Home Blog Page 9

ਜੂਨ 84 ਦੇ ਸ਼ਹੀਦਾਂ ਦੀ ਯਾਦ ਚ ਬੁੰਗਾ ਮਸਤੂਆਣਾ ਦਮਦਮਾ ਸਾਹਿਬ ਵਿਖੇ ਕਰਵਾਇਆ ਗਿਆ ਗੁਰਮਤਿ ਸਮਾਗਮ।

0

Talwandi Sabo News: ਰਣਜੀਤ ਸਿੰਘ ਰਾਜੂ ਜੂਨ 1984 ਵਿੱਚ ਤਤਕਾਲੀ ਇੰਦਰਾ ਗਾਂਧੀ ਦੀ ਅਗਵਾਈ ਵਾਲੀ ਭਾਰਤੀ ਹਕੂਮਤ ਵੱਲੋਂ ਜਿੱਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਫੌਜੀ ਹਮਲਾ ਕਰਵਾਇਆ ਗਿਆ ਉੱਥੇ ਪੰਜਾਬ ਦੇ ਹੋਰਨਾਂ ਇਤਿਹਾਸਕ ਗੁਰਦੁਆਰਾ ਸਾਹਿਬਾਨ ਜਿਸ ਚ ਤਖਤ ਸ੍ਰੀ ਦਮਦਮਾ ਸਾਹਿਬ ਅਤੇ ਗੁਰਦੁਆਰਾ ਬੁੰਗਾ ਮਸਤੂਆਣਾ ਸਾਹਿਬ ਤਲਵੰਡੀ ਸਾਬੋ ਵੀ ਸ਼ਾਮਿਲ ਸਨ ਨੂੰ ਵੀ ਨਿਸ਼ਾਨਾ ਬਣਾਇਆ ਗਿਆ ਤੇ ਇਸ ਦੌਰਾਨ ਕਈ ਸਿੰਘ ਸ਼ਹੀਦੀਆਂ ਪਾ ਗਏ ਸਨ।ਉਨਾਂ ਸ਼ਹੀਦਾਂ ਦੀ ਯਾਦ ਚ ਗੁਰਦੁਆਰਾ ਬੁੰਗਾ ਮਸਤੂਆਣਾ ਧਾਰਮਿਕ ਮਹਾਂ ਵਿਿਦਆਲਾ ਵਿਖੇ ਅੱਜ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਵਿਸ਼ੇਸ ਤੌਰ ਤੇ ਹਾਜ਼ਰੀ ਭਰੀ।ਸ਼ਹੀਦੀ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਰਾਗੀ ਸਿੰਘਾਂ ਵੱਲੋਂ ਵੈਰਾਗਮਈ ਕੀਰਤਨ ਕੀਤਾ ਗਿਆ।

ਇਹ ਵੀ ਪੜ੍ਹੋ ਕਾਂਟਰੈਕਟ ਮਲਟੀਪਰਪਜ਼ ( ਫੀਮੇਲ ) ਹੈਲਥ ਵਰਕਰਜ ਵਲੋਂ ਸਿਵਲ ਸਰਜਨ ਬਠਿੰਡਾ ਨੂੰ ਮੰਗ ਪੱਤਰ

ਸਮਾਗਮ ਚ ਵਿਸ਼ੇਸ਼ ਤੌਰ ‘ਤੇ ਪਹੁੰਚੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਸੰਗਤ ਨੂੰ ਸੰਬੋਧਨ ਹੁੰਦਿਆਂ ਜੂਨ 1984 ਦੇ ਕਾਲੇ ਇਤਿਹਾਸ ਦੇ ਪੰਨੇ ਫਰੋਲੇ।ਉਨ੍ਹਾਂ ਵਿਸ਼ੇਸ਼ ਤੌਰ ‘ਤੇ ਗਿਆਨੀ ਮਿੱਤ ਸਿੰਘ ਦੀ ਸ਼ਹਾਦਤ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਗਿਆਨੀ ਮਿੱਤ ਸਿੰਘ ਇੱਕ ਉੱਚ ਕੋਟੀ ਦੇ ਵਿਦਵਾਨ ਸਨ,ਜਿੰਨ੍ਹਾਂ ਉੱਪਰ ਭਾਰਤੀ ਫ਼ੌਜ ਵੱਲੋਂ ਅਣਮਨੁੱਖੀ ਤਸ਼ੱਦਦ ਢਾਹਿਆ ਗਿਆ ਜਿਸ ਕਾਰਣ ਉਹ ਸ਼ਹਾਦਤ ਹਾਸਿਲ ਕਰ ਗਏ।ਸਿੰਘ ਸਾਹਿਬ ਨੇ ਕਿਹਾ ਕਿ ‘ਜੂਨ 1984’ ਦਾ ਉਹ ਦਰਦਨਾਕ ਇਤਿਹਾਸ ਅਤੇ ਸਿੰਘਾਂ ‘ਤੇ ਹੋਏ ਜ਼ੁਲਮ ਅੱਜ ਵੀ ਲੂੰ-ਕੰਢੇ ਖੜ੍ਹੇ ਕਰ ਦਿੰਦੇ ਹਨ।ਉਨਾਂ ਕਿਹਾ ਕਿ ਕੌਮ ਆਪਣੇ ਮਹਾਨ ਸ਼ਹੀਦਾਂ ਦੀ ਕੁਰਬਾਨੀ ਨੂੰ ਕਦੇ ਵੀ ਭੁਲਾ ਨਹੀਂ ਸਕੇਗੀ।ਗੁ:ਬੁੰਗਾ ਮਸਤੂਆਣਾ ਮੁਖੀ ਬਾਬਾ ਕਾਕਾ ਸਿੰਘ ਨੇ ਵੀ ਜੂਨ 1984 ਚ ਤਖਤ ਸਾਹਿਬ ਅਤੇ ਬੁੰਗਾ ਮਸਤੂਆਣਾ ਵਿਖੇ ਹੋਈ ਫੌਜੀ ਕਾਰਵਾਈ ਦੇ ਵਿਰਤਾਂਤ ਤੋਂ ਸੰਗਤਾਂ ਨੂੰ ਜਾਣੂੰ ਕਰਵਾਇਆ ਤੇ ਸ਼ਹੀਦਾਂ ਨੂੰ ਨਮਨ ਕੀਤਾ।ਸਮਾਗਮ ਦੌਰਾਨ ਭਾਈ ਸੰਤ ਸਿੰਘ ਸਕੱਤਰ ਬੁੰਗਾ ਮਸਤੂਆਣਾ,ਗਿਆਨੀ ਤੇਜਾ ਸਿੰਘ ਹੈੱਡ ਗ੍ਰੰਥੀ ਸਮੇਤ ਵੱਡੀ ਗਿਣਤੀ ਸੰਗਤਾਂ ਤੇ ਮੁਹਤਬਰ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਕਾਂਟਰੈਕਟ ਮਲਟੀਪਰਪਜ਼ ( ਫੀਮੇਲ ) ਹੈਲਥ ਵਰਕਰਜ ਵਲੋਂ ਸਿਵਲ ਸਰਜਨ ਬਠਿੰਡਾ ਨੂੰ ਮੰਗ ਪੱਤਰ

0

👉ਪਰਮਜੀਤ ਕੌਰ ਬਰਾੜ ਦੀ ਅਗਵਾਈ ਹੇਠ ਵਫ਼ਦ ਵੱਲੋਂ ਮੰਗਾਂ ਦੇ ਜਲਦ ਹੱਲ ਦੀ ਮੰਗ
Bathinda News : ਕਾਂਟਰੈਕਟ ਮਲਟੀਪਰਪਜ਼ ਹੈਲਥ ( ਫੀਮੇਲ) ਵਰਕਰਜ਼ ਯੂਨੀਅਨ ਦਾ ਇੱਕ ਵਫ਼ਦ ਯੂਨੀਅਨ ਆਗੂ ਪਰਮਜੀਤ ਕੌਰ ਬਰਾੜ ਦੀ ਅਗਵਾਈ ਹੇਠ ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਕੋਸ਼ਲ ਨੂੰ ਮਿਲਿਆ ਅਤੇ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ । ਇਸ ਦੌਰਾਨ ਸਿਹਤ ਕਾਮਿਆਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਅਤੇ ਮੁਸ਼ਕਲਾਂ ਤੋਂ ਜਾਣੂ ਕਰਵਾਉਂਦਿਆਂ ਉਨ੍ਹਾਂ ਦੇ ਜਲਦ ਹੱਲ ਦੀ ਮੰਗ ਕੀਤੀ।ਪਰਮਜੀਤ ਕੌਰ ਬਰਾੜ ਨੇ ਕਿਹਾ ਕਿ ਸਿਹਤ ਵਿਭਾਗ ਵਿੱਚ ਕੰਮ ਕਰ ਰਹੇ ਕਾਂਟਰੈਕਟ ਮਲਟੀਪਰਪਜ਼ ਹੈਲਥ ਵਰਕਰ,

ਇਹ ਵੀ ਪੜ੍ਹੋ ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

ਨਰਸਿੰਗ ਸਟਾਫ ਅਤੇ ਹੋਰ ਸਿਹਤ ਕਰਮਚਾਰੀ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਨਿਰੰਤਰ ਸੇਵਾਵਾਂ ਨਿਭਾ ਰਹੇ ਹਨ,ਪਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਮੰਗ ਕੀਤੀ ਕਿ ਕਰਮਚਾਰੀਆਂ ਨੂੰ 3 ਫ਼ੀਸਦੀ ਸਾਲਾਨਾ ਇੰਕਰੀਮੈਂਟ, ਬਣਦੇ ਵਿੱਤੀ ਲਾਭ ਅਤੇ ਹੋਰ ਸੇਵਾ ਸਬੰਧੀ ਹੱਕ ਤੁਰੰਤ ਦਿੱਤੇ ਜਾਣ।ਵਫ਼ਦ ਨੇ ਕਿਹਾ ਕਿ ਸਿਹਤ ਕਰਮਚਾਰੀ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਉਮੀਦ ਜਤਾਈ ਕਿ ਸਿਵਲ ਸਰਜਨ ਰਾਹੀਂ ਉਨ੍ਹਾਂ ਦੀਆਂ ਮੰਗਾਂ ਸਰਕਾਰ ਤੱਕ ਪਹੁੰਚਣਗੀਆਂ ਅਤੇ ਜਲਦ ਹੱਲ ਹੋਵੇਗਾ। ਇਸ ਮੌਕੇ ਵੱਖ-ਵੱਖ ਨਰਸਿੰਗ ਅਤੇ ਸਿਹਤ ਕਰਮਚਾਰੀ ਜਥੇਬੰਦੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

👉ਵਪਾਰੀ ਘਬਰਾਉਣ ਨਾ, ਪੰਜਾਬ ਸਰਕਾਰ ਤੁਹਾਡੇ ਨਾਲ ਹੈ, ਅਸੀਂ ਸਭ ਮਿਲ ਕੇ ਈਡੀ ਪਾਰਟੀ ਦਾ ਮੁਕਾਬਲਾ ਕਰਾਂਗੇ- ਕੇਜਰੀਵਾਲ
👉ਕਾਂਗਰਸ ਨੂੰ ਮੇਰੇ ਵੱਲੋਂ ‘ਈਡੀ ਪਾਰਟੀ’ ਅਤੇ ਬੇਅਦਬੀ ਪਾਰਟੀ / ਚਿੱਟਾ ਪਾਰਟੀ ਦੇ ਖਿਲਾਫ ਬੋਲਣ ‘ਤੇ ਇੰਨੀ ਤਕਲੀਫ਼ ਕਿਉਂ ਹੋ ਰਹੀ ਹੈ? ਕਾਂਗਰਸ ਖੁੱਲ੍ਹ ਕੇ ਉਨ੍ਹਾਂ ਦੇ ਬਚਾਅ ਵਿੱਚ ਸਾਹਮਣੇ ਆ ਗਈ ਹੈ: ਅਰਵਿੰਦ ਕੇਜਰੀਵਾਲ
👉ਸੁਣਿਆ ਹੈ ਈਡੀ ਪਾਰਟੀ ਬੇਅਦਬੀ ਪਾਰਟੀ ਨਾਲ ਗਠਜੋੜ ਕਰਨ ਲਈ ਬੇਚੈਨ ਹੈ, ਪਰ ਉਹ ਘਾਹ ਨਹੀਂ ਪਾ ਰਹੀ- ਕੇਜਰੀਵਾਲ
👉ਈਡੀ ਪਾਰਟੀ ਏਜੰਸੀਆਂ ਦੀ ਦੁਰਵਰਤੋਂ ਕਰਕੇ ਸਾਡੇ ਵਪਾਰੀਆਂ ਨੂੰ ਪਰੇਸ਼ਾਨ ਕਰਨਾ ਚਾਹੁੰਦੀ ਹੈ, ਜਿਸ ਨੂੰ ਪੰਜਾਬ ਬਰਦਾਸ਼ਤ ਨਹੀਂ ਕਰੇਗਾ- ਭਗਵੰਤ ਸਿੰਘ ਮਾਨ
👉ਵਪਾਰੀਆਂ ਨੂੰ ਈਡੀ ਰੇਡ ਨਾਲ ਬਰਬਾਦ ਕਰ ਦਿੱਤਾ ਅਤੇ ਨੌਜਵਾਨਾਂ ਨੂੰ ਪ੍ਰੀਖਿਆ ਘੁਟਾਲਿਆਂ ਨਾਲ, ਮੋਦੀ ਜੀ ਤੁਸੀਂ ਮਹਾਨ ਹੋ- ਮਨੀਸ਼ ਸਿਸੋਦੀਆ
New Delhi News:ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ ਵਾਰ ਫਿਰ ਈਡੀ ਦੀ ਰੇਡ ਪੈਣ ‘ਤੇ ਆਮ ਆਦਮੀ ਪਾਰਟੀ ਅਤੇ ਉਸਦੀ ਪੰਜਾਬ ਸਰਕਾਰ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਪੰਜਾਬ ਸਰਕਾਰ ਨੇ ਵਪਾਰੀਆਂ ਨੂੰ ਪੰਜਾਬ ਦੇ ਵਿਕਾਸ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਉਨ੍ਹਾਂ ਦੇ ਨਾਲ ਖੜ੍ਹੇ ਹੋਣ ਦੀ ਗੱਲ ਕਹੀ ਹੈ। ਦੂਜੇ ਪਾਸੇ, ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕੇਂਦਰ ਦੀ ਸੱਤਾ ਵਿੱਚ ਬੈਠੀ ਭਾਜਪਾ ‘ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਈਡੀ ਪਾਰਟੀ ਪੰਜਾਬ ਦੇ ਹਿੰਦੂ ਵਪਾਰੀਆਂ ‘ਤੇ ਈਡੀ ਦੀ ਰੇਡ ਕਰਵਾ ਕੇ ਉਨ੍ਹਾਂ ਨੂੰ ਤੰਗ ਕਰ ਰਹੀ ਹੈ। ਉਨ੍ਹਾਂ ਸਾਰੇ ਵਪਾਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਈ ਵੀ ਵਪਾਰੀ ਘਬਰਾਏ ਨਾ, ਪੂਰਾ ਪੰਜਾਬ ਤੁਹਾਡੇ ਨਾਲ ਖੜ੍ਹਾ ਹੈ। ਅਸੀਂ ਸਭ ਮਿਲ ਕੇ ਈਡੀ ਪਾਰਟੀ ਦਾ ਮੁਕਾਬਲਾ ਕਰਾਂਗੇ।

ਇਹ ਵੀ ਪੜ੍ਹੋ ਪੰਜਾਬ ਪੁਲਿਸ ਤੇਲ ਅਤੇ ਗੈਸ ਕੰਪਨੀਆਂ ਦੀਆਂ ਸੁਰੱਖਿਆ ਸਬੰਧੀ ਸ਼ਿਕਾਇਤਾਂ ’ਤੇ ਤੁਰੰਤ ਕਰੇਗੀ ਕਾਰਵਾਈ

ਅਰਵਿੰਦ ਕੇਜਰੀਵਾਲ ਨੇ ਐਕਸ ‘ਤੇ ਕਿਹਾ ਕਿ ਈਡੀ ਪਾਰਟੀ ਮੰਗਲਵਾਰ ਨੂੰ ਇੱਕ ਵਾਰ ਫਿਰ ਪੰਜਾਬ ਦੇ ਹਿੰਦੂ ਵਪਾਰੀਆਂ ‘ਤੇ ਈਡੀ ਦੀ ਰੇਡ ਕਰ ਰਹੀ ਹੈ। ਈਡੀ ਪਾਰਟੀ ਪੰਜਾਬ ਦੇ ਛੋਟੇ-ਛੋਟੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ। ਮੇਰੀ ਸਾਰੇ ਵਪਾਰੀਆਂ ਨੂੰ ਅਪੀਲ ਹੈ ਕਿ ਘਬਰਾਉਣ ਦੀ ਕੋਈ ਲੋੜ ਨਹੀਂ ਹੈ, ਪੂਰਾ ਪੰਜਾਬ ਅਤੇ ਪੰਜਾਬ ਸਰਕਾਰ ਤੁਹਾਡੇ ਨਾਲ ਹੈ। ਅਸੀਂ ਸਭ ਮਿਲ ਕੇ ਈਡੀ ਪਾਰਟੀ ਦਾ ਮੁਕਾਬਲਾ ਕਰਾਂਗੇ।ਅਰਵਿੰਦ ਕੇਜਰੀਵਾਲ ਨੇ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਨੂੰ ਲੈ ਕੇ ਚੱਲ ਰਹੀ ਚਰਚਾ ‘ਤੇ ਕਿਹਾ ਕਿ ਸੁਣਿਆ ਹੈ ਕਿ ਈਡੀ ਪਾਰਟੀ ਪੰਜਾਬ ਦੀ ਬੇਅਦਬੀ ਪਾਰਟੀ/ਚਿੱਟਾ ਪਾਰਟੀ ਨਾਲ ਗਠਜੋੜ ਕਰਨ ਲਈ ਬਹੁਤ ਬੇਚੈਨ ਹੈ, ਪਰ ਬੇਅਦਬੀ ਪਾਰਟੀ/ਚਿੱਟਾ ਪਾਰਟੀ ਉਨ੍ਹਾਂ ਨੂੰ ਘਾਹ ਨਹੀਂ ਪਾ ਰਹੀ ਹੈ।ਦੂਜੇ ਪਾਸੇ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਈਡੀ ਦੀ ਰੇਡ ‘ਤੇ ਕਿਹਾ ਕਿ ਪੰਜਾਬ ਦੇ ਹਿੰਦੂ ਵਪਾਰੀ ਸਾਡੇ ਸੂਬੇ ਦੇ ਆਰਥਿਕ ਵਿਕਾਸ ਦੀ ਰੀੜ੍ਹ ਦੀ ਹੱਡੀ ਹਨ ਅਤੇ ‘ਰੰਗਲਾ ਪੰਜਾਬ’ ਬਣਾਉਣ ਵਿੱਚ ਉਨ੍ਹਾਂ ਦਾ ਬਹੁਤ ਵੱਡਾ ਯੋਗਦਾਨ ਹੈ। ਈਡੀ ਪਾਰਟੀ ਸੈਂਟਰਲ ਏਜੰਸੀਆਂ ਦੀ ਗਲਤ ਵਰਤੋਂ ਕਰਕੇ ਸਾਡੇ ਵਪਾਰੀਆਂ ਨੂੰ ਪਰੇਸ਼ਾਨ ਕਰਨਾ ਚਾਹੁੰਦੀ ਹੈ। ਅਜਿਹਾ ਕਰਕੇ ਉਹ ਸਿਆਸੀ ਦਬਾਅ ਪਾ ਕੇ ਉਨ੍ਹਾਂ ਨੂੰ ਆਪਣੇ ਨਾਲ ਮਿਲਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਜਿਸ ਨੂੰ ਪੰਜਾਬੀ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ। ਅਸੀਂ ਆਪਣੇ ਵਪਾਰੀਆਂ ਦੇ ਨਾਲ ਖੜ੍ਹੇ ਹਾਂ।

ਇਹ ਵੀ ਪੜ੍ਹੋ Bhagwant Mann Govt ਵੱਲੋਂ ਦਿੱਲੀ ਹਵਾਈ ਅੱਡੇ ਲਈ ਲਗਜ਼ਰੀ ਬੱਸਾਂ ਦੇ ਬੇੜੇ ਦਾ ਵਿਸਥਾਰ; ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ 5 ਨਵੀਆਂ ਸੁਪਰ ਇੰਟੀਗ੍ਰਲ ਵੋਲਵੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਇਸ ਦੌਰਾਨ, ਕਾਂਗਰਸ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਮੇਰੇ ਵੱਲੋਂ ‘ਈਡੀ ਪਾਰਟੀ’ ਅਤੇ ਬੇਅਦਬੀ ਪਾਰਟੀ / ਚਿੱਟਾ ਪਾਰਟੀ ਦੇ ਖਿਲਾਫ ਬੋਲਣ ‘ਤੇ ਇੰਨੀ ਤਕਲੀਫ਼ ਕਿਉਂ ਹੋ ਰਹੀ ਹੈ?ਕਾਂਗਰਸ ਖੁੱਲ੍ਹ ਕੇ ਉਨ੍ਹਾਂ ਦੇ ਬਚਾਅ ਵਿੱਚ ਸਾਹਮਣੇ ਆ ਗਈ ਹੈ।ਉੱਥੇ ਹੀ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਕਿਹਾ ਕਿ ਵਪਾਰੀਆਂ ਨੂੰ ਈਡੀ ਰੇਡ ਨਾਲ ਬਰਬਾਦ ਕਰ ਦਿੱਤਾ ਅਤੇ ਨੌਜਵਾਨਾਂ ਨੂੰ ਪ੍ਰੀਖਿਆ ਘੁਟਾਲਿਆਂ ਨਾਲ, ਮੋਦੀ ਜੀ ਤੁਸੀਂ ਮਹਾਨ ਹੋ। ਪਰ ਦੇਸ਼ ਨੂੰ ਇਨੋਵੇਸ਼ਨ ਇਕਾਨਮੀ ਚਾਹੀਦੀ ਹੈ, ਈਡੀ ਇਕਾਨਮੀ ਨਹੀਂ। ਲੱਛੇਦਾਰ ਭਾਸ਼ਣਾਂ ਅਤੇ ਮੀਡੀਆ ਮੈਨੇਜਮੈਂਟ ਨਾਲ ਆਰਥਿਕਤਾ ਦਾ ਸੱਚ ਜ਼ਿਆਦਾ ਦਿਨ ਤੱਕ ਨਹੀਂ ਛੁਪ ਸਕਦਾ।ਮਨੀਸ਼ ਸਿਸੋਦੀਆ ਨੇ ਕਿਹਾ ਕਿ 26 ਸਾਲਾਂ ਵਿੱਚ ਪਹਿਲੀ ਵਾਰ ਐਮਐਸਸੀਆਈ ਇਮਰਜਿੰਗ ਮਾਰਕੀਟਸ ਇੰਡੈਕਸ ਦੀਆਂ ਟੌਪ 10 ਕੰਪਨੀਆਂ ਵਿੱਚੋਂ ਭਾਰਤ ਦੀਆਂ ਕੰਪਨੀਆਂ ਬਾਹਰ ਹੋ ਗਈਆਂ ਹਨ। ਐਮਐਸਸੀਆਈ ਇਮਰਜਿੰਗ ਮਾਰਕੀਟਸ ਇੰਡੈਕਸ ਦੁਨੀਆ ਦੇ ਸਭ ਤੋਂ ਵੱਡੇ ਨਿਵੇਸ਼ ਸੂਚਕਾਂਕਾਂ ਵਿੱਚੋਂ ਇੱਕ ਹੈ। ਦੁਨੀਆ ਭਰ ਦੇ ਸੈਂਕੜੇ ਅਰਬ ਡਾਲਰ ਦੇ ਫੰਡ ਇਸੇ ਇੰਡੈਕਸ ਨੂੰ ਦੇਖ ਕੇ ਨਿਵੇਸ਼ ਕਰਦੇ ਹਨ। ਅਤੇ ਦੁਨੀਆ ਦਾ ਪੈਸਾ ਕਿੱਥੇ ਜਾ ਰਿਹਾ ਹੈ- ਏਆਈ, ਸੈਮੀਕੰਡਕਟਰਸ, ਫਿਊਚਰ ਟੈਕਨਾਲੋਜੀ, ਟੀਐਸਐਮਸੀ, ਐਸਕੇ ਹਾਈਨਿਕਸ ਅਤੇ ਮੀਡੀਆ ਟੈਕ ਵਰਗੀਆਂ ਕੰਪਨੀਆਂ ਅੱਗੇ ਵਧ ਰਹੀਆਂ ਹਨ।ਪਰ ਭਾਰਤ ਵਿੱਚ ਨਵੀਂ ਸੋਚ ਨਵੀਂ ਤਕਨੀਕ ਅਤੇ ਨਵੇਂ ਉੱਦਮਾਂ ਨੂੰ ਉਤਸ਼ਾਹਿਤ ਕਰਨ ਦੀ ਬਜਾਏ ਇੱਕ ਵੱਖਰਾ ਹੀ ਮਾਡਲ ਚੱਲ ਰਿਹਾ ਹੈ। ਜੋ ਵੀ ਕੰਪਨੀ ਅੱਗੇ ਵਧਦੀ ਹੈ, ਉਸਦੇ ਇੱਥੇ ਪਹਿਲਾਂ ਈਡੀ ਦੀ ਰੇਡ ਕਰਵਾਓ, ਫਿਰ ਪਾਰਟੀ ਲਈ ਚੰਦਾ ਵਸੂਲੋ। ਨਤੀਜਾ – ਨਿਵੇਸ਼ ਘਟ ਰਿਹਾ ਹੈ। ਨਵੀਆਂ ਨੌਕਰੀਆਂ ਘੱਟ ਪੈਦਾ ਹੋ ਰਹੀਆਂ ਹਨ। ਚੰਗੀ ਸੈਲਰੀ ਵਾਲੀਆਂ ਨੌਕਰੀਆਂ ਦੇ ਮੌਕੇ ਸਿਮਟ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਪੰਜਾਬ ਪੁਲਿਸ ਤੇਲ ਅਤੇ ਗੈਸ ਕੰਪਨੀਆਂ ਦੀਆਂ ਸੁਰੱਖਿਆ ਸਬੰਧੀ ਸ਼ਿਕਾਇਤਾਂ ’ਤੇ ਤੁਰੰਤ ਕਰੇਗੀ ਕਾਰਵਾਈ

0

👉ਏ.ਡੀ.ਜੀ.ਪੀ. ਸੁਰੱਖਿਆ ਡਾ. ਕੌਸਤੁਭ ਸ਼ਰਮਾ ਨੇ 6ਵੀਂ ਓ.ਐਸ.ਸੀ.ਸੀ. ਮੀਟਿੰਗ ਦੀ ਕੀਤੀ ਪ੍ਰਧਾਨਗੀ; ਊਰਜਾ ਬੁਨਿਆਦੀ ਢਾਂਚੇ ਦੀ ਸੁਰੱਖਿਆ ਦਾ ਲਿਆ ਜਾਇਜ਼ਾ
👉ਤੇਲ ਅਤੇ ਗੈਸ ਸਬੰਧੀ ਐਮਰਜੈਂਸੀ ਸਥਿਤੀਆਂ ਬਾਰੇ ਕੰਟਰੋਲ ਰੂਮ ਵਿਖੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਕੀਤਾ ਜਾਵੇਗਾ ਜਾਗਰੂਕ: ਏ.ਡੀ.ਜੀ.ਪੀ. ਕੌਸਤੁਭ ਸ਼ਰਮਾ
Chandigarh News:ਪੰਜਾਬ ਰਾਜ ਲਈ 6ਵੀਂ ਔਨਸ਼ੋਰ ਸੁਰੱਖਿਆ ਤਾਲਮੇਲ ਕਮੇਟੀ (ਓ.ਐਸ.ਸੀ.ਸੀ.) ਦੀ ਮੀਟਿੰਗ ਅੱਜ ਇੱਥੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਸੁਰੱਖਿਆ ਡਾ. ਕੌਸਤੁਭ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ। ਏ.ਡੀ.ਜੀ.ਪੀ. ਸੁਰੱਖਿਆ ਨੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੀ ਤਰਫ਼ੋਂ ਇਸ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ।ਮੀਟਿੰਗ ਵਿੱਚ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀ ਡੀ.ਆਈ.ਜੀ. ਕਾਊਂਟਰ ਇੰਟੈਲੀਜੈਂਸ ਗੁਲਨੀਤ ਸਿੰਘ ਖੁਰਾਨਾ, ਡੀ.ਆਈ.ਜੀ. ਬੀ.ਐਸ.ਐਫ. ਅੰਕਿਤ ਗੋਇਲ, ਈ.ਡੀ. (ਓ ਐਂਡ ਐਮ) ਗੇਲ ਸੰਜੇ ਚੌਹਾਨ, ਸੀ.ਜੀ.ਐਮ. (ਐਚ.ਆਰ.ਡੀ. ਅਤੇ ਸੁਰੱਖਿਆ) ਕੇ. ਦੇਵ ਕੁਮਾਰ, ਸੀ.ਜੀ.ਐਮ. (ਓ ਐਂਡ ਐਮ) ਅਤੇ ਓ.ਆਈ.ਸੀ. ਗੇਲ ਐਨ.ਸੀ.ਆਰ. ਵਿਜੇ ਮਿੱਤਲ ਦੇ ਨਾਲ-ਨਾਲ ਵੱਖ-ਵੱਖ ਤੇਲ ਅਤੇ ਗੈਸ ਕੰਪਨੀਆਂ, ਇੰਟੈਲੀਜੈਂਸ ਬਿਊਰੋ, ਸੀਮਾ ਸੁਰੱਖਿਆ ਬਲ, ਕੇਂਦਰੀ ਰਿਜ਼ਰਵ ਪੁਲਿਸ ਬਲ ਅਤੇ ਹੋਰ ਸਬੰਧਤ ਵਿਭਾਗਾਂ ਦੇ ਨੁਮਾਇੰਦੇ ਵੀ ਸ਼ਾਮਲ ਸਨ।ਇਸ ਵਿਚਾਰ-ਵਟਾਂਦਰੇ ਦੌਰਾਨ, ਗੇਲ, ਓਐਨਜੀਸੀ, ਆਈਓਸੀਐਲ, ਐਚਪੀਸੀਐਲ, ਬੀਪੀਸੀਐਲ, ਐਚਐਮਈਐਲ, ਥਿੰਕ ਗੈਸ, ਅਤੇ ਟੌਰਿੰਟ ਗੈਸ ਆਦਿ ਤੇਲ ਅਤੇ ਗੈਸ ਕੰਪਨੀਆਂ ਦੇ ਨੁਮਾਇੰਦਿਆਂ ਨੇ ਆਪਣੇ ਕਾਰਜਾਂ ਦੀ ਸੰਖੇਪ ਜਾਣਕਾਰੀ ਦਿੱਤੀ ਅਤੇ ਪਾਈਪਲਾਈਨਾਂ ਸਥਾਪਤ ਕਰਨ ਸਮੇਂ ਸੁਰੱਖਿਆ ਨੂੰ ਯਕੀਨੀ ਬਣਾਉਣ ਦੌਰਾਨ ਪੇਸ਼ ਆਉਂਦੀਆਂ ਚੁਣੌਤੀਆਂ ਬਾਰੇ ਦੱਸਿਆ।ਇਨ੍ਹਾਂ ਅਹਿਮ ਊਰਜਾ ਅਸਾਸਿਆਂ ਨੂੰ ਸੁਰੱਖਿਅਤ ਕਰਨ ਲਈ ਸਰਗਰਮ ਪਹੁੰਚ ਅਪਣਾਉਂਦਿਆਂ ਏਡੀਜੀਪੀ ਡਾ. ਕੌਸਤੁਭ ਸ਼ਰਮਾ ਨੇ ਜ਼ਿਲ੍ਹਾ ਨੋਡਲ ਪੁਲਿਸ ਅਧਿਕਾਰੀਆਂ ਨੂੰ ਤੇਲ ਅਤੇ ਗੈਸ ਕੰਪਨੀਆਂ ਤੋਂ ਪ੍ਰਾਪਤ ਸਾਰੀਆਂ ਸ਼ਿਕਾਇਤਾਂ ’ਤੇ ਤੇਜ਼ੀ ਨਾਲ ਕਾਰਵਾਈ ਕਰਨ ਲਈ ਸਖ਼ਤ ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ ਗੈਂਗਸਟਰਾਂ ‘ਤੇ ਵਾਰ ਦਾ 140ਵਾਂ ਦਿਨ: ਪੰਜਾਬ ਪੁਲਿਸ ਵੱਲੋਂ 554 ਥਾਈਂ ਛਾਪੇਮਾਰੀ; 275 ਗ੍ਰਿਫ਼ਤਾਰ

ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਗੈਸ ਪਾਈਪਲਾਈਨਾਂ ਨੂੰ ਹੋਣ ਵਾਲੇ ਕਿਸੇ ਵੀ ਖ਼ਤਰੇ ਨੂੰ ਬਹੁਤ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ ਕਿਉਂਕਿ ਗੈਸ ਲੀਕ ਹੋਣ ਨਾਲ ਗੰਭੀਰ ਰੂਪ ਵਿੱਚ ਅੱਗ ਲੱਗਣ ਜਾਂ ਲੋਕਾਂ ਦੇ ਦਮ ਘੁੱਟਣ ਦਾ ਖਤਰ ਪੈਦਾ ਹੋ ਸਕਦਾ ਹੈ। ਉਨ੍ਹਾਂ ਨੇ ਅਜਿਹੇ ਸਾਰੇ ਮਾਮਲਿਆਂ ਵਿੱਚ ਪੁਲਿਸ ਨੂੰ ਤੁਰੰਤ ਐਫ਼ਆਈਆਰ ਦਰਜ ਕਰਨ ਅਤੇ ਫੌਰੀ ਜਾਂਚ ਸ਼ੁਰੂ ਕਰਨ ਦੇ ਹੁਕਮ ਦਿੱਤੇ।ਐਮਰਜੈਂਸੀ ਰਿਸਪਾਂਸ ਨੂੰ ਸੁਚਾਰੂ ਬਣਾਉਣ ਲਈ, ਏਡੀਜੀਪੀ ਨੇ ਤੇਲ ਅਤੇ ਗੈਸ ਕੰਪਨੀਆਂ ਦੇ ਨੁਮਾਇੰਦਿਆਂ ਨੂੰ ਸਲਾਹ ਦਿੱਤੀ ਕਿ ਉਹ ਐਮਰਜੈਂਸੀ ਦੌਰਾਨ ਤੁਰੰਤ ’112’ ਐਮਰਜੈਂਸੀ ਹੈਲਪਲਾਈਨ ਜਾਂ ਸਬੰਧਤ ਜ਼ਿਲ੍ਹਾ ਪੁਲਿਸ ਕੰਟਰੋਲ ਰੂਮਾਂ ਨਾਲ ਸੰਪਰਕ ਕਰਨ। ਉਨ੍ਹਾਂ ਭਰੋਸਾ ਦਿੱਤਾ ਕਿ ਸੂਬੇ ਭਰ ਦੇ ਸਾਰੇ ਪੁਲਿਸ ਕੰਟਰੋਲ ਰੂਮ ਦੇ ਮੁਲਾਜ਼ਮਾਂ ਨੂੰ ਤੇਲ ਅਤੇ ਗੈਸ ਨਾਲ ਸਬੰਧਤ ਐਮਰਜੈਂਸੀ ਦੀ ਗੰਭੀਰਤਾ ਅਤੇ ਸੰਵੇਦਨਸ਼ੀਲਤਾ ਬਾਰੇ ਪੂਰੀ ਤਰ੍ਹਾਂ ਜਾਣੂ ਕਰਵਾਇਆ ਜਾਵੇਗਾ।ਸੈਸ਼ਨ ਦੌਰਾਨ ਕਮੇਟੀ ਨੇ ਪਿਛਲੀ ਓ.ਐਸ.ਸੀ.ਸੀ. ਮੀਟਿੰਗ ਦੇ ਨੁਕਤਿਆਂ ’ਤੇ ਕੀਤੀ ਗਈ ਕਾਰਵਾਈ ਦੀ ਸਮੀਖਿਆ ਵੀ ਕੀਤੀ। ਫੋਰਮ ਨੇ ਅੰਤਰਰਾਸ਼ਟਰੀ ਸਪਲਾਈ, ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਅਤੇ ਪੈਟਰੋਲੀਅਮ ਉਤਪਾਦਾਂ ਦੀਆਂ ਵਧਦੀਆਂ ਕੀਮਤਾਂ ਸਬੰਧੀ ਤੇਲ ਅਤੇ ਗੈਸ ਕੰਪਨੀਆਂ ਨੂੰ ਦਰਪੇਸ਼ ਚੁਣੌਤੀਆਂ ਜੋ ਲੋਕਾਂ ਵਿੱਚ ਬੇਚੈਨੀ ਅਤੇ ਕਾਲਾਬਾਜ਼ਾਰੀ ਦਾ ਕਾਰਨ ਬਣ ਸਕਦੀਆਂ ਹਨ, ’ਤੇ ਚਰਚਾ ਕੀਤੀ। ਸੁਰੱਖਿਆ ਪੈਨਲ ਨੇ ਮੌਜੂਦਾ ਕਾਨੂੰਨ ਵਿਵਸਥਾ ਦੀ ਸਥਿਤੀ ਅਤੇ ਸੂਬੇ ਦੀਆਂ ਪ੍ਰਮੁੱਖ ਸੰਸਥਾਵਾਂ ਨੂੰ ਨੁਕਸਾਨ ਪਹੁੰਚਾਣ ਵਾਲੀਆਂ ਸੰਭਾਵੀ ਸਾਜਿਸ਼ਾਂ ਦਾ ਵੀ ਮੁਲਾਂਕਣ ਕੀਤਾ।ਇਸ ਦੌਰਾਨ ਭਾਈਵਾਲਾਂ ਨੂੰ ਕਾਨੂੰਨੀ ਢਾਂਚੇ ਬਾਰੇ ਜਾਣੂ ਕਰਵਾਉਣ ਲਈ, ਪੈਟਰੋਲੀਅਮ ਅਤੇ ਨੈਚੂਰਲ ਗੈਸ ਰੈਗੂਲੇਟਰੀ ਬੋਰਡ (ਪੀਐਨਜੀਆਰਬੀ) ਐਕਟ, ਪੈਟਰੋਲੀਅਮ ਅਤੇ ਮਿਨਰਲ ਪਾਈਪਲਾਈਨਸ (ਪੀਐਮਪੀ) ਐਕਟ (ਜ਼ਮੀਨ ਦੀ ਵਰਤੋਂ ਦੇ ਅਧਿਕਾਰ ਦੀ ਪ੍ਰਾਪਤੀ) ਅਤੇ ਤੇਲ ਤੇ ਗੈਸ ਬੁਨਿਆਦੀ ਢਾਂਚੇ ਲਈ ਖ਼ਤਰਿਆਂ ਨਾਲ ਨਜਿੱਠਣ ਵਾਲੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੇ ਸਬੰਧਿਤ ਉਪਬੰਧਾਂ ਬਾਰੇ ਵਿਆਪਕ ਪੇਸ਼ਕਾਰੀ ਦਿੱਤੀ ਗਈ।ਮੀਟਿੰਗ ਵਿੱਚ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀਐਸਆਰ) ਗਤੀਵਿਧੀਆਂ ਅਤੇ ਕਾਰਜਸ਼ੀਲ ਤੇਲ ਅਤੇ ਗੈਸ ਕੰਪਨੀਆਂ ਵੱਲੋਂ ਅਪਣਾਏ ਜਾ ਰਹੇ ਬਿਹਤਰ ਅਭਿਆਸਾਂ ’ਤੇ ਵੀ ਚਰਚਾ ਕੀਤੀ ਗਈ।ਸੈਸ਼ਨ ਦੀ ਸਮਾਪਤੀ ਕਰਦਿਆਂ, ਡਾ. ਕੌਸਤੁਭ ਸ਼ਰਮਾ ਨੇ ਰਾਸ਼ਟਰੀ ਅਰਥਵਿਵਸਥਾ ਵਿੱਚ ਤੇਲ ਅਤੇ ਗੈਸ ਖੇਤਰ ਦੀ ਰਣਨੀਤਕ ਮਹੱਤਤਾ ਨੂੰ ਦੁਹਰਾਇਆ ਅਤੇ ਪੰਜਾਬ ਭਰ ਵਿੱਚ ਸਾਰੇ ਊਰਜਾ ਬੁਨਿਆਦੀ ਢਾਂਚੇ ਦੇ ਸੁਰੱਖਿਅਤ ਅਤੇ ਨਿਰਵਿਘਨ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਦੇ ਅਟੁੱਟ ਸਮਰਥਨ ਅਤੇ ਸਹਿਯੋਗ ਦਾ ਭਰੋਸਾ ਦਿੱਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਗੈਂਗਸਟਰਾਂ ‘ਤੇ ਵਾਰ ਦਾ 140ਵਾਂ ਦਿਨ: ਪੰਜਾਬ ਪੁਲਿਸ ਵੱਲੋਂ 554 ਥਾਈਂ ਛਾਪੇਮਾਰੀ; 275 ਗ੍ਰਿਫ਼ਤਾਰ

0

👉ਪੁਲਿਸ ਟੀਮਾਂ ਨੇ 85 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ, 14 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ
👉ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ
👉ਯੁੱਧ ਨਸ਼ਿਆਂ ਵਿਰੁੱਧ ਦੇ 465ਵੇਂ ਦਿਨ, 1.8 ਕਿਲੋ ਹੈਰੋਇਨ ਸਮੇਤ 100 ਨਸ਼ਾ ਤਸਕਰ ਗ੍ਰਿਫ਼ਤਾਰ
Chandigarh News:ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 140ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 554 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।140ਵੇਂ ਦਿਨ ਪੁਲਿਸ ਟੀਮਾਂ ਨੇ 5 ਹਥਿਆਰਾਂ ਸਮੇਤ 275 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 35,359 ਹੋ ਗਈਆਂ। ਇਸ ਤੋਂ ਇਲਾਵਾ 85 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 14 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 4 ਭਗੌੜੇ ਅਪਰਾਧੀ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ ਨੂੰ 465ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 100 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.8 ਕਿਲੋ ਹੈਰੋਇਨ, 50 ਕਿਲੋ ਭੁੱਕੀ, 606 ਨਸ਼ੀਲੀਆਂ ਗੋਲੀਆਂ ਅਤੇ 1900 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 465 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 67,484 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 14 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਵਚਨਬੱਧ, ਖਿਡਾਰੀਆਂ ਨੂੰ ਮਿਲ ਰਹੇ ਹਨ ਨਵੇਂ ਮੌਕੇ : ਡਿਪਟੀ ਕਮਿਸ਼ਨਰ

0

👉ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਬਠਿੰਡਾ ਦੇ ਮਹਾਰਾਜਾ ਰਣਜੀਤ ਸਿੰਘ ਐਵਾਰਡ ਪ੍ਰਾਪਤ ਕਰਨ ਵਾਲੇ ਚਾਰ ਖਿਡਾਰੀਆਂ ਨਾਲ ਕੀਤੀ ਮੁਲਾਕਾਤ
👉ਖਿਡਾਰੀ ਅਵਨੀਤ ਕੌਰ, ਹਰਸ਼ਦੀਪ ਸਿੰਘ, ਅਵਤਾਰ ਸਿੰਘ ਅਤੇ ਮਨਪ੍ਰੀਤ ਕੌਰ ਨੇ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ
Bathinda News:ਡਿਪਟੀ ਕਮਿਸ਼ਨਰ ਬਠਿੰਡਾ ਰਾਜੇਸ਼ ਧੀਮਾਨ ਨੇ ਅੱਜ ਮਹਾਰਾਜਾ ਰਣਜੀਤ ਸਿੰਘ ਐਵਾਰਡ ਪ੍ਰਾਪਤ ਕਰਨ ਵਾਲੇ ਬਠਿੰਡਾ ਦੇ ਚਾਰ ਖਿਡਾਰੀਆਂ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਨੇ ਹਾਲ ਹੀ ਵਿੱਚ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ 87 ਵਿਸ਼ੇਸ਼ ਖਿਡਾਰੀਆਂ ਨੂੰ ਇਹ ਐਵਾਰਡ ਦਿੱਤੇ ਸਨ।ਖਿਡਾਰੀਆਂ ਅਵਨੀਤ ਕੌਰ, ਹਰਸ਼ਦੀਪ ਸਿੰਘ, ਅਵਤਾਰ ਸਿੰਘ ਅਤੇ ਮਨਪ੍ਰੀਤ ਕੌਰ ਨਾਲ ਗੱਲਬਾਤ ਕਰਦਿਆਂ ਰਾਜੇਸ਼ ਧੀਮਾਨ ਨੇ ਜ਼ਿਲ੍ਹਾ ਬਠਿੰਡਾ ਦਾ ਨਾਂ ਰੌਸ਼ਨ ਕਰਨ ਲਈ ਉਨ੍ਹਾਂ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ।

ਇਹ ਵੀ ਪੜ੍ਹੋ Guru Kashi University ਵੱਲੋਂ “ਵਿਸ਼ਵ ਵਾਤਾਵਰਣ ਦਿਵਸ” ਤੇ ਸੈਮੀਨਾਰ ਦਾ ਆਯੋਜਨ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਵਚਨਬੱਧ ਹੈ, ਜਿਸ ਲਈ ਕਈ ਪਹਿਲਕਦਮੀਆਂ ਕੀਤੀਆਂ ਗਈਆਂ ਹਨ ਅਤੇ ਮੁੱਖ ਧਿਆਨ ਨੌਜਵਾਨ ਪੀੜ੍ਹੀ ਨੂੰ ਖੇਡ ਮੈਦਾਨਾਂ ਨਾਲ ਜੋੜਨ ਉੱਤੇ ਦਿੱਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਅੰਤਰਰਾਸ਼ਟਰੀ ਅਤੇ ਰਾਸ਼ਟਰੀ ਪੱਧਰ ‘ਤੇ ਖੇਡਾਂ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਾਪਤੀਆਂ ਲਈ ਜਾਣਿਆ ਜਾਂਦਾ ਹੈ। ਖੇਡਾਂ ਦੇ ਖੇਤਰ ਵਿੱਚ ਸੂਬੇ ਦੀ ਪੁਰਾਣੀ ਸ਼ਾਨ ਨੂੰ ਮੁੜ ਸਥਾਪਿਤ ਕਰਨ ਲਈ ਪੰਜਾਬ ਸਰਕਾਰ ਮਹਾਰਾਜਾ ਰਣਜੀਤ ਸਿੰਘ ਐਵਾਰਡ, ਖੇਡਾਂ ਵਤਨ ਪੰਜਾਬ ਦੀਆਂ ਵਰਗੇ ਵੱਡੇ ਖੇਡ ਸਮਾਗਮ ਕਰਵਾ ਰਹੀ ਹੈ ਅਤੇ ਨਾਲ ਹੀ ਖਿਡਾਰੀਆਂ ਨੂੰ ਨੌਕਰੀਆਂ ਅਤੇ ਨਕਦ ਇਨਾਮ ਦੇ ਕੇ ਸਨਮਾਨਿਤ ਵੀ ਕਰ ਰਹੀ ਹੈ। ਪੰਜਾਬ ਜਲਦ ਹੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਵੀ ਕਰੇਗਾ।ਅੰਤਰਰਾਸ਼ਟਰੀ ਖਿਡਾਰੀਆਂ ਵਿੱਚ ਪਿੰਡ ਸਰਦਾਰਗੜ੍ਹ ਦੀ ਤੀਰਅੰਦਾਜ਼ੀ ਖਿਡਾਰਨ ਅਵਨੀਤ ਕੌਰ, ਲਾਲ ਸਿੰਘ ਨਗਰ ਬਠਿੰਡਾ ਦੇ ਜੂਡੋ ਖਿਡਾਰੀ ਹਰਸ਼ਦੀਪ ਸਿੰਘ, ਸੰਗਤ ਮੰਡੀ ਦੇ ਵਾਟਰ ਸਪੋਰਟਸ (ਕਾਇਆਕਿੰਗ ਅਤੇ ਕੈਨੋਇੰਗ) ਖਿਡਾਰੀ ਅਵਤਾਰ ਸਿੰਘ ਅਤੇ ਪਿੰਡ ਬਾਂਡੀ ਦੀ ਕਬੱਡੀ ਖਿਡਾਰਨ ਮਨਪ੍ਰੀਤ ਕੌਰ ਨੇ ਡਿਪਟੀ ਕਮਿਸ਼ਨਰ ਨਾਲ ਗੱਲਬਾਤ ਕੀਤੀ।

ਇਹ ਵੀ ਪੜ੍ਹੋ ਬਰਾਬਰ ਅੰਕ, ਬਰਾਬਰ ਰੈਂਕ: ਮਾਨ ਸਰਕਾਰ ਨੇ ਬੋਰਡ ਪ੍ਰੀਖਿਆਵਾਂ ਲਈ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ ਪ੍ਰਚੱਲਿਤ ਰਿਵਾਇਤ ਨੂੰ ਕੀਤਾ ਖ਼ਤਮ

ਇਸ ਤੋਂ ਇਲਾਵਾ ਵਾਟਰ ਸਪੋਰਟਸ–ਰੋਇੰਗ ਦੇ ਅੰਤਰਰਾਸ਼ਟਰੀ ਖਿਡਾਰੀ ਪਿੰਡ ਨੰਗਲਾ ਦੇ ਚਰਨਜੀਤ ਸਿੰਘ ਅਤੇ ਪਿੰਡ ਲਾਲੇਆਣਾ ਦੇ ਜਸਵੀਰ ਸਿੰਘ ਨੂੰ ਵੀ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਦੋਵੇਂ ਖਿਡਾਰੀ ਵੱਖ-ਵੱਖ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਸੂਬੇ ਤੋਂ ਬਾਹਰ ਹੋਣ ਕਾਰਨ ਹਾਜ਼ਰ ਨਹੀਂ ਹੋ ਸਕੇ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਰੁਪਿੰਦਰ ਸਿੰਘ ਬਰਾੜ ਵੀ ਮੌਜੂਦ ਸਨ।ਡਿਪਟੀ ਕਮਿਸ਼ਨਰ ਨੇ ਖਿਡਾਰੀਆਂ ਨੂੰ ਹਰ ਸਮੇਂ ਆਪਣੇ ਟੀਚਿਆਂ ਪ੍ਰਤੀ ਕੇਂਦਰਿਤ ਰਹਿਣ ਅਤੇ ਸਿਖਲਾਈ ਸੈਸ਼ਨਾਂ ਵਿੱਚ ਪੂਰੀ ਲਗਨ ਨਾਲ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਖਿਡਾਰੀਆਂ ਨੂੰ ਨਿਮਰ ਅਤੇ ਜ਼ਮੀਨ ਨਾਲ ਜੁੜਿਆ ਰਹਿਣਾ ਚਾਹੀਦਾ ਹੈ ਅਤੇ ਹਮੇਸ਼ਾ ਉੱਚੇ ਟੀਚੇ ਹਾਸਲ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

विकसित भारत-2047 के निर्माण में जागरूक समाज, युवा शक्ति और जनप्रतिनिधियों की भूमिका अहम : सीपीए सम्मेलन में मंथन

0

👉विकसित भारत-2047 का संकल्प दोहराया
Haryana News:राष्ट्रमंडल संसदीय संघ (कॉमनवेल्थ पार्लियामेंटरी एसोसिएशन-CPA) इंडिया रीजन ज़ोन-II उत्तर क्षेत्रीय सम्मेलन के दूसरे दिन मंगलवार को हरियाणा विधानसभा के तत्वावधान में चंडीगढ़ में “विकसित भारत-2047 के लक्ष्य एवं भविष्य की चुनौतियों को साकार करने में जागरूक समाज और जनप्रतिनिधियों की भूमिका” विषय पर विशेष विचार-विमर्श आयोजित किया गया। इस सत्र में हरियाणा, दिल्ली, पंजाब, हिमाचल प्रदेश, जम्मू-कश्मीर सहित विभिन्न राज्यों से आए विधायकों ने अपने विचार रखे और विकसित भारत के निर्माण में समाज, युवाओं तथा जनप्रतिनिधियों की भूमिका पर व्यापक चर्चा की।

विकसित भारत के लिए जागरूक समाज और उत्तरदायी नेतृत्व आवश्यक
अपने संबोधन में वक्ताओं ने कहा कि विकसित भारत-2047 केवल आर्थिक प्रगति का लक्ष्य नहीं, बल्कि एक राष्ट्रीय प्रेरणा और जनभागीदारी का व्यापक अभियान है। इसके लिए जागरूक समाज, उत्तरदायी जनप्रतिनिधि और प्रभावी प्रशासनिक व्यवस्था का समन्वय आवश्यक है। उन्होंने कहा कि लोकतंत्र में जनता का विश्वास मजबूत करना और जनप्रतिनिधियों का जनता के हितों को सर्वोच्च प्राथमिकता देना विकसित भारत के लक्ष्य को प्राप्त करने की आधारशिला है।

इसे भी पढ़ें मुख्यमंत्री नायब सिंह सैनी से मिले ऑस्ट्रेलिया के विश्व कप विजेता पूर्व कप्तान माइकल क्लार्क

युवा शक्ति होगी विकसित भारत की सबसे बड़ी ताकत
विधायकों ने कहा कि वर्ष 2047 तक भारत को विकसित राष्ट्र बनाने में युवाओं की भूमिका सबसे महत्वपूर्ण होगी। युवाओं को गुणवत्तापूर्ण शिक्षा, कौशल विकास और रोजगार के अवसरों से जोड़ना समय की आवश्यकता है। वक्ताओं ने चिंता व्यक्त की कि उच्च शिक्षा की ओर जाने वाले युवाओं का प्रतिशत अपेक्षाकृत कम है तथा नशे की बढ़ती प्रवृत्ति भी एक गंभीर चुनौती बन रही है। उन्होंने युवाओं को तकनीकी नवाचार, उद्यमिता और कौशल आधारित रोजगार से जोड़ने पर बल दिया।चर्चा के दौरान कहा गया कि विकसित भारत का सपना तभी साकार होगा जब ग्रामीण और शहरी क्षेत्रों का विकास समान गति से होगा। कृषि, उद्योग, सेवा क्षेत्र, पर्यावरण संरक्षण तथा आधारभूत ढांचे के विकास को समान महत्व देना होगा। वक्ताओं ने कृषि क्षेत्र को मजबूत बनाने, खाद्य सुरक्षा सुनिश्चित करने तथा भविष्य की आवश्यकताओं के अनुरूप उत्पादन क्षमता बढ़ाने की आवश्यकता पर भी जोर दिया।

इसे भी पढ़ें मुख्यमंत्री ने पंचकूला में राज्य स्तरीय सशक्त पंचायत समारोह में विभिन्न योजनाओं के तहत 2,697 करोड़ रुपये से अधिक की राशि जारी की

अधिकारों के साथ कर्तव्यों का भी होना चाहिए मंथन
वक्ताओं ने कहा कि राष्ट्र निर्माण केवल अधिकारों से नहीं बल्कि कर्तव्यों, त्याग और समर्पण से भी होता है। संविधान की मूल भावना के अनुरूप नागरिकों में अधिकारों के साथ-साथ कर्तव्यों के प्रति भी जागरूकता बढ़ाई जानी चाहिए। उन्होंने कहा कि महिलाओं, अनुसूचित जाति, अनुसूचित जनजाति, अल्पसंख्यकों तथा समाज के अन्य वंचित वर्गों के अधिकारों की प्रभावी सुरक्षा और समान अवसर सुनिश्चित करना विकसित भारत की अवधारणा का महत्वपूर्ण हिस्सा है।सत्र में बेरोजगारी, नीति निर्माण में युवाओं की भागीदारी तथा जनप्रतिनिधियों और प्रशासन के बीच बेहतर समन्वय जैसे विषयों पर भी चर्चा हुई। वक्ताओं ने कहा कि बदलते समय के अनुरूप नई तकनीकों और कौशलों को अपनाने की आवश्यकता है। शिक्षा और कौशल विकास को सर्वोच्च प्राथमिकता देकर आर्थिक और सामाजिक समानता को बढ़ावा देना होगा।
विधायकों ने पर्यावरण प्रदूषण, सिंगल-यूज़ प्लास्टिक, जल संरक्षण और कचरा प्रबंधन जैसे मुद्दों पर भी अपनी बात रखी की। उन्होंने कहा कि सतत विकास के बिना विकसित भारत का लक्ष्य अधूरा रहेगा। इसलिए पर्यावरण संरक्षण को विकास प्रक्रिया का अभिन्न अंग बनाया जाना चाहिए।सत्र के अंत में सभी प्रतिभागियों ने विकसित भारत-2047 के संकल्प को दोहराते हुए कहा कि 140 करोड़ भारतीयों की सामूहिक शक्ति, जागरूक समाज, सशक्त युवा, उत्तरदायी जनप्रतिनिधि और समावेशी विकास की भावना ही भारत को वर्ष 2047 तक एक विकसित राष्ट्र के रूप में स्थापित करेगी।इस अवसर पर राज्यसभा के उपसभापति श्री हरिवंश, हरियाणा विधानसभा के अध्यक्ष श्री हरविंद्र कल्याण, हरियाणा विधानसभा के उपाध्यक्ष डॉ कृष्ण लाल मिड्ढा, सीपीए इंडिया रीजन ज़ोन-II के विभिन्न राज्यों से पधारे अध्यक्ष एवं उपाध्यक्ष, देश के विभिन्न विधानमंडलों के पीठासीन अधिकारी, जनप्रतिनिधि, संसदीय अधिकारी तथा अन्य विशिष्ट अतिथिगण उपस्थिति रहे।

 👉नवीनतम समाचार पढ़ने के लिए नीचे दिए गए लिंक पर क्लिक करें।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

समाचार और विज्ञापनों के लिए, हमारे व्हाट्सएप नंबर +91 98786-15057 पर संपर्क करें

 

मुख्यमंत्री नायब सिंह सैनी से मिले ऑस्ट्रेलिया के विश्व कप विजेता पूर्व कप्तान माइकल क्लार्क

0

👉संत कबीर कुटीर में मुख्यमंत्री के साथ खेला क्रिकेट
👉मुख्यमंत्री नायब सिंह सैनी से मिलकर बहुत अच्छा लगा – माइकल क्लार्क
👉हरियाणा में खेल प्रतिभाओं की कोई कमी नहीं, यहां से और भी बेहतरीन क्रिकेटर निकल सकते हैं – माइकल क्लार्क
Haryana News: ऑस्ट्रेलिया क्रिकेट टीम के विश्व कप विजेता पूर्व कप्तान माइकल क्लार्क ने हरियाणा के मुख्यमंत्री श्री नायब सिंह सैनी से संत कबीर कुटीर में शिष्टाचार भेंट की। मुलाकात के दौरान दोनों ने क्रिकेट एवं खेलों के विकास से जुड़े विभिन्न विषयों पर चर्चा की तथा मुख्यमंत्री और माइकल क्लार्क ने क्रिकेट भी खेला।मुलाकात के दौरान माइकल क्लार्क ने मुख्यमंत्री के खेल प्रेम और क्रिकेट के प्रति उनके उत्साह की सराहना की। उन्होंने कहा कि मुख्यमंत्री से मिलकर उन्हें बेहद खुशी हुई। उन्होंने कहा कि उन्होंने मुख्यमंत्री को एक गेंद फेंकी और मुख्यमंत्री ने उस पर शानदार छक्का जड़ दिया।माइकल क्लार्क ने कहा कि भारत और ऑस्ट्रेलिया के संबंध अत्यंत महत्वपूर्ण हैं तथा दोनों देशों के बीच खेलों के माध्यम से सहयोग और अधिक मजबूत हो सकता है।

इसे भी पढ़ें मुख्यमंत्री ने पंचकूला में राज्य स्तरीय सशक्त पंचायत समारोह में विभिन्न योजनाओं के तहत 2,697 करोड़ रुपये से अधिक की राशि जारी की

उन्होंने कहा कि हरियाणा खेल प्रतिभाओं की भूमि है और यहां अनेक विश्वस्तरीय खिलाड़ी तैयार हुए हैं। उन्हें विश्वास है कि राज्य में क्रिकेट की अपार संभावनाएं मौजूद हैं और भविष्य में यहां से और भी उत्कृष्ट क्रिकेटर सामने आएंगे।उन्होंने कहा कि वह हरियाणा में अधिक समय बिताने के इच्छुक हैं ताकि राज्य के युवा खिलाड़ियों को अपने अनुभव का लाभ दे सकें। उन्होंने कहा कि भविष्य में क्रिकेट अकादमी स्थापित करने की संभावना पर भी विचार किया जा सकता है। माइकल क्लार्क ने कहा कि वह युवा ऑस्ट्रेलियाई खिलाड़ियों को भारत लाने के साथ-साथ भारतीय खिलाड़ियों को भी ऑस्ट्रेलिया ले जाने की दिशा में कार्य करना चाहते हैं, ताकि दोनों देशों के युवा क्रिकेटरों को अंतरराष्ट्रीय स्तर पर सीखने और अनुभव प्राप्त करने के अधिक अवसर मिल सकें।मुख्यमंत्री श्री नायब सिंह सैनी ने माइकल क्लार्क का हरियाणा में स्वागत करते हुए कहा कि राज्य सरकार खेलों को बढ़ावा देने और युवाओं को बेहतर अवसर उपलब्ध कराने के लिए निरंतर कार्य कर रही है। उन्होंने कहा कि अंतरराष्ट्रीय स्तर के खिलाड़ियों का मार्गदर्शन राज्य के युवा खिलाड़ियों के लिए प्रेरणादायक सिद्ध होगा।इस अवसर मुख्यमंत्री के पॉलीटिकल एडवाइजर श्री तरुण भंडारी सहित अन्य गणमान्य व्यक्ति भी उपस्थित रहे।

👉नवीनतम समाचार पढ़ने के लिए नीचे दिए गए लिंक पर क्लिक करें।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

समाचार और विज्ञापनों के लिए, हमारे व्हाट्सएप नंबर +91 98786-15057 पर संपर्क करें

 

मुख्यमंत्री ने पंचकूला में राज्य स्तरीय सशक्त पंचायत समारोह में विभिन्न योजनाओं के तहत 2,697 करोड़ रुपये से अधिक की राशि जारी की

0

👉पंचायतों को अधिक अधिकार और संसाधन देने, ग्रामीण विकास को गति प्रदान करने, नशामुक्ति, पर्यावरण संरक्षण तथा प्राकृतिक खेती को बढ़ावा देने का किया आह्वान
👉गांवों को विकास की धुरी बनाकर आगे बढ़ रहा है हरियाणा- मुख्यमंत्री
गांवों के समग्र विकास और नशामुक्त हरियाणा के निर्माण में सरपंचों की भूमिका सबसे महत्वपूर्ण – मुख्यमंत्री
👉सरकार ने दी ग्रामीणों को बड़ी राहत: अब 16 जनवरी तक कर सकेंगे मालिकाना हक के लिए आवेदन
👉नशा तस्करों को किसी भी कीमत पर बख्शा नहीं जाएगा, सरपंच भी इस अभियान में दें सहयोग
Haryana News: हरियाणा के मुख्यमंत्री श्री नायब सिंह सैनी ने ग्रामीणों को बड़ी राहत देते हुए ऐलान किया है कि जो परिवार गांव की शामलात भूमि पर पिछले 20 वर्षो से मकान बनाकर रह रहे है, ऐसे परिवार मालिकाना हक के लिए नियमानुसार अब 16 जनवरी 2027 तक अपने आवेदन कर सकते है। उन्होंने कहा कि ऐसे परिवारों से वर्ष 2004 की कलेक्टर दर की डेढ़ गुणा के अनुसार भूमि खरीद की राशि जमा करवाई जाएगी। दस्तावेजी कठिनाइयों के कारण कई पात्र लोग आवेदन नहीं कर सके थे, ऐसे में सरकार ने उन्हें राहत दी है। इसके साथ ही उन्होंने घोषणा की है कि ग्रामीण क्षेत्र में कचरा प्रबंधन को मजबूत बनाने के लिए ट्रैक्टर-ट्रॉली, चालक और कचरा संग्रहण कर्मी उपलब्ध करवाए जाएंगे। यह ट्रैक्टर ई—वी होंगे। इसके अलावा वेस्ट-टू-एनर्जी परियोजनाओं पर भी सरकार काम कर रही है।मुख्यमंत्री श्री नायब सिंह सैनी मंगलवार को पंचकूला के इंद्रधनुष आडिटोरियम में आयोजित राज्य स्तरीय सशक्त पंचायत समारोह को संबोधित कर रहे थे। इस दौरान उन्होंने 17 जिलों के 179 गांवों की फिरनियों पर एल.ई.डी. स्ट्रीट लाइटों का उद्घाटन भी किया, जिन पर 23 करोड़ 21 लाख रुपये की लागत आई है। साथ ही 17 जिलों में 44 करोड़ रुपये की लागत से बनी 350 अटल लाइब्रेरियों का भी लोकार्पण किया। उन्होंने ग्राम विकास के लिए पंचायती राज संस्थाओं को विकास कार्यों हेतु 1 हजार 56 करोड़ 75 लाख रुपये सीधे उनके खातों में भी ट्रांसफर किए। इस अवसर पर मुख्यमंत्री श्री नायब सिंह सैनी ने जागृत ग्राम पुरस्कारों के तहत प्रदेश की 6 ग्राम पंचायतों को विकास, स्वच्छता और सुशासन के नए मानदंड स्थापित करने के लिए सम्मानित किया तथा उन्हें 1 करोड़ 66 लाख रुपये की पुरस्कार राशि दी गई। इन पंचायतों में फतेहाबाद जिला की गांव जांडली कलां की ग्राम पंचायत को 51 लाख रुपये, चरखीदादरी के गांव झिंझर की पंचायत को 31 लाख रुपये, अंबाला के साहा की पंचायत को 21 लाख रुपये की राशि प्रदान की गई।

इसे भी पढ़ें सत्ता हमारे लिए सुख भोगने का साधन नहीं, बल्कि सेवा का माध्यम है: मुख्यमंत्री नायब सिंह सैनी

इसी प्रकार द्वितीय श्रेणी में फतेहाबाद जिला के गांव जल्लोपुर की पंचायत को 31 लाख रुपये, गांव गदली को 21 लाख रुपये तथा करनाल के मर्दानहेड़ी गांव की ग्राम पंचायत को 11 लाख रुपये का पुरस्कार दिया गया। उन्होंने इस दौरान कुरुक्षेत्र के सांस्कृतिक और धार्मिक महत्व पर आधारित ‘धर्मक्षेत्र कुरुक्षेत्र’ पुस्तक का विमोचन भी किया।अपने संबोधन में मुख्यमंत्री श्री नायब सिंह सैनी ने कहा कि भारत की असली शक्ति हमेशा गांवों और पंचायतों में है तथा पंच परमेश्वर की परंपरा ने देश में लोकतंत्र को जीवित रखा है। उन्होंने कहा कि हरियाणा में गांवों को विकास का भागीदार बनाने की दिशा में लगातार ऐतिहासिक कदम उठाए जा रहे हैं और आज इसी श्रृंखला में विभिन्न योजनाओं के तहत कुल 2,697 करोड़ रुपये से अधिक की राशि जारी की गई।मुख्यमंत्री ने कहा कि प्रधानमंत्री श्री नरेंद्र मोदी ने गांव को योजना का अंतिम पड़ाव नहीं, बल्कि विकास का पहला केंद्र मानने की सोच दी है। उन्होंने कहा कि केंद्र और राज्य सरकार की नीतियों के कारण लाभ अब अंतिम पायदान पर खड़े व्यक्ति तक पहुंच रहा है तथा सेवा, सुशासन और जन-कल्याण का नया अध्याय लिखा गया है। उन्होंने कहा कि मिडल ईस्ट में जो परिस्थितियां बनी, उन चुनौतियों से पार पाने के लिए प्रधानमंत्री श्री नरेंद्र मोदी ने ईंधन बचाने का आह्वान किया, इसके साथ ही ऐसी रणनीति बनाई है जिससे हम इस समस्या से पार—पा सके। मुख्यमंत्री ने कोविड-19 का जिक्र करते हुए कहा कि वो दौर भी अत्यंत चुनौतीपूर्ण था, लेकिन प्रधानमंत्री श्री नरेंद्र मोदी के नेतृत्व में देश ने इस वैश्विक संकट का सफलतापूर्वक सामना किया। प्रधानमंत्री के नेतृत्व में पिछले 12 वर्षों में देश ने विकास के नए आयाम स्थापित किए हैं और लोगों का शासन व्यवस्था पर विश्वास लगातार मजबूत हुआ है।

इसे भी पढ़ें ‘विकसित भारत’ का संकल्प एक राष्ट्रीय संकल्प है, जिसमें सभी को सहयोग करना होगा: लोक सभा अध्यक्ष

योजनाओं की किस्त भी जारी की
मुख्यमंत्री श्री नायब सिंह सैनी ने कार्यक्रम के दौरान हर महीने डीबीटी के जरिए दी जाने वाली विभिन्न योजनाओं की किस्त भी रिमोट का बटन दबाकर जारी की। इस दौरान उन्होंने दीन दयाल लाडो लक्ष्मी योजना के तहत माताओं-बहनों को 8वीं किस्त के रूप में 207 करोड़ 75 लाख रुपये जारी किए। इसी प्रकार, हर घर-हर गृहिणी योजना के तहत 19 करोड़ 75 लाख रुपये डाले गए। सामाजिक सुरक्षा पेंशनों के लाभार्थियों को 1 हजार 151 करोड़ 51 लाख रुपये सीधे उनके खातों में हस्तांतरित किए गए। इसके अलावा ओ.बी.सी. और डी.एन.टी. वर्गों के विद्यार्थियों को 23 करोड़ 17 लाख रुपये की छात्रवृत्तियां प्रदान की गईं। दयालु योजना के तहत 169 करोड़ 50 लाख रुपये की वित्तीय सहायता दी गई।

सशक्त पंचायतें ही मजबूत लोकतंत्र और समृद्ध गांवों की आधारशिला हैं
मुख्यमंत्री श्री नायब सिंह सैनी ने कहा कि गांवों की समस्याओं का समाधान करना केवल सरकार की ही नहीं बल्कि पंचायत प्रतिनिधियों की भी साझा जिम्मेदारी है। उन्होंने कहा कि कई ऐसे कार्य हैं जिन्हें बिना किसी अतिरिक्त वित्तीय सहायता के भी जनभागीदारी के माध्यम से पूरा किया जा सकता है। गांवों को विकास का केंद्र बनाने के लिए सरपंचों की सक्रिय भूमिका अत्यंत आवश्यक है। उन्होंने कहा कि राज्य में 98 प्रतिशत से अधिक गांव ओ.डी.एफ. प्लस बन चुके हैं और 2 अक्टूबर 2026 तक सभी गांवों को ओडीएफ प्लस मॉडल गांव बनाया जाएगा। उन्होंने बताया कि 2,100 से अधिक अमृत सरोवर बनाए जा चुके हैं। सरकार ने ग्राम पंचायत द्वारा विकास कार्य कराने की सीमा 5 लाख रुपये से बढ़ाकर 21 लाख रुपये की।इसके साथ ही पंचायत कार्यों और न्यायिक मामलों के लिए पंच-सरपंचों को HCS अधिकारी तथा न्यायिक मजिस्ट्रेट के बराबर टी.ए.-डी.ए. दिया जाता है। पंचायतों की आर्थिक स्थिति सुदृढ़ करने के लिए स्टाम्प ड्यूटी में हिस्सेदारी और बिजली खपत पर लगने वाली 2 प्रतिशत दर सीधे पंचायत खातों में दी जा रही है।

इसे भी पढ़ें  चुनौतियों के समाधान के लिए जन-जागरूकता, सामाजिक सहभागिता और प्रभावी विधायी नेतृत्व की आवश्यकता: मुख्यमंत्री नायब सिंह सैनी

बिना पर्ची-खर्ची के रोजगार से बढ़ा युवाओं का विश्वास
मुख्यमंत्री ने कहा कि पहले नौकरी प्राप्त करने के लिए सिफारिश और पैसे की आवश्यकता समझी जाती थी, लेकिन वर्तमान सरकार ने इस व्यवस्था को पूरी तरह समाप्त किया है। उन्होंने बताया कि हाल ही में लगभग 3,000 से अधिक युवाओं का चयन पूर्णतः पारदर्शी प्रक्रिया के माध्यम से हुआ है तथा किसी भी अभ्यर्थी को कोई पैसा नहीं देना पड़ा। दूसरी भर्ती पर पीएमटी चल रहा है। आने वाले समय में 5,600 युवाओं की भर्ती हरियाणा पुलिस में की जाएगी, जबकि लगभग 8,500 अभ्यर्थियों की परीक्षा संपन्न हो चुकी है और उसका परिणाम शीघ्र घोषित किया जाएगा। इससे युवाओं में यह विश्वास पैदा हुआ है कि अब योग्यता के आधार पर रोजगार प्राप्त किया जा सकता है।

2036 ओलंपिक को रखें टारगेट, नशे के खिलाफ निर्णायक लड़ाई में पंचायतों से मांगा सहयोग:
मुख्यमंत्री ने कहा कि नशे के खिलाफ सरकार पूरी गंभीरता से कार्य कर रही है। उन्होंने सरपंचों से आह्वान किया कि वे अपने गांवों को नशामुक्त बनाने का संकल्प लें और नशा तस्करों के विरुद्ध कार्रवाई में प्रशासन का सहयोग करें।उन्होंने कहा कि सरकार द्वारा शुरू किए गए ‘मानस पोर्टल’ पर कोई भी व्यक्ति नशे से संबंधित जानकारी दे सकता है तथा सूचना देने वाले की पहचान पूरी तरह गोपनीय रखी जाएगी। यदि किसी स्तर पर पुलिस कर्मियों की मिलीभगत की जानकारी मिलती है तो उसके विरुद्ध भी कठोर कार्रवाई की जाएगी। मुख्यमंत्री ने कहा कि कुछ गांवों के सरपंचों ने यह संकल्प लिया है कि उनके गांव में न तो कोई व्यक्ति नशा करेगा और न ही कोई नशा बेचेगा। ऐसे प्रयास पूरे प्रदेश के लिए प्रेरणास्रोत हैं। मुख्यमंत्री ने कहा कि गांवों के युवाओं को नशे से दूर रखकर खेलों की ओर प्रेरित करना समय की आवश्यकता है। उन्होंने कहा कि यदि पंचायतों को खेल सामग्री की आवश्यकता होगी तो खेल विभाग आवश्यक सहायता उपलब्ध करवाएगा। उन्होंने कहा कि वर्ष 2036 ओलंपिक को ध्यान में रखते हुए खेल संस्कृति को मजबूत बनाने की दिशा में निरंतर प्रयास किए जा रहे हैं।

इसे भी पढ़ें  हरियाणा ने नई श्रम संहिताओं के क्रियान्वयन में हितधारकों से मांगे सुझाव – अनिल विज

विकसित गांव की पहचान नशामुक्ति, स्वच्छता और जल संरक्षण
मुख्यमंत्री ने कहा कि राजनीति करने के लिए पूरा समय है, लेकिन चुने जाने के बाद पांच वर्षों तक गांव के विकास को सर्वोच्च प्राथमिकता दी जानी चाहिए। विकसित गांव की पहचान नशामुक्त वातावरण, स्वच्छता, पर्याप्त पेयजल उपलब्धता और पर्यावरण संरक्षण से होती है। उन्होंने सरपंचों से पराली न जलाने के लिए किसानों को जागरूक करने का आह्वान किया और कहा कि सरकार इस दिशा में विभिन्न प्रोत्साहन योजनाएं चला रही है।

गरीब परिवारों को योजनाओं का लाभ दिलाने में निभाएं सक्रिय भूमिका
मुख्यमंत्री ने सरपंचों से कहा कि वे अपने गांवों में आर्थिक रूप से कमजोर परिवारों की पहचान करें ताकि उन्हें केंद्र और राज्य सरकार की कल्याणकारी योजनाओं का लाभ मिल सके। उन्होंने प्रधानमंत्री सूर्य घर योजना का उल्लेख करते हुए कहा कि पात्र परिवारों को सोलर पैनल लगाने के लिए प्रेरित किया जाए, जिससे उनका बिजली बिल शून्य के करीब पहुंच सके। इसके अलावा उन्होंने कहा कि यदि किसी गरीब परिवार को आवास की आवश्यकता है तो उसकी जानकारी ग्राम पंचायत सरकार तक पहुंचाएं, ताकि उसे आवास योजना का लाभ मिल सके।

प्राकृतिक खेती और फसल विविधीकरण को बढ़ावा देने का आह्वान
मुख्यमंत्री ने सरपंचों से किसानों को प्राकृतिक खेती अपनाने के लिए प्रेरित करने का आग्रह किया। उन्होंने कहा कि जल संरक्षण, प्रदूषण नियंत्रण और लोगों के स्वास्थ्य की दृष्टि से प्राकृतिक खेती अत्यंत महत्वपूर्ण है। उन्होंने कहा कि सरकार प्राकृतिक खेती करने वाले किसानों तथा देसी गाय पालने वाले किसानों को प्रोत्साहन प्रदान कर रही है। साथ ही फसल विविधीकरण को बढ़ावा देने के लिए भी विशेष योजनाएं लागू की जा रही हैं। मुख्यमंत्री ने बताया कि मोरनी क्षेत्र में हल्दी की खेती को बढ़ावा देने के लिए समझौते किए गए हैं तथा हल्दी और अदरक की खेती करने वाले किसानों को 45 हजार रुपये तक प्रति एकड़ की सहायता प्रदान की जाएगी। उन्होंने कहा कि कीटनाशकों के अत्यधिक उपयोग का प्रभाव अब खाद्य पदार्थों और दूध तक में दिखाई देने लगा है, इसलिए टिकाऊ कृषि पद्धतियों को अपनाना समय की मांग है।

इसे भी पढ़ें  सत्ता हमारे लिए सुख भोगने का साधन नहीं, बल्कि सेवा का माध्यम है: मुख्यमंत्री नायब सिंह सैनी

विकसित भारत का मार्ग गांवों से होकर गुजरता है
मुख्यमंत्री ने कहा कि विकसित हरियाणा और विकसित भारत का सपना गांवों की चौपालों से ही साकार होगा। जितने जागरूक गांव होंगे, उतना ही मजबूत प्रदेश और देश बनेगा। उन्होंने कहा कि सरकार योजनाएं बना सकती है, बजट उपलब्ध करा सकती है और नीतियां तैयार कर सकती है, लेकिन इतिहास तब बनता है जब जनता स्वयं संकल्प लेकर आगे बढ़ती है। उन्हें विश्वास है कि हरियाणा की पंचायतें, युवा और आमजन मिलकर विकास का नया इतिहास रचेंगे।

सरपंचों ने मुख्यमंत्री के समक्ष रखे अपने अनुभव, पारदर्शी व्यवस्था और महिला सशक्तिकरण की सराहना की
समारोह के दौरान राज्य के विभिन्न ग्राम पंचायतों से आए सरपंचों ने मुख्यमंत्री के साथ संवाद कर ग्रामीण विकास एवं पंचायत सशक्तिकरण से जुड़े अपने अनुभव साझा किए। महेंद्रगढ़, पिंजौर, पंचकूला, पुंडरी सहित विभिन्न क्षेत्रों के सरपंचों ने ग्राम पंचायतों के समग्र विकास के लिए पारदर्शी एवं जवाबदेह व्यवस्था स्थापित करने पर मुख्यमंत्री का आभार व्यक्त किया। उन्होंने कहा कि प्रदेश सरकार द्वारा गांवों में स्थापित की गई ई-लाइब्रेरी युवाओं के लिए वरदान साबित हो रही हैं, जिनकी बदौलत अनेक प्रतिभाशाली विद्यार्थियों को बिना किसी ‘पर्ची-खर्ची’ के सरकारी नौकरियों में चयन का अवसर मिला है। सरपंचों ने यह भी कहा कि पंचायतों में होने वाले विकास कार्यों का विवरण डिजिटल प्लेटफॉर्म पर उपलब्ध कराए जाने से पारदर्शिता बढ़ी है और भ्रष्टाचार पर प्रभावी अंकुश लगा है। महिला सरपंच कविता चौधरी ने विशेष रूप से मुख्यमंत्री का आभार व्यक्त करते हुए कहा कि पंचायतों में महिलाओं को 50 प्रतिशत आरक्षण प्रदान कर उन्हें नेतृत्व की मुख्यधारा में लाने का ऐतिहासिक कार्य किया गया है। उन्होंने कहा कि मुख्यमंत्री के नेतृत्व में राज्य सरकार महिलाओं के सम्मान, सुरक्षा और सशक्तिकरण के लिए निरंतर कार्य कर रही है, जिससे महिलाओं को समाज में नई पहचान और आत्मविश्वास मिला है।

हरियाणा में पंचायतों और ग्रामीण विकास को मिल रही नई दिशा: पंवार
समारोह को संबोधित करते हुए विकास एवं पंचायत मंत्री श्री कृष्ण लाल पंवार ने कहा कि हरियाणा के मुख्यमंत्री श्री नायब सिंह सैनी के नेतृत्व में प्रदेश में ग्रामीण विकास, पंचायती राज व्यवस्था को मजबूत करने तथा गांवों को आत्मनिर्भर और आधुनिक बनाने की दिशा में लगातार ऐतिहासिक कदम उठाए जा रहे हैं। मुख्यमंत्री द्वारा पंचायतों को अधिक अधिकार और संसाधन उपलब्ध करवाकर गांवों के समग्र विकास को नई गति दी गई है। प्रधानमंत्री श्री नरेंद्र मोदी के विकसित भारत-2047 के विजन को धरातल पर उतारने का कार्य हरियाणा सरकार द्वारा किया जा रहा है। इसी कड़ी में मुख्यमंत्री ने प्रदेश की 6225 ग्राम पंचायतों में इंडोर जिम, आधुनिक लाइब्रेरी तथा महिला संस्कृति केंद्र स्थापित करने की योजना बनाई है।उन्होंने कहा कि प्रदेश में युवाओं की प्रतिभा को आगे बढ़ाने के लिए गांव स्तर पर आधुनिक लाइब्रेरी स्थापित करने पर विशेष जोर दिया जा रहा है। हाल ही में हरियाणा के 37 युवाओं के यूपीएससी परीक्षा में चयन को देखते हुए सरकार ने निर्णय लिया है कि गांवों में बेहतर अध्ययन सुविधाएं उपलब्ध करवाई जाएं, ताकि ग्रामीण क्षेत्र के युवा भी उच्च प्रतियोगी परीक्षाओं में सफलता प्राप्त कर सकें। इसी तरह महिला सशक्तिकरण की दिशा में भी हरियाणा सरकार निरंतर कार्य कर रही है। प्रदेश के लगभग 633 गांवों में महिला संस्कृति केंद्र खोले जा चुके हैं, जहां महिलाओं को सामाजिक, सांस्कृतिक और कौशल विकास से जुड़ी गतिविधियों से जोड़ा जा रहा है।मंत्री श्री कृष्ण लाल पंवार ने कहा कि गांवों में भी शहरों जैसी आधुनिक सुविधाएं उपलब्ध करवाई जाएं। इसी सोच के तहत गांवों में सिवरेज, सड़कें, स्ट्रीट लाइट तथा अन्य मूलभूत सुविधाओं का तेजी से विस्तार किया जा रहा है। साथ ही ग्रामीण क्षेत्रों में बेहतर आवासीय कॉलोनियों के विकास की दिशा में भी कार्य किया जा रहा है, ताकि गांवों में रहने वाले लोगों को उच्च स्तरीय जीवन सुविधाएं मिल सकें।

पॉलिथीन का इस्तेमाल ना करे: राव नरबीर सिंह
उपस्थित सरपंचों को संबोधित करते हुए उद्योग एवं वाणिज्य, पर्यावरण, वन एवं वन्य जीव मंत्री राव नरबीर सिंह ने पॉलीथिन और सिंगल यूज प्लास्टिक के उपयोग को समाप्त करने का भी आह्वान किया। उन्होंने कहा कि सरपंचों को इस दिशा में सरकार का सहयोग करना चाहिए, क्योंकि पर्यावरण सुरक्षित होगा तो हम सुरक्षित होंगे। उन्होंने पर्यावरण संरक्षण को जन आंदोलन बनाने की आवश्यकता पर बल दिया।समारोह में शिक्षा मंत्री श्री महिपाल ढांडा, सहकारिता मंत्री डॉ अरविंद शर्मा, सामाजिक न्याय एवं अधिकारिता मंत्री श्री कृष्ण कुमार बेदी, महिला एवं बाल विकास मंत्री श्रुति चौधरी, हरियाणा विधानसभा के पूर्व अध्यक्ष श्री ज्ञानचंद गुप्ता तथा मुख्यमंत्री के प्रधान सचिव श्री अरुण कुमार गुप्ता, सामाजिक न्याय, अधिकारिता, अनुसूचित जाति एवं पिछड़ा वर्ग कल्याण तथा अंत्योदय विभाग की अतिरिक्त मुख्य सचिव डॉ. जी. अनुपमा, विकास एवं पंचायत विभाग के अतिरिक्त मुख्य सचिव श्री विजयेन्द्र कुमार, निदेशक श्री अनीश यादव, मुख्यमंत्री के उप प्रधान सचिव श्री यशपाल यादव तथा पंचायत एवं विकास विभाग के अतिरिक्त निदेशक श्री आशुतोष राजन भी उपस्थित थे।

👉नवीनतम समाचार पढ़ने के लिए नीचे दिए गए लिंक पर क्लिक करें।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

समाचार और विज्ञापनों के लिए, हमारे व्हाट्सएप नंबर +91 98786-15057 पर संपर्क करें

 

Guru Kashi University ਵੱਲੋਂ “ਵਿਸ਼ਵ ਵਾਤਾਵਰਣ ਦਿਵਸ” ਤੇ ਸੈਮੀਨਾਰ ਦਾ ਆਯੋਜਨ

0

Bathinda News: ਜਲਵਾਯੂ ਪਰਿਵਰਤਨ ਕਾਰਨ ਵੱਧ ਰਹੀਆਂ ਚੁਣੌਤੀਆਂ, ਵਾਤਾਵਰਣ ਦੀ ਰੱਖਿਆ ਅਤੇ ਟਿਕਾਊ ਭਵਿੱਖ ਨੂੰ ਯਕੀਨੀ ਬਣਾਉਣ ਲਈ ਗੁਰੂ ਕਾਸ਼ੀ ਯੂਨੀਵਰਸਿਟੀਦੇਡਾਇਰੈਕਟਰ ਵਿਦਿਆਰਥੀ ਭਲਾਈ, ਐੱਨ.ਐੱਸ.ਐੱਸ. ਵਿਭਾਗ ਵੱਲੋਂ ਫੈਕਲਟੀ ਆਫ਼ ਐਗਰੀਕਲਚਰ ਅਤੇਐੱਨ.ਸੀ.ਸੀ. ਯੂਨਿਟ ਦੇ ਸਹਿਯੋਗ ਨਾਲ “ਵਿਸ਼ਵ ਵਾਤਾਵਰਣ ਦਿਵਸ”ਮਨਾਇਆ ਗਿਆ। ਜਿਸ ਵਿੱਚ ਵਾਈਸ ਚਾਂਸਲਰ ਪ੍ਰੋ. (ਡਾ.) ਬਲਰਾਜ ਸਿੰਘ ਨੇ ਬਤੌਰ ਮੁੱਖ ਮਹਿਮਾਨ ਅਤੇ ਸੈਮੀਨਾਰ ਦੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ, ਜਦ ਕਿ ਪਰੋ. ਵਾਈਸ ਚਾਂਸਲਰ (ਡਾ.) ਜਗਤਾਰ ਸਿੰਘ ਧੀਮਾਨ ਨੇਆਪਣੇ ਸਵਾਗਤੀ ਭਾਸ਼ਣ ਦੌਰਾਨ ਖੇਤੀਬਾੜੀ ਮਾਹਿਰ ਵਜੋਂ ਵਿਚਾਰ ਸਾਂਝੇ ਕੀਤੇ। ਸੈਮੀਨਾਰ ਉਪਰੰਤ ਪੰਤਵੰਤਿਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਫ਼ਲਦਾਰ, ਛਾਂ/ਦਾਰ ਬੂਟੇ ਲਗਾਏ ਗਏ। ਇਸ ਮੌਕੇ ਡਾਇਰੈਕਟਰ ਵਿਦਿਆਰਥੀ ਭਲਾਈ ਸਰਦੂਲ ਸਿੰਘ ਸਿੱਧੂ, ਡਾਇਰੈਕਟਰ ਐਕਸਟੈਨਸ਼ਨ ਡਾ. ਜਗਦੀਸ਼ ਗਰੋਵਰ, ਐੱਨ.ਐੱਸ.ਐੱਸ. ਕੁਆਰਡੀਨੇਟਰ ਨਰਿੰਦਰ ਕੌਰ, ਵੱਖ-ਵੱਖ ਵਿਭਾਗਾਂ ਦੇ ਡੀਨ, ਅਧਿਆਪਕ ਅਤੇ ਲਗਭਗ 300 ਵਿਦਿਆਰਥੀ ਹਾਜ਼ਰ ਹੋਏ। ਮੁੱਖ ਮਹਿਮਾਨ ਅਤੇ ਮੁੱਖ ਬੁਲਾਰੇ ਵਾਈਸ ਚਾਂਸਲਰ ਡਾ. ਸਿੰਘ ਨੇ ਮਨੁੱਖੀ ਭਲਾਈ ਅਤੇ ਟਿਕਾਊ ਵਿਕਾਸ ਲਈ ਸਿਹਤਮੰਦ ਵਾਤਾਵਰਣ ਦੀ ਮਹੱਤਤਾ ਤੇ ਜ਼ੋਰ ਦਿੱਤਾ। ਉਹਨਾਂ ਫੈਕਲਟੀ ਮੈਬਰਾਂ ਅਤੇ ਵਿਦਿਆਰਥੀਆਂ ਨੂੰ ਵਾਤਾਵਰਣ ਪ੍ਰਤੀ ਜ਼ਿੰਮੇਵਾਰ ਜੀਵਨ ਸ਼ੈਲੀ ਅਪਨਾਉਣ ਅਤੇ ਇਸ ਦੀ ਸਾਂਭ-ਸੰਭਾਲ ਲਈ ਸਰਗਰਮੀ ਨਾਲ ਪਹਿਲ-ਕਦਮੀਆਂ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਵਾਤਾਵਰਣ ਸੁਰੱਖਿਆ ਸਭਨਾਂ ਦੀ ਇੱਕ ਸਾਂਝੀ ਜ਼ਿੰਮੇਵਾਰੀ ਹੈ। ਇਸ ਲਈ ਸਭਨਾਂ ਨੂੰ ਪਾਣੀ, ਮਿੱਟੀ, ਹਵਾ ਅਤੇ ਕੁਦਰਤੀ ਊਰਜਾ ਦੇ ਸਰੋਤਾਂ ਦੀ ਸੁਚੱਜੀ ਵਰਤੋਂ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ ਬਰਾਬਰ ਅੰਕ, ਬਰਾਬਰ ਰੈਂਕ: ਮਾਨ ਸਰਕਾਰ ਨੇ ਬੋਰਡ ਪ੍ਰੀਖਿਆਵਾਂ ਲਈ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ ਪ੍ਰਚੱਲਿਤ ਰਿਵਾਇਤ ਨੂੰ ਕੀਤਾ ਖ਼ਤਮ

ਭਾਗੀਦਾਰਾਂ ਦਾ ਸਵਾਗਤ ਕਰਦੇ ਹੋਏ ਪਰੋ. ਵਾਈਸ ਚਾਂਸਲਰ ਡਾ. ਧੀਮਾਨ ਨੇ ਟਿੱਪਣੀ ਕੀਤੀ ਕਿ ਸਾਨੂੰ ਹਰ ਦਿਨ ਵਾਤਾਵਰਣ ਦਿਵਸ ਵਜੋਂ ਮਨਾਉਣਾ ਚਾਹੀਦਾ ਹੈ। ਉਹਨਾਂ ਗੁਰੂ ਨਾਨਕ ਦੇਵ ਜੀ ਦੇ ਸਦੀਵੀ ਸ਼ਬਦਾਂ “ ਪਵਨ ਗੁਰੂ, ਪਾਣੀ ਪਿਤਾ, ਮਾਤਾ ਧਰਤਿ ਮਹੱਤ” ਦਾ ਹਵਾਲਾ ਦਿੰਦੇ ਹੋਏ ਮਨੁੱਖਤਾ ਅਤੇ ਕੁਦਰਤ ਦੇ ਪਵਿੱਤਰ ਬੰਧਨ ਨੂੰ ਉਜਾਗਰ ਕੀਤਾ। ਉਹਨਾਂ ਕਿਹਾ ਕਿ ਭਾਰਤੀ ਸੱਭਿਆਚਾਰ ਅਤੇ ਅਧਿਆਤਮਿਕ ਪਰੰਪਰਾਵਾਂ ਵਿੱਚ ਵਾਤਾਵਰਣ ਦੀ ਸੰਭਾਲ ਦੀਆਂ ਜੜਾਂ ਆਪਸ ਵਿੱਚ ਜੁੜੀਆਂ ਹੋਈਆਂ ਹਨ। ਉਹਨਾਂ ਕਿਹਾ ਕਿ ਸੰਯੁਕਤ ਰਾਸ਼ਟਰ ਵੱਲੋਂ ਚਲਾਈ ਵਾਤਾਵਰਣ ਸੰਭਾਲ ਮੁਹਿੰਮ ਅਤੇ ਟਿਕਾਊ ਵਿਕਾਸ ਟੀਚਿਆਂ ਲਈ ਸਬੰਧਿਤਧਿਰਾਂ ਨੂੰ ਕਾਰਜਸ਼ੀਲ ਹੋਣਾ ਚਾਹੀਦਾ ਹੈ। ਆਪਣੇ ਧੰਨਵਾਦੀ ਭਾਸ਼ਣ ਵਿੱਚ ਡਾਇਰੈਕਟਰ ਐਕਸਟੈਕਸ਼ਨ ਡਾ. ਗਰੋਵਰ ਨੇ ਮਾਣਯੋਗ ਪ੍ਰਧਾਨ ਮੰਤਰੀ ਵੱਲੋਂ ਸ਼ੁਰੂ ਕੀਤੀ ਗਈ,“ਇੱਕ ਪੇੜ ਮਾਂ ਕੇ ਨਾਮ” ਮੁਹਿੰਮ ਵਿੱਚ ਵਰਸਿਟੀ ਵੰਲਟੀਅਰਾਂ, ਕੈਡਿਟਾਂ ਅਤੇ ਵਿਦਿਆਰਥੀਆਂ ਵੱਲੋਂ ਪਾਏ ਯੋਗਦਾਨ ਲਈ ਉਹਨਾਂ ਦੀ ਸ਼ਲਾਘਾ ਕੀਤੀ। ਉਹਨਾਂ ਕਿਹਾ ਕਿ ਇਸ ਮੁਹਿੰਮ ਨੂੰ ਯੂ.ਜੀ.ਸੀ. ਤੇ ਆਈ.ਸੀ.ਏ.ਆਰ. ਵੱਲੋਂ ਵੀ ਉਤਸਾਹਿਤ ਕੀਤਾ ਜਾ ਰਿਹਾ ਹੈ। ਉਹਨਾਂ ਵਿਦਿਆਰਥੀਆਂ ਨੂੰ ਜੀ.ਕੇ.ਯੂ. ਵੱਲੋਂ ਇਸ ਮੁਹਿੰਮ ਤਹਿਤ ਲਗਾਏ ਗਏ ਪੌਦਿਆਂ ਦੀ ਸਾਂਭ-ਸੰਭਾਲ ਲਈ ਪ੍ਰੇਰਿਤ ਕੀਤਾ।ਐੱਨ.ਐੱਸ.ਐੱਸ. ਕੁਆਰਡੀਨੇਟਰ ਨਰਿੰਦਰ ਕੌਰ ਨੇ ਕਿਹਾ ਕਿ ਜਲਵਾਯੂ ਪਰਿਵਰਤਨ, ਖੇਤੀਬਾੜੀ, ਜਲ ਸਰੋਤਾਂ, ਜਨਤਕ ਸਿਹਤ ਅਤੇਪੇਂਡੂ ਆਰਥਿਕਤਾ ਨੂੰ ਪ੍ਰਭਾਵਿਤ ਕਰ ਰਿਹਾ ਹੈ। ਇਸ ਲਈ ਹੁਣ ਜਲਵਾਯੂ ਅਨੁਕੂਲ ਯਤਨਾਂ ਨੂੰ ਮਜ਼ਬੂਤ ਕਰਨ ਦੀ ਲੋੜ ਹੈ। ਉਹਨਾਂ ਕੁਦਰਤੀ ਸਰੋਤ ਪ੍ਰਬੰਧਨ ਦੀਆਂ ਸੁਧਰੀਆਂ ਰਣਨੀਤੀਆਂ ਨੂੰ ਅਪਣਾਉਣ ਤੇ ਜ਼ੋਰ ਦਿੱਤਾ। ਵਾਤਾਵਰਣ ਦੀ ਸੰਭਾਲ, ਟਿਕਾਊ ਵਿਕਾਸ ਅਤੇ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਪ੍ਰਣ ਨਾਲ ਸੈਮੀਨਾਰ ਸਮਾਪਤ ਹੋਇਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।