Sunday, May 3, 2026
Home Blog Page 91

ਸੁਪਰੀਮ ਕੋਰਟ ਦਾ ਧਰਮ ਪ੍ਰਵਰਤਨ ਨੂੰ ਲੈ ਕੇ ਵੱਡਾ ਫੈਸਲਾ; ਨਹੀਂ ਮਿਲੇਗਾ ਅਨੁਸੂਚਿਤ ਜਾਤੀ ਦਾ ਦਰਜ਼ਾ

New Delhi News: ਪੂਰੇ ਦੇਸ਼ ਭਰ ਵਿਚ ਧਰਮ ਪ੍ਰਵਰਤਨ ਦੇ ਮੁੱਦੇ ਨੂੰ ਲੈ ਕੇ ਚੱਲ ਰਹੀ ਚਰਚਾ ਦੌਰਾਨ ਦੇਸ ਦੀ ਸਰਬਉੱਚ ਅਦਾਲਤ ਨੇ ਮੰਗਲਵਾਰ ਨੂੰ ਇੱਕ ਇਤਿਹਾਸਕ ਫੈਸਲਾ ਸੁਣਾਇਆ ਹੈ। ਇਸ ਫੈਸਲੇ ਮੁਤਾਬਕ ਜੇਕਰ ਕੋਈ ਹਿੰਦੂ, ਸਿੱਖ ਜਾਂ ਬੋਧੀ ਆਪਣੇ ਧਰਮ ਨੂੰ ਤਬਦੀਲ ਕਰਦਾ ਹੈ ਅਤੇ ਉਹ ਆਪਣੇ ਪੁਰਾਣੇ ਧਰਮ ਵਿਚ ਅਨੁਸੂਚਿਤ ਜਾਤੀ ਦਾ ਦਰਜ਼ਾ ਰੱਖਦਾ ਸੀ ਤਾਂ ਉਸਦਾ ਧਰਮ ਤਬਦੀਲ ਕਰਨ ‘ਤੇ ਐਸਸੀ ਵਾਲਾ ਦਰਜ਼ ਖ਼ਤਮ ਹੋ ਜਾਵੇਗਾ। ਸਰਬਉੱਚ ਅਦਾਲਤ ਦੇ ਇਸ ਫੈਸਲੇ ਦੀ ਸਲਾਘਾ ਕੀਤੀ ਜਾ ਰਹੀ ਹੈ। ਕਾਨੂੰਨੀ ਮਾਹਰਾਂ ਮੁਤਾਬਕ ਇਸ ਫੈਸਲੇ ਦਾ ਜਿਆਦਾ ਅਸਰ ਈਸਾਈ ਭਾਈਚਾਰਾ ਅਪਣਾਉਣ ਵਾਲਿਆਂ ‘ਤੇ ਪਏਗਾ, ਜੋ ਧਰਮ ਤਬਦੀਲ ਕਰਨ ਦੇ ਬਾਵਜੂਦ ਆਪਣੀ ਐਸਸੀ ਜਾਂ ਐਸਟੀ ਵਾਲਾ ਦਰਜ਼ਾ ਵੀ ਰੱਖਦੇ ਹਨ ਤੇ ਇਸ ਕੈਟਾਗਿਰੀ ਤਹਿਤ ਮਿਲਣ ਵਾਲੀਆਂ ਸਾਰੀਆਂ ਸਹੂਲਤਾਂ ਦਾ ਲਾਭ ਵੀ ਹਾਸਲ ਕਰਦੇ ਹਨ।

ਇਹ ਵੀ ਪੜ੍ਹੋ  High Court ਦੇ ਫੈਸਲੇ ਤੋਂ ਬਾਅਦ Bathinda ਨਗਰ ਨਿਗਮ ਦੀਆਂ ਚੋਣਾਂ ਦਾ ਰਾਹ ਪੱਧਰਾ; ਮੁੜ ਸਰਗਰਮੀਆਂ ਸ਼ੁਰੂ

ਸੁਪਰੀਮ ਕੋਰਟ ਦੇ ਜਸਟਿਸ ਪੀ.ਕੇ. ਮਿਸ਼ਰਾ ਅਤੇ ਮਨਮੋਹਨ ਸਿੰਘ ਦੇ ਬੈਂਚ ਨੇ ਆਪਣੇ ਫੈਸਲਾ ਵਿਚ ਕਿਹਾ ਹੈ ਕਿ ਸਿਰਫ਼ ਹਿੰਦੂ, ਸਿੱਖ ਅਤੇ ਬੋਧੀ ਧਰਮਾਂ ਨਾਲ ਸੰਬੰਧਿਤ ਲੋਕ ਹੀ ਅਨੁਸੂਚਿਤ ਜਾਤੀ ਦਾ ਦਰਜਾ ਪ੍ਰਾਪਤ ਕਰ ਸਕਦੇ ਹਨ, ਜਿਸਦੇ ਚੱਲਦੇ ਜੇਕਰ ਕੋਈ ਵੀ ਈਸਾਈ ਧਰਮ ਜਾਂ ਕਿਸੇ ਹੋਰ ਧਰਮ ਵਿਚ ਧਰਮ ਪਰਿਵਰਤਨ ਕਰਦਾ ਹੈ ਤਾਂ ਉਹ ਆਪਣਾ ਅਨੁਸੂਚਿਤ ਜਾਤੀ ਦਾ ਦਰਜਾ ਗੁਆ ਦੇਵੇਗਾ।ਦਸਣਾ ਬਣਦਾ ਹੈ ਕਿ ਪਿਛਲੇ ਦਿਨੀਂ ਪੰਜਾਬ ਦੇ ਵਿਚ ਆਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਧਰਮ ਪ੍ਰਵਰਤਨ ਦਾ ਮੁੱਦਾ ਚੁਕਿਆ ਸੀ ਤੇ ਦਾਅਵਾ ਕੀਤਾ ਸੀ ਕਿ ਭਾਜਪਾ ਦੀ ਸਰਕਾਰ ਬਣਨ ‘ਤੇ ਇੱਥੇ ਇਸ ਸਬੰਧੀ ਕਾਨੂੰਨ ਬਣਾਇਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

High Court ਦੇ ਫੈਸਲੇ ਤੋਂ ਬਾਅਦ Bathinda ਨਗਰ ਨਿਗਮ ਦੀਆਂ ਚੋਣਾਂ ਦਾ ਰਾਹ ਪੱਧਰਾ; ਮੁੜ ਸਰਗਰਮੀਆਂ ਸ਼ੁਰੂ

0

Bathinda News: Bathinda municipal corporation election; ਨਵੀਂ ਵਰਡਬੰਦੀ ਨੂੰ ਲੈ ਕੇ ਵਿਰੋਧੀਆਂ ਵੱਲੋਂ ਦਾਈਰ ਕੀਤੀਆਂ ਪਿਟੀਸ਼ਨਾਂ ਨੂੰ ਖ਼ਾਰਜ ਕਰਦਿਆਂ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ 31 ਦਸੰਬਰ ਨੂੰ ਹੋਈ ਵਾਰਡਬੰਦੀ ਦੀ ਨੋਟੀਫਿਕੇਸ਼ਨ ਨੂੰ ਸਹੀ ਕਰਾਰ ਦਿੱਤਾ ਹੈ। High Court ਦੇ ਹੁਕਮਾਂ ਤੋਂ ਬਾਅਦ ਹੁਣ Bathinda ਨਗਰ ਨਿਗਮ ਦੀਆਂ ਚੋਣਾਂ ਦਾ ਰਾਹ ਪੱਧਰਾ ਹੋ ਗਿਆ। ਅਦਾਲਤ ਦੇ ਫੈਸਲੇ ਤੋਂ ਬਾਅਦ ਨਗਰ ਨਿਗਮ ਦੀਆਂ ਚੋਣਾਂ ਹੁਣ ਨਵੀਂ ਵਾਰਡਬੰਦੀ ਦੇ ਆਧਾਰ ‘ਤੇ ਹੋਣਗੀਆਂ। ਉਧਰ, ਮਾਮਲਾ ਅਦਾਲਤ ਵਿਚ ਪੁੱਜਣ ਕਾਰਨ ‘ਦਿਲ’ ਸੁੱਟ ਕੇ ਬੈਠੇ ਚੋਣ ਲੜਣ ਦੇ ‘ਚਾਹਵਾਨ’ ਮੁੜ ਸਰਗਰਮ ਹੋ ਗਏ ਹਨ।

ਇਹ ਵੀ ਪੜ੍ਹੋ ਮੰਦਭਾਗੀ ਖ਼ਬਰ; ਕਰਜ਼ੇ ਦੀ ਮਾਰ ਹੇਠ ਆਏ ਦੋ ਸਕੇ ਕਿਸਾਨ ਭਰਾਵਾਂ ਨੇ ਕੀਤੀ ਆਤ/ਮਹੱ.ਤਿਆ

ਹਾਲਾਂਕਿ ਚੋਣਾਂ ਕਰਵਾਉਣ ਦਾ ਐਲਾਨ ਚੰਡੀਗੜ੍ਹ ਪੱਧਰ ‘ਤੇ ਲਿਆ ਜਾਣਾ ਹੈ ਪ੍ਰੰਤੂ ਨਿਗਮ ‘ਤੇ ਕਾਬਜ਼ ਮਹਿਤਾ ਧੜੇ ਵੱਲੋਂ ਚੋਣਾਂ ਜਲਦੀ ਕਰਵਾਉਣ ਲਈ ਭੱਜਦੋੜ ਸ਼ੁਰੂ ਕਰ ਦਿੱਤੀ ਹੈ। ਸਿਆਸੀ ਮਾਹਰ ਵੀ ਹੁਣ ਹੋਣ ਵਾਲੀਆਂ ਚੋਣਾਂ ਨੂੰ ਕਾਬਜ਼ ਧੜੇ ਲਈ ‘ਲਾਹੇਵੰਦ’ ਮੰਨ ਰਹੇ ਹਨ। ਜਿਕਰਯੋਗ ਹੈ ਕਿ ਬਠਿੰਡਾ ਨਗਰ ਨਿਗਮ ਦੇ 50 ਵਾਰਡਾਂ ਲਈ ਪਿਛਲੇ ਸਾਲ ਦੇ ਅਖ਼ੀਰ ਵਿਚ ਵਾਰਡਬੰਦੀ ਹੋਈ ਸੀ, ਜਿਸਦੇ ਉੱਪਰ ਵਿਰੌਧੀਆਂ ਵੱਲੋਂ ਇਤਰਾਜ਼ ਜਤਾਏ ਗਏ ਸਨ। ਇਸ ਵਾਰਡਬੰਦੀ ਵਿਚ ਕਈ ਸਿਆਸੀ ਆਗੂਆਂ ਨੂੰ ਆਪਣਾ ‘ਪੱਤਾ’ ਸਾਫ਼ ਹੋਣ ਦਾ ਖ਼ਦਸਾ ਜਾਪ ਰਿਹਾ।

ਇਹ ਵੀ ਪੜ੍ਹੋ PHRO ਨੇ NCB ਹਿਰਾਸਤ ਵਿੱਚ BSF ਜਵਾਨ ਦੀ ਸ਼ੱਕੀ ਮੌਤ ਦੀ ਉੱਚ-ਪੱਧਰੀ ਨਿਆਇਕ ਜਾਂਚ ਦੀ ਕੀਤੀ ਮੰਗ

ਇੰਨ੍ਹਾਂ ਚੋਣਾਂ ਦੇ ਵਿਚ ਆਪ ਮੁੜ ਨਿਗਮ ਦੀ ਸੱਤਾ ‘ਤੇ ਸਵਾਰ ਹੋਣ ਦੇ ਖ਼ਵਾਬ ਦੇਖ ਰਹੀ ਹੈ ਜਦਕਿ ਆਪਣੇ ‘ਹੱਥੀ’ ਸਾਰਾ ਕੁੱਝ ਲੁਟਾ ਚੁੱਕੀ ਕਾਂਗਰਸ ਨੂੰ ਮੁੜ ਨਵੇਂ ਸਿਰਿਓ ਰਣਨੀਤੀ ਤਿਆਰ ਕਰਨੀ ਪਏਗੀ। ਦੂਜੇ ਪਾਸੇ ਪਹਿਲੀ ਵਾਰ ਨਿਗਮ ਦੇ ਵਿਚ ਆਹਮੋ-ਸਾਹਮਣੇ ਟੱਕਰ ਦੇਣ ਦੀ ਤਿਆਰੀ ਵਿਚ ਅਕਾਲੀ-ਭਾਜਪਾ ਵਾਲਿਆਂ ਲਈ ਵੀ ਇਹ ਚੋਣਾਂ ਵੱਡਾ ਅਵਸਰ ਹੋਣਗੀਆਂ। ਹਾਲਾਂਕਿ ‘ਅਸਫ਼ਲ’ ਹੋਣ ‘ਤੇ ਚੋਣ ਨਤੀਜਿਆਂ ਦਾ ਵੱਡਾ ਅਸਰ ਵਿਧਾਨ ਸਭਾ ਚੋਣਾਂ ਉੱਪਰ ਵੀ ਪਏਗਾ। ਜਿਸਦੇ ਚੱਲਦੇ ਪਿਛਲੇ ਸਮੇਂ ਦੌਰਾਨ ‘ਘਿਓ-ਖਿਚੜੀ’ ਹੋ ਕੇ ਚੱਲ ਰਹੇ ਸਮੂਹ ਸਿਆਸੀ ਦਲਾਂ ਦੇ ਜਰਨੈਲਾਂ ਨੂੰ ਹੁਣ ਆਪਣੀ ਸਿਆਸੀ ‘ਹੌਂਦ’ ਬਚਾਉਣ ਲਈ ਇੱਕ-ਦੂਜੇ ਦੇ ਵਿਰੁਧ ‘ਲਕੀਰ’ ਕੱਢ ਕੇ ਲੜਣਾ ਪਏਗਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮੰਦਭਾਗੀ ਖ਼ਬਰ; ਕਰਜ਼ੇ ਦੀ ਮਾਰ ਹੇਠ ਆਏ ਦੋ ਸਕੇ ਕਿਸਾਨ ਭਰਾਵਾਂ ਨੇ ਕੀਤੀ ਆਤ/ਮਹੱ.ਤਿਆ

0

Faridkot News: ਪੰਜਾਬ ਦੇ ਫ਼ਰੀਦਕੋਟ ਜ਼ਿਲ੍ਹੇ ਦੇ ਵਿਚ ਬੀਤੇ ਸੋਮਵਾਰ ਨੂੰ ਇੱਕ ਮੰਦਭਾਗੀ ਘਟਨਾ ਵਾਪਰੀ ਹੈ। ਜਿੱਥੇ ਕਰਜ਼ੇ ਦੀ ਮਾਰ ਹੇਠ ਆਏ ਦੋ ਕਿਸਾਨ ਭਰਾਵਾਂ ਵੱਲੋਂ ਰੇਲ ਗੱਡੀ ਹੇਠ ਆ ਕੇ ਆਤਮਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾਂ ਦੀ ਪਹਿਚਾਣ ਜਸਕਰਨ ਸਿੰਘ (38 ਸਾਲ) ਅਤੇ ਜਸਵਿੰਦਰ ਸਿੰਘ (34 ਸਾਲ) ਵਾਸੀ ਪਿੰਡ ਹਰੀ ਨੌ ਜ਼ਿਲ੍ਹਾ ਫ਼ਰੀਦਕੋਟ ਵਜੋਂ ਹੋਈ ਹੈ। ਦਸਿਆ ਜਾ ਰਿਹਾ ਕਿ ਇੰਨ੍ਹਾਂ ਦੋਨਾਂ ਭਰਾਵਾਂ ਨੇ ਪਿੰਡ ਬਹਿਮਣ ਸਿੰਘ ਵਾਲਾ ਨਜ਼ਦੀਕ ਗੁਜ਼ਰਦੀ ਰੇਲਵੇ ਲਾਈਨ ਉੱਪਰ ਜਾ ਕੇ ਇਹ ਕਦਮ ਚੁੱਕਿਆ। ਦੋਨੋਂ ਭਰਾ ਸ਼ਾਦੀਸ਼ੁਦਾ ਸਨ ਅਤੇ ਇੱਕ-ਇੱਕ ਬੇਟੀ ਹੈ।

ਇਹ ਵੀ ਪੜ੍ਹੋ ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਮਾਡਿਊਲ ਦੇ ਦੋ ਕਾਰਕੁੰਨ 5 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ

ਪਿੰਡ ਦੇ ਲੋਕਾਂ ਮੁਤਾਬਕ ਕਰੀਬ ਅੱਧਾ ਏਕੜ ਜਮੀਨ ਦੇ ਮਾਲਕ ਇਹਨਾਂ ਭਰਾਵਾਂ ਦੇ ਸਿਰ ਕਾਫ਼ੀ ਕਰਜ਼ਾ ਚੜਿਆ ਹੋਇਆ ਸੀ, ਜਿਸ ਕਾਰਨ ਮਾਨਸਿਕ ਪ੍ਰੇਸ਼ਾਨ ਰਹਿੰਦੇ ਸਨ। ਇਸ ਪ੍ਰੇਸ਼ਾਨੀ ਕਾਰਨ ਘਰ ਵਿਚ ਕਲੇਸ਼ ਵੀ ਹੁੰਦਾ ਰਹਿੰਦਾ ਸੀ। ਜਿਸਦੇ ਚੱਲਦੇ ਇਸੇ ਤੰਗੀ ਕਾਰਨ ਦੋਨਾਂ ਭਰਾਵਾਂ ਨੇ ਇਹ ਕਦਮ ਚੁੱਕ ਲਿਆ। ਉਧਰ, ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਮੁਢਲੀ ਜਾਂਚ ਮੁਤਾਬਕ ਦੋਨਾਂ ਭਰਾਵਾਂ ਵੱਲੋਂ ਖੁਦਕਸ਼ੀ ਕੀਤੀ ਗਈ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਯੁਵਾ ਨਿਭਾਉਣ ਮੋਹਰੀ ਭੂਮਿਕਾ-ਮੁੱਖ ਮੰਤਰੀ

👉ਵੋਕਲ ਫਾਰ ਲੋਕਲ ਸਿਰਫ ਇੱਕ ਨਾਰਾ ਨਹੀਂ, ਸਗੋਂ ਰਾਸ਼ਟਰ ਨਿਰਮਾਣ ਦਾ ਅਭਿਆਨ ਹੈ-ਨਾਇਬ ਸਿੰਘ ਸੈਣੀ
👉ਪੰਜਾਬ ਦੇ ਨੰਗਲ ਵਿੱਚ ਸ਼ਹੀਦੀ ਦਿਵਸ ‘ਤੇ ਗੂੰਜਿਆ ਰਾਸ਼ਟਰਭਗਤੀ ਦਾ ਸੰਦੇਸ਼

Chanidgarh News: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ 23 ਮਾਰਚ ਦਾ ਦਿਨ ਭਾਰਤ ਦੇ ਇਤਿਹਾਸ ਵਿੱਚ ਵਿਲਖਣ ਮਹੱਤਵ ਰਖਦਾ ਹੈ। ਇਹ ਦਿਨ ਸਿਰਫ ਯਾਦ ਕਰਨ ਦਾ ਨਹੀਂ, ਸਗੋਂ ਸੰਕਲਪ ਦਾ ਦਿਨ ਹੈ, ਜਦੋਂ ਸ਼ਹੀਦ-ਏ-ਆਜਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੇ ਹਸਦੇ-ਹਸਦੇ ਆਪਣੇ ਪ੍ਰਾਣਾਂ ਦਾ ਬਲਿਦਾਨ ਦੇ ਕੇ ਰਾਸ਼ਟਰ ਦੇ ਸਵਾਭਿਮਾਨ ਨੂੰ ਨਵੀਂ ਉਚਾਈ ਪ੍ਰਦਾਨ ਕੀਤੀ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਅਮਰ ਸ਼ਹੀਦਾਾਂ ਦੀ ਸ਼ਹਾਦਤ ਅੱਜ ਵੀ ਹਰ ਭਾਰਤੀ ਦੇ ਮਨ ਵਿੱਚ ਦੇਸ਼ਭਗਤੀ ਦੀ ਜਵਾਲਾ ਭਲਦੀ ਹੈ।ਮੁੱਖ ਮੰਤਰੀ ਸ੍ਰੀ ਸੈਣੀ ਸੋਮਵਾਰ ਨੂੰ ਨੰਗਲ, ਪੰਜਾਬ ਵਿੱਚ ਆਯੋਜਿਤ ਸਵਦੇਸ਼ੀ ਮੇਲਾ ਅਤੇ ਯੁਵਾ ਸਮਾਗਮ ਨੂੰ ਸੰਬੋਧਿਤ ਕਰ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਇਹ ਆਯੋਜਨ ਸਿਰਫ ਇੱਕ ਪ੍ਰੋਗਰਾਮ ਨਹੀਂ ਸਗੋਂ ਸ਼ਹੀਦਾਂ ਦੇ ਸੁਪਨਿਆਂ ਦੇ ਭਾਰਤ ਦੇ ਨਿਰਮਾਣ ਦਾ ਜਿਉਂਦਾ-ਜਾਗਦਾ ਸੰਕਲਪ ਹੈ। ਉਨ੍ਹਾਂ ਨੇ ਸੈਂਟਰ ਫਾਰ ਇਕੋਨਾਮਿਕ ਪਾਲਿਸੀ ਰਿਸਰਚ ਅਤੇ ਸਵਦੇਸ਼ੀ ਜਾਗਰਨ ਮੰਚ ਨੂੰ ਇਸ ਪ੍ਰੇਰਣਾਦਾਈ ਪਹਿਲ ਲਈ ਵਧਾਈ ਦਿੱਤੀ।

ਇਹ ਵੀ ਪੜ੍ਹੋ ਪੰਜਾਬ ਦੀ ਆਪ ਸਰਕਾਰ ਦਾ ਇਮਾਨਦਾਰੀ ਦਾ ਨਕਾਬ ਉਤਰ ਚੁੱਕਾ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦੇ ਸਮੇ ਵਿੱਚ ਕ੍ਰਾਂਤੀ ਦਾ ਸਵਰੂਪ ਬਦਲ ਚੁੱਕਾ ਹੈ। ਹੁਣ ਕ੍ਰਾਂਤੀ ਤਲਵਾਰਾਂ ਨਾਲ ਨਹੀਂ, ਸਗੋਂ ਵਿਚਾਰਾਂ, ਸੰਕਲਪਾਂ ਅਤੇ ਸਰਗਰਮ ਯਤਨਾਂ ਤੋਂ ਆਉਂਦੀ ਹੈ। ਉਨ੍ਹਾਂ ਨੇ ਸਪਸ਼ਟ ਕੀਤਾ ਕਿ ਅੱਜ ਦੀ ਕ੍ਰਾਂਤੀ ਨਸ਼ੇ ਵਿਰੁਧ ਜਨਜਾਗਰਨ, ਯੁਵਾਵਾਂ ਨੂੰ ਸਵੈ-ਰੁਜਗਾਰ ਨਾਲ ਜੋੜਨ ਅਤੇ ਸਵਦੇਸ਼ੀ ਉਤਪਾਦਾਂ ਨੂੰ ਅਪਨਾਉਣ ਰਾਹੀਂ ਹੀ ਸੰਭਵ ਹੈ।ਉਨ੍ਹਾਂ ਨੇ ਕਿਹਾ ਕਿ ਸਵਦੇਸ਼ੀ ਆਤਮਨਿਰਭਰ ਭਾਰਤ ਦੀ ਮਜਬੂਤ ਨੀਂਵ ਹੈ। ਜਦੋਂ ਨਾਗਰਿਕ ਸਥਾਨਕ ਉਤਪਾਦਾਂ ਨੂੰ ਪ੍ਰਾਥਮਿਕਤਾ ਦਿੰਦੇ ਹਨ ਤਾਂ ਉਹ ਸਿੱਧੇ ਤੌਰ ‘ਤੇ ਦੇਸ਼ ਦੀ ਅਰਥਵਿਵਸਥਾ ਨੂੰ ਸਸ਼ਕਤ ਕਰਦੇ ਹਨ ਅਤੇ ਲੱਖਾਂ ਕਾਰੀਗਰਾਂ ਅਤੇ ਛੋਟੇ ਉਦਮਿਆਂ ਦੇ ਜੀਵਨ ਵਿੱਚ ਸਥਿਰਤਾ ਲਿਆਉਂਦੇ ਹਨ। ਸਵਦੇਸ਼ੀ ਦਾ ਇਹ ਮੰਤਰ ਤੁਹਾਨੂੰ ਆਪਣੇ ਪੈਰਾਂ ‘ਤੇ ਖੜਾ ਕਰਨ ਦਾ ਮੰਤਰ ਹੈ। ਸਵਦੇਸ਼ੀ ਸਿਰਫ ਇੱਕ ਸ਼ਬਦ ਨਹੀਂ ਹੈ ਸਗੋਂ ਇਹ ਇੱਕ ਆਰਥਿਕ ਦਰਸ਼ਨ ਹੈ। ਉਨ੍ਹਾਂ ਨੇ ਕਿਹਾ ਕਿ ਵੋਕਲ ਫਾਰ ਲੋਕਲ ਸਿਰਫ ਇੱਕ ਨਾਰਾ ਨਹੀਂ, ਸਗੋਂ ਰਾਸ਼ਟਰ ਨਿਰਮਾਣ ਦਾ ਅਭਿਆਨ ਹੈ। ਇਹ ਉਤਪਾਦਾਂ ਦੀ ਪ੍ਰਦਰਸ਼ਨੀ ਨਹੀਂ ਸਗੋਂ ਸਾਡੀ ਸਵਦੇਸ਼ੀ ਭਾਵਨਾ ਦਾ ਉਤਸਵ ਹੈ। ਅਸੀ ਸਵਦੇਸ਼ੀ ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣਾ ਹੈ।

ਇਹ ਵੀ ਪੜ੍ਹੋ हकृवि हिसार में खरीफ कृषि मेला-2026 का आगाज

ਮੁੱਖ ਮੰਤਰੀ ਨੇ ਨੌਜੁਆਨਾਂ ਨੂੰ ਵਿਦੇਸ਼ ਜਾਣ ਦੀ ਅੱਨੀ ਦੌੜ ਤੋਂ ਬਚਣ ਦੀ ਸਲਾਹ ਦਿੰਦੇ ਹੋਏ ਕਿਹਾ ਕਿ ਡੰਕੀ ਰੂਟ ਜਿਹੇ ਗੈਰ-ਕਾਨੂੰਨੀ ਅਤੇ ਜੋਖਿਮ ਭਰੇ ਰਸਤੇ ਨਾ ਸਿਰਫ ਜੀਵਨ ਲਈ ਖਤਰਾ ਹੈ ਸਗੋਂ ਪਰਿਵਾਰਾਂ ਦੇ ਸੁਪਨਿਆਂ ਨੂੰ ਵੀ ਤੋੜਦੇ ਹਨ। ਉਨ੍ਹਾਂ ਨੇ ਕਿਹਾ ਕਿ ਭਾਰਤ ਵਿੱਚ ਅਪਾਰ ਸੰਭਾਵਨਾਵਾਂ ਹਨ ਅਤੇ ਯੁਵਾ ਆਪਣੀ ਪ੍ਰਤੀਭਾ ਦੇ ਬਲ ‘ਤੇ ਦੇਸ਼ ਵਿੱਚ ਹੀ ਸਫਲਤਾ ਪ੍ਰਾਪਤ ਕਰ ਸਕਦੇ ਹਨ।ਨਸ਼ੇ ਦੀ ਸਮੱਸਿਆ ‘ਤੇ ਗੰਭੀਰ ਚਿੰਤਾ ਵਿਅਕਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਇਹ ਵੀਰ ਭੂਮੀ ਜੋ ਕਦੀ ਦੁੱਧ-ਦਹੀ ਦੇ ਖਾਣ ਲਈ ਜਾਣੀ ਜਾਂਦੀ ਸੀ, ਅੱਜ ਨਸ਼ੇ ਦੇ ਸੌਦਾਗਰਾਂ ਦੇ ਨਿਸ਼ਾਨੇ ‘ਤੇ ਹੈ। ਨਸ਼ਾ ਇੱਕ ਸਮਾਜਿਕ ਅਭਿਸ਼ਾਪ ਹੈ ਜੋ ਵਿਅਕਤੀ ਤੋਂ ਲੈ ਕੇ ਰਾਸ਼ਟਰ ਤੱਕ ਨੂੰ ਕਮਜੋਰ ਕਰਦਾ ਹੈ। ਉਨ੍ਹਾਂ ਨੇ ਨੌਜੁਆਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ੇ ਤੋਂ ਦੂਰ ਰਹਿਣ ਅਤੇ ਸਮਾਜ ਵਿੱਚ ਜਾਗਰੂਕਤਾ ਫੈਲਾ ਕੇ ਦੂਜਿਆਂ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਨ ਦਾ ਸੰਕਲਪ ਲੈਣ। ਉਨ੍ਹਾਂ ਨੇ ਯੋਗ, ਖੇਡ ਅਤੇ ਅਨੁਸ਼ਾਸਿਤ ਜੀਵਨਸ਼ੈਲੀ ਨੂੰ ਨਸ਼ਾ ਮੁਕਤੀ ਦਾ ਪ੍ਰਭਾਵੀ ਉਪਾਅ ਦੱਸਿਆ।

ਇਹ ਵੀ ਪੜ੍ਹੋ कुरुक्षेत्र विश्वविद्यालय में ‘दिशा’ कार्यशाला से न्याय तक पहुंच पर हुआ व्यापक संवाद

ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦੀ ਦਿਵਸ ਸਾਨੂੰ ਇਹ ਪ੍ਰੇਰਣਾ ਦਿੰਦਾ ਹੈ ਕਿ ਅਸੀ ਆਪਣੀਆਂ ਜਿੰਮੇਵਾਰਿਆਂ ਪ੍ਰਤੀ ਸਜਗ ਰਹਿਣ ਅਤੇ ਰਾਸ਼ਟਰ ਦੀ ਏਕਤਾ, ਅਖੰਡਤਾ ਅਤੇ ਮਜਬੂਤੀ ਲਈ ਲਗਾਤਾਰ ਕੰਮ ਕਰਨ। ਉਨ੍ਹਾਂ ਨੇ ਮੌਜ਼ੂਦ ਨੌਜੁਆਨਾਂ ਤੋਂ ਸਾਮੂਹਿਕ ਸੰਕਲਪ ਲੈਣ ਦੀ ਅਪੀਲ ਕੀਤੀ ਕਿ ਉਹ ਸਵਦੇਸ਼ੀ ਅਪਨਾਉਣਗੇ, ਨਸ਼ੇ ਵਿਰੁਧ ਲੜਨਗੇ ਅਤੇ ਦੇਸ਼ ਦੇ ਵਿਕਾਸ ਵਿੱਚ ਸਰਗਰਮ ਭਾਗੀਦਾਰੀ ਨਿਭਾਉਣਗੇ।ਉਨ੍ਹਾਂ ਨੇ ਹਰਿਆਣਾ ਦੀ ਭਾਗੀਦਾਰੀ ਦਾ ਜਿਕਰ ਕਰਦੇ ਹੋਏ ਕਿਹਾ ਕਿ ਰਾਜ ਦੀ ਸਭਿਆਚਾਰਕ ਵਿਰਾਸਤ, ਸੈਰ-ਸਪਾਟਾ, ਵਾਤਾਵਰਨ ਸਰੰਖਣ ਦੇ ਯਤਨ ਅਤੇ ਡੇਅਰੀ ਉਤਪਾਦ ਇਸ ਮੇਲੇ ਵਿੱਚ ਵਿਸ਼ੇਸ਼ ਖਿੱਚ ਦਾ ਕੇਂਦਰ ਹੈ ਜੋ ਸੂਬੇ ਦੀ ਤਰੱਕੀ ਅਤੇ ਮਜਬੂਤੀ ਦੀ ਪਛਾਣ ਹੈ।

ਇਹ ਵੀ ਪੜ੍ਹੋ हरियाणा ने राष्ट्रीय पैरा एथलेटिक चैंपियनशिप में भी परचम लहराया:आरती सिंह राव

ਮੁੱਖ ਮੰਤਰੀ ਨੇ ਕਿਹਾ ਕਿ ਨੰਗਲ ਦਾ ਇਹ ਸਵਦੇਸ਼ੀ ਮੇਲਾ ਅਤੇ ਯੁਵਾ ਸਮਾਗਮ ਦੇਸ਼ਭਗਤੀ, ਸਵੈ-ਨਿਰਭਰ ਅਤੇ ਯੁਵਾ ਸ਼ਕਤੀ ਦੇ ਸਮਾਗਮ ਦਾ ਸਸ਼ਕਤ ਮੰਚ ਹੈ। ਉਨ੍ਹਾਂ ਨੇ ਆਯੋਜਕਾਂ ਨੂੰ ਇਸ ਸਫਲ ਆਯੋਜਨ ਲਈ ਵਧਾਈ ਦਿੰਦੇ ਹੋਏ ਭਰੋਸਾ ਵਿਅਕਤ ਕੀਤਾ ਕਿ ਇਹ ਪਹਿਲ ਨੌਜੁਆਨਾਂ ਨੂੰ ਰਾਸ਼ਟਰ ਨਿਰਮਾਣ ਵਿੱਚ ਨਵੀਂ ਦਿਸ਼ਾ ਅਤੇ ਊਰਜਾ ਪ੍ਰਦਾਨ ਕਰੇਗੀ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਭਾਖੜਾ ਨੰਗਲ ਡੈਮ ਦਾ ਦੌਰਾ ਕੀਤਾ ਅਤੇ ਵਿਸਤਾਰ ਨਾਲ ਡੈਮ ਦੀ ਕਾਰਜਪ੍ਰਣਾਲੀ ਦੀ ਜਾਣਕਾਰੀ ਦਿੱਤੀ। ਇਸ ਦੌਰਾਨ ਉੱਚ ਅਧਿਕਾਰੀਆਂ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਵਿਸਤਾਰ ਨਾਲ ਡੈਮ ਦੀ ਕਾਰਜਪ੍ਰਣਾਲੀ ਦੀ ਜਾਣਕਾਰੀ ਦਿੱਤੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਦੀ ਆਪ ਸਰਕਾਰ ਦਾ ਇਮਾਨਦਾਰੀ ਦਾ ਨਕਾਬ ਉਤਰ ਚੁੱਕਾ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

0

Haryana News: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਹੈ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦਾ ਇਮਾਨਦਾਰੀ ਦਾ ਨਕਾਬ ਹੁਣ ਉਤਰ ਚੁੱਕਾ ਹੈ ਅਤੇ ਉੱਥੋਂ ਦੀ ਜਨਤਾ ਉਨ੍ਹਾਂ ਦੀ ਵਾਅਦਾ ਖਿਲਾਫ਼ੀ ਅਤੇ ਭ੍ਰਿਸ਼ਟਾਚਾਰ ਤੋਂ ਤੰਗ ਆ ਚੁੱਕੀ ਹੈ। ਮੁੱਖ ਮੰਤਰੀ ਸੋਮਵਾਰ ਨੂੰ ਹਿਸਾਰ ਵਿੱਚ ਆਯੋਜਿਤ ਖੇਤੀਬਾੜੀ ਮੇਲੇ ਦੇ ਉਦਘਾਟਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।ਮੁੱਖ ਮੰਤਰੀ ਨੇ ਕਿਹਾ ਕਿ ਅੱਜ ਪੰਜਾਬ ਦੀ ਜਨਤਾ ਹਰਿਆਣਾ ਵਿੱਚ ਵਿਕਾਸ ਦੇ ਮਾਹੌਲ ਅਤੇ ਭਲਾੲਕਾਰੀ ਸਕੀਮਾਂ ਦੀ ਮਿਸਾਲ ਦੇ ਰਹੀ ਹੈ, ਕਿਉਂਕਿ ਰਾਜ ਸਰਕਾਰ ਨੇ ਕਿਸਾਨਾਂ, ਵਪਾਰੀਆਂ, ਮਹਿਲਾਵਾਂ ਅਤੇ ਨੌਜਵਾਨਾਂ ਦੇ ਹਿੱਤ ਵਿੱਚ ਕਈ ਲੋਕ ਭਲਾਈ ਸਕੀਮਾਂ ਲਾਗੂ ਕੀਤੀਆਂ ਹਨ।

ਇਹ ਵੀ ਪੜ੍ਹੋ ਸਿਆਸਤਦਾਨਾਂ ਨੇ ਆਪਣੇ ਆਗੂਆਂ ਦੇ ਨਾਮ ’ਤੇ ਸ਼ਾਨਦਾਰ ਯਾਦਗਾਰਾਂ ਬਣਾਈਆਂ, ਪਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਖੋਂ ਪਰੋਖੇ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਦੀਆਂ ਨੀਤੀਆਂ ਦਾ ਲਾਭ ਸਿੱਧਾ ਆਮ ਲੋਕਾਂ ਤੱਕ ਪਹੁੰਚ ਰਿਹਾ ਹੈ, ਜਿਸ ਕਾਰਨ ਸੂਬਾ ਲਗਾਤਾਰ ਵਿਕਾਸ ਦੇ ਰਾਹ ‘ਤੇ ਅੱਗੇ ਵਧ ਰਿਹਾ ਹੈ।ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਹਰਿਆਣਾ ਸਰਕਾਰ ਨੇ ਵਪਾਰੀਆਂ ਨੂੰ ਰਾਹਤ ਦੇਣ ਲਈ ਅਹਿਮ ਨੀਤੀ ਲਾਗੂ ਕੀਤੀ ਹੈ, ਜਿਸ ਨਾਲ ਬੇਲੋੜੀ ਮੁਕੱਦਮੇਬਾਜ਼ੀ ਵਿੱਚ ਕਮੀ ਆਈ ਹੈ ਅਤੇ ਵਪਾਰਕ ਮਾਹੌਲ ਬਿਹਤਰ ਹੋਇਆ ਹੈ।ਸ਼੍ਰੀ ਸੈਣੀ ਨੇ ਕਿਹਾ ਕਿ ਕੇਂਦਰ ਅਤੇ ਸੂਬੇ ਵਿੱਚ ਡਬਲ ਇੰਜਣ ਦੀ ਸਰਕਾਰ ਜਨਤਾ ਦੀ ਭਲਾਈ ਲਈ ਪੂਰੀ ਤਰ੍ਹਾਂ ਸਮਰਪਿਤ ਹੈ ਅਤੇ ਇਸੇ ਦਾ ਨਤੀਜਾ ਹੈ ਕਿ ਹਰਿਆਣਾ ਅੱਜ ਤੇਜ਼ ਗਤੀ ਨਾਲ ਤਰੱਕੀ ਕਰ ਰਿਹਾ ਹੈ। ਫਸਲ ਦੀ ਖਰੀਦ ਪ੍ਰਕਿਰਿਆ ਦੌਰਾਨ ਰਜਿਸਟ੍ਰੇਸ਼ਨ ਦੇ ਨਵੇਂ ਨਿਯਮਾਂ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਸਰਕਾਰ ਨੇ ਅਧਿਕਾਰੀਆਂ ਨੂੰ ਪ੍ਰਕਿਰਿਆ ਨੂੰ ਸਰਲ ਬਣਾਉਣ ਦੇ ਨਿਰਦੇਸ਼ ਦੇ ਦਿੱਤੇ ਹਨ, ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਸਿਆਸਤਦਾਨਾਂ ਨੇ ਆਪਣੇ ਆਗੂਆਂ ਦੇ ਨਾਮ ’ਤੇ ਸ਼ਾਨਦਾਰ ਯਾਦਗਾਰਾਂ ਬਣਾਈਆਂ, ਪਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਖੋਂ ਪਰੋਖੇ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਜੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦੀ ਤਸਵੀਰ ਹੋਰ ਹੁੰਦੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਖਟਕੜ ਕਲਾਂ ਅਤੇ ਹੁਸੈਨੀਵਾਲਾ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾਂਜਲੀ ਭੇਟ ਕਰਨ ਉਪਰੰਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੰਗਾ ਵਿੱਚ ਜਨਤਕ ਰੈਲੀ ਨੂੰ ਕੀਤਾ ਸੰਬੋਧਨ 
SBS Nagar News:ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ਮੌਕੇ ਸ਼ਰਧਾਂਜਲੀ ਭੇਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦਿਨ ਦੇਸ਼ ਨੂੰ ਸ਼ਹੀਦਾਂ ਵੱਲੋਂ ਦਿੱਤੀ ਮਹਾਨ ਕੁਰਬਾਨੀ ਦੀ ਯਾਦ ਦਿਵਾਉਂਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਮਾਤ- ਭੂਮੀ ਲਈ ਆਪਣੀ ਜਾਨ ਨਿਛਾਵਰ ਕਰਨ ਵਾਲੇ ਮਹਾਨ ਇਨਕਲਾਬੀ ਦੀ ਸੋਚ ’ਤੇ ਪਹਿਰਾ ਦੇਣ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਸ਼ਹੀਦਾਂ ਦਾ ਸਨਮਾਨ ਕਰਨ ਅਤੇ ਉਨ੍ਹਾਂ ਦੇ ਸੁਪਨਿਆਂ ਵਾਲਾ ਰੰਗਲਾ ਪੰਜਾਬ ਬਣਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਵੀ ਦੁਹਰਾਈ।ਦੇਸ਼ ਦੇ ਮਹਾਨ ਇਨਕਲਾਬੀਆਂ ਦੀ ਸ਼ਾਨਾਮੱਤੀ ਵਿਰਾਸਤ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੌਕਾ ਸਿਰਫ਼ ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਕਰਨ ਦਾ ਨਹੀਂ ਸਗੋਂ ਉਨ੍ਹਾਂ ਦੇ ਆਦਰਸ਼ਾਂ ਅਤੇ ਬੇਇਨਸਾਫ਼ੀ ਵਿਰੁੱਧ ਆਢਾ ਲੈਣ ਵਾਲੇ ਇਰਾਦਿਆਂ ਨੂੰ ਅੱਗੇ ਵਧਾਉਣ ਦਾ ਹੈ। ਉਨ੍ਹਾਂ ਨੇ ਉਨ੍ਹਾਂ ਦੇ ਸੁਪਨਿਆਂ ਦੇ ਪੰਜਾਬ ਅਤੇ ਦੇਸ਼ ਦੀ ਸੇਵਾ ਕਰਨ ਦੇ ਆਪਣੇ ਇਰਾਦੇ ਨੂੰ ਦੁਹਰਾਇਆ, ਨਾਲ ਹੀ ਇਨ੍ਹਾਂ ਆਜ਼ਾਦੀ ਘੁਲਾਟੀਆਂ ਨੂੰ ਭਾਰਤ ਰਤਨ (ਸਭ ਤੋਂ ਉੱਚੇ ਸਨਮਾਨ) ਤੋਂ ਲਗਾਤਾਰ ਇਨਕਾਰ ਕਰਨ ’ਤੇ ਵੀ ਸਵਾਲ ਉਠਾਇਆ ਅਤੇ ਕਿਹਾ ਕਿ ਜੇਕਰ ਸ਼ੁਰੂਆਤੀ ਸਾਲਾਂ ਦੌਰਾਨ ਦੇਸ਼ ਦੀ ਵਾਗਡੋਰ ਅਜਿਹੇ ਦਲੇਰ ਤੇ ਰੌਸ਼ਨ-ਦਿਮਾਗ ਨੌਜਵਾਨ ਦੇ ਹੱਥ ਹੁੰਦੀ ਤਾਂ ਦੇਸ਼ ਦੀ ਸਥਿਤੀ ਹੋਰ ਹੀ ਹੁੰਦੀ।
ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਦਿਨ ਸਾਨੂੰ ਸ਼ਹੀਦ ਭਗਤ ਸਿੰਘ ਵੱਲੋਂ ਮਾਤ- ਭੂਮੀ ਲਈ ਦਿੱਤੇ ਗਏ ਲਾਸਾਨੀ ਕੁਰਬਾਨੀ ਦੀ ਯਾਦ ਦਿਵਾਉਂਦਾ ਹੈ। ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੀ ਸ਼ਹਾਦਤ ਸਾਨੂੰ ਹਮੇਸ਼ਾ ਅਨਿਆਂ, ਜ਼ੁਲਮ ਵਿਰੁੱਧ ਡੱਟਣ ਲਈ ਪ੍ਰੇਰਿਤ ਕਰੇਗੀ। ਸਮਾਜ ਵਿੱਚ ਪ੍ਰਚਲਿਤ ਹਰ ਤਰ੍ਹਾਂ ਦੀਆਂ ਸਮਾਜਿਕ ਬੁਰਾਈਆਂ ਵਿਰੁੱਧ ਜੰਗ ਛੇੜਨਾ ਸਾਡਾ ਸਾਰਿਆਂ ਦਾ ਨੈਤਿਕ ਫਰਜ਼ ਹੈ।”ਸਿੱਖਿਆ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਹੀ ਗਰੀਬੀ ਅਤੇ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਖਤਮ ਕਰਨ ਦਾ ਵਾਹਿਦ ਅਤੇ ਸਥਾਈ ਹੱਲ ਹੈ। ਉਨ੍ਹਾਂ ਕਿਹਾ,“ਸਿੱਖਿਆ ਸਮਾਜ ਨੂੰ ਦਰਪੇਸ਼ ਸਾਰੀਆਂ ਬੁਰਾਈਆਂ ਦਾ ਇਲਾਜ ਹੈ, ਇਸੇ ਲਈ ਪੰਜਾਬ ਸਰਕਾਰ ਨੇ ਸਿੱਖਿਆ ਨੂੰ ਤਰਜੀਹ ਦਿੰਦਿਆਂ ਇਸ ਖੇਤਰ ਵਿੱਚ ਮਿਸਾਲੀ ਪਹਿਲਕਦਮੀਆਂ ਕੀਤੀਆਂ ਹਨ। ਕੋਈ ਵੀ ਮੁਫ਼ਤ ਸਹੂਲਤ ਜਾਂ ਰਿਆਇਤ ਗਰੀਬੀ ਜਾਂ ਸਮਾਜਿਕ ਬੁਰਾਈਆਂ ਨੂੰ ਖਤਮ ਨਹੀਂ ਕਰ ਸਕਦੀ, ਪਰ ਸਿੱਖਿਆ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕ ਕੇ ਲਾਚਾਰੀ ਤੇ ਬੇਬਸੀ ਦੇ ਇਸ ਚੱਕਰ ’ਚੋਂ ਬਾਹਰ ਕੱਢ ਸਕਦੀ ਹੈ। ਇਸੇ ਲਈ ਸਾਡੀ ਸਰਕਾਰ ਸਿੱਖਿਆ ਦੀ ਗੁਣਵੱਤਾ ਨੂੰ ਬਿਹਤਰ ਬਣਾਉਣ ਅਤੇ ਆਮ ਆਦਮੀ ਨੂੰ ਸਸ਼ਕਤ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੀ ਹੈ,”।ਸਮਾਜਿਕ ਪਰਿਵਰਤਨ ਵਿੱਚ ਗਿਆਨ ਦੀ ਭੂਮਿਕਾ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ, ‘‘ਸਿੱਖਿਆ ਉਹ ਚਾਨਣ ਹੈ ਜੋ ਅਗਿਆਨਤਾ ਦੇ ਹਨੇਰੇ ਦੂਰ ਕਰਦੀ ਦਿੰਦੀ ਹੈ। ਜੇਕਰ ਅਸੀਂ ਅਸਲ ਤਬਦੀਲੀ ਚਾਹੁੰਦੇ ਹਾਂ ਤਾਂ ਸਾਨੂੰ ਆਪਣੇ ਬੱਚਿਆਂ ਨੂੰ ਸਿੱਖਿਅਤ ਕਰਨਾ ਚਾਹੀਦਾ ਹੈ, ਸਸ਼ਕਤ ਬਣਾਉਣਾ ਚਾਹੀਦਾ ਹੈ ਅਤੇ ਸਮਾਜ ਨੂੰ ਉੱਚਾ ਚੁੱਕਣ ਕੇ ਗਰੀਬੀ ਨੂੰ ਖਤਮ ਕਰਨਾ ਚਾਹੀਦਾ ਹੈ। ਅਸਲ ਤਬਦੀਲੀ ਅਸਥਾਈ ਲਾਭਾਂ ਨਾਲ ਨਹੀਂ ਸਗੋਂ ਸੱਚੇ ਗਿਆਨ ਅਤੇ ਜਾਗਰੂਕਤਾ ਨਾਲ ਆਵੇਗੀ,।’’
ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਾਡੇ ਮਹਾਨ ਸ਼ਹੀਦਾਂ ਦੇ ਸੰਕਲਪ ਨੂੰ ਪੂਰਾ ਕਰਨ ਵਿੱਚ ਕੋਈ ਕਸਰ ਨਹੀਂ ਛੱਡ ਰਹੀ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਪੰਜਾਬ ਦੀ ਤਰੱਕੀ ਅਤੇ ਇਸ ਦੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹਾਂ। ਉਹ ਦਿਨ ਦੂਰ ਨਹੀਂ ਜਦੋਂ ਸਾਡੇ ਸਾਂਝੇ ਯਤਨਾਂ ਸਦਕਾ ਪੰਜਾਬ ਦੇਸ਼ ਵਿੱਚ ਇੱਕ ਮੋਹਰੀ ਸੂਬੇ ਵਜੋਂ ਉਭਰੇਗਾ।23 ਮਾਰਚ ਦੀ ਮਹੱਤਤਾ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਸਿਰਫ਼ 23 ਮਾਰਚ ਹੋਣ ਕਰਕੇ ਇਹ ਦਿਨ ਖਾਸ ਨਹੀਂ ਹੈ, ਇਹ ਆਮ ਦਿਨ ਅਸਾਧਾਰਨ ਬਣ ਜਾਂਦਾ ਹੈ ਕਿਉਂਕਿ ਇਸ ਵਿਸ਼ੇਸ਼ ਦਿਨ ਦੇਸ਼ ਦੇ ਤਿੰਨ ਬਹਾਦਰ ਸਪੂਤਾਂ ਨੇ ਦੇਸ਼ ਲਈ ਆਪਣੀ ਜਵਾਨੀ ਅਤੇ ਜਾਨਾਂ ਕੁਰਬਾਨ ਕੀਤੀਆਂ ਸਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸ਼ਹਾਦਤ ਨੇ ਆਜ਼ਾਦੀ ਸੰਗਰਾਮ ਵਿੱਚ ਨਵਾਂ ਜੋਸ਼ ਭਰ ਦਿੱਤਾ ਅਤੇ ਉਨ੍ਹਾਂ ਦੇ ਅਥਾਹ ਯੋਗਦਾਨ ਕਾਰਨ 15-16 ਸਾਲਾਂ ਦਰਮਿਆਨ ਲਾਲ ਕਿਲ੍ਹੇ ‘ਤੇ ਭਾਰਤੀ ਝੰਡਾ ਲਹਿਰਾਇਆ ਜਾ ਸਕਿਆ।ਮੁੱਖ ਮੰਤਰੀ ਨੇ ਸ਼ਹੀਦਾਂ ਦੀ ਕੁਰਬਾਨੀ ਦੇ ਨਿਰਸਵਾਰਥ ਸੁਭਾਅ ਅਤੇ ਲੋਕਤੰਤਰੀ ਅਧਿਕਾਰਾਂ ਦੀ ਕੀਮਤ ‘ਤੇ ਜ਼ੋਰ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੇ ਸੱਤਾ ਜਾਂ ਸਿਆਸੀ ਲਾਭ ਲਈ ਆਪਣੀਆਂ ਜਾਨਾਂ ਨਹੀਂ ਦਿੱਤੀਆਂ। ਉਨ੍ਹਾਂ ਦੀ ਕੁਰਬਾਨੀ ਨਿਰਸਵਾਰਥ ਸੀ। ਉਨ੍ਹਾਂ ਦੀ ਬਦੌਲਤ ਹੀ ਅੱਜ ਸਾਨੂੰ ਵੋਟ ਪਾਉਣ ਦਾ ਅਧਿਕਾਰ ਮਿਲਿਆ ਹੈ। ਜਦੋਂ ਅਸੀਂ ਆਪਣੇ ਵੋਟਰ ਆਈਡੀ ਕਾਰਡ ਨੂੰ ਵੇਖਦੇ ਹਾਂ, ਤਾਂ ਸਾਨੂੰ ਆਪਣੀ ਫੋਟੋ ਦਿਖਾਈ ਦੇਵੇਗੀ, ਪਰ ਜੇ ਅਸੀਂ ਧਿਆਨ ਨਾਲ ਵੇਖਦੇ ਹਾਂ, ਤਾਂ ਸਾਨੂੰ ਇਨ੍ਹਾਂ ਸ਼ਹੀਦਾਂ ਦੀ ਖੁਸ਼ਬੂ ਮਹਿਸੂਸ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਸ ਲਈ ਸਾਨੂੰ ਆਪਣੀ ਵੋਟ ਦੀ ਵਰਤੋਂ ਸਮਝਦਾਰੀ ਨਾਲ ਕਰਨੀ ਚਾਹੀਦੀ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਆਜ਼ਾਦੀ ਤੋਂ ਪਹਿਲਾਂ ਲੋਕ ਤਿਉਹਾਰ ਤਾਂ ਮਨਾਉਂਦੇ ਸਨ ਪਰ ਅੰਗਰੇਜ਼ਾਂ ਦੇ ਸਾਡੇ ’ਤੇ ਰਾਜ ਕਰਨ ਕਾਰਨ ਸਾਨੂੰ ਵੋਟ ਪਾਉਣ ਦਾ ਕੋਈ ਅਧਿਕਾਰ ਨਹੀਂ ਸੀ। ਇਨ੍ਹਾਂ ਸ਼ਹੀਦਾਂ ਨੇ ਇਸ ਲਈ ਲੜਾਈ ਲੜੀ ਤਾਂ ਜੋ ਅਸੀਂ ਲੋਕਤੰਤਰੀ ਪ੍ਰਕਿਰਿਆ ਰਾਹੀਂ ਆਪਣਾ ਆਗੂ ਚੁਣ ਸਕੀਏ। ਉਨ੍ਹਾਂ ਅੱਗੇ ਕਿਹਾ ਕਿ ਇਹ ਅਧਿਕਾਰ ਬਹੁਤ ਅਹਿਮੀਅਤ ਰੱਖਦਾ ਹੈ ਅਤੇ ਲੋਕਾਂ ਨੂੰ ਪੈਸੇ, ਪ੍ਰਭਾਵ ਜਾਂ ਲਾਲਚ ਵਿੱਚ ਆ ਕੇ ਕਦੇ ਵੀ ਆਪਣੀ ਵੋਟ ਨਹੀਂ ਵੇਚਣੀ ਚਾਹੀਦੀ।ਸ਼ਹੀਦਾਂ ਦੇ ਦ੍ਰਿਸ਼ਟੀਕੋਣ ਦੀ ਡੂੰਘਾਈ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਵੋਟਰ ਕਾਰਡ ਬੇਸ਼ਕੀਮਤੀ ਹੈ ਕਿਉਂਕਿ ਇਹ ਸ਼ਹੀਦਾਂ ਦੀਆਂ ਮਹਾਨ ਕੁਰਬਾਨੀ ਦੁਆਰਾ ਕਮਾਇਆ ਗਿਆ ਹੈ। ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਬਾਰੇ ਅਣਗਿਣਤ ਕਹਾਣੀਆਂ, ਕਿਤਾਬਾਂ, ਪੱਤਰ, ਨਾਟਕ ਅਤੇ ਫਿਲਮਾਂ ਹਨ। ਉਨ੍ਹਾਂ ਅੱਗੇ ਕਿਹਾ ਕਿ ਜਿੰਨਾ ਜ਼ਿਆਦਾ ਤੁਸੀਂ ਉਨ੍ਹਾਂ ਬਾਰੇ ਪੜ੍ਹੋਗੇ, ਓਨਾ ਹੀ ਤੁਸੀਂ ਛੋਟੀ ਉਮਰ ਵਿੱਚ ਵੀ ਦੇਸ਼ ਦੇ ਭਵਿੱਖ ਬਾਰੇ ਉਨ੍ਹਾਂ ਦੀ ਡੂੰਘੀ ਸੋਚ ਬਾਰੇ ਜਾਣ ਕੇ ਦੀ ਉਨ੍ਹਾਂ ਦੀ ਪ੍ਰਸ਼ੰਸਾ ਕਰੋਗੇ। ਅੰਗਰੇਜ਼ਾਂ ਨੇ ਇਹ ਸੋਚ ਕੇ ਸ਼ਾਨਦਾਰ ਢਾਂਚੇ ਬਣਾਏ ਕਿ ਉਹ ਹਮੇਸ਼ਾ ਲਈ ਰਾਜ ਕਰਨਗੇ, ਪਰ ਉਹ ਇਹ ਅੰਦਾਜ਼ਾ ਲਾਉਣ ਵਿੱਚ ਨਾਕਾਮ ਰਹੇ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਵਰਗੇ ਨੌਜਵਾਨ ਇਨਕਲਾਬੀ ਉਨ੍ਹਾਂ ਨੂੰ ਦੇਸ਼ ਤੋਂ ਬਾਹਰ ਕੱਢਣ ਲਈ ਸਭ ਕੁਝ ਕੁਰਬਾਨ ਕਰਨ ਲਈ ਤਿਆਰ ਬੈਠੇ ਹਨ।ਲਗਾਤਾਰ ਚੁਣੌਤੀਆਂ ’ਤੇ ਚਿੰਤਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਜ਼ਾਦੀ ਦੇ 75 ਸਾਲਾਂ ਤੋਂ ਵੱਧ ਸਮੇਂ ਬਾਅਦ ਵੀ, ਇਨ੍ਹਾਂ ਮਹਾਨ ਆਜ਼ਾਦੀ ਘੁਲਾਟੀਆਂ ਦੇ ਸੁਪਨੇ ਅਜੇ ਵੀ ਪੂਰੀ ਤਰ੍ਹਾਂ ਸਾਕਾਰ ਨਹੀਂ ਹੋਏ ਹਨ। ਦੇਸ਼ ਨੂੰ ਗਰੀਬੀ, ਬੇਰੁਜ਼ਗਾਰੀ ਅਤੇ ਅਨਪੜ੍ਹਤਾ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਬਾਅਦ ਤੋਂ ਹੀ ਸਾਡੀ ਸਰਕਾਰ ਨੇ ਇਨ੍ਹਾਂ ਮੁੱਦਿਆਂ ਤੋਂ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਨਿਰੰਤਰ ਯਤਨ ਕੀਤੇ ਹਨ।
ਸ਼ਹੀਦਾਂ ਦੀ ਵਿਰਾਸਤ ਨੂੰ ਸੰਭਾਲਣ ਦਾ ਸੱਦਾ ਦਿੰਦਿਆਂ ਉਨ੍ਹਾਂ ਕਿਹਾ ਕਿ ਹਰ ਨਾਗਰਿਕ ਦਾ ਨੈਤਿਕ ਫਰਜ਼ ਹੈ ਕਿ ਉਹ ਆਪਣੇ ਸ਼ਹੀਦਾਂ ਦਾ ਸਤਿਕਾਰ ਕਰੇ ਅਤੇ ਉਨ੍ਹਾਂ ਦੀ ਵਿਰਾਸਤ ਨੂੰ ਸੰਭਾਲੇ। ਜੋ ਕੌਮਾਂ ਆਪਣੇ ਸ਼ਹੀਦਾਂ ਨੂੰ ਭੁੱਲ ਜਾਂਦੀਆਂ ਹਨ, ਉਹ ਸਮੇਂ ਦੇ ਨਾਲ ਆਪਣੀ ਪਛਾਣ ਗੁਆ ਬੈਠਦੀਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਆਜ਼ਾਦੀ ਸੰਘਰਸ਼ ਤੋਂ ਲੈ ਕੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਵੱਖ-ਵੱਖ ਅੰਦੋਲਨਾਂ ਤੱਕ ਅਨੇਕਾਂ ਕੁਰਬਾਨੀਆਂ ਦਿੱਤੀਆਂ ਹਨ।
ਪੰਜਾਬ ਦੇ ਯੋਗਦਾਨ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਦੇਸ਼ ਦੀ ਆਬਾਦੀ ਦਾ ਸਿਰਫ਼ ਦੋ ਪ੍ਰਤੀਸ਼ਤ ਹੋਣ ਦੇ ਬਾਵਜੂਦ, ਆਜ਼ਾਦੀ ਸੰਗਰਾਮ ਦੌਰਾਨ ਫਾਂਸੀ ਦਿੱਤੇ ਗਏ ਜਾਂ ਦੇਸ਼ ਨਿਕਾਲਾ ਦਿੱਤੇ ਜਾਣ ਵਾਲੇ 80 ਫ਼ੀਸਦ ਸ਼ਹੀਦ ਪੰਜਾਬ ਤੋਂ ਸਨ। ਉਨ੍ਹਾਂ ਅੱਗੇ ਕਿਹਾ ਕਿ ਆਜ਼ਾਦੀ ਦੇ ਸਮੇਂ ਜਦੋਂ ਦੇਸ਼ ਜਸ਼ਨ ਮਨਾ ਰਿਹਾ ਸੀ, ਪੰਜਾਬ ਨੇ ਵੰਡ ਦੀ ਭਿਆਨਕਤਾ ਦਾ ਸਾਹਮਣਾ ਕੀਤਾ, ਜਿੱਥੇ ਲੱਖਾਂ ਲੋਕਾਂ ਨੇ ਆਪਣੀਆਂ ਜਾਨਾਂ ਗੁਆਈਆਂ, ਬੇਘਰ ਹੋਏ ਅਤੇ ਆਪਣੇ ਘਰ ਅਤੇ ਜਾਇਦਾਦਾਂ ਨੂੰ ਹਮੇਸ਼ਾ ਲਈ ਗੁਆ ਬੈਠੇ।ਆਪਣੀ ਸਰਕਾਰ ਦੇ ਦ੍ਰਿਸ਼ਟੀਕੋਣ ਦੀ ਪੁਸ਼ਟੀ ਕਰਦਿਆਂ ਮੁੱਖ ਮੰਤਰੀ ਨੇ ਅੰਤ ਵਿੱਚ ਕਿਹਾ ਕਿ ਆਪ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਅਤੇ ਇੱਕ ਸਦਭਾਵਨਾਪੂਰਨ ਅਤੇ ਸਮਾਨਤਾਵਾਦੀ ਸਮਾਜ ਦੀ ਉਸਾਰੀ ਲਈ ਵਚਨਬੱਧ ਹੈ। ਇਸ ਨੌਜਵਾਨ ਨਾਇਕ ਨੇ ਦੇਸ਼ ਨੂੰ ਵਿਦੇਸ਼ੀ ਸ਼ਾਸਨ ਤੋਂ ਮੁਕਤ ਕਰਨ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਸੀਂ ਉਨ੍ਹਾਂ ਦੇ ਦ੍ਰਿਸ਼ਟੀਕੋਣ ਨੂੰ ਸਾਕਾਰ ਕਰਨ ਵਿੱਚ ਕੋਈ ਕਸਰ ਨਹੀਂ ਛੱਡਾਂਗੇ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਆਪਣੇ ਸ਼ਹੀਦਾਂ ਦੇ ਰਾਹ ’ਤੇ ਚਲਦਿਆਂ ਪਹਿਲਾਂ ਹੀ ਕਈ ਲੋਕ-ਪੱਖੀ ਅਤੇ ਵਿਕਾਸ-ਮੁਖੀ ਯੋਜਨਾਵਾਂ ਸ਼ੁਰੂ ਕੀਤੀਆਂ ਹੋਈਆਂ ਹਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bhagwant Mann Govt ਨੰਗਲ ’ਚ 800 ਏਕੜ ਤੋਂ ਵੱਧ ਸਰਪਲੱਸ ਜ਼ਮੀਨ ਦੇ ਮਾਲਕੀ ਹੱਕ ਵਸਨੀਕਾਂ ਨੂੰ ਦੇਵੇਗੀ: ਹਰਜੋਤ ਸਿੰਘ ਬੈਂਸ

0

👉ਜ਼ਮੀਨ ਪੰਜਾਬ ਦੇ ਲੋਕਾਂ ਦੀ ਹੈ, ਭਾਖੜਾ ਬਿਆਸ ਪ੍ਰਬੰਧ ਬੋਰਡ ਦੀ ਨਹੀਂ: ਹਰਜੋਤ ਸਿੰਘ ਬੈਂਸ
Sri Anandpur Sahib News: Bhagwant Mann Govt; ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ ਨੇ ਅੱਜ ਐਲਾਨ ਕੀਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਲਦੀ ਹੀ ਨੰਗਲ, ਤਲਵਾੜਾ ਅਤੇ ਨਾਲ ਲੱਗਦੇ ਕਸਬਿਆਂ ਦੀ ਵਾਧੂ (ਸਰਪਲੱਸ) ਜ਼ਮੀਨ ਦੇ ਮਾਲਕੀ ਅਧਿਕਾਰ ਸਬੰਧਤ ਦੁਕਾਨਦਾਰਾਂ, ਵਸਨੀਕਾਂ ਅਤੇ ਹੋਰ ਕਾਬਜ਼ਕਾਰਾਂ ਨੂੰ ਦੇਵੇਗੀ ਕਿਉਂਕਿ ਇਹ ਜ਼ਮੀਨ ਬੀ.ਬੀ.ਐਮ.ਬੀ. ਦੀ ਨਹੀਂ ਸਗੋਂ ਸਿਰਫ਼ ਪੰਜਾਬ ਦੀ ਹੈ। ਇਸ ਫੈਸਲੇ ਨਾਲ ਇਲਾਕੇ ਦੇ ਹਜ਼ਾਰਾਂ ਪਰਿਵਾਰਾਂ ‘ਤੇ ਦਹਾਕਿਆਂ ਤੋਂ ਲਟਕਦੀ ਤਲਵਾਰ ਖ਼ਤਮ ਹੋ ਜਾਵੇਗੀ ਕਿਉਂਕਿ ਜਲ ਸਰੋਤ ਵਿਭਾਗ ਨੇ 800 ਏਕੜ ਤੋਂ ਵੱਧ ਅਜਿਹੀ ਜ਼ਮੀਨ ਸਬੰਧੀ ਬੀ.ਬੀ.ਐਮ.ਬੀ. ਨਾਲ ਰਸਮੀ ਰਾਬਤਾ ਸ਼ੁਰੂ ਵੀ ਕਰ ਦਿੱਤਾ ਹੈ।

ਇਹ ਵੀ ਪੜ੍ਹੋ ਅਰਵਿੰਦ ਕੇਜ਼ਰੀਵਾਲ ਨੇ BJP ‘ਤੇ ਲਗਾਇਆ ਦੋਹਰੇ ਮਾਪਦੰਡ ਦਾ ਦੋਸ਼; ਟਵੀਟ ਕਰਕੇ ਖੋਲੀ ਪੋਲ…

ਹਰਜੋਤ ਸਿੰਘ ਬੈਂਸ ਨੇ ਕਿਹਾ, “ਸਾਡੇ ਬਜ਼ੁਰਗਾਂ ਨੇ ਜ਼ਮੀਨਾਂ ਵੀ ਦਿੱਤੀਆਂ ਅਤੇ ਆਪਣੇ ਹੱਥੀਂ ਕੰਮ ਵੀ ਕੀਤਾ ਤਾਂ ਜੋ ਇੱਕ ਨਵੇਂ ਆਜ਼ਾਦ ਭਾਰਤ ਨੂੰ ਪਾਣੀ ਅਤੇ ਬਿਜਲੀ ਮਿਲ ਸਕੇ। ਉਨ੍ਹਾਂ ਇਹ ਸ਼ਹਿਰ ਬਣਾਉਣ ਵਿੱਚ ਵੀ ਅਹਿਮ ਯੋਗਦਾਨ ਪਾਇਆ। ਫਿਰ ਵੀ ਪਿਛਲੇ 50 ਸਾਲਾਂ ਤੋਂ ਵੱਧ ਸਮੇਂ ਤੋਂ ਇਸ ਪ੍ਰੋਜੈਕਟ ਨੂੰ ਚਲਾਉਣ ਵਾਲੀ ਅਥਾਰਟੀ ਬੀ.ਬੀ.ਐਮ.ਬੀ. ਨੇ, ਇੱਕ ਮਾਲਕਾਂ ਵਾਂਗ ਵਿਹਾਰ ਕਰਨਾ ਸ਼ੁਰੂ ਕਰਕੇ ਉਨ੍ਹਾਂ ਲੋਕਾਂ ਨੂੰ ਹੀ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ, ਜਿਨ੍ਹਾਂ ਨੇ ਇਸਨੂੰ ਬਣਾਇਆ ਸੀ।”ਲੋਕਾਂ ਨੂੰ ਦਿੱਤੇ ਭਰੋਸੇ ਦਾ ਜ਼ਿਕਰ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ, ‘‘ਚਾਰ ਮਹੀਨੇ ਪਹਿਲਾਂ ਮੈਂ ਨੰਗਲ ਵਿੱਚ ਪ੍ਰਭਾਵਿਤ ਪਰਿਵਾਰਾਂ ਨੂੰ ਮਿਲਿਆ ਸੀ ਅਤੇ ਸਥਾਈ ਹੱਲ ਦਾ ਵਾਅਦਾ ਕੀਤਾ ਸੀ। ਅੱਜ ਉਹ ਵਾਅਦਾ ਪੂਰਾ ਹੋ ਰਿਹਾ ਹੈ। ਜਲ ਸਰੋਤ ਵਿਭਾਗ ਨੇ ਬੀ.ਬੀ.ਐਮ.ਬੀ. ਨੂੰ ਰਸਮੀ ਨੋਟਿਸ ਭੇਜੇ ਹਨ, ਜਿਸ ਵਿੱਚ ਇਹ ਸਪੱਸ਼ਟ ਕੀਤਾ ਗਿਆ ਹੈ ਕਿ 800 ਏਕੜ ਤੋਂ ਵੱਧ ਵਾਧੂ ਜ਼ਮੀਨ ਪੰਜਾਬ ਦੀ ਜਾਇਦਾਦ ਹੈ।”

ਇਹ ਵੀ ਪੜ੍ਹੋ ਸ਼ਹੀਦ-ਏ-ਆਜ਼ਮ ਭਗਤ ਸਿੰਘ,ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਾਨੂੰਨੀ ਸਥਿਤੀ ਨੂੰ ਸਪੱਸ਼ਟ ਕਰਦਿਆਂ ਉਨ੍ਹਾਂ ਕਿਹਾ ਕਿ ਭਾਖੜਾ ਬਿਆਸ ਪ੍ਰਬੰਧਨ ਬੋਰਡ ਕੋਲ ਅਜਿਹੀਆਂ ਜਾਇਦਾਦਾਂ ਲਈ ਲੀਜ਼ ਨੀਤੀ ਬਣਾਉਣ ਦਾ ਕੋਈ ਅਧਿਕਾਰ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਕਿ ਡੈਮ ਪ੍ਰੋਜੈਕਟਾਂ ਲਈ ਸਾਡੇ ਲੋਕਾਂ ਤੋਂ ਜ਼ਮੀਨਾਂ ਲਈਆਂ ਗਈਆਂ ਸਨ। ਹੁਣ ਇਹ ਪ੍ਰੋਜੈਕਟ ਮੁਕੰਮਲ ਹੋ ਗਏ ਹਨ, ਇਸ ਲਈ ਵਾਧੂ ਜ਼ਮੀਨਾਂ ਸੂਬੇ ਦੇ ਉਨ੍ਹਾਂ ਲੋਕਾਂ ਨੂੰ ਵਾਪਸ ਕੀਤੀਆਂ ਜਾਣੀਆਂ ਚਾਹੀਦੀਆਂ ਹਨ, ਜੋ ਪੀੜ੍ਹੀਆਂ ਤੋਂ ਇਨ੍ਹਾਂ ਜ਼ਮੀਨਾਂ ’ਤੇ ਰਹਿ ਰਹੇ ਹਨ।ਨੀਤੀਗਤ ਢਾਂਚੇ ਦੀ ਰੂਪ-ਰੇਖਾ ਬਾਰੇ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬਾ ਸਰਕਾਰ ਜਲ ਸਰੋਤ ਵਿਭਾਗ ਦੀ ਨਿਗਰਾਨੀ ਹੇਠ ਮੌਜੂਦਾ ਕਾਬਜ਼ਕਾਰਾਂ ਨੂੰ ਮਾਲਕੀ ਅਧਿਕਾਰ ਦੇਣ ਲਈ ਇੱਕ ਵਿਆਪਕ ਨੀਤੀ ਤਿਆਰ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਰੇ ਯੋਗ ਦੁਕਾਨਦਾਰਾਂ, ਪਰਿਵਾਰਾਂ ਅਤੇ ਨਿਵਾਸੀਆਂ ਨੂੰ ਸਹੀ ਮਾਲਕੀ ਦਿੱਤੀ ਜਾਵੇਗੀ। ਉਨ੍ਹਾਂ ਨੂੰ ਸਟੈਂਪ ਡਿਊਟੀ ਦੇ ਅਨੁਸਾਰ ਸਿਰਫ਼ ਬਣਦੇ ਖ਼ਰਚੇ ਜਮ੍ਹਾ ਕਰਨੇ ਪੈਣਗੇ ਅਤੇ ਇਸ ਤੋਂ ਬਾਅਦ ਕਿਸੇ ਨੂੰ ਕੋਈ ਸੰਸਾ ਨਹੀਂ ਰਹੇਗਾ। ਉਨ੍ਹਾਂ ਅੱਗੇ ਕਿਹਾ ਕਿ ਨੰਗਲ ਲਈ ਇੱਕ ਨਵੇਂ ਜੁਡੀਸ਼ੀਅਲ ਕੰਪਲੈਕਸ ਦੀ ਪਛਾਣ ਵੀ ਕੀਤੀ ਗਈ ਹੈ ਅਤੇ ਜਲਦ ਹੀ ਇਸਨੂੰ ਤਿਆਰ ਕੀਤਾ ਜਾਵੇਗਾ।ਸ. ਬੈਂਸ ਨੇ ਕਿਹਾ ਕਿ ਇਹ ਸਿਰਫ਼ ਨੀਤੀਗਤ ਤਬਦੀਲੀ ਨਹੀਂ ਹੈ। ਇਹ ਇੱਕ ਇਤਿਹਾਸਕ ਗਲਤੀ ਦਾ ਸੁਧਾਰ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਨ੍ਹਾਂ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਜਿਨ੍ਹਾਂ ਨੇ ਦੇਸ਼ ਲਈ ਆਪਣੀਆਂ ਜ਼ਮੀਨਾਂ ਕੁਰਬਾਨ ਕੀਤੀਆਂ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਅਰਵਿੰਦ ਕੇਜ਼ਰੀਵਾਲ ਨੇ BJP ‘ਤੇ ਲਗਾਇਆ ਦੋਹਰੇ ਮਾਪਦੰਡ ਦਾ ਦੋਸ਼; ਟਵੀਟ ਕਰਕੇ ਖੋਲੀ ਪੋਲ…

0

👉ਕਿਹਾ, AAP ਨੇ ਕੀਤੀ ਸਖ਼ਤ ਕਾਰਵਾਈ, ਹਰਿਆਣਾ ‘ਚ ADGP ਦੀ ਖੁਦਕਸ਼ੀ ‘ਤੇ BJP ਦੋਸ਼ੀਆਂ ਦੇ ਪੱਖ ‘ਚ ਖੜੀ
Punjab News: DM Gagandip Randhawa Suicide Case, ; DM gagandeep Singh Randhawa ਦੀ ਖੁਦਕਸ਼ੀ ਮਾਮਲੇ ‘ਚ ਪੰਜਾਬ ਸਰਕਾਰ ਵੱਲੋਂ ਆਪਣੇ ਹੀ ਮੰਤਰੀ ਵਿਰੂਧ ਕੀਤੀ ਸਖ਼ਤ ਕਾਰਵਾਈ ਨੂੰ ਇੱਕ ਵੱਡੀ ਉਦਾਹਰਨ ਦਸਦਿਆਂ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜ਼ਰੀਵਾਲ ਨੇ ਭਾਜਪਾ ਉੱਪਰ ਦੋਹਰੇ ਮਾਪਦੰਡ ਅਪਣਾਉਣ ਦੇ ਦੋਸ਼ ਲਗਾਏ ਹਨ। ਅੱਜ ਕੀਤੇ ਟਵੀਟ ‘ਚ ਸ਼੍ਰੀ ਕੇਜ਼ਰੀਵਾਲ ਨੇ ਕਿਹਾ,‘‘ਹਾਲ ਹੀ ਵਿੱਚ, ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਇੱਕ ਮੰਤਰੀ ‘ਤੇ ਗੰਭੀਰ ਦੋਸ਼ ਲੱਗੇ। ਬਿਨਾਂ ਕਿਸੇ ਦੇਰੀ ਜਾਂ ਭੇਦਭਾਵ ਦੇ, ਸਾਡੀ ਸਰਕਾਰ ਨੇ ਮੰਤਰੀ ਵਿਰੁੱਧ ਤੁਰੰਤ ਕਾਰਵਾਈ ਕੀਤੀ, ਨਾ ਸਿਰਫ ਉਸਨੂੰ ਉਸਦੇ ਅਹੁਦੇ ਤੋਂ ਹਟਾ ਦਿੱਤਾ, ਬਲਕਿ ਉਸਨੂੰ ਗ੍ਰਿਫਤਾਰ ਵੀ ਕਰ ਲਿਆ।”

ਇਹ ਵੀ ਪੜ੍ਹੋ CM Bhagwant Mann ਦਾ ਵੱਡਾ ਐਲਾਨ; ‘ਮੇਰੇ ਲਈ ਸਾਰਾ ਪੰਜਾਬ ਹੀ ਪ੍ਰਵਾਰ’

ਜਦੋਂ ਕਿ ਦੂਜੇ ਪਾਸੇ ਕੁੱਝ ਸਮਾਂ ਪਹਿਲਾਂ ਹੀ ਹਰਿਆਣਾ ਵਿੱਚ ਇੱਕ ਏਡੀਜੀਪੀ ਨੇ ਖੁਦਕੁਸ਼ੀ ਕਰ ਲਈ। ਕਈ ਲੋਕਾਂ ‘ਤੇ ਗੰਭੀਰ ਦੋਸ਼ ਲਗਾਏ ਗਏ ਸਨ, ਫਿਰ ਵੀ ਉਸਦੀ ਪੂਰੀ ਪਾਰਟੀ ਅਤੇ ਸਰਕਾਰ ਦੋਸ਼ੀਆਂ ਦੇ ਪਿੱਛੇ ਲੱਗ ਗਈ।ਆਮ ਆਦਮੀ ਪਾਰਟੀ ਅਤੇ ਭਾਜਪਾ ਵਿੱਚ ਇਹੀ ਫ਼ਰਕ ਹੈ। ਜਦੋਂ ਨਿਆਂ ਦੀ ਗੱਲ ਆਉਂਦੀ ਹੈ, ਤਾਂ ਆਮ ਆਦਮੀ ਪਾਰਟੀ ਆਪਣੀ ਹੀ ਸਰਕਾਰ ਦੇ ਮੰਤਰੀਆਂ ਵਿਰੁੱਧ ਵੀ ਕਾਰਵਾਈ ਕਰਨ ਤੋਂ ਨਹੀਂ ਝਿਜਕਦੀ, ਜਦੋਂ ਕਿ ਭਾਜਪਾ ਆਪਣੇ ਹੀ ਲੋਕਾਂ ਦੀ ਰੱਖਿਆ ਲਈ ਨਿਆਂ ਦੀ ਕੁਰਬਾਨੀ ਦਿੰਦੀ ਹੈ। ਜਿਕਰਯੋਗ ਹੈ ਕਿ ਮਾਨ ਸਰਕਾਰ ਦੁਆਰਾ ਲਾਲਜੀਤ ਸਿੰਘ ਭੁੱਲਰ ਉਪਰ ਦੋਸ਼ ਲੱਗਦੇ ਹੀ ਨਾਂ ਸਿਰਫ਼ ਉਨ੍ਹਾਂ ਤੋਂ ਅਸਤੀਫ਼ਾ ਲੈ ਲਿਆ, ਬਲਕਿ ਪਰਚਾ ਦਰਜ਼ ਕਰਕੇ ਉਸਨੂੰ ਗ੍ਰਿਫਤਾਰ ਵੀ ਕਰ ਲਿਆ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸ਼ਹੀਦ-ਏ-ਆਜ਼ਮ ਭਗਤ ਸਿੰਘ,ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਜੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦੇ ਹਾਲਾਤ ਕੁਝ ਅੱਜ ਹੋਰ ਹੁੰਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਜੇਕਰ ਆਜ਼ਾਦੀ ਤੋਂ ਬਾਅਦ ਦੇਸ਼ ਦੀ ਵਾਗਡੋਰ ਨੌਜਵਾਨਾਂ ਨੂੰ ਸੌਂਪ ਦਿੱਤੀ ਜਾਂਦੀ ਤਾਂ ਭਾਰਤ ਅੱਜ ਦੁਨੀਆ ਵਿੱਚ ਮੋਹਰੀ ਮੁਲਕ ਹੁੰਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Hussainiwala News:ਫਿਰੋਜ਼ਪੁਰ ਦੇ ਹੁਸੈਨੀਵਾਲਾ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹੀਦਾਂ ਦੇ ਸਨਮਾਨ ਵਜੋਂ ਉਨ੍ਹਾਂ ਦੇ ਸੁਪਨਿਆਂ ਦਾ ‘ਰੰਗਲਾ ਪੰਜਾਬ’ ਬਣਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਇੱਥੇ ਇਤਿਹਾਸਕ ਕੌਮੀ ਸ਼ਹੀਦ ਸਮਾਰਕ ’ਤੇ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਅਤੇ 24.99 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹੁਸੈਨੀਵਾਲਾ ਵਿਰਾਸਤੀ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ।ਦੇਸ਼ ਦੇ ਮਹਾਨ ਇਨਕਲਾਬੀਆਂ ਦੀ ਸ਼ਾਨਾਮੱਤੀ ਵਿਰਾਸਤ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੌਕਾ ਸਿਰਫ਼ ਉਨ੍ਹਾਂ ਯੋਧਿਆਂ ਦੀ ਕੁਰਬਾਨੀ ਨੂੰ ਯਾਦ ਕਰਨ ਦਾ ਨਹੀਂ, ਸਗੋਂ ਉਨ੍ਹਾਂ ਦੇ ਆਦਰਸ਼ਾਂ ਅਤੇ ਬੇਇਨਸਾਫ਼ੀ ਵਿਰੁੱਧ ਆਢਾ ਲੈਣ ਵਾਲੇ ਦ੍ਰਿੜ ਇਰਾਦਿਆਂ ਨੂੰ ਅਗਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਦਾ ਹੈ। ਉਨ੍ਹਾਂ ਨੇ ਸ਼ਹੀਦਾਂ ਦੀ ਮਹਾਨ ਸੋਚ ਅਨੁਸਾਰ ਪੰਜਾਬ ਅਤੇ ਦੇਸ਼ ਦੀ ਸੇਵਾ ਕਰਨ ਦੇ ਆਪਣੇ ਇਰਾਦੇ ਨੂੰ ਦੁਹਰਾਇਆ ਅਤੇ ਨਾਲ ਹੀ ਇਨ੍ਹਾਂ ਮਹਾਨ ਆਜ਼ਾਦੀ ਘੁਲਾਟੀਆਂ ਨੂੰ ਹਾਲੇ ਤੱਕ ਭਾਰਤ ਰਤਨ (ਸਭ ਤੋਂ ਉੱਚੇ ਸਨਮਾਨ) ਨਾ ਦਿੱਤੇ ਜਾਣ ’ਤੇ ਵੀ ਸਵਾਲ ਉਠਾਇਆ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ ਸ਼ੁਰੂਆਤੀ ਸਾਲਾਂ ਦੌਰਾਨ ਜੇਕਰ ਦੇਸ਼ ਦੀ ਵਾਗਡੋਰ ਅਜਿਹੇ ਦਲੇਰ, ਨੌਜਵਾਨਾਂ ਦੇ ਹੱਥ ਹੁੰਦੀ ਤਾਂ ਭਾਰਤ ਦਾ ਚਿਹਰਾ-ਮੋਹਰਾ ਹੋਰ ਹੀ ਹੁੰਦਾ।ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ,“ਇਸ ਦੇਸ਼ ਦੇ ਲਾਲਚੀ ਤੇ ਸਵਾਰਥੀ ਆਗੂਆਂ ਨੇ ਜਿਉਂਦੇ ਜੀਅ ਆਪਣੇ ਨਾਵਾਂ ’ਤੇ ਸਟੇਡੀਅਮ ਬਣਾਏ ਹਨ, ਪਰ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਵਰਗੇ ਸੱਚੇ ਸ਼ਹੀਦਾਂ ਨੂੰ ਸਨਮਾਨਿਤ ਕਰਨ ਲਈ ਹਾਲੇ ਤੱਕ ਕੋਈ ਵੀ ਮੂਹਰੇ ਨਹੀਂ ਆਇਆ ।”

ਇਹ ਵੀ ਪੜ੍ਹੋ  ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਮਾਡਿਊਲ ਦੇ ਦੋ ਕਾਰਕੁੰਨ 5 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ

ਮੁੱਖ ਮੰਤਰੀ ਨੇ ਕਿਹਾ, “ਇਨ੍ਹਾਂ ਮਹਾਨ ਕ੍ਰਾਂਤੀਕਾਰੀਆਂ ਨੇ ਛੋਟੀ ਉਮਰ ਵਿੱਚ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ, ਪਰ ਆਜ਼ਾਦੀ ਤੋਂ ਬਾਅਦ ਕੁਰਸੀ ਦੇ ਲੋਭੀਆਂ ਨੇ ਸੱਤਾ ’ਤੇ ਕਬਜ਼ਾ ਕਰ ਲਿਆ ਅਤੇ ਲਹੂ ਡੋਲ੍ਹ ਕੇ ਹਾਸਲ ਕੀਤੀ ਉਸ ਆਜ਼ਾਦੀ ਦਾ ਸਿਹਰਾ ਆਪਣੇ ਸਿਰ ਬੰਨ੍ਹ ਲਿਆ, ਜਿਸ ਲਈ ਉਹ ਕਦੇ ਲੜੇ ਵੀ ਨਹੀਂ ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ,“ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਯਾਦ ਕਰਨ ਲਈ ਸਿਰਫ਼ ਫੁੱਲ ਹੀ ਰਹਿਗੇ, ਜਦਕਿ ਹੋਰ ਲੋਕ ਆਜ਼ਾਦੀ ਦੀ ਵਿਰਾਸਤ ਦਾ ਝੂਠਾ ਦਾਅਵਾ ਕਰਕੇ ਮੋਹਰੀ ਬਣ ਗਏ,।” ਮੁੱਖ ਮੰਤਰੀ ਨੇ ਕਿਹਾ, ‘‘ਉਨ੍ਹਾਂ ਮਹਾਨ ਯੋਧਿਆਂ ਨੂੰ ਚੁੱਪ ਕਰਾਉਣ ਲਈ ਹੀ ਜਲਦੀ ਫਾਂਸੀ ਦੇ ਦਿੱਤੀ ਗਈ ਸੀ ਕਿਉਂਕਿ ਲੋਕ ਉਨ੍ਹਾਂ ਦੇ ਬੇਖੌਫ਼ ਵਿਚਾਰਾਂ ਪਿੱਛੇ ਇਕੱਠੇ ਹੋਣ ਲੱਗ ਪਏ ਸਨ।”’’ਮਹਿੰਗੇ ਮੁੱਲ ਮਿਲੀ ਆਜ਼ਾਦੀ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਕੋਈ ਕਲਪਨਾ ਵੀ ਨਹੀਂ ਕਰ ਸਕਦਾ ਸੀ ਕਿ ਸਾਡੀ ਆਜ਼ਾਦੀ ਕਿੰਨੀ ਮਹਿੰਗੀ ਹੋਵੇਗੀ, ਵੰਡ ਦੌਰਾਨ ਲਗਭਗ 10 ਲੱਖ ਲੋਕਾਂ ਨੇ ਆਪਣੀਆਂ ਜਾਨਾਂ ਗੁਆ ਦਿੱਤੀਆਂ ਅਤੇ ਲੱਖਾਂ ਲੋਕਾਂ ਨੂੰ ਹਿਜਰਤ ਕਰਨ ਲਈ ਮਜਬੂਰ ਹੋਣਾ ਪਿਆ।” ਉਨ੍ਹਾਂ ਅੱਗੇ ਕਿਹਾ, “ਸਾਡੇ ਬਜ਼ੁਰਗਾਂ ਨੇ ਬਹੁਤ ਕੁਰਬਾਨੀਆਂ ਦਿੱਤੀਆਂ, ਪਰ ਸੱਤਾਧਾਰੀ ਇਸ ਦਰਦ ਨੂੰ ਸਮਝਣ ਵਿੱਚ ਅਸਫਲ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ’ਤੇ ਬਣਿਆ ਇੱਕ ਤਿਆਰ-ਬਰ-ਤਿਆਰ ਮੁਲਕ ਵਿਰਾਸਤ ਵਿੱਚ ਮਿਲ ਗਿਆ।”ਮੁੱਖ ਮੰਤਰੀ ਨੇ ਕਿਹਾ, “ਕੁਝ ਨਾਸ਼ੁਕਰੇ ਨੇਤਾ ਹੁਣ ਦਾਅਵਾ ਕਰਦੇ ਹਨ ਕਿ ਭਾਰਤ ਨੂੰ ਸੱਚੀ ਆਜ਼ਾਦੀ ਸਿਰਫ਼ 2014 ਵਿੱਚ ਮਿਲੀ ਹੈ, ਜੋ ਕਿ ਸਾਡੇ ਸ਼ਹੀਦਾਂ ਦਾ ਘੋਰ ਅਪਮਾਨ ਹੈ,।” ਉਨ੍ਹਾਂ ਕਿਹਾ, “ਇਹ ਹੈਰਾਨ ਕਰਨ ਵਾਲੀ ਗੱਲ ਹੈ ਕਿ ਕੁਝ ਲੋਕ ਸ਼ਹੀਦ ਭਗਤ ਸਿੰਘ ਨੂੰ ਸਿਰਫ਼ ਇੱਕ ‘ਸਮਾਜ ਸੇਵਕ’ ਵਜੋਂ ਪੇਸ਼ ਕਰਦੇ ਹਨ, ਸ਼ਹੀਦ ਨਹੀਂ ਮੰਨਦੇ। ਅਜਿਹੇ ਸਰਟੀਫਿਕੇਟ ਦੇਣ ਵਾਲੇ ਇਹ ਲੋਕ ਕੌਣ ਹਨ?”ਲੋਕਾਂ ਨੂੰ ਸ਼ਹੀਦਾਂ ਤੋਂ ਪ੍ਰੇਰਨਾ ਲੈਣ ਦਾ ਸੱਦਾ ਦਿੰਦੇ ਹੋਏ ਉਨ੍ਹਾਂ ਕਿਹਾ, “ਅੱਜ ਦਾ ਦਿਨ ਇਨ੍ਹਾਂ ਮਹਾਨ ਨਾਇਕਾਂ ਨੂੰ ਯਾਦ ਕਰਨ, ਉਨ੍ਹਾਂ ਦੀਆਂ ਮਹਾਨ ਕਹਾਣੀਆਂ ਨੂੰ ਪੜ੍ਹਨ, ਸੁਣਨ ਦਾ ਹੈ, ਜੋ ਰਹਿੰਦੀ ਦੁਨੀਆਂ ਦੱਕ ਨੌਜਵਾਨਾਂ ਨੂੰ ਪ੍ਰੇਰਿਤ ਕਰਦੀਆਂ ਰਹਿਣਗੀਆਂ।”ਮੁੱਖ ਮੰਤਰੀ ਨੇ ਦੁਹਰਾਇਆ ਕਿ ਰਾਜਨੀਤਿਕ ਤਰਜੀਹਾਂ ਲੰਬੇ ਸਮੇਂ ਤੋਂ ਗਲਤ ਰਹੀਆਂ ਹਨ।

ਇਹ ਵੀ ਪੜ੍ਹੋ  Markfed ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਨੇ ਕੀਤੀ AAP ਦੇ ਕੌਮੀ ਕਨਵੀਨਰ ਅਰਵਿੰਦ ਕੇਜ਼ਰੀਵਾਲ ਨਾਲ ਮੁਲਾਕਾਤ

ਉਨ੍ਹਾਂ ਕਿਹਾ, “ ਸਿਆਸੀ ਆਗੂਆਂ ਨੇ ਖੁਦ ਦੇ ਬੁੱਤ ਲਗਾਏ ਅਤੇ ਜਿਉਂਦੇ ਜੀਅ ਆਪਣੇ ਨਾਮ ’ਤੇ ਸਟੇਡੀਅਮ ਬਣਵਾ ਲਏ, ਪਰ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਵਰਗੇ ਸ਼ਹੀਦਾਂ ਦਾ ਸਨਮਾਨ ਕਰਨ ਬਾਰੇ ਕਿਸੇ ਨੂੰ ਖ਼ਬਰ ਨਹੀਂ।ਉਨ੍ਹਾਂ ਅੱਗੇ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਸਾਨੂੰ ਮੋਹਾਲੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ‘ਤੇ ਰੱਖਣ ਲਈ ਵੀ ਸੰਘਰਸ਼ ਕਰਨਾ ਪਿਆ ਕਿਉਂਕਿ ਕੇਂਦਰ ਵੱਲੋਂ ਵਾਰ-ਵਾਰ ਸਾਡੀਆਂ ਬੇਨਤੀਆਂ ਨੂੰ ਨਜ਼ਰਅੰਦਾਜ਼ ਕੀਤਾ ਗਿਆ, ਪਰ ਅੰਤ ਵਿੱਚ ਸਾਡੀਆਂ ਲਗਾਤਾਰ ਕੋਸ਼ਿਸ਼ਾਂ ਸਦਕਾ ਅਸੀਂ ਇਸ ਦਾ ਨਾਮ ਉਨ੍ਹਾਂ ਦੇ ਸਨਮਾਨ ਵਿੱਚ ਰੱਖਣ ਵਿੱਚ ਕਾਮਯਾਬ ਹੋਏ।ਹੋਰ ਕਦਮਾਂ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਹਲਵਾਰਾ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ‘ਤੇ ਰੱਖਿਆ ਜਾ ਰਿਹਾ ਹੈ, ਜਿਨ੍ਹਾਂ ਨੂੰ ਸ਼ਹੀਦ ਭਗਤ ਸਿੰਘ ਆਪਣਾ ਗੁਰੂ ਮੰਨਦੇ ਸਨ।ਉਨ੍ਹਾਂ ਅੱਗੇ ਕਿਹਾ ਕਿ ਜੇਕਰ ਸ਼ਹੀਦ-ਏ-ਆਜ਼ਮ ਭਗਤ ਸਿੰਘ 1952 ਦੀਆਂ ਪਹਿਲੀਆਂ ਚੋਣਾਂ ਤੋਂ ਬਾਅਦ ਪ੍ਰਧਾਨ ਮੰਤਰੀ ਬਣ ਜਾਂਦੇ, ਤਾਂ ਅੱਜ ਦੇਸ਼ ਦਾ ਨਕਸ਼ਾ ਪੂਰੀ ਤਰ੍ਹਾਂ ਵੱਖਰਾ ਹੋਣਾ ਸੀ। ਅੱਜ ਨੇਪਾਲ ਵਿੱਚ ਇੱਕ 35 ਸਾਲਾ ਨੌਜਵਾਨ ਪ੍ਰਧਾਨ ਮੰਤਰੀ ਬਣ ਗਿਆ ਹੈ। ਜੇਕਰ ਇੱਥੇ ਵੀ ਨੌਜਵਾਨਾਂ ਨੂੰ ਅਗਵਾਈ ਸੌਂਪੀ ਜਾਂਦੀ ਤਾਂ ਭਾਰਤ ਦੁਨੀਆ ਭਰ ਵਿੱਚ ਮੋਹਰੀ ਦੇਸ਼ ਵਜੋਂ ਉਭਰਦਾ।ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦਾਂ ਦੀ ਯਾਦ ਦਾ ਸਿਲਸਿਲਾ ਰਸਮੀ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਲੋਕ ਸ਼ਹੀਦ ਭਗਤ ਸਿੰਘ ਨੂੰ ਸਿਰਫ਼ ਉਨ੍ਹਾਂ ਦੇ ਜਨਮ ਜਾਂ ਸ਼ਹੀਦੀ ਵਰ੍ਹੇਗੰਢ ’ਤੇ ਯਾਦ ਕਰਦੇ ਹਨ, ਪਰ ਉਹ ਸਿਰਫ਼ ਇੱਕ ਪਰਿਵਾਰ ਨਾਲ ਨਹੀਂ, ਸਗੋਂ ਸਾਡੇ ਸਾਰਿਆਂ ਨਾਲ ਸਬੰਧਤ ਹਨ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਅਸੀਂ ਉਨ੍ਹਾਂ ਦੇ ਆਦਰਸ਼ਾਂ ਦੀ ਪਾਲਣਾ ਕਰੀਏ, ਤਾਂ ਪੰਜਾਬ ਨੂੰ ਦੁਬਾਰਾ ਖੁਸ਼ਹਾਲ ਹੋਣ ਤੋਂ ਕੋਈ ਨਹੀਂ ਰੋਕ ਸਕਦਾ।”ਉਨ੍ਹਾਂ ਅੱਗੇ ਕਿਹਾ ਕਿ ਸਾਡਾ ਇਤਿਹਾਸ ਕੁਰਬਾਨੀਆਂ ਨਾਲ ਭਰਿਆ ਹੋਇਆ ਹੈ ਅਤੇ ਸਾਡੇ ਮਹਾਨ ਗੁਰੂਆਂ ਨੇ ਹਮੇਸ਼ਾ ਸਾਨੂੰ ਬੇਇਨਸਾਫ਼ੀ ਅਤੇ ਜ਼ੁਲਮ ਦੇ ਵਿਰੁੱਧ ਖੜ੍ਹੇ ਹੋਣਾ ਸਿਖਾਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਅਸੀਂ ਇਨ੍ਹਾਂ ਕੁਰਬਾਨੀਆਂ ਨੂੰ ਭੁੱਲ ਰਹੇ ਹਾਂ। ਅਸੀਂ ਪ੍ਰੀਖਿਆਵਾਂ ਲਈ ਤੱਥਾਂ ਨੂੰ ਯਾਦ ਰੱਖਦੇ ਹਾਂ ਪਰ ਉਨ੍ਹਾਂ ਦੀ ਵਿਚਾਰਧਾਰਾ ਨੂੰ ਸਮਝਣ ਵਿੱਚ ਨਾਕਾਮ ਰਹੇ ਹਾਂ। ਇਸ ਸ਼ਹੀਦ ਦੇ ਮਹਾਨ ਜੀਵਨ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਆਪਣੀ ਨਿੱਜੀ ਜ਼ਿੰਦਗੀ ਨਾਲੋਂ ਇਨਕਲਾਬ ਦਾ ਰਸਤਾ ਚੁਣਿਆ ਅਤੇ ਆਪਣੀ ਮੰਗਣੀ ਵਾਲੇ ਵਾਲੇ ਦਿਨ ਵੀ ਘਰੋਂ ਬਾਹਰ ਗਏ।ਉਨ੍ਹਾਂ ਅੱਗੇ ਕਿਹਾ ਕਿ ਮੈਨੂੰ ਬਹੁਤ ਦੁੱਖ ਹੁੰਦਾ ਹੈ ਜਦੋਂ ਲੋਕ ਵਾਹਨਾਂ ’ਤੇ ਉਨ੍ਹਾਂ ਦੀ ਤਸਵੀਰ ਲਾ ਕੇ ਕਹਿੰਦੇ ਹਨ ਕਿ ਉਹ ਵਾਪਸ ਆ ਜਾਣਗੇ।

ਇਹ ਵੀ ਪੜ੍ਹੋ  CM Bhagwant Mann ਦਾ ਵੱਡਾ ਐਲਾਨ; ‘ਮੇਰੇ ਲਈ ਸਾਰਾ ਪੰਜਾਬ ਹੀ ਪ੍ਰਵਾਰ’

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਵਾਪਸ ਆਉਣ ਦੀ ਉਡੀਕ ਕਰਨ ਦੀ ਬਜਾਏ, ਸਾਨੂੰ ਉਨ੍ਹਾਂ ਦੇ ਦਿਖਾਏ ਰਸਤੇ ’ਤੇ ਚੱਲਣਾ ਚਾਹੀਦਾ ਹੈ ਅਤੇ ਦੇਸ਼ ਦੀ ਸੇਵਾ ਕਰਨੀ ਚਾਹੀਦੀ ਹੈ।ਉਨ੍ਹਾਂ ਅੱਗੇ ਕਿਹਾ ਕਿ ਮੌਜੂਦਾ ਸਮੇਂ ਬੰਬਾਂ ਅਤੇ ਹਥਿਆਰਾਂ ਦੀ ਲੋੜ ਨਹੀਂ ਹੈ। ਵੋਟ ਦੀ ਸ਼ਕਤੀ ਸਭ ਤੋਂ ਵੱਡੀ ਤਾਕਤ ਹੈ ਅਤੇ ਸਹੀ ਆਗੂਆਂ ਦੀ ਚੋਣ ਕਰਕੇ ਲੋਕ ਅਸਲ ਮਾਇਨੇ ‘ਚ ਤਬਦੀਲੀ ਲਿਆ ਸਕਦੇ ਹਨ।ਲੋਕਾਂ ਨੂੰ ਪ੍ਰਣ ਲੈਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ, “ਆਓ ਅਸੀਂ ਸ਼ਹੀਦਾਂ ਦੇ ਰਸਤੇ ’ਤੇ ਚੱਲਣ ਅਤੇ ਆਪਣੇ ਹੱਥਾਂ ਨਾਲ ਆਪਣੇ ਪੰਜਾਬ ਦਾ ਨਿਰਮਾਣ ਕਰਨ ਦਾ ਸੰਕਲਪ ਕਰੀਏ।”ਉਨ੍ਹਾਂ ਅੱਗੇ ਕਿਹਾ ਕਿ ਹੁਸੈਨੀਵਾਲਾ ਦੀ ਇਹ ਪਵਿੱਤਰ ਧਰਤੀ, ਜਿੱਥੇ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੀਆਂ ਮ੍ਰਿਤਕ ਦੇਹਾਂ ਦਾ ਅੰਗਰੇਜ਼ਾਂ ਦੁਆਰਾ ਅੰਤਿਮ ਸੰਸਕਾਰ ਕੀਤਾ ਗਿਆ ਸੀ, ਪੀੜ੍ਹੀਆਂ ਨੂੰ ਨਿਰਸਵਾਰਥ ਸੇਵਾ ਲਈ ਪ੍ਰੇਰਿਤ ਕਰਦੀ ਰਹੇਗੀ।ਮੁੱਖ ਮੰਤਰੀ ਨੇ ਕਿਹਾ ਕਿ ਮੈਨੂੰ ਇਸ ਪਵਿੱਤਰ ਧਰਤੀ ’ਤੇ ਆ ਕੇ ਦੇਸ਼ ਦੀ ਆਜ਼ਾਦੀ ਲਈ 23 ਸਾਲ ਦੀ ਉਮਰ ਵਿੱਚ ਆਪਣੀ ਜਾਨ ਦੇਣ ਵਾਲੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਕੋਈ ਕਸਰ ਨਹੀਂ ਛੱਡੇਗੀ ਅਤੇ ਦੇਸ਼ ਹਮੇਸ਼ਾ ਉਨ੍ਹਾਂ ਦਾ ਰਿਣੀ ਰਹੇਗਾ।ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੀ ਸ਼ਹਾਦਤ ਨੇ ਅਣਗਿਣਤ ਨੌਜਵਾਨਾਂ ਨੂੰ ਆਜ਼ਾਦੀ ਸੰਗਰਾਮ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ ਅਤੇ ਨਿਰਸਵਾਰਥ ਦੇਸ਼ ਦੀ ਸੇਵਾ ਕਰਨ ਲਈ ਲੱਖਾਂ ਲੋਕਾਂ ਨੂੰ ਹਮੇਸ਼ਾ ਪ੍ਰੇਰਿਤ ਕਰਦੇ ਰਹਿਣਗੇ। ਉਨ੍ਹਾਂ ਨੌਜਵਾਨਾਂ ਨੂੰ ਇੱਕ ਪ੍ਰਗਤੀਸ਼ੀਲ ਅਤੇ ਖੁਸ਼ਹਾਲ ਭਾਰਤ ਬਣਾਉਣ ਲਈ ਉਨ੍ਹਾਂ ਦੇ ਮਾਰਗ ’ਤੇ ਚੱਲਣ ਦਾ ਸੱਦਾ ਦਿੱਤਾ।ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਹੁਸੈਨੀਵਾਲਾ ਵਿਰਾਸਤੀ ਕੰਪਲੈਕਸ ਦਾ ਨੀਂਹ ਪੱਥਰ ਰੱਖਦਿਆਂ ਕਿਹਾ ਕਿ 24.99 ਕਰੋੜ ਰੁਪਏ ਦੀ ਲਾਗਤ ਵਾਲਾ ਇਹ ਪ੍ਰੋਜੈਕਟ ਸਾਡੇ ਮਹਾਨ ਸ਼ਹੀਦਾਂ ਦਾ ਸਨਮਾਨ ਕਰਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਉਨ੍ਹਾਂ ਦੀ ਵਿਰਾਸਤ ਨੂੰ ਸੰਭਾਲਣ ਦਾ ਇੱਕ ਨਿਮਾਣਾ ਜਿਹਾ ਯਤਨ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਪ੍ਰੋਜੈਕਟ ਦਾ ਉਦੇਸ਼ ਹੁਸੈਨੀਵਾਲਾ ਵਿਖੇ ਵਿਰਾਸਤੀ ਖੇਤਰ ਨੂੰ ਵਿਕਸਤ ਕਰਨ ਦੇ ਨਾਲ-ਨਾਲ ਪੰਜਾਬ ਵਿੱਚ ਸੈਰ-ਸਪਾਟੇ ਨੂੰ ਹੁਲਾਰਾ ਦੇਣਾ ਵੀ ਹੈ।ਇਸ ਪ੍ਰੋਜੈਕਟ ਦਾ ਵੇਰਵਾ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਕੰਪਲੈਕਸ ਵਿੱਚ ਇੱਕ ਸ਼ਾਨਦਾਰ ਵਿਰਾਸਤੀ ਪ੍ਰਵੇਸ਼ ਦੁਆਰ, ਸ਼ਹੀਦਾਂ ਦੇ ਜੀਵਨ ਨੂੰ ਸਮਰਪਿਤ ਗਲਿਆਰਾ, ਕੰਧ ਚਿੱਤਰਕਾਰੀ, ਪਾਰਕਾਂ ਅਤੇ ਯਾਦਗਾਰੀ ਖੇਤਰਾਂ ਦਾ ਸੁੰਦਰੀਕਰਨ ਅਤੇ ਲੈਂਡਸਕੇਪਿੰਗ ਸ਼ਾਮਲ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਸ ਵਿੱਚ ਇਤਿਹਾਸਕ ਘਟਨਾਵਾਂ ਨਾਲ ਸਬੰਧਤ ਵਿਸ਼ਾਗਤ ਚਿੱਤਰ, ਪੁਰਾਣੇ ਪੁਲ ’ਤੇ 3-ਡੀ ਮੈਪਿੰਗ ਸ਼ੋਅ, ਇੱਕ ਸੰਗੀਤਕ ਫੁਹਾਰਾ, ਬੱਚਿਆਂ ਲਈ ਖੇਡਣ ਦਾ ਖੇਤਰ, ਬਜ਼ੁਰਗ ਨਾਗਰਿਕਾਂ ਲਈ ਆਰਾਮਦਾਇਕ ਸਥਾਨ, ਇੱਕ ਆਨ-ਗਰਿੱਡ ਸੋਲਰ ਪਾਵਰ ਪਲਾਂਟ ਅਤੇ ਸਾਫ਼ ਪੀਣ ਵਾਲੇ ਪਾਣੀ ਲਈ ਇੱਕ ਆਰਓ ਪਲਾਂਟ ਲਗਾਉਣਾ ਵੀ ਸ਼ਾਮਲ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

हकृवि हिसार में खरीफ कृषि मेला-2026 का आगाज

0

👉 सतत कृषि ही भविष्य की समृद्धि का आधार: मुख्यमंत्री नायब सिंह सैनी
👉 जलवायु परिवर्तन, घटते जल स्तर और मृदा स्वास्थ्य को लेकर किसानों को किया जाए जागरूक: मुख्यमंत्री
Haryana News:हरियाणा के मुख्यमंत्री श्री नायब सिंह सैनी ने सोमवार को चौधरी चरण सिंह हरियाणा कृषि विश्वविद्यालय में आयोजित खरीफ कृषि मेला-2026 का शुभारंभ करते हुए किसानों, वैज्ञानिकों और नवाचार को एक मंच पर लाने की पहल को सराहा। उन्होंने कहा कि हिसार की मिट्टी मेहनत, पशुधन समृद्धि और वीर सैनिकों की कुर्बानियों की गवाही देती है। राखीगढ़ी हमारी प्राचीन सभ्यता का गौरव है, जबकि अग्रोहा की धरती महाराजा अग्रसेन के सामाजिक समरसता और व्यापारिक वैभव की कहानी कहती है। कृषि मेले में पहुंचने पर सर्वप्रथम मुख्यमंत्री ने शहीदी दिवस के अवसर पर अमर शहीद भगत सिंह, राजगुरु व सुखदेव की प्रतिमाओं पर श्रद्धासुमन अर्पित किए।इस मौके पर मुख्यमंत्री ने विश्वविद्यालय के विस्तार शिक्षा विभाग, कपास अनुभाग, तिलहन विभाग सहित अन्य विभागों द्वारा किसानों को जानकारी देने के लिए प्रकाशित की गई पुस्तकों का भी विमोचन किया। चौधरी चरण सिंह हरियाणा कृषि विश्वविद्यालय के कुलपति प्रोफेसर श्री बीआर कांबोज ने कृषि मेले में पहुंचने पर मुख्यमंत्री को स्मृति चिन्ह के रूप में समृद्ध किसानी का प्रतीक हल भी भेंट किया।उन्होंने कहा कि आज नवरात्रि के पावन अवसर पर मां स्कंदमाता की आराधना और शहीद भगत सिंह, राजगुरु व सुखदेव के शहीदी दिवस का संयोग हमें त्याग, तपस्या और समर्पण का संदेश देता है। इसी भावना के साथ कृषि मेले का आयोजन किया गया है, जो “सतत कृषि-समृद्धि की राह” विषय पर आधारित है।उन्होंने कहा कि चौधरी चरण सिंह हरियाणा कृषि विश्वविद्यालय द्वारा आयोजित यह मेला किसानों की मेहनत और वैज्ञानिकों की दूरदृष्टि का प्रतीक है। विश्वविद्यालय ने उन्नत बीज, जल संरक्षण, मृदा स्वास्थ्य और जलवायु-स्मार्ट कृषि के क्षेत्र में महत्वपूर्ण कार्य किए हैं। मुख्यमंत्री ने कहा कि आज भिवानी जिले के गोकुलपुरा में 64 एकड़ में 11.67 करोड़ रुपये की लागत से बने पोषक अनाज अनुसंधान केंद्र का भी उद्घाटन किया गया है। यह केंद्र मोटे अनाजों की रोग व कीट प्रतिरोधी किस्मों के विकास, मिलेट्स आटे की सेल्फ लाइफ बढाने के साथ-साथ उत्पादकों के लिए बाजार संपर्क स्थापित करेगा और उन्नत किस्मों के विकास और वैल्यू एडिशन को बढ़ावा देने की दिशा में भी कार्य करेगा। यह केंद्र मिलेट्स उत्पादों के प्रसंस्करण तथा वैल्यू एडिशन की आधुनिक तकनीकें भी विकसित करेगा।

इसे भी पढ़ें  शहीदों के बलिदान से ही सुरक्षित है देश की आजादी – स्वास्थ्य मंत्री आरती सिंह राव

उन्होंने कृषि मेले में 42 प्रगतिशील किसानों को सम्मानित किया, जिनमें 21 महिला किसान भी शामिल रहीं। मुख्यमंत्री ने उन्हें प्रदेश की प्रगति का प्रेरणास्रोत बताया। उन्होंने कहा कि हरियाणा आज देश के खाद्यान्न भंडार में दूसरा सबसे बड़ा योगदान देने वाला राज्य बन चुका है। यह किसानों की मेहनत, वैज्ञानिकों के शोध और सरकार की नीतियों का परिणाम है।मुख्यमंत्री श्री नायब सिंह सैनी ने विकसित भारत-2047 के विजन का उल्लेख करते हुए कहा कि किसान इस लक्ष्य के आधार स्तंभ हैं। डबल इंजन सरकार किसानों को सशक्त बनाने के लिए खेती को लाभकारी उद्यम में बदलने की दिशा में कार्य कर रही है। उन्होंने कृषि क्षेत्र की चुनौतियों जैसे गिरता जल स्तर, मृदा उर्वरता में कमी और जलवायु परिवर्तन का जिक्र करते हुए आधुनिक और सतत खेती अपनाने पर जोर दिया। ड्रिप और स्प्रिंकलर सिंचाई, प्राकृतिक और जैविक खेती, तथा आधुनिक कृषि यंत्रों के उपयोग को समय की आवश्यकता बताया।मुख्यमंत्री ने फसल विविधीकरण और मेरा पानी-मेरी विरासत योजना का उल्लेख किया, जिसके तहत किसानों को वैकल्पिक फसलें अपनाने पर 8 हजार रुपये प्रति एकड़ की सहायता दी जा रही है। उन्होंने बताया कि अब तक 2.20 लाख एकड़ क्षेत्र में इस योजना के तहत 157 करोड़ रुपये वितरित किए जा चुके हैं। माइक्रो इरिगेशन तकनीकों पर 85 प्रतिशत तक सब्सिडी दी जा रही है और जल संरक्षण के लिए वर्षा जल संचयन को बढ़ावा दिया जा रहा है। किसानों को तालाब बनाने के लिए भी 85 प्रतिशत तक का अनुदान दिया जा रहा है। मुख्यमंत्री ने धान, गेहूं के पारंपरिक फसल चक्र से बाहर निकलने के लिए किसानों का आह्वान किया, साथ ही राष्ट्रीय कृषि विकास योजना के लिए केंद्रीय कृषि एवं किसान कल्याण मंत्री शिवराज सिंह चौहान का धन्यवाद करते हुए उन्होंने कहा कि इस योजना के तहत दलहन फसलों के लिए 16 करोड़ 66 लाख रुपये तथा तिलहन फसलों के लिए 25 करोड़ रुपये की राशि का प्रावधान किया गया है।मुख्यमंत्री ने कहा कि पराली प्रबंधन के लिए किसानों को 1 लाख से अधिक मशीनें उपलब्ध करवाई गई हैं। वर्तमान में प्रदेश में 24 फसलों की खरीद न्यूनतम समर्थन मूल्य पर की जा रही है और ई-खरीद पोर्टल के माध्यम से 12 लाख किसानों को 1.64 लाख करोड़ रुपये का भुगतान किया जा चुका है। फसल खरीद का भुगतान अब 48 घंटे के भीतर किया जा रहा है।उन्होंने कहा कि प्रधानमंत्री किसान सम्मान निधि’ योजना के तहत 20 लाख किसानों को 7,562 करोड़ रुपये और फसल बीमा के तहत 16,160 करोड़ रुपये के क्लेम की राशि भी दी गई है।

इसे भी पढ़ें  विकसित भारत 2047 के राष्ट्रीय संकल्प को साकार करने में हरियाणा निभा रहा अग्रणी भूमिका : श्री नायब सिंह सैनी

बागवानी क्षेत्र को बढ़ावा देने के लिए भावांतर भरपाई योजना के तहत 35 हजार से अधिक किसानों को 157 करोड़ रुपये की राशि भावांतर भरपाई के रूप में दी गई है।मुख्यमंत्री बागवानी बीमा योजना का जिक्र करते हुए उन्होंने कहा कि किसानों को मौसम की अनिश्चितताओं से सुरक्षा प्रदान की जा रही है। योजना के तहत 21 फसलें कवर की जाती हैं।मुख्यमंत्री ने युवाओं से कृषि में ड्रोन, आर्टिफिशियल इंटेलिजेंस और डिजिटल तकनीकों को अपनाने का आह्वान किया। उन्होंने कहा कि एग्री-स्टार्टअप और फूड प्रोसेसिंग के क्षेत्र में अपार संभावनाएं हैं।बजट में लिए गए निर्णयों का उल्लेख करते हुए मुख्यमंत्री ने कहा कि प्रदेश में 1 लाख 40 हजार एकड़ लवणीय व नमकीन भूमि को खेती योग्य बनाने का लक्ष्य रखा गया है। सरकार ने मेरा पानी-मेरी विरासत योजना के तहत 2 हजार रुपये प्रति एकड़ अतिरिक्त बोनस देने का निर्णय लिया है। मेरी फसल मेरा ब्यौरा पोर्टल से जुड़े किसानों को जैविक खाद पर 80 प्रतिशत सब्सिडी दी जाएगी। इसी प्रकार से पी.एम. कुसुम योजना के तहत 35 हजार नए सौर ऊर्जा पंप लगाए जाएंगे। सरकार ने एक महत्वपूर्ण पहल करते हुए कृषि क्षेत्र की बिजली आपूर्ति व्यवस्था के लिए एग्री डिस्कॉम बनाने की भी घोषणा की है। उन्होंने कहा कि प्रदेश में प्राकृतिक खेती के लिए 2 हजार एकड़ का एक स्मार्ट एग्रीकल्चर क्लस्टर बनाया जाएगा। इसमें यदि किसानों को किसी प्रकार का भी नुकसान होगा, तो उसकी भरपाई सरकार द्वारा की जाएगी।इसी प्रकार से किसानों को एकल आंख विधि से गन्ने की बिजाई करने पर 3 हजार प्रति एकड़ की राशि को बढ़ाकर अब 5 हजार रुपये प्रति एकड़ किए जाने का भी निर्णय लिया गया है। मुख्यमंत्री ने किसानों से अपील करते हुए कहा कि वे मेले में उपलब्ध नई तकनीकों और जानकारी का लाभ उठाकर अपनी आय बढ़ाएं और सतत कृषि की दिशा में कदम बढ़ाएं। कृषि मेले के दौरान मुख्यमंत्री ने मेले में लगाई गई विभिन्न स्टॉल का भी निरीक्षण किया।इस अवसर पर अपने संबोधन में प्रदेश के कृषि एवं किसान कल्याण मंत्री श्री श्याम सिंह राणा ने खेती में कीटनाशकों व अत्यधिक खाद के प्रयोग तथा अंधाधुंध पानी के दोहन पर चिंता जताते हुए कहा कि यदि हमने समय रहते वैकल्पिक उपाय नहीं किए तो हमारी जमीने बंजर हो जाएंगी। उन्होंने कहा कि कृषि प्रधान देश होने के बावजूद भी हमें कई प्रकार की दाले और खाद बाहर से आयात करना पड़ता है। हमें खेती के मामले में आत्मनिर्भर होना होगा। इसके लिए गेहूं, धान की खेती के अलावा दालें व अन्य फसलों पर भी फोकस करना होगा।

इसे भी पढ़ें  आतंकवाद और नक्सलवाद को जड़मूल से समाप्त करने के लिए सरकार प्रतिबद्ध – मुख्यमंत्री

गोबर गैस प्लांट व सोलर प्लांट की पहल करके हम न केवल खुद बल्कि देश को भी आत्मनिर्भर बना सकते हैं।हकृवि के कुलपति प्रोफेसर श्री बीआर कांबोज ने मेले के थीम सतत कृषि-समृद्धि की राह विषय पर प्रकाश डालते हुए कहा कि बदलते समय और जलवायु परिस्थितियों के बीच सतत खेती किसानों की समृद्धि का मजबूत आधार बनकर उभर रही है। यदि किसान आधुनिक खेती के साथ-साथ प्राकृतिक संसाधनों का उपयोग करे तो न केवल उत्पादन बढ़ेगा बल्कि मिट्टी की उर्वरता भी लंबे समय तक बनी रहेगी। उन्होंने किसानों से अपील करते हुए कहा कि वे नई तकनीकों और सरकार की योजनाओं का लाभ उठाते हुए सतत खेती की दिशा में कदम बढ़ाएं ताकि कृषि क्षेत्र में स्थाई विकास और समृद्धि सुनिश्चित हो सके।नलवा से विधायक श्री रणधीर पनिहार ने मुख्यमंत्री तथा अन्य मेहमानों का धन्यवाद ज्ञापित किया। इस अवसर पर कैबिनेट मंत्री श्री रणबीर सिंह गंगवा, पूर्व कैबिनेट मंत्री डॉ कमल गुप्ता, विधायक श्रीमती सावित्री जिंदल, विधायक श्री विनोद भयाणा, भाजपा प्रदेश महामंत्री श्री सुरेंद्र पूनिया, लुवास के कुलपति डॉ विनोद कुमार, कृषि एवं किसान कल्याण विभाग के प्रधान सचिव श्री पंकज अग्रवाल सहित अनेक गणमान्य नेता एवं बड़ी संख्या में किसान उपस्थित थे।

👉नवीनतम समाचार पढ़ने के लिए नीचे दिए गए लिंक पर क्लिक करें।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

समाचार और विज्ञापनों के लिए, हमारे व्हाट्सएप नंबर +91 98786-15057 पर संपर्क करें।

Our Visitor

1893438