👉ਹਲਕਾ ਇੰਚਾਰਜ਼ ਬਬਲੀ ਢਿੱਲੋਂ ਨੇ ਕਿਹਾ ਪਾਰਟੀ ਨੂੰ ਮਿਲੇਗੀ ਨਵੀਂ ਮਜ਼ਬੂਤੀ
Bathinda News: ਨੌਜਵਾਨ ਤੇ ਟਕਸਾਲੀ ਆਗੂ ਗੁਰਸੇਵਕ ਸਿੰਘ ਨੂੰ ਸ੍ਰੋਮਣੀ ਅਕਾਲੀ ਦਲ ਸ਼ਹਿਰੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨੂੰ ਪਾਰਟੀ ਲਈ ਇਕ ਵੱਡਾ ਕਦਮ ਮੰਨਿਆ ਜਾ ਰਿਹਾ ਹੈ, ਜਿਸ ਨਾਲ ਸ਼ਹਿਰ ਵਿੱਚ ਅਕਾਲੀ ਦਲ ਨੂੰ ਨਵੀਂ ਤਾਕਤ ਮਿਲਣ ਦੀ ਉਮੀਦ ਹੈ।ਇਸ ਮੌਕੇ ਬਠਿੰਡਾ ਸ਼ਹਿਰੀ ਦੇ ਹਲਕਾ ਇੰਚਾਰਜ਼ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਗੁਰਸੇਵਕ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਇਕ ਟਕਸਾਲੀ ਅਤੇ ਨਿਸ਼ਠਾਵਾਨ ਅਕਾਲੀ ਆਗੂ ਹਨ, ਜਿਨ੍ਹਾਂ ਨੇ ਹਮੇਸ਼ਾਂ ਪਾਰਟੀ ਦੇ ਹਿੱਤਾਂ ਨੂੰ ਪਹਿਲ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਗੁਰਸੇਵਕ ਸਿੰਘ ਦੀ ਲੰਬੀ ਰਾਜਨੀਤਕ ਯਾਤਰਾ ਅਤੇ ਅਨੁਭਵ ਪਾਰਟੀ ਲਈ ਬਹੁਤ ਲਾਭਦਾਇਕ ਸਾਬਤ ਹੋਵੇਗਾ। ਬਬਲੀ ਢਿੱਲੋਂ ਨੇ ਇਹ ਵੀ ਦੱਸਿਆ ਕਿ ਗੁਰਸੇਵਕ ਸਿੰਘ ਪਹਿਲਾਂ ਕੌਂਸਲਰ ਰਹਿ ਚੁੱਕੇ ਹਨ ਅਤੇ ਉਨ੍ਹਾਂ ਦਾ ਲੋਕਾਂ ਨਾਲ ਡੂੰਘਾ ਨਾਤਾ ਹੈ, ਜਿਸ ਦਾ ਲਾਭ ਪਾਰਟੀ ਨੂੰ ਜ਼ਰੂਰ ਮਿਲੇਗਾ। ਉਨ੍ਹਾਂ ਕਿਹਾ ਕਿ ਗੁਰਸੇਵਕ ਸਿੰਘ ਦੀ ਨਿਯੁਕਤੀ ਨਾਲ ਸ਼ਹਿਰ ਵਿੱਚ ਅਕਾਲੀ ਦਲ ਦੀ ਪਕੜ ਹੋਰ ਮਜ਼ਬੂਤ ਹੋਵੇਗੀ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਪਾਰਟੀ ਨੂੰ ਫ਼ਾਇਦਾ ਮਿਲੇਗਾ।
ਇਹ ਵੀ ਪੜ੍ਹੋ Punjab ਦੇ ਫ਼ਰਾਰ MLA ਨੂੰ Wi-Fi ਦੀ ਵਰਤੋਂ ਕਰਨੀ ਮਹਿੰਗੀ ਪਈ; ਇੰਝ ਹੋਈ ਗ੍ਰਿਫਤਾਰੀ !
ਉਨ੍ਹਾਂ ਨੇ ਕਿਹਾ ਕਿ ਪਾਰਟੀ ਵਰਕਰਾਂ ਵਿੱਚ ਵੀ ਇਸ ਨਿਯੁਕਤੀ ਨਾਲ ਨਵਾਂ ਉਤਸ਼ਾਹ ਪੈਦਾ ਹੋਇਆ ਹੈ। ਨਵ ਨਿਯੁਕਤ ਸ਼ਹਿਰੀ ਪ੍ਰਧਾਨ ਗੁਰਸੇਵਕ ਸਿੰਘ ਨੇ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਮੈਂਬਰ ਪਾਰਲੀਮੈਂਟ ਹਰਸਿਮਤ ਕੌਰ ਬਾਦਲ ਅਤੇ ਹਲਕਾ ਇੰਚਾਰਜ਼ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਦੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਜੋ ਜਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਉਸਨੂੰ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ। ਉਨ੍ਹਾਂ ਨੇ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤਕ ਪਹੁੰਚਾਉਣ ਲਈ ਕੰਮ ਕਰਨਗੇ ਅਤੇ ਵਰਕਰਾਂ ਨੂੰ ਨਾਲ ਲੈ ਕੇ ਅੱਗੇ ਵਧਣਗੇ। ਬਬਲੀ ਢਿੱਲੋਂ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਦਾ ਮਕਸਦ ਲੋਕਾਂ ਦੀ ਸੇਵਾ ਕਰਨੀ ਹੈ।ਉਨ੍ਹਾਂ ਕਿਹਾ ਕਿ ਬਠਿੰਡਾ ਹੀ ਨਹੀਂ ਸਗੋਂ ਪੰਜਾਬ ਦਾ ਵਿਕਾਸ ਅਕਾਲੀ ਦਲ ਦੀ ਸਰਕਾਰ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਲ 2027 ਵਿਚ ਅਕਾਲੀ ਦਲ ਦੀ ਸਰਕਾਰ ਬਣਨ ਤੋਂ ਬਾਅਦ ਬਠਿੰਡਾ ਦਾ ਰਹਿੰਦਾ ਵਿਕਾਸ ਵੀ ਕੀਤਾ ਜਾਵੇਗਾ।
ਇਹ ਵੀ ਪੜ੍ਹੋ Bathinda Police ਦੀ ਵੱਡੀ ਪ੍ਰਾਪਤੀ; ਮਰਹੂਮ ਕਬੱਡੀ ਪ੍ਰਮੋਟਰ ਰਾਣਾ ਬਲਾਚੋਰੀਆ ਦੇ ਪਿਸਤੌਲ ਸਮੇਤ ਇੱਕ ਕਾਬੂ
ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ ਆਪਣੇ ਚਾਰ ਸਾਲ ਦੇ ਕਾਰਜ਼ਕਾਲ ਦੌਰਾਨ ਵਿਕਾਸ ਲਈ ਇਕ ਇੱਟ ਵੀ ਨਹੀ ਲਗਾਈ। ਉਨ੍ਹਾਂ ਕਿਹਾ ਕਿ ਵਿਕਾਸ ਨੂੰ ਲੱਗਭਗ ਬਰੇਕਾ ਲੱਗ ਚੁੱਕੀਆਂ ਹਨ। ਹੁਣ ਲੋਕ ਸ੍ਰੋਮਣੀ ਅਕਾਲੀ ਦਲ ਦੀ ਸਰਕਾਰ ਨੂੰ ਯਾਦ ਕਰ ਰਹੇ ਹਨ। ਮੌਕੇ ਜਿਲਾ ਦਿਹਾਤੀ ਪ੍ਰਧਾਨ ਜਗਸੀਰ ਸਿੰਘ ਕਲਿਆਣ, ਸੁਸ਼ੀਲ ਕੁਮਾਰ ਗੋਲਡੀ, ਗੁਰਸੇਵਕ ਸਿੰਘ ਮਾਨ, ਬੀਬੀ ਜੋਗਿੰਦਰ ਕੌਰ, ਬੀਬੀ ਬਲਵਿੰਦਰ ਕੌਰ, ਯਾਦਵਿੰਦਰ ਸਿੰਘ ਯਾਦੀ, ਕੁਲਦੀਪ ਸਿੰਘ ਨੰਬਰਦਾਰ , ਮੋਹਨਜੀਤ ਪੁਰੀ, ਵਿਨੋਦ ਬੋਦੀ, ਰਾਕੇਸ਼ ਕਾਕਾ, ਗੁਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਸੰਧੂ, ਡਾ. ਗੁਰਸੇਵਕ ਸਿੰਘ, ਇਕਬਾਲ ਸਿੰਘ ਮਿਠੜੀ, ਬਲਵਿੰਦਰ ਸਿੰਘ ਬੱਲੀ, ਪਰਮਪਾਲ ਸਿੰਘ ਸਿੱਧੂ, ਕਰਮਜੋਗ ਸਿੰਘ ਮਾਨ, ਪ੍ਰੇਮ ਚੰਦ, ਹਰਤਾਰ ਮਨੀ ਢਾਬਾ, ਨਾਇਬ ਸਿੰਘ ਬਰਾੜ, ਪਿਰਤਪਾਲ ਸਿੰਘ ਗੁਰੂ ਨਾਨਕ ਪੁਰਾ, ਰਵਿੰਦਰ ਸਿੰਘ ਚੀਮਾ, ਸੁਨੀਲ ਕੁਮਾਰ ਫੌਜੀ, ਨਰਿੰਦਰਪਾਲ ਸਿੰਘ, ਹਰਮਨਪਾਲ ਸਿੰਘ ਰਿੰਕਾ, ਹਰਵਿੰਦਰ ਸਿੰਘ ਗੰਜੂ, ਰੋਸ਼ਨ ਸਿੰਘ ਗਿਆਣਾ, ਹਰਪਾਲ ਸਿੰਘ ਢਿੱਲੋਂ, ਜਸਵਿੰਦਰ ਸਿੰਘ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।






