Home Blog Page 87

ਆਪਸੀ ਰੰਜਿਸ਼ ਕਾਰਨ ਨੌਜਵਾਨ ਦਾ ਕ+ਤ+ਲ

0

Amritsar News:ਅੰਮ੍ਰਿਤਸਰ ‘ਚ ਆਪਸੀ ਲੜਾਈ ਕਰਨ ਇੱਕ ਨੌਜਵਾਨ ਦੇ ਕਤਲ ਦੀ ਖਬਰ ਸਾਹਮਣੇ ਆਈ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਐਤਵਾਰ ਦੀ ਰਾਤ ਐਮਜੀਐਮ ਹੋਟਲ ਦੇ ਬਾਹਰ ਦੋ ਵਿਅਕਤੀਆਂ ਨੇ ਇੱਕ ਨੌਜਵਾਨ ਤੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ। ਮ੍ਰਿਤਕ ਨੌਜਵਾਨ ਦੀ ਪਹਿਚਾਣ ਵਿੱਕੀ ਵਜੋਂ ਹੋਈ ਹੈ ਜੋ ਕਿ ਅੰਮ੍ਰਿਤਸਰ ਦਾ ਰਹਿਣ ਵਾਲਾ ਸੀ। ਹਮਲਾਵਰ ਬਟਾਲਾ ਦੇ ਰਹਿਣ ਵਾਲੇ ਦੋ ਭਰਾ ਦੱਸੇ ਜਾ ਰਹੇ ਹਨ। ਪੁਲਿਸ ਨੇ ਦੱਸਿਆ ਕਿ ਕਿਸੇ ਗੱਲ ਨੂੰ ਲੈ ਕੇ ਦੋਵਾਂ ਧਿਰਾਂ ਵਿਚਕਾਰ ਝਗੜਾ ਹੋ ਗਿਆ ਅਤੇ ਉਹਨਾਂ ਨੇ ਇੱਕ ਦੂਜੇ ਉੱਪਰ ਤਲਵਾਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ਵਿੱਚ ਵਿੱਕੀ ਨਾਂ ਦਾ ਨੌਜਵਾਨ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ ਅਤੇ ਬਾਅਦ ਵਿੱਚ ਉਸਦੀ ਮੌਤ ਹੋ ਗਈ। ਉਹਨਾਂ ਵਿਚਕਾਰ ਝਗੜਾ ਕਿਸ ਗੱਲ ਨੂੰ ਲੈ ਕੇ ਹੋਇਆ ਇਹ ਹਾਲੇ ਸਪਸ਼ਟ ਨਹੀਂ ਹੋ ਸਕਿਆ ।ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਘਟਨਾ ਸਥਾਨ ਤੇ ਲੱਗੇ ਸੀਸੀਟੀਵੀ ਫੁਟੇਜ ਨੂੰ ਖੰਗਾਲ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਭਾਈ ਪਰਮਿੰਦਰ ਸਿੰਘ ਝੋਟਾ ਦੇ ਕਾਤਲਾਂ ਨੂੰ ਸਖ਼ਤ ਸਜ਼ਾਵਾਂ ਦੇ ਕੇ ਪੀੜਤ ਪਰਿਵਾਰ ਨੂੰ ਤੁਰੰਤ ਇਨਸਾਫ਼ ਦੇਵੇ ਪੰਜਾਬ ਸਰਕਾਰ — ਜਥੇਦਾਰ ਬਲਜੀਤ ਸਿੰਘ ਦਾਦੂਵਾਲ

0

👉ਮਾਨਸਾ ਵਿਖੇ ਇਨਸਾਫ਼ ਲਈ ਚੱਲ ਰਹੇ ਧਰਨੇ ਵਿੱਚ ਸਾਥੀਆਂ ਸਮੇਤ ਕੀਤੀ ਸ਼ਮੂਲੀਅਤ, ਪਿਤਾ ਭੀਮ ਸਿੰਘ ਨਾਲ ਮੁਲਾਕਾਤ ਕਰਕੇ ਹਰ ਤਰ੍ਹਾਂ ਦੇ ਸਹਿਯੋਗ ਦਾ ਦਿੱਤਾ ਭਰੋਸਾ
Mansa News:ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਆਗੂ ਭਾਈ ਪਰਮਿੰਦਰ ਸਿੰਘ ਝੋਟਾ ਦੇ ਹੋਏ ਦਰਦਨਾਕ ਕਤਲ ਦੇ ਰੋਸ ਵਜੋਂ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਪਰਿਵਾਰਕ ਮੈਂਬਰਾਂ ਅਤੇ ਐਕਸ਼ਨ ਕਮੇਟੀ ਵੱਲੋਂ ਮਾਨਸਾ ਵਿਖੇ ਲਗਾਏ ਗਏ ਧਰਨੇ ਵਿੱਚ ਪੰਥ ਪ੍ਰਸਿੱਧ ਸਿੱਖ ਪ੍ਰਚਾਰਕ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮ ਪ੍ਰਚਾਰ ਦੇ ਚੇਅਰਮੈਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਆਪਣੇ ਸਾਥੀਆਂ ਸਮੇਤ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ।ਇਸ ਮੌਕੇ ਜਥੇਦਾਰ ਦਾਦੂਵਾਲ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਭਾਈ ਪਰਮਿੰਦਰ ਸਿੰਘ ਝੋਟਾ ਦੇ ਕਤਲ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਅਤੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਲਈ ਆਵਾਜ਼ ਉਠਾਉਣ ਵਾਲੇ ਨੌਜਵਾਨ ਦਾ ਇਸ ਤਰ੍ਹਾਂ ਕਤਲ ਹੋਣਾ ਬੇਹੱਦ ਦੁਖਦਾਈ ਅਤੇ ਚਿੰਤਾਜਨਕ ਘਟਨਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਲੜਨ ਵਾਲੇ ਨੌਜਵਾਨ ਸਮਾਜ ਦੇ ਅਸਲ ਰਾਖੇ ਹਨ ਅਤੇ ਅਜਿਹੇ ਨੌਜਵਾਨਾਂ ਦੀ ਸੁਰੱਖਿਆ ਕਰਨਾ ਸਰਕਾਰ ਅਤੇ ਪ੍ਰਸ਼ਾਸਨ ਦੀ ਮੁੱਢਲੀ ਜ਼ਿੰਮੇਵਾਰੀ ਹੈ।ਜਥੇਦਾਰ ਦਾਦੂਵਾਲ ਨੇ ਕਿਹਾ ਕਿ ਪੰਜਾਬ ਪਹਿਲਾਂ ਹੀ ਨਸ਼ਿਆਂ ਦੀ ਗੰਭੀਰ ਸਮੱਸਿਆ ਨਾਲ ਜੂਝ ਰਿਹਾ ਹੈ। ਅਜਿਹੇ ਹਾਲਾਤ ਵਿੱਚ ਜੇਕਰ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਨੂੰ ਹੀ ਨਿਸ਼ਾਨਾ ਬਣਾਇਆ ਜਾਵੇਗਾ ਤਾਂ ਇਹ ਸਮੁੱਚੇ ਸਮਾਜ ਲਈ ਬਹੁਤ ਵੱਡੀ ਚਿੰਤਾ ਦਾ ਵਿਸ਼ਾ ਹੈ।

ਇਹ ਵੀ ਪੜ੍ਹੋ 👉Parvinder Singh jhota murder case; ਐਕਸ਼ਨ ਕਮੇਟੀ ਵੱਲੋਂ Amit Shah ਦੇ ਬਾਈਕਾਟ ਦਾ ਐਲਾਨ

ਉਨ੍ਹਾਂ ਕਿਹਾ ਕਿ ਭਾਈ ਪਰਮਿੰਦਰ ਸਿੰਘ ਝੋਟਾ ਦੀ ਕੁਰਬਾਨੀ ਨੂੰ ਅਜਾਈਂ ਨਹੀਂ ਜਾਣ ਦਿੱਤਾ ਜਾਵੇਗਾ ਅਤੇ ਇਨਸਾਫ਼ ਦੀ ਇਸ ਲੜਾਈ ਵਿੱਚ ਪੀੜਤ ਪਰਿਵਾਰ ਨੂੰ ਇਕੱਲਾ ਨਹੀਂ ਛੱਡਿਆ ਜਾਵੇਗਾ।ਇਸ ਮੌਕੇ ਜਥੇਦਾਰ ਦਾਦੂਵਾਲ ਨੇ ਮ੍ਰਿਤਕ ਨੌਜਵਾਨ ਦੇ ਪਿਤਾ ਭਾਈ ਭੀਮ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਹਰ ਤਰ੍ਹਾਂ ਦੇ ਨੈਤਿਕ, ਸਮਾਜਿਕ ਅਤੇ ਲੋੜੀਂਦੇ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਇੱਕ ਮਾਤਾ ਪਿਤਾ ਲਈ ਆਪਣੇ ਜਵਾਨ ਪੁੱਤਰ,ਪਤਨੀ ਨੂੰ ਪਤੀ ਅਤੇ ਬੱਚਿਆਂ ਨੂੰ ਬਾਪ ਗੁਆਉਣ ਦਾ ਦੁੱਖ ਅਸਹਿ ਹੈ ਅਤੇ ਇਸ ਦੁੱਖ ਦੀ ਘੜੀ ਵਿੱਚ ਸਮੁੱਚੇ ਸਮਾਜ ਨੂੰ ਪੀੜਤ ਪਰਿਵਾਰ ਦੇ ਨਾਲ ਖੜ੍ਹਨਾ ਚਾਹੀਦਾ ਹੈ।ਜਥੇਦਾਰ ਦਾਦੂਵਾਲ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਸਖ਼ਤ ਤਾਕੀਦ ਕਰਦਿਆਂ ਕਿਹਾ ਕਿ ਭਾਈ ਪਰਮਿੰਦਰ ਸਿੰਘ ਝੋਟਾ ਦੇ ਕਤਲ ਵਿੱਚ ਸ਼ਾਮਲ ਦੋਸ਼ੀਆਂ ਅਤੇ ਸਾਜ਼ਿਸ਼ਕਾਰਾਂ ਦੀ ਪਛਾਣ ਕਰਕੇ ਉਨ੍ਹਾਂ ਵਿਰੁੱਧ ਤੁਰੰਤ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਅਦਾਲਤੀ ਪ੍ਰਕਿਰਿਆ ਰਾਹੀਂ ਮਿਸਾਲੀ ਸਜ਼ਾਵਾਂ ਯਕੀਨੀ ਬਣਾਈਆਂ ਜਾਣ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਪੀੜਤ ਪਰਿਵਾਰ ਨੂੰ ਜਲਦੀ ਤੋਂ ਜਲਦੀ ਇਨਸਾਫ਼ ਮਿਲ ਸਕੇ।ਉਨ੍ਹਾਂ ਅੱਗੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਕਿਸੇ ਇੱਕ ਵਿਅਕਤੀ, ਪਰਿਵਾਰ ਜਾਂ ਜਥੇਬੰਦੀ ਦੀ ਨਹੀਂ, ਸਗੋਂ ਸਮੁੱਚੇ ਪੰਜਾਬ ਦੀ ਸਾਂਝੀ ਲੜਾਈ ਹੈ। ਇਸ ਲਈ ਧਾਰਮਿਕ, ਸਮਾਜਿਕ ਅਤੇ ਇਨਸਾਫ਼ਪਸੰਦ ਜਥੇਬੰਦੀਆਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਨਸ਼ਿਆਂ ਦੇ ਖ਼ਾਤਮੇ ਲਈ ਇਕਜੁੱਟ ਹੋਣਾ ਚਾਹੀਦਾ ਹੈ।

ਇਹ ਵੀ ਪੜ੍ਹੋ 👉Sangrur ‘ਚ ਵੱਡਾ ਸੜਕ ਹਾਦਸਾ; 8 ਦੀ ਮੌ*ਤ,15 ਜ਼.ਖਮੀ

ਜਥੇਦਾਰ ਦਾਦੂਵਾਲ ਨੇ ਕਿਹਾ ਕਿ ਪੰਜਾਬ ਦੀ ਧਰਤੀ ਗੁਰੂਆਂ, ਪੀਰਾਂ, ਸ਼ਹੀਦਾਂ ਅਤੇ ਸੂਰਬੀਰਾਂ ਦੀ ਧਰਤੀ ਹੈ। ਇਸ ਧਰਤੀ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਸਾਡਾ ਸਾਰਿਆਂ ਦਾ ਸਾਂਝਾ ਫ਼ਰਜ਼ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਾਲ-ਨਾਲ ਨਸ਼ਿਆਂ ਦਾ ਵਿਰੋਧ ਕਰਨ ਵਾਲੇ ਸਮਾਜ ਸੇਵੀਆਂ ਅਤੇ ਨੌਜਵਾਨ ਆਗੂਆਂ ਦੀ ਸੁਰੱਖਿਆ ਵੀ ਯਕੀਨੀ ਬਣਾਈ ਜਾਵੇ।ਅੰਤ ਵਿੱਚ ਜਥੇਦਾਰ ਦਾਦੂਵਾਲ ਜੀ ਨੇ ਭਾਈ ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਅਤੇ ਐਕਸ਼ਨ ਕਮੇਟੀ ਵੱਲੋਂ ਇਨਸਾਫ਼ ਲਈ ਕੀਤੇ ਜਾ ਰਹੇ ਸੰਘਰਸ਼ ਦਾ ਪੂਰਨ ਸਮਰਥਨ ਕਰਦਿਆਂ ਕਿਹਾ ਕਿ ਜਦੋਂ ਤੱਕ ਪੀੜਤ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਉਹ ਪਰਿਵਾਰ ਦੇ ਨਾਲ ਡਟ ਕੇ ਖੜ੍ਹੇ ਰਹਿਣਗੇ। ਉਨ੍ਹਾਂ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਇਨਸਾਫ਼ ਦੀ ਇਸ ਲੜਾਈ ਵਿੱਚ ਸ਼ਾਂਤਮਈ ਅਤੇ ਲੋਕਤੰਤਰੀ ਢੰਗ ਨਾਲ ਆਪਣਾ ਸਹਿਯੋਗ ਦੇਣ। ਇਸ ਸਮੇਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਰਦਾਰ ਗੁਰਪਾਲ ਸਿੰਘ ਗੋਰਾ ਐਲਨਾਬਾਦ, ਐਡਵੋਕੇਟ ਗੁਰਤੇਜ ਸਿੰਘ ਅੰਬਾਲਾ ਮੈਂਬਰ,ਸਰਪੰਚ ਭੁਪਿੰਦਰ ਸਿੰਘ ਲਾਡੀ ਸੌਂਕੜਾ ਮੈਂਬਰ ਪ੍ਰਤੀਨਿਧ ਨੀਲੋਂਖੇੜੀ,ਬਾਬਾ ਪ੍ਰਦੀਪ ਸਿੰਘ ਕੋਟ ਸ਼ਮੀਰ ਪੰਥਕ ਸੇਵਾ ਲਹਿਰ ਦਾਦੂ ਸਾਹਿਬ,ਭਾਈ ਗੁਰਸੇਵਕ ਸਿੰਘ ਰੰਗੀਲਾ, ਭਾਈ ਅਰਵਿੰਦਰ ਸਿੰਘ ਬਿੱਟੂ ਸੋਢੀ ਵੀ ਉਨਾਂ ਦੇ ਨਾਲ ਸਨ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Parvinder Singh jhota murder case; ਐਕਸ਼ਨ ਕਮੇਟੀ ਵੱਲੋਂ Amit Shah ਦੇ ਬਾਈਕਾਟ ਦਾ ਐਲਾਨ

0

Mansa News: Parvinder Singh jhota murder case; ਲੰਘੀ 13 ਅਕਤੂਬਰ ਨੂੰ ਇੱਕ ਮੈਡੀਕਲ ਸਟੋਰ ਮਾਲਕ ਵੱਲੋਂ ਗੋਲੀਆਂ ਚਲਾ ਕੇ ਕਤਲ ਕੀਤੇ ਗਏ ਨਸ਼ਾ ਵਿਰੋਧੀ ਕਮੇਟੀ ਦੇ ਮੈਂਬਰ ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਆ ਰਹੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ(Amit Shah) ਦੀ ਭਲਕੇ ਮਾਨਸਾ ਫੇਰੀ ਤੋਂ ਪਹਿਲਾਂ ਇਸ ਮਾਮਲੇ ਵਿੱਚ ਇਨਸਾਫ ਲਈ ਬਣੀ ਐਕਸ਼ਨ ਕਮੇਟੀ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਬੀਤੀ ਦੇਰ ਰਾਤ ਐਕਸ਼ਨ ਕਮੇਟੀ ਦੇ ਮੈਂਬਰਾਂ ਵੱਲੋਂ ਇੱਕ ਪ੍ਰੈਸ ਕਾਨਫਰੰਸ ਕਰਕੇ ਅਮਿਤ ਸ਼ਾਹ ਦੇ ਮਾਨਸਾ ਪ੍ਰੋਗਰਾਮ ਦੇ ਬਾਈਕਾਟ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧ ਵਿੱਚ ਕਮੇਟੀ ਮੈਂਬਰਾਂ ਨੇ ਦਾਅਵਾ ਕੀਤਾ ਕਿ ਉਹ ਅਮਿਤ ਸ਼ਾਹ ਨੂੰ ਪਰਮਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਵਿੱਚ ਇਨਸਾਫ ਲਈ ਚੱਲ ਰਹੇ ਧਰਨੇ ਦੀ ਸਟੇਜ ਉੱਪਰ ਦਾਖਲ ਹੋਣ ਦੇਣਗੇ ਅਤੇ ਨਾ ਹੀ ਉਸਦੇ ਨਾਲ ਗੱਲਬਾਤ ਕਰਨਗੇ। ਉਹਨਾਂ ਪਰਿਵਾਰ ਦੇ ਮੈਂਬਰਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਇਸ ਮੁੱਦੇ ‘ਤੇ ਸਿਆਸਤ ਕਰਨ ਆ ਰਹੇ ਅਮਿਤ ਸ਼ਾਹ ਨਾਲ ਗੱਲਬਾਤ ਕਰਨ ਤੋਂ ਗ਼ੁਰੇਜ਼ ਕਰੇ।

ਇਹ ਵੀ ਪੜ੍ਹੋ 👉Sangrur ‘ਚ ਵੱਡਾ ਸੜਕ ਹਾਦਸਾ; 8 ਦੀ ਮੌ*ਤ,15 ਜ਼.ਖਮੀ

ਕਮੇਟੀ ਮੈਂਬਰਾਂ ਨੇ ਇਸ ਦੇ ਪਿੱਛੇ ਤਰਕ ਦਿੰਦਿਆਂ ਦੱਸਿਆ ਕਿ ਪੰਜਾਬ ਵਿੱਚ ਆਪਣੀ ਸਰਕਾਰ ਬਣਨ ‘ਤੇ ਨਸ਼ਿਆਂ ਦਾ ਖਾਤਮਾ ਕਰਨ ਦਾ ਦਾਅਵਾ ਕਰਨ ਵਾਲੇ ਅਮਿਤ ਸ਼ਾਹ ਪਹਿਲਾਂ ਇਹ ਦੱਸਣ ਕਿ ਪੂਰੇ ਦੇਸ਼ ਦੇ ਵਿੱਚ ਉਹਨਾਂ ਨੇ ਹੁਣ ਤੱਕ ਨਸ਼ਿਆਂ ਦੇ ਖਾਤਮੇ ਲਈ ਕੀ ਕੀਤਾ ਹੈ, ਕਿਉਂਕਿ ਗੁਜਰਾਤ ਦੀ ਅਡਾਨੀ ਬੰਦਰਗਾਹ ਉੱਪਰ ਜਿੱਥੇ ਨਸ਼ਿਆਂ ਦੀਆਂ ਖੇਪਾਂ ਆ ਰਹੀਆਂ ਹਨ, ਉੱਥੇ ਪੰਜਾਬ ਦੀ 50 ਕਿਲੋਮੀਟਰ ਸਰਹੱਦ ਵੀ ਬੀਐਸਐਫ ਦੇ ਹਵਾਲੇ ਹੈ ਪ੍ਰੰਤੂ ਇਸਦੇ ਬਾਵਜੂਦ ਪਾਕਿਸਤਾਨ ਤੋਂ ਧੜਾਧੜ ਡਰੋਨ ਪੰਜਾਬ ਆ ਰਹੇ ਹਨ। ਉਨ੍ਹਾਂ ਅੱਗੇ ਦੋਸ਼ ਲਾਉਂਦਿਆਂ ਕਿਹਾ ਹਾਂ ਕਿ ਭਾਜਪਾ ਵੱਲੋਂ ਨਸ਼ਾ ਰੋਕਣਾ ਤਾਂ ਦੂਰ ਦੀ ਗੱਲ ਉਹ ਹਾਲੇ ਤੱਕ ਨੌਜਵਾਨਾਂ ਦੇ ਭਵਿੱਖ ਨਾਲ ਜੁੜੇ ਪੇਪਰ ਲੀਕ ਮਾਮਲੇ ਨੂੰ ਵੀ ਨਹੀਂ ਰੋਕ ਪਾਏ। ਇਸੇ ਤਰ੍ਹਾਂ ਉਹਨਾਂ ਵੱਲੋਂ ਅਣਐਲਾਨੀ ਐਮਰਜਸੀ ਲਾਗੂ ਕੀਤੀ ਹੋਈ ਹੈ। ਜਿਸਦੇ ਕਾਰਨ ਦੇਸ਼ ਵਿੱਚ ਤਿਰੰਗਾ ਲੈ ਕੇ ਚੱਲਣ ‘ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਉਹਨਾਂ ਕਿਹਾ ਭਾਜਪਾ ਦੇ ਉਪਰੋਕਤ ਫੈਸਲਿਆਂ ਦੇ ਚੱਲਦੇ ਉਹਨਾਂ ਵੱਲੋਂ ਬਾਈਕਾਟ ਦਾ ਐਲਾਨ ਕੀਤਾ ਜਾ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Sangrur ‘ਚ ਵੱਡਾ ਸੜਕ ਹਾਦਸਾ; 8 ਦੀ ਮੌ*ਤ,15 ਜ਼.ਖਮੀ

0

Sangrur News: Sangrur ਜ਼ਿਲ੍ਹੇ ਦੇ ਪਿੰਡ ਅਲੀਸ਼ੇਰ ਵਿਖੇ ਐਤਵਾਰ ਦੁਪਹਿਰ ਨੂੰ ਵਾਪਰੇ ਇੱਕ ਭਿਆਨਕ ਹਾਦਸੇ ਵਿੱਚ 8 ਜਣਿਆਂ ਦੀ ਮੌਤ ਅਤੇ 15 ਤੋਂ ਵੱਧ ਦੇ ਗੰਭੀਰ ਜ਼ਖ਼ਮੀ ਹੋਣ ਦੀ ਸੂਚਨਾ ਹੈ। ਇਹ ਹਾਦਸਾ ਇੱਕ ਬੇਕਾਬੂ ਹੋਈ ਕਾਰ ਦੇ ਸੜਕ ਕਿਨਾਰੇ ਕੰਮ ਕਰ ਰਹੇ ਮਨਰੇਗਾ ਵਰਕਰਾਂ ਉੱਪਰ ਚੜਨ ਕਾਰਨ ਵਾਪਰਿਆ ਹੈ। ਇਸ ਹਾਦਸੇ ਦੇ ਵਿੱਚ ਪੰਜ ਦੇ ਕਰੀਬ ਔਰਤਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਕੁੱਝ ਨੇ ਹਸਪਤਾਲ ਦੇ ਵਿੱਚ ਦਮ ਤੋੜ ਦਿੱਤਾ। ਹਾਦਸੇ ਤੋਂ ਬਾਅਦ ਕਾਰ ਚਾਲਕ ਭੱਜਣ ਵਿੱਚ ਸਫਲ ਰਿਹਾ। ਮਿਲੀ ਜਾਣਕਾਰੀ ਦੇ ਮੁਤਾਬਕ ਲਹਿਰਾਗਾਗਾ-ਜਾਖਲ ਰੋਡ ਉੱਪਰ ਪਿੰਡ ਅਲੀਸ਼ੇਰ ਖਾਂ ਨਜਦੀਕ ਸੜਕ ਦੇ ਨਾਲ ਲੱਗਦੀਆਂ ਬਰਮਾ ਉੱਪਰ ਮਨਰੇਗਾ ਮਜ਼ਦੂਰ ਸਫ਼ਾਈ ਦਾ ਕੰਮ ਕਰ ਰਹੇ ਸਨ। ਇਸ ਦੌਰਾਨ ਇੱਕ ਤੇਜ਼ ਰਫਤਾਰ ਕਾਰ ਆਈ, ਜਿਸਦੇ ਡਰਾਈਵਰ ਨੇ ਲਾਪਰਵਾਹੀ ਵਰਤਿਆ ਸੜਕ ਦੇ ਕਿਨਾਰੇ ਬੈਠੇ ਇਹਨਾਂ ਮਨਰੇਗਾ ਮਜ਼ਦੂਰਾਂ ਉੱਪਰ ਕਾਰ ਨੂੰ ਚੜਾ ਦਿੱਤਾ।

ਘਟਨਾ ਤੋਂ ਬਾਅਦ ਸੜਕ ਉੱਪਰ ਚੀਕ ਚਿਹਾੜਾ ਮੱਚ ਗਿਆ ਅਤੇ ਰਾਹਗੀਰਾਂ ਤੇ ਆਸ ਪਾਸ ਦੇ ਹੋਰਨਾਂ ਲੋਕਾਂ ਵੱਲੋਂ ਸਿਵਲ ਤੇ ਪੁਲਿਸ ਪ੍ਰਸ਼ਾਸਨ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ ਗਈ। ਜਿਸ ਤੋਂ ਬਾਅਦ ਮੌਕੇ ਉੱਪਰ ਐਂਬੂਲੈਂਸ ਪੁੱਜੀਆਂ ਅਤੇ ਜਖਮੀਆਂ ਨੂੰ ਸੰਗਰੂਰ ਜ਼ਿਲ੍ਹੇ ਦੇ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ। ਘਟਨਾ ਤੋਂ ਬਾਅਦ ਮ੍ਰਿਤਕ ਤੇ ਜਖਮੀ ਮਨਰੇਗਾ ਮਜ਼ਦੂਰਾਂ ਦੇ ਪਰਿਵਾਰਾਂ ਤੋਂ ਇਲਾਵਾ ਪਿੰਡ ਵਾਲਿਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ। ਉੱਚ ਅਧਿਕਾਰੀਆਂ ਵੱਲੋਂ ਪੀੜਤ ਪਰਿਵਾਰਾਂ ਨੂੰ ਦਿਲਾਸਾ ਦਿੱਤਾ ਜਾ ਰਿਹਾ ਹੈ ਅਤੇ ਫਰਾਰ ਹੋਏ ਕਾਰ ਚਾਲਕ ਨੂੰ ਕਾਬੂ ਕਰਨ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਘਟਨਾ ਦੇ ਵਿੱਚ ਮਾਰੇ ਗਏ ਲੋਕਾਂ ਦੇ ਬਾਰੇ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਪਹੁੰਚੇ ਗਲੋਬਲ ਮਾਰਕੀਟ ਵਿੱਚ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਸ.ਆਈ.ਏ.ਐਲ. ਪੈਰਿਸ 2026’ ਵਿਖੇ ਸੋਹਣਾ ਦੇ ਨਵੇਂ ਉਤਪਾਦ ਕੀਤੇ ਲਾਂਚ

👉ਹੁਣ ਦੁਨੀਆ ਭਰ ਦੇ ਲੋਕ ਲੈ ਸਕਣਗੇ ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਦਾ ਸੁਆਦ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਮਾਰਕਫੈੱਡ ਦੇ ਗਲੋਬਲ ਪੱਧਰ ‘ਤੇ ਪਸਾਰ ਨਾਲ ਕਿਸਾਨਾਂ, ਫੂਡ ਪ੍ਰੋਸੈਸਰਾਂ ਅਤੇ ਬਰਾਮਦਕਾਰਾਂ ਲਈ ਖੁੱਲ੍ਹਣਗੇ ਨਵੇਂ ਰਾਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਵੈਲਿਊ ਐਡੀਸ਼ਨ ਅਤੇ ਮਜ਼ਬੂਤ ਬ੍ਰਾਂਡਿੰਗ ਰਾਹੀਂ ਪੰਜਾਬ ਦੀ ਖੇਤੀਬਾੜੀ ਤਾਕਤ ਗਲੋਬਲ ਮਾਰਕੀਟ ਤੱਕ ਪਹੁੰਚਣੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਮਾਰਕਫੈੱਡ, ਵੇਰਕਾ ਅਤੇ ਪੰਜਾਬ ਐਗਰੋ ਨੇ ‘ਪੰਜਾਬ ਮਾਰਟ’ ਅਧੀਨ ਪੰਜਾਬ ਦੀ ਫੂਡ ਪ੍ਰੋਸੈਸਿੰਗ ਸਮਰੱਥਾ ਦਾ ਕੀਤਾ ਪ੍ਰਦਰਸ਼ਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਸ.ਆਈ.ਏ.ਐਲ. ਪੈਰਿਸ’ ਫੂਡ ਪ੍ਰਦਰਸ਼ਨੀ ਦੌਰਾਨ ਇੰਡੀਆ ਪਵੇਲੀਅਨ ਵਿਖੇ ਮਾਰਕਫੈੱਡ ਦੇ ਸਟਾਲ ਦਾ ਕੀਤਾ ਉਦਘਾਟਨ, ਪੰਜਾਬ ਦੇ ਪ੍ਰਮੁੱਖ ਬ੍ਰਾਂਡਾਂ ਦਾ ਕੀਤਾ ਪ੍ਰਦਰਸ਼ਨ
Paris News: ਪੰਜਾਬ ਦੇ ਖੇਤੀਬਾੜੀ ਖੇਤਰ ਦਾ ਵਿਸ਼ਵ ਪੱਧਰ ‘ਤੇ ਵਿਸਤਾਰ ਕਰਨ ਅਤੇ ਬਰਾਮਦ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਦੇ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁਨੀਆ ਦੀਆਂ ਪ੍ਰਮੁੱਖ ਅੰਤਰਰਾਸ਼ਟਰੀ ਖੁਰਾਕੀ ਵਸਤਾਂ ਦੀਆਂ ਪ੍ਰਦਰਸ਼ਨੀਆਂ ਵਿੱਚੋਂ ਇੱਕ ‘ਐਸ.ਆਈ.ਏ.ਐਲ. ਪੈਰਿਸ 2026’ (ਸੈਲੋਂ ਇੰਟਰਨੈਸ਼ਨਲ ਦੇ ਲ’ਅਲੀਮੈਂਟੇਸ਼ਨ) ਵਿਖੇ ਮਾਰਕਫੈੱਡ (ਪੰਜਾਬ ਸਟੇਟ ਕੋਆਪਰੇਟਿਵ ਸਪਲਾਈ ਐਂਡ ਮਾਰਕੀਟਿੰਗ ਫੈਡਰੇਸ਼ਨ ਲਿਮਟਿਡ) ਦੇ ਪ੍ਰਮੁੱਖ ਬ੍ਰਾਂਡ ‘ਸੋਹਣਾ’ ਅਧੀਨ ਦੋ ਨਵੇਂ ਉਤਪਾਦ—’ਕੈਨਡ ਚਿੱਟੇ ਛੋਲੇ’ ਅਤੇ ‘ਕੈਨਡ ਰਾਜਮਾਂਹ’ ਲਾਂਚ ਕੀਤੇ ਹਨ।ਪੈਰਿਸ ਗਏ ਇੱਕ ਉੱਚ-ਪੱਧਰੀ ਵਫ਼ਦ ਦੀ ਅਗਵਾਈ ਕਰਦਿਆਂ ਮੁੱਖ ਮੰਤਰੀ ਨੇ ਇੰਡੀਆ ਪਵੇਲੀਅਨ ਦਾ ਦੌਰਾ ਕੀਤਾ ਅਤੇ ਮਾਰਕਫੈੱਡ ਦੇ ਪ੍ਰਦਰਸ਼ਨੀ ਸਟਾਲ ਦਾ ਉਦਘਾਟਨ ਕੀਤਾ, ਜਿੱਥੇ ਪੰਜਾਬ ਦੇ ਖੇਤੀਬਾੜੀ ਵਿਰਸੇ, ਫੂਡ ਪ੍ਰੋਸੈਸਿੰਗ ਸਮਰੱਥਾਵਾਂ ਅਤੇ ਉੱਚ ਗੁਣਵੱਤਾ ਵਾਲੇ ਉਤਪਾਦਾਂ ਦੇ ਵਿਸ਼ਵ ਪੱਧਰ ‘ਤੇ ਮਾਨਤਾ ਪ੍ਰਾਪਤ ਸਪਲਾਇਰ ਵਜੋਂ ਉੱਭਰਨ ਦੀਆਂ ਸੰਭਾਵਨਾਵਾਂ ਨੂੰ ਦਰਸਾਇਆ ਗਿਆ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ ‘ਤੇ ਲਿਖਿਆ, “ਪੰਜਾਬ ਦੇ ਕਿਸਾਨਾਂ ਅਤੇ ਸਹਿਕਾਰੀ ਸੰਸਥਾਵਾਂ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ। ਅੱਜ ਅੰਤਰਰਾਸ਼ਟਰੀ ਫੂਡ ਪ੍ਰਦਰਸ਼ਨੀ ‘ਐਸ.ਆਈ.ਏ.ਐਲ. ਪੈਰਿਸ’ ਵਿਖੇ ਮਾਰਕਫੈੱਡ ਦੇ ਸਟਾਲ ਦਾ ਉਦਘਾਟਨ ਕੀਤਾ ਅਤੇ ਸਾਡੇ ‘ਸੋਹਣਾ’ ਬ੍ਰਾਂਡ ਅਧੀਨ ਦੋ ਨਵੇਂ ਉਤਪਾਦ ਲਾਂਚ ਕੀਤੇ। ਹੁਣ ਦੁਨੀਆ ਭਰ ਵਿੱਚ ਬੈਠੇ ਲੋਕ ਪੰਜਾਬ ਦੇ ਖਾਣ ਲਈ ਤਿਆਰ-ਬਰ-ਤਿਆਰ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਦੇ ਸੁਆਦ ਦਾ ਆਨੰਦ ਮਾਣ ਸਕਣਗੇ। ਸਾਡਾ ਉਦੇਸ਼ ਪੰਜਾਬ ਦੇ ਸ਼ੁੱਧ ਅਤੇ ਉੱਚ ਗੁਣਵੱਤਾ ਵਾਲੇ ਉਤਪਾਦਾਂ ਨੂੰ ਅੰਤਰਰਾਸ਼ਟਰੀ ਮਾਰਕੀਟ ਤੱਕ ਪਹੁੰਚਾਉਣਾ ਹੈ ਤਾਂ ਜੋ ਸਾਡੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋ ਸਕੇ ਅਤੇ ਪੰਜਾਬੀ ਉਤਪਾਦ ਦੁਨੀਆ ਭਰ ਵਿੱਚ ਆਪਣੀ ਵੱਖਰੀ ਪਛਾਣ ਬਣਾ ਸਕਣ। ਇਨਕਲਾਬ ਜ਼ਿੰਦਾਬਾਦ।”ਇਨ੍ਹਾਂ ਦੋ ਨਵੇਂ ਉਤਪਾਦਾਂ ਦੀ ਲਾਂਚਿੰਗ ਮਾਰਕਫੈੱਡ ਦੇ ਤਿਆਰ-ਬਰ-ਤਿਆਰ ਡੱਬਾਬੰਦ ਖੁਰਾਕੀ ਵਸਤੂਆਂ ਦੇ ਪੋਰਟਫੋਲੀਓ ਦੇ ਵਿਸਤਾਰ ਨੂੰ ਦਰਸਾਉਂਦੀ ਹੈ। ਇਹ ਅੰਤਰਰਾਸ਼ਟਰੀ ਪੱਧਰ ‘ਤੇ ਸੁਵਿਧਾਜਨਕ ਭੋਜਨ ਉਤਪਾਦਾਂ ਦੀ ਮੰਗ ਨੂੰ ਪੂਰਾ ਕਰਨ ਦੇ ਨਾਲ-ਨਾਲ ਪੰਜਾਬ ਦੀ ਖੇਤੀਬਾੜੀ ਉਪਜ ਨੂੰ ਨਵੀਆਂ ਮੰਡੀਆਂ ਤੱਕ ਪਹੁੰਚਾਉਣ ਦੇ ਮੌਕੇ ਪੈਦਾ ਕਰਦੀ ਹੈ।ਇਹ ਉਤਪਾਦ ਮਾਰਕਫੈੱਡ ਦੇ ਸੋਹਣਾ ਬ੍ਰਾਂਡ ਅਧੀਨ ਪਹਿਲਾਂ ਤੋਂ ਮੌਜੂਦ ਪੰਜਾਬੀ ‘ਰੈਡੀ-ਟੂ-ਈਟ’ ਪਕਵਾਨਾਂ ਅਤੇ ਪ੍ਰੋਸੈਸਡ ਫੂਡ ਉਤਪਾਦਾਂ ਦੀ ਲੜੀ ਨੂੰ ਹੋਰ ਮਜ਼ਬੂਤ ਕਰਦੇ ਹਨ। ਇਹ ਪਹਿਲਕਦਮੀ ਰਵਾਇਤੀ ਖੇਤੀਬਾੜੀ ਉਤਪਾਦਨ ਤੋਂ ਅੱਗੇ ਵਧ ਕੇ ਪ੍ਰੋਸੈਸਿੰਗ, ਵੈਲਿਊ ਐਡੀਸ਼ਨ, ਆਧੁਨਿਕ ਪੈਕੇਜਿੰਗ, ਬ੍ਰਾਂਡਿੰਗ ਅਤੇ ਬਰਾਮਦ-ਮੁਖੀ ਨਿਰਮਾਣ ‘ਤੇ ਸੂਬਾ ਸਰਕਾਰ ਦੇ ਵਿਸ਼ੇਸ਼ ਧਿਆਨ ਨੂੰ ਦਰਸਾਉਂਦੀ ਹੈ।

ਇਹ ਵੀ ਪੜ੍ਹੋ 👉ਪੰਜਾਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਚਾਰ ਵੱਖ-ਵੱਖ ਥਾਈਂ ਛਾਪੇ, ਭਾਰੀ ਗਿਣਤੀ ਵਿੱਚ ਮਸ਼ੀਨਰੀ ਤੇ ਵਾਹਨ ਜ਼ਬਤ

ਆਪਣੇ ਦੌਰੇ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੀ ਖੇਤੀਬਾੜੀ ਅਰਥਵਿਵਸਥਾ ਨੂੰ ਮਜ਼ਬੂਤ ਕਰਨ ਵਿੱਚ ਮਾਰਕਫੈੱਡ, ਮਿਲਕਫੈੱਡ (ਜੋ ਵੇਰਕਾ ਬ੍ਰਾਂਡ ਅਧੀਨ ਆਪਣੇ ਉਤਪਾਦ ਵੇਚਦਾ ਹੈ) ਅਤੇ ਪੰਜਾਬ ਐਗਰੋ ਦੀ ਭੂਮਿਕਾ ‘ਤੇ ਚਾਨਣਾ ਪਾਇਆ। ‘ਐਸ.ਆਈ.ਏ.ਐਲ. ਪੈਰਿਸ 2026’ ਵਿਖੇ ‘ਪੰਜਾਬ ਮਾਰਟ’ ਅਧੀਨ ਇਨ੍ਹਾਂ ਉਤਪਾਦਾਂ ਨੂੰ ਸਾਂਝੇ ਤੌਰ ‘ਤੇ ਪ੍ਰਦਰਸ਼ਿਤ ਕੀਤਾ ਜਾ ਰਿਹਾ ਹੈ, ਜੋ ਪੰਜਾਬ ਦੀਆਂ ਦੋ ਪ੍ਰਮੁੱਖ ਸਹਿਕਾਰੀ ਸੰਸਥਾਵਾਂ ਅਤੇ ਸੂਬਾ ਸਰਕਾਰ ਦੇ ਇਕ ਅਦਾਰੇ ਨੂੰ ਸਾਂਝੇ ਅੰਤਰਰਾਸ਼ਟਰੀ ਮੰਚ ‘ਤੇ ਲਿਆਉਂਦਾ ਹੈ। ਇਹ ਪਹਿਲਕਦਮੀ ਖੇਤੀਬਾੜੀ ਉਪਜ ਲਈ ਮਾਰਕੀਟ ਪਹੁੰਚ ਵਿੱਚ ਸੁਧਾਰ ਕਰਨ, ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ, ਫੂਡ ਪ੍ਰੋਸੈਸਿੰਗ ਨੂੰ ਮਜ਼ਬੂਤ ਕਰਨ ਅਤੇ ਕਿਸਾਨਾਂ ਲਈ ਬਿਹਤਰ ਮੁਨਾਫ਼ਾ ਯਕੀਨੀ ਬਣਾਉਣ ਲਈ ਸੂਬੇ ਦੇ ਯਤਨਾਂ ਨੂੰ ਦਰਸਾਉਂਦੀ ਹੈ।ਮਾਰਕਫੈੱਡ ਦੇ ਸਟਾਲ ‘ਤੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਹਮੇਸ਼ਾ ਤੋਂ ਭਾਰਤ ਦਾ ਅੰਨ ਭੰਡਾਰ ਰਿਹਾ ਹੈ ਅਤੇ ਸਾਡਾ ਵਿਜ਼ਨ ਇਸ ਨੂੰ ਉੱਚ ਗੁਣਵੱਤਾ ਵਾਲੇ ਭੋਜਨ ਉਤਪਾਦਾਂ, ਵੈਲਿਊ-ਐਡਿਡ ਖੇਤੀਬਾੜੀ ਅਤੇ ਆਧੁਨਿਕ ਨਿਰਮਾਣ ਲਈ ਵਿਸ਼ਵ ਪੱਧਰ ‘ਤੇ ਮਾਨਤਾ ਪ੍ਰਾਪਤ ਕੇਂਦਰ ਬਣਾਉਣਾ ਹੈ। ਸਾਡੇ ਕਿਸਾਨਾਂ, ਉੱਦਮੀਆਂ ਅਤੇ ਉਦਯੋਗਾਂ ਵਿੱਚ ਅੰਤਰਰਾਸ਼ਟਰੀ ਮੰਡੀਆਂ ਵਿੱਚ ਮੁਕਾਬਲਾ ਕਰਨ ਦੀ ਬੇਹੱਦ ਸਮਰੱਥਾ ਹੈ। ‘ਐਸ.ਆਈ.ਏ.ਐਲ. ਪੈਰਿਸ’ ਵਰਗੀਆਂ ਪਹਿਲਕਦਮੀਆਂ ਰਾਹੀਂ ਅਸੀਂ ਪੰਜਾਬ ਦੇ ਉਤਪਾਦਾਂ ਲਈ ਨਵੇਂ ਰਾਹ ਖੋਲ੍ਹ ਰਹੇ ਹਾਂ, ਗਲੋਬਲ ਵਪਾਰਕ ਸਾਂਝ ਪੈਦਾ ਕਰ ਰਹੇ ਹਾਂ ਅਤੇ ਸਾਡੇ ਲੋਕਾਂ ਲਈ ਅੰਤਰਰਾਸ਼ਟਰੀ ਮੌਕਿਆਂ ਨੂੰ ਨੇੜੇ ਲਿਆ ਰਹੇ ਹਾਂ।”ਮੁੱਖ ਮੰਤਰੀ ਨੇ ਕਿਹਾ, “ਪੰਜਾਬ ਹਮੇਸ਼ਾ ਤੋਂ ਭਾਰਤ ਦਾ ਅੰਨ ਭੰਡਾਰ ਰਿਹਾ ਹੈ ਅਤੇ ਸਾਡਾ ਵਿਜ਼ਨ ਸੂਬੇ ਦੀ ਖੇਤੀ ਉਪਜ ਅਤੇ ਰਵਾਇਤੀ ਖੁਰਾਕੀ ਵਸਤਾਂ ਨੂੰ ਦੁਨੀਆ ਭਰ ਦੇ ਖਪਤਕਾਰਾਂ ਤੱਕ ਪਹੁੰਚਾਉਣਾ ਹੈ। ਵੈਲਿਊ ਐਡੀਸ਼ਨ, ਆਧੁਨਿਕ ਫੂਡ ਪ੍ਰੋਸੈਸਿੰਗ, ਗੁਣਵੱਤਾ ਵਾਲੀ ਪੈਕੇਜਿੰਗ ਅਤੇ ਮਜ਼ਬੂਤ ਗਲੋਬਲ ਮਾਰਕੀਟ ਲਿੰਕੇਜ ਨੂੰ ਉਤਸ਼ਾਹਿਤ ਕਰ ਕੇ ਸਾਡਾ ਉਦੇਸ਼ ਸਾਡੇ ਕਿਸਾਨਾਂ, ਸਹਿਕਾਰੀ ਸੰਸਥਾਵਾਂ, ਉੱਦਮੀਆਂ ਅਤੇ ਬਰਾਮਦਕਾਰਾਂ ਲਈ ਵੱਡੇ ਮੌਕੇ ਪੈਦਾ ਕਰਨਾ ਹੈ। ‘ਐਸ.ਆਈ.ਏ.ਐਲ. ਪੈਰਿਸ’ ਵਿੱਚ ਸਾਡੀ ਭਾਗੀਦਾਰੀ ਪੰਜਾਬ ਦੇ ਅਮੀਰ ਖੇਤੀਬਾੜੀ ਵਿਰਸੇ ਨੂੰ ਦਰਸਾਉਣ, ਸਾਡੇ ਘਰੇਲੂ ਬ੍ਰਾਂਡਾਂ ਦੀ ਪਹੁੰਚ ਦਾ ਵਿਸਤਾਰ ਕਰਨ ਅਤੇ ਇਹ ਯਕੀਨੀ ਬਣਾਉਣ ਦੀ ਸਾਡੀ ਵਚਨਬੱਧਤਾ ਨੂੰ ਦਰਸਾਉਂਦੀ ਹੈ ਕਿ ਪੰਜਾਬ ਦਾ ਸੁਆਦ ਅਤੇ ਗੁਣਵੱਤਾ ਦੁਨੀਆ ਭਰ ਦੇ ਘਰਾਂ ਤੱਕ ਪਹੁੰਚੇ।”ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਦੀ ਅੰਤਰਰਾਸ਼ਟਰੀ ਪੱਧਰ ‘ਤੇ ਇਹ ਪਹੁੰਚ, ਜਿਸ ਵਿੱਚ ‘ਐਸ.ਆਈ.ਏ.ਐਲ. ਪੈਰਿਸ 2026’ ਵਿਖੇ ਦੋ ਨਵੇਂ ਸੋਹਣਾ ਉਤਪਾਦਾਂ ਦੀ ਲਾਂਚਿੰਗ ਅਤੇ ‘ਪੰਜਾਬ ਮਾਰਟ’ ਅਧੀਨ ਸਾਂਝੀ ਪ੍ਰਦਰਸ਼ਨੀ ਸ਼ਾਮਲ ਹੈ, ਦਾ ਉਦੇਸ਼ ਸੂਬੇ ਦੀਆਂ ਖੇਤੀਬਾੜੀ ਤਾਕਤਾਂ ਅਤੇ ਵੈਲਿਊ-ਐਡਿਡ ਫੂਡ ਉਤਪਾਦਾਂ ਨੂੰ ਅੰਤਰਰਾਸ਼ਟਰੀ ਮੰਡੀਆਂ ਨਾਲ ਜੋੜਨਾ, ਟਿਕਾਊ ਆਰਥਿਕ ਮੌਕੇ ਪੈਦਾ ਕਰਨਾ, ਬਰਾਮਦ ਨੂੰ ਉਤਸ਼ਾਹਿਤ ਕਰਨਾ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨਾ ਹੈ।ਪ੍ਰਦਰਸ਼ਨੀ ਵਿੱਚ ਮਾਰਕਫੈੱਡ ਦੀ ਭਾਗੀਦਾਰੀ ਪੰਜਾਬ ਦੇ ਸਹਿਕਾਰੀ ਫੂਡ ਪ੍ਰੋਸੈਸਿੰਗ ਖੇਤਰ ਦੀ ਵਧਦੀ ਅੰਤਰਰਾਸ਼ਟਰੀ ਸਮਰੱਥਾ ਨੂੰ ਦਰਸਾਉਂਦੀ ਹੈ। 21,248 ਕਰੋੜ ਤੋਂ ਰੁਪਏ ਵੱਧ (ਲਗਪਗ 2.26 ਅਰਬ ਅਮਰੀਕੀ ਡਾਲਰ ਦੇ ਬਰਾਬਰ) ਦੇ ਟਰਨਓਵਰ ਨਾਲ ਇਹ ਅਦਾਰਾ ਪੰਜਾਬ ਦੇ ਲਗਪਗ 20 ਲੱਖ ਕਿਸਾਨਾਂ ਦੇ ਹਿੱਤਾਂ ਦੀ ਸਿੱਧੀ ਨੁਮਾਇੰਦਗੀ ਅਤੇ ਸੇਵਾ ਕਰਦਾ ਹੈ। ਸੂਬੇ ਵਿੱਚ ਆਪਣੇ ਨਿਰਮਾਣ ਅਤੇ ਪ੍ਰੋਸੈਸਿੰਗ ਆਧਾਰ ਰਾਹੀਂ ਮਾਰਕਫੈੱਡ ਆਪਣੇ ‘ਸੋਹਣਾ’ ਬ੍ਰਾਂਡ ਅਧੀਨ ਖੇਤੀਬਾੜੀ ਅਤੇ ਭੋਜਨ ਉਤਪਾਦਾਂ ਦੀ ਪ੍ਰੋਸੈਸਿੰਗ, ਵੈਲਿਊ ਐਡੀਸ਼ਨ, ਬ੍ਰਾਂਡਿੰਗ ਅਤੇ ਗਲੋਬਲ ਮਾਰਕੀਟਿੰਗ ਕਰਦਾ ਹੈ।’ਐਸ.ਆਈ.ਏ.ਐਲ. ਪੈਰਿਸ’ ਵਿਖੇ ਪ੍ਰਦਰਸ਼ਿਤ ਉਤਪਾਦਾਂ ਦੀ ਲੜੀ ਵਿੱਚ ਖਾਣ ਲਈ ਤਿਆਰ ਪੰਜਾਬੀ ਪਕਵਾਨ ਜਿਵੇਂ ਕਿ ਸਰ੍ਹੋਂ ਦਾ ਸਾਗ, ਦਾਲ ਮਖਣੀ, ਰਾਜਮਾਂਹ, ਕੜੀ ਪਕੌੜਾ, ਅੰਮ੍ਰਿਤਸਰੀ ਛੋਲੇ ਅਤੇ ਹੋਰ ਰਵਾਇਤੀ ਪਕਵਾਨ ਸ਼ਾਮਲ ਹਨ।

ਇਹ ਵੀ ਪੜ੍ਹੋ 👉‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ’; ਡਿਪਟੀ ਕਮਿਸ਼ਨਰ ਨੇ ਚਾਰ ਜ਼ਿਲ੍ਹਿਆਂ ਦੇ ਡਰੱਗ ਇੰਸਪੈਕਟਰਾਂ ਦੀ ਸੱਦੀ ਮੀਟਿੰਗ

ਮਾਰਕਫੈੱਡ ਦੇ ਉਤਪਾਦ ਪ੍ਰੀਜ਼ਰਵੇਟਿਵ-ਮੁਕਤ, ਸੁਵਿਧਾਜਨਕ ਅਤੇ ਸਿਰਫ਼ ਗਰਮ ਕਰ ਕੇ ਖਾਣ ਲਈ ਤਿਆਰ ਕੀਤੇ ਗਏ ਹਨ, ਜੋ ਵਿਦੇਸ਼ੀ ਖਪਤਕਾਰਾਂ ਤੱਕ ਅਸਲੀ ਪੰਜਾਬੀ ਖਾਣੇ ਦਾ ਸੁਆਦ ਪਹੁੰਚਾਉਂਦੇ ਹਨ। ਇਸ ਪੋਰਟਫੋਲੀਓ ਵਿੱਚ ਸੋਹਣਾ ਕੱਚੀ ਘਾਣੀ ਸਰ੍ਹੋਂ ਦਾ ਤੇਲ, ਰਵਾਇਤੀ ਆਚਾਰ, ਮੁਰੱਬੇ, ਆਂਵਲਾ ਜੂਸ, ਐਲੋਵੇਰਾ ਜੂਸ, ਆਂਵਲਾ ਕੈਂਡੀ, ਸ਼ੱਕਰ ਅਤੇ ਹੋਰ ਵੈਲਿਊ-ਐਡਿਡ ਉਤਪਾਦ ਵੀ ਸ਼ਾਮਲ ਹਨ।ਦੋ ਨਵੇਂ ਲਾਂਚ ਕੀਤੇ ਗਏ ਡੱਬਾਬੰਦ ਉਤਪਾਦ ਇਸ ਲੜੀ ਵਿੱਚ ਹੋਰ ਵਾਧਾ ਕਰਦੇ ਹਨ। ਆਪਣੇ ਉਤਪਾਦ ਪੋਰਟਫੋਲੀਓ ਵਿੱਚ ਵੰਨ-ਸੁਵੰਨਤਾ ਲਿਆ ਕੇ ਮਾਰਕਫੈੱਡ ਦਾ ਉਦੇਸ਼ ਅੰਤਰਰਾਸ਼ਟਰੀ ਫੂਡ ਮਾਰਕੀਟ ਵਿੱਚ ਆਪਣੀ ਮੌਜੂਦਗੀ ਦਾ ਵਿਸਤਾਰ ਕਰਨਾ, ਨਵੇਂ ਦਰਾਮਦਕਾਰਾਂ ਅਤੇ ਡਿਸਟ੍ਰੀਬਿਊਟਰਾਂ ਨਾਲ ਜੁੜਨਾ ਅਤੇ ‘ਸੋਹਣਾ’ ਨੂੰ ਅਸਲੀ ਪੰਜਾਬੀ ਅਤੇ ਭਾਰਤੀ ਖੁਰਾਕੀ ਵਸਤਾਂ ਲਈ ਇੱਕ ਮਾਨਤਾ ਪ੍ਰਾਪਤ ਬ੍ਰਾਂਡ ਵਜੋਂ ਸਥਾਪਿਤ ਕਰਨਾ ਹੈ।ਮਾਰਕਫੈੱਡ ਪਹਿਲਾਂ ਹੀ ਮੱਧ ਪੂਰਬ, ਕੈਨੇਡਾ, ਆਸਟਰੇਲੀਆ ਅਤੇ ਨਿਊਜ਼ੀਲੈਂਡ ਸਮੇਤ 20 ਤੋਂ ਵੱਧ ਦੇਸ਼ਾਂ ਨੂੰ ਆਪਣੇ ਉਤਪਾਦ ਭੇਜ ਰਿਹਾ ਹੈ। ‘ਐਸ.ਆਈ.ਏ.ਐਲ. ਪੈਰਿਸ’ ਵਿੱਚ ਭਾਗੀਦਾਰੀ ਦਾ ਉਦੇਸ਼ ਖਰੀਦਦਾਰਾਂ, ਡਿਸਟ੍ਰੀਬਿਊਟਰਾਂ ਅਤੇ ਸੰਭਾਵੀ ਵਪਾਰਕ ਭਾਈਵਾਲਾਂ ਨਾਲ ਜੁੜ ਕੇ ਇਸ ਅੰਤਰਰਾਸ਼ਟਰੀ ਪਹੁੰਚ ਨੂੰ ਹੋਰ ਵਿਸ਼ਾਲ ਕਰਨਾ ਹੈ। ਇਹ ਪ੍ਰਦਰਸ਼ਨੀ ਭਾਰਤ ਤੋਂ ਖੁਰਾਕੀ ਵਸਤਾਂ ਪ੍ਰਾਪਤ ਕਰਨ ਦੀਆਂ ਚਾਹਵਾਨ ਵਿਦੇਸ਼ੀ ਕੰਪਨੀਆਂ ਲਈ ਕੰਟਰੈਕਟ ਮੈਨੂਫੈਕਚਰਿੰਗ ਅਤੇ ਪ੍ਰਾਈਵੇਟ-ਲੇਬਲ ਉਤਪਾਦਨ ਦੀਆਂ ਸੰਭਾਵਨਾਵਾਂ ਦੀ ਪੜਚੋਲ ਕਰਨ ਦਾ ਮੌਕਾ ਵੀ ਦਿੰਦੀ ਹੈ।ਮਾਰਕਫੈੱਡ ਕੋਲ ਡੱਬਾਬੰਦ ਸਰ੍ਹੋਂ ਦੇ ਸਾਗ ਅਤੇ ਹੋਰ ‘ਰੈਡੀ-ਟੂ-ਈਟ’ ਉਤਪਾਦਾਂ ਲਈ 2,700 ਮੀਟ੍ਰਿਕ ਟਨ ਅਤੇ ਸ਼ਹਿਦ ਲਈ 3,000 ਮੀਟ੍ਰਿਕ ਟਨ ਦੀ ਸਾਲਾਨਾ ਪ੍ਰੋਸੈਸਿੰਗ ਸਮਰੱਥਾ ਹੈ। ਅਦਾਰਾ ਅੰਤਰਰਾਸ਼ਟਰੀ ਖਰੀਦਦਾਰਾਂ ਲਈ ਪ੍ਰਾਈਵੇਟ-ਲੇਬਲ ਮੈਨੂਫੈਕਚਰਿੰਗ ਵਾਸਤੇ ਆਪਣੀ ਵਾਧੂ ਸਮਰੱਥਾ ਦੀ ਵਰਤੋਂ ਕਰਨ ਦਾ ਇਰਾਦਾ ਰੱਖਦਾ ਹੈ, ਜਿਸ ਨਾਲ ਬਰਾਮਦ ਵਧੇ ਅਤੇ ਗਲੋਬਲ ਸਪਲਾਈ ਚੇਨਾਂ ਨਾਲ ਡੂੰਘੇ ਤਾਲਮੇਲ ਦਾ ਇੱਕ ਹੋਰ ਰਾਹ ਖੁੱਲ੍ਹੇ।ਉਤਪਾਦਾਂ ਦੀ ਪ੍ਰਦਰਸ਼ਨੀ ਤੋਂ ਇਲਾਵਾ ਪੰਜਾਬ ਦੇ ਵਫ਼ਦ ਨੇ ਫਰਾਂਸ ਵਿੱਚ ਭਾਰਤੀ ਸਫ਼ਾਰਤਖ਼ਾਨੇ ਦੇ ਸਹਿਯੋਗ ਨਾਲ ਵਪਾਰਕ ਮੁਲਾਕਾਤਾਂ ਰਾਹੀਂ ਫਰਾਂਸ ਅਤੇ ਅੰਤਰਰਾਸ਼ਟਰੀ ਪੱਧਰ ਦੀਆਂ ਪ੍ਰਮੁੱਖ ਭੋਜਨ ਅਤੇ ਪੀਣ ਵਾਲੇ ਪਦਾਰਥਾਂ ਦੀਆਂ ਕੰਪਨੀਆਂ ਨਾਲ ਵੀ ਗੱਲਬਾਤ ਕੀਤੀ। ਇਹ ਚਰਚਾ ਪੰਜਾਬ ਦੇ ਖੇਤੀਬਾੜੀ ਅਤੇ ਪ੍ਰੋਸੈਸਡ ਫੂਡ ਉਤਪਾਦਾਂ ਲਈ ਨਵੀਆਂ ਮੰਡੀਆਂ ਦੀ ਪਛਾਣ ਕਰਨ, ਅੰਤਰਰਾਸ਼ਟਰੀ ਸੋਰਸਿੰਗ ਜ਼ਰੂਰਤਾਂ ਨੂੰ ਸਮਝਣ, ਖਰੀਦਦਾਰ-ਸਪਲਾਇਰ ਨੈੱਟਵਰਕ ਵਿਕਸਿਤ ਕਰਨ ਅਤੇ ਲੰਬੇ ਸਮੇਂ ਦੇ ਵਪਾਰਕ ਸਬੰਧਾਂ ਦੀ ਪੜਚੋਲ ਕਰਨ ‘ਤੇ ਕੇਂਦਰਿਤ ਸੀ। ਪੰਜਾਬ ਦੇ ਬਰਾਮਦਕਾਰਾਂ ਦੀ ਮੁਕਾਬਲੇਬਾਜ਼ੀ ਦੀ ਸਮਰੱਥਾ ਨੂੰ ਮਜ਼ਬੂਤ ਕਰਨ ਲਈ ਫੂਡ ਪ੍ਰੋਸੈਸਿੰਗ ਟੈਕਨਾਲੋਜੀ, ਕੋਲਡ-ਚੇਨ ਇਨਫਰਾਸਟ੍ਰਕਚਰ, ਪੈਕੇਜਿੰਗ, ਲੌਜਿਸਟਿਕਸ ਅਤੇ ਅੰਤਰਰਾਸ਼ਟਰੀ ਡਿਸਟ੍ਰੀਬਿਊਸ਼ਨ ਵਿੱਚ ਮੌਜੂਦ ਸੰਭਾਵਨਾਵਾਂ ਦੀ ਵੀ ਪੜਚੋਲ ਕੀਤੀ ਗਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda Police ਦੀ PCR Team ਨੂੰ ਮਿਲੀ ਵੱਡੀ ਸਫ਼ਲਤਾ; ਚੋਰੀ ਹੋਈ ਸਕੂਟੀ ਲੱਭ ਕੇ ਮਾਲਕ ਨੂੰ ਸੌਪੀਂ

0

Bathinda News: Bathinda Police ਦੀ PCR Team ਨੂੰ ਉਸ ਸਮੇਂ ਵੱਡੀ ਸਫ਼ਲਤਾ ਹਾਸਲ ਹੋਈ ਜਦ ਚੋਰੀ ਹੋਈ ਸਕੂਟੀ ਨੂੰ ਕੁੱਝ ਹੀ ਸਮੇਂ ਵਿੱਚ ਲੱਭ ਕੇ ਮਾਲਕ ਨੂੰ ਸੌਂਪ ਦਿੱਤੀ। ਬਠਿੰਡਾ ਪੁਲਿਸ ਦੇ ਇੱਕ ਬੁਲਾਰੇ ਨੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਦਸਿਆ ਕਿ ਪੀ.ਸੀ.ਆਰ.ਪਾਰਟੀ ਨੂੰ ਟੋਲ ਫ੍ਰੀ ਐਮਰਜੈਂਸੀ ਹੈਲਪਲਾਈਨ ਨੰਬਰ 112 ’ਤੇ ਇੱਕ ਵਿਅਕਤੀ ਦੀ ਕਾਲ ਪ੍ਰਾਪਤ ਹੋਈ। ਕਾਲ ਕਰਨ ਵਾਲੇ ਵਿਅਕਤੀ ਨੇ ਪੁਲਿਸ ਨੂੰ ਦੱਸਿਆ ਕਿ ਉਹ ਕਿਸੇ ਕੰਮ ਲਈ ਮੇਲਾ ਰਾਮ ਹਸਪਤਾਲ, ਬਠਿੰਡਾ ਵਿਖੇ ਆਇਆ ਸੀ। ਜਦੋਂ ਉਹ ਆਪਣਾ ਕੰਮ ਨਿਪਟਾ ਕੇ ਵਾਪਸ ਜਾਣ ਲਈ ਬਾਹਰ ਆਇਆ ਤਾਂ ਉਸ ਦੀ ਸਕੂਟਰੀ ਉੱਥੇ ਮੌਜੂਦ ਨਹੀਂ ਸੀ। ਸਕੂਟਰੀ ਨਾ ਮਿਲਣ ਕਾਰਨ ਉਹ ਕਾਫ਼ੀ ਪਰੇਸ਼ਾਨ ਹੋ ਗਿਆ ਅਤੇ ਉਸ ਨੇ ਤੁਰੰਤ ਪੁਲਿਸ ਸਹਾਇਤਾ ਦੀ ਮੰਗ ਕੀਤੀ।

ਇਹ ਵੀ ਪੜ੍ਹੋ 👉‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ’; ਡਿਪਟੀ ਕਮਿਸ਼ਨਰ ਨੇ ਚਾਰ ਜ਼ਿਲ੍ਹਿਆਂ ਦੇ ਡਰੱਗ ਇੰਸਪੈਕਟਰਾਂ ਦੀ ਸੱਦੀ ਮੀਟਿੰਗ

ਸੂਚਨਾ ਮਿਲਦਿਆਂ ਹੀ ਪੀ.ਸੀ.ਆਰ. ਪਾਰਟੀ ਨੇ ਬਿਨਾਂ ਕਿਸੇ ਦੇਰੀ ਦੇ ਕਾਰਵਾਈ ਕਰਦਿਆਂ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਪੁਲਿਸ ਪਾਰਟੀ ਵੱਲੋਂ ਸਕੂਟਰੀ ਦਾ ਪਤਾ ਲਗਾਉਣ ਲਈ ਆਸ-ਪਾਸ ਦੇ ਇਲਾਕੇ ਅਤੇ ਉੱਥੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਕੀਤੀ ਗਈ। ਸੀ.ਸੀ.ਟੀ.ਵੀ. ਕੈਮਰਿਆਂ ਦੀ ਮਦਦ ਨਾਲ ਸਕੂਟਰੀ ਇੱਕ ਸੁੰਨਸਾਨ ਜਗ੍ਹਾ ’ਤੇ ਖੜ੍ਹੀ ਮਿਲੀ। ਇਸ ਤੋਂ ਬਾਅਦ ਪੁਲਿਸ ਪਾਰਟੀ ਨੇ ਸਕੂਟਰੀ ਦੇ ਮਾਲਕ ਦੀ ਪਛਾਣ ਕਰਕੇ ਉਸ ਨੂੰ ਮੌਕੇ ’ਤੇ ਬੁਲਾਇਆ ਅਤੇ ਸਕੂਟਰੀ ਸਹੀ-ਸਲਾਮਤ ਉਸ ਦੇ ਹਵਾਲੇ ਕਰ ਦਿੱਤੀ।ਆਪਣੀ ਸਕੂਟਰੀ ਵਾਪਸ ਮਿਲਣ ’ਤੇ ਮਾਲਕ ਨੇ ਬਠਿੰਡਾ ਪੁਲਿਸ ਦੀ ਤੁਰੰਤ ਕਾਰਵਾਈ ਅਤੇ ਸਹਿਯੋਗ ਲਈ ਦਿਲੋਂ ਧੰਨਵਾਦ ਕੀਤਾ ਅਤੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ। ਪੁਲਿਸ ਬੁਲਾਰੇ ਮੁਤਾਬਕ ਇਸ ਮਾਮਲੇ ਵਿੱਚ ਸਕੂਟਰੀ ਚੋਰੀ ਕਰਨ ਵਾਲੇ ਵਿਅਕਤੀ ਦੀ ਭਾਲ ਜਾਰੀ ਹੈ ਅਤੇ ਪੁਲਿਸ ਵੱਲੋਂ ਮਾਮਲੇ ਸਬੰਧੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ’; ਡਿਪਟੀ ਕਮਿਸ਼ਨਰ ਨੇ ਚਾਰ ਜ਼ਿਲ੍ਹਿਆਂ ਦੇ ਡਰੱਗ ਇੰਸਪੈਕਟਰਾਂ ਦੀ ਸੱਦੀ ਮੀਟਿੰਗ

0

Rupnagar News : ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਮੈਡਕੀਲ ਦਵਾਈਆਂ ਦੀ ਹੋ ਰਹੀ ਕਥਿਤ ਗੈਰ-ਕਾਨੂੰਨੀ ਵਿੱਕਰੀ ਨੂੰ ਰੋਕਣ ਲਈ ਭਲਕੇ ਡਿਪਟੀ ਕਮਿਸ਼ਨਰ ਨੇ ਚਾਰ ਜ਼ਿਲ੍ਹਿਆਂ ਦੇ ਡਰੱਗ ਇੰਸਪੈਕਟਰਾਂ ਦੀ ਮੀਟਿੰਗ ਸੱਦ ਲਈ ਹੈ। ਸੂਚਨਾ ਮੁਤਾਬਕ ਇਸ ਸਬੰਧ ਵਿੱਚ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਐਮਪੀ ਮਲਵਿੰਦਰ ਸਿੰਘ ਕੰਗ ਵੱਲੋਂ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖਿਆ ਗਿਆ ਸੀ। ਜਿਸ ਤੋਂ ਬਾਅਦ ਉਹਨਾਂ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ। ਇਸ ਦੇ ਤਹਿਤ ਹੁਣ ਉਹਨਾਂ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਅਧੀਨ ਆਉਂਦੇ ਜਿਲ੍ਹਾ ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ, ਐੱਸ.ਏ.ਐੱਸ. ਨਗਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦੇ ਡਰੱਗ ਇੰਸਪੈਕਟਰਾਂ ਨਾਲ ਸਮੀਖਿਆ ਮੀਟਿੰਗ ਸੱਦੀ ਗਈ ਹੈ।

ਇਹ ਵੀ ਪੜ੍ਹੋ 👉ਤਿੰਨ ਸਾਲ ਪੁਰਾਣੇ ਹੈਰੋਇਨ ਬਰਾਮਦਗੀ ਦੇ ਕੇਸ ਵਿੱਚ ਪੰਜ ਦੋਸ਼ੀਆਂ ਨੂੰ 10-10 ਸਾਲ ਦੀ ਕੈਦ ਅਤੇ ਜੁਰਮਾਨੇ ਦੀ ਸਜ਼ਾ

ਇਸ ਮੀਟਿੰਗ ਦੌਰਾਨ ਦਵਾਈਆਂ ਦੀਆਂ ਦੁਕਾਨਾਂ ਦੀ ਜਾਂਚ, ਜ਼ਬਤੀਆਂ, ਲਾਇਸੈਂਸਾਂ ਵਿਰੁੱਧ ਕੀਤੀ ਗਈ ਕਾਰਵਾਈ ਅਤੇ ਕਾਨੂੰਨੀ ਮੁਕੱਦਮਿਆਂ ਦੀ ਸਮੀਖਿਆ ਕੀਤੀ ਜਾਵੇਗੀ। ਵਾਰ-ਵਾਰ ਉਲੰਘਣਾ ਕਰਨ ਵਾਲਿਆਂ ਦੀ ਪਛਾਣ ਕਰਨ ਦੇ ਨਾਲ-ਨਾਲ ਕੈਮਿਸਟ ਦੀਆਂ ਦੁਕਾਨਾਂ ਰਾਹੀਂ ਨਸ਼ੇ ਦੀ ਆਦਤ ਪੈਦਾ ਕਰਨ ਵਾਲੀਆਂ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਨੂੰ ਰੋਕਣ ਲਈ ਸਮਾਂਬੱਧ ਰਣਨੀਤੀ ਵੀ ਤਿਆਰ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਦਫ਼ਤਰ ਨੇ ਇਸਦੀ ਪੁਸ਼ਟੀ ਕਰਦਿਆਂ ਦਸਿਆ ਕਿ, “ਨਸ਼ਿਆਂ ਵਿਰੁੱਧ ਲੜਾਈ ਲਈ ਨਿਰੰਤਰ ਚੌਕਸੀ, ਪ੍ਰਭਾਵਸ਼ਾਲੀ ਕਾਰਵਾਈ ਅਤੇ ਹਰ ਪੱਧਰ ’ਤੇ ਜਵਾਬਦੇਹੀ ਯਕੀਨੀ ਬਣਾਉਣਾ ਬੇਹੱਦ ਜ਼ਰੂਰੀ ਹੈ।ਖ਼ਾਸ ਤੌਰ ’ਤੇ ਨਸ਼ੇ ਦੀ ਆਦਤ ਪੈਦਾ ਕਰਨ ਵਾਲੀਆਂ ਦਵਾਈਆਂ ਦੀ ਦੁਰਵਰਤੋਂ ਅਤੇ ਇਨ੍ਹਾਂ ਦੀ ਗੈਰ-ਕਾਨੂੰਨੀ ਵਿਕਰੀ ਨੂੰ ਰੋਕਣ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਣਾ ਚਾਹੀਦਾ ਹੈ।”

ਇਹ ਵੀ ਪੜ੍ਹੋ 👉ਪੰਜਾਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਚਾਰ ਵੱਖ-ਵੱਖ ਥਾਈਂ ਛਾਪੇ, ਭਾਰੀ ਗਿਣਤੀ ਵਿੱਚ ਮਸ਼ੀਨਰੀ ਤੇ ਵਾਹਨ ਜ਼ਬਤ

ਇਸਦੇ ਚੱਲਦੇ ਹੀ ਭਲਕੇ ਸਵੇਰੇ 11 ਵਜੇ ਰੋਪੜ ਸਥਿਤ ਦਫ਼ਤਰ ਵਿਖੇ ਇਹ ਮੀਟਿੰਗ ਸੱਦੀ ਗਈ ਹੈ। ਉਨ੍ਹਾਂ ਕਿਹਾ ਕਿ,”ਸਾਡਾ ਇਰਾਦਾ ਸਪੱਸ਼ਟ ਹੈ-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਹਰ ਕੋਨੇ ਵਿੱਚੋਂ ਨਸ਼ਿਆਂ ਦੇ ਕਹਿਰ ਨੂੰ ਠੱਲ੍ਹ ਪਾਉਣਾ ਅਤੇ ਆਪਣੀ ਨੌਜਵਾਨ ਪੀੜ੍ਹੀ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣਾ। ਇਸ ਮਕਸਦ ਦੀ ਪ੍ਰਾਪਤੀ ਲਈ ਨਸ਼ਿਆਂ ਵਿਰੁੱਧ ਕਾਰਵਾਈ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਂਦਿਆਂ ਹਰ ਪੱਧਰ ’ਤੇ ਜਵਾਬਦੇਹੀ ਯਕੀਨੀ ਬਣਾਈ ਜਾਵੇਗੀ।”

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਵਪਾਰੀਆਂ ਅਤੇ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰਿਆਣਾ ਸਰਕਾਰ ਵਚਨਬੱਧ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

0

👉ਹਰਿਆਣਾ ਵਿੱਚ ਨਿਵੇਸ਼, ਉਦਯੋਗਾਂ ਦੇ ਵਿਸਤਾਰ, ਐਮਐਸਐਮਈ ਨੂੰ ਹੁਲਾਰਾ ਅਤੇ ਰੁਜ਼ਗਾਰ ਸਿਰਜਣ ‘ਤੇ ਸਰਕਾਰ ਦਾ ਖਾਸ ਫੋਕਸ
👉ਮੁੱਖ ਮੰਤਰੀ ਦਾ ਜ਼ਿਲ੍ਹਾ ਵਪਾਰ ਮੰਡਲ, ਜਲੰਧਰ ਚੈਂਬਰ ਆਫ਼ ਇੰਡਸਟਰੀਜ਼ ਐਂਡ ਕਾਮਰਸ ਨੇ ਕੀਤਾ ਸਵਾਗਤ
Jalandhar News: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦਾ ਜਲੰਧਰ ਵਿੱਚ ਜ਼ਿਲ੍ਹਾ ਵਪਾਰ ਮੰਡਲ ਅਤੇ ਜਲੰਧਰ ਚੈਂਬਰ ਆਫ਼ ਇੰਡਸਟਰੀਜ਼ ਐਂਡ ਕਾਮਰਸ ਦੇ ਪ੍ਰਤੀਨਿਧੀਆਂ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਵਪਾਰ ਅਤੇ ਉਦਯੋਗਿਕ ਖੇਤਰ ਨਾਲ ਜੁੜੇ ਪ੍ਰਤੀਨਿਧੀਆਂ ਨੇ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ।ਮੁੱਖ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਵਪਾਰੀਆਂ ਅਤੇ ਉਦਯੋਗਪਤੀਆਂ ਦੇ ਹਿੱਤਾਂ ਦਾ ਧਿਆਨ ਰੱਖਣਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਾਂ-ਪੱਖੀ ਯਤਨ ਕਰਨਾ ਸਰਕਾਰ ਦੀਆਂ ਪਹਿਲਾਂ ਵਿੱਚ ਸ਼ਾਮਲ ਹੈ।ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਵਪਾਰ ਅਤੇ ਉਦਯੋਗ ਕਿਸੇ ਵੀ ਸੂਬੇ ਦੀ ਆਰਥਿਕ ਤਰੱਕੀ ਦੇ ਮਹੱਤਵਪੂਰਨ ਆਧਾਰ ਹਨ। ਉਦਯੋਗਾਂ ਦੇ ਵਿਸਤਾਰ ਨਾਲ ਨਿਵੇਸ਼ ਨੂੰ ਹੁਲਾਰਾ ਮਿਲਦਾ ਹੈ, ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੁੰਦੇ ਹਨ ਅਤੇ ਅਰਥਵਿਵਸਥਾ ਨੂੰ ਮਜ਼ਬੂਤੀ ਮਿਲਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਯਤਨ ਹੈ ਕਿ ਉੱਦਮੀਆਂ ਨੂੰ ਅਨੁਕੂਲ ਮਾਹੌਲ ਮਿਲੇ ਅਤੇ ਉਹ ਨਵੇਂ ਨਿਵੇਸ਼ ਅਤੇ ਕਾਰੋਬਾਰ ਦੇ ਵਿਸਤਾਰ ਲਈ ਉਤਸ਼ਾਹਿਤ ਹੋਣ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਉਨ੍ਹਾਂ ਨੇ ਸਿੰਗਾਪੁਰ ਅਤੇ ਸਵੀਡਨ ਦਾ ਦੌਰਾ ਕਰਕੇ ਵਿਦੇਸ਼ੀ ਨਿਵੇਸ਼ ਸਮੇਤ ਹੋਰ ਉਦਯੋਗਿਕ ਉਤਸ਼ਾਹਾਂ ‘ਤੇ ਚਰਚਾ ਕੀਤੀ ਹੈ ਅਤੇ ਕਈ ਸਮਝੌਤਿਆਂ ‘ਤੇ ਦਸਤਖ਼ਤ ਕੀਤੇ ਹਨ।

ਇਹ ਵੀ ਪੜ੍ਹੋ 👉ਹਰ ਨਾਗਰਿਕ ਦੇ ਮਨ ਵਿੱਚ ਸੁਰੱਖਿਆ ਦਾ ਭਾਵ ਪੈਦਾ ਕਰਨਾ ਹੀ ਰਾਮਰਾਜਯ ਵੱਲ ਪਹਿਲਾ ਕਦਮ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

👉ਹਰਿਆਣਾ ਵਿੱਚ ਉਦਯੋਗ ਅਤੇ ਵਪਾਰ ਨੂੰ ਹੁਲਾਰਾ ਦੇਣ ਲਈ ਨਵੀਂ ਪਹਿਲ
ਹਰਿਆਣਾ ਸਰਕਾਰ ਨੇ ਉਦਯੋਗਾਂ, ਸੂਖਮ, ਲਘੂ ਅਤੇ ਮੱਧ ਉਦਯੋਗਾਂ (ਐਮਐਸਐਮਈ) ਅਤੇ ਨਿਰਯਾਤ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਨੀਤੀਗਤ ਪਹਿਲਾਂ ਕੀਤੀਆਂ ਹਨ। ਹਰਿਆਣਾ ਦੀ ਉਦਯੋਗਿਕ ਨੀਤੀ-2026 ਅਤੇ ਐਮਐਸਐਮਈ ਅਤੇ ਨਿਰਯਾਤ ਉਤਸ਼ਾਹ ਨਾਲ ਜੁੜੀਆਂ ਪਹਿਲਾਂ ਦਾ ਉਦੇਸ਼ ਨਿਵੇਸ਼ ਨੂੰ ਆਕਰਸ਼ਿਤ ਕਰਨਾ, ਉੱਦਮੀਆਂ ਨੂੰ ਉਤਸ਼ਾਹਿਤ ਕਰਨਾ ਅਤੇ ਰੁਜ਼ਗਾਰ ਦੇ ਮੌਕੇ ਵਧਾਉਣਾ ਹੈ।ਸਰਕਾਰ ਵੱਲੋਂ ਯੋਗ ਉੱਦਮੀਆਂ ਨੂੰ ਵੱਖ-ਵੱਖ ਯੋਜਨਾਵਾਂ ਤਹਿਤ ਪ੍ਰੋਤਸਾਹਨ ਰਾਸ਼ੀ ਉਪਲਬਧ ਕਰਵਾਉਣ, ਨਿਵੇਸ਼ ਪ੍ਰਕਿਰਿਆਵਾਂ ਨੂੰ ਸਰਲ ਬਣਾਉਣ ਅਤੇ ਉਦਯੋਗਾਂ ਦੇ ਵਿਕਾਸ ਲਈ ਬਿਹਤਰ ਸਹੂਲਤਾਂ ਉਪਲਬਧ ਕਰਵਾਉਣ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਡਿਜੀਟਲ ਪ੍ਰਕਿਰਿਆਵਾਂ ਦੇ ਮਾਧਿਅਮ ਨਾਲ ਪਾਰਦਰਸ਼ਤਾ ਅਤੇ ਪ੍ਰੋਤਸਾਹਨ ਰਾਸ਼ੀ ਦੀ ਸਮੇਂ ਸਿਰ ਵੰਡ ਨੂੰ ਵੀ ਪਹਿਲ ਦਿੱਤੀ ਜਾ ਰਹੀ ਹੈ।ਮੁੱਖ ਮੰਤਰੀ ਨੇ ਵਪਾਰ ਅਤੇ ਉਦਯੋਗ ਜਗਤ ਦੇ ਪ੍ਰਤੀਨਿਧੀਆਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਉੱਦਮੀਆਂ ਦੇ ਸੁਝਾਵਾਂ ਨੂੰ ਮਹੱਤਵ ਦਿੰਦੀ ਹੈ ਅਤੇ ਉਦਯੋਗਿਕ ਵਿਕਾਸ ਲਈ ਲੋੜੀਂਦਾ ਸਹਿਯੋਗ ਉਪਲਬਧ ਕਰਵਾਉਣ ਦੀ ਦਿਸ਼ਾ ਵਿੱਚ ਲਗਾਤਾਰ ਕੰਮ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰ ਦੇ ਸਾਂਝੇ ਯਤਨਾਂ ਨਾਲ ਦੇਸ਼ ਵਿੱਚ ਵਪਾਰ ਅਤੇ ਉਦਯੋਗ ਲਈ ਨਵੇਂ ਮੌਕੇ ਪੈਦਾ ਹੋ ਰਹੇ ਹਨ। ਵਿਕਸਤ ਭਾਰਤ ਦੇ ਸੰਕਲਪ ਨੂੰ ਸਾਕਾਰ ਕਰਨ ਵਿੱਚ ਵਪਾਰੀਆਂ, ਉਦਯੋਗਪਤੀਆਂ ਅਤੇ ਉੱਦਮੀਆਂ ਦੀ ਭੂਮਿਕਾ ਮਹੱਤਵਪੂਰਨ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

संत नामदेव जी की शिक्षाएं मानवता, समानता और श्रम के सम्मान का संदेश देती हैं : मुख्यमंत्री नायब सिंह सैनी

0

👉ओबीसी समाज को शिक्षा, आरक्षण और रोजगार के अवसर उपलब्ध कराने के लिए सरकार प्रतिबद्ध; पंजाब में नशे के मुद्दे पर राज्य सरकार को घेरा
👉नामदेव भवन के लिए 21 लाख रुपये देने की घोषणा, समाज की मांगों पर सकारात्मक विचार का आश्वासन*
Chandigarh News;हरियाणा के मुख्यमंत्री श्री नायब सिंह सैनी ने कहा कि संत शिरोमणि नामदेव जी महाराज की शिक्षाएं आज भी समाज को आपसी भाईचारे, प्रेम, समानता, मानवता और श्रम के सम्मान का संदेश देती हैं। संत-महापुरुष किसी एक जाति या वर्ग के नहीं होते, बल्कि वे पूरे समाज का मार्गदर्शन करते हैं। उनकी शिक्षाओं को जीवन में अपनाकर ही अच्छे समाज और मजबूत राष्ट्र का निर्माण किया जा सकता है।मुख्यमंत्री रविवार को चंडीगढ़ के सेक्टर-21 स्थित नामदेव भवन में संत नामदेव जी महाराज के 756वें प्रकाशोत्सव पर आयोजित कार्यक्रम को संबोधित कर रहे थे। इस दौरान कैबिनेट मंत्री श्री रणबीर गंगवा भी मौजूद रहे। मुख्यमंत्री ने नामदेव भवन के लिए 21 लाख रुपये देने की घोषणा की और हरियाणा नामदेव सभा के प्रदेशाध्यक्ष एवं पिछड़ा वर्ग आयोग के पूर्व अध्यक्ष श्री सतबीर वर्मा द्वारा समाज की मांगों को लेकर सौंपे गए मांग-पत्र पर सकारात्मक विचार करने का आश्वासन दिया।

संत-महापुरुषों की शिक्षाओं को जन-जन तक पहुंचाने का प्रयास*
मुख्यमंत्री ने कहा कि संत नामदेव जी ने अपनी वाणी और जीवन से भक्ति, मानव सेवा और मेहनत करने वाले प्रत्येक व्यक्ति के सम्मान का संदेश दिया। श्री गुरु ग्रंथ साहिब में भी उनकी वाणी शामिल है। उन्होंने कहा कि प्रधानमंत्री श्री नरेंद्र मोदी के नेतृत्व में देश विकसित भारत-2047 के लक्ष्य की ओर बढ़ रहा है। हरियाणा सरकार भी अंत्योदय की भावना के साथ सभी वर्गों के कल्याण और सुशासन के लिए काम कर रही है। सरकार के दो वर्ष के कार्यकाल में 70 वादे पूरे किए गए हैं, जबकि 143 पर काम जारी है।उन्होंने कहा कि हरियाणा सरकार ने गुरु रविदास जी, भगवान वाल्मीकि जी, भगवान विश्वकर्मा जी, भगवान परशुराम जी और भक्त धन्ना जाट सहित अनेक संत-महापुरुषों की जयंती सरकारी स्तर पर मनाने की पहल की है, ताकि उनकी शिक्षाएं नई पीढ़ी तक पहुंचें। मुख्यमंत्री ने रोहिला राजपूत समाज की सांस्कृतिक विरासत की सराहना करते हुए युवाओं से शिक्षा, कौशल और उद्यमिता के क्षेत्र में आगे बढ़ने का आह्वान किया।

👉ओबीसी समाज के हित में उठाए कई कदम*
मुख्यमंत्री ने कहा कि केंद्र और हरियाणा सरकार पिछड़े वर्गों को आगे बढ़ाने के लिए लगातार काम कर रही हैं। राष्ट्रीय पिछड़ा वर्ग आयोग को संवैधानिक दर्जा देने तथा केंद्रीय विद्यालयों, नवोदय विद्यालयों, सैनिक स्कूलों और चिकित्सा शिक्षा में ओबीसी आरक्षण जैसे कदमों से समाज को आगे बढ़ने के अवसर मिले हैं। हरियाणा में पिछड़ा वर्ग की क्रीमी लेयर की आय सीमा 6 लाख रुपये से बढ़ाकर 8 लाख रुपये की गई है। बीसी-ए वर्ग को स्थानीय निकायों में प्रतिनिधित्व देने के साथ सरकारी नौकरियों में 27 प्रतिशत आरक्षण का भी प्रावधान किया गया है।
उन्होंने कहा कि सरकार अग्निवीरों को सरकारी सेवाओं में अवसर देने और महिलाओं को आर्थिक रूप से सशक्त बनाने के लिए भी काम कर रही है। महिलाओं के कल्याण के लिए बजट में किए गए प्रावधानों और पात्र परिवारों को 500 रुपये में गैस सिलेंडर उपलब्ध कराने की योजना का उल्लेख करते हुए उन्होंने कहा कि जनकल्याणकारी योजनाओं का उद्देश्य आमजन को राहत देना है।

👉पंजाब में नशे की समस्या पर राजनीति के बजाय ठोस कार्रवाई जरूरी*
मुख्यमंत्री ने पंजाब में नशे की समस्या को गंभीर चिंता का विषय बताते हुए राज्य सरकार पर निशाना साधा। उन्होंने कहा कि नशे जैसी गंभीर समस्या को राजनीतिक लाभ के लिए इस्तेमाल करने के बजाय इसके खिलाफ ठोस कार्रवाई की जानी चाहिए।मुख्यमंत्री ने कहा कि युवाओं को नशे से बचाना सरकार और समाज दोनों की जिम्मेदारी है। हरियाणा में युवाओं को जागरूक करने के लिए कार्यक्रमों और दौड़ जैसे आयोजनों का उल्लेख करते हुए उन्होंने कहा कि नशा तस्करी में संलिप्त लोगों के खिलाफ सख्त कार्रवाई जरूरी है। उन्होंने पंजाब में बेरोजगारी, कानून-व्यवस्था और युवाओं की स्थिति को लेकर भी चिंता जताई और कहा कि आने वाली पीढ़ी का भविष्य सुरक्षित रखने के लिए सभी को मिलकर प्रयास करने होंगे।

👉स्वीडन दौरे में निवेश और रोजगार के अवसरों का उल्लेख*
मुख्यमंत्री ने अपने स्वीडन दौरे का उल्लेख करते हुए कहा कि हरियाणा में लगभग 4,000 करोड़ रुपये के निवेश को लेकर सहमति बनी है। इससे प्रदेश में औद्योगिक गतिविधियों को बढ़ावा मिलने और युवाओं के लिए रोजगार के नए अवसर पैदा होने की उम्मीद है। उन्होंने कहा कि सरकार का प्रयास है कि युवाओं को शिक्षा, कौशल और रोजगार के बेहतर अवसर उपलब्ध हों और प्रदेश विकास के रास्ते पर आगे बढ़े।

👉हरियाणा में संत-महापुरुषों की जयंती सरकारी स्तर पर मनाने की पहल, पंजाब में नशे के खिलाफ सामाजिक जागरूकता जरूरी : मंत्री रणबीर गंगवा*
हरियाणा के जनस्वास्थ्य अभियांत्रिकी एवं लोक निर्माण मंत्री श्री रणबीर गंगवा ने इस दौरान अपने संबोधन में कहा कि संत शिरोमणि नामदेव जी ने समाज को आपसी भाईचारे, प्रेम, सद्भाव और समानता का संदेश दिया। उनकी शिक्षाओं को जीवन में अपनाकर अच्छे समाज और मजबूत राष्ट्र का निर्माण किया जा सकता है। उन्होंने कहा कि मुख्यमंत्री श्री नायब सिंह सैनी के नेतृत्व में हरियाणा सरकार ने संत-महापुरुषों की शिक्षाओं के प्रचार-प्रसार के लिए उनकी जयंती सरकारी स्तर पर मनाने की पहल की है।उन्होंने कहा कि पिछले दो वर्षों में हरियाणा में भी संत नामदेव जी की जयंती मनाई जा रही है। आज चंडीगढ़ में आयोजित इस कार्यक्रम में पंजाब के अलग-अलग जिलों से नामदेव समाज के प्रतिनिधियों का शामिल होना समाज में जागरूकता और बदलाव की भावना को दर्शाता है। उन्होंने कहा कि हरियाणा में पिछड़े वर्ग सहित सभी वर्गों को सम्मान और समान अवसर देने के लिए सरकार लगातार काम कर रही है।मंत्री श्री रणबीर गंगवा ने कहा कि पंजाब में आज नशे की समस्या गंभीर चिंता का विषय बनी हुई है। यदि आने वाली पीढ़ी को नशे की गिरफ्त से नहीं बचाया गया तो इसका असर पूरे समाज पर पड़ेगा। उन्होंने कहा कि राजनीतिक दलों के साथ-साथ संत-महापुरुषों की शिक्षाओं से जुड़े लोगों और सामाजिक संगठनों को भी इस लड़ाई में सक्रिय भूमिका निभानी होगी।

👉मुख्यमंत्री के समक्ष रखीं समाज की मांगें*
हरियाणा नामदेव सभा के प्रदेशाध्यक्ष एवं पिछड़ा वर्ग आयोग के पूर्व अध्यक्ष श्री सतबीर वर्मा ने मुख्यमंत्री श्री नायब सिंह सैनी का लगातार तीसरी बार संत नामदेव जयंती समारोह में पहुंचने पर आभार व्यक्त किया। उन्होंने कहा कि मुख्यमंत्री ने हरियाणा में सभी वर्गों, विशेषकर गरीब, किसान, कर्मचारी और पिछड़े वर्गों के हित में अनेक योजनाएं लागू की हैं। उन्होंने कहा कि पंजाब के नामदेव समाज के लोग भी मुख्यमंत्री की कार्यशैली और नीतियों से प्रभावित हैं तथा पंजाब में भी भारतीय जनता पार्टी की सरकार बनने की अपेक्षा रखते हैं। श्री वर्मा ने मुख्यमंत्री को समाज की ओर से मांग-पत्र सौंपते हुए पंजाब में नामदेव समाज के पुश्तैनी कार्यों, विशेषकर सिलाई-कढ़ाई और बुनाई को बढ़ावा देने के लिए मध्य प्रदेश की तर्ज पर सिलाई-कढ़ाई बोर्ड के गठन की सिफारिश करने की मांग रखी। उन्होंने अमृतसर स्थित विश्वविद्यालय में बंद हो चुकी संत नामदेव पीठ को दोबारा स्थापित करने, पंजाब में सरकारी संस्थानों का नाम संत नामदेव जी महाराज के नाम पर रखने सहित अन्य मांगे रखी।इस मौके पर चंडीगढ़ से बीजेपी नेता श्री संजय टंडन, टांक क्षत्रिय सभा के प्रधान श्री ओम प्रकाश गारचा, संस्था के उपप्रधान श्री जसविंद्र सिंह, श्री कुलदीप सिंह, श्री कर्मजीत सिंह कैथ, महासचिव श्री नरेश माजरा, श्री जसपाल सिंह, संयुक्त सचिव श्री सुरेंद्र कुमार, श्री मांगी लाल, श्री रविंद्र पाल और श्री नामदेव सिंह सहित समाज के अन्य गणमान्य व्यक्ति मौजूद रहे।

👉नवीनतम समाचार पढ़ने के लिए नीचे दिए गए लिंक पर क्लिक करें।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎समाचार और विज्ञापनों के लिए, हमारे व्हाट्सएप नंबर +91 98786-15057 पर संपर्क करें

ਹਰ ਨਾਗਰਿਕ ਦੇ ਮਨ ਵਿੱਚ ਸੁਰੱਖਿਆ ਦਾ ਭਾਵ ਪੈਦਾ ਕਰਨਾ ਹੀ ਰਾਮਰਾਜਯ ਵੱਲ ਪਹਿਲਾ ਕਦਮ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

0

👉ਭੈਅ-ਮੁਕਤ, ਨਸ਼ਾ-ਮੁਕਤ ਅਤੇ ਖੁਸ਼ਹਾਲ ਸਮਾਜ ਦੀ ਸਿਰਜਣਾ ਵਿੱਚ ਪਾਓ ਯੋਗਦਾਨ
👉ਜਲੰਧਰ ਵਿੱਚ ਭਗਵਾਨ ਵਾਲਮੀਕਿ ਪ੍ਰਗਟ ਉਤਸਵ ਵਿਸ਼ਾਲ ਤੀਰਥ ਯਾਤਰਾ ਨੂੰ ਕੀਤਾ ਸੰਬੋਧਨ
Jalandhar News: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਮਹਾਰਸ਼ੀ ਵਾਲਮੀਕਿ ਦੀ ਕਲਪਨਾ ਅਨੁਸਾਰ ਪੰਜਾਬ ਦੀ ਅਰਥਵਿਵਸਥਾ ਨੂੰ ਲੀਹ ‘ਤੇ ਲਿਆਉਣਾ ਅਤੇ ਹਰ ਨਾਗਰਿਕ ਦੇ ਮਨ ਵਿੱਚ ਸੁਰੱਖਿਆ ਦਾ ਭਾਵ ਪੈਦਾ ਕਰਨਾ ਹੀ ਰਾਮਰਾਜ ਵੱਲ ਪਹਿਲਾ ਕਦਮ ਹੋਵੇਗਾ। ਇਸ ਪਾਵਨ ਮੌਕੇ ‘ਤੇ ਆਓ ਅਸੀਂ ਸਾਰੇ ਮਿਲ ਕੇ ਭਗਵਾਨ ਵਾਲਮੀਕਿ ਦੇ ਦੱਸੇ ਰਸਤੇ ‘ਤੇ ਚੱਲਣ ਦਾ ਸੰਕਲਪ ਲਈਏ। ਉਨ੍ਹਾਂ ਦੇ ਦਿਖਾਏ ਸਮਾਨਤਾ, ਸਮਰਸਤਾ ਅਤੇ ਕਰੁਣਾ ਦੇ ਮਾਰਗ ਨੂੰ ਆਪਣੇ ਜੀਵਨ ਵਿੱਚ ਅਪਣਾਈਏ ਅਤੇ ਇੱਕ ਭੈਅ-ਮੁਕਤ, ਨਸ਼ਾ-ਮੁਕਤ ਅਤੇ ਖੁਸ਼ਹਾਲ ਸਮਾਜ ਦੀ ਸਿਰਜਣਾ ਵਿੱਚ ਆਪਣਾ ਅਹਿਮ ਯੋਗਦਾਨ ਪਾਈਏ।ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਐਤਵਾਰ ਨੂੰ ਜਲੰਧਰ ਵਿੱਚ ਭਗਵਾਨ ਵਾਲਮੀਕਿ ਪ੍ਰਗਟ ਉਤਸਵ ‘ਤੇ ਆਯੋਜਿਤ ਵਿਸ਼ਾਲ ਤੀਰਥ ਯਾਤਰਾ ਨੂੰ ਸੰਬੋਧਨ ਕਰ ਰਹੇ ਸਨ। ਜਲੰਧਰ ਤੋਂ ਅੰਮ੍ਰਿਤਸਰ ਸਥਿਤ ਭਗਵਾਨ ਵਾਲਮੀਕਿ ਦੀ ਪਾਵਨ ਤਪੋਭੂਮੀ ਸ੍ਰੀ ਰਾਮ ਤੀਰਥ ਲਈ ਇਹ ਵਿਸ਼ਾਲ ਤੀਰਥ ਯਾਤਰਾ ਰਵਾਨਾ ਹੋ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਆਦਿ ਕਵੀ ਭਗਵਾਨ ਵਾਲਮੀਕਿ ਸੰਪੂਰਨ ਮਾਨਵਤਾ ਦੇ ਮਾਰਗ ਦਰਸ਼ਕ, ਮਰਿਆਦਾ ਅਤੇ ਸਮਾਜਿਕ ਨਿਆਂ ਦੇ ਮਹਾਨ ਮਾਹਰ ਸਨ। ਉਨ੍ਹਾਂ ਨੇ ਰਾਮਾਇਣ ਦੀ ਰਚਨਾ ਕਰਕੇ ਸਮਾਜ ਨੂੰ ਮਰਿਆਦਾ ਪੁਰਸ਼ੋਤਮ ਭਗਵਾਨ ਸ੍ਰੀ ਰਾਮ ਦਾ ਜੀਵਨ ਚਰਿੱਤਰ ਦਿੱਤਾ। ਇਸ ਰਾਹੀਂ ਜੀਵਨ ਜਿਉਣ ਦੀ ਕਲਾ, ਚਰਿੱਤਰ ਨਿਰਮਾਣ ਅਤੇ ਉੱਚ ਮਾਨਵੀ ਮੁੱਲਾਂ ਦੀ ਅਮਰ ਸਿੱਖਿਆ ਦਿੱਤੀ।

👉ਵਾਲਮੀਕਿ ਨੇ ਭਗਵਾਨ ਸ੍ਰੀ ਰਾਮ ਦੀ ਬ੍ਰਹਮ ਕਥਾ ਦਾ ਤੋਹਫ਼ਾ ਦਿੱਤਾ
ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਭਗਵਾਨ ਵਾਲਮੀਕਿ ਰਾਮ ਨਾਮ ਦੀ ਗੰਗਾ ਵਹਾਉਣ ਵਾਲੇ ਰਿਸ਼ੀਆਂ ਦੇ ਰਿਸ਼ੀ ਅਤੇ ਜੋਗੀਆਂ ਦੇ ਜੋਗੀ ਸਨ। ਉਨ੍ਹਾਂ ਨੇ ਮਾਨਵ ਸਮਾਜ ਨੂੰ ਭਗਵਾਨ ਸ੍ਰੀ ਰਾਮ ਦੀ ਬ੍ਰਹਮ ਕਥਾ ਦਾ ਤੋਹਫ਼ਾ ਦਿੱਤਾ। ਰਾਮ ਨਾਮ ਦਾ ਜਾਪ ਕਰਕੇ ਹੀ ਉਹ ਮਹਾਰਸ਼ੀ ਬਣੇ ਸਨ। ਸਾਡਾ ਪਰਮ ਸੁਭਾਅ ਹੈ ਕਿ ਅਸੀਂ ਅਯੁੱਧਿਆ ਵਿੱਚ ਉਨ੍ਹਾਂ ਦੇ ਹਿਰਦੇ ਸਮਰਾਟ ਭਗਵਾਨ ਸ੍ਰੀ ਰਾਮ ਜੀ ਦੇ ਭਵਿੱਖ ਅਤੇ ਬ੍ਰਹਮ ਮੰਦਰ ਦੇ ਨਿਰਮਾਣ ਦੇ ਗਵਾਹ ਬਣੇ ਹਾਂ।ਮੁੱਖ ਮੰਤਰੀ ਨੇ ਕਿਹਾ ਕਿ ਭਗਵਾਨ ਵਾਲਮੀਕਿ ਨੇਾਨੂੰ ਸਿਖਾਇਆ ਕਿ ਕੋਈ ਵੀ ਵਿਅਕਤੀ ਜਨਮ ਤੋਂ ਨਹੀਂ, ਸਗੋਂ ਆਪਣੇ ਕਰਮਾਂ ਅਤੇ ਵਿਚਾਰਾਂ ਤੋਂ ਮਹਾਨ ਬਣਦਾ ਹੈ। ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਦਰਸ਼ ਸਮਾਜ ਦੀ ਸਥਾਪਨਾ ਕਰਨਾ ਸਿਖਾਉਂਦੀਆਂ ਹਨ ਜਿਸ ਵਿੱਚ ਕੋਈ ਛੋਟਾ ਜਾਂ ਵੱਡਾ ਨਾ ਹੋਵੇ ਅਤੇ ਹਰ ਵਿਅਕਤੀ ਨੂੰ ਸਮਾਨਤਾ ਅਤੇ ਸਤਿਕਾਰ ਨਾਲ ਜਿਉਣ ਦਾ ਅਧਿਕਾਰ ਮਿਲੇ। ਉਨ੍ਹਾਂ ਕਿਹਾ ਕਿ ਸੱਤਾ ਅਤੇ ਸ਼ਾਸਨ ਦਾ ਮੁੱਖ ਉਦੇਸ਼ ਸਮਾਜ ਦੇ ਆਖਰੀ ਪਾਏਦਾਨ ‘ਤੇ ਖੜ੍ਹੇ ਵਿਅਕਤੀ ਦੀ ਸੇਵਾ ਕਰਨਾ ਹੈ। ਉਨ੍ਹਾਂ ਆਪਣੇ ਮਹਾਕਾਵਿ ਰਾਮਾਇਣ ਵਿੱਚ ਅਜਿਹੇ ਸਮਾਜ ਦੀ ਕਲਪਨਾ ਕੀਤੀ ਜਿਸ ਵਿੱਚ ਦੁੱਖ, ਭੈਅ, ਭੇਦਭਾਵ, ਲਾਚਾਰੀ ਅਤੇ ਅਨਿਆਂ ਦਾ ਕੋਈ ਸਥਾਨ ਨਹੀਂ ਸੀ।ਉਨ੍ਹਾਂ ਕਿਹਾ ਕਿ ਜਦੋਂ ਅਸੀਂ ਭਗਵਾਨ ਵਾਲਮੀਕਿ ਦਾ ਪ੍ਰਗਟ ਉਤਸਵ ਮਨਾ ਰਹੇ ਹਾਂ ਤਾਂ ਨੂੰ ਉਨ੍ਹਾਂ ਦੀਆਂ ਸਿੱਖਿਆਵਾਂ ਦੀ ਰੌਸ਼ਨੀ ਵਿੱਚ ਸਮਾਜ ਦੇ ਹਾਲਾਤ ‘ਤੇ ਵੀ ਵਿਚਾਰ ਕਰਨਾ ਹੋਵੇਗਾ। ਪੰਜਾਬ ਦੀ ਇਹ ਪਵਿੱਤਰ ਧਰਤੀ ਗੁਰੂਆਂ, ਪੀਰਾਂ, ਸੰਤਾਂ ਅਤੇ ਵੀਰਾਂ ਦੀ ਤਪੋਭੂਮੀ ਰਹੀ ਹੈ। ਇਸ ਧਰਤੀ ਨੇ ਹਮੇਸ਼ਾ ਦੇਸ਼ ਨੂੰ ਦਿਸ਼ਾ ਦਿਖਾਈ ਹੈ, ਦੇਸ਼ ਦੀ ਅੰਨ ਸੁਰੱਖਿਆ ਨੂੰ ਮਜ਼ਬੂਤ ਕੀਤਾ ਹੈ ਅਤੇ ਸਰਹੱਦਾਂ ਦੀ ਰੱਖਿਆ ਵਿੱਚ ਆਪਣਾ ਸਭ ਕੁਝ ਨਿਛਾਵਰ ਕੀਤਾ ਹੈ।

ਇਹ ਵੀ ਪੜ੍ਹੋ 👉संत नामदेव जी की शिक्षाएं मानवता, समानता और श्रम के सम्मान का संदेश देती हैं : मुख्यमंत्री नायब सिंह सैनी

👉ਨਾਗਰਿਕ, ਕਿਸਾਨ, ਮਜ਼ਦੂਰ ਅਤੇ ਨੌਜਵਾਨ ਖੁਦ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਿਹਾ ਹੈ
ਅੱਜ ਬੜੀ ਹੀ ਦੁੱਖ ਅਤੇ ਚਿੰਤਾ ਨਾਲ ਕਹਿਣਾ ਪੈਂਦਾ ਹੈ ਕਿ ਮੌਜੂਦਾ ਸਮੇਂ ਵਿੱਚ ਪੰਜਾਬ ਜਿਨ੍ਹਾਂ ਹਾਲਾਤਾਂ ਵਿੱਚੋਂ ਗੁਜ਼ਰ ਰਿਹਾ ਹੈ, ਉਹ ਬਹੁਤ ਚਿੰਤਾਜਨਕ ਹਨ। ਅੱਜ ਪੰਜਾਬ ਦਾ ਨੌਜਵਾਨ ਨਿਰਾਸ਼ਾ ਅਤੇ ਨਸ਼ਿਆਂ ਦੇ ਜਾਲ ਵਿੱਚ ਫਸਦਾ ਜਾ ਰਿਹਾ ਹੈ। ਕਾਨੂੰਨ-ਵਿਵਸਥਾ ਦੀ ਸਥਿਤੀ ਵਿਗੜ ਰਹੀ ਹੈ ਅਤੇ ਪ੍ਰਸ਼ਾਸਕੀ ਅਵਿਵਸਥਾ ਕਾਰਨ ਸਮਾਜ ਦਾ ਆਮ ਨਾਗਰਿਕ, ਕਿਸਾਨ, ਮਜ਼ਦੂਰ ਅਤੇ ਨੌਜਵਾਨ ਖੁਦ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਿਹਾ ਹੈ। ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਨੀਅਤ ਵਿੱਚ ਜੋ ਦਿਸ਼ਾਹੀਣਤਾ ਅਤੇ ਦੂਰਦਰਸ਼ਤਾ ਦੀ ਕਮੀ ਦਿਖਾਈ ਦੇ ਰਹੀ ਹੈ, ਉਸ ਨੇ ਪੰਜਾਬ ਦੇ ਵਿਕਾਸ ਦੀ ਰਫ਼ਤਾਰ ਨੂੰ ਰੋਕ ਦਿੱਤਾ ਹੈ।

👉ਮਹਾਰਸ਼ੀ ਵਾਲਮੀਕਿ ਦਾ ਰਾਮਰਾਜ ਦਾ ਸੰਦੇਸ਼ ਅੱਜ ਵੀ ਸਾਰਥਕ ਹੈ
ਮੁੱਖ ਮੰਤਰੀ ਨੇ ਕਿਹਾ ਕਿ ਸੱਚਾ ਸ਼ਾਸਕ ਅਤੇ ਸਰਕਾਰ ਉਥੇ ਹੈ ਜੋ ਪਰਜਾ ਦੀ ਭਲਾਈ ਲਈ ਦਿਨ-ਰਾਤ ਕੰਮ ਕਰੇ, ਨੌਜਵਾਨਾਂ ਨੂੰ ਸਹੀ ਦਿਸ਼ਾ ਦਿਖਾਏ। ਸਮਾਜ ਵਿੱਚ ਸੁਰੱਖਿਆ ਅਤੇ ਨਿਆਂ ਦਾ ਮਾਹੌਲ ਬਣਾਏ। ਪਰ ਜਦੋਂ ਸਰਕਾਰਾਂ ਆਪਣੇ ਵਾਦਿਆਂ ਤੋਂ ਮੁੱਕ ਜਾਂਦੀਆਂ ਹਨ, ਅਤੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੀ ਬਜਾਏ ਉਨ੍ਹਾਂ ਨੂੰ ਉਨ੍ਹਾਂ ਦੇ ਹਾਲ ‘ਤੇ ਛੱਡ ਦਿੰਦੀਆਂ ਹਨ, ਸਮਾਜ ਵਿੱਚ ਸਮਰਸਤਾ ਦੀ ਜਗ੍ਹਾ ਵੰਡਣ ਦੀ ਰਾਜਨੀਤੀ ਸ਼ੁਰੂ ਹੁੰਦੀ ਹੈ, ਤਦ ਮਹਾਰਸ਼ੀ ਵਾਲਮੀਕਿ ਜੀ ਦਾ ਰਾਮਰਾਜਯ ਦਾ ਸੰਦੇਸ਼ ਹੋਰ ਵੀ ਸਾਰਥਕ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅੱਜ ਪ੍ਰਸ਼ਾਸਕੀ ਅਸਫ਼ਲਤਾਵਾਂ ਸਾਹਮਣੇ ਆ ਰਹੀਆਂ ਹਨ। ਚਾਹੇ ਉਹ ਕਾਨੂੰਨ ਦਾ ਰਾਜ ਸਥਾਪਤ ਕਰਨ ਵਿੱਚ ਅਸਫ਼ਲਤਾ ਹੋਵੇ, ਆਰਥਿਕ ਬਦਹਾਲੀ ਹੋਵੇ, ਜਾਂ ਫਿਰ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਹੋਵੇ। ਇਹ ਸਭ ਇਸ ਗੱਲ ਦਾ ਪ੍ਰਮਾਣ ਹੈ ਕਿ ਸੱਤਾ ਵਿੱਚ ਬੈਠੇ ਲੋਕ ਭਗਵਾਨ ਵਾਲਮੀਕਿ ਅਤੇ ਸਾਡੇ ਮਹਾਨ ਗੁਰੂਆਂ ਦੀਆਂ ਸਿੱਖਿਆਵਾਂ ਤੋਂ ਭਟਕ ਗਏ ਹਨ।ਮੁੱਖ ਮੰਤਰੀ ਨੇ ਕਿਹਾ ਕਿ ਭਗਵਾਨ ਵਾਲਮੀਕਿ ਨੇ ਸਾਨੂੰ ਸਿਖਾਇਆ ਸੀ ਕਿ ਸਮਾਜ ਵਿੱਚ ਸ਼ਾਂਤੀ ਅਤੇ ਤਰੱਕੀ ਤਾਂ ਹੀ ਸੰਭਵ ਹੈ ਜਦੋਂ ਸਮਾਜ ਦਾ ਹਰ ਵਰਗ ਇੱਕਜੁੱਟ ਹੋਵੇ ਅਤੇ ਇੱਕ-ਦੂਜੇ ਦੇ ਸੁੱਖ-ਦੁੱਖ ਵਿੱਚ ਭਾਈਵਾਲ ਬਣੇ। ਪੰਜਾਬ ਨੂੰ ਅੱਜ ਫਿਰ ਤੋਂ ਉਸੇ ਨੈਤਿਕ ਅਤੇ ਸਮਾਜਿਕ ਨਵ-ਜਾਗਰਣ ਦੀ ਲੋੜ ਹੈ। ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾ ਕੇ, ਉਨ੍ਹਾਂ ਨੂੰ ਚੰਗੀ ਸਿੱਖਿਆ, ਹੁਨਰ ਅਤੇ ਰੋਜ਼ਗਾਰ ਨਾਲ ਜੋੜਨਾ ਹੀ ਉਨ੍ਹਾਂ ਪ੍ਰਤੀ ਸਾਡੀ ਸੱਚੀ ਸ਼ਰਧਾ ਹੋਵੇਗੀ।ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਗ਼ਰੀਬ ਪਰਿਵਾਰਾਂ ਨੂੰ ਆਯੁਸ਼ਮਾਨ ਯੋਜਨਾ ਨਾਲ ਜੋੜ ਕੇ 40 ਲੱਖ ਲੋਕਾਂ ਨੂੰ ਲਾਭ ਪਹੁੰਚਾਇਆ ਜਾ ਰਿਹਾ ਹੈ। ਅੱਜ ਬਜ਼ੁਰਗਾਂ ਦੇ ਇਲਾਜ ਦੀ ਚਿੰਤਾ ਸਰਕਾਰ ਕਰ ਰਹੀ ਹੈ। ਇਸ ਤੋਂ ਇਲਾਵਾ ਦੋ ਲੱਖ ਪਰਿਵਾਰਾਂ ਨੂੰ ਮਕਾਨ ਬਣਾ ਕੇ ਦੇਣ ਦੇ ਨਾਲ ਹੀ ਔਰਤਾਂ ਨੂੰ 2100 ਰੁਪਏ ਹਰ ਮਹੀਨੇ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਜਨਤਾ ਨਾਲ ਕੀਤੇ ਗਏ 217 ਸੰਕਲਪਾਂ ਵਿੱਚੋਂ 76 ਪੂਰੇ ਕਰ ਦਿੱਤੇ ਹਨ।

👉ਵਾਲਮੀਕਿ ਦੇ ਵਿਚਾਰਾਂ ‘ਤੇ ਚੱਲਦਿਆਂ ਪ੍ਰਧਾਨ ਮੰਤਰੀ ਮੋਦੀ ਦੇ ‘ਸਬਕਾ ਸਾਥ-ਸਬਕਾ ਵਿਕਾਸ’ ਦੇ ਮੂਲ ਮੰਤਰ ਨੂੰ ਅਪਣਾਇਆ
ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਅਤੇ ਪੰਜਾਬ ਕੇਵਲ ਗੁਆਂਢੀ ਰਾਜ ਨਹੀਂ ਹਨ, ਸਗੋਂ ਅਸੀਂ ਇੱਕ ਹੀ ਸਰੀਰ ਦੀਆਂ ਦੋ ਬਾਹਾਂ ਹਾਂ। ਸਾਡਾ ਖਾਣ-ਪੀਣ, ਇਤਿਹਾਸ ਅਤੇ ਸੱਭਿਆਚਾਰ ਇੱਕ ਹਨ। ਹਰਿਆਣਾ ਵਿੱਚ ਭਾਜਪਾ ਸਰਕਾਰ ਨੇ ਭਗਵਾਨ ਵਾਲਮੀਕਿ ਅਤੇ ਸਾਰੇ ਮਹਾਨ ਸੰਤਾਂ ਦੇ ਵਿਚਾਰਾਂ ‘ਤੇ ਚੱਲਦਿਆਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੇ ‘ਸਬਕਾ ਸਾਥ-ਸਬਕਾ ਵਿਕਾਸ’ ਦੇ ਮੂਲ ਮੰਤਰ ਨੂੰ ਅਪਣਾਇਆ ਹੈ। ਅੰਤਰਰਾਸ਼ਟਰੀ ਹਵਾਈ ਅੱਡੇ ਅਯੁੱਧਿਆ ਦਾ ਨਾਮਕਰਨ ਮਹਾਰਸ਼ੀ ਵਾਲਮੀਕਿ ਦੇ ਨਾਮ ‘ਤੇ ਕੀਤਾ ਹੈ ਤਾਂ ਜੋ ਸਾਡੇ ਮਹਾਂਪੁਰਖਾਂ ਦੀਆਂ ਸਿੱਖਿਆਵਾਂ ਜਨ-ਜਨ ਤੱਕ ਪਹੁੰਚ ਸਕਣ।ਪ੍ਰੋਗਰਾਮ ਦੇ ਮੁੱਖ ਆਯੋਜਕ ਅਤੇ ਭਗਵਾਨ ਵਾਲਮੀਕਿ ਉਤਸਵ ਕਮੇਟੀ ਦੇ ਪ੍ਰਧਾਨ ਵਿਪਨ ਸਭਰਵਾਲ, ਮਹਾਮੰਡਲੇਸ਼ਵਰ ਬੰਸੀਦਾਸ, ਕੇਸ਼ਵਦਾਸ, ਬਾਬਾ ਰਾਜਕਿਸ਼ੋਰ, ਜਗਜੀਤ ਸਿੰਘ ਮਹਾਰਾਜ, ਅਮਰਜੀਤ ਕਾਦਰੀ, ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ, ਬ੍ਰਿਜਿੰਦਰ ਸਿੰਘ ਹਮਦਰਦ, ਸਥਾਨਕ ਧਾਰਮਿਕ ਸੰਸਥਾਵਾਂ ਦੇ ਸਨਮਾਨਿਤ ਅਧਿਕਾਰੀਗਣ, ਸੰਤ ਅਤੇ ਵੱਡੀ ਗਿਣਤੀ ਵਿੱਚ ਨਾਗਰਿਕ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।