Sunday, May 3, 2026
Home Blog Page 90

DM ਰੰਧਾਵਾ ਦਾ ਹੋਇਆ ਅੰਤਿਮ ਸੰਸਕਾਰ, ਲਾਲਜੀਤ ਭੁੱਲਰ ਅਦਾਲਤ ਵਿਚ ਪੇਸ਼

0

👉ਸਾਬਕਾ ਮੰਤਰੀ ਲਾਲਜੀਤ ਭੁੱਲਰ ਦਾ ਪੁਲਿਸ ਨੂੰ ਮਿਲਿਆ 5 ਦਿਨਾਂ ਦਾ ਰਿਮਾਂਡ

Amritsar News: DM Gagandip Randhawa Suicide Case; ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜ਼ਰ ਗਗਨਦੀਪ ਸਿੰਘ ਰੰਧਾਵਾਂ ਵੱਲੋਂ ਕੀਤੀ ਆਤਮਹੱਤਿਆ ਦਾ ਮਾਮਲਾ ਪਿਛਲੇ ਚਾਰ ਦਿਨਾਂ ਤੋਂ ਪੂਰੇ ਪੰਜਾਬ ਵਿਚ ਚਰਚਾ ਦਾ ਵਿਸ਼ਾ ਬਣਿਆ ਹੋਇਆ। ਇਸ ਮਾਮਲੇ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਪ੍ਰਵਾਰ ਅੰਤਿਮ ਸੰਸਕਾਰ ਲਈ ਰਾਜ਼ੀ ਹੋ ਗਿਆ ਸੀ। ਜਿਸਦੇ ਚੱਲਦੇ ਪਹਿਲਾਂ ਅੱਜ ਮੰਗਲਵਾਰ ਨੂੰ ਮੈਡੀਕਲ ਕਾਲਜ਼ ਅੰਮ੍ਰਿਤਸਰ ਵਿਖੇ ਡਾਕਟਰਾਂ ਦੇ ਪੈਨਲ ਵੱਲੋਂ ਮ੍ਰਿਤਕ ਦੇਹ ਦਾ ਪੋਸਟਮਾਰਟਮ ਕੀਤਾ ਗਿਆ।

ਇਹ ਵੀ ਪੜ੍ਹੋ ਪੰਜਾਬ ਦੇ ਪੌਣ-ਪਾਣੀ ਨੂੰ ਬਚਾਉਣ ਲਈ ਖੇਤੀ ਵਿਭਿੰਨਤਾ ਅਪਨਾਉਣਾ ਸਮੇਂ ਦੀ ਲੋੜ : ਗੁਰਮੀਤ ਸਿੰਘ ਖੁੱਡੀਆਂ

ਇਸ ਦੌਰਾਨ ਵੀਡੀਓਗ੍ਰਾਫ਼ੀ ਵੀ ਕੀਤੀ ਗਈ ਅਤੇ ਕਾਰਜ਼ਕਾਰੀ ਮੈਜਿਸਟਰੇਟ ਵੀ ਮੌਕੇ ‘ਤੇ ਹਾਜ਼ਰ ਰਹੇ। ਇਸਤੋਂ ਬਾਅਦ ਮ੍ਰਿਤਕ ਦੇਹ ਦਾ ਪ੍ਰਵਾਰ ਵੱਲੋਂ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਉਧਰ, ਇਸ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸਥਾਨਕ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਪੁਲਿਸ ਦੀ ਮੰਗ ‘ਤੇ 5 ਦਿਨਾਂ ਦਾ ਰਿਮਾਂਡ ਦਿੱਤਾ ਗਿਆ।  ਜਿਕਰਯੋਗ ਹੈ ਕਿ 21 ਮਾਰਚ ਦੀ ਤੜਕਸਾਰ ਡੀਐਮ ਰੰਧਾਵਾ ਨੇ ਸਲਫ਼ਾਸ ਖਾ ਕੇ ਆਤਮਹੱਤਿਆ ਕਰ ਲਈ ਸੀ ਤੇ ਆਪਣੀ ਮੌਤ ਦੇ ਲਈ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਜਿੰਮੇਵਾਰ ਠਹਿਰਾਇਆ ਸੀ।

ਇਹ ਵੀ ਪੜ੍ਹੋ Punjab ਦੇ ਮੰਤਰੀਆਂ ਦੇ ਵਿਭਾਗਾਂ ਵਿੱਚ ਫੇਰਬਦਲ, ਹਰਪਾਲ ਚੀਮਾ ਬਣੇ ਟ੍ਰਾਂਸਪੋਰਟ ਮੰਤਰੀ

ਹਾਲਾਂਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਤੁਰੰਤ ਐਕਸ਼ਨ ਲੈਂਦਿਆਂ ਨਾਂ ਸਿਰਫ਼ ਮੰਤਰੀ ਤੋਂ ਅਸਤੀਫ਼ਾ ਲੈ ਲਿਆ ਸੀ, ਬਲਕਿ ਪਰਚਾ ਵੀ ਦਰਜ਼ ਕਰਨ ਦੇ ਹੁਕਮ ਦਿੱਤੇ ਸਨ। ਪ੍ਰੰਤੂ ਵਿਰੋਧੀ ਧਿਰਾਂ ਵੱਲੋਂ ਮਾਮਲੇ ਨੂੰ ਚੁੱਕਦਿਆਂ ਮੰਤਰੀ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਸੀ। ਇਸਦੇ ਨਾਲ ਹੀ ਉਨ੍ਹਾਂ ਮਾਮਲਾ ਸੀਬੀਆਈ ਨੂੰ ਸੌਂਪਣ ਦੀ ਵੀ ਮੰਗ ਕੀਤੀ ਸੀ ਤੇ ਕਾਂਗਰਸੀ ਮੈਂਬਰਾਂ ਵੱਲੋਂ ਸੰਸਦ ਵਿਚ ਵੀ ਇਹ ਮਾਮਲਾ ਚੁੱਕਿਆ ਗਿਆ। ਇਸ ਦੌਰਾਨ ਖੁਦ ਲਾਲਜੀਤ ਸਿੰਘ ਭੁੱਲਰ ਵੱਲੋਂ ਆਤਮਸਮਰਮਣ ਕਰਨ ਦਾ ਐਲਾਨ ਕੀਤਾ ਗਿਆ। ਜਿਸਤੋਂ ਬਾਅਦ ਪ੍ਰਵਾਰ ਅੰਤਿਮ ਸੰਸਕਾਰ ਲਈ ਰਾਜ਼ੀ ਹੋ ਗਿਆ ਸੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਦੇ ਪੌਣ-ਪਾਣੀ ਨੂੰ ਬਚਾਉਣ ਲਈ ਖੇਤੀ ਵਿਭਿੰਨਤਾ ਅਪਨਾਉਣਾ ਸਮੇਂ ਦੀ ਲੋੜ : ਗੁਰਮੀਤ ਸਿੰਘ ਖੁੱਡੀਆਂ

👉ਕਣਕ ਝੋਨੇ ਦੇ ਰਿਵਾਇਤੀ ਫ਼ਸਲੀ ਚੱਕਰ ਵਿਚੋਂ ਨਿਕਲ ਕੇ ਖੇਤੀ ਵਿਭਿੰਨਤਾ ਨੂੰ ਅਪਨਾਉਣਾ ਸਮੇਂ ਦੀ ਲੋੜ
👉ਕਿਹਾ : ਕਿਸਾਨਾਂ ਲਈ ਖੇਤੀ ਸਬੰਧੀ ਅਤਿ-ਆਧੁਨਿਕ ਜਾਣਕਾਰੀ ਹਾਸਿਲ ਕਰਨ ਸਹਾਈ ਸਿੱਧ ਹੁੰਦੇ ਨੇ ਕਿਸਾਨ ਮੇਲੇ
Bathinda News:ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਖੇਤਰੀ ਖੋਜ ਕੇਂਦਰ, ਬਠਿੰਡਾ ਵਿਖੇ ਸਾਉਣੀ ਦੀਆਂ ਫ਼ਸਲਾਂ ਦਾ ਕਿਸਾਨ ਮੇਲਾ ਲਗਾਇਆ ਗਿਆ, ਜਿਸ ਵਿੱਚ ਵੱਡੀ ਤਾਦਾਦ ਵਿੱਚ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਸਿ਼ਰਕਤ ਕੀਤੀ। “ਖੇਤੀ ਵਿਭਿੰਨਤਾ ਅਪਣਾਓ, ਵਡਮੁੱਲਾ ਵਾਤਾਵਰਣ ਬਚਾਓ“ ਦੇ ਉਦੇਸ਼ ਨੂੰ ਲੈ ਕੇ ਲਗਾਏ ਇਸ ਕਿਸਾਨ ਮੇਲੇ ਵਿੱਚ ਕੈਬਨਿਟ ਮੰਤਰੀ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ਼ ਪਾਲਣ ਤੇ ਡੇਅਰੀ ਵਿਕਾਸ, ਮੱਛੀ ਪਾਲਣ ਅਤੇ ਫੂਡ ਪ੍ਰੋਸੈਸਿੰਗ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮੁੱਖ ਮਹਿਮਾਨ ਵਜੋ ਸ਼ਿਰਕਤ ਕੀਤੀ ਗਈ।ਕਿਸਾਨ ਮੇਲੇ ਦੌਰਾਨ ਹਲਕਾ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਅਤੇ ਮੈਂਬਰ ਪ੍ਰਬੰਧਕੀ ਬੋਰਡ, ਪੀ.ਏ.ਯੂ. ਸ. ਮੋਹਨ ਸਿੰਘ ਜਾਖੜ ਵਿਸ਼ੇਸ਼ ਮਹਿਮਾਨ ਵਜੋ ਸ਼ਾਮਲ ਹੋਏ।ਕਿਸਾਨ ਮੇਲੇ ਦੀ ਪ੍ਰਧਾਨਗੀ ਡਾ. ਸਤਿਬੀਰ ਸਿੰਘ ਗੋਸਲ, ਵਾਈਸ ਚਾਂਸਲਰ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਕੀਤੀ। ਇਸ ਮੌਕੇ ਸ਼੍ਰੀ ਜਤਿੰਦਰ ਸਿੰਘ ਭੱਲਾ, ਚੇਅਰਮੈਨ, ਇੰਪਰੂਵਮੈਟਂ ਟਰੱਸਟ, ਬਠਿੰਡਾ ਤੋ ਇਲਾਵਾ ਯੂਨੀਵਰਸਿਟੀ ਦੇ ਵੱਖ–ਵੱਖ ਵਿਭਾਗਾਂ ਦੇ ਮੁਖੀ ਅਤੇ ਵਿਗਿਆਨੀ ਸ਼ਾਮਲ ਹੋਏ।ਕਿਸਾਨਾਂ ਨੂੰ ਸੰਬੋਧਨ ਕਰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਵਿੱਚ ਅਨੇਕਾਂ ਮੇਲੇ ਅਤੇ ਤਿਉਹਾਰ ਮਨਾਏ ਜਾਂਦੇ ਹਨ ਪਰ ਖੇਤੀ ਪ੍ਰਧਾਨ ਸੂਬੇ ਦੇ ਖੇਤੀ ਸਭਿਆਚਾਰ ਦੀਆਂ ਝਲਕੀਆਂ ਪੇਸ਼ ਕਰਦੇ ਪੀ.ਏ.ਯੂ. ਵੱਲੋਂ ਲਗਾਏ ਜਾਂਦੇ ਕਿਸਾਨ ਮੇਲਿਆਂ ਦੀ ਆਪਣੀ ਹੀ ਵਿਲੱਖਣਤਾ ਹੈ। ਉਨ੍ਹਾਂ ਕਿਹਾ ਕਿ ਖੇਤੀ ਜਲਵਾਯੂ ਵਿੱਚ ਹੋ ਰਹੀ ਹਲ-ਚਲ ਕਰਕੇ ਬਦਲ ਰਹੀਆਂ ਪ੍ਰਸਥਿਤੀਆਂ ਕਾਰਨ ਗਿਆਨ, ਵਿਗਿਆਨ ਅਤੇ ਤਕਨਾਲੋਜੀ ਦੇ ਇਸ ਯੁੱਗ ਵਿੱਚ ਖੇਤੀ ਦੀਆਂ ਤਕਨੀਕਾਂ ਵੀ ਬਦਲ ਰਹੀਆਂ ਹਨ ਅਤੇ ਸਮੇਂ ਦੇ ਹਾਣ ਦਾ ਹੋਣ ਲਈ ਕਿਸਾਨ ਮੇਲਿਆਂ ਵਿੱਚ ਵੱਧ ਤੋਂ ਵੱਧ ਸ਼ਿਰਕਤ ਕਰਕੇ ਇਸ ਨਵੀਨ ਗਿਆਨ ਨੂੰ ਹਾਸਿਲ ਕਰਨ ਦੀ ਲੋੜ ਹੈ।

ਇਹ ਵੀ ਪੜ੍ਹੋ ਹਰਦੀਪ ਸਿੰਘ ਮੁੰਡੀਆਂ ਨੇ 14 ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਦੇਸ਼ ਦੀਆਂ 75 ਖੇਤੀ ਯੂਨੀਵਰਸਿਟੀਆਂ ਵਿੱਚ ਲਗਾਤਾਰ ਤੀਜੇ ਸਾਲ ਪਹਿਲੇ ਨੰਬਰ ਤੇ ਆਉਣ ਤੇ ਖੇਤੀ ਵਿਗਿਆਨੀਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ 1.53 ਪ੍ਰਤੀਸ਼ਤ ਰਕਬੇ ਵਾਲੇ ਛੋਟੇ ਜਿਹੇ ਸੂਬੇ ਦੇ ਮਿਹਨਕਸ਼ ਕਿਸਾਨਾਂ ਅਤੇ ਖੇਤੀ ਵਿਗਿਆਨੀਆਂ ਨੇ ਸਖ਼ਤ ਮਿਹਨਤ ਕਰਕੇ ਅੰਨ ਦੇ ਅੰਬਾਰ ਲਗਾ ਕੇ ਦੇਸ਼ ਨੂੰ ਅਨਾਜ ਸੁਰੱਖਿਆ ਪ੍ਰਦਾਨ ਕੀਤੀ ਹੈ, ਪਰ ਖਮਿਆਜ਼ੇ ਵਜੋਂ ਹੁਣ ਸਾਡਾ ਪੌਣ-ਪਾਣੀ ਪ੍ਰਭਾਵਿਤ ਹੋ ਰਿਹਾ ਹੈ, ਜਿਸ ਨੂੰ ਬਚਾਉਣ ਲਈ ਸਾਨੂੰ ਖੇਤੀ ਵਿਭਿੰਨਤਾ ਵੱਲ ਜਾਣਾ ਸਮੇਂ ਦੀ ਲੋੜ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਭਾਵੇਂ ਖੇਤੀ ਸਾਡਾ ਵਿਰਾਸ਼ਤੀ ਕਿੱਤਾ ਹੈ ਜਿੱਥੋਂ ਸਾਡਾ ਚੰਗਾ ਗੁਜ਼ਰਾਨ ਹੁੰਦਾ ਹੈ ਪਰ ਖੇਤੀ ਆਮਦਨ ਨੂੰ ਵਧਾਉਣ ਲਈ ਸਾਨੂੰ ਡੇਅਰੀ ਪਾਲਣ, ਮੁਰਗੀ ਪਾਲਣ, ਬੱਕਰੀ ਪਾਲਣ ਅਤੇ ਮਧੂਮੱਖੀ ਪਾਲਣ ਆਦਿ ਵਰਗੇ ਸਹਾਇਕ ਧੰਦਿਆ ਨੂੰ ਵੱਧ ਤੋਂ ਵੱਧ ਅਪਨਾਉਣਾ ਪਵੇਗਾ। ਪੌਣ-ਪਾਣੀ ਨੂੰ ਬਚਾਉਣ ਅਤੇ ਖੇਤੀ ਖੇਤਰ ਨੂੰ ਹੁਲਾਰਾ ਦੇਣ ਲਈ ਸਰਕਾਰੀ ਨੀਤੀਆ ਸਾਂਝੀਆਂ ਕਰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਇਸ ਮੌਕੇ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਦੇ ਮਿਹਨਤਕਸ਼ ਕਿਸਾਨਾਂ ਨੇ ਖੇਤੀ ਦੇ ਹਰ ਖੇਤਰ ਵਿੱਚ ਵੱਡੀਆਂ ਮੱਲਾਂ ਮਾਰੀਆਂ। ਉਨ੍ਹਾਂ ਕਿਹਾ ਕਿ ਸਾਡੇ ਸਿਰੜੀ ਕਿਸਾਨ ਉਸ ਬੰਜਰ ਧਰਤੀ ਵਿਚੋਂ ਪੈਦਾ ਹੋਣ ਵਾਲੇ ਲੋਕ ਹਨ, ਜਿਨ੍ਹਾਂ ਨੇ ਵੱਧ ਤੋਂ ਵੱਧ ਫ਼ਲ ਦਿੱਤਾ ਪਰ ਖੇਤੀ ਜਿਨਸਾਂ ਦੇ ਉਚਿਤ ਮੰਡੀਕਰਨ ਦੀ ਘਾਟ ਕਾਰਨ ਅਸੀਂ ਜ਼ਿਆਦਾ ਮੁਨਾਫ਼ਾ ਨਾ ਕਮਾ ਸਕੇ। ਉਨ੍ਹਾਂ ਕਿਹਾ ਕਿ ਖੁਦ ਮੰਡੀਕਰਨ ਕਰਕੇ ਹੀ ਅਸੀਂ ਖੇਤੀ ਦੇ ਕਿੱਤੇ ਨੂੰ ਲਾਹੇਵੰਦ ਬਣਾ ਸਕਦੇ ਹਾਂ ਅਤੇ ਇਸ ਲਈ ਸਾਨੂੰ ਵਪਾਰਕ ਖੇਤੀ ਸਿੱਖਣੀ ਪਵੇਗੀ।

ਇਹ ਵੀ ਪੜ੍ਹੋ Punjab ਦੇ ਮੰਤਰੀਆਂ ਦੇ ਵਿਭਾਗਾਂ ਵਿੱਚ ਫੇਰਬਦਲ, ਹਰਪਾਲ ਚੀਮਾ ਬਣੇ ਟ੍ਰਾਂਸਪੋਰਟ ਮੰਤਰੀ

ਕਿਸਾਨਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਡਾ. ਸਤਿਬੀਰ ਸਿੰਘ ਗੋਸਲ ਨੇ ਕਿਹਾ ਕਿ ਕਿਸਾਨ ਮੇਲੇ ਵਿੱਚ ਵੱਡੀ ਗਿਣਤੀ ਕਿਸਾਨਾਂ ਦਾ ਸ਼ਿਰਕਤ ਕਰਨਾ ਉਨ੍ਹਾਂ ਦਾ ਯੂਨੀਵਰਸਿਟੀ ਦੀਆਂ ਖੋਜ ਅਤੇ ਪਸਾਰ ਸੇਵਾਵਾਂ ਪ੍ਰਤੀ ਅਥਾਹ ਵਿਸ਼ਵਾਸ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵੱਲੋਂ ਲਗਾਏ ਜਾਂਦੇ ਕਿਸਾਨ ਮੇਲੇ ਕਿਸਾਨਾਂ ਅਤੇ ਖੇਤੀ ਵਿਗਿਆਨੀਆਂ ਨੂੰ ਇੱਕ ਮੰਚ ਤੇ ਇਕੱਠੇ ਹੋਣ ਦਾ ਸੁਨਹਿਰੀ ਮੌਕਾ ਪ੍ਰਦਾਨ ਕਰਦੇ ਹਨ ਅਤੇ ਕਿਸਾਨਾਂ ਵੱਲੋਂ ਯੂਨੀਵਰਸਿਟੀ ਦੀਆਂ ਸਿਫ਼ਾਰਿਸ਼ਾਂ ਨੂੰ ਲੈ ਕੇ ਦਿੱਤਾ ਜਾਂਦਾ ਫੀਡਬੈਕ ਯੂਨੀਵਰਸਿਟੀ ਦੀਆਂ ਖੋਜ ਅਤੇ ਪਸਾਰ ਸੇਵਾਵਾਂ ਨੂੰ ਨਵੇਂ ਦਿਸ਼ਾ-ਨਿਰਦੇਸ਼ ਦੇਣ ਵਿੱਚ ਸਹਾਈ ਹੁੰਦਾ ਹੈ। ਕਿਸਾਨ ਮੇਲੇ ਦੇ ਉਦੇਸ਼ ਬਾਰੇ ਜਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਹੁਣ ਸਾਨੂੰ ਕਣਕ ਝੋਨੇ ਦੇ ਰਿਵਾਇਤੀ ਫ਼ਸਲੀ ਚੱਕਰ ਵਿਚੋਂ ਨਿਕਲ ਕੇ ਖੇਤੀ ਵਿਭਿੰਨਤਾ ਨੂੰ ਅਪਨਾਉਣਾ ਪਵੇਗਾ, ਤਾਂ ਜੋ ਸਾਡਾ ਵਾਤਾਵਰਣ ਸੁਰੱਖਿਅਤ ਰਹਿ ਸਕੇ ਅਤੇ ਖੇਤੀ ਨਿਰੰਤਰਤਾ ਬਣੀ ਰਹੇ।ਉਨ੍ਹਾਂ ਪੌਣ-ਪਾਣੀ ਨੂੰ ਵੱਡਮੁੱਲਾ ਸਰਮਾਇਆ ਦੱਸਦਿਆਂ ਉਨ੍ਹਾਂ ਨੇ ਕੁਦਰਤੀ ਸਰੋਤਾਂ ਦੀ ਸ਼ਾਂਭ-ਸੰਭਾਲ ਤੇ ਜ਼ੋਰ ਦਿੰਦਿਆਂ ਕਿਹਾ ਕਿ ਖੇਤੀ ਵੰਨ-ਸੁਵੰਨਤਾ ਨੂੰ ਹੁਲਾਰਾ ਦੇਣ ਲਈ ਮੁੱਲ ਵਾਧੇ ਵਾਲੀਆਂ ਗੁਣਵੱਤਾ ਭਰਪੂਰ ਫ਼ਸਲਾਂ ਜਿਵੇਂ ਕਿ ਦਾਲਾਂ, ਤੇਲ ਬੀਜ, ਫ਼ਲਾਂ, ਫੁੱਲਾਂ ਅਤੇ ਸਬਜ਼ੀਆਂ ਆਦਿ ਫ਼ਸਲਾਂ ਦੀ ਕਾਸ਼ਤ ਕਰਨ ਦੀ ਲੋੜ ਹੈ। ਖੇਤੀ ਨੂੰ ਮੁਨਾਫ਼ੇ ਦਾ ਧੰਦਾ ਬਨਾਉਣ ਲਈ ਬਾਹਰਲੇ ਮੁਲਕਾਂ ਦੀ ਤਰਜ਼ ਤੇ ਐਗਰੀ ਬਿਜ਼ਨੈਸ ਕਰਨ ਦਾ ਮਸ਼ਵਰਾ ਦਿੰਦਿਆਂ ਡਾ. ਗੋਸਲ ਨੇ ਕਿਸਾਨਾਂ ਨੂੰ ਖੇਤੀ ਜਿਨਸਾਂ ਨੂੰ ਸਿੱਧਾ ਮੰਡੀ ਵਿੱਚ ਲਿਜਾਣ ਦੀ ਬਜਾਏ ਇਨ੍ਹਾਂ ਦੀ ਪ੍ਰੋਸੈਸਿੰਗ ਕਰਨ, ਡੱਬਾਬੰਦੀ ਕਰਨ ਅਤੇ ਮੰਡੀਕਰਨ ਖੁਦ ਕਰਨ ਦੀ ਸਿ਼ਫਾਰਿਸ਼ ਕੀਤੀ। ਯੂਨੀਵਰਸਿਟੀ ਦੇ ਵੱਖ-ਵੱਖ ਕਾਲਜਾਂ ਅਤੇ ਇੰਸਟੀਚਿਊਟ ਆਫ ਐਗਰੀਕਲਚਰ, ਬਠਿੰਡਾ ਅਤੇ ਗੁਰਦਾਸਪੁਰ ਵੱਲੋਂ ਚਲਾਏ ਜਾ ਰਹੇ ਅਕਾਦਮਿਕ ਪ੍ਰੋਗਰਾਮਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਡਾ. ਗੋਸਲ ਨੇ ਦੱਸਿਆ ਕਿ ਯੂਨੀਵਰਸਿਟੀ ਵੱਲੋਂ 10ਵੀਂ ਤੱਕ ਦੀ ਪੜ੍ਹਾਈ ਪਿੰਡਾਂ ਦੇ ਸਕੂਲਾਂ ਵਿੱਚ ਹਾਸਲ ਕਰਨ ਵਾਲੇ ਕਿਸਾਨਾਂ ਦੇ ਬੱਚਿਆਂ ਲਈ ਦਸ ਪ੍ਰਤੀਸ਼ਤ ਸੀਟਾਂ ਰਾਖਵੀਆਂ ਰੱਖੀਆਂ ਗਈਆਂ ਹਨ, ਇਸ ਕਰਕੇ ਕਿਸਾਨਾਂ ਨੂੰ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਖੇਤੀ ਸਿੱਖਿਆ ਮੁਹੱਈਆ ਕਰਵਾਉਣ ਦੀ ਲੋੜ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਗਿਆਨ ਵਿਗਿਆਨ ਅਤੇ ਤਕਨਾਲੋਜੀ ਨਾਲ ਜੁੜ ਕੇ ਖੇਤੀ ਨੂੰ ਲਾਹੇਵੰਦ ਧੰਦਾ ਬਣਾ ਸਕਣ। ਕਣਕ ਦੀ ਭਰਵੀਂ ਫ਼ਸਲ ਆਉਣ ਦੀ ਕਾਮਨਾ ਕਰਦਿਆਂ ਡਾ. ਗੋਸਲ ਨੇ ਕਿਸਾਨਾਂ ਨੂੰ ਆਉਂਦੇ ਸਾਉਣੀ ਸੀਜ਼ਨ ਵਿੱਚ ਯੂਨੀਵਰਸਿਟੀ ਵੱਲੋਂ ਫ਼ਸਲਾਂ ਦੇ ਪ੍ਰਮਾਣਿਤ ਬੀਜਾਂ ਦੀ ਕਾਸ਼ਤ ਕਰਨ ਅਤੇ ਖੇਤੀ ਸਿਫ਼ਾਰਸ਼ਾਂ ਅਪਨਾਉਣ ਲਈ ਕਿਹਾ।

ਇਹ ਵੀ ਪੜ੍ਹੋ ਸੁਪਰੀਮ ਕੋਰਟ ਦਾ ਧਰਮ ਪ੍ਰਵਰਤਨ ਨੂੰ ਲੈ ਕੇ ਵੱਡਾ ਫੈਸਲਾ; ਨਹੀਂ ਮਿਲੇਗਾ ਅਨੁਸੂਚਿਤ ਜਾਤੀ ਦਾ ਦਰਜ਼ਾ

ਡਾ. ਅਜਮੇਰ ਸਿੰਘ ਢੱਟ, ਨਿਰਦੇਸ਼ਕ ਖੋਜ, ਨੇ ਤਕਨਾਲੋਜੀ ਦੇ ਇਸ ਕਿਸਾਨ ਮੇਲੇ ਮੌਕੇ ਪੀ.ਏ.ਯੂ. ਵੱਲੋਂ ਵਿਕਸਤ ਕੀਤੀਆਂ ਫ਼ਸਲਾਂ ਦੀਆਂ ਨਵੀਆਂ ਕਿਸਮਾਂ, ਉਤਪਾਦਨ ਅਤੇ ਪੌਦ ਸੁਰੱਖਿਆ ਤਕਨੀਕਾਂ ਅਤੇ ਖੇਤ ਮਸ਼ੀਨਰੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਯੂਨੀਵਰਸਿਟੀ ਦੇ ਖੇਤ ਵਿਗਿਆਨੀਆਂ ਵੱਲੋਂ ਹੁਣ ਤੱਕ 991 ਤੋਂ ਵੱਧ ਕਿਸਮਾਂ ਵਿਕਸਿਤ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿਚੋਂ ਲੱਗਭੱਗ 250 ਕਿਸਮਾਂ ਦੀ ਪਛਾਣ ਰਾਸ਼ਟਰੀ ਪੱਧਰ ਤੇ ਕਾਸ਼ਤ ਕਰਨ ਲਈ ਵੀ ਹੋਈ ਹੈ। ਉਨ੍ਹਾਂ ਨੇ ਝੋਨੇ ਦੀ 28-29 ਕੁਇੰਟਲ ਪ੍ਰਤੀ ਏਕੜ ਝਾੜ ਦੇਣ ਵਾਲੀ ਨਵੀਂ ਕਿਸਮ ਪੀ.ਆਰ-133, ਕਪਾਹ ਦਾ 11 ਕੁਇੰਟਲ ਪ੍ਰਤੀ ਏਕੜ ਝਾੜ ਦੇਣ ਵਾਲੀ ਦੇਸੀ ਕਿਸਮ ਪੀ.ਬੀ.ਡੀ 88 ਅਤੇ ਮੱਕੀ ਦਾ 25 ਕੁਇੰਟਲ ਪ੍ਰਤੀ ਏਕੜ ਝਾੜ ਦੇਣ ਵਾਲੀ ਕਿਸਮ ਐਨ.ਕੇ 7328 ਤੋਂ ਇਲਾਵਾ ਸਬਜ਼ੀਆਂ ਦੀਆਂ ਫ਼ਸਲਾਂ ਦੀਆਂ ਕਿਸਮਾਂ ਵਿੱਚ ਖਰਬੂਜੇ ਦੀ ਹਾਈਬ੍ਰਿਡ ਕਿਸਮ ਐਮ.ਐਚ 56, ਨੈੱਟ ਪੋਲੀਹਾਊਸ ਵਿੱਚ ਕਾਸ਼ਤ ਕਰਨ ਲਈ ਬੈਂਗਣ ਦੀ ਹਾਈਬ੍ਰਿਡ ਕਿਸਮ ਪੀ.ਸੀ.ਬੀ.ਐਚ 7, ਕਾਲੀ ਤੋਰੀ ਪੀ.ਐਸ.ਜੀ.ਐਚ-1 ਅਤੇ ਪੀ.ਐਸ.ਜੀ.ਐਚ-2, ਘੀਆ ਤੋਰੀ 5 ਅਤੇ 18, ਮਟਰ ਅਗੇਤਾ 8 ਅਤੇ ਪੰਜਾਬ 90 ਦੇ ਨਾਲ-ਨਾਲ ਫ਼ਲਾਂ ਦੀਆਂ ਕਿਸਮਾਂ ਵਿੱਚ ਪੰਜਾਬ ਆੜੂ 1 ਅਤੇ ਪੰਜਾਬ ਆੜੂ 2, ਪੰਜਾਬ ਨੈਕਟ੍ਰਨ 2 ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਪੌਦ ਸੁਰੱਖਿਆ ਵਿੱਚ ਯੂਨੀਵਰਸਿਟੀ ਵੱਲੋਂ ਦਿੱਤੀਆਂ 23 ਸਿਫ਼ਾਰਿਸ਼ਾਂ ਸਾਂਝੀਆਂ ਕਰਦਿਆਂ ਵਾਤਾਵਰਣ ਦੀ ਸਾਂਭ-ਸੰਭਾਲ ਲਈ ਉਨ੍ਹਾਂ ਨੇ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਉਚਿਤ ਸਾਂਭ-ਸੰਭਾਲ ਅਤੇ ਖੇਤੀ ਰਸਾਇਣਾਂ ਦੀ ਯੂਨੀਵਰਸਿਟੀ ਸਿਫ਼ਾਰਸ਼ਾਂ ਮੁਤਾਬਿਕ ਵਰਤੋਂ ਕਰਨ ਦੀ ਤਾਕੀਦ ਕੀਤੀ।ਕਿਸਾਨ ਮੇਲੇ ਵਿੱਚ ਸਿ਼ਰਕਤ ਕਰ ਰਹੇ ਕਿਸਾਨਾਂ, ਪਤਵੰਤਿਆਂ ਅਤੇ ਵਿਗਿਆਨੀਆਂ ਨੂੰ ਨਿੱਘਾ ਜੀ ਆਇਆਂ ਕਹਿੰਦਿਆਂ ਡਾ. ਮੱਖਣ ਸਿੰਘ ਭੁੱਲਰ, ਨਿਰਦੇਸ਼ਕ ਪਸਾਰ ਸਿੱਖਿਆ ਨੇ ਪੀ.ਏ.ਯੂ. ਵੱਲੋ ਲਗਾਏ ਜਾਂਦੇ ਕਿਸਾਨ ਮੇਲਿਆਂ ਨੂੰ ਗਿਆਨ, ਵਿਗਿਆਨ ਅਤੇ ਤਕਨਾਲੋਜੀ ਦਾ ਮਹਾਂਕੁੰਭ ਦੱਸਦਿਆਂ ਕਿਹਾ ਕਿ ਖੇਤੀ ਸਬੰਧੀ ਅਤਿ-ਆਧੁਨਿਕ ਜਾਣਕਾਰੀ ਹਾਸਿਲ ਕਰਨ ਲਈ ਅਤੇ ਖੇਤੀ ਸਮੱਸਿਆਵਾਂ ਦਾ ਹੱਲ ਕਰਨ ਲਈ ਇਹ ਕਿਸਾਨ ਮੇਲੇ ਬਹੁਤ ਸਹਾਈ ਹੁੰਦੇ ਹਨ। ਯੂਨੀਵਰਸਿਟੀ ਵੱਲੋਂ ਲਗਾਈਆਂ ਖੇਤ ਪ੍ਰਦਰਸ਼ਨੀਆਂ ਅਤੇ ਨੁਮਾਇਸ਼ਾਂ ਦਾ ਦੌਰਾ ਕਰਨ ਦੀ ਅਪੀਲ ਕਰਦਿਆਂ ਡਾ. ਭੁੱਲਰ ਨੇ ਕਿਸਾਨਾਂ ਨੂੰ ਖੇਤੀ ਸਹਾਇਕ ਧੰਦਿਆਂ ਨੂੰ ਉਤਸ਼ਾਹਿਤ ਕਰਨ ਲਈ ਯੂਨੀਵਰਸਿਟੀ ਦੇ ਵੱਖ-ਵੱਖ ਕ੍ਰਿਸ਼ੀ ਵਿਗਿਆਨ ਕੇਂਦਰਾਂ ਵੱਲੋਂ ਦਿੱਤੀਆਂ ਜਾਂਦੀਆਂ ਸਿਖਲਾਈਆਂ ਬਾਰੇ ਵਿਸਥਾਰੑਪੂਰਵਕ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ High Court ਦੇ ਫੈਸਲੇ ਤੋਂ ਬਾਅਦ Bathinda ਨਗਰ ਨਿਗਮ ਦੀਆਂ ਚੋਣਾਂ ਦਾ ਰਾਹ ਪੱਧਰਾ; ਮੁੜ ਸਰਗਰਮੀਆਂ ਸ਼ੁਰੂ

ਉਨ੍ਹਾਂ ਵਿਗਿਆਨਕ ਲੀਹਾਂ ਤੇ ਖੇਤੀ ਕਰਨ ਲਈ ਯੂਨੀਵਰਸਿਟੀ ਵੱਲੋਂ ਪ੍ਰਕਾਸ਼ਿਤ ਕੀਤੇ ਜਾਂਦੇ ਖੇਤੀ ਸਹਿਤ ਨਾਲ ਜੁੜਨ ਲਈ ਪ੍ਰੇਰਦਿਆਂ ਉਨ੍ਹਾਂ ਨੇ ਖੇਤੀ ਰਸਾਲੇ, ਚੰਗੀ ਖੇਤੀ ਅਤੇ ਪ੍ਰੋਗਰੈਸਿਵ ਫਾਰਮਿੰਗੋ ਦੇ ਮੈਬਂਰ ਬਣਨ ਅਤੇ ਸਾਉਣੀ ਦੀਆਂ ਫ਼ਸਲਾਂ ਦੀਆਂ ਸਿਫ਼ਾਰਿਸਾਂ ਪੁਸਤਕ ਪੜ੍ਹਨ ਲਈ ਕਿਹਾ।ਮੰਚ ਸੰਚਾਲਨ ਕਰਦਿਆਂ ਡਾ. ਤੇਜਿੰਦਰ ਸਿੰਘ ਰਿਆੜ, ਅੱਪਰ ਨਿਰਦੇਸ਼ਕ ਸੰਚਾਰ, ਪੀ.ਏ.ਯੂ. ਨੇ ਵਿਗਿਆਨ ਅਤੇ ਤਕਨਾਲੋਜੀ ਦੇ ਇਸ ਯੁੱਗ ਵਿੱਚ ਕਿਸਾਨਾਂ ਨੂੰ ਸਮੇਂ ਦਾ ਹਾਣੀ ਬਣ ਕੇ ਖੇਤੀ ਸਬੰਧਿਤ ਅਤਿ-ਆਧੁਨਿਕ ਜਾਣਕਾਰੀ ਹਾਸਿਲ ਕਰਨ ਲਈ ਪੀ.ਏ.ਯੂ. ਦੇ ਹਫ਼ਤ਼ਾਵਰ ਡਿਜੀਟਲ ਅਖ਼ਬਾਰ, ਖੇਤੀ ਸੰਦੇਸ਼, ਪੀ.ਏ.ਯੂ. ਫੇਸਬੁੱਕ ਲਾਈਵ ਪ੍ਰੋਗਰਾਮ, ਪੀ.ਏ.ਯੂ. ਵੱਟਸਐਪ ਗਰੁੱਪਾਂ ਅਤੇ ਯੂ-ਟਿਊਬ ਚੈਨਲਾਂ ਨਾਲ ਵੱਧ ਤੋਂ ਵੱਧ ਜੁੜਨ ਲਈ ਕਿਹਾ। ਖੇਤੀ ਆਮਦਨ ਵਿੱਚ ਵਾਧਾ ਕਰਨ ਲਈ ਯੂਨੀਵਰਸਿਟੀ ਦੇ ਸਕਿੱਲ ਡਿਵੈਲਪਮੈਂਟ ਸੈਂਟਰ ਨਾਲ ਰਾਬਤਾ ਕਾਇਮ ਕਰਕੇ ਖੇਤੀ ਪ੍ਰੋਸੈਸਿੰਗ ਨੂੰ ਉਤਸ਼ਾਹਿਤ ਕਰਦਿਆਂ ਡਾ. ਰਿਆੜ ਨੇ ਯੂਨੀਵਰਸਿਟੀ ਵੱਲੋਂ ਤਿਆਰ ਕੀਤੇ ਸੰਯੁਕਤ ਖੇਤੀ ਮਾਡਲ ਬਾਰੇ ਵਿਸਥਾਰ-ਪੂਰਵਕ ਜਾਣਕਾਰੀ ਦਿੱਤੀ।ਇਸ ਮੌਕੇ ਬਾਗਬਾਨੀ ਖੇਤਰ ਵਿੱਚ (ਫ਼ਲਾਂ, ਸਬਜ਼ੀਆਂ ਅਤੇ ਫੁੱਲਾਂ ਦੀ ਕਾਸ਼ਤ ਲਈ) ਜਥੇਦਾਰ ਗੁਰਾਦਿੱਤਾ ਸਿੰਘ ਮਾਹਲ ਯਾਦਗਾਰੀ ਪੁਰਸਕਾਰ ਸ. ਜਰਨੈਲ ਸਿੰਘ ਪੁੱਤਰ ਸ. ਅਜੀਤ ਸਿੰਘ, ਪਿੰਡ ਜਗਤਪੁਰਾ, ਬਲਾਕ ਗੰਢੀਵਿੰਡ, ਜਿਲ੍ਹਾ ਤਰਨਤਾਰਨ ਨੂੰ ਪ੍ਰਦਾਨ ਕੀਤਾ ਗਿਆ

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹਰਦੀਪ ਸਿੰਘ ਮੁੰਡੀਆਂ ਨੇ 14 ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ

0

👉ਕਿਹਾ, ਮਾਨ ਸਰਕਾਰ ਹਰ ਵਰਗ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ
Chandigarh News:ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਵਿਭਾਗ ਵਿੱਚ ਤਰਸ ਦੇ ਅਧਾਰ ‘ਤੇ 14 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ।ਵਿਭਾਗ ਵਿੱਚ ਸ਼ਾਮਲ ਹੋਏ ਨਵੇਂ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਵਿਭਾਗ ਵਿੱਚ ਗਰੁੱਪ ‘ਸੀ’ ਅਤੇ ‘ਡੀ’ ਦੀਆਂ ਇਹ ਨਿਯੁਕਤੀਆਂ ਸੂਬਾ ਸਰਕਾਰ ਦੀ ਨੀਤੀ ਤਹਿਤ ਕੀਤੀਆਂ ਗਈਆਂ ਹਨ, ਜੋ ਪ੍ਰਭਾਵਿਤ ਪਰਿਵਾਰਾਂ ਨੂੰ ਸਹਾਇਤਾ ਦੇਣ ਅਤੇ ਇਨ੍ਹਾਂ ਪਰਿਵਾਰਾਂ ਦੇ ਯੋਗ ਆਸ਼ਰਿਤਾਂ ਨੂੰ ਸਮੇਂ ਸਿਰ ਰੁਜ਼ਗਾਰ ਮੁਹੱਈਆ ਕਰਵਾਉਣ ’ਤੇ ਆਧਾਰਤ ਹੈ।

ਇਹ ਵੀ ਪੜ੍ਹੋ  ਸਿਆਸਤਦਾਨਾਂ ਨੇ ਆਪਣੇ ਆਗੂਆਂ ਦੇ ਨਾਮ ’ਤੇ ਸ਼ਾਨਦਾਰ ਯਾਦਗਾਰਾਂ ਬਣਾਈਆਂ, ਪਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਖੋਂ ਪਰੋਖੇ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਉਨ੍ਹਾਂ ਦੱਸਿਆ ਕਿ ਕੁੱਲ 14 ਉਮੀਦਵਾਰਾਂ ਵਿੱਚੋਂ ਦੋ ਨੂੰ ਕਲਰਕ, 9 ਨੂੰ ਸੇਵਾਦਾਰ, ਇੱਕ ਨੂੰ ਸਹਾਇਕ ਸੇਵਾਦਾਰ, ਇੱਕ ਨੂੰ ਜੂਨੀਅਰ ਟੈਕਨੀਸ਼ੀਅਨ ਅਤੇ ਇੱਕ ਨੂੰ ਸਹਾਇਕ (ਤਕਨੀਕੀ) ਵਜੋਂ ਨਿਯੁਕਤ ਕੀਤਾ ਗਿਆ ਹੈ।ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਦ੍ਰਿੜ੍ਹਤਾ ਨਾਲ ਵਚਨਬੱਧ ਹੈ ਅਤੇ ਸਮੁੱਚਿਤ ਵਿਕਾਸ ਲਈ ਨਿਰੰਤਰ ਕੰਮ ਕਰ ਰਹੀ ਹੈ।ਨਿਯੁਕਤੀ ਪੱਤਰਾਂ ਦੀ ਵੰਡ ’ਤੇ ਤਸੱਲੀ ਪ੍ਰਗਟਾਉਂਦਿਆਂ ਉਨ੍ਹਾਂ ਕਿਹਾ ਕਿ ਇਹ ਉਮੀਦਵਾਰ ਸੂਬੇ ਦੀ ਤਰੱਕੀ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

ਇਹ ਵੀ ਪੜ੍ਹੋ  Punjab ਦੇ ਮੰਤਰੀਆਂ ਦੇ ਵਿਭਾਗਾਂ ਵਿੱਚ ਫੇਰਬਦਲ, ਹਰਪਾਲ ਚੀਮਾ ਬਣੇ ਟ੍ਰਾਂਸਪੋਰਟ ਮੰਤਰੀ

ਉਨ੍ਹਾਂ ਨਵ-ਨਿਯੁਕਤ ਉਮੀਦਵਾਰਾਂ ਨੂੰ ਇਮਾਨਦਾਰੀ, ਸਮਰਪਣ ਅਤੇ ਤਨਦੇਹੀ ਨਾਲ ਆਪਣੇ ਫ਼ਰਜ਼ ਨਿਭਾਉਣ ਦੀ ਅਪੀਲ ਕੀਤੀ।ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੇ ਰੁਜ਼ਗਾਰ ਦੇ ਕੇ ਆਪਣੀ ਜ਼ਿੰਮੇਵਾਰੀ ਨਿਭਾਅ ਦਿੱਤੀ ਹੈ, ਹੁਣ ਇਨ੍ਹਾਂ ਨਵ-ਨਿਯੁਕਤ ਉਮੀਦਵਾਰਾਂ ਦਾ ਫ਼ਰਜ਼ ਬਣਦਾ ਹੈ ਕਿ ਉਹ ਲੋਕਾਂ ਦੀਆਂ ਉਮੀਦਾਂ ’ਤੇ ਖਰੇ ਉਤਰਨ ਅਤੇ ਇਮਾਨਦਾਰੀ ਨਾਲ ਕੰਮ ਕਰਨ।ਇਸ ਮੌਕੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਨੀਲਕੰਠ ਐਸ. ਅਵਹਦ, ਵਿਭਾਗ ਮੁਖੀ ਮੈਡਮ ਸਈਦ ਸਹਿਰੀਸ਼ ਅਸਗਰ ਅਤੇ ਹੋਰ ਅਧਿਕਾਰੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Harsimrat Badal ਦੀ ਮੌਜੂਦਗੀ ਵਿੱਚ ਬੱਲਾ ਰਾਮ ਨਗਰ ਦੇ ਕਈ ਕਾਂਗਰਸੀ ਅਕਾਲੀ ਦਲ ਵਿੱਚ ਸ਼ਾਮਲ

0

👉ਇਕਬਾਲ ਸਿੰਘ ਬਬਲੀ ਢਿੱਲੋਂ ਦੀ ਪ੍ਰੇਰਣਾ ਨਾਲ ਹੋਏ ਅਕਾਲੀ ਦਲ ਵਿੱਚ ਸ਼ਾਮਲ
Bathinda News:ਸਾਬਕਾ ਕੇਂਦਰੀ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਨੇਤਾ, ਬਠਿੰਡਾ ਸੰਸਦੀ ਹਲਕੇ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੀ ਮੌਜੂਦਗੀ ਵਿੱਚ ਬੱਲਾ ਰਾਮ ਨਗਰ ਦੇ ਕਈ ਕਾਂਗਰਸੀ ਪਰਿਵਾਰ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਹਰਸਿਮਰਤ ਕੌਰ ਬਾਦਲ ਨੇ ਨਵੇਂ ਮੈਂਬਰਾਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਉਨ੍ਹਾਂ ਨੂੰ ਪੂਰਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ।ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਹਰਦੀਪ ਸਿੰਘ, ਪਰਭਜਿੰਦਰ ਸਿੰਘ ਡਿੰਪੀ, ਅਮਰਿੰਦਰ ਸਿੰਘ ਬੰਟੀ, ਵਰਿੰਦਰ ਸਿੰਘ, ਗੁਰਪ੍ਰੀਤ ਸਿੰਘ, ਮਨਦੀਪ ਸਿੰਘ, ਗੁਰਸ਼ਰਨ ਸਿੰਘ, ਹਿਮਾਂਸ਼ੂ ਯਾਦਵ, ਸੌਰਵ, ਗੁਰਸੇਵਕ ਸਿੰਘ, ਬ੍ਰਹਮਾ ਠਾਕੁਰ, ਬਿੰਨੀ ਸ਼ਰਮਾ, ਗੁਰਵਿੰਦਰ ਸਿੰਘ ਅਤੇ ਜਗਤਾਰ ਸਿੰਘ ਆਦਿ ਸ਼ਾਮਲ ਹਨ।

ਇਹ ਵੀ ਪੜ੍ਹੋ  ਮੰਦਭਾਗੀ ਖ਼ਬਰ; ਕਰਜ਼ੇ ਦੀ ਮਾਰ ਹੇਠ ਆਏ ਦੋ ਸਕੇ ਕਿਸਾਨ ਭਰਾਵਾਂ ਨੇ ਕੀਤੀ ਆਤ/ਮਹੱ.ਤਿਆ

ਉਨ੍ਹਾਂ ਨੇ ਦੱਸਿਆ ਕਿ ਉਹ ਸ਼੍ਰੋਮਣੀ ਅਕਾਲੀ ਦਲ ਬਠਿੰਡਾ ਸ਼ਹਿਰੀ ਦੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਦੀ ਪ੍ਰੇਰਣਾ ਨਾਲ ਕਾਂਗਰਸ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ।ਨਵੇਂ ਸ਼ਾਮਲ ਹੋਏ ਕਾਰਕੁਨਾਂ ਨੇ ਕਿਹਾ ਕਿ ਅਕਾਲੀ ਦਲ ਦੀ ਪਿਛਲੀ 10 ਸਾਲ ਦੀ ਸਰਕਾਰ ਦੇ ਦੌਰਾਨ ਹੋਏ ਵਿਕਾਸ ਕਾਰਜ ਅਤੇ ਲੋਕ ਭਲਾਈ ਦੀਆਂ ਯੋਜਨਾਵਾਂ ਅੱਜ ਵੀ ਲੋਕਾਂ ਨੂੰ ਯਾਦ ਹਨ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਨਾ ਤਾਂ ਪਿਛਲੀ ਕਾਂਗਰਸ ਸਰਕਾਰ ਅਤੇ ਨਾ ਹੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਉਤਰੀ ਹੈ। ਉਨ੍ਹਾਂ ਨੇ ਕਿਹਾ ਕਿ ਥਰਮਲ ਪਲਾਂਟ, ਉਦਯੋਗਾਂ ਅਤੇ ਰੋਜ਼ਗਾਰ ਦੇ ਵੱਡੇ ਵਾਅਦੇ ਕੀਤੇ ਗਏ ਸਨ, ਪਰ ਜ਼ਮੀਨੀ ਪੱਧਰ ’ਤੇ ਕੋਈ ਕੰਮ ਨਹੀਂ ਹੋਇਆ।

ਇਹ ਵੀ ਪੜ੍ਹੋ  High Court ਦੇ ਫੈਸਲੇ ਤੋਂ ਬਾਅਦ Bathinda ਨਗਰ ਨਿਗਮ ਦੀਆਂ ਚੋਣਾਂ ਦਾ ਰਾਹ ਪੱਧਰਾ; ਮੁੜ ਸਰਗਰਮੀਆਂ ਸ਼ੁਰੂ

ਇਸ ਮੌਕੇ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਸਭ ਦਾ ਧੰਨਵਾਦ ਕਰਦਿਆਂ ਕਿਹਾ ਕਿ ਨੌਜਵਾਨਾਂ ਦੇ ਇਸ ਸਮਰਥਨ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਦਾ ਰਾਹ ਸਾਫ਼ ਹੋਵੇਗਾ।ਇਸ ਸਮਾਗਮ ਵਿੱਚ ਸਾਬਕਾ ਮੇਅਰ ਬਲਜੀਤ ਸਿੰਘ ਬੀੜ ਬਹਿਮਣ, ਰਾਜਬਿੰਦਰ ਸਿੰਘ ਸਿੱਧੂ, ਮੋਹਨਜੀਤ ਸਿੰਘ ਪੁਰੀ, ਕੁਲਦੀਪ ਸਿੰਘ ਨੰਬਰਦਾਰ, ਗੁਰਦੀਪ ਸਿੰਘ, ਇਕਬਾਲ ਸਿੰਘ ਮਿਠੜੀ, ਡਾ. ਗੁਰਸੇਵਕ ਸਿੰਘ, ਸੁਖਦੇਵ ਸਿੰਘ ਸੀਰਾ, ਜਗਦੀਪ ਸਿੰਘ ਗਹਿਰੀ, ਹਰਜੀਤ ਸਿੰਘ ਹਰਜੀ, ਭੂਪਿੰਦਰ ਸਿੰਘ ਅਤੇ ਰਾਜਦੀਪ ਸਿੰਘ ਸੋਈ ਸਮੇਤ ਕਈ ਪ੍ਰਮੁੱਖ ਹਸਤੀਆਂ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab ਦੇ ਮੰਤਰੀਆਂ ਦੇ ਵਿਭਾਗਾਂ ਵਿੱਚ ਫੇਰਬਦਲ, ਹਰਪਾਲ ਚੀਮਾ ਬਣੇ ਟ੍ਰਾਂਸਪੋਰਟ ਮੰਤਰੀ

0

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਮੰਤਰੀਆਂ ਦੇ ਵਿਭਾਗਾਂ ਵਿੱਚ ਫੇਰਬਦਲ ਕੀਤਾ ਹੈ। ਲਾਲਜੀਤ ਸਿੰਘ ਭੁੱਲਰ ਦੇ ਅਸਤੀਫੇ ਤੋਂ ਬਾਅਦ ਉਨ੍ਹਾਂ ਕੋਲ ਮੌਜੂਦ ਵਿਭਾਗਾਂ ਨੂੰ ਹੁਣ ਦੂਸਰੇ ਮੰਤਰੀਆਂ ਨੂੰ ਦਿੱਤਾ ਗਿਆ ਹੈ। ਨਵੇਂ ਫੇਰਬਦਲ ਵਿੱਚ ਟਰਾਂਸਪੋਰਟ ਵਿਭਾਗ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਸੌਂਪਿਆ ਗਿਆ ਹੈ। ਇਸੇ ਤਰ੍ਹਾਂ ਡਾ ਰਵਜੋਤ ਸਿੰਘ ਨੂੰ ਜੇਲ ਵਿਭਾਗ ਦਿੱਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

राज्य में घरेलू गैस सप्लाई की कोई किल्लत नहीं, नागरिक आश्वस्त रहें – राज्य मंत्री राजेश नागर

0

👉हरियाणा में एलपीजी (LPG) सिलेंडर की कालाबाजारी और अवैध उपयोग के खिलाफ सरकार की सख्त कार्रवाई
Haryana News:हरियाणा के खाद्य, नागरिक आपूर्ति एवं उपभोक्ता मामले राज्य मंत्री श्री राजेश नागर ने कहा कि एलपीजी से जुड़ी कोई भी अनियमितता सामने आती है तो उस पर तुरंत एक्शन लिया जा रहा है। उन्होंने कहा कि एलपीजी सिलेंडर को लेकर राज्य में स्थिति सामान्य है, नागरिकों को किसी भी तरह के पैनिक की आवश्यकता नहीं है।उन्होंने बताया कि हरियाणा में एलपीजी (LPG) सिलेंडर की कालाबाजारी और अवैध उपयोग के खिलाफ सरकार ने सख्त कार्रवाई करते हुए अब तक 8 FIR दर्ज की गई हैं, 52 आरोपियों की संलिप्तता पाई गई और 825 सिलेंडर जब्त किए गए हैं।राज्य मंत्री श्री राजेश नागर ने कहा है कि सिलेंडर की कालाबाजारी और अवैध उपयोग के प्रति सरकार का रुख कड़ा है।

इसे भी पढ़ें  हकृवि हिसार में खरीफ कृषि मेला-2026 का आगाज

उन्होंने कहा कि राज्य में पेट्रोल, डीजल एवं घरेलू एलपीजी गैस की आपूर्ति पूरी तरह से सामान्य है। मिडिल ईस्ट में उत्पन्न युद्ध जैसी परिस्थितियों में भी जो शरारती एवं षड्यंत्रकारी तत्व अफवाह फैला रहे हैं, सरकार उनके खिलाफ सख्त कार्रवाई करेगी।खाद्य, नागरिक आपूर्ति एवं उपभोक्ता मामले विभाग के एक प्रवक्ता ने बताया कि ज़ब्त किये कुल 825 घरेलू एलपीजी में झज्जर जिले से 131, महेंद्रगढ़ जिले से 109 सिलेंडर, अम्बाला से 86, भिवानी से 21, फरीदाबाद से 2, फतेहाबाद से 71, गुरुग्राम से 75, हिसार से 39, जींद से 17, कैथल से 10, करनाल से 44, कुरुक्षेत्र से 21, नूंह से 16, पानीपत से 23, रेवाड़ी से 21, रोहतक से 98, सिरसा से 12, सोनीपत से 12 और यमुनानगर से 17 LPG सिलेंडर ज़ब्त किये जा चुके हैं।इनमें से फरीदाबाद में 7 और सोनीपत में 1 FIR दर्ज की गई हैं। इस कड़ी में तीन वाहन भी पकड़े गए हैं।खाद्य, नागरिक आपूर्ति एवं उपभोक्ता मामले विभाग के प्रवक्ता ने बताया कि राज्य भर में आयल मार्केटिंग कंपनियों द्वारा पिछले 6 दिनों में 14.2 किलो के कुल 61034 घरेलू गैस सिलेंडरों की सप्लाई की गई है।

इसे भी पढ़ें  शहीदों के बलिदान से ही सुरक्षित है देश की आजादी – स्वास्थ्य मंत्री आरती सिंह राव

वर्तमान में राज्य भर में बॉटलिंग प्लांट्स पर घरेलू एलपीजी गैस सिलेंडर की कुल भंडार संख्या 982212 है।विभाग के प्रवक्ता ने बताया कि राज्य भर में कमर्शियल आयल मार्केटिंग कंपनियों द्वारा पिछले 25 दिनों 19 किलो के कुल 848 कमर्शियल सिलेंडर की सप्लाई की गई है। वर्तमान में राज्य भर में बॉटलिंग प्लांट्स पर कमर्शियल एलपीजी गैस सिलेंडर की कुल भंडार संख्या 179566 है।प्रवक्ता ने बताया कि वर्तमान में हरियाणा राज्य में पेट्रोल, डीजल एवं घरेलू एलपीजी गैस की आपूर्ति पूरी तरह सुचारू रूप से चल रही है। प्रमुख तेल कंपनियों – इंडियन ऑयल कॉर्पोरेशन लिमिटेड (आईओसीएल), भारत पेट्रोलियम कॉर्पोरेशन लिमिटेड (बीपीसीएल) एवं हिंदुस्तान पेट्रोलियम कॉर्पोरेशन लिमिटेड (एचपीसीएल) के पास पर्याप्त स्टॉक उपलब्ध है।

👉नवीनतम समाचार पढ़ने के लिए नीचे दिए गए लिंक पर क्लिक करें।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

समाचार और विज्ञापनों के लिए, हमारे व्हाट्सएप नंबर +91 98786-15057 पर संपर्क करें।

ਆਧੁਨਿਕ ਤਕਨਾਲੋਜੀ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਹੋਵੇਗੀ ਹੋਰ ਆਸਾਨ: ਪ੍ਰਿੰਸੀਪਲ ਬੁੱਧ ਰਾਮ

0

Budhlada News:ਹਲਕਾ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਅੱਜ ਸਰਕਾਰੀ ਸੈਕੰਡਰੀ ਸਕੂਲ ਕੁਲਰੀਆਂ ਵਿਖੇ ਨਵੇਂ ਲਗਾਏ ਗਏ ਇੰਟਰਐਕਟਿਵ ਫਲੈਟ ਪੈਨਲ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਆਧੁਨਿਕ ਤਕਨਾਲੋਜੀ ਦੇ ਜ਼ਰੀਏ ਵਿਦਿਆਰਥੀਆਂ ਨੂੰ ਬਿਹਤਰ ਅਤੇ ਵਧੀਆ ਸਿੱਖਿਆ ਪ੍ਰਦਾਨ ਕਰਨਾ ਸਮੇਂ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਇੰਟਰਐਕਟਿਵ ਫਲੈਟ ਪੈਨਲ ਨਾਲ ਪੜ੍ਹਾਈ ਹੋਰ ਵੀ ਦਿਲਚਸਪ ਬਣੇਗੀ ਅਤੇ ਵਿਦਿਆਰਥੀਆਂ ਨੂੰ ਆਧੁਨਿਕ ਤਰੀਕੇ ਨਾਲ ਵਿਸ਼ਿਆਂ ਨੂੰ ਸਮਝਣ ਵਿੱਚ ਆਸਾਨੀ ਹੋਵੇਗੀ। ਸਿੱਖਿਆ ਦੇ ਪੱਧਰ ਨੂੰ ਇੰਟਰਐਕਟਿਵ ਫਲੈਟ ਪੈਨਲ ਰਾਹੀਂ ਅਧਿਆਪਕ ਬੱਚਿਆਂ ਨੂੰ ਡਿਜ਼ਿਟਲ ਤਰੀਕੇ ਨਾਲ ਪਾਠ ਪੜ੍ਹਾ ਸਕਣਗੇ, ਜਿਸ ਨਾਲ ਵਿਦਿਆਰਥੀਆਂ ਦੀ ਸਮਝ ਵਧੇਗੀ ਅਤੇ ਪੜ੍ਹਾਈ ਹੋਰ ਵੀ ਦਿਲਚਸਪ ਬਣੇਗੀ।

ਇਹ ਵੀ ਪੜ੍ਹੋ  High Court ਦੇ ਫੈਸਲੇ ਤੋਂ ਬਾਅਦ Bathinda ਨਗਰ ਨਿਗਮ ਦੀਆਂ ਚੋਣਾਂ ਦਾ ਰਾਹ ਪੱਧਰਾ; ਮੁੜ ਸਰਗਰਮੀਆਂ ਸ਼ੁਰੂ

ਉਨ੍ਹਾਂ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਨਵੀਨ ਤਕਨਾਲੋਜੀ ਦੀ ਵਰਤੋਂ ਕਰਕੇ ਬੱਚਿਆਂ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰਨ।ਵਿਧਾਇਕ ਨੇ ਅਧਿਆਪਕਾਂ ਦੀ ਭੂਮਿਕਾ ਦੀ ਵੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਅਧਿਆਪਕ ਸਮਾਜ ਦੀ ਰੀੜ੍ਹ ਦੀ ਹੱਡੀ ਹਨ, ਜੋ ਨੌਜਵਾਨ ਪੀੜ੍ਹੀ ਨੂੰ ਸਹੀ ਦਿਸ਼ਾ ਦਿੰਦੇ ਹਨ। ਉਨ੍ਹਾਂ ਅਪੀਲ ਕੀਤੀ ਕਿ ਅਧਿਆਪਕ ਇਸ ਨਵੀਂ ਤਕਨਾਲੋਜੀ ਦਾ ਪੂਰਾ ਲਾਭ ਲੈਂਦੇ ਹੋਏ ਬੱਚਿਆਂ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰਨ।ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਨੀਲਮ ਰਾਣੀ ਨੇ ਇਸ ਨਵੀਂ ਸਹੂਲਤ ਮਿਲਣ ‘ਤੇ ਖੁਸ਼ੀ ਪ੍ਰਗਟ ਕੀਤੀ ਅਤੇ ਇਸਨੂੰ ਸਿੱਖਿਆ ਦੇ ਖੇਤਰ ਵਿੱਚ ਇਕ ਅਹਿਮ ਕਦਮ ਦੱਸਿਆ।

ਇਹ ਵੀ ਪੜ੍ਹੋ  Bhagwant Mann Govt ਨੰਗਲ ’ਚ 800 ਏਕੜ ਤੋਂ ਵੱਧ ਸਰਪਲੱਸ ਜ਼ਮੀਨ ਦੇ ਮਾਲਕੀ ਹੱਕ ਵਸਨੀਕਾਂ ਨੂੰ ਦੇਵੇਗੀ: ਹਰਜੋਤ ਸਿੰਘ ਬੈਂਸ

ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਡਾ ਪਰਮਜੀਤ ਸਿੰਘ ਭੋਗਲ ਨੇ ਕਿਹਾ ਕਿ ਇਸ ਡਿਜ਼ਿਟਲ ਸਹੂਲਤ ਨਾਲ ਅਧਿਆਪਕ ਵਿਦਿਆਰਥੀਆਂ ਨੂੰ ਆਡੀਓ-ਵੀਡੀਓ ਸਮੱਗਰੀ, ਚਿੱਤਰਾਂ ਰਾਹੀਂ ਪਾਠ ਸਮਝਾ ਸਕਦੇ ਹਨ, ਜਿਸ ਨਾਲ ਬੱਚਿਆਂ ਦੀ ਸਮਝ ਅਤੇ ਯਾਦਸ਼ਕਤੀ ਵਿੱਚ ਵੀ ਵਾਧਾ ਹੁੰਦਾ ਹੈ। ਇਸ ਨਾਲ ਵਿਦਿਆਰਥੀ ਪੜ੍ਹਾਈ ਵਿੱਚ ਵਧੇਰੇ ਦਿਲਚਸਪੀ ਲੈਂਦੇ ਹਨ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਭਾਸ਼ ਨਾਗਪਾਲ ਹਲਕਾ ਸਿੱਖਿਆ ਕੋਆਰਡੀਨੇਟਰ, ਪ੍ਰਿੰਸੀਪਲ ਅਰੁਣ ਕੁਮਾਰ ਬਲਾਕ ਨੋਡਲ ਅਫ਼ਸਰ ਬਰੇਟਾ, ਪ੍ਰਿੰਸੀਪਲ ਗੁਰਮੀਤ ਸਿੰਘ ਬਲਾਕ ਨੋਡਲ ਅਫ਼ਸਰ ਬੁਢਲਾਡਾ, ਪ੍ਰਿੰਸੀਪਲ ਕੁਲਦੀਪ ਸਿੰਘ ਬਲਾਕ ਨੋਡਲ ਅਫ਼ਸਰ ਮਾਨਸਾ,ਪ੍ਰਿੰਸੀਪਲ ਨਰਸੀ ਸਿੰਘ, ਮੁੱਖ ਅਧਿਆਪਕ ਮਨਦੀਪ ਸਿੰਘ, ਪ੍ਰਿੰਸੀਪਲ ਦਰਸ਼ਨ ਸਿੰਘ,ਸਕੂਲ ਇੰਚਾਰਜ ਲੈਕਚਰਾਰ ਪਰਮਿੰਦਰ ਸਿੰਘ,ਪਿਆਰਾ ਸਿੰਘ ਗੁਰਨੇ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸੁਪਰੀਮ ਕੋਰਟ ਦਾ ਧਰਮ ਪ੍ਰਵਰਤਨ ਨੂੰ ਲੈ ਕੇ ਵੱਡਾ ਫੈਸਲਾ; ਨਹੀਂ ਮਿਲੇਗਾ ਅਨੁਸੂਚਿਤ ਜਾਤੀ ਦਾ ਦਰਜ਼ਾ

New Delhi News: ਪੂਰੇ ਦੇਸ਼ ਭਰ ਵਿਚ ਧਰਮ ਪ੍ਰਵਰਤਨ ਦੇ ਮੁੱਦੇ ਨੂੰ ਲੈ ਕੇ ਚੱਲ ਰਹੀ ਚਰਚਾ ਦੌਰਾਨ ਦੇਸ ਦੀ ਸਰਬਉੱਚ ਅਦਾਲਤ ਨੇ ਮੰਗਲਵਾਰ ਨੂੰ ਇੱਕ ਇਤਿਹਾਸਕ ਫੈਸਲਾ ਸੁਣਾਇਆ ਹੈ। ਇਸ ਫੈਸਲੇ ਮੁਤਾਬਕ ਜੇਕਰ ਕੋਈ ਹਿੰਦੂ, ਸਿੱਖ ਜਾਂ ਬੋਧੀ ਆਪਣੇ ਧਰਮ ਨੂੰ ਤਬਦੀਲ ਕਰਦਾ ਹੈ ਅਤੇ ਉਹ ਆਪਣੇ ਪੁਰਾਣੇ ਧਰਮ ਵਿਚ ਅਨੁਸੂਚਿਤ ਜਾਤੀ ਦਾ ਦਰਜ਼ਾ ਰੱਖਦਾ ਸੀ ਤਾਂ ਉਸਦਾ ਧਰਮ ਤਬਦੀਲ ਕਰਨ ‘ਤੇ ਐਸਸੀ ਵਾਲਾ ਦਰਜ਼ ਖ਼ਤਮ ਹੋ ਜਾਵੇਗਾ। ਸਰਬਉੱਚ ਅਦਾਲਤ ਦੇ ਇਸ ਫੈਸਲੇ ਦੀ ਸਲਾਘਾ ਕੀਤੀ ਜਾ ਰਹੀ ਹੈ। ਕਾਨੂੰਨੀ ਮਾਹਰਾਂ ਮੁਤਾਬਕ ਇਸ ਫੈਸਲੇ ਦਾ ਜਿਆਦਾ ਅਸਰ ਈਸਾਈ ਭਾਈਚਾਰਾ ਅਪਣਾਉਣ ਵਾਲਿਆਂ ‘ਤੇ ਪਏਗਾ, ਜੋ ਧਰਮ ਤਬਦੀਲ ਕਰਨ ਦੇ ਬਾਵਜੂਦ ਆਪਣੀ ਐਸਸੀ ਜਾਂ ਐਸਟੀ ਵਾਲਾ ਦਰਜ਼ਾ ਵੀ ਰੱਖਦੇ ਹਨ ਤੇ ਇਸ ਕੈਟਾਗਿਰੀ ਤਹਿਤ ਮਿਲਣ ਵਾਲੀਆਂ ਸਾਰੀਆਂ ਸਹੂਲਤਾਂ ਦਾ ਲਾਭ ਵੀ ਹਾਸਲ ਕਰਦੇ ਹਨ।

ਇਹ ਵੀ ਪੜ੍ਹੋ  High Court ਦੇ ਫੈਸਲੇ ਤੋਂ ਬਾਅਦ Bathinda ਨਗਰ ਨਿਗਮ ਦੀਆਂ ਚੋਣਾਂ ਦਾ ਰਾਹ ਪੱਧਰਾ; ਮੁੜ ਸਰਗਰਮੀਆਂ ਸ਼ੁਰੂ

ਸੁਪਰੀਮ ਕੋਰਟ ਦੇ ਜਸਟਿਸ ਪੀ.ਕੇ. ਮਿਸ਼ਰਾ ਅਤੇ ਮਨਮੋਹਨ ਸਿੰਘ ਦੇ ਬੈਂਚ ਨੇ ਆਪਣੇ ਫੈਸਲਾ ਵਿਚ ਕਿਹਾ ਹੈ ਕਿ ਸਿਰਫ਼ ਹਿੰਦੂ, ਸਿੱਖ ਅਤੇ ਬੋਧੀ ਧਰਮਾਂ ਨਾਲ ਸੰਬੰਧਿਤ ਲੋਕ ਹੀ ਅਨੁਸੂਚਿਤ ਜਾਤੀ ਦਾ ਦਰਜਾ ਪ੍ਰਾਪਤ ਕਰ ਸਕਦੇ ਹਨ, ਜਿਸਦੇ ਚੱਲਦੇ ਜੇਕਰ ਕੋਈ ਵੀ ਈਸਾਈ ਧਰਮ ਜਾਂ ਕਿਸੇ ਹੋਰ ਧਰਮ ਵਿਚ ਧਰਮ ਪਰਿਵਰਤਨ ਕਰਦਾ ਹੈ ਤਾਂ ਉਹ ਆਪਣਾ ਅਨੁਸੂਚਿਤ ਜਾਤੀ ਦਾ ਦਰਜਾ ਗੁਆ ਦੇਵੇਗਾ।ਦਸਣਾ ਬਣਦਾ ਹੈ ਕਿ ਪਿਛਲੇ ਦਿਨੀਂ ਪੰਜਾਬ ਦੇ ਵਿਚ ਆਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਧਰਮ ਪ੍ਰਵਰਤਨ ਦਾ ਮੁੱਦਾ ਚੁਕਿਆ ਸੀ ਤੇ ਦਾਅਵਾ ਕੀਤਾ ਸੀ ਕਿ ਭਾਜਪਾ ਦੀ ਸਰਕਾਰ ਬਣਨ ‘ਤੇ ਇੱਥੇ ਇਸ ਸਬੰਧੀ ਕਾਨੂੰਨ ਬਣਾਇਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

High Court ਦੇ ਫੈਸਲੇ ਤੋਂ ਬਾਅਦ Bathinda ਨਗਰ ਨਿਗਮ ਦੀਆਂ ਚੋਣਾਂ ਦਾ ਰਾਹ ਪੱਧਰਾ; ਮੁੜ ਸਰਗਰਮੀਆਂ ਸ਼ੁਰੂ

0

Bathinda News: Bathinda municipal corporation election; ਨਵੀਂ ਵਰਡਬੰਦੀ ਨੂੰ ਲੈ ਕੇ ਵਿਰੋਧੀਆਂ ਵੱਲੋਂ ਦਾਈਰ ਕੀਤੀਆਂ ਪਿਟੀਸ਼ਨਾਂ ਨੂੰ ਖ਼ਾਰਜ ਕਰਦਿਆਂ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ 31 ਦਸੰਬਰ ਨੂੰ ਹੋਈ ਵਾਰਡਬੰਦੀ ਦੀ ਨੋਟੀਫਿਕੇਸ਼ਨ ਨੂੰ ਸਹੀ ਕਰਾਰ ਦਿੱਤਾ ਹੈ। High Court ਦੇ ਹੁਕਮਾਂ ਤੋਂ ਬਾਅਦ ਹੁਣ Bathinda ਨਗਰ ਨਿਗਮ ਦੀਆਂ ਚੋਣਾਂ ਦਾ ਰਾਹ ਪੱਧਰਾ ਹੋ ਗਿਆ। ਅਦਾਲਤ ਦੇ ਫੈਸਲੇ ਤੋਂ ਬਾਅਦ ਨਗਰ ਨਿਗਮ ਦੀਆਂ ਚੋਣਾਂ ਹੁਣ ਨਵੀਂ ਵਾਰਡਬੰਦੀ ਦੇ ਆਧਾਰ ‘ਤੇ ਹੋਣਗੀਆਂ। ਉਧਰ, ਮਾਮਲਾ ਅਦਾਲਤ ਵਿਚ ਪੁੱਜਣ ਕਾਰਨ ‘ਦਿਲ’ ਸੁੱਟ ਕੇ ਬੈਠੇ ਚੋਣ ਲੜਣ ਦੇ ‘ਚਾਹਵਾਨ’ ਮੁੜ ਸਰਗਰਮ ਹੋ ਗਏ ਹਨ।

ਇਹ ਵੀ ਪੜ੍ਹੋ ਮੰਦਭਾਗੀ ਖ਼ਬਰ; ਕਰਜ਼ੇ ਦੀ ਮਾਰ ਹੇਠ ਆਏ ਦੋ ਸਕੇ ਕਿਸਾਨ ਭਰਾਵਾਂ ਨੇ ਕੀਤੀ ਆਤ/ਮਹੱ.ਤਿਆ

ਹਾਲਾਂਕਿ ਚੋਣਾਂ ਕਰਵਾਉਣ ਦਾ ਐਲਾਨ ਚੰਡੀਗੜ੍ਹ ਪੱਧਰ ‘ਤੇ ਲਿਆ ਜਾਣਾ ਹੈ ਪ੍ਰੰਤੂ ਨਿਗਮ ‘ਤੇ ਕਾਬਜ਼ ਮਹਿਤਾ ਧੜੇ ਵੱਲੋਂ ਚੋਣਾਂ ਜਲਦੀ ਕਰਵਾਉਣ ਲਈ ਭੱਜਦੋੜ ਸ਼ੁਰੂ ਕਰ ਦਿੱਤੀ ਹੈ। ਸਿਆਸੀ ਮਾਹਰ ਵੀ ਹੁਣ ਹੋਣ ਵਾਲੀਆਂ ਚੋਣਾਂ ਨੂੰ ਕਾਬਜ਼ ਧੜੇ ਲਈ ‘ਲਾਹੇਵੰਦ’ ਮੰਨ ਰਹੇ ਹਨ। ਜਿਕਰਯੋਗ ਹੈ ਕਿ ਬਠਿੰਡਾ ਨਗਰ ਨਿਗਮ ਦੇ 50 ਵਾਰਡਾਂ ਲਈ ਪਿਛਲੇ ਸਾਲ ਦੇ ਅਖ਼ੀਰ ਵਿਚ ਵਾਰਡਬੰਦੀ ਹੋਈ ਸੀ, ਜਿਸਦੇ ਉੱਪਰ ਵਿਰੌਧੀਆਂ ਵੱਲੋਂ ਇਤਰਾਜ਼ ਜਤਾਏ ਗਏ ਸਨ। ਇਸ ਵਾਰਡਬੰਦੀ ਵਿਚ ਕਈ ਸਿਆਸੀ ਆਗੂਆਂ ਨੂੰ ਆਪਣਾ ‘ਪੱਤਾ’ ਸਾਫ਼ ਹੋਣ ਦਾ ਖ਼ਦਸਾ ਜਾਪ ਰਿਹਾ।

ਇਹ ਵੀ ਪੜ੍ਹੋ PHRO ਨੇ NCB ਹਿਰਾਸਤ ਵਿੱਚ BSF ਜਵਾਨ ਦੀ ਸ਼ੱਕੀ ਮੌਤ ਦੀ ਉੱਚ-ਪੱਧਰੀ ਨਿਆਇਕ ਜਾਂਚ ਦੀ ਕੀਤੀ ਮੰਗ

ਇੰਨ੍ਹਾਂ ਚੋਣਾਂ ਦੇ ਵਿਚ ਆਪ ਮੁੜ ਨਿਗਮ ਦੀ ਸੱਤਾ ‘ਤੇ ਸਵਾਰ ਹੋਣ ਦੇ ਖ਼ਵਾਬ ਦੇਖ ਰਹੀ ਹੈ ਜਦਕਿ ਆਪਣੇ ‘ਹੱਥੀ’ ਸਾਰਾ ਕੁੱਝ ਲੁਟਾ ਚੁੱਕੀ ਕਾਂਗਰਸ ਨੂੰ ਮੁੜ ਨਵੇਂ ਸਿਰਿਓ ਰਣਨੀਤੀ ਤਿਆਰ ਕਰਨੀ ਪਏਗੀ। ਦੂਜੇ ਪਾਸੇ ਪਹਿਲੀ ਵਾਰ ਨਿਗਮ ਦੇ ਵਿਚ ਆਹਮੋ-ਸਾਹਮਣੇ ਟੱਕਰ ਦੇਣ ਦੀ ਤਿਆਰੀ ਵਿਚ ਅਕਾਲੀ-ਭਾਜਪਾ ਵਾਲਿਆਂ ਲਈ ਵੀ ਇਹ ਚੋਣਾਂ ਵੱਡਾ ਅਵਸਰ ਹੋਣਗੀਆਂ। ਹਾਲਾਂਕਿ ‘ਅਸਫ਼ਲ’ ਹੋਣ ‘ਤੇ ਚੋਣ ਨਤੀਜਿਆਂ ਦਾ ਵੱਡਾ ਅਸਰ ਵਿਧਾਨ ਸਭਾ ਚੋਣਾਂ ਉੱਪਰ ਵੀ ਪਏਗਾ। ਜਿਸਦੇ ਚੱਲਦੇ ਪਿਛਲੇ ਸਮੇਂ ਦੌਰਾਨ ‘ਘਿਓ-ਖਿਚੜੀ’ ਹੋ ਕੇ ਚੱਲ ਰਹੇ ਸਮੂਹ ਸਿਆਸੀ ਦਲਾਂ ਦੇ ਜਰਨੈਲਾਂ ਨੂੰ ਹੁਣ ਆਪਣੀ ਸਿਆਸੀ ‘ਹੌਂਦ’ ਬਚਾਉਣ ਲਈ ਇੱਕ-ਦੂਜੇ ਦੇ ਵਿਰੁਧ ‘ਲਕੀਰ’ ਕੱਢ ਕੇ ਲੜਣਾ ਪਏਗਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮੰਦਭਾਗੀ ਖ਼ਬਰ; ਕਰਜ਼ੇ ਦੀ ਮਾਰ ਹੇਠ ਆਏ ਦੋ ਸਕੇ ਕਿਸਾਨ ਭਰਾਵਾਂ ਨੇ ਕੀਤੀ ਆਤ/ਮਹੱ.ਤਿਆ

0

Faridkot News: ਪੰਜਾਬ ਦੇ ਫ਼ਰੀਦਕੋਟ ਜ਼ਿਲ੍ਹੇ ਦੇ ਵਿਚ ਬੀਤੇ ਸੋਮਵਾਰ ਨੂੰ ਇੱਕ ਮੰਦਭਾਗੀ ਘਟਨਾ ਵਾਪਰੀ ਹੈ। ਜਿੱਥੇ ਕਰਜ਼ੇ ਦੀ ਮਾਰ ਹੇਠ ਆਏ ਦੋ ਕਿਸਾਨ ਭਰਾਵਾਂ ਵੱਲੋਂ ਰੇਲ ਗੱਡੀ ਹੇਠ ਆ ਕੇ ਆਤਮਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾਂ ਦੀ ਪਹਿਚਾਣ ਜਸਕਰਨ ਸਿੰਘ (38 ਸਾਲ) ਅਤੇ ਜਸਵਿੰਦਰ ਸਿੰਘ (34 ਸਾਲ) ਵਾਸੀ ਪਿੰਡ ਹਰੀ ਨੌ ਜ਼ਿਲ੍ਹਾ ਫ਼ਰੀਦਕੋਟ ਵਜੋਂ ਹੋਈ ਹੈ। ਦਸਿਆ ਜਾ ਰਿਹਾ ਕਿ ਇੰਨ੍ਹਾਂ ਦੋਨਾਂ ਭਰਾਵਾਂ ਨੇ ਪਿੰਡ ਬਹਿਮਣ ਸਿੰਘ ਵਾਲਾ ਨਜ਼ਦੀਕ ਗੁਜ਼ਰਦੀ ਰੇਲਵੇ ਲਾਈਨ ਉੱਪਰ ਜਾ ਕੇ ਇਹ ਕਦਮ ਚੁੱਕਿਆ। ਦੋਨੋਂ ਭਰਾ ਸ਼ਾਦੀਸ਼ੁਦਾ ਸਨ ਅਤੇ ਇੱਕ-ਇੱਕ ਬੇਟੀ ਹੈ।

ਇਹ ਵੀ ਪੜ੍ਹੋ ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਮਾਡਿਊਲ ਦੇ ਦੋ ਕਾਰਕੁੰਨ 5 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ

ਪਿੰਡ ਦੇ ਲੋਕਾਂ ਮੁਤਾਬਕ ਕਰੀਬ ਅੱਧਾ ਏਕੜ ਜਮੀਨ ਦੇ ਮਾਲਕ ਇਹਨਾਂ ਭਰਾਵਾਂ ਦੇ ਸਿਰ ਕਾਫ਼ੀ ਕਰਜ਼ਾ ਚੜਿਆ ਹੋਇਆ ਸੀ, ਜਿਸ ਕਾਰਨ ਮਾਨਸਿਕ ਪ੍ਰੇਸ਼ਾਨ ਰਹਿੰਦੇ ਸਨ। ਇਸ ਪ੍ਰੇਸ਼ਾਨੀ ਕਾਰਨ ਘਰ ਵਿਚ ਕਲੇਸ਼ ਵੀ ਹੁੰਦਾ ਰਹਿੰਦਾ ਸੀ। ਜਿਸਦੇ ਚੱਲਦੇ ਇਸੇ ਤੰਗੀ ਕਾਰਨ ਦੋਨਾਂ ਭਰਾਵਾਂ ਨੇ ਇਹ ਕਦਮ ਚੁੱਕ ਲਿਆ। ਉਧਰ, ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਮੁਢਲੀ ਜਾਂਚ ਮੁਤਾਬਕ ਦੋਨਾਂ ਭਰਾਵਾਂ ਵੱਲੋਂ ਖੁਦਕਸ਼ੀ ਕੀਤੀ ਗਈ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1893395