Sunday, May 3, 2026
Home Blog Page 94

ਬਾਬਾ ਬਿਧੀ ਚੰਦ ਜੀ ਸੰਪਰਦਾ ਦੇ ਦਸਵੇਂ ਮੁਖੀ ਬਾਬਾ ਸੋਹਣ ਸਿੰਘ ਦੇ ਸਾਲਾਨਾ ਬਰਸੀ ਸਮਾਗਮਾਂ ‘ਚ ਐਡਵੋਕੇਟ ਧਾਮੀ ਨੇ ਕੀਤੀ ਸ਼ਮੂਲੀਅਤ

0

Amritsar News:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਲ ਪੰਥ ਬਾਬਾ ਬਿਧੀ ਚੰਦ ਜੀ ਸੰਪਰਦਾ ਦੇ ਦਸਵੇਂ ਮੁਖੀ ਬਾਬਾ ਸੋਹਣ ਸਿੰਘ ਜੀ ਦੀ ਸਾਲਾਨਾ ਬਰਸੀ ਦੇ ਸਮਾਗਮਾਂ ਦੌਰਾਨ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ ਅਤੇ ਬਾਬਾ ਜੀ ਦੇ ਗੁਰਮਤਿ ਨੂੰ ਸਮਰਪਿਤ ਜੀਵਨ ਤੋਂ ਸੰਗਤ ਨੂੰ ਪ੍ਰੇਰਨਾ ਲੈਣ ਲਈ ਕਿਹਾ। ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਾਬਾ ਸੋਹਣ ਸਿੰਘ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸੰਪਰਦਾ ਲਈ ਕੀਤੀਆਂ ਸੇਵਾਵਾਂ ਨੂੰ ਯਾਦ ਕਰਦਿਆਂ ਕਿਹਾ ਕਿ ਅਜਿਹੀਆਂ ਮਹਾਨ ਸ਼ਖਸੀਅਤਾਂ ਸਿੱਖ ਕੌਮ ਦਾ ਮਾਣ ਹਨ। ਉਨ੍ਹਾਂ ਕਿਹਾ ਕਿ ਬਾਬਾ ਜੀ ਨੇ ਗੁਰੂ ਗ੍ਰੰਥ ਅਤੇ ਗੁਰੂ ਪੰਥ ਦੀ ਚੜ੍ਹਦੀ ਕਲਾ ਲਈ ਆਪਣਾ ਜੀਵਨ ਸਮਰਪਿਤ ਕੀਤਾ ਅਤੇ ਸਿੱਖੀ ਪ੍ਰਚਾਰ ਲਈ ਵੱਡੀਆਂ ਸੇਵਾਵਾਂ ਦਿੱਤੀਆਂ।

ਇਹ ਵੀ ਪੜ੍ਹੋ  Punjab Police ਤੇ BSF ਨੇ ਮਿਲਕੇ ਨਸ਼ਾ ਤਸਕਰ ਗਿਰੋਹ ਕਾਬੂ, ਸਾਢੇ 10 ਕਿਲੋ ਹੈਰੋਇਨ ਤੇ 21 ਲੱਖ ਡਰੱਗ ਮਨੀ ਸਮੇਤ ਤਿੰਨ ਕਾਬੂ

ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਦਲ ਪੰਥ ਬਾਬਾ ਬਿਧੀ ਚੰਦ ਸੰਪ੍ਰਦਾ ਦੇ ਮੌਜੂਦਾ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਵੱਲੋਂ ਨਿਭਾਈਆਂ ਜਾ ਰਹੀਆਂ ਪੰਥਕ ਸੇਵਾਵਾਂ ਦੀ ਵੀ ਪ੍ਰਸ਼ੰਸਾ ਕੀਤੀ।ਇਸ ਮੌਕੇ ਬਾਬਾ ਅਵਤਾਰ ਸਿੰਘ ਸੁਰਸਿੰਘ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸਿਰੋਪਾਓ ਦੇ ਕੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਵੀ ਕੀਤਾ ਗਿਆ।ਇਸ ਮੌਕੇ ਹੋਰਨਾਂ ਤੋਂ ਇਲਾਵਾ ਬਾਬਾ ਜੋਗਾ ਸਿੰਘ ਮੁਖੀ ਤਰਨਾ ਦਲ ਬਾਬਾ ਬਕਾਲਾ ਸਾਹਿਬ, ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਆਦਿ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Advocate Bikramjit Ahluwalia ਬਣੇ ਅਕਾਲੀ ਦਲ ਦੇ ਆਰਟੀਆਈ ਸੈੱਲ ਦੇ ਜ਼ਿਲ੍ਹਾ ਪ੍ਰਧਾਨ

0

👉ਬਠਿੰਡਾ ਵਿੱਚ ਇਕਬਾਲ ਸਿੰਘ ਬਬਲੀ ਢਿੱਲੋਂ ਸਮੇਤ ਅਕਾਲੀ ਆਗੂਆਂ ਵੱਲੋਂ ਕੀਤਾ ਗਿਆ ਸਵਾਗਤ
Bathinda News: ਸ਼੍ਰੋਮਣੀ ਅਕਾਲੀ ਦਲ ਨੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਆਰਟੀਆਈ ਸੈੱਲ ਦਾ ਪੁਨਰਗਠਨ ਕਰਦੇ ਹੋਏ ਐਡਵੋਕੇਟ ਬਿਕਰਮਜੀਤ ਸਿੰਘ ਆਹਲੂਵਾਲੀਆ ਨੂੰ ਜ਼ਿਲ੍ਹਾ ਬਠਿੰਡਾ ਦਾ ਪ੍ਰਧਾਨ ਨਿਯੁਕਤ ਕੀਤਾ ਹੈ।ਐਤਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਬਠਿੰਡਾ ਸ਼ਹਿਰੀ ਹਲਕੇ ਦੇ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਦੇ ਦਫ਼ਤਰ ਵਿੱਚ ਆਹਲੂਵਾਲੀਆ ਦਾ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਦਾ ਤਹਿ ਦਿਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਪਾਰਟੀ ਆਗੂਆਂ ਨੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਅਤੇ ਕਾਮਯਾਬ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੱਤੀਆਂ।ਇਕਬਾਲ ਸਿੰਘ ਬਬਲੀ ਢਿੱਲੋਂ ਨੇ ਦੱਸਿਆ ਕਿ ਆਹਲੂਵਾਲੀਆ ਦਾ ਪਰਿਵਾਰ ਲੰਮੇ ਸਮੇਂ ਤੋਂ ਅਕਾਲੀ ਦਲ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਆਹਲੂਵਾਲੀਆ ਦੀ ਕਾਨੂੰਨੀ ਮੁਹਾਰਤ ਨਾਲ ਜ਼ਿਲ੍ਹੇ ਵਿੱਚ ਸਰਕਾਰ ਦੀਆਂ ਨੀਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਬੇਨਕਾਬ ਕਰਨ ਅਤੇ ਆਮ ਲੋਕਾਂ ਨਾਲ ਜੁੜੇ ਮਸਲਿਆਂ ਨੂੰ ਇਨਸਾਫ਼ ਦਿਵਾਉਣ ਵਿੱਚ ਮਦਦ ਮਿਲੇਗੀ।

ਇਹ ਵੀ ਪੜ੍ਹੋ  ਗਗਨਦੀਪ ਰੰਧਾਵਾਂ ਆਤ.ਮਹੱ/ਤਿਆ ਕੇਸ; ਸਾਬਕਾ ਮੰਤਰੀ ਸਮੇਤ 3 ਵਿਰੁਧ ਪਰਚਾ ਦਰਜ਼

ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੈੱਸ ਸੈਕਟਰੀ ਓਮ ਪ੍ਰਕਾਸ਼ ਸ਼ਰਮਾ ਨੇ ਦੱਸਿਆ ਕਿ ਇਸ ਮੌਕੇ ਰਾਜਬਿੰਦਰ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਸੰਧੂ, ਰਾਜਦੀਪ ਸਿੰਘ, ਹਰਦੀਪ ਸਿੰਘ, ਅਮਰਿੰਦਰ ਸਿੰਘ, ਮਨਿੰਦਰ ਸਿੰਘ ਸੋਢੀ, ਗੈਰੀ ਸਿੱਧੂ ਸਮੇਤ ਕਈ ਅਕਾਲੀ ਆਗੂ ਮੌਜੂਦ ਸਨ। ਇਸ ਤੋਂ ਇਲਾਵਾ ਸ਼ਿਅਦ ਬਠਿੰਡਾ ਸ਼ਹਿਰੀ ਦੇ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ, ਸਾਬਕਾ ਮੇਅਰ ਬਲਜੀਤ ਸਿੰਘ ਬੀੜ ਬਹਿਮਣ, ਦਲਜੀਤ ਸਿੰਘ ਬਰਾੜ, ਯਾਦਵਿੰਦਰ ਸਿੰਘ ਯਾਦੀ, ਮੋਹਨਜੀਤ ਸਿੰਘ ਪੁਰੀ, ਮੋਹਿਤ ਗੁਪਤਾ, ਚਮਕੌਰ ਸਿੰਘ ਮਾਨ, ਨਿਰਮਲ ਸਿੰਘ ਸੰਧੂ, ਐਸਜੀਪੀਸੀ ਮੈਂਬਰ ਜੋਗਿੰਦਰ ਕੌਰ ਅਤੇ ਬਲਵਿੰਦਰ ਕੌਰ, ਗੁਰਸੇਵਕ ਸਿੰਘ ਮਾਨ, ਕੁਲਦੀਪ ਸਿੰਘ ਨੰਬਰਦਾਰ, ਪਾਰਸ਼ਦ ਸ਼ੈਰੀ ਗੋਇਲ ਅਤੇ ਮੱਖਣ ਸਿੰਘ ਆਦਿ ਨੇ ਵੀ ਇਸ ਨਿਯੁਕਤੀ ਦਾ ਸਵਾਗਤ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab Police ਤੇ BSF ਨੇ ਮਿਲਕੇ ਨਸ਼ਾ ਤਸਕਰ ਗਿਰੋਹ ਕੀਤਾ ਕਾਬੂ, ਸਾਢੇ 10 ਕਿਲੋ ਹੈਰੋਇਨ ਤੇ 21 ਲੱਖ ਡਰੱਗ ਮਨੀ ਸਮੇਤ ਤਿੰਨ ਕਾਬੂ

0

ਡੂੰਘੀ ਤਕਨੀਕੀ ਜਾਂਚ ਤੋਂ ਬਾਅਦ ਬੀ.ਐਸ.ਐਫ. ਅਤੇ ਪੁਲਿਸ ਟੀਮਾਂ ਨੇ ਸਰਹੱਦ ਪਾਰੋਂ ਚੱਲ ਰਹੇ ਇਸ ਨੈੱਟਵਰਕ ਨੂੰ ਤਬਾਹ ਕਰਨ ਵਿੱਚ ਹਾਸਲ ਕੀਤੀ ਸਫਲਤਾ : ਡੀਜੀਪੀ ਗੌਰਵ ਯਾਦਵ
ਦੋਸ਼ੀ ਜਗਜੀਤ ਰਾਣਾ ਨੇ ਹਾਲ ਹੀ ਵਿੱਚ ਡਰੱਗਮਨੀ ਨਾਲ ਖਰੀਦੀਆਂ ਸਨ ਪੌਸ਼ ਇਲਾਕਿਆਂ ਵਿੱਚ ਜਾਇਦਾਦਾਂ ਅਤੇ ਕਾਰਾਂ ਦਾ ਵੀ ਸੀ ਸ਼ੌਕੀਨ : ਐਸਪੀ ਏ.ਐਨ.ਟੀ.ਐਫ. ਗੁਰਪ੍ਰੀਤ ਸਿੰਘ
Amritsar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਨੇ ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਨਾਲ ਸਾਂਝੇ ਆਪ੍ਰੇਸ਼ਨ ਤਹਿਤ ਪਾਕਿਸਤਾਨ- ਸਮਰਥਿਤ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦੇ ਤਿੰਨ ਮਾਸਟਰਮਾਈਂਡਾਂ ਨੂੰ 24.5 ਕਿਲੋ ਹੈਰੋਇਨ ਅਤੇ 21 ਲੱਖ ਰੁਪਏ ਦੀ ਡਰੱਗ ਮਨੀ ਨਾਲ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ।

ਇਹ ਵੀ ਪੜ੍ਹੋ  ਭਗਵੰਤ ਮਾਨ ਸਰਕਾਰ ਦਾ ਯੂਨੀਵਰਸਲ ਹੈਲਥਕੇਅਰ ਮਾਡਲ ਆਯੁਸ਼ਮਾਨ ਭਾਰਤ ਤੋਂ ਅੱਗੇ ਨਿਕਲਿਆ, ਬਿਨਾਂ ਕਿਸੇ ਸ਼ਰਤ ਹਰ ਪਰਿਵਾਰ ਨੂੰ ਕੀਤਾ ਕਵਰ

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਨੂਰਵਾਲ ਦੇ ਰਹਿਣ ਵਾਲੇ ਜਗਜੀਤ ਸਿੰਘ ਉਰਫ਼ ਰਾਣਾ, ਅੰਮ੍ਰਿਤਸਰ ਦੇ ਪਿੰਡ ਔਲਖ ਖੁਰਦ ਦੇ ਰਹਿਣ ਵਾਲੇ ਮਨਪ੍ਰੀਤ ਸਿੰਘ ਉਰਫ਼ ਪ੍ਰੀਤ ਅਤੇ ਅੰਮ੍ਰਿਤਸਰ ਦੇ ਪਿੰਡ ਧੂਪਸੜੀ ਦੇ ਰਹਿਣ ਵਾਲੇ ਰੌਸ਼ਨ ਸਿੰਘ ਵਜੋਂ ਹੋਈ ਹੈ।ਉਨ੍ਹਾਂ ਦੱਸਿਆ ਕਿ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰਨ ਤੋਂ ਇਲਾਵਾ ਬੀ.ਐਸ.ਐਫ. ਅਤੇ ਪੁਲਿਸ ਟੀਮਾਂ ਨੇ ਮਲਟੀ-ਕਾਪਟਰ ਡਰੋਨ ਵੀ ਜ਼ਬਤ ਕੀਤਾ ਹੈ, ਜਿਸਦੀ ਵਰਤੋਂ ਪਾਕਿਸਤਾਨ ਅਧਾਰਤ ਤਸਕਰਾਂ ਵੱਲੋਂ ਸਰਹੱਦ ਪਾਰੋਂ ਖੇਪ ਪਹੁੰਚਾਉਣ ਲਈ ਕੀਤੀ ਜਾਂਦੀ ਸੀ ਅਤੇ ਇੱਕ ਐਸ.ਯੂ.ਵੀ. ਮਹਿੰਦਰਾ ਥਾਰ ਸਮੇਤ ਦੋ ਕਾਰਾਂ, ਜੋ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਲਈ ਵਰਤੀਆਂ ਜਾਂਦੀਆਂ ਸਨ, ਵੀ ਜ਼ਬਤ ਕੀਤੀਆਂ ਗਈਆਂ ਹਨ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਪਾਕਿਸਤਾਨ ਸਥਿਤ ਹੈਂਡਲਰਾਂ ਨਾਲ ਸਿੱਧੇ ਸਬੰਧ ਸਨ। ਉਨ੍ਹਾਂ ਦੱਸਿਆ ਕਿ ਡੂੰਘੀ ਤਕਨੀਕੀ ਜਾਂਚ ਉਪਰੰਤ ਪੁਲਿਸ ਟੀਮਾਂ ਨੇ ਸਰਹੱਦ ਪਾਰੋਂ ਚੱਲ ਰਹੇ ਇਸ ਨੈੱਟਵਰਕ ਨੂੰ ਨਸ਼ਟ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ ਦੂਜਾ ਮੌਕਾ: ਭਗਵੰਤ ਮਾਨ ਸਰਕਾਰ ਵੱਲੋਂ ਮੁੜ ਵਸੇਬਾ ਅਤੇ ਰੋਜ਼ਗਾਰ ਵਿੱਚ ਸਹਾਇਤਾ ਦੇਣ ਨਾਲ ਨਸ਼ਾ ਵਿਰੋਧੀ ਮੁਹਿੰਮ ਦੇ ਮਹੱਤਵਪੂਰਨ ਨਤੀਜੇ ਆਏ ਸਾਹਮਣੇ

ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਏ.ਐਨ.ਟੀ.ਐਫ. ਦੇ ਪੁਲਿਸ ਸੁਪਰਡੈਂਟ (ਐਸਪੀ) ਗੁਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਕਾਰਵਾਈ ਦੋ ਪੜਾਵਾਂ ਤਹਿਤ ਅਮਲ ਵਿੱਚ ਲਿਆਂਦੀ ਗਈ ਸੀ। ਪਹਿਲੇ ਪੜਾਅ ਵਿੱਚ ਇੱਕ ਮਲਟੀ-ਕਾਪਟਰ ਡਰੋਨ ਦੇ ਨਾਲ 12.1 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ। ਫਿਰ ਡਰੋਨ ਦੇ ਤਕਨੀਕੀ ਡੇਟਾ, ਲੈਟੀਟਿਊਡ-ਲੌਂਗੀਟਿਊਡ ਅਤੇ ਟਾਵਰ ਡੰਪਸ ਦੇ ਮੁਕੰਮਲ ਅਧਿਐਨ ਸਮੇਤ ਫੋਰੈਂਸਿਕ ਵਿਸ਼ਲੇਸ਼ਣ ਤੋਂ ਬਾਅਦ ਮਨਪ੍ਰੀਤ ਸਿੰਘ ਦੇ ਘਰੋਂ 12.4 ਕਿਲੋਗ੍ਰਾਮ ਹੈਰੋਇਨ ਦੀ ਹੋਰ ਖੇਪ ਜ਼ਬਤ ਕੀਤੀ ਗਈ, ਜਿਸ ਨਾਲ ਕੁੱਲ ਬਰਾਮਦਗੀ 24.5 ਕਿਲੋਗ੍ਰਾਮ ਹੋ ਗਈ ਹੈ।ਐਸ.ਪੀ. ਨੇ ਕਿਹਾ ਕਿ ਦੋਸ਼ੀ ਜਗਜੀਤ ਰਾਣਾ ਨੇ ਹਾਲ ਹੀ ਵਿੱਚ ਡਰੱਗ ਮਨੀ ਨਾਲ ਮਹਿੰਗੇ ਅਤੇ ਆਲੀਸ਼ਾਨ ਇਲਾਕਿਆਂ ਵਿੱਚ ਜਾਇਦਾਦਾਂ ਖਰੀਦੀਆਂ ਅਤੇ ਉਹ ਕਾਰਾਂ ਦਾ ਵੀ ਸ਼ੌਕੀਨ ਸੀ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ ਅਤੇ ਇਸ ਮਾਮਲੇ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਆਸ ਹੈ।ਇਸ ਸਬੰਧ ਵਿੱਚ ਐਫਆਈਆਰ ਨੰਬਰ 43 ਮਿਤੀ 2 ਮਾਰਚ, 2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21(ਸੀ) ਅਤੇ 23 ਅਤੇ ਏਅਰਕ੍ਰਾਫਟ ਐਕਟ ਦੀ ਧਾਰਾ 25, 26 ਅਤੇ 29 ਤਹਿਤ ਥਾਣਾ ਏ.ਐਨ.ਟੀ.ਐਫ. ਐਸਏਐਸ ਨਗਰ ਵਿਖੇ ਕੇਸ ਦਰਜ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

PHRO ਨੇ NCB ਹਿਰਾਸਤ ਵਿੱਚ BSF ਜਵਾਨ ਦੀ ਸ਼ੱਕੀ ਮੌਤ ਦੀ ਉੱਚ-ਪੱਧਰੀ ਨਿਆਇਕ ਜਾਂਚ ਦੀ ਕੀਤੀ ਮੰਗ

0

Amritsar News: ਪੰਜਾਬ ਹਿਊਮਨ ਰਾਈਟਸ ਆਰਗੇਨਾਈਜ਼ੇਸ਼ਨ (PHRO) ਨਾਰਕੋਟਿਕਸ ਕੰਟਰੋਲ ਬਿਊਰੋ (NCB) ਦੀ ਹਿਰਾਸਤ ਵਿੱਚ ਬੀ.ਐਸ.ਐਫ. ਦੇ ਜਵਾਨ ਜਸਵਿੰਦਰ ਸਿੰਘ ਦੀ ਸ਼ੱਕੀ ਹਾਲਾਤਾਂ ਵਿੱਚ ਹੋਈ ਮੌਤ ‘ਤੇ ਡੂੰਘੀ ਚਿੰਤਾ ਅਤੇ ਅਫਸੋਸ ਪ੍ਰਗਟ ਕਰਦਿਆਂ ਕਿਹਾ ਹੈ ਕਿ ਇਹ ਘਟਨਾ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ ਅਤੇ ਹਿਰਾਸਤੀ ਤਸ਼ੱਦਦ (Custodial Torture) ਦਾ ਗੰਭੀਰ ਮਾਮਲਾ ਜਾਪਦੀ ਹੈ। ਉਨ੍ਹਾਂ ਜੰਮੂ ਤੋਂ ਗ੍ਰਿਫਤਾਰ ਕੀਤੇ ਗਏ ਜਵਾਨ ਨੂੰ ਅੰਮ੍ਰਿਤਸਰ ਲਿਆਉਣਾ ਅਤੇ ਪਰਿਵਾਰ ਨੂੰ ਗ੍ਰਿਫਤਾਰੀ ਦੇ ਕਾਰਨਾਂ ਬਾਰੇ ਹਨੇਰੇ ਵਿੱਚ ਰੱਖਣਾ ਕਾਨੂੰਨੀ ਪ੍ਰਕਿਰਿਆਵਾਂ ‘ਤੇ ਵੱਡੇ ਸਵਾਲ ਖੜ੍ਹੇ ਕੀਤੇ ਹਨ।

ਇਹ ਵੀ ਪੜ੍ਹੋ ਅੱਜ ਖਤਮ ਹੋ ਸਕਦਾ ਹੈ ਸਮਾਣਾ ਧਰਮ ਯੁੱਧ ਮੋਰਚਾ, ਟਾਵਰ ‘ਤੇ ਬੈਠਾ ਹੈ ਗੁਰਜੀਤ ਸਿੰਘ ਖਾਲਸਾ

ਇਸਤੋਂ ਇਲਾਵਾ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਲਗਾਏ ਗਏ ਕੁੱਟਮਾਰ ਅਤੇ ਮਾਨਸਿਕ ਪ੍ਰੇਸ਼ਾਨੀ ਦੇ ਦੋਸ਼ ਬੇਹੱਦ ਗੰਭੀਰ ਹਨ। ਇੱਕ ਦੇਸ਼ ਦੀ ਸੇਵਾ ਕਰਨ ਵਾਲੇ ਜਵਾਨ ਨਾਲ ਅਜਿਹਾ ਵਤੀਰਾ ਕਿਸੇ ਵੀ ਸੱਭਿਅਕ ਸਮਾਜ ਵਿੱਚ ਪ੍ਰਵਾਨ ਨਹੀਂ ਕੀਤਾ ਜਾ ਸਕਦਾ। ਇਸ ਮਾਮਲੇ ਵਿਚ ਐਨ.ਸੀ.ਬੀ. ਅਧਿਕਾਰੀਆਂ ਵੱਲੋਂ ਚੁੱਪ ਧਾਰੀ ਰੱਖਣੀ ਅਤੇ ਪਰਿਵਾਰ ਨੂੰ ਜਾਣਕਾਰੀ ਨਾ ਦੇਣਾ ਦਾਲ ਵਿੱਚ ਕੁਝ ਕਾਲਾ ਹੋਣ ਦਾ ਸ਼ੱਕ ਪੈਦਾ ਕਰਦਾ ਹੈ। ਸੰਗਠਨ ਦੇ ਇਸ ਮਾਮਲੇ ਦੀ ਨਿਆਇਕ ਜਾਂਚ (Judicial Enquiry) ਦੀ ਮੰਗ ਕੀਤੀ ਹੈ ਤੇ ਪੋਸਟਮਾਰਟਮ ਦੀ ਪੂਰੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕਰਵਾਈ ਜਾਵੇ ਅਤੇ ਮਾਹਿਰ ਡਾਕਟਰਾਂ ਦੇ ਪੈਨਲ ਰਾਹੀਂ ਹੀ ਜਾਂਚ ਮੁਕੰਮਲ ਕੀਤੀ ਜਾਵੇ।

ਇਹ ਵੀ ਪੜ੍ਹੋ ਗਗਨਦੀਪ ਰੰਧਾਵਾਂ ਆਤ.ਮਹੱ/ਤਿਆ ਕੇਸ; ਸਾਬਕਾ ਮੰਤਰੀ ਸਮੇਤ 3 ਵਿਰੁਧ ਪਰਚਾ ਦਰਜ਼

ਜੇਕਰ ਪੋਸਟਮਾਰਟਮ ਰਿਪੋਰਟ ਵਿੱਚ ਤਸ਼ੱਦਦ ਦੀ ਪੁਸ਼ਟੀ ਹੁੰਦੀ ਹੈ, ਤਾਂ ਸਬੰਧਤ ਐਨ.ਸੀ.ਬੀ. ਅਧਿਕਾਰੀਆਂ ਵਿਰੁੱਧ ਤੁਰੰਤ ਧਾਰਾ 302 (ਕਤਲ) ਤਹਿਤ ਮਾਮਲਾ ਦਰਜ ਕੀਤਾ ਜਾਵੇ।ਨਾਲ ਹੀ ਮ੍ਰਿਤਕ ਦੇ ਪਰਿਵਾਰ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ ਅਤੇ ਲਾਸ਼ ਨੂੰ ਪੂਰੇ ਸਨਮਾਨ ਸਹਿਤ ਉਨ੍ਹਾਂ ਦੇ ਜੱਦੀ ਘਰ ਪਹੁੰਚਾਉਣ ਦਾ ਪ੍ਰਬੰਧ ਕੀਤਾ ਜਾਵੇ।PHRO ਪੀੜਤ ਪਰਿਵਾਰ ਦੇ ਨਾਲ ਖੜੀ ਹੈ ਅਤੇ ਇਸ ਮਾਮਲੇ ਨੂੰ ਮਨੁੱਖੀ ਅਧਿਕਾਰ ਕਮਿਸ਼ਨ ਤੱਕ ਲੈ ਕੇ ਜਾਵੇਗੀ ਤਾਂ ਜੋ ਜ਼ਿੰਮੇਵਾਰ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ ।ਇਸ ਬਿਆਨ ਵਿਚ ਜਸਟਿਸ ਰਣਜੀਤ ਸਿੰਘ ,ਡਾ ਪਿਆਰਾ ਲਾਲ ਗਰਗ,ਸਨੀਅਰ ਵਕੀਲ ਰਾਜਵਿੰਦਰ ਸਿੰਘ ਬੈਂਸ, ਜਸਪਾਲ ਸਿੰਘ ਸਿਧੂ. ਸਰਬਜੀਤ ਸਿੰਘ ਵੇਰਕਾ,ਸ ਹਮੀਰ ਸਿੰਘ, ਮਾਲਵਿੰਦਰ ਸਿੰਘ ਮਾਲੀ ਅਤੇ ਡਾ ਖੁਸ਼ਹਾਲ ਸਿੰਘ ਨਾਮ ਸ਼ਾਮਲ ਹਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਦੂਜਾ ਮੌਕਾ: ਭਗਵੰਤ ਮਾਨ ਸਰਕਾਰ ਵੱਲੋਂ ਮੁੜ ਵਸੇਬਾ ਅਤੇ ਰੋਜ਼ਗਾਰ ਵਿੱਚ ਸਹਾਇਤਾ ਦੇਣ ਨਾਲ ਨਸ਼ਾ ਵਿਰੋਧੀ ਮੁਹਿੰਮ ਦੇ ਮਹੱਤਵਪੂਰਨ ਨਤੀਜੇ ਆਏ ਸਾਹਮਣੇ

0

Punjab News: war against drugs; ਪੰਜਾਬ ਨਸ਼ਿਆਂ ਵਿਰੁੱਧ ਆਪਣੀ ਜੰਗ ਵਿੱਚ ਨਿਰੰਤਰ ਬਦਲਾਅ ਦੀ ਗਵਾਹੀ ਭਰ ਰਿਹਾ ਹੈ ਕਿਉਂਕਿ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ’ ਦੇ ਲਾਗੂਕਰਨ ਨੂੰ ਹੁਣ ਮੁੜ ਵਸੇਬੇ ਅਤੇ ਪੁਨਰ ਏਕੀਕਰਨ ਤੱਕ ਵਧਾ ਦਿੱਤਾ ਗਿਆ ਹੈ। ਪੰਜਾਬ ਸਰਕਾਰ ਤਸਕਰੀ ਦੇ ਨੈੱਟਵਰਕਾਂ ਵਿਰੁੱਧ ਕਾਰਵਾਈ ਦੇ ਨਾਲ-ਨਾਲ ਪ੍ਰਭਾਵਿਤ ਵਿਅਕਤੀਆਂ ਨੂੰ ਇਲਾਜ ਅਤੇ ਰੁਜ਼ਗਾਰ ਲਈ ਢਾਂਚਾਗਤ ਸਹਾਇਤਾ ਮੁਹੱਈਆ ਕਰਕੇ ਉਨ੍ਹਾਂ ਨੂੰ ਸਥਿਰ ਅਤੇ ਬਿਹਤਰ ਜੀਵਨ ਵੱਲ ਵਾਪਸ ਲਿਆਉਣ ਵਿੱਚ ਮਦਦ ਕਰ ਰਹੀ ਹੈ।ਜੁਗਰਾਜ ਸਿੰਘ (ਬਦਲਿਆ ਹੋਇਆ ਨਾਮ) ਇਸ ਬਦਲਾਅ ਨੂੰ ਦਰਸਾਉਂਦਾ ਹੈ। ਕਾਲਜ ਦੇ ਸਾਲਾਂ ਦੌਰਾਨ ਉਹ ਆਪਣੇ ਸਾਥੀਆਂ ਨਾਲ ਨਸ਼ਿਆਂ ਦੇ ਪ੍ਰਭਾਵ ਹੇਠ ਆ ਗਿਆ ਸੀ, ਜਿਸ ਨੇ ਸਿਰਫ਼ ਸੁਆਦ ਲਈ ਇਸ ਨੂੰ ਚੱਖਿਆ ਸੀ ਪਰ ਜਲਦ ਹੀ ਇਹ ਸੁਆਦ ਨਿਰਭਰਤਾ ਵਿੱਚ ਬਦਲ ਗਿਆ। ਅੱਜ ਉਸ ਦਾ ਸਾਰਾ ਧਿਆਨ ਆਪਣੀ ਪੜ੍ਹਾਈ ਪੂਰੀ ਕਰਨ ਅਤੇ ਆਪਣੇ ਭਵਿੱਖ ‘ਤੇ ਕੇਂਦ੍ਰਿਤ ਹੈ। ਉਸਨੇ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਮੈਂ ਇੱਕ ਬਿਹਤਰ ਵਿਅਕਤੀ ਬਣ ਗਿਆ ਹਾਂ।ਯੁੱਧ ਨਸ਼ਿਆਂ ਵਿਰੁੱਧ ਨਾਲ ਦਿੱਤੀਆਂ ਜਾਣ ਵਾਲੀਆਂ ਮੁੜ ਵਸੇਬਾ ਸੇਵਾਵਾਂ ਅਤੇ ਕਾਊਂਸਲਿੰਗ ਦੇ ਸਮਰਥਨ ਨਾਲ, ਜੁਗਰਾਜ ਆਪਣੀ ਜ਼ਿੰਦਗੀ ਮੁੜ ਸ਼ੁਰੂ ਕਰਕੇ ਸਿੱਖਿਆ ਅਤੇ ਲੰਬੇ ਸਮੇਂ ਦੀ ਸਥਿਰਤਾ ਵੱਲ ਆਪਣਾ ਧਿਆਨ ਕੇਂਦਰਿਤ ਕਰਨ ਦੇ ਯੋਗ ਹੋਇਆ ਹੈ।

ਇਹ ਵੀ ਪੜ੍ਹੋ ਭਗਵੰਤ ਮਾਨ ਸਰਕਾਰ ਦਾ ਯੂਨੀਵਰਸਲ ਹੈਲਥਕੇਅਰ ਮਾਡਲ ਆਯੁਸ਼ਮਾਨ ਭਾਰਤ ਤੋਂ ਅੱਗੇ ਨਿਕਲਿਆ, ਬਿਨਾਂ ਕਿਸੇ ਸ਼ਰਤ ਹਰ ਪਰਿਵਾਰ ਨੂੰ ਕੀਤਾ ਕਵਰ

ਆਨੰਦ ਕੁਮਾਰ (ਬਦਲਿਆ ਹੋਇਆ ਨਾਮ) ਨੂੰ ਨਸ਼ੇ ਦੇ ਸਿੱਧੇ ਆਰਥਿਕ ਨਤੀਜੇ ਝੱਲਣੇ ਪਏ। ਨਸ਼ੇ ਲੈਣ ਕਰਕੇ ਉਸਦੀ ਰੋਜ਼ਾਨਾ ਰੁਟੀਨ ਅਤੇ ਫ਼ੈਸਲੇ ਲੈਣ ਦੀ ਸਮਰੱਥਾ ਕਾਫ਼ੀ ਕਮਜ਼ੋਰ ਹੋ ਗਈ, ਜਿਸ ਨਾਲ ਉਸਦਾ ਛੋਟਾ ਜਿਹਾ ਕਾਰੋਬਾਰ ਵੀ ਖ਼ਤਮ ਹੋ ਗਿਆ। ਉਸਨੇ ਯਾਦ ਕੀਤਾ ਕਿ ਇੱਕ ਸਮੇਂ ਮੈਨੂੰ ਮਹਿਸੂਸ ਹੋਇਆ ਕਿ ਮੈਂ ਆਪਣਾ ਸਭ ਕੁਝ ਗੁਆ ਦਿੱਤਾ ਹੈ।ਮੁੜ ਵਸੇਬੇ ਕੇਂਦਰ ਵਿੱਚ ਇਲਾਜ ਅਤੇ ਨਿਰੰਤਰ ਪਰਿਵਾਰਕ ਸਹਾਇਤਾ ਆਨੰਦ ਦੇ ਜੀਵਨ ਨੂੰ ਮੁੜ ਸ਼ੁਰੂ ਕਰਨ ਵਿੱਚ ਸਹਾਈ ਸਿੱਧ ਹੋਏ। ਪੰਜਾਬ ਸਰਕਾਰ ਵੱਲੋਂ ਠੀਕ ਹੋਣ ਵਾਲੇ ਵਿਅਕਤੀਆਂ ਲਈ ਦਿੱਤੇ ਜਾ ਰਹੇ ਰੁਜ਼ਗਾਰ ਦੇ ਮੌਕਿਆਂ ਨੇ ਉਸ ਦੀ ਵਿੱਤੀ ਸਥਿਰਤਾ ਦੇ ਨਾਲ-ਨਾਲ ਉਸਦੇ ਜੀਵਨ ਦਾ ਉਦੇਸ਼ ਬਹਾਲ ਕਰਨ ਵਿੱਚ ਮਦਦ ਕੀਤੀ।ਨਸ਼ੇ ਲੈਣ ਕਰਕੇ ਬਲਵਿੰਦਰ ਸਿੰਘ (ਬਦਲਿਆ ਹੋਇਆ ਨਾਮ) ਨੂੰ ਲੰਬੇ ਸਮੇਂ ਤੋਂ ਨਿੱਜੀ ਘਾਟੇ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਹ ਦੱਸਦਾ ਹੈ ਕਿ ਕਿਸੇ ਸਮੇਂ ਉਹ ਵਪਾਰੀ ਸੀ ਅਤੇ ਸਥਿਰ ਪਰਿਵਾਰਕ ਜੀਵਨ ਬਤੀਤ ਕਰ ਰਿਹਾ ਸੀ, ਪਰ ਉਸਦੀ ਨਸ਼ਿਆਂ ਦੀ ਲੱਤ ਨੇ ਹੌਲੀ-ਹੌਲੀ ਉਸਦੀ ਸਿਹਤ ਅਤੇ ਸਮਾਜਿਕ ਸਥਿਤੀ ਦੋਵਾਂ ‘ਤੇ ਬਹੁਤ ਮਾੜਾ ਪ੍ਰਭਾਵ ਪਾਇਆ। ਉਸਨੇ ਕਿਹਾ ਕਿ ਸ਼ੁਰੂ ਵਿੱਚ ਨਸ਼ੇ ਦੀ ਵਰਤੋਂ ਕਰਨਾ ਆਨੰਦਦਾਇਕ ਮਹਿਸੂਸ ਕਰਵਾਉਂਦਾ ਹੈ, ਪਰ ਬਾਅਦ ਵਿੱਚ ਇਹ ਸਭ ਕੁਝ ਤਬਾਹ ਕਰ ਦਿੰਦਾ ਹੈ।

ਇਹ ਵੀ ਪੜ੍ਹੋ ਪ੍ਰਮੁੱਖ ਜ਼ਿਲ੍ਹਿਆਂ ਤੋਂ OTS ਸਕੀਮ ਤਹਿਤ 111.16 ਕਰੋੜ ਰੁਪਏ ਦੀ ਹੋਈ ਪ੍ਰਾਪਤੀ; ਭਗਵੰਤ ਮਾਨ ਸਰਕਾਰ ਵਿੱਚ ਕਾਰੋਬਾਰੀਆਂ ਦਾ ਭਰੋਸਾ ਹੋਇਆ ਪ੍ਰਤੱਖ: ਹਰਪਾਲ ਸਿੰਘ ਚੀਮਾ

ਇਲਾਜ ਅਤੇ ਪੁਨਰਵਾਸ ਤੋਂ ਬਾਅਦ ਬਲਵਿੰਦਰ ਹੁਣ ਸਿਹਤਯਾਬੀ ਦੇ ਰਾਹ ‘ਤੇ ਹੈ, ਉਸ ਦੀ ਸਿਹਤ ਵਿੱਚ ਲਗਾਤਾਰ ਸੁਧਾਰ ਹੋ ਰਿਹਾ ਹੈ ਅਤੇ ਉਸਨੇ ਆਪਣੇ ਭਵਿੱਖ ਨੂੰ ਮੁੜ ਸਿਰਜਣ ‘ਤੇ ਧਿਆਨ ਕੇਂਦਰਿਤ ਕੀਤਾ ਹੈ।ਇਹ ਬਿਰਤਾਂਤ ‘ਆਪ’ ਸਰਕਾਰ ਦੁਆਰਾ ਅਪਣਾਈ ਵਿਆਪਕ ਪਹੁੰਚ ਨੂੰ ਦਰਸਾਉਂਦੀ ਹੈ, ਜਿੱਥੇ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਲਾਗੂਕਰਨ ਤੱਕ ਸੀਮਿਤ ਨਹੀਂ ਹੈ, ਬਲਕਿ ਇਸ ਵਿੱਚ ਪੀੜਤਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਮੁੜ ਜੋੜਨ ਲਈ ਨਿਰੰਤਰ ਯਤਨ ਵੀ ਸ਼ਾਮਲ ਹਨ। ਯੁੱਧ ਨਸ਼ਿਆਂ ਵਿਰੁੱਧ, ਮੁੜ ਵਸੇਬਾ, ਕਾਊਂਸਲਿੰਗ ਅਤੇ ਰੋਜ਼ਗਾਰ ਦੇਣ ਵਿੱਚ ਸਹਾਇਤਾ ਪ੍ਰਦਾਨ ਕਰਨਾ ਪੀੜਤਾਂ ਲਈ ਲੰਬੇ ਸਮੇਂ ਦੀ ਸਥਿਰ ਰਿਕਵਰੀ ਨੂੰ ਯਕੀਨੀ ਬਣਾਉਂਦਾ ਹੈ।ਸਾਰੇ ਮਾਮਲਿਆਂ ਵਿੱਚ ਇੱਕ ਇਕੋ ਜਿਹੇ ਨਤੀਜੇ ਦਿਖਾਈ ਦੇ ਰਹੇ ਹਨ, ਨਸ਼ੇ ਦੀ ਲੱਤ ਨੂੰ ਦੁਬਾਰਾ ਲੱਗਣ ਤੋਂ ਰੋਕਣ ਲਈ ਰੁਜ਼ਗਾਰ ਮੁਹੱਈਆ ਕਰਵਾਉਣਾ ਬਹੁਤ ਸਹਾਈ ਸਿੱਧ ਹੋ ਰਿਹਾ ਹੈ। ਸਥਿਰ ਨੌਕਰੀ ਨਾ ਸਿਰਫ਼ ਵਿੱਤੀ ਸੁਤੰਤਰਤਾ ਪ੍ਰਦਾਨ ਕਰਦੀ ਹੈ ਬਲਕਿ ਅਨੁਸ਼ਾਸਨ, ਮਾਣ ਅਤੇ ਸਮਾਜਿਕ ਸਵੀਕ੍ਰਿਤੀ ਨੂੰ ਵੀ ਬਹਾਲ ਕਰਦੀ ਹੈ। ਆਨੰਦ ਨੇ ਕਿਹਾ ਕਿ ਕੰਮ ਮਨ ਨੂੰ ਕੇਂਦ੍ਰਿਤ ਰੱਖਦਾ ਹੈ ਅਤੇ ਇਹ ਤੁਹਾਨੂੰ ਅੱਗੇ ਵਧਣ ਵਿੱਚ ਮਦਦ ਕਰਦਾ ਹੈ।ਭਗਵੰਤ ਮਾਨ ਸਰਕਾਰ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਵਿਸਥਾਰ ਜਾਰੀ ਰੱਖਿਆ ਹੈ ਹੈ, ਇਹ ਰਿਕਵਰੀ ਕਹਾਣੀਆਂ ਇੱਕ ਡੂੰਘੀ ਢਾਂਚਾਗਤ ਤਬਦੀਲੀ ਨੂੰ ਉਜਾਗਰ ਕਰਦੀਆਂ ਹਨ, ਜਿੱਥੇ ਵਿਅਕਤੀਆਂ ਨੂੰ ਨਾ ਸਿਰਫ਼ ਨਸ਼ੇ ਤੋਂ ਮੁਕਤ ਕੀਤਾ ਜਾਂਦਾ ਹੈ ਬਲਕਿ ਸਥਿਰਤਾ ਅਤੇ ਉਦੇਸ਼ ਨਾਲ ਆਪਣੇ ਜੀਵਨ ਨੂੰ ਦੁਬਾਰਾ ਜੀਉਣ ਵਿੱਚ ਵੀ ਸਹਾਇਤਾ ਕੀਤੀ ਜਾਂਦੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਭਗਵੰਤ ਮਾਨ ਸਰਕਾਰ ਦਾ ਯੂਨੀਵਰਸਲ ਹੈਲਥਕੇਅਰ ਮਾਡਲ ਆਯੁਸ਼ਮਾਨ ਭਾਰਤ ਤੋਂ ਅੱਗੇ ਨਿਕਲਿਆ, ਬਿਨਾਂ ਕਿਸੇ ਸ਼ਰਤ ਹਰ ਪਰਿਵਾਰ ਨੂੰ ਕੀਤਾ ਕਵਰ

0

👉ਕੁਝ ਚੋਣਵੇਂ ਲੋਕਾਂ ਲਈ ਨਹੀਂ ਬਲਕਿ ਸਾਰਿਆਂ ਲਈ 10 ਲੱਖ ਰੁਪਏ ਦਾ ਬੀਮਾ; ਕੇਂਦਰ ਵੱਲੋਂ ਸੀਮਾਵਾਂ ਤੈਅ, ਜਦਕਿ ਭਗਵੰਤ ਮਾਨ ਸਰਕਾਰ ਨੇ ਜਨਤਕ ਸਿਹਤ ਸੇਵਾਵਾਂ ਦੀ ਪਰਿਭਾਸ਼ਾ ਬਦਲੀ
Punjab News: health revolution in punjab, ਅਜਿਹੇ ਸਮੇਂ ਵਿੱਚ ਜਦੋਂ ਇਲਾਜ ਦੇ ਵਧਦੇ ਖਰਚੇ ਭਾਰਤੀ ਪਰਿਵਾਰਾਂ ਨੂੰ ਵਿੱਤੀ ਸੰਕਟ ਵੱਲ ਧੱਕ ਰਹੇ ਨੇ , ਸਿਹਤ ਸੇਵਾਵਾਂ ਲਈ ਫੰਡ ਦੇਣ ਅਤੇ ਉਹਨਾਂ ਨੂੰ ਮੁਹੱਈਆ ਕਰਵਾਉਣ ਦੇ ਤਰੀਕੇ ਵਿੱਚ ਇੱਕ ਵੱਡਾ ਅੰਤਰ ਉੱਭਰ ਕੇ ਸਾਹਮਣੇ ਆ ਰਿਹਾ ਹੈ। ਜਿੱਥੇ ਕੇਂਦਰ ਦੀ ਆਯੁਸ਼ਮਾਨ ਭਾਰਤ ਯੋਜਨਾ 140 ਕਰੋੜ ਦੀ ਆਬਾਦੀ ਲਈ 9,500 ਕਰੋੜ ਰੁਪਏ ਅਲਾਟ ਕਰਦੀ ਹੈ, ਉੱਥੇ ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਸਿਰਫ 3 ਕਰੋੜ ਨਿਵਾਸੀਆਂ ਲਈ 2,000 ਕਰੋੜ ਰੁਪਏ ਦੀ ਵਚਨਬੱਧਤਾ ਦੁਹਰਾਉਂਦੀ ਹੈ, ਜਿਸਦਾ ਮਤਲਬ ਹੈ ਕਿ ਪ੍ਰਤੀ ਵਿਅਕਤੀ ਲਗਭਗ ਦਸ ਗੁਣਾ ਵੱਧ ਨਿਵੇਸ਼।ਇਹ ਅੰਤਰ ਸਿਰਫ ਵਿੱਤੀ ਨਹੀਂ, ਸਗੋਂ ਢਾਂਚਾਗਤ ਵੀ ਹੈ। ਜਿੱਥੇ ਰਾਸ਼ਟਰੀ ਸਕੀਮ ਯੋਗਤਾ ਅਤੇ ਕਵਰੇਜ ਦੋਵਾਂ ਨੂੰ 5 ਲੱਖ ਰੁਪਏ ਤੱਕ ਸੀਮਤ ਕਰਦੀ ਹੈ, ਉੱਥੇ ਪੰਜਾਬ ਦਾ ਮਾਡਲ ਹਰ ਨਿਵਾਸੀ ਨੂੰ ਬਿਨਾਂ ਕਿਸੇ ਸ਼ਰਤ ਦੇ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਪ੍ਰਦਾਨ ਕਰਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਯੂਨੀਵਰਸਲ ਹੈਲਥਕੇਅਰ (ਸਰਬ ਸਾਂਝੀ ਸਿਹਤ ਸੇਵਾ) ਨੂੰ ਇੱਕ ਸੀਮਤ ਲਾਭ ਵਜੋਂ ਨਹੀਂ, ਸਗੋਂ ਇੱਕ ਗਾਰੰਟੀਸ਼ੁਦਾ ਅਧਿਕਾਰ ਵਜੋਂ ਸਥਾਪਿਤ ਕੀਤਾ ਹੈ, ਜਿਸ ਨਾਲ ਇਹ ਯਕੀਨੀ ਬਣਾਇਆ ਗਿਆ ਹੈ ਕਿ ਇਲਾਜ ਦੀ ਪਹੁੰਚ ਕਿਸੇ ਸਰਕਾਰੀ ਸੂਚੀ ਦੀ ਬਜਾਏ ਮਰੀਜ਼ ਦੀ ਲੋੜ ਅਨੁਸਾਰ ਤੈਅ ਹੋਵੇ।ਜ਼ਿਆਦਾਤਰ ਭਾਰਤੀ ਪਰਿਵਾਰਾਂ ਲਈ, ਮੈਡੀਕਲ ਐਮਰਜੈਂਸੀ ਦੋ ਤਤਕਾਲ ਚਿੰਤਾਵਾਂ ਲੈ ਕੇ ਆਉਂਦੀ ਹੈ: ਇਲਾਜ ਕਿੰਨੀ ਜਲਦੀ ਸ਼ੁਰੂ ਹੋ ਸਕਦਾ ਹੈ, ਅਤੇ ਖਰਚੇ ਦਾ ਪ੍ਰਬੰਧ ਕਿਵੇਂ ਹੋਵੇਗਾ।

ਇਹ ਵੀ ਪੜ੍ਹੋ ਅੱਜ ਖਤਮ ਹੋ ਸਕਦਾ ਹੈ ਸਮਾਣਾ ਧਰਮ ਯੁੱਧ ਮੋਰਚਾ, ਟਾਵਰ ‘ਤੇ ਬੈਠਾ ਹੈ ਗੁਰਜੀਤ ਸਿੰਘ ਖਾਲਸਾ

ਸਰਵਵਿਆਪੀ ਪਹੁੰਚ ਰਾਹੀਂ ਇਨ੍ਹਾਂ ਦੋਵਾਂ ਚਿੰਤਾਵਾਂ ਨੂੰ ਹੱਲ ਕਰਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ 2026-27 ਦੇ ਬਜਟ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ (MMSY) ਲਈ 2,000 ਕਰੋੜ ਰੁਪਏ ਅਲਾਟ ਕੀਤੇ ਹਨ, ਜਿਸ ਨਾਲ ਤਕਰੀਬਨ 65 ਲੱਖ ਪਰਿਵਾਰਾਂ ਦੇ 3 ਕਰੋੜ ਨਿਵਾਸੀਆਂ ਨੂੰ 10 ਲੱਖ ਰੁਪਏ ਪ੍ਰਤੀ ਪਰਿਵਾਰ ਤੱਕ ਦਾ ਕੈਸ਼ਲੈੱਸ ਬੀਮਾ ਮਿਲੇਗਾ।ਆਯੁਸ਼ਮਾਨ ਭਾਰਤ ਵਰਗੀਆਂ ਨਿਸ਼ਾਨਾ-ਬੱਧ (ਟਾਰਗੇਟਿਡ) ਸਕੀਮਾਂ ਦੇ ਉਲਟ, ਪੰਜਾਬ ਦਾ ਮਾਡਲ ਯੂਨੀਵਰਸਲ ਕਵਰੇਜ ‘ਤੇ ਆਧਾਰਿਤ ਹੈ, ਜੋ ਇਹ ਯਕੀਨੀ ਬਣਾਉਂਦਾ ਹੈ ਕਿ ਹਰ ਨਿਵਾਸੀ ਬਿਨਾਂ ਕਿਸੇ ਯੋਗਤਾ ਦੀ ਰੁਕਾਵਟ ਦੇ ਇਸ ਵਿੱਚ ਸ਼ਾਮਲ ਹੋਵੇ।ਦੋਵਾਂ ਪਹੁੰਚਾਂ ਵਿਚਕਾਰ ਬੁਨਿਆਦੀ ਅੰਤਰ ਹੈ। ਮੁੱਖ ਮੰਤਰੀ ਸਿਹਤ ਯੋਜਨਾ ਇਹ ਨਹੀਂ ਪੁੱਛਦੀ ਕਿ ਕੌਣ ਯੋਗ ਹੈ। ਪੰਜਾਬ ਦਾ ਹਰ ਨਿਵਾਸੀ, ਚਾਹੇ ਉਸ ਦੀ ਆਮਦਨ ਕੁਝ ਵੀ ਹੋਵੇ, ਇਸ ਦੇ ਦਾਇਰੇ ਵਿੱਚ ਆਉਂਦਾ ਹੈ। ਆਯੁਸ਼ਮਾਨ ਭਾਰਤ, ਜੋ 2018 ਵਿੱਚ ਸ਼ੁਰੂ ਕੀਤੀ ਗਈ ਸੀ, ਸਿਰਫ ਏੱਸ ਈ ਸੀ ਸੀ (SECC) ਡੇਟਾਬੇਸ ਰਾਹੀਂ ਆਰਥਿਕ ਤੌਰ ‘ਤੇ ਕਮਜ਼ੋਰ ਵਜੋਂ ਪਛਾਣੇ ਗਏ ਪਰਿਵਾਰਾਂ ਤੱਕ ਸੀਮਤ ਹੈ। ਆਬਾਦੀ ਦਾ ਇੱਕ ਵੱਡਾ ਹਿੱਸਾ, ਖਾਸ ਕਰਕੇ ਘੱਟ ਅਤੇ ਦਰਮਿਆਨੀ ਆਮਦਨ ਵਾਲੇ ਸਮੂਹ ਜੋ ਉਸ ਡੇਟਾਬੇਸ ਵਿੱਚ ਦਰਜ ਨਹੀਂ ਹਨ, ਇਸ ਤੋਂ ਬਾਹਰ ਰਹਿ ਰਹੇ ਹਨ।ਕਵਰੇਜ ਦਾ ਦਾਇਰਾ ਇਸ ਪਾੜੇ ਨੂੰ ਹੋਰ ਪ੍ਰਮੁੱਖ ਕਰਦਾ ਹੈ। ਆਯੁਸ਼ਮਾਨ ਭਾਰਤ ਨੇ ਆਪਣੀ ਸ਼ੁਰੂਆਤ ਤੋਂ ਹੀ ਪ੍ਰਤੀ ਪਰਿਵਾਰ ਪ੍ਰਤੀ ਸਾਲ 5 ਲੱਖ ਰੁਪਏ ਦੀ ਪੇਸ਼ਕਸ਼ ਕੀਤੀ ਹੈ, ਜੋ ਕਿ ਇਲਾਜ ਦੇ ਵਧਦੇ ਖਰਚਿਆਂ ਦੇ ਬਾਵਜੂਦ ਬਰਕਰਾਰ ਹੈ।

ਇਹ ਵੀ ਪੜ੍ਹੋ ਪ੍ਰਮੁੱਖ ਜ਼ਿਲ੍ਹਿਆਂ ਤੋਂ OTS ਸਕੀਮ ਤਹਿਤ 111.16 ਕਰੋੜ ਰੁਪਏ ਦੀ ਹੋਈ ਪ੍ਰਾਪਤੀ; ਭਗਵੰਤ ਮਾਨ ਸਰਕਾਰ ਵਿੱਚ ਕਾਰੋਬਾਰੀਆਂ ਦਾ ਭਰੋਸਾ ਹੋਇਆ ਪ੍ਰਤੱਖ: ਹਰਪਾਲ ਸਿੰਘ ਚੀਮਾ

ਪੰਜਾਬ ਦੀ ਸਕੀਮ ਇਸ ਕਵਰੇਜ ਨੂੰ ਦੁੱਗਣਾ ਕਰਕੇ 10 ਲੱਖ ਰੁਪਏ ਕਰਦੀ ਹੈ, ਅਤੇ ਉਹਨਾਂ ਪਰਿਵਾਰਾਂ ਨੂੰ ਵੀ ਸੁਰੱਖਿਆ ਪ੍ਰਦਾਨ ਕਰਦੀ ਹੈ ਜੋ ਪਹਿਲਾਂ ਸਰਕਾਰੀ ਸਿਹਤ ਸੇਵਾਵਾਂ ਤੋਂ ਵਾਂਝੇ ਸਨ।ਵਿੱਤੀ ਵਚਨਬੱਧਤਾ ਵਿੱਚ ਵੀ ਅੰਤਰ ਸਪੱਸ਼ਟ ਦਿਖਾਈ ਦਿੰਦਾ ਹੈ। ਕੇਂਦਰ ਸਰਕਾਰ ਵੱਲੋਂ 140 ਕਰੋੜ ਦੀ ਆਬਾਦੀ ਲਈ 9,500 ਕਰੋੜ ਰੁਪਏ ਦੀ ਅਲਾਟਮੈਂਟ ਦੀ ਤੁਲਨਾ ਪੰਜਾਬ ਦੇ 3 ਕਰੋੜ ਨਿਵਾਸੀਆਂ ਲਈ 2,000 ਕਰੋੜ ਰੁਪਏ ਨਾਲ ਕੀਤੀ ਜਾ ਸਕਦੀ ਹੈ। ਪ੍ਰਤੀ ਵਿਅਕਤੀ ਦੇ ਆਧਾਰ ‘ਤੇ ਪੰਜਾਬ ਦਾ ਨਿਵੇਸ਼ ਕਾਫ਼ੀ ਜ਼ਿਆਦਾ ਹੈ, ਜੋ ਕਿ ਸੁਲੱਭ ਅਤੇ ਵਿਆਪਕ ਸਿਹਤ ਸੇਵਾਵਾਂ ਦੀ ਸਪੱਸ਼ਟ ਤਰਜੀਹ ਨੂੰ ਦਰਸਾਉਂਦਾ ਹੈ।ਮੁੱਖ ਮੰਤਰੀ ਸਿਹਤ ਯੋਜਨਾ ਇਲਾਜ ਦੇ ਦਾਇਰੇ ਨੂੰ ਵੀ ਵਧਾਉਂਦੀ ਹੈ। ਲਾਭਪਾਤਰੀ 2,300 ਇਲਾਜ ਪੈਕੇਜਾਂ ਰਾਹੀਂ ਦਿਲ ਦੀ ਬਿਮਾਰੀ, ਕੈਂਸਰ, ਗੁਰਦੇ ਦੀਆਂ ਬਿਮਾਰੀਆਂ, ਆਰਥੋਪੀਡਿਕ ਪ੍ਰਕਿਰਿਆਵਾਂ ਅਤੇ ਹਾਦਸੇ ਨਾਲ ਸਬੰਧਤ ਸੱਟਾਂ ਸਮੇਤ ਕਈ ਗੰਭੀਰ ਬਿਮਾਰੀਆਂ ਲਈ ਕੈਸ਼ਲੈੱਸ ਇਲਾਜ ਪ੍ਰਾਪਤ ਕਰ ਸਕਦੇ ਹਨ। ਇਸ ਦੇ ਮੁਕਾਬਲੇ ਆਯੁਸ਼ਮਾਨ ਭਾਰਤ ਲਗਭਗ 1,900 ਪੈਕੇਜਾਂ ਨੂੰ ਕਵਰ ਕਰਦਾ ਹੈ। ਇਸ ਪਿੱਛੇ ਸਪੱਸ਼ਟ ਸਿਧਾਂਤ ਹੈ: ਇਲਾਜ ਦੇ ਫੈਸਲੇ ਵਿੱਤੀ ਸਮਰੱਥਾ ਨਹੀਂ, ਸਗੋਂ ਡਾਕਟਰੀ ਲੋੜ ਦੁਆਰਾ ਲਏ ਜਾਂਦੇ ਹਨ।ਸਕੀਮ ਤੱਕ ਪਹੁੰਚ ਦੀ ਪ੍ਰਕਿਰਿਆ ਇੱਕ ਹੋਰ ਵੱਡੀ ਤਬਦੀਲੀ ਹੈ। ਆਯੁਸ਼ਮਾਨ ਭਾਰਤ ਦੇ ਤਹਿਤ, ਪਰਿਵਾਰਾਂ ਨੂੰ ਪਹਿਲਾਂ ਇਹ ਪੁਸ਼ਟੀ ਕਰਨੀ ਪੈਂਦੀ ਹੈ ਕਿ ਕੀ ਉਹ SECC ਸੂਚੀ ਵਿੱਚ ਹਨ, ਅਤੇ ਬਾਹਰ ਰਹਿ ਗਏ ਲੋਕਾਂ ਨੂੰ ਆਪਣੀ ਯੋਗਤਾ ਸਾਬਤ ਕਰਨ ਲਈ ਵਾਧੂ ਦਸਤਾਵੇਜ਼ਾਂ ਦੀ ਲੋੜ ਪੈਂਦੀ ਹੈ। ਇਸਦੇ ਉਲਟ, ਪੰਜਾਬ ਦੀ ਸਕੀਮ ਪਹੁੰਚ ਨੂੰ ਸਰਲ ਬਣਾਉਂਦੀ ਹੈ। ਨਿਵਾਸੀ ਆਮਦਨ ਸਰਟੀਫਿਕੇਟ ਜਾਂ ਕਿੱਤੇ ਦੇ ਸਬੂਤ ਤੋਂ ਬਿਨਾਂ ਆਧਾਰ ਜਾਂ ਵੋਟਰ ਆਈਡੀ ਦੀ ਵਰਤੋਂ ਕਰਕੇ ਸੇਵਾ ਕੇਂਦਰਾਂ ਜਾਂ ਕਾਮਨ ਸਰਵਿਸ ਸੈਂਟਰਾਂ ‘ਤੇ ਰਜਿਸਟਰ ਕਰ ਸਕਦੇ ਹਨ ਜਾਂ ਆਨਲਾਈਨ ਅਪਲਾਈ ਕਰ ਸਕਦੇ ਹਨ।

ਇਹ ਵੀ ਪੜ੍ਹੋ Canada ‘ਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਹੋਈ ਮੌ/ਤ, ਪਿਆ ਦਿਲ ਦਾ ਦੌਰਾ

ਇਸਦੀ ਪਹੁੰਚ ਵਧਾਉਣ ਲਈ, ਸਿਖਲਾਈ ਪ੍ਰਾਪਤ ਯੂਥ ਕਲੱਬ ਮੈਂਬਰ ਘਰ-ਘਰ ਜਾ ਕੇ ਮੁਹਿੰਮ ਚਲਾ ਰਹੇ ਹਨ ਅਤੇ ਪਰਿਵਾਰਾਂ ਨੂੰ ਰਜਿਸਟਰ ਕਰਨ ਅਤੇ ਉਨ੍ਹਾਂ ਦੇ ‘ਸਿਹਤ ਕਾਰਡ’ ਘਰਾਂ ਵਿੱਚ ਪਹੁੰਚਾਉਣ ਵਿੱਚ ਮਦਦ ਕਰ ਰਹੇ ਹਨ।ਉਨ੍ਹਾਂ ਪਰਿਵਾਰਾਂ ਲਈ ਜੋ ਪਹਿਲਾਂ ਸਰਕਾਰੀ ਸਿਹਤ ਸੇਵਾਵਾਂ ਦੇ ਘੇਰੇ ਤੋਂ ਬਾਹਰ ਸਨ, ਇਸਦਾ ਪ੍ਰਭਾਵ ਸਪੱਸ਼ਟ ਹੈ। ਮੋਗਾ ਵਿੱਚ ਇੱਕ 98 ਸਾਲਾ ਬਜ਼ੁਰਗ ਮਹਿਲਾ, ਮੁਖਤਿਆਰ ਕੌਰ ਨੇ ਇਸ ਸਕੀਮ ਤਹਿਤ ਕੀਮੋਥੈਰੇਪੀ ਨਾਲ ਸਬੰਧਤ ਵਿਸ਼ੇਸ਼ ਇਲਾਜ ਪੂਰੀ ਤਰ੍ਹਾਂ ਮੁਫ਼ਤ ਪ੍ਰਾਪਤ ਕੀਤਾ। ਉਸ ਉਮਰ ਵਿੱਚ ਜਿੱਥੇ ਲਗਾਤਾਰ ਦੇਖਭਾਲ ਜ਼ਰੂਰੀ ਹੈ, ਸਿਹਤ ਕਾਰਡ ਨੇ ਇਹ ਯਕੀਨੀ ਬਣਾਇਆ ਕਿ ਇਲਾਜ ਬਿਨਾਂ ਕਿਸੇ ਦੇਰੀ ਜਾਂ ਵਿੱਤੀ ਤਣਾਅ ਦੇ ਸ਼ੁਰੂ ਹੋ ਸਕੇ।ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਕਿਹਾ ਕਿ ਇਹ ਸਕੀਮ ਨੀਤੀਗਤ ਦਿਸ਼ਾ ਵਿੱਚ ਇੱਕ ਸੋਚੀ-ਸਮਝੀ ਤਬਦੀਲੀ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਮੁੱਖ ਮੰਤਰੀ ਸਿਹਤ ਯੋਜਨਾ ਇੱਕ ਸਪੱਸ਼ਟ ਪਹੁੰਚ ‘ਤੇ ਬਣੀ ਹੈ ਕਿ ਸਿਹਤ ਬੀਮਾ ਹਰ ਨਿਵਾਸੀ ਤੱਕ ਪਹੁੰਚਣਾ ਚਾਹੀਦਾ ਹੈ, ਨਾ ਕਿ ਸਿਰਫ਼ ਕੁਝ ਚੋਣਵੇਂ ਲੋਕਾਂ ਤੱਕ। ਪ੍ਰਤੀ ਵਿਅਕਤੀ ਵੱਧ ਨਿਵੇਸ਼ ਦੇ ਨਾਲ, ਪੰਜਾਬ ਇਹ ਯਕੀਨੀ ਬਣਾ ਰਿਹਾ ਹੈ ਕਿ ਇਲਾਜ ਤੱਕ ਪਹੁੰਚ ਯੋਗਤਾ ਜਾਂ ਆਮਦਨ ਦੀ ਬਜਾਏ ਲੋੜ ਦੁਆਰਾ ਪਰਿਭਾਸ਼ਿਤ ਕੀਤੀ ਜਾਵੇ।”9 ਲੱਖ ਤੋਂ ਵੱਧ ਸਿਹਤ ਕਾਰਡ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਲਾਭਪਾਤਰੀ 900 ਸੂਚੀਬੱਧ ਹਸਪਤਾਲਾਂ ਦੇ ਵਧਦੇ ਨੈੱਟਵਰਕ ਰਾਹੀਂ ਇਲਾਜ ਕਰਵਾ ਰਹੇ ਹਨ, ਜੋ ਪੂਰੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਦਾਇਰੇ ਨੂੰ ਵਧਾ ਰਿਹਾ ਹੈ।ਅਜਿਹੇ ਦੇਸ਼ ਵਿੱਚ ਜਿੱਥੇ ਹਸਪਤਾਲ ਦਾ ਇੱਕ ਬਿੱਲ ਪਰਿਵਾਰਾਂ ਨੂੰ ਕਰਜ਼ੇ ਵਿੱਚ ਡੁਬੋ ਸਕਦਾ ਹੈ, ਇਹ ਅੰਤਰ ਹੁਣ ਸਿਰਫ਼ ਪ੍ਰਬੰਧਕੀ ਨਹੀਂ ਰਿਹਾ, ਸਗੋਂ ਇਹ ਵਿਚਾਰਧਾਰਕ ਹੈ। ਇੱਕ ਮਾਡਲ ਯੋਗਤਾ ਸੂਚੀਆਂ ਰਾਹੀਂ ਇਲਾਜ ਨੂੰ ਸੀਮਤ ਕਰਦਾ ਹੈ; ਜਦਕਿ ਦੂਜਾ ਇਸ ਨੂੰ ਜਨਤਕ ਅਧਿਕਾਰ ਵਜੋਂ ਗਰੰਟੀ ਦਿੰਦਾ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਅੱਜ ਖਤਮ ਹੋ ਸਕਦਾ ਹੈ ਸਮਾਣਾ ਧਰਮ ਯੁੱਧ ਮੋਰਚਾ, ਟਾਵਰ ‘ਤੇ ਬੈਠਾ ਹੈ ਗੁਰਜੀਤ ਸਿੰਘ ਖਾਲਸਾ

0

Samana News: Tower Moorcha Samana ; ਪਿਛਲੇ ਡੇਢ ਸਾਲ ਤੋਂ ਚੱਲ ਰਿਹਾ ਸਮਾਣਾ ‘ਚ ਧਰਮ ਯੁੱਧ ਮੋਰਚਾ ਅੱਜ ਖਤਮ ਹੋ ਸਕਦਾ ਹੈ। ਸੂਤਰਾਂ ਮੁਤਾਬਕ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਸਾਬਕਾ ਮੰਤਰੀ ਇੰਦਰਵੀਰ ਸਿੰਘ ਨਿੱਝਰ ਅੱਜ ਐਤਵਾਰ ਨੂੰ ਮੋਰਚੇ ਵਾਲੀ ਥਾਂ ਸਮਾਣਾ ਜਾ ਸਕਦੇ ਹਨ, ਜਿੱਥੇ ਉਨ੍ਹਾਂ ਵੱਲੋਂ ਟਾਵਰ ‘ਤੇ ਬੈਠੇ ਗੁਰਜੀਤ ਸਿੰਘ ਖਾਲਸਾ ਆਪਣਾ ਧਰਨਾ ਖ਼ਤਮ ਕਰਨ ਦੀ ਅਪੀਲ ਕੀਤੀ ਜਾਵੇਗੀ। ਦਸਣਾ ਬਣਦਾ ਹੈ ਕਿ ਖਾਲਸਾ ਵੱਲੋਂ ਬੇਅਦਬੀਆਂ ਦੇ ਵਿਰੋਧ ‘ਚ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਕੀਤੀ ਜਾ ਰਹੀ।

ਇਹ ਵੀ ਪੜ੍ਹੋ ਭਗਵੰਤ ਸਿੰਘ ਮਾਨ ਸਰਕਾਰ ‘ਬੇਅਦਬੀ’ ਦੇ ਮਾਮਲੇ ’ਤੇ ਕੋਈ ਲਿਹਾਜ਼ ਨਹੀਂ ਕਰੇਗੀ, ‘ਆਪ’ ਸਰਕਾਰ ਨੇ 13 ਅਪ੍ਰੈਲ ਨੂੰ ਸੱਦਿਆ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ

ਦੂਜੇ ਪਾਸੇ ਬੀਤੇ ਕੱਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ੇਸ ਤੌਰ ‘ਤੇ ਸੰਤ ਸਮਾਜ ਨਾਲ ਮੁਲਾਕਾਤ ਕਰਕੇ ਬੇਅਬਦੀਆਂ ਦੇ ਮੁੱਦੇ ‘ਤੇ ਸਖ਼ਤ ਕਾਨੂੰਨ ਬਣਾਉਣ ਦਾ ਐਲਾਨ ਕਰ ਦਿੱਤਾ ਹੈ। ਇਸਦੇ ਲਈ ਪੰਜਾਬ ਸਰਕਾਰ ਵੱਲੋਂ ਖਾਲਸਾ ਸਾਜ਼ਣਾ ਦਿਵਸ ਵਾਲੇ ਦਿਨ 13 ਅਪ੍ਰੈਲ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ ਇਜਲਾਸ ਸੱਦ ਲਿਆ ਹੈ। ਜਿਸ ਕਾਰਨ ਧਰਮ ਯੁੱਧ ਮੋਰਚਾ ਦੀ ਵੱਡੀ ਮੰਗ ਨੂੰ ਪੰਜਾਬ ਸਰਕਾਰ ਵੱਲੋਂ ਜਲਦੀ ਹੀ ਪੂਰਾ ਕਰਨ ਦੇ ਚੱਲਦੇ ਇਸ ਮੋਰਚੇ ਨੂੰ ਖ਼ਤਮ ਕਰਨ ਦੀ ਅਪੀਲ ਕੀਤੀ ਜਾ ਸਕਦੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਪ੍ਰਮੁੱਖ ਜ਼ਿਲ੍ਹਿਆਂ ਤੋਂ OTS ਸਕੀਮ ਤਹਿਤ 111.16 ਕਰੋੜ ਰੁਪਏ ਦੀ ਹੋਈ ਪ੍ਰਾਪਤੀ; ਭਗਵੰਤ ਮਾਨ ਸਰਕਾਰ ਵਿੱਚ ਕਾਰੋਬਾਰੀਆਂ ਦਾ ਭਰੋਸਾ ਹੋਇਆ ਪ੍ਰਤੱਖ: ਹਰਪਾਲ ਸਿੰਘ ਚੀਮਾ

0

👉ਛੋਟਾਂ ਦੇ ਨਾਲ ਪੁਰਾਣੇ ਬਕਾਏ ਨਿਪਟਾਉਣ ਦਾ ਸੁਨਹਿਰੀ ਮੌਕਾ, ਵਪਾਰੀ ਸਮਾਂ ਸੀਮਾ ਖਤਮ ਹੋਣ ਤੋਂ ਪਹਿਲਾਂ ਕਦਮ ਚੁੱਕਣ: ਹਰਪਾਲ ਸਿੰਘ ਚੀਮਾ
👉ਸਮਾਂ ਸੀਮਾ ਮਗਰੋਂ ਸਰਕਾਰ ਰਾਹਤ ਦੀ ਬਜਾਏ ਸਖ਼ਤ ਕਾਰਵਾਈ ਕਰੇਗੀ, ਕਾਰਵਾਈ ਲਈ ਪਹਿਲਾਂ ਹੀ 8,000 ਜਾਇਦਾਦਾਂ ਦੀ ਕੀਤੀ ਗਈ ਪਛਾਣ: ਹਰਪਾਲ ਸਿੰਘ ਚੀਮਾ

Punjab News: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਵੈਟ ਬਕਾਏ ਲਈ ਯਕਮੁਸ਼ਤ ਨਿਪਟਾਰਾ (ਓ.ਟੀ.ਐਸ.) ਸਕੀਮ ਨੂੰ ਭਾਰੀ ਹੁੰਗਾਰਾ ਮਿਲਿਆ ਹੈ, ਜਿਸ ਤਹਿਤ ਲਗਭਗ 298.39 ਕਰੋੜ ਰੁਪਏ ਦੇ ਬਕਾਏ ਵਾਲੀਆਂ 7,845 ਅਰਜ਼ੀਆਂ ਪ੍ਰਾਪਤ ਹੋਈਆਂ ਹਨ ਅਤੇ 111.16 ਕਰੋੜ ਪ੍ਰਾਪਤ ਕੀਤੇ ਜਾ ਚੁੱਕੇ ਹਨ। ਪੁਰਾਣੇ ਟੈਕਸ ਬੋਝ ਨੂੰ ਖਤਮ ਕਰਨ ਦੇ ਨਾਲ-ਨਾਲ ਮਾਲੀਏ ਨੂੰ ਹੁਲਾਰਾ ਦੇਣ ਲਈ ਇਸ ਨੂੰ ਇੱਕ ਫੈਸਲਾਕੁੰਨ ਕਦਮ ਦੱਸਦਿਆਂ, ਵਿੱਤ ਮੰਤਰੀ ਨੇ ਚੇਤਾਵਨੀ ਦਿੱਤੀ ਕਿ ਇਸ ਰਾਹਤ ਦੀ ਸਮਾਂ ਸੀਮਾ 31 ਮਾਰਚ ਤੱਕ ਹੈ, ਜਿਸ ਤੋਂ ਬਾਅਦ ਸਰਕਾਰ ਸਖ਼ਤ ਵਸੂਲੀ ਦੇ ਮੋਡ ਵਿੱਚ ਆ ਜਾਵੇਗੀ, ਅਤੇ ਇਸ ਕਾਰਵਾਈ ਲਈ ਲਗਭਗ 8,000 ਜਾਇਦਾਦਾਂ ਦੀ ਪਹਿਲਾਂ ਹੀ ਪਛਾਣ ਕੀਤੀ ਜਾ ਚੁੱਕੀ ਹੈ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਇਸ ਸਕੀਮ ਨਾਲ ਪਹਿਲਾਂ ਹੀ ਕੁੱਲ 111.16 ਕਰੋੜ ਰੁਪਏ ਦੀ ਪ੍ਰਾਪਤੀ ਹੋ ਚੁੱਕੀ ਹੈ। ਲੁਧਿਆਣਾ, ਅੰਮ੍ਰਿਤਸਰ, ਜਲੰਧਰ, ਪਟਿਆਲਾ ਅਤੇ ਰੋਪੜ ਡਿਵੀਜ਼ਨਾਂ ਦੀ ਸਰਗਰਮ ਸ਼ਮੂਲੀਅਤ ਸ਼ਲਾਘਾਯੋਗ ਹੈ। ਇਨ੍ਹਾਂ ਪ੍ਰਮੁੱਖ ਜ਼ਿਲ੍ਹਿਆਂ ਤੋਂ ਮਿਲਿਆ ਭਰਵਾਂ ਹੁੰਗਾਰਾ ਸਕੀਮ ਦੇ ਵੱਡੇ ਵਿੱਤੀ ਲਾਭਾਂ ਬਾਰੇ ਵੱਧ ਰਹੀ ਜਾਗਰੂਕਤਾ ਨੂੰ ਦਰਸਾਉਂਦਾ ਹੈ।”

ਇਹ ਵੀ ਪੜ੍ਹੋ Canada ‘ਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਹੋਈ ਮੌ/ਤ, ਪਿਆ ਦਿਲ ਦਾ ਦੌਰਾ

ਇੱਕ ਜ਼ੋਰਦਾਰ ਅਪੀਲ ਜਾਰੀ ਕਰਦਿਆਂ ਉਨ੍ਹਾਂ ਕਿਹਾ, “ਕਿਉਂਕਿ ਇਹ ਸਕੀਮ 31 ਮਾਰਚ, 2026 ਨੂੰ ਆਪਣੇ ਅੰਤਿਮ ਪੜਾਅ ‘ਤੇ ਪਹੁੰਚ ਰਹੀ ਹੈ, ਇਸ ਲਈ ਸਾਰੇ ਯੋਗ ਟੈਕਸਦਾਤਾਵਾਂ ਨੂੰ ਅੱਗੇ ਆਉਣਾ ਚਾਹੀਦਾ ਹੈ ਅਤੇ ਸੂਬੇ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਕਾਰੋਬਾਰੀਆਂ ਨੂੰ ਓ.ਟੀ.ਐਸ. ਖਿੜਕੀ ਪੱਕੇ ਤੌਰ ‘ਤੇ ਬੰਦ ਹੋਣ ਤੋਂ ਪਹਿਲਾਂ ਲੰਬਿਤ ਵੈਟ ਬਕਾਏ ਹੱਲ ਕਰਨ ਅਤੇ ਸੂਬੇ ਦੇ ਟੈਕਸ ਢਾਂਚੇ ਨਾਲ ਸਹਿਜੇ ਹੀ ਜੁੜਨ ਦੇ ਇਸ ਆਖਰੀ ਮੌਕੇ ਨੂੰ ਨਹੀਂ ਗੁਆਉਣਾ ਚਾਹੀਦਾ। ਇਸ ਸਕੀਮ ਤਹਿਤ ਦਿੱਤੀ ਗਈ ਬੇਮਿਸਾਲ ਨਰਮੀ ਅਤੇ ਵੱਡੀਆਂ ਛੋਟਾਂ ਪੂਰੀ ਤਰ੍ਹਾਂ ਸਮਾਂਬੱਧ ਹਨ।”ਟੈਕਸਦਾਤਾਵਾਂ ਨੂੰ ਇਸ ਆਖਰੀ ਮੌਕੇ ਦਾ ਲਾਭ ਉਠਾਉਣ ਲਈ ਉਤਸ਼ਾਹਿਤ ਕਰਦਿਆਂ, ਵਿੱਤ ਮੰਤਰੀ ਨੇ ਸੁਚੇਤ ਕੀਤਾ, “ਸਮਾਂ ਸੀਮਾ ਖਤਮ ਹੋਣ ਤੋਂ ਬਾਅਦ ਸੂਬਾ ਸਰਕਾਰ ਦਾ ਮੌਜੂਦਾ ਸਹੂਲਤਾਂ ਅਤੇ ਛੋਟਾਂ ਵਾਲਾ ਰਵੱਈਆ ਕੁਦਰਤੀ ਤੌਰ ‘ਤੇ ਸਖ਼ਤ ਕਾਨੂੰਨੀ ਪਾਲਣਾ ਅਤੇ ਬਿਨਾਂ ਸਮਝੌਤੇ ਵਾਲੇ ਵਸੂਲੀ ਪ੍ਰੋਟੋਕੋਲ ਵਿੱਚ ਬਦਲ ਜਾਵੇਗਾ, ਜਿਸ ਨਾਲ ਨਿਪਟਾਰੇ ਵਾਲੇ ਰਹਿ ਗਏ ਪੁਰਾਣੇ ਖਾਤੇ ਬਿਨਾਂ ਕਿਸੇ ਛੋਟ ਦੇ ਆਮ ਕਾਨੂੰਨੀ ਜਾਂਚ ਦੇ ਘੇਰੇ ਵਿੱਚ ਆ ਜਾਣਗੇ।”

ਇਹ ਵੀ ਪੜ੍ਹੋ ਰਸੂਖ਼ਦਾਰਾਂ ਦਾ ਵਾਰੋ-ਵਾਰੀ ਸੱਤਾ ਵਿੱਚ ਆਉਣ ਦਾ ਦੌਰ ਹੋਇਆ ਖ਼ਤਮ , ਹੁਣ ਲੋਕਾਂ ਦੀ ਵਾਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿੱਤ ਮੰਤਰੀ ਨੇ ਅੱਗੇ ਕਿਹਾ ਕਿ 31 ਮਾਰਚ 2026 ਤੋਂ ਬਾਅਦ, ਜਿਨ੍ਹਾਂ ਮਾਮਲਿਆਂ ਵਿੱਚ ਬਕਾਏ ਅਦਾ ਨਹੀਂ ਕੀਤੇ ਗਏ ਹਨ, ਉਨ੍ਹਾਂ ਵਿੱਚ ਕਾਨੂੰਨ ਦੀਆਂ ਵਿਵਸਥਾਵਾਂ ਅਨੁਸਾਰ ਵਸੂਲੀ ਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾ ਕਿਹਾ ਕਿ ਤਿਆਰੀ ਦੇ ਹਿੱਸੇ ਵਜੋਂ, ਜਿੱਥੇ ਵੀ ਜ਼ਰੂਰੀ ਹੋਵੇ, ਲੋੜੀਂਦੀ ਕਾਰਵਾਈ ਲਈ ਲਗਭਗ 8,000 ਜਾਇਦਾਦਾਂ ਦੀ ਪਹਿਲਾਂ ਹੀ ਪਛਾਣ ਕੀਤੀ ਜਾ ਚੁੱਕੀ ਹੈ। ਇਸ ਉਪਰਾਲੇ ਪਿੱਛੇ ਮੁੱਖ ਉਦੇਸ਼ ‘ਤੇ ਜ਼ੋਰ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਓ.ਟੀ.ਐੱਸ. ਸਕੀਮ ਨੂੰ ਮਿਲਿਆ ਭਰਵਾਂ ਹੁੰਗਾਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਪਾਰਦਰਸ਼ੀ ਅਤੇ ਵਪਾਰ-ਪੱਖੀ ਨੀਤੀਆਂ ਵਿੱਚ ਕਰਦਾਤਾਵਾਂ ਦੇ ਭਰੋਸੇ ਨੂੰ ਦਰਸਾਉਂਦਾ ਹੈ। ਇਸ ਉਪਰਾਲੇ ਦਾ ਉਦੇਸ਼ ਰਾਹਤ ਪ੍ਰਦਾਨ ਕਰਨਾ, ਮੁਕੱਦਮੇਬਾਜ਼ੀ ਨੂੰ ਘਟਾਉਣਾ ਅਤੇ ਸੂਬੇ ਦੀ ਮਾਲੀਆ ਪ੍ਰਣਾਲੀ ਨੂੰ ਮਜ਼ਬੂਤ ਕਰਨਾ ਹੈ।” ਉਨ੍ਹਾਂ ਅੱਗੇ ਦੱਸਿਆ ਕਿ ਸਰਕਾਰ ਵੱਲੋਂ ਇਹ ਸਕੀਮ ਖਾਸ ਤੌਰ ‘ਤੇ ਪੁਰਾਣੀਆਂ ਵੈਟ ਦੇਣਦਾਰੀਆਂ ਦਾ ਵਿਆਜ ਅਤੇ ਜੁਰਮਾਨੇ ਵਿੱਚ ਭਾਰੀ ਛੋਟ ਨਾਲ ਨਿਪਟਾਰਾ ਕਰਨ ਦਾ ਸੁਨਹਿਰੀ ਮੌਕਾ ਦੇਣ ਲਈ ਤਿਆਰ ਕੀਤੀ ਗਈ, ਤਾਂ ਜੋ ਕਾਰੋਬਾਰੀਆਂ ਨੂੰ ਸਾਫ਼-ਸੁਥਰੇ ਵਿੱਤੀ ਖਾਤੇ ਨਾਲ ਨਵੀਂ ਸ਼ੁਰੂਆਤ ਕਰਨ ਦੇ ਯੋਗ ਬਣਾਇਆ ਜਾ ਸਕੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Canada ‘ਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਹੋਈ ਮੌ/ਤ, ਪਿਆ ਦਿਲ ਦਾ ਦੌਰਾ

Firozpur News: ਆਪਣੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਕੈਨੇਡਾ ‘ਚ ਜਾ ਰਹੇ ਪੰਜਾਬੀ ਨੌਜਵਾਨਾਂ ਦੀਆਂ ਲਗਾਤਾਰ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਇਸੇ ਤਰ੍ਹਾਂ ਦੀਆਂ ਤਾਜ਼ਾਂ ਘਟਨਾ ਦੇ ਵਿਚ ਇੱਕ ਹੋਰ 22 ਸਾਲਾਂ ਨੌਜਵਾਨ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਤਸਕਰੀ ਦੀ ਕੋਸ਼ਿਸ਼ ਨਾਕਾਮ; 6.5 ਕਿਲੋਗ੍ਰਾਮ ਹੈਰੋਇਨ ਬਰਾਮਦ

ਫ਼ਿਰੋਜਪੁਰ ਦੇ ਕਸਬਾ ਜੀਰਾ ਦਾ ਰਹਿਣ ਵਾਲਾ 22 ਸਾਲਾਂ ਅਨਮੋਲ ਵਰਮਾ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਈ ਦੱਸੀ ਜਾ ਰਹੀ ਹੈ। ਕਰੀਬ 4 ਸਾਲ ਪਹਿਲਾਂ ਕੈਨੇਡਾ ਗਏ ਅਨਮੋਲ ਨੂੰ ਬੀਤੇ ਕੱਲ ਸਵੇਰ ਸਮੇਂ ਸਾਈਲੈਂਟ ਅਟੈਕ ਕਾਰਨ ਇਹ ਮੌਤ ਹੋਈ ਹੈ। ਘਟਨਾ ਤੋਂ ਬਾਅਦ ਮ੍ਰਿਤਕ ਨੌਜਵਾਨ ਦੇ ਪ੍ਰਵਾਰ ਵਿਚ ਸੋਗ ਦੀ ਲਹਿਰ ਹੈ। ਪ੍ਰਵਾਰ ਵੱਲੋਂ ਆਪਣੇ ਬੱਚੇ ਦੀ ਲਾਸ਼ ਨੂੰ ਵਾਪਸ ਲਿਆਉਣ ਲਈ ਕੋਸ਼ਿਸ ਕਰ ਰਿਹਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਗਗਨਦੀਪ ਰੰਧਾਵਾਂ ਆਤ.ਮਹੱ/ਤਿਆ ਕੇਸ; ਸਾਬਕਾ ਮੰਤਰੀ ਸਮੇਤ 3 ਵਿਰੁਧ ਪਰਚਾ ਦਰਜ਼

0

Amritsar News: Fir registered against laljit singh bhullar; ਪੰਜਾਬ ਵੇਅਰਹਾਉਸ ਦੇ ਜ਼ਿਲ੍ਹਾ ਮੈਨੇਜ਼ਰ ਗਗਨਦੀਪ ਸਿੰਘ ਰੰਧਾਵਾਂ ਦੇ ਵੱਲੋਂ ਸਲਫ਼ਾਸ ਖਾ ਕੇ ਕੀਤੀ ਆਤਮਹੱਤਿਆ ਦੇ ਮਾਮਲੇ ਵਿਚ ਹੁਣ ਨਵਾਂ ਮੋੜ ਆ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਉੱਪਰ ਵੀਡੀਓ ਦੇ ਆਧਾਰ ‘ਤੇ ਅੰਮ੍ਰਿਤਸਰ ਦੇ ਥਾਣਾ ਰਣਜੀਤ ਐਵਨਿਉ ਦੀ ਪੁਲਿਸ ਨੇ ਸਾਬਕਾ ਟ੍ਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ, ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਅਤੇ ਪੀਏ ਦਿਲਬਾਗ ਸਿੰਘ ਵਿਰੁਧ ਮੁਕੱਦਮਾ ਨੰਬਰ 52 ਅਧੀਨ ਧਾਰਾ 108, 351(3) ਅਤੇ 3(5) ਤਹਿਤ ਕੇਸ ਦਰਜ਼ ਕਰ ਲਿਆ ਹੈ।

ਇਹ ਵੀ ਪੜ੍ਹੋ ਵੱਡੀ ਖ਼ਬਰ; ਵਿਵਾਦਤ ਵੀਡਿਓ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀ ਲਾਲਜੀਤ ਤੋਂ ਲਿਆ ਅਸਤੀਫਾ

ਇਹ ਮੁਕੱਦਮਾ ਮ੍ਰਿਤਕ ਗਗਨਦੀਪ ਸਿੰਘ ਦੀ ਪਤਨੀ ਓਪਿੰਦਰ ਕੌਰ ਦੇ ਬਿਆਨਾਂ ਉੱਪਰ ਦਰਜ਼ ਕੀਤਾ ਗਿਆ। ਜਿਕਰਯੋਗ ਹੈ ਕਿ ਇਸਤੋਂ ਪਹਿਲਾਂ ਵੀ ਵੀਡੀਓ ਵਾਈਰਲ ਹੋਣ ਤੋ ਤੁਰੰਤ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਾਲਜੀਤ ਸਿੰਘ ਭੁੱਲਰ ਦਾ ਅਸਤੀਫ਼ਾ ਲੈ ਲਿਆ ਸੀ। ਪ੍ਰੰਤੂ ਬਾਅਦ ਵਿਚ ਵਿਰੋਧੀ ਧਿਰਾਂ ਵੱਲੋਂ ਪੀੜਤ ਦੇ ਘਰ ਇਕੱਠੇ ਹੋ ਕੇ ਸਾਬਕਾ ਮੰਤਰੀ ਵਿਰੁਧ ਪਰਚਾ ਦਰਜ਼ ਕਰਨ ਦੀ ਮੰਗ ਕੀਤੀ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1893559