Sunday, May 3, 2026
Home Blog Page 82

Punjab ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ

0

👉ਗੋਲਡਨ ਟੈਂਪਲ ਨੇੜੇ 150 ਕਮਰਿਆਂ ਵਾਲਾ ਪ੍ਰੀਮੀਅਮ ਪ੍ਰਾਹੁਣਚਾਰੀ ਪ੍ਰੋਜੈਕਟ ਨਾਲ ਲਗਭਗ 350 ਨੌਕਰੀਆਂ ਪੈਦਾ ਹੋਣਗੀਆਂ; ਪੰਜਾਬ ਦੇ ਸੈਰ-ਸਪਾਟਾ ਖੇਤਰ ਨੂੰ ਵੱਡਾ ਹੁਲਾਰਾ ਮਿਲੇਗਾ: ਸੰਜੀਵ ਅਰੋੜਾ
Chandigarh News:ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਇਥੇ ਦੱਸਿਆ ਕਿ ਓਬਰਾਏ ਗਰੁੱਪ ਅਤੇ ਸਪ੍ਰਿੰਗਐਜ ਸਲਿਊਸ਼ਨਜ਼ ਪ੍ਰਾਈਵੇਟ ਲਿਮਟਿਡ ਨੇ ਅੰਮ੍ਰਿਤਸਰ ਵਿੱਚ ਇੱਕ ਵਿਸ਼ਵ ਪੱਧਰੀ ਪ੍ਰਾਹੁਣਚਾਰੀ ਪ੍ਰੋਜੈਕਟ ਦੇ ਵਿਕਾਸ ਲਈ ਐਮ.ਓ.ਯੂ. ‘ਤੇ ਹਸਤਾਖਰ ਕੀਤੇ ਹਨ, ਜੋ ਪੰਜਾਬ ਦੇ ਸੈਰ-ਸਪਾਟਾ ਅਤੇ ਪ੍ਰਾਹੁਣਚਾਰੀ ਖੇਤਰ ਨੂੰ ਵੱਡਾ ਹੁਲਾਰਾ ਦੇਵੇਗਾ।
ਇਸ ਸਮਝੌਤੇ ‘ਤੇ ਦੋਵਾਂ ਧਿਰਾਂ ਦੇ ਸੀਨੀਅਰ ਪ੍ਰਤੀਨਿਧੀਆਂ ਦੀ ਮੌਜੂਦਗੀ ਵਿੱਚ ਹਸਤਾਖਰ ਕੀਤੇ ਗਏ, ਜਿਨ੍ਹਾਂ ਵਿੱਚ ਕਾਰਪੋਰੇਟ ਅਤੇ ਕਾਨੂੰਨੀ ਮਾਮਲੇ, ਓਬਰਾਏ ਗਰੁੱਪ ਦੇ ਪ੍ਰਧਾਨ ਸ੍ਰੀ ਆਰ. ਸ਼ੰਕਰ ਅਤੇ ਸਪ੍ਰਿੰਗਐਜ ਸਲਿਊਸ਼ਨਜ਼ ਪ੍ਰਾਈਵੇਟ ਲਿਮਟਿਡ ਦੇ ਡਾਇਰੈਕਟਰ ਡਾ. ਸ਼ਾਹਬਾਜ਼ ਸਿੰਘ, ਡਾ. ਅਵਤਾਰ ਸਿੰਘ ਅਤੇ ਡਾ. ਅਮਨਦੀਪ ਕੌਰ ਸ਼ਾਮਲ ਸਨ। ਸਮਝੌਤੇ ‘ਤੇ ਹਸਤਾਖਰ ਸਬੰਧੀ ਰੱਖੇ ਇਸ ਸਮਾਰੋਹ ਵਿੱਚ ਪ੍ਰਸ਼ਾਸਕੀ ਸਕੱਤਰ, ਉਦਯੋਗ ਅਤੇ ਵਣਜ, ਪੰਜਾਬ ਸ. ਗੁਰਕਿਰਤ ਕਿਰਪਾਲ ਸਿੰਘ ਨੇ ਵੀ ਸ਼ਿਰਕਤ ਕੀਤੀ।ਉਨ੍ਹਾਂ ਦੱਸਿਆ ਕਿ ਆਉਣ ਵਾਲਾ 150 ਕਮਰਿਆਂ ਵਾਲਾ ਪ੍ਰੋਜੈਕਟ ਓਬਰਾਏ ਗਰੁੱਪ ਦੇ ਟ੍ਰਾਈਡੈਂਟ ਬ੍ਰਾਂਡ ਤਹਿਤ ਵਿਕਸਤ ਕੀਤਾ ਜਾਵੇਗਾ ਅਤੇ ਇਹ ਅੰਮ੍ਰਿਤਸਰ-ਤਰਨ ਤਾਰਨ ਰੋਡ ਉੱਪਰ ਸ੍ਰੀ ਹਰਿਮੰਦਰ ਸਾਹਿਬ ਤੋਂ ਲਗਭਗ 3 ਕਿਲੋਮੀਟਰ ਦੀ ਦੂਰੀ ‘ਤੇ ਹੋਵੇਗਾ। ਉਨ੍ਹਾਂ ਦੱਸਿਆ ਕਿ 3 ਏਕੜ ਵਿੱਚ ਫੈਲੇ ਇਸ ਪ੍ਰੋਜੈਕਟ ਵਿੱਚ ਲਗਭਗ 400 ਕਰੋੜ ਰੁਪਏ ਦਾ ਨਿਵੇਸ਼ ਸ਼ਾਮਲ ਹੈ ਅਤੇ ਇਸ ਨਾਲ ਅੰਮ੍ਰਿਤਸਰ ਦੇ ਪ੍ਰੀਮੀਅਮ ਪ੍ਰਾਹੁਣਚਾਰੀ ਬੁਨਿਆਦੀ ਢਾਂਚੇ ਨੂੰ ਵੱਡੀ ਮਜ਼ਬੂਤੀ ਮਿਲਣ ਦੀ ਉਮੀਦ ਹੈ।

ਇਹ ਵੀ ਪੜ੍ਹੋ  ਜੱਚਾ-ਬੱਚਾ ਸਿਹਤ ਸੰਭਾਲ ਵਿੱਚ ਕ੍ਰਾਂਤੀ ਲਿਆਉਣ ਲਈ NHM Punjab ਨੇ JHPIGO ਨਾਲ ਕੀਤੀ ਭਾਈਵਾਲੀ

ਉਨ੍ਹਾਂ ਅੱਗੇ ਕਿਹਾ ਕਿ ਇਸ ਪ੍ਰੋਜੈਕਟ ਨਾਲ ਲਗਭਗ 350 ਵਿਅਕਤੀਆਂ ਲਈ ਰੋਜ਼ਗਾਰ ਪੈਦਾ ਹੋਣ ਦੀ ਉਮੀਦ ਹੈ, ਜਿਸ ਨਾਲ ਸਥਾਨਕ ਆਰਥਿਕ ਗਤੀਵਿਧੀਆਂ ਅਤੇ ਰੋਜ਼ਗਾਰ ਉੱਪਤਰੀ ਨੂੰ ਹੋਰ ਹੁਲਾਰਾ ਮਿਲੇਗਾ।ਹੋਰ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਪ੍ਰਾਹੁਣਚਾਰੀ ਪ੍ਰੋਜੈਕਟ ਓਬਰਾਏ ਗਰੁੱਪ ਅਤੇ ਸਪ੍ਰਿੰਗਐਜ ਸਲਿਊਸ਼ਨਜ਼ ਪ੍ਰਾਈਵੇਟ ਲਿਮਟਿਡ ਦਰਮਿਆਨ ਸਾਂਝੇ ਸਹਿਯੋਗ ਤਹਿਤ ਵਿਕਸਤ ਕੀਤਾ ਜਾਵੇਗਾ, ਜੋ ਓਬਰਾਏ ਗਰੁੱਪ ਦੀ ਲਗਜ਼ਰੀ ਪ੍ਰਾਹੁਣਚਾਰੀ ਵਿੱਚ ਵਿਸ਼ਵ ਪੱਧਰ ਤੱਕ ਮੰਨੀ-ਪ੍ਰਮੰਨੀ ਮੁਹਾਰਤ ਅਤੇ ਸਪ੍ਰਿੰਗਐਜ ਦੀ ਮਜ਼ਬੂਤ ਸਥਾਨਕ ਮੌਜੂਦਗੀ ਨੂੰ ਇਕੱਠਾ ਕਰੇਗਾ।ਜ਼ਿਕਰਯੋਗ ਹੈ ਕਿ ਇਹ “ਟ੍ਰਾਈਡੈਂਟ” ਬ੍ਰਾਂਡ ਤਹਿਤ ਪੰਜਾਬ ਵਿੱਚ ਪਹਿਲਾ ਹੋਟਲ ਹੋਵੇਗਾ। ਇਸ ਸਮੇਂ ਭਾਰਤ ਭਰ ਵਿੱਚ ਟ੍ਰਾਈਡੈਂਟ ਬ੍ਰਾਂਡ ਤਹਿਤ 9 ਹੋਟਲ ਚੱਲ ਰਹੇ ਹਨ। ਇਸ ਸਮੇਂ ਓਬਰਾਏ ਗਰੁੱਪ ਦੇ ਦੇਸ਼ ਭਰ ਵਿੱਚ 32 ਹੋਟਲ ਚੱਲ ਰਹੇ ਹਨ ਅਤੇ 10 ਹੋਰ ਪ੍ਰਗਤੀ ਅਧੀਨ ਹਨ। ਪੰਜਾਬ ਵਿੱਚ ਇਹ ਗਰੁੱਪ ਪਹਿਲਾਂ ਹੀ ਓਬਰਾਏ ਬ੍ਰਾਂਡ ਤਹਿਤ ਨਿਊ ਚੰਡੀਗੜ੍ਹ ਵਿਖੇ ਓਬਰਾਏ ਸੁਖਵਿਲਾਸ ਸਪਾ ਰਿਜ਼ੋਰਟ ਚਲਾ ਰਿਹਾ ਹੈ।ਇਸ ਸਭ ਨੂੰ ਧਿਆਨ ਵਿੱਚ ਰੱਖਦਿਆਂ ਅੰਮ੍ਰਿਤਸਰ ਪ੍ਰੋਜੈਕਟ ਵੀ ਵਧੇਰੇ ਮਹੱਤਵਪੂਰਨ ਹੈ ਕਿਉਂਕਿ ਇਸਨੂੰ ਪੰਜਾਬ ਵਿੱਚ ਟ੍ਰਾਈਡੈਂਟ ਬ੍ਰਾਂਡ ਤਹਿਤ ਇਸ ਪੱਧਰ ਦਾ ਪਹਿਲਾ ਗ੍ਰੀਨਫੀਲਡ ਪ੍ਰੋਜੈਕਟ ਦੱਸਿਆ ਜਾ ਰਿਹਾ ਹੈ। ਇਸ ਪ੍ਰੋਜੈਕਟ ‘ਤੇ ਕੰਮ ਜੁਲਾਈ 2026 ਵਿੱਚ ਸ਼ੁਰੂ ਹੋਣ ਦੀ ਉਮੀਦ ਹੈ, ਜਿਸ ਨੂੰ ਮਾਰਚ 2029 ਤੱਕ ਪੂਰਾ ਕਰਨ ਦਾ ਟੀਚਾ ਹੈ।ਪੰਜਾਬ ਸਰਕਾਰ ਨੇ ਇਨਵੈਸਟ ਪੰਜਾਬ ਰਾਹੀਂ ਇਸ ਸਹਿਯੋਗ ਨੂੰ ਵਧੇਰੇ ਸੁਚਾਰੂ ਬਣਾਉਣ ਵਿੱਚ ਸਰਗਰਮ ਭੂਮਿਕਾ ਨਿਭਾਈ ਹੈ।

ਇਹ ਵੀ ਪੜ੍ਹੋ  ਸਿਹਤ ਕ੍ਰਾਂਤੀ; CM Bhagwant Mann ਤੇ Arvind Kejriwal ਲੋਕਾਂ ਨੂੰ ਸਮਰਪਿਤ ਕਰਨਗੇ 109 ਹੋਰ ਆਮ ਆਦਮੀ ਕਲੀਨਿਕ

ਇਨਵੈਸਟ ਪੰਜਾਬ ਡੇਢ ਸਾਲ ਤੋਂ ਵੱਧ ਸਮੇਂ ਤੋਂ ਦੋਵਾਂ ਧਿਰਾਂ ਨਾਲ ਨੇੜਿਓਂ ਜੁੜੇ ਕੇ ਉਨ੍ਹਾਂ ਨੂੰ ਇਕੱਠੇ ਲਿਆਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਿਹਾ ਸੀ, ਜੋ ਕਿ ਉੱਚ-ਮੁੱਲ ਵਾਲੇ ਨਿਵੇਸ਼ਾਂ ਨੂੰ ਆਕਰਸ਼ਿਤ ਕਰਨ ਸਬੰਧੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਦਯੋਗ ਖੇਤਰ ਵਿੱਚ ਪੰਜਾਬ ਦੀ ਲਗਾਤਾਰ ਵਧ ਰਹੀ ਰਫ਼ਤਾਰ ਨੂੰ ਉਜਾਗਰ ਕਰਦਿਆਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਸੂਬੇ ਨੇ ਸਾਲ 2025-26 ਵਿੱਚ 59,448 ਕਰੋੜ ਦੇ ਨਿਵੇਸ਼ ਆਕਰਸ਼ਿਤ ਕੀਤੇ ਹਨ, ਜੋ ਕਿ ਰਾਜ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਹੈ, ਜਿਸ ਨਾਲ 1,33,221 ਨੌਕਰੀਆਂ ਪੈਦਾ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪੰਜਾਬ ਨੇ 1 ਅਪ੍ਰੈਲ, 2022 ਤੋਂ 5,57,664 ਨੌਕਰੀਆਂ ਦੀ ਸੰਭਾਵਨਾ ਵਾਲੇ 1,59,947 ਕਰੋੜ ਦੇ ਨਿਵੇਸ਼ ਆਕਰਸ਼ਿਤ ਕੀਤੇ ਹਨ, ਜੋ ਰਾਜ ਵਿੱਚ ਨਿਵੇਸ਼ਕਾਂ ਦੇ ਵਧਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ।ਇਹ ਸਹਿਯੋਗ ਪੰਜਾਬ ਦੇ ਉੱਚ-ਪੱਧਰੀ ਸੈਰ-ਸਪਾਟਾ, ਪ੍ਰਾਹੁਣਚਾਰੀ ਅਤੇ ਨਿਵੇਸ਼ ਲਈ ਇੱਕ ਪਸੰਦੀਦਾ ਸਥਾਨ ਬਣਨ ਦੇ ਸਫ਼ਰ ਵਿੱਚ ਇੱਕ ਨਵਾਂ ਮੀਲ ਪੱਥਰ ਹੈ, ਜੋ ਇੱਕ ਵਿਸ਼ਵਵਿਆਪੀ ਸੱਭਿਆਚਾਰਕ ਅਤੇ ਅਧਿਆਤਮਿਕ ਕੇਂਦਰ ਵਜੋਂ ਪਵਿੱਤਰ ਸ਼ਹਿਰ ਅੰਮ੍ਰਿਤਸਰ ਦੀ ਸਥਿਤੀ ਨੂੰ ਵੀ ਹੋਰ ਮਜ਼ਬੂਤ ਕਰੇਗਾ।ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਨਾ ਸਿਰਫ਼ ਉਦਯੋਗ ਲਈ, ਸਗੋਂ ਪ੍ਰੀਮੀਅਮ ਸੈਰ-ਸਪਾਟਾ ਅਤੇ ਪ੍ਰਾਹੁਣਚਾਰੀ ਨਿਵੇਸ਼ਾਂ ਲਈ ਵੀ ਇੱਕ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨਵੈਸਟ ਪੰਜਾਬ ਦੇ ਸਰਗਰਮ ਸਮਰਥਨ ਨਾਲ ਅਜਿਹੇ ਮਹੱਤਵਪੂਰਨ ਪ੍ਰੋਜੈਕਟ ਹਕੀਕਤ ਬਣ ਕੇ ਰਾਜ ਦੇ ਆਰਥਿਕ ਵਿਕਾਸ ਵਿੱਚ ਅਹਿਮ ਯੋਗਦਾਨ ਪਾ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Haryana में पैट्रोल, डीज़ल और रसोई गैस की कोई कमी नहीं : मुख्यमंत्री नायब सिंह सैनी

0

👉कालाबाजारी और जमाखोरी करने वालों पर होगी सख़्त कार्रवाई
Haryana News:हरियाणा के मुख्यमंत्री श्री नायब सिंह सैनी ने प्रदेश के लोगों को आश्वस्त किया कि मध्य -एशिया में बने हालातों के मद्देनजर राज्य में पैट्रोल, डीज़ल और रसोई गैस की कोई कमी नहीं है, उनको घबराने की आवश्यकता नहीं है। उन्होंने पेट्रोलियम पदार्थों की कालाबाजारी तथा जमाख़ोरी करने वालों को चेतावनी देते हुए कहा कि अगर कोई इस मामले में संलिप्त पाया गया तो उनके खिलाफ कड़ी कार्रवाई की जाएगी।मुख्यमंत्री आज चंडीगढ़ में प्रेस वार्ता को संबोधित कर रहे थे।इस अवसर पर मुख्यमंत्री के प्रधान सचिव श्री अरुण कुमार गुप्ता, सूचना, जनसम्पर्क एवं भाषा विभाग के महानिदेशक श्री के. मकरंद पांडुरंग, अतिरिक्त निदेशक ( प्रशासन ) श्रीमती वर्षा खांगवाल, मुख्यमंत्री के मीडिया सचिव श्री प्रवीण आत्रेय उपस्थित थे।श्री नायब सिंह सैनी ने कहा कि मध्य एशिया में युद्ध की स्थिति के बीच कुछ लोग आवश्यक वस्तुओं की कमी होने का भ्रम फैला रहे हैं जबकि देश एवं प्रदेश में सब सामान्य है। उन्होंने पेट्रोलियम उत्पादों पर एक्साइज ड्यूटी में कटौती करने पर प्रधानमंत्री श्री नरेंद्र मोदी का धन्यवाद करते हुए कहा कि इससे आम जनता के लिए डीजल, पेट्रोल व गैस के दाम स्थिर बने रहेंगे।मुख्यमंत्री ने कहा कि जब भी देश पर किसी भी प्रकार की आपदा आई है, प्रधानमंत्री श्री नरेंद्र मोदी हमेशा “राष्ट्र प्रथम” के दृढ़ संकल्प के साथ हर मोर्चे पर देशवासियों के साथ खड़े रहे हैं। चाहे कोरोना काल हो, अफगानिस्तान संकट हो या अन्य किसी प्रकार की चुनौतीपूर्ण परिस्थितियाँ—हर बार उन्होंने देश की जनता को एकजुट किया है। उन्होंने कहा कि प्रधानमंत्री श्री मोदी शांति प्रयासों को आगे बढ़ाने और भारतीय हितों की रक्षा के लिए अन्य देशों के सभी संबंधित नेताओं के संपर्क में हैं।उन्होंने कहा कि “राष्ट्र प्रथम” और “भारतीय प्रथम” की इस नीति की पहली सफलता अपने नागरिकों को वापस लाने और अपने व्यापारिक हितों को स्ट्रेट ऑफ होरमुज से गुजारने के माध्यम से मिली थी और अब एक्साइज ड्यूटी में कटौती करके दुष्प्रभाव को कम किया जा रहा है।

ਇਹ ਵੀ ਪੜ੍ਹੋ  CM Nayab Singh Saini ਨਾਲ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਕੀਤੀ ਸ਼ਿਸ਼ਟਾਚਾਰ ਮੁਲਾਕਾਤ

उन्होंने कहा कि प्रदेश में पेट्रोल, डीजल व गैस की कोई कमी नहीं है। इसलिए लोगों को घबराने की बिल्कुल जरूरत नहीं है। उन्होंने प्रदेशवासियों से अनुरोध किया कि आप घबराकर खरीदारी करने से बचें ताकि व्यवस्था पर अतिरिक्त बोझ न पड़े।मुख्यमंत्री ने बताया कि उन्होंने स्वयं इस संबंध में पेट्रोलियम कंपनियों के साथ बैठक की है। प्रदेश में पेट्रोल, डीजल व गैस की आपूर्ति की स्थिति इस समय भी वैसी ही है, जैसी 4 महीने पहले थी। वर्तमान में पेट्रोल-डीजल का पर्याप्त स्टॉक उपलब्ध है। उन्होंने जानकारी दी कि राज्य में कुल 4 हजार 32 सरकारी पेट्रोल पंप संचालित हैं, जहां प्रतिदिन औसतन 4 हजार 804 किलो लीटर पेट्रोल और 12 हजार 3 किलो लीटर डीजल की बिक्री हो रही है। उन्होंने आगे बताया कि ऑयल मार्केटिंग कंपनियों द्वारा टर्मिनल संचालन बढ़ाया गया है। डिस्पैच तेज किए गए हैं, फील्ड अधिकारियों की तैनाती की गई है और सुबह के समय सप्लाई को प्राथमिकता दी जा रही है। इससे स्थिति सामान्य है।उन्होंने आगे बताया कि प्रदेश में रसोई गैस की स्थिति भी पूरी तरह संतोषजनक है। राज्य में प्रतिदिन लगभग 2 लाख सिलेंडर प्राप्त हो रहे हैं और लगभग 1 लाख 90 हजार सिलेंडर वितरित किए जा रहे हैं। बॉटलिंग प्लांट्स पर पर्याप्त स्टॉक उपलब्ध है और रिफिल के लिए शहरों में 25 दिन तथा ग्रामीण क्षेत्रों में 45 दिन के नियम का पालन किया जा रहा है। कमर्शियल एल.पी.जी की आपूर्ति भी की जा रही है। यह सुनिश्चित किया जा रहा है कि अस्पतालों, स्कूलों और अन्य आवश्यक संस्थानों में गैस की किसी भी प्रकार की कमी न हो।श्री नायब सिंह सैनी ने बताया कि वर्तमान में, कुल 1 लाख 73 हजार कमर्शियल सिलेंडर का स्टॉक उपलब्ध है। केंद्र सरकार द्वारा कमर्शियल एल.पी.जी. के क्षेत्र में 70 प्रतिशत आवंटन ढांचा बनाया गया है। उन्होंने इसके लिए प्रधानमंत्री का आभार व्यक्त करते हुए कहा कि प्रधानमंत्री श्री नरेंद्र मोदी के नेतृत्व में घरेलू LPG की देश में की जा रही प्रोडक्शन को 40 प्रतिशत से बढ़ा दिया है, ताकि आयात पर निर्भरता कम हो जाए।उन्होंने यह भी बताया कि सरकार द्वारा कालाबाजारी और जमाखोरी पर सख्त कार्रवाई की जा रही है। गत 24 मार्च तक 928 एल.पी.जी. सिलेंडर व 4 वाहन कब्जे में लिए गए हैं, 66 आरोपियों की पहचान की गई है और 8 एफ.आई.आर दर्ज की गई हैं।

ਇਹ ਵੀ ਪੜ੍ਹੋ  ਪ੍ਰਦੇਸ਼ ਵਿੱਚ ਪਿਛਲੇ 11 ਸਾਲਾਂ ਵਿੱਚ 28 ਹਜ਼ਾਰ 582 ਕਰੋੜ ਰੁਪਏ ਦੀ ਲਾਗਤ ਨਾਲ 1 ਹਜ਼ਾਰ 719 ਕਿਲੋਮੀਟਰ ਲੰਬੇ ਰਾਸ਼ਟਰੀ ਰਾਜਮਾਰਗਾਂ ਦਾ ਕੀਤਾ ਨਿਰਮਾਣ: ਮੁੱਖ ਮੰਤਰੀ

मुख्यमंत्री ने कहा कि संवेदनशील क्षेत्रों में पुलिस गश्त बढ़ाई गई है तथा अफवाह फैलाने वालों के खिलाफ सख्त कार्रवाई की जा रही है। प्रदेश सरकार ने गैस की आपूर्ति को निर्बाध बनाए रखने के लिए एक और अहम कदम उठाया है।उन्होंने बताया कि वर्तमान में, हरियाणा में PNG गैस पाइपलाइन बिछाने पर 3 लाख रुपये प्रति किलोमीटर का लीज रेंट 10 साल के लिए अग्रिम लिया जाता है। सरकार ने इसे 1 हजार रुपये प्रति किलोमीटर एकमुश्त करने का निर्णय लिया है। इससे गैस कंपनियों और आम जनता को भी राहत मिलेगी। उन्होंने बताया कि राज्य में इस समय 28 हजार 377 किलोमीटर लंबी पी.एन.जी. पाइपलाइन बिछी हुई है। अब इस काम में और तेजी आएगी।प्रधानमंत्री के मार्गदर्शन में हरियाणा LPG से PNG की ओर तेजी से बढ़ रहा है। सरकार ने प्रदेश में पी.एन.जी के लिए 13 लाख 33 हजार 603 का लक्ष्य निर्धारित किया है। इसके मुकाबले 5 लाख 59 हजार 761 कनेक्शन लगाए जा चुके हैं। इनमें से 3 लाख 32 हजार 162 कनेक्शन चालू भी हो गए हैं। शेष 2 लाख 27 हजार 599 कनेक्शन चालू करने के लिए तेजी से काम किया जा रहा है।प्रदेश सरकार ने PNG नेटवर्क बढ़ाने के लिए Deemed Permission का प्रावधान कर दिया है। घरेलू कनेक्शन की संख्या आने वाले तीन माह में डबल कर दी जाएगी। जहां तक सी.एन.जी की बात है तो राज्य में 586 सी.एन.जी स्टेशन हैं। इसका पाइपलाइन नेटवर्क 28 हजार 377 इंच-किलोमीटर है। विभिन्न जिलों जैसे भिवानी, पलवल, फरीदाबाद, गुरुग्राम, हिसार, झज्जर, करनाल और कैथल में पाइपलाइन बिछाने का काम तेजी से प्रगति पर है।ख्यमंत्री ने बताया कि प्राकृतिक गैस पाइपलाइन के क्षेत्र में भी हरियाणा मजबूत स्थिति में है। प्रदेश में 455 कि.मी. लंबी छायंसा-झज्जर-हिसार पाइपलाइन, 921 कि.मी. लंबी दादरी-बवाना-नांगल पाइपलाइन, 132 कि.मी. लंबी दादरी-पानीपत पाइपलाइन हैं। साथ ही, एच.वी.जे-जी.आर.ई.पी.-डी.वी.पी.एल नेटवर्क पूरी तरह संचालित हैं, जबकि मेहसाणा-बठिंडा पाइपलाइन आंशिक रूप से चालू है।

ਇਹ ਵੀ ਪੜ੍ਹੋ  हरियाणा सरकार ने किया बड़ा प्रशासनिक फेरबदल; 63 IAS और HCS अधिकारियों के हुए तबादले

इसके अतिरिक्त, पेट्रोलियम उत्पाद पाइपलाइनों में रेवाड़ी-कानपुर, जामनगर-लोनी और मुंद्रा-दिल्ली पाइपलाइन पूरी तरह कार्यरत हैं, जबकि पियाला-जेवर पाइपलाइन का निर्माण कार्य जारी है। कुल मिलाकर, हरियाणा में पेट्रोल, डीजल और घरेलू एल.पी.जी की आपूर्ति पूरी तरह स्थिर है और किसी भी प्रकार की घबराहट की आवश्यकता नहीं है।श्री नायब सिंह सैनी ने बताया कि कल ही उन्होंने सभी जिला उपायुक्तों से बैठक कर पेट्रोलियम पदार्थों की आपूर्ति के बारे में जानकारी प्राप्त की है, कहीं कोई कमी नहीं है।उन्होंने यह भी जानकारी दी कि प्रधानमंत्री ने भी इस विषय में विभिन्न प्रदेशों के मुख्यमंत्रियों से कल ही संवाद करके स्थिति का जायजा लिया है। साथ ही, उन्होंने विश्वास दिलाया है कि केंद्र सरकार पेट्रोलियम पदार्थों की आपूर्ति को निर्बाध व पर्याप्त बनाए रखने के लिए हर आवश्यक कदम उठाएगी।उन्होंने बताया कि वर्तमान हालातों में आने वाली लोगों की समस्या सुनने के लिए मुख्य सचिव की अध्यक्षता में प्रदेश स्तर पर तथा उपायुक्त की अध्यक्षता में जिला स्तर पर वॉर -रूम स्थापित किये गए हैं।मुख्यमंत्री ने प्रदेशवासियों से अपील की है कि आप वर्तमान स्थिति में प्रधानमंत्री के संकल्प को समझे और इस समय सरकार के प्रयासों में सहयोग करें। उन्होंने कहा कि राज्य सरकार ने यह निर्णय लिया है कि वर्तमान स्थिति, सरकार के संकल्प और उठाए गए ठोस कदमों की जानकारी आम जनता तक पहुंचाई जाए ताकि, प्रदेश के लोग पूरी तरह जागरूक और सूचित रह सकें।श्री नायब सिंह सैनी ने पेट्रोलियम पदार्थों की कमी का भ्रम फ़ैलाने वाले विपक्षी नेताओं से आग्रह किया कि वे जनता को भ्रमित न करें , बल्कि आपदा के समय सहयोग करें। उन्होंने कहा कि आपदा में भी राजनीति तलाशना कांग्रेस का हमेशा से एजेंडा रहा है , लेकिन लोग उनके बहकावे में नहीं आएंगे।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਜੱਚਾ-ਬੱਚਾ ਸਿਹਤ ਸੰਭਾਲ ਵਿੱਚ ਕ੍ਰਾਂਤੀ ਲਿਆਉਣ ਲਈ NHM Punjab ਨੇ JHPIGO ਨਾਲ ਕੀਤੀ ਭਾਈਵਾਲੀ

0

👉ਸੂਬੇ ਭਰ ਵਿੱਚ ਆਰਐਮਐਨਸੀਐਚਏ +ਐਨ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਜੇਐਚਪੀਆਈਜੀਓ ਨਾਲ ਸਮਝੌਤਾ ਸਹੀਬੱਧ
👉ਉੱਚ-ਜੋਖਮ ਵਾਲੀਆਂ ਗਰਭ ਅਵਸਥਾਵਾਂ ਦੀ ਅਸਲ-ਸਮੇਂ ਦੀ ਟਰੈਕਿੰਗ ਨੂੰ ਯਕੀਨੀ ਬਣਾਉਣ ਲਈ ਡਿਜੀਟਲ ਸਿਹਤ ਅਤੇ ਏਆਈ-ਸੰਚਾਲਿਤ ਨਿਗਰਾਨੀ ਦਾ ਏਕੀਕਰਨ ਕੀਤਾ: ਸਿਹਤ ਮੰਤਰੀ ਡਾ. ਬਲਬੀਰ ਸਿੰਘ
Health News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸੂਬੇ ਵਿੱਚ ਜੱਚਾ-ਬੱਚਾ ਦੇਖਭਾਲ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ, ਰਾਸ਼ਟਰੀ ਸਿਹਤ ਮਿਸ਼ਨ (ਐਨਐਚਐਮ) ਪੰਜਾਬ ਨੇ ਅੰਤਰਰਾਸ਼ਟਰੀ ਗੈਰ-ਸਰਕਾਰੀ ਸੰਸਥਾ ਜੇਐਚਪੀਆਈਜੀਓ ਨਾਲ ਲੰਬੇ ਸਮੇਂ ਲਈ ਸਮਝੌਤਾ ਸਹੀਬੱਧ ਕੀਤਾ ਹੈ।ਇਸ ਸਮਝੌਤੇ ‘ਤੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਕੁਮਾਰ ਰਾਹੁਲ ਅਤੇ ਜੇਐਚਪੀਆਈਜੀਓ ਦੇ ਕੰਟਰੀ ਡਾਇਰੈਕਟਰ ਡਾ. ਅਮਿਤ ਅਰੁਣ ਸ਼ਾਹ ਨੇ ਹਸਤਾਖਰ ਕੀਤੇ।

ਇਹ ਵੀ ਪੜ੍ਹੋ  ਸਿਹਤ ਕ੍ਰਾਂਤੀ; CM Bhagwant Mann ਤੇ Arvind Kejriwal ਲੋਕਾਂ ਨੂੰ ਸਮਰਪਿਤ ਕਰਨਗੇ 109 ਹੋਰ ਆਮ ਆਦਮੀ ਕਲੀਨਿਕ

ਇਸ ਸਮਝੌਤੇ ਬਾਰੇ ਜਾਣਕਾਰੀ ਦਿੰਦਿਆਂ, ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਭਾਈਵਾਲੀ ਪ੍ਰਜਨਨ, ਜਣੇਪਾ, ਨਵਜੰਮੇ, ਬੱਚੇ, ਕਿਸ਼ੋਰ ਸਿਹਤ ਅਤੇ ਪੋਸ਼ਣ (ਆਰਐਮਐਨਸੀਐਚਏ +ਐਨ) ਸੇਵਾਵਾਂ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਨਵੀਨਤਾ-ਅਧਾਰਤ ਜਨਤਕ ਸਿਹਤ ਸੁਧਾਰਾਂ ਅਤੇ ਪੰਜਾਬ ਨੂੰ ਡਿਜੀਟਲ ਸਿਹਤ ਵਿੱਚ ਮੋਹਰੀ ਸੂਬਾ ਬਣਾਉਣ ਪ੍ਰਤੀ ਸੂਬਾ ਦੀ ਵਚਨਬੱਧਤਾ ਨਾਲ ਮੇਲ ਖਾਂਦੀ ਹੈ।ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਜੱਚਾ-ਬੱਚਾ ਸਿਹਤ ਸੰਭਾਲ ਨੂੰ ਬਿਹਤਰ ਬਣਾਉਣ ਲਈ ਤਕਨੀਕੀ ਸਹਾਇਤਾ ਵਿੱਚ ਵਾਧਾ ਕਰਨਾ ਹੈ। ਉਨ੍ਹਾਂ ਅੱਗੇ ਕਿਹਾ, “ਸਾਡਾ ਧਿਆਨ ਡਿਜੀਟਲ ਅਤੇ ਡੇਟਾ-ਅਧਾਰਤ ਪਹੁੰਚਾਂ ਦੀ ਵਰਤੋਂ ਕਰਦਿਆਂ ਉੱਚ-ਜੋਖਮ ਵਾਲੀਆਂ ਗਰਭ-ਅਵਸਥਾਵਾਂ ਦੀ ਪਛਾਣ ਅਤੇ ਪ੍ਰਬੰਧਨ ਰਾਹੀਂ ਜਨਮ ਤੋਂ ਪਹਿਲਾਂ, ਜਨਮ ਦੌਰਾਨ ਅਤੇ ਜਨਮ ਤੋਂ ਬਾਅਦ ਦੀ ਦੇਖਭਾਲ ਨੂੰ ਮਜ਼ਬੂਤ ਕਰਨ ‘ਤੇ ਕੇਂਦਰਿਤ ਹੋਵੇਗਾ।”

ਇਹ ਵੀ ਪੜ੍ਹੋ  Punjab ਦੀ ਤਰ੍ਹਾਂ ਇਸ ਵਾਰ ਗੁਜ਼ਰਾਤ ਵਿਚ ਵੀ ਚੱਲੇਗਾ ਝਾੜੂ : ਮੁੱਖ ਮੰਤਰੀ ਭਗਵੰਤ ਮਾਨ

ਇਸ ਸਮਝੌਤੇ ਦੇ ਤਕਨੀਕੀ ਪਹਿਲੂ ਨੂੰ ਉਜਾਗਰ ਕਰਦਿਆਂ, ਸਿਹਤ ਮੰਤਰੀ ਨੇ ਕਿਹਾ ਕਿ ਸੂਬੇ ਵੱਲੋਂ ਲਾਭਪਾਤਰੀ ਟਰੈਕਿੰਗ ਪ੍ਰਣਾਲੀਆਂ, ਆਈਓਟੀ ਸਮਰੱਥ ਡਿਵਾਈਸਾਂ ਅਤੇ ਲੇਬਰ ਰੂਮ ਨਿਗਰਾਨ ਉਪਾਵਾਂ ਸਮੇਤ ਮੁੱਖ ਡਿਜੀਟਲ ਸਿਹਤ ਪਲੇਟਫਾਰਮਾਂ ਦੇ ਏਕੀਕਰਨ ਨੂੰ ਮਜ਼ਬੂਤ ਕਰੇਗਾ। ਇਸ ਨਾਲ ਗਰਭਵਤੀ ਔਰਤਾਂ ਅਤੇ ਨਵਜੰਮੇ ਬੱਚਿਆਂ ਦੀ ਅਸਲ-ਸਮੇਂ ਦੀ ਟਰੈਕਿੰਗ, ਉੱਚ-ਜੋਖਮ ਵਾਲੇ ਮਾਮਲਿਆਂ ਦੀ ਸ਼ੁਰੂਆਤੀ ਪੜਾਅ ‘ਤੇ ਪਛਾਣ ਅਤੇ ਸਮੇਂ ਸਿਰ ਕਲੀਨਿਕਲ ਦਖਲ ਨੂੰ ਯਕੀਨੀ ਬਣਾਇਆ ਜਾ ਸਕੇਗਾ।ਉਨ੍ਹਾਂ ਅੱਗੇ ਕਿਹਾ ਕਿ ਇਸ ਸਹਿਯੋਗ ਵਿੱਚ ਸਿਹਤ ਸੰਭਾਲ ਕਰਮਚਾਰੀਆਂ ਦੀ ਸਮਰੱਥਾ ਵਿੱਚ ਵਾਧਾ ਕਰਨਾ, ਤੀਬਰ ਨਿਗਰਾਨੀ, ਸਹਾਇਕ ਨਿਗਰਾਨੀ ਅਤੇ ਨੀਤੀ-ਪੱਧਰੀ ਤਕਨੀਕੀ ਸਹਾਇਤਾ ਵੀ ਸ਼ਾਮਲ ਹੋਵੇਗੀ। ਇਨ੍ਹਾਂ ਯਤਨਾਂ ਨਾਲ ਜੱਚਾ-ਬੱਚਾ ਮੌਤ ਦਰ ਵਿੱਚ ਕਾਫ਼ੀ ਕਮੀ ਆਉਣ ਦੀ ਸੰਭਾਵਨਾ ਹੈ ਜੋ ਸਥਾਈ ਵਿਕਾਸ ਟੀਚਿਆਂ ਦੀ ਪ੍ਰਾਪਤੀ ਵਿੱਚ ਅਹਿਮ ਯੋਗਦਾਨ ਪਾਵੇਗਾ।ਇਸ ਦੌਰਾਨ ਸਿਹਤ ਵਿਭਾਗ, ਐਨਐਚਐਮ ਪੰਜਾਬ ਦੇ ਸੀਨੀਅਰ ਅਧਿਕਾਰੀ ਅਤੇ ਵੱਖ-ਵੱਖ ਸੂਬਾ ਪੱਧਰੀ ਭਾਈਵਾਲ ਸ਼ਾਮਲ ਹੋਏ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਨਵਾਂ PM ਬਣਦੇ ਹੀ ਸਾਬਕਾ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਪੁਲਿਸ ਨੇ ਚੁੱਕਿਆ

Nepal News: Nepal’s new govt arrests ex-PM Oli; ਭਾਰਤ ਦੇ ਗੁਆਂਢੀ ਦੇਸ਼ ਨੇਪਾਲ ਦੇ ਵਿਚ ਅੱਜ ਤੜਕਸਾਰ ਵੱਡਾ ਸਿਆਸੀ ਭੁਚਾਲ ਦੇਖਣ ਨੂੰ ਮਿਲਿਆ ਹੈ। ਦੇਸ਼ ‘ਚ ਪਹਿਲੀ ਵਾਰ ਸਭ ਤੋਂ ਛੋਟੀ ਉਮਰ (ਸਿਰਫ਼ 35 ਸਾਲ) ਦੀ ਉਮਰ ‘ਚ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਵਾਲੇ Balen Shah ਦੇ ਹੁਕਮਾਂ ‘ਤੇ ਸਾਬਕਾ ਪ੍ਰਧਾਨ ਮੰਤਰੀ ਕੇ.ਪੀ ਸ਼ਰਮਾ ਓਲੀ ਅਤੇ ਸਾਬਕਾ ਗ੍ਰਹਿ ਮੰਤਰੀ ਰਮੇਸ਼ ਲੇਖਿਕ ਨੂੰ ਗ੍ਰਿਫਤਾਰ ਕਰ ਲਿਆ ਹੈ। ਓਲੀ ਦੇ ਪ੍ਰਧਾਨ ਮੰਤਰੀ ਕਾਰਜ਼ਕਾਲ ਦੌਰਾਨ ਨੇਪਾਲ ‘ਚ ਵਿਦਿਆਰਥੀਆਂ ਵੱਲੋਂ ਵੱਡਾ ਸੰਘਰਸ਼ ਵਿੱਢਿਆ ਗਿਆ ਸੀ, ਜਿਸਨੂੰ ਜੈਨ-ਜੀ ਦਾ ਨਾਮ ਦਿੱਤਾ ਗਿਆ ਸੀ। ਇਹ ਪ੍ਰਦਰਸ਼ਨ ਇੰਨ੍ਹਾਂ ਜਿਆਦਾ ਫੈਲ ਗਿਆ ਸੀ ਕਿ ਓਲੀ ਨੂੰ ਆਪਣੀ ਜਾਨ ਬਚਾ ਕੇ ਭੱਜਣਾ ਪਿਆ ਸੀ।

ਇਹ ਵੀ ਪੜ੍ਹੋ ਸਿਹਤ ਕ੍ਰਾਂਤੀ; CM Bhagwant Mann ਤੇ Arvind Kejriwal ਲੋਕਾਂ ਨੂੰ ਸਮਰਪਿਤ ਕਰਨਗੇ 109 ਹੋਰ ਆਮ ਆਦਮੀ ਕਲੀਨਿਕ

ਪ੍ਰੰਤੂ ਇਸ ਦੌਰਾਨ ਹੋਈ ਗੋਲੀਬਾਰੀ ਵਿਚ ਕਈ ਵਿਦਿਆਰਥੀਆਂ ਦੀ ਮੌਤ ਹੋ ਗਈ ਸੀ ਤੇ ਇਸੇ ਮਾਮਲੇ ਦੀ ਜਾਂਚ ਲਈ ਨਿਆਂਇਕ ਕਮਿਸ਼ਨ ਬਣਿਆ ਸੀ। ਇਸ ਕਮਿਸ਼ਨ ਦੀ ਰੀਪੋਰਟ ਦੇ ਆਧਾਰ ‘ਤੇ ਇਹ ਵੱਡੀ ਕਾਰਵਾਈ ਕੀਤੀ ਗਈ ਹੈ। ਸੂਚਨਾ ਮੁਤਾਬਕ ਪ੍ਰਧਾਨ ਮੰਤਰੀ ਦੇ ਅਹੁੱਦੇ ਦੀ ਸਹੁੰ ਚੁੱਕਣ ਤੋਂ ਬਾਅਦ ਬੀਤੇ ਕੱਲ ਬਾਲੇਨ ਸ਼ਾਹ(Balen Shah) ਦੀ ਅਗਵਾਈ ਹੇਠ ਕੈਬਨਿਟ ਮੀਟਿੰਗ ਹੋਈ ਸੀ, ਜਿਸਦੇ ਵਿਚ ਜਾਂਚ ਕਮਿਸ਼ਨ ਦੀ ਰੀਪੋਰਟ ਨੂੰ ਲਾਗੂ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਤੇ ਇਸੇ ਪ੍ਰਵਾਨਗੀ ਦੇ ਆਧਾਰ ‘ਤੇ ਪੁਲਿਸ ਵੱਲੋਂ ਅੱਜ ਤੜਕਸਾਰ ਸਾਬਕਾ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਗ੍ਰਿਫਤਾਰ ਕਰ ਲਿਆ। ਹਾਲਾਂਕਿ ਗੋਲੀਬਾਰੀ ਮਾਮਲੇ ਵਿਚ ਸੁਰੱਖਿਆ ਬਲਾਂ ਦੀ ਭੁਮਿਕਾ ਬਾਰੇ ਮੁੜ ਜਾਂਚ ਕਰਵਾਉਣ ਲਈ ਕਿਹਾ ਗਿਆ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸਿਹਤ ਕ੍ਰਾਂਤੀ; CM Bhagwant Mann ਤੇ Arvind Kejriwal ਲੋਕਾਂ ਨੂੰ ਸਮਰਪਿਤ ਕਰਨਗੇ 109 ਹੋਰ ਆਮ ਆਦਮੀ ਕਲੀਨਿਕ

0

Fatehgarh Sahib News: ਸਿਹਤ ਕ੍ਰਾਂਤੀ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜ਼ਰੀਵਾਲ (Arvind Kejriwal) ਅੱਜ ਸੂਬੇ ਦੇ ਲੋਕਾਂ ਨੂੰ 109 ਆਮ ਆਦਮੀ ਕਲੀਨਿਕ ਹੋਰ ਸਮਰਪਿਤ ਕਰਨਗੇ। ਇਸ ਸਬੰਧ ਵਿਚ ਮੁੱਖ ਮੰਤਰੀ ਤੇ ਰਾਸ਼ਟਰੀ ਕਨਵੀਨਰ ਵੱਲੋਂ ਸ੍ਰੀ ਫਤਿਹਗੜ੍ਹ ਸਾਹਿਬ ਦਾ ਦੌਰਾ ਕੀਤਾ ਜਾਵੇਗਾ, ਜਿੱਥੇ ਸਰਹਿੰਦ ਵਿਖੇ ਉਹ 109 ਨਵੇਂ ਆਮ ਆਦਮੀ ਪਾਰਟੀ ਕਲੀਨਿਕ ਪੰਜਾਬ ਦੇ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ।

ਇਹ ਵੀ ਪੜ੍ਹੋ ਆਪ ਦੇ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ: ਮੰਤਰੀਆਂ ਅਤੇ ਵਿਧਾਇਕਾਂ ਨੇ ਪੰਜਾਬ ਦੇ ਘਰ-ਘਰ ਤੱਕ ਪਹੁੰਚਾਇਆ ਭਗਵੰਤ ਮਾਨ ਸਰਕਾਰ ਦਾ ਕੰਮ

ਇਨ੍ਹਾਂ 109 ਸਮੇਤ ਹੁਣ ਤੱਕ ਮਾਨ ਸਰਕਾਰ ਨੇ ਪੰਜਾਬ ਵਿੱਚ ਕੁੱਲ 990 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਹਨ। ਇੱਕ ਸਰਕਾਰੀ ਬੁਲਾਰੇ ਨੇ ਦਸਿਆ ਕਿ ਨਵੇਂ ਕਲੀਨਿਕਾਂ ‘ਤੇ 107 ਕਿਸਮਾਂ ਦੀਆਂ ਦਵਾਈਆਂ ਮੁਫ਼ਤ ਉਪਲਬਧ ਹੋਣਗੀਆਂ। ਜਦਕਿ 47 ਕਿਸਮਾਂ ਦੇ ਟੈਸਟ ਵੀ ਮੁਫ਼ਤ ਹੋਣਗੇ। ਇਸਤੋਂ ਇਲਾਵਾ ਭਗਵੰਤ ਸਿੰਘ ਮਾਨ ਤੇ ਅਰਵਿੰਦ ਕੇਜ਼ਰੀਵਾਲ 1L ਡਿਸਟ੍ਰੀਬਿਊਟਰਸ਼ਿਪ ਦੀ ਕੰਕਰੀਟ ਲਾਈਨਿੰਗ ਦਾ ਉਦਘਾਟਨ ਵੀ ਕਰਨਗੇ। ਜਿਸਤੋਂ ਬਾਅਦ ਉਹ ਇੱਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਨਗੇ।

ਇਹ ਵੀ ਪੜ੍ਹੋ CM Health Yojana ਅਧੀਨ 3 ਮਹੀਨਿਆਂ ਤੋਂ ਘੱਟ ਸਮੇਂ ਵਿੱਚ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਰਜਿਸਟਰ ਕੀਤਾ: ਡਾ. ਬਲਬੀਰ ਸਿੰਘ

ਇਹ ਵੀ ਦਸਿਆ ਜਾ ਰਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ ਵਿੱਚ ਸ਼ੁਰੂ ਹੋਏ ਸ਼ਾਨਦਾਰ ਹਵਾਈ ਸੈਨਾ ਏਅਰ ਸ਼ੋਅ ਵਿੱਚ ਹਿੱਸਾ ਲੈਣਗੇ। ਦਸਣਾ ਬਣਦਾ ਹੈ ਕਿ ਭਾਰਤੀ ਹਵਾਈ ਸੈਨਾ ਚੰਡੀਗੜ੍ਹ ਵਿੱਚ ਦੋ ਦਿਨਾਂ ਹਵਾਈ ਸ਼ੋਅ ਕਰ ਰਹੀ ਹੈ। ਜਦਕਿ ਇਸਤੋਂ ਪਹਿਲਾਂ ਉਹ ਸਵੇਰੇ 11 ਵਜੇਂ ਆਪਣੀ ਰਿਹਾਇਸ਼ ‘ਤੇ ਇੱਕ ਪ੍ਰੈਸ ਕਾਨਫਰੰਸ ਕਰਕੇ ਮਹੱਤਵਪੂਰਨ ਐਲਾਨ ਕਰਨ ਜਾ ਰਹੇ ਹਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

SGPC Budget News; ;ਸ਼੍ਰੋਮਣੀ ਕਮੇਟੀ ਦਾ ਬਜ਼ਟ ਇਜਲਾਸ ਅੱਜ

Amritsar News: SGPC Budget News; ਸਿੱਖਾਂ ਦੀ ਮਿੰਨੀ ਪਾਰਲੀਮੈਂਟ ਮੰਨੀ ਜਾਂਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦਾ ਸਲਾਨਾ ਬਜ਼ਟ ਇਜਲਾਸ ਅੱਜ ਸ਼ਨੀਵਾਰ ਨੂੰ ਹੋਣ ਜਾ ਰਿਹਾ। ਤੇਜਾ ਸਿੰਘ ਸਮੁੰਦਰੀ ਹਾਲ ਵਿਚ ਹੋਣ ਵਾਲੇ ਇਸ ਬਜ਼ਟ ਇਜਲਾਸ ਵਿਚ ਕਰੀਬ 1500 ਕਰੋੜ ਰੁਪਏ ਦਾ ਬਜ਼ਟ ਰੱਖੇ ਜਾਣ ਦੀ ਉਮੀਦ ਹੈ। ਮੀਟਿੰਗ ਦੇ ਵਿਚ ਸ਼ਾਮਲ ਹੋਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸਮੂਹ ਕਾਰਜ਼ਕਾਰੀ ਮੈਂਬਰ ਤੇ ਹੋਰ ਅਹੁੱਦੇਦਾਰ ਪੁੱਜ ਚੁੱਕੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab ਦੀ ਤਰ੍ਹਾਂ ਇਸ ਵਾਰ ਗੁਜ਼ਰਾਤ ਵਿਚ ਵੀ ਚੱਲੇਗਾ ਝਾੜੂ : ਮੁੱਖ ਮੰਤਰੀ ਭਗਵੰਤ ਮਾਨ

Gujrat News: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਗੁਜਰਾਤ ਦੇ ਦੇਵਗੜ੍ਹ ਬਾਰੀਆ, ਦਾਹੋਦ ਵਿਖੇ ਰੱਖੀ ਜਨ ਸਭਾ ‘ਚ ਸ਼ਿਰਕਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਾਅਵਾ ਕੀਤਾ ਕਿ ਪੰਜਾਬ ਦੀ ਤਰ੍ਹਾਂ ਇਸ ਵਾਰ ਗੁਜ਼ਰਾਤ ਵਿਚ ਝਾੜੂ ਚੱਲੇਗਾ। ਵੱਡੀ ਗਿਣਤੀ ‘ਚ ਪਹੁੰਚੇ ਲੋਕਾਂ ਦਾ ਭਰਵਾਂ ਸਵਾਗਤ ਕਰਦਿਆਂ ਮੁੱਖ ਮੰਤਰੀ ਸ: ਮਾਨ ਨੇ ਕਿਹਾ ਕਿ, ‘‘ਤੁਹਾਡਾ ਜੋਸ਼ ਇਸ ਗੱਲ ਦਾ ਸਬੂਤ ਹੈ ਕਿ ਲੋਕ ਹੁਣ ਗੁਜਰਾਤ ਦਾ ਭਵਿੱਖ ਰੌਸ਼ਨ ਕਰਨ ਲਈ ਬਦਲਾਅ ਲੈਕੇ ਆਉਣ ਲਈ ਤਿਆਰ ਹਨ। ”

ਇਹ ਵੀ ਪੜ੍ਹੋ ਆਪ ਦੇ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ: ਮੰਤਰੀਆਂ ਅਤੇ ਵਿਧਾਇਕਾਂ ਨੇ ਪੰਜਾਬ ਦੇ ਘਰ-ਘਰ ਤੱਕ ਪਹੁੰਚਾਇਆ ਭਗਵੰਤ ਮਾਨ ਸਰਕਾਰ ਦਾ ਕੰਮ

ਉਨ੍ਹਾਂ ਕਿਹਾ ਕਿ ਪਿਛਲੇ 30 ਸਾਲਾਂ ਤੋਂ ਬੀਜੇਪੀ ਅਤੇ ਕਾਂਗਰਸ ਵਾਲਿਆਂ ਨੇ ਮਿਲਕੇ ਸੱਤਾ ਦਾ ਨਜਾਇਜ਼ ਫਾਇਦਾ ਚੁੱਕਿਆ ਤੇ ਆਮ ਲੋਕਾਂ ਦੇ ਹੱਕਾ ਨੂੰ ਹੀ ਲੁੱਟਿਆ ਹੈ। ਪਰ ਸਿਆਸਤ ਦੇ ਨਸ਼ੇ ਦੀ ਤਾਕਤ ਆਮ ਲੋਕਾਂ ਦੀ ਆਵਾਜ਼ ਨੂੰ ਜ਼ਿਆਦਾ ਦੇਰ ਤੱਕ ਦਬਾ ਨਹੀਂ ਸਕਦੀ। ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਜਲ, ਜੰਗਲ ਤੇ ਜ਼ਮੀਨ ਦੇ ਹੱਕਾਂ ਲਈ ਲੜੀ ਹੈ, ਤੇ ਲੜਦੀ ਰਹੇਗੀ। ਮੁੱਖ ਮੰਤਰੀ ਸ: ਮਾਨ ਨੇ ਪਿਛਲੇ ਚਾਰ ਸਾਲਾਂ ‘ਚ ਆਪ ਸਰਕਾਰ ਦੁਆਰਾ ਪੰਜਾਬ ਵਿਚ ਕੀਤੇ ਕੰਮਾਂ ਦਾ ਜਿਕਰ ਕਰਦਿਆਂ ਕਿਹਾ ਕਿ ਨਾਂ ਸਿਰਫ਼ ਕਿਸਾਨਾਂ ਨੂੰ ਦਿਨ ਸਮੇਂ ਬਿਜਲੀ ਦਿੱਤੀ ਗਈ, ਬਲਕਿ ਉਨ੍ਹਾਂ ਦੀਆਂ ਫ਼ਸਲਾਂ ਨੂੰ ਸਮੇਂ ਸਿਰ ਖਰੀਦ ਕੇ ਭੁਗਤਾਨ ਕੀਤਾ ਗਿਆ।

ਇਹ ਵੀ ਪੜ੍ਹੋ CM Health Yojana ਅਧੀਨ 3 ਮਹੀਨਿਆਂ ਤੋਂ ਘੱਟ ਸਮੇਂ ਵਿੱਚ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਰਜਿਸਟਰ ਕੀਤਾ: ਡਾ. ਬਲਬੀਰ ਸਿੰਘ

ਇਸੇ ਤਰ੍ਹਾਂ ਦੁਨੀਆ ‘ਚ ਆਪਣੀ ਤਰ੍ਹਾਂ ਦੀ ਪਹਿਲੀ ਸਿਹਤ ਯੋਜਨਾ ਲਿਆਉਂਦਿਆਂ ਹਰ ਪ੍ਰਵਾਰ ਨੂੰ 10 ਲੱਖ ਰੁਪਏ ਦਾ ਸਿਹਤ ਕਾਰਡ ਦਿੱਤਾ ਗਿਆ, ਜਿਸਦੇ ਨਾਲ ਉਹ ਨਾਂ ਸਿਰਫ਼ ਸਰਕਾਰੀ ਬਲਕਿ ਪ੍ਰਾਈਵੇਟ ਹਸਪਤਾਲਾਂ ਵਿਚ ਆਪਣਾ ਮੁਫ਼ਤ ਇਲਾਜ਼ ਕਰਵਾ ਸਕਦੇ ਹਨ। ਇਸਤੋਂ ਇਲਾਵਾ ਮੁਫ਼ਤ ਬਿਜਲੀ, ਮੈਰਿਟ ਦੇ ਆਧਾਰ ‘ਤੇ 65 ਹਜ਼ਾਰ ਸਰਕਾਰੀ ਨੌਕਰੀ ਤੇ ਹੁਣ ਮੇਰੀ ਰਸੋਈ ਯੋਜਨਾ ਸ਼ੁਰੂ ਕਰਕੇ ਰਾਸ਼ਨ ਮੁਹੱਈਆਂ ਕਰਵਾਉਣ ਤੋਂ ਇਲਾਵਾ ਔਰਤਾਂ ਨੂੰ ਸਨਮਾਨ ਭੱਤੇ ਵਜੋਂ 1000 ਤੇ 1500 ਰੁਪਏ ਦੀ ਯੋਜਨਾ ਲਾਗੂ ਕੀਤੀ ਗਈ ਹੈ। ਸ: ਮਾਨ ਨੇ ਕਿਹਾ ਕਿ ਪੰਜਾਬ ਵਾਂਗ, ਗੁਜਰਾਤ ਵਿੱਚ ਵੀ ਸਿੱਖਿਆ, ਸਿਹਤ ਤੇ ਕਿਸਾਨਾਂ ਲਈ ਇਨਕਲਾਬੀ ਬਦਲਾਅ ਲਿਆਂਦੇ ਜਾਣਗੇ। ਉਨ੍ਹਾਂ ਕਿਹਾ ਕਿ ਮੈਨੂੰ ਪੂਰਾ ਭਰੋਸਾ ਹੈ ਕਿ ਗੁਜਰਾਤ ਵਾਲੇ ਝਾੜੂ ਦਾ ਬਟਨ ਦਬਕੇ ਵਿਰੋਧੀਆਂ ਤੋਂ 30 ਸਾਲਾਂ ਦਾ ਹਿਸਾਬ ਜ਼ਰੂਰ ਲੈਣਗੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੱਡੀ ਸਫ਼ਲਤਾ ਵਜੋਂ ਉੱਭਰ ਕੇ ਸਾਹਮਣੇ ਆਈ

0

👉21 ਜਨਵਰੀ ਤੋਂ ਹੈਲਪਲਾਈਨ ‘ਤੇ 590 ਸੂਚਨਾਵਾਂ ਪ੍ਰਾਪਤ ਹੋਈਆਂ; 63 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ ਹੋਈ: ਡੀਆਈਜੀ ਏਜੀਟੀਐਫ ਗੁਰਮੀਤ ਸਿੰਘ ਚੌਹਾਨ

Punjab News: ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ‘ਤੇ ਪਹਿਰਾ ਦਿੰਦਿਆਂ “ਗੈਂਗਸਟਰਾਂ ਤੇ ਵਾਰ” ਮੁਹਿੰਮ ਨੇ ਐਂਟੀ-ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਮਹੱਤਵਪੂਰਨ ਮੀਲ ਪੱਥਰ ਹਾਸਲ ਕੀਤੇ ਹਨ ਅਤੇ 21 ਜਨਵਰੀ, 2026 ਨੂੰ ਇਸਦੀ ਸ਼ੁਰੂਆਤ ਤੋਂ ਬਾਅਦ ਆਮ ਲੋਕਾਂ ਵੱਲੋਂ ਇਸ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ।ਇਸ ਪਹਿਲਕਦਮੀ ਦੀ ਸਫ਼ਲਤਾ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਗੁਰਮੀਤ ਸਿੰਘ ਚੌਹਾਨ ਨੇ ਅੱਜ ਇਥੇ ਦੱਸਿਆ ਕਿ ਇਸ ਹੈਲਪਲਾਈਨ ‘ਤੇ ਹੁਣ ਤੱਕ ਕੁੱਲ 590 ਇਨਪੁਟਸ ਪ੍ਰਾਪਤ ਹੋਈਆਂ ਹਨ। ਇਨ੍ਹਾਂ ਵਿੱਚੋਂ 83 ਨਸ਼ਿਆਂ ਨਾਲ, 35 ਜਬਰੀ ਵਸੂਲੀ ਨਾਲ, 43 ਗੈਂਗਸਟਰਾਂ ਨਾਲ, 86 ਗੈਰ-ਕਾਨੂੰਨੀ ਹਥਿਆਰਾਂ ਨਾਲ, 74 ਨਿੱਜੀ ਦੁਸ਼ਮਣੀ ਨਾਲ, 13 ਡਕੈਤੀ/ਚੋਰੀ ਨਾਲ, 11 ਭਗੌੜੇ ਅਪਰਾਧੀਆਂ (ਪੀਓਜ਼)/ਭਗੌੜਿਆਂ ਨਾਲ ਅਤੇ ਦੋ ਇਮੀਗ੍ਰੇਸ਼ਨ ਧੋਖਾਧੜੀ ਨਾਲ ਸਬੰਧਤ ਹਨ, ਜਦੋਂ ਕਿ 97 ਮਾਮਲਿਆਂ ਨੂੰ ਹੋਰਨਾਂ ਵਜੋਂ ਸ਼੍ਰੇਣੀਬੱਧ ਕੀਤਾ ਗਿਆ ਹੈ।

ਇਹ ਵੀ ਪੜ੍ਹੋ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਹਮੇਸ਼ਾਂ ਵਚਨਬੱਧ : ਪਦਮ ਸ਼੍ਰੀ ਜਿਤੇਂਦਰ ਸਿੰਘ ਸ਼ੰਟੀ

ਇਸ ਸਬੰਧੀ ਸਫ਼ਲ ਉਦਾਹਰਣਾਂ ਦਾ ਹਵਾਲਾ ਦਿੰਦਿਆਂ ਜਿੱਥੇ ਲੋਕਾਂ ਦੇ ਸਹਿਯੋਗ ਨਾਲ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਅਪਰਾਧੀਆਂ ਨੂੰ ਫੜਨ ਵਿੱਚ ਮਦਦ ਮਿਲੀ, ਡੀਆਈਜੀ ਗੁਰਮੀਤ ਚੌਹਾਨ ਨੇ ਕਿਹਾ ਕਿ ਇਸ ਮੁਹਿੰਮ ਵਿੱਚ ਨਾਗਰਿਕਾਂ ਦੀ ਸਰਗਰਮ ਭਾਗੀਦਾਰੀ ਨੇ ਮਹੱਤਵਪੂਰਨ ਭੂਮਿਕਾ ਨਿਭਾਈ। ਲੋਕਾਂ ਵੱਲੋਂ ਮਿਲੀਆਂ ਸੂਚਨਾਵਾਂ/ਸੂਹਾਂ ਦੇ ਚਲਦਿਆਂ 63 ਐਫਆਈਆਰ ਦਰਜ ਹੋਈਆਂ ਅਤੇ 26 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਵਿੱਚ 21 ਪ੍ਰੀਵੈਂਟਿਵ ਡਿਟੈਂਸ਼ਨ ਦੇ ਮਾਮਲੇ ਸ਼ਾਮਲ ਹਨ।ਲੋਕਾਂ ਨੂੰ ਹੈਲਪਲਾਈਨ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਅਪੀਲ ਕਰਦਿਆਂ ਡੀਆਈਜੀ ਨੇ ਨਾਗਰਿਕਾਂ ਨੂੰ ਪੁਲਿਸ ਦੀਆਂ “ਅੱਖਾਂ ਅਤੇ ਕੰਨ” ਬਣ ਕੇ ਕੰਮ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਲੋਕ ਇਸ ਹੈਲਪਲਾਈਨ ‘ਤੇ ਸਿਰਫ਼ ਜਬਰੀ ਵਸੂਲੀ ਨਾਲ ਸਬੰਧਤ ਮਾਮਲਿਆਂ ਦੀ ਹੀ ਨਹੀਂ, ਸਗੋਂ ਕਿਸੇ ਵੀ ਸ਼ੱਕੀ ਗੈਂਗਸਟਰ, ਅਪਰਾਧੀ ਜਾਂ ਸਮਾਜ ਵਿਰੋਧੀ ਗਤੀਵਿਧੀਆਂ ਦੀ ਰਿਪੋਰਟ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਕਿਹਾ ਕਿ ਮੈਂ ਆਮ ਲੋਕਾਂ ਨੂੰ ਭਰੋਸਾ ਦਿਵਾਉਣਾ ਚਾਹੁੰਦਾ ਹਾਂ ਕਿ ਪੁਲਿਸ ਨੂੰ ਜਾਣਕਾਰੀ ਦੇਣ ਵਾਲੇ ਹਰ ਵਿਅਕਤੀ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।

ਇਹ ਵੀ ਪੜ੍ਹੋ CM Health Yojana ਅਧੀਨ 3 ਮਹੀਨਿਆਂ ਤੋਂ ਘੱਟ ਸਮੇਂ ਵਿੱਚ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਰਜਿਸਟਰ ਕੀਤਾ: ਡਾ. ਬਲਬੀਰ ਸਿੰਘ

ਡੀਆਈਜੀ ਗੁਰਮੀਤ ਚੌਹਾਨ ਨੇ ਭੋਲੇ-ਭਾਲੇ ਨੌਜਵਾਨਾਂ ਨੂੰ ਥੋੜ੍ਹੇ ਜਿਹੇ ਪੈਸਿਆਂ ਦਾ ਲਾਲਚ ਦੇ ਕੇ ਅਪਰਾਧ ਲਈ ਉਕਸਾਉਣ ਵਾਲੇ ਵਿਦੇਸ਼ਾਂ ‘ਚ ਬੈਠੇ ਸਮਾਜ ਵਿਰੋਧੀ ਅਨਸਰਾਂ ਬਾਰੇ ਵੀ ਲੋਕਾਂ ਨੂੰ ਖ਼ਬਰਦਾਰ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਨੇ ਲੋਕਾਂ ਨੂੰ ਸਲਾਹ ਦਿੱਤੀ ਕਿ ਉਹ ਅਣਪਛਾਤੇ ਵਿਅਕਤੀਆਂ ਲਈ ਯੂਪੀਆਈ ਜਾਂ ਹੋਰ ਡਿਜੀਟਲ ਸਰੋਤਾਂ ਰਾਹੀਂ ਵਿੱਤੀ ਲੈਣ-ਦੇਣ ਤੋਂ ਪਰਹੇਜ਼ ਕਰਨ। ਇਸ ਤੋਂ ਇਲਾਵਾ ਉਨ੍ਹਾਂ ਨੇ ਅਣਪਛਾਤੀਆਂ ਥਾਵਾਂ ਤੋਂ ਪੈਕੇਜ ਚੁੱਕਣ ਜਾਂ ਛੱਡਣ ਸਬੰਧੀ ਵੀ ਲੋਕਾਂ ਨੂੰ ਸਾਵਧਾਨ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਵਿਦੇਸ਼ਾਂ ਵਿੱਚ ਬੈਠੇ ਅਪਰਾਧੀ ਗੈਰ-ਕਾਨੂੰਨੀ ਗਤੀਵਿਧੀਆਂ ਲਈ ਹਥਿਆਰਾਂ ਦੀ ਖੇਪ ਡਿਲੀਵਰ ਕਰਨ ਵਾਸਤੇ “ਡੈੱਡ ਲੈਟਰ ਬਾਕਸ” ਦੀ ਵਰਤੋਂ ਕਰ ਰਹੇ ਹਨ।

ਇਹ ਵੀ ਪੜ੍ਹੋ Dr. Ravjot Singh ਨੇ ਜੇਲ੍ਹ ਮੰਤਰੀ ਦਾ ਅਹੁਦਾ ਸੰਭਾਲਿਆ;ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਨਵੀਂ ਜ਼ਿੰਮੇਵਾਰੀ ਲਈ ਕੀਤਾ ਧੰਨਵਾਦ

ਅਪਰਾਧ ਦੇ ਡਿਜੀਟਲ ਈਕੋਸਿਸਟਮ ‘ਤੇ ਕੀਤੀ ਗਈ ਸਖ਼ਤੀ ਬਾਰੇ ਦੱਸਦਿਆਂ ਡੀਆਈਜੀ ਨੇ ਕਿਹਾ ਕਿ ਏਜੀਟੀਐਫ ਵੱਲੋਂ ਸੋਸ਼ਲ ਮੀਡੀਆ ‘ਤੇ ਸਮਾਜ ਵਿਰੋਧੀ ਗਤੀਵਿਧੀਆਂ ਦੀ ਨਿਗਰਾਨੀ ਲਈ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਪਹਿਲਾਂ ਹੀ ਹਥਿਆਰਾਂ ਜਾਂ ਅਪਰਾਧਿਕ ਗਤੀਵਿਧੀਆਂ ਨੂੰ ਉਤਸ਼ਾਹਤ ਕਰਨ ਵਾਲੇ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ 643 ਪੇਜ ਬਲੌਕ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮੈਂ ਮਾਪਿਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੇ ਬੱਚਿਆਂ ਦੀਆਂ ਗਤੀਵਿਧੀਆਂ ਪ੍ਰਤੀ ਚੌਕਸ ਰਹੇ ਕਿ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਦੇ ਬੱਚੇ ਕਿਸੇ ਵੀ ਤਰ੍ਹਾਂ ਗੁੰਮਰਾਹ ਨਾ ਹੋਣ।ਦੱਸਣਯੋਗ ਹੈ ਕਿ ਪੰਜਾਬ ਪੁਲਿਸ ਪਹਿਲਾਂ ਹੀ ਵਿਦੇਸ਼ ਅਧਾਰਤ 61 ਵਿਦੇਸ਼ੀ ਗੈਂਗਸਟਰਾਂ ਦੀ ਪਛਾਣ ਕਰ ਚੁੱਕੀ ਹੈ। ਉਨ੍ਹਾਂ ਦੀ ਹਵਾਲਗੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਓਵਰਸੀਜ਼ ਫਿਊਜਿਟਿਵ ਟ੍ਰੈਕਿੰਗ ਐਂਡ ਐਕਸਟ੍ਰੀਡੀਸ਼ਨ ਸੈੱਲ (ਓਐਫਟੀਈਸੀ) ਸਥਾਪਤ ਕੀਤਾ ਗਿਆ ਹੈ ਤਾਂ ਜੋ ਇਨ੍ਹਾਂ ਅਪਰਾਧੀਆਂ ਨੂੰ ਜਲਦ ਤੋਂ ਜਲਦ ਕਾਨੂੰਨ ਦੇ ਕਟਹਿਰੇ ਵਿੱਚ ਲਿਆਂਦਾ ਜਾ ਸਕੇ।

ਇਹ ਵੀ ਪੜ੍ਹੋ ਦੇਸ਼ ਵਿੱਚ ਨਹੀਂ ਲੱਗੇਗਾ ਲੋਕਡਾਊਨ; ਕੇਂਦਰ ਨੇ ਅਫਵਾਹਾਂ ਨੂੰ ਕੀਤਾ ਰੱਦ

ਉਨ੍ਹਾਂ ਕਿਹਾ ਕਿ ਨਾਗਰਿਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਬਾਰੇ ਗੁਪਤ ਰੂਪ ਵਿੱਚ ਜਾਣਕਾਰੀ ਜਾਣਕਾਰੀ ਸਾਂਝੀ ਕਰਨ ਦੇ ਨਾਲ-ਨਾਲ ਸੂਬੇ ਵਿੱਚ ਅਪਰਾਧ ਨੂੰ ਰੋਕਣ ਲਈ ਗੁਪਤ ਸੂਚਨਾ ਪ੍ਰਦਾਨ ਕਰ ਸਕਦੇ ਹਨ।ਏਜੀਟੀਐਫ ਦੀਆਂ ਪ੍ਰਾਪਤੀਆਂ ‘ਤੇ ਚਾਨਣਾ ਪਾਉਂਦਿਆਂ ਡੀਆਈਜੀ ਗੁਰਮੀਤ ਚੌਹਾਨ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਅਪ੍ਰੈਲ 2022 ਤੋਂ ਹੁਣ ਤੱਕ ਰਾਜ ਭਰ ਵਿੱਚ 1,111 ਗੈਂਗਸਟਰ/ਅਪਰਾਧੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ ਅਤੇ 2,868 ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਵੱਲੋਂ ਉਨ੍ਹਾਂ ਦੇ ਕਬਜ਼ੇ ਵਿੱਚੋਂ 2273 ਹਥਿਆਰ, ਅਪਰਾਧਿਕ ਗਤੀਵਿਧੀਆਂ ਵਿੱਚ ਵਰਤੇ ਗਏ 656 ਵਾਹਨ ਬਰਾਮਦ ਕੀਤੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚੋਂ ਗੈਂਗਸਟਰ ਸੱਭਿਆਚਾਰ ਦਾ ਪ੍ਰਭਾਵਸ਼ਾਲੀ ਢੰਗ ਨਾਲ ਖਾਤਮਾ ਕਰਨ ਲਈ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਪ੍ਰਮੋਦ ਬਾਨ ਦੀ ਅਗਵਾਈ ਵਿੱਚ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦਾ ਗਠਨ ਕੀਤਾ ਸੀ।

ਏਜੀਟੀਐਫ ਵੱਲੋਂ ਕੀਤੀ ਕਾਰਵਾਈ (6 ਅਪ੍ਰੈਲ, 2022 ਤੋਂ 26 ਮਾਰਚ, 2026 ਤੱਕ)

ਪਰਦਾਫਾਸ਼ ਕੀਤੇ ਮਾਡਿਊਲ: 1111
ਗ੍ਰਿਫ਼ਤਾਰ ਕੀਤੇ ਗੈਂਗਸਟਰ/ਅਪਰਾਧੀ: 2868
ਹਥਿਆਰ ਬਰਾਮਦ: 2273
ਵਾਹਨ ਬਰਾਮਦ: 656

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਹਮੇਸ਼ਾਂ ਵਚਨਬੱਧ : ਪਦਮ ਸ਼੍ਰੀ ਜਿਤੇਂਦਰ ਸਿੰਘ ਸ਼ੰਟੀ

👉ਐਨ.ਜੀ.ਓਜ਼ ਨੂੰ ਮਨੁੱਖੀ ਅਧਿਕਾਰ ਕਮਿਸ਼ਨ ਦੇ ਅੱਖ ਤੇ ਕੰਨ ਬਣ ਕੇ ਕੰਮ ਕਰਨ ਦਾ ਦਿੱਤਾ ਸੱਦਾ
👉ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਸਾਰੇ ਜ਼ਿਲ੍ਹਿਆਂ ’ਚ ਕੋਰ ਗਰੁੱਪ ਗਠਿਤ ਕਰਨ ਦੀ ਪ੍ਰਕਿਰਿਆ ਜਾਰੀ

SAS Nagar News: Punjab State Human Rights Commission; ਪੰਜਾਬ ਰਾਜ ਤੇ ਚੰਡੀਗੜ੍ਹ (ਯੂ.ਟੀ.) ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮ ਸ਼੍ਰੀ ਜਿਤੇਂਦਰ ਸਿੰਘ ਸ਼ੰਟੀ ਨੇ ਕਿਹਾ ਕਿ ਕਮਿਸ਼ਨ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਹਰ ਨਾਗਰਿਕ ਨੂੰ ਸੰਵਿਧਾਨ ਅਨੁਸਾਰ ਮਿਲਦੇ ਮੂਲ ਅਧਿਕਾਰਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਰਹੀ ਹੈ।ਅੱਜ ਕਮਿਊਨਿਟੀ ਸੈਂਟਰ ਸੈਕਟਰ-69, ਮੋਹਾਲੀ ਵਿਖੇ ਓਪਨ ਹੇਅਰਿੰਗ ਕੈਂਪ ਅਤੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਨੇ ਵਧੀਕ ਡਿਪਟੀ ਕਮਿਸ਼ਨਰ, ਅਨਮੋਲ ਸਿੰਘ ਧਾਲੀਵਾਲ, ਐਸ ਪੀ ਮੋਹਿਤ ਅਗਰਵਾਲ, ਨਗਰ ਨਿਗਮ ਕਮਿਸ਼ਨਰ ਸੰਦੀਪ ਸਿੰਘ ਗੜਾ ਅਤੇ ਹੋਰ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਅਤੇ ਵੱਖ-ਵੱਖ ਐਨ.ਜੀ.ਓਜ਼ ਦੇ ਪ੍ਰਤੀਨਿਧੀਆਂ ਨਾਲ ਵਿਸਥਾਰ ਵਿੱਚ ਚਰਚਾ ਕੀਤੀ।ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਲੋਕਾਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਪ੍ਰਭਾਵਸ਼ਾਲੀ ਪ੍ਰਣਾਲੀ ਵਿਕਸਿਤ ਕੀਤੀ ਗਈ ਹੈ ਅਤੇ ਪਿਛਲੇ ਕੁਝ ਮਹੀਨਿਆਂ ਦੌਰਾਨ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਅਜਿਹੇ ਕੈਂਪ ਲਗਾ ਕੇ ਜਾਗਰੂਕਤਾ ਵਧਾਈ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਲੋਕ ਆਪਣੇ ਘਰ ਬੈਠੇ ਹੀ ਵਟਸਐਪ ਹੈਲਪਲਾਈਨ ਨੰਬਰ 9855475547 ‘ਤੇ ਲਿਖਤੀ ਰੂਪ ਵਿੱਚ ਆਪਣੀਆਂ ਸ਼ਿਕਾਇਤਾਂ ਭੇਜ ਸਕਦੇ ਹਨ, ਜਿਨ੍ਹਾਂ ‘ਤੇ ਨਿਰਧਾਰਿਤ ਸਮੇਂ ਅੰਦਰ ਕਾਰਵਾਈ ਕੀਤੀ ਜਾਂਦੀ ਹੈ।

ਇਹ ਵੀ ਪੜ੍ਹੋ ਆਪ ਦੇ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ: ਮੰਤਰੀਆਂ ਅਤੇ ਵਿਧਾਇਕਾਂ ਨੇ ਪੰਜਾਬ ਦੇ ਘਰ-ਘਰ ਤੱਕ ਪਹੁੰਚਾਇਆ ਭਗਵੰਤ ਮਾਨ ਸਰਕਾਰ ਦਾ ਕੰਮ

ਉਨ੍ਹਾਂ ਨੇ ਸਪਸ਼ਟ ਕੀਤਾ ਕਿ ਕੋਈ ਵੀ ਹਸਪਤਾਲ ਬਕਾਇਆ ਬਿੱਲ ਦੇ ਨਾਂ ‘ਤੇ ਮ੍ਰਿਤਕ ਦੇਹ ਨੂੰ ਰੋਕ ਨਹੀਂ ਸਕਦਾ ਅਤੇ ਬਿਨਾਂ ਦੇਰੀ ਪਰਿਵਾਰ ਨੂੰ ਸੌਂਪਣਾ ਲਾਜ਼ਮੀ ਹੈ। ਇਸ ਤੋਂ ਇਲਾਵਾ ਜੇ ਕੋਈ ਮਰੀਜ਼ ਇਲਾਜ ਦੀ ਰਕਮ ਅਦਾ ਕਰਨ ਤੋਂ ਅਸਮਰੱਥ ਹੋਵੇ ਤਾਂ ਉਸ ਤੋਂ ਘੋਸ਼ਣਾ ਪੱਤਰ ਲੈ ਕੇ ਇਲਾਜ ਉਪਰੰਤ ਛੁੱਟੀ ਦੇਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ 20 ਬੈੱਡਾਂ ਤੋਂ ਵੱਧ ਸਮਰੱਥਾ ਵਾਲੇ ਹਸਪਤਾਲਾਂ ਵਿੱਚ ਮੋਰਚਰੀ ਅਤੇ ਐਂਬੂਲੈਂਸ ਦੀ ਸਹੂਲਤ ਲਾਜ਼ਮੀ ਹੋਣੀ ਚਾਹੀਦੀ ਹੈ।ਉਨ੍ਹਾਂ ਦੱਸਿਆ ਕਿ ਕਮਿਸ਼ਨ ਵੱਲੋਂ ਸਫਾਈ ਕਰਮਚਾਰੀਆਂ ਦੀ ਸੁਰੱਖਿਆ ਲਈ ਵੀ ਵਿਸ਼ੇਸ਼ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ, ਜਿਸ ਅਨੁਸਾਰ ਉਨ੍ਹਾਂ ਨੂੰ ਬੀਮਾ, ਸੁਰੱਖਿਆ ਉਪਕਰਣ ਜਿਵੇਂ ਕੈਪਸ, ਜੂਤੇ, ਸੈਨੇਟਾਈਜ਼ਰ ਆਦਿ ਪ੍ਰਦਾਨ ਕਰਨਾ ਲਾਜ਼ਮੀ ਹੈ। ਇਸ ਦੇ ਨਾਲ ਹੀ ਐਮਰਜੈਂਸੀ ਸਥਿਤੀਆਂ ਵਿੱਚ ਐਂਬੂਲੈਂਸ ਨੂੰ ਤੁਰੰਤ ਰਸਤਾ ਦੇਣ ਲਈ “ਐਂਬੂਲੈਂਸ ਪਾਇਲਟ” ਪ੍ਰਣਾਲੀ ਲਾਗੂ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ, ਜਿਸ ਤਹਿਤ 112 ‘ਤੇ ਸੰਪਰਕ ਕਰਨ ‘ਤੇ ਨੇੜਲੀ ਪੁਲਿਸ ਗੱਡੀ ਮਰੀਜ਼ ਨੂੰ ਹਸਪਤਾਲ ਤੱਕ ਪਹੁੰਚਾਉਣ ਵਿੱਚ ਮਦਦ ਕਰੇਗੀ।ਐਨ.ਜੀ.ਓਜ਼ ਨੂੰ ਸੱਦਾ ਦਿੰਦਿਆਂ ਉਨ੍ਹਾਂ ਕਿਹਾ ਕਿ ਉਹ ਮਨੁੱਖੀ ਅਧਿਕਾਰ ਕਮਿਸ਼ਨ ਦੇ “ਅੱਖ ਤੇ ਕੰਨ” ਬਣ ਕੇ ਕੰਮ ਕਰਨ ਅਤੇ ਸਮਾਜ ਵਿੱਚ ਹੋ ਰਹੀਆਂ ਉਲੰਘਣਾਵਾਂ ਨੂੰ ਸਾਹਮਣੇ ਲਿਆਉਣ ਵਿੱਚ ਸਹਿਯੋਗ ਦੇਣ। ਉਨ੍ਹਾਂ ਮੋਹਾਲੀ ਦੀਆਂ ਐਨ.ਜੀ.ਓਜ਼ ਵੱਲੋਂ ਕੀਤੇ ਜਾ ਰਹੇ ਸਮਾਜਿਕ ਯਤਨਾਂ ਦੀ ਭਰਪੂਰ ਪ੍ਰਸ਼ੰਸਾ ਵੀ ਕੀਤੀ।

ਇਹ ਵੀ ਪੜ੍ਹੋ CM Health Yojana ਅਧੀਨ 3 ਮਹੀਨਿਆਂ ਤੋਂ ਘੱਟ ਸਮੇਂ ਵਿੱਚ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਰਜਿਸਟਰ ਕੀਤਾ: ਡਾ. ਬਲਬੀਰ ਸਿੰਘ

ਉਨ੍ਹਾਂ ਅੱਗੇ ਦੱਸਿਆ ਕਿ ਮਨੁੱਖੀ ਅਧਿਕਾਰਾਂ ਦੀ ਹੋਰ ਮਜ਼ਬੂਤੀ ਲਈ ਹਰ ਜ਼ਿਲ੍ਹੇ ਵਿੱਚ 15 ਮੈਂਬਰਾਂ ਵਾਲੇ ਕੋਰ ਗਰੁੱਪ ਗਠਿਤ ਕੀਤੇ ਜਾ ਰਹੇ ਹਨ, ਜੋ ਲੋਕਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਕਮਿਸ਼ਨ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।ਮੀਟਿੰਗ ਦੌਰਾਨ ਸਿਹਤ, ਨਗਰ ਨਿਗਮ, ਪੁਲਿਸ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੂੰ ਮਨੁੱਖੀ ਅਧਿਕਾਰਾਂ ਦੇ ਮੱਦੇਨਜ਼ਰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ ਅਤੇ ਵੱਖ-ਵੱਖ ਸੁਝਾਅ ਵੀ ਲਏ ਗਏ। ਉਨ੍ਹਾਂ ਸਿਵਲ ਹਸਪਤਾਲ ਦੀਆਂ ਸਹੂਲਤਾਂ ਜਿਵੇਂ ਆਕਸੀਜਨ ਪਲਾਂਟ, ਲੈਬ, ਬਲੱਡ ਬੈਂਕ, ਮੋਰਚਰੀ ਅਤੇ ਐਂਬੂਲੈਂਸ ਸੇਵਾਵਾਂ ਦਾ ਜਾਇਜ਼ਾ ਲੈਂਦਿਆਂ ਸੁਧਾਰ ਲਈ ਹਦਾਇਤਾਂ ਦਿੱਤੀਆਂ ਅਤੇ ਖੂਨਦਾਨ ਪ੍ਰਤੀ ਜਾਗਰੂਕਤਾ ਵਧਾਉਣ ‘ਤੇ ਜ਼ੋਰ ਦਿੱਤਾ।
ਇਸ ਤੋਂ ਇਲਾਵਾ ਪੁਲਿਸ ਵਿਭਾਗ ਨੂੰ ਥਾਣਿਆਂ ਵਿੱਚ ਆਉਣ ਵਾਲੇ ਲੋਕਾਂ ਲਈ ਬਿਹਤਰ ਬੈਠਕ ਵਿਵਸਥਾ, ਸਾਫ਼ ਸੌਚਾਲਿਆਂ ਅਤੇ ਢੁੱਕਵੀਂ ਪਾਰਕਿੰਗ ਸੁਵਿਧਾ ਯਕੀਨੀ ਬਣਾਉਣ ਲਈ ਕਿਹਾ ਗਿਆ।ਕੈਂਪ ਦੌਰਾਨ ਲੋਕਾਂ ਦੀਆਂ ਕਈ ਸ਼ਿਕਾਇਤਾਂ ਸੁਣੀਆਂ ਗਈਆਂ, ਜਿਨ੍ਹਾਂ ਵਿੱਚੋਂ ਕਈਆਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਗਿਆ ਅਤੇ ਬਾਕੀਆਂ ਨੂੰ ਸੰਬੰਧਤ ਵਿਭਾਗਾਂ ਨੂੰ ਤੁਰੰਤ ਕਾਰਵਾਈ ਲਈ ਭੇਜਿਆ ਗਿਆ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਨਗਰ ਨਿਗਮ ਕਮਿਸ਼ਨਰ ਸੰਦੀਪ ਸਿੰਘ ਗੜਾ, ਸਿਵਲ ਸਰਜਨ ਡਾ. ਸੰਗੀਤਾ ਜੈਨ, ਐਸ ਡੀ ਐਮ ਦਮਨਦੀਪ ਕੌਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਆਪ ਦੇ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ: ਮੰਤਰੀਆਂ ਅਤੇ ਵਿਧਾਇਕਾਂ ਨੇ ਪੰਜਾਬ ਦੇ ਘਰ-ਘਰ ਤੱਕ ਪਹੁੰਚਾਇਆ ਭਗਵੰਤ ਮਾਨ ਸਰਕਾਰ ਦਾ ਕੰਮ

0

👉ਪਿੰਡਾਂ ਤੋਂ ਸ਼ਹਿਰਾਂ ਤੱਕ, ਮੰਤਰੀ ਅਤੇ ਵਿਧਾਇਕ ਲੈ ਕੇ ਗਏ ‘ਆਪ’ ਸਰਕਾਰ ਦਾ ਰਿਪੋਰਟ ਕਾਰਡ, ਲੋਕਾਂ ਨੇ ਮਾਨ ਸਰਕਾਰ ਦੇ ਕੰਮਾਂ ਦੀ ਕੀਤੀ ਸ਼ਲਾਘਾ, 2027 ਲਈ ਸਮਰਥਨ ਦਾ ਦਿੱਤਾ ਭਰੋਸਾ
punjab News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੇ ਮੌਕੇ ‘ਤੇ ਪਾਰਟੀ ਨੇ ਸ਼ੁੱਕਰਵਾਰ ਨੂੰ ਆਪਣੀ ਰਾਜ ਵਿਆਪੀ ਪਹੁੰਚ ਮੁਹਿੰਮ “ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ” ਨੂੰ ਜਾਰੀ ਰੱਖਿਆ। ‘ਸੰਵਾਦ’ ਪਹਿਲਕਦਮੀ ਦੇ ਦੂਜੇ ਦਿਨ ਪੰਜਾਬ ਭਰ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ, ਜਿੱਥੇ ਮੰਤਰੀਆਂ ਅਤੇ ਵਿਧਾਇਕਾਂ ਨੇ ਸਿੱਧੇ ਤੌਰ ‘ਤੇ ਨਾਗਰਿਕਾਂ ਨਾਲ ਗੱਲਬਾਤ ਕੀਤੀ, ਸਰਕਾਰ ਦਾ ਰਿਪੋਰਟ ਕਾਰਡ ਪੇਸ਼ ਕੀਤਾ ਅਤੇ ਜਨਤਾ ਤੋਂ ਫੀਡਬੈਕ ਲਿਆ।ਕੈਬਨਿਟ ਮੰਤਰੀ ਬਰਿੰਦਰ ਗੋਇਲ, ਹਰਭਜਨ ਸਿੰਘ ਈਟੀਓ ਅਤੇ ਲਾਲ ਚੰਦ ਕਟਾਰੂਚੱਕ ਨੇ ਆਪਣੇ-ਆਪਣੇ ਹਲਕਿਆਂ ਵਿੱਚ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ। ਉਨ੍ਹਾਂ ਨੇ ਨੁੱਕੜ ਮੀਟਿੰਗਾਂ ਅਤੇ ਜਨਤਕ ਗੱਲਬਾਤ ਰਾਹੀਂ ਪਿਛਲੇ ਚਾਰ ਸਾਲਾਂ ਦੌਰਾਨ ਭਗਵੰਤ ਮਾਨ ਸਰਕਾਰ ਦੀਆਂ ਪ੍ਰਾਪਤੀਆਂ ‘ਤੇ ਚਾਨਣਾ ਪਾਇਆ।

ਇਹ ਵੀ ਪੜ੍ਹੋ  CM Health Yojana ਅਧੀਨ 3 ਮਹੀਨਿਆਂ ਤੋਂ ਘੱਟ ਸਮੇਂ ਵਿੱਚ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਰਜਿਸਟਰ ਕੀਤਾ: ਡਾ. ਬਲਬੀਰ ਸਿੰਘ

ਲਹਿਰਾ ਵਿੱਚ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਮਾਨ ਸਰਕਾਰ ਨੇ ਜ਼ਮੀਨੀ ਪੱਧਰ ‘ਤੇ ਅਸਲ ਤਬਦੀਲੀ ਲਿਆਉਣ ‘ਤੇ ਧਿਆਨ ਦਿੱਤਾ ਹੈ, ਇਹ ਯਕੀਨੀ ਬਣਾਇਆ ਹੈ ਕਿ ਲਾਭ ਹਰ ਘਰ ਤੱਕ ਪਹੁੰਚੇ।ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਸਰਕਾਰ ਦੀਆਂ ਮੁੱਖ ਪ੍ਰਾਪਤੀਆਂ ਵਿੱਚ ਸਿੱਖਿਆ, ਸਿਹਤ ਸੰਭਾਲ, ਬਿਜਲੀ, ਰੁਜ਼ਗਾਰ, ਬੁਨਿਆਦੀ ਢਾਂਚੇ ਅਤੇ ਕਾਨੂੰਨ ਵਿਵਸਥਾ ਵਿੱਚ ਸੁਧਾਰ ਸ਼ਾਮਲ ਹਨ।ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਗੇ ਕਿਹਾ ਕਿ ਇਹ ਮੁਹਿੰਮ ਸਿਰਫ਼ ਪ੍ਰਾਪਤੀਆਂ ਨੂੰ ਉਜਾਗਰ ਕਰਨ ਬਾਰੇ ਨਹੀਂ ਹੈ, ਸਗੋਂ ਨਾਗਰਿਕਾਂ ਨਾਲ ਸਿੱਧਾ ਸੰਚਾਰ ਮਜ਼ਬੂਤ ਕਰਨ ਅਤੇ ਉਨ੍ਹਾਂ ਦੀਆਂ ਇੱਛਾਵਾਂ ਨੂੰ ਸਮਝਣ ਬਾਰੇ ਵੀ ਹੈ।ਮੁਹਿੰਮ ਦੇ ਹਿੱਸੇ ਵਜੋਂ, ‘ਆਪ’ ਵਿਧਾਇਕਾਂ ਅਤੇ ਆਗੂਆਂ ਨੇ ਬਰਨਾਲਾ, ਰਾਜਰਾਣਾ (ਸਰਦੂਲਗੜ੍ਹ), ਮੋਮੀਆਂ (ਸ਼ੁਤਰਾਣਾ), ਬਾਹੋ ਯਾਤਰੀ (ਬਠਿੰਡਾ ਦਿਹਾਤੀ) ਅਤੇ ਗਿੱਦੜ (ਭੁੱਚੋ ਮੰਡੀ) ਸਮੇਤ ਕਈ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਵਿੱਚ ਪਹੁੰਚ ਕੀਤੀ। ਇਸੇ ਤਰ੍ਹਾਂ ਦੇ ਪ੍ਰੋਗਰਾਮ ਭਾਈ ਬਖਤੌਰ, ਘੁੰਮਣ ਕਲਾਂ, ਮਾਨਸਾ, ਕਸਮ ਭੱਟੀ (ਜੈਤੋ) ਅਤੇ ਲੁਧਿਆਣਾ ਪੂਰਬੀ ਵਿੱਚ ਵੀ ਕਰਵਾਏ ਗਏ।

ਇਹ ਵੀ ਪੜ੍ਹੋ  Dr. Ravjot Singh ਨੇ ਜੇਲ੍ਹ ਮੰਤਰੀ ਦਾ ਅਹੁਦਾ ਸੰਭਾਲਿਆ;ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਨਵੀਂ ਜ਼ਿੰਮੇਵਾਰੀ ਲਈ ਕੀਤਾ ਧੰਨਵਾਦ

ਮੁਹਿੰਮ ਦੇ ਦੂਜੇ ਦਿਨ ਧੀਮਾਂ ਵਾਲੀ (ਕੋਟਕਪੂਰਾ), ਸਮਾਣਾ, ਖਿਆਲੀ (ਮਹਿਲ ਕਲਾਂ) ਅਤੇ ਬੱਲੂਆਣਾ ਦੇ ਕਈ ਇਲਾਕਿਆਂ ਵਿੱਚ ਵੀ ਮੀਟਿੰਗਾਂ ਕੀਤੀਆਂ ਗਈਆਂ, ਜਿੱਥੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਭਰਵਾਂ ਸਮਰਥਨ ਦਿੱਤਾ।ਮੁਹਿੰਮ ਦਾ ਹੋਰ ਵਿਸਥਾਰ ਕਰਦੇ ਹੋਏ ਬੁੱਘਰ (ਮੌੜ ਮੰਡੀ), ਪਟਿਆਲਾ ਸ਼ਹਿਰੀ, ਭੁੱਚੋ ਮੰਡੀ, ਜਲੰਧਰ ਕੈਂਟ, ਤਲਵੰਡੀ ਸਾਬੋ ਅਤੇ ਸੁੰਦਰਚੱਕ (ਭੋਆ) ਵਿੱਚ ਗੱਲਬਾਤ ਕੀਤੀ ਗਈ, ਜਿੱਥੇ ਨਾਗਰਿਕਾਂ ਨੇ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਜਨਤਕ ਸੇਵਾਵਾਂ ਵਿੱਚ ਸੁਧਾਰ ਲਈ ਧੰਨਵਾਦ ਪ੍ਰਗਟਾਇਆ।ਇਸ ਮੁਹਿੰਮ ਵਿੱਚ ਜਨਤਾ ਦੀ ਭਾਰੀ ਸ਼ਮੂਲੀਅਤ ਦੇਖਣ ਨੂੰ ਮਿਲੀ। ਲੋਕਾਂ ਨੇ ਵੱਖ-ਵੱਖ ਖੇਤਰਾਂ ਵਿੱਚ ਦਿਖਾਈ ਦੇ ਰਹੀ ਤਬਦੀਲੀ ਨੂੰ ਸਵੀਕਾਰ ਕੀਤਾ ਅਤੇ ਇਮਾਨਦਾਰ ਤੇ ਲੋਕ-ਪੱਖੀ ਸ਼ਾਸਨ ਲਈ ਸਰਕਾਰ ਦੀ ਤਾਰੀਫ਼ ਕੀਤੀ। ਕਈ ਥਾਵਾਂ ‘ਤੇ ਵਸਨੀਕਾਂ ਨੇ ਸਮੂਹਿਕ ਤੌਰ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਭਰੋਸਾ ਪ੍ਰਗਟਾਇਆ ਅਤੇ 2027 ਵਿੱਚ ਇੱਕ ਵਾਰ ਫਿਰ ਪੰਜਾਬ ਦੀ ਵਾਗਡੋਰ ਆਮ ਆਦਮੀ ਪਾਰਟੀ ਨੂੰ ਸੌਂਪਣ ਲਈ ਸਮਰਥਨ ਦਾ ਐਲਾਨ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1893327