥਾਪਤ ਕੀਤੇ, 400 ਹੋਰ ਪ੍ਰਗਤੀ ਅਧੀਨ: ਅਰਵਿੰਦ ਕੇਜਰੀਵਾਲ
👉ਜਨਤਕ ਸਿਹਤ ਸੰਭਾਲ ਮਾਡਲ ਦਾ ਵੱਡੇ ਪੱਥਰ ‘ਤੇ ਵਿਸਥਾਰ ਹੋਇਆ; ਆਮ ਆਦਮੀ ਕਲੀਨਿਕਾਂ ‘ਤੇ ਲੋਕਾਂ ਨੂੰ ਮੁਫ਼ਤ ਮਿਲ ਰਹੀਆਂ 107 ਦਵਾਈਆਂ ਅਤੇ 47 ਡਾਇਗਨੌਸਟਿਕ ਟੈਸਟ: ਅਰਵਿੰਦ ਕੇਜਰੀਵਾਲ
👉65 ਲੱਖ ਪਰਿਵਾਰਾਂ ਨੂੰ ਮਿਲਣਗੇ ਹੈਲਥ ਕਾਰਡ, 30 ਲੱਖ ਪਹਿਲਾਂ ਹੀ ਜਾਰੀ ਕੀਤੇ; ਹੁਣ ਤੱਕ 1.65 ਲੱਖ ਲੋਕਾਂ ਨੇ ਇਲਾਜ ਕਰਵਾਇਆ: ਅਰਵਿੰਦ ਕੇਜਰੀਵਾਲ

Fatehgarh Sahib News: ‘Health Revolution’; ਪੰਜਾਬ ਵਿੱਚ ਆਪਣੇ ਪ੍ਰਮੁੱਖ ਸਿਹਤ ਸੰਭਾਲ ਮਾਡਲ ਨੂੰ ਵੱਡਾ ਹੁਲਾਰਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਦੀ ਪੰਜਾਬ ਸਰਕਾਰ ਨੇ ਅੱਜ 109 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਰਾਜ ਵਿੱਚ ਅਜਿਹੇ ਕਲੀਨਿਕਾਂ ਦੀ ਕੁੱਲ ਗਿਣਤੀ ਚਾਰ ਸਾਲਾਂ ਦੇ ਅੰਦਰ 990 ਹੋ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਅਜਿਹੇ 400 ਹੋਰ ਕਲੀਨਿਕ ਵੀ ਖੋਲ੍ਹੇ ਜਾਣਗੇ। ਆਪਣੀ ਸਰਕਾਰ ਦੇ ਸਿਹਤ ਮਾਡਲ ਨੂੰ ਜਨਤਕ ਸਿਹਤ ਸੰਭਾਲ ਢਾਂਚੇ ਦੇ ਵੱਡੇ ਪੱਧਰ ‘ਤੇ ਵਿਸਥਾਰ ਵਜੋਂ ਪੇਸ਼ ਕਰਦੇ ਕਰਦਿਆਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਕਲੀਨਿਕ 107 ਦਵਾਈਆਂ ਅਤੇ 47 ਡਾਇਗਨੌਸਟਿਕ ਟੈਸਟ ਪੂਰੀ ਤਰ੍ਹਾਂ ਮੁਫ਼ਤ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਨਾਲ ਹੀ ਕਿਹਾ ਕਿ ਇਸ ਸਿਹਤ ਨੈੱਟਵਰਕ ਤਹਿਤ ਹੁਣ ਤੱਕ ਤਕਰੀਬਨ 5 ਕਰੋੜ ਓ.ਪੀ.ਡੀ. ਵਿਜ਼ਿਟ ਦਰਜ ਕੀਤੀਆਂ ਗਈਆਂ ਹਨ।’ਆਪ’ ਸੁਪਰੀਮੋ ਨੇ ਸਾਂਝਾ ਕੀਤਾ ਕਿ ਸਰਕਾਰ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕਰ ਰਹੀ ਹੈ, ਜਿਨ੍ਹਾਂ ਵਿੱਚੋਂ 30 ਲੱਖ ਕਾਰਡ ਪਹਿਲਾਂ ਹੀ ਬਣ ਚੁੱਕੇ ਹਨ ਅਤੇ 1.65 ਲੱਖ ਲੋਕਾਂ ਨੇ ਇਸ ਨਾਲ ਇਲਾਜ ਦਾ ਲਾਭ ਉਠਾਇਆ ਲਿਆ ਹੈ। ਆਪਣੇ ਵਿਰੁੱਧ ਦੋਸ਼ਾਂ ਅਤੇ ਕਾਨੂੰਨੀ ਕਾਰਵਾਈਆਂ ਦਾ ਹਵਾਲਾ ਦਿੰਦੇ ਦਿੰਦਿਆਂ ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਦੀ “ਕੰਮ ਦੀ ਰਾਜਨੀਤੀ” ਨੂੰ ਰੋਕਣ ਲਈ ਲਈ ਮੈਨੂੰ ਅਤੇ ਮੇਰੀ ਪਾਰਟੀ ਦੇ ਹੋਰ ਆਗੂਆਂ ਨੂੰ ਝੂਠੇ ਮਾਮਲਿਆਂ ਵਿੱਚ ਜੇਲ੍ਹ ਭੇਜਿਆ ਗਿਆ ਸੀ। ਉਨ੍ਹਾਂ ਕਿਹਾ ਕਿ ਅਦਾਲਤ ਨੂੰ ਉਨ੍ਹਾਂ ਵਿਰੁੱਧ ਕੋਈ ਸਬੂਤ ਨਹੀਂ ਮਿਲਿਆ ਅਤੇ ਅਦਾਲਤ ਦੇ ਫ਼ੈਸਲੇ ਨੇ ਉਨ੍ਹਾਂ ਦੀ “ਕੱਟੜ ਇਮਾਨਦਾਰੀ” (ਕੱਟੜ ਇਮਾਨਦਾਰੀ) ਨੂੰ ਕਾਇਮ ਰੱਖਿਆ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਦਿੱਲੀ ਨਾਲ ਤੁਲਨਾ ਕਰਦਿਆਂ ਪੰਜਾਬ ਦੇ ਵੋਟਰਾਂ ਨੂੰ ਭਾਜਪਾ ਦੀਆਂ ਲੋਕ ਵਿਰੋਧੀ ਨੀਤੀਆਂ ਵਿਰੁੱਧ ਸਾਵਧਾਨ ਕਰਦਿਆਂ ਕਿਹਾ ਕਿ ਜੇ ਬੀਜੇਪੀ ਦੀ ਸਰਕਾਰ ਆਉਂਦੀ ਹੈ ਤਾਂ ਉਹ ਦਿੱਲੀ ਵਾਂਗ ਮੁਫਤ ਬਿਜਲੀ, ਸਿਹਤ ਸੰਭਾਲ ਅਤੇ ਹੋਰ ਜਨਤਕ ਸੇਵਾਵਾਂ ਵਰਗੇ ਭਲਾਈ ਉਪਾਵਾਂ ਨੂੰ ਵਾਪਸ ਲੈ ਲਵੇਗੀ।

ਇਹ ਵੀ ਪੜ੍ਹੋ 140 ਲੱਖ ਮੀਟਰਕ ਟਨ ਪੈਦਾਵਾਰ ਦੀ ਸੰਭਾਵਨਾ ਵਾਲੇ ਕਣਕ ਵਾਢੀ ਦਾ ਸੀਜ਼ਨ ਨੇੜੇ ਆਉਣ ‘ਤੇ ਪੰਜਾਬ ਨੇ ਤੇਲ ਸਪਲਾਈ ਦੀ ਫੌਰੀ ਮੰਗ ਚੁੱਕੀ, ਕੇਂਦਰ ਤੁਰੰਤ ਕਾਰਵਾਈ ਕਰੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਤਿਹਗੜ੍ਹ ਸਾਹਿਬ ਵਿੱਚ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦੇ ਕਰਦਿਆਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ 109 ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਜਾ ਰਿਹਾ ਹੈ, ਜਿੱਥੇ ਗਰੀਬਾਂ ਨੂੰ ਇਲਾਜ ਅਤੇ ਮੁਫਤ ਦਵਾਈਆਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ 881 ਆਮ ਆਦਮੀ ਕਲੀਨਿਕ ਪਹਿਲਾਂ ਹੀ ਬਣਾਏ ਜਾ ਚੁੱਕੇ ਹਨ ਅਤੇ ਇਸ ਸੂਚੀ ਵਿੱਚ ਅੱਜ 109 ਹੋਰ ਕਲੀਨਿਕ ਜੋੜੇ ਜਾ ਰਹੇ ਹਨ, ਜਿਸ ਨਾਲ ਇਨ੍ਹਾਂ ਕਲੀਨਿਕਾਂ ਦੀ ਕੁੱਲ ਗਿਣਤੀ 990 ਹੋ ਗਈ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ 400 ਹੋਰ ਆਮ ਆਦਮੀ ਕਲੀਨਿਕ ਸਥਾਪਤ ਕੀਤੇ ਜਾਣਗੇ ਜਾਣਗੇ, ਜਿਸਦਾ ਨਾਲ ਪੰਜਾਬ ਭਰ ਵਿੱਚ ਲਗਭਗ 1500 ਆਮ ਆਦਮੀ ਕਲੀਨਿਕ ਕਾਰਜਸ਼ੀਲ ਹੋ ਜਾਣਗੇ।ਉਨ੍ਹਾਂ ਕਿਹਾ ਪੰਜਾਬ ਦੇ ਹਰ ਕੋਨੇ, ਹਰ ਪਿੰਡ ਅਤੇ ‘ਮੁਹੱਲੇ’ ਵਿੱਚ ਤੁਹਾਨੂੰ ਇੱਕ ਆਮ ਆਦਮੀ ਕਲੀਨਿਕ ਮਿਲੇਗਾ। ਜੇਕਰ ਤੁਹਾਨੂੰ ਕੋਈ ਛੋਟੀ ਸਮੱਸਿਆ ਹੈ ਤਾਂ ਤੁਸੀਂ ਇਲਾਜ ਲਈ ਉੱਥੇ ਜਾ ਸਕਦੇ ਹੋ, ਜਿੱਥੇ ਡਾਕਟਰ ਦੀ ਸਲਾਹ, ਇਲਾਜ, ਟੈਸਟ ਅਤੇ ਦਵਾਈਆਂ ਸਭ ਮੁਫ਼ਤ ਹਨ। ਪਿਛਲੇ 75 ਸਾਲਾਂ ਵਿੱਚ, ਬਾਕੀ ਸਾਰੀਆਂ ਪਾਰਟੀਆਂ ਨੇ ਪੰਜਾਬ ਉੱਤੇ ਰਾਜ ਕੀਤਾ, ਕਾਂਗਰਸ ਨੇ ਰਾਜ ਕੀਤਾ, ਭਾਜਪਾ ਨੇ ਰਾਜ ਕੀਤਾ, ਅਕਾਲੀ ਦਲ ਨੇ ਰਾਜ ਕੀਤਾ, ਪਰ ਉਨ੍ਹਾਂ ਵੱਲੋਂ ਅਜਿਹਾ ਇੱਕ ਵੀ ਕਲੀਨਿਕ ਨਹੀਂ ਖੋਲ੍ਹਿਆ ਗਿਆ, ਜਿੱਥੇ ਲੋਕਾਂ ਨੂੰ ਅਜਿਹੀਆਂ ਸਹੂਲਤਾਂ ਅਤੇ ਗੁਣਵੱਤਾ ਵਾਲਾ ਇਲਾਜ ਮਿਲ ਸਕੇ।”ਅਰਵਿੰਦ ਕੇਜਰੀਵਾਲ ਨੇ ਅੱਗੇ ਕਿਹਾ ਕਿ ਚਾਰ ਸਾਲਾਂ ਦੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਭਰ ਵਿੱਚ ਮੁਫ਼ਤ ਇਲਾਜ ਯਕੀਨੀ ਬਣਾਇਆ ਹੈ। ਹੁਣ ਤੱਕ 5 ਕਰੋੜ ਓਪੀਡੀ ਵਿਜ਼ਿਟਸ ਦਰਜ ਕੀਤੀਆਂ ਗਈਆਂ ਹਨ। ਪੰਜਾਬ ਦੀ ਆਬਾਦੀ 3 ਕਰੋੜ ਹੈ, ਜਿਸਦਾ ਮਤਲਬ ਹੈ ਕਿ ਬਹੁਤ ਸਾਰੇ ਲੋਕ ਕਈ-ਕਈ ਵਾਰ ਇਲਾਜ ਲਈ ਇਨ੍ਹਾਂ ਕਲੀਕਿਨਾਂ ਵਿੱਚ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਥੇ ਸ਼ੂਗਰ ਦੇ ਮਰੀਜ਼ ਹਨ, ਬਲੱਡ ਪ੍ਰੈਸ਼ਰ ਦੇ ਮਰੀਜ਼ ਹਨ, ਜੋ ਹਰ ਮਹੀਨੇ ਇਨ੍ਹਾਂ ਕਲੀਨਕਾਂ ‘ਚੋਂ ਦਵਾਈ ਲੈਂਦੇ ਹਨ ਅਤੇ ਕਈ ਅਜਿਹੇ ਹਨ ਜੋ ਇੱਕ ਵਾਰ, ਦੋ ਵਾਰ ਜਾਂ ਤਿੰਨ ਵਾਰ ਇਥੇ ਜਾ ਚੁੱਕੇ ਹੋਣਗੇ, ਕਿਉਂਕਿ ਉਨ੍ਹਾਂ ਨੂੰ ਇਨ੍ਹਾਂ ਕਲੀਨਿਕਾਂ ਵਿੱਚ ਮੁਫ਼ਤ ਇਲਾਜ ਅਤੇ ਦਵਾਈਆਂ ਮਿਲ ਰਹੀਆਂ ਹਨ।ਫੀਡਬੈਕ ਅਤੇ ਨਿਗਰਾਨੀ ਬਾਰੇ ਦੱਸਦਿਆਂ ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਫ਼ਤਰ ਤੋਂ ਆਮ ਆਦਮੀ ਕਲੀਨਿਕਾਂ ਵਿੱਚ ਆਉਣ ਵਾਲੇ ਸਾਰੇ ਮਰੀਜ਼ਾਂ ਨੂੰ ਕਾਲਾਂ ਕੀਤੀਆਂ ਗਈਆਂ। ਉਨ੍ਹਾਂ ਤੋਂ ਉਨ੍ਹਾਂ ਦੇ ਤਜਰਬੇ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਇਹ ਵਧੇਰੇ ਸੁਵਿਧਾਜਨਕ ਰਿਹਾ। ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕੀ ਉਨ੍ਹਾਂ ਨੂੰ ਕੋਈ ਸਮੱਸਿਆ ਆਈ ਹੈ, ਤਾਂ ਉਨ੍ਹਾਂ ਨੇ ਕਿਹਾ ਨਹੀਂ ਕੋਈ ਸਮੱਸਿਆ ਨਹੀਂ ਆਈ। ਉਨ੍ਹਾਂ ਨੇ ਪੁਸ਼ਟੀ ਕੀਤੀ ਕਿ ਉਨ੍ਹਾਂ ਨੂੰ ਡਾਕਟਰਾਂ ਤੋਂ ਸਹੀ ਦਵਾਈਆਂ ਅਤੇ ਇਲਾਜ ਮਿਲਿਆ ਹੈ। ਲੋਕਾਂ ਨੇ ਭਗਵੰਤ ਸਿੰਘ ਮਾਨ ਨੂੰ, ਆਮ ਆਦਮੀ ਪਾਰਟੀ ਨੂੰ ਅਤੇ ਸਾਨੂੰ ਸਾਰਿਆਂ ਨੂੰ ਫ਼ੋਨ ‘ਤੇ ਢੇਰ ਸਾਰੀਆਂ ਅਸੀਸਾਂ ਦਿੱਤੀਆਂ। ਕਿਸੇ ਇੱਕ ਵਿਅਕਤੀ ਵੱਲੋਂ ਵੀ ਸ਼ਿਕਾਇਤ ਨਹੀਂ ਕੀਤੀ ਗਈ। ਕਿਉਂ? ਕਿਉਂਕਿ ਮੁੱਖ ਮੰਤਰੀ ਦਫ਼ਤਰ ਤੋਂ ਹਰ ਚੀਜ਼ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਦਵਾਈਆਂ ਦੀ ਕੋਈ ਕਮੀ ਨਹੀਂ ਹੈ, ਟੈਸਟਾਂ ਦੀ ਕੋਈ ਕਮੀ ਨਹੀਂ ਹੈ, ਡਾਕਟਰਾਂ ਦੀ ਕੋਈ ਕਮੀ ਨਹੀਂ ਹੈ।

ਇਹ ਵੀ ਪੜ੍ਹੋ Punjab ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ

ਉਨ੍ਹਾਂ ਕਿਹਾ ਕਿ ਜਦੋਂ ਵੀ ਕੋਈ ਛੋਟੀ ਤੋਂ ਛੋਟੀ ਮੁਸ਼ਕਿਲ ਵੀ ਦਰਪੇਸ਼ ਆਉਂਦੀ ਹੈ ਤਾਂ ਉੱਪਰੋਂ ਤੁਰੰਤ ਇਸ ਨੂੰ ਠੀਕ ਕਰਨ ਲਈ ਨਿਰਦੇਸ਼ ਜਾਰੀ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਆਮ ਤੌਰ ‘ਤੇ ਦੇਖਿਆ ਜਾਵੇ ਤਾਂ ਅਕਸਰ ਅਜਿਹਾ ਹੁੰਦਾ ਹੈ ਕਿ ਸਰਕਾਰੀ ਡਿਸਪੈਂਸਰੀਆਂ ਅਤੇ ਕਲੀਨਿਕ ਬਣ ਤਾਂ ਜਾਂਦੇ ਹਨ ਪਰ ਕੰਮ ਨਹੀਂ ਕਰਦੇ ਅਤੇ ਦਸ ਦਿਨਾਂ ਦੇ ਅੰਦਰ ਉਹ ਖਾਲੀ ਹੋ ਜਾਂਦੇ ਹਨ। ਪਰ ਆਮ ਆਦਮੀ ਕਲੀਨਿਕ ਅਜਿਹੇ ਨਹੀਂ ਹਨ। ਹਰੇਕ ਕਲੀਨਿਕ ਦੀ ਮੁੱਖ ਮੰਤਰੀ ਦਫ਼ਤਰ ਵੱਲੋਂ ਨੇੜਿਓਂ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਸਾਰਾ ਕੰਮ ਸਹੀ ਢੰਗ ਨਾਲ ਕੀਤਾ ਜਾ ਰਿਹਾ ਹੈ। ਇਨ੍ਹਾਂ 5 ਕਰੋੜ ਓਪੀਡੀ ਵਿਜ਼ਿਟਸ ਤੋਂ ਲਗਭਗ 1.5 ਤੋਂ 2 ਕਰੋੜ ਲੋਕਾਂ ਨੇ ਇਲਾਜ ਕਰਵਾਇਆ ਹੈ ਅਤੇ ਆਪਣੀਆਂ ਅਸੀਸਾਂ ਦਿੱਤੀਆਂ। ਪਿਛਲੇ ਚਾਰ ਸਾਲਾਂ ਵਿੱਚ, ਅਸੀਂ ਤੁਹਾਡੀਆਂ ਅਸੀਸਾਂ ਕਮਾਈਆਂ ਹਨ, ਨਾ ਕਿ ਪੈਸਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਸੀਂ ਇੱਕ ਪੈਸਾ ਵੀ ਨਹੀਂ ਕਮਾਇਆ, ਸਗੋਂ ਸਿਰਫ਼ ਤੇ ਸਿਰਫ਼ ਤੁਹਾਡਾ ਆਸ਼ੀਰਵਾਦ ਕਮਾਇਆ ਹੈ।’ਆਪ’ ਮੁਖੀ ਨੇ ਅੱਗੇ ਕਿਹਾ ਕਿ ਬਹੁਤ ਸਾਰੇ ਲੋਕਾਂ ਨੇ ਮੇਰੇ ਵਿਰੁੱਧ, ਮਨੀਸ਼ ਸਿਸੋਦੀਆ ਵਿਰੁੱਧ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਵਿਰੁੱਧ ਝੂਠੇ ਦੋਸ਼ ਲਾਏ। ਉਨ੍ਹਾਂ ਵੱਲੋਂ ਕਿਹਾ ਗਿਆ ਕਿ ਕੇਜਰੀਵਾਲ ਨੇ ਪੈਸੇ ਲਏ, ਕੇਜਰੀਵਾਲ ਨੇ ਭ੍ਰਿਸ਼ਟਾਚਾਰ ਕੀਤਾ, ਕੇਜਰੀਵਾਲ ਨੇ 100 ਕਰੋੜ ਰੁਪਏ ਲਏ, ਅਤੇ ਸ਼ਰਾਬ ਘੁਟਾਲਾ ਕੀਤਾ। ਉਨ੍ਹਾਂ ਨੇ ਸਾਨੂੰ ਜੇਲ੍ਹਾਂ ਵਿੱਚ ਪਾ ਦਿੱਤਾ, ਮੈਨੂੰ ਛੇ ਮਹੀਨੇ ਜੇਲ੍ਹ ਵਿੱਚ ਰੱਖਿਆ ਗਿਆ, ਮਨੀਸ਼ ਸਿਸੋਦੀਆ ਨੂੰ ਡੇਢ ਸਾਲ ਜੇਲ੍ਹ ਵਿੱਚ ਰੱਖਿਆ ਗਿਆ। ਅਜਿਹੀਆਂ ਸ਼ਕਤੀਸ਼ਾਲੀ ਤਾਕਤਾਂ ਸਾਡੇ ਪਿੱਛੇ ਹਨ। ਪਰ ਹੁਣ ਅਦਾਲਤ ਦੇ ਫ਼ੈਸਲੇ ਨੇ ਸਭ ਕੁਝ ਸਾਫ਼ ਕਰ ਦਿੱਤਾ ਕਿ ਕੇਜਰੀਵਾਲ ਵਿਰੁੱਧ ਕੋਈ ਸਬੂਤ ਨਹੀਂ ਹੈ, ਇੱਕ ਵੀ ਸਬੂਤ ਨਹੀਂ।

ਇਹ ਵੀ ਪੜ੍ਹੋ ਗ੍ਰੋਥ ਸੈਂਟਰ ਵਿਖੇ ‘ਆਮ ਆਦਮੀ ਕਲੀਨਿਕ’ ਦਾ ਮੇਅਰ ਮਹਿਤਾ ਨੇ ਕੀਤਾ ਉਦਘਾਟਨ,39 ਲੱਖ ਰੁਪਏ ਦੀ ਲਾਗਤ ਨਾਲ ਬਣਿਆ ਇੱਕ ਅਤਿ-ਆਧੁਨਿਕ ਸਿਹਤ ਕੇਂਦਰ

ਉਸ ਨੇ ਸਾਂਝਾ ਕੀਤਾ ਕਿ ਅਦਾਲਤ ਨੇ ਆਪਣੇ ਹੁਕਮਾਂ ਵਿੱਚ ਕਿਹਾ ਕਿ ਕੇਜਰੀਵਾਲ ‘ਕੱਟੜ ਇਮਾਨਦਾਰ’ ਹੈ ਅਤੇ ਉਸ ਨੇ ਕੋਈ ਗਲਤ ਕੰਮ ਨਹੀਂ ਕੀਤਾ ਅਤੇ ਭਾਜਪਾ ਆਗੂ ਝੂਠ ਬੋਲ ਰਹੇ ਹਨ। ਲੋਕਾਂ ਨੇ ਮੈਨੂੰ ਪੁੱਛਿਆ ਕਿ ਅਜਿਹਾ ਚਮਤਕਾਰ ਕਿਵੇਂ ਹੋਇਆ। ਮੈਂ ਕਿਹਾ ਕਿ ਮੈਨੂੰ ਵਿਸ਼ਵਾਸ ਕਰਨਾ ਮੁਸ਼ਕਲ ਹੈ। ਪਰ ਇੱਕ ਸਰਵਉੱਚ ਤਾਕਤ ਹੈ ਜੋ ਸੱਚ ਦੇ ਨਾਲ ਖੜ੍ਹੀ ਰਹਿੰਦੀ ਹੈ ਅਤੇ ਇਮਾਨਦਾਰ ਲੋਕਾਂ ਦਾ ਸਾਥ ਦਿੰਦੀ ਹੈ। ਅਜਿਹਾ ਇਸ ਲਈ ਹੋਇਆ ਕਿਉਂਕਿ ਦਿੱਲੀ ਵਿਚ ਅਸੀਂ ਗਰੀਬਾਂ ਦਾ ਮੁਫ਼ਤ ਇਲਾਜ ਕੀਤਾ, ਹਸਪਤਾਲ ਖੋਲ੍ਹੇ ਅਤੇ ਮੁਹੱਲਾ ਕਲੀਨਿਕ ਸਥਾਪਿਤ ਕੀਤੇ। ਅਸੀਂ ਕਰੋੜਾਂ ਲੋਕਾਂ ਦਾ ਇਲਾਜ ਕੀਤਾ ਅਤੇ ਗਰੀਬ ਬੱਚਿਆਂ ਲਈ ਸਕੂਲ ਖੋਲ੍ਹੇ। ਗਰੀਬਾਂ ਦੀਆਂ ਅਸੀਸਾਂ ਅਤੇ ਅਰਦਾਸਾਂ ਸਾਡੇ ਨਾਲ ਹਨ, ਪ੍ਰਮਾਤਮਾ ਸਾਡੇ ਨਾਲ ਹੈ, ਗੁਰੂ ਮਹਾਰਾਜ ਸਾਡੇ ਨਾਲ ਹਨ ਅਤੇ ਜਦੋਂ ਤੱਕ ਪ੍ਰਮਾਤਮਾ ਸਾਡੇ ਨਾਲ ਹੈ, ਕੋਈ ਵੀ ਤਾਕਤ ਸਾਡਾ ਨੁਕਸਾਨ ਨਹੀਂ ਕਰ ਸਕਦੀ।ਸਿਹਤ ਸਕੀਮ ਬਾਰੇ ਦੱਸਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਸ਼ੁਰੂ ਕੀਤੀ ਹੈ। ਹਰ ਗਰੀਬ ਪਰਿਵਾਰ ਲਈ ਤੁਹਾਡੇ ਘਰ ਦੇ ਨੇੜੇ ਆਮ ਆਦਮੀ ਕਲੀਨਿਕ ਬਣਾਏ ਗਏ ਹਨ। ਰੱਬ ਨਾ ਕਰੇ ਤੁਹਾਨੂੰ ਕਦੇ ਇਸਦੀ ਲੋੜ ਪਵੇ, ਪਰ ਜੇਕਰ ਤੁਹਾਨੂੰ ਕੋਈ ਵੀ ਲੋੜ ਪੈਂਦੀ ਹੈ ਤਾਂ ਤੁਹਾਨੂੰ ਪੈਸੇ ਦੀ ਚਿੰਤਾ ਕਰਨ ਦੀ ਬਿਲਕੁਲ ਵੀ ਲੋੜ ਨਹੀਂ। ਜੇਕਰ ਕੋਈ ਵਿਅਕਤੀ ਦਿਲ ਦੇ ਦੌਰੇ ਜਾਂ ਕੈਂਸਰ ਵਰਗੀ ਗੰਭੀਰ ਬਿਮਾਰੀ ਤੋਂ ਪੀੜਤ ਹੈ ਜਾਂ ਕਿਸੇ ਨੇ ਗੋਡਾ ਬਦਲਾਉਣ ਹੈ ਤਾਂ ਉਹ ਕੀ ਕਰੇ? ਸਰਕਾਰੀ ਹਸਪਤਾਲਾਂ ਵਿੱਚ ਸੁਧਾਰ ਕੀਤਾ ਜਾ ਰਿਹਾ ਹੈ, ਪਰ ਉਦੋਂ ਤੱਕ ਅਸੀਂ ਇੱਕ ਅਜਿਹੀ ਸਕੀਮ ਸ਼ੁਰੂ ਕੀਤੀ ਹੈ, ਜਿਸ ਅਧੀਨ ਅਸੀਂ ਸਭ ਤੋਂ ਵਧੀਆ ਪ੍ਰਾਈਵੇਟ ਹਸਪਤਾਲਾਂ, ਜਿੱਥੇ ਭਗਵੰਤ ਸਿੰਘ ਮਾਨ ਵੀ ਇਲਾਜ ਲਈ ਜਾਂਦੇ ਹਨ, ਜਿਵੇਂ ਕਿ ਮੋਹਾਲੀ ਦਾ ਫੋਰਟਿਸ ਹਸਪਤਾਲ, ਹੁਣ ਤੁਹਾਡੇ ਲਈ ਵੀ ਇਲਾਜ ਵਾਸਤੇ ਖੋਲ੍ਹ ਦਿੱਤੇ ਹਨ। ਪੰਜਾਬ ਦਾ ਕੋਈ ਵੀ ਕਿਸਾਨ, ਮਜ਼ਦੂਰ, ਰਿਕਸ਼ਾ ਚਾਲਕ, ਅਧਿਆਪਕ ਜਾਂ ਕੋਈ ਵੀ ਨਾਗਰਿਕ ਇਨ੍ਹਾਂ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਕਰਵਾ ਸਕਦਾ ਹੈ ਜਿੱਥੇ ਮੁੱਖ ਮੰਤਰੀ, ਮੰਤਰੀਆਂ ਅਤੇ ਵਿਧਾਇਕਾਂ ਦਾ ਇਲਾਜ ਹੁੰਦਾ ਹੈ।

ਇਹ ਵੀ ਪੜ੍ਹੋ Mission Pragati: ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਮੁਫ਼ਤ ਅਤੇ ਕੇਂਦ੍ਰਿਤ ਕੋਚਿੰਗ ਨੌਜਵਾਨਾਂ ਲਈ ਵਰਦਾਨ ਸਾਬਤ ਹੋਈ, ਡੀ.ਸੀ.

ਉਨ੍ਹਾਂ ਕਿਹਾ ਕਿ ਜਦੋਂ ਅਸੀਂ ਇਹ ਸਕੀਮ ਸ਼ੁਰੂ ਕੀਤੀ ਤਾਂ ਕਾਂਗਰਸ ਅਤੇ ਭਾਜਪਾ ਆਗੂਆਂ ਨੇ ਸਾਡੀ ਆਲੋਚਨਾ ਕਰਨੀ ਸ਼ੁਰੂ ਕਰ ਦਿੱਤੀ। ਉਨ੍ਹਾਂ ਕਿਹਾ ਕਿ ਇਸ ਦੀ ਕੀ ਲੋੜ ਹੈ, ਗਰੀਬ ਲੋਕ ਸਰਕਾਰੀ ਹਸਪਤਾਲ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਗਰੀਬਾਂ ਦਾ ਨੁਕਸਾਨ ਹੋਵੇਗਾ। ਮੈਂ ਤੁਹਾਨੂੰ ਪੁੱਛਣਾ ਚਾਹੁੰਦਾ ਹਾਂ ਕਿ ਕੀ ਗਰੀਬਾਂ ਦਾ ਇਲਾਜ ਵਧੀਆ ਹਸਪਤਾਲਾਂ ਵਿੱਚ ਹੋਣਾ ਚਾਹੀਦਾ ਹੈ ਜਾਂ ਨਹੀਂ? ਇਲਾਜ ਮੁਫਤ ਹੋਣਾ ਚਾਹੀਦਾ ਹੈ ਜਾਂ ਨਹੀਂ? ਬੇਸ਼ੱਕ ਅਜਿਹਾ ਹੋਣਾ ਚਾਹੀਦਾ ਹੈ। ਉਹੀ ਹਸਪਤਾਲ ਜਿੱਥੇ ਮੁੱਖ ਮੰਤਰੀ ਦਾ ਇਲਾਜ ਹੁੰਦਾ ਹੈ ਹੁਣ ਉਹ ਗਰੀਬਾਂ ਦਾ ਇਲਾਜ ਵੀ ਕਰਨਗੇ। ਜਦੋਂ ਵਿਰੋਧੀ ਪਾਰਟੀਆਂ ਨੇ ਵਿਰੋਧ ਕਰਨ ਦੀ ਕੋਸ਼ਿਸ਼ ਕੀਤੀ ਤਾਂ ਜਨਤਾ ਨੇ ਉਨ੍ਹਾਂ ਨੂੰ ਭਜਾ ਦਿੱਤਾ। ਅੱਜਕੱਲ੍ਹ ਲੋਕ ਆਪ ਹੀ ਅਜਿਹੇ ਵਿਰੋਧੀਆਂ ਨੂੰ ਭਜਾ ਦਿੰਦੇ ਹਨ।ਬਿਜਲੀ ਅਤੇ ਸ਼ਾਸਨ ਬਾਰੇ ਗੱਲ ਕਰਦਿਆਂ ‘ਆਪ’ ਸੁਪਰੀਮੋ ਨੇ ਕਿਹਾ, “ਅਸੀਂ ਪੂਰੇ ਪੰਜਾਬ ਵਿੱਚ ਬਿਜਲੀ ਮੁਫ਼ਤ ਕਰ ਦਿੱਤੀ ਹੈ। ਪੰਜਾਬ ਅਤੇ ਦਿੱਲੀ ਹੀ ਦੋ ਅਜਿਹੇ ਸੂਬੇ ਸਨ ਜਿੱਥੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਦੌਰਾਨ ਮੁਫ਼ਤ ਬਿਜਲੀ ਹੈ। ਹੁਣ ਜਦੋਂ ਦਿੱਲੀ ਵਿੱਚ ਸਾਡੀ ਸਰਕਾਰ ਨਹੀਂ ਹੈ, ਤਾਂ ਮੈਂ ਸੁਣਿਆ ਹੈ ਕਿ ਛੇ ਮਹੀਨਿਆਂ ਦੇ ਅੰਦਰ ਉੱਥੇ ਮੁਫ਼ਤ ਬਿਜਲੀ ਬੰਦ ਹੋ ਸਕਦੀ ਹੈ। ਪੰਜਾਬ ਵਿੱਚ, ਤੁਹਾਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਕਾਰਨ ਮੁਫ਼ਤ ਬਿਜਲੀ ਮਿਲ ਰਹੀ ਹੈ। ਜੇਕਰ ਗਲਤੀ ਨਾਲ ਤੁਸੀਂ ਉਨ੍ਹਾਂ ਲੋਕਾਂ ਨੂੰ ਵੋਟ ਦਿੰਦੇ ਹੋ ਤਾਂ ਸੋਚੋ ਕਿ ਪੰਜਾਬ ਵਿੱਚ ਕੀ ਹੋਵੇਗਾ।”ਉਨ੍ਹਾਂ ਕਿਹਾ, “ਦਿੱਲੀ ਵਿੱਚ ਸਾਡੀ ਸਰਕਾਰ ਤੋਂ ਬਾਅਦ, ਸਾਰੇ ਮੁਹੱਲਾ ਕਲੀਨਿਕ ਬੰਦ ਕਰ ਦਿੱਤੇ ਗਏ, ਸਰਕਾਰੀ ਹਸਪਤਾਲਾਂ ਵਿੱਚ ਦਵਾਈਆਂ ਅਤੇ ਟੈਸਟ ਬੰਦ ਕਰ ਦਿੱਤੇ ਗਏ ਅਤੇ ਹੁਣ ਉਹ ਮੁਫਤ ਬਿਜਲੀ ਨੂੰ ਖਤਮ ਕਰਨ ਦੀ ਯੋਜਨਾ ਬਣਾ ਰਹੇ ਹਨ। ਔਰਤਾਂ ਲਈ ਮੁਫਤ ਬੱਸ ਯਾਤਰਾ ਲਈ ਟਿਕਟਾਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ। ਇਸ ਲਈ ਆਮ ਆਦਮੀ ਪਾਰਟੀ ਜ਼ਰੂਰੀ ਹੈ। ਭੁੱਲ ਕੇ ਵੀ ਦੂਜੀਆਂ ਪਾਰਟੀਆਂ ਨੂੰ ਵੋਟ ਨਾ ਦਿਓ।”

ਇਹ ਵੀ ਪੜ੍ਹੋ ਸਿਹਤ ਕ੍ਰਾਂਤੀ; CM Bhagwant Mann ਤੇ Arvind Kejriwal ਲੋਕਾਂ ਨੂੰ ਸਮਰਪਿਤ ਕਰਨਗੇ 109 ਹੋਰ ਆਮ ਆਦਮੀ ਕਲੀਨਿਕ

ਕਿਸਾਨਾਂ ਨੂੰ ਦਿੱਤੇ ਜਾ ਰਹੇ ਫਾਇਦਿਆਂ ‘ਤੇ ਚਾਨਣਾ ਪਾਉਂਦਿਆਂ, ਅਰਵਿੰਦ ਕੇਜਰੀਵਾਲ ਨੇ ਕਿਹਾ, “ਕਿਸਾਨਾਂ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਹੁਤ ਕੁਝ ਕੀਤਾ ਹੈ। ਪਹਿਲਾਂ ਸਿੰਚਾਈ ਲਈ ਬਿਜਲੀ ਸਵੇਰੇ 3 ਜਾਂ 4 ਵਜੇ ਆਉਂਦੀ ਸੀ। ਕਈ ਵਾਰ ਸਿਰਫ ਅੱਧੇ ਘੰਟੇ ਲਈ ਹੀ ਬਿਜਲੀ ਦਿੱਤੀ ਜਾਂਦੀ ਸੀ। ਹੁਣ ਕਿਸਾਨਾਂ ਨੂੰ ਦਿਨ ਵਿੱਚ 7 ਤੋਂ 8 ਘੰਟੇ ਲਗਾਤਾਰ ਬਿਜਲੀ ਮਿਲਦੀ ਹੈ, ਇੱਥੋਂ ਤੱਕ ਕਿ 12 ਘੰਟੇ ਤੱਕ ਵੀ ਬਿਜਲੀ ਦਿੱਤੀ ਜਾਂਦੀ ਹੈ। ਹੁਣ ਰਾਤ ਨੂੰ ਜਾਗਣ ਦੀ ਜ਼ਰੂਰਤ ਨਹੀਂ ਹੈ। ਨਹਿਰੀ ਪਾਣੀ ਹੁਣ ਹਰ ਖੇਤ ਤੱਕ ਪਹੁੰਚ ਰਿਹਾ ਹੈ। ਪਹਿਲਾਂ ਸਿਰਫ 22 ਫੀਸਦ ਕਿਸਾਨਾਂ ਨੂੰ ਸਿੰਚਾਈ ਦਾ ਪਾਣੀ ਮਿਲਦਾ ਸੀ ਪਰ ਹੁਣ ਪੰਜਾਬ ਭਰ ਵਿੱਚ 78 ਫੀਸਦ ਕਿਸਾਨਾਂ ਨੂੰ ਨਹਿਰੀ ਪਾਣੀ ਮਿਲ ਰਿਹਾ ਹੈ। ਪਹਿਲਾਂ, ਮੰਡੀਆਂ ਵਿੱਚ ਫਸਲ ਵੇਚਣ ਤੋਂ ਬਾਅਦ, ਕਿਸਾਨਾਂ ਨੂੰ ਭੁਗਤਾਨ ਲਈ ਤਿੰਨ ਤੋਂ ਚਾਰ ਮਹੀਨੇ ਉਡੀਕ ਕਰਨੀ ਪੈਂਦੀ ਸੀ। ਹੁਣ ਤੁਸੀਂ ਸਵੇਰੇ ਆਪਣੀ ਫਸਲ ਮੰਡੀਆਂ ਵਿੱਚ ਲੈ ਜਾਂਦੇ ਹੋ ਅਤੇ ਸ਼ਾਮ ਨੂੰ ਘਰ ਵਾਪਸ ਆਉਣ ਤੱਕ ਤੁਹਾਨੂੰ ਸੁਨੇਹਾ ਮਿਲ ਜਾਂਦਾ ਹੈ ਕਿ ਤੁਹਾਨੂੰ ਭੁਗਤਾਨ ਕਰ ਦਿੱਤਾ ਗਿਆ ਹੈ। ਭੁਗਤਾਨ ਹੁਣ ਉਸੇ ਦਿਨ ਕੀਤੇ ਜਾਂਦੇ ਹਨ।”ਭਲਾਈ ਸਬੰਧੀ ਗਰੰਟੀਆਂ ਦਾ ਵੇਰਵਾ ਦਿੰਦਿਆਂ ਉਨ੍ਹਾਂ ਕਿਹਾ, “ਇਹ ਸਾਰੀਆਂ ਸਹੂਲਤਾਂ ਆਮ ਆਦਮੀ ਪਾਰਟੀ ਸਰਕਾਰ ਦੀ ਬਦੌਲਤ ਹਨ। ਜਲਦੀ ਹੀ ਸਭ ਤੋਂ ਵੱਡਾ ਐਲਾਨ ਕੀਤਾ ਜਾਵੇਗਾ ਜਿਸ ਤਹਿਤ ਹਰ ਔਰਤ ਦੇ ਖਾਤੇ ਵਿੱਚ 1000 ਰੁਪਏ ਪ੍ਰਤੀ ਮਹੀਨਾ ਜਮ੍ਹਾ ਕੀਤੇ ਜਾਣਗੇ। ਰਜਿਸਟ੍ਰੇਸ਼ਨ ਵਿਸਾਖੀ ਦੇ ਆਸਪਾਸ ਸ਼ੁਰੂ ਹੋ ਜਾਵੇਗੀ। ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1500 ਰੁਪਏ ਦਿੱਤੇ ਜਾਣਗੇ। 18 ਸਾਲ ਤੋਂ ਵੱਧ ਉਮਰ ਦੀ ਕੋਈ ਵੀ ਔਰਤ ਜੋ ਪੰਜਾਬ ਦੀ ਵਸਨੀਕ ਹੈ, ਇਸ ਯੋਜਨਾ ਤਹਿਤ ਰਜਿਸਟਰ ਕਰਕੇ ਲਾਭ ਪ੍ਰਾਪਤ ਕਰਨਾ ਸ਼ੁਰੂ ਕਰ ਸਕਦੀ ਹੈ। ਇਸ ਦੇ ਨਾਲ, ਅਸੀਂ ਆਪਣੀਆਂ ਸਾਰੀਆਂ ਗਰੰਟੀਆਂ ਪੂਰੀਆਂ ਕਰ ਲਈਆਂ ਹਨ।”

ਇਹ ਵੀ ਪੜ੍ਹੋ Punjab ਦੀ ਤਰ੍ਹਾਂ ਇਸ ਵਾਰ ਗੁਜ਼ਰਾਤ ਵਿਚ ਵੀ ਚੱਲੇਗਾ ਝਾੜੂ : ਮੁੱਖ ਮੰਤਰੀ ਭਗਵੰਤ ਮਾਨ

ਆਪ ਸੁਪਰੀਮੋ ਨੇ ਕਿਹਾ, “2022 ਦੀਆਂ ਚੋਣਾਂ ਦੌਰਾਨ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਮੈਂ ਕਈ ਵਾਅਦੇ ਕੀਤੇ ਸਨ ਅਤੇ ਹੁਣ ਇੱਕ ਵੀ ਗਰੰਟੀ ਅਧੂਰੀ ਨਹੀਂ ਰਹੀ। ਹਰ ਵਾਅਦਾ ਪੂਰਾ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਅਸੀਂ ਹੋਰ ਵੀ ਬਹੁਤ ਸਾਰੇ ਕੰਮ ਕੀਤੇ ਹਨ। ਪਿੰਡਾਂ ਨੂੰ ਜੋੜਨ ਵਾਲੀਆਂ 4000 ਕਿਲੋਮੀਟਰ ਸੜਕਾਂ ਬਣਾਈਆਂ ਜਾ ਰਹੀਆਂ ਹਨ। ਹਰ ਪਿੰਡ ਵਿੱਚ ਖੇਡ ਦੇ ਮੈਦਾਨ ਬਣਾਏ ਜਾ ਰਹੇ ਹਨ ਅਤੇ ਜਲਦ ਹੀ ਖੇਡਾਂ ਦਾ ਸਮਾਨ ਵੀ ਪ੍ਰਦਾਨ ਕੀਤਾ ਜਾਵੇਗਾ। ਸਰਕਾਰ ਵੱਲੋਂ ਹੋਰ ਬਹੁਤ ਸਾਰੇ ਕੰਮ ਕੀਤੇ ਗਏ ਹਨ ਅਤੇ ਇਹ ਕੰਮ ਭਵਿੱਖ ਵਿੱਚ ਵੀ ਜਾਰੀ ਰਹਿਣਗੇ।”ਆਪਣੇ ਸੰਬੋਧਨ ਦੇ ਅੰਤ ਵਿੱਚ ਅਰਵਿੰਦ ਕੇਜਰੀਵਾਲ ਨੇ ਕਿਹਾ, “ਹੋਰ ਪਾਰਟੀਆਂ ਕੋਲ ਕਹਿਣ ਲਈ ਕੁਝ ਨਹੀਂ ਬਚਿਆ। ਉਹ ਸਿਰਫ਼ ਟਵਿੱਟਰ ‘ਤੇ ਸਾਨੂੰ ਗਾਲ੍ਹਾਂ ਕੱਢਦੀਆਂ ਹਨ। ਜਦੋਂ ਇਹ ਪਾਰਟੀਆਂ ਪਿੰਡਾਂ ਵਿੱਚ ਜਾਂਦੀਆਂ ਹਨ, ਤਾਂ ਲੋਕ ਉਨ੍ਹਾਂ ਨੂੰ ਭਜਾ ਦਿੰਦੇ ਹਨ। ਹੁਣ ਇਹ ਸਿਰਫ ਟਵਿੱਟਰ (ਹੁਣ ਐਕਸ) ‘ਤੇ ਬਿਆਨਬਾਜ਼ੀ ਕਰਨ ਵਾਲੀਆਂ ਪਾਰਟੀਆਂ ਬਣ ਗਈਆਂ ਹਨ। ਆਮ ਆਦਮੀ ਪਾਰਟੀ ਨੂੰ ਵਾਪਸ ਲਿਆਉਣਾ ਚਾਹੀਦਾ ਹੈ। ਪਿਛਲੀ ਵਾਰ ਤੁਸੀਂ 92 ਸੀਟਾਂ ਦਿੱਤੀਆਂ ਸਨ। ਇਸ ਵਾਰ ਇਹਨਾਂ ਪਾਰਟੀਆਂ ਨੂੰ ਇੱਕ ਵੀ ਸੀਟ ਨਾ ਦਿਓ। ਆਮ ਆਦਮੀ ਪਾਰਟੀ ਨੂੰ ਸਾਰੀਆਂ 117 ਸੀਟਾਂ ਦਿਓ ਤਾਂ ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੱਥ ਮਜ਼ਬੂਤ ਹੋਣ ਅਤੇ ਅਸੀਂ ਹੋਰ ਵੀ ਸਖ਼ਤ ਮਿਹਨਤ ਕਰ ਸਕੀਏ।”

ਇਹ ਵੀ ਪੜ੍ਹੋ ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੱਡੀ ਸਫ਼ਲਤਾ ਵਜੋਂ ਉੱਭਰ ਕੇ ਸਾਹਮਣੇ ਆਈ

ਇਸ ਦੌਰਾਨ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਸਟੇਜ ਤੋਂ ਅਸੀਂ ਸਿੱਖਿਆ, ਸਿਹਤ, ਬਿਜਲੀ, ਖੇਤੀਬਾੜੀ ਅਤੇ ਹੋਰ ਖੇਤਰਾਂ ਬਾਰੇ ਗੱਲ ਕਰ ਰਹੇ ਹਾਂ ਜਦੋਂ ਕਿ ਦੂਜੀਆਂ ਪਾਰਟੀਆਂ ਦੇ ਸਟੇਜਾਂ ‘ਤੇ, ਸਿਰਫ਼ ਸੱਤਾ ਹਥਿਆਉਣ ਦੇ ਦਾਅਵੇ ਕੀਤੇ ਜਾ ਰਹੇ ਹਨ। ਇਹ ਮੌਕਾਪ੍ਰਸਤ ਆਗੂ ਹੈਰਾਨ ਹਨ ਕਿਉਂਕਿ ਲੋਕ ਉਨ੍ਹਾਂ ਨੂੰ ਜਵਾਬ ਨਹੀਂ ਦੇ ਰਹੇ ਹਨ। ਉਨ੍ਹਾਂ ਦਾ ਏਜੰਡਾ ਲੋਕਾਂ ਦੀ ਭਲਾਈ ਲਈ ਨਹੀਂ, ਸਗੋਂ ਉਨ੍ਹਾਂ ਦੇ ਆਪਣੇ ਪਰਿਵਾਰਾਂ ਦੀ ਭਲਾਈ ਤੱਕ ਸੀਮਤ ਹੈ। ਸੁਖਬੀਰ ਬਾਦਲ ਸੂਬੇ ਨੂੰ ਲੁੱਟਣ ਲਈ ‘ਸਮੈਕ ਆਰਗੇਨਾਈਜ਼ੇਸ਼ਨ ਆਫ਼ ਇੰਡੀਆ’ ਦੇ ਆਗੂਆਂ ਨੂੰ ਸਰਪ੍ਰਸਤੀ ਦੇ ਰਹੇ ਹਨ ਅਤੇ ਇਹ ਸਵੀਕਾਰਯੋਗ ਨਹੀਂ ਹੈ।”ਪਿਛਲੀਆਂ ਸਰਕਾਰਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ, “ਪ੍ਰਕਾਸ਼ ਸਿੰਘ ਬਾਦਲ ਨੇ ਵੀ ਸੁਖਬੀਰ ਨੂੰ ਸੂਬੇ ਦਾ ਮੁਖੀ ਨਹੀਂ ਬਣਾਇਆ ਕਿਉਂਕਿ ਉਹ ਜਾਣਦੇ ਸਨ ਕਿ ਉਹ ਪੰਜਾਬ ਨੂੰ ਤਬਾਹ ਕਰ ਦੇਣਗੇ। ਅਕਾਲੀ ਪਾਰਟੀ ਨੂੰ ਕਦੇ ਸ਼ਹੀਦਾਂ ਦੀ ਪਾਰਟੀ ਵਜੋਂ ਜਾਣਿਆ ਜਾਂਦਾ ਸੀ ਪਰ ਬਾਦਲ ਪਰਿਵਾਰ ਨੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਸੁੱਟ ਕੇ ਸਾਡੀਆਂ ਪੀੜ੍ਹੀਆਂ ਨੂੰ ਬਰਬਾਦ ਕਰ ਦਿੱਤਾ। ਉਨ੍ਹਾਂ ਨੇ ਆਪਣੇ ਨਿੱਜੀ ਹਿੱਤਾਂ ਲਈ ਸ਼੍ਰੋਮਣੀ ਕਮੇਟੀ ਅਤੇ ਗੁਰਦੁਆਰਿਆਂ ਦੀ ਗੋਲਕ ਦੇ ਪੈਸੇ ਦੀ ਦੁਰਵਰਤੋਂ ਕੀਤੀ।”ਇਨਸਾਫ਼ ਦੇ ਮੁੱਦੇ ਬਾਰੇ ਗੱਲ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਬਕਾ ਉਪ ਮੁੱਖ ਮੰਤਰੀ ਵਿਕਾਸ ਦੀ ਗੱਲ ਕਰਦੇ ਹਨ ਪਰ ਕੋਟਕਪੂਰਾ, ਬਹਿਬਲ ਕਲਾਂ ਅਤੇ ਹੋਰ ਥਾਵਾਂ ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ‘ਬੇਅਦਬੀ’ ਹੋਈ ਅਤੇ ਬੇਕਸੂਰ ਮਾਰੇ ਗਏ, ਬਾਰੇ ਚੁੱਪ ਕਿਉਂ ਹਨ। ਉਨ੍ਹਾਂ ਦੀ ਪੰਜਾਬ ਬਚਾਓ ਯਾਤਰਾ ‘ਪਰਿਵਾਰ ਬਚਾਓ ਯਾਤਰਾ’ ਤੋਂ ਇਲਾਵਾ ਕੁਝ ਵੀ ਨਹੀਂ ਹੈ। 15 ਸਾਲਾਂ ਤੱਕ ਸੂਬੇ ਨੂੰ ਲੁੱਟਣ ਤੋਂ ਬਾਅਦ, ਉਹ ਕਿਸ ਤੋਂ ਪੰਜਾਬ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ? ਅਕਾਲੀਆਂ ਨੇ ਸੂਬੇ ਨੂੰ ਬੁਰੀ ਤਰ੍ਹਾਂ ਲੁੱਟਿਆ ਹੈ, ਪੰਜਾਬੀਆਂ ਦੀ ਮਾਨਸਿਕਤਾ ਨੂੰ ਕੁਚਲਿਆ ਹੈ ਅਤੇ ਮਾਫੀਆ ਨੂੰ ਸਰਪ੍ਰਸਤੀ ਦਿੱਤੀ ਹੈ।”

ਇਹ ਵੀ ਪੜ੍ਹੋ ਆਪ ਦੇ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ: ਮੰਤਰੀਆਂ ਅਤੇ ਵਿਧਾਇਕਾਂ ਨੇ ਪੰਜਾਬ ਦੇ ਘਰ-ਘਰ ਤੱਕ ਪਹੁੰਚਾਇਆ ਭਗਵੰਤ ਮਾਨ ਸਰਕਾਰ ਦਾ ਕੰਮ

ਸ਼ਾਸਨ ਅਤੇ ਸਿੰਚਾਈ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ, “ਲੋਕ ਅਕਾਲੀਆਂ ਅਤੇ ਬਾਦਲ ਪਰਿਵਾਰ ਦੇ ਅਸਲੀ ਕਿਰਦਾਰ ਨੂੰ ਜਾਣਦੇ ਹਨ, ਇਸੇ ਕਰਕੇ ਲੋਕ ਉਨ੍ਹਾਂ ਦੇ ਝਾਂਸੇ ਵਿੱਚ ਨਹੀਂ ਆ ਰਹੇ। ਅਸੀਂ 6900 ਕਿਲੋਮੀਟਰ ਲੰਬੇ ਨਾਲਿਆਂ ਅਤੇ 18,349 ਚੈਨਲਾਂ ਨੂੰ ਮੁੜ ਸੁਰਜੀਤ ਕੀਤਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਨਹਿਰੀ ਪਾਣੀ ਸੂਬੇ ਦੇ ਹਰ ਕੋਨੇ ਤੱਕ ਪਹੁੰਚ ਸਕੇ ਜਿਸ ਨਾਲ ਕਿਸਾਨਾਂ ਨੂੰ ਬਹੁਤ ਫਾਇਦਾ ਹੋਇਆ। ਪਹਿਲਾਂ, ਨਹਿਰਾਂ ਕੁਝ ਆਗੂਆਂ ਦੇ ਘਰਾਂ ਤੱਕ ਜਾਂਦੀਆਂ ਸਨ ਅਤੇ ਉਨ੍ਹਾਂ ਨੇ ਕਦੇ ਵੀ ਕਿਸਾਨਾਂ ਦੀ ਪਰਵਾਹ ਨਹੀਂ ਕੀਤੀ।”ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ, “ਅਜਿਹੇ ਫੈਸਲੇ ਸਿਰਫ ਉਹ ਲੋਕ ਲੈ ਸਕਦੇ ਹਨ ਜੋ ਜ਼ਮੀਨੀ ਹਕੀਕਤਾਂ ਤੋਂ ਜਾਣੂ ਹੁੰਦੇ ਹਨ, ਪਹਾੜੀਆਂ ਦੇ ਕਾਨਵੈਂਟ ਸਕੂਲਾਂ ਵਿੱਚ ਪੜ੍ਹੇ ਲਿਖੇ ਲੋਕ ਨਹੀਂ ਲੈ ਸਕਦੇ। ਰਵਾਇਤੀ ਪਾਰਟੀਆਂ ਨੇ ਹਮੇਸ਼ਾ ਪੰਜਾਬ ਅਤੇ ਇਸਦੇ ਲੋਕਾਂ ਨਾਲ ਧੋਖਾ ਕੀਤਾ ਹੈ। ਉਹ ਈਰਖਾ ਕਰਦੇ ਹਨ ਕਿਉਂਕਿ ਸਾਡਾ ਏਜੰਡਾ ਆਮ ਆਦਮੀ ਦੀ ਭਲਾਈ ‘ਤੇ ਕੇਂਦ੍ਰਿਤ ਹੈ ਜਦੋਂ ਕਿ ਉਨ੍ਹਾਂ ਨੇ ਸਿਰਫ ਵਾਰੋ-ਵਾਰੀ ਸੂਬੇ ਨੂੰ ਲੁੱਟਿਆ ਹੈ।”ਫਤਵੇ ‘ਤੇ ਵਿਚਾਰ ਕਰਦਿਆਂ ਉਨ੍ਹਾਂ ਕਿਹਾ, “ਇਹ ਗੰਦੀ ਖੇਡ ਉਦੋਂ ਬੰਦ ਹੋ ਗਈ ਜਦੋਂ ਲੋਕਾਂ ਨੇ ਸਾਨੂੰ ਵੱਡਾ ਫਤਵਾ ਦਿੱਤਾ। ਸੱਤਾ ਸੰਭਾਲਣ ਤੋਂ ਬਾਅਦ ਅਸੀਂ ਕਈ ਲੋਕ-ਪੱਖੀ ਪਹਿਲਕਦਮੀਆਂ ਸ਼ੁਰੂ ਕੀਤੀਆਂ ਜਿਸ ਕਾਰਨ ਸਾਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਨ੍ਹਾਂ ਆਗੂਆਂ ਨੂੰ ਪੰਜਾਬ ਦੇ ਵਿਕਾਸ ਦੀ ਕੋਈ ਚਿੰਤਾ ਨਹੀਂ ਹੈ ਅਤੇ ਉਹ ਸਿਰਫ਼ ਆਪਣੇ ਸੌੜੇ ਦਿੱਤੇ ਨੂੰ ਪੂਰਾ ਕਰਨਾ ਚਾਹੁੰਦੇ ਹਨ। ਦੂਜੇ ਪਾਸੇ ਅਸੀਂ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਰਹੇ ਹਾਂ, ਭ੍ਰਿਸ਼ਟਾਚਾਰ ਤੋਂ ਬਿਨਾਂ 65,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ, ਸੜਕਾਂ ਵਿੱਚ ਸੁਧਾਰ ਕੀਤਾ ਗਿਆ ਹੈ, ਟੋਲ ਪਲਾਜ਼ੇ ਬੰਦ ਕੀਤੇ ਗਏ ਹਨ ਜਿਸ ਨਾਲ ਰੋਜ਼ਾਨਾ 70 ਲੱਖ ਰੁਪਏ ਦੀ ਬਚਤ ਹੋ ਰਹੀ ਹੈ ਅਤੇ ਬੁਨਿਆਦੀ ਢਾਂਚਾ ਮਜ਼ਬੂਤ ਹੋ ਰਿਹਾ ਹੈ।”

ਇਹ ਵੀ ਪੜ੍ਹੋ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਹਮੇਸ਼ਾਂ ਵਚਨਬੱਧ : ਪਦਮ ਸ਼੍ਰੀ ਜਿਤੇਂਦਰ ਸਿੰਘ ਸ਼ੰਟੀ

ਲੋਕ-ਪੱਖੀ ਸਕੀਮਾਂ ਨੂੰ ਉਜਾਗਰ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਮਾਵਾਂ ਧੀਆਂ ਸਤਿਕਾਰ ਯੋਜਨਾ ਸ਼ੁਰੂ ਕੀਤੀ ਹੈ ਜਿਸ ਤਹਿਤ 18 ਸਾਲ ਤੋਂ ਵੱਧ ਉਮਰ ਦੀਆਂ ਜਨਰਲ ਵਰਗ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਅਤੇ ਅਨੁਸੂਚਿਤ ਜਾਤੀ ਭਾਈਚਾਰੇ ਦੀਆਂ ਔਰਤਾਂ ਨੂੰ 1500 ਰੁਪਏ ਮਿਲਣਗੇ। ਟੈਕਸ ਦਾ ਪੈਸਾ ਲੋਕਾਂ ਦਾ ਹੈ ਅਤੇ ਅਸੀਂ ਇਸ ਨੂੰ ਉਨ੍ਹਾਂ ਦੀ ਭਲਾਈ ਲਈ ਵਰਤ ਰਹੇ ਹਾਂ। ਇਹ ਪੈਸਾ ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਰਾਹੀਂ ਉਨ੍ਹਾਂ ਕੋਲ ਵਾਪਸ ਆ ਰਿਹਾ ਹੈ। ਅਸੀਂ ਆਪਣੀਆਂ ਸਾਰੀਆਂ ਗਰੰਟੀਆਂ ਪੂਰੀਆਂ ਕੀਤੀਆਂ ਹਨ ਅਤੇ ਅਸੀਂ ਸੂਬੇ ਦੀ ਤਰੱਕੀ ਲਈ ਕੰਮ ਕਰਦੇ ਰਹਾਂਗੇ। ਅਸੀਂ ਪੰਜਾਬ ਵਿੱਚ 19 ਟੋਲ ਪਲਾਜ਼ਾ ਬੰਦ ਕੀਤੇ ਹਨ ਜਿਸ ਨਾਲ ਆਮ ਲੋਕਾਂ ਨੂੰ ਰੋਜ਼ਾਨਾ 64 ਲੱਖ ਰੁਪਏ ਦੀ ਬਚਤ ਹੋ ਰਹੀ ਹੈ। ਅਸੀਂ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਹੈ ਅਤੇ ਕਰਦੇ ਰਹਾਂਗੇ। ਸਾਡਾ ਇੱਕੋ-ਇੱਕ ਏਜੰਡਾ ਪੰਜਾਬ ਦੀ ਤਰੱਕੀ ਅਤੇ ਇਸਦੇ ਲੋਕਾਂ ਦੀ ਖੁਸ਼ਹਾਲੀ ਹੈ।”ਉਨ੍ਹਾਂ ਅੱਗੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਇੱਕ ਕਾਨਵੈਂਟ ਤੋਂ ਪੜ੍ਹੇ-ਲਿਖੇ ਆਗੂ ਹਨ ਜੋ ਪੰਜਾਬ ਦੀ ਮੁੱਢਲੀ ਭੂਗੋਲਿਕ ਸਥਿਤੀ ਨੂੰ ਨਹੀਂ ਸਮਝਦੇ ਪਰ ਇਸ ‘ਤੇ ਰਾਜ ਕਰਨਾ ਚਾਹੁੰਦੇ ਹਨ। ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨੇ ਸੂਬੇ ਦੀਆਂ ਵਿਰੁੱਧ ਤਾਕਤਾਂ ਭਾਵੇਂ ਮੁਗਲ ਹੋਣ ਭਾਵੇਂ ਅੰਗਰੇਜ਼ ਹੋਣ ਜਾਂ ਹੁਣ ਭਾਜਪਾ, ਦਾ ਸਾਥ ਦੇ ਕੇ ਪੰਜਾਬ ਨੂੰ ਵਾਰ-ਵਾਰ ਧੋਖਾ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੱਲਾਂ ਦੇ ਮਾਹਰ ਹਨ ਜੋ ਆਪਣੀ ਸਹੂਲਤ ਅਨੁਸਾਰ ਕਿਸੇ ਵੀ ਚੀਜ਼ ਨਾਲ ਖੁਦ ਨੂੰ ਜੋੜ ਸਕਦੇ ਹਨ। ਕਾਂਗਰਸ ਵਿੱਚ ਹਰ ਨੇਤਾ ਮੁੱਖ ਮੰਤਰੀ ਬਣਨਾ ਚਾਹੁੰਦਾ ਹੈ। ਉਨ੍ਹਾਂ ਕੋਲ ਵਰਕਰਾਂ ਨਾਲੋਂ ਵੱਧ ਮੁੱਖ ਮੰਤਰੀ ਹਨ। ਇਸੇ ਕਰਕੇ ਉਨ੍ਹਾਂ ਦੇ ਚੋਟੀ ਦੇ ਨੇਤਾ ਨੂੰ ਹਾਲ ਹੀ ਵਿੱਚ ਕੀਤੀ ਇੱਕ ਰੈਲੀ ਦੌਰਾਨ ਉਨ੍ਹਾਂ ਨੂੰ ਜਨਤਕ ਤੌਰ ‘ਤੇ ਨਕਾਰਿਆ। ਕਾਂਗਰਸ ਇੱਕ ਵੰਡਿਆ ਹੋਇਆ ਘਰ ਹੈ ਜੋ ਅੰਦਰੂਨੀ ਲੜਾਈ ਕਾਰਨ ਢਹਿ ਜਾਵੇਗਾ।ਲੀਡਰਸ਼ਿਪ ਦੀ ਭਰੋਸੇਯੋਗਤਾ ‘ਤੇ ਸਵਾਲ ਉਠਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਟਿੱਪਣੀ ਕੀਤੀ, “ਇਹ ਮੰਦਭਾਗਾ ਹੈ ਕਿ ਸੀਨੀਅਰ ਕਾਂਗਰਸੀ ਆਗੂ ਜੋ ਇਨ੍ਹਾਂ ਧੜਿਆਂ ਨੂੰ ਇਕਜੁੱਟ ਕਰਨ ਲਈ ਆਉਂਦੇ ਹਨ, ਉਨ੍ਹਾਂ ਦੇ ਨਾਮ ਵੀ ਸਹੀ ਢੰਗ ਨਾਲ ਨਹੀਂ ਉਚਾਰ ਸਕਦੇ। ਉਨ੍ਹਾਂ ਕੋਲ ਪੰਜਾਬ ਲਈ ਕੋਈ ਦ੍ਰਿਸ਼ਟੀਕੋਣ ਨਹੀਂ ਹੈ ਅਤੇ ਉਹ ਸਿਰਫ਼ ਇਸਦੀ ਦੌਲਤ ਲੁੱਟਣਾ ਚਾਹੁੰਦੇ ਹਨ। ਪਹਿਲਾਂ ਇਹ ਪਾਰਟੀਆਂ ਸੱਤਾ ਹਥਿਆਉਣ ਲਈ ਆਪਣੀ ਵਾਰੀ ਦੀ ਉਡੀਕ ਕਰਦੀਆਂ ਸਨ ਪਰ ਹੁਣ ਝਾੜੂ ਗੰਦਗੀ ਸਾਫ਼ ਕਰਨ ਲਈ ਪੰਜਾਬ ਵਿੱਚ ਮੌਜੂਦ ਹੈ। ਅਸੀਂ ਕਿਸਾਨਾਂ ਦੀ ਜ਼ਮੀਨ ਵਿੱਚੋਂ ਲੰਘਦੀਆਂ ਹਾਈ ਟੈਂਸ਼ਨ ਤਾਰਾਂ ਨੂੰ ਜ਼ਮੀਨਦੋਜ਼ ਕਰਨ ਦੀ ਸੰਭਾਵਨਾ ਦੀ ਪੜਚੋਲ ਕਰ ਰਹੇ ਹਾਂ। ਇਹ ਜਲਦ ਹੀ ਲਾਗੂ ਕੀਤਾ ਜਾਵੇਗਾ ਅਤੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ ਕਿਉਂਕਿ ਇਹ ਤਾਰਾਂ ਉਨ੍ਹਾਂ ਅਤੇ ਉਨ੍ਹਾਂ ਦੀਆਂ ਫਸਲਾਂ ਲਈ ਵੱਡਾ ਖ਼ਤਰਾ ਪੈਦਾ ਕਰਦੀਆਂ ਹਨ।”

ਇਹ ਵੀ ਪੜ੍ਹੋ CM Health Yojana ਤਹਿਤ 4 ਲੱਖ ਰੁਪਏ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ ਹੋਇਆ; ਭਗਵੰਤ ਮਾਨ

ਉਨ੍ਹਾਂ ਕਿਹਾ, “ਅੱਜ ਫਤਿਹਗੜ੍ਹ ਸਾਹਿਬ ਵਿੱਚ 41.22 ਕਰੋੜ ਰੁਪਏ ਦੇ ਨਿਵੇਸ਼ ਨਾਲ ਦੋ ਵੱਡੇ ਸਿੰਚਾਈ ਪ੍ਰਾਜੈਕਟ ਸ਼ੁਰੂ ਕੀਤੇ ਜਾ ਰਹੇ ਹਨ ਤਾਂ ਜੋ ਕਿਸਾਨਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਜਾ ਸਕੇ। ਇਸ ਵਿੱਚ 1ਐਲ ਡਿਸਟ੍ਰੀਬਿਊਟਰੀ, ਸੰਗਤਪੁਰਾ ਮਾਈਨਰ, ਰੀਠਖੇੜੀ ਮਾਈਨਰ ਅਤੇ ਚਲੀਲਾ ਸਬ-ਮਾਈਨਰ ਦੀ ਕੰਕਰੀਟ ਲਾਈਨਿੰਗ ਸ਼ਾਮਲ ਹੈ। ਪਹਿਲਾਂ ਘੱਟ ਸਮਰੱਥਾ ਕਾਰਨ, ਵਾਧੂ ਪਾਣੀ ਹਰਿਆਣਾ ਵੱਲ ਜਾਂਦਾ ਸੀ ਅਤੇ ਪੰਜਾਬ ਦੇ ਖੇਤਾਂ ਨੂੰ ਨੁਕਸਾਨ ਹੁੰਦਾ ਸੀ। ਹੁਣ ਪੰਜਾਬ ਦੇ ਦਰਿਆਈ ਪਾਣੀ ਦੀ ਹਰ ਬੂੰਦ ਪੰਜਾਬ ਦੇ ਖੇਤਾਂ ਤੱਕ ਪਹੁੰਚੇਗੀ ਜਿਸ ਨਾਲ 70 ਪਿੰਡਾਂ ਦੇ 41,726 ਏਕੜ ਰਕਬੇ ਨੂੰ ਲਾਭ ਹੋਵੇਗਾ।”ਤਕਨੀਕੀ ਸੁਧਾਰਾਂ ਬਾਰੇ ਦੱਸਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ, “1ਐਲ ਦੀ ਸਮਰੱਥਾ 95.5 ਕਿਊਸਿਕ ਤੋਂ ਵਧ ਕੇ 142.91 ਕਿਊਸਿਕ ਹੋ ਜਾਵੇਗੀ। ਸੰਗਤਪੁਰਾ ਮਾਈਨਰ ਦੀ ਸਮਰੱਥਾ 17 ਤੋਂ ਵਧ ਕੇ 30.74 ਕਿਊਸਿਕ, ਰੀਠਖੇੜੀ ਮਾਈਨਰ ਦੀ ਸਮਰੱਥਾ 49.70 ਤੋਂ 73.69 ਕਿਊਸਿਕ ਅਤੇ ਚਲੀਲਾ ਸਬ-ਮਾਈਨਰ ਦੀ ਸਮਰੱਥਾ 18.80 ਤੋਂ ਵਧ ਕੇ 31.27 ਕਿਊਸਿਕ ਹੋ ਜਾਵੇਗੀ। ਇਹ ਨਹਿਰ 1960 ਵਿੱਚ ਭਾਖੜਾ ਮੇਨ ਲਾਈਨ ਤੋਂ ਨਿਕਲੀ ਸੀ ਪਰ ਸਮੇਂ ਦੇ ਨਾਲ ਢਾਂਚਾਗਤ ਨੁਕਸਾਨ ਕਾਰਨ ਇਸਦੀ ਕੁਸ਼ਲਤਾ ਘਟ ਗਈ। ਕੰਕਰੀਟ ਲਾਈਨਿੰਗ ਦੇ ਨਾਲ, ਇਸ ਦੀ ਸਮਰੱਥਾ 1.5 ਗੁਣਾ ਵਧ ਜਾਵੇਗੀ। ਅਸੀਂ ਰੀਠਖੇੜੀ ਅਤੇ ਚਲੀਲਾ ਮਾਈਨਰ ਦੇ 21,000 ਫੁੱਟ ਲੰਮੇ ਪਹਿਲਾਂ ਤੋਂ ਗੈਰ-ਕਾਰਜਸ਼ੀਲ ਭਾਗਾਂ ਨੂੰ ਬਹਾਲ ਕੀਤਾ ਹੈ ਜਿਸ ਨਾਲ ਵਾਧੂ 6,534 ਏਕੜ ਨੂੰ ਸਿੰਚਾਈ ਦੀ ਸਹੂਲਤ ਮਿਲੇਗੀ। ਸਾਲ 2022 ਤੋਂ ਹੁਣ ਤੱਕ ਲਗਭਗ 11,477 ਏਕੜ ਜ਼ਮੀਨ ਪਹਿਲਾਂ ਹੀ ਨਹਿਰੀ ਸਿੰਚਾਈ ਅਧੀਨ ਲਿਆਂਦੀ ਜਾ ਚੁੱਕੀ ਹੈ।”ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਅਮਨ ਅਰੋੜਾ, ਡਾ. ਬਲਬੀਰ ਸਿੰਘ, ਤਰੁਨਪ੍ਰੀਤ ਸਿੰਘ ਸੌਂਦ, ਬਰਿੰਦਰ ਗੋਇਲ, ਗੁਰਮੀਤ ਸਿੰਘ ਖੁੱਡੀਆਂ, ਡਾ. ਰਵਜੋਤ, ਹਰਭਜਨ ਸਿੰਘ ਈ.ਟੀ.ਓ., ਮੋਹਿੰਦਰ ਭਗਤ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Mission Pragati: ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਮੁਫ਼ਤ ਅਤੇ ਕੇਂਦ੍ਰਿਤ ਕੋਚਿੰਗ ਨੌਜਵਾਨਾਂ ਲਈ ਵਰਦਾਨ ਸਾਬਤ ਹੋਈ, ਡੀ.ਸੀ.

0

👉ਮਿਸ਼ਨ ਪ੍ਰਗਤੀ ਦੇ ਪਹਿਲੇ ਬੈਚ ਤਹਿਤ ਸਰਕਾਰੀ ਨੌਕਰੀਆਂ ਲਈ ਚੁਣੇ ਗਏ ਛੇ ਨੌਜਵਾਨਾਂ ਨੂੰ ਡੀ.ਆਈ.ਜੀ., ਡੀ.ਸੀ., ਐਸ.ਐਸ.ਪੀ. ਨੇ ਸਨਮਾਨਿਤ ਕੀਤਾ
Bathinda News:ਪੰਜਾਬ ਸਰਕਾਰ ਦੇ ਮਿਸ਼ਨ ਪ੍ਰਗਤੀ ਹੇਠ ਮੁਕਾਬਲਾ ਪ੍ਰੀਖਿਆਵਾਂ ਲਈ ਮੁਫ਼ਤ ਅਤੇ ਕੇਂਦ੍ਰਿਤ ਕੋਚਿੰਗ ਦੇ ਸਾਰਥਕ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਇਸ ਪਹਿਲਕਦਮੀ ਦੇ ਹਿੱਸੇ ਵਜੋਂ 40 ਵਿਦਿਆਰਥੀਆਂ ਦੇ ਪਹਿਲੇ ਬੈਚ ਵਿੱਚੋਂ 6 ਨੂੰ ਜ਼ਿਲ੍ਹਾ ਲਾਇਬ੍ਰੇਰੀ ਵਿੱਚ ਮੁਫ਼ਤ ਕੋਚਿੰਗ ਲੈਣ ਤੋਂ ਬਾਅਦ ਸਰਕਾਰੀ ਨੌਕਰੀਆਂ ਮਿਲੀਆਂ ਹਨ। ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਇਹ ਗੱਲ ਦਾ ਪ੍ਰਗਟਾਵਾ ਮਿਸ਼ਨ ਪ੍ਰਗਤੀ ਤਹਿਤ ਪਹਿਲੇ ਬੈਚ ਦੇ ਸਨਮਾਨ ਲਈ ਆਯੋਜਿਤ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਡੀ.ਆਈ.ਜੀ ਸ੍ਰੀ ਹਰਜੀਤ ਸਿੰਘ, ਜੋ ਪਹਿਲੇ ਬੈਚ ਦੇ ਵਿਦਿਆਰਥੀਆਂ ਨੂੰ ਗਣਿਤ ਪੜ੍ਹਾਉਂਦੇ ਰਹੇ ਹਨ, ਅਤੇ ਐਸ.ਐਸ.ਪੀ ਡਾ. ਜੋਤੀ ਯਾਦਵ ਬੈਂਸ ਵੀ ਮੌਜੂਦ ਸਨ।ਸ੍ਰੀ ਧੀਮਾਨ ਨੇ ਕਿਹਾ ਕਿ ਸਰਕਾਰੀ ਨੌਕਰੀਆਂ ਲਈ ਚੁਣੇ ਗਏ ਛੇ ਨੌਜਵਾਨ ਦੂਜਿਆਂ ਲਈ ਪ੍ਰੇਰਨਾ ਸਰੋਤ ਹਨ। ਉਨ੍ਹਾਂ ਦੱਸਿਆ ਕਿ ਇਸ ਪਹਿਲਕਦਮੀ ਤਹਿਤ ਸਰਕਾਰ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਤਿੰਨ ਮਹੀਨਿਆਂ ਲਈ ਮੁਫ਼ਤ ਉੱਚ ਗੁਣਵੱਤਾ ਵਾਲੀ ਕੋਚਿੰਗ ਪ੍ਰਦਾਨ ਕੀਤੀ ਗਈ ਹੈ।ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਵੱਲੋਂ 11 ਜਨਵਰੀ ਨੂੰ ਜ਼ਿਲ੍ਹਾ ਲਾਇਬ੍ਰੇਰੀ ਵਿਖੇ ਸ਼ੁਰੂ ਕੀਤੀ ਗਈ ਇਹ ਪਹਿਲਕਦਮੀ ਪੇਂਡੂ ਵਿਦਿਆਰਥੀਆਂ ਲਈ ਬਹੁਤ ਮਦਦਗਾਰ ਸਾਬਤ ਹੋਈ ਹੈ, ਖਾਸ ਕਰਕੇ ਜੋ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਬਹੁਤ ਦੂਰ-ਦੁਰਾਡੇ ਥਾਵਾਂ ‘ਤੇ ਯਾਤਰਾ ਕਰਨ ਦਾ ਖਰਚਾ ਨਹੀਂ ਚੁੱਕ ਸਕਦੇ ਸਨ।

ਇਹ ਵੀ ਪੜ੍ਹੋ  ਗ੍ਰੋਥ ਸੈਂਟਰ ਵਿਖੇ ‘ਆਮ ਆਦਮੀ ਕਲੀਨਿਕ’ ਦਾ ਮੇਅਰ ਮਹਿਤਾ ਨੇ ਕੀਤਾ ਉਦਘਾਟਨ,39 ਲੱਖ ਰੁਪਏ ਦੀ ਲਾਗਤ ਨਾਲ ਬਣਿਆ ਇੱਕ ਅਤਿ-ਆਧੁਨਿਕ ਸਿਹਤ ਕੇਂਦਰ

ਉਨ੍ਹਾਂ ਅੱਗੇ ਕਿਹਾ ਕਿ ਵਿਦਿਆਰਥੀਆਂ ਨੂੰ ਖਾਸ ਤੌਰ ‘ਤੇ ਜੀ.ਕੇ., ਇਤਿਹਾਸ, ਭੂ-ਰਾਜਨੀਤੀ, ਅਰਥ ਸ਼ਾਸਤਰ, ਗਣਿਤ, ਭੂਗੋਲ, ਅੰਗਰੇਜ਼ੀ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੇ ਹੋਰ ਵਿਸ਼ੇ ਪੜ੍ਹਾਏ ਜਾਂਦੇ ਹਨ। ਪੂਰਾ ਸਿਲੇਬਸ ਸਰਕਾਰੀ ਪ੍ਰੀਖਿਆਵਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਤਿਆਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਦੂਜਾ ਬੈਚ 1 ਅਪ੍ਰੈਲ ਤੋਂ ਸ਼ੁਰੂ ਕੀਤਾ ਜਾਵੇਗਾ।ਇਸ ਤੋਂ ਇਲਾਵਾ, ਸਥਾਨਕ ਸ਼ਹੀਦ ਭਗਤ ਸਿੰਘ ਸਪੋਰਟ ਸਟੇਡੀਅਮ ਵਿਖੇ ਮੁਫ਼ਤ ਸਰੀਰਕ ਸਿਖਲਾਈ ਬੈਚ ਵੀ ਚਲਾਇਆ ਜਾ ਰਿਹਾ ਹੈ। ਪੁਲਿਸ ਅਤੇ ਹਥਿਆਰਬੰਦ ਬਲਾਂ ਵਿੱਚ ਭਰਤੀ ਦੀ ਤਿਆਰੀ ਕਰ ਰਹੇ ਨੌਜਵਾਨਾਂ ਨੂੰ ਸਰੀਰਕ ਜਾਂਚ ਲਈ ਵਿਸ਼ੇਸ਼ ਤੌਰ ‘ਤੇ ਸਿਖਲਾਈ ਦਿੱਤੀ ਜਾ ਰਹੀ ਹੈ। ਡੀ.ਆਈ.ਜੀ ਬਠਿੰਡਾ ਸ੍ਰੀ ਹਰਜੀਤ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਲਾਇਬ੍ਰੇਰੀ ਬੱਸ ਸਟੈਂਡ ਦੇ ਨੇੜੇ ਸਥਿਤ ਹੈ ਜਿਸ ਨਾਲ ਨੌਜਵਾਨ ਆਪਣੇ ਘਰਾਂ ਤੋਂ ਬਠਿੰਡਾ ਆਸਾਨੀ ਨਾਲ ਆ ਸਕਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਅਨੁਸ਼ਾਸਿਤ ਰਹਿਣ ਅਤੇ ਉੱਚੇ ਟੀਚੇ ਰੱਖਣ ਦਾ ਸੱਦਾ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਦੀ ਇਹ ਪਹਿਲ ਖਾਸ ਤੌਰ ‘ਤੇ ਆਰਥਕ ਤੌਰ ‘ਤੇ ਪਿਛੋਕੜ ਵਾਲੇ ਨੌਜਵਾਨਾਂ ਲਈ ਇੱਕ ਵਰਦਾਨ ਹੈ।ਡਾ. ਜੋਤੀ ਯਾਦਵ ਬੈਂਸ ਨੇ ਵਿਦਿਆਰਥੀਆਂ ਨੂੰ ਮੋਬਾਈਲ ਫੋਨ ਅਤੇ ਸੋਸ਼ਲ ਮੀਡੀਆ ਤੋਂ ਦੂਰ ਰਹਿਣ ਲਈ ਕਿਹਾ ਤਾਂ ਜੋ ਉਹ ਆਪਣੀ ਪੜ੍ਹਾਈ ‘ਤੇ ਧਿਆਨ ਕੇਂਦਰਿਤ ਕਰ ਸਕਣ। ਉਨ੍ਹਾਂ ਅੱਗੇ ਕਿਹਾ ਕਿ ਮਿਸ਼ਨ ਪ੍ਰਗਤੀ ਦੇ ਤਹਿਤ ਨੌਜਵਾਨਾਂ ਨੂੰ ਨਾ ਸਿਰਫ਼ ਮੁਫ਼ਤ ਕੋਚਿੰਗ ਮਿਲ ਰਹੀ ਹੈ, ਸਗੋਂ ਉਹ ਉੱਚ ਗੁਣਵੱਤਾ ਵਾਲੀਆਂ ਮੁਫ਼ਤ ਕਿਤਾਬਾਂ ਵੀ ਮੁਹਈਆ ਕਾਰਵਾਈਆ ਜਾ ਰਹੀਆਂ ਹਨ।

ਇਹ ਵੀ ਪੜ੍ਹੋ  ਨਵਾਂ PM ਬਣਦੇ ਹੀ ਸਾਬਕਾ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਪੁਲਿਸ ਨੇ ਚੁੱਕਿਆ

ਡੀ.ਆਈ.ਜੀ ਸ੍ਰੀ ਹਰਜੀਤ ਸਿੰਘ, ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਅਤੇ ਐਸ.ਐਸ.ਪੀ. ਡਾ. ਜੋਤੀ ਯਾਦਵ ਨੇ ਚੁਣੇ ਗਏ ਵਿਦਿਆਰਥੀਆਂ ਦਾ ਸਨਮਾਨ ਕੀਤਾ। ਉਨ੍ਹਾਂ ਲਾਇਬ੍ਰੇਰੀ ਫੈਕਲਟੀ ਦਾ ਵੀ ਸਨਮਾਨ ਕੀਤਾ ਜੋ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਟੀਚਿਆਂ ਨੂੰ ਪ੍ਰਾਪਤ ਕਰਨ ਵਿੱਚ ਮਦਦ ਕਰਨ ਲਈ ਸਖ਼ਤ ਮਿਹਨਤ ਕਰ ਰਹੀ ਹੈ।ਇਸ ਮੌਕੇ ਸਵਰਨਜੀਤ ਕੌਰ (ਲਾਇਬ੍ਰੇਰੀਅਨ) , ਸੁਮਿਤ ਬਾਂਸਲ, ਮੰਨੂ ਗੁਪਤਾ, ਸਤਨਾਮ ਸਿੰਘ ਰਿਟਾਇਰਡ ਲੈਕਚਰਾਰ, ਰਾਜਿੰਦਰ ਸ਼ਰਮਾ, ਕਾਮੀਆ ਹਾਜ਼ਰ ਸਨ ।ਸਰਕਾਰੀ ਨੌਕਰੀਆਂ ਲਈ ਚੁਣੇ ਗਏ ਨੌਜਵਾਨਾਂ ਵਿੱਚ ਪਿੰਡ ਭਗਵਾਨਗੜ੍ਹ ਬਠਿੰਡਾ ਦੇ ਰਾਜਪ੍ਰੀਤ ਸਿੰਘ ਨੇ ਤਿੰਨ ਮੁਕਾਬਲੇ ਦੀਆਂ ਪ੍ਰੀਖਿਆਵਾਂ ਪਾਸ ਕੀਤੀਆਂ ਹਨ ਅਤੇ ਚਾਰ ਅਸਾਮੀਆਂ ਲਈ ਚੁਣਿਆ ਗਿਆ ਹੈ। ਉਸਨੂੰ ਤਕਨੀਕੀ ਸਿੱਖਿਆ ਵਿਭਾਗ ਰੈਂਕ-5, ਕਾਰਜਕਾਰੀ ਸਹਾਇਤਾ ਕਿਰਤ ਵਿਭਾਗ ਰੈਂਕ-3 ਅਤੇ ਸੀਨੀਅਰ ਸਹਾਇਕ-ਕਮ-ਇੰਸਪੈਕਟਰ ਨਗਰ ਪੰਚਾਇਤ ਰੈਂਕ-19 ਅਤੇ ਸੀਨੀਅਰ ਸਹਾਇਕ ਡੀ.ਸੀ. ਦਫਤਰ ਰੈਂਕ-29 ਵਜੋਂ ਚੁਣਿਆ ਗਿਆ ਹੈ। ਇਸੇ ਤਰ੍ਹਾਂ, ਪਿੰਡ ਮੱਲਵਾਲਾ ਦੇ ਹਰਪ੍ਰੀਤ ਸਿੰਘ ਨੂੰ ਪੰਜਾਬ ਪੁਲਿਸ ਵਿੱਚ, ਪਿੰਡ ਰਾਮੇਆਣਾ ਜੈਤੋ ਦੇ ਅਮਨਦੀਪ ਸਿੰਘ ਨੂੰ ਪੰਜਾਬ ਵਿੱਚ, ਪਿੰਡ ਥਾਂਦੀ ਕਦੀਮ ਤੋਂ ਜਲਾਲਾਬਾਦ ਦੇ ਰਮਨਦੀਪ ਸਿੰਘ ਨੂੰ ਨੇਵੀ ਵਿੱਚ ਚੁਣਿਆ ਗਿਆ ਹੈ। ਇਸੇ ਤਰ੍ਹਾਂ, ਪਿੰਡ ਸਿਵੀਆਂ ਦੀ ਜਸਲੀਨ ਕੌਰ ਨੇ ਆਈਆਈਟੀ ਜੈਮ ਕੈਮਿਸਟਰੀ 2026 ਦੀ ਪ੍ਰੀਖਿਆ ਪਾਸ ਕੀਤੀ ਹੈ। ਅਨੂਪ ਨਗਰ ਬਠਿੰਡਾ ਦੇ ਪ੍ਰਭਜੋਤ ਸਿੰਘ ਨੂੰ ਕਲਰਕ ਵਜੋਂ ਚੁਣਿਆ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

मुख्यमंत्री श्री नायब सिंह सैनी ने अयोध्या के लिए तीर्थ यात्रियों की अंबाला से विशेष ट्रेन को किया रवाना

0

 👉अप्रैल के आखरी सप्ताह में नांदेड़ साहब ( महाराष्ट्र ) के लिए भी जाएगी श्रद्धालुओं की ट्रेन
Haryana News:हरियाणा के मुख्यमंत्री श्री नायब सिंह सैनी ने आज अंबाला से अयोध्या के लिए तीर्थ यात्रियों की विशेष ट्रेन को हरी झंडी दिखाकर रवाना किया। अगले महीने अप्रैल के आखरी सप्ताह में श्री हजूर साहिब गुरुद्वारा ( नांदेड़ , महाराष्ट्र) के लिए तीर्थ यात्रियों हेतु विशेष ट्रेन जाएगी।इससे पूर्व , मुख्यमंत्री ने तीर्थ यात्रियों को संबोधित करते हुए कहा कि आज का दिन पूरे हरियाणा के लिए एक ऐतिहासिक और भावुक क्षण है। भगवान श्रीकृष्ण की इस पावन धरा से भगवान श्रीराम की जन्मभूमि, अयोध्या धाम के लिए इस विशेष तीर्थ ट्रेन को रवाना कर रहे हैं, तो उनको बड़े गर्व और गौरव का अनुभव हो रहा है। उन्होंने यात्रियों को बधाई देते हुए कहा कि अयोध्या में बना भगवान श्रीराम जी का दिव्य, भव्य एवं नव्य मंदिर भारत का गौरव है। हम सबके पुण्य कर्मों का ही फल है कि हम अयोध्या में श्रीराम लला की प्राण प्रतिष्ठा के साक्षी बने हैं और अब उनके दर्शन के लिए जाने का सौभाग्य मिला है।

इसे भी पढ़ें  Haryana में पैट्रोल, डीज़ल और रसोई गैस की कोई कमी नहीं : मुख्यमंत्री नायब सिंह सैनी

श्री नायब सिंह सैनी ने कहा कि अयोध्या की यह यात्रा केवल एक भौतिक सफर नहीं है, यह एक आध्यात्मिक परिवर्तन की यात्रा है। जब आप सरयू नदी के तट पर खड़े होंगे, जब आप हनुमानगढ़ी के दर्शन करेंगे और जब आप उस भव्य राम मंदिर की दहलीज को छुएंगे, तो आपको उस ऊर्जा का अनुभव होगा जिसने भारत को ‘विश्व गुरु’ बनाया था।उन्होंने बताया कि हरियाणा सरकार ने तीर्थ यात्रा के लिए रेलवे के साथ अनुबंध किया है। उसके बाद आज पहली ट्रेन से सात जिलों के 700 बुजुर्गों को भेजा जा रहा है। इस यात्रा को आरामदायक बनाने के लिए ट्रेन में खान-पान और सुरक्षा के पुख्ता इंतजाम किए गए हैं। इसके लिए वे रेलवे विभाग के अधिकारियों का भी धन्यवाद करते हैं जिन्होंने विशेष प्रबंधों को सुनिश्चित किया ताकि हमारे श्रद्धालुओं को किसी भी प्रकार की असुविधा न हो।मुख्यमंत्री ने कहा कि प्रदेश सरकार का यह संकल्प है कि प्रदेश के बुजुर्ग और आर्थिक रूप से कमजोर वर्ग के श्रद्धालु, धन के अभाव में तीर्थ यात्रा से वंचित न रहें।

इसे भी पढ़ें  CM Nayab Singh Saini ਨਾਲ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਕੀਤੀ ਸ਼ਿਸ਼ਟਾਚਾਰ ਮੁਲਾਕਾਤ

इसी उद्देश्य से सरकार ने ‘मुख्यमंत्री तीर्थ यात्रा योजना की शुरुआत की है। आज की यह ट्रेन उसी वादे और विश्वास का प्रतीक है। उन्होंने बताया कि इससे पहले भी कैथल, करनाल, अम्बाला और जींद से बसों के माध्यम से अयोध्या में श्रीराम लला के दर्शन करवाए थे।उन्होंने कहा कि अयोध्या जैसे तीर्थ भारतीय संस्कृति के जीवन की ऊर्जा के स्रोत हैं। भारतीय सभ्यता की पालक रही मां सिंधु नदी के दर्शन के लिए भी ‘स्वर्ण जयंती सिन्धु दर्शन’ योजना चलाई जा रही है। इसके तहत 10 हजार रुपये प्रति तीर्थ यात्री (अधिकतम 50 यात्रियों तक) वार्षिक वित्तीय सहायता देने का प्रावधान है। इसी प्रकार , ‘कैलाश मानसरोवर यात्रा’ योजना के तहत 50 हजार रुपये प्रति तीर्थ यात्री (अधिकतम 50 यात्रियों तक) वार्षिक वित्तीय सहायता देने का प्रावधान किया गया है।मुख्यमंत्री ने बताया कि स्वर्ण जयंती गुरु दर्शन यात्रा योजना के तहत श्री हजूर साहिब गुरुद्वारा (नांदेड), श्री ननकाना साहिब, श्री हेमकुण्ड साहिब और श्री पटना साहिब जाने वाले प्रदेश के तीर्थ यात्रियों को 6 हजार रुपये प्रति तीर्थ यात्री वित्तीय सहायता दी जाती है। उन्होंने सभी तीर्थ यात्रियों को मंगलमयी यात्रा की शुभकामनाएं दी।इस अवसर पर पूर्व मंत्री श्री असीम गोयल , सूचना , जनसंपर्क एवं भाषा विभाग के महानिदेशक श्री के. मकरंद पांडुरंग ,मुख्यमंत्री के ओएसडी श्री विवेक कालिया समेत अनेक गणमान्य व्यक्ति उपस्थित थे।

👉नवीनतम समाचार पढ़ने के लिए नीचे दिए गए लिंक पर क्लिक करें।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

समाचार और विज्ञापनों के लिए, हमारे व्हाट्सएप नंबर +91 98786-15057 पर संपर्क करें।

ਗ੍ਰੋਥ ਸੈਂਟਰ ਵਿਖੇ ‘ਆਮ ਆਦਮੀ ਕਲੀਨਿਕ’ ਦਾ ਮੇਅਰ ਮਹਿਤਾ ਨੇ ਕੀਤਾ ਉਦਘਾਟਨ,39 ਲੱਖ ਰੁਪਏ ਦੀ ਲਾਗਤ ਨਾਲ ਬਣਿਆ ਇੱਕ ਅਤਿ-ਆਧੁਨਿਕ ਸਿਹਤ ਕੇਂਦਰ

0

Bathinda News:ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਅੱਜ ਸ਼ਹਿਰ ਦੇ ਗ੍ਰੋਥ ਸੈਂਟਰ ਵਿਖੇ ਇੱਕ ਵੱਡੀ ਸਿਹਤ ਪਹਿਲਕਦਮੀ ਦੇ ਹਿੱਸੇ ਵਜੋਂ 39 ਲੱਖ ਰੁਪਏ ਦੀ ਲਾਗਤ ਨਾਲ ਬਣੇ ‘ਆਮ ਆਦਮੀ ਕਲੀਨਿਕ’ ਦਾ ਉਦਘਾਟਨ ਕੀਤਾ। ਇਸ ਦੌਰਾਨ ਸਿਵਲ ਸਰਜਨ ਡਾ. ਤਪਿੰਦਰਜੋਤ ਅਤੇ ਉਨ੍ਹਾਂ ਦੇ ਸਟਾਫ਼ ਨੇ ਮੇਅਰ ਦਾ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਨਿੱਘਾ ਸਵਾਗਤ ਕੀਤਾ।ਇਸ ਮੌਕੇ ਮੇਅਰ ਸ੍ਰੀ ਮਹਿਤਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਨੂੰ “ਰੰਗਲਾ ਪੰਜਾਬ” ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਅਤੇ ‘ਆਪ’ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ, ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ‘ਆਮ ਆਦਮੀ ਕਲੀਨਿਕ’ ਸ਼ੁਰੂ ਕੀਤੇ ਗਏ ਹਨ।

ਇਹ ਵੀ ਪੜ੍ਹੋ  140 ਲੱਖ ਮੀਟਰਕ ਟਨ ਪੈਦਾਵਾਰ ਦੀ ਸੰਭਾਵਨਾ ਵਾਲੇ ਕਣਕ ਵਾਢੀ ਦਾ ਸੀਜ਼ਨ ਨੇੜੇ ਆਉਣ ‘ਤੇ ਪੰਜਾਬ ਨੇ ਤੇਲ ਸਪਲਾਈ ਦੀ ਫੌਰੀ ਮੰਗ ਚੁੱਕੀ, ਕੇਂਦਰ ਤੁਰੰਤ ਕਾਰਵਾਈ ਕਰੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੇਅਰ ਨੇ ਦੱਸਿਆ ਕਿ ਪੰਜਾਬ ਹਰ ਪਰਿਵਾਰ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ‘ਮੁੱਖ ਮੰਤਰੀ ਸਿਹਤ ਯੋਜਨਾ’ ਨੂੰ ਲਾਗੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਇਸ ਯੋਜਨਾ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਅੱਜ ਪੰਜਾਬ ਭਰ ਵਿੱਚ 190 ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚ ਬਠਿੰਡਾ ਦੇ ਗ੍ਰੋਥ ਸੈਂਟਰ ਵਿਖੇ ਇਹ ਕਲੀਨਿਕ ਵੀ ਸ਼ਾਮਲ ਹੈ।

ਇਹ ਵੀ ਪੜ੍ਹੋ  ਨਵਾਂ PM ਬਣਦੇ ਹੀ ਸਾਬਕਾ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਪੁਲਿਸ ਨੇ ਚੁੱਕਿਆ

ਮੇਅਰ ਨੇ ਦੱਸਿਆ ਕਿ ਇਸ ਖੇਤਰ ਵਿੱਚ 5,000 ਤੋਂ ਵੱਧ ਵਰਕਰ ਕੰਮ ਕਰਦੇ ਹਨ, ਜਿਨ੍ਹਾਂ ਨੂੰ ਹੁਣ ਮੁਫ਼ਤ ਇਲਾਜ ਅਤੇ ਦਵਾਈਆਂ ਦੀ ਸਹੂਲਤ ਮਿਲੇਗੀ।ਉਨ੍ਹਾਂ ਅੱਗੇ ਕਿਹਾ ਕਿ ਇਸ ਕਲੀਨਿਕ ਵਿੱਚ ਇੱਕ ਮੈਡੀਕਲ ਅਫ਼ਸਰ, ਇੱਕ ਫਾਰਮੇਸੀ ਅਫ਼ਸਰ ਅਤੇ ਇੱਕ ਕਲੀਨਿਕਲ ਸਹਾਇਕ ਨਿਯੁਕਤ ਕੀਤਾ ਗਿਆ ਹੈ, ਜੋ ਮਰੀਜ਼ਾਂ ਨੂੰ ਮੁਫ਼ਤ ਇਲਾਜ ਪ੍ਰਦਾਨ ਕਰਨਗੇ। ਮੇਅਰ ਨੇ ਅੱਗੇ ਕਿਹਾ ਕਿ ਇਹ ਕਲੀਨਿਕ ਇਲਾਕੇ ਵਿੱਚ ਵਰਕਰਾਂ ਦੀ ਸਿਹਤ ਨੂੰ ਬਿਹਤਰ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

140 ਲੱਖ ਮੀਟਰਕ ਟਨ ਪੈਦਾਵਾਰ ਦੀ ਸੰਭਾਵਨਾ ਵਾਲੇ ਕਣਕ ਵਾਢੀ ਦਾ ਸੀਜ਼ਨ ਨੇੜੇ ਆਉਣ ‘ਤੇ ਪੰਜਾਬ ਨੇ ਤੇਲ ਸਪਲਾਈ ਦੀ ਫੌਰੀ ਮੰਗ ਚੁੱਕੀ, ਕੇਂਦਰ ਤੁਰੰਤ ਕਾਰਵਾਈ ਕਰੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

0

👉ਵਾਢੀ ਦੌਰਾਨ ਨਿਰਵਿਘਨ ਤੇਲ ਸਪਲਾਈ ਯਕੀਨੀ ਬਣਾਓ, ਨਹੀਂ ਤਾਂ ਖੁਰਾਕ ਸੁਰੱਖਿਆ ਖ਼ਤਰੇ ਵਿੱਚ ਪਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਕਿਸੇ ਚੀਜ਼ ਦੀ ਕੋਈ ਘਾਟ ਨਹੀਂ, ਕੋਈ ਘਬਰਾਹਟ ਨਹੀਂ, ਪਰ ਕੇਂਦਰ ਨੂੰ ਕਿਸਾਨਾਂ ਲਈ ਤੇਲ ਸਪਲਾਈ ਵਧਾਉਣੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Punjab News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ ਸਰਕਾਰ ਤੋਂ ਪੈਟਰੋਲ, ਡੀਜ਼ਲ ਤੇ ਡੀ.ਏ.ਪੀ. ਖਾਦ ਦੀ ਵਧੀ ਹੋਈ ਅਤੇ ਨਿਰਵਿਘਨ ਸਪਲਾਈ ਤੁਰੰਤ ਯਕੀਨੀ ਬਣਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ 140 ਲੱਖ ਮੀਟਰਿਕ ਟਨ ਕਣਕ ਦੀ ਵਾਢੀ ਲਈ ਤਿਆਰ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਤੇਲ ਦੀ ਉਪਲਬਧਤਾ ਵਿੱਚ ਕਿਸੇ ਵੀ ਤਰ੍ਹਾਂ ਦਾ ਅੜਿੱਕਾ ਕੌਮੀ ਖੁਰਾਕ ਸੁਰੱਖਿਆ ਨੂੰ ਸਿੱਧੇ ਤੌਰ ‘ਤੇ ਪ੍ਰਭਾਵਤ ਕਰ ਸਕਦਾ ਹੈ। ਕਿਸੇ ਚੀਜ਼ ਦੀ ਕਮੀ ਨਾ ਹੋਣ ਅਤੇ ਲੋਕਾਂ ਨੂੰ ਨਾ ਘਬਰਾਉਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਵਾਢੀ ਦੇ ਕੰਮ ਅਤੇ ਅਨਾਜ ਦੀ ਢੋਆ-ਢੁਆਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕੇਂਦਰ ਵੱਲੋਂ ਸਮੇਂ ਸਿਰ ਕਾਰਵਾਈ ਜ਼ਰੂਰੀ ਹੈ ਕਿਉਂਕਿ ਪੰਜਾਬ 181 ਲੱਖ ਮੀਟਰਿਕ ਟਨ ਕਣਕ ਅਤੇ 139 ਲੱਖ ਮੀਟਰਿਕ ਟਨ ਝੋਨੇ ਨਾਲ ਦੇਸ਼ ਦੀ ਸਹਾਇਤਾ ਲਈ ਤਿਆਰ ਹੈ।ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸ਼ੁੱਕਰਵਾਰ ਸ਼ਾਮ ਨੂੰ ਪ੍ਰਧਾਨ ਮੰਤਰੀ ਨਾਲ ਇੱਕ ਵਰਚੁਅਲ ਮੀਟਿੰਗ ਦੌਰਾਨ ਮੈਂ ਦੱਸਿਆ ਕਿ ਪੰਜਾਬ ਵਿੱਚ ਇਸ ਸਾਲ 140 ਲੱਖ ਮੀਟਰਿਕ ਟਨ ਕਣਕ ਪੈਦਾ ਹੋਣ ਦੀ ਸੰਭਾਵਨਾ ਹੈ। ਫਸਲ ਦੀ ਸੁਚਾਰੂ ਕਟਾਈ ਅਤੇ ਢੋਆ-ਢੁਆਈ ਯਕੀਨੀ ਬਣਾਉਣ ਲਈ ਪੈਟਰੋਲ ਅਤੇ ਡੀਜ਼ਲ ਦੀ ਨਿਯਮਤ ਸਪਲਾਈ ਦੀ ਲੋੜ ਹੈ। ਵਾਢੀ ਦੌਰਾਨ ਵੱਡੀ ਗਿਣਤੀ ਵਿੱਚ ਟਰੈਕਟਰ, ਟਰਾਲੀਆਂ, ਹਾਰਵੈਸਟਰ ਅਤੇ ਟਰੱਕ ਵਰਤੇ ਜਾਣਗੇ, ਇਸ ਲਈ ਵਡੇਰੇ ਜਨਤਕ ਹਿੱਤ ਵਿੱਚ ਤੇਲ ਦੀ ਸਪਲਾਈ ਵਧਾਈ ਜਾਣੀ ਚਾਹੀਦੀ ਹੈ।

ਇਹ ਵੀ ਪੜ੍ਹੋ  Punjab ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ

ਇਹ ਸਮੇਂ ਦੀ ਲੋੜ ਹੈ ਕਿ ਦੇਸ਼ ਦੀ ਖੁਰਾਕ ਸੁਰੱਖਿਆ ਨੂੰ ਹਰ ਤਰੀਕੇ ਨਾਲ ਬਰਕਰਾਰ ਰੱਖਿਆ ਜਾਵੇ।”ਲੋਕਾਂ ਨੂੰ ਭਰੋਸਾ ਦਿਵਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਇਸ ਵੇਲੇ ਸੂਬੇ ਵਿੱਚ 12 ਤੋਂ 14 ਦਿਨਾਂ ਦਾ ਪੈਟਰੋਲ ਅਤੇ ਡੀਜ਼ਲ ਅਤੇ ਛੇ ਦਿਨਾਂ ਦਾ ਐਲ.ਪੀ.ਜੀ. ਦਾ ਸਟਾਕ ਹੈ, ਜੋ ਆਮ ਤੌਰ ‘ਤੇ ਸਾਲ ਭਰ ਇੱਕੋ ਜਿਹਾ ਰਹਿੰਦਾ ਹੈ। ਇਹ ਸਟਾਕ ਬਰਕਰਾਰ ਹੈ ਅਤੇ ਸਪਲਾਈ ਬੇਰੋਕ ਜਾਰੀ ਹੈ। ਦੇਸ਼ ਦੇ 41 ਦੇਸ਼ਾਂ ਨਾਲ ਦਰਾਮਦ ਸਮਝੌਤੇ ਹਨ ਅਤੇ ਕੌਮੀ ਪੱਧਰ ‘ਤੇ 60 ਦਿਨਾਂ ਦਾ ਪੈਟਰੋਲ ਤੇ ਡੀਜ਼ਲ ਸਟਾਕ ਅਤੇ 30 ਦਿਨਾਂ ਦਾ ਐਲ.ਪੀ.ਜੀ. ਸਟਾਕ ਪਹਿਲਾਂ ਹੀ ਸੁਰੱਖਿਅਤ ਕੀਤਾ ਜਾ ਚੁੱਕਾ ਹੈ। ਜਮ੍ਹਾਂਖੋਰੀ ਜਾਂ ਘਬਰਾਹਟ ਵਿੱਚ ਆ ਕੇ ਖਰੀਦਦਾਰੀ ਕਰਨ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਮੁੱਖ ਸਕੱਤਰ ਸਪਲਾਈ ‘ਤੇ ਨਜ਼ਰ ਰੱਖ ਰਹੇ ਹਨ। ਜਮ੍ਹਾਂਖੋਰੀ ਅਤੇ ਕਾਲਾ ਬਾਜ਼ਾਰੀ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।”ਅੰਕੜਿਆਂ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਅੱਗੇ ਕਿਹਾ, “ਵੀਰਵਾਰ ਤੱਕ ਐਲ.ਪੀ.ਜੀ. ਰੀਫਿਲਿੰਗ ਲਈ 71,000 ਬੇਨਤੀਆਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿੱਚੋਂ 69,000 ਪਹਿਲਾਂ ਹੀ ਡਿਲੀਵਰ ਕੀਤੀਆਂ ਜਾ ਚੁੱਕੀਆਂ ਹਨ। ਸੂਬੇ ਵਿੱਚ ਕਿਸੇ ਵੀ ਤਾਲਾਬੰਦੀ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ ਸਭ ਕੁਝ ਸੁਚਾਰੂ ਢੰਗ ਨਾਲ ਕੰਮ ਕਰ ਰਿਹਾ ਹੈ। ਕੁੱਲ 1,497 ਥਾਈਂ ਜਾਂਚ ਕੀਤੀ ਗਈ, ਜਿਸ ਦੌਰਾਨ 301 ਐਲ.ਪੀ.ਜੀ. ਸਿਲੰਡਰ ਜ਼ਬਤ ਕੀਤੇ ਗਏ ਹਨ।” ਉਨ੍ਹਾਂ ਅੱਗੇ ਕਿਹਾ, “ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਖੇਤੀਬਾੜੀ ਅਤੇ ਉਦਯੋਗ ਦੋਵਾਂ ਨੂੰ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਦਾ ਸਾਹਮਣਾ ਨਾ ਕਰਨਾ ਪਵੇ। ਐਲ.ਪੀ.ਜੀ., ਪੈਟਰੋਲ ਅਤੇ ਡੀਜ਼ਲ ਨਾਲ ਸਬੰਧਤ ਮਸਲਿਆਂ ਲਈ ਹੈਲਪਲਾਈਨ ਨੰਬਰ 0172-3321001 ਸ਼ੁਰੂ ਕੀਤਾ ਗਿਆ ਹੈ।”ਕੌਮੀ ਖੁਰਾਕ ਸੁਰੱਖਿਆ ਵਿੱਚ ਪੰਜਾਬ ਦੀ ਭੂਮਿਕਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਮੌਜੂਦਾ ਸਥਿਤੀ ਵਿਚ ਪੰਜਾਬ ਆਪਣੇ ਗੁਦਾਮਾਂ ਵਿੱਚੋਂ 41 ਲੱਖ ਮੀਟਰਕ ਟਨ ਕਣਕ ਦੇਣ ਲਈ ਤਿਆਰ ਹੈ, ਜਦਕਿ ਇਸ ਸਾਲ 140 ਲੱਖ ਮੀਟਰਕ ਟਨ ਕਣਕ ਪੈਦਾ ਹੋਣ ਦੀ ਉਮੀਦ ਹੈ।

ਇਹ ਵੀ ਪੜ੍ਹੋ  ਜੱਚਾ-ਬੱਚਾ ਸਿਹਤ ਸੰਭਾਲ ਵਿੱਚ ਕ੍ਰਾਂਤੀ ਲਿਆਉਣ ਲਈ NHM Punjab ਨੇ JHPIGO ਨਾਲ ਕੀਤੀ ਭਾਈਵਾਲੀ

ਇਸ ਤੋਂ ਇਲਾਵਾ ਦੇਸ਼ ਭਰ ਦੇ ਲੋਕਾਂ ਦੀ ਸੇਵਾ ਲਈ ਪੰਜਾਬ 139 ਲੱਖ ਮੀਟਰਕ ਟਨ ਝੋਨਾ ਮੁਹੱਈਆ ਕਰਨ ਲਈ ਵੀ ਤਿਆਰ ਹੈ। ਸੂਬੇ ਨੇ ਹਮੇਸ਼ਾ ਲੋੜਵੰਦਾਂ ਅਤੇ ਗਰੀਬਾਂ ਦੀ ਮਦਦ ਕੀਤੀ ਹੈ। ਜੇ ਦੇਸ਼ ਨੂੰ ਇਸ 181 ਲੱਖ ਮੀਟਰਕ ਟਨ ਕਣਕ ਅਤੇ 139 ਲੱਖ ਮੀਟਰਕ ਟਨ ਝੋਨੇ ਦੀ ਲੋੜ ਹੈ ਤਾਂ ਇਸ ਨੂੰ ਕਿਸੇ ਵੀ ਸਮੇਂ ਚੁੱਕਿਆ ਜਾ ਸਕਦਾ ਹੈ। ਪੰਜਾਬ ਇਸ ਘੜੀ ਵਿੱਚ ਦੇਸ਼ ਦਾ ਸਾਥ ਦੇਣ ਦੀ ਆਪਣੀ ਸ਼ਾਨਦਾਰ ਪਰੰਪਰਾ ਨੂੰ ਕਾਇਮ ਰੱਖੇਗਾ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।”ਉਨ੍ਹਾਂ ਤੇਲ ਕੀਮਤਾਂ ਸਬੰਧੀ ਕੇਂਦਰ ਸਰਕਾਰ ਵੱਲੋਂ ਚੁੱਕੇ ਗਏ ਕਦਮ ਦਾ ਸਵਾਗਤ ਕਰਦਿਆਂ ਕਿਹਾ, “ਭਾਰਤ ਸਰਕਾਰ ਦਾ ਪੈਟਰੋਲ ਅਤੇ ਡੀਜ਼ਲ ‘ਤੇ ਵਾਧੂ ਟੈਕਸ ਘਟਾਉਣ ਦਾ ਫੈਸਲਾ ਵਿਸ਼ਵਾਸ ਵਧਾਉਣ ਵਾਲਾ ਕਦਮ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕੇਂਦਰ ਸਰਕਾਰ ਨੂੰ ਪਹਿਲ ਦੇ ਆਧਾਰ ‘ਤੇ ਡੀ.ਏ.ਪੀ. ਖਾਦ ਦੀ ਨਿਯਮਤ ਸਪਲਾਈ ਯਕੀਨੀ ਬਣਾਉਣੀ ਚਾਹੀਦੀ ਹੈ ਕਿਉਂਕਿ ਪੰਜਾਬ ਵਿੱਚ ਝੋਨੇ ਦੀ ਲੁਆਈ ਪਹਿਲੀ ਜੂਨ ਤੋਂ ਸ਼ੁਰੂ ਹੋ ਰਹੀ ਹੈ। ਪੇਂਡੂ ਖੇਤਰਾਂ ਵਿੱਚ ਐਲ.ਪੀ.ਜੀ. ਰੀਫਿਲ ਲਈ 45 ਦਿਨਾਂ ਦੀ ਉਡੀਕ ਮਿਆਦ ਨੂੰ ਵੀ ਸ਼ਹਿਰੀ ਖੇਤਰਾਂ ਦੇ ਬਰਾਬਰ 25 ਦਿਨ ਤੱਕ ਘਟਾਉਣਾ ਚਾਹੀਦਾ ਹੈ।”ਪ੍ਰਧਾਨ ਮੰਤਰੀ ਨਾਲ ਆਪਣੀ ਗੱਲਬਾਤ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਕਿਹਾ, “ਵਰਚੁਅਲ ਮੀਟਿੰਗ ਦੌਰਾਨ ਮੈਂ ਪੰਜਾਬ ਨਾਲ ਸਬੰਧਤ ਸਾਰੇ ਮੁੱਖ ਮੁੱਦਿਆਂ ਨੂੰ ਉਜਾਗਰ ਕੀਤਾ। ਮੈਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਕੂਟਨੀਤਕ ਚੈਨਲਾਂ ਦੀ ਸਰਗਰਮੀ ਨਾਲ ਵਰਤੋਂ ਕਰਨ ਤਾਂ ਜੋ ਦੇਸ਼ ਨੂੰ ਕਿਸੇ ਵੀ ਤਰ੍ਹਾਂ ਦੀ ਕਮੀ ਦਾ ਸਾਹਮਣਾ ਨਾ ਕਰਨਾ ਪਵੇ। ਭਾਵੇਂ ਅਸੀਂ ਵਿਸ਼ਵ ਗੁਰੂ ਹੋਣ ਦਾ ਦਾਅਵਾ ਕਰਦੇ ਹਾਂ, ਪਰ ਜ਼ਰੂਰੀ ਸਰੋਤਾਂ ਨੂੰ ਸੁਰੱਖਿਅਤ ਕਰਨ ਵਿੱਚ ਸਵੈ-ਨਿਰਭਰਤਾ ਅਤੇ ਰਣਨੀਤਕ ਤਾਕਤ ਤੋਂ ਸਾਡੇ ਕੰਮ ਦਾ ਪਤਾ ਚਲਦਾ ਹੈ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1893318