Sunday, May 3, 2026
Home Blog Page 85

ਪੰਜਾਬ ਭਾਰਤ ਦਾ ਮੋਹਰੀ ਸੂਬਾ ਬਣਨ ਵੱਲ ਲਗਾਤਾਰ ਵਧ ਰਿਹਾ ਹੈ – ਕੈਬਨਿਟ ਮੰਤਰੀ ਸੰਜੀਵ ਅਰੋੜਾ

0

👉ਸਿੱਖਿਆ, ਸੜਕ ਸੁਰੱਖਿਆ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਲਈ ਪੰਜਾਬ ਨੇ ਪਹਿਲਾ ਪੁਰਸਕਾਰ ਹਾਸਲ ਕੀਤਾ: ਸੰਜੀਵ ਅਰੋੜਾ
Ludhiana News: Cabinet Minister Sanjeev Arora; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਸਰਾਭਾ ਨਗਰ ਵਿਖੇ ਇੱਕ ਨੁੱਕੜ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਚਾਰ ਸਾਲਾ ਰਿਪੋਰਟ ਕਾਰਡ ਪੇਸ਼ ਕੀਤਾ।ਇਕੱਠ ਨੂੰ ਸੰਬੋਧਨ ਕਰਦਿਆਂ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਤੇਜ਼ੀ ਨਾਲ ਵਿਕਾਸ ਵੱਲ ਵਧ ਰਿਹਾ ਹੈ ਅਤੇ ਜਲਦ ਹੀ ਰੰਗਲਾ ਪੰਜਾਬ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਨੇ ਪਿਛਲੇ ਚਾਰ ਸਾਲਾਂ ਦੌਰਾਨ ਇਤਿਹਾਸਕ ਅਤੇ ਬੇਮਿਸਾਲ ਪ੍ਰਗਤੀ ਹਾਸਲ ਕੀਤੀ ਹੈ, ਜਿਸਦੀ ਕਦੇ ਕਲਪਨਾ ਵੀ ਨਹੀਂ ਕੀਤੀ ਗਈ ਸੀ ਅਤੇ ਨਾ ਹੀ ਪਿਛਲੇ 70 ਸਾਲਾਂ ਵਿੱਚ ਅਜਿਹਾ ਹੋਇਆ ਸੀ।

ਇਹ ਵੀ ਪੜ੍ਹੋ ਚਾਰ ਸਾਲ ਭਗਵੰਤ ਮਾਨ ਦੇ ਨਾਲ; ਵਿਧਾਇਕ ਤੇ ਪਾਰਟੀ ਦੇ ਚੀਫ ਵਿੱਪ ਪ੍ਰੋ: ਬਲਜਿੰਦਰ ਕੌਰ ਵੱਲੋਂ ਲੋਕਾਂ ਨਾਲ ਸੰਵਾਦ ਦੀ ਸ਼ੁਰੂਆਤ

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਇਹ ਵੀ ਕਿਹਾ ਕਿ ਪੰਜਾਬ ਨੂੰ ਭਾਰਤ ਸਰਕਾਰ ਵੱਲੋਂ ਸੜਕ ਸੁਰੱਖਿਆ, ਸਿੱਖਿਆ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਲਈ ਨੰਬਰ 1 ਸੂਬੇ ਦਾ ਦਰਜਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਜਦੋਂ ਸੂਬੇ ਨੇ ਇਨ੍ਹਾਂ ਮੁੱਖ ਖੇਤਰਾਂ ਵਿੱਚ ਅਜਿਹੀ ਮਾਨਤਾ ਪ੍ਰਾਪਤ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਵਿੱਚ ਹਰ ਕੋਈ ਹੁਣ ਇਸ ਬਾਰੇ ਗੱਲ ਕਰ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਅਸਾਧਾਰਨ ਯਤਨਾਂ ਸਦਕਾ ਪੰਜਾਬ ਕਿਵੇਂ ਦੇਸ਼ ਦਾ ਨੰਬਰ ਇੱਕ ਸੂਬਾ ਬਣਨ ਵੱਲ ਵਧ ਰਿਹਾ ਹੈ।

ਇਹ ਵੀ ਪੜ੍ਹੋ ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰਾਂ ਦੇ ਸਪਲਾਈ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ, 10 ਪਿਸਤੌਲ ਬਰਾਮਦ

ਸੰਜੀਵ ਅਰੋੜਾ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਪੰਜਾਬ ਦੇ ਹਰ ਘਰ ਨੂੰ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ 75 ਫੀਸਦੀ ਕਿਸਾਨਾਂ ਨੂੰ ਸਵੇਰ ਸਮੇਂ ਨਿਰਵਿਘਨ ਬਿਜਲੀ ਸਪਲਾਈ ਮਿਲ ਰਹੀ ਹੈ, ਜਿਸ ਨੂੰ ਝੋਨੇ ਦੇ ਅਗਾਮੀ ਸੀਜ਼ਨ ਦੌਰਾਨ ਵਧਾ ਕੇ 95 ਫੀਸਦ ਕਰ ਦਿੱਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਪੀਐਸਪੀਸੀਐਲ ਦੀਆਂ ਸੇਵਾਵਾਂ ਨੂੰ ਵਧੇਰੇ ਕੁਸ਼ਲ ਅਤੇ ਪ੍ਰਭਾਵਸ਼ਾਲੀ ਬਣਾਇਆ ਗਿਆ ਹੈ, ਜਿਸ ਦੇ ਨਤੀਜੇ ਵਜੋਂ ਵਧੇਰੇ ਮੁਨਾਫ਼ਾ, ਘੱਟ ਨੁਕਸਾਨ ਅਤੇ ਬਿਹਤਰ ਨਿਰਵਿਘਨ ਬਿਜਲੀ ਸਪਲਾਈ ਮਿਲ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਨੇ ਹਰ ਪੰਜਾਬੀ ਲਈ 10 ਲੱਖ ਰੁਪਏ ਤੱਕ ਦੀ ਨਕਦ ਰਹਿਤ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਹੈ, ਜਿਸ ਨਾਲ ਪੰਜਾਬ ਅਜਿਹਾ ਵਿਆਪਕ ਪ੍ਰੋਗਰਾਮ ਲਾਗੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ।

ਇਹ ਵੀ ਪੜ੍ਹੋ ਰਾਮਪੁਰਾ ਫੂਲ ਵਿੱਚ ਟਰੇਡ ਵਿੰਗ ਦੀ ਵਿਸ਼ੇਸ਼ ਮਿਲਣੀ ਵਪਾਰੀਆਂ ਦੀਆਂ ਸਮੱਸਿਆਵਾਂ ‘ਤੇ ਹੋਈ ਖੁੱਲ੍ਹੀ ਚਰਚਾ

ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਔਰਤਾਂ ਨੂੰ ਜਲਦ ਹੀ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਕੀਤੇ ਐਲਾਨ ਅਨੁਸਾਰ 1000 ਰੁਪਏ ਅਤੇ 1500 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਮਿਲਣੀ ਸ਼ੁਰੂ ਹੋ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਦੀਆਂ ਸੜਕਾਂ ਜਲਦ ਹੀ ਕੂੜੇ ਤੋਂ ਮੁਕਤ ਹੋ ਜਾਣਗੀਆਂ ਅਤੇ ਪੰਜਾਬ ਕੋਲ ਦੇਸ਼ ਦਾ ਸਭ ਤੋਂ ਬਿਹਤਰ ਸੜਕੀ ਬੁਨਿਆਦੀ ਢਾਂਚਾ ਹੋਵੇਗਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਚਾਰ ਸਾਲ ਭਗਵੰਤ ਮਾਨ ਦੇ ਨਾਲ; ਵਿਧਾਇਕ ਤੇ ਪਾਰਟੀ ਦੇ ਚੀਫ ਵਿੱਪ ਪ੍ਰੋ: ਬਲਜਿੰਦਰ ਕੌਰ ਵੱਲੋਂ ਲੋਕਾਂ ਨਾਲ ਸੰਵਾਦ ਦੀ ਸ਼ੁਰੂਆਤ

0

👉ਲੋਕਾਂ ਨੂੰ ਸਰਕਾਰ ਦੀਆਂ ਚਾਰ ਸਾਲ ਦੀਆਂ ਲੋਕ ਹਿੱਟ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ
Talwandi Sabo News : ਚਾਰ ਸਾਲ ਭਗਵੰਤ ਮਾਨ ਦੇ ਨਾਲ; ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੇ ਮੌਕੇ ‘ਤੇ ਤਲਵੰਡੀ ਸਾਬੋ ਤੋਂ ਵਿਧਾਇਕ ਅਤੇ ਪਾਰਟੀ ਦੇ ਚੀਫ ਵਿੱਪ ਪ੍ਰੋ: ਬਲਜਿੰਦਰ ਕੌਰ ਵੱਲੋਂ ਹਲਕੇ ਵਿੱਚ ਲੋਕਾਂ ਨਾਲ ਸਿੱਧਾ ਸੰਵਾਦ ਸ਼ੁਰੂ ਕੀਤਾ ਗਿਆ ਜਿਸ ਤਹਿਤ ਉਨ੍ਹਾਂ ਵੱਖ-ਵੱਖ ਪਿੰਡਾਂ ਅਤੇ ਇਲਾਕਿਆਂ ਵਿੱਚ ਲੋਕਾਂ ਨਾਲ ਮਿਲ ਕੇ ਸਰਕਾਰ ਦੀਆਂ ਲੋਕ ਹਿੱਤ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ।ਪਿੰਡ ਭਗਵਾਨਗੜ੍ਹ ਵਿਖੇ ਸੰਵਾਦ ਬੈਠਕ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਚਾਰ ਸਾਲਾਂ ਵਿੱਚ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਹਨ। ਪੰਜਾਬ ਦੇ ਲੋਕਾਂ ਲਈ 10 ਲੱਖ ਰੁਪਏ ਤੱਕ ਦੀ ਸਿਹਤ ਗਾਰੰਟੀ, ਮਹਿਲਾਵਾਂ ਨੂੰ ਸਤਿਕਾਰ ਵਜੋਂ 1000 ਅਤੇ 1500 ਰੁਪਏ ਦੇਣ ਦੇ ਵਾਅਦੇ, ਸਕੂਲ ਆਫ਼ ਐਮੀਨੈਂਸ ਰਾਹੀਂ ਮਿਆਰੀ ਸਿੱਖਿਆ ਅਤੇ ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਇਲਾਜ ਵਰਗੀਆਂ ਯੋਜਨਾਵਾਂ ਲੋਕ ਹਿੱਤ ਲਾਗੂ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰਾਂ ਦੇ ਸਪਲਾਈ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ, 10 ਪਿਸਤੌਲ ਬਰਾਮਦ

ਉਨ੍ਹਾਂ ਦੱਸਿਆ ਕਿ ਸੂਬੇ ਦੇ ਲਗਭਗ 90 ਫ਼ੀਸਦੀ ਘਰੇਲੂ ਬਿਜਲੀ ਖਪਤਕਾਰਾਂ ਨੂੰ 600 ਯੂਨਿਟਾਂ ਤੱਕ ਸਬਸਿਡੀ ਦੇ ਨਾਲ ਜ਼ੀਰੋ ਬਿੱਲ ਮਿਲ ਰਹੇ ਹਨ। ਇਸ ਤੋਂ ਇਲਾਵਾ, ਸਰਕਾਰ ਵੱਲੋਂ 65,000 ਤੋਂ ਵੱਧ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।ਨਸ਼ਿਆਂ ਖਿਲਾਫ ਚਲਾਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ 90,000 ਤੋਂ ਵੱਧ ਤਸਕਰਾਂ ਨੂੰ ਗ੍ਰਿਫ਼ਤਾਰ ਕੀਤੇ ਗਏ ਹਨ । ਸੜਕਾਂ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੰਦਿਆਂ ਲਗਭਗ 45,000 ਕਿਲੋਮੀਟਰ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ IPL Match-2026 ਦੌਰਾਨ ਕ੍ਰਿਕਟ ਪ੍ਰੇਮੀਆਂ ਨੂੰ ਬਿਹਤਰ ਅਨੁਭਵ ਪ੍ਰਦਾਨ ਕਰਨ ਲਈ ਪੁਖਤਾ ਪ੍ਰਬੰਧ ਬੇਹੱਦ ਜ਼ਰੂਰੀ: ਮੀਤ ਹੇਅਰ

ਉਨ੍ਹਾਂ ਦੱਸਿਆ ਕਿ 50 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਸੇ ਸਨਮਾਨ ਵੱਜੋਂ ਮੁਫ਼ਤ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਗਈ ਹੈ। ਇਸ ਦੇ ਨਾਲ ਹੀ ਲੋੜਵੰਦ ਪਰਿਵਾਰਾਂ ਨੂੰ 2 ਕਿਲੋ ਦਾਲ, 2 ਕਿਲੋ ਖੰਡ, 1 ਕਿਲੋ ਨਮਕ, 200 ਗ੍ਰਾਮ ਹਲਦੀ ਅਤੇ 1 ਕਿਲੋ ਸਰੋਂ ਦਾ ਤੇਲ ਮੁਹੱਈਆ ਕਰਵਾਇਆ ਜਾ ਰਿਹਾ ਹੈ, ਤਾਂ ਜੋ ਉਨ੍ਹਾਂ ਦੇ ਘਰਾਂ ਦੇ ਚੁੱਲ੍ਹੇ ਮਘਦੇ ਰਹਿਣ।ਕਿਸਾਨਾਂ ਦੇ ਹਿੱਤਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪਹਿਲੀ ਵਾਰ ਪੰਜਾਬ ਵਿੱਚ ਦਿਨ ਦੇ ਸਮੇਂ ਖੇਤੀ ਲਈ ਬਿਜਲੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਨਹਿਰੀ ਪ੍ਰਣਾਲੀ ਨੂੰ ਮਜ਼ਬੂਤ ਕਰਕੇ ਲਗਭਗ 80 ਫ਼ੀਸਦੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਜਾ ਰਿਹਾ ਹੈ, ਜਿਸ ਨਾਲ ਜ਼ਮੀਨੀ ਪਾਣੀ ਦੀ ਵਰਤੋਂ ਘਟੇਗੀ ਅਤੇ ਪਾਣੀ ਦਾ ਪੱਧਰ ਸੁਧਰੇਗਾ।ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਪੰਚ, ਸਰਪੰਚ, ਆਮ ਲੋਕ ਅਤੇ ਪਾਰਟੀ ਆਗੂ ਵੀ ਵੱਡੀ ਗਿਣਤੀ ਵਿੱਚ ਮੌਜੂਦ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Derabassi Police ਵੱਲੋਂ 48 ਘੰਟਿਆਂ ਵਿੱਚ ਕਤਲ ਦੀ ਕੋਸ਼ਿਸ਼ ਦਾ ਮਾਮਲਾ ਸੁਲਝਾਇਆ;ਦੋਸ਼ੀ ਗ੍ਰਿਫਤਾਰ

0

SAS Nagar News:ਪੰਜਾਬ ਨੂੰ ਅਪਰਾਧ ਮੁਕਤ ਬਣਾਉਣ ਲਈ ਪੰਜਾਬ ਪੁਲਿਸ ਵੱਲੋਂ ਚਲਾਈ ਜਾ ਰਹੀ “ਅਪਰਾਧੀਆਂ ਖ਼ਿਲਾਫ਼ ਜੰਗ” ਦੇ ਤਹਿਤ ਐਸ.ਏ.ਐਸ ਨਗਰ ਪੁਲਿਸ ਨੇ ਇੱਕ ਮਹੱਤਵਪੂਰਨ ਸਫਲਤਾ ਹਾਸਲ ਕੀਤੀ ਹੈ। ਸਬ ਡਵੀਜ਼ਨ ਡੇਰਾਬੱਸੀ ਪੁਲਿਸ ਨੇ ਘਰ ਵਿੱਚ ਦਾਖਲ ਹੋ ਕੇ ਕਤਲ ਦੀ ਕੋਸ਼ਿਸ਼ ਕਰਨ ਵਾਲੇ ਮਾਮਲੇ ਨੂੰ ਕੇਵਲ 48 ਘੰਟਿਆਂ ਵਿੱਚ ਸੁਲਝਾ ਲਿਆ ਹੈ।ਵਧੇਰੇ ਜਾਣਕਾਰੀ ਦਿੰਦਿਆਂ ਐੱਸ ਐੱਸ ਪੀ ਹਰਮਨਦੀਪ ਸਿੰਘ ਹਾਂਸ ਨੇ ਦੱਸਿਆ ਕਿ 24 ਮਾਰਚ 2026 ਨੂੰ ਇੱਕ ਅਣਪਛਾਤਾ ਵਿਅਕਤੀ, ਜਿਸ ਨੇ ਆਪਣੇ ਮੂੰਹ ਹੈਲਮੈਟ ਨਾਲ ਢੱਕਿਆ ਹੋਇਆ ਸੀ, ਕਿੰਗਜ਼ ਵੈਲੀ ਸੋਸਾਇਟੀ, ਗੁਲਾਬਗੜ੍ਹ ਰੋਡ, ਡੇਰਾਬੱਸੀ ਵਿਖੇ ਇੱਕ ਮਹਿਲਾ ਦੇ ਘਰ ਵਿੱਚ ਦਾਖਲ ਹੋਇਆ ਅਤੇ ਤੇਜ਼ਧਾਰ ਹਥਿਆਰ ਨਾਲ ਉਸ ਦੀ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ।

ਇਹ ਵੀ ਪੜ੍ਹੋ  ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰਾਂ ਦੇ ਸਪਲਾਈ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ, 10 ਪਿਸਤੌਲ ਬਰਾਮਦ

ਇਸ ਦੌਰਾਨ ਪੀੜਤਾ ਨੂੰ ਚੋਟਾਂ ਲੱਗੀਆਂ।ਇਸ ਸਬੰਧੀ ਥਾਣਾ ਡੇਰਾਬੱਸੀ ਵਿਖੇ ਐਫ.ਆਈ.ਆਰ ਨੰਬਰ 126 ਮਿਤੀ 24.03.2026 ਅਧੀਨ ਧਾਰਾ 115(2), 126(2), 333 ਅਤੇ 118(1) ਭਾਰਤੀ ਨਿਆ ਸੰਹਿਤਾ (ਬੀ ਐਨ ਐਸ) ਤਹਿਤ ਦਰਜ ਕੀਤੀ ਗਈ।ਇਸ ਸਬੰਧੀ ਬਿਕਰਮਜੀਤ ਸਿੰਘ ਬਰਾੜ, ਐੱਸ.ਪੀ. ਡੇਰਾ ਬੱਸੀ ਦੀ ਦੇਖ-ਰੇਖ ਹੇਠ ਇੱਕ ਵਿਸ਼ੇਸ਼ ਟੀਮ ਗਠਿਤ ਕੀਤੀ ਗਈ ਇੰਸਪੈਕਟਰ ਸੁਮਿਤ ਮੋਰ, ਐੱਸ.ਐੱਚ.ਓ. ਡੇਰਾ ਬੱਸੀ ਦੀ ਅਗਵਾਈ ਹੇਠ ਟੀਮ ਨੇ ਤਕਨੀਕੀ ਸੂਤਰਾਂ ਅਤੇ ਮਨੁੱਖੀ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕੰਮ ਕਰਦਿਆਂ ਦੋਸ਼ੀ ਨੂੰ ਟ੍ਰੇਸ ਕਰਕੇ ਗ੍ਰਿਫਤਾਰ ਕਰ ਲਿਆ।

ਇਹ ਵੀ ਪੜ੍ਹੋ  Bathinda Police ਵੱਲੋਂ ਭਾਰੀ ਮਾਤਰਾ ‘ਚ ਚਿੱਟੇ ਤੇ ਡਰੱਗ ਮਨੀ ਸਮੇਤ ਨਸ਼ਾ ਤਸਕਰ ਕਾਬੂ

ਗ੍ਰਿਫਤਾਰ ਕੀਤੇ ਗਏ ਦੋਸ਼ੀ ਦੀ ਪਛਾਣ ਰਮੇਸ਼ ਕੁਮਾਰ ਪੁੱਤਰ ਵਾਸੀ ਬੁਧਨਪੁਰ, ਸੈਕਟਰ 16, ਪੰਚਕੂਲਾ ਵਜੋਂ ਹੋਈ ਹੈ। ਪੁਲਿਸ ਵੱਲੋਂ ਉਸ ਕੋਲੋਂ ਇੱਕ ਤੇਜ਼ਧਾਰ ਹਥਿਆਰ ਅਤੇ ਇੱਕ ਸਕੂਟਰ (ਐਕਟਿਵਾ) ਵੀ ਬਰਾਮਦ ਕੀਤਾ ਗਿਆ ਹੈ।ਗ੍ਰਿਫਤਾਰੀ ਤੋਂ ਬਾਅਦ ਦੋਸ਼ੀ ਨੇ ਹਿਰਾਸਤ ਚੋਂ ਭੱਜਣ ਦੀ ਕੋਸ਼ਿਸ਼ ਕਰਦਿਆਂ ਇੱਕ ਕਮਰੇ ਤੋਂ ਛਾਲ ਮਾਰ ਦਿੱਤੀ, ਜਿਸ ਕਾਰਨ ਉਸ ਦੇ ਸੱਜੇ ਬਾਂਹ ਅਤੇ ਪੈਰਾਂ ਵਿੱਚ ਚੋਟਾਂ ਆਈਆਂ।ਮੁੱਢਲੀ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਹੈ ਕਿ ਇਸ ਵਾਰਦਾਤ ਦਾ ਮੁੱਖ ਕਾਰਨ ਪੈਸਿਆਂ ਦਾ ਵਿਵਾਦ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਭਗਵਾਨ ਪਰਸ਼ੂਰਾਮ ਭਵਨ ਦੀ ਉਸਾਰੀ ਦਾ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਕੀਤਾ ਸ਼ੁਭ ਆਰੰਭ

0

Bathinda News:ਸਥਾਨਕ ਬਹਿਮਣ ਰੋਡ ‘ਤੇ ਸਥਿਤ ਵਿਸ਼ਵਾਸ ਨਗਰ, ਗਲੀ ਨੰਬਰ 3 ਵਿੱਚ ਅੱਜ ਭਗਵਾਨ ਪਰਸ਼ੂਰਾਮ ਭਵਨ ਦੀ ਉਸਾਰੀ ਦਾ ਰਸਮੀ ਉਦਘਾਟਨ ਕੀਤਾ ਗਿਆ। ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਮੁੱਖ ਮਹਿਮਾਨ ਵਜੋਂ ਪਹੁੰਚੇ ਅਤੇ ਉਸਾਰੀ ਕਾਰਜ ਦੀ ਸ਼ੁਰੂਆਤ ਕੀਤੀ।ਸਮਾਰੋਹ ਦੌਰਾਨ, ਭਗਵਾਨ ਪਰਸ਼ੂਰਾਮ ਚੈਰੀਟੇਬਲ ਟਰੱਸਟ ਦੇ ਅਹੁਦੇਦਾਰਾਂ ਨੇ ਮੇਅਰ ਸ੍ਰੀ ਮਹਿਤਾ ਦਾ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕੀਤਾ। ਇਸ ਦੌਰਾਨ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦੇ ਨਾਲ ਨਗਰ ਨਿਗਮ ਦੇ ਕਾਰਜਕਾਰੀ ਇੰਜੀਨੀਅਰ ਸ੍ਰੀ ਰਾਜਿੰਦਰ ਕੁਮਾਰ, ਸ੍ਰੀ ਯਾਦਵਿੰਦਰ ਸਿੰਘ ਮਾਨ, ਸ੍ਰੀ ਸਾਧੂ ਸਿੰਘ, ਸ੍ਰੀ ਮਨੀਸ਼ ਪਾਂਧੀ, ਸ੍ਰੀ ਸੋਨੀ ਪ੍ਰਧਾਨ ਅਤੇ ਸ਼੍ਰੀ ਪੰਕਜ ਸ਼ਰਮਾ ਵੀ ਮੌਜੂਦ ਸਨ।ਇਸ ਮੌਕੇ ਟਰੱਸਟ ਦੇ ਪ੍ਰਧਾਨ ਸ੍ਰੀ ਸੰਜੀਵ ਸ਼ਰਮਾ, ਉਪ ਪ੍ਰਧਾਨ ਸ੍ਰੀ ਹਰਵਿੰਦਰ ਸ਼ਰਮਾ ਗੰਜੂ, ਸ੍ਰੀ ਪੰਕਜ ਭਾਰਦਵਾਜ, ਚੇਅਰਮੈਨ ਸ੍ਰੀ ਸ਼ਾਮ ਸ਼ਰਮਾ, ਸਕੱਤਰ ਸ੍ਰੀ ਸੁਰਿੰਦਰ ਜੋਸ਼ੀ, ਜੁਆਇੰਟ ਸਕੱਤਰ ਮਾਸਟਰ ਹਰਵਿੰਦਰ ਸ਼ਰਮਾ, ਖਜ਼ਾਨਚੀ ਸ੍ਰੀ ਅੰਕੁਸ਼ ਸ਼ਰਮਾ, ਸ੍ਰੀ ਗਗਨ ਸ਼ਰਮਾ, ਸ੍ਰੀ ਵਿਜੇ ਬਿੱਲਾ, ਸ਼੍ਰੀ ਰਾਕੇਸ਼ ਕਾਕਾ ਤੇ ਸ਼੍ਰੀ ਸੁਰਿੰਦਰ ਸ਼ਰਮਾ ਸਮੇਤ ਟਰੱਸਟ ਦੇ ਸਮੂਹ ਅਹੁਦੇਦਾਰ ਅਤੇ ਹੋਰ ਪਤਵੰਤੇ ਮੌਜੂਦ ਸਨ।

ਇਹ ਵੀ ਪੜ੍ਹੋ  ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰਾਂ ਦੇ ਸਪਲਾਈ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ, 10 ਪਿਸਤੌਲ ਬਰਾਮਦ

ਆਪਣੇ ਸੰਬੋਧਨ ਵਿੱਚ, ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਭਗਵਾਨ ਪਰਸ਼ੂਰਾਮ ਭਵਨ ਦੀ ਉਸਾਰੀ ਅੱਜ ਸ਼ੁਰੂ ਹੋ ਗਈ ਹੈ ਅਤੇ ਨਗਰ ਨਿਗਮ ਨੇ ਇਸ ਪ੍ਰੋਜੈਕਟ ਲਈ ਗ੍ਰਾਂਟ ਜਾਰੀ ਕੀਤੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਇਮਾਰਤ ਅਤੇ ਮੰਦਰ ਦੇ ਨਿਰਮਾਣ ਲਈ ਸਮੇਂ-ਸਮੇਂ ‘ਤੇ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।ਅਹੁਦੇਦਾਰਾਂ ਦੀ ਬੇਨਤੀ ‘ਤੇ, ਮੇਅਰ ਨੇ ਇਹ ਵੀ ਐਲਾਨ ਕੀਤਾ ਕਿ ਜਲਦੀ ਹੀ ਭਗਵਾਨ ਪਰਸ਼ੂਰਾਮ ਚੌਕ ਸਥਾਪਤ ਕੀਤਾ ਜਾਵੇਗਾ, ਜੋ ਕਿ ਖੇਤਰ ਦੀ ਧਾਰਮਿਕ ਅਤੇ ਸਮਾਜਿਕ ਮਹੱਤਤਾ ਨੂੰ ਵਧਾਉਂਦਾ ਹੈ।ਸਮਾਗਮ ਦੌਰਾਨ, ਮਾਸਟਰ ਹਰਵਿੰਦਰ ਸ਼ਰਮਾ ਨੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੇਅਰ ਦੇ ਯਤਨਾਂ ਸਦਕਾ ਇਮਾਰਤ ਦੀ ਉਸਾਰੀ ਲਈ ਫੰਡ ਜਾਰੀ ਕੀਤੇ ਗਏ ਹਨ ਅਤੇ ਇਹ ਸਹਾਇਤਾ ਭਵਿੱਖ ਵਿੱਚ ਵੀ ਜਾਰੀ ਰਹੇਗੀ।

ਇਹ ਵੀ ਪੜ੍ਹੋ  Bathinda Police ਵੱਲੋਂ ਭਾਰੀ ਮਾਤਰਾ ‘ਚ ਚਿੱਟੇ ਤੇ ਡਰੱਗ ਮਨੀ ਸਮੇਤ ਨਸ਼ਾ ਤਸਕਰ ਕਾਬੂ

ਉਨ੍ਹਾਂ ਦੱਸਿਆ ਕਿ ਭਗਵਾਨ ਪਰਸ਼ੂਰਾਮ ਜੈਅੰਤੀ 19 ਅਪ੍ਰੈਲ ਨੂੰ ਮੰਦਰ ਦੇ ਪ੍ਰਧਾਨ ਸ੍ਰੀ ਪੁਰਸ਼ੋਤਮ ਸ਼ਰਮਾ ਤੇ ਟਰੱਸਟ ਪ੍ਰਧਾਨ ਸ੍ਰੀ ਸੰਜੀਵ ਸ਼ਰਮਾ ਦੇ ਸਹਿਯੋਗ ਨਾਲ ਸ਼੍ਰੀ ਦੁਰਗਾ ਮੰਦਰ, ਕੈਨਾਲ ਕਲੋਨੀ ਵਿਖੇ ਬਹੁਤ ਧੂਮਧਾਮ ਨਾਲ ਮਨਾਈ ਜਾਵੇਗੀ।ਸਮਾਗਮ ਦੌਰਾਨ, ਮੇਅਰ ਨੂੰ ਵਿਸ਼ਵਾਸ ਨਗਰ ਖੇਤਰ ਦੀਆਂ ਵੱਖ-ਵੱਖ ਸਮੱਸਿਆਵਾਂ ਬਾਰੇ ਵੀ ਜਾਣੂ ਕਰਵਾਇਆ ਗਿਆ, ਜਿਸ ‘ਤੇ ਮੇਅਰ ਨੇ ਤੁਰੰਤ ਕਾਰਵਾਈ ਕਰਦਿਆਂ ਕਾਰਜਕਾਰੀ ਇੰਜੀਨੀਅਰ ਨੂੰ ਜ਼ਰੂਰੀ ਨਿਰਦੇਸ਼ ਜਾਰੀ ਕੀਤੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਚਕੂਲਾ ਦੇ ਸਿਵਲ ਹਸਪਤਾਲ ਵਿੱਚ ਦੂਜੀ ਐਚਆਈਵੀ ਵਾਇਰਲ ਲੋਡ ਟੇਸਟਿੰਗ ਲੈਬ ਸਥਾਪਿਤ ਹੋਵੇਗਾ

0

👉ਸਾਲਾਨਾ ਲਗਭਗ 15,000 ਟੇਸਟ ਕਰੇਗੀ ਇਹ ਲੈਬ
Haryana News:ਹਰਿਆਣਾ ਸਿਹਤ ਵਿਭਾਗ ਨੇ ਪੰਚਕੂਲਾ ਦੇ ਸਿਵਲ ਹਸਪਤਾਲ ਵਿੱਚ ਇੱਕ ਐਚਆਈਵੀ ਵਾਇਰਲ ਲੋਡ ਟੇਸਟਿੰਗ ਲੈਬ ਸਥਾਪਿਤ ਕਰਨ ਦੀ ਮੰਜੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ, ਹਰਿਆਣਾ ਵਿੱਚ ਇਹ ਦੂਜੀ ਸਮਰਪਿਤ ਸਹੂਲਤ ਹੋਵੇਗੀ, ਇਸੀ ਤਰ੍ਹਾ ਦੀ ਲੈਬ ਦੀ ਸਹੂਲਤ ਪਹਿਲਾਂ ਰੋਹਤਕ ਵਿੱਚ ਸਥਿਤ ਹੈ।ਇਹ ਜਾਣਕਾਰੀ ਸਿਹਤ ਅਤੇ ਪਰਿਵਾਰ ਭਲਾਹੀ ਦੀ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ ਨੇ ਦਿੱਤੀ। ਉਨ੍ਹਾਂ ਨੇ ਦਸਿਆ ਕਿ ਇਸ ਲੈਬ ਨੂੰ ਸਾਲਾਨਾ 1.65 ਕਰੋੜ ਰੁਪਏ ਦੀ ਲਾਗਤ ‘ਤੇ ਮੰਜੂਰੀ ਦਿੱਤੀ ਗਈ ਹੈ, ਜੋ ਸਾਲਾਨਾ ਲਗਭਗ 15,000 ਐਚਆਈਵੀ ਵਾਇਰਲ ਲੋਡ ਟੇਸਟ ਦੇ ਅੰਦਾਜਾ ਕਾਰਜਭਾਰ ‘ਤੇ ਅਧਾਰਿਤ ਹੈ।ਉਨ੍ਹਾਂ ਨੇ ਦਸਿਆ ਕਿ ਇਸ ਨਵੀਂ ਲੈਬ ਨੂੰ ਪੰਚਕੂਲਾ ਦੇ ਸਿਵਲ ਹਸਪਤਾਲ ਵਿੱਚ ਪਹਿਲਾਂ ਤੋਂ ਮੌਜੂਦ ਕੋਵਿਡ-19 ਮੋਲੀਕਿਯੂਲਰ ਟੇਸਟਿੰਗ ਇੰਫ੍ਰਾਸਟਕਚਰ ਦਾ ਇਸਤੇਮਾਲ ਕਰ ਕੇ ਸਥਾਪਿਤ ਕੀਤਾ ਜਾਵੇਗਾ। ਇਸ ਦੇ ਨਾਲ ਹੀ, ਐਚਆਈਵੀ ਵਾਇਰਲ ਲੋਡ ਟੇਸਟਿੰਗ ਲਈ ਜਰੂਰੀ ਵੱਧ ਸਮੱਗਰੀ ਵੀ ਖਰੀਦੀ ਜਾਵੇਗੀ। ਇਸ ਢੰਗ ਨਾਲ ਇਹ ਯਕੀਨੀ ਹੁੰਦਾ ਹੈ ਕਿ ਸਹੂਲਤ ਨੂੰ ਤੇ੧ੀ ਨਾਲ ਚਾਲੂ ਕੀਤਾ ਜਾ ਸਕੇ, ਅਤੇ ਇਸ ਦੇ ਲਈ ਪੂਰੀ ਤਰ੍ਹਾ ਨਾਲ ਇੱਕ ਨਵਾਂ ਸੇਟਅੱਪ ਬਨਾਉਣ ਦੀ ਜਰੂਰਤ ਨਾ ਪਵੇ।ਇਹ ਪ੍ਰੋਜੈਕਟ ਹਰਿਆਣਾ ਰਾਜ ਏਡਸ ਕੰਟਰੋਲ ਸੋਸਾਇਟੀ (HSACS) ਤੋਂ ਮਿਲੇ ਸੁਝਾਆਂ ਦੇ ਆਧਾਰ ‘ਤੇ ਤਿਆਰ ਕੀਤਾ ਗਿਆ ਸੀ, ਜਦੋਂ ਕਿ ਇਸ ਦਾ ਤਕਨੀਕੀ ਮੁਲਾਂਕਣ ਰਾਸ਼ਟਰੀ ਏਡਸ ਕੰਟਰੋਲ ਸੰਗਠਨ (NACO) ਵੱਲੋਂ ਸੁਤੰਤਰ ਰੂਪ ਨਾਲ ਕੀਤਾ ਗਿਆ-ਜੋ ਦੇਸ਼ ਵਿੱਚ HIV/AIDS ਨਾਲ ਨਜਿਠਣ ਵਾਲੀ ਸਰਵੋਚ ਸੰਸਥਾ ਹੈ। ਰਾਸ਼ਟਰੀ ਦਿਸ਼ਾਂ-ਨਿਰਦੇਸ਼ਾਂ ਅਨੁਰੂਪ, ਪ੍ਰਤੀ ਐਚਆਈਵੀ ਵਾਇਰਲ ਲੋਡ ਟੇਸਟ ਦੀ ਲਾਗਤ 1,100 ਰੁਪਏ ਤੈਅ ਕੀਤੀ ਗਈ ਹੈ।

ਇਹ ਵੀ ਪੜ੍ਹੋ  ਰਬੀ 2026-27 ਦੇ ਲਈ ਭੰਡਾਰਣ ਤਿਆਰੀਆਂ ਤੇਜ, 470 ਕਰੋੜ ਰੁਪਏ ਨਾਲ ਜੂਟ ਤੇ ਪਲਾਸਟਿਕ ਬੈਗਾਂ ਦੀ ਖਰੀਦ ਨੂੰ ਦਿੱਤੀ ਮੰਜੂਰੀ

👉ਪੂਰੀ ਲਾਗਤ NACO ਚੁੱਕੇਗਾ – ਰਾਜ ਦੇ ਖਜਾਨੇ ‘ਤੇ ਕੋਈ ਬੋਝ ਨਹੀਂ
ਖਾਸ ਗੱਲ ਇਹ ਹੈ ਕਿ ਇਸ ਟੇਸਟਿੰਗ ਸਹੂਲਤ ਨੂੰ ਸਥਾਪਿਤ ਕਰਨ ਅਤੇ ਚਲਾਉਣ ਦਾ ਪੂਰਾ ਖਰਚ ਰਾਸ਼ਟਰੀ ਏਡਸ ਕੰਟਰੋਲ ਸੰਗਠਨ (NACO) ਚੁੱਕੇਗਾ, ਜਿਸ ਨਾਲ ਹਰਿਆਣਾ ਰਾਜ ਸਰਕਾਰ ‘ਤੇ ਕੋਈ ਮਾਲੀ ਬੋਝ ਨਹੀਂ ਪਵੇਗਾ।ਡਾ. ਮਿਸ਼ਰਾ ਨੇ ਅੱਗੇ ਕਿਹਾ ਕਿ ਇਹ ਇੱਕ ਅਜਿਹਾ ਮਾਡਲ ਹੈ ਜਿਸ ਨਾਲ ਹੋਰ ਸੂਬੇ ਵੀ ਅਪਣਾ ਕੇ ਆਪਣੇ ਬਜਟ ‘ਤੇ ਬਿਨ੍ਹਾ ਕੋਈ ਬੋਝ ਪਾਏ ਆਪਣੀ ਐਚਆਈਵੀ ਜਾਂਚ ਸਮਰੱਥਾ ਦਾ ਵਿਸਤਾਰ ਕਰ ਸਕਦੇ ਹਨ।ਉਨ੍ਹਾਂ ਨੇ ਦਸਿਆ ਕਿ ਐਚਆਈਵੀ -ਪਾਜੀਟਿਵ ਵਿਅਕਤੀਆਂ ਲਈ, ਨਿਯਮਤ ਵਾਇਰਲ ਲੋਡ ਟੇਸਟਿੰਗ ਕੋਈ ਵੈਕਲਪਿਕ ਚੀਜ਼ ਨਹੀਂ ਹੈ ਸਗੋ ਇਹ ਬੇਹੱਦ ਜਰੂਰੀ ਹੈ। ਇਹ ਟੇਸਟ ਡਾਕਟਰਾਂ ਨੂੰ ਇਹ ਪਤਾ ਲਗਾਉਣ ਵਿੱਚ ਮਦਦ ਕਰਦੇ ਹਨ ਕਿ ਕੀ ਏਂਟੀਰਟ੍ਰੋਵਾਇਰਲ ਥੈਰੇਪੀ ਪ੍ਰਭਾਵੀ ਢੰਗ ਨਾਲ ਕੰਮ ਕਰ ਰਹੀ ਹੈ, ਇਲਾਜ ਵਿੱਚ ਅਸਫਲਤਾ ਦਾ ਜਲਦੀ ਪਤਾ ਲਗਾਉਣ ਵਿੱਚ ਮਦਦ ਕਰਦੇ ਹਨ, ਅਤੇ ਵਾਇਰਸ ਨੂੰ ਦਵਾਈਆਂ ਦੇ ਪ੍ਰਤੀ ਪ੍ਰਤੀਰੋਧੀ ਬਨਣ ਤੋਂ ਰੋਕਦੇ ਹਨ। ਵਾਇਰਲ ਲੋਡ ਟੇਸਟਿੰਗ ਦੀ ਸਮੇਂ ‘ਤੇ ਸਹੂਲਤ ਨਾ ਮਿਲਣ ‘ਤੇ ਮਰੀਜਾਂ ਨੂੰ ਇਲਾਜ ਵਿੱਚ ਦੇਰੀ ਅਤੇ ਸਿਤ ਨਾਲ ਜੁੜੀ ਖਰਾਬ ਹਾਲਾਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਫਿਲਹਾਲ, ਹਰਿਆਣਾ ਦੇ ਸਾਰੇ ਜਿਲ੍ਹਿਆਂ ਤੋਂ ਸੈਂਪਲ ਪੀਜੀਆਈਐਮਐਸ ਰੋਹਤਕ ਭੇਜੇ ਜਾਂਦੇ ਹਨ। ਇਹ ਨਵੀਂ ਲੈਬ ਟੇਸਟਿੰਗ ਵਿੱਚ ਲੱਗਣ ਵਾਲੇ ਸਮੇਂ ਨੂੰ ਕਾਫੀ ਘੱਟ ਕਰ ਦਵੇਗੀ, ਜਿਸ ਨਾਲ ਐਚਆਈਵੀ ਪਾਜੀਟਿਵ ਮਰੀਜਾਂ ਦੀ ਬਿਹਤਰ ਨਿਗਰਾਨੀ ਹੋ ਸਕੇਗੀ।

ਇਹ ਵੀ ਪੜ੍ਹੋ  ਅਸਲੀ ਦੌਲਤ ਗੁਰੂ ਦੇ ਚਰਣਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਡਾ. ਮਿਸ਼ਰਾ ਨੇ ਕਿਹਾ ਕਿ ਇਸ ਲੈਬ ਦੇ ਸ਼ੁਰੂ ਹੋਣ ਨਾਲ ਐਚਆਈਵੀ ਦੀ ਸਮੇਂ ‘ਤੇ ਜਾਂਚ ਅਤੇ ਨਿਗਰਾਨੀ ਦੀ ਸਹੂਲਤ ਵਿੱਚ ਕਾਫੀ ਸੁਧਾਰ ਹੋਵੇਗਾ। ਇਸ ਨਾਲ ਉਨ੍ਹਾਂ ਮਰੀਜਾਂ ਨੂੰ ਫਾਇਦਾ ਹੋਵੇਗਾ, ਜਿਨ੍ਹਾਂ ਨੇ ਨਿਯਮਤ ਰੂਪ ਨਾਲ ਵਾਇਰਲ ਲੋਡ ਟੇਸਟਿੰਗ ਦੀ ਜਰੂਰਤ ਹੁੰਦੀ ਹੈ, ਅਤੇ ਹਰਿਆਣਾ ਵਿੱਚ ਐਚਆਈਵੀ/ਏਡਸ ਦੇ ਖਿਲਾਫ ਚੱਲ ਰਹੇ ਯਤਨਾਂ ਨੂੰ ਵੀ ਮਜਬੂਤੀ ਮਿਲੇਗੀ।ਪੰਚਕੂਲਾ ਦੀ ਐਚਆਈਵੀ ਵਾਇਰਲ ਲੋਡ ਲੈਬ, ਹਰਿਆਣਾ ਸਰਕਾਰ ਦੀ ਉਸ ਵੱਡੀ ਪਹਿਲ ਦਾ ਹਿੱਸਾ ਹੈ ਜਿਸ ਦਾ ਮਕਸਦ ਖਾਸ ਤਰ੍ਹਾ ਦੀ ਸਿਹਤ ਸੇਵਾਵਾਂ ਨੂੰ ਵਿਕੇਂਦ੍ਰਿਤ ਕਰਨਾ ਅਤੇ ਊਨ੍ਹਾਂ ਨੁੰ ਉਨ੍ਹਾਂ ਲੋਕਾਂ ਤੱਕ ਪਹੁੰਚਾਉਣਾ ਹੈ ਜਿਨ੍ਹਾਂ ਨੇ ਇੰਨ੍ਹਾਂ ਦੀ ਸੱਭ ਤੋਂ ਵੱਧ ਜਰੂਰਤ ਹੈ। ਮੌਜੂਦਾ ਇੰਫ੍ਰਾਸਟਕਚਰ ਦਾ ਮੁੜ ਇਸਤੇਮਾਲ ਕਰ ਕੇ, ਕੌਮੀ ਅਦਾਰਿਆਂ ਦੇ ਨਾਲ ਮਿਲ ਕੇ ਕੰਮ ਕਰ ਕੇ, ਅਤੇ ਰਾਜ ‘ਤੇ ਕੋਈ ਵੱਧ ਬੋਝ ਨਾ ਪੈਣ ਦੇ ਕੇ, ਇਹ ਪਹਿਲ ਇੱਕ ਕੁਸ਼ਲ ਅਤੇ ਮਰੀਜ ਕੇਂਦ੍ਰਿਤ ਸ਼ਾਸਨ ਦਾ ਬਿਹਤਰੀਨ ਮਿਸਾਲ ਪੇਸ਼ ਕਰਦੀ ਹੈ।ਡਾ. ਮਿਸ਼ਰਾ ਨੇ ਕਿਹਾ ਕਿ ਹਰ ਸਾਲ ਲਗਭਗ 15,000 ਟੇਸਟ ਕੀਤੇ ਜਾਣ ਦਾ ਅੰਦਾਜਾ ਹੈ। ਉਮੀਦ ਹੈ ਕਿ ਇਹ ਲੈਬ ਹਰਿਆਣਾ ਦੇ ਐਚਆਈਵੀ ਦੇਖਭਾਲ ਅਤੇ ਇਲਾਜ ਨੈਟਵਰਕ ਵਿੱਚ ਇੱਕ ਅਹਿਮ ਕੜੀ ਸਾਬਤ ਹੋਵੇਗੀ, ਜਿਸ ਨਾਲ ਜਾਂਚ ਵਿੱਚ ਹੋਣ ਵਾਲੀ ਦੇਰੀ ਘੱਟ ਹੋਵੇਗੀ, ਇਲਾਜ ਦੀ ਬਿਹਤਰ ਨਿਗਰਾਨੀ ਹੋ ਸਕੇਗੀ, ਅਤੇ ਆਖੀਰ ਵਿੱਚ ਲੋਕਾਂ ਦੀ ਜਾਨ ਬਚਾਈ ਜਾ ਸਕੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਰਬੀ 2026-27 ਦੇ ਲਈ ਭੰਡਾਰਣ ਤਿਆਰੀਆਂ ਤੇਜ, 470 ਕਰੋੜ ਰੁਪਏ ਨਾਲ ਜੂਟ ਤੇ ਪਲਾਸਟਿਕ ਬੈਗਾਂ ਦੀ ਖਰੀਦ ਨੂੰ ਦਿੱਤੀ ਮੰਜੂਰੀ

0

👉ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਹਾਈ ਪਾਰਵਰਡ ਪਰਚੇਜ਼ ਕਮੇਟੀ ਦੀ ਮੀਟਿੰਗ
Haryana News: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਅੱਜ ਇੱਥੇ ਹੋਈ ਹਾਈ ਪਾਰਵਰਡ ਪਰਚੇਜ਼ ਕਮੇਟੀ ਦੀ ਮੀਟਿੰਗ ਵਿੱਚ ਰਬੀ 2026-2027 ਸੀਜ਼ਨ ਲਈ ਭੰਡਾਰਣ ਵਿਵਸਥਾਵਾਂ ਨੂੰ ਮਜਬੂਤ ਬਨਾਉਣ ਦੇ ਉਦੇਸ਼ ਨਾਲ ਮਹਤੱਵਪੂਰਣ ਫੈਸਲੇ ਕੀਤੇ ਗਏ। ਮੀਟਿੰਗ ਵਿੱਚ 550 ਕਰੋੜ ਰੁਪਏ ਨਾਲ ਜੂਟ ਤੇ ਹੋਰ ਬੈਗਾਂ ਦੀ ਖਰੀਦ ਦੇ ਦੋ ਏਜੰਡੇ ਸਨ, ਨੈਗੋਸਇਏਸ਼ਨ ਕਰ ਕੇ 80 ਕਰੋੜ ਰੁਪਏ ਬਚਾਏ ਗਏ। ਕਣਕ ਦੇ ਸੁਰੱਖਿਅਤ ਭੰਡਾਰਣ ਨੂੰ ਯਕੀਨੀ ਕਰਨ ਲਈ ਜੂਟ ਬੈਗਾਂ ਅਤੇ ਹੋਰ ਬੈਗਾਂ ਦੀ ਖਰੀਦ ਨੂੰ ਮੰਜੂਰੀ ਪ੍ਰਦਾਨ ਕੀਤੀ ਗਈ।

ਇਹ ਵੀ ਪੜ੍ਹੋ  ਅਸਲੀ ਦੌਲਤ ਗੁਰੂ ਦੇ ਚਰਣਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਇਸ ਫੈਸਲੇ ਨਾਲ ਰਾਜ ਵਿੱਚ ਅਨਾਜ ਭੰਡਾਰਣ ਦੀ ਸਮਰੱਥਾ ਨੂੰ ਹੋਰ ਵੱਧ ਮਜਬੁਤ ਕੀਤਾ ਜਾ ਸਕੇਗਾ ਅਤੇ ਕਿਸਾਨਾਂ ਤੋਂ ਖਰੀਦੇ ਗਏ ਕਣਕ ਦੇ ਸੁਰੱਖਿਅਤ ਰੱਖ-ਰਖਾਵ ਵਿੱਚ ਕਿਸੇ ਤਰ੍ਹਾ ਦੀ ਰੁਕਾਵਟ ਨਹੀਂ ਆਵੇਗੀ।ਇਹ ਖਰੀਦ ਪ੍ਰਕ੍ਰਿਆ ਖੁਰਾਕ ਅਤੇ ਸਪਲਾਈ ਵਿਭਾਗ, ਹੈਫੇਡ ਅਤੇ ਹਰਿਆਣਾ ਰਾਜ ਵੇਅਰਹਾਊਸ ਨਿਗਮ ਦੀ ਜਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤੀ ਜਾ ਰਹੀ ਹੈ।ਇਸ ਦੌਰਾਨ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਖਰੀਦ ਪ੍ਰਕ੍ਰਿਆ ਪੂਰੀ ਤਰ੍ਹਾ ਪਾਰਦਰਸ਼ੀ, ਸਮੇਂਬੱਧ ਅਤੇ ਗੁਣਵੱਤਾ ਮਾਨਕਾਂ ਦੇ ਅਨੁਰੂਪ ਯਕੀਨੀ ਕੀਤੀ ਜਾਵੇ, ਤਾਂ ਜੋ ਸਰਕਾਰੀ ਸਰੋਤਾਂ ਦੀ ਸਰਵੋਤਮ ਵਰਤੋ ਹੋ ਸਕੇ।

ਇਹ ਵੀ ਪੜ੍ਹੋ  CM Nayab Saini ਦੀ ਅਗਵਾਈ ਹੇਠ ਸਰਕਾਰ ਨੇ ਪਿਛਲੇ ਵਿਧਾਨਸਭਾ ਚੋਣਾਂ ਦੇ ਆਪਣੇ ਸੰਕਲਪ-ਪੱਤਰ ਦੇ 217 ਵਿੱਚੋਂ 60 ਵਾਅਦਿਆਂ ਨੂੰ ਕੀਤਾ ਪੂਰਾ : ਸੁਮਨ ਸੈਣੀ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਅਤੇ ਖੇਤੀਬਾੜੀ ਉਤਪਾਦਾਂ ਦੇ ਸੁਰੱਖਿਅਤ ਭੰਡਾਰਣ ਲਈ ਪ੍ਰਤੀਬੱਧ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਰਬੀ ਸੀਜ਼ਨ ਦੀ ਤਿਆਰੀਆਂ ਸਮੇਂ ਰਹਿੰਦੇ ਪੂਰੀਆਂ ਕਰ ਲਈਆਂ ਜਾਣ, ਤਾਂ ਜੋ ਮੰਡੀਆਂ ਵਿੱਚ ਆਉਣ ਵਾਲੀ ਫਸਲ ਦੇ ਪ੍ਰਬੰਧਨ ਵਿੱਚ ਕਿਸੇ ਤਰ੍ਹਾ ਦੀ ਮੁਸ਼ਕਲ ਨਾ ਹੋਵੇ।ਮੀਟਿੰਗ ਵਿੱਚ ਹਰਿਆਣਾ ਸ਼ਹਿਰੀ ਸਥਾਨਕ ਸਰਕਾਰ ਮੰਤਰੀ ਸ੍ਰੀ ਵਿਪੁਲ ਗੋਇਲ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਸ੍ਰੀ ਅਰੁਣ ਗੁਪਤਾ ਤੇ ਹੋਰ ਅਧਿਕਾਰੀ ਮੌਜੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਅਸਲੀ ਦੌਲਤ ਗੁਰੂ ਦੇ ਚਰਣਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

0

👉ਗੁਰੂਦੁਆਰਾ ਸ਼੍ਰੀ ਨਾਨਕਸਰ ਸਾਹਿਬ ਵਿੱਚ ਸਮਾਗਮ ਦੇ ਸਮਾਪਨ ਸਮਾਰੋਹ ਨੂੰ ਕੀਤਾ ਸੰਬੋਧਿਤ
Ludhiana News: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅਸਲੀ ਦੌਲਤ ਗੁਰੂ ਦੇ ਚਰਣਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ। ਅੱਜ ਦੀ ਭੱਜ-ਦੌੜ ਭਰੀ ਜਿੰਦਗੀ ਵਿੱਚ ਸ਼ਾਂਤੀ ਗੁਰੂ ਦੀ ਸੰਗਤ ਵਿੱਚ ਹੀ ਮਿਲਦੀ ਹੈ।ਮੁੱਖ ਮੰਤਰੀ ਵੀਰਵਾਰ ਨੂੰ ਪੰਜਾਬ, ਲੁਧਿਆਣਾ ਦੇ ਗੁਰੂਦੁਆਰਾ ਸ਼੍ਰੀ ਨਾਨਕਸਰ ਸਾਹਿਬ ਵਿੱਚ ਆਯੋਜਿਤ ਸਮਾਗਮ ਦੇ ਸਮਾਪਨ ਸਮਾਰੋਹ ਨੂੰ ਸੰਬੋਧਿਤ ਕਰ ਰਹੇ ਸਨ।ਇਸ ਮੌਕੇ ‘ਤੇ ਬਾਬਾ ਘਾਲਾ ਸਿੰਘ, ਅਨੇਕ ਸੰਤ-ਮਹਾਪੁਰਖ ਅਤੇ ਦੇਸ਼-ਵਿਦੇਸ਼ ਤੋਂ ਪਹੁੰਚੀ ਸਾਧ ਸੰਗਤ ਮੌਜੂਤ ਸੀ।ਨਾਇਬ ਸਿੰਘ ਸੈਣੀ ਨੇ ਸਮਾਗਮ ਵਿੱਚ ਮੌਜੂਦ ਸੰਗਤ ਨੂੰ ਦੁਰਗਾਸ਼ਟਮੀ ਅਤੇ ਰਾਮਨਵਮੀ ਦੀ ਵਧਾਈ ਅਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਸ਼੍ਰੀ ਨਾਨਕਸਰ ਸਾਹਿਬ ਉਹੀ ਪਵਿੱਤਰ ਸਥਾਨ ਹੈ, ਜਿਸ ਦੀ ਨੀਂਹ ਬਾਬਾ ਨੰਦ ਸਿੰਘ ਜੀ ਮਹਾਰਾਜ ਨੇ ਆਪਣੇ ਕਠੋਰ ਤੱਪ ਨਾਲ ਰੱਖੀ ਸੀ। ਉਨ੍ਹਾਂ ਨੇ ਭਗਤੀ ਦੀ ਉਸ ਜੋਤ ਨੂੰ ਜਲਾਇਆ, ਜਿਸ ਦੀ ਲੋਅ ਅੱਜ ਕਰੋੜਾਂ ਦਿੱਲਾਂ ਨੂੰ ਰੋਸ਼ਨ ਕਰ ਰਹੀ ਹੈ। ਉਨ੍ਹਾਂ ਦੇ ਪਦਚਿਨ੍ਹਾਂ ‘ਤੇ ਚਲਦੇ ਹੋਏ ਬਾਬਾ ਇਸ਼ਰ ਸਿੰਘ ਜੀ ਮਹਾਰਾਜ ਨੇ ਇੱਥੇ ਸੱਤ ਸਾਲਾਂ ਤੱਕ ਏਕਾਂਤਵਾਸ ਵਿੱਚ ਸਿਮਰਨ ਕੀਤਾ। ਉਨ੍ਹਾਂ ਨੇ ਕਿਹਾ ਕਿ ਇਹ ਉਨ੍ਹਾਂ ਹੀ ਮਹਾਪੁਰਸ਼ਾਂ ਦੀ ਕਮਾਈ ਦਾ ਫੱਲ ਹੈ ਕਿ ਅੱਜ ਇੱਥੇ ਕਦਮ ਰੱਖਦੇ ਹੀ ਮਨ ਨੂੰ ਬਹੁਤ ਸ਼ਾਂਤੀ ਮਿਲਦੀ ਹੈ। ਮੁੱਖ ਮੰਤਰੀ ਨੇ ਬਾਬਾ ਇਸ਼ਰ ਸਿੰਘ ਜੀ ਦੇ ਪ੍ਰਕਾਸ਼ ਉਤਸਵ ਦੀ ਵੀ ਵਧਾਈ ਦਿੱਤੀ ਅਤੇ ਸਾਰਿਆਂ ਨੂੰ ਮਿਲ-ਜੁਲ ਕੇ ਨਫਰਤ ਨੂੰ ਮਿਟਾਉਣ ਅਤੇ ਪ੍ਰੇਮ, ਸੇਵਾ ਤੇ ਸਿਮਰਨ ਦੇ ਮਾਰਗ ‘ਤੇ ਚੱਲਣ ਦੀ ਗੁਰੂ ਚਰਣਾਂ ਵਿੱਚ ਅਰਦਾਸ ਕੀਤੀ। ਉਨ੍ਹਾਂ ਨੇ ਬਾਬਾ ਨਰਾਇਣ ਸਿੰਘ ਜੀ ਦੇ ਚਰਣਾਂ ਵਿੱਚ ਵੀ ਆਪਣੀ ਸ਼ਰਧਾ ਅਰਪਿਤ ਕੀਤੀ ਅਤੇ ਕਿਹਾ ਕਿ ਉਨ੍ਹਾਂ ਦਾ ਜੀਵਨ ਸਾਨੂੰ ਸਿਖਾਉਂਦਾ ਹੈ ਕਿ ਸੇਵਾ ਅਤੇ ਆਦੇਸ਼ ਦਾ ਪਾਲਣ ਕੀ ਹੁੰਦਾ ਹੈ। ਬਾਬਾ ਇਸ਼ਰ ਸਿੰਘ ਜੀ ਦੇ ਇੱਕ ਵਚਨ ‘ਤੇ ਉਨ੍ਹਾਂ ਨੇ ਸੱਤ ਸਾਲਾਂ ਤੱਕ 24 ਕਿਲੋਮੀਟਰ ਦੂਰ ਤੋਂ ਜਲ੍ਹ ਦੀ ਸੇਵਾ ਕੀਤੀ। ਬਿਨ੍ਹਾ ਥਕੇ, ਬਿਨ੍ਹਾ ਰੁਕੇ, ਸਿਰਫ ਗੁਰੂ ਦੀ ਪ੍ਰਸੰਨਤਾ ਦੇ ਲਈ।

ਇਹ ਵੀ ਪੜ੍ਹੋ  ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਰੂਸ ਦੇ ਰਾਜਦੂਤ ਨਾਲ ਕੀਤੀ ਮੁਲਾਕਾਤ, ਦੋਪੱਖੀ ਸਹਿਯੋਗ ਨੂੰ ਮਜਬੂਤ ਕਰਨ ‘ਤੇ ਦਿੱਤਾ ਜੋਰ

ਉਨ੍ਹਾਂ ਨੇ ਸਾਧ ਸੰਗਤ ਨੂੰ ਦਸਿਆ ਕਿ ਇਸ ਵਿਸ਼ਾਲ ਸਥਾਨ ਦਾ ਕੋਈ ਲਿਖਤ ਨਕਸ਼ਾ ਨਹੀਂ ਸੀ। ਇਹ ਤਾਂ ਬਾਬਾ ਨਰਾਇਣ ਸਿੰਘ ਜੀ ਦੇ ਮੁੱਖ ਤੋਂ ਨਿਕਲੇ ਦਿਵਅ ਆਦੇਸ਼ ਅਤੇ ਕਾਰੀਗਰਾਂ ਦੀ ਸ਼ਰਧਾ ਸੀ, ਜਿਸ ਨਾਲ ਇਹ ਸ਼ਾਨਦਾਰ ਗੁਰੂਘਰ ਤਿਆਰ ਹੋਇਆ। ਇਹ ਸਾਬਤ ਕਰਦਾ ਹੈ ਕਿ ਜਦੋਂ ਨੀਅਤ ਸਾਫ ਹੋਵੇ ਅਤੇ ਗੁਰੂ ‘ਤੇ ਪੂਰਾ ਭਰੋਸਾ ਹੋਵੇ, ਤਾਂ ਕੁਦਰਤ ਖੁਦ-ਬ-ਖੁਦ ਰਸਤਾ ਬਣਾਉਂਦੀ ਹੈ। ਉਨ੍ਹਾਂ ਨੇ ਭਵਅ ਸ਼੍ਰੀ ਨਾਨਕਸਰ ਸਾਹਿਬ ਬਣਵਾ ਕੇ ਆਪਣੇ ਗੁਰੂ ਦੇ ਪ੍ਰਤੀ ਜੋ ਸਮਰਪਣ ਦਿਖਾਇਆ, ਉਹ ਇਤਿਹਾਸ ਦੇ ਪੰਨਿਆਂ ਵਿੱਚ ਸੁਨਹਿਰੇ ਅੱਖਰਾਂ ਵਿੱਚ ਦਰਜ ਹੈ। ਸ੍ਰੀ ਸੈਣੀ ਨੇ ਇਸ ਪਵਿੱਤਰ ਸਥਾਨ ‘ਤੇ ਕੀਤੀ ਜਾ ਰਹੀ ਭੋਜਨ ਵਿਵਸਥਾ ਦੀ ਪ੍ਰਸੰਸਾਂ ਕਰਦੇ ਹੋਏ ਕਿਹਾ ਕਿ ਇੱਥੇ ਕੋਈ ਸੰਸਥਾਗਤ ਲੰਗਰ ਨਹੀਂ ਬਣਦਾ, ਸਗੋ ਸੰਗਤ ਖੁਦ ਆਪਣੇ ਘਰਾਂ ਤੋਂ ਲੰਗਰ ਬਣਾ ਕੇ ਲਿਆਉਂਦੀ ਹੈ। ਇਹ ਸੱਚੇ ਅਰਥਾਂ ਵਿੱਚ ਸਾਂਝੀਵਾਲਤਾ ਦਾ ਪ੍ਰਤੀਕ ਹੈ। ਇੱਥੇ ਅਮੀਰ-ਗਰੀਬ ਦਾ ਭੇਦ ਮਿੱਟ ਜਾਂਦਾ ਹੈ ਅਤੇ ਸਿਰਫ ਸੰਗਤ ਬਾਕੀ ਰਹਿ ਜਾਂਦੀ ਹੈ। ਉਨ੍ਹਾਂ ਨੇ ਬਾਬਾ ਘਾਲਾ ਸਿੰਘ ਦੀ ਜਿਮੇਵਾਰੀ ਅਤੇ ਨਿਮਰਤਾ ਦੇ ਨਾਲ ਇਸ ਸਥਾਨ ਦੀ ਸੇਵਾ ਕਰਨ ਦੇ ਪੁਨੀਤ ਕੰਮ ਦੀ ਸ਼ਲਾਘਾ ਕੀਤੀ।ਉਨ੍ਹਾਂ ਨੇ ਦਸਿਆ ਕਿ ਗੁਰੂ ਸਾਹਿਬਾਨ ਅਤੇ ਹੋਰ ਸੰਤ-ਮਹਾਤਮਾਂਵਾਂ, ਅਤੇ ਮਹਾਪੁਰਸ਼ਾਂ ਨੇ ਭੂਲੀ-ਭਟਕੀ ਮਨੁੱਖਤਾ ਨੁੰ ਜੀਵਨ ਦਾ ਸੱਚਾ ਰਸਤਾ ਦਿਖਾਇਆ ਹੈ। ਉਨ੍ਹਾਂ ਦੇ ਸੰਦੇਸ਼ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਹਰਿਆਣਾ ਸਰਕਾਰ ਵੱਲੋਂ ਸੰਤ-ਮਹਾਪੁਰਸ਼ ਸਨਮਾਨ ਵਿਚਾਰ ਪ੍ਰਸਾਰ ਅਤੇ ਪ੍ਰਚਾਰ ਯੋਜਨਾ ਚਲਾਈ ਜਾ ਰਹੀ ਹੈ। ਇਸ ਯੋਜਨਾ ਤਹਿਤ ਸ਼੍ਰੀ ਗੁਰੂ ਨਾਨਕ ਦੇਵ ਜੀ, ਸ਼੍ਰੀ ਗੁਰੂ ਤੇਗ ਬਹਾਦੁਰ ਜੀ, ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਸਮੇਤ ਅਨੇਕ ਸੰਤਾਂ ਤੇ ਮਹਾਪੁਰਸ਼ਾਂ ਦੀ ਜੈਯੰਤੀਆਂ ਰਾਜ ਪੱਧਰ ‘ਤੇ ਮਨਾਈ ਜਾਂਦੀਆਂ ਹਨ। ਨਵੰਬਰ, 2025 ਵਿੱਚ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 350ਵੇਂ ਸ਼ਹੀਦੀ ਦਿਵਸ ਦੇ ਮੌਕੇ ਵਿੱਚ ਪੂਰੇ ਸੂਬੇ ਵਿੱਚ ਅਨੇਕ ਪ੍ਰੋਗਰਾਮ ਆਯੋਜਿਤ ਕੀਤੇ ਗਏ।ਨਾਇਬ ਸਿੰਘ ਸੈਣੀ ਨੇ ਦਸਿਆ ਕਿ ਜੋਤੀਸਰ, ਕੁਰੂਕਸ਼ੇਤਰ ਵਿੱਚ ਬੀਤੀ 25 ਨਵੰਬਰ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਰਾਜ ਪੱਧਰੀ ਸਮਾਗਮ ਆਯੋਜਿਤ ਕੀਤਾ ਗਿਆ।

ਇਹ ਵੀ ਪੜ੍ਹੋ  CM Nayab Saini ਦੀ ਅਗਵਾਈ ਹੇਠ ਸਰਕਾਰ ਨੇ ਪਿਛਲੇ ਵਿਧਾਨਸਭਾ ਚੋਣਾਂ ਦੇ ਆਪਣੇ ਸੰਕਲਪ-ਪੱਤਰ ਦੇ 217 ਵਿੱਚੋਂ 60 ਵਾਅਦਿਆਂ ਨੂੰ ਕੀਤਾ ਪੂਰਾ : ਸੁਮਨ ਸੈਣੀ

ਇਸ ਵਿੱਚ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਸ਼ਾਮਿਲ ਹੋ ਕੇ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਨੂੰ ਸਮਰਪਿਤ ਸਿੱਕੇ, ਡਾਕ ਟਿਕਟ ਅਤੇ ਕਾਫੀ ਟੇਬਲ ਬੁੱਕ ਦਾ ਵਿਮੋਚਨ ਕੀਤਾ ਸੀ।ਮੁੱਖ ਮੰਤਰੀ ਨੇ ਦਸਿਆ ਕਿ ਯਮੁਨਾਨਗਰ ਜਿਲ੍ਹਾ ਦੇ ਕਲੇਸਰ ਵਿੱਚ ਜਿੱਥੇ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ ਨਾਮ ‘ਤੇ ਵਨ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ, ਉੱਥੇ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੀ ਯਾਦ ਵਿੱਚ ਯਾਦਗਾਰੀ ਗੇਟ ਵੀ ਬਣਾਇਆ ਗਿਆ ਹੈ। ਉਨ੍ਹਾਂ ਨੇ ਹਰਿਆਣਾ ਸਰਕਾਰ ਵੱਲੋਂ ਕੀਤੇ ਗਏ ਮਹਤੱਵਪੂਰਣ ਫੈਸਲੇ ਦੀ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਸਾਲ 1984 ਵਿੱਚ ਹੋਏ ਦੰਗਿਆਂ ਵਿੱਚ ਅਨੇਕ ਸਿੱਖ ਪਰਿਵਾਰਾਂ ਨੇ ਆਪਣਿਆਂ ਨੂੰ ਖੋਹਿਆ ਸੀ। ਸੂਬਾ ਸਰਕਾਰ ਨੇ ਸੂਬੇ ਦੇ ਅਜਿਹੇ 121 ਪਰਿਵਾਰਾਂ ਦੇ ਇੱਕ-ਇੱਕ ਮੈਂਬਰ ਨੂੰ ਨੌਕਰੀ ਦੇਣ ਦਾ ਪ੍ਰਾਵਧਾਨ ਕੀਤਾ ਹੈ, ਜਿੰਨ੍ਹਾਂ ਦੇ ਕਿਸੇ ਮੈਂਬਰ ਦੀ ਜਾਨ ਦੰਗੇ ਵਿੱਚ ਚਲੀ ਗਈ ਸੀ।ਊਨ੍ਹਾਂ ਨੇ ਕਿਹਾ ਕਿ ਪੰਚਕੂਲਾ ਵਿੱਚ ਬੀਤੇ 24 ਦਸੰਬਰ ਨੂੰ ਵੀਰ ਬਾਲ ਦਿਵਸ ਮੌਕੇ ਵਿੱਚ ਆਯੋਜਿਤ ਪ੍ਰੋਗਰਾਮ ਵਿੱਚ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਸ਼ਾਮਿਲ ਹੋਏ ਅਤੇ ਉਨ੍ਹਾਂ ਨੇ ਆਪਣੇ ਹੱਥਾਂ ਨਾਲ ਦੰਗਾ ਪੀੜਤ ਪਰਿਵਾਰਜਨਾਂ ਨੂੰ ਨਿਯੁਕਤੀ ਪੱਤਰ ਵੀ ਸੌਂਪੇ। ਸ੍ਰੀ ਸੈਣੀ ਨੇ ਗੁਰੂਆਂ ਦੀ ਯਾਦ ਵਿੱਚ ਕੀਤੇ ਜਾ ਰਹੇ ਕੰਮਾਂ ਦੀ ਅੱਗੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਸਿਰਸਾ ਸਥਿਤ ਚੌਧਰੀ ਦੇਵੀਲਾਲ ਯੂਨੀਵਰਸਿਟੀ ਵਿੱਚ ਸ਼੍ਰੀ ਗੁਰੂ ਤੇਗ ਬਹਾਦੁਰ ਜੀ ‘ਤੇ ਖੋਜ ਲਈ ਚੇਅਰ ਸਥਾਪਿਤ ਕੀਤੀ ਗਈ ਹੈ।ਉਨ੍ਹਾਂ ਨੇ ਇਹ ਵੀ ਦਸਿਆ ਕਿ ਬੀਤੇ 11 ਨਵੰਬਰ ਨੂੰ ਗਵਰਨਮੈਂਟ ਪੋਲੀਟੈਕਨਿਕ ਕਾਲਜ, ਅੰਬਾਲਾ ਦਾ ਨਾਮ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ ਨਾਮ ‘ਤੇ ਕੀਤਾ ਅਿਗਾ, ਟੋਹਾਨਾ-ਜੀਂਦ-ਧਮਤਾਨ ਸਾਹਿਬ ਰੋਡ ਦਾ ਨਾਮ ਸ਼੍ਰੀ ਗੁਰੂ ਤੇਗ ਬਹਾਦੁਰ ਮਾਰਗ ਰੱਖਿਆ ਗਿਆ, ਯਮੁਨਾਨਗਰ ਵਿੱਚ ਬਨਣ ਵਾਲੇ ਮੈਡੀਕਲ ਕਾਲਜ ਦਾ ਨਾਮ ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ ਨਾਮ ‘ਤੇ ਰੱਖਿਆ ਹੈ, ਅਸੰਧ ਦੇ ਕਾਲਜ ਦਾ ਨਾਮ ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜਾਦੇ ਬਾਬਾ ਫਤਿਹ ਸਿੰਘ ਜੀ ਦੇ ਨਾਮ ‘ਤੇ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ  हरियाणा में नशे के खिलाफ अभियान तेज

ਲੱਖਨੌਰ ਸਾਿਹਬ ਵਿੱਚ ਮਾਤਾ ਗੁੱਜਰ ਕੌਰ ਜੀ ਦੇ ਨਾਮ ਨਾਲ ਬੀਐਲਡੀਏ ਕਾਲਜ ਸਥਾਪਿਤ ਕੀਤਾ ਗਿਆ ਹੈ।ਇੰਨ੍ਹਾਂ ਤੋਂ ਇਲਾਵਾ, ਬੀਤੀ 27 ਅਕਤੂਬਰ ਨੂੰ ਹੀ ਲੋਹਗੜ੍ਹ, ਯਮੁਨਾਨਗਰ ਵਿੱਚ ਬਾਬਾ ਬੰਦਾ ਸਿੰਘ ਬਹਾਦੁਰ ਸਮਾਰਕ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਸ਼੍ਰੀ ਹਜ਼ੂਰ ਸਾਹਿਬ ਗੁਰੂਦੁਆਰਾ, ਸ਼੍ਰੀ ਨਨਕਾਨਾ ਸਾਹਿਬ, ਸ਼੍ਰੀ ਹੇਮਕੁੰਡ ਸਾਹਿਬ ਅਤੇ ਸ਼੍ਰੀ ਪਟਨਾ ਸਾਹਿਬ ਜਾਣ ਵਾਲੇ ਸੂਬੇ ਦੇ ਤੀਰਥ ਯਾਤਰੀਆਂ ਨੂੰ ਮਾਲੀ ਸਹਾਇਤਾ ਦੇਣ ਦੇ ਉਦੇਸ਼ ਨਾਲ ਸਵਰਣ ਜੈਯੰਤੀ ਗੁਰੂ ਦਰਸ਼ਨ ਯਾਤਰਾ ਯੋਜਨਾ ਸ਼ੁਰੂ ਕੀਤੀ ਹੈ।ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਸਰਕਾਰ ਗੁਰੂ ਸਾਹਿਬਾਨਾਂ ਦੇ ਸਿਦਾਂਤਾਂ ਅਤੇ ਸਿਖਿਆਵਾਂ ਨੂੰ ਜਨ-ਜਨ ਤੱਕ ਪਹੁੰਚਾਉਣ ਦਾ ਕੰਮ ਲਗਾਤਾਰ ਕਰ ਰਹੀ ਹੈ।ਇਸ ਮੌਕੇ ‘ਤੇ ਬਾਬਾ ਜੋਗਾ ਸਿੰਘ, ਭਾਜਪਾ ਦੇ ਜਿਲ੍ਹਾ ਪ੍ਰਧਾਨ ਡਾ. ਰਾਜੇਂਦਰ ਸ਼ਰਮਾ, ਬਾਬਾ ਹਰਵਿੰਦਰ ਸਿੰਘ ਨਾਨਕਸਰ, ਬਾਬਾ ਅਰਜੁਨ ਸਿੰਘ ਪਟਿਆਲਾ ਵਾਲੇ, ਬਾਬਾ ਮੇਹਰ ਸਿੰਘ ਨਾਨਕਸਰ, ਬਾਬਾ ਗੁਰਚਰਣ ਸਿੰਘ ਦਿੱਲੀ ਵਾਲੇ ਸਮੇਤ ਅਨੇਕ ਮਾਣਯੋਗ ਵਿਅਕਤੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰਾਂ ਦੇ ਸਪਲਾਈ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ, 10 ਪਿਸਤੌਲ ਬਰਾਮਦ

0

👉ਗ੍ਰਿਫਤਾਰ ਕੀਤੇ ਮੁਲਜ਼ਮ ਜਰਮਨੀ ਅਤੇ ਯੂਐਸਏ ਤੋਂ ਸੰਚਾਲਿਤ ਵਿਦੇਸ਼ ਅਧਾਰਤ ਅਪਰਾਧੀਆਂ ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ
Jalandhar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਵਿੱਚ ਵੱਡੀ ਸਫ਼ਲਤਾ ਪ੍ਰਾਪਤ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਜਲੰਧਰ ਨੇ ਉੱਤਰ ਪ੍ਰਦੇਸ਼ ਦੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਕੋਲੋਂ 7.65 ਐਮਐਮ 10 ਦੇਸੀ ਪਿਸਤੌਲ ਅਤੇ 20 ਮੈਗਜ਼ੀਨ ਬਰਾਮਦ ਕੀਤੇ ਹਨ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਦਲੇਸ਼ ਕੁਮਾਰ ਉਰਫ ਸੌਰਵ ਕੁਮਾਰ ਉਰਫ ਨੰਨੂ ਵਾਸੀ ਪਿੰਡ ਪਾਂਦਾਪੁਰ, ਅਲੀਗੜ੍ਹ, ਯੂ.ਪੀ. ਅਤੇ ਅਮਿਤ ਚਾਹਰ ਵਾਸੀ ਪਿੰਡ ਬਸੇਰੀ ਚਾਹਰ ਆਗਰਾ, ਯੂ.ਪੀ. ਵਜੋਂ ਹੋਈ ਹੈ।

ਇਹ ਵੀ ਪੜ੍ਹੋ  “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਡੇਰਾਬੱਸੀ ਪੁਲਿਸ ਦੀ ਵੱਡੀ ਕਾਮਯਾਬੀ

ਇਹ ਘਟਨਾ ਬੀਕੇਆਈ ਦੇ ਦੋ ਕਾਰਕੁੰਨਾਂ ਸੁਖਵਿੰਦਰ ਉਰਫ਼ ਸੰਨੀ ਅਤੇ ਰਾਵਲ ਨੂੰ ਉਨ੍ਹਾਂ ਦੇ ਵਿਦੇਸ਼ੀ ਹੈਂਡਲਰ ਜੱਸੀ ਕੁਲਮ ਦੇ ਨਿਰਦੇਸ਼ਾਂ ‘ਤੇ ਬਲਾਚੌਰ ਨੇੜੇ ਤਿੰਨ ਗ੍ਰਨੇਡ ਅਤੇ ਇੱਕ ਆਈਈਡੀ ਖਰੀਦਣ ਅਤੇ ਆਪਣੇ ਕੋਲ ਰੱਖਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤੇ ਜਾਣ ਦੇ ਲਗਭਗ ਇੱਕ ਮਹੀਨੇ ਬਾਅਦ ਸਾਹਮਣੇ ਆਈ। ਇਸੇ ਆਈਈਡੀ ਨੂੰ ਬਾਅਦ ਵਿੱਚ ਪੀਐਸ ਨਾਲਾਗੜ੍ਹ, ਹਿਮਾਚਲ ਪ੍ਰਦੇਸ਼ ਵਿਖੇ ਹੋਏ ਧਮਾਕੇ ਵਿੱਚ ਵਰਤਿਆ ਗਿਆ ਸੀ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਲਗਾਤਾਰ ਜਾਂਚ ਦੌਰਾਨ ਦੋਵਾਂ ਮੁਲਜ਼ਮਾਂ ਨੂੰ ਮਥੁਰਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਅਤੇ ਮੁਲਜ਼ਮ ਦਲੇਸ਼ ਕੁਮਾਰ ਉਰਫ਼ ਨੰਨੂ ਦੀ ਗ੍ਰੈਂਡ ਵਿਟਾਰਾ ਕਾਰ ਵਿੱਚੋਂ ਪੰਜ ਪਿਸਤੌਲਾਂ ਅਤੇ 10 ਮੈਗਜ਼ੀਨਾਂ ਬਰਾਮਦ ਕੀਤੀਆਂ ਗਈਆਂ। ਉਸ ਦੇ ਬਿਆਨ ‘ਤੇ ਕਾਰਵਾਈ ਕਰਦਿਆਂ ਮਥੁਰਾ-ਪਲਵਲ ਹਾਈਵੇ ਤੋਂ ਪੰਜ ਹੋਰ ਪਿਸਤੌਲ ਤੇ 10 ਮੈਗਜ਼ੀਨ ਬਰਾਮਦ ਕੀਤੇ ਗਏ ਹਨ ਅਤੇ ਇਸ ਤਰ੍ਹਾਂ ਕੁੱਲ 10 ਪਿਸਤੌਲ ਤੇ 20 ਮੈਗਜ਼ੀਨਾਂ ਬਰਾਮਦ ਕੀਤੀਆਂ ਗਈਆਂ।

ਇਹ ਵੀ ਪੜ੍ਹੋ  Bathinda Police ਵੱਲੋਂ ਭਾਰੀ ਮਾਤਰਾ ‘ਚ ਚਿੱਟੇ ਤੇ ਡਰੱਗ ਮਨੀ ਸਮੇਤ ਨਸ਼ਾ ਤਸਕਰ ਕਾਬੂ

ਡੀਜੀਪੀ ਨੇ ਕਿਹਾ ਕਿ ਇਨ੍ਹਾਂ ਦੋਵੇਂ ਯੂਪੀ-ਅਧਾਰਤ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੋਂ ਪਤਾ ਲੱਗਾ ਹੈ ਕਿ ਉਹ ਜਰਮਨੀ ਅਤੇ ਅਮਰੀਕਾ ਤੋਂ ਸਰਗਰਮ ਵਿਦੇਸ਼ੀ ਮੂਲ ਦੇ ਅਪਰਾਧੀਆਂ ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਸਨ, ਜੋ ਪੰਜਾਬ ਵਿੱਚ ਅਪਰਾਧਿਕ ਗਰੋਹਾਂ ਨੂੰ ਹਥਿਆਰ ਸਪਲਾਈ ਕਰਦੇ ਸਨ। ਉਨ੍ਹਾਂ ਅੱਗੇ ਦੱਸਿਆ ਕਿ ਇਹ ਦੋਵੇਂ ਮੁਲਜ਼ਮ ਹਥਿਆਰਾਂ ਦੀ ਖਰੀਦ ਅਤੇ ਵਿਦੇਸ਼ ਅਧਾਰਤ ਹੈਂਡਲਰਾਂ ਦੇ ਨਿਰਦੇਸ਼ ‘ਤੇ ਗੜ੍ਹਸ਼ੰਕਰ ਵਿਖੇ ਇੱਕ ਟਰੈਵਲ ਏਜੰਟ ਦੀ ਰਿਹਾਇਸ਼ ‘ਤੇ ਫਿਰੌਤੀ ਲਈ ਗੋਲੀਬਾਰੀ ਕਰਨ ਵਿੱਚ ਵੀ ਸ਼ਾਮਲ ਸਨ।ਇਸ ਸਬੰਧੀ ਕੇਸ ਥਾਣਾ ਐਸ.ਐਸ.ਓ.ਸੀ. ਅੰਮ੍ਰਿਤਸਰ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਅਤੇ ਅਸਲਾ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਐਫਆਈਆਰ ਨੰਬਰ 11 ਮਿਤੀ 23-02-2026 ਨੂੰ ਦਰਜ ਕੀਤਾ ਗਿਆ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda News; ਕਪਾਹ ਵਿਸਥਾਰ ਕਮੇਟੀ ਦੀ ਅਹਿਮ ਮੀਟਿੰਗ ਨਰਮੇ ਹੇਠ ਰਕਬਾ ਵਧਾਉਣ ‘ਤੇ ਜ਼ੋਰ

Bathinda News: ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਆਉਣ ਵਾਲੇ ਸਾਉਣੀ ਸੀਜ਼ਨ ਦੌਰਾਨ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਨਰਮੇ ਹੇਠ ਰਕਬਾ ਵਧਾਉਣ ਦੇ ਮਕਸਦ ਨਾਲ ਅੱਜ ਬਠਿੰਡਾ ਵਿਖੇ ਅੰਤਰ-ਰਾਜ ਕਪਾਹ ਵਿਸਥਾਰ ਕਮੇਟੀ ਦੀ ਇੱਕ ਮਹੱਤਵਪੂਰਨ ਮੀਟਿੰਗ ਖੇਤੀ ਭਵਨ ਵਿੱਚ ਆਯੋਜਿਤ ਕੀਤੀ ਗਈ। ਮੀਟਿੰਗ ਦੀ ਅਗਵਾਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਸਤਵੀਰ ਸਿੰਘ ਗੋਸਲ ਵੱਲੋਂ ਕੀਤੀ ਗਈ, ਜਦਕਿ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਗੁਰਜੀਤ ਸਿੰਘ ਬਰਾੜ ਦੀ ਰਹਿਨੁਮਾਈ ਹੇਠ ਮੀਟਿੰਗ ਸਫਲਤਾਪੂਰਵਕ ਸੰਪੰਨ ਹੋਈ।

ਇਹ ਵੀ ਪੜ੍ਹੋ ਪੰਜਾਬ ਦੇ ਪੌਣ-ਪਾਣੀ ਨੂੰ ਬਚਾਉਣ ਲਈ ਖੇਤੀ ਵਿਭਿੰਨਤਾ ਅਪਨਾਉਣਾ ਸਮੇਂ ਦੀ ਲੋੜ : ਗੁਰਮੀਤ ਸਿੰਘ ਖੁੱਡੀਆਂ

ਇਸ ਮੀਟਿੰਗ ਵਿੱਚ ਡਿਪਟੀ ਡਾਇਰੈਕਟਰ ਕਪਾਹ ਡਾ. ਕੁਲਵੰਤ ਸਿੰਘ ਦੇ ਨਾਲ ਜ਼ਿਲ੍ਹਾ ਬਠਿੰਡਾ, ਮਾਨਸਾ, ਫਰੀਦਕੋਟ, ਸੰਗਰੂਰ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ ਅਤੇ ਮੋਗਾ ਦੇ ਮੁੱਖ ਖੇਤੀਬਾੜੀ ਅਧਿਕਾਰੀਆਂ ਨੇ ਭਾਗ ਲਿਆ। ਇਸ ਤੋਂ ਇਲਾਵਾ ਯੂਨੀਵਰਸਿਟੀ ਦੇ ਵਿਗਿਆਨੀਆਂ ਅਤੇ ਵੱਖ-ਵੱਖ ਬਲਾਕਾਂ ਦੇ ਖੇਤੀਬਾੜੀ ਅਧਿਕਾਰੀ ਵੀ ਮੌਜੂਦ ਰਹੇ।ਇਸ ਦੌਰਾਨ ਨਰਮੇ ਹੇਠ ਰਕਬਾ ਵਧਾਉਣ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਵਿਗਿਆਨੀਆਂ ਵੱਲੋਂ ਪਿਛਲੇ ਸਾਲਾਂ ਦੌਰਾਨ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਦੇ ਹਮਲਿਆਂ ਸਬੰਧੀ ਡਾਟਾ ਸਾਂਝਾ ਕਰਦੇ ਹੋਏ ਇਸ ਦੀ ਪ੍ਰਭਾਵਸ਼ਾਲੀ ਰੋਕਥਾਮ ਲਈ ਯੋਜਨਾਬੰਦੀ ਕੀਤੀ ਗਈ, ਤਾਂ ਜੋ ਆਉਣ ਵਾਲੇ ਸੀਜ਼ਨ ਵਿੱਚ ਫਸਲ ਨੂੰ ਨੁਕਸਾਨ ਤੋਂ ਬਚਾਇਆ ਜਾ ਸਕੇ।

ਇਹ ਵੀ ਪੜ੍ਹੋ Punjab ‘ਚ ਹੁਣ FIR Dowanload ਕਰਨ ਦੇ ਨਹੀਂ ਲੱਗਣਗੇ ਪੈਸੇ, ਸਰਕਾਰ ਨੇ ਫ਼ੈਸਲਾ ਵਾਪਸ ਲਿਆ

ਵਿਗਿਆਨੀਆਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤਾਂ ਵਿੱਚ ਪਈਆਂ ਛਿਟੀਆਂ ਨੂੰ ਚੰਗੀ ਤਰ੍ਹਾਂ ਝਾੜ ਕੇ ਰਹਿੰਦ-ਖੂੰਹਦ ਨੂੰ ਨਸ਼ਟ ਕੀਤਾ ਜਾਵੇ, ਜਿਸ ਨਾਲ ਗੁਲਾਬੀ ਸੁੰਡੀ ਦੇ ਜੀਵਨ ਚੱਕਰ ਨੂੰ ਤੋੜਿਆ ਜਾ ਸਕੇ। ਇਸ ਤੋਂ ਇਲਾਵਾ ਚਿੱਟੀ ਮੱਖੀ ਦੇ ਪੁਨਾਹਗੀਰ ਨਦੀਨਾਂ ਦੀ ਸਫਾਈ 31 ਮਾਰਚ ਤੱਕ ਮੁਕੰਮਲ ਕਰਨ ਲਈ ਵੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਮੀਟਿੰਗ ਦੌਰਾਨ ਸਾਲ 2026-27 ਲਈ ਪ੍ਰਮਾਣਿਤ ਹਾਈਬ੍ਰਿਡ ਅਤੇ ਬੀ.ਟੀ. ਨਰਮੇ ਦੀਆਂ ਕਿਸਮਾਂ ਬਾਰੇ ਜਾਣਕਾਰੀ ਦਿੱਤੀ ਗਈ। ਡਾਇਰੈਕਟਰ ਖੇਤੀਬਾੜੀ ਪੰਜਾਬ ਵੱਲੋਂ ਮਿਆਰੀ ਬੀਜਾਂ ਦੀ ਉਪਲਬਧਤਾ ਅਤੇ ਨਹਿਰੀ ਪਾਣੀ ਦੀ ਸਮੇਂ-ਸਿਰ ਸਪਲਾਈ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ।ਅੰਤ ਵਿੱਚ ਡਾ. ਕੁਲਵੰਤ ਸਿੰਘ ਵੱਲੋਂ ਸਾਰੇ ਹਾਜ਼ਰੀਨ ਦਾ ਧੰਨਵਾਦ ਕੀਤਾ ਗਿਆ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

IPL Match-2026 ਦੌਰਾਨ ਕ੍ਰਿਕਟ ਪ੍ਰੇਮੀਆਂ ਨੂੰ ਬਿਹਤਰ ਅਨੁਭਵ ਪ੍ਰਦਾਨ ਕਰਨ ਲਈ ਪੁਖਤਾ ਪ੍ਰਬੰਧ ਬੇਹੱਦ ਜ਼ਰੂਰੀ: ਮੀਤ ਹੇਅਰ

0

👉ਮੀਤ ਹੇਅਰ ਅਤੇ ਦੀਪਕ ਬਾਲੀ ਨੇ ਪੰਜਾਬ ਕਿੰਗਜ਼-ਗੁਜਰਾਤ ਟਾਈਟਨਜ਼ ਦਰਮਿਆਨ ਹੋਣ ਵਾਲੇ ਆਈਪੀਐਲ ਮੈਚ ਸਬੰਧੀ ਪ੍ਰਬੰਧਾਂ ਦਾ ਲਿਆ ਜਾਇਜ਼ਾ
SAS Nagar News: IPL Match-2026 (ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ)-2026) ਦੇ ਹਿੱਸੇ ਵਜੋਂ 31 ਮਾਰਚ ਨੂੰ ਪੰਜਾਬ ਕਿੰਗਜ਼ ਅਤੇ ਗੁਜਰਾਤ ਟਾਈਟਨਜ਼ ਦਰਮਿਆਨ ਹੋਣ ਵਾਲੇ ਮੈਚ ਦੇ ਮੱਦੇਨਜ਼ਰ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ, ਪੀਸੀਏ ਦੇ ਨਵੇਂ ਚੁਣੇ ਗਏ ਸਕੱਤਰ ਤੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਪੀਸੀਏ ਦੇ ਉਪ ਪ੍ਰਧਾਨ ਦੀਪਕ ਬਾਲੀ ਨੇ ਅੱਜ ਵਿਖੇ ਕ੍ਰਿਕਟ ਸਟੇਡੀਅਮ, ਮੁੱਲਾਂਪੁਰ, ਨਿਊ ਚੰਡੀਗੜ੍ਹ ਦਾ ਦੌਰਾ ਕੀਤਾ।

ਇਹ ਵੀ ਪੜ੍ਹੋ CM Health Yojana ਤਹਿਤ 4 ਲੱਖ ਰੁਪਏ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ ਹੋਇਆ; ਭਗਵੰਤ ਮਾਨ

ਡਿਪਟੀ ਕਮਿਸ਼ਨਰ, ਮੋਹਾਲੀ ਕੋਮਲ ਮਿੱਤਲ ਅਤੇ ਐਸ ਐਸ ਪੀ ਹਰਮਨਦੀਪ ਸਿੰਘ ਹਾਂਸ ਨੇ ਪਤਵੰਤਿਆਂ ਸਮੇਤ ਸਟੇਡੀਅਮ ਦੇ ਨਾਲ-ਨਾਲ ਬੈਠਣ ਵਾਲੇ ਵੱਖ-ਵੱਖ ਬਲਾਕਾਂ, ਸਟੇਡੀਅਮ ਤੱਕ ਪਹੁੰਚਣ ਵਾਲੇ ਰਸਤੇ, ਪਾਰਕਿੰਗ ਸਹੂਲਤਾਂ, ਸੁਰੱਖਿਆ ਉਪਾਵਾਂ ਦਾ ਜਾਇਜ਼ਾ ਲਿਆ ਅਤੇ ਭੀੜ ਦੇ ਸੁਚਾਰੂ ਪ੍ਰਬੰਧਨ ਦੇ ਮਹੱਤਵਪੂਰਨ ਮੁੱਦੇ ‘ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਤਾਂ ਜੋ ਲੋਕਾਂ ਨੂੰ ਕ੍ਰਿਕਟ ਦਾ ਨਿਰਵਿਘਨ ਅਤੇ ਬਿਹਤਰ ਅਨੁਭਵ ਪ੍ਰਦਾਨ ਕੀਤਾ ਜਾ ਸਕੇ।ਹਰ ਪਹਿਲੂ ਸਬੰਧੀ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ‘ਤੇ ਜ਼ੋਰ ਦਿੰਦਿਆਂ ਮੀਤ ਹੇਅਰ ਨੇ ਦੱਸਿਆ ਕਿ ਸੁਚਾਰੂ ਢੰਗ ਨਾਲ ਮੈਚ ਕਰਵਾਉਣਾ ਬੇਹੱਦ ਜ਼ਰੂਰੀ ਹੈ ਕਿਉਂਕਿ ਇਸ ਨਾਲ ਮਹੱਤਵਪੂਰਨ ਮੈਚਾਂ ਦੇ ਮੇਜ਼ਬਾਨ ਵਜੋਂ ਪੰਜਾਬ ਨਾਂ ਉਭਰ ਕੇ ਸਾਹਮਣੇ ਆਏਗਾ ਜਿਸ ਨਾਲ ਭਵਿੱਖ ‘ਚ ਵੀ ਸੂਬੇ ਵਿੱਚ ਵੱਕਾਰੀ ਟੂਰਨਾਮੈਂਟ ਕਰਵਾਏ ਜਾ ਸਕਦੇ ਹਨ।

ਇਹ ਵੀ ਪੜ੍ਹੋ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਡੇਰਾਬੱਸੀ ਪੁਲਿਸ ਦੀ ਵੱਡੀ ਕਾਮਯਾਬੀ

ਉਨ੍ਹਾਂ ਨੇ ਇਸ ਸਾਲ ਦੇ ਅੰਤ ਵਿੱਚ ਏਸ਼ੀਅਨ ਚੈਂਪੀਅਨਜ਼ ਟਰਾਫੀ, ਹਾਕੀ ਟੂਰਨਾਮੈਂਟ ਦੇ ਮੇਜ਼ਬਾਨ ਵਜੋਂ ਪੰਜਾਬ ਨੂੰ ਚੁਣੇ ਜਾਣ ਦਾ ਵੀ ਜ਼ਿਕਰ ਕੀਤਾ।ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦਰਮਿਆ ਮੁਕੰਮਲ ਤਾਲਮੇਲ ਦੀ ਵਕਾਲਤ ਕਰਦਿਆਂ ਪੀਸੀਏ ਦੇ ਉਪ ਪ੍ਰਧਾਨ ਦੀਪਕ ਬਾਲੀ ਨੇ ਕਿਹਾ ਕਿ 31 ਮਾਰਚ ਨੂੰ ਹੋਣ ਵਾਲੇ ਮੈਚ ਤੋਂ ਇਲਾਵਾ, ਸਟੇਡੀਅਮ ਵਿੱਚ 3 ਹੋਰ ਮੈਚ ਕਰਵਾਏ ਜਾਣਗੇ ਜੋ ਕਿ ਪੰਜਾਬ ਸਰਕਾਰ ਲਈ ਬਹੁਤ ਮਾਣ ਵਾਲੀ ਗੱਲ ਹੈ। ਦੀਪਕ ਬਾਲੀ ਨੇ ਅੱਗੇ ਕਿਹਾ ਕਿ ਸਮੇਂ ਦੇ ਨਾਲ ਇਹ ਸਟੇਡੀਅਮ ਵਿਸ਼ਵ ਦੇ ਨਕਸ਼ੇ ‘ਤੇ ਵੱਕਾਰੀ ਟੂਰਨਾਮੈਂਟਾਂ ਦੇ ਕੇਂਦਰ ਵਜੋਂ ਉੱਭਰ ਰਿਹਾ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1893345