Sunday, May 3, 2026
Home Blog Page 83

CM Health Yojana ਅਧੀਨ 3 ਮਹੀਨਿਆਂ ਤੋਂ ਘੱਟ ਸਮੇਂ ਵਿੱਚ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਰਜਿਸਟਰ ਕੀਤਾ: ਡਾ. ਬਲਬੀਰ ਸਿੰਘ

0

👉ਰਿਕਾਰਡ ਸਮੇਂ ਵਿੱਚ 292 ਕਰੋੜ ਰੁਪਏ ਦੇ ਮੁਫ਼ਤ ਇਲਾਜ ਨੂੰ ਮਨਜ਼ੂਰੀ, ਲੱਖਾਂ ਪਰਿਵਾਰਾਂ ਨੂੰ ਅਸਲ ਵਿੱਤੀ ਰਾਹਤ ਪ੍ਰਦਾਨ ਕੀਤੀ: ਡਾ. ਬਲਬੀਰ ਸਿੰਘ
Punjab News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਵੱਡੇ ਪੱਧਰ ‘ਤੇ ਜਨਤਕ ਸਿਹਤ ਸੰਭਾਲ ਪ੍ਰਦਾਨ ਕਰਕੇ ਇੱਕ ਮਾਪਦੰਡ ਸਥਾਪਤ ਕੀਤਾ ਹੈ ਅਤੇ 8 ਜਨਵਰੀ, 2026 ਤੋਂ ਇਸ ਯੋਜਨਾ ਦੀ ਸ਼ੁਰੂਆਤ ਤੋਂ ਤਿੰਨ ਮਹੀਨਿਆਂ ਦੇ ਅੰਦਰ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਰਜਿਸਟਰ ਕਰਕੇ ਅਤੇ 292 ਕਰੋੜ ਰੁਪਏ ਦੇ ਮੁਫ਼ਤ ਇਲਾਜ ਨੂੰ ਮਨਜ਼ੂਰੀ ਦੇ ਕੇ ਦੇਸ਼ ਭਰ ਵਿੱਚ ਇਕ ਮਸਾਲ ਕਾਇਮ ਕੀਤੀ ਹੈ। ਲਾਗੂਕਰਨ ਦੇ ਪੈਮਾਨੇ ਅਤੇ ਗਤੀ ਬਾਰੇ ਜਾਣਕਾਰੀ ਦਿੰਦਿਆਂ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕਿਹਾ ਕਿ ਇਹ ਯੋਜਨਾ ਤੇਜ਼ੀ ਨਾਲ ਪੰਜਾਬ ਭਰ ਦੇ ਲੱਖਾਂ ਪਰਿਵਾਰਾਂ ਲਈ ਅਸਲ ਵਿੱਤੀ ਰਾਹਤ ਅਤੇ ਸਿਹਤ ਸੰਭਾਲ ਪ੍ਰਦਾਨ ਕਰਦੀ ਹੈ।ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਇਸ ਯੋਜਨਾ ਤਹਿਤ ਹੁਣ ਤੱਕ 30,51,325 ਲਾਭਪਾਤਰੀ ਰਜਿਸਟਰ ਹੋਏ ਹਨ ਅਤੇ ਇਲਾਜ ਲਈ 1,77,097 ਮੁਫ਼ਤ ਇਲਾਜਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ  Bhagwant Mann Govt ਵੱਲੋਂ ਵਪਾਰੀਆਂ ਦੀਆਂ 1,386 ਸ਼ਿਕਾਇਤਾਂ ਦੀ ਸਮੀਖਿਆ,PSTC ਰਾਹੀਂ ਸਮਾਂਬੱਧ ਹੱਲ ‘ਤੇ ਜ਼ੋਰ: ਹਰਪਾਲ ਸਿੰਘ ਚੀਮਾ

ਇਲਾਜ ਦੀ ਕੁੱਲ ਪ੍ਰਵਾਨਿਤ ਲਾਗਤ 292 ਕਰੋੜ ਰੁਪਏ ਹੈ, ਜਿਸ ਵਿੱਚੋਂ 267 ਕਰੋੜ ਰੁਪਏ ਪਹਿਲਾਂ ਹੀ ਮਨਜ਼ੂਰ ਕੀਤੇ ਜਾ ਚੁੱਕੇ ਹਨ। ਅਸੀਂ 71,000 ਦਾਅਵਿਆਂ ਦਾ ਨਿਪਟਾਰਾ ਕਰ ਦਿੱਤਾ ਹੈ ਅਤੇ ਸੂਚੀਬੱਧ ਹਸਪਤਾਲਾਂ ਨੂੰ 60 ਕਰੋੜ ਦਿੱਤੇ ਗਏ ਹਨ।”ਇਸ ਪ੍ਰਾਪਤੀ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ, ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹਰ ਮਾਪਦੰਡ ਪੱਖੋਂ ਬਾਕੀ ਸਾਰੇ ਸੂਬਿਆਂ ਨੂੰ ਪਛਾੜ ਦਿੱਤਾ ਹੈ। ਉਨ੍ਹਾਂ ਕਿਹਾ, “ਇਹ ਪੰਜਾਬ ਲਈ ਇੱਕ ਇਤਿਹਾਸਕ ਦਿਨ ਹੈ। ਕਿਸੇ ਵੀ ਮਾਪਦੰਡ, ਰਜਿਸਟ੍ਰੇਸ਼ਨ, ਕਵਰ ਕੀਤੇ ਗਏ ਪਰਿਵਾਰਾਂ ਜਾਂ ਇਲਾਜ ਕੀਤੇ ਗਏ ਮਰੀਜ਼ਾਂ ਦੇ ਮਾਮਲੇ ਵਿੱਚ, ਪੰਜਾਬ ਪਹਿਲੇ ਸਥਾਨ ‘ਤੇ ਹੈ।”ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਦਾ ਭਰੋਸਾ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਬਕਾਇਆ ਭੁਗਤਾਨ ਲਈ ਇੱਕ ਮਜ਼ਬੂਤ ਪ੍ਰਣਾਲੀ ਸਥਾਪਤ ਕੀਤੀ ਹੈ। ਉਨ੍ਹਾਂ ਦੱਸਿਆ ਕਿ 31 ਮਾਰਚ ਤੱਕ ਦੇ ਸਾਰੇ ਬਕਾਏ 15 ਅਪ੍ਰੈਲ ਤੱਕ ਕਲੀਅਰ ਕਰ ਦਿੱਤੇ ਜਾਣਗੇ, ਜਿਸ ਨਾਲ ਸਾਡੇ ਵੱਲ ਕਿਸੇ ਵੀ ਹਸਪਤਾਲ ਦਾ ਇੱਕ ਵੀ ਰੁਪਿਆ ਬਕਾਇਆ ਨਹੀਂ ਰਹੇਗਾ।ਉਨ੍ਹਾਂ 1 ਅਪ੍ਰੈਲ ਤੋਂ ਲਾਗੂ ਹੋਣ ਵਾਲੇ ਨਵੇਂ ਭੁਗਤਾਨ ਢਾਂਚੇ ਦੀ ਰੂਪਰੇਖਾ ਬਾਰੇ ਦੱਸਦਿਆਂ ਕਿਹਾ ਕਿ 1 ਲੱਖ ਰੁਪਏ ਤੱਕ ਦੇ ਦਾਅਵਿਆਂ ਦਾ ਨਿਪਟਾਰਾ 15 ਦਿਨਾਂ ਦੇ ਅੰਦਰ ਕੀਤਾ ਜਾਵੇਗਾ, ਜਦੋਂ ਕਿ 1 ਲੱਖ ਰੁਪਏ ਤੋਂ ਵੱਧ ਦੇ ਬਿੱਲ ਜਮ੍ਹਾਂ ਕਰਨ ਦੇ ਇੱਕ ਹਫ਼ਤੇ ਦੇ ਅੰਦਰ ਕਲੀਅਰ ਕਰ ਦਿੱਤੇ ਜਾਣਗੇ।

ਇਹ ਵੀ ਪੜ੍ਹੋ  Barinder Kumar Goyal ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਲਹਿਰਾਗਾਗਾ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ

ਉਨ੍ਹਾਂ ਕਿਹਾ ਕਿ ਵਿਵਾਦਾਂ ਜਾਂ ਤਸਦੀਕ ਦੀ ਲੋੜ ਵਾਲੇ ਮਾਮਲਿਆਂ ਇਹ ਪ੍ਰਕਿਰਿਆ ਇੱਕ ਮਹੀਨੇ ਦੇ ਅੰਦਰ ਪੂਰੀ ਕਰ ਲਈ ਜਾਵੇਗੀ।ਸਕੀਮ ਦੇ ਅਸਲ ਪ੍ਰਭਾਵ ਨੂੰ ਉਜਾਗਰ ਕਰਦਿਆਂ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਯੋਜਨਾਂ ਪਹਿਲਾਂ ਹੀ ਹਰ ਉਮਰ ਵਰਗ ਦੇ ਲੋਕਾਂ ਨੂੰ ਰਾਹਤ ਪਹੁੰਚਾ ਰਹੀ ਹੈ, ਜਿਸਦੇ ਲਾਭਪਾਤਰੀ ਇੱਕ ਸਾਲ ਦੇ ਬੱਚੇ ਤੋਂ ਲੈ ਕੇ 99 ਸਾਲ ਦੀ ਦਾਦੀ, ਜਿਨ੍ਹਾਂ ਨੇ ਇਸ ਯੋਜਨਾ ਅਧੀਨ ਕੈਂਸਰ ਦਾ ਇਲਾਜ ਲਿਆ ਹੈ, ਤੱਕ ਹਨ। ਉਨ੍ਹਾਂ ਕਿਹਾ ਕਿ ਅਸੀਂ ਦਿਲ ਦੀਆਂ ਗੰਭੀਰ ਤੇ ਗੁੰਝਲਦਾਰ ਪ੍ਰਕਿਰਿਆਵਾਂ ਤੱਕ ਨੂੰ ਕਵਰ ਕੀਤਾ ਹੈ, ਜਿਸ ਵਿੱਚ ਦਿਲ ਨਾਲ ਸਬੰਧਤ 100 ਤੋਂ ਵੱਧ ਬਿਮਾਰੀਆਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਇੱਕ ਮਾਮਲੇ ਵਿੱਚ ਯੋਜਨਾ ਤਹਿਤ ਪਟਿਆਲਾ ਮੈਡੀਕਲ ਕਾਲਜ ਵਿਖੇ ਰਪਚਰਡ ਸਾਈਨਸ ਵਰਗੀ ਗੰਭੀਰ ਸਥਿਤੀ ਵਾਲੇ ਮਰੀਜ਼ ਦਾ ਸਫ਼ਲਤਾਪੂਰਵਕ ਇਲਾਜ ਕੀਤਾ ਗਿਆ,”ਡਾ. ਬਲਬੀਰ ਸਿੰਘ ਨੇ ਅੱਗੇ ਕਿਹਾ ਕਿ ਜਦੋਂ ਸਰਕਾਰ ਮੁਫ਼ਤ ਇਲਾਜ ਸੇਵਾਵਾਂ ‘ਤੇ 292 ਕਰੋੜ ਰੁਪਏ ਖਰਚ ਕਰ ਰਹੀ ਹੈ ਤਾਂ ਇਸਦਾ ਮਤਲਬ ਇਹੀ ਹੈ ਕਿ ਆਮ ਆਦਮੀ ਦਾ ਪੈਸਾ ਬਚ ਰਿਹਾ ਹੈ। ਉਨ੍ਹਾਂ ਕਿਹਰਾ ਕਿ ਰਾਜ ਸਿਹਤ ਏਜੰਸੀ, ਯੂਨਾਈਟਿਡ ਇੰਡੀਆ ਇੰਸ਼ੋਰੈਂਸ ਦੇ ਤਾਲਮੇਲ ਨਾਲ ਪੰਜਾਬ ਭਰ ਵਿੱਚ ਯੂਨੀਵਰਸਲ ਹੈਲਥਕੇਅਰ ਕਵਰੇਜ ਦੀ ਨਿਰਵਿਘਨ ਡਿਲਿਵਰੀ ਨੂੰ ਯਕੀਨੀ ਬਣਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਰਾਜਦੀਪ ਸਿੰਘ ਸਾਹੂ SOI ਦੇ ਪ੍ਰਧਾਨ ਨਿਯੁਕਤ

0

👉ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਕੀਤਾ ਸਵਾਗਤ
Bathinda News:ਸ਼੍ਰੋਮਣੀ ਅਕਾਲੀ ਦਲ ਦੇ ਵਿਦਿਆਰਥੀ ਵਿਂਗ ਸਟੂਡੈਂਟਸ ਆਰਗੇਨਾਈਜ਼ੇਸ਼ਨ ਆਫ ਇੰਡੀਆ (ਐਸਓਆਈ) ਦੇ ਪੰਜਾਬ ਪ੍ਰਧਾਨ ਰਣਬੀਰ ਸਿੰਘ ਢਿੱਲੋਂ ਵੱਲੋਂ ਨਵੇਂ ਸੰਗਠਨਾਤਮਕ ਢਾਂਚੇ ਦਾ ਐਲਾਨ ਕਰਦੇ ਹੋਏ ਰਾਜਦੀਪ ਸਿੰਘ ਸਾਹੂ ਨੂੰ ਬਠਿੰਡਾ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਪਾਰਟੀ ਦੀ ਯੂਥ ਇਕਾਈ ਨੂੰ ਹੋਰ ਮਜ਼ਬੂਤੀ ਮਿਲਣ ਦੀ ਉਮੀਦ ਜਤਾਈ ਜਾ ਰਹੀ ਹੈ।ਰਾਜਦੀਪ ਸਿੰਘ ਸਾਹੂ ਇਸ ਵੇਲੇ ਬਠਿੰਡਾ ਦੇ ਗਿਆਨੀ ਜੈਲ ਸਿੰਘ ਇੰਜੀਨੀਅਰਿੰਗ ਕਾਲਜ ਵਿੱਚ ਬੀਟੈਕ ਸਿਵਲ ਇੰਜੀਨੀਅਰਿੰਗ ਦੇ ਵਿਦਿਆਰਥੀ ਹਨ ਅਤੇ ਵਿਦਿਆਰਥੀ ਰਾਜਨੀਤੀ ਵਿੱਚ ਸਰਗਰਮ ਭੂਮਿਕਾ ਨਿਭਾ ਰਹੇ ਹਨ।

ਇਹ ਵੀ ਪੜ੍ਹੋ  Amritsar ਵਿੱਚ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ; 10 ਆਧੁਨਿਕ ਪਿਸਤੌਲ ਬਰਾਮਦ

ਪਾਰਟੀ ਨੇ ਉਨ੍ਹਾਂ ਦੇ ਸੰਗਠਨਾਤਮਕ ਤਜਰਬੇ ਅਤੇ ਨੌਜਵਾਨਾਂ ਵਿੱਚ ਪ੍ਰਭਾਵ ਨੂੰ ਦੇਖਦੇ ਹੋਏ ਇਹ ਜ਼ਿੰਮੇਵਾਰੀ ਸੌਂਪੀ ਹੈ।ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਉਨ੍ਹਾਂ ਦੀ ਨਿਯੁਕਤੀ ਦਾ ਸਵਾਗਤ ਕਰਦਿਆਂ ਕਿਹਾ ਕਿ ਰਾਜਦੀਪ ਇੱਕ ਟਕਸਾਲੀ ਅਕਾਲੀ ਪਰਿਵਾਰ ਨਾਲ ਸੰਬੰਧਿਤ ਹਨ ਅਤੇ ਉਨ੍ਹਾਂ ਦਾ ਪਰਿਵਾਰ ਲੰਮੇ ਸਮੇਂ ਤੋਂ ਪਾਰਟੀ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਰਾਜਦੀਪ ਇੱਕ ਜੁਝਾਰੂ ਅਤੇ ਸਮਰਪਿਤ ਵਰਕਰ ਹਨ ਜੋ ਸੰਗਠਨ ਨੂੰ ਨਵੀਂ ਤਾਕਤ ਦੇਣਗੇ।ਢਿੱਲੋਂ ਨੇ ਭਰੋਸਾ ਜਤਾਇਆ ਕਿ ਰਾਜਦੀਪ ਦੀ ਅਗਵਾਈ ਵਿੱਚ ਐਸਓਆਈ ਬਠਿੰਡਾ ਜ਼ਿਲ੍ਹੇ ਦੇ ਵੱਖ-ਵੱਖ ਸਿੱਖਿਆ ਸੰਸਥਾਨਾਂ ਵਿੱਚ ਆਪਣੀਆਂ ਇਕਾਈਆਂ ਦਾ ਵਿਸਥਾਰ ਕਰੇਗੀ, ਜਿਸ ਨਾਲ ਪਾਰਟੀ ਦੀ ਨੌਜਵਾਨ ਤਾਕਤ ਵਿੱਚ ਵੱਡਾ ਵਾਧਾ ਹੋਵੇਗਾ ਜਿਸ ਦਾ ਲਾਭ ਅਗਲੇ ਵਿਧਾਨ ਸਭਾ ਚੋਣਾਂ ਵਿਚ ਦੇਖਣ ਨੂੰ ਮਿਲੇਗਾ।

ਇਹ ਵੀ ਪੜ੍ਹੋ  ਦੇਸ਼ ਵਿੱਚ ਨਹੀਂ ਲੱਗੇਗਾ ਲੋਕਡਾਊਨ; ਕੇਂਦਰ ਨੇ ਅਫਵਾਹਾਂ ਨੂੰ ਕੀਤਾ ਰੱਦ

ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੈਸ ਸਕੱਤਰ ਓਮ ਪ੍ਰਕਾਸ਼ ਸ਼ਰਮਾ ਨੇ ਦੱਸਿਆ ਕਿ ਨਗਰ ਨਿਗਮ ਦੇ ਸਾਬਕਾ ਮੇਅਰ ਬਲਜੀਤ ਸਿੰਘ ਬੀੜ ਬਹਿਮਣ, ਦਲਜੀਤ ਸਿੰਘ ਬਰਾੜ, ਮੋਹਿਤ ਗੁਪਤਾ, ਸ਼ਹਿਰੀ ਜਿਲਾ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀओ ਸਿਟੀ ਪ੍ਰਧਾਨ ਗੁਰਸੇਵਕ ਸਿੰਘ ਮਾਨ, ਸਾਬਕਾ ਪ੍ਰਧਾਨ ਰਾਜਬਿੰਦਰ ਸਿੰਘ ਸਿੱਧੂ, ਯਾਦਵਿੰਦਰ ਸਿੰਘ ਯਾਦੀ, ਮੋਹਨਜੀਤ ਸਿੰਘ ਪੁਰੀ, ਗੁਰਪ੍ਰੀਤ ਸਿੰਘ ਸੰਧੂ, ਐਸਜੀਪੀਸੀ ਮੈਂਬਰ ਜੋਗਿੰਦਰ ਕੌਰ ਤੇ ਬਲਵਿੰਦਰ ਕੌਰ, ਕੁਲਦੀਪ ਸਿੰਘ ਨੰਬਰਦਾਰ, ਐਮਸੀ ਸ਼ੈਰੀ ਗੋਇਲ, ਮੱਖਣ ਸਿੰਘ ਆਦਿ ਨੇ ਵੀ ਇਸ ਨਿਯੁਕਤੀ ਦਾ ਸਵਾਗਤ ਕੀਤਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Amritsar ਵਿੱਚ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ; 10 ਆਧੁਨਿਕ ਪਿਸਤੌਲ ਬਰਾਮਦ

0

👉ਜਾਂਚ ਮੁਤਾਬਕ ਦੋਸ਼ੀ ਪਾਕਿਸਤਾਨ-ਅਧਾਰਤ ਤਸਕਰਾਂ ਦੇ ਤਾਲਮੇਲ ਨਾਲ ਵਿਦੇਸ਼ੀ-ਅਧਾਰਤ ਗੈਂਗਸਟਰ ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ
👉ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ
Amritsar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ 2 ਮੁਲਜ਼ਮਾਂ ਨੂੰ 10 ਵਿਦੇਸੀ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰੇਸ਼ਮ ਸਿੰਘ ਵਾਸੀ ਖੁਸ਼ੂਪੁਰਾ, ਅੰਮ੍ਰਿਤਸਰ ਅਤੇ ਮਨਪ੍ਰੀਤ ਸਿੰਘ ਵਾਸੀ ਖਵਾਸਪੁਰ, ਤਰਨਤਾਰਨ ਵਜੋਂ ਹੋਈ ਹੈ।

ਇਹ ਵੀ ਪੜ੍ਹੋ  Dr. Ravjot Singh ਨੇ ਜੇਲ੍ਹ ਮੰਤਰੀ ਦਾ ਅਹੁਦਾ ਸੰਭਾਲਿਆ;ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਨਵੀਂ ਜ਼ਿੰਮੇਵਾਰੀ ਲਈ ਕੀਤਾ ਧੰਨਵਾਦ

ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ ਤੁਰਕੀ ਦਾ ਬਣਿਆ ਜ਼ਿਗਾਨਾ ਪਿਸਤੌਲ, ਇੱਕ ਆਸਟਰੀਆ ਦਾ ਬਣਿਆ ਗਲੌਕ ਪਿਸਤੌਲ, ਦੋ ਅਮਰੀਕਾ ਦੇ ਬਣੇ ਬ੍ਰੇਟਾ ਪਿਸਤੌਲ, ਪੰਜ ਪੀਐਕਸ 5 ਪਿਸਤੌਲ ਅਤੇ ਇੱਕ ਚੀਨ ਦੇ ਬਣੇ ਨੋਰਿੰਕੋ ਪਿਸਤੌਲ ਸਮੇਤ ਮੈਗਜ਼ੀਨਾਂ ਸ਼ਾਮਲ ਹਨ। ਪੁਲਿਸ ਟੀਮਾਂ ਨੇ ਉਨ੍ਹਾਂ ਦਾ ਕਾਲੇ ਰੰਗ ਦਾ ਪਲੈਟੀਨਾ ਮੋਟਰਸਾਈਕਲ (ਪੀਬੀ 63 ਡੀ 3668) ਜਿਸ ਦੀ ਵਰਤੋਂ ਖੇਪਾਂ ਦੀ ਡਿਲੀਵਰੀ ਲਈ ਕੀਤੀ ਜਾਂਦੀ ਸੀ, ਨੂੰ ਵੀ ਜ਼ਬਤ ਕਰ ਲਿਆ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਪਾਕਿਸਤਾਨ ਸਥਿਤ ਤਸਕਰਾਂ ਦੇ ਤਾਲਮੇਲ ਨਾਲ ਵਿਦੇਸ਼ੀ ਗੈਂਗਸਟਰ ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਸਨ ਅਤੇ ਭਾਰਤ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸਹਾਇਤਾ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਹ ਖੇਪ ਸੂਬੇ ਭਰ ਵਿੱਚ ਅਪਰਾਧਿਕ ਤੱਤਾਂ ਨੂੰ ਡਿਲੀਵਰ ਕੀਤੀ ਜਾਣੀ ਸੀ।ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਸੀਆਈ ਅੰਮ੍ਰਿਤਸਰ ਨੂੰ ਇੱਕ ਭਰੋਸੇਯੋਗ ਜਾਣਕਾਰੀ ਮਿਲੀ ਸੀ ਕਿ ਵਿਦੇਸ਼ੀ ਗੈਂਗਸਟਰ ਆਪਣੇ ਪੰਜਾਬ ਸਥਿਤ ਸਾਥੀਆਂ ਦੀ ਮਦਦ ਨਾਲ ਪਾਕਿਸਤਾਨ ਤੋਂ ਭਾਰਤ ਵਿੱਚ ਡਰੋਨ ਰਾਹੀਂ ਗੈਰ-ਕਾਨੂੰਨੀ ਹਥਿਆਰਾਂ/ਗੋਲੀ ਸਿੱਕੇ ਦੀ ਤਸਕਰੀ ਕਰ ਰਿਹਾ ਹੈ।

ਇਹ ਵੀ ਪੜ੍ਹੋ  ਦੇਸ਼ ਵਿੱਚ ਨਹੀਂ ਲੱਗੇਗਾ ਲੋਕਡਾਊਨ; ਕੇਂਦਰ ਨੇ ਅਫਵਾਹਾਂ ਨੂੰ ਕੀਤਾ ਰੱਦ

ਡੀਜੀਪੀ ਨੇ ਕਿਹਾ ਕਿ ਪ੍ਰਾਪਤ ਜਾਣਕਾਰੀ ਮੁਤਾਬਕ ਉਨ੍ਹਾਂ ਦੇ ਪੰਜਾਬ ਸਥਿਤ ਸਾਥੀ ਰੇਸ਼ਮ ਸਿੰਘ ਨੇ ਹਥਿਆਰਾਂ ਦੀ ਖੇਪ ਪ੍ਰਾਪਤ ਕੀਤੀ ਹੈ ਅਤੇ ਪਾਕਿਸਤਾਨੀ ਤਸਕਰਾਂ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸੰਭਾਵੀ ਤੌਰ ‘ਤੇ ਉਹ ਇਹ ਖੇਪ ਅੰਮ੍ਰਿਤਸਰ ਤੋਂ ਚੋਗਾਵਾਂ ਸੜਕ ‘ਤੇ ਨਹਿਰ ਦੇ ਪੁਲ ਨਜਦੀਕ ਪਿੰਡ ਕੋਹਾਲੀ ਨੇੜੇ ਸ਼ੱਕੀ ਮਨਪ੍ਰੀਤ ਸਿੰਘ ਨੂੰ ਡਿਲੀਵਰ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਇਸ ਜਾਣਕਾਰੀ ‘ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਨਾਕਾ ਲਗਾਇਆ ਅਤੇ ਦੋਵਾਂ ਮੁਲਜ਼ਮਾਂ ਨੂੰ ਹਥਿਆਰਾਂ ਦੀ ਖੇਪ ਸਮੇਤ ਗ੍ਰਿਫ਼ਤਾਰ ਕਰ ਲਿਆ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ ਤਾਂ ਜੋ ਪੂਰੇ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ।ਇਸ ਸਬੰਧੀ, ਐਫਆਈਆਰ ਨੰਬਰ 20 ਮਿਤੀ 27-03-2026 ਨੂੰ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25, 25(1) ਏ ਅਤੇ 25(1) ਬੀ ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਐਕਟ ਦੀ ਧਾਰਾ 61(2) ਤਹਿਤ ਦਰਜ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਬਿੱਟੂ ਅਤੇ ਹਰਸਿਮਰਤ ਬੰਦੀ ਸਿੰਘਾਂ ਦੀ ਰਿਹਾਈ ਰੋਕ ਰਹੇ ਹਨ: ਵੜਿੰਗ ਦਾ ਲੋਕ ਸਭਾ ਵਿੱਚ ਹੈਰਾਨ ਕਰਨ ਵਾਲਾ ਖੁਲਾਸਾ

0

👉ਕਿਹਾ: ਪੰਜਾਬ ਦੇ ਦੋ ਸੰਸਦ ਮੈਂਬਰ ਗ੍ਰਹਿ ਮੰਤਰੀ ਨੂੰ ਮਿਲ ਕੇ ਰਿਹਾਈ ਦਾ ਵਿਰੋਧ ਕਰਦੇ ਹਨ
👉ਮੰਗ: ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ
Chandigarh News:ਪੰਜਾਬ ਕਾਂਗਰਸ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਹੈਰਾਨ ਕਰਨ ਵਾਲਾ ਖੁਲਾਸਾ ਕਰਦਿਆਂ, ਕਿਹਾ ਹੈ ਕਿ ਪੰਜਾਬ ਦੇ ਦੋ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਹਰਸਿਮਰਤ ਕੌਰ ਬਾਦਲ ਬੰਦੀ ਸਿੰਘਾਂ ਦੀ ਰਿਹਾਈ ਵਿੱਚ ਰੁਕਾਵਟ ਪੈਦਾ ਕਰਨ ਲਈ ਵਾਰ ਵਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲ ਰਹੇ ਸਨ ਅਤੇ ਆਪਣਾ ਵਿਰੋਧ ਪ੍ਰਗਟਾ ਰਹੇ ਸਨ।ਅੱਜ ਲੋਕ ਸਭਾ ਵਿੱਚ ਬੋਲਦਿਆਂ ਵੜਿੰਗ ਨੇ ਮੰਗ ਕੀਤੀ ਹੈ ਕਿ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਾਰੇ ਬੰਦੀ ਸਿੰਘਾਂ ਨੂੰ ਦੇਸ਼ ਦੇ ਕਾਨੂੰਨ ਅਨੁਸਾਰ ਤੁਰੰਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ  ਖਾੜੀ ਜੰਗ ਦੌਰਾਨ ਵੱਡੀ ਖ਼ਬਰ; ਦੇਸ਼ ‘ਚ ਪੈਟਰੋਲ ਤੇ ਡੀਜ਼ਲ ਹੋਵੇਗਾ ਸਸਤਾ

ਉਨ੍ਹਾਂ ਕਿਹਾ ਕਿ ਸਿਰਫ ਬੰਦੀ ਸਿੰਘ ਹੀ ਨਹੀਂ, ਸਗੋਂ ਉਹ ਸਾਰੇ ਕੈਦੀ ਜਿਨ੍ਹਾਂ ਦੀ ਸਜ਼ਾ ਪੂਰੀ ਹੋ ਚੁੱਕੀ ਹੈ, ਲੇਕਿਨ ਫਿਰ ਵੀ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਕੈਦ ਹਨ, ਉਹਨਾਂ ਨੂੰ ਵੀ ਤੁਰੰਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ।ਉਨ੍ਹਾਂ ਨੇ ਜ਼ੋਰ ਦਿੰਦਿਆਂ, ਕਿਹਾ ਹੈ ਕਿ ਜਿੱਥੇ ਦੇਸ਼ ਦਾ ਸੰਵਿਧਾਨ ਅਤੇ ਕਾਨੂੰਨ ਕਿਸੇ ਵੀ ਅਪਰਾਧ ਲਈ ਕੜੀ ਸਜ਼ਾ ਦੀ ਤਜਵੀਜ਼ ਕਰਦੇ ਹਨ, ਉੱਥੇ ਇਹ ਵੀ ਸਪੱਸ਼ਟ ਕਰਦੇ ਹਨ ਕਿ ਜਿਹੜੇ ਲੋਕ ਆਪਣੀਆਂ ਸਜ਼ਾਵਾਂ ਪੂਰੀ ਕਰ ਲੈਂਦੇ ਹਨ, ਉਹਨਾਂ ਨੂੰ ਜੇਲ੍ਹ ਤੋਂ ਰਿਹਾਅ ਕੀਤਾ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ  Bathinda ਚ ਗੈਸ, ਪਟਰੋਲ ਅਤੇ ਡੀਜਲ ਸਬੰਧੀ ਕੋਈ ਦਿੱਕਤ ਨਹੀਂ; ਡਿਪਟੀ ਕਮਿਸ਼ਨਰ

ਬਾਅਦ ਵਿੱਚ ਸੰਸਦ ਭਵਨ ਦੇ ਬਾਹਰ ਪੱਤਰਕਾਰਾਂ ਨਾਲ ਇੱਕ ਗੈਰ-ਰਸਮੀ ਗੱਲਬਾਤ ਦੌਰਾਨ, ਵੜਿੰਗ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਕੋਲ ਭਰੋਸੇਯੋਗ ਜਾਣਕਾਰੀ ਹੈ ਕਿ ਬਿੱਟੂ ਅਤੇ ਬੀਬੀ ਬਾਦਲ ਨਿਯਮਿਤ ਤੌਰ ’ਤੇ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲ ਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਵਿਰੋਧ ਕਰ ਰਹੇ ਸਨ।ਉਨ੍ਹਾਂ ਕਿਹਾ ਕਿ ਦੋਵੇਂ ਸੰਸਦ ਮੈਂਬਰ ਵੱਖ-ਵੱਖ ਪਾਰਟੀਆਂ ਭਾਜਪਾ ਅਤੇ ਅਕਾਲੀ ਦਲ ਨਾਲ ਸੰਬੰਧਿਤ ਹਨ, ਲੇਕਿਨ ਲੱਗਦਾ ਹੈ ਕਿ ਉਹ ਚੋਣਾਂ ਦੌਰਾਨ ਇਸ ਮੁੱਦੇ ਨੂੰ ਜਿਉਂਦਾ ਰੱਖ ਕੇ ਇਸਦਾ ਸਿਆਸੀ ਲਾਭ ਲੈਣਾ ਚਾਹੁੰਦੇ ਹਨ। ਉਨ੍ਹਾਂ ਨੇ ਕਿਹਾ ਕਿ ਜਨਤਕ ਤੌਰ ’ਤੇ ਉਹ ਇਸ ਮਾਮਲੇ ’ਤੇ ਜਿਹੜਾ ਰਵਈਆ ਦਿਖਾਉਂਦੇ ਹਨ, ਉਹ ਇਨ੍ਹਾਂ ਦੀ ਨਿੱਜੀ ਤੌਰ ’ਤੇ ਕੀਤੀ ਗਈ ਮੰਗ ਤੋਂ ਬਿਲਕੁਲ ਵੱਖਰਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

CM Nayab Singh Saini ਨਾਲ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਕੀਤੀ ਸ਼ਿਸ਼ਟਾਚਾਰ ਮੁਲਾਕਾਤ

0

Haryana News:ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨਾਲ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਸ਼ਿਸ਼ਟਾਚਾਰ ਮੁਲਾਕਾਤ ਕੀਤੀ।ਬਾਬਾ ਗੁਰਿੰਦਰ ਸਿੰਘ ਢਿੱਲੋਂ ਸ਼ੁੱਕਰਵਾਰ ਨੂੰ ਚੰਡੀਗੜ੍ਹ ਸਥਿਤ ‘ਸੰਤ ਕਬੀਰ ਕੁਟੀਰ’ ਪਹੁੰਚੇ। ਇਸ ਮੌਕੇ ਮੁੱਖ ਮੰਤਰੀ ਨੇ ਪਰਿਵਾਰ ਸਮੇਤ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਮੁਲਾਕਾਤ ਦੌਰਾਨ ਅਧਿਆਤਮਿਕ ਅਤੇ ਸਮਾਜਿਕ ਵਿਸ਼ਿਆਂ ‘ਤੇ ਸੰਖੇਪ ਚਰਚਾ ਵੀ ਹੋਈ।ਮੁੱਖ ਮੰਤਰੀ ਨੇ ਸਮਾਜ ਵਿੱਚ ਸਦਭਾਵਨਾ ਅਤੇ ਨੈਤਿਕ ਕਦਰਾਂ-ਕੀਮਤਾਂ ਦੇ ਪ੍ਰਸਾਰ ਵਿੱਚ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ। ਇਹ ਮੁਲਾਕਾਤ ਸੁਖਾਵੇਂ ਮਾਹੌਲ ਵਿੱਚ ਸੰਪੰਨ ਹੋਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪ੍ਰਦੇਸ਼ ਵਿੱਚ ਪਿਛਲੇ 11 ਸਾਲਾਂ ਵਿੱਚ 28 ਹਜ਼ਾਰ 582 ਕਰੋੜ ਰੁਪਏ ਦੀ ਲਾਗਤ ਨਾਲ 1 ਹਜ਼ਾਰ 719 ਕਿਲੋਮੀਟਰ ਲੰਬੇ ਰਾਸ਼ਟਰੀ ਰਾਜਮਾਰਗਾਂ ਦਾ ਕੀਤਾ ਨਿਰਮਾਣ: ਮੁੱਖ ਮੰਤਰੀ

0

👉ਸੜਕ ਸੁਰੱਖਿਆ ਪ੍ਰਤੀ ਤੱਥਾਂ ਨੂੰ ਸੋਚਦੇ ਹੋਏ ਮਲਟੀਲੈਵਲ ਵਿਚਾਰ ਕਰਨੇ ਚਾਹੀਦੇ ਹਨ: ਮੁੱਖ ਮੰਤਰੀ ਨਾਇਬ ਸਿੰਘ ਸੈਣੀ
Haryana News:ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਦੇਸ਼ ਵਿੱਚ ਸੜਕ ਨੈੱਟਵਰਕ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਸੜਕ ਸੁਰੱਖਿਆ ਲਈ ਕਈ ਠੋਸ ਕਦਮ ਚੁੱਕੇ ਗਏ ਹਨ। ਬਲੈਕ ਸਪਾਟਸ ਦੀ ਪਛਾਣ ਅਤੇ ਸੁਧਾਰ, ਟ੍ਰੈਫਿਕ ਮੈਨੇਜਮੈਂਟ ਸਿਸਟਮ ਦਾ ਆਧੁਨਿਕੀਕਰਨ, ਜਾਗਰੂਕਤਾ ਮੁਹਿੰਮਾਂ ਅਤੇ ਨਵੀਆਂ ਤਕਨੀਕਾਂ ਦੀ ਵਰਤੋਂ ਰਾਹੀਂ ਸੜਕ ਹਾਦਸਿਆਂ ਨੂੰ ਘੱਟ ਕਰਨ ਦੇ ਯਤਨ ਕੀਤੇ ਜਾ ਰਹੇ ਹਨ।ਮੁੱਖ ਮੰਤਰੀ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿੱਚ ਭਾਰਤੀ ਸੜਕ ਕਾਂਗਰਸ (ਆਈ.ਆਰ.ਸੀ.) ਅਤੇ ਲੋਕ ਨਿਰਮਾਣ ਵਿਭਾਗ ਹਰਿਆਣਾ ਵੱਲੋਂ ‘ਸੜਕ ਸੁਰੱਖਿਆ ਹੱਲ’ ਵਿਸ਼ੇ ‘ਤੇ ਆਯੋਜਿਤ ਦੋ ਰੋਜ਼ਾ ਰਾਸ਼ਟਰੀ ਸੈਮੀਨਾਰ ਦੇ ਉਦਘਾਟਨ ਤੋਂ ਬਾਅਦ ਆਪਣਾ ਸੰਬੋਧਨ ਦੇ ਰਹੇ ਸਨ। ਪ੍ਰੋਗਰਾਮ ਵਿੱਚ ਹਰਿਆਣਾ ਦੇ ਲੋਕ ਨਿਰਮਾਣ ਅਤੇ ਜਨ ਸਿਹਤ ਇੰਜੀਨੀਅਰਿੰਗ ਮੰਤਰੀ ਸ਼੍ਰੀ ਰਣਬੀਰ ਗੰਗਵਾ ਵੀ ਮੌਜੂਦ ਸਨ। ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ਮੰਤਰੀ ਨੇ ਦੀਪ ਜਗਾ ਕੇ ਕੀਤੀ। ਮੁੱਖ ਮੰਤਰੀ ਨੇ ਇਸ ਦੌਰਾਨ ਰਾਮ ਨੌਮੀ ਅਤੇ ਨਵਰਾਤਰਿਆਂ ਦੀ ਵਧਾਈ ਅਤੇ ਸ਼ੁਭਕਾਮਨਾਵਾਂ ਵੀ ਦਿੱਤੀਆਂ।ਸੈਮੀਨਾਰ ਵਿੱਚ ਭਾਰਤੀ ਸੜਕ ਕਾਂਗਰਸ ਦੇ ਉੱਘੇ ਮੈਂਬਰਾਂ ਤੋਂ ਇਲਾਵਾ 350 ਤੋਂ ਵੱਧ ਮਾਹਿਰ, ਇੰਜੀਨੀਅਰ, ਖੋਜਕਰਤਾ, ਨੀਤੀ-ਨਿਰਮਾਤਾ ਅਤੇ ਸਿੱਖਿਆ ਸ਼ਾਸਤਰੀ ਸ਼ਿਰਕਤ ਕਰ ਰਹੇ ਹਨ। ਦੋ ਦਿਨਾਂ ਤੱਕ ਚੱਲਣ ਵਾਲੀ ਇਸ ਸੈਮੀਨਾਰ ਵਿੱਚ ਸੜਕ ਸੁਰੱਖਿਆ ਨਾਲ ਜੁੜੇ ਵੱਖ-ਵੱਖ ਪਹਿਲੂਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ‘ਸੜਕ ਸੁਰੱਖਿਆ ਹੱਲ’ ਵਿਸ਼ੇ ‘ਤੇ ਆਯੋਜਿਤ ਸੈਮੀਨਾਰ ਦੇਸ਼ ਦੇ ਭਵਿੱਖ ਦਾ ਰੋਡਮੈਪ ਤਿਆਰ ਕਰਨ ਦਾ ਇੱਕ ਮਹੱਤਵਪੂਰਨ ਮੰਚ ਹੈ। ਇੱਥੇ ਵਿਚਾਰ, ਤਕਨੀਕ, ਅਨੁਭਵ ਅਤੇ ਸੰਕਲਪ ਮਿਲ ਕੇ ਭਾਰਤ ਨੂੰ ਸੁਰੱਖਿਅਤ, ਸ਼ਕਤੀਸ਼ਾਲੀ ਅਤੇ ਵਿਕਸਿਤ ਬਣਾਉਣ ਦੀ ਦਿਸ਼ਾ ਵਿੱਚ ਅੱਗੇ ਵਧਣਗੇ। ਉਨ੍ਹਾਂ ਕਿਹਾ ਕਿ ਸੜਕ ਸਿਰਫ਼ ਇੱਕ ਭੌਤਿਕ ਢਾਂਚਾ ਨਹੀਂ ਹੁੰਦੀ, ਇਹ ਵਿਕਾਸ ਦੀ ਜੀਵਨ ਰੇਖਾ ਹੁੰਦੀ ਹੈ। ਇਹ ਪਿੰਡ ਨੂੰ ਸ਼ਹਿਰ ਨਾਲ ਜੋੜਦੀ ਹੈ, ਕਿਸਾਨ ਨੂੰ ਮੰਡੀ ਨਾਲ ਜੋੜਦੀ ਹੈ, ਨੌਜਵਾਨ ਨੂੰ ਮੌਕਿਆਂ ਨਾਲ ਜੋੜਦੀ ਹੈ ਅਤੇ ਦੇਸ਼ ਨੂੰ ਪ੍ਰਗਤੀ ਦੇ ਰਾਹ ‘ਤੇ ਅੱਗੇ ਵਧਾਉਂਦੀ ਹੈ। ਪਰ, ਇਹ ਵੀ ਇੱਕ ਕੌੜੀ ਸੱਚਾਈ ਹੈ ਕਿ ਜਿੱਥੇ ਸੜਕ ਵਿਕਾਸ ਦਾ ਸਾਧਨ ਹੈ, ਉੱਥੇ ਹੀ ਸੜਕ ਹਾਦਸੇ ਸਾਡੇ ਸਮਾਜ ਲਈ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ।

ਇਹ ਵੀ ਪੜ੍ਹੋ  हरियाणा सरकार ने किया बड़ा प्रशासनिक फेरबदल; 63 IAS और HCS अधिकारियों के हुए तबादले

👉ਨਿਯਮ ਕਿੰਨੇ ਵੀ ਚੰਗੇ ਕਿਉਂ ਨਾ ਹੋਣ, ਜੇਕਰ ਉਨ੍ਹਾਂ ਦੀ ਪਾਲਣਾ ਨਹੀਂ ਤਾਂ ਕੋਈ ਅਰਥ ਨਹੀਂ
ਸੜਕ ਹਾਦਸਿਆਂ ‘ਤੇ ਗੰਭੀਰ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਵਿੱਚ ਹਰ ਸਾਲ ਵੱਡੀ ਗਿਣਤੀ ਵਿੱਚ ਲੋਕ ਸੜਕ ਹਾਦਸਿਆਂ ਦਾ ਸ਼ਿਕਾਰ ਹੁੰਦੇ ਹਨ। ਇਨ੍ਹਾਂ ਹਾਦਸਿਆਂ ਪਿੱਛੇ ਟੁੱਟੇ ਹੋਏ ਪਰਿਵਾਰ, ਅਧੂਰੇ ਸੁਪਨੇ ਅਤੇ ਸਮਾਜ ਦਾ ਨਾ ਪੂਰਾ ਹੋਣ ਵਾਲਾ ਘਾਟਾ ਛੁਪਿਆ ਰਹਿੰਦਾ ਹੈ। ਇਸ ਲਈ ਸੜਕ ਸੁਰੱਖਿਆ ਕੇਵਲ ਇੱਕ ਤਕਨੀਕੀ ਵਿਸ਼ਾ ਨਾ ਹੋ ਕੇ ਸਮਾਜਿਕ, ਮਾਨਵੀ ਅਤੇ ਨੈਤਿਕ ਜ਼ਿੰਮੇਵਾਰੀ ਨਾਲ ਜੁੜੀ ਹੋਈ ਹੈ। ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਦਾ ਇੱਕ ਹੋਰ ਮਹੱਤਵਪੂਰਨ ਪਹਿਲੂ ਹੈ, ਯਾਤਯਾਤ ਨਿਯਮਾਂ ਪ੍ਰਤੀ ਜਨ-ਜਾਗਰੂਕਤਾ। ਨਿਯਮ ਕਿੰਨੇ ਵੀ ਚੰਗੇ ਕਿਉਂ ਨਾ ਹੋਣ, ਜੇਕਰ ਉਨ੍ਹਾਂ ਦੀ ਪਾਲਣਾ ਨਹੀਂ ਕੀਤੀ ਜਾਵੇਗੀ, ਤਾਂ ਉਨ੍ਹਾਂ ਦਾ ਕੋਈ ਅਰਥ ਨਹੀਂ ਰਹਿ ਜਾਂਦਾ। ਹੈਲਮੇਟ ਪਹਿਨਣਾ, ਸੀਟ ਬੈਲਟ ਲਗਾਉਣਾ, ਗਤੀ ਸੀਮਾ ਦੀ ਪਾਲਣਾ ਕਰਨਾ, ਇਹ ਛੋਟੀਆਂ-ਛੋਟੀਆਂ ਗੱਲਾਂ ਹਨ, ਪਰ ਜੀਵਨ ਬਚਾਉਂਦੀਆਂ ਹਨ। ਸਾਨੂੰ ਸਕੂਲਾਂ, ਕਾਲਜਾਂ ਅਤੇ ਸਮਾਜ ਦੇ ਹਰ ਵਰਗ ਤੱਕ ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਵਧਾਉਣੀ ਹੋਵੇਗੀ। ਸਾਨੂੰ ਇਸ ਪ੍ਰਤੀ ਹੋਰ ਗੰਭੀਰ ਹੋਣਾ ਪਵੇਗਾ, ਕਿਉਂਕਿ ਸੜਕ ਸੁਰੱਖਿਆ ਹੀ ਜੀਵਨ ਸੁਰੱਖਿਆ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਜੋ ‘ਵਿਕਸਿਤ ਭਾਰਤ 2047’ ਦਾ ਸੰਕਲਪ ਲਿਆ ਹੈ, ਉਸ ਨੂੰ ਪੂਰਾ ਕਰਨ ਵਿੱਚ ਆਧੁਨਿਕ, ਸੁਰੱਖਿਅਤ ਅਤੇ ਸਮਾਰਟ ਇਨਫਰਾਸਟਰੱਕਚਰ ਦੀ ਮਹੱਤਵਪੂਰਨ ਭੂਮਿਕਾ ਹੈ। ਉਨ੍ਹਾਂ ਦਾ ਇਹ ਯਤਨ, ਉਨ੍ਹਾਂ ਦਾ ਇਹ ਵਿਜ਼ਨ, ਵਿਕਸਿਤ ਭਾਰਤ-ਵਿਕਸਿਤ ਹਰਿਆਣਾ ਦੇ ਨਿਰਮਾਣ ਦੀ ਦਿਸ਼ਾ ਵਿੱਚ ਇੱਕ ਹੋਰ ਮੀਲ ਦਾ ਪੱਥਰ ਹੈ। ਉਨ੍ਹਾਂ ਦੀ ਦੂਰਦਰਸ਼ੀ ਸੋਚ, ਤੇਜ਼ ਫੈਸਲੇ ਲੈਣ ਦੀ ਸਮਰੱਥਾ ਅਤੇ ਵਿਕਾਸ ਪ੍ਰਤੀ ਅਟੁੱਟ ਵਚਨਬੱਧਤਾ ਨੇ ਦੇਸ਼ ਵਿੱਚ ਇਨਫਰਾਸਟਰੱਕਚਰ ਦੇ ਖੇਤਰ ਵਿੱਚ ਕ੍ਰਾਂਤੀ ਲਿਆ ਦਿੱਤੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਅੱਜ, ਦੇਸ਼ ਭਰ ਵਿੱਚ ਅਸੀਂ ਕਿਤੇ ਵੀ ਜਾਈਏ, ਉੱਥੇ ਕੋਈ ਨਾ ਕੋਈ ਵੱਡਾ ਬੁਨਿਆਦੀ ਢਾਂਚਾ ਪ੍ਰੋਜੈਕਟ ਪ੍ਰਗਤੀ ਅਧੀਨ ਹੈ। ਚਾਹੇ ਉਹ ਮੈਟਰੋ ਹੋਵੇ ਜਾਂ ਫਰੇਟ ਕਾਰੀਡੋਰ, ਐਕਸਪ੍ਰੈਸਵੇਅ ਹੋਵੇ, ਵੱਡੇ ਪੁਲ ਹੋਣ ਜਾਂ ਬੰਦਰਗਾਹ ਦਾ ਵਿਕਾਸ ਹੋਵੇ। ਦੇਸ਼ ਦੇ ਹਰ ਹਿੱਸੇ ਵਿੱਚ ਇਨਫਰਾਸਟਰੱਕਚਰ ਵਿਕਾਸ ਦਾ ਕੰਮ ਹੋ ਰਿਹਾ ਹੈ। ਨਾਲ ਹੀ, ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ‘ਰੋਡ ਸੇਫਟੀ’ ਨੂੰ ਵੀ ਓਨੀ ਹੀ ਤਰਜੀਹ ਦਿੱਤੀ ਹੈ। ਉਨ੍ਹਾਂ ਦਾ ਸਪੱਸ਼ਟ ਮੰਨਣਾ ਹੈ ਕਿ ਵਿਕਾਸ ਤਾਂ ਹੀ ਸਾਰਥਕ ਹੈ ਜਦੋਂ ਉਹ ਸੁਰੱਖਿਅਤ ਹੋਵੇ। ਇਸੇ ਸੋਚ ਨਾਲ, ਅੱਜ ਸਾਨੂੰ ਅਜਿਹੀਆਂ ਸੜਕਾਂ ਬਣਾਉਣੀਆਂ ਹਨ ਜੋ ਰਫ਼ਤਾਰ ਦੇ ਨਾਲ ਸੁਰੱਖਿਅਤ, ਟਿਕਾਊ ਅਤੇ ਵਾਤਾਵਰਣ ਦੇ ਅਨੁਕੂਲ ਵੀ ਹੋਣ।ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਇਸੇ ਸੋਚ ਤਹਿਤ ਰਾਜ ਸਰਕਾਰ ਨੇ ਹਰਿਆਣਾ ਵਿੱਚ ਪਿਛਲੇ 11 ਸਾਲਾਂ ਵਿੱਚ 28 ਹਜ਼ਾਰ 651 ਕਰੋੜ ਰੁਪਏ ਦੀ ਲਾਗਤ ਨਾਲ 43 ਹਜ਼ਾਰ 703 ਕਿਲੋਮੀਟਰ ਲੰਬੀਆਂ ਸੜਕਾਂ ਦਾ ਸੁਧਾਰ ਕੀਤਾ ਹੈ। ਇਸ ਦੇ ਨਾਲ ਹੀ, 2 ਹਜ਼ਾਰ 534 ਕਰੋੜ ਰੁਪਏ ਦੀ ਲਾਗਤ ਨਾਲ 2 ਹਜ਼ਾਰ 417 ਕਿਲੋਮੀਟਰ ਲੰਬੀਆਂ ਨਵੀਆਂ ਸੜਕਾਂ ਦਾ ਨਿਰਮਾਣ ਆਧੁਨਿਕ ਤਕਨੀਕ ਨਾਲ ਕੀਤਾ ਗਿਆ ਹੈ। ਇਨ੍ਹਾਂ ਤੋਂ ਇਲਾਵਾ, ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਤਹਿਤ ਪ੍ਰਦੇਸ਼ ਵਿੱਚ 1 ਹਜ਼ਾਰ 77 ਕਰੋੜ ਰੁਪਏ ਦੀ ਲਾਗਤ ਨਾਲ 2 ਹਜ਼ਾਰ 432 ਕਿਲੋਮੀਟਰ ਲੰਬੀਆਂ ਸੜਕਾਂ ਦਾ ਨਿਰਮਾਣ ਕੀਤਾ ਜਾ ਚੁੱਕਾ ਹੈ। ਸਰਕਾਰ ਨੇ ਰੇਲਵੇ ਓਵਰਬ੍ਰਿਜ ਅਤੇ ਅੰਡਰਪਾਸ ਬਣਾ ਕੇ ਰੇਲਵੇ ਕਰਾਸਿੰਗ ਦੀ ਸਮੱਸਿਆ ਤੋਂ ਨਿਜਾਤ ਦਿਵਾਈ ਹੈ। ਪ੍ਰਦੇਸ਼ ਵਿੱਚ ਕੁੱਲ 759 ਰੇਲਵੇ ਕਰਾਸਿੰਗ ਹਨ। ਇਨ੍ਹਾਂ ਵਿੱਚੋਂ 592 ਮਨੁੱਖੀ ਸੰਚਾਲਿਤ ਅਤੇ 167 ਆਟੋਮੈਟਿਕ ਹਨ। ਪਿਛਲੇ 11 ਸਾਲਾਂ ਵਿੱਚ ਲਗਭਗ 2 ਹਜ਼ਾਰ ਕਰੋੜ ਰੁਪਏ ਦੀ ਲਾਗਤ ਨਾਲ 97 ਰੇਲਵੇ ਓਵਰਬ੍ਰਿਜਾਂ ਅਤੇ ਅੰਡਰਪਾਸਾਂ ਦਾ ਨਿਰਮਾਣ ਕਰਵਾਇਆ ਹੈ। ਡਬਲ ਇੰਜਣ ਸਰਕਾਰ ਨੇ ਹਰਿਆਣਾ ਵਿੱਚ 21 ਨਵੇਂ ਰਾਸ਼ਟਰੀ ਰਾਜਮਾਰਗ ਪ੍ਰਵਾਨ ਕੀਤੇ ਹਨ। ਇਨ੍ਹਾਂ ਵਿੱਚੋਂ 12 ਰਾਜਮਾਰਗ ਬਣ ਚੁੱਕੇ ਹਨ। ਪ੍ਰਦੇਸ਼ ਵਿੱਚ ਪਿਛਲੇ 11 ਸਾਲਾਂ ਵਿੱਚ 28 ਹਜ਼ਾਰ 582 ਕਰੋੜ ਰੁਪਏ ਦੀ ਲਾਗਤ ਨਾਲ 1 ਹਜ਼ਾਰ 719 ਕਿਲੋਮੀਟਰ ਲੰਬੇ ਰਾਸ਼ਟਰੀ ਰਾਜਮਾਰਗਾਂ ਦਾ ਨਿਰਮਾਣ ਕੀਤਾ ਗਿਆ ਹੈ। ਇਨ੍ਹਾਂ ਦੇ ਬਣਨ ਤੋਂ ਬਾਅਦ ਪ੍ਰਦੇਸ਼ ਦਾ ਕੋਈ ਵੀ ਜ਼ਿਲ੍ਹਾ ਅਜਿਹਾ ਨਹੀਂ ਬਚਿਆ ਹੈ, ਜਿਸ ਦੀ ਕਨੈਕਟੀਵਿਟੀ ਰਾਸ਼ਟਰੀ ਰਾਜਮਾਰਗ ਨਾਲ ਨਾ ਹੋਵੇ।ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹੈਵੀ ਅਤੇ ਟਰਾਂਸਪੋਰਟ ਵਾਹਨ ਚਾਲਕਾਂ ਦੀ ਸਿਖਲਾਈ ਲਈ 7 ਨਵੇਂ ਡਰਾਈਵਰ ਸਿਖਲਾਈ ਸੰਸਥਾਨ ਸ਼ੁਰੂ ਕੀਤੇ ਗਏ ਹਨ। ਇਨ੍ਹਾਂ ਨੂੰ ਮਿਲਾ ਕੇ ਪ੍ਰਦੇਸ਼ ਵਿੱਚ ਡਰਾਈਵਰ ਸਿਖਲਾਈ ਸੰਸਥਾਨਾਂ ਦੀ ਗਿਣਤੀ 22 ਹੋ ਗਈ ਹੈ। ਇਨ੍ਹਾਂ ਵਿੱਚ ਪਿਛਲੇ 11 ਸਾਲਾਂ ਵਿੱਚ ਲਗਭਗ ਸਾਢੇ 3 ਲੱਖ ਡਰਾਈਵਰਾਂ ਨੂੰ ਸਿਖਲਾਈ ਦਿੱਤੀ ਗਈ ਹੈ। ਸੜਕ ਸੁਰੱਖਿਆ ਬਾਰੇ ਜਾਗਰੂਕਤਾ ਫੈਲਾਉਣ ਲਈ ਹਰ ਸਾਲ ਪੂਰੇ ਰਾਜ ਵਿੱਚ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ ਮਨਾਇਆ ਜਾਂਦਾ ਹੈ।

ਇਹ ਵੀ ਪੜ੍ਹੋ  ਪੰਚਕੂਲਾ ਦੇ ਸਿਵਲ ਹਸਪਤਾਲ ਵਿੱਚ ਦੂਜੀ ਐਚਆਈਵੀ ਵਾਇਰਲ ਲੋਡ ਟੇਸਟਿੰਗ ਲੈਬ ਸਥਾਪਿਤ ਹੋਵੇਗਾ

👉ਓਵਰ ਸਪੀਡ ਵਾਹਨਾਂ ਦੇ 4 ਲੱਖ 80 ਹਜ਼ਾਰ ਈ-ਚਲਾਨ ਕੀਤੇ ਗਏ
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਕਰਨਾਲ ਦੇ ਕੇਂਦਰੀ ਕੰਟਰੋਲ ਰੂਮ ਤੋਂ ਰਾਸ਼ਟਰੀ ਰਾਜਮਾਰਗ-44 ‘ਤੇ ਕੁੰਡਲੀ, ਸੋਨੀਪਤ ਤੋਂ ਸ਼ੰਭੂ, ਅੰਬਾਲਾ ਤੱਕ 128 ਹਾਈ-ਟੈਕ ਕੈਮਰੇ ਲਗਾਏ ਹਨ। ਇਸ ਦੇ ਨਤੀਜੇ ਵਜੋਂ ਪਿਛਲੇ 1 ਸਾਲ ਵਿੱਚ ਓਵਰ ਸਪੀਡ ਵਾਹਨਾਂ ਦੇ 4 ਲੱਖ 80 ਹਜ਼ਾਰ ਈ-ਚਲਾਨ ਕੀਤੇ ਗਏ ਹਨ। ਸਰਕਾਰ ਨੇ ਆਈ.ਆਈ.ਟੀ. ਮਦਰਾਸ ਦੇ ਸਹਿਯੋਗ ਨਾਲ ‘ਸੰਜਿਆ ਐਪ’ ਸ਼ੁਰੂ ਕੀਤੀ ਹੈ। ਇਹ ਐਪ ਸੜਕ ਹਾਦਸਿਆਂ ਦੇ ਪ੍ਰਬੰਧਨ ਅਤੇ ਅੰਕੜਿਆਂ ਦਾ ਵਿਸ਼ਲੇਸ਼ਣ ਕਰਕੇ ਹਾਦਸਿਆਂ ਨੂੰ ਘੱਟ ਕਰਨ ਵਿੱਚ ਮਦਦ ਕਰ ਰਹੀ ਹੈ।ਇਸੇ ਤਰ੍ਹਾਂ ਪ੍ਰਦੇਸ਼ ਵਿੱਚ ਜੁਲਾਈ 2021 ਵਿੱਚ ਹਰਿਆਣਾ-112 ਐਮਰਜੈਂਸੀ ਰਿਸਪਾਂਸ ਸਪੋਰਟ ਸਿਸਟਮ ਸ਼ੁਰੂ ਕੀਤਾ ਅਤੇ ਇਸ ਨੂੰ 1033 ਅਤੇ ਟ੍ਰੈਫਿਕ ਹੈਲਪਲਾਈਨ 1073 ਨਾਲ ਜੋੜਿਆ ਹੈ। ਅੱਜ ਦਾ ਯੁੱਗ ਤੇਜ਼ੀ ਨਾਲ ਬਦਲ ਰਹੀਆਂ ਤਕਨੀਕਾਂ ਦਾ ਯੁੱਗ ਹੈ ਅਤੇ ਸਾਨੂੰ ਨਵੀਆਂ ਤਕਨੀਕਾਂ ਦੀ ਵਰਤੋਂ ਹਾਦਸਿਆਂ ਦੀ ਰੋਕਥਾਮ ਵਿੱਚ ਕਰਨੀ ਹੋਵੇਗੀ।ਮੁੱਖ ਮੰਤਰੀ ਨੇ ਵਿਸ਼ਵਾਸ ਜ਼ਾਹਰ ਕਰਦਿਆਂ ਕਿਹਾ ਕਿ ਦੋ ਰੋਜ਼ਾ ਸੈਮੀਨਾਰ ਵਿੱਚ ਕਈ ਆਧੁਨਿਕ ਤਕਨੀਕਾਂ ‘ਤੇ ਡੂੰਘੀ ਚਰਚਾ ਹੋਵੇਗੀ ਅਤੇ ਇੱਥੋਂ ਨਿਕਲਣ ਵਾਲੇ ਵਿਚਾਰ ਅਤੇ ਸੁਝਾਅ ਦੇਸ਼ ਭਰ ਵਿੱਚ ਸੜਕ ਨਿਰਮਾਣ ਅਤੇ ਸੁਰੱਖਿਆ ਦੇ ਖੇਤਰ ਵਿੱਚ ਨਵੀਂ ਦਿਸ਼ਾ ਪ੍ਰਦਾਨ ਕਰਨਗੇ। ਉਨ੍ਹਾਂ ਸੱਦਾ ਦਿੰਦਿਆਂ ਕਿਹਾ ਕਿ ਸਾਨੂੰ ਵਾਤਾਵਰਣ ਪ੍ਰਤੀ ਵੀ ਆਪਣੀ ਜ਼ਿੰਮੇਵਾਰੀ ਨੂੰ ਸਮਝਣਾ ਹੋਵੇਗਾ। ਮੁੱਖ ਮੰਤਰੀ ਨੇ ਇੰਜੀਨੀਅਰਾਂ ਅਤੇ ਖੋਜਕਰਤਾਵਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਖੋਜ ਨੂੰ ਸਿਰਫ਼ ਸਿਧਾਂਤਕ ਨਾ ਰੱਖਣ, ਸਗੋਂ ਉਸ ਨੂੰ ਵਿਵਹਾਰਕ ਰੂਪ ਵਿੱਚ ਲਾਗੂ ਕਰਨ ਦੀ ਦਿਸ਼ਾ ਵਿੱਚ ਵੀ ਕੰਮ ਕਰਨ। ਦੇਸ਼ ਨੂੰ ਅੱਜ ਅਜਿਹੇ ਹੱਲ ਚਾਹੀਦੇ ਹਨ ਜੋ ਸਸਤੇ ਹੋਣ, ਟਿਕਾਊ ਹੋਣ ਅਤੇ ਵਿਆਪਕ ਪੱਧਰ ‘ਤੇ ਲਾਗੂ ਕੀਤੇ ਜਾ ਸਕਣ।
👉ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਰੋਡ ਸੇਫਟੀ ਆਡਿਟ ਕਰਵਾਉਣ ਦੇ ਦਿਸ਼ਾ-ਨਿਰਦੇਸ਼ ਜਾਰੀ: ਕੈਬਨਿਟ ਮੰਤਰੀ ਰਣਬੀਰ ਗੰਗਵਾ
ਸੈਮੀਨਾਰ ਨੂੰ ਸੰਬੋਧਨ ਕਰਦਿਆਂ ਲੋਕ ਨਿਰਮਾਣ ਅਤੇ ਜਨ ਸਿਹਤ ਇੰਜੀਨੀਅਰਿੰਗ ਮੰਤਰੀ ਸ਼੍ਰੀ ਰਣਬੀਰ ਗੰਗਵਾ ਨੇ ਕਿਹਾ ਕਿ ਸਰਕਾਰ ਦਾ ਸਪੱਸ਼ਟ ਵਿਜ਼ਨ ਹੈ “ਸੁਰੱਖਿਅਤ ਸੜਕ, ਮਜ਼ਬੂਤ ਹਰਿਆਣਾ”। ਅਸੀਂ ਸਿਰਫ਼ ਸੜਕਾਂ ਹੀ ਨਹੀਂ ਬਣਾ ਰਹੇ, ਅਸੀਂ ਇੱਕ ਸੁਰੱਖਿਅਤ ਅਤੇ ਆਧੁਨਿਕ ਭਵਿੱਖ ਦੀ ਨੀਂਹ ਰੱਖ ਰਹੇ ਹਾਂ। ਇਸ ਲਈ ਮਜ਼ਬੂਤ ਸੜਕਾਂ ਦੀ ਮਹੱਤਤਾ ਨੂੰ ਦੇਖਦੇ ਹੋਏ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ 2025-26 ਦੇ ਬਜਟ ਅਨੁਮਾਨ 4830.73 ਕਰੋੜ ਨੂੰ 22 ਪ੍ਰਤੀਸ਼ਤ ਵਧਾ ਕੇ ਸਾਲ 2026-27 ਵਿੱਚ 5893.66 ਕਰੋੜ ਰੁਪਏ ਕਰ ਦਿੱਤਾ ਹੈ, ਜੋ ਆਪਣੇ ਆਪ ਵਿੱਚ ਇੱਕ ਮਹੱਤਵਪੂਰਨ ਗੱਲ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਸਾਰੇ ਲੋਕ ਨਿਰਮਾਣ ਵਿਭਾਗ ਦੇ ਇੰਜੀਨੀਅਰਾਂ ਨੂੰ ਆਈਆਰਸੀ ਕੋਡ ਵੰਡੇ ਗਏ ਹਨ, ਤਾਂ ਜੋ ਉਨ੍ਹਾਂ ਦੇ ਤਕਨੀਕੀ ਗਿਆਨ ਵਿੱਚ ਵਾਧਾ ਹੋਵੇ ਅਤੇ ਕੰਮਾਂ ਦੀ ਗੁਣਵੱਤਾ ਯਕੀਨੀ ਬਣਾਈ ਜਾ ਸਕੇ।ਉਨ੍ਹਾਂ ਕਿਹਾ ਕਿ ਪ੍ਰਦੇਸ਼ ਦੇ ਸਾਰੇ ਰਾਜ ਮਾਰਗਾਂ ਦੀ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਰੋਡ ਸੇਫਟੀ ਆਡਿਟ ਕਰਵਾਉਣ ਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਤਰਜੀਹ ਦਿੰਦੇ ਹੋਏ, ਸਕੂਲ ਜ਼ੋਨਾਂ ਵਿੱਚ ਸੂਚਕ ਬੋਰਡ ਅਤੇ ਰੋਡ ਮਾਰਕਿੰਗ ਲਈ 25 ਕਰੋੜ ਰੁਪਏ ਦੀ ਰਾਸ਼ੀ ਇਸੇ ਸਾਲ ਅਲਾਟ ਕੀਤੀ ਗਈ ਹੈ। ਸੜਕਾਂ ਦੇ ਕੱਚੇ ਕਿਨਾਰਿਆਂ (ਬਰਮਾਂ) ‘ਤੇ ਸਥਿਤ ਬਿਜਲੀ ਦੇ ਖੰਭਿਆਂ ਅਤੇ ਦਰੱਖਤਾਂ ਕਾਰਨ ਹਾਦਸੇ ਦੀ ਸੰਭਾਵਨਾ ਨੂੰ ਦੇਖਦੇ ਹੋਏ ਜੂਨੀਅਰ ਇੰਜੀਨੀਅਰਾਂ ਅਤੇ ਉਪ-ਮੰਡਲ ਇੰਜੀਨੀਅਰਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਇਨ੍ਹਾਂ ‘ਤੇ ਰਿਫਲੈਕਟਿਵ ਟੇਪ ਲਗਾਈ ਜਾਵੇ, ਤਾਂ ਜੋ ਸੜਕ ਹਾਦਸਿਆਂ ਨੂੰ ਘੱਟ ਕੀਤਾ ਜਾ ਸਕੇ।ਮੰਤਰੀ ਸ਼੍ਰੀ ਗੰਗਵਾ ਨੇ ਕਿਹਾ ਕਿ ਹਰਿਆਣਾ ਲੋਕ ਨਿਰਮਾਣ ਵਿਭਾਗ 30603 ਕਿਲੋਮੀਟਰ ਲੰਬੀਆਂ ਸੜਕਾਂ ਦੀ ਦੇਖਭਾਲ ਕਰਦਾ ਹੈ। ਧੁੰਦ ਦੇ ਸਮੇਂ ਵਾਹਨ ਚਾਲਕਾਂ ਦੀ ਸਹੂਲਤ ਲਈ ਵਿਭਾਗ ਵੱਲੋਂ ਹਰ ਸਾਲ ਲਗਭਗ 3 ਤੋਂ 4 ਹਜ਼ਾਰ ਕਿਲੋਮੀਟਰ ਸੜਕਾਂ ‘ਤੇ ਸਫੇਦ ਪੱਟੀ ਲਗਾਈ ਜਾਂਦੀ ਹੈ। ਰਾਜ ਨੂੰ ਟੋਇਆਂ ਤੋਂ ਮੁਕਤ ਬਣਾਉਣ ਦੇ ਉਦੇਸ਼ ਨਾਲ “ਮ੍ਹਾਰੀ ਸੜਕ” ਐਪ ਆਮ ਲੋਕਾਂ ਨੂੰ ਸਮਰਪਿਤ ਕੀਤੀ ਗਈ। ਇਸ ਐਪ ਵਿੱਚ ਹਰਿਆਣਾ ਦੇ 12 ਵਿਭਾਗਾਂ ਦੀਆਂ ਸਾਰੀਆਂ ਸੜਕਾਂ ਦੀ ਜੀਪੀਐਸ ਮੈਪਿੰਗ ਕੀਤੀ ਗਈ ਹੈ। ਹੁਣ ਕੋਈ ਵੀ ਨਾਗਰਿਕ ਮੋਬਾਈਲ ਰਾਹੀਂ ਸੜਕ ਮੁਰੰਮਤ ਦੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ, ਜਿਸ ਦਾ ਨਿਪਟਾਰਾ ਸਬੰਧਤ ਅਧਿਕਾਰੀ ਵੱਲੋਂ ਸਮੇਂ ਸਿਰ ਕੀਤਾ ਜਾ ਰਿਹਾ ਹੈ।ਇਸ ਮੌਕੇ ਲੋਕ ਨਿਰਮਾਣ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ਼੍ਰੀ ਏ.ਕੇ. ਸਿੰਘ, ਕੁਆਲਿਟੀ ਐਸ਼ੋਰੈਂਸ ਅਥਾਰਟੀ ਦੇ ਚੇਅਰਮੈਨ ਸ਼੍ਰੀ ਰਾਜੀਵ ਅਰੋੜਾ, ਆਈਆਰਸੀ ਦੇ ਸੈਕਟਰੀ ਜਨਰਲ ਸ਼੍ਰੀ ਰਾਹੁਲ ਗੁਪਤਾ, ਵਾਈਸ ਪ੍ਰੈਜ਼ੀਡੈਂਟ ਡਾ. ਡੀਆਰ ਮੇਘਵਾਲ, ਸ਼੍ਰੀ ਮਨੋਜ ਵਾਸਤਵ, ਪੀਡਬਲਯੂਡੀ ਦੇ ਚੀਫ਼ ਇੰਜੀਨੀਅਰ ਸ਼੍ਰੀ ਰਾਜੀਵ ਯਾਦਵ ਸਮੇਤ ਕਈ ਅਧਿਕਾਰੀ ਅਤੇ ਪਤਵੰਤੇ ਮੌਜ਼ੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda ਚ ਗੈਸ, ਪਟਰੋਲ ਅਤੇ ਡੀਜਲ ਸਬੰਧੀ ਕੋਈ ਦਿੱਕਤ ਨਹੀਂ; ਡਿਪਟੀ ਕਮਿਸ਼ਨਰ

0

👉ਡਿਪਟੀ ਕਮਿਸ਼ਨਰ ਵੱਲੋਂ ਪੈਟਰੋਲ ਪੰਪ ਦਾ ਦੌਰਾ ਕਰਕੇ ਗ੍ਰਾਹਕਾਂ ਨਾਲ ਕੀਤੀ ਗੱਲਬਾਤ
Bathinda News:ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਵੱਲੋਂ ਅੱਜ ਜ਼ਿਲ੍ਹੇ ਵਿੱਚ ਪੈਟਰੋਲ ਡੀਜ਼ਲ ਅਤੇ ਘਰੇਲੂ ਗੈਸ ਦੀਆਂ ਸਮੱਸਿਆਵਾਂ ਨੂੰ ਜ਼ਮੀਨੀ ਪੱਧਰ ਤੇ ਜਾਂਚਣ ਲਈ ਬਠਿੰਡਾ ਸ਼ਹਿਰ ਵਿਖੇ ਪੈਟਰੋਲ ਪੰਪ ਦਾ ਦੌਰਾ ਕੀਤਾ ਗਿਆ। ਉਨ੍ਹਾਂ ਦੇ ਹੁਕਮਾਂ ਅਨੁਸਾਰ ਫੂਡ ਸਪਲਾਈ ਵਿਭਾਗ ਵੱਲੋਂ ਗੈਸ ਏਜੰਸੀਆਂ ਦੀ ਸ਼ਹਿਰ ਚ ਚੈਕਿੰਗ ਕੀਤੀ ਗਈ।ਬੀਬੀ ਵਾਲੇ ਰੋਡ ਵਿਖੇ ਸਥਿਤ ਪੈਟਰੋਲ ਪੰਪ ਵਿਖੇ ਚੈਕਿੰਗ ਲਈ ਪੁੱਜੇ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਪੰਪ ਤੇ ਮੌਜੂਦ ਆਮ ਖਪਤਕਾਰਾਂ ਨੂੰ ਵੀ ਸੁਣਿਆ ਗਿਆ। ਇਸ ਦੌਰਾਨ ਉਨ੍ਹਾਂ ਪਾਇਆ ਗਿਆ ਕਿ ਪੈਟਰੋਲ ਪੰਪ ‘ਤੇ ਕੋਈ ਜ਼ਿਆਦਾ ਭੀੜ ਨਹੀਂ ਹੈ ਅਤੇ ਆਮ ਪਬਲਿਕ ਨੂੰ ਆਸਾਨੀ ਨਾਲ ਉਨ੍ਹਾਂ ਦੀ ਮੰਗ ਅਨੁਸਾਰ ਪੈਟਰੋਲ ਅਤੇ ਡੀਜ਼ਲ ਮਿਲ ਰਿਹਾ ਹੈ। ਇਸ ਮੌਕੇ ਚੇਅਰਮੈਨ ਨਗਰ ਸੁਧਾਰ ਟਰਸਟ ਸ੍ਰੀ ਜਤਿੰਦਰ ਸਿੰਘ ਭੱਲਾ ਵੀ ਮੌਜੂਦ ਸਨ।

ਇਹ ਵੀ ਪੜ੍ਹੋ  ਦੇਸ਼ ਵਿੱਚ ਨਹੀਂ ਲੱਗੇਗਾ ਲੋਕਡਾਊਨ; ਕੇਂਦਰ ਨੇ ਅਫਵਾਹਾਂ ਨੂੰ ਕੀਤਾ ਰੱਦ

ਡਿਪਟੀ ਕਮਿਸ਼ਨਰ ਨੇ ਆਮ ਖਪਤਕਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਬਠਿੰਡਾ ਜ਼ਿਲ੍ਹੇ ਵਿੱਚ ਪੈਟਰੋਲ ਅਤੇ ਡੀਜ਼ਲ ਦਾ ਮੁਕੰਮਲ ਸਟਾਕ ਉੱਪਲਬਧ ਹੈ ਅਤੇ ਕਿਸੇ ਨੂੰ ਵੀ ਇਸ ਸਬੰਧੀ ਘਬਰਾਉਣ ਦੀ ਲੋੜ ਨਹੀਂ ਹੈ, ਜੇਕਰ ਫਿਰ ਵੀ ਕਿਸੇ ਖਪਤਕਾਰ ਨੂੰ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ ਜਿਲ੍ਹੇ ਦੇ ਪ੍ਰਸ਼ਾਸਕ, ਜ਼ਿਲ੍ਹਾ ਕੰਟਰੋਲਰ, ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ, ਬਠਿੰਡਾ ਜਾਂ ਸਬੰਧਤ ਕੰਪਨੀ ਦੇ ਸੇਲਜ਼ ਅਫਸਰਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ।ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਦੇ ਆਦੇਸ਼ਾਂ ਤੇ ਜਿਲ੍ਹਾ ਕੰਟਰੋਲਰ, ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ, ਬਠਿੰਡਾ ਅਤੇ ਐੱਚ.ਪੀ.ਸੀ.ਐੱਲ ਦੇ ਸੇਲਜ਼ ਅਫਸਰ ਸ੍ਰੀ ਆਯੂਸ਼ ਚੌਹਾਨ ਅਤੇ ਆਈ.ਓ.ਸੀ.ਐੱਲ. ਦੇ ਸੇਲਜ਼ ਅਫਸਰ ਸ੍ਰੀ ਸੰਚਿਤ ਸ਼ਰਮਾ ਵੱਲੋਂ ਮਾਨ ਗੈਸ ਸਰਵਿਸ ਅਤੇ ਜਗਦੀਪ ਗੈਸ ਦੀ ਪੜਤਾਲ ਕੀਤੀ ਗਈ।

ਇਹ ਵੀ ਪੜ੍ਹੋ  ਖਾੜੀ ਜੰਗ ਦੌਰਾਨ ਵੱਡੀ ਖ਼ਬਰ; ਦੇਸ਼ ‘ਚ ਪੈਟਰੋਲ ਤੇ ਡੀਜ਼ਲ ਹੋਵੇਗਾ ਸਸਤਾ

ਪੜਤਾਲ ਦੌਰਾਨ ਉਨ੍ਹਾਂ ਵੱਲੋਂ ਪਬਲਿਕ ਦੀਆਂ ਸ਼ਿਕਾਇਤਾਂ ਸੁਣੀਆਂ ਗਈਆਂ ਅਤੇ ਮੌਕੇ ਤੇ ਹੀ ਉਨ੍ਹਾਂ ਦਾ ਨਿਪਟਾਰਾ ਕੀਤਾ ਗਿਆ। ਪੜਤਾਲ ਦੌਰਾਨ ਗੈਸ ਏਜੰਸੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਪੇਂਡੂ ਖਪਤਕਾਰਾਂ ਨੂੰ ਪਿੰਡਾਂ ਵਿੱਚ ਹੀ ਗੈਸ ਦੀ ਡਿਲੀਵਰੀ ਕਰਨੀ ਯਕੀਨੀ ਬਣਾਈ ਜਾਵੇ ਅਤੇ ਜਿਹੜੇ ਖਪਤਕਾਰਾਂ ਦਾ ਈ.ਕੇ.ਵਾਈ.ਸੀ. ਨਹੀਂ ਹੋਈ ਹੈ ਉਨ੍ਹਾਂ ਦੀ ਈ.ਕੇ.ਵਾਈ.ਸੀ. ਕਰਨ ਲਈ ਵੱਖਰਾ ਕਾਊਂਟਰ ਚਲਾਇਆ ਜਾਵੇ ਤਾਂ ਜੋ ਪਬਲਿਕ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਜਿਲ੍ਹੇ ਵਿੱਚ ਘਰੇਲੂ ਗੈਸ ਅਤੇ ਪ੍ਰਾਯਪਤ ਸਟਾਕ ਉਪਲਬਧ ਹੈ ਅਤੇ ਕਿਸੇ ਕਿਸਮ ਦੀ ਕੋਈ ਦਿੱਕਤ ਨਹੀਂ ਹੈ ਇਸ ਲਈ ਆਮ ਜਨਤਾ ਨੂੰ ਉਨ੍ਹਾਂ ਵੱਲੋਂ ਅਪੀਲ ਕਰਦੇ ਹੋਏ ਕਿਹਾ ਗਿਆ ਕਿ ਘਰੇਲੂ ਗੈਸ ਸਬੰਧੀ ਕਿਸੇ ਕਿਸਮ ਦੀ ਘਬਰਾਉਣ ਦੀ ਲੋੜ ਨਹੀਂ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮਹਿਲਾ ਕਮਿਸ਼ਨ ਔਰਤਾਂ ਦੀਆਂ ਸਮੱਸਿਆਵਾਂ ਦੇ ਹੱਲ ਤੇ ਨਿਰਪੱਖ ਜਾਂਚ ਕਰਨ ਲਈ ਵਚਨਬੱਧ – ਰਾਜ ਲਾਲੀ ਗਿੱਲ

0

👉ਮਹਿਲਾ ਕਮਿਸ਼ਨ ਦੇ ਚੇਅਰਪਰਸਨ ਨੇ ਲੋਕ ਅਦਾਲਤ ਲਗਾ ਕੇ ਮਹਿਲਾਵਾਂ ਦੀਆਂ ਸੁਣੀਆਂ ਮੁਸ਼ਕਿਲਾਂ
Bathinda News:ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਸ਼੍ਰੀਮਤੀ ਰਾਜ ਲਾਲੀ ਗਿੱਲ ਨੇ ਅੱਜ ਸਥਾਨਕ ਪੁਲਿਸ ਮੀਟਿੰਗ ਹਾਲ ਵਿਖੇ ਲੋਕ ਅਦਾਲਤ ਲਗਾ ਕੇ ਮਹਿਲਾਵਾਂ ਦੀਆਂ ਮੁਸ਼ਕਲਾਂ ਸੁਣੀਆਂ।ਇਸ ਲੋਕ ਅਦਾਲਤ ਦੌਰਾਨ 35 ਕੇਸਾਂ ਦੀ ਸੁਣਵਾਈ ਕੀਤੀ ਗਈ ਜਿਸ ਵਿਚੋਂ 20 ਕੇਸ ਮੌਕੇ ਉੱਤੇ ਹੀ ਪ੍ਰਾਪਤ ਹੋਈਆਂ ਸਨ। ਇਨ੍ਹਾਂ ਵਿਚੋਂ 50 ਫੀਸਦੀ ਕੇਸਾਂ ਦਾ ਨਿਪਟਾਰਾ ਮੌਕੇ ਉੱਤੇ ਹੀ ਕਰ ਦਿੱਤਾ ਗਿਆ । ਬਾਕੀ ਕੇਸਾਂ ਲਈ ਸਬੰਧਤ ਅਧਿਕਾਰੀਆਂ ਨੂੰ ਛੇਤੀ ਤੋਂ ਛੇਤੀ ਉਚਿੱਤ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ ਗਏ।ਮਹਿਲਾ ਕਮਿਸ਼ਨ ਦੇ ਚੇਅਰਪਰਸਨ ਮੈਡਮ ਰਾਜ ਲਾਲੀ ਗਿੱਲ ਨੇ ਇਹਨਾਂ ਕੇਸਾਂ ਦੀ ਸੁਣਵਾਈ ਕਰਦਿਆਂ ਜਾਂਚ ਅਧਿਕਾਰੀਆਂ ਨੂੰ ਕਾਨੂੰਨੀ ਦਾਇਰੇ ਵਿੱਚ ਰਹਿੰਦਿਆਂ ਜਲਦ ਤੋਂ ਜਲਦ ਜਾਂਚ ਮੁਕੰਮਲ ਕਰਨ ਦੇ ਹੁਕਮ ਦਿੱਤੇ । ਉਨ੍ਹਾਂ ਹਿਦਾਇਤ ਕੀਤੀ ਕਿ ਪੀੜਿਤ ਧਿਰਾਂ ਨੂੰ ਇਨਸਾਫ਼ ਦਿਵਾਉਣਾ ਯਕੀਨੀ ਬਣਾਇਆ ਜਾਵੇ।

ਇਹ ਵੀ ਪੜ੍ਹੋ  Barinder Kumar Goyal ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਲਹਿਰਾਗਾਗਾ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ

ਉਨ੍ਹਾਂ ਕਿਹਾ ਕਿ ਕਮਿਸ਼ਨ ਔਰਤਾਂ ਦੇ ਅਧਿਕਾਰਾਂ ਦੀ ਰਾਖੀ ਕਰਨ ਲਈ ਵਚਨਬੱਧਤਾ ਨਾਲ ਕੰਮ ਕਰ ਰਿਹਾ ਹੈ।ਇਸ ਮੌਕੇ ਚੇਅਰਪਰਸਨ ਨੇ ਕਿਹਾ ਕਿ ਮਹਿਲਾ ਕਮਿਸ਼ਨ ਹਰੇਕ ਜ਼ਿਲ੍ਹੇ ਅੰਦਰ ਜਾ ਕੇ ਔਰਤਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਲੋਕ ਅਦਾਲਤ ਲਗਾ ਰਿਹਾ ਹੈ। ਹਰ ਇੱਕ ਪੀੜਤ ਮਹਿਲਾ ਮੋਹਾਲੀ ਵਿਖੇ ਸਥਿਤ ਮਹਿਲਾ ਕਮਿਸ਼ਨ ਦੇ ਦਫ਼ਤਰ ਵਿਖੇ ਨਹੀਂ ਪੁੱਜ ਸਕਦੀ, ਜਿਸ ਕਾਰਨ ਹੁਣ ਕਮਿਸ਼ਨ ਵੱਲੋਂ ਜ਼ਿਲ੍ਹਾ ਪੱਧਰ ਉੱਤੇ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ। ਕਈ ਸਮੱਸਿਆਵਾਂ ਦਾ ਮੌਕੇ ਉੱਤੇ ਹੀ ਨਿਪਟਾਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਕਮਿਸ਼ਨ ਜਿੱਥੇ ਦੋਸ਼ੀਆਂ ਖਿਲਾਫ ਕਾਰਵਾਈ ਯਕੀਨੀ ਬਣਾਈ ਜਾਂਦੀ ਹੈ, ਉੱਥੇ ਇਹ ਵੀ ਕੋਸ਼ਿਸ਼ ਹੈ ਕਿ ਪਤੀ-ਪਤਨੀ ਦੇ ਝਗੜਿਆਂ ਦਾ ਕੋਈ ਸਾਰਥਕ ਹੱਲ ਨਿਕਲੇ ਅਤੇ ਗੱਲ ਤਲਾਕ ਤੱਕ ਨਾ ਜਾਵੇ।ਉਨ੍ਹਾਂ ਕਿਹਾ ਕਿ ਕੋਈ ਵੀ ਪੀੜਤ ਔਰਤ ਕਮਿਸ਼ਨ ਤੱਕ ਪਹੁੰਚ ਕਰ ਸਕਦੀ ਹੈ।

ਇਹ ਵੀ ਪੜ੍ਹੋ  Dr. Ravjot Singh ਨੇ ਜੇਲ੍ਹ ਮੰਤਰੀ ਦਾ ਅਹੁਦਾ ਸੰਭਾਲਿਆ;ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਨਵੀਂ ਜ਼ਿੰਮੇਵਾਰੀ ਲਈ ਕੀਤਾ ਧੰਨਵਾਦ

ਇਸ ਤੋਂ ਬਿਨਾਂ ਆਪਣੇ ਸਬੰਧਤ ਜ਼ਿਲ੍ਹੇ ਦੇ ਮਹਿਲਾ ਸੈੱਲ ਵਿੱਚ ਵੀ ਅਰਜੀ ਦਿੱਤੀ ਜਾਵੇ ਅਤੇ ਉਸਦੀ ਨਕਲ ਕਮਿਸ਼ਨ ਕੋਲ ਭੇਜ ਦਿੱਤੀ ਜਾਵੇ ਤਾਂ ਕਮਿਸ਼ਨ ਸ਼ਿਕਾਇਤ ’ਤੇ ਜਲਦੀ ਕਾਰਵਾਈ ਕਰਵਾਉਣੀ ਯਕੀਨੀ ਬਣਾਉਂਦਾ ਹੈ।ਉਨ੍ਹਾਂ ਦੱਸਿਆ ਕਿ ਅੱਜ ਵਿਆਹ ਸਬੰਧਾਂ, ਦਾਜ-ਦਹੇਜ, ਲੜਕੀਆਂ ਤੇ ਔਰਤਾਂ ਦਾ ਸੋਸ਼ਣ, ਲਿਵ ਇਨ ਰਿਲੇਸ਼ਨ, ਘਰੇਲੂ ਮਾਰਕੁੱਟ ਆਦਿ ਨਾਲ ਸਬੰਧਤ ਮਾਮਲੇ ਉਨ੍ਹਾਂ ਕੋਲ ਪੁੱਜੇ ਸਨ। ਇਸ ਮੌਕੇ ਉਨਾਂ ਨੇ ਸਮਾਜ ਨੂੰ ਅਪੀਲ ਕੀਤੀ ਕਿ ਛੋਟੀਆਂ-ਛੋਟੀਆਂ ਗੱਲਾਂ ਨਾਲ ਰਿਸ਼ਤਿਆਂ ਵਿੱਚ ਵਿਗਾੜ ਨਾ ਪਾਇਆ ਜਾਵੇ ਅਤੇ ਪਰਿਵਾਰਿਕ ਇਕਾਈ ਦੇ ਮਹੱਤਵ ਨੂੰ ਸਮਝਦਿਆਂ ਇੱਕ ਚੰਗੇ ਸਮਾਜ ਦੀ ਸਿਰਜਣਾ ਵਿੱਚ ਯੋਗਦਾਨ ਪਾਇਆ ਜਾਣਾ ਚਾਹੀਦਾ ਹੈ। ਉਨਾਂ ਨੇ ਇਸ ਦੌਰਾਨ ਸੁਣਵਾਈ ਕਰਦਿਆਂ ਵੱਖ-ਵੱਖ ਮਾਮਲਿਆਂ ਵਿੱਚ ਪੁਲਿਸ ਵਿਭਾਗ ਨੂੰ ਜਾਂਚ ਜਲਦ ਤੋਂ ਜਲਦ ਮੁਕੰਮਲ ਕਰਨ ਦੀਆਂ ਸਖਤ ਹਦਾਇਤਾਂ ਵੀ ਦਿੱਤੀਆਂ।ਇਸ ਮੌਕੇ ਸਿਵਿਲ ਅਤੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਵੀ ਹਾਜ਼ਰ ਸਨ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Dr. Ravjot Singh ਨੇ ਜੇਲ੍ਹ ਮੰਤਰੀ ਦਾ ਅਹੁਦਾ ਸੰਭਾਲਿਆ;ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਨਵੀਂ ਜ਼ਿੰਮੇਵਾਰੀ ਲਈ ਕੀਤਾ ਧੰਨਵਾਦ

0

👉ਕਿਹਾ, ਜੇਲ੍ਹ ਵਿਭਾਗ ਨੂੰ ਹੋਰ ਸੁਧਾਰਨ, ਕੈਦੀਆਂ ਲਈ ਬਿਹਤਰ ਸੁਵਿਧਾਵਾਂ ਅਤੇ ਸੁਧਾਰਾਤਮਕ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਲਈ ਚੁੱਕੇ ਜਾਣਗੇ ਕਦਮ
Punjab News:ਪੰਜਾਬ ਸਰਕਾਰ ਵਿੱਚ ਨਵੇਂ ਜੇਲ੍ਹ ਮੰਤਰੀ ਵਜੋਂ ਡਾ. ਰਵਜੋਤ ਸਿੰਘ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ। ਇਸ ਤੋਂ ਇਲਾਵਾ ਉਹ ਐਨ.ਆਰ.ਆਈ. ਅਤੇ ਸੰਸਦੀ ਮਾਮਲੇ ਆਦਿ ਵਿਭਾਗਾਂ ਦੀ ਜ਼ਿੰਮੇਵਾਰੀ ਵੀ ਨਿਭਾ ਰਹੇ ਹਨ।ਚਾਰਜ ਸੰਭਾਲਣ ਤੋਂ ਬਾਅਦ ਡਾ. ਰਵਜੋਤ ਸਿੰਘ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਦੇ ਕੇ, ਜੋ ਭਰੋਸਾ ਜਤਾਇਆ ਹੈ, ਉਹ ਉਸ ‘ਤੇ ਖਰੇ ਉਤਰਣ ਦੀ ਪੂਰੀ ਕੋਸ਼ਿਸ਼ ਕਰਨਗੇ।

ਇਹ ਵੀ ਪੜ੍ਹੋ  Bhagwant Mann Govt ਵੱਲੋਂ ਵਪਾਰੀਆਂ ਦੀਆਂ 1,386 ਸ਼ਿਕਾਇਤਾਂ ਦੀ ਸਮੀਖਿਆ,PSTC ਰਾਹੀਂ ਸਮਾਂਬੱਧ ਹੱਲ ‘ਤੇ ਜ਼ੋਰ: ਹਰਪਾਲ ਸਿੰਘ ਚੀਮਾ

ਇਸ ਮੌਕੇ ਉਨ੍ਹਾਂ ਨੇ ਜੇਲ੍ਹ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਇਕ ਮਹੱਤਵਪੂਰਨ ਮੀਟਿੰਗ ਕੀਤੀ, ਜਿਸ ਵਿੱਚ ਵਿਭਾਗ ਦੇ ਚੱਲ ਰਹੇ ਕੰਮਾਂ, ਪ੍ਰਾਪਤੀਆਂ ਅਤੇ ਭਵਿੱਖੀ ਯੋਜਨਾਵਾਂ ‘ਤੇ ਵਿਚਾਰ-ਵਟਾਂਦਰਾ ਕੀਤਾ।ਉਨ੍ਹਾਂ ਕਿਹਾ ਕਿ ਜੇਲ੍ਹ ਵਿਭਾਗ ਨੂੰ ਹੋਰ ਸੁਧਾਰਿਆ ਜਾਵੇਗਾ ਅਤੇ ਕੈਦੀਆਂ ਲਈ ਬਿਹਤਰ ਸੁਵਿਧਾਵਾਂ ਅਤੇ ਸੁਧਾਰਾਤਮਕ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਲਈ ਕਦਮ ਚੁੱਕੇ ਜਾਣਗੇ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਜੇਲ੍ਹਾਂ ਨੂੰ ਸਿਰਫ਼ ਸਜ਼ਾ ਦੇ ਕੇਂਦਰ ਨਹੀਂ, ਸਗੋਂ ਸੁਧਾਰ ਦੇ ਕੇਂਦਰ ਬਣਾਉਣ ‘ਤੇ ਖਾਸ ਧਿਆਨ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ  Barinder Kumar Goyal ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਲਹਿਰਾਗਾਗਾ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ

ਮੀਟਿੰਗ ਦੌਰਾਨ ਜੇਲ੍ਹ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਇੱਕ ਪੇਸ਼ਕਾਰੀ ਰਾਹੀਂ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ, ਪਹਿਲਕਦਮੀਆਂ ਅਤੇ ਚੁਣੌਤੀਆਂ ਬਾਰੇ ਨਵੇਂ ਮੰਤਰੀ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।ਨਵੇਂ ਜੇਲ ਮੰਤਰੀ ਡਾ. ਰਵਜੋਤ ਸਿੰਘ ਨੇ ਅਧਿਕਾਰੀਆਂ ਨੂੰ ਵਿਭਾਗ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਮਨੁੱਖੀ ਅਧਿਕਾਰਾਂ ਦੀ ਪਾਲਣਾ ਅਤੇ ਜੇਲ ਪ੍ਰਣਾਲੀ ਨੂੰ ਆਧੁਨਿਕ ਅਤੇ ਪ੍ਰਭਾਵਸ਼ਾਲੀ ਬਣਾਉਣਾ ਯਕੀਨੀ ਬਣਾਉਣ ਲਈ ਵੀ ਕਿਹਾ।ਇਸ ਮੌਕੇ ਜੇਲ੍ਹ ਵਿਭਾਗ ਦੇ ਪ੍ਰਮੁੱਖ ਸਕੱਤਰ ਭਾਵਨਾ ਗਰਗ, ਸਕੱਤਰ ਮੁਹੰਮਦ ਤਈਅਬ ਅਤੇ ਏਡੀਜੀਪੀ ਜੇਲ੍ਹਾਂ ਅਰੁਣਪਾਲ ਸਿੰਘ ਸਮੇਤ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bhagwant Mann Govt ਵੱਲੋਂ ਵਪਾਰੀਆਂ ਦੀਆਂ 1,386 ਸ਼ਿਕਾਇਤਾਂ ਦੀ ਸਮੀਖਿਆ,PSTC ਰਾਹੀਂ ਸਮਾਂਬੱਧ ਹੱਲ ‘ਤੇ ਜ਼ੋਰ: ਹਰਪਾਲ ਸਿੰਘ ਚੀਮਾ

0

👉ਵਪਾਰੀਆਂ ਨਾਲ ਢਾਂਚਾਗਤ ਗੱਲਬਾਤ ਯਕੀਨੀ ਬਣਾਉਣ ਲਈ ਪੰਜਾਬ ਭਰ ਵਿੱਚ 256 ਪੀ.ਐਸ.ਟੀ.ਸੀ. ਮੀਟਿੰਗਾਂ ਕੀਤੀਆਂ ਗਈਆਂ: ਹਰਪਾਲ ਸਿੰਘ ਚੀਮਾ
Chandigarh News:ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਪੰਜਾਬ ਰਾਜ ਵਪਾਰੀ ਕਮਿਸ਼ਨ (ਪੀ.ਐਸ.ਟੀ.ਸੀ.) ਦੀ ਸੂਬਾ ਪੱਧਰੀ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਇੱਕ ਸਖ਼ਤ, ਜਵਾਬਦੇਹ ਅਤੇ ਪਾਰਦਰਸ਼ੀ ਪ੍ਰਣਾਲੀ ਰਾਹੀਂ ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਸਮਾਂਬੱਧ ਹੱਲ ਪ੍ਰਦਾਨ ਕਰਨ ਲਈ ਫੈਸਲਾਕੁੰਨ ਕਦਮ ਚੁੱਕ ਰਹੀ ਹੈ।ਪੰਜਾਬ ਭਰ ਵਿੱਚ ਹੋਈਆਂ 256 ਮੀਟਿੰਗਾਂ ਦੀ ਪ੍ਰਗਤੀ ਅਤੇ 1,386 ਸ਼ਿਕਾਇਤਾਂ ਦੀ ਸਮੀਖਿਆ ਕਰਦਿਆਂ, ਵਿੱਤ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸਰਕਾਰ ਨੇ ਵਪਾਰੀ ਭਾਈਚਾਰੇ ਨਾਲ ਇੱਕ ਢਾਂਚਾਗਤ ਗੱਲਬਾਤ ਨੂੰ ਸੰਸਥਾਗਤ ਰੂਪ ਦਿੱਤਾ ਹੈ, ਐਸ.ਓ.ਪੀ. ਦੀ ਸਖ਼ਤ ਪਾਲਣਾ ਨੂੰ ਲਾਗੂ ਕੀਤਾ ਹੈ ਅਤੇ ਹਰ ਪੱਧਰ ‘ਤੇ ਸਪੱਸ਼ਟ ਪ੍ਰਸ਼ਾਸਕੀ ਜ਼ਿੰਮੇਵਾਰੀ ਤੈਅ ਕਰਦੇ ਹੋਏ ਮਸਲਿਆਂ ਦੇ ਜ਼ਮੀਨੀ ਪੱਧਰ ‘ਤੇ ਤੁਰੰਤ ਹੱਲ ਨੂੰ ਯਕੀਨੀ ਬਣਾਉਣ ਲਈ ਤਿੰਨ-ਪੱਧਰੀ ਪੀ.ਐਸ.ਟੀ.ਸੀ. ਢਾਂਚੇ ਨੂੰ ਸਰਗਰਮ ਕੀਤਾ ਹੈ।

ਇਹ ਵੀ ਪੜ੍ਹੋ  Barinder Kumar Goyal ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਲਹਿਰਾਗਾਗਾ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ

ਮੀਟਿੰਗ ਦਾ ਮੁੱਖ ਕੇਂਦਰ ਸ਼ਿਕਾਇਤਾਂ ਦੀ ਮਾਸਟਰ ਸੂਚੀ ਦੀ ਡੂੰਘਾਈ ਨਾਲ ਸਮੀਖਿਆ ਕਰਨਾ ਸੀ, ਜੋ ਕਿ ਲੰਬਿਤ ਪਏ ਮਾਮਲਿਆਂ ਨੂੰ ਹੱਲ ਕਰਨ ਅਤੇ ਵਪਾਰਕ ਭਾਈਚਾਰੇ ਦੁਆਰਾ ਉਠਾਈਆਂ ਗਈਆਂ ਨਵੀਆਂ ਚਿੰਤਾਵਾਂ ਨੂੰ ਸਰਗਰਮੀ ਨਾਲ ਨੋਟ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਹੈ।ਪੀ.ਐਸ.ਟੀ.ਸੀ. ਦੇ ਜ਼ਮੀਨੀ ਪੱਧਰ ਦੇ ਪ੍ਰਭਾਵ ਨੂੰ ਉਜਾਗਰ ਕਰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਸੂਬੇ ਭਰ ਵਿੱਚ ਪਹਿਲਾਂ ਹੀ 256 ਮੀਟਿੰਗਾਂ ਸਫਲਤਾਪੂਰਵਕ ਕਰਵਾਈਆਂ ਜਾ ਚੁੱਕੀਆਂ ਹਨ। ਇਸ ਢਾਂਚੇ ਦਾ ਮੁੱਖ ਉਦੇਸ਼ ਸੂਬਾ ਪ੍ਰਸ਼ਾਸਨ ਅਤੇ ਵਪਾਰੀ ਭਾਈਚਾਰੇ ਵਿਚਕਾਰ ਇੱਕ ਨਿਯਮਤ, ਢਾਂਚਾਗਤ ਅਤੇ ਆਪਸੀ ਲਾਹੇਵੰਦ ਗੱਲਬਾਤ ਦੀ ਸਹੂਲਤ ਪ੍ਰਦਾਨ ਕਰਨਾ ਹੈ। ਇਸ ਰਸਮੀ ਪ੍ਰਣਾਲੀ ਨੂੰ ਮਜ਼ਬੂਤ ਕਰਕੇ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਉਦੇਸ਼ ਵਪਾਰੀਆਂ ਨੂੰ ਆਪਣੀਆਂ ਚਿੰਤਾਵਾਂ ਪ੍ਰਗਟ ਕਰਨ ਲਈ ਇੱਕ ਬਹੁਤ ਹੀ ਪਾਰਦਰਸ਼ੀ ਅਤੇ ਜਵਾਬਦੇਹ ਮੰਚ ਪ੍ਰਦਾਨ ਕਰਨਾ ਹੈ।”ਇਸ ਤੋਂ ਇਲਾਵਾ, ਮੀਟਿੰਗ ਵਿੱਚ ਇਹਨਾਂ ਮਸਲਿਆਂ ਦੇ ਸੁਚਾਰੂ ਪ੍ਰਬੰਧਨ, ਦਸਤਾਵੇਜ਼ੀਕਰਨ ਅਤੇ ਹੱਲ ਲਈ ਜ਼ਿਲ੍ਹਾ ਅਤੇ ਸਬ-ਡਵੀਜ਼ਨਲ ਪੱਧਰ ‘ਤੇ ਸਪੱਸ਼ਟ ਪ੍ਰਸ਼ਾਸਕੀ ਜ਼ਿੰਮੇਵਾਰੀਆਂ ਤੈਅ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ ਗਿਆ। ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਕਿ ਜਨਤਕ ਜਵਾਬਦੇਹੀ ਲਈ ਮੀਟਿੰਗਾਂ ਦੇ ਸਾਰੇ ਰਿਕਾਰਡ, ਫੋਟੋਆਂ ਅਤੇ ਸ਼ਿਕਾਇਤਾਂ ਦੇ ਹੱਲ ਤੁਰੰਤ ਸਰਕਾਰੀ ਪੋਰਟਲ ‘ਤੇ ਅਪਲੋਡ ਕੀਤੇ ਜਾਣ।

ਇਹ ਵੀ ਪੜ੍ਹੋ  Bhagwant Mann Govt ਦੀ ਤੰਬਾਕੂ ਟੈਕਸ ਚੋਰੀ ਵਿਰੁੱਧ ਕਾਰਵਾਈ ਵਿੱਚ 1.5 ਕਰੋੜ ਰੁਪਏ ਦਾ ਬਿਲ ਰਹਿਤ ਸਾਮਾਨ ਬਰਾਮਦ; ਵਸੂਲੀ ਜਾਰੀ: ਹਰਪਾਲ ਸਿੰਘ ਚੀਮਾ

ਮੀਟਿੰਗ ਦੌਰਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੀ.ਐਸ.ਟੀ.ਸੀ. ਦੇ ਮਜ਼ਬੂਤ ​​ਤਿੰਨ-ਪੱਧਰੀ ਢਾਂਚੇ ਦੀ ਅਹਿਮ ਭੂਮਿਕਾ ‘ਤੇ ਜ਼ੋਰ ਦਿੱਤਾ, ਜੋ ਸੂਬਾ, ਜ਼ਿਲ੍ਹਾ ਅਤੇ ਵਿਧਾਨ ਸਭਾ ਹਲਕਾ ਪੱਧਰ ‘ਤੇ ਸਰਗਰਮੀ ਨਾਲ ਕੰਮ ਕਰ ਰਿਹਾ ਹੈ। ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਪੀ.ਐਸ.ਟੀ.ਸੀ. ਦੇ ਚੇਅਰਮੈਨ ਵੀ ਹਨ, ਦੇ ਨਾਲ ਆਬਕਾਰੀ ਅਤੇ ਕਰ ਕਮਿਸ਼ਨਰ ਜਤਿੰਦਰ ਜੋਰਵਾਲ ਵੀ ਮੌਜੂਦ ਸਨ।ਚੰਡੀਗੜ੍ਹ ਵਿਖੇ ਪੰਜਾਬ ਭਵਨ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਕਰਵਾਈ ਗਈ ਇਸ ਉੱਚ-ਪੱਧਰੀ ਵਰਚੁਅਲ ਮੀਟਿੰਗ ਵਿੱਚ ਸਾਰੇ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ, ਨਗਰ ਨਿਗਮ ਕਮਿਸ਼ਨਰ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸ.ਐਸ.ਪੀਜ਼) ਸ਼ਾਮਲ ਹੋਏ। ਉਨ੍ਹਾਂ ਦੇ ਨਾਲ ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਚੇਅਰਪਰਸਨ ਅਤੇ ਮੈਂਬਰ, ਅਤੇ ਜ਼ਿਲ੍ਹਾ ਅਤੇ ਵਿਧਾਨ ਸਭਾ ਹਲਕਾ ਵਪਾਰੀ ਕਮਿਸ਼ਨਾਂ ਦੇ ਚੇਅਰਮੈਨ ਵੀ ਹਾਜ਼ਰ ਸਨ, ਜਿਨ੍ਹਾਂ ਨੇ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਨੂੰ ਜ਼ਮੀਨੀ ਪੱਧਰ ‘ਤੇ ਤੁਰੰਤ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਆਪਣੇ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰਾਂ ਤੋਂ ਸਿੱਧੇ ਤੌਰ ‘ਤੇ ਮੀਟਿੰਗ ਵਿੱਚ ਹਿੱਸਾ ਲਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1893335