Sunday, May 3, 2026
Home Blog Page 86

“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਡੇਰਾਬੱਸੀ ਪੁਲਿਸ ਦੀ ਵੱਡੀ ਕਾਮਯਾਬੀ

0

SAS Nagar News: ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਸੂਬੇ ਨੂੰ ਨਸ਼ਾ-ਮੁਕਤ ਬਣਾਉਣ ਲਈ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਐਸ.ਏ.ਐਸ. ਨਗਰ ਜ਼ਿਲ੍ਹੇ ਦੀ ਡੇਰਾਬੱਸੀ ਪੁਲਿਸ ਨੂੰ ਇੱਕ ਵੱਡੀ ਕਾਮਯਾਬੀ ਹਾਸਲ ਹੋਈ ਹੈ।ਐਸ.ਐਸ.ਪੀ. ਐਸ.ਏ.ਐਸ ਨਗਰ ਹਰਮਨਦੀਪ ਸਿੰਘ ਹਾਂਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਸ.ਪੀ. ਡੇਰਾਬੱਸੀ ਬਿਕਰਮਜੀਤ ਸਿੰਘ ਬਰਾੜ ਦੀ ਦੇਖ-ਰੇਖ ਹੇਠ ਖ਼ਾਸ ਪੁਲਿਸ ਟੀਮਾਂ ਦਾ ਗਠਨ ਕੀਤਾ ਗਿਆ। ਜਿਨ੍ਹਾਂ ਦੀ ਅਗਵਾਈ ਇੰਸਪੈਕਟਰ ਸੁਮਿਤ ਮੋਰ (ਐਸ.ਐਚ.ਓ. ਡੇਰਾਬੱਸੀ), ਇੰਸਪੈਕਟਰ ਯੋਗੇਸ਼ ਕੁਮਾਰ (ਐਸ.ਐਚ.ਓ. ਲਾਲੜੂ) ਅਤੇ ਇੰਸਪੈਕਟਰ ਸੁਨੀਲ ਕੁਮਾਰ (ਐਸ.ਐਚ.ਓ. ਹੰਡੇਸਰਾ) ਵੱਲੋਂ ਕੀਤੀ ਗਈ, ਜਿਨ੍ਹਾਂ ਨੇ ਸਬ ਡਿਵੀਜ਼ਨ ਡੇਰਾਬੱਸੀ ਵਿੱਚ ਚੈਕਿੰਗ ਅਤੇ ਗਸ਼ਤ ਮੁਹਿੰਮ ਚਲਾਈ।ਇਸ ਕਾਰਵਾਈ ਦੌਰਾਨ ਚਾਰ ਸ਼ੱਕੀ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਅਤੇ ਤਿੰਨ ਵੱਖ-ਵੱਖ ਐਫ.ਆਈ.ਆਰਜ਼ ਦਰਜ ਕੀਤੀਆਂ ਗਈਆਂ।

ਇਹ ਵੀ ਪੜ੍ਹੋ  Bathinda Police ਵੱਲੋਂ ਭਾਰੀ ਮਾਤਰਾ ‘ਚ ਚਿੱਟੇ ਤੇ ਡਰੱਗ ਮਨੀ ਸਮੇਤ ਨਸ਼ਾ ਤਸਕਰ ਕਾਬੂ

ਇਨ੍ਹਾਂ ਵਿੱਚ ਐਫ.ਆਈ.ਆਰ ਨੰਬਰ 128 ਮਿਤੀ 25-03-2026 ਧਾਰਾ 22 ਐਨ.ਡੀ.ਪੀ.ਐਸ ਐਕਟ ਥਾਣਾ ਡੇਰਾਬੱਸੀ, ਐਫ.ਆਈ.ਆਰ ਨੰਬਰ 54 ਮਿਤੀ 25-03-2026 ਧਾਰਾ 27 ਐਨ.ਡੀ.ਪੀ.ਐਸ ਐਕਟ ਥਾਣਾ ਲਾਲੜੂ ਅਤੇ ਐਫ.ਆਈ.ਆਰ ਨੰਬਰ 22 ਮਿਤੀ 25-03-2026 ਧਾਰਾ 27 ਐਨ.ਡੀ.ਪੀ.ਐਸ ਐਕਟ ਥਾਣਾ ਹੰਡੇਸਰਾ ਦਰਜ ਕੀਤੀਆਂ ਗਈਆਂ।ਗ੍ਰਿਫ਼ਤਾਰ ਦੋਸ਼ੀਆਂ ਦੀ ਪਹਿਚਾਣ ਜਸਵੀਰ ਸਿੰਘ ਵਾਸੀ ਸਰਸਵਤੀ ਵਿਹਾਰ ਡੇਰਾਬੱਸੀ, ਅਜੈ ਕੁਮਾਰ ਉਰਫ਼ ਬਿੱਲਾ ਵਾਸੀ ਪਿੰਡ ਮੁਬਾਰਿਕਪੁਰ, ਇੰਦਰਪਾਲ ਸਿੰਘ ਵਾਸੀ ਪਿੰਡ ਸੰਘੋਠਾ (ਥਾਣਾ ਲਾਲੜੂ) ਅਤੇ ਗੌਰਵ ਰਾਣਾ ਵਾਸੀ ਪਿੰਡ ਰਾਜਾਪੁਰ (ਥਾਣਾ ਹੰਡੇਸਰਾ) ਵਜੋਂ ਹੋਈ ਹੈ।ਚੈਕਿੰਗ ਦੌਰਾਨ ਜਸਵੀਰ ਸਿੰਘ ਅਤੇ ਅਜੈ ਕੁਮਾਰ ਉਰਫ਼ ਬਿੱਲਾ ਦੇ ਕਬਜ਼ੇ ਵਿਚੋਂ 1110 ਲੋਮੋਟਿਲ ਗੋਲੀਆਂ/ਕੈਪਸੂਲ ਬਰਾਮਦ ਕੀਤੇ ਗਏ।

ਇਹ ਵੀ ਪੜ੍ਹੋ  Punjab ‘ਚ IAS ਤੇ PCS ਅਫ਼ਸਰਾਂ ਦੇ ਹੋਏ ਤਬਾਦਲੇ, ਦੇਖੋ ਲਿਸਟ

ਪੁਲਿਸ ਦੀ ਹਿਰਾਸਤ ‘ਚੋਂ ਭੱਜਣ ਦੀ ਨਾਕਾਮ ਕੋਸ਼ਿਸ਼ ਦੌਰਾਨ ਜਸਵੀਰ ਸਿੰਘ ਅਤੇ ਅਜੈ ਕੁਮਾਰ ਉਰਫ਼ ਬਿੱਲਾ ਨੂੰ ਚੋਟਾਂ ਲੱਗੀਆਂ, ਜਿਸ ਕਾਰਨ ਉਨ੍ਹਾਂ ਦੇ ਹੱਥ ਅਤੇ ਪੈਰ ਵਿੱਚ ਫ੍ਰੈਕਚਰ ਹੋ ਗਿਆ।ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਕਿ ਸਾਰੇ ਦੋਸ਼ੀ ਪਹਿਲਾਂ ਵੀ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਰਹੇ ਹਨ ਅਤੇ ਵੱਖ-ਵੱਖ ਥਾਣਿਆਂ ਵਿੱਚ ਉਨ੍ਹਾਂ ਖ਼ਿਲਾਫ਼ ਕਈ ਐਫ.ਆਈ.ਆਰ ਦਰਜ ਹਨ। ਬਰਾਮਦ ਨਸ਼ੀਲੇ ਪਦਾਰਥ ਦੀ ਸਪਲਾਈ ਚੇਨ ਅਤੇ ਸਰੋਤ ਦਾ ਪਤਾ ਲਗਾਉਣ ਲਈ ਅੱਗੇ ਦੀ ਜਾਂਚ ਜਾਰੀ ਹੈ।ਐੱਸ ਐੱਸ ਪੀ ਨੇ ਦੁਹਰਾਇਆ ਹੈ ਕਿ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਅਜਿਹੀਆਂ ਕਾਰਵਾਈਆਂ ਲਗਾਤਾਰ ਜਾਰੀ ਰਹਿਣਗੀਆਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਰਾਮਪੁਰਾ ਫੂਲ ਵਿੱਚ ਟਰੇਡ ਵਿੰਗ ਦੀ ਵਿਸ਼ੇਸ਼ ਮਿਲਣੀ ਵਪਾਰੀਆਂ ਦੀਆਂ ਸਮੱਸਿਆਵਾਂ ‘ਤੇ ਹੋਈ ਖੁੱਲ੍ਹੀ ਚਰਚਾ

0

Bathinda News: ਅੱਜ ਰਾਮਪੁਰਾ ਫੂਲ ਦੇ ਸਦਰ ਬਜ਼ਾਰ ਵਿੱਚ ਟਰੇਡ ਵਿੰਗ ਵੱਲੋਂ ਇੱਕ ਵਿਸ਼ੇਸ਼ ਅਤੇ ਮਹੱਤਵਪੂਰਨ ਮਿਲਣੀ ਦਾ ਆਯੋਜਨ ਕੀਤਾ ਗਿਆ। ਇਸ ਮਿਲਣੀ ਦਾ ਮੁੱਖ ਉਦੇਸ਼ ਇਲਾਕੇ ਦੇ ਵਪਾਰੀਆਂ ਨਾਲ ਸਿੱਧਾ ਸੰਪਰਕ ਕਾਇਮ ਕਰਨਾ ਅਤੇ ਉਨ੍ਹਾਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਪ੍ਰਾਪਤ ਕਰਨਾ ਸੀ। ਇਸ ਦੌਰਾਨ ਵਪਾਰੀ ਭਰਾਵਾਂ ਨੇ ਆਪਣੇ ਵਪਾਰ ਨਾਲ ਸੰਬੰਧਿਤ ਮੁੱਦੇ ਜਿਵੇਂ ਕਿ ਸਥਾਨਕ ਪ੍ਰਬੰਧਕੀ ਸਮੱਸਿਆਵਾਂ,ਟੈਕਸ,ਲਾਇਸੈਂਸ ਨਾਲ ਜੁੜੀਆਂ ਮੁਸ਼ਕਿਲਾਂ ਅਤੇ ਹੋਰ ਚੁਣੌਤੀਆਂ ਬਾਰੇ ਖੁੱਲ੍ਹ ਕੇ ਗੱਲਬਾਤ ਕੀਤੀ। ਇਸ ਮੌਕੇ ‘ਤੇ ਮੌਜੂਦ ਅਧਿਕਾਰੀਆਂ ਵੱਲੋਂ ਵਪਾਰੀਆਂ ਦੀਆਂ ਗੱਲਾਂ ਨੂੰ ਸੁਣਿਆ ਗਿਆ ਅਤੇ ਕਈ ਮਸਲੇ ਤੁਰੰਤ ਹੀ ਮੌਕੇ ‘ਤੇ ਹੱਲ ਕਰ ਦਿੱਤੇ ਗਏ। ਇਸ ਮੌਕੇ ‘ਤੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਐੱਮ.ਐੱਲ.ਏ. ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਸਰਕਾਰ ਦੀ ਪਹਿਲ ਹੈ ਅਤੇ ਇਸ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ।

ਇਹ ਵੀ ਪੜ੍ਹੋ  Bathinda Police ਵੱਲੋਂ ਭਾਰੀ ਮਾਤਰਾ ‘ਚ ਚਿੱਟੇ ਤੇ ਡਰੱਗ ਮਨੀ ਸਮੇਤ ਨਸ਼ਾ ਤਸਕਰ ਕਾਬੂ

ਉਨ੍ਹਾਂ ਨੇ ਭਰੋਸਾ ਦਿੱਤਾ ਕਿ ਵਪਾਰੀਆਂ ਦੇ ਹਿਤਾਂ ਦੀ ਰੱਖਿਆ ਲਈ ਪ੍ਰਸ਼ਾਸਨ ਹਮੇਸ਼ਾ ਤਿਆਰ ਹੈ।ਇਸ ਤੋਂ ਇਲਾਵਾ ਚੇਅਰਮੈਨ ਐਕਸਾਈਜ਼ ਐਂਡ ਟੈਕਸੇਸ਼ਨ ਬਿਕਰਮ ਲਵਲੀ ਅਤੇ ਹਲਕਾ ਰਾਮਪੁਰਾ ਦੇ ਚੇਅਰਮੈਨ ਐਕਸਾਈਜ਼ ਐਂਡ ਟੈਕਸੇਸ਼ਨ ਵਿਕਰਮ ਸਿੰਘ ਨੇ ਵੀ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਤਰਜੀਹ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ ਅਤੇ ਵਿਭਾਗੀ ਕਾਰਵਾਈ ਨੂੰ ਹੋਰ ਸੌਖਾ ਬਣਾਇਆ ਜਾਵੇਗਾ।ਅੰਤ ਵਿੱਚ ਸਾਰੇ ਵਪਾਰੀ ਭਰਾਵਾਂ ਅਤੇ ਹਾਜ਼ਰ ਅਧਿਕਾਰੀਆਂ ਦਾ ਦਿਲੋਂ ਧੰਨਵਾਦ ਕੀਤਾ ਗਿਆ, ਜਿਨ੍ਹਾਂ ਨੇ ਆਪਣੀ ਕੀਮਤੀ ਹਾਜ਼ਰੀ ਨਾਲ ਇਸ ਮਿਲਣੀ ਨੂੰ ਕਾਮਯਾਬ ਬਣਾਇਆ ਅਤੇ ਇਸਨੂੰ ਇੱਕ ਸਫਲ ਅਤੇ ਪ੍ਰਭਾਵਸ਼ਾਲੀ ਉਪਰਾਲਾ ਬਣਾਇਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda Police ਵੱਲੋਂ ਭਾਰੀ ਮਾਤਰਾ ‘ਚ ਚਿੱਟੇ ਤੇ ਡਰੱਗ ਮਨੀ ਸਮੇਤ ਨਸ਼ਾ ਤਸਕਰ ਕਾਬੂ

0

Bathinda News: Bathinda Police ਵੱਲੋਂ ਪੰਜਾਬ ਸਰਕਾਰ ਦੀਆਂ ਹਿਦਾਇਤਾਂ ‘ਤੇ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁਧ’ ਮੁਹਿੰਮ ਤਹਿਤ ਇੱਕ ਨਸ਼ਾ ਤਸਕਰ ਨੂੰ ਭਾਰੀ ਮਾਤਰਾ ‘ਚ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਡੀਐਸਪੀ ਸੰਦੀਪ ਸਿੰਘ ਭਾਟੀ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦਸਿਆ ਕਿ ਸੀ.ਆਈ.ਏ ਸਟਾਫ-2 ਵੱਲੋਂ ਥਾਣੇਦਾਰ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਸ਼ੱਕੀ ਅਨਸਰਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਇੱਕ ਨੌਜਵਾਨ ਨੂੰ ਕਾਬੂ ਕਰਕੇ ਤਲਾਸ਼ੀ ਲਈ ਗਈ ਤਾਂ ਉਸਦੇ ਕਬਜ਼ੇ ਤੋਂ 105 ਗਰਾਮ ਹੈਰੋਇਨ ਅਤੇ ₹12,200/-ਰੁਪਏ ਡਰੱਗ ਮਨੀ ਬਰਾਮਦ ਹੋਈ।

ਇਹ ਵੀ ਪੜ੍ਹੋ  Punjab ‘ਚ IAS ਤੇ PCS ਅਫ਼ਸਰਾਂ ਦੇ ਹੋਏ ਤਬਾਦਲੇ, ਦੇਖੋ ਲਿਸਟ

ਮੁਲਜ਼ਮ ਦੀ ਪਹਿਚਾਣ ਨਰਿੰਦਰ ਸਿੰਘ ਵਾਸੀ ਚੱਕ ਫ਼ਤਿਹ ਸਿੰਘ ਵਾਲਾ ਦੇ ਤੌਰ ‘ਤੇ ਹੋਈ। ਮੁਢਲੀ ਪੜਤਾਲ ਦੌਰਾਨ ਮੁਲਜ਼ਮ ਦੇ ਵਿਰੁਧ ਪਹਿਲਾਂ ਹੀ 8 ਨਸ਼ਾ ਤਸਕਰੀ ਦੇ ਕੇਸ ਵੱਖ ਵੱਖ ਥਾਣਿਆਂ ਵਿਚ ਦਰਜ਼ ਹਨ। ਮੁਲਜਮ ਬਰਾਮਦ ਹੋਈ ਹੈਰੋਇਨ ਬਠਿੰਡਾ ਦੇ ਸ਼ਮੀ ਨਾਂ ਦੇ ਵਿਅਕਤੀ ਕੋਲੋਂ ਲੈ ਕੇ ਆਇਆ ਸੀ, ਜਿਸਨੂੰ ਵੀ ਇਸ ਕੇਸ ਵਿਚ ਨਾਮਜ਼ਦ ਕੀਤਾ ਗਿਆ ਹੈ। ਡੀਐਸਪੀ ਮੁਤਾਬਕ ਨਸ਼ਾ ਤਸਕਰਾਂ ਦੇ ਖਿਲਾਫ਼ ਸਖ਼ਤ ਕਾਰਵਾਈ ਲਗਾਤਾਰ ਜਾਰੀ ਹੈ, ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਦੀ ਬੁਰਾਈ ਤੋਂ ਬਚਾਇਆ ਜਾ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

CM Health Yojana ਤਹਿਤ 4 ਲੱਖ ਰੁਪਏ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ ਹੋਇਆ; ਭਗਵੰਤ ਮਾਨ

0

👉ਸਰਕਾਰ ਦੇ ਸਿਹਤ ਸੰਭਾਲ ਪਸਾਰ ਤਹਿਤ ਸਭ ਤੋਂ ਵੱਡੇ ਕਲੇਮਾਂ ਵਿੱਚੋਂ ਇੱਕ
ਹਰ ਇੱਕ ਜਾਨ ਕੀਮਤੀ ਹੈ ਅਤੇ ਸਿਹਤ ਕਾਰਡ ਰਾਹੀਂ ਮੁਫ਼ਤ, ਜੀਵਨ-ਰੱਖਿਅਕ ਇਲਾਜ ਯਕੀਨੀ ਬਣਾਉਣਾ ਹਰ ਨਾਗਰਿਕ ਦੀ ਸੁਰੱਖਿਆ ਲਈ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ: ਸਿਹਤ ਮੰਤਰੀ ਡਾ. ਬਲਬੀਰ ਸਿੰਘ
Punjab News: CM Health Yojana (ਮੁੱਖ ਮੰਤਰੀ ਸਿਹਤ ਯੋਜਨਾ) ਤਹਿਤ ਹੁਣ ਤੱਕ ਦੇ ਸਭ ਤੋਂ ਵੱਡੇ ਕਲੇਮਾਂ ਵਿੱਚੋਂ ਇੱਕ ਵਜੋਂ 4 ਲੱਖ ਰੁਪਏ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ (ਨਗਦ ਰਹਿਤ) ਤਰੀਕੇ ਨਾਲ ਕੀਤਾ ਗਿਆ, ਜੋ ਭਗਵੰਤ ਮਾਨ ਸਰਕਾਰ ਦੀ ਸਿਹਤ ਪ੍ਰਣਾਲੀ ਦੇ ਪੱਧਰ ਅਤੇ ਜ਼ਮੀਨੀ ਪ੍ਰਭਾਵ ਨੂੰ ਦਰਸਾਉਂਦਾ ਹੈ।ਲਾਭਪਾਤਰੀ ਸੁਖਪਾਲ ਕੌਰ (37), ਜੋ ਕਿ ਚੰਡੀਗੜ੍ਹ ਦੀ ਰਹਿਣ ਵਾਲੀ ਹੈ, ਨੂੰ ‘ਐਓਰਟਿਕ ਡਿਸੈਕਸ਼ਨ’ ਨਾਮਕ ਗੰਭੀਰ ਦਿਲ ਅਤੇ ਨਾੜੀਆਂ ਦੀ ਬਿਮਾਰੀ ਕਾਰਨ ਪੀ.ਜੀ.ਆਈ.ਐਮ.ਈ.ਆਰ. ਚੰਡੀਗੜ੍ਹ ਵਿਖੇ ਦਾਖ਼ਲ ਕਰਵਾਇਆ ਗਿਆ ਸੀ, ਜਿਸ ਲਈ ਤੁਰੰਤ ਸਰਜਰੀ ਦੀ ਲੋੜ ਸੀ।

ਇਹ ਵੀ ਪੜ੍ਹੋ  ਆਪ ਸਰਕਾਰ ਦੋਸ਼ਾਂ ‘ਤੇ ਤੇਜ਼ੀ ਨਾਲ ਕਾਰਵਾਈ ਕਰਦੀ ਹੈ, ਭਾਜਪਾ ਦੀ ਹਰਿਆਣਾ ਸਰਕਾਰ ਏਡੀਜੀਪੀ ਦੀ ਦੁਖਦਾਈ ਖੁਦਕੁਸ਼ੀ ਦੇ ਦੋਸ਼ੀਆਂ ਨੂੰ ਬਚਾ ਰਹੀ ਹੈ: ਅਮਨ ਅਰੋੜਾ 

ਇਸ ਪ੍ਰਕਿਰਿਆ, ਹਸਪਤਾਲ ਵਿੱਚ ਦਾਖ਼ਲੇ ਅਤੇ ਵਿਸ਼ੇਸ਼ ਦੇਖਭਾਲ ਦਾ ਅੰਦਾਜ਼ਨ ਖਰਚਾ ਲਗਭਗ 4 ਲੱਖ ਰੁਪਏ ਸੀ, ਜੋ ਕਿ ਪਰਿਵਾਰ ਲਈ ਇੰਨੇ ਘੱਟ ਸਮੇਂ ਵਿੱਚ ਜੁਟਾਉਣਾ ਬਹੁਤ ਮੁਸ਼ਕਲ ਸੀ।ਹਸਪਤਾਲ ਵਿੱਚ ਸਿਹਤ ਕਾਰਡ ਦੀ ਤਸਦੀਕ ਹੋਣ ਦੇ ਨਾਲ ਹੀ, ਇਲਾਜ ਬਿਨਾਂ ਕਿਸੇ ਦੇਰੀ ਦੇ ਸ਼ੁਰੂ ਹੋ ਗਿਆ। ਇਸ ਸਕੀਮ ਤਹਿਤ ਪ੍ਰਤੀ ਪਰਿਵਾਰ ਰੁਪਏ 10 ਲੱਖ ਤੱਕ ਦੇ ਬੀਮਾ ਕਵਰ ਅਧੀਨ ਸਾਰੀ ਪ੍ਰਕਿਰਿਆ ਕੈਸ਼ਲੈੱਸ ਮੁਕੰਮਲ ਕੀਤੀ ਗਈ।ਪਰਿਵਾਰ ਦੇ ਇੱਕ ਮੈਂਬਰ ਨੇ ਦੱਸਿਆ, “ਸਭ ਕੁਝ ਬਹੁਤ ਤੇਜ਼ੀ ਨਾਲ ਹੋਇਆ। ਸਾਨੂੰ ਦੱਸਿਆ ਗਿਆ ਸੀ ਕਿ ਸਥਿਤੀ ਗੰਭੀਰ ਹੈ ਅਤੇ ਤੁਰੰਤ ਸਰਜਰੀ ਦੀ ਲੋੜ ਹੈ। ਇੰਨੀ ਵੱਡੀ ਰਕਮ ਦਾ ਤੁਰੰਤ ਪ੍ਰਬੰਧ ਕਰਨਾ ਸੰਭਵ ਨਹੀਂ ਸੀ। ਸਿਹਤ ਕਾਰਡ ਨੇ ਇਹ ਯਕੀਨੀ ਬਣਾਇਆ ਕਿ ਇਲਾਜ ਵਿੱਚ ਕੋਈ ਦੇਰੀ ਨਾ ਹੋਵੇ।”ਇਸ ਕੇਸ ਦੇ ਡਾਕਟਰੀ ਪਹਿਲੂ ‘ਤੇ ਚਾਨਣਾ ਪਾਉਂਦੇ ਹੋਏ ਪੀ.ਜੀ.ਆਈ. ਚੰਡੀਗੜ੍ਹ ਦੇ ਡਾ. ਸਚਿਨ ਮਹਾਜਨ ਨੇ ਕਿਹਾ, “ਐਓਰਟਿਕ ਡਿਸੈਕਸ਼ਨ ਇੱਕ ਨਾਜ਼ੁਕ ਸਥਿਤੀ ਹੈ ਜਿਸ ਵਿੱਚ ਤੁਰੰਤ ਸਰਜਰੀ ਦੀ ਲੋੜ ਹੁੰਦੀ ਹੈ। ਅਜਿਹੇ ਮਾਮਲਿਆਂ ਵਿੱਚ ਮਾਮੂਲੀ ਦੇਰੀ ਵੀ ਖਤਰਾ ਵਧਾ ਸਕਦੀ ਹੈ।

ਇਹ ਵੀ ਪੜ੍ਹੋ  Punjab ‘ਚ IAS ਤੇ PCS ਅਫ਼ਸਰਾਂ ਦੇ ਹੋਏ ਤਬਾਦਲੇ, ਦੇਖੋ ਲਿਸਟ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਿਹਤ ਕਾਰਡ ਦੀ ਵੈਰੀਫਿਕੇਸ਼ਨ ਤੋਂ ਬਾਅਦ, ਅਸੀਂ ਵਿੱਤੀ ਮਨਜ਼ੂਰੀਆਂ ਦੀ ਉਡੀਕ ਕੀਤੇ ਬਿਨਾਂ ਅੱਗੇ ਵਧਣ ਦੇ ਯੋਗ ਹੋਏ। ਇਹ ਦਿਲ ਦੇ ਉੱਚ-ਜੋਖਮ ਵਾਲੇ ਮਾਮਲਿਆਂ ਵਿੱਚ ਸਮੇਂ ਸਿਰ ਅਤੇ ਨਿਰਵਿਘਨ ਇਲਾਜ ਯਕੀਨੀ ਬਣਾਉਂਦਾ ਹੈ।”ਸਰਕਾਰ ਦੀ ਪਹੁੰਚ ਨੂੰ ਦੁਹਰਾਉਂਦੇ ਹੋਏ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਸੁਖਪਾਲ ਕੌਰ ਵਰਗੇ ਨਾਜ਼ੁਕ ਮੋੜ ‘ਤੇ ਇੱਕ ਕੀਮਤੀ ਜਾਨ ਬਚਾਉਣ ਦੇ ਯੋਗ ਹੋਣਾ ਬੇਹੱਦ ਸੰਤੁਸ਼ਟੀ ਦਿੰਦਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ, ਮੁੱਖ ਮੰਤਰੀ ਸਿਹਤ ਯੋਜਨਾ ਜ਼ਮੀਨੀ ਪੱਧਰ ‘ਤੇ ਅਸਲ ਪ੍ਰਭਾਵ ਪਾ ਰਹੀ ਹੈ, ਜਿੱਥੇ ਪਰਿਵਾਰ ਫੰਡਾਂ ਦੇ ਪ੍ਰਬੰਧ ਦੀ ਚਿੰਤਾ ਕੀਤੇ ਬਿਨਾਂ ਤੁਰੰਤ ਇਲਾਜ ਕਰਵਾਉਣ ਦੇ ਸਮਰੱਥ ਹਨ।”ਲੱਖਾਂ ਪਰਿਵਾਰਾਂ ਦੇ ਕਵਰ ਹੋਣ ਅਤੇ ਰਾਜ ਭਰ ਵਿੱਚ ਮਹਿੰਗੇ ਇਲਾਜ ਮੁਹੱਈਆ ਕਰਵਾਏ ਜਾਣ ਨਾਲ, ਇਹ ਸਕੀਮ ਪੰਜਾਬ ਵਿੱਚ ਸਿਹਤ ਸੇਵਾਵਾਂ ਦੀ ਪਹੁੰਚ ਨੂੰ ਮਜ਼ਬੂਤ ਕਰ ਰਹੀ ਹੈ।ਪੰਜਾਬ ਸਰਕਾਰ ਵੱਲੋਂ ਲਗਾਤਾਰ ਵਸਨੀਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਸ਼ਲੈੱਸ ਇਲਾਜ ਦੇ ਲਾਭ ਲੈਣ ਲਈ ਨਿਰਧਾਰਤ ਕੇਂਦਰਾਂ ‘ਤੇ ਆਪਣਾ ਸਿਹਤ ਕਾਰਡ ਬਣਵਾਉਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

US NEWS: ਅਮਰੀਕੀ ਫੌਜ ‘ਚ ਭਰਤੀ ਨਿਯਮਾਂ ‘ਚ ਵੱਡਾ ਬਦਲਾਅ

US NEWS: ਅਮਰੀਕਾ ਨੇ ਫੌਜ ਭਰਤੀ ਪ੍ਰਣਾਲੀ ਵਿੱਚ ਵੱਡਾ ਬਦਲਾਅ ਕੀਤਾ ਹੈ। ਅਮਰੀਕੀ ਫੌਜ ਨੇ ਆਪਣੀ ਵੱਧ ਤੋਂ ਵੱਧ ਭਰਤੀ ਉਮਰ 35 ਸਾਲ ਤੋਂ ਵਧਾ ਕੇ ਹੁਣ 42 ਸਾਲ ਕਰ ਦਿੱਤੀ ਹੈ। ਇਸ ਫੈਸਲੇ ਨਾਲ ਨਾ ਸਿਰਫ਼ ਯੋਗ ਉਮੀਦਵਾਰਾਂ ਦਾ ਦਾਇਰਾ ਵਧੇਗਾ, ਸਗੋਂ ਇਹ ਕਦਮ ਭਰਤੀ ਦੀਆਂ ਚੁਣੌਤੀਆਂ ਨੂੰ ਪੂਰਾ ਕਰਨ ਲਈ ਵੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਇਹ ਨਵੀਂ ਨੀਤੀ ਰੈਗੂਲਰ ਆਰਮੀ, ਆਰਮੀ ਨੈਸ਼ਨਲ ਗਾਰਡ ਅਤੇ ਆਰਮੀ ਰਿਜ਼ਰਵ—ਤਿੰਨਾਂ ‘ਤੇ ਲਾਗੂ ਹੋਵੇਗੀ। ਫੌਜੀ ਅਧਿਕਾਰੀਆਂ ਦੇ ਅਨੁਸਾਰ, ਪਿਛਲੇ ਕੁਝ ਸਾਲਾਂ ਤੋਂ ਭਰਤੀ ਟੀਚਿਆਂ ਨੂੰ ਪੂਰਾ ਕਰਨ ਵਿੱਚ ਲਗਾਤਾਰ ਮੁਸ਼ਕਲਾਂ ਆ ਰਹੀਆਂ ਸਨ, ਜਿਸ ਕਰਕੇ ਇਹ ਬਦਲਾਅ ਲਾਜ਼ਮੀ ਬਣ ਗਿਆ ਸੀ। ਇਸਦੇ ਨਾਲ ਹੀ, ਫੌਜ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਛੋਟੇ ਮਾਮਲਿਆਂ ਵਿੱਚ ਵੀ ਨਿਯਮਾਂ ਨੂੰ ਢਿੱਲਾ ਕੀਤਾ ਹੈ। ਹੁਣ ਜਿਨ੍ਹਾਂ ਲੋਕਾਂ ‘ਤੇ ਪਹਿਲਾਂ ਮਾਰਿਜੁਆਨਾ ਰੱਖਣ ਜਾਂ ਇਸ ਨਾਲ ਜੁੜੇ ਛੋਟੇ ਦੋਸ਼ ਲੱਗੇ ਹੋਣ, ਉਹ ਵੀ ਬਿਨਾਂ ਕਿਸੇ ਵੱਡੀ ਪ੍ਰਕਿਰਿਆ ਦੇ ਭਰਤੀ ਲਈ ਯੋਗ ਹੋ ਸਕਦੇ ਹਨ।

Bathinda ਨਗਰ ਨਿਗਮ ਨੂੰ ਮਿਲਿਆ ਨਵਾਂ ਕਮਿਸ਼ਨਰ…

ਪਹਿਲਾਂ ਇਸ ਤਰ੍ਹਾਂ ਦੇ ਕੇਸਾਂ ਵਿੱਚ ਲੰਬਾ ਇੰਤਜ਼ਾਰ ਅਤੇ ਖ਼ਾਸ ਮਨਜ਼ੂਰੀ ਦੀ ਲੋੜ ਪੈਂਦੀ ਸੀ। ਮਾਹਿਰਾਂ ਦੇ ਮੁਤਾਬਕ, ਫੌਜ ਨੂੰ ਭਰਤੀ ਵਿੱਚ ਆ ਰਹੀਆਂ ਮੁਸ਼ਕਲਾਂ ਦੇ ਪਿੱਛੇ ਬਦਲਦੀ ਜਨਸੰਖਿਆ ਅਤੇ ਨੌਜਵਾਨਾਂ ਦੀਆਂ ਬਦਲ ਰਹੀਆਂ ਕਰੀਅਰ ਚੋਣਾਂ ਮੁੱਖ ਕਾਰਨ ਹਨ। ਦਿਲਚਸਪ ਗੱਲ ਇਹ ਹੈ ਕਿ ਭਰਤੀ ਹੋਣ ਵਾਲੇ ਉਮੀਦਵਾਰਾਂ ਦੀ ਔਸਤ ਉਮਰ ਪਹਿਲਾਂ ਹੀ ਵਧ ਰਹੀ ਹੈ। 2024 ਵਿੱਚ ਇਹ ਲਗਭਗ 22 ਸਾਲ ਤੱਕ ਪਹੁੰਚ ਚੁੱਕੀ ਸੀ ਅਤੇ ਇਹ ਰੁਝਾਨ ਜਾਰੀ ਹੈ। ਮਾਹਿਰਾਂ ਦਾ ਇਹ ਵੀ ਮੰਨਣਾ ਹੈ ਕਿ ਵੱਡੀ ਉਮਰ ਦੇ ਉਮੀਦਵਾਰ ਫੌਜ ਲਈ ਫਾਇਦੇਮੰਦ ਸਾਬਤ ਹੋ ਸਕਦੇ ਹਨ। ਉਹ ਆਮ ਤੌਰ ‘ਤੇ ਜ਼ਿਆਦਾ ਤਜਰਬੇਕਾਰ ਹੁੰਦੇ ਹਨ, ਧਿਆਨ ਕੇਂਦਰਿਤ ਕਰਦੇ ਹਨ ਅਤੇ ਲੰਬੇ ਸਮੇਂ ਤੱਕ ਸੇਵਾ ਕਰਨ ਦੀ ਸੰਭਾਵਨਾ ਰੱਖਦੇ ਹਨ।

RBDAV Sen Sec Public School Bathinda ਵਿਖੇ ਸਲਾਨਾ ਪੇਂਟਿੰਗ ਪ੍ਰਦਰਸ਼ਨੀ ਦਾ ਆਯੋਜਨ

ਹਾਲਾਂਕਿ, ਕੁਝ ਚੁਣੌਤੀਆਂ ਵੀ ਹਨ। ਡਾਟਾ ਦਰਸਾਉਂਦਾ ਹੈ ਕਿ ਵੱਡੀ ਉਮਰ ਦੇ ਭਰਤੀ ਹੋਣ ਵਾਲਿਆਂ ਨੂੰ ਮੁੱਢਲੀ ਟ੍ਰੇਨਿੰਗ ਦੌਰਾਨ ਵੱਧ ਮੁਸ਼ਕਲਾਂ ਆ ਸਕਦੀਆਂ ਹਨ ਅਤੇ ਕੁਝ ਮਾਮਲਿਆਂ ਵਿੱਚ ਛੱਡਣ ਦੀ ਦਰ ਵੀ ਥੋੜ੍ਹੀ ਵੱਧ ਹੋ ਸਕਦੀ ਹੈ। ਫਿਰ ਵੀ, ਫੌਜੀ ਯੋਜਨਾਕਾਰ ਇਸਨੂੰ ਇੱਕ ਸੰਤੁਲਨ ਵਜੋਂ ਦੇਖ ਰਹੇ ਹਨ—ਜਿੱਥੇ ਤਜਰਬਾ ਅਤੇ ਹੁਨਰ ਵੱਡੀ ਭੂਮਿਕਾ ਨਿਭਾਉਂਦੇ ਹਨ। ਇਹ ਬਦਲਾਅ ਸਿਰਫ਼ ਗਿਣਤੀ ਵਧਾਉਣ ਲਈ ਨਹੀਂ, ਸਗੋਂ ਇੱਕ ਹੋਰ ਸਮਰੱਥ ਅਤੇ ਤਕਨੀਕੀ ਤੌਰ ‘ਤੇ ਮਜ਼ਬੂਤ ਫੌਜ ਬਣਾਉਣ ਲਈ ਵੀ ਕੀਤਾ ਗਿਆ ਹੈ। ਅੱਜ ਦੇ ਆਧੁਨਿਕ ਯੁੱਧ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ, ਸਾਇਬਰ ਸੁਰੱਖਿਆ ਅਤੇ ਪੁਲਾੜ ਤਕਨਾਲੋਜੀ ਵਰਗੇ ਖੇਤਰਾਂ ਦੀ ਮਹੱਤਤਾ ਵਧ ਰਹੀ ਹੈ। ਇਸ ਲਈ ਫੌਜ ਹੁਣ ਖ਼ਾਸ ਤਕਨੀਕੀ ਹੁਨਰਾਂ ਵਾਲੇ ਉਮੀਦਵਾਰਾਂ ਨੂੰ ਵੀ ਵਧੇਰੇ ਤਰਜੀਹ ਦੇ ਰਹੀ ਹੈ।

Luhdihana ‘ਚ ਭਿਆਨਕ ਸੜਕੀ ਹਾਦਸਾ; 2 ਦੀ ਮੌ/ਤ ਤੇ 5 ਜਖ਼ਮੀ

ਇਸਦੇ ਨਾਲ ਹੀ, ਨਵੀਆਂ ਪ੍ਰੀ-ਟ੍ਰੇਨਿੰਗ ਯੋਜਨਾਵਾਂ ਵੀ ਸ਼ੁਰੂ ਕੀਤੀਆਂ ਗਈਆਂ ਹਨ, ਜੋ ਉਮੀਦਵਾਰਾਂ ਨੂੰ ਭਰਤੀ ਤੋਂ ਪਹਿਲਾਂ ਸਰੀਰਕ ਅਤੇ ਅਕਾਦਮਿਕ ਤਿਆਰੀ ਵਿੱਚ ਮਦਦ ਕਰਦੀਆਂ ਹਨ। ਫੌਜੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਸਾਰੇ ਬਦਲਾਅ ਇੱਕ ਨਵੀਂ ਸੋਚ ਨੂੰ ਦਰਸਾਉਂਦੇ ਹਨ—ਜਿੱਥੇ ਗਿਣਤੀ ਦੇ ਨਾਲ-ਨਾਲ ਗੁਣਵੱਤਾ ਅਤੇ ਤਕਨੀਕੀ ਯੋਗਤਾ ‘ਤੇ ਵੀ ਧਿਆਨ ਦਿੱਤਾ ਜਾ ਰਿਹਾ ਹੈ।

Punjab ‘ਚ ਹੁਣ FIR Dowanload ਕਰਨ ਦੇ ਨਹੀਂ ਲੱਗਣਗੇ ਪੈਸੇ, ਸਰਕਾਰ ਨੇ ਫ਼ੈਸਲਾ ਵਾਪਸ ਲਿਆ

0

Punjab News: Punjab ‘ਚ ਹੁਣ FIR Dowanload ਕਰਨ ਦੇ ਪੈਸੇ ਨਹੀਂ ਦੇਣੇ ਪੈਣਗੇ। ਪਿਛਲੇ ਦਿਨੀਂ ਇਸ ਸਬੰਧ ਵਿਚ ਲਏ ਫੈਸਲੇ ਨੂੰ ਪੰਜਾਬ ਸਰਕਾਰ ਨੇ ਵਾਪਸ ਲੈ ਲਿਆ ਹੈ। ਪਹਿਲੇ ਫ਼ੈਸਲੇ ਮੁਤਾਬਕ FIR Dowanload ਕਰਨ ਬਦਲੇ 80 ਰੁਪਏ ਫ਼ੀਸ ਰੱਖੀ ਗਈ ਸੀ। ਪ੍ਰੰਤੂ ਕਈ ਪਾਸਿਓ ਤੋਂ ਇਸ ਫੈਸਲੇ ਦਾ ਵਿਰੋਧ ਉੱਠਿਆ ਸੀ।

ਇਹ ਵੀ ਪੜ੍ਹੋ Punjab ‘ਚ IAS ਤੇ PCS ਅਫ਼ਸਰਾਂ ਦੇ ਹੋਏ ਤਬਾਦਲੇ, ਦੇਖੋ ਲਿਸਟ

ਇਸਦੇ ਇਲਾਵਾ ਇਹ ਮਾਮਲਾ ਹਾਈਕੋਰਟ ਵਿਚ ਵੀ ਜਾ ਪੁੱਜਿਆ ਸੀ। ਜਿਸਤੋਂ ਬਾਅਦ ਹੁਣ ਬੀਤੀ ਸ਼ਾਮ ਮੁੜ ਇੱਕ ਨੋਟੀਫਿਕੇਸ਼ਨ ਜਾਰੀ ਕਰਦਿਆਂ ਸਰਕਾਰ ਨੇ ਇਸ ਫੈਸਲੇ ਨੂੰ ਵਾਪਸ ਲੈ ਲਿਆ। ਨਵੇਂ ਫੈਸਲੇ ਤੋਂ ਬਾਅਦ ਹੁਣ ਪਹਿਲਾਂ ਦੀ ਤਰ੍ਹਾਂ ਕੋਈ ਵੀ ਵਿਅਕਤੀ ਆਨ-ਲਾਈਨ ਤਰੀਕੇ ਨਾਲ ਘਰ ਬੈਠੇ ਹੀ FIR Dowanload ਕਰ ਸਕੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab ‘ਚ IAS ਤੇ PCS ਅਫ਼ਸਰਾਂ ਦੇ ਹੋਏ ਤਬਾਦਲੇ, ਦੇਖੋ ਲਿਸਟ

0

Transfer News: ਪੰਜਾਬ ਸਰਕਾਰ ਨੇ ਬੀਤੀ ਸ਼ਾਮ ਸਿਵਲ ਪ੍ਰਸ਼ਾਸ਼ਨ ਵਿਚ ਬਦਲੀਆਂ ਕੀਤੀਆਂ ਹਨ। ਬਦਲੇ ਗਏ ਅਧਿਕਾਰੀਆਂ ਵਿਚ 1 IAS ਤੇ 8 PCS ਅਫ਼ਸਰ ਸ਼ਾਮਲ ਹਨ। ਬਦਲੀਆਂ ਦੀ ਲਿਸਟ ਹੇਠ੍ਹਾਂ ਨੱਥੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda ਨਗਰ ਨਿਗਮ ਨੂੰ ਮਿਲਿਆ ਨਵਾਂ ਕਮਿਸ਼ਨਰ…

0

Bathinda News: Bathinda ਨਗਰ ਨਿਗਮ ਨੂੰ ਨਵਾਂ ਕਮਿਸ਼ਨਰ ਮਿਲ ਗਿਆ ਹੈ। ਪਿਛਲੇ ਕਈ ਮਹੀਨਿਆਂ ਤੋਂ ਇਸ ਪੋਸਟ ਦਾ ਵਾਧੂ ਚਾਰਜ਼ ਹੋਰ ਅਫ਼ਸਰਾਂ ਨੂੰ ਦਿੱਤਾ ਹੋਇਆ ਸੀ।ਹੁਣ ਬੀਤੀ ਸ਼ਾਮ ਪੰਜਾਬ ਸਰਕਾਰ ਵੱਲੋਂ ਕੀਤੀਆਂ ਗਈਆਂ ਬਦਲੀਆਂ ਦੇ ਤਹਿਤ ਸੀਨੀਅਰ ਪੀਸੀਐਸ ਅਧਿਕਾਰੀ ਲਵਜੀਤ ਕੌਰ ਕਲਸੀ ਨੂੰ ਨਵਾਂ ਕਮਿਸ਼ਨਰ ਲਗਾਇਆ ਹੈ।

ਇਹ ਵੀ ਪੜ੍ਹੋ Counter Intelligence ਦਾ ASI 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ Vigilance ਵੱਲੋਂ ਕਾਬੂ

ਮੈਡਮ ਕਲਸੀ ਇਸਤੋਂ ਪਹਿਲਾਂ ਵੀ ਬਠਿੰਡਾ ਵਿਚ ਲੰਮਾ ਸਮਾਂ ਵੱਖ ਵੱਖ ਅਹੁੱਦਿਆਂ ਉੱਪਰ ਕੰਮ ਕਰ ਚੁੱਕੇ ਹਨ। ਦੂਜੇ ਪਾਸੇ ਨਿਗਮ ਦਾ ਵਾਧੂ ਚਾਰਜ਼ ਸੰਭਾਲਣ ਵਾਲੇ ਆਈਏਐਸ ਅਫ਼ਸਰ ਮੈਡਮ ਕੰਚਨ ਨੂੰ ਹੁਣ ਏਡੀਸੀ (ਪੇਂਡੂ ਵਿਕਾਸ) ਦੇ ਨਾਲ ਏਡੀਸੀ (ਜਨਰਲ) ਦਾ ਵਾਧੂ ਚਾਰਜ਼ ਦਿੱਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

RBDAV Sen Sec Public School Bathinda ਵਿਖੇ ਸਲਾਨਾ ਪੇਂਟਿੰਗ ਪ੍ਰਦਰਸ਼ਨੀ ਦਾ ਆਯੋਜਨ

Bathinda News: RBDAV Sen Sec Public School Bathinda (ਆਰ.ਬੀ.ਡੀ.ਏ.ਵੀ.ਸੀਨੀ ਸੈਕੰਡਰੀਪਬਲਿਕ ਸਕੂਲ ਬਠਿੰਡਾ) ਵਿਖੇ ਪ੍ਰਿੰਸੀਪਲ ਸ਼੍ਰੀਮਤੀ ਅਨੁਰਾਧਾ ਭਾਟੀਆ ਦੀ ਅਗਵਾਈ ਹੇਠ ਆਰੀਆ ਯੁਵਾ ਆਰਟ ਕਲੱਬ ਦੇ ਮੋਢੀ ਸ਼੍ਰੀ ਮਿਥੁਨ ਮੰਡਲ ਅਤੇ ਸ਼੍ਰੀਮਤੀ ਸੁਪਨਦੀਪ ਕੌਰ ਦੀ ਅਣਥੱਕ ਮਿਹਨਤ ਸਦਕਾ “ਕਿਊਬਿਨਿਜ਼ਮ” ਸਿਰਲੇਖ ਵਾਲੀ 24ਵੀਂ ਸਾਲਾਨਾ ਪੇਂਟਿੰਗ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ। ਸਕੂਲ ਦੇ 100 ਵਿਦਿਆਰਥੀਆਂ ਨੇ ਆਪਣੀਆਂ ਪੇਂਟਿੰਗਾਂ ਪ੍ਰਦਰਸ਼ਿਤ ਕੀਤੀਆਂ।ਪ੍ਰਦਰਸ਼ਨੀ ਦੀ ਸ਼ੁਰੂਆਤ ਦੀਵੇ ਜਗਾਉਣ ਅਤੇ ਗਾਇਤਰੀ ਮੰਤਰ ਦੇ ਜਾਪ ਨਾਲ ਹੋਈ।

ਇਹ ਵੀ ਪੜ੍ਹੋ ਦੁਖਦਾਈਕ ਖ਼ਬਰ; ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਦੀ ਵਿਦਿਆਰਥਣ ਦੀ ਭਿਆਨਕ ਸੜਕ ਹਾਦਸੇ ‘ਚ ਮੌ/ਤ

ਮੁੱਖ ਮਹਿਮਾਨਾਂ ਵਿੱਚ ਡਾ. ਨੀਰਾ ਸ਼ਰਮਾ (ਮੈਨੇਜਰ), ਡਾ. ਕੇ.ਕੇ. ਨੌਹਰੀਆ ਉਪ-ਪ੍ਰਧਾਨ, ਸ਼੍ਰੀ ਸੁਰੇਂਦਰ ਮੋਹਨ ਗਰਗ ਡਾਇਰੈਕਟਰ, ਐਮ.ਐਚ.ਆਰ. ਗਰੁੱਪ, ਸ਼੍ਰੀ ਸੁਖਵਿੰਦਰ ਸਿੰਘ, ਸ਼੍ਰੀ ਭਾਵਿਆ ਸੁਸ਼ਾਂਤ ਬਾਂਸਲ, ਸ਼੍ਰੀਮਤੀ ਭਾਵਨਾ ਗਰਗ ਅਤੇ ਸ਼੍ਰੀ ਜਸਵੰਤ ਕੌਸ਼ਿਕ ਸ਼ਾਮਲ ਸਨ। ਪ੍ਰਿੰਸੀਪਲ ਮੈਡਮ ਭਾਟੀਆ ਨੇ ਸਾਰੇ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ। ਮੌਜੂਦ ਮਹਿਮਾਨਾਂ ਨੇ ਸਾਰੇ ਨੌਜਵਾਨ ਕਲਾਕਾਰਾਂ ਦੀ ਸ਼ਾਨਦਾਰ ਕਲਾ ਦੀ ਪ੍ਰਸ਼ੰਸਾ ਕੀਤੀ।ਪ੍ਰਿੰਸੀਪਲ ਡਾ. ਅਨੁਰਾਧਾ ਭਾਟੀਆ ਨੇ ਪ੍ਰਦਰਸ਼ਨੀ ਦੇ ਸਫਲਤਾਪੂਰਵਕ ਆਯੋਜਨ ਲਈ ਅਧਿਆਪਕਾਂ, ਸ਼੍ਰੀ ਮਿਥੁਨ ਮੰਡਲ, ਸ਼੍ਰੀਮਤੀ ਸੁਪਨਦੀਪ ਕੌਰ ਅਤੇ ਆਰੀਆ ਯੁਵਾ ਆਰਟ ਕਲੱਬ ਦੇ ਵਿਦਿਆਰਥੀਆਂ ਦੀ ਪ੍ਰਸ਼ੰਸਾ ਕੀਤੀ।

ਇਹ ਵੀ ਪੜ੍ਹੋ Counter Intelligence ਦਾ ASI 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ Vigilance ਵੱਲੋਂ ਕਾਬੂ

ਸਾਰੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦੇ ਹੋਏ, ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀਆਂ ਛੁਪੀਆਂ ਪ੍ਰਤਿਭਾਵਾਂ ਨੂੰ ਨਿਖਾਰਨ ਅਤੇ ਉਨ੍ਹਾਂ ਦੇ ਸਮੁੱਚੇ ਵਿਕਾਸ ਲਈ ਰਚਨਾਤਮਕ ਗਤੀਵਿਧੀਆਂ ਦਾ ਆਯੋਜਨ ਕਰਨਾ ਬਹੁਤ ਜ਼ਰੂਰੀ ਹੈ, ਅਤੇ ਡੀ.ਏ.ਵੀ. ਸਕੂਲ ਹਮੇਸ਼ਾ ਇਸ ਪ੍ਰਕਿਰਿਆ ਵਿੱਚ ਮੋਹਰੀ ਰਿਹਾ ਹੈ। ਪ੍ਰਦਰਸ਼ਨੀ ਦੇ ਅੰਤ ਵਿੱਚ, ਸਾਰੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਆਪ ਸਰਕਾਰ ਦੋਸ਼ਾਂ ‘ਤੇ ਤੇਜ਼ੀ ਨਾਲ ਕਾਰਵਾਈ ਕਰਦੀ ਹੈ, ਭਾਜਪਾ ਦੀ ਹਰਿਆਣਾ ਸਰਕਾਰ ਏਡੀਜੀਪੀ ਦੀ ਦੁਖਦਾਈ ਖੁਦਕੁਸ਼ੀ ਦੇ ਦੋਸ਼ੀਆਂ ਨੂੰ ਬਚਾ ਰਹੀ ਹੈ: ਅਮਨ ਅਰੋੜਾ 

0

ਕਾਂਗਰਸ ਅਤੇ ਅਕਾਲੀ ਦਲ ਦੀਆਂ ਸਰਕਾਰਾਂ ਦੇ ਉਲਟ, ਜਿਨ੍ਹਾਂ ਨੇ ਬਿਨਾਂ ਜਾਂਚ ਦੇ ਕਲੀਨ ਚਿੱਟਾਂ ਦਿੱਤੀਆਂ, ‘ਆਪ’ ਸਰਕਾਰ ਕੋਲ ਆਪਣੇ ਹੀ ਮੰਤਰੀ ਵਿਰੁੱਧ ਕਾਰਵਾਈ ਕਰਨ ਦੀ ਹਿੰਮਤ ਹੈ: ਅਮਨ ਅਰੋੜਾ

ਲਾਲਜੀਤ ਭੁੱਲਰ ਨੂੰ ਹਟਾਉਣਾ ਅਤੇ ਗ੍ਰਿਫ਼ਤਾਰ ਕਰਨਾ ਪੰਜਾਬ ਵਿੱਚ ਗਲਤ ਕੰਮਾਂ ਪ੍ਰਤੀ ਜ਼ੀਰੋ ਟਾਲਰੈਂਸ ਨੂੰ ਦਰਸਾਉਂਦਾ ਹੈ: ਅਮਨ ਅਰੋੜਾ

Chandigarh News: Aman Arora; ਜਵਾਬਦੇਹੀ ਵਾਲੇ ਸ਼ਾਸਨ ਅਤੇ ਸਿਆਸੀ ਸਰਪ੍ਰਸਤੀ ਦੇ ਸੱਭਿਆਚਾਰ ਵਿਚਕਾਰ ਇੱਕ ਸਪੱਸ਼ਟ ਲਕੀਰ ਖਿੱਚਦਿਆਂ, ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਨੇ ਲਾਲਜੀਤ ਭੁੱਲਰ ਨੂੰ ਤੁਰੰਤ ਹਟਾਉਣ ਅਤੇ ਗ੍ਰਿਫਤਾਰ ਕਰਨ ਸਮੇਤ ਗਲਤ ਕੰਮਾਂ ਵਿਰੁੱਧ ਤੇਜ਼ੀ ਅਤੇ ਦ੍ਰਿੜਤਾ ਨਾਲ ਕਾਰਵਾਈ ਕਰਕੇ ਇੱਕ ਨਵਾਂ ਮਾਪਦੰਡ ਸਥਾਪਿਤ ਕੀਤਾ ਹੈ।

‘ਆਪ’ ਪੰਜਾਬ ਦੇ ਸੂਬਾ ਪ੍ਰਧਾਨ ਨੇ ਰੇਖਾਂਕਿਤ ਕੀਤਾ ਕਿ ਜਿੱਥੇ ‘ਆਪ’ ਸਰਕਾਰ ਵਿੱਚ ਆਪਣੇ ਹੀ ਲੋਕਾਂ ਵਿਰੁੱਧ ਕਾਰਵਾਈ ਕਰਨ ਅਤੇ ਸੱਚਾਈ ਨੂੰ ਬਰਕਰਾਰ ਰੱਖਣ ਦੀ ਹਿੰਮਤ ਹੈ, ਉੱਥੇ ਹੀ ਭਾਜਪਾ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਏਡੀਜੀਪੀ ਦੀ ਦੁਖਦਾਈ ਖੁਦਕੁਸ਼ੀ ਦੇ ਮਾਮਲੇ ਵਿੱਚ ਮੁਲਜ਼ਮਾਂ ਨੂੰ ਬਚਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਕਾਂਗਰਸ ਅਤੇ ਅਕਾਲੀ ਦਲ ਦੀਆਂ ਸਰਕਾਰਾਂ ਰਵਾਇਤੀ ਤੌਰ ‘ਤੇ ਬਿਨਾਂ ਕਿਸੇ ਜਾਂਚ ਦੇ ਕਲੀਨ ਚਿੱਟਾਂ ਵੰਡਦੀਆਂ ਸਨ।

ਮੀਡੀਆ ਦੇ ਇੱਕ ਸਵਾਲ ਦਾ ਜਵਾਬ ਦਿੰਦਿਆਂ ਅਮਨ ਅਰੋੜਾ ਨੇ ਪਾਰਦਰਸ਼ਤਾ ਅਤੇ ਜਵਾਬਦੇਹੀ ਪ੍ਰਤੀ ‘ਆਪ’ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਗਲਤ ਕੰਮਾਂ ਵਿਰੁੱਧ ਤੁਰੰਤ ਕਾਰਵਾਈ ਕਰਕੇ ਸਰਕਾਰ ਨੇ ਆਪਣੀ ਨੀਅਤ ਸਪੱਸ਼ਟ ਕਰ ਦਿੱਤੀ ਹੈ।

ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਨੀਅਤ ਦੀ ਸਪੱਸ਼ਟਤਾ ਹਰ ਕੋਈ ਦੇਖ ਸਕਦਾ ਹੈ। ਸਾਡੀ ਸਰਕਾਰ ਦੋਸ਼ਾਂ ‘ਤੇ ਤੁਰੰਤ ਕਾਰਵਾਈ ਕਰਦੀ ਹੈ। ਲਾਲਜੀਤ ਭੁੱਲਰ ਨੂੰ ਤੁਰੰਤ ਹਟਾਇਆ ਗਿਆ ਅਤੇ ਗ੍ਰਿਫਤਾਰ ਕੀਤਾ ਗਿਆ। ਅਸੀਂ ਜਵਾਬਦੇਹੀ ਲਈ ਵਚਨਬੱਧ ਹਾਂ। ਇਸ ਦੇ ਉਲਟ, ਭਾਜਪਾ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਏਡੀਜੀਪੀ ਦੀ ਦੁਖਦਾਈ ਖੁਦਕੁਸ਼ੀ ਦੇ ਮੁਲਜ਼ਮਾਂ ਨੂੰ ਸ਼ਹਿ ਦੇ ਰਹੀ ਹੈ।

ਪਿਛਲੀਆਂ ਸਰਕਾਰਾਂ ਨਾਲ ਤਿੱਖਾ ਵਿਰੋਧ ਪ੍ਰਗਟ ਕਰਦਿਆਂ ਅਮਨ ਅਰੋੜਾ ਨੇ ਜ਼ੋਰ ਦੇ ਕੇ ਕਿਹਾ ਕਿ ‘ਆਪ’ ਸਰਕਾਰ ਸੱਤਾ ਵਿੱਚ ਬੈਠੇ ਲੋਕਾਂ ਨੂੰ ਬਚਾਉਣ ਦੇ ਪੁਰਾਣੇ ਸੱਭਿਆਚਾਰ ਦੀ ਪਾਲਣਾ ਨਹੀਂ ਕਰਦੀ, ਸਗੋਂ ਸੱਚ ਅਤੇ ਜਵਾਬਦੇਹੀ ਨੂੰ ਸਰਵਉੱਚ ਰੱਖਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਤੁਸੀਂ ਕਾਂਗਰਸ ਅਤੇ ਅਕਾਲੀ ਦਲ ਦੇ ਸ਼ਾਸਨ ਨੂੰ ਦੇਖੋ, ਤਾਂ ਉਨ੍ਹਾਂ ਦੇ ਨੇਤਾਵਾਂ ਨੂੰ ਗੰਭੀਰ ਦੋਸ਼ਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਪਰ ਬਿਨਾਂ ਕਿਸੇ ਜਾਂਚ ਦੇ ਮਿੰਟਾਂ ਵਿੱਚ ਹੀ ਕਲੀਨ ਚਿੱਟ ਮਿਲ ਜਾਂਦੀ ਸੀ। ‘ਆਪ’ ਸਰਕਾਰ ਵੱਖਰੀ ਹੈ। ਸਾਡੇ ਵਿੱਚ ਸੱਚ ਬੋਲਣ, ਗਲਤੀ ਨੂੰ ਸਵੀਕਾਰ ਕਰਨ ਦੀ ਹਿੰਮਤ ਹੈ ਅਤੇ ਅਸੀਂ ਆਪਣੇ ਬੰਦਿਆਂ ਨੂੰ ਵੀ ਨਹੀਂ ਬਚਾਉਂਦੇ।

Our Visitor

1893352