Sunday, May 3, 2026
Home Blog Page 95

ਗਗਨਦੀਪ ਰੰਧਾਵਾਂ ਆਤ.ਮਹੱ/ਤਿਆ ਕੇਸ; ਸਾਬਕਾ ਮੰਤਰੀ ਸਮੇਤ 3 ਵਿਰੁਧ ਪਰਚਾ ਦਰਜ਼

0

Amritsar News: Fir registered against laljit singh bhullar; ਪੰਜਾਬ ਵੇਅਰਹਾਉਸ ਦੇ ਜ਼ਿਲ੍ਹਾ ਮੈਨੇਜ਼ਰ ਗਗਨਦੀਪ ਸਿੰਘ ਰੰਧਾਵਾਂ ਦੇ ਵੱਲੋਂ ਸਲਫ਼ਾਸ ਖਾ ਕੇ ਕੀਤੀ ਆਤਮਹੱਤਿਆ ਦੇ ਮਾਮਲੇ ਵਿਚ ਹੁਣ ਨਵਾਂ ਮੋੜ ਆ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਉੱਪਰ ਵੀਡੀਓ ਦੇ ਆਧਾਰ ‘ਤੇ ਅੰਮ੍ਰਿਤਸਰ ਦੇ ਥਾਣਾ ਰਣਜੀਤ ਐਵਨਿਉ ਦੀ ਪੁਲਿਸ ਨੇ ਸਾਬਕਾ ਟ੍ਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ, ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਅਤੇ ਪੀਏ ਦਿਲਬਾਗ ਸਿੰਘ ਵਿਰੁਧ ਮੁਕੱਦਮਾ ਨੰਬਰ 52 ਅਧੀਨ ਧਾਰਾ 108, 351(3) ਅਤੇ 3(5) ਤਹਿਤ ਕੇਸ ਦਰਜ਼ ਕਰ ਲਿਆ ਹੈ।

ਇਹ ਵੀ ਪੜ੍ਹੋ ਵੱਡੀ ਖ਼ਬਰ; ਵਿਵਾਦਤ ਵੀਡਿਓ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀ ਲਾਲਜੀਤ ਤੋਂ ਲਿਆ ਅਸਤੀਫਾ

ਇਹ ਮੁਕੱਦਮਾ ਮ੍ਰਿਤਕ ਗਗਨਦੀਪ ਸਿੰਘ ਦੀ ਪਤਨੀ ਓਪਿੰਦਰ ਕੌਰ ਦੇ ਬਿਆਨਾਂ ਉੱਪਰ ਦਰਜ਼ ਕੀਤਾ ਗਿਆ। ਜਿਕਰਯੋਗ ਹੈ ਕਿ ਇਸਤੋਂ ਪਹਿਲਾਂ ਵੀ ਵੀਡੀਓ ਵਾਈਰਲ ਹੋਣ ਤੋ ਤੁਰੰਤ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਾਲਜੀਤ ਸਿੰਘ ਭੁੱਲਰ ਦਾ ਅਸਤੀਫ਼ਾ ਲੈ ਲਿਆ ਸੀ। ਪ੍ਰੰਤੂ ਬਾਅਦ ਵਿਚ ਵਿਰੋਧੀ ਧਿਰਾਂ ਵੱਲੋਂ ਪੀੜਤ ਦੇ ਘਰ ਇਕੱਠੇ ਹੋ ਕੇ ਸਾਬਕਾ ਮੰਤਰੀ ਵਿਰੁਧ ਪਰਚਾ ਦਰਜ਼ ਕਰਨ ਦੀ ਮੰਗ ਕੀਤੀ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮੋਦੀ ਦੀ ਅਗਵਾਈ ਹੇਠ ਪੰਜਾਬ ਵਿੱਚ ਭਾਜਪਾ ਸਰਕਾਰ ਬਣਨ ‘ਤੇ ਹਰਿਆਣਾ ਦੀ ਤਰਜ਼ ‘ਤੇ ਲਾਗੂ ਹੋਣਗੀਆਂ ਭਲਾਈ ਸਕੀਮਾਂ: ਮੁੱਖ ਮੰਤਰੀ ਸੈਣੀ

0

👉ਪੰਜਾਬ ਦੇ ਲਹਿਰਾਗਾਗਾ ਦੇ ਪਿੰਡ ਬਨਾਰਸੀ ਵਿੱਚ ਆਯੋਜਿਤ ਜਨਸਭਾ ਵਿੱਚ ਪੰਜਾਬ ਦੀ ਆਮ ਆਦਮੀ ਸਰਕਾਰ ‘ਤੇ ਵਰ੍ਹੇ ਹਰਿਆਣਾ ਦੇ ਮੁੱਖ ਮੰਤਰੀ
Sangrur News: CM Nayab Singh Saini; ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਵਿੱਚ ਭਾਜਪਾ ਸਰਕਾਰ ਬਣਨ ਤੋਂ ਬਾਅਦ ਹਰਿਆਣਾ ਦੀ ਤਰਜ਼ ‘ਤੇ ਔਰਤਾਂ, ਕਿਸਾਨਾਂ, ਮਜ਼ਦੂਰਾਂ ਅਤੇ ਨੌਜਵਾਨਾਂ ਸਮੇਤ ਸਾਰੇ ਵਰਗਾਂ ਦੇ ਹਿੱਤਾਂ ਲਈ ਸਕੀਮਾਂ ਲਾਗੂ ਕੀਤੀਆਂ ਜਾਣਗੀਆਂ। ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਵਿੱਚ ਡੁੱਬੀ ਹੋਈ ਹੈ ਅਤੇ ਪੰਜਾਬ ਨੂੰ ਵਿਕਾਸ ਦੇ ਮਾਮਲੇ ਵਿੱਚ ਪਿੱਛੇ ਧੱਕ ਦਿੱਤਾ ਹੈ। ਅਜਿਹੀ ਵਿਵਸਥਾ ਤੋਂ ਤੰਗ ਆ ਕੇ ਅਧਿਕਾਰੀ ਵੀ ਆਪਣੀ ਜਾਨ ਦੇਣ ਲਈ ਮਜਬੂਰ ਹਨ, ਜੋ ਕਿ ਨਿੰਦਣਯੋਗ ਹੈ।ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸ਼ਨੀਵਾਰ ਨੂੰ ਪੰਜਾਬ ਦੇ ਲਹਿਰਾਗਾਗਾ ਦੇ ਪਿੰਡ ਬਨਾਰਸੀ ਵਿੱਚ ਨੌਜਵਾਨ ਨੇਤਾ ਰਾਕੇਸ਼ ਸਿੰਘ ਗਿੱਲ ਵੱਲੋਂ ਆਯੋਜਿਤ ਜਨਸਭਾ ਨੂੰ ਸੰਬੋਧਿਤ ਕਰ ਰਹੇ ਸਨ। ਇਸ ਜਨਸਭਾ ਵਿੱਚ ਰਾਕੇਸ਼ ਸਿੰਘ ਗਿੱਲ ਨੇ ਆਪਣੇ ਸਮਰਥਕਾਂ ਸਮੇਤ ਮੁੱਖ ਮੰਤਰੀ ਦੀ ਮੌਜੂਦਗੀ ਵਿੱਚ ਭਾਜਪਾ ਦਾ ਪੱਲਾ ਫੜਿਆ।ਜਨਸਭਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਦਾ ਇਹ ਇਲਾਕਾ ਆਪਣੀਆਂ ਅਨਾਜ ਮੰਡੀਆਂ ਅਤੇ ਵਪਾਰਕ ਗਤੀਵਿਧੀਆਂ ਲਈ ਪੂਰੇ ਖੇਤਰ ਵਿੱਚ ਪ੍ਰਸਿੱਧ ਸੀ। ਇਹ ਉਹ ਧਰਤੀ ਹੈ ਜਿਸ ਨੇ ਹਮੇਸ਼ਾ ਬੇਇਨਸਾਫ਼ੀ ਵਿਰੁੱਧ ਆਵਾਜ਼ ਉਠਾਈ ਹੈ, ਪਰ ਅੱਜ ਬੜੇ ਦੁੱਖ ਨਾਲ ਕਹਿਣਾ ਪੈ ਰਿਹਾ ਹੈ ਕਿ ਜਿਸ ਧਰਤੀ ਨੇ ਪੰਜਾਬ ਨੂੰ ਆਰਥਿਕ ਮਜ਼ਬੂਤੀ ਦਿੱਤੀ, ਅੱਜ ਉਹੀ ਸਰਕਾਰ ਦੀ ਅਣਦੇਖੀ ਕਾਰਨ ਆਪਣੀ ਪਛਾਣ ਖੋ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਆਉਂਦੀਆਂ-ਜਾਂਦੀਆਂ ਰਹਿੰਦੀਆਂ ਹਨ, ਪਰ ਜੋ ਸਰਕਾਰ ਜਨਤਾ ਦੀਆਂ ਬੁਨਿਆਦੀ ਲੋੜਾਂ ਨੂੰ ਭੁੱਲ ਕੇ ਸਿਰਫ਼ ਇਸ਼ਤਿਹਾਰਾਂ ਦੀ ਚਮਕ ਵਿੱਚ ਗੁਆਚ ਜਾਵੇ, ਉਸ ਨੂੰ ਸੱਤਾ ਵਿੱਚ ਰਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ।

ਇਹ ਵੀ ਪੜ੍ਹੋ ਹਰਿਆਣਾ ਵਿੱਚ ਜਲ੍ਹ ਜੀਵਨ ਮਿਸ਼ਨ 2.0 ਲਈ ਕੇਂਦਰ ਤੇ ਸੂਬੇ ਦੇ ਵਿੱਚ ਹੋਇਆ ਐਮਓਯੂ

ਮੁੱਖ ਮੰਤਰੀ ਨੇ ਲਹਿਰਾਗਾਗਾ ਦੀਆਂ ਮਾੜੀਆਂ ਸਿਹਤ ਸੇਵਾਵਾਂ, ਮਾੜੀ ਸਿੱਖਿਆ ਪ੍ਰਣਾਲੀ, ਟੁੱਟੀਆਂ ਗਲੀਆਂ ਅਤੇ ਬੰਦ ਹੋ ਰਹੇ ਉਦਯੋਗਾਂ ਦੀ ਸਮੱਸਿਆ ਦਾ ਜ਼ਿਕਰ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਬਦਲਾਅ ਦਾ ਨਾਅਰਾ ਦੇ ਕੇ ਇਸ ਖੇਤਰ ਨੂੰ ਸਿਰਫ਼ ਹਨੇਰੇ ਵਿੱਚ ਧੱਕਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦਾਅਵਾ ਕੀਤਾ ਸੀ ਕਿ ਮੁਹੱਲਾ ਕਲੀਨਿਕ ਖੋਲ੍ਹ ਕੇ ਕ੍ਰਾਂਤੀ ਲਿਆਵਾਂਗੇ, ਪਰ ਸੱਚ ਇਹ ਹੈ ਕਿ ਅੱਜ ਵੀ ਗੰਭੀਰ ਬਿਮਾਰੀ ਦੀ ਹਾਲਤ ਵਿੱਚ ਇੱਥੋਂ ਦੇ ਲੋਕਾਂ ਨੂੰ ਪਟਿਆਲਾ, ਲੁਧਿਆਣਾ ਜਾਂ ਹਰਿਆਣਾ ਦੇ ਹਸਪਤਾਲਾਂ ਵਿੱਚ ਜਾਣਾ ਪੈਂਦਾ ਹੈ। ਸੱਭ ਤੋਂ ਚਿੰਤਾਜਨਕ ਵਿਸ਼ਾ ਪੰਜਾਬ ਦੀ ਨੋਜੁਆਨ ਸ਼ਕਤੀ ਦਾ ਨਸ਼ੇ ਦੀ ਚਪੇਟ ਵਿੱਚ ਆਉਣ ਦਾ ਹੈ। ਪਾਜਾਬ ਦੇ ਬਦਹਾਲ ਕਾਨੂੰਨ ਵਿਵਸਥਾ ਕਾਰਨ ਨਿਵੇਸ਼ ਨਹੀਂ ਆ ਰਿਹਾ, ਜਿਸ ਦੇ ਚਲਦੇ ਲਗਾਤਾਰ ਪੰਜਾਬ ਪਿਛੜਦਾ ਜਾ ਰਿਹਾ ਹੈ ਹਰਿਆਣਾ ਸਰਕਾਰ ਦੀਆਂ ਜਨਭਲਾਈਕਾਰੀ ਨੀਤੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਦੇਸ਼ ਵਿੱਚ ਜੋ ਵਿਕਾਸ, ਵਿਸ਼ਵਾਸ ਅਤੇ ਫੈਸਲਾਕੁੰਨ ਸ਼ਾਸਨ ਦੀ ਪਰੰਪਰਾ ਬਣੀ ਹੈ, ਹਰਿਆਣਾ ਉਸ ਦੀ ਇੱਕ ਮਜ਼ਬੂਤ ਮਿਸਾਲ ਹੈ। ਹਰਿਆਣਾ ਨੇ ਇਹ ਸਿੱਧ ਕ ਦਿਖਾਇਆ ਹੈ ਕਿ ਜਦੋਂ ਕੇਂਦਰ ਅਤੇ ਰਾਜ ਵਿੱਚ ਇੱਕੋ ਸੋਚ ਵਾਲੀ ਸਰਕਾਰ ਹੁੰਦੀ ਹੈ, ਤਾਂ ਵਿਕਾਸ ਦੀ ਰਫ਼ਤਾਰ ਕਈ ਗੁਣਾ ਤੇਜ਼ ਹੋ ਜਾਂਦੀ ਹੈ।ਮੁੱਖ ਮੰਤਰੀ ਨੇ ‘ਲਾਡੋ ਲਛਮੀ ਯੋਜਨਾ’ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਸਕੀਮ ਤਹਿਤ ਪੰਜ ਕਿਸ਼ਤਾਂ ਵਿੱਚ ਸਾਢੇ ਅੱਠ ਸੌ ਕਰੋੜ ਰੁਪਏ ਦਸ ਲੱਖ ਭੈਣਾਂ ਨੂੰ ਦਿੱਤੇ ਜਾ ਚੁੱਕੇ ਹਨ। ਅੱਜ ਹਰਿਆਣਾ ਵਿੱਚ 24 ਫ਼ਸਲਾਂ ਐਮਐਸਪੀ ‘ਤੇ ਖਰੀਦੀਆਂ ਜਾ ਰਹੀਆਂ ਹਨ, ਜਿਨ੍ਹਾਂ ਦੀ ਅਦਾਇਗੀ ਕਿਸਾਨਾਂ ਨੂੰ 48 ਘੰਟਿਆਂ ਵਿੱਚ ਕੀਤੀ ਜਾ ਰਹੀ ਹੈ। ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਿਸਾਨਾਂ ਨੂੰ ਸੁਪਨੇ ਦਿਖਾਏ ਸਨ, ਪਰ ਪੰਜਾਬ ਦਾ ਕਿਸਾਨ ਅੱਜ ਠੱਗਿਆ ਮਹਿਸੂਸ ਕਰ ਰਿਹਾ ਹੈ।

ਇਹ ਵੀ ਪੜ੍ਹੋ ਕੈਬਨਿਟ ਮੰਤਰੀ ਵਿਪੁਲ ਗੋਇਲ ਨੇ ਫਰੀਦਾਬਾਦ ਦੇ ਜਿਲ੍ਹਾ ਹਸਪਤਾਲ ਵਿੱਚ ਹਾਰਟ ਸੈਂਟਰ ਦਾ ਕੀਤਾ ਉਦਘਾਟਨ, ਕਿਫਾਇਤੀ ਦਰਾਂ ‘ਤੇ ਮਿਲੇਗਾ ਦਿੱਲ ਦਾ ਇਲਾਜ

ਪੰਜਾਬ ਦੀ ਆਮ ਆਦਮੀ ਸਰਕਾਰ ਨੂੰ ਘੇਰਦਿਆਂ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੀਆਂ ਨਾਕਾਮੀਆਂ ਨੂੰ ਛਿਪਾਉਣ ਲਈ ਕੇਵਲ ਕੇਂਦਰ ਸਰਕਾਰ ‘ਤੇ ਦੋਸ਼ ਲਗਾ ਰਹੀ ਹੈ। ਜਦੋਂ ਕਿ ਕਿਸਾਨਾਂ ਲਈ ਖਾਦਾਂ ਅਤੇ ਦਵਾਈਆਂ ਦਾ ਪ੍ਰਬੰਧ ਕਰਨ ਵਿੱਚ ਨਾਕਾਮ ਰਹੀ, ਉੱਥੇ ਹੀ ਫ਼ਸਲ ਦੀ ਖਰੀਦ ਲਈ ਕੋਈ ਪੁਖਤਾ ਪ੍ਰਬੰਧ ਕਰਨ ਵਿੱਚ ਵੀ ਅਸਫ਼ਲ ਰਹੀ ਹੈ। ਇਸ ਦੇ ਨਾਲ ਹੀ ਪਰਾਲੀ ਪ੍ਰਬੰਧਨ ਲਈ ਵੀ ਕੋਈ ਕੰਮ ਨਹੀਂ ਕੀਤਾ ਗਿਆ, ਜਦਕਿ ਹਰਿਆਣਾ ਵਿੱਚ ਪਰਾਲੀ ਪ੍ਰਬੰਧਨ ‘ਤੇ ਕਿਸਾਨਾਂ ਨੂੰ ਆਰਥਕ ਸਹਾਇਤਾ ਦਿੱਤੀ ਜਾਂਦੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਮਨਰੇਗਾ ਦੇ ਲਾਗੂਕਰਨ ਵਿੱਚ ਪੰਜਾਬ ਵਿੱਚ ਵੱਡਾ ਭ੍ਰਿਸ਼ਟਾਚਾਰ ਹੋਇਆ ਹੈ, ਜਿਸ ਵਿੱਚ ਅੱਜ ਤੱਕ ਕੋਈ ਕਾਰਵਾਈ ਨਹੀਂ ਹੋਈ। ਮਜ਼ਦੂਰਾਂ ਦੇ ਹਿੱਤ ਵਿੱਚ ਕਦਮ ਚੁੱਕਣ ਦੀ ਬਜਾਏ, ਵਿਧਾਨਸਭਾ ਵਿੱਚ 30 ਸਤੰਬਰ ਨੂੰ ਇੱਥੋਂ ਦੀ ਸਰਕਾਰ ਮਤਾ ਲੈ ਕੇ ਆਈ, ਜਿਸ ਵਿੱਚ ਨਾ ਕੋਈ ਅੰਕੜਾ ਸੀ, ਨਾ ਕੋਈ ਤੱਥ ਅਤੇ ਨਾ ਹੀ ਕੋਈ ਸੁਝਾਅ। ਇਹ ਸਰਾਸਰ ਮਜ਼ਦੂਰਾਂ ਦੇ ਹਿੱਤਾਂ ‘ਤੇ ਹਮਲਾ ਸੀ।ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਵਿੱਚ 44 ਲੱਖ ਲੋਕ ਸਮਾਜਿਕ ਸੁਰੱਖਿਆ ਪੈਨਸ਼ਨ ਦਾ ਲਾਭ ਲੈ ਰਹੇ ਹਨ। ਇਸ ਵਿੱਚ ਹਾਲ ਹੀ ਵਿੱਚ ਵਾਧਾ ਵੀ ਕੀਤਾ ਗਿਆ ਹੈ, ਪਰ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇੱਥੇ ਵੀ ਸਬਜ਼ਬਾਗ ਦਿਖਾਉਂਦੇ ਹੋਏ ਆਖਰੀ ਬਜਟ ਵਿੱਚ ਬੁਢਾਪਾ ਪੈਨਸ਼ਨ ਵਿੱਚ ਵੀ ਕੋਈ ਵਾਧਾ ਨਹੀਂ ਕੀਤਾ।ਮੁੱਖ ਮੰਤਰੀ ਨੇ ਦੋਸ਼ ਲਾਇਆ ਕਿ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਇੱਥੋਂ ਦਾ ਮਾਲ ਦਿੱਲੀ ਲੈ ਜਾਂਦੇ ਹਨ, ਜਦਕਿ ਪੰਜਾਬ ਦੇ ਲੋਕ ਵਿਕਾਸ ਨੂੰ ਤਰਸ ਰਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਅਤੇ ਸੂਬੇ ਨੂੰ ਪ੍ਰਯੋਗਸ਼ਾਲਾ ਨਹੀਂ, ਸਗੋਂ ਤਜਰਬੇਕਾਰ ਅਤੇ ਜ਼ਿੰਮੇਵਾਰ ਸ਼ਾਸਨ ਚਾਹੀਦਾ ਹੈ। ਗੁਰੂਆਂ ਦੀ ਇਹ ਧਰਤੀ ਸਾਨੂੰ ਸਿਖਾਉਂਦੀ ਹੈ ਕਿ ਬੇਇਨਸਾਫ਼ੀ ਵਿਰੁੱਧ ਖੜ੍ਹੇ ਹੋਣਾ ਹੀ ਸੱਚਾ ਧਰਮ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੇ ਆਮ ਲੋਕਾਂ ਲਈ ਉਨ੍ਹਾਂ ਦੇ ਘਰ ਦੇ ਦਰਵਾਜ਼ੇ 24 ਘੰਟੇ ਖੁੱਲ੍ਹੇ ਹਨ। ਉਹ ਕਦੇ ਵੀ ਆ ਕੇ ਉਨ੍ਹਾਂ ਨੂੰ ਮਿਲ ਸਕਦੇ ਹਨ। ਜਨਤਾ ਸੰਕਲਪ ਲਵੇ ਕਿ ਪੰਜਾਬ ਦੀ ਮੌਜੂਦਾ ਸਰਕਾਰ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਬਾਹਰ ਦਾ ਰਸਤਾ ਦਿਖਾਉਣਗੇ।ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਦੇ ਸਿਆਸੀ ਸਕੱਤਰ ਤਰੁਣ ਭੰਡਾਰੀ ਸਮੇਤ ਸੰਗਰੂਰ ਭਾਜਪਾ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ, ਸਾਬਕਾ ਚੇਅਰਮੈਨ ਮਹਿੰਦਰ ਸਿੰਘ ਗਿੱਲ, ਜ਼ਿਲ੍ਹਾ ਪ੍ਰੀਸ਼ਦ ਦੀ ਉਪ ਪ੍ਰਧਾਨ ਰਾਜਰਾਣੀ ਗਿੱਲ ਸਮੇਤ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਭ੍ਰਿਸ਼ਟਾਚਾਰ ਤੋਂ ਤੰਗ ਪੰਜਾਬ ਨੂੰ ਚਾਹੀਦਾ ਹੈ ਬਦਲਾਅ:ਮੁੱਖ ਮੰਤਰੀ ਨਾਇਬ ਸਿੰਘ ਸੈਣੀ

0

👉ਸਮਾਣਾ ਵਿੱਚ ਮੁੱਖ ਮੰਤਰੀ ਨੇ ਕਿਹਾ: ਹੁਣ ਬਦਲੇਗਾ ਪੰਜਾਬ, ਖਤਮ ਹੋਵੇਗਾ ਭ੍ਰਿਸ਼ਟਾਚਾਰ ਦਾ ਰਾਜ
Patiala News: Cm Nayab Singh Saini; ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਭਾਰਤ ਵਿਕਾਸ ਦੀਆਂ ਨਵੀਆਂ ਉਚਾਈਆਂ ਨੂੰ ਛੂਹ ਰਿਹਾ ਹੈ, ਪਰ ਜਦੋਂ ਮੈਂ ਪੰਜਾਬ ਦੀ ਸਥਿਤੀ ਦੇਖਦਾ ਹਾਂ ਤਾਂ ਮੇਰਾ ਮਨ ਪੀੜਾ ਨਾਲ ਭਰ ਜਾਂਦਾ ਹੈ। ਇੱਕ ਸਮਾਂ ਸੀ ਜਦੋਂ ਪੰਜਾਬ ਪੂਰੇ ਦੇਸ਼ ਦਾ ਸਿਰਮੌਰ ਸੀ, ਚਾਹੇ ਖੇਤੀ ਹੋਵੇ, ਖੇਡਾਂ ਹੋਣ, ਫੌਜ ਹੋਵੇ ਜਾਂ ਉਦਯੋਗ, ਪੰਜਾਬ ਦਾ ਨੰਬਰ ਸਭ ਤੋਂ ਉੱਪਰ ਹੁੰਦਾ ਸੀ। ਪਰ, ਹੁਣ ਸਥਿਤੀ ਇਸ ਦੇ ਬਿਲਕੁਲ ਉਲਟ ਹੈ। ਅੱਜ ਪੰਜਾਬ ਦਾ ਕਿਸਾਨ ਪ੍ਰੇਸ਼ਾਨ ਹੈ, ਨੌਜਵਾਨ ਨਿਰਾਸ਼ ਹਨ ਅਤੇ ਮਾਵਾਂ ਦੀਆਂ ਅੱਖਾਂ ਵਿੱਚ ਆਪਣੇ ਬੱਚਿਆਂ ਦੇ ਭਵਿੱਖ ਨੂੰ ਲੈ ਕੇ ਹੰਝੂ ਹਨ।ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸ਼ਨੀਵਾਰ ਨੂੰ ਪੰਜਾਬ ਦੇ ਸਮਾਣਾ ਦੇ ਕਿਸਾਨ ਪੈਲੇਸ ਵਿੱਚ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਮੁੱਖ ਮੰਤਰੀ ਨੇ ਪ੍ਰੋ. ਮੋਹਨ ਲਾਲ ਸ਼ਰਮਾ ਨੂੰ ਭਾਰਤੀ ਜਨਤਾ ਪਾਰਟੀ ਦਾ ਪਟਕਾ ਪਹਿਨਾ ਕੇ ਉਨ੍ਹਾਂ ਦਾ ਪਾਰਟੀ ਵਿੱਚ ਜੁਆਇਨ ਕਰਨ ‘ਤੇ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਪੂਰਾ ਮਾਣ-ਸਤਿਕਾਰ ਦੇਣ ਦੀ ਗੱਲ ਕਹੀ। ਇਸ ਮੌਕੇ ਉਨ੍ਹਾਂ ਨੇ ਨਵਰਾਤਰਿਆਂ ਦੀਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ।

ਇਹ ਵੀ ਪੜ੍ਹੋ ਵਿਕਾਸ ਨੂੰ ਤਿੰਨ ਗੁਣਾ ਗਤੀ ਦੇਵੇਗਾ ਹਰਿਆਣਾ ਦਾ ਬਜਟ: ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਮੁੱਖ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਮਾਣਾ ਦਾ ਇਤਿਹਾਸ ਬਹੁਤ ਪ੍ਰਾਚੀਨ ਅਤੇ ਗੌਰਵਸ਼ਾਲੀ ਹੈ। ਬੰਦਾ ਸਿੰਘ ਬਹਾਦਰ ਨੇ ਸਾਲ 1709 ਵਿੱਚ ਸਮਾਣਾ ਦੀ ਜੰਗ ਵਿੱਚ ਮੁਗਲਾਂ ਨੂੰ ਹਰਾ ਕੇ ਸਿੱਖ ਫੌਜੀ ਸ਼ਕਤੀ ਦਾ ਲੋਹਾ ਮਨਵਾਇਆ। ਇਸ ਯੁੱਧ ਨੇ ਨਾ ਸਿਰਫ਼ ਗੁਰੂਆਂ ਦੀ ਹੱਤਿਆ ਦਾ ਬਦਲਾ ਲਿਆ ਸਗੋਂ ਪਹਿਲੇ ਸਿੱਖ ਰਾਜ ਦੀ ਨੀਂਹ ਵੀ ਰੱਖੀ। ਮੈਂ ਪੰਜਾਬ ਦੀ ਇਸ ਵੀਰ ਭੂਮੀ ਨੂੰ ਨਮਨ ਕਰਦਾ ਹਾਂ ਜਿਸ ਨੇ ਦੇਸ਼ ਦੀ ਰੱਖਿਆ ਲਈ ਆਪਣਾ ਸਭ ਕੁਝ ਕੁਰਬਾਨ ਕਰ ਦਿੱਤਾ ਹੈ ਅਤੇ ਇਹ ਉਹ ਪਵਿੱਤਰ ਧਰਤੀ ਹੈ ਜਿੱਥੇ ਮਹਾਨ ਗੁਰੂਆਂ ਨੇ ਆਪਣੀ ਪਵਿੱਤਰ ਬਾਣੀ ਰਾਹੀਂ ਸੇਵਾ, ਤਿਆਗ ਅਤੇ ਕੁਰਬਾਨੀ ਦਾ ਮਾਰਗ ਦਿਖਾਇਆ।ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਦਾ ਰਿਸ਼ਤਾ ਸਿਰਫ਼ ਗੁਆਂਢੀ ਰਾਜ ਦਾ ਨਹੀਂ ਹੈ ਬਲਕਿ ਇਹ ਰਿਸ਼ਤਾ ਖੂਨ ਦਾ ਹੈ। ਇਹ ਰਿਸ਼ਤਾ ਸਾਂਝੀ ਵਿਰਾਸਤ ਅਤੇ ਸਾਂਝੇ ਸੰਘਰਸ਼ਾਂ ਦਾ ਹੈ। ਮੈਂ ਤੁਹਾਡੇ ਵਿਚਕਾਰ ਇੱਕ ਗੁਆਂਢੀ ਦੇ ਨਾਤੇ ਨਹੀਂ, ਸਗੋਂ ਤੁਹਾਡੇ ਛੋਟੇ ਭਰਾ ਦੇ ਨਾਤੇ ਅਤੇ ਤੁਹਾਡੇ ਸ਼ੁਭਚਿੰਤਕ ਦੇ ਨਾਤੇ ਆਇਆ ਹਾਂ।

ਇਹ ਵੀ ਪੜ੍ਹੋ ਚਰਨਜੀਤ ਬਰਾੜ ਦੀ ਅਗਵਾਈ ਵਿੱਚ ਕਈ ਲੀਡਰ ਭਾਜਪਾ ਚ ਸ਼ਾਮਲ ਹੋਣ ਨਾਲ ਰਾਜਪੁੱਰਾ ਮਿਲੀ ਮਜਬੂਤੀ: ਨਾਇਬ ਸਿੰਘ ਸੈਣੀ

ਮੁੱਖ ਮੰਤਰੀ ਨੇ ਕਿਹਾ ਕਿ ਅੱਜ ਪੰਜਾਬ ਹਰ ਖੇਤਰ ਵਿੱਚ ਪਛੜ ਗਿਆ ਹੈ। ਉਨ੍ਹਾਂ ਕਿਹਾ ਕਿ ‘ਆਪ’ ਪਾਰਟੀ ਨੇ ਜਨਤਾ ਨੂੰ ਝੂਠੇ ਸਬਜ਼ਬਾਗ ਦਿਖਾਏ, ਪਿਛਲੇ ਸਾਢੇ ਚਾਰ ਸਾਲਾਂ ਵਿੱਚ ਇਨ੍ਹਾਂ ਨੇ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਹਾਲਾਤ ਇਹ ਹਨ ਕਿ ਪੰਜਾਬ ਵਿੱਚ ਸਿਰਫ਼ ਭ੍ਰਿਸ਼ਟਾਚਾਰ ਦਾ ਹੀ ਬੋਲਬਾਲਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਇੱਕ ਅਜਿਹੀ ਪਾਰਟੀ ਹੈ ਜੋ ਪੰਜਾਬ ਨੂੰ ਵੀ ਵਿਕਸਤ ਸੂਬਾ ਬਣਾ ਸਕਦੀ ਹੈ। ਹਰਿਆਣਾ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਹਰਿਆਣਾ ਦੇਸ਼ ਦਾ ਅਜਿਹਾ ਪਹਿਲਾ ਸੂਬਾ ਹੈ ਜਿੱਥੇ ਅੱਜ 24 ਫ਼ਸਲਾਂ ਨੂੰ ਐਮ.ਐਸ.ਪੀ. ‘ਤੇ ਖਰੀਦਿਆ ਜਾ ਰਿਹਾ ਹੈ। ਪਿਛਲੇ ਸਾਢੇ 11 ਸਾਲਾਂ ਵਿੱਚ ਪ੍ਰਧਾਨ ਮੰਤਰੀ ਫ਼ਸਲ ਬੀਮਾ ਯੋਜਨਾ ਅਤੇ ਫ਼ਸਲ ਦੇ ਨੁਕਸਾਨ ਦੇ ਮੁਆਵਜ਼ੇ ਵਜੋਂ ਕਿਸਾਨਾਂ ਦੇ ਖਾਤਿਆਂ ਵਿੱਚ 16 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟ੍ਰਾਸਫਰ ਕੀਤੀ ਜਾ ਚੁੱਕੀ ਹੈ। ਇਸ ਦੇ ਨਾਲ ਹੀ ਲਗਭਗ 133 ਕਰੋੜ ਰੁਪਏ ਕਿਸਾਨਾਂ ਦਾ ਕਰਜ਼ਾ ਵੀ ਮੁਆਫ਼ ਕੀਤਾ ਗਿਆ ਹੈ। ਫ਼ਸਲ ਦੀ ਖਰੀਦ ਦੀ ਅਦਾਇਗੀ 48 ਘੰਟਿਆਂ ਦੇ ਅੰਦਰ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ ਨੁੰਹ, ਰਿਵਾੜੀ, ਹਿਸਾਰ, ਜੀਂਦ, ਰੋਹਤਕ ਅਤੇ ਚਰਖੀ ਦਾਦਰੀ ਦੇ ਸਿਵਲ ਹਸਪਤਾਲਾਂ ਵਿੱਚ ਪੀਪੀਪੀ ਮੋਡ ‘ਤੇ ਜਲਦੀ ਸ਼ੁਰੂ ਹੋਵੇਗੀ ਐਮਆਰਆਈ ਸਕੈਨ ਸੇਵਾਵਾਂ : ਸਿਹਤ ਮੰਤਰੀ ਆਰਤੀ ਸਿੰਘ ਰਾਓ

ਉਨ੍ਹਾਂ ਮੌਜੂਦ ਜਨਸਮੂਹ ਨੂੰ ਅਪੀਲ ਕੀਤੀ ਕਿ ਜੇਕਰ ਪੰਜਾਬ ਨੂੰ ਵੀ ਵਿਕਸਤ ਰਾਜ ਬਣਾਉਣਾ ਹੈ ਤਾਂ ਇਸ ਦੇ ਲਈ ਸਾਲ 2027 ਵਿੱਚ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਾਉਣੀ ਹੈ। ਹਰਿਆਣਾ ਵਿੱਚ ਜਿੰਨੀਆਂ ਵੀ ਭਲਾਈਕਾਰੀ ਸਕੀਮਾਂ ਹਨ, ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਦਿਆਂ ਹੀ ਇੱਥੇ ਵੀ ਲਾਗੂ ਕਰਨ ਦਾ ਕੰਮ ਕੀਤਾ ਜਾਵੇਗਾ।ਇਸ ਮੌਕੇ ਪ੍ਰੋਗਰਾਮ ਦੇ ਪ੍ਰਬੰਧਕ ਪ੍ਰੋ. ਮੋਹਨ ਲਾਲ ਸ਼ਰਮਾ ਨੇ ਮੁੱਖ ਮੰਤਰੀ ਨੂੰ ਸ਼ਾਲ ਅਤੇ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਸਾਬਕਾ ਸੰਸਦ ਮੈਂਬਰ ਮਹਾਰਾਣੀ ਪ੍ਰਨੀਤ ਕੌਰ ਨੇ ਵੀ ਮੁੱਖ ਮੰਤਰੀ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੇ ਹਾਜ਼ਰ ਜਨਸਮੂਹ ਨੂੰ ਸਾਲ 2027 ਵਿੱਚ ਪੰਜਾਬ ਵਿੱਚ ਕਮਲ ਦਾ ਫੁੱਲ ਖਿੜਾਉਣ ਦਾ ਅਪੀਲ ਕੀਤੀ, ਤਾਂ ਜੋ ਪੰਜਾਬ ਵਿਕਾਸ ਦੇ ਰਾਹ ‘ਤੇ ਅੱਗੇ ਵਧ ਸਕੇ। ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਹਰਮੇਸ਼ ਗੋਇਲ, ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਤਰੁਣ ਭੰਡਾਰੀ ਸਮੇਤ ਵੱਡੀ ਗਿਣਤੀ ਵਿੱਚ ਮਾਣਯੋਗ ਲੋਕ ਮੌਜੂਦ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹਰਿਆਣਾ ਅਤੇ ਅਫਰੀਕਾ ਦੀ ਸਾਝੇਦਾਰੀ ਨਾਲ ਵਿਕਾਸ ਨੂੰ ਮਿਲੇਗੀ ਗਤੀ:ਮੁੱਖ ਮੰਤਰੀ ਨਾਇਬ ਸਿੰਘ ਸੈਣੀ

0

👉ਭਾਰਤ ਇਲੈਕਟਰੀਸਿਟੀ ਸਮਿਟ-2026 ਦਾ ਨਵੀਂ ਦਿੱਲੀ ਵਿੱਚ ਹੋਇਆ ਆਯੋਜਨ
New Delhi News: CM Nayab Singh Saini, ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਵਿਸ਼ਵ ਸਹਿਯੋਗ ਦੇ ਨਵੇਂ ਦੌਰ ਵਿੱਚ ਹਰਿਆਣਾ ਅਫ਼ਰੀਕੀ ਦੇਸ਼ਾਂ ਨਾਲ ਆਪਣੇ ਸਬੰਧਾਂ ਨੂੰ ਹੋਰ ਮਜ਼ਬੂਤ ਅਤੇ ਵਿਆਪਕ ਬਣਾਉਣ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਨਾ ਸਿਰਫ਼ ਉਦਯੋਗਿਕ ਅਤੇ ਆਰਥਿਕ ਖੇਤਰ ਵਿੱਚ ਮੋਹਰੀ ਸੂਬੇ ਵਜੋਂ ਉਭਰਿਆ ਹੈ, ਸਗੋਂ ਖੇਤੀਬਾੜੀ, ਪਸ਼ੂ ਪਾਲਣ, ਡੇਅਰੀ, ਬਾਗਬਾਨੀ ਅਤੇ ਹੋਰ ਏਲਾਇਡ ਸੈਕਟਰ ਵਿੱਚ ਵੀ ਆਪਣੀ ਵਿਸ਼ੇਸ਼ ਪਛਾਣ ਸਥਾਪਿਤ ਕਰ ਚੁੱਕਾ ਹੈ। ਇਨ੍ਹਾਂ ਖੇਤਰਾਂ ਵਿੱਚ ਦੋਵੇਂ ਮਿਲ ਕੇ ਆਪਸੀ ਸਹਿਯੋਗ ਨਾਲ ਇੱਕ-ਦੂਜੇ ਦੇ ਤਜ਼ਰਬੇ ਅਤੇ ਮੁਹਾਰਤ ਸਾਂਝੀ ਕਰਦਿਆਂ ਵਿਕਾਸ ਵਿੱਚ ਤੇਜ਼ੀ ਲਿਆਉਣਗੇ।ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸ਼ਨੀਵਾਰ ਨੂੰ ‘ਭਾਰਤ ਇਲੈਕਟ੍ਰੀਸਿਟੀ ਸਮਿਟ— 2026’ ਦੇ ਤਹਿਤ ਨਵੀਂ ਦਿੱਲੀ ਵਿੱਚ ਆਯੋਜਿਤ ‘ਭਾਰਤ-ਅਫਰੀਕਾ ਰਣਨੀਤਕ ਸਾਝੇਦਾਰੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਪ੍ਰੋਗਰਾਮ ਦੀ ਪ੍ਰਧਾਨਗੀ ਕੇਂਦਰੀ ਊਰਜਾ ਅਤੇ ਹਾਊਸਿੰਗ ਮੰਤਰੀ ਸ੍ਰੀ ਮਨੋਹਰ ਲਾਲ ਨੇ ਕੀਤੀ, ਜਦਕਿ ਕੇਂਦਰੀ ਊਰਜਾ ਅਤੇ ਨਵੀਨ ਤੇ ਨਵੀਣੀਕਰਣੀ ਊਰਜਾ ਰਾਜ ਮੰਤਰੀ ਸ੍ਰੀ ਸ੍ਰੀਪਦ ਯੈਸੋ ਨਾਇਕ ਨੇ ਵੀ ਸਮਿਟ ਨੂੰ ਸੰਬੋਧਨ ਕੀਤਾ।

ਇਹ ਵੀ ਪੜ੍ਹੋ ਅਗਲੀ ਪੀੜ੍ਹੀ ਦੀ ਚਿੰਤਾ ਵਿੱਚ ਅਸੀਂ ਨਾਨ-ਸਟਾਪ 4 ਗੁਣਾ ਰਫ਼ਤਾਰ ਨਾਲ ਕੰਮ ਕਰ ਰਹੇ ਹਾਂ- ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਅਫ਼ਰੀਕੀ ਦੇਸ਼ਾਂ ਦੇ ਮੰਤਰੀਆਂ, ਪ੍ਰਤੀਨਿਧਾਂ ਅਤੇ ਮਾਣਯੋਗ ਵਿਅਕਤੀਆਂ ਨੂੰ ਸੰਬੋਧਿਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਅਤੇ ਅਫ਼ਰੀਕਾ ਵਿਚਾਲੇ ਸਬੰਧ ਸਿਰਫ਼ ਵਪਾਰਕ ਲੈਣ-ਦੇਣ ਤੱਕ ਸੀਮਤ ਨਹੀਂ ਹਨ, ਸਗੋਂ ਇਹ ਰਿਸ਼ਤੇ “ਬਿਜ਼ਨਸ ਟੂ ਬਿਜ਼ਨਸ” ਤੋਂ ਅੱਗੇ ਵਧ ਕੇ “ਹਾਰਟ ਟੂ ਹਾਰਟ” ਦੇ ਹਨ।ਉਨ੍ਹਾਂ ਕਿਹਾ ਕਿ ਖੇਤੀਬਾੜੀ ਅਤੇ ਇਸ ਨਾਲ ਜੁੜੇ ਖੇਤਰਾਂ ਵਿੱਚ ਹਰਿਆਣਾ ਅਤੇ ਅਫ਼ਰੀਕਾ ਵਿਚਾਲੇ ਸਹਿਯੋਗ ਦੀਆਂ ਅਪਾਰ ਸੰਭਾਵਨਾਵਾਂ ਹਨ। ਆਧੁਨਿਕ ਤਕਨੀਕ, ਉੱਨਤ ਬੀਜ, ਸਿੰਚਾਈ ਪ੍ਰਬੰਧਨ, ਡੇਅਰੀ ਵਿਕਾਸ ਅਤੇ ਖੇਤੀ ਅਧਾਰਿਤ ਉਦਯੋਗਾਂ ਦੇ ਖੇਤਰ ਵਿੱਚ ਸਾਝੇਦਾਰੀ ਨਾਲ ਦੋਵਾਂ ਧਿਰਾਂ ਨੂੰ ਫਾਇਦਾ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਹਰਿਆਣਾ ਸਰਕਾਰ ਇਸ ਦਿਸ਼ਾ ਵਿੱਚ ਸੰਸਥਾਗਤ ਸਹਿਯੋਗ, ਨਿਵੇਸ਼ ਪ੍ਰੋਤਸਾਹਨ ਅਤੇ ਗਿਆਨ ਦੇ ਆਦਾਨ-ਪ੍ਰਦਾਨ ਨੂੰ ਪ੍ਰੋਤਸਾਹਨ ਦੇਣ ਲਈ ਵਚਨਬੱਧ ਹੈ।ਮੁੱਖ ਮੰਤਰੀ ਨੇ ਭਰੋਸਾ ਪ੍ਰਗਟਾਇਆ ਕਿ ਆਉਣ ਵਾਲੇ ਸਮੇਂ ਵਿੱਚ ਹਰਿਆਣਾ ਅਤੇ ਅਫ਼ਰੀਕੀ ਦੇਸ਼ਾਂ ਵਿਚਾਲੇ ਸਹਿਯੋਗ ਦੇ ਨਵੇਂ ਆਯਾਮ ਸਥਾਪਿਤ ਹੋਣਗੇ, ਜਿਸ ਨਾਲ ਨਾ ਸਿਰਫ਼ ਆਰਥਿਕ ਪ੍ਰਗਤੀ ਨੂੰ ਗਤੀ ਮਿਲੇਗੀ, ਸਗੋਂ ਵਿਸ਼ਵ ਪੱਧਰ ‘ਤੇ ਸਾਂਝੇ ਵਿਕਾਸ ਅਤੇ ਖੁਸ਼ਹਾਲੀ ਦੇ ਟੀਚੇ ਨੂੰ ਵੀ ਸਾਕਾਰ ਕੀਤਾ ਜਾ ਸਕੇਗਾ।ਉਨ੍ਹਾਂ ਕਿਹਾ ਕਿ ਇਹ ਆਯੋਜਨ ਸਿਰਫ਼ ਇੱਕ ਅੰਤਰਰਾਸ਼ਟਰੀ ਬੈਠਕ ਨਹੀਂ ਹੈ, ਸਗੋਂ ਸਹਿਯੋਗ ਅਤੇ ਸਮੂਹਿਕ ਵਿਕਾਸ ਰਾਹੀਂ ਬਿਹਤਰ ਭਵਿੱਖ ਦੇ ਨਿਰਮਾਣ ਦਾ ਇੱਕ ਸਾਂਝਾ ਮੰਚ ਹੈ। ਉਨ੍ਹਾਂ ਕਿਹਾ ਕਿ ਇਹ ਸਮਿਟ ਭਾਰਤ ਅਤੇ ਅਫ਼ਰੀਕਾ ਵਿਚਾਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਸਾਂਝੀ ਦ੍ਰਿਸ਼ਟੀ ਅਤੇ ਜੁੜਾਅ ਦਾ ਪ੍ਰਤੀਕ ਹੈ।ਭਾਰਤ ਅਤੇ ਅਫ਼ਰੀਕੀ ਦੇਸ਼ਾਂ ਦੇ ਲੰਬੇ ਸਬੰਧਾਂ ਦਾ ਵਰਨਣ ਕਰਦੇ ਹੋਏ ਉਨ੍ਹਾਂ ਕਿਹਾ ਕਿ ਇਹ ਸਾਝੇਦਾਰੀ ਸਾਂਝੇ ਇਤਿਹਾਸ, ਸੱਭਿਆਚਾਰਕ ਜੁੜਾਅ, ਸੰਘਰਸ਼ਾਂ ਅਤੇ ਇੱਛਾਵਾਂ ‘ਤੇ ਅਧਾਰਿਤ ਹੈ। ਦੋਵੇਂ ਖੇਤਰ ‘ਗਲੋਬਲ ਸਾਊਥ’ ਦੀ ਮਜ਼ਬੂਤ ਆਵਾਜ਼ ਵਜੋਂ ਉੱਭਰ ਰਹੇ ਹਨ ਅਤੇ ਸਮਾਨ ਵਿਕਾਸ ਟੀਚਿਆਂ ਨਾਲ ਜੁੜੇ ਹੋਏ ਹਨ।

ਇਹ ਵੀ ਪੜ੍ਹੋ ਨੁੰਹ, ਰਿਵਾੜੀ, ਹਿਸਾਰ, ਜੀਂਦ, ਰੋਹਤਕ ਅਤੇ ਚਰਖੀ ਦਾਦਰੀ ਦੇ ਸਿਵਲ ਹਸਪਤਾਲਾਂ ਵਿੱਚ ਪੀਪੀਪੀ ਮੋਡ ‘ਤੇ ਜਲਦੀ ਸ਼ੁਰੂ ਹੋਵੇਗੀ ਐਮਆਰਆਈ ਸਕੈਨ ਸੇਵਾਵਾਂ : ਸਿਹਤ ਮੰਤਰੀ ਆਰਤੀ ਸਿੰਘ ਰਾਓ

👉ਹਰਿਆਣਾ ਆਕਾਰ ਵਿੱਚ ਛੋਟਾ ਪਰ ਸੰਕਲਪ ਵਿੱਚ ਮਜ਼ਬੂਤ
ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਦ੍ਰਿਸ਼ਟੀਕੋਣ ਦਾ ਵਰਨਣ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ-ਅਫ਼ਰੀਕਾ ਸਾਝੇਦਾਰੀ ਸਮਾਨਤਾ, ਭਰੋਸੇ ਅਤੇ ਆਪਸੀ ਸਤਿਕਾਰ ‘ਤੇ ਅਧਾਰਿਤ ਹੈ, ਜਿਸ ਵਿੱਚ ਕਿਸੇ ਨੂੰ ਪਿੱਛੇ ਨਾ ਛੱਡਦੇ ਹੋਏ ਸਮਾਵੇਸ਼ੀ ਅਤੇ ਸਾਂਝੇ ਵਿਕਾਸ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਹੈ।

👉ਵਿਦੇਸ਼ ਸਹਿਯੋਗ ਵਿਭਾਗ ਸਥਾਪਿਤ ਕਰਨ ਵਾਲਾ ਹਰਿਆਣਾ ਇਕਲੌਤਾ ਰਾਜ
ਹਰਿਆਣਾ ਦੀ ਭੂਮਿਕਾ ‘ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਇਹ ਰਾਜ ਆਕਾਰ ਵਿਚ ਛੋਟਾ ਹੈ ਪਰ ਸੰਕਲਪ ਵਿਚ ਮਜ਼ਬੂਤ ਹੈ ਅਤੇ ਖੇਤੀਬਾੜੀ, ਮਨੂਫੈਕਚਰਿੰਗ ਅਤੇ ਨੌਜਵਾਨਾਂ ਦੀ ਨਵਾਚਾਰ ਸਮਰੱਥਾ ਵਿਚ ਮੋਹਰੀ ਯੋਗਦਾਨ ਦੇ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹਰਿਆਣਾ ਦੇਸ਼ ਦਾ ਇਕਲੌਤਾ ਅਜਿਹਾ ਰਾਜ ਹੈ, ਜਿੱਥੇ ‘ਵਿਦੇਸ਼ ਸਹਿਯੋਗ ਵਿਭਾਗ’ ਸਥਾਪਿਤ ਹੈ, ਜਿਸ ਦੀ ਉਹ ਖੁਦ ਨਿਗਰਾਨੀ ਕਰਦੇ ਹਨ, ਤਾਂ ਜੋ ਵਪਾਰ, ਨਿਵੇਸ਼, ਸਕਿਲ ਵਿਕਾਸ ਅਤੇ ਸੱਭਿਆਚਾਰਕ ਆਦਾਨ-ਪ੍ਰਦਾਨ ਵਰਗੇ ਖੇਤਰਾਂ ਵਿੱਚ ਵਿਸ਼ਵ ਸਹਿਯੋਗ ਨੂੰ ਵਧਾਇਆ ਜਾ ਸਕੇ।ਮੁੱਖ ਮੰਤਰੀ ਨੇ ਵਿਕਾਸ ਲਈ ਊਰਜਾ ਖੇਤਰ ਨੂੰ ਇੱਕ ਮਹੱਤਵਪੂਰਨ ਅਧਾਰ ਦੱਸਦਿਆਂ ਸਾਬਕਾ ਮੁੱਖ ਮੰਤਰੀ ਅਤੇ ਮੌਜੂਦਾ ਕੇਂਦਰੀ ਊਰਜਾ ਮੰਤਰੀ ਸ੍ਰੀ ਮਨੋਹਰ ਲਾਲ ਨੂੰ ਹਰਿਆਣਾ ਦੇ ਬਿਜਲੀ ਖੇਤਰ ਵਿੱਚ ਤਬਦੀਲੀ ਦਾ ਸਿਹਰਾ ਦਿੱਤਾ। ਉਨ੍ਹਾਂ ਕਿਹਾ ਕਿ ਰਾਜ ਨੇ ਬਿਜਲੀ ਵੰਡ ਵਿੱਚ ਮੁਨਾਫ਼ਾ ਹਾਸਲ ਕੀਤਾ, 90 ਫੀਸਦੀ ਤੋਂ ਵੱਧ ਪਿੰਡਾਂ ਵਿੱਚ 24 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਈ ਅਤੇ ਲਾਈਨ ਲੋਸ ਨੂੰ ਲਗਭਗ 9 ਫੀਸਦੀ ਤੱਕ ਘਟ ਕੀਤਾ।ਉਨ੍ਹਾਂ ਕਿਹਾ ਕਿ ਹਰਿਆਣਾ ਊਰਜਾ ਪ੍ਰਬੰਧਨ, ਡਿਜੀਟਲ ਗਵਰਨੈਂਸ ਅਤੇ ਪ੍ਰਭਾਵੀ ਸੇਵਾ ਵੰਡ ਦੇ ਆਪਣੇ ਤਜ਼ਰਬੇ ਅਫ਼ਰੀਕੀ ਦੇਸ਼ਾਂ ਨਾਲ ਸਾਂਝੇ ਕਰਨ ਲਈ ਤਿਆਰ ਹੈ। ਉਨ੍ਹਾਂ ਨੇ ਮੁਕਾਬਲੇ ਦੀ ਬਜਾਏ ਸਹਿਯੋਗ ਅਤੇ ਆਪਸੀ ਸੀਖ ‘ਤੇ ਅਧਾਰਿਤ ਦ੍ਰਿਸ਼ਟੀਕੋਣ ਅਪਣਾਉਣ ‘ਤੇ ਜ਼ੋਰ ਦਿੱਤਾ।

ਇਹ ਵੀ ਪੜ੍ਹੋ ਕੈਬਨਿਟ ਮੰਤਰੀ ਵਿਪੁਲ ਗੋਇਲ ਨੇ ਫਰੀਦਾਬਾਦ ਦੇ ਜਿਲ੍ਹਾ ਹਸਪਤਾਲ ਵਿੱਚ ਹਾਰਟ ਸੈਂਟਰ ਦਾ ਕੀਤਾ ਉਦਘਾਟਨ, ਕਿਫਾਇਤੀ ਦਰਾਂ ‘ਤੇ ਮਿਲੇਗਾ ਦਿੱਲ ਦਾ ਇਲਾਜ

👉ਨਿਵੇਸ਼ ਅਤੇ ਵਪਾਰਕ ਸਾਝੇਦਾਰੀ ਨੂੰ ਮਜ਼ਬੂਤੀ
ਮੁੱਖ ਮੰਤਰੀ ਨੇ ਅਫ਼ਰੀਕੀ ਦੇਸ਼ਾਂ ਨਾਲ ਵਧਦੇ ਸਹਿਯੋਗ ਦਾ ਵਰਨਣ ਕਰਦੇ ਹੋਏ ਦੱਸਿਆ ਕਿ ਕੀਨੀਆ ਅਤੇ ਤਨਜ਼ਾਨੀਆ ਵਰਗੇ ਦੇਸ਼ਾਂ ਨਾਲ ਖੇਤੀਬਾੜੀ ਖੇਤਰ ਵਿੱਚ ਗੱਲਬਾਤ ਚੱਲ ਰਹੀ ਹੈ, ਜਿੱਥੇ ਹਰਿਆਣਾ ਦੇ ਕਿਸਾਨ ਆਪਣੀ ਮੁਹਾਰਤ ਨਾਲ ਉਤਪਾਦਕਤਾ ਵਧਾਉਣ ਵਿੱਚ ਯੋਗਦਾਨ ਦੇ ਸਕਦੇ ਹਨ। ਉਨ੍ਹਾਂ ਨੇ ਯੂਗਾਂਡਾ, ਇਥੋਪੀਆ ਅਤੇ ਰਵਾਂਡਾ ਵਰਗੇ ਦੇਸ਼ਾਂ ਵਿੱਚ ਊਰਜਾ ਉਤਪਾਦਨ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਦੀਆਂ ਸੰਭਾਵਨਾਵਾਂ ਵੱਲ ਵੀ ਇਸ਼ਾਰਾ ਕੀਤਾ।ਤਨਜ਼ਾਨੀਆ ਨਿਵੇਸ਼ ਕੇਂਦਰ ਨਾਲ ਸਹਿਯੋਗ ਦਾ ਵਰਨਣ ਕਰਦੇ ਹੋਏ ਉਨ੍ਹਾਂ ਕਿਹਾ ਕਿ ਇਸ ਨਾਲ ਵਪਾਰ, ਖੇਤੀਬਾੜੀ, ਖਾਦਾਂ ਅਤੇ ਊਰਜਾ ਖੇਤਰਾਂ ਵਿੱਚ ਨਵੇਂ ਮੌਕੇ ਖੁੱਲ੍ਹ ਰਹੇ ਹਨ ਅਤੇ ਉੱਚ ਪੱਧਰੀ ਗੱਲਬਾਤ ਨਾਲ ਨਿਵੇਸ਼ਕਾਂ ਦਾ ਭਰੋਸਾ ਵਧ ਰਿਹਾ ਹੈ।ਉਨ੍ਹਾਂ ਨੇ ਹਰਿਆਣਾ ਦੀ ਵਿਵਿਧ ਅਰਥਵਿਵਸਥਾ- ਖੇਤੀਬਾੜੀ, ਮੈਨੁਫੈਕਚਰਿੰਗ, ਐਮ.ਐਸ.ਐਮ.ਈ ਅਤੇ ਸਟਾਰਟਅੱਪ – ਦਾ ਵਰਨਣ ਕਰਦੇ ਹੋਏ ਕਿਹਾ ਕਿ ਦੱਖਣੀ ਅਫ਼ਰੀਕੀ ਦੇਸ਼ਾਂ ਜਿਵੇਂ ਕਿ ਦੱਖਣੀ ਅਫ਼ਰੀਕਾ, ਨਾਮੀਬੀਆ, ਬੋਤਸਵਾਨਾ, ਜ਼ੈਂਬੀਆ ਅਤੇ ਜ਼ਿੰਬਾਬਵੇ ਨਾਲ ਬਹੁ-ਖੇਤਰੀ ਸਹਿਯੋਗ ਦੀਆਂ ਵਿਆਪਕ ਸੰਭਾਵਨਾਵਾਂ ਹਨ। ਪੱਛਮੀ ਅਫ਼ਰੀਕਾ ਦੇ ਦੇਸ਼ਾਂ — ਨਾਈਜੀਰੀਆ, ਘਾਨਾ ਅਤੇ ਕੋਟ ਡੀ’ਆਈਵਰ – ਵਿੱਚ ਐਗਰੀ-ਬਿਜ਼ਨਸ, ਫੂਡ ਪ੍ਰੋਸੈਸਿੰਗ ਅਤੇ ਡੇਅਰੀ ਵੈਲਿਊ ਚੇਨ ਵਿੱਚ ਮੌਕੇ ਹਨ, ਜਦਕਿ ਪੂਰਬੀ ਅਫ਼ਰੀਕਾ ਵਿੱਚ ਖੇਤੀਬਾੜੀ ਤਕਨੀਕ, ਸਿੰਚਾਈ, ਜਲ ਪ੍ਰਬੰਧਨ, ਸਿਹਤ ਸੇਵਾਵਾਂ ਅਤੇ ਨਵੀਕਰਣੀ ਊਰਜਾ ਵਿੱਚ ਸਹਿਯੋਗ ਦੀਆਂ ਸੰਭਾਵਨਾਵਾਂ ਮੌਜੂਦ ਹਨ। ਉੱਤਰੀ ਅਫ਼ਰੀਕਾ ਵਿੱਚ ਟੈਕਸਟਾਈਲ, ਲੌਜਿਸਟਿਕਸ, ਫੂਡ ਪ੍ਰੋਸੈਸਿੰਗ ਅਤੇ ਸੂਰਜੀ ਊਰਜਾ ਖੇਤਰਾਂ ਵਿੱਚ ਸਹਿਯੋਗ ਦੇ ਮੌਕੇ ਦੱਸੇ।

👉ਡਿਜੀਟਲ ਪਰਿਵਰਤਨ ਅਤੇ ਬਾਜ਼ਾਰ ਵਿਸਤਾਰ
ਮੁੱਖ ਮੰਤਰੀ ਨੇ ਭਾਰਤ ਇਲੈਕਟ੍ਰੀਸਿਟੀ ਸਮਿਟ ਨੂੰ ਤਕਨੀਕ ਅਧਾਰਿਤ ਆਰਥਿਕਤਾ ਦਾ ਪ੍ਰਤੀਕ ਦੱਸਦਿਆਂ ਕਿਹਾ ਕਿ ਹਰਿਆਣਾ ਆਪਣੇ ਬਾਜ਼ਾਰਾਂ ਨੂੰ ਖੁੱਲ੍ਹਾ ਰੱਖਣ ਅਤੇ ਵਪਾਰ ਨੂੰ ਹੋਰ ਆਕਰਸ਼ਕ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਰਾਜ ਆਪਣੇ ਡਿਜੀਟਲ ਪਰਿਵਰਤਨ ਦੇ ਤਜ਼ਰਬੇ ਦੀ ਵਰਤੋਂ ਅਫ਼ਰੀਕਾ ਵਿੱਚ ਜਨਤਕ ਸੇਵਾਵਾਂ, ਸਿੱਖਿਆ, ਸਿਹਤ, ਵਿੱਤੀ ਸਮਾਵੇਸ਼ ਅਤੇ ਡਿਜੀਟਲ ਸਾਖਰਤਾ ਨੂੰ ਬਿਹਤਰ ਬਣਾਉਣ ਵਿੱਚ ਸਹਿਯੋਗ ਲਈ ਕਰਨਾ ਚਾਹੁੰਦਾ ਹੈ।ਉਨ੍ਹਾਂ ਨੇ ਜਲਵਾਯੂ ਤਬਦੀਲੀ ਨੂੰ ਇੱਕ ਵਿਸ਼ਵ ਚੁਣੌਤੀ ਦੱਸਦਿਆਂ ਭਾਰਤ ਅਤੇ ਅਫ਼ਰੀਕਾ ਵਿਚਾਲੇ ਨਵੀਕਰਣੀ ਊਰਜਾ, ਜਲ ਸੰਭਾਲ ਅਤੇ ਵਾਤਾਵਰਣ ਦੀ ਸੁਰੱਖਿਆ ਵਿੱਚ ਸਾਂਝੇ ਯਤਨਾਂ ਦਾ ਅਪੀਲ ਕੀਤੀ।ਮੁੱਖ ਮੰਤਰੀ ਨੇ ਸਾਰੇ ਪ੍ਰਤੀਭਾਗੀਆਂ ਦਾ ਸੁਆਗਤ ਕਰਦੇ ਹੋਏ ਭਰੋਸਾ ਪ੍ਰਗਟਾਇਆ ਕਿ ਇਹ ਸਮਿਟ ਹਰਿਆਣਾ, ਭਾਰਤ ਅਤੇ ਅਫ਼ਰੀਕੀ ਦੇਸ਼ਾਂ ਵਿਚਾਲੇ ਦੋਸਤੀ, ਸਹਿਯੋਗ ਅਤੇ ਸਾਂਝੀ ਸਫਲਤਾ ਦੀ ਨਵੀਂ ਸ਼ੁਰੂਆਤ ਸਾਬਤ ਹੋਵੇਗੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਅਗਲੀ ਅਕਾਲੀ ਦਲ ਦੀ ਸਰਕਾਰ ਥੀਨ ਡੈਮ ’ਤੇ 50 ਹਜ਼ਾਰ ਕਰੋੜ ਰੁਪਏ ਦੇ ਨਿਵੇਸ਼ ਨਾਲ ਸੈਰ ਸਪਾਟਾ ਕੇਂਦਰ ਬਣਾਏਗੀ: ਸੁਖਬੀਰ ਸਿੰਘ ਬਾਦਲ

0

👉ਡੇਰਾ ਬਾਬਾ ਨਾਨਕ ਵਿਖੇ ਪੰਜਾਬ ਬਚਾਓ ਰੈਲੀ ਨੂੰ ਮਿਲਿਆ ਲਾਮਿਸਾਲ ਹੁੰਗਾਰਾ
Gurdaspur News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ 2027 ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਥੀਨ ਡੈਮ ਵਿਖੇ 50 ਹਜ਼ਾਰ ਕਰੋੜ ਰੁਪਏ ਦੇ ਨਿਵੇਸ਼ ਨਾਲ ਸੈਰ ਸਪਾਟਾ ਕੇਂਦਰ ਵਿਕਸਤ ਕੀਤਾ ਜਾਵੇਗਾ।ਇਥੇ ਪਾਰਟੀ ਦੀ ਪੰਜਾਬ ਬਚਾਓ ਮੁਹਿੰਮ ਦੇ ਤਹਿਤ ਸੀਨੀਅਰ ਆਗੂ ਸੁੱਚਾ ਸਿੰਘ ਲੰਗਾਹ ਦੇ ਨਾਲ ਮਿਲ ਕੇ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਸੈਰ ਸਪਾਟਾ ਕੇਂਦਰ ਖਿੱਤੇ ਦੇ ਨੌਜਵਾਨਾਂ ਨੂੰ ਲੋੜੀਂਦਾ ਰੋਜ਼ਗਾਰ ਪ੍ਰਦਾਨ ਕਰੇਗਾ ਅਤੇ ਇਲਾਕੇ ਦੇ ਅਰਥਚਾਰੇ ਨੂੰ ਵੱਡਾ ਹੁਲਾਰਾ ਦੇਵੇਗਾ।ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਅਕਾਲੀ ਦਲ ਸੂਬੇ ਦੀ ਸਰਹੱਦੀ ਪੱਟੀ ਵਿਚ ਉਦਯੋਗਾਂ ਦੀ ਸਥਾਪਨਾ ਨੂੰ ਉਤਸ਼ਾਹਿਤ ਕਰੇਗਾ ਤੇ ਇਸ ਵਾਸਤੇ ਵਿਸ਼ੇਸ਼ ਪੈਕੇਜ ਦੇਵੇਗਾ।ਉਹਨਾਂ ਕਿਹਾ ਕਿ ਸਸਤੀ ਬਿਜਲੀ ਤੇ ਟੈਕਸ ਰਿਆਇਤਾਂ ਸਮੇਤ ਇਹਨਾਂ ਰਿਆਇਤਾਂ ਦੇ ਨਾਲ ਅਸੀਂ ਉਦਯੋਗਾਂ ਨੂੰ 75 ਫੀਸਦੀ ਨੌਕਰੀਆਂ ਪੰਜਾਬੀਆਂ ਨੂੰ ਦੇਣ ਵਾਸਤੇ ਕਹਾਂਗੇ।

ਇਹ ਵੀ ਪੜ੍ਹੋ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਜਥੇਬੰਦਕ ਢਾਂਚੇ ਦਾ ਐਲਾਨ

ਉਹਨਾਂ ਇਹ ਵੀ ਐਲਾਨ ਕੀਤਾ ਕਿ ਅਕਾਲੀ ਦਲ ਅੰਮ੍ਰਿਤਸਰ ਵਿਚ ਇਕ ਆਈ ਟੀ ਕੇਂਦਰ ਸਥਾਪਿਤ ਕਰੇਗਾ ਜੋ ਸਮੁੱਚੀ ਸਰਹੱਦੀ ਪੱਟੀ ਦੇ ਨੌਜਵਾਨਾਂ ਵਾਸਤੇ ਬਹੁਤ ਲਾਹੇਵੰਦ ਸਾਬਤ ਹੋਵੇਗਾ।ਸ:ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦਲ ਦੀ ਹਮਾਇਤ ਕਰਨ ਅਤੇ ਦਿੱਲੀ ਦੀਆਂ ਪਾਰਟੀਆਂ ਨੂੰ ਠੁਕਰਾ ਦੇਣ ਜਿਹਨਾਂ ਨੇ ਹਮੇਸ਼ਾ ਪੰਜਾਬ ਨਾਲ ਵਿਤਕਰਾ ਕੀਤਾ।ਉਹਨਾਂ ਕਿਹਾ ਕਿ ਸੂਬੇ ਨੂੰ ਇਸਦੀ ਰਾਜਧਾਨੀ ਨਹੀਂ ਦਿੱਤੀਗਈ, ਇਸਦੇ ਅੱਧੇ ਦਰਿਆਈ ਪਾਣੀ ਖੋਹ ਲਏ ਗਏ ਅਤੇ ਰਾਈਪੇਰੀਅਨ ਸਿਧਾਂਤ ਦੇ ਖਿਲਾਫ ਰਾਜਸਥਾਨ ਨੂੰ ਦੇ ਦਿੱਤੇ ਗਏ ਅਤੇ 1966 ਵਿਚ ਪੰਜਾਬ ਦੇ ਪੁਨਰਗਠਨ ਵੇਲੇ ਪੰਜਾਬੀ ਬੋਲਦੇ ਇਲਾਕੇ ਪੰਜਾਬ ਨੂੰ ਨਹੀਂ ਦਿੱਤੇ ਗਏ। ਸ: ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਇਹਨਾਂ ਇਤਿਹਾਸਕ ਗਲਤੀਆਂ ਨੂੰ ਦਰੁੱਸਤ ਕਰੇਗਾ। ਉਹਨਾਂ ਕਿਹਾ ਕਿ 2027 ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਅਸੀਂ ਰਾਜਸਥਾਨ ਨਹਿਰ ਰਾਹੀਂ ਜਾਂਦਾ ਪਾਣੀ ਬੰਦ ਕਰਾਂਗੇ।

ਇਹ ਵੀ ਪੜ੍ਹੋ Sukhbir Badal ਨੇ ਮੁੜ BJP ਨੂੰ ਦਿੱਤਾ ਸਿਆਸੀ ਝਟਕਾ; ਮਰਹੂਮ ਮੰਤਰੀ ਦੇ ਪੋਤੇ ਨੂੰ ਬਣਾਇਆ ਅਕਾਲੀ ਦਲ ਦਾ ਹਲਕਾ ਇੰਚਾਰਜ਼

ਅਸੀਂ ਨਵੀਂਆਂ ਨਹਿਰਾਂ ਉਸਾਰਾਂਗੇ ਅਤੇ ਇਹ ਪਾਣੀ ਸਾਡੇ ਕਿਸਾਨਾਂ ਦੇ ਖੇਤਾਂ ਵਿਚ ਲੈ ਕੇ ਜਾਵਾਂਗੇ।ਅਕਾਲੀ ਦਲ ਦੇ ਪ੍ਰਧਾਨ ਨੇ ਮੁੱਖ ਮੰਤਰੀ ਵੱਲੋਂ ਲਗਾਤਾਰ ਬੋਲੇ ਜਾ ਰਹੇ ਝੂਠ ਵੀ ਬੇਨਕਾਬ ਕੀਤੇ। ਉਹਨਾਂ ਕਿਹਾ ਕਿ ਭਗਵੰਤ ਮਾਨ ਝੂਠ ਬੋਲ ਰਹੇ ਹਨ ਕਿ ਇਨਵੈਸਟ ਪੰਜਾਬ ਦੌਰਾਨ ਸੂਬੇ ਵਿਚ ਆਪ ਸਰਕਾਰ ਦੇ ਰਾਜ ਵਿਚ 1.50 ਲੱਖ ਕਰੋੜ ਰੁਪਏ ਦਾ ਨਿਵੇਸ਼ ਹੋਇਆ। ਉਹਨਾਂ ਕਿਹਾ ਕਿ ਤਾਜ਼ਾ ਆਰ ਟੀ ਆਈ ਜਾਣਕਾਰੀ ਦੱਸਦੀ ਹੈ ਕਿ ਪਿਛਲੇ ਚਾਰ ਸਾਲਾਂ ਵਿਚ ਸਿਰਫ 2600 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ।ਉਹਨਾਂ ਇਹ ਵੀ ਦੱਸਿਆ ਕਿ ਆਪ ਸਰਕਾਰ ਔਰਤਾਂ ਨੂੰ ਸਿਰਫ ਛੇ ਮਹੀਨੇ ਵਾਸਤੇ 1-1 ਹਜ਼ਾਰ ਰੁਪਏ ਦੇਣਾ ਚਾਹੁੰਦੀ ਹੈ ਜਿਸ ਵਾਸਤੇ ਪਾਵਰਕਾਮ ਵੱਲੋਂ ਕਿਸਾਨਾਂ ਨੂੰ ਟਿਊਬਵੈਲਾਂ ਵਾਸਤੇ ਮਿਲਦੀ ਮੁਫਤ ਬਿਜਲੀ ਦੀ ਸਬਸਿਡੀ ਦੀ ਰਾਸ਼ੀ ਨਹੀਂ ਦਿੱਤੀ ਜਾ ਰਹੀ।

ਇਹ ਵੀ ਪੜ੍ਹੋ 2027 ਵਿਚ ਅਕਾਲੀ ਦਲ ਦੀ ਸਰਕਾਰ ਬਨਣ ’ਤੇ ਬਠਿੰਡਾ ਨੂੰ ਉਦਯੋਗਿਕ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ: ਸੁਖਬੀਰ ਸਿੰਘ ਬਾਦਲ

ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਐਲਾਨ ਕੀਤਾ ਕਿ ਨੌਜਵਾਨਾਂ ਨੂੰ ਵਿਆਜ਼ ਮੁਕਤ 10 ਲੱਖ ਰੁਪਏ ਦਾ ਕਰਜ਼ਾ ਦਿੱਤਾ ਜਾਵੇਗਾ ਅਤੇ ਆਟਾ ਦਾਲ ਸਕੀਮ ਦਾ ਵਿਸਥਾਰ ਕੀਤਾ ਜਾਵੇਗਾ ਤੇ ਬੁਢਾਪਾ ਪੈਨਸ਼ਨ ਵਧਾ ਕੇ 3100 ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇਗੀ ਅਤੇ ਸ਼ਗਨ ਸਕੀਮ ਦੀ ਰਾਸ਼ੀ ਵਧਾ ਕੇ 1 ਲੱਖ ਰੁਪਏ ਕੀਤੀ ਜਾਵੇਗੀ। ਉਹਨਾਂ ਇਹ ਵੀ ਐਲਾਨ ਕੀਤਾ ਕਿ ਜਿਹੜੇ ਕਿਸਾਨਾਂ ਕੋਲ ਟਿਊਬਵੈਲ ਕੁਨੈਕਸ਼ਨ ਨਹੀਂ ਹਨ, ਉਹਨਾਂ ਨੂੰ ਕੁਨੈਕਸ਼ਨ ਦਿੱਤੇ ਜਾਣਗੇ ਅਤੇ ਦਿਨ ਵੇਲੇ 12 ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇਗੀ, ਇਕ ਵਿਸ਼ਵ ਸਕਿੱਲ ਯੂਨੀਵਰਸਿਟੀ ਸਥਾਪਿਤ ਕੀਤੀ ਜਾਵੇਗੀ ਜਿਸਦੇ ਕਾਲਜ ਹਰ ਜ਼ਿਲ੍ਹੇ ਵਿਚ ਹੋਣਗੇ ਤੇ ਸਰਕਾਰੀ ਨੌਕਰੀਆਂ ਸਿਰਫ ਪੰਜਾਬੀਆਂ ਵਾਸਤੇ ਹੋਣਗੀਆਂ।ਇਸ ਮੌਕੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ, ਹੀਰਾ ਸਿੰਘ ਗਾਬੜੀਆ, ਗੁਰਬਚਨ ਸਿੰਘ ਬੱਬੇਹਾਲੀ, ਲਖਬੀਰ ਸਿੰਘ ਲੋਧੀਨੰਗਲ ਅਤੇ ਸੋਨੂੰ ਲੰਗਾਹ ਨੇ ਵੀ ਸੰਬੋਧਨ ਕੀਤਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਵਿਧਾਇਕਾਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਪੂਰੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਅਤੇ ਹਰ ਪਿੰਡ ਲਈ ਰੋਜ਼ਾਨਾ ਜਵਾਬਦੇਹੀ ਯਕੀਨੀ ਬਣਾਉਣੀ ਚਾਹੀਦੀ ਹੈ: ਮਨੀਸ਼ ਸਿਸੋਦੀਆ

0

👉ਇਹ ਇੱਕ ਦਿਨ ਦੀ ਲੜਾਈ ਨਹੀਂ ਹੈ; ਇਹ ‘ਨਸ਼ਿਆਂ ਵਿਰੁੱਧ ਜੰਗ’ ਹੈ। ਆਪਣੇ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ, ਸਾਨੂੰ ਹਰ ਪਿੰਡ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਨਾ ਚਾਹੀਦਾ ਹੈ: ਮਨੀਸ਼ ਸਿਸੋਦੀਆ
👉ਜੇਕਰ ਕਿਸੇ ਇਲਾਕੇ ਵਿੱਚ ਨਸ਼ੇ ਵੇਚੇ ਜਾ ਰਹੇ ਹਨ ਜਦੋਂ ਕਿ ਉਸਦਾ ਵਿਧਾਇਕ ਜਾਂ ਨੇਤਾ ਸ਼ਾਂਤੀ ਨਾਲ ਸੌਂ ਰਿਹਾ ਹੈ, ਤਾਂ ਉਹ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਵਿੱਚ ਅਸਫਲ ਰਹੇ ਹਨ: ਮਨੀਸ਼ ਸਿਸੋਦੀਆ
👉ਜੇਕਰ ਤੁਸੀਂ ਡਰੱਗ ਮਾਫੀਆ ਵਿਰੁੱਧ ਖੜ੍ਹੇ ਨਹੀਂ ਹੋ ਸਕਦੇ, ਤਾਂ ‘ਆਪ’ ਦਾ ਹਿੱਸਾ ਨਾ ਬਣੋ; ਇਹ ਪਾਰਟੀ ਲੜਨ ਲਈ ਬਣਾਈ ਗਈ ਸੀ: ਮਨੀਸ਼ ਸਿਸੋਦੀਆ
👉ਆਮ ਆਦਮੀ ਪਾਰਟੀ ਕਿਸੇ ਡਰਾਇੰਗ ਰੂਮ ਵਿੱਚ ਪੈਦਾ ਨਹੀਂ ਹੋਈ ਸੀ, ਸਗੋਂ ਜੰਤਰ-ਮੰਤਰ ‘ਤੇ 14 ਦਿਨਾਂ ਦੀ ਭੁੱਖ ਹੜਤਾਲ ਤੋਂ ਉਭਰੀ ਸੀ; ਅਸੀਂ ਕਦੇ ਵੀ ਕਿਸੇ ਵੀ ਲੜਾਈ ਤੋਂ ਪਿੱਛੇ ਨਹੀਂ ਹਟਾਂਗੇ: ਮਨੀਸ਼ ਸਿਸੋਦੀਆ
👉ਕੇਂਦਰ ਵੱਲੋਂ ਸ਼ਕਤੀਆਂ ਖੋਹਣ ਦੇ ਬਾਵਜੂਦ, ਅਰਵਿੰਦ ਕੇਜਰੀਵਾਲ ਨੇ ਸਕੂਲ, ਹਸਪਤਾਲ, ਬਿਜਲੀ ਅਤੇ ਪਾਣੀ ਦੀ ਸਪਲਾਈ ਵਿੱਚ ਸੁਧਾਰ ਕਰਕੇ ਆਪਣੀ ਯੋਗਤਾ ਦਾ ਪ੍ਰਦਰਸ਼ਨ ਕੀਤਾ; 2020 ਵਿੱਚ ਇੱਕ ਵਾਰ ਫਿਰ ਇਮਾਨਦਾਰੀ ਦੀ ਜਿੱਤ ਹੋਈ: ਮਨੀਸ਼ ਸਿਸੋਦੀਆ
Punjab News: ‘ਯੁੱਧ ਨਸ਼ੇ ਵਿਰੁੱਧ’ (ਨਸ਼ਿਆਂ ਵਿਰੁੱਧ ਜੰਗ) ਮੁਹਿੰਮ ਦੇ ਬੈਨਰ ਹੇਠ ਅੰਮ੍ਰਿਤਸਰ ਵਿੱਚ ਪਾਰਟੀ ਆਗੂਆਂ, ਵਿਧਾਇਕਾਂ, ਬਲਾਕ ਇੰਚਾਰਜਾਂ ਅਤੇ ਅਹੁਦੇਦਾਰਾਂ ਨੂੰ ਸੰਬੋਧਨ ਕਰਦੇ ਹੋਏ, ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਇੰਚਾਰਜ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ, ਵਿਧਾਇਕਾਂ ਨੂੰ ਪੂਰੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ ਅਤੇ ਹਰ ਪਿੰਡ ਲਈ ਰੋਜ਼ਾਨਾ ਜਵਾਬਦੇਹੀ ਯਕੀਨੀ ਬਣਾਉਣੀ ਚਾਹੀਦੀ ਹੈ। ਉਨ੍ਹਾਂ ਨੇ ਪੂਰੇ ਪੰਜਾਬ ਰਾਜ ਵਿੱਚ ਨਸ਼ਿਆਂ ਵਿਰੁੱਧ ਇੱਕ ਮਜ਼ਬੂਤ, ਮਿਸ਼ਨ-ਮੋਡ ਲੜਾਈ ਦਾ ਸੱਦਾ ਦਿੱਤਾ, ਇਸ ਗੱਲ ‘ਤੇ ਜ਼ੋਰ ਦਿੱਤਾ ਕਿ ‘ਆਪ’ ਦੀ ਨੀਂਹ ਸੱਤਾ ਜਾਂ ਵਿਸ਼ੇਸ਼ ਅਧਿਕਾਰਾਂ ਦੀ ਭਾਲ ਵਿੱਚ ਨਹੀਂ, ਸਗੋਂ ਸੰਘਰਸ਼ ਅਤੇ ਕੁਰਬਾਨੀ ਵਿੱਚ ਹੈ।ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ, ਸੀਨੀਅਰ ‘ਆਪ’ ਨੇਤਾ ਮਨੀਸ਼ ਸਿਸੋਦੀਆ ਨੇ ਟਿੱਪਣੀ ਕੀਤੀ, “ਆਮ ਆਦਮੀ ਪਾਰਟੀ ਜੰਤਰ-ਮੰਤਰ ‘ਤੇ 14 ਦਿਨਾਂ ਦੀ ਭੁੱਖ ਹੜਤਾਲ ਤੋਂ ਉੱਭਰੀ ਹੈ, ਜੋ ਅਰਵਿੰਦ ਕੇਜਰੀਵਾਲ, ਸਾਡੇ ਸਾਰਿਆਂ ਅਤੇ ਅੱਜ ਇੱਥੇ ਮੌਜੂਦ ਤੁਹਾਡੇ ਵਿੱਚੋਂ ਬਹੁਤ ਸਾਰੇ ਲੋਕਾਂ ਦੇ ਸਮੂਹਿਕ ਯਤਨਾਂ ਨਾਲ ਸੰਚਾਲਿਤ ਹੈ। ਇਸ ਪਾਰਟੀ ਦੀ ਕਲਪਨਾ ਸਿਰਫ਼ ਸੱਤਾ ਦੇ ਲਾਭਾਂ ਦਾ ਆਨੰਦ ਲੈਣ ਜਾਂ ਵਿਅਕਤੀਆਂ ਨੂੰ ਵਿਧਾਇਕ ਅਤੇ ਮੰਤਰੀ ਬਣਨ ਵਿੱਚ ਸਹਾਇਤਾ ਕਰਨ ਲਈ ਇੱਕ ਡਰਾਇੰਗ ਰੂਮ ਵਿੱਚ ਨਹੀਂ ਕੀਤੀ ਗਈ ਸੀ।

ਇਹ ਵੀ ਪੜ੍ਹੋ ਵਿਰਾਸਤੀ ਮੇਲਾ ਲੋਕ-ਕਲਾਵਾਂ ਅਤੇ ਹੱਥਕਲਾਂ ਨੂੰ ਉਤਸ਼ਾਹਿਤ ਕਰਨ ਲਈ ਵੱਡਾ ਮੰਚ : ਕੁਲਤਾਰ ਸਿੰਘ ਸੰਧਵਾਂ

ਇਹ ਇੱਕ ਸੰਘਰਸ਼ ਵਿੱਚੋਂ ਪੈਦਾ ਹੋਈ ਪਾਰਟੀ ਹੈ, ਅਤੇ ਅਸੀਂ ਕਦੇ ਵੀ ਆਪਣਾ ਇਰਾਦਾ ਨਹੀਂ ਗੁਆਇਆ।” ਦਿੱਲੀ ਸਰਕਾਰ ਨੂੰ ਦਰਪੇਸ਼ ਚੁਣੌਤੀਆਂ ਨੂੰ ਯਾਦ ਕਰਦੇ ਹੋਏ, ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਸਰਕਾਰ ਬਣਨ ਤੋਂ ਬਾਅਦ ਪਹਿਲਾ ਹਮਲਾ – ਕੇਂਦਰ ਸਰਕਾਰ ਵੱਲੋਂ ਆਇਆ ਸੀ। ਜਦੋਂ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਬਣੇ, ਤਾਂ ਅਸੀਂ ਹਰ ਪੱਧਰ ‘ਤੇ ਭ੍ਰਿਸ਼ਟਾਚਾਰ ਵਿਰੁੱਧ ‘ਜ਼ੀਰੋ ਟਾਲਰੈਂਸ’ ਦੀ ਨੀਤੀ ਅਪਣਾਈ – ਤਹਿਸੀਲਦਾਰ ਤੋਂ ਲੈ ਕੇ ਐਸਡੀਐਮ ਤੱਕ। ਕੇਂਦਰ ਨੂੰ ਖ਼ਤਰਾ ਮਹਿਸੂਸ ਹੋਇਆ ਅਤੇ ਦਿੱਲੀ ਸਰਕਾਰ ਤੋਂ ਭ੍ਰਿਸ਼ਟਾਚਾਰ ਵਿਰੋਧੀ ਸ਼ਾਖਾ (ਏਸੀਬੀ) ਖੋਹ ਲਈ ਗਈ। ਇਸ ਤੋਂ ਬਾਅਦ, ਆਈਏਐਸ ਅਧਿਕਾਰੀਆਂ ਤੋਂ ਲੈ ਕੇ ਅਧਿਆਪਕਾਂ ਅਤੇ ਸਹਾਇਕ ਸਟਾਫ ਤੱਕ – ਕਰਮਚਾਰੀਆਂ ਦੇ ਤਬਾਦਲੇ ਦਾ ਅਧਿਕਾਰ ਵੀ ਖੋਹ ਲਿਆ ਗਿਆ। ਸਾਰੀਆਂ ਸ਼ਕਤੀਆਂ ਖੋਹੇ ਜਾਣ ਦੇ ਬਾਵਜੂਦ, ਅਸੀਂ ਕੰਮ ਕਰਦੇ ਰਹੇ ਅਤੇ ਨਤੀਜੇ ਦਿੱਤੇ।ਉਨ੍ਹਾਂ ਅੱਗੇ ਕਿਹਾ ਕਿ, ਇਨ੍ਹਾਂ ਸ਼ਕਤੀਆਂ ਨੂੰ ਗੁਆਉਣ ਤੋਂ ਬਾਅਦ ਵੀ, ਅਸੀਂ ਸਕੂਲ ਅਤੇ ਹਸਪਤਾਲ ਬਣਾਏ ਜੋ ਭਾਰਤ ਵਿੱਚ ਪਹਿਲਾਂ ਕਦੇ ਨਹੀਂ ਦੇਖੇ ਗਏ ਸਨ। ਅਸੀਂ ਬਿਜਲੀ ਅਤੇ ਪਾਣੀ ਸੰਬੰਧੀ ਨੀਤੀਆਂ ਲਾਗੂ ਕੀਤੀਆਂ ਜੋ ਇੱਕ ਮਿਸਾਲ ਕਾਇਮ ਕਰਦੀਆਂ ਹਨ। ਅਰਵਿੰਦ ਕੇਜਰੀਵਾਲ ਆਸਾਨੀ ਨਾਲ ਦਾਅਵਾ ਕਰ ਸਕਦੇ ਸਨ ਕਿ ਉਹ ਲੋੜੀਂਦੀਆਂ ਸ਼ਕਤੀਆਂ ਤੋਂ ਬਿਨਾਂ ਕੰਮ ਨਹੀਂ ਕਰ ਸਕਦੇ, ਪਰ ਇਸ ਦੀ ਬਜਾਏ, ਉਨ੍ਹਾਂ ਨੇ ਦਿਖਾਇਆ ਕਿ ਇਹ ਕੀਤਾ ਜਾ ਸਕਦਾ ਹੈ। “ਇਹੀ ਕਾਰਨ ਹੈ ਕਿ ਦਿੱਲੀ ਦੇ ਲੋਕਾਂ ਨੇ ਉਨ੍ਹਾਂ ਨੂੰ 2020 ਵਿੱਚ 70 ਵਿੱਚੋਂ 62 ਸੀਟਾਂ ਦਿੱਤੀਆਂ।”ਆਪ ਆਗੂਆਂ ਦੇ ਰਾਜਨੀਤਿਕ ਨਿਸ਼ਾਨੇ ‘ਤੇ ਬੋਲਦੇ ਹੋਏ, ਮਨੀਸ਼ ਸਿਸੋਦੀਆ ਨੇ ਕਿਹਾ ਕਿ, ਇਮਾਨਦਾਰੀ ਦੀ ਇਸ ਤਸਵੀਰ ਨੂੰ ਤੋੜਨ ਦੀ ਕੋਸ਼ਿਸ਼ ਵਿੱਚ, ਨਰਿੰਦਰ ਮੋਦੀ ਜੀ ਨੇ ਅਰਵਿੰਦ ਕੇਜਰੀਵਾਲ ਨੂੰ ਭ੍ਰਿਸ਼ਟ ਵਜੋਂ ਦਰਸਾਉਣ ਦੀ ਕੋਸ਼ਿਸ਼ ਕੀਤੀ। ਸਤੇਂਦਰ ਜੈਨ ਨੂੰ ਇੱਕ ਮਨਘੜਤ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਮੈਨੂੰ ਵੀ ਕਥਿਤ ਸ਼ਰਾਬ ਘੁਟਾਲੇ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ। ਸ਼ੁਰੂ ਵਿੱਚ, ਉਨ੍ਹਾਂ ਨੇ ਦਾਅਵਾ ਕੀਤਾ ਕਿ ਇਸ ਵਿੱਚ ₹10,000 ਕਰੋੜ, ਫਿਰ ₹1,000 ਕਰੋੜ, ਫਿਰ ₹100 ਕਰੋੜ ਸ਼ਾਮਲ ਸਨ; ਅੰਤ ਵਿੱਚ, ਅਦਾਲਤ ਵਿੱਚ, ਇਹ ਅੰਕੜਾ ਜ਼ੀਰੋ ਹੋ ਗਿਆ। ਅਦਾਲਤ ਨੇ ਫੈਸਲਾ ਸੁਣਾਇਆ ਕਿ ਕੋਈ ਵੀ ਕੇਸ ਨਹੀਂ ਹੈ।ਦ੍ਰਿੜਤਾ ਦੀ ਅਪੀਲ ਕਰਦੇ ਹੋਏ, ਉਨ੍ਹਾਂ ਕਿਹਾ, “ਤੁਹਾਨੂੰ ਹਿੰਮਤ ਰੱਖਣੀ ਚਾਹੀਦੀ ਹੈ। ਇਹ ਇੱਕ ਦਿਨ ਵਿੱਚ ਜਿੱਤਣ ਵਾਲੀ ਲੜਾਈ ਨਹੀਂ ਹੈ; ਇਹ ਇੱਕ ਲੰਬੇ ਸਮੇਂ ਤੋਂ ਚੱਲਿਆ ਆ ਰਿਹਾ ਸੰਘਰਸ਼ ਹੈ। ਤੁਸੀਂ ਗੁਰੂਆਂ ਅਤੇ ਸ਼ਹੀਦਾਂ ਦੀ ਧਰਤੀ ‘ਤੇ ਪੈਦਾ ਹੋਏ ਹੋ; ਇਸੇ ਵਿਰਾਸਤ ਤੋਂ ਤੁਹਾਨੂੰ ਆਪਣੀ ਤਾਕਤ ਹਾਸਲ ਕਰਨੀ ਚਾਹੀਦੀ ਹੈ। ਅੱਜ, ਅਸੀਂ ਸਿਰਫ਼ ਆਪਣੇ ਲਈ ਨਹੀਂ, ਸਗੋਂ ਆਪਣੇ ਬੱਚਿਆਂ ਦੀ ਖ਼ਾਤਰ ਲੜ ਰਹੇ ਹਾਂ। ਕੀ ਤੁਸੀਂ ਕੋਈ ਗਰੰਟੀ ਦੇ ਸਕਦੇ ਹੋ ਕਿ, ਦਸ ਸਾਲ ਬਾਅਦ, ਤੁਹਾਡਾ ਬੱਚਾ ਨਸ਼ੇ ਦਾ ਸ਼ਿਕਾਰ ਨਹੀਂ ਹੋਵੇਗਾ? ਇੱਕੋ ਇੱਕ ਸੱਚੀ ਗਰੰਟੀ ਸਾਡੇ ਸਾਰਿਆਂ ਦੇ ਹੱਥ ਮਿਲਾਉਣ ਵਿੱਚ ਹੈ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਇਆ ਜਾ ਸਕੇ।

ਇਹ ਵੀ ਪੜ੍ਹੋ ਰਸੂਖ਼ਦਾਰਾਂ ਦਾ ਵਾਰੋ-ਵਾਰੀ ਸੱਤਾ ਵਿੱਚ ਆਉਣ ਦਾ ਦੌਰ ਹੋਇਆ ਖ਼ਤਮ , ਹੁਣ ਲੋਕਾਂ ਦੀ ਵਾਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

“ਵਿਧਾਇਕਾਂ ਅਤੇ ਸਥਾਨਕ ਲੀਡਰਸ਼ਿਪ ਨੂੰ ਸਿੱਧੇ ਤੌਰ ‘ਤੇ ਸੰਬੋਧਨ ਕਰਦੇ ਹੋਏ, ਪੰਜਾਬ ਲਈ ‘ਆਪ’ ਇੰਚਾਰਜ ਨੇ ਜ਼ੋਰ ਦੇ ਕੇ ਕਿਹਾ, “ਜੇਕਰ ਇੱਕ ਵੀ ਪਿੰਡ ਜਾਂ ਇੱਕ ਵਾਰਡ ਵਿੱਚ ਨਸ਼ੇ ਵਿਕ ਰਹੇ ਹਨ, ਤਾਂ ਤੁਹਾਨੂੰ ਚੈਨ ਨਾਲ ਸੌਂ ਨਹੀਂ ਸਕਣਾ ਚਾਹੀਦਾ। ਇੱਕ ਵਿਧਾਇਕ ਸਿਰਫ਼ ਆਪਣੇ ਬਲਾਕ ਇੰਚਾਰਜ ਨੂੰ ਜ਼ਮੀਨੀ ਸਥਿਤੀ ਬਾਰੇ ਪੁੱਛਣ ਲਈ ਕਿਉਂ ਨਹੀਂ ਬੁਲਾਉਂਦਾ? ਵਿਧਾਇਕ ਨਿੱਜੀ ਤੌਰ ‘ਤੇ ਪਿੰਡ ਦਾ ਦੌਰਾ ਕਿਉਂ ਨਹੀਂ ਕਰਦਾ? ਕੋਈ ਵੀ ਆਪਣੀਆਂ ਜ਼ਿੰਮੇਵਾਰੀਆਂ ਤੋਂ ਬਚ ਨਹੀਂ ਸਕਦਾ।”ਜਵਾਬਦੇਹੀ ਅਤੇ ਤਾਲਮੇਲ ਦੀ ਮਹੱਤਵਪੂਰਨ ਮਹੱਤਤਾ ‘ਤੇ ਜ਼ੋਰ ਦਿੰਦੇ ਹੋਏ, ਉਨ੍ਹਾਂ ਕਿਹਾ, “24 ਮਾਰਚ ਤੋਂ 31 ਮਾਰਚ ਤੱਕ, ਸਾਰੇ ਬਲਾਕਾਂ ਵਿੱਚ ਮੀਟਿੰਗਾਂ ਕੀਤੀਆਂ ਜਾਣਗੀਆਂ। ਹਰੇਕ ਪਿੰਡ ਵਿਕਾਸ ਕਮੇਟੀ (ਵੀਡੀਸੀ) ਇੱਕ ਰਿਪੋਰਟ ਪੇਸ਼ ਕਰੇਗੀ ਜਿਸ ਵਿੱਚ ਦੱਸਿਆ ਜਾਵੇਗਾ ਕਿ ਕੀ ਉਨ੍ਹਾਂ ਦਾ ਪਿੰਡ ਨਸ਼ਾ ਮੁਕਤ ਹੈ, ਅਤੇ ਜੇਕਰ ਨਹੀਂ, ਤਾਂ ਨਸ਼ੇ ਦਾ ਖ਼ਤਰਾ ਅਜੇ ਵੀ ਕਿਸ ਹੱਦ ਤੱਕ ਬਣਿਆ ਹੋਇਆ ਹੈ। ਜੇਕਰ ਨਸ਼ੇ ਸੱਚਮੁੱਚ ਵੇਚੇ ਜਾ ਰਹੇ ਹਨ, ਤਾਂ ਜ਼ਿੰਮੇਵਾਰ ਵਿਅਕਤੀਆਂ ਦੀ ਪਛਾਣ ਕੀਤੀ ਜਾਣੀ ਚਾਹੀਦੀ ਹੈ। ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਨੂੰ ਬਲਾਕ ਇੰਚਾਰਜਾਂ ਨੂੰ ਆਪਣਾ ਪੂਰਾ ਸਹਿਯੋਗ ਅਤੇ ਸਮਰਥਨ ਦੇਣਾ ਚਾਹੀਦਾ ਹੈ।”ਇਸ ਮੁਹਿੰਮ ਦੇ ਸਮੂਹਿਕ ਸੁਭਾਅ ਨੂੰ ਉਜਾਗਰ ਕਰਦੇ ਹੋਏ, ਉਨ੍ਹਾਂ ਟਿੱਪਣੀ ਕੀਤੀ, “ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ, ਸਰਕਾਰ, ਪੁਲਿਸ ਅਤੇ ਨਾਗਰਿਕ ‘ਨਸ਼ਿਆਂ ਵਿਰੁੱਧ ਜੰਗ’ ਵਰਗੀ ਮੁਹਿੰਮ ਵਿੱਚ ਪੂਰੀ ਇਮਾਨਦਾਰੀ ਨਾਲ ਇਕੱਠੇ ਕੰਮ ਕਰ ਰਹੇ ਹਨ।” “ਇੱਕ ਸਮਾਂ ਸੀ ਜਦੋਂ ਮੰਤਰੀ ਵੀ ਨਸ਼ਾ ਤਸਕਰੀ ਵਿੱਚ ਸ਼ਾਮਲ ਸਨ, ਅਤੇ ਮਾਫੀਆ ਦੀ ਬਜਾਏ ਇਮਾਨਦਾਰ ਅਧਿਕਾਰੀਆਂ ਵਿਰੁੱਧ ਕਾਰਵਾਈ ਕੀਤੀ ਜਾਂਦੀ ਸੀ। ਅੱਜ, ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਹਨ ਕਿ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।”‘ਆਪ’ ਦੀ ‘ਜ਼ੀਰੋ-ਟੌਲਰੈਂਸ’ ਨੀਤੀ ਨੂੰ ਦੁਹਰਾਉਂਦੇ ਹੋਏ, ਉਨ੍ਹਾਂ ਕਿਹਾ, “ਜੇਕਰ ਇੱਕ ਵੀ ‘ਆਪ’ ਵਰਕਰ ਨਸ਼ਾ ਤਸਕਰੀ ਵਿੱਚ ਸ਼ਾਮਲ ਪਾਇਆ ਜਾਂਦਾ ਹੈ, ਜਾਂ ਨਸ਼ਾ ਤਸਕਰਾਂ ਨਾਲ ਸਬੰਧ ਪਾਇਆ ਜਾਂਦਾ ਹੈ, ਤਾਂ ਉਸਨੂੰ ਜੇਲ੍ਹ ਭੇਜਿਆ ਜਾਣਾ ਚਾਹੀਦਾ ਹੈ। ਪਾਰਟੀ ਅਤੇ ਪ੍ਰਸ਼ਾਸਨ ਦੋਵਾਂ ਦੇ ਅੰਦਰ ਜ਼ੀਰੋ ਟਾਲਰੈਂਸ ਦੀ ਨੀਤੀ ਲਾਗੂ ਕੀਤੀ ਜਾਣੀ ਚਾਹੀਦੀ ਹੈ।”ਸ਼ਿਕਾਇਤਾਂ ਲਈ ਗੁਪਤ ਰਿਪੋਰਟਿੰਗ ਪ੍ਰਣਾਲੀ ਦੀ ਵਿਆਖਿਆ ਕਰਦੇ ਹੋਏ, ਮਨੀਸ਼ ਸਿਸੋਦੀਆ ਨੇ ਕਿਹਾ, “ਸ਼ਿਕਾਇਤਾਂ ਦਰਜ ਕਰਨ ਲਈ ਤਿਆਰ ਕੀਤਾ ਗਿਆ ਐਪ ਪੂਰੀ ਗੁਮਨਾਮੀ ਨੂੰ ਯਕੀਨੀ ਬਣਾਉਂਦਾ ਹੈ। ਕੋਈ ਮੰਤਰੀ, ਕਮਿਸ਼ਨਰ ਜਾਂ ਮੁੱਖ ਮੰਤਰੀ ਵੀ ਜਾਣਕਾਰੀ ਪ੍ਰਦਾਨ ਕਰਨ ਵਾਲੇ ਵਿਅਕਤੀ ਦੀ ਪਛਾਣ ਦਾ ਪਤਾ ਨਹੀਂ ਲਗਾ ਸਕਦੇ। ਸਿਰਫ਼ ਸ਼ਿਕਾਇਤ ‘ਤੇ ਕੀਤੀ ਗਈ ਕਾਰਵਾਈ ਨੂੰ ਹੀ ਟਰੈਕ ਕੀਤਾ ਜਾ ਸਕਦਾ ਹੈ। ਇਸ ਲਈ, ਲੋਕਾਂ ਨੂੰ ਅੱਗੇ ਆ ਕੇ ਬਿਨਾਂ ਕਿਸੇ ਡਰ ਦੇ ਰਿਪੋਰਟ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ ਭਗਵੰਤ ਸਿੰਘ ਮਾਨ ਸਰਕਾਰ ‘ਬੇਅਦਬੀ’ ਦੇ ਮਾਮਲੇ ’ਤੇ ਕੋਈ ਲਿਹਾਜ਼ ਨਹੀਂ ਕਰੇਗੀ, ‘ਆਪ’ ਸਰਕਾਰ ਨੇ 13 ਅਪ੍ਰੈਲ ਨੂੰ ਸੱਦਿਆ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ

“ਇੱਕ ਭਾਵੁਕ ਅਪੀਲ ਕਰਦੇ ਹੋਏ, ਉਨ੍ਹਾਂ ਕਿਹਾ, “ਜੇ ਅਸੀਂ ਪੰਜਾਬ ਦੇ ਹਰ ਪਿੰਡ ਅਤੇ ਸ਼ਹਿਰ ਨੂੰ ਨਸ਼ਾ ਮੁਕਤ ਨਹੀਂ ਕਰ ਸਕਦੇ, ਤਾਂ ਰਾਜਨੀਤੀ ਵਿੱਚ ਸਾਡੀ ਮੌਜੂਦਗੀ ਵਿਅਰਥ ਹੈ। ਅਰਵਿੰਦ ਕੇਜਰੀਵਾਲ ਇਸ ਬਾਰੇ ਬਹੁਤ ਗੰਭੀਰ ਹਨ ਅਤੇ ਕਹਿੰਦੇ ਹਨ ਕਿ ਜੇਕਰ ਅਸੀਂ ਅਸਫਲ ਰਹਿੰਦੇ ਹਾਂ, ਤਾਂ ਸਾਨੂੰ ਸ਼ਰਮ ਨਾਲ ਆਪਣਾ ਸਿਰ ਝੁਕਾਉਣਾ ਚਾਹੀਦਾ ਹੈ।”ਪੰਜਾਬ ਦੀ ਅਧਿਆਤਮਿਕ ਅਤੇ ਇਨਕਲਾਬੀ ਵਿਰਾਸਤ ਦਾ ਹਵਾਲਾ ਦਿੰਦੇ ਹੋਏ, ਉਨ੍ਹਾਂ ਟਿੱਪਣੀ ਕੀਤੀ, “ਇਹ ਗੁਰੂ ਸਾਹਿਬਾਨ ਦੀ ਧਰਤੀ ਹੈ – ਸੇਵਾ ਅਤੇ ਹਿੰਮਤ ਦੀ ਧਰਤੀ। ਇਹ ਸ਼ਹੀਦ-ਏ-ਆਜ਼ਮ ਭਗਤ ਸਿੰਘ, ਊਧਮ ਸਿੰਘ, ਕਰਤਾਰ ਸਿੰਘ ਸਰਾਭਾ ਅਤੇ ਮਦਨ ਲਾਲ ਢੀਂਗਰਾ ਦੀ ਧਰਤੀ ਹੈ। ਉਨ੍ਹਾਂ ਤੋਂ ਪ੍ਰੇਰਨਾ ਲਓ। ਜੇਕਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਝਿਜਕਦੇ, ਤਾਂ ਅਸੀਂ ਅੱਜ ਕਿੱਥੇ ਹੁੰਦੇ? ਜੇ ਲੋੜ ਪਈ ਤਾਂ ਨਸ਼ਾ ਤਸਕਰਾਂ ਨੂੰ 40 ਵਾਰ ਜੇਲ੍ਹ ਭੇਜੋ, ਪਰ ਰੁਕੋ ਨਾ।”ਪਾਰਟੀ ਆਗੂਆਂ ਨੂੰ ਸਖ਼ਤ ਸੰਦੇਸ਼ ਦਿੰਦੇ ਹੋਏ, ਉਨ੍ਹਾਂ ਜ਼ੋਰ ਦੇ ਕੇ ਕਿਹਾ, “ਜੇ ਤੁਹਾਡੇ ਵਿੱਚ ਡਰੱਗ ਮਾਫੀਆ ਦਾ ਸਾਹਮਣਾ ਕਰਨ ਦੀ ਹਿੰਮਤ ਦੀ ਘਾਟ ਹੈ, ਤਾਂ ਅਰਵਿੰਦ ਕੇਜਰੀਵਾਲ ਨੂੰ ਸ਼ਰਮਿੰਦਾ ਨਾ ਕਰੋ। ਪਾਰਟੀ ਛੱਡ ਦਿਓ। ਇਹ ਪਾਰਟੀ ਲੜਨ ਲਈ ਬਣਾਈ ਗਈ ਸੀ।”ਆਪਣਾ ਨਿੱਜੀ ਤਜਰਬਾ ਸਾਂਝਾ ਕਰਦੇ ਹੋਏ, ਉਸਨੇ ਦੱਸਿਆ, “ਸੀਬੀਆਈ ਨੇ ਮੇਰੇ ਘਰ ‘ਤੇ ਛਾਪਾ ਮਾਰਿਆ, ਮੇਰੀਆਂ ਅਲਮਾਰੀਆਂ ਤੋੜੀਆਂ, ਅਤੇ ਪੈਸੇ ਦੀ ਭਾਲ ਵਿੱਚ ਖੁੱਲ੍ਹੇ ਸਿਰਹਾਣੇ ਵੀ ਪਾੜ ਦਿੱਤੇ। ਮੈਂ ਤਿੰਨ ਸਾਲਾਂ ਤੱਕ ਝੂਠੇ ਦੋਸ਼ਾਂ ਦਾ ਭਾਰ ਚੁੱਕਿਆ। ਮੈਨੂੰ ਪਾਰਟੀ ਛੱਡਣ ਅਤੇ ਵਿਧਾਇਕਾਂ ਦਾ ਸ਼ਿਕਾਰ ਕਰਨ ਲਈ ਕਿਹਾ ਗਿਆ। ਪਰ ਅਰਵਿੰਦ ਕੇਜਰੀਵਾਲ ਨੂੰ ਛੱਡਣ ਦਾ ਮਤਲਬ ਇਮਾਨਦਾਰੀ ਅਤੇ ਸਿੱਖਿਆ ਰਾਹੀਂ ਰਾਸ਼ਟਰ ਨਿਰਮਾਣ ਦੇ ਸੁਪਨੇ ਨੂੰ ਛੱਡਣਾ ਹੋਵੇਗਾ। ਮੈਂ ਅਸਤੀਫ਼ਾ ਨਹੀਂ ਦਿੱਤਾ, ਅਤੇ ਨਾ ਹੀ ਤੁਹਾਨੂੰ ਦੇਣਾ ਚਾਹੀਦਾ ਹੈ।”ਭਵਿੱਖ ਦੀ ਰਣਨੀਤੀ ਦੀ ਰੂਪਰੇਖਾ ਦੱਸਦੇ ਹੋਏ, ਮਨੀਸ਼ ਸਿਸੋਦੀਆ ਨੇ ਕਿਹਾ ਕਿ 31 ਮਾਰਚ ਤੋਂ ਬਾਅਦ, ਉਹ ਹਰੇਕ ਪਿੰਡ ਵਿੱਚ ਹੋਈ ਪ੍ਰਗਤੀ ਦਾ ਮੁਲਾਂਕਣ ਕਰਨ ਲਈ ਬਲਾਕ ਇੰਚਾਰਜਾਂ ਅਤੇ ਵਿਧਾਇਕਾਂ ਨਾਲ ਨਿੱਜੀ ਤੌਰ ‘ਤੇ ਮੁਲਾਕਾਤ ਕਰਨਗੇ। ਹਰੇਕ ਹਲਕੇ ਨੂੰ ਇਸ ਗੱਲ ਦਾ ਅੰਕੜਾ ਪੇਸ਼ ਕਰਨ ਦੀ ਲੋੜ ਹੋਵੇਗੀ ਕਿ ਕਿੰਨੇ ਪਿੰਡ ਨਸ਼ਾ ਮੁਕਤ ਹੋਏ ਹਨ ਅਤੇ ਨਸ਼ਿਆਂ ਦੇ ਪੂਰੀ ਤਰ੍ਹਾਂ ਖਾਤਮੇ ਲਈ ਇੱਕ ਖਾਸ ਸਮਾਂ-ਸੀਮਾ ਸਥਾਪਤ ਕਰਨੀ ਚਾਹੀਦੀ ਹੈ। ਇਹ ਲੜਾਈ ਸਿਰਫ਼ ਲੜੀ ਨਹੀਂ ਜਾਣੀ ਚਾਹੀਦੀ; ਇਸਨੂੰ ਜਿੱਤਣਾ ਚਾਹੀਦਾ ਹੈ।ਉਸਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਪੂਰੀ ਟੀਮ ਨਵੇਂ ਇਰਾਦੇ ਨਾਲ ਵਾਪਸ ਆਵੇਗੀ ਅਤੇ ਸਮੂਹਿਕ ਯਤਨਾਂ ਅਤੇ ਅਟੱਲ ਦ੍ਰਿੜ ਇਰਾਦੇ ਨਾਲ ਨਸ਼ਾ ਮੁਕਤ ਪੰਜਾਬ ਦਾ ਨਿਰਮਾਣ ਕਰੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।’

 

ਵਿਰਾਸਤੀ ਮੇਲਾ ਲੋਕ-ਕਲਾਵਾਂ ਅਤੇ ਹੱਥਕਲਾਂ ਨੂੰ ਉਤਸ਼ਾਹਿਤ ਕਰਨ ਲਈ ਵੱਡਾ ਮੰਚ : ਕੁਲਤਾਰ ਸਿੰਘ ਸੰਧਵਾਂ

👉ਨੌਜਵਾਨ ਪੀੜ੍ਹੀ ਨੂੰ ਆਪਣੀ ਵਿਰਾਸਤ ਨਾਲ ਜੋੜਨ ਲਈ ਦਿੱਤਾ ਜ਼ੋਰ
👉ਕੰਵਰ ਗਰੇਵਾਲ ਨੇ ਆਪਣੀ ਗਾਇਕੀ ਦੇ ਨਾਲ ਸੂਫੀਆਨਾ ਅੰਦਾਜ਼ ਵਿਚ ਰੰਗਿਆ ਵਿਰਾਸਤੀ ਮੇਲੇ ਦਾ ਦੂਜਾ ਦਿਨ
👉ਵਿਰਾਸਤੀ ਪਿੰਡ ਜੈਪਾਲਗੜ੍ਹ ਵਿਖੇ ਲੱਗੀਆਂ ਰੌਣਕਾਂ ਤੇ ਲੋਕਾਂ ਨੇ ਸ਼ਨੀਵਾਰ ਦੀ ਛੁੱਟੀ ਦਾ ਲਿਆ ਪੂਰਾ ਆਨੰਦ
👉ਮੇਲੇ ਦੌਰਾਨ ਲੱਗੀਆਂ ਸਟਾਲਾਂ ‘ਤੇ ਲੋਕਾਂ ਨੇ ਕੀਤੀ ਚੋਖੀ ਖਰੀਦਦਾਰੀ
Bathinda News: ਵਿਰਾਸਤੀ ਮੇਲਾ ਸਿਰਫ ਮਨੋਰੰਜਨ ਦਾ ਸਾਧਨ ਨਹੀਂ, ਸਗੋਂ ਲੋਕ-ਕਲਾਕਾਰਾਂ ਅਤੇ ਹੱਥਕਲਾ ਕਾਰਿਗਰਾਂ ਲਈ ਆਪਣੀ ਕਲਾ ਪ੍ਰਦਰਸ਼ਿਤ ਕਰਨ ਦਾ ਵੱਡਾ ਮੌਕਾ ਹੈ। ਇਹ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ ਕੁਲਤਾਰ ਸਿੰਘ ਸੰਧਵਾਂ ਨੇ ਸਥਾਨਕ ਸ਼ਹੀਦ ਭਗਤ ਸਿੰਘ ਬਹੁਮੰਤਵੀ ਖੇਡ ਸਟੇਡੀਅਮ ਚ ਸਥਿਤ ਵਿਰਾਸਤੀ ਪਿੰਡ ਜੈਪਾਲਗੜ੍ਹ ਵਿਖੇ 19ਵੇਂ ਵਿਰਾਸਤੀ ਮੇਲੇ ਦੇ ਦੂਜੇ ਦਿਨ ਆਮ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਦੌਰਾਨ ਉਹਨਾਂ ਦੇ ਨਾਲ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਇਸ ਮੌਕੇ ਸਪੀਕਰ ਸ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਹ ਮੇਲਾ ਪੰਜਾਬ ਦੀਆਂ ਰਿਵਾਇਤਾਂ, ਲੋਕ-ਕਲਾਵਾਂ ਅਤੇ ਸੱਭਿਆਚਾਰਕ ਧਰੋਹਰ ਨੂੰ ਸੰਭਾਲਣ ਦਾ ਮਹੱਤਵਪੂਰਨ ਮੰਚ ਹੈ।

ਇਹ ਵੀ ਪੜ੍ਹੋ ਰਸੂਖ਼ਦਾਰਾਂ ਦਾ ਵਾਰੋ-ਵਾਰੀ ਸੱਤਾ ਵਿੱਚ ਆਉਣ ਦਾ ਦੌਰ ਹੋਇਆ ਖ਼ਤਮ , ਹੁਣ ਲੋਕਾਂ ਦੀ ਵਾਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਦੇ ਮੇਲੇ ਨਵੀਂ ਪੀੜ੍ਹੀ ਨੂੰ ਆਪਣੇ ਅਸਲ ਨਾਲ ਜੋੜਦੇ ਹਨ ਅਤੇ ਪੰਜਾਬੀਅਤ ਦੀ ਪਛਾਣ ਨੂੰ ਮਜ਼ਬੂਤ ਕਰਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਸ ਮੇਲੇ ਨੂੰ ਹਰ ਸਾਲ ਹੋਰ ਵੀ ਵਿਸਤਾਰ ਦੇਣ ਲਈ ਯਤਨ ਕੀਤੇ ਜਾਣਗੇ। ਇਹ ਮੇਲਾ ਸਾਂਝੀ ਵਿਰਾਸਤ ਦਾ ਪ੍ਰਤੀਕ ਬਣਕੇ ਲੋਕਾਂ ਨੂੰ ਇਕਜੁੱਟ ਕਰਦਾ ਹੈ।ਇਸ ਮੌਕੇ ਸ ਸੰਧਵਾਂ ਕਿਹਾ ਕਿ ਉਨ੍ਹਾਂ ਦੱਸਿਆ ਕਿ ਮੇਲੇ ਵਿੱਚ ਪੰਜਾਬ ਦੀਆਂ ਰਵਾਇਤੀ ਕਲਾਵਾਂ, ਖਾਣ-ਪੀਣ ਅਤੇ ਲੋਕ ਗੀਤਾਂ ਦੀ ਵਿਸ਼ੇਸ਼ ਝਲਕ ਵੇਖਣ ਨੂੰ ਮਿਲਦੀ ਹੈ। ਇਸ ਨਾਲ ਨਾ ਸਿਰਫ ਕਲਾਕਾਰਾਂ ਨੂੰ ਮਾਣ ਮਿਲਦਾ ਹੈ ਸਗੋਂ ਉਨ੍ਹਾਂ ਦੀ ਆਰਥਿਕ ਹਾਲਤ ਵੀ ਮਜ਼ਬੂਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਐਸੇ ਉਪਰਾਲਿਆਂ ਨੂੰ ਲਗਾਤਾਰ ਸਹਿਯੋਗ ਦਿੱਤਾ ਜਾਵੇਗਾ। ਇਹ ਉਪਰਾਲਾ ਪੰਜਾਬ ਦੀ ਸੰਸਕ੍ਰਿਤੀ ਨੂੰ ਵਿਸ਼ਵ ਪੱਧਰ ‘ਤੇ ਲਿਜਾਣ ਵਿੱਚ ਸਹਾਇਕ ਹੈ।ਇਸ ਦੌਰਾਨ ਵਿਰਾਸਤੀ ਮੇਲੇ ਦੌਰਾਨ ਵੱਖ-ਵੱਖ ਤਰ੍ਹਾਂ ਦੀਆਂ ਲੱਗੀਆਂ ਸਟਾਲਾਂ ਤੇ ਜਿੱਥੇ ਲੋਕਾਂ ਨੇ ਚੌਖੀ ਖਰੀਦਦਾਰੀ ਕੀਤੀ ਉੱਥੇ ਹੀ ਵਿਰਾਸਤੀ ਪਿੰਡ ਜੈਪਾਲਗੜ੍ਹ ਵਿਖੇ ਰੌਣਕਾਂ ਲੱਗੀਆਂ ਅਤੇ ਲੋਕਾਂ ਨੇ ਸ਼ਨੀਵਾਰ ਦੀ ਛੁੱਟੀ ਦਾ ਪੂਰਾ ਆਨੰਦ ਮਾਣਿਆ।ਇਸ ਮੌਕੇ ਪੰਜਾਬੀ ਫਿਲਮ ਸਟਾਰ ਬੀਨੂ ਢਿੱਲੋ ਨੇ ਵਿਸ਼ੇਸ਼ ਤੌਰ ‘ ਸ਼ਿਰਕਤ ਕੀਤੀ ਇਸ ਦੌਰਾਨ ਜ਼ਿਲਾ ਪ੍ਰਸ਼ਾਸਨ ਵੱਲੋਂ ਉਨਾਂ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ।ਇਸ ਤੋਂ ਪਹਿਲਾਂ ਗਾਇਕ ਨਿਰਮਲ ਨਿੰਮਾ ਨੇ ਵੀ ਆਪਣੀ ਗਾਇਕੀ ਨਾਲ ਲੋਕਾਂ ਦਾ ਮਨੋਰੰਜਨ ਕੀਤਾ।

ਇਹ ਵੀ ਪੜ੍ਹੋ ਭ੍ਰਿਸ਼ਟਾਚਾਰ ਤੋਂ ਤੰਗ ਪੰਜਾਬ ਨੂੰ ਚਾਹੀਦਾ ਹੈ ਬਦਲਾਅ:ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਇਸ ਮੌਕੇ ਸੂਫੀ ਗਾਇਕ ਕਨਵਰ ਗਰੇਵਾਲ ਨੇ ਆਪਣੀ ਸੂਫੀਆਨਾ ਗਾਇਕੀ ਦੇ ਨਾਲ ਦਰਸ਼ਕਾਂ ਨੂੰ ਕੀਲਿਆ।ਇਸ ਤੋਂ ਪਹਿਲਾਂ ਇੱਥੇ ਬੱਚਿਆਂ ਲਈ ਖੇਡਾਂ, ਰਵਾਇਤੀ ਖੇਡਾਂ ਰੱਸਾ ਕੱਸੀ ਤੇ ਕੁਸ਼ਤੀ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਿਆਲਪੁਰਾ ਮਿਰਜ਼ਾ ਨੇ ਮਲਵਈ ਗਿੱਧਾ, ਲਿਟਲ ਫਲਾਵਰ ਸਕੂਲ ਨੇ ਕੋਰੀਓਗ੍ਰਾਫੀ, ਐਸਐਸਡੀ ਸਕੂਲ ਲੜਕੇ ਅਤੇ ਸਰਕਾਰੀ ਰਜਿੰਦਰਾ ਕਾਲਜ ਵੱਲੋਂ ਭੰਗੜਾ, ਡੀਏਵੀ ਕਾਲਜ ਨੇ ਵਿਆਹ ਦਾ ਦ੍ਰਿਸ਼ ਨਾਨਕਾ ਦਾਦਕਾ ਮੇਲ, ਆੜੀ ਆੜੀ ਫਾਉਂਡੇਸ਼ਨ ਨੇ ਲੁੱਡੀ, ਮਸਤਾਨੇ ਗਰੁੱਪ ਰਾਮਪੁਰਾ ਫੂਲ ਨੇ ਨਾਟਕ “ਇੱਕ ਸੀ ਰੰਗ ਸਫੈਦ”, ਅਤੇ ਗੁਰੂ ਕਾਸ਼ੀ ਯੂਨੀਵਰਸਟੀ ਵੱਲੋਂ ਗਿੱਧੇ ਦੀ ਪੇਸ਼ਕਾਰੀ ਕੀਤੀ ਗਈ।ਇਸ ਮੌਕੇ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਸ਼੍ਰੀ ਕਰੁਨੇਸ਼ ਕੁਮਾਰ, ਵਿਧਾਇਕ ਭੁੱਚੋ ਮਾਸਟਰ ਜਗਸੀਰ ਸਿੰਘ, ਜ਼ਿਲ੍ਹਾ ਪੁਲੀਸ ਮੁਖੀ ਡਾ. ਜਯੋਤੀ ਯਾਦਵ ਬੈਂਸ, ਵਧੀਕ ਡਿਪਟੀ ਕਮਿਸ਼ਨਰ ਜਨਰਲ ਮੈਡਮ ਕੰਚਨ, ਐਸਡੀਐਮ ਬਠਿੰਡਾ ਸ ਬਲਕਰਨ ਸਿੰਘ ਮਾਹਲ, ਸਹਾਇਕ ਕਮਿਸ਼ਨਰ ਸ੍ਰੀ ਰਮਨਜੀਤ, ਚੈਅਰਮੇਨ ਸ੍ਰੀ ਨੀਲ ਗਰਗ, ਸ੍ਰੀ ਰਾਕੇਸ਼ ਪੁਰੀ, ਸ. ਅਮਰਜੀਤ ਸਿੰਘ ਰਾਜਨ, ਮੇਲਾ ਕਮੇਟੀ ਤੋਂ ਸ. ਚਮਕੌਰ ਸਿੰਘ ਮਾਨ, ਸ. ਇੰਦਰਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ, ਸ. ਸੁਖਦੇਵ ਸਿੰਘ ਗਰੇਵਾਲ ਜਨਰਲ ਸਕੱਤਰ, ਸ ਹਰਵਿੰਦਰ ਸਿੰਘ ਖਾਲਸਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਨਾਲ ਸੰਬੰਧਿਤ ਅਧਿਕਾਰੀ ਅਤੇ ਕਰਮਚਾਰੀ ਅਤੇ ਹਜ਼ਾਰਾਂ ਦੀ ਗਿਣਤੀ ਵਿੱਚ ਸ੍ਰੋਤੇ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਰਸੂਖ਼ਦਾਰਾਂ ਦਾ ਵਾਰੋ-ਵਾਰੀ ਸੱਤਾ ਵਿੱਚ ਆਉਣ ਦਾ ਦੌਰ ਹੋਇਆ ਖ਼ਤਮ , ਹੁਣ ਲੋਕਾਂ ਦੀ ਵਾਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

0

👉ਜਿਨ੍ਹਾਂ ਨੇ ਪਹਿਲਾਂ ਰਾਜ ਕੀਤਾ ਅਤੇ ਪੰਜਾਬ ਦੀ ਜਵਾਨੀ ਅਤੇ ਕਾਨੂੰਨ ਵਿਵਸਥਾ ਨੂੰ ਤਬਾਹ ਕੀਤਾ, ਹੁਣ ਉਹੀ ਲੋਕ ਚੰਗੇ ਸ਼ਾਸਨ ਦੀ ਦੇ ਰਹੇ ਹਨ ਦੁਹਾਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਕਾਂਗਰਸ ਜਾਂ ਅਕਾਲੀ ਆਗੂਆਂ ਤੋਂ ਪੁੱਛੋ ਕਿ ਉਹ ਭੀੜ ਇਕੱਠੀ ਕਰਨ ਲਈ ਕਿੰਨੇ ਪੈਸੇ ਖਰਚਦੇ ਹਨ, ’ਆਪ’ ਨੂੰ ਮਿਲਦੈ ਅਸਲ ਜਨਤਕ ਸਮਰਥਨ : ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਵਿਰੋਧੀ ਧਿਰ ਦੀ ਕੋਈ ਵੀ ਅਧਾਰ ਨਹੀਂ ਅਤੇ ਉਹਨਾਂ ਨੇ ਸਿਰਫ਼ ’ਆਪ’ ਅਤੇ ਭਗਵੰਤ ਮਾਨ ਨੂੰ ਘੇਰਨ ਲਈ ਹੱਥ ਮਿਲਾਏ , 2027 ਵਿੱਚ ਉਨ੍ਹਾਂ ਦੀ ਹਾਰ ਯਕੀਨੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਆਪ ਸਰਕਾਰ ਨੇ 4 ਸਾਲਾਂ ਵਿੱਚ ਗਰੰਟੀਆਂ ਕੀਤੀਆਂ ਪੂਰੀਆਂ ਕੀਤੀਆਂ, 70 ਸਾਲਾਂ ਦੀ ਅਣਗਹਿਲੀ ਤੋਂ ਉਭਰਨ ਲਈ ਸੁਚੱਜੇ ਢੰਗ ਨਾਲ ਵਰਤਾਂਗੇ ਬਾਕੀ ਰਹਿੰਦਾ ਸਾਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਪੰਜਾਬ ਨੂੰ ਬਰਬਾਦ ਕਰਨ ਵਾਲੀਆਂ ਰਵਾਇਤੀ ਪਾਰਟੀਆਂ ਹੁਣ ਲੋਕਾਂ ਨੂੰ ਗੁੰਮਰਾਹ ਕਰਨ ਲਈ ਕਰ ਰਹੀਆਂ ਹਨ ਝੂਠਾ ਪ੍ਰਚਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਵੋਟ ਸਿਰਫ਼ ਚਿੰਨ੍ਹ ਨਹੀਂ ਸਗੋਂ ਤੁਹਾਡਾ ਭਵਿੱਖ ਹੈ, ਇੱਕ ਗਲਤ ਚੋਣ ਪੰਜਾਬ ਨੂੰ ਲਿਜਾ ਸਕਦੀ ਹੈ ਪੰਜ ਸਾਲ ਪਿਛਾਂਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ
Moga News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧਰਮਕੋਟ ਦੀ ਦਾਣਾ ਮੰਡੀ ਵਿਖੇ ਇੱਕ ਵਿਸ਼ਾਲ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਇੱਕ ਸਿੱਧਾ ਰਾਜਨੀਤਿਕ ਸੰਦੇਸ਼ ਦਿੱਤਾ ਕਿ ਪੰਜਾਬ ਵਿੱਚ ਕੁਝ ਰਸੂਖ਼ਦਾਰਾ ਘਰਾਣਿਆਂ ਵੱਲੋਂ ਵਾਰੋ-ਵਾਰੀ ਸੱਤਾ ਤੇ ਕਾਬਿਜ਼ ਹੋਣ ਦਾ ਯੁੱਗ ਹੁਣ ਖਤਮ ਹੋ ਗਿਆ ਹੈ ਅਤੇ ਸੂਬਾ ਇਸ ਤੋਂ ਅੱਗੇ ਵਧ ਗਿਆ ਹੈ। ਹੁਣ ਸੂਬੇ ਦਾ ਭਵਿੱਖ ਪੂਰੀ ਤਰ੍ਹਾਂ ਲੋਕਾਂ ਦੇ ਹੱਥ ਵਿੱਚ ਹੈ। ਦਹਾਕਿਆਂ ਦੇ ਕੁਸ਼ਾਸਨ ’ਤੇ ਰਵਾਇਤੀ ਪਾਰਟੀਆਂ ਨੂੰ ਘੇਰਦਿਆਂ, ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਕਦੇ ਪੰਜਾਬ ਦੀ ਜਵਾਨੀ ਅਤੇ ਕਾਨੂੰਨ ਵਿਵਸਥਾ ਨੂੰ ਢਾਹ ਲਾਈ ਸੀ, ਉਹ ਹੀ ਹੁਣ ਝੂਠੇ ਬਿਆਨਾਂ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਜੱਗ ਜ਼ਾਹਰ ਹੈ ਕਿ ਉਨ੍ਹਾਂ ਦੀ ਭਰੋਸੇਯੋਗਤਾ ਲਗਾਤਾਰ ਘਟਦੀ ਜਾ ਰਹੀ ਹੈ ਅਤੇ 2027 ਵਿੱਚ ਉਨ੍ਹਾਂ ਦੀ ਹਾਰ ਸਪੱਸ਼ਟ ਦਿਖ ਰਹੀ ਹੈ।ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਵਾਲੀ ਸਰਕਾਰ ਵਜੋਂ ਪੇਸ਼ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਲੋਕਾਂ ਨੂੰ ਦਿੱਤੀਆਂ ਗਈਆਂ ਸਾਰੀਆਂ ਗਰੰਟੀਆਂ ਚਾਰ ਸਾਲਾਂ ਦੇ ਅੰਦਰ ਪੂਰੀਆਂ ਕੀਤੀਆਂ ਹਨ ਅਤੇ ਬਾਕੀ ਰਹਿੰਦੇ ਸਾਸ਼ਨ ਕਾਲ ਦੌਰਾਨ ਦਹਾਕਿਆਂ ਤੋਂ ਅਣਗੌਲੇ ਪੰਜਾਬ ਦੀ ਰਿਕਵਰੀ ਵਿੱਚ ਤੇਜ਼ੀ ਲਿਆਂਦੀ ਜਾਵੇਗੀ । ਉਨ੍ਹਾਂ ਨੇ ਵਿਰੋਧੀ ਪਾਰਟੀਆਂ ਦੀ ਇਕੱਠੀ ਕੀਤੀ ਭੀੜ ਦੀ ਤੁਲਨਾ ’ਆਪ’ ਇਕੱਠਾਂ ਵਿੱਚ ਦਿਖਾਈ ਦੇਣ ਵਾਲੇ ਅਸਲ ਜਨਤਕ ਸਮਰਥਨ ਨਾਲ ਕੀਤੀ ਅਤੇ ਕਿਹਾ ਕਿ ਲੋਕ ਹੁਣ ਪ੍ਰਚਾਰ ਰਾਹੀਂ ਪ੍ਰਭਾਵਿਤ ਹੋਣ ਲਈ ਤਿਆਰ ਨਹੀਂ ਬਲਕਿ ਆਪਣੇ ਭਵਿੱਖ ਬਾਰੇ ਫੈਸਲੇ ਲੈਣ ਲਈ ਜਾਗਰੂਕ ਹਨ।

ਇਹ ਵੀ ਪੜ੍ਹੋ ਭਗਵੰਤ ਸਿੰਘ ਮਾਨ ਸਰਕਾਰ ‘ਬੇਅਦਬੀ’ ਦੇ ਮਾਮਲੇ ’ਤੇ ਕੋਈ ਲਿਹਾਜ਼ ਨਹੀਂ ਕਰੇਗੀ, ‘ਆਪ’ ਸਰਕਾਰ ਨੇ 13 ਅਪ੍ਰੈਲ ਨੂੰ ਸੱਦਿਆ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ

ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿੰਡ ਬਾਜੇਕੇ ਵਿੱਚ ਇੱਕ ਸਕੂਲ ਆਫ਼ ਐਮੀਨੈਂਸ ਦਾ ਨੀਂਹ ਪੱਥਰ ਰੱਖਿਆ, ਜਿੱਥੇ ਸਥਾਨਕ ਲੋਕਾਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ, ਜਿਨ੍ਹਾਂ ਨੇ ਉਨ੍ਹਾਂ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀਆਂ ਤਸਵੀਰਾਂ ਭੇਟ ਕੀਤੀਆਂ ਅਤੇ ਵਿਦਿਆਰਥੀਆਂ ਨੇ ਉਨ੍ਹਾਂ ਦਾ ਗੁਲਾਬ ਦੇ ਫੁੱਲਾਂ ਨਾਲ ਸਵਾਗਤ ਕੀਤਾ। 19.76 ਕਰੋੜ ਰੁਪਏ ਦੇ ਇਸ ਪ੍ਰਾਜੈਕਟ ਦਾ ਉਦੇਸ਼ ਪੇਂਡੂ ਸਿੱਖਿਆ ਨੂੰ ਆਧੁਨਿਕ ਬੁਨਿਆਦੀ ਢਾਂਚੇ, ਉੱਨਤ ਸਿਖਲਾਈ ਸਹੂਲਤਾਂ ਅਤੇ ਮੁਫ਼ਤ ਜੇਈਈ-ਨੀਟ ਕੋਚਿੰਗ ਨਾਲ ਲੈਸ ਕਰਨਾ ਹੈ, ਜੋ ਬਰਾਬਰ ਮੌਕੇ ਯਕੀਨੀ ਬਣਾਉਣ ਅਤੇ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਦਾ ਠੋਸ ਯਤਨ ਹੈ।ਇਸ ਤੋਂ ਬਾਅਦ, ਮੁੱਖ ਮੰਤਰੀ ਨੇ ਧਰਮਕੋਟ ਵਿੱਚ 18 ਕਰੋੜ ਰੁਪਏ ਦੀ ਲਾਗਤ ਵਾਲੇ ਸਬ-ਡਿਵੀਜ਼ਨਲ ਹਸਪਤਾਲ ਦਾ ਨੀਂਹ ਪੱਥਰ ਰੱਖਿਆ, ਇਸਨੂੰ ਛੋਟੇ ਕਸਬਿਆਂ ਅਤੇ ਪੇਂਡੂ ਖੇਤਰਾਂ ਵਿੱਚ ਸਿਹਤ ਸੰਭਾਲ ਪਹੁੰਚ ਨੂੰ ਮਜ਼ਬੂਤ ਕਰਨ ਵੱਲ ਇੱਕ ਵੱਡਾ ਕਦਮ ਦੱਸਿਆ ਅਤੇ ਹਰ ਘਰ ਤੱਕ ਮਿਆਰੀ ਇਲਾਜ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦਾ ਪ੍ਰਮਾਣ ਹੈ।ਦਾਣਾ ਮੰਡੀ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤੰਜ਼ ਕੱਸਦਿਆਂ ਕਿਹਾ, “ਉਹ ਆਗੂ ਹੁਣ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਗੱਲ ਕਰ ਰਹੇ ਹਨ, ਜਿਨ੍ਹਾਂ ਦੇ ਹੱਥ ਸੂਬੇ ਦੇ ਨੌਜਵਾਨਾਂ ਦੇ ਖੂਨ ਨਾਲ ਰੰਗੇ ਹੋਏ ਹਨ ਅਤੇ ਜੋ ਸੂਬੇ ਵਿੱਚ ਅਸਥਿਰਤਾ ਲਈ ਜ਼ਿੰਮੇਵਾਰ ਹਨ। ਇਨ੍ਹਾਂ ਪਾਰਟੀਆਂ ਨੇ ਸੂਬੇ ਅਤੇ ਇਸ ਦੇ ਲੋਕਾਂ ਵਿਰੁੱਧ ਧਰੋਹ ਕਮਾਇਆ ਅਤੇ ਜਨਤਾ ਉਨ੍ਹਾਂ ਨੂੰ ਕਦੇ ਮੁਆਫ਼ ਨਹੀਂ ਕਰੇਗੀ,।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਬੱਚਿਆਂ ਨੂੰ ਸਿੱਖਿਆ ਦੇਣ, ਰੁਜ਼ਗਾਰ ਪੈਦਾ ਕਰਨ ਅਤੇ ਸਥਾਈ ਵਿਕਾਸ ਰਾਹੀਂ ਗਰੀਬੀ ਨੂੰ ਖਤਮ ਕਰਨ ਲਈ ਅਣਥੱਕ ਯਤਨ ਕਰ ਰਹੀ ਹੈ।
ਇਸ ਸਮਾਗਮ ਪ੍ਰਤੀ ਜਨਤਕ ਹੁੰਗਾਰੇ ਬਾਰੇ ਜ਼ਿਕਰ ਕਰਦਿਆਂ, ਕਿਹਾ ਕਿ ਇਹ ਸਰਕਾਰ ਦੇ ਕੰਮ ਪ੍ਰਤੀ ਲੋਕਾਂ ਦੀ ਸੰਤੁਸ਼ਟੀ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ, “ਇੰਨੀ ਵੱਡੀ ਗਿਣਤੀ ਵਿੱਚ ਲੋਕਾਂ ਦੀ ਮੌਜੂਦਗੀ ਇਸ ਗੱਲ ਦਾ ਸਬੂਤ ਹੈ ਕਿ ਉਹ ਆਮ ਆਦਮੀ ਪਾਰਟੀ ਦੇ ਕੰਮ ਤੋਂ ਖੁਸ਼ ਹਨ ਅਤੇ ਉਹ ਸਾਡੀ ਸਰਕਾਰ ਦਾ ਸਮਰਥਨ ਕਰਦੇ ਹਨ। ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਸਰਕਾਰ ਨੇ ਚਾਰ ਸਾਲਾਂ ਦੇ ਅੰਦਰ ਆਪਣੇ ਕੀਤੇ ਹੋਏ ਵਾਅਦੇ ਅਤੇ ਗਰੰਟੀਆਂ ਨੂੰ ਪੂਰਾ ਕੀਤਾ ਹੈ ਅਤੇ ਸਾਡੇ ਕੋਲ ਅਜੇ ਵੀ ਹੋਰ ਕੰਮ ਕਰਨ ਲਈ ਇੱਕ ਸਾਲ ਬਾਕੀ ਹੈ। ਅਸੀਂ ਇਸ ਇੱਕ ਸਾਲ ਨੂੰ ਬਰਬਾਦ ਨਹੀਂ ਕਰਾਂਗੇ ਕਿਉਂਕਿ ਅਸੀਂ ਪਹਿਲਾਂ ਹੀ 70 ਸਾਲ ਪਿੱਛੇ ਹਾਂ ਅਤੇ ਹੁਣ ਸਾਨੂੰ ਉਸ ਦੇਰੀ ਦੀ ਭਰਪਾਈ ਕਰਨੀ ਪਵੇਗੀ।”’’
ਸਰਕਾਰ ਦੀਆਂ ਹੋਰ ਪਹਿਲਕਦਮੀਆਂ ਬਾਰੇ ਦੱਸਦੇ ਹੋਏ ਮੁੱਖ ਮੰਤਰੀ ਨੇ ਕਿਹਾ, ‘‘ਆਪ ਸਰਕਾਰ ਹੋਰ ਸਕੂਲ, ਹੋਰ ਹਸਪਤਾਲ ਬਣਾਏਗੀ, ਹੋਰ ਨੌਕਰੀਆਂ ਪ੍ਰਦਾਨ ਕਰੇਗੀ, ਪੁਲਿਸ ਵਿੱਚ ਭਰਤੀ ਕਰੇਗੀ, ਟੋਲ ਪਲਾਜ਼ਾ ਬੰਦ ਕਰੇਗੀ, ਨਹਿਰਾਂ ਵਿੱਚ ਪਾਣੀ ਲਿਆਵੇਗੀ, ਸੜਕਾਂ ਬਣਾਏਗੀ ਅਤੇ ਖੇਡਾਂ ਨੂੰ ਉਤਸ਼ਾਹਿਤ ਕਰੇਗੀ।

ਇਹ ਵੀ ਪੜ੍ਹੋ ਮੋਦੀ ਦੀ ਅਗਵਾਈ ਹੇਠ ਪੰਜਾਬ ਵਿੱਚ ਭਾਜਪਾ ਸਰਕਾਰ ਬਣਨ ‘ਤੇ ਹਰਿਆਣਾ ਦੀ ਤਰਜ਼ ‘ਤੇ ਲਾਗੂ ਹੋਣਗੀਆਂ ਭਲਾਈ ਸਕੀਮਾਂ: ਮੁੱਖ ਮੰਤਰੀ ਸੈਣੀ

ਅਜੇ ਵੀ ਬਹੁਤ ਸਾਰਾ ਕੰਮ ਕਰਨ ਦੀ ਲੋੜ ਹੈ ਅਤੇ ’ਆਪ’ ਸਰਕਾਰ ਇਸ ਨੇਕ ਕੰਮ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਪਿਛਲੀਆਂ ਸਰਕਾਰਾਂ ਨੇ ਸੂਬੇ ਨੂੰ ਬਰਬਾਦ ਕਰ ਦਿੱਤਾ ਸੀ ਅਤੇ ਪੰਜਾਬ ਨੂੰ ਬੁਰੀ ਹਾਲਤ ਵਿੱਚ ਛੱਡ ਦਿੱਤਾ ਸੀ, ਪਰ ਅੱਜ ਇਹ ਫਿਰ ਤੋਂ ਅੱਗੇ ਵਧ ਰਿਹਾ ਹੈ।’’ਵਿਰੋਧੀ ਧਿਰ ’ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ, ‘‘ਇਹ ਇਕੱਠ ਆਮ ਨਹੀਂ ਹਨ ਕਿਉਂਕਿ ਦੂਜੀਆਂ ਪਾਰਟੀਆਂ ਅਜਿਹੇ ਸਮਾਗਮਾਂ ਦੇ ਸੁਪਨੇ ਹੀ ਦੇਖ ਸਕਦੀਆਂ ਹਨ ਕਿਉਂਕਿ ਲੋਕ ਉਨ੍ਹਾਂ ਨੂੰ ਸੁਣਨ ਨਹੀਂ ਆਉਂਦੇ। ਕਾਂਗਰਸ ਜਾਂ ਅਕਾਲੀ ਆਗੂਆਂ ਤੋਂ ਪੁੱਛੋ ਕਿ ਉਹ ਭੀੜ ਇਕੱਠੀ ਕਰਨ ਲਈ ਕਿੰਨੇ ਪੈਸੇ ਖਰਚ ਕਰਦੇ ਹਨ। ਉਹ ਰੈਲੀਆਂ ਵਿੱਚ ਸ਼ਾਮਲ ਹੋਣ ਲਈ ਲੋਕਾਂ ਨੂੰ ਵੀ ਕਿਰਾਏ ’ਤੇ ਲਿਆਉਂਦੇ ਹਨ। ਪਰ ਇੱਥੇ, ਇਹ ਬਹੁਤ ਮਾਣ ਅਤੇ ਤਸੱਲੀ ਦੀ ਗੱਲ ਹੈ ਕਿ ਲੋਕ ਆਪ ਮੁਹਾਰੇ ਆਉਂਦੇ ਹਨ। ਇਹ ਜਨਤਾ ਦਾ ਅਸਲ ਸਮਰਥਨ ਹੈ।’’ਉਨ੍ਹਾਂ ਅੱਗੇ ਕਿਹਾ ਕਿ ਪਹਿਲਾਂ ਦੀਆਂ ਸਰਕਾਰਾਂ ਕੋਲ ਪੰਜਾਬ ਨੂੰ ਬਦਲਣ ਦੇ ਕਈ ਮੌਕੇ ਸਨ ਪਰ ਨੇਕ ਇਰਾਦਿਆਂ ਦੀ ਘਾਟ ਕਾਰਨ ਉਹ ਅਸਫਲ ਰਹੇ। ਜੇਕਰ ਪਿਛਲੀਆਂ ਸਰਕਾਰਾਂ ਕੋਲ ਕੰਮ ਕਰਨ ਦੀ ਇੱਛਾ ਸ਼ਕਤੀ ਹੁੰਦੀ ਤਾਂ ਉਹ ਇਹ ਪਹਿਲਾਂ ਹੀ ਕਰ ਲੈਂਦੇ ਕਿਉਂਕਿ ਉਨ੍ਹਾਂ ਕੋਲ ਕਈ ਮੌਕੇ ਸਨ। ਇਨ੍ਹਾਂ ਆਗੂਆਂ ਨੇ ਪੰਜਾਬ ਅਤੇ ਪੰਜਾਬੀਆਂ ਨਾਲ ਧੋਖਾ ਕੀਤਾ। ਕੁਝ ਆਗੂ ਤਾਂ ਕਈ ਵਾਰ ਮੁੱਖ ਮੰਤਰੀ ਰਹੇ, ਪਰ ਸੂਬੇ ਵਿੱਚ ਕੁਝ ਨਹੀਂ ਬਦਲਿਆ। ਇਨ੍ਹਾਂ ਆਗੂਆਂ ਨੇ ਸੂਬੇ ਅਤੇ ਇਸ ਦੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰ ਕੇ ਆਪਣੇ ਨਿੱਜੀ ਹਿੱਤਾਂ ਲਈ ਕੰਮ ਕੀਤਾ।
ਸ਼ਾਸਨ ਵਿੱਚ ਇਰਾਦੇ ਦੀ ਮਹੱਤਤਾ ਨੂੰ ਸਮਝਾਉਂਦੇ ਹੋਏ ਉਨ੍ਹਾਂ ਕਿਹਾ, ‘‘ਜੇਕਰ ਇਰਾਦੇ ਨੇਕ ਅਤੇ ਸਪੱਸ਼ਟ ਹੋਣ ਤਾਂ ਕੁਝ ਘੰਟਿਆਂ ਲਈ ਇੱਕ ਨੇਤਾ ਵੀ ਬਦਲਾਅ ਲਿਆ ਸਕਦਾ ਹੈ, ਪਰ ਚੀਜ਼ਾਂ ਨੂੰ ਬਦਲਣ ਦੀ ਬਜਾਏ ਪਿਛਲੀਆਂ ਸਰਕਾਰਾਂ ਨੇ ਲੋਕਾਂ ਦਾ ਸ਼ੋਸ਼ਣ ਕੀਤਾ। ਪੰਜਾਬ ਅਤੇ ਇਸਦੇ ਲੋਕ ਮੇਰੇ ਦਿਲ ਵਿੱਚ ਵਸਦੇ ਹਨ, ਜਿਸ ਕਾਰਨ ਮੈਂ ਇੱਥੇ ਪੂਰੇ ਜੋਸ਼ ਨਾਲ ਜਨਤਾ ਦੀ ਸੇਵਾ ਲਈ ਹਾਜ਼ਰ ਹਾਂ। ਪੂਰਾ ਪੰਜਾਬ ਮੇਰਾ ਪਰਿਵਾਰ ਹੈ ਅਤੇ ਮੈਨੂੰ ਹਮੇਸ਼ਾ ਉਨ੍ਹਾਂ ਵਿੱਚ ਰਹਿਣਾ ਪਸੰਦ ਹੈ, ਮੇਰੇ ਤੋਂ ਪਹਿਲਾਂ ਵਾਲਿਆਂ ਦੇ ਉਲਟ ਜੋ ਮਹਿਲ ਵਾਲੇ ਘਰਾਂ ਵਿੱਚ ਰਹਿਣਾ ਪਸੰਦ ਕਰਦੇ ਸਨ।

ਇਹ ਵੀ ਪੜ੍ਹੋ ਤਖ਼ਤ ਦਮਦਮਾ ਸਾਹਿਬ ਰੇਲ ਪ੍ਰੋਜੈਕਟ: ਸ਼ੁਰੂ ਹੋਣ ਤੋਂ ਪਹਿਲਾਂ ਹੀ ਕਿਸਾਨਾਂ ਵੱਲੋਂ ਜ਼ਮੀਨ ਦੇਣ ਤੋਂ ਇੰਨਕਾਰ

ਵਿਰੋਧੀ ਧਿਰ ’ਤੇ ਸਵਾਲ ਉਠਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਭਰੋਸੇਯੋਗ ਨਹੀਂ ਹੈ, ਇਸ ਲਈ ਲੋਕਾਂ ਨੂੰ ਉਨ੍ਹਾਂ ’ਤੇ ਵਿਸ਼ਵਾਸ ਨਹੀਂ ਕਰਨਾ ਚਾਹੀਦਾ। ਉਨ੍ਹਾਂ ਅੱਗੇ ਕਿਹਾ ਕਿ ਵਿਰੋਧੀ ਧਿਰ ਨੇ ਸਿਰਫ਼ ਮੇਰੀ ਆਲੋਚਨਾ ਕਰਨ ਲਈ ਹੱਥ ਮਿਲਾਏ ਹਨ। ਉਹ ਜਾਣਦੇ ਹਨ ਕਿ 2027 ਵਿੱਚ ਉਨ੍ਹਾਂ ਦੀ ਹਾਰ ਤੈਅ ਹੈ ਅਤੇ ਇਹ ਗੱਲ ਉਨ੍ਹਾਂ ਨੂੰ ਹਜ਼ਮ ਨਹੀਂ ਹੋ ਰਹੀ। ਸੱਤਾ ਵਿੱਚ ਵਾਰੋ-ਵਾਰੀ ਆਉਣ ਦਾ ਯੁੱਗ ਹੁਣ ਖ਼ਤਮ ਹੋ ਗਿਆ ਹੈ ਅਤੇ ਹੁਣ ਲੋਕਾਂ ਦਾ ਇਮਾਨਦਾਰੀ ਅਤੇ ਮਿਸ਼ਨਰੀ ਜੋਸ਼ ਨਾਲ ਅੱਗੇ ਆਉਣ ਦਾ ਸਮਾਂ ਆ ਗਿਆ ਹੈ।ਵੋਟਰਾਂ ਨੂੰ ਧਿਆਨ ਨਾਲ ਵੋਟ ਦੇਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਜਦੋਂ ਤੁਸੀਂ ਵੋਟ ਪਾਉਣ ਜਾਂਦੇ ਹੋ, ਤਾਂ ਇੱਕ ਗੱਲ ਯਾਦ ਰੱਖੋ ਕਿ ਜਿਸ ਪਾਰਟੀ ਚਿੰਨ੍ਹ ਨੂੰ ਤੁਸੀਂ ਵੋਟ ਪਾ ਰਹੇ ਹੋ, ਉਹ ਸਿਰਫ਼ ਇੱਕ ਚਿੰਨ੍ਹ ਨਹੀਂ ਹੈ, ਸਗੋਂ ਇਹ ਤੁਹਾਡੇ ਅਤੇ ਤੁਹਾਡੇ ਬੱਚਿਆਂ ਦੇ ਭਵਿੱਖ ਨੂੰ ਦਰਸਾਉਂਦਾ ਹੈ। ਜੇਕਰ ਤੁਸੀਂ ਗਲਤ ਬਟਨ ਦਬਾਉਂਦੇ ਹੋ, ਤਾਂ ਤੁਹਾਡਾ ਭਵਿੱਖ ਪੰਜ ਸਾਲਾਂ ਲਈ ਰੁੱਕ ਜਾਂਦਾ ਹੈ, ਜਦੋਂ ਕਿ ਸਹੀ ਬਟਨ ਦਬਾਉਣ ਨਾਲ ਪੰਜਾਬ ਵਿਕਾਸ ਦੇ ਰਾਹ ਵੱਲ ਵਧਦਾ ਹੈ।ਔਰਤਾਂ ਦੇ ਸਸ਼ਕਤੀਕਰਨ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਅੱਗੇ ਕਿਹਾ ਕਿ ਅਸੀਂ ਔਰਤਾਂ ਨੂੰ ਸਸ਼ਕਤ ਬਣਾਇਆ ਹੈ ਕਿਉਂਕਿ ਅਸੀਂ ਮਾਵਾਂ ਅਤੇ ਭੈਣਾਂ ਦਾ ਸਤਿਕਾਰ ਕਰਦੇ ਹਾਂ ਅਤੇ ਉਨ੍ਹਾਂ ਦਾ ਆਸ਼ੀਰਵਾਦ ਵਿਅਕਤੀ ਨੂੰ ਹਰ ਖੇਤਰ ਵਿੱਚ ਸਫ਼ਲ ਬਣਾਉਂਦਾ ਹੈ। ਜਿਸ ਘਰ ਵਿੱਚ ਮਾਂ ਨਹੀਂ ਹੁੰਦੀ, ਉਹ ਘਰ ਆਪਣੀ ਰੂਹ ਗੁਆ ਦਿੰਦਾ ਹੈ। ਵਿਰੋਧੀ ਧਿਰ ਸਿਰਫ਼ ਆਪਣੇ ਪਰਿਵਾਰਾਂ, ਆਪਣੇ ਪੁੱਤਰਾਂ, ਭਤੀਜਿਆਂ ਅਤੇ ਰਿਸ਼ਤੇਦਾਰਾਂ ਬਾਰੇ ਸੋਚਦੀ ਹੈ, ਪਰ ਅਸੀਂ ਪੰਜਾਬ ਦੇ ਹਰ ਨਾਗਰਿਕ ਬਾਰੇ ਸੋਚਦੇ ਹਾਂ। ਵਿਰੋਧੀ ਧਿਰ ਨੇ ਆਪਣੀਆਂ ਸਰਗਰਮ ਨੀਤੀਆਂ, ਨਸ਼ਿਆਂ, ਭ੍ਰਿਸ਼ਟਾਚਾਰ ਅਤੇ ਕੁਪ੍ਰਬੰਧ ਨਾਲ ਪੰਜਾਬ ਨੂੰ ਤਬਾਹ ਕਰ ਦਿੱਤਾ।ਸ਼ਾਸਨ ਦੀਆਂ ਤਰਜੀਹਾਂ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਆਪ ਸਰਕਾਰ ਸਕੂਲਾਂ, ਹਸਪਤਾਲਾਂ ਅਤੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰ ਰਹੀ ਹੈ ਤਾਂ ਜੋ ਪੰਜਾਬ ਲਗਾਤਾਰ ਤਰੱਕੀ ਕਰਦਾ ਰਹੇ। ਪਹਿਲਾਂ ਦੀਆਂ ਸਰਕਾਰਾਂ ਨੇ ਸ਼ਮਸ਼ਾਨਘਾਟ ਦੀਆਂ ਕੰਧਾਂ ਬਣਾਉਣ ਵਰਗੇ ਮਾਮੂਲੀ ਕੰਮਾਂ ’ਤੇ ਧਿਆਨ ਕੇਂਦਰਿਤ ਕੀਤਾ ਜਦੋਂ ਕਿ ਸਕੂਲ, ਸੜਕਾਂ ਅਤੇ ਪਾਣੀ ਵਰਗੇ ਵਿਕਾਸ ਨੂੰ ਨਜ਼ਰਅੰਦਾਜ਼ ਕੀਤਾ। ਸਾਡੀ ਸਰਕਾਰ ਨੇ ਆਮ ਆਦਮੀ ਅਤੇ ਉਸਦੇ ਮੁੱਦਿਆਂ ਨੂੰ ਰਾਜਨੀਤੀ ਦੇ ਧੁਰੇ ਵਿੱਚ ਲਿਆ ਕੇ ਇਸ ਮਾਨਸਿਕਤਾ ਨੂੰ ਬਦਲ ਦਿੱਤਾ ਹੈ।

ਇਹ ਵੀ ਪੜ੍ਹੋ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਮੁੱਖ ਮਕਸਦ ਆਉਣ ਵਾਲੀਆਂ ਪੀੜੀਆਂ ਤੇ ਪਰਿਵਾਰਾਂ ਨੂੰ ਬਚਾਉਣਾ ਹੈ : ਮਨੀਸ਼ ਸਿਸੋਦੀਆ

ਉਨ੍ਹਾਂ ਦੁਹਰਾਇਆ ਕਿ ਸਾਡੀ ਸਰਕਾਰ ਵਾਅਦੇ ਨਹੀਂ, ਸਗੋਂ ਸੇਵਾਵਾਂ ਮੁਹੱਈਆ ਕਰਵਾਉਣ ਵਾਲੇ ਸਰਕਾਰ ਦੇ ਦ੍ਰਿਸ਼ਟੀਕੋਣ ਨੂੰ ਪਰਿਭਾਸ਼ਿਤ ਕਰਦੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪ ਸਰਕਾਰ ਬਿਜਲੀ ਪ੍ਰਦਾਨ ਕਰ ਰਹੀ ਹੈ, ਸਿੰਚਾਈ ਪ੍ਰਣਾਲੀ ਵਿੱਚ ਸੁਧਾਰ ਕਰ ਰਹੀ ਹੈ, ਨਵੇਂ ਸਕੂਲ ਬਣਾ ਰਹੀ ਹੈ, ਸਿਹਤ ਸੰਭਾਲ ਪ੍ਰਦਾਨ ਕਰ ਰਹੀ ਹੈ ਅਤੇ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰ ਰਹੀ ਹੈ। ਅਸੀਂ ਸਿਰਫ਼ ਵਾਅਦੇ ਨਹੀਂ ਕਰ ਰਹੇ, ਸਗੋਂ ਅਸੀਂ ਕਰ ਕੇ ਵਿਖਾਇਆ ਹੈ। ਪੰਜਾਬ ਦੇ ਲੋਕ ਇੰਨੇ ਸਿਆਣੇ ਹਨ ਕਿ ਉਹ ਕਿਸੇ ਨੂੰ ਵੱਡੀਆਂ ਉਚਾਈਆਂ ਤੱਕ ਪਹੁੰਚਾ ਕੇ ਲੋੜ ਪੈਣ ’ਤੇ ਹੇਠਾਂ ਧਰਤੀ ’ਤੇ ਵੀ ਲਿਆ ਸਕਦੇ ਹਨ।ਸ਼ਾਸਨ ਪ੍ਰਣਾਲੀ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਆਪ ਸਰਕਾਰ ਸਿਰਫ਼ ਦਫ਼ਤਰੀ ਸਮੇਂ ਦੌਰਾਨ ਨਹੀਂ, ਸਗੋਂ ਦਿਨ-ਰਾਤ ਕੰਮ ਕਰ ਰਹੀ ਹੈ, ਕਿਉਂਕਿ ਲੋਕਾਂ ਦੀਆਂ ਸਮੱਸਿਆਵਾਂ ਸਿਰਫ਼ ਦਫ਼ਤਰੀ ’ਚ ਨਹੀਂ ਆਉਂਦੀਆਂ। ਅਸੀਂ ਲੋਕਾਂ ਦੇ ਹਿਸਾਬ ਨਾਲ ਸਿਸਟਮ ਬਦਲ ਰਹੇ ਹਾਂ। ਜਦੋਂ ਮੈਂ ਲੋਕਾਂ ਨੂੰ ਸਾਡੇ ਕੰਮਾਂ ਕਰਕੇ ਖੁਸ਼ ਹੁੰਦੇ ਦੇਖਦਾ ਹਾਂ, ਤਾਂ ਇਸ ਨਾਲ ਮੈਨੂੰ ਬਹੁਤ ਸੰਤੁਸ਼ਟੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਹੀ ਅਸਲ ਇਨਾਮ ਹੈ, ਜੋ ਪੈਸੇ ਜਾਂ ਸ਼ਕਤੀ ਨਾਲੋਂ ਕਿਤੇ ਜ਼ਿਆਦਾ ਕੀਮਤੀ ਹੈ।ਵਿੱਤੀ ਅਨੁਸ਼ਾਸਨ ਅਤੇ ਭਲਾਈ ਬਾਰੇ ਉਨ੍ਹਾਂ ਅੱਗੇ ਕਿਹਾ ਕਿ ਆਪ ਸਰਕਾਰ ਲੋਕਾਂ ਦੀ ਭਲਾਈ ਲਈ ਸਰਕਾਰੀ ਖਜ਼ਾਨੇ ਦੇ ਇੱਕ-ਇੱਕ ਪੈਸੇ ਦੀ ਪੂਰੀ ਸਮਝਦਾਰੀ ਨਾਲ ਵਰਤੋਂ ਕਰ ਰਹੀ ਹੈ। ਸੂਬੇ ਦੇ 90 ਫ਼ੀਸਦ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਕਿਸਾਨਾਂ ਨੂੰ ਦਿਨ ਵੇਲੇ ਵੀ ਬਿਜਲੀ ਮਿਲ ਰਹੀ ਹੈ, ਜੋ ਕਿ ਬੇਮਿਸਾਲ ਕਦਮ ਹੈ। ਅਜਿਹੇ ਸਮੇਂ ਜਦੋਂ ਕੇਂਦਰ ਸਰਕਾਰ ਵੱਲੋਂ ਦੇਸ਼ ਦੀਆਂ ਜਾਇਦਾਦਾਂ ਆਪਣੇ ਹਮਦਰਦ ਮਿੱਤਰਾਂ ਨੂੰ ਮਾਮੂਲੀ ਕੀਮਤਾਂ ’ਤੇ ਦਿੱਤੀਆਂ ਜਾ ਰਹੀਆਂ ਹਨ, ਪੰਜਾਬ ਸਰਕਾਰ ਨੇ ਇੱਕ ਨਿੱਜੀ ਥਰਮਲ ਪਲਾਂਟ ਖਰੀਦ ਕੇ ਇਤਿਹਾਸ ਰਚਿਆ ਹੈ।
ਸਿਹਤ ਸੰਭਾਲ ਪਹਿਲਕਦਮੀਆਂ ਦਾ ਵੇਰਵਾ ਦਿੰਦਿਆਂ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮੁਫ਼ਤ ਸਿਹਤ ਸੰਭਾਲ ਪ੍ਰਦਾਨ ਕਰਨ ਲਈ ਰਾਜ ਵਿੱਚ 881 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਅਤੇ ਸਰਕਾਰੀ ਹਸਪਤਾਲਾਂ ਵਿੱਚ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਵਿਆਪਕ ਸਿਹਤ ਸੰਭਾਲ ਪ੍ਰਦਾਨ ਕਰਨ ਲਈ, ਆਪ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਹੈ, ਜੋ ਕਿ ਆਪਣੀ ਕਿਸਮ ਦੀ ਪਹਿਲੀ ਯੋਜਨਾ ਹੈ ਜੋ ਪੰਜਾਬ ਦੇ ਹਰੇਕ ਨਿਵਾਸੀ ਪਰਿਵਾਰ ਲਈ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਡਾਕਟਰੀ ਇਲਾਜ ਪ੍ਰਦਾਨ ਕਰਦੀ ਹੈ। ਪੰਜਾਬ ਅਜਿਹਾ ਵਿਆਪਕ ਸਿਹਤ ਸੰਭਾਲ ਕਵਰੇਜ ਪ੍ਰਦਾਨ ਕਰਨ ਵਾਲਾ ਪਹਿਲਾ ਭਾਰਤੀ ਰਾਜ ਹੈ, ਜਿਸ ਨਾਲ ਲੋਕਾਂ ’ਤੇ ਵਿੱਤੀ ਬੋਝ ਕਾਫ਼ੀ ਘੱਟ ਗਿਆ ਹੈ ਅਤੇ ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ ਵਿਆਪਕ ਉਦਯੋਗਿਕ ਨਿਵੇਸ਼ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਤੇ ਸ਼ਾਸਨ ਵਿੱਚ ਹੋਏ ਸੁਧਾਰਾਂ ’ਤੇ ਮੋਹਰ ਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਸ਼ਾ ਵਿਰੋਧੀ ਮੁਹਿੰਮ ਬਾਰੇ ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸ਼ੁਰੂ ਕੀਤੀ, ਜਿਸ ਤਹਿਤ ਨਸ਼ਿਆਂ ਦੀ ਸਪਲਾਈ ਚੇਨ ਤੋੜ ਦਿੱਤੀ ਗਈ ਅਤੇ ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਗਿਆ। ਜਨਤਾ ਦੇ ਸਰਗਰਮ ਸਮਰਥਨ ਨੇ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਰਿਹਾ ਹੈ। ਯੁੱਧ ਨਸ਼ਿਆਂ ਵਿਰੁੱਧ ਹੁਣ ਇੱਕ ਜਨ ਅੰਦੋਲਨ ਬਣ ਗਿਆ ਹੈ।ਵਿਕਾਸ ਕਾਰਜਾਂ ਦੇ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਧਰਮਕੋਟ ਦੇ ਪਿੰਡ ਬਾਜੇਕੇ ਵਿਖੇ ਇੱਕ ਸਕੂਲ ਆਫ਼ ਐਮੀਨੈਂਸ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਸੱਤ ਏਕੜ ਅਤੇ ਤਿੰਨ ਕਨਾਲ ਤੋਂ ਵੱਧ ਰਕਬੇ ‘ਤੇ ਤਿਆਰ ਕੀਤੇ ਜਾਣ ਵਾਲੇ ਇਸ ਸਕੂਲ ਦੇ ਨਿਰਮਾਣ ’ਤੇ 19 ਕਰੋੜ 76 ਲੱਖ ਰੁਪਏ ਖਰਚ ਕੀਤੇ ਜਾਣਗੇ। ਇਸ ਦੋ ਮੰਜ਼ਿਲਾ ਇਮਾਰਤ ਵਿੱਚ 24 ਕਲਾਸਰੂਮ, ਤਿੰਨ ਸਾਇੰਸ ਪ੍ਰਯੋਗਸ਼ਾਲਾਵਾਂ, ਇੱਕ ਕਾਮਰਸ ਬਲਾਕ, ਲਾਇਬ੍ਰੇਰੀ, ਕੰਪਿਊਟਰ ਲੈਬ, ਦੋ ਵਾਧੂ ਪ੍ਰਯੋਗਸ਼ਾਲਾਵਾਂ, ਐਜੂਸੈਟ ਕਮਰਾ ਅਤੇ ਸੈਨੇਟਰੀ ਬਲਾਕ ਸ਼ਾਮਲ ਹੋਣਗੇ।ਉਨ੍ਹਾਂ ਅੱਗੇ ਕਿਹਾ ਕਿ ਇੱਥੇ ਵਾਲੀਬਾਲ, ਬਾਸਕਟਬਾਲ ਅਤੇ ਹੈਂਡਬਾਲ ਲਈ ਖੇਡ ਦੇ ਮੈਦਾਨ ਹੋਣਗੇ ਅਤੇ 200 ਮੀਟਰ ਦਾ ਟ੍ਰੈਕ ਵੀ ਹੋਵੇਗਾ। ਇਸ ਸਕੂਲ ਵਿੱਚ ਸਾਇੰਸ, ਕਾਮਰਸ ਅਤੇ ਆਰਟਸ ਸਟ੍ਰੀਮ ਪੜ੍ਹਾਏ ਜਾ ਰਹੇ ਹਨ ਅਤੇ ਹਰੇਕ ਵਿਦਿਆਰਥੀ ਨੂੰ 4,000 ਦੀ ਲਾਗਤ ਵਾਲੇ ਟ੍ਰੈਕ ਸੂਟ, ਬਲੇਜ਼ਰ ਅਤੇ ਹੋਰ ਵਰਦੀ ਵਰਗੀਆਂ ਚੀਜ਼ਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਚਾਰ ਬੱਸਾਂ ਦੇ ਨਾਲ ਆਵਾਜਾਈ ਸਹੂਲਤਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ ਅਤੇ ਜੇਈਈ ਅਤੇ ਨੀਟ ਲਈ ਮੁਫ਼ਤ ਕੋਚਿੰਗ ਪ੍ਰਦਾਨ ਕੀਤੀ ਜਾਵੇਗੀ।ਅਕਾਦਮਿਕ ਪ੍ਰਾਪਤੀਆਂ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਸਕੂਲ ਦੇ ਦੋ ਵਿਦਿਆਰਥੀਆਂ ਆਰੀਅਨ ਦੇਵਗਨ ਅਤੇ ਗੁਰਜਸ਼ਨ ਸਿੰਘ ਨੇ ਜੇਈਈ ਮੇਨਜ਼ ਲਈ ਕੁਆਈਫਾਈ ਕੀਤਾ ਹੈ ਅਤੇ ਵਿਦਿਆਰਥੀਆਂ ਨੇ ਬੋਰਡ ਮੈਰਿਟ ਸੂਚੀ ਵਿੱਚ ਲਗਾਤਾਰ ਸਥਾਨ ਪ੍ਰਾਪਤ ਕੀਤੇ ਹਨ। ਮੋਗਾ ਜ਼ਿਲ੍ਹੇ ਵਿੱਚ ਲਾਂਧੇ ਕੇ, ਬਾਘਾਪੁਰਾਣਾ ਅਤੇ ਨਿਹਾਲ ਸਿੰਘ ਵਾਲਾ ਵਿਖੇ ਤਿੰਨ ਹੋਰ ਸਕੂਲ ਆਫ਼ ਐਮੀਨੈਂਸ ਕਾਰਜਸ਼ੀਲ ਹਨ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿਹਤ ਸੰਭਾਲ ਨੂੰ ਅਪਗ੍ਰੇਡ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਧਰਮਕੋਟ ਵਿੱਚ ਪ੍ਰਾਇਮਰੀ ਹੈਲਥ ਸੈਂਟਰ ਨੂੰ 18 ਕਰੋੜ ਰੁਪਏ ਦੇ ਨਿਵੇਸ਼ ਨਾਲ ਸਬ-ਡਿਵੀਜ਼ਨਲ ਹਸਪਤਾਲ ਵਿੱਚ ਅਪਗ੍ਰੇਡ ਕੀਤਾ ਜਾ ਰਿਹਾ ਹੈ, ਜਿਸ ਵਿੱਚ ਧਰਮਕੋਟ ਅਤੇ ਨੇੜਲੇ ਪਿੰਡਾਂ ਦੇ ਹਜ਼ਾਰਾਂ ਵਸਨੀਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਭਗਵੰਤ ਸਿੰਘ ਮਾਨ ਸਰਕਾਰ ‘ਬੇਅਦਬੀ’ ਦੇ ਮਾਮਲੇ ’ਤੇ ਕੋਈ ਲਿਹਾਜ਼ ਨਹੀਂ ਕਰੇਗੀ, ‘ਆਪ’ ਸਰਕਾਰ ਨੇ 13 ਅਪ੍ਰੈਲ ਨੂੰ ਸੱਦਿਆ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ

👉ਭਗਵੰਤ ਮਾਨ ਸਰਕਾਰ ਵਿਸਾਖੀ ਦੇ ਦਿਹਾੜੇ ‘ਤੇ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਵਿੱਚ ਸੋਧ ਲਈ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਏਗੀ
👉ਸਰਕਾਰ ਵੱਲੋਂ ‘ਬੇਅਦਬੀ’ ਵਿਰੋਧੀ ਇਤਿਹਾਸਕ ਕਾਨੂੰਨ ਲਿਆਉਣ ‘ਤੇ ਸੰਤ ਸਮਾਜ ਨਾਲ ਸਲਾਹ-ਮਸ਼ਵਰਾ ਕੀਤਾ ਜਾ ਰਿਹਾ, ਸਖ਼ਤ ਕਾਨੂੰਨ ਤਹਿਤ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Amritsar News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ-2008 ਵਿੱਚ ਸੋਧ ਕਰਨ ਅਤੇ ਸਖ਼ਤ ਕਾਨੂੰਨ ਲਿਆਉਣ ਲਈ 13 ਅਪ੍ਰੈਲ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਏਗੀ। ਪ੍ਰਸਤਾਵਿਤ ਕਾਨੂੰਨ ਵਿੱਚ ਸਖ਼ਤ ਸਜ਼ਾ, ਭਾਰੀ ਜੁਰਮਾਨੇ, ਜਾਇਦਾਦ ਜ਼ਬਤ ਕਰਨ ਅਤੇ ਡਿਜੀਟਲ ਸਮੱਗਰੀ ਰਾਹੀਂ ਕੀਤੇ ਗਏ ਅਪਰਾਧਾਂ ਨੂੰ ਇਸ ਦੇ ਦਾਇਰੇ ਹੇਠ ਲਿਆਉਣ ਦੀ ਵਿਵਸਥਾ ਹੋਵੇਗੀ, ਜਿਸ ਦਾ ਖਰੜਾ ਸੰਤ ਸਮਾਜ ਅਤੇ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰਕੇ ਤਿਆਰ ਕੀਤਾ ਜਾ ਰਿਹਾ ਹੈ। ਕੋਈ ਲਿਹਾਜ਼ ਨਾ ਵਰਤਣ ਦੇ ਸਟੈਂਡ ‘ਤੇ ਜ਼ੋਰ ਦਿੰਦੇ ਹੋਏ ਸਰਕਾਰ ਨੇ ਕਿਹਾ ਕਿ ‘ਬੇਅਦਬੀ’ ਦੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।ਸੰਤ ਸਮਾਜ ਦੇ ਮੈਂਬਰਾਂ ਅਤੇ ਧਾਰਮਿਕ ਆਗੂਆਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਖਾਲਸੇ ਦੇ ਸਾਜਨਾ ਦਿਵਸ ਦੇ ਪਵਿੱਤਰ ਮੌਕੇ ‘ਤੇ ਸੈਸ਼ਨ ਬੁਲਾਇਆ ਜਾਵੇਗਾ ਅਤੇ ਸੰਤ ਸਮਾਜ ਅਤੇ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰਕੇ ਐਕਟ ਬਣਾਇਆ ਜਾਵੇਗਾ। ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਉਣ ਲਈ ਇਸ ਕਾਨੂੰਨ ਦਾ ਖਰੜਾ ਤਿਆਰ ਕਰਦੇ ਸਮੇਂ ਦੇਸ਼ ਭਰ ਦੇ ਉੱਘੇ ਵਕੀਲਾਂ ਤੋਂ ਵੀ ਰਾਏ ਲਈ ਜਾਵੇਗੀ।”

ਇਹ ਵੀ ਪੜ੍ਹੋ ਵਿਆਪਕ ਉਦਯੋਗਿਕ ਨਿਵੇਸ਼ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਤੇ ਸ਼ਾਸਨ ਵਿੱਚ ਹੋਏ ਸੁਧਾਰਾਂ ’ਤੇ ਮੋਹਰ ਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਨੇ ਕਿਹਾ ਕਿ ਸੈਸ਼ਨ ਦੌਰਾਨ ਪੰਜਾਬ ਸਰਕਾਰ ਦੁਆਰਾ ਲਾਗੂ ਕੀਤੇ ਗਏ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ-2008 ਵਿੱਚ ਜ਼ਰੂਰੀ ਸੋਧਾਂ ਕੀਤੀਆਂ ਜਾਣਗੀਆਂ ਤਾਂ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਹੋਰ ਧਾਰਮਿਕ ਗ੍ਰੰਥਾਂ ਦੀ ‘ਬੇਅਦਬੀ’ ਨੂੰ ਰੋਕਣ ਲਈ ਮਜ਼ਬੂਤ ਅਤੇ ਵਿਆਪਕ ਕਾਨੂੰਨ ਲਿਆਂਦਾ ਜਾ ਸਕੇ।ਸੰਤ ਸਮਾਜ, ਵੱਖ-ਵੱਖ ਸੰਪਰਦਾਵਾਂ, ਟਕਸਾਲਾਂ, ਨਿਹੰਗ ਸਿੰਘ ਸਮੂਹਾਂ, ਉਦਾਸੀ ਸੰਪਰਦਾਵਾਂ, ਨਿਰਮਲਾ ਸੰਪਰਦਾਵਾਂ, ਕਾਰ ਸੇਵਾ ਜਥਿਆਂ, ਰਾਗੀਆਂ ਅਤੇ ਕਥਾਵਾਚਕਾਂ ਨੂੰ ਸੱਦਾ ਦਿੰਦੇ ਹੋਏ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਵਿਸ਼ੇਸ਼ ਇਜਲਾਸ ਵਿੱਚ ਸ਼ਾਮਲ ਹੋਣ ਅਤੇ ਇਸ ਇਤਿਹਾਸਕ ਕਾਨੂੰਨ ਦੇ ਪਾਸ ਹੋਣ ਦਾ ਗਵਾਹ ਬਣਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, “ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਜਲਦੀ ਹੀ ਸਮਾਣਾ ਦਾ ਦੌਰਾ ਕਰਨਗੇ ਤਾਂ ਜੋ ਗੁਰਜੀਤ ਸਿੰਘ ਖਾਲਸਾ ਨੂੰ ਆਪਣਾ ਵਿਰੋਧ ਪ੍ਰਦਰਸ਼ਨ ਖਤਮ ਕਰਨ ਲਈ ਮਨਾਉਣ ਅਤੇ ਉਨ੍ਹਾਂ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਸ਼ਾਮਲ ਹੋਣ ਲਈ ਵੀ ਸੱਦਾ ਦਿੱਤਾ ਜਾ ਸਕੇ।

ਇਹ ਵੀ ਪੜ੍ਹੋ CM Bhagwant Mann ਵੱਲੋਂ ਮਲੇਰਕੋਟਲਾ ਲਈ ਵੱਡਾ ਐਲਾਨ, ਮੈਡੀਕਲ ਕਾਲਜ ਹੋਵੇਗਾ ਸਥਾਪਤ, ਐਮ.ਬੀ.ਬੀ.ਐਸ.ਦੀਆਂ 100 ਸੀਟਾਂ ਹੋਣਗੀਆਂ

ਪੰਜਾਬ ਸਰਕਾਰ ਸੰਤ ਸਮਾਜ ਅਤੇ ਸ਼ਰਧਾਲੂਆਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੀ ਹੈ ਅਤੇ ਸਖ਼ਤ ਕਾਨੂੰਨ ਲਿਆਉਣ ਲਈ ਵਚਨਬੱਧ ਹੈ ਜੋ ਕਿਸੇ ਵੀ ਸ਼ਰਾਰਤੀ ਅਨਸਰ ਨੂੰ ‘ਬੇਅਦਬੀ’ ਕਰਨ ਤੋਂ ਰੋਕੇਗਾ।”ਪੰਜਾਬ ਦੇ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਕਾਨੂੰਨ ਵਿੱਚ ਸਖ਼ਤ ਸਜ਼ਾਵਾਂ, ਭਾਰੀ ਜੁਰਮਾਨੇ ਅਤੇ ਇੱਥੋਂ ਤੱਕ ਕਿ ਦੋਸ਼ੀਆਂ ਦੀ ਜਾਇਦਾਦ ਜ਼ਬਤ ਕਰਨ ਦੀ ਵਿਵਸਥਾ ਵੀ ਸ਼ਾਮਲ ਹੋਵੇਗੀ। ਨਵਾਂ ਐਕਟ ਡਿਜੀਟਲ ਸਮੱਗਰੀ ਰਾਹੀਂ ਕੀਤੀ ਜਾਣ ਵਾਲੀ ‘ਬੇਅਦਬੀ’ ਵਿਰੁੱਧ ਵੀ ਕਾਰਵਾਈ ਦੀ ਵਿਵਸਥਾ ਕਰੇਗਾ। ਧਾਰਮਿਕ ਗ੍ਰੰਥਾਂ ਦੀ ‘ਬੇਅਦਬੀ’ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੰਜਾਬ ਸਰਕਾਰ ਪੂਰੀ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਤ ਸਮਾਜ ਨੂੰ ਭਰੋਸਾ ਦਿੱਤਾ ਕਿ ਸਰਕਾਰ ਸਾਰਿਆਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦੀ ਹੈ ਅਤੇ ‘ਬੇਅਦਬੀ’ ਦੇ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ ਅਕਾਲੀ ਦਲ ਨੂੰ ਵੱਡਾ ਝਟਕਾ; ‘ਆਪ’ ਨੇ ਮਜੀਠਿਆ ਦੇ ਗੜ੍ਹ ‘ਚੋਂ ਪੱਟਿਆ ਜ਼ਿਲ੍ਹਾ ਪ੍ਰਧਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਕਸ’ ਉਤੇ ਲਿਖਿਆ, “ਅੱਜ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਰਕਟ ਹਾਊਸ ਵਿੱਚ ਸੰਤ ਸਮਾਜ ਨਾਲ ਮਹੱਤਵਪੂਰਨ ਮੀਟਿੰਗ ਹੋਈ, ਜਿੱਥੇ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਨੂੰ ਰੋਕਣ ਲਈ ‘ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ-2008’ ਵਿੱਚ ਸੋਧ ਕਰਨ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਸਬੰਧ ਵਿੱਚ 13 ਅਪ੍ਰੈਲ, 2026 ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਜਾਵੇਗਾ। ਅਸੀਂ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸ਼ਬਦ ਗੁਰੂ ਮੰਨਦੇ ਹਾਂ, ਜਿਨ੍ਹਾਂ ਤੋਂ ਸਾਨੂੰ ਸੱਚ, ਸੇਵਾ ਤੇ ਮਨੁੱਖਤਾ ਦੀਆਂ ਸਿੱਖਿਆਵਾਂ ਮਿਲਦੀਆਂ ਹਨ। ਜੇਕਰ ਕੋਈ ਬੇਅਦਬੀ ਰਾਹੀਂ ਸਾਡੇ ਵਿਸ਼ਵਾਸ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਕਰਦਾ ਹੈ, ਤਾਂ ਉਸ ਨੂੰ ਕਦੇ ਵੀ ਮੁਆਫ਼ ਨਹੀਂ ਕੀਤਾ ਜਾਵੇਗਾ। ਦੋਸ਼ੀਆਂ ਨੂੰ ਸਖ਼ਤ ਤੇ ਮਿਸਾਲੀ ਸਜ਼ਾ ਦਿੱਤੀ ਜਾਵੇਗੀ ਅਤੇ ਪੰਜਾਬ ਦੀ ਆਸਥਾ ਅਤੇ ਸਨਮਾਨ ਦੀ ਰਾਖੀ ਲਈ ਸਖ਼ਤ ਕਾਨੂੰਨ ਬਣਾਏ ਜਾਣਗੇ।”ਇਸ ਤੋਂ ਪਹਿਲਾਂ ਸੰਤ ਸਮਾਜ ਅਤੇ ਵੱਖ-ਵੱਖ ਧਾਰਮਿਕ ਸਮੂਹਾਂ ਦੇ ਮੈਂਬਰਾਂ ਨੇ ਮੰਗ ਕੀਤੀ ਕਿ ਦੋਸ਼ੀਆਂ ਨੂੰ ਸਖ਼ਤ ਸਜ਼ਾ ਯਕੀਨੀ ਬਣਾਉਣ ਲਈ ਲੰਬਿਤ ਮਾਮਲਿਆਂ ਦੀ ਪ੍ਰਕਿਰਿਆ ਵਿੱਚ ਤੇਜੀ ਲਿਆਂਦੀ ਜਾਵੇ। ਉਨ੍ਹਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀ ਯਾਦ ਵਿੱਚ ਸਮਾਗਮ ਕਰਵਾਉਣ ਲਈ ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਨੇ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੇ ਸਰਕਾਰ ਦੇ ਫੈਸਲੇ ਦੀ ਸ਼ਲਾਘਾ ਕੀਤੀ। ਮੀਟਿੰਗ ਸਮੂਹਿਕ ਅਰਦਾਸ ਨਾਲ ਸਮਾਪਤ ਹੋਈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਤਖ਼ਤ ਦਮਦਮਾ ਸਾਹਿਬ ਰੇਲ ਪ੍ਰੋਜੈਕਟ: ਸ਼ੁਰੂ ਹੋਣ ਤੋਂ ਪਹਿਲਾਂ ਹੀ ਕਿਸਾਨਾਂ ਵੱਲੋਂ ਜ਼ਮੀਨ ਦੇਣ ਤੋਂ ਇੰਨਕਾਰ

Bathinda News: ਬੀਤੇ ਕੱਲ ਬਹੁ-ਚਿਰੋਕਣੀ ਮੰਗ ਨੂੰ ਪੂਰਾ ਕਰਦੇ ਹੋਏ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਨੂੰ ਰੇਲਵੇ ਲਿੰਕ ਨਾਲ ਜੋੜਨ ਦਾ ਐਲਾਨ ਕੀਤਾ ਗਿਆ, ਉਸਤੋਂ ਬਾਅਦ ਇਸ ਇਲਾਕੇ ਦੇ ਕਿਸਾਨ ਵਿਰੋਧ ਵਿਚ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ। ਇਸ ਮੁੱਦੇ ਨੂੰ ਲੈ ਕੇ ਕਈ ਪਿੰਡਾਂ ਦੇ ਕਿਸਾਨ ਅੱਜ ਵੱਡੀ ਗਿਣਤੀ ਵਿਚ ਬਠਿੰਡਾ ਪ੍ਰੈਸ ਕਲੱਬ ਵਿੱਚ ਇਕੱਠੇ ਹੋਏ ਹਨ, ਜਿੱਥੇ ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਸਪੱਸ਼ ਕੀਤਾ ਕਿ ਉਹ ਧਾਰਮਿਕ ਅਸਥਾਨ ਨਾਲ ਰੇਲ ਸੰਪਰਕ ਬਣਾਉਣ ਦੇ ਖਿਲਾਫ ਨਹੀਂ ਹਨ, ਪਰ ਜ਼ਮੀਨ ਅਧਿਗ੍ਰਹਿਣ ਦੇ ਨਤੀਜਿਆਂ ਨੂੰ ਲੈ ਕੇ ਗੰਭੀਰ ਚਿੰਤਿਤ ਹਨ।

ਇਹ ਵੀ ਪੜ੍ਹੋ ਵੱਡੀ ਖ਼ਬਰ; ਰੇਲ ਲਿੰਕ ਨਾਲ ਜੁੜੇਗਾ ਤਖ਼ਤ ਸ੍ਰੀ ਦਮਦਮਾ ਸਾਹਿਬ, ਰੇਲ ਮੰਤਰੀ ਰਵਨੀਤ ਬਿੱਟੂ ਨੇ ਕੀਤਾ ਐਲਾਨ

ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਵਿੱਚ ਪਹਿਲਾਂ ਹੀ ਖੇਤੀ ਲਈ ਉਪਲਬਧ ਜ਼ਮੀਨ ਘੱਟ ਰਹਿ ਗਈ ਹੈ ਅਤੇ ਮੁਆਵਜ਼ੇ ਨਾਲ ਬਦਲ ਵਜੋਂ ਨਵੀਂ ਜ਼ਮੀਨ ਲੈਣਾ ਅਸੰਭਵ ਜਿਹਾ ਹੈ।ਕਿਸਾਨਾਂ ਨੇ ਇਹ ਵੀ ਉਜਾਗਰ ਕੀਤਾ ਕਿ ਰੇਲਵੇ ਸਰਵੇ ਦੇ ਸਮੇਂ ਉਹ ਮੰਤਰੀ ਨਾਲ ਮਿਲ ਕੇ ਆਪਣੀ ਪੋਜ਼ੀਸ਼ਨ ਸਪੱਸ਼ਟ ਕਰ ਚੁੱਕੇ ਸਨ, ਪਰ ਹੁਣ ਵੀ ਪ੍ਰੋਜੈਕਟ ਨੂੰ ਅੱਗੇ ਵਧਾਇਆ ਜਾ ਰਿਹਾ ਹੈ। ਇਸ ਕਰਕੇ ਉਹਨਾਂ ਵਿੱਚ ਨਾਰਾਜ਼ਗੀ ਪਾਈ ਜਾ ਰਹੀ ਹੈ।ਇਸਦੇ ਨਾਲ ਹੀ, ਕਿਸਾਨਾਂ ਨੇ ਇਕ ਵਿਕਲਪਕ ਮਾਡਲ ਵੀ ਪੇਸ਼ ਕੀਤਾ।

ਇਹ ਵੀ ਪੜ੍ਹੋ ਬਠਿੰਡਾ ਦੇ ਕਾਰੋਬਾਰੀ ਨੂੰ ਲੁੱਟਣ ਦੀ ਯੋਜਨਾ ਬਣਾ ਰਹੇ ਦੋ ਮੁਲਜ਼ਮ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਉਨ੍ਹਾਂ ਸੁਝਾਅ ਦਿੱਤਾ ਕਿ ਬਠਿੰਡਾ-ਸਿਰਸਾ ਰੇਲ ਲਾਈਨ ਉੱਤੇ ਪੈਂਦੇ ਬੰਗੀ ਨਿਹਾਲ ਸਿੰਘ ਵਾਲਾ ਸਟੇਸ਼ਨ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਨਾਮ ਨਾਲ ਜੋੜ ਕੇ ਉੱਥੋਂ ਤਲਵੰਡੀ ਸਾਬੋ ਤੱਕ ਮੁਫ਼ਤ ਬੱਸ ਸੇਵਾ ਚਲਾਈ ਜਾਵੇ। ਇਹ ਮਾਡਲ ਪਹਿਲਾਂ ਹੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਲਾਗੂ ਹੈ, ਜਿੱਥੇ ਰੇਲਵੇ ਸਟੇਸ਼ਨ ਤੋਂ ਦਰਬਾਰ ਸਾਹਿਬ ਤੱਕ ਯਾਤਰੀਆਂ ਲਈ ਸਹੂਲਤ ਮੁਹੱਈਆ ਕਰਵਾਈ ਜਾਂਦੀ ਹੈ।ਕਿਸਾਨਾਂ ਦਾ ਮੰਨਣਾ ਹੈ ਕਿ ਇਸ ਤਰੀਕੇ ਨਾਲ ਨਾ ਸਿਰਫ਼ ਉਨ੍ਹਾਂ ਦੀ ਜ਼ਮੀਨ ਬਚ ਸਕਦੀ ਹੈ, ਸਗੋਂ ਬੰਗੀ ਨਿਹਾਲ ਸਿੰਘ ਵਾਲਾ ਤੋਂ ਲੈ ਕੇ ਦਮਦਮਾ ਸਾਹਿਬ ਤੱਕ ਦੇ ਪੂਰੇ ਖੇਤਰ ਵਿੱਚ ਵਿਕਾਸ ਦੀਆਂ ਸੰਭਾਵਨਾਵਾਂ ਵੀ ਬਲ ਮਿਲੇਗਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1893584