Sunday, May 3, 2026
Home Blog Page 96

ਤਖ਼ਤ ਦਮਦਮਾ ਸਾਹਿਬ ਰੇਲ ਪ੍ਰੋਜੈਕਟ: ਸ਼ੁਰੂ ਹੋਣ ਤੋਂ ਪਹਿਲਾਂ ਹੀ ਕਿਸਾਨਾਂ ਵੱਲੋਂ ਜ਼ਮੀਨ ਦੇਣ ਤੋਂ ਇੰਨਕਾਰ

Bathinda News: ਬੀਤੇ ਕੱਲ ਬਹੁ-ਚਿਰੋਕਣੀ ਮੰਗ ਨੂੰ ਪੂਰਾ ਕਰਦੇ ਹੋਏ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਨੂੰ ਰੇਲਵੇ ਲਿੰਕ ਨਾਲ ਜੋੜਨ ਦਾ ਐਲਾਨ ਕੀਤਾ ਗਿਆ, ਉਸਤੋਂ ਬਾਅਦ ਇਸ ਇਲਾਕੇ ਦੇ ਕਿਸਾਨ ਵਿਰੋਧ ਵਿਚ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ। ਇਸ ਮੁੱਦੇ ਨੂੰ ਲੈ ਕੇ ਕਈ ਪਿੰਡਾਂ ਦੇ ਕਿਸਾਨ ਅੱਜ ਵੱਡੀ ਗਿਣਤੀ ਵਿਚ ਬਠਿੰਡਾ ਪ੍ਰੈਸ ਕਲੱਬ ਵਿੱਚ ਇਕੱਠੇ ਹੋਏ ਹਨ, ਜਿੱਥੇ ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਸਪੱਸ਼ ਕੀਤਾ ਕਿ ਉਹ ਧਾਰਮਿਕ ਅਸਥਾਨ ਨਾਲ ਰੇਲ ਸੰਪਰਕ ਬਣਾਉਣ ਦੇ ਖਿਲਾਫ ਨਹੀਂ ਹਨ, ਪਰ ਜ਼ਮੀਨ ਅਧਿਗ੍ਰਹਿਣ ਦੇ ਨਤੀਜਿਆਂ ਨੂੰ ਲੈ ਕੇ ਗੰਭੀਰ ਚਿੰਤਿਤ ਹਨ।

ਇਹ ਵੀ ਪੜ੍ਹੋ ਵੱਡੀ ਖ਼ਬਰ; ਰੇਲ ਲਿੰਕ ਨਾਲ ਜੁੜੇਗਾ ਤਖ਼ਤ ਸ੍ਰੀ ਦਮਦਮਾ ਸਾਹਿਬ, ਰੇਲ ਮੰਤਰੀ ਰਵਨੀਤ ਬਿੱਟੂ ਨੇ ਕੀਤਾ ਐਲਾਨ

ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਵਿੱਚ ਪਹਿਲਾਂ ਹੀ ਖੇਤੀ ਲਈ ਉਪਲਬਧ ਜ਼ਮੀਨ ਘੱਟ ਰਹਿ ਗਈ ਹੈ ਅਤੇ ਮੁਆਵਜ਼ੇ ਨਾਲ ਬਦਲ ਵਜੋਂ ਨਵੀਂ ਜ਼ਮੀਨ ਲੈਣਾ ਅਸੰਭਵ ਜਿਹਾ ਹੈ।ਕਿਸਾਨਾਂ ਨੇ ਇਹ ਵੀ ਉਜਾਗਰ ਕੀਤਾ ਕਿ ਰੇਲਵੇ ਸਰਵੇ ਦੇ ਸਮੇਂ ਉਹ ਮੰਤਰੀ ਨਾਲ ਮਿਲ ਕੇ ਆਪਣੀ ਪੋਜ਼ੀਸ਼ਨ ਸਪੱਸ਼ਟ ਕਰ ਚੁੱਕੇ ਸਨ, ਪਰ ਹੁਣ ਵੀ ਪ੍ਰੋਜੈਕਟ ਨੂੰ ਅੱਗੇ ਵਧਾਇਆ ਜਾ ਰਿਹਾ ਹੈ। ਇਸ ਕਰਕੇ ਉਹਨਾਂ ਵਿੱਚ ਨਾਰਾਜ਼ਗੀ ਪਾਈ ਜਾ ਰਹੀ ਹੈ।ਇਸਦੇ ਨਾਲ ਹੀ, ਕਿਸਾਨਾਂ ਨੇ ਇਕ ਵਿਕਲਪਕ ਮਾਡਲ ਵੀ ਪੇਸ਼ ਕੀਤਾ।

ਇਹ ਵੀ ਪੜ੍ਹੋ ਬਠਿੰਡਾ ਦੇ ਕਾਰੋਬਾਰੀ ਨੂੰ ਲੁੱਟਣ ਦੀ ਯੋਜਨਾ ਬਣਾ ਰਹੇ ਦੋ ਮੁਲਜ਼ਮ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਉਨ੍ਹਾਂ ਸੁਝਾਅ ਦਿੱਤਾ ਕਿ ਬਠਿੰਡਾ-ਸਿਰਸਾ ਰੇਲ ਲਾਈਨ ਉੱਤੇ ਪੈਂਦੇ ਬੰਗੀ ਨਿਹਾਲ ਸਿੰਘ ਵਾਲਾ ਸਟੇਸ਼ਨ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਨਾਮ ਨਾਲ ਜੋੜ ਕੇ ਉੱਥੋਂ ਤਲਵੰਡੀ ਸਾਬੋ ਤੱਕ ਮੁਫ਼ਤ ਬੱਸ ਸੇਵਾ ਚਲਾਈ ਜਾਵੇ। ਇਹ ਮਾਡਲ ਪਹਿਲਾਂ ਹੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਲਾਗੂ ਹੈ, ਜਿੱਥੇ ਰੇਲਵੇ ਸਟੇਸ਼ਨ ਤੋਂ ਦਰਬਾਰ ਸਾਹਿਬ ਤੱਕ ਯਾਤਰੀਆਂ ਲਈ ਸਹੂਲਤ ਮੁਹੱਈਆ ਕਰਵਾਈ ਜਾਂਦੀ ਹੈ।ਕਿਸਾਨਾਂ ਦਾ ਮੰਨਣਾ ਹੈ ਕਿ ਇਸ ਤਰੀਕੇ ਨਾਲ ਨਾ ਸਿਰਫ਼ ਉਨ੍ਹਾਂ ਦੀ ਜ਼ਮੀਨ ਬਚ ਸਕਦੀ ਹੈ, ਸਗੋਂ ਬੰਗੀ ਨਿਹਾਲ ਸਿੰਘ ਵਾਲਾ ਤੋਂ ਲੈ ਕੇ ਦਮਦਮਾ ਸਾਹਿਬ ਤੱਕ ਦੇ ਪੂਰੇ ਖੇਤਰ ਵਿੱਚ ਵਿਕਾਸ ਦੀਆਂ ਸੰਭਾਵਨਾਵਾਂ ਵੀ ਬਲ ਮਿਲੇਗਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਮੁੱਖ ਮਕਸਦ ਆਉਣ ਵਾਲੀਆਂ ਪੀੜੀਆਂ ਤੇ ਪਰਿਵਾਰਾਂ ਨੂੰ ਬਚਾਉਣਾ ਹੈ : ਮਨੀਸ਼ ਸਿਸੋਦੀਆ

0

👉ਸੂਬਾ ਸਰਕਾਰ ਦਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾ ਕੇ ਉਨ੍ਹਾਂ ਨੂੰ ਸਹੀ ਦਿਸ਼ਾ ਦੇਣਾ : ਕੈਬਨਿਟ ਮੰਤਰੀ ਡਾ. ਬਲਜੀਤ ਕੌਰ
👉ਨਸ਼ੇ ਦੀ ਦਲਦਲ ‘ਚੋਂ ਨਿਕਲ ਚੁੱਕੇ ਨੌਜਵਾਨਾਂ ਦੇ ਮੁੜ ਵਸੇਵੇ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਤੇ ਯਤਨਸ਼ੀਲ : ਡਿਪਟੀ ਕਮਿਸ਼ਨਰ
👉ਨਸ਼ੇ ਦੇ ਸੌਦਾਗਰਾਂ ਨੂੰ ਪੁਲਿਸ ਕਿਸੇ ਵੀ ਕੀਮਤ ‘ਤੇ ਨਹੀਂ ਬਖਸ਼ੇਗੀ : ਡੀਆਈਜੀ ਬਠਿੰਡਾ ਰੇਂਜ
Bathinda News: ਨਸ਼ਾ ਮੁਕਤ ਮੁਹਿੰਮ ਦਾ ਮੁੱਖ ਮਕਸਦ ਆਉਣ ਵਾਲੀਆਂ ਪੀੜੀਆਂ ਤੇ ਪਰਿਵਾਰਾਂ ਨੂੰ ਬਚਾਉਣਾ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਦੇ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਸਿਖਲਾਈ ਦੇਣ ਉਪਰੰਤ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।ਇਸ ਮੌਕੇ ਬਠਿੰਡਾ, ਬਰਨਾਲਾ, ਮਾਨਸਾ, ਸ਼੍ਰੀ ਮੁਕਤਸਰ ਸਾਹਿਬ, ਫਿਰੋਜ਼ਪੁਰ ਅਤੇ ਫਾਜ਼ਿਲਕਾ ਦੇ ਵਿਧਾਇਕ, ਮਾਲਵਾ ਜੋਨ ਦੇ ਇੰਚਾਰਜ ਸ੍ਰੀ ਚਸਪਿੰਦਰ ਸਿੰਘ ਚਹਿਲ, ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਅਤੇ ਡੀ.ਆਈ.ਜੀ. ਬਠਿੰਡਾ ਰੇਂਜ ਸ. ਹਰਜੀਤ ਸਿੰਘ, ਐੱਸ ਐੱਸ ਪੀ ਡਾ ਜਯੋਤੀ ਯਾਦਵ ਬੈਂਸ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ ਵਿਆਪਕ ਉਦਯੋਗਿਕ ਨਿਵੇਸ਼ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਤੇ ਸ਼ਾਸਨ ਵਿੱਚ ਹੋਏ ਸੁਧਾਰਾਂ ’ਤੇ ਮੋਹਰ ਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਇਸ ਮੌਕੇ ਪੰਜਾਬ ਦੇ ਇੰਚਾਰਜ ਸ਼੍ਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਨਸ਼ਾ ਮੁਕਤ ਸਮਾਜ ਹੀ ਖੁਸ਼ਹਾਲ ਅਤੇ ਤੰਦਰੁਸਤ ਸਮਾਜ ਦੀ ਪਹਿਚਾਣ ਹੈ। ਇਸ ਮੁਹਿੰਮ ਦਾ ਉਦੇਸ਼ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਕੇ ਨਸ਼ਿਆਂ ਨੂੰ ਜੜ ਤੋਂ ਖਤਮ ਕਰਨਾ ਹੈ। ਉਹਨਾਂ ਕਿਹਾ ਕਿ ਸਰਕਾਰ, ਸਮਾਜਿਕ ਸੰਸਥਾਵਾਂ ਅਤੇ ਆਮ ਲੋਕਾਂ ਦੇ ਸਾਂਝੇ ਯਤਨਾਂ ਨਾਲ ਹੀ ਇਹ ਮਕਸਦ ਹਾਸਲ ਕੀਤਾ ਜਾ ਸਕਦਾ ਹੈ। ਉਹਨਾਂ ਇਹ ਵੀ ਕਿਹਾ ਕਿ ਆਪ ਸਭ ਦੇ ਸਹਿਯੋਗ ਅਤੇ ਜ਼ਿੰਮੇਵਾਰੀ ਨਾਲ ਹੀ ਸਫਲਤਾ ਮਿਲੇਗੀ।ਇਸ ਮੌਕੇ ਸ੍ਰੀ ਸਿਸੋਦੀਆ ਨੇ ਇਹ ਵੀ ਕਿਹਾ ਕਿ ਪਿੰਡਾਂ ਦੇ ਪਹਿਰੇਦਾਰ ਆਪਣੀ ਸਹੀ ਜਾਣਕਾਰੀ ਮੁਹਈਆ ਕਰਵਾ ਕੇ ਆਪਣੀ ਜਿੰਮੇਵਾਰੀ ਨਿਭਾਉਣ। ਉਹਨਾਂ ਇਹ ਵੀ ਕਿਹਾ ਕਿ ਜਾਣਕਾਰੀ ਦੇਣ ਵਾਲੇ ਕਿਸੇ ਵੀ ਵਿਅਕਤੀ ਦਾ ਨਾਮ ਗੁਪਤ ਰੱਖਿਆ ਜਾਵੇਗਾ। ਇਸ ਦੌਰਾਨ ਉਹਨਾਂ ਪਿੰਡਾਂ ਦੇ ਪਹਿਰੇਦਾਰਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਸਮਾਜ ਦੇ ਹਰ ਵਰਗ ਨੂੰ ਇਕੱਠੇ ਹੋ ਕੇ ਇਸ ਮੁਹਿੰਮ ਵਿੱਚ ਹਿੱਸਾ ਲੈਣਾ ਚਾਹੀਦਾ ਹੈ। ਸਾਡੇ ਸਾਰਿਆਂ ਦੇ ਸਾਂਝੇ ਯਤਨਾਂ ਨਾਲ ਹੀ ਅਸੀਂ ਆਪਣੀਆਂ ਨਸਲਾਂ ਨੂੰ ਬਚਾ ਸਕਦੇ ਹਾਂ।

ਇਹ ਵੀ ਪੜ੍ਹੋ CM Bhagwant Mann ਵੱਲੋਂ ਮਲੇਰਕੋਟਲਾ ਲਈ ਵੱਡਾ ਐਲਾਨ, ਮੈਡੀਕਲ ਕਾਲਜ ਹੋਵੇਗਾ ਸਥਾਪਤ, ਐਮ.ਬੀ.ਬੀ.ਐਸ.ਦੀਆਂ 100 ਸੀਟਾਂ ਹੋਣਗੀਆਂ

ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹੁੰਦੇ ਹਨ, ਪਰ ਨਸ਼ੇ ਉਨ੍ਹਾਂ ਦੀ ਤਾਕਤ ਨੂੰ ਕਮਜ਼ੋਰ ਕਰ ਰਹੇ ਹਨ। ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦਾ ਇੱਕੋ ਇੱਕ ਉਦੇਸ਼ ਹੈ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾ ਕੇ ਉਨ੍ਹਾਂ ਨੂੰ ਸਹੀ ਦਿਸ਼ਾ ਦੇਣਾ ਹੈ। ਉਹਨਾਂ ਕਿਹਾ ਕਿ ਖੇਡਾਂ, ਸਿੱਖਿਆ ਅਤੇ ਰੁਜ਼ਗਾਰ ਦੇ ਮੌਕਿਆਂ ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਿਆ ਜਾ ਸਕਦਾ ਹੈ। ਇਹ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ।ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਜ਼ਿਲੇ ਦੇ ਨੌਜਵਾਨ ਜੋ ਨਸ਼ੇ ਦੀ ਦਲਦਲ ਵਿੱਚ ਫਸ ਚੁੱਕੇ ਸਨ, ਦੇ ਮੁੜ ਵਸੇਵੇ ਲਈ ਕਿੱਤਾ ਮੁਖੀ ਕੋਰਸ ਮੁਹਈਆ ਕਰਵਾ ਕੇ ਉਹਨਾਂ ਨੂੰ ਦੁਬਾਰਾ ਪੈਰਾਂ ਸਿਰ ਖੜੇ ਕਰਨ ਲਈ ਵਚਨਬੱਧ ਅਤੇ ਯਤਨਸ਼ੀਲ ਹੈ। ਉਹਨਾਂ ਨੌਜਵਾਨ ਪੀੜੀ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਯੋਗ, ਕਸਰਤ ਅਤੇ ਸਹੀ ਜੀਵਨ ਸ਼ੈਲੀ ਅਪਣਾਉਣ ਨਾਲ ਨਸ਼ਿਆਂ ਤੋਂ ਬਚਿਆ ਜਾ ਸਕਦਾ ਹੈ। ਸਿਹਤਮੰਦ ਜੀਵਨ ਹੀ ਖੁਸ਼ਹਾਲ ਜੀਵਨ ਦੀ ਕੁੰਜੀ ਹੈ।

ਇਹ ਵੀ ਪੜ੍ਹੋ MP Meet Hayar ਬਣੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਕੱਤਰ, ਸੰਭਾਲੀ ਜਿੰਮੇਵਾਰੀ

ਇਸ ਮੌਕੇ ਡੀਆਈਜੀ ਬਠਿੰਡਾ ਰੇਂਜ ਸ ਹਰਜੀਤ ਸਿੰਘ ਨੇ ਕਿਹਾ ਕਿ ਬਠਿੰਡਾ ਪੁਲਿਸ ਨੇ ਪੂਰੀ ਨਜ਼ਰਸਾਨੀ ਨਾਲ ਨਸ਼ੇ ਦੇ ਸੌਦਾਗਰਾਂ ‘ਤੇ ਬਾਜ ਅੱਖ ਰੱਖੀ ਹੋਈ ਹੈ। ਇਸ ਤੋਂ ਇਲਾਵਾ ਪੁਲਿਸ ਵੱਲੋਂ ਜ਼ਿਲ੍ਹੇ ਦੇ ਸਰਹੱਦੀ ਇਲਾਕਿਆਂ ‘ਤੇ ਨਾਕੇ ਲਗਾਏ ਹੋਏ ਹਨ ਤੇ ਪੂਰੀ ਚੌਕਸੀ ਦੇ ਨਾਲ ਆਪਣਾ ਕੰਮ ਕਰ ਰਹੀ ਹੈ। ਇਸ ਦੌਰਾਨ ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਪੁਰਜੋਰ ਅਪੀਲ ਕਰਦਿਆਂ ਕਿਹਾ ਕਿ ਜੇਕਰ ਤੁਹਾਡੇ ਆਸ-ਪਾਸ ਦੇ ਖੇਤਰ ਵਿੱਚ ਕੋਈ ਵੀ ਨਸ਼ਾ ਤਸਕਰ ਨਸ਼ੇ ਦੀ ਵਿਕਰੀ ਕਰਦਾ ਹੈ ਤਾਂ ਤੁਰੰਤ ਆ ਕੇ ਜਾਣਕਾਰੀ ਪੁਲਿਸ ਨੂੰ ਦੇਵੇ ਅਤੇ ਉਨਾਂ ਦਾ ਨਾਮ ਗੁਪਤ ਰੱਖਿਆ ਜਾਵੇਗਾ। ਉਹਨਾਂ ਇਹ ਵੀ ਕਿਹਾ ਕਿ ਬਠਿੰਡਾ ਪੁਲਿਸ ਨਸ਼ੇ ਦੇ ਸੌਦਾਗਰਾਂ ਨੂੰ ਕਿਸੇ ਵੀ ਕੀਮਤ ‘ ਨਹੀਂ ਬਖਸ਼ੇਗੀ ਅਤੇ ਉਹਨਾਂ ਨੂੰ ਸਲਾਖਾਂ ਪਿੱਛੇ ਡੱਕ ਕੇ ਹੀ ਸਾਹ ਲਵੇਗੀ।ਇਸ ਮੌਕੇ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਵਿਆਪਕ ਉਦਯੋਗਿਕ ਨਿਵੇਸ਼ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਤੇ ਸ਼ਾਸਨ ਵਿੱਚ ਹੋਏ ਸੁਧਾਰਾਂ ’ਤੇ ਮੋਹਰ ਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

0

👉ਗੈਂਗਸਟਰਾਂ ਦੀ ਪੁਸ਼ਤਪਨਾਹੀ ਕਰਕੇ ਪੰਜਾਬ ਨੂੰ ਬਰਬਾਦ ਕਰਨ ਵਾਲੀ ਅਕਾਲੀ ਲੀਡਰਸ਼ਿਪ ਹੁਣ ਪੰਜਾਬ ਨੂੰ ਬਚਾਉਣ ਦਾ ਦਿਖਾਵਾ ਨਹੀਂ ਕਰ ਸਕਦੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਸਭ ਨੂੰ ਪਤਾ ਹੈ ਕਿ ਗੈਂਗਸਟਰਾਂ ਨੂੰ ਕਿਸ ਨੇ ਟਿਕਟਾਂ ਦਿੱਤੀਆਂ ਅਤੇ ਹਲਕਾ ਇੰਚਾਰਜ ਨਿਯੁਕਤ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਆਪ ਸਰਕਾਰ ਦੀ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਨੇ ਡਰੱਗ ਮਾਫੀਆ ਨੂੰ ਕੀਤਾ ਤਬਾਹ, ਸਾਲ 2022 ਤੋਂ 95000 ਤੋਂ ਵੱਧ ਤਸਕਰ ਕੀਤੇ ਗਏ ਗ੍ਰਿਫਤਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਯੁੱਧ ਨਸ਼ਿਆਂ ਵਿਰੁੱਧ ਪੰਜਾਬ ਦੀ ਆਰ-ਪਾਰ ਦੀ ਜੰਗ, ਜਿਸ ਤਹਿਤ ਨਸ਼ੇ ਦੀ ਸਪਲਾਈ ਚੇਨ ਅਤੇ ਅਪਰਾਧਿਕ ਨੈੱਟਵਰਕ ਨੂੰ ਕੀਤਾ ਖਤਮ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਪੰਜਾਬ ਵਿੱਚ ਨਸ਼ਾ ਤਸਕਰਾਂ ਦੀ 772 ਕਰੋੜ ਰੁਪਏ ਦੀ ਜਾਇਦਾਦ ਜ਼ਬਤ, 1556 ਤਸਕਰਾਂ ਦੇ ਗੈਰ-ਕਾਨੂੰਨੀ ਅਸਾਸਿਆਂ ’ਤੇ ਵੀ ਕੱਸਿਆ ਸ਼ਿਕੰਜਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਏ.ਜੀ.ਟੀ.ਐਫ. ਨੇ 1105 ਗੈਂਗ ਬੇਅਸਰ ਕੀਤੇ, 2858 ਅਪਰਾਧੀਆਂ ਨੂੰ ਕੀਤਾ ਗ੍ਰਿਫਤਾਰ , ਪੰਜਾਬ ਨੇ ਸੰਗਠਿਤ ਅਪਰਾਧ ’ਤੇ ਪਕੜ ਕੀਤੀ ਮਜ਼ਬੂਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਕੇਂਦਰ ਨੇ ਫੰਡਾਂ ਤੋਂ ਕੀਤਾ ਇਨਕਾਰ, ਪੰਜਾਬ ਨੇ ਸਰਹੱਦ ਪਾਰੋਂ ਨਸ਼ਾ ਤੇ ਹਥਿਆਰ ਤਸਕਰੀ ਰੋਕਣ ਲਈ ਆਪਣੇ ਸਰੋਤਾਂ ਨਾਲ ਐਂਟੀ ਡਰੋਨ ਸਿਸਟਮ ਕੀਤਾ ਸਥਾਪਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਪੁਲਿਸ ਭਰਤੀ, ਆਧੁਨਿਕੀਕਰਨ ਅਤੇ ਸੜਕ ਹਾਦਸਿਆਂ ’ਤੇ ਮੌਤਾਂ ਵਿੱਚ 48 ਫੀਸਦੀ ਦੀ ਗਿਰਾਵਟ ਪੰਜਾਬ ਵਿੱਚ ਮਜ਼ਬੂਤ ਕਾਨੂੰਨ ਵਿਵਸਥਾ ਦਾ ਸਬੂਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ’ ਲੜੀ ਤਹਿਤ ’ਆਪ’ ਸਰਕਾਰ ਅਧੀਨ ਕਾਨੂੰਨ ਵਿਵਸਥਾ ਬਾਰੇ ਰਿਪੋਰਟ ਕਾਰਡ ਪੇਸ਼ ਕੀਤਾ, ਜਿਸ ਦਾ ਉਦੇਸ਼ ਲੋਕਾਂ ਦੇ ਸਾਹਮਣੇ ਚਾਰ ਸਾਲਾਂ ਦੇ ਸ਼ਾਸਨ ਦਾ ਸਪੱਸ਼ਟ ਅਤੇ ਖੇਤਰ-ਵਾਰ ਲੇਖਾ-ਜੋਖਾ ਪੇਸ਼ ਕਰਨਾ ਹੈ। ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਵਿੱਚ ਸੁਧਾਰ ਹੁਣ ਜ਼ਮੀਨੀ ਪੱਧਰ ’ਤੇ ਦਿਖਾਈ ਦੇ ਰਿਹਾ ਹੈ, ਜੋ ਕਿ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਤੇ ਸੰਗਠਿਤ ਅਪਰਾਧ ’ਤੇ ਨਿਰੰਤਰ ਕਾਰਵਾਈ, ਪੁਲਿਸ ਸੁਧਾਰਾਂ ਅਤੇ ਨਿਵੇਸ਼ਕਾਂ ਦੇ ਪੰਜਾਬ ਵਿੱਚ ਵਧ ਰਹੇ ਭਰੋਸੇ ਸਦਕਾ ਸੰਭਵ ਹੋਇਆ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਤਹਿਤ ਫੈਸਲਾਕੁੰਨ ਕਾਰਵਾਈ ਕੀਤੀ ਹੈ, ਜਿਸ ਵਿੱਚ 95000 ਤੋਂ ਵੱਧ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, 772 ਕਰੋੜ ਰੁਪਏ ਦੀ ਗੈਰ-ਕਾਨੂੰਨੀ ਜਾਇਦਾਦ ਜ਼ਬਤ ਕੀਤੀ ਗਈ ਅਤੇ 1100 ਤੋਂ ਵੱਧ ਗਿਰੋਹਾਂ ਨੂੰ ਬੇਨਕਾਬ ਕੀਤਾ ਗਿਆ ਹੈ। ਇਸ ਤੋਂ ਇਲਾਵਾ ਐਂਟੀ-ਡਰੋਨ ਪ੍ਰਣਾਲੀ ਵਰਗੇ ਉਪਾਵਾਂ ਨੇ ਸਰਹੱਦ ਪਾਰ ਤੋਂ ਤਸਕਰੀ ਨੂੰ ਰੋਕਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਅੱਗੇ ਕਿਹਾ ਕਿ ਰਿਕਾਰਡ ਪੁਲਿਸ ਭਰਤੀ, ਆਧੁਨਿਕੀਕਰਨ ਅਤੇ ਸੜਕ ਸੁਰਖਿਆ ਫੋਰਸ ਵਰਗੇ ਉਪਰਾਲੇ ਪੰਜਾਬ ਵਿੱਚ ਕਾਨੂੰਨ ਲਾਗੂ ਕਰਨ ਦੀ ਮਜ਼ਬੂਤੀ ਨੂੰ ਦਰਸਾਉਂਦੇ ਹਨ। ਅਕਾਲੀ ਲੀਡਰਸ਼ਿਪ ’ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਗੈਂਗਸਟਰਾਂ ਦੀ ਪੁਸ਼ਤਪਨਾਹੀ ਕੀਤੀ ਅਤੇ ਅਪਰਾਧਿਕ ਨੈੱਟਵਰਕ ਨੂੰ ਖੁੱਲ੍ਹ ਦਿੱਤੀ, ਉਹ ਹੁਣ ਇਤਿਹਾਸ ਨੂੰ ਮਿਟਾ ਕੇ ਦੁਬਾਰਾ ਲਿਖਣ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਉਹ ਜਵਾਬਦੇਹੀ ਤੋਂ ਨਹੀਂ ਬਚ ਸਕਦੇ।

ਇਹ ਵੀ ਪੜ੍ਹੋ ਅਕਾਲੀ ਦਲ ਨੂੰ ਵੱਡਾ ਝਟਕਾ; ‘ਆਪ’ ਨੇ ਮਜੀਠਿਆ ਦੇ ਗੜ੍ਹ ‘ਚੋਂ ਪੱਟਿਆ ਜ਼ਿਲ੍ਹਾ ਪ੍ਰਧਾਨ

ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ (ਕੋਈ ਲਿਹਾਜ਼ ਨਾ ਵਰਤਣ) ਦੀ ਨੀਤੀ ਅਪਣਾਈ ਹੈ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕੋਈ ਨਰਮੀ ਨਹੀਂ ਦਿਖਾਈ ਗਈ ਹੈ ਅਤੇ ਨਾ ਹੀ ਦਿਖਾਈ ਜਾਵੇਗੀ ਬਲਕਿ ਉਨ੍ਹਾਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇਗੀ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ,“ਮਾਰਚ, 2022 ਤੋਂ ਹੁਣ ਤੱਕ 95881 ਨਸ਼ਾ ਤਸਕਰਾਂ ਅਤੇ ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਐਨ.ਡੀ.ਪੀ.ਐਸ. ਐਕਟ ਤਹਿਤ 71228 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ।”ਕਾਰਵਾਈ ਸਬੰਧੀ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ,“10085 ਵੱਡੇ ਤਸਕਰਾਂ ਦੀ ਗ੍ਰਿਫਤਾਰੀ ਦੇ ਨਾਲ ਨਸ਼ੀਲੇ ਪਦਾਰਥਾਂ ਦੀਆਂ 6109 ਵੱਡੀਆਂ/ਵਪਾਰਕ ਖੇਪਾਂ ਜ਼ਬਤ ਕੀਤੀਆਂ ਗਈਆਂ। ਨਸ਼ੀਲੇ ਪਦਾਰਥਾਂ ਦੇ ਹੌਟਸਪੌਟਾਂ (ਵੱਧ ਪ੍ਰਭਾਵਿਤ ਇਲਾਕੇ) ’ਤੇ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ ਗਿਆ ਹੈ, ਜਿਸ ਨਾਲ 5625 ਕਿਲੋਗ੍ਰਾਮ ਹੈਰੋਇਨ, 3461 ਕਿਲੋਗ੍ਰਾਮ ਅਫੀਮ, 1628 ਕੁਇੰਟਲ ਭੁੱਕੀ ਅਤੇ 4.96 ਕਰੋੜ ਟੀਕੇ, ਗੋਲੀਆਂ, ਕੈਪਸੂਲ ਅਤੇ ਸਿਰਪ ਬਰਾਮਦ ਹੋਏ ਹਨ।” ਉਨ੍ਹਾਂ ਅੱਗੇ ਕਿਹਾ,“54.47 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ ਅਤੇ ਐਨ.ਡੀ.ਪੀ.ਐਸ. ਕੇਸਾਂ ਵਿੱਚ 3440 ਭਗੌੜੇ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ 1556 ਤਸਕਰਾਂ ਤੋਂ 772 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ।”
ਸੰਗਠਿਤ ਅਪਰਾਧ ਵਿਰੁੱਧ ਕਾਰਵਾਈ ਬਾਰੇ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ,“ਗੈਂਗਸਟਰ ਵਿਰੋਧੀ ਟਾਸਕ ਫੋਰਸ (ਏ.ਜੀ.ਟੀ.ਐਫ਼.) ਦੇ ਗਠਨ ਤੋਂ ਬਾਅਦ 2858 ਗੈਂਗਸਟਰਾਂ ਅਤੇ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, 35 ਨੂੰ ਬੇਅਸਰ ਕੀਤਾ ਗਿਆ ਅਤੇ 1105 ਗੈਂਗਾਂ ਦਾ ਪਰਦਾਫਾਸ਼ ਕੀਤਾ ਗਿਆ ਹੈ। ਅਪਰਾਧਾਂ ਵਿੱਚ ਵਰਤੇ ਗਏ 2267 ਹਥਿਆਰ ਅਤੇ 655 ਵਾਹਨ ਬਰਾਮਦ ਕੀਤੇ ਗਏ ਹਨ।” ਉਨ੍ਹਾਂ ਅੱਗੇ ਕਿਹਾ, “ ਏ.ਜੀ.ਟੀ.ਐਫ. ਨੇ 6 ਅਪ੍ਰੈਲ, 2022 ਤੋਂ ਮਾਰਚ, 2026 ਤੱਕ ਪੰਜਾਬ ਅਤੇ ਨੇੜਲੇ ਖੇਤਰਾਂ ਵਿੱਚ ਵੱਡੇ ਕਤਲ ਮਾਮਲੇ, ਜਬਰਨ ਵਸੂਲੀ ਰੈਕੇਟ, ਬੈਂਕ ਡਕੈਤੀਆਂ, ਗੈਂਗਸਟਰਾਂ ਦੀ ਗ੍ਰਿਫਤਾਰੀ ਅਤੇ ਅੱਤਵਾਦੀ ਸਾਜ਼ਿਸ਼ਾਂ ਸਮੇਤ 38 ਸਨਸਨੀਖੇਜ਼ ਮਾਮਲਿਆਂ ਨੂੰ ਹੱਲ ਕੀਤਾ ਹੈ।”

ਇਹ ਵੀ ਪੜ੍ਹੋ CM Bhagwant Mann ਵੱਲੋਂ ਮਲੇਰਕੋਟਲਾ ਲਈ ਵੱਡਾ ਐਲਾਨ, ਮੈਡੀਕਲ ਕਾਲਜ ਹੋਵੇਗਾ ਸਥਾਪਤ, ਐਮ.ਬੀ.ਬੀ.ਐਸ.ਦੀਆਂ 100 ਸੀਟਾਂ ਹੋਣਗੀਆਂ

`ਸਰਹੱਦੀ ਸੁਰੱਖਿਆ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ, ‘‘ਪੰਜਾਬ ਦੀ ਪਾਕਿਸਤਾਨ ਨਾਲ ਲਗਭਗ 560 ਕਿਲੋਮੀਟਰ ਸਰਹੱਦ ਸਾਂਝੀ ਹੈ ਅਤੇ ਨਸ਼ਿਆਂ ਅਤੇ ਹਥਿਆਰਾਂ ਦੀ ਸਪਲਾਈ ਨੂੰ ਰੋਕਣ ਲਈ ਸੂਬਾ ਸਰਕਾਰ ਨੇ ਐਂਟੀ-ਡਰੋਨ ਸਿਸਟਮ ਸਥਾਪਤ ਕੀਤਾ ਹੈ। ਪੰਜਾਬ ਅਜਿਹਾ ਸਿਸਟਮ ਸਥਾਪਤ ਕਰਨ ਵਾਲਾ ਪਹਿਲਾ ਸੂਬਾ ਹੈ।’’ ਉਨ੍ਹਾਂ ਅੱਗੇ ਕਿਹਾ,‘‘ਅਸੀਂ ਕੇਂਦਰ ਤੋਂ ਫੰਡ ਮੰਗੇ ਸਨ, ਪਰ ਕੋਈ ਸਹਾਇਤਾ ਪ੍ਰਾਪਤ ਨਹੀਂ ਹੋਈ। ਪੰਜਾਬ ਸਰਕਾਰ ਨੇ ਆਪਣੇ ਸਰੋਤਾਂ ਦੀ ਵਰਤੋਂ ਕੀਤੀ ਅਤੇ ਇਸ ਸਿਸਟਮ ਦੇ ਹੁਣ ਸਾਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ। ਹੁਣ ਤੱਕ 806 ਡਰੋਨ ਬਰਾਮਦ ਕੀਤੇ ਗਏ ਹਨ 1472 ਡਰੋਨ ਗਤੀਵਿਧੀਆਂ ਦਾ ਪਤਾ ਲਗਾਇਆ ਗਿਆ ਹੈ ਅਤੇ ਡਰੋਨ ਰਾਹੀਂ 341 ਗੈਰ-ਕਾਨੂੰਨੀ ਹਥਿਆਰ ਬਰਾਮਦ ਕੀਤੇ ਗਏ ਹਨ।’’ਪੁਲਿਸ ਸੁਧਾਰਾਂ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਉਲਟ ਜਿਹੜੀਆਂ ਆਖਰੀ ਸਾਲ ਜਾਂ ਚੋਣਾਂ ਵਾਲੇ ਸਾਲ ਵਿੱਚ ਭਰਤੀ ਕਰਦੀਆਂ ਸਨ, ਸਾਡੀ ਸਰਕਾਰ ਨੇ ਰੈਗੂਲਰ ਭਰਤੀ ਨੂੰ ਯਕੀਨੀ ਬਣਾਇਆ ਹੈ। ਪਿਛਲੇ ਚਾਰ ਸਾਲਾਂ ਵਿੱਚ 12197 ਭਰਤੀਆਂ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ 1062 ਸਬ-ਇੰਸਪੈਕਟਰ, 450 ਹੈੱਡ ਕਾਂਸਟੇਬਲ ਅਤੇ 10285 ਕਾਂਸਟੇਬਲ ਸ਼ਾਮਲ ਹਨ। ਉਨ੍ਹਾਂ ਅੱਗੇ ਕਿਹਾ ਕਿ 1746 ਕਾਂਸਟੇਬਲਾਂ (ਸਾਲ 2025) ਲਈ ਭਰਤੀ ਪ੍ਰਕਿਰਿਆ ਅਧੀਨ ਹੈ ਅਤੇ 3298 ਕਾਂਸਟੇਬਲਾਂ (ਸਾਲ 2026) ਲਈ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ, ਜਿਸ ਲਈ 10 ਮਾਰਚ, 2026 ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਬਲ ਦੇ ਆਧੁਨਿਕੀਕਰਨ ਲਈ 327.69 ਕਰੋੜ ਰੁਪਏ ਦੀ ਲਾਗਤ ਨਾਲ 2904 ਵਾਹਨ ਖਰੀਦੇ ਗਏ ਹਨ, ਜਿਨ੍ਹਾਂ ਵਿੱਚ 2258 ਚਾਰ-ਪਹੀਆ ਵਾਹਨ ਅਤੇ 646 ਦੋ-ਪਹੀਆ ਵਾਹਨ ਸ਼ਾਮਲ ਹਨ। ਜਨਵਰੀ, 2024 ਵਿੱਚ ਸ਼ੁਰੂ ਕੀਤਾ ਸੜਕ ਸੁਰੱਖਿਆ ਫੋਰਸ ਭਾਰਤ ਦੀ ਆਪਣੀ ਕਿਸਮ ਦੀ ਪਹਿਲੀ ਸਮਰਪਿਤ ਫੋਰਸ ਹੈ, ਜਿਹੜੀ 5500 ਕਿਲੋਮੀਟਰ ਤੋਂ ਵੱਧ ਹਾਈਵੇਅ ਨੂੰ ਕਵਰ ਕਰਦੀ ਹੈ ਅਤੇ ਇਸ ਨਾਲ ਮੌਤ ਦਰ ਵਿੱਚ 48 ਫ਼ੀਸਦ ਕਮੀ ਆਈ ਹੈ। ਉਨ੍ਹਾਂ ਅੱਗੇ ਕਿਹਾ ਕਿ ਫਰਵਰੀ, 2024 ਤੋਂ ਜਨਵਰੀ, 2026 ਤੱਕ ਇਸ ਫੋਰਸ ਨੇ 43,983 ਹਾਦਸਿਆਂ ਵਿੱਚ 47,386 ਪੀੜਤਾਂ ਦੀ ਮਦਦ ਕੀਤੀ, 19,973 ਲੋਕਾਂ ਨੂੰ ਮੌਕੇ ’ਤੇ ਸਹਾਇਤਾ ਦਿੱਤੀ ਅਤੇ 27413 ਜ਼ਖਮੀਆਂ ਨੂੰ ਹਸਪਤਾਲਾਂ ਤੱਕ ਪਹੁੰਚਾਇਆ।

ਇਹ ਵੀ ਪੜ੍ਹੋ MP Meet Hayar ਬਣੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਕੱਤਰ, ਸੰਭਾਲੀ ਜਿੰਮੇਵਾਰੀ

ਤਕਨੀਕੀ ਅਪਗ੍ਰੇਡਾਂ ’ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ ਕਿ ਐਸ.ਏ.ਐਸ. ਨਗਰ ਅਤੇ ਜਲੰਧਰ ਵਿੱਚ ਸੇਫ ਸਿਟੀ ਪ੍ਰਾਜੈਕਟ ਲਾਗੂ ਕੀਤੇ ਗਏ ਹਨ ਅਤੇ ਜਲਦ ਹੀ ਇਹ ਲੁਧਿਆਣਾ, ਅੰਮ੍ਰਿਤਸਰ ਅਤੇ ਪਟਿਆਲਾ ਵਿੱਚ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਪੁਲਿਸ ਕੌਮੀ ਫੋਰਸ ਹੈ ਜੋ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਹਰ ਸਮੇਂ ਤਤਪਰ ਹੈ।ਭਗੌੜਿਆਂ ਵਿਰੁੱਧ ਕਾਰਵਾਈ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵਿਦੇਸ਼ਾਂ ਤੋਂ ਆਪਣਾ ਗਿਰੋਹ ਚਲਾ ਰਹੇ ਗੈਂਗਸਟਰਾਂ ਦੀ ਹਵਾਲਗੀ ਲਈ ਕੋਈ ਕਸਰ ਨਹੀਂ ਛੱਡ ਰਹੀ ਹੈ। ਇਸ ਸਬੰਧੀ ਕੋਈ ਵੀ ਜਾਣਕਾਰੀ ਮਿਲਣ ‘ਤੇ ਉਨ੍ਹਾਂ ਨੂੰ ਰੈੱਡ ਕਾਰਨਰ ਨੋਟਿਸ ਜਾਰੀ ਕੀਤੇ ਜਾ ਰਹੇ ਹਨ।ਪੰਜਾਬ ਦੇ ਕਾਨੂੰਨ ਵਿਵਸਥਾ ਵਿੱਚ ਵਿਸ਼ਵਾਸ ਨੂੰ ਮਜ਼ਬੂਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦੇ ਸਭ ਤੋਂ ਸੁਰੱਖਿਅਤ ਅਤੇ ਸਭ ਤੋਂ ਸ਼ਾਂਤ ਸੂਬਿਆਂ ਵਿੱਚੋਂ ਇੱਕ ਹੈ। ਕਿਸੇ ਸੂਬੇ ਜਾਂ ਦੇਸ਼ ਵਿੱਚ ਨਿਵੇਸ਼ ਆਉਣਾ ਕਾਨੂੰਨ ਵਿਵਸਥਾ ਦਾ ਮੁਲਾਂਕਣ ਕਰਨ ਲਈ ਸਭ ਤੋਂ ਵਧੀਆ ਮਾਡਲ ਹੈ ਅਤੇ ਵੱਡੇ ਸਟੀਲ ਪਲਾਂਟ ਵੱਲੋਂ 3200 ਕਰੋੜ ਰੁਪਏ ਦਾ ਨਿਵੇਸ਼ ਕਰਨਾ ਇਸ ਹਕੀਕਤ ਨੂੰ ਦਰਸਾਉਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਕਈ ਪ੍ਰਮੁੱਖ ਵਿਸ਼ਵ ਕੰਪਨੀਆਂ ਪੰਜਾਬ ਵਿੱਚ ਨਿਵੇਸ਼ ਕਰਨ ਲਈ ਅੱਗੇ ਆ ਰਹੀਆਂ ਹਨ ਅਤੇ ਕਈਆਂ ਨੇ ਪਹਿਲਾਂ ਹੀ ਨਿਵੇਸ਼ ਕਰਨਾ ਸ਼ੁਰੂ ਕਰ ਦਿੱਤਾ ਹੈ। ਸੂਬਾ ਵੱਡੇ ਸਮਾਗਮਾਂ ਦੀ ਮੇਜ਼ਬਾਨੀ ਕਰ ਰਿਹਾ ਹੈ ਅਤੇ ਅਕਤੂਬਰ ਵਿੱਚ ਏਸ਼ੀਆ ਕੱਪ ਹਾਕੀ ਦੀ ਮੇਜ਼ਬਾਨੀ ਕਰੇਗਾ।ਪਿਛਲੀਆਂ ਸਰਕਾਰਾਂ ’ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਰਪ੍ਰਸਤੀ ਕਰਨ ਅਤੇ ਨਸ਼ੇ ਫੈਲਾਉਣ ਵਾਲੇ ਆਗੂ ਹੁਣ ਇਸ ਨੂੰ ਖ਼ਤਮ ਕਰਨ ਦਾ ਦਾਅਵਾ ਕਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਹਰ ਕਿਸੇ ਨੂੰ ਪਤਾ ਹੈ ਕਿ ਗੈਂਗਸਟਰਾਂ ਨੂੰ ਟਿਕਟਾਂ ਦੇ ਕੇ ਕਿਸ ਨੇ ਉਨ੍ਹਾਂ ਨੂੰ ਹਲਕਾ ਇੰਚਾਰਜ ਨਿਯੁਕਤ ਕੀਤਾ। ਇਹ ਆਗੂ ਗੈਂਗਸਟਰਾਂ ਦੇ ਵਧਦੇ ਪ੍ਰਭਾਵ ਲਈ ਜ਼ਿੰਮੇਵਾਰ ਹਨ ਅਤੇ ਅਜੇ ਵੀ ਇਨ੍ਹਾਂ ਨੂੰ ਕਾਨੂੰਨੀ ਅਤੇ ਹੋਰ ਸਹਾਇਤਾ ਦੇ ਰਹੇ ਹਨ।ਇਸ ਮੌਕੇ ਡਾਇਰੈਕਟਰ ਆਫ਼ ਪੁਲਿਸ ਜਨਰਲ ਗੌਰਵ ਯਾਦਵ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਅਕਾਲੀ ਦਲ ਨੂੰ ਵੱਡਾ ਝਟਕਾ; ‘ਆਪ’ ਨੇ ਮਜੀਠਿਆ ਦੇ ਗੜ੍ਹ ‘ਚੋਂ ਪੱਟਿਆ ਜ਼ਿਲ੍ਹਾ ਪ੍ਰਧਾਨ

0

Punjab News: ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ ਦਿੰਦਿਆਂ ਆਮ ਆਦਮੀ ਪਾਰਟੀ ਨੇ ਸੀਨੀਅਰ ਆਗੂ ਨੂੰ ਆਪਣੇ ਵਿਚ ਸ਼ਾਮਲ ਕਰ ਲਿਆ ਹੈ। ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰਧਾਨ (ਬੀਸੀ ਵਿੰਗ) ਸਰਵਣ ਸਿੰਘ ਮੁਨੀਮ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਇਹ ਵੀ ਪੜ੍ਹੋ MP Meet Hayar ਬਣੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਕੱਤਰ, ਸੰਭਾਲੀ ਜਿੰਮੇਵਾਰੀ

ਇਸ ਮੌਕੇ ਮਜੀਠਾ ਹਲਕੇ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਵਿਸ਼ੇਸ ਤੌਰ ‘ਤੇ ਮੌਜੂਦ ਰਹੇ। ਆਪ ਵਿਚ ਸ਼ਾਮਲ ਹੋਣ ਵਾਲੇ ਹੋਰਨਾਂ ਆਗੂਆਂ ਵਿਚ ਮਜੀਠਾ ਦੇ ਚਵਿੰਡਾ ਦੇਵੀ ਹਲਕੇ ਤੋਂ ਨਰਿੰਦਰ ਸਿੰਘ, ਕੁਲਵੰਤ ਰਾਏ ਸੁੰਦਰ, ਵਿਜੇ ਕੁਮਾਰ ਭੰਡਾਰੀ, ਹਰਮੀਤ ਸਿੰਘ ਅਤੇ ਪਰਮਜੀਤ ਸਿੰਘ ਪ੍ਰੇਮ ਵੀ ਸ਼ਾਮਲ ਹਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

MP Meet Hayar ਬਣੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਕੱਤਰ, ਸੰਭਾਲੀ ਜਿੰਮੇਵਾਰੀ

Mohali News: Meet Hayar becomes Secretary of PCA; ਦੇਸ ਦੀਆਂ ਸਭ ਤੋਂ ਵੱਧ ਪ੍ਰਭਾਵਸ਼ਾਲੀ ਕ੍ਰਿਕਟ ਐਸੋਸੀਏਸ਼ਨਾਂ ‘ਚ ਸ਼ੁਮਾਰ ਪੰਜਾਬ ਕ੍ਰਿਕਟ ਐਸੋਸੀਏਸ਼ਨ ਨੁੰ ਕਰੀਬ 6 ਮਹੀਨਿਆਂ ਬਾਅਦ ਨਵਾਂ ਸੈਕਟਰੀ ਮਿਲ ਗਿਆ ਹੈ। ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਨਵੇਂ ਸੈਕਟਰੀ ਦਾ ਅਹੁੱਦਾ ਸੰਭਾਲ ਲਿਆ ਹੈ। ਇਹ ਅਹੁੱਦਾ ਹਲਕਾ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਸੈਕਟਰੀ ਦੇ ਪਦ ਤੋਂ 25 ਜੁਲਾਈ 2025 ਨੂੰ ਅਸਤੀਫ਼ਾ ਦੇਣ ਕਾਰਨ ਖਾਲੀ ਪਿਆ ਸੀ।

ਇਹ ਵੀ ਪੜ੍ਹੋ CM Bhagwant Mann ਵੱਲੋਂ ਮਲੇਰਕੋਟਲਾ ਲਈ ਵੱਡਾ ਐਲਾਨ, ਮੈਡੀਕਲ ਕਾਲਜ ਹੋਵੇਗਾ ਸਥਾਪਤ, ਐਮ.ਬੀ.ਬੀ.ਐਸ.ਦੀਆਂ 100 ਸੀਟਾਂ ਹੋਣਗੀਆਂ

ਜਿਸਤੋਂ ਬਾਅਦ ਹੁਣ ਲੰਘੀ 10 ਅਤੇ 11 ਮਾਰਚ ਨੂੰ ਹੋਈਆਂ ਨਾਮਜਦਗੀਆਂ ਵਿਚ ਮੀਤ ਹੇਅਰ ਇਕੱਲੇ ਉਮੀਦਵਾਰ ਵਜੋਂ ਸਾਹਮਣੇ ਆਉਣ ਕਾਰਨ ਉਨ੍ਹਾਂ ਦਾ ਚੁਣਿਆ ਜਾਣਾ ਤੈਅ ਸੀ। ਦਸਣਾ ਬਣਦਾ ਹੈ ਕਿ ਇਸਤੋਂ ਪਹਿਲਾਂ ਆਮ ਆਦਮੀ ਪਾਰਟੀ ਨਾਲ ਹੀ ਸਬੰਧਤ ਅਮਰਜੀਤ ਸਿੰਘ ਮਹਿਤਾ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਆਪ ਆਗੂ ਦੀਪਕ ਬਾਲੀ ਜਨਰਲ ਸਕੱਤਰ ਵਜੋਂ ਕੰਮ ਕਰ ਰਹੇ ਹਨ।

ਇਹ ਵੀ ਪੜ੍ਹੋ ਪ੍ਰਸਿੱਧ ਬਾਡੀ ਬਿਲਡਰ ਦੀ ਮੌ+ਤ ਦੇ ਮਾਮਲੇ ‘ਚ ਪੁਲਿਸ ਵੱਲੋਂ Fortis Hospital ਦੇ 4 ਡਾਕਟਰਾਂ ਵਿਰੁਧ ਪਰਚਾ ਦਰਜ਼, ਜਾਣੋਂ ਮਾਮਲਾ

ਉਧਰ, ਨਵੇਂ ਚੁਣੇ ਗਏ ਸੈਕਟਰੀ ਮੀਤ ਹੇਅਰ ਨੂੰ ਵਧਾਈ ਦਿੰਦਿਆਂ ਉੱਘੇ ਖੇਡ ਲੇਖਕ ਤੇ ਪੰਜਾਬ ਲੋਕ ਸੰਪਰਕ ਵਿਭਾਗ ਦੇ ਡਿਪਟੀ ਡਾਇਰੈਕਟਰ ਨਵਦੀਪ ਸਿੰਘ ਗਿੱਲ ਨੇ ਲਿਖਿਆ ਹੈ ਕਿ ,‘‘ ਸ਼੍ਰੀ ਮੀਤ ਹੇਅਰ ਅੱਜ ਵੀ ਕ੍ਰਿਕਟ ਤੇ ਬੈਡਮਿੰਟਨ ਖੇਡਦੇ ਹਨ ਅਤੇ ਪਿੱਛੇ ਜਿਹੇ ਸੰਸਦ ਮੈਂਬਰਾਂ ਦੇ ਕ੍ਰਿਕਟ ਟੂਰਨਾਮੈਂਟ ਵਿੱਚ ਆਪਣੇ ਬੱਲੇਬਾਜ਼ੀ ਦੇ ਜੌਹਰ ਦਿਖਾਏ ਸਨ ਅਤੇ ਬੈਡਮਿੰਟਨ ਟੂਰਨਾਮੈਂਟ ਵਿੱਚ ਪੰਜ ਖਿਤਾਬ ਜਿੱਤੇ ਸਨ।” ਉਨ੍ਹਾਂ ਕਿਹਾ ਕਿ ਪੰਜਾਬ ਦੇ ਕ੍ਰਿਕਟਰਾਂ ਲਈ ਇਹ ਸ਼ੁਭ ਖਬਰ ਹੈ ਕਿ ਹੁਣ ਉਨ੍ਹਾਂ ਦਾ ਕਦਰਦਾਨ ਪੰਜਾਬ ਕ੍ਰਿਕਟ ਦੀ ਕਮਾਨ ਸੰਭਾਲੇਗਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

CM Bhagwant Mann ਵੱਲੋਂ ਮਲੇਰਕੋਟਲਾ ਲਈ ਵੱਡਾ ਐਲਾਨ, ਮੈਡੀਕਲ ਕਾਲਜ ਹੋਵੇਗਾ ਸਥਾਪਤ, ਐਮ.ਬੀ.ਬੀ.ਐਸ.ਦੀਆਂ 100 ਸੀਟਾਂ ਹੋਣਗੀਆਂ

0

👉563 ਕਰੋੜ ਰੁਪਏ ਦੀ ਲਾਗਤ ਨਾਲ 38.5 ਏਕੜ ਵਿੱਚ ਸਰਕਾਰੀ ਮੈਡੀਕਲ ਕਾਲਜ ਬਣਾਉਣ ਲਈ ਟੈਂਡਰ ਜਾਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਮਲੇਰਕੋਟਲਾ ਵਿਖੇ ਮੈਡੀਕਲ ਕਾਲਜ ਦੇ ਨਾਲ ਨਰਸਿੰਗ ਕਾਲਜ ਅਤੇ 200 ਬਿਸਤਰਿਆਂ ਵਾਲਾ ਹਸਪਤਾਲ ਵੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਖੰਨਾ-ਲੁਧਿਆਣਾ ਖੇਤਰ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ 8.5 ਏਕੜ ਵਿੱਚ ਬਣਾਇਆ ਜਾਵੇਗਾ 150 ਬਿਸਤਰਿਆਂ ਵਾਲਾ ਹਸਪਤਾਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉10 ਲੱਖ ਤੱਕ ਦੇ ਨਕਦੀ ਰਹਿਤ ਇਲਾਜ ਦਾ ਲਾਭ ਉਠਾਉਣ ਲਈ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਆਪਣਾ ਨਾਮ ਦਰਜ ਕਰਵਾਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਲੇਰਕੋਟਲਾ ਵਿੱਚ ਈਦ ਮਨਾਈ

Malerkotla News: CM Bhagwant Mann ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਲੇਰਕੋਟਲਾ ਪਹੁੰਚ ਕੇ ਲੋਕਾਂ ਨਾਲ ਈਦ ਮਨਾਈ। ਈਦਗਾਹ ਵਿਖੇ ਈਦ ਦੇ ਪਾਵਨ ਮੌਕੇ ਸਬੰਧੋਨ ਕਰਦਿਆਂ ਉਨ੍ਹਾਂ ਨੇ ਇਤਿਹਾਸਕ ਸ਼ਹਿਰ ਲਈ 375 ਕਰੋੜ ਰੁਪਏ ਦੇ ਵਿਕਾਸ ਫੰਡਾਂ ਦਾ ਐਲਾਨ ਕੀਤਾ। ਸਿਹਤ ਸੰਭਾਲ ਅਤੇ ਸਿੱਖਿਆ ਖੇਤਰਾਂ ਲਈ ਵੱਡੇ ਐਲਾਨਾਂ ਦੇ ਨਾਲ-ਨਾਲ ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਕਿਸੇ ਵੀ ਤਾਕਤ ਨੂੰ ਭਾਈਚਾਰਕ ਸਾਂਝ ਭੰਗ ਕਰਨ ਦੀ ਹਰਗਿਜ਼ ਇਜਾਜ਼ਤ ਨਹੀਂ ਦੇਵੇਗਾ।ਲੋਕਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ ਈਦ-ਉਲ-ਫ਼ਿਤਰ ਇੱਕ ਦੂਜੇ ਦੀ ਭਲਾ ਮੰਗਣ ਦਾ ਤਿਉਹਾਰ ਹੈ ਅਤੇ ਮੈਨੂੰ ਮਲੇਰਕੋਟਲਾ ਦੀ ਇਸ ਪਵਿੱਤਰ ਈਦਗਾਹ ਵਿੱਚ ਆ ਕੇ ਬਹੁਤ ਸਕੂਨ ਤੇ ਖੁਸ਼ੀ ਮਿਲੀ ਹੈ। ਇਹ ਇੱਕ ਅਜਿਹਾ ਤਿਉਹਾਰ ਹੈ ਜੋ ਭਾਈਚਾਰਕ ਸਾਂਝ ਦੀ ਪ੍ਰਤੱਖ ਤਸਵੀਰ ਪੇਸ਼ ਕਰਦਾ ਹੈ, ਜਿੱਥੇ ਅਸੀਂ ਇਕੱਠੇ ਬੈਠਦੇ ਹਾਂ ਅਤੇ ਇੱਕ ਦੂਜੇ ਦੀ ਖ਼ੈਰ ਮੰਗਦੇ ਹਾਂ। ਮੈਂ ਪ੍ਰਬੰਧਕ ਕਮੇਟੀ ਅਤੇ ਨੇੜਲੇ ਪਿੰਡਾਂ ਤੋਂ ਈਦ ਮਨਾਉਣ ਲਈ ਆਏ ਸਾਰੇ ਲੋਕਾਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੰਦਾ ਹਾਂ।’’ਉਨ੍ਹਾਂ ਅੱਗੇ ਕਿਹਾ, “ਮਲੇਰਕੋਟਲਾ ਇੱਕ ਇਤਿਹਾਸਕ ਧਰਤੀ ਹੈ ਜਿੱਥੋਂ ਦਸਵੇਂ ਪਾਤਸ਼ਾਹ ਦੇ ਛੋਟੇ ਸਾਹਿਬਜ਼ਾਦਿਆਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਿਆ ਗਿਆ ਸੀ ਤੇ ਉਹ ਆਵਾਜ਼ ਅੱਜ ਵੀ ਪੂਰੀ ਦੁਨੀਆ ਅਤੇ ਬ੍ਰਹਿਮੰਡ ਵਿੱਚ ਗੂੰਜ ਰਹੀ ਹੈ।”

ਇਹ ਵੀ ਪੜ੍ਹੋ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ: ਭਗਵੰਤ ਮਾਨ

ਈਦ ਦੇ ਇਸ ਪਵਿੱਤਰ ਤਿਉਹਾਰ ਮੌਕੇ ਉਨ੍ਹਾਂ ਐਲਾਨ ਕੀਤਾ ਕਿ ਇੱਥੇ ਇੱਕ ਮੈਡੀਕਲ ਕਾਲਜ ਬਣਾਇਆ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ , “ਲਗਭਗ 38.5 ਏਕੜ ਡਿਫੈਂਸ ਜ਼ਮੀਨ ਸਰਕਾਰ ਨੂੰ ਟ੍ਰਾਂਸਫਰ ਕਰ ਦਿੱਤੀ ਗਈ ਹੈ ਅਤੇ ਲਗਭਗ 563 ਕਰੋੜ ਰੁਪਏ ਦੀ ਲਾਗਤ ਨਾਲ 100 ਐਮ.ਬੀ.ਬੀ.ਐਸ. ਸੀਟਾਂ ਦੀ ਸਮਰੱਥਾ ਵਾਲਾ ਇਹ ਮੈਡੀਕਲ ਕਾਲਜ ਛੇਤੀ ਹੀ ਤਿਆਰ ਹੋ ਜਾਵੇਗਾ। ਇਸ ਦੇ ਨਾਲ ਹੀ ਲਗਭਗ 8.5 ਏਕੜ ਵਿੱਚ 150 ਬਿਸਤਰਿਆਂ ਵਾਲਾ ਈ.ਐਸ.ਆਈ. ਹਸਪਤਾਲ ਵੀ ਬਣਾਇਆ ਜਾ ਰਿਹਾ ਹੈ ਕਿਉਂਕਿ ਇਸ ਸਮੇਂ ਖੰਨਾ ਅਤੇ ਲੁਧਿਆਣਾ ਵਿਚਕਾਰ ਅਜਿਹਾ ਕੋਈ ਵੀ ਹਸਪਤਾਲ ਉਪਲਬਧ ਨਹੀਂ ਹੈ,”।ਮੁੱਖ ਮੰਤਰੀ ਨੇ ਕਿਹਾ, ‘‘ਜਿੱਥੇ ਵੀ ਮੈਡੀਕਲ ਕਾਲਜ ਬਣਾਇਆ ਜਾਂਦਾ ਹੈ, ਉੱਥੇ ਇੱਕ ਨਰਸਿੰਗ ਕਾਲਜ ਅਤੇ 200 ਬਿਸਤਰਿਆਂ ਵਾਲਾ ਹਸਪਤਾਲ ਹੋਣਾ ਵੀ ਲਾਜ਼ਮੀ ਹੈ, ਇਸ ਲਈ ਇਹਨਾਂ ਨੂੰ ਵੀ ਮੈਡੀਕਲ ਕਾਲਜ ਦੇ ਨਾਲ ਹੀ ਵਿਕਸਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਕੁੜੀਆਂ ਦਾ ਸਕੂਲ ਜੋ ਪਹਿਲਾਂ ਦੋ ਸ਼ਿਫਟਾਂ ਵਿੱਚ ਚਲਾਇਆ ਜਾਂਦਾ ਸੀ, ਲਈ ਹੁਣ ਪੰਜ ਮੰਜ਼ਿਲਾ ਇਮਾਰਤ ਤਿਆਰ ਕੀਤੀ ਗਈ ਹੈ ਅਤੇ ਫਰਨੀਚਰ ਉਪਲਬਧ ਕਰਵਾਇਆ ਜਾ ਰਿਹਾ ਹੈ। ਇਸ ਸਕੂਲ ਦਾ ਉਦਘਾਟਨ ਅਗਲੇ 15-20 ਦਿਨਾਂ ਵਿੱਚ ਹੋਣ ਦੀ ਸੰਭਾਵਨਾ ਹੈ ਅਤੇ ਸਾਡੀਆਂ ਧੀਆਂ ਉੱਥੇ ਸਿੱਖਿਆ ਪ੍ਰਾਪਤ ਕਰਨਗੀਆਂ।’’
ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਸਿਹਤ ਸਹੂਲਤਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਮੈਡੀਕਲ ਕਾਲਜ ਤੇ ਹਸਪਤਾਲ ਬਣਾਏ ਜਾ ਰਹੇ ਹਨ ਤਾਂ ਜੋ ਸਾਡੇ ਬੱਚੇ ਡਾਕਟਰ ਬਣ ਸਕਣ ਅਤੇ ਉੱਚੀਆਂ ਬੁਲੰਦੀਆਂ ਛੂਹ ਸਕਣ। ਪਹਿਲਾਂ ਬਹੁਤ ਸਾਰੇ ਨੇਤਾਵਾਂ ਨੇ ਰਾਜ ਕੀਤਾ ਹੈ, ਪਰ ਲੋਕਾਂ ਦੇ ਦਿਲਾਂ ਵਿੱਚ ਥਾਂ ਲੈਣ ਵਿੱਚ ਥੋੜ੍ਹੇ ਹੀ ਸਫ਼ਲ ਹੋਏ ਹਨ। ਲੋਕ ਆਪਣੇ ਦਿਲਾਂ ਵਿੱਚ ਸਿਰਫ਼ ਉਨ੍ਹਾਂ ਨੂੰ ਜਗ੍ਹਾ ਦਿੰਦੇ ਹਨ, ਜੋ ਉਨ੍ਹਾਂ ਲਈ ਰਾਜ ਕਰਦੇ ਹਨ, ਉਨ੍ਹਾਂ ਉੱਤੇ ਨਹੀਂ। ਸਾਲ 2022 ਵਿੱਚ ਪੰਜਾਬ ਦੇ ਲੋਕਾਂ ਨੇ ਸਾਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਅਤੇ ਸਰਕਾਰ ਨੇ ਹੁਣ ਤੱਕ ਦੇ ਸਾਰੇ ਵਾਅਦੇ ਅਤੇ ਗਰੰਟੀਆਂ ਪੂਰੀਆਂ ਕੀਤੀਆਂ ਹਨ।

ਇਹ ਵੀ ਪੜ੍ਹੋ ਨਸ਼ਿਆਂ ਦੀ ਆਦਤ ਤੋਂ ਰੁਜ਼ਗਾਰ ਤੱਕ: ਨਸ਼ਿਆਂ ਤੋਂ ਉਭਰਨ ਦੀਆਂ ਕਹਾਣੀਆਂ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਜ਼ਮੀਨੀ ਪੱਧਰ ‘ਤੇ ਪ੍ਰਭਾਵਸ਼ੀਲਤਾ ਦਾ ਪ੍ਰਤੱਖ ਪ੍ਰਮਾਣ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਮੈਂ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਕਾਰਡ ਲਈ ਆਪਣਾ ਨਾਮ ਦਰਜ ਕਰਵਾਉਣ ਦੀ ਅਪੀਲ ਕਰਦਾ ਹਾਂ। ਇਹ ਅਹਿਮ ਤੇ ਲੋਕ-ਪੱਖੀ ਯੋਜਨਾ ਹੈ, ਜਿਸਦਾ ਉਦੇਸ਼ ਨਕਦ ਰਹਿਤ ਸਿਹਤ ਸੰਭਾਲ ਸਹੂਲਤਾਂ ਪ੍ਰਦਾਨ ਕਰਨਾ ਹੈ, ਜਿਸ ਵਿੱਚ ਸਰਕਾਰੀ ਅਤੇ ਨਿੱਜੀ, ਦੋਵੇਂ ਹਸਪਤਾਲ ਸ਼ਾਮਲ ਹਨ। ਸੂਬੇ ਵਿੱਚ ਰਹਿਣ ਵਾਲੇ ਸਾਰੇ ਪਰਿਵਾਰਾਂ ਲਈ 10 ਲੱਖ ਰੁਪਏ ਤੱਕ ਦਾ ਇਲਾਜ ਪੂਰੀ ਤਰ੍ਹਾਂ ਮੁਫਤ ਹੋਵੇਗਾ। ਮੈਂ ਅਰਦਾਸ ਕਰਦਾ ਹਾਂ ਕਿ ਪੰਜਾਬ ਦੇ ਕਿਸੇ ਬਾਸ਼ਿੰਦੇ ਨੂੰ ਬਿਮਾਰੀ ਦੀ ਸਥਿਤੀ ’ਚੋਂ ਕਦੇ ਨਾ ਲੰਘਣਾ ਪਵੇ ਅਤੇ ਹਰ ਕੋਈ ਸਿਹਤਮੰਦ ਰਹੇ, ਪਰ ਜੇਕਰ ਅਜਿਹਾ ਹੁੰਦਾ ਹੈ ਤਾਂ ਰਾਜ ਸਰਕਾਰ ਲੋਕਾਂ ਦੇ ਇਲਾਜ ਲਈ ਉਨ੍ਹਾਂ ਦੇ ਨਾਲ ਪੂਰੀ ਦ੍ਰਿੜਤਾ ਨਾਲ ਖੜ੍ਹੀ ਹੈ। ਮਲੇਰਕੋਟਲਾ ਦੇ ਲੋਕਾਂ ਵੱਲੋਂ ਏਨਾ ਜ਼ਿਆਦਾ ਪਿਆਰ ਦਿੱਤਾ ਗਿਆ ਹੈ ਕਿ ਇਸ ਦਾ ਕਰਜ਼ਾ ਕਈ ਜਨਮਾਂ ਵਿੱਚ ਵੀ ਨਹੀਂ ਉਤਾਰਿਆ ਕੀਤਾ ਜਾ ਸਕਦਾ। ਇਸ ਪਿਆਰ ਦੀ ਕੀਮਤ ਸਿਰਫ਼ ਉਹੀ ਸਮਝ ਸਕਦਾ ਹੈ ਜਿਸਨੂੰ ਇਹ ਮਿਲਦਾ ਹੈ।”ਮੁੱਖ ਮੰਤਰੀ ਨੇ ਕਿਹਾ, “ਪੰਜਾਬ ਦੀ ਧਰਤੀ ਬਹੁਤ ਜ਼ਰਖੇਜ਼ ਹੈ, ਅਤੇ ਇੱਥੇ ਜੋ ਬੀਜ ਵੀ ਬੀਜਿਆ ਜਾਂਦਾ ਹੈ ਉਹ ਉੱਗ ਆਉਂਦਾ ਹੈ। ਮਹਾਨ ਗੁਰੂਆਂ, ਸੰਤਾਂ, ਫ਼ਕੀਰਾਂ ਅਤੇ ਪੈਗੰਬਰਾਂ ਦੀ ਇਸ ਪਵਿੱਤਰ ਧਰਤੀ ’ਤੇ ਨਫ਼ਰਤ ਦਾ ਬੀਜ ਕਦੇ ਨਹੀਂ ਪੁੰਗਰੇਗਾ।”ਉਨ੍ਹਾਂ ਅੱਗੇ ਕਿਹਾ, ‘‘ਇਹ ਮੁਬਾਰਕ ਮਹੀਨਾ ਉਸ ਸਮੇਂ ਨੂੰ ਦਰਸਾਉਂਦਾ ਹੈ ਜਦੋਂ ਇਲਾਹੀ ਹੁਕਮ ਨਾਲ, ਪਵਿੱਤਰ ਕੁਰਾਨ ਮਨੁੱਖਤਾ ਨੂੰ ਬਖਸ਼ੀ ਗਈ ਸੀ। ਅਸੀਂ ਸਾਰੇ ਇਕੱਠੇ ਹੋ ਕੇ ਹਰੇਕ ਧਰਮ ਦੇ ਤਿਉਹਾਰਾਂ ਅਤੇ ਧਾਰਮਿਕ ਸਮਾਗਮਾਂ ਨੂੰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਂਦੇ ਹਾਂ।’’

ਇਹ ਵੀ ਪੜ੍ਹੋ ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੇ ਦੇਸ਼ ਵਿੱਚ ਵੱਖ-ਵੱਖ ਭਾਸ਼ਾਵਾਂ, ਉਪ-ਭਾਸ਼ਾਵਾਂ ਅਤੇ ਸੱਭਿਆਚਾਰ ਹਨ, ਜੋ ਇਸ ਨੂੰ ਅਨੇਕਤਾ ਵਿੱਚ ਏਕਤਾ ਦੀ ਇੱਕ ਵਿਲੱਖਣ ਉਦਾਹਰਣ ਵਜੋਂ ਪੇਸ਼ ਕਰਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸਾਡੇ ਮਹਾਨ ਅਧਿਆਤਮਿਕ ਰਹਿਬਰਾਂ ਨੇ ਸਮੁੱਚੇ ਵਿਸ਼ਵ ਨੂੰ ਸ਼ਾਂਤੀ, ਸਦਭਾਵਨਾ, ਏਕਤਾ, ਭਾਈਚਾਰੇ ਅਤੇ ਮਨੁੱਖੀ ਕਦਰਾਂ-ਕੀਮਤਾਂ ਦਾ ਸੰਦੇਸ਼ ਦਿੱਤਾ ਹੈ।ਉਨ੍ਹਾਂ ਕਿਹਾ ਕਿ ਇਸ ਪਵਿੱਤਰ ਧਰਤੀ ਤੋਂ ਅਸੀਂ ਹਰ ਰੋਜ਼ ਸਰਬੱਤ ਦੇ ਭਲੇ ਲਈ ਅਰਦਾਸ ਕਰਦੇ ਹਾਂ ਅਤੇ ਸਾਰਿਆਂ ਦੀ ਖੁਸ਼ਹਾਲੀ ਮੰਗਦੇ ਹਾਂ। ਉਨ੍ਹਾਂ ਅੱਗੇ ਕਿਹਾ ਕਿ ਮੈਂ ਮਾਣ ਨਾਲ ਕਹਿ ਸਕਦਾ ਹਾਂ ਕਿ ਪੰਜਾਬ ਇੱਕ ਅਜਿਹਾ ਸੂਬਾ ਹੈ ਜਿੱਥੇ ਸ਼ਾਂਤੀ, ਪਿਆਰ ਅਤੇ ਭਾਈਚਾਰੇ ਦੀਆਂ ਜੜ੍ਹਾਂ ਬਹੁਤ ਡੂੰਘੀਆਂ ਹਨ ਅਤੇ ਇਨ੍ਹਾਂ ਨੂੰ ਕਦੇ ਵੀ ਕਮਜ਼ੋਰ ਨਹੀਂ ਕੀਤਾ ਜਾ ਸਕਦਾ।ਇਸ ਪਵਿੱਤਰ ਦਿਹਾੜੇ ਮੌਕੇ ਮੁੱਖ ਮੰਤਰੀ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਹ ਸੂਬੇ ਵਿੱਚ ਭਾਈਚਾਰਕ ਸਾਂਝ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲੀਆਂ ਤਾਕਤਾਂ ਨੂੰ ਕਿਸੇ ਵੀ ਕੀਮਤ ‘ਤੇ ਸਫ਼ਲ ਨਹੀਂ ਹੋਣ ਦੇਣਗੇ। ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਪੰਜਾਬ ਦੇ ਲੋਕਾਂ ਵੱਲੋਂ ਸਮੁੱਚੇ ਮੁਸਲਿਮ ਭਾਈਚਾਰੇ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਪੰਜਾਬ ਵਿੱਚ ਸਦੀਆਂ ਤੋਂ ਚੱਲੀ ਆ ਰਹੀ ਭਾਈਚਾਰਕ ਸਾਂਝ, ਸ਼ਾਂਤੀ ਅਤੇ ਏਕਤਾ ਦੀ ਰਵਾਇਤ ਜਾਰੀ ਰਹੇਗੀ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਭਵਿੱਖ ਵਿੱਚ ਇਸ ਨੂੰ ਸੁਰੱਖਿਅਤ ਰੱਖਣ ਲਈ ਹਮੇਸ਼ਾ ਵਚਨਬੱਧ ਰਹੇਗੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਤਸਕਰੀ ਦੀ ਕੋਸ਼ਿਸ਼ ਨਾਕਾਮ; 6.5 ਕਿਲੋਗ੍ਰਾਮ ਹੈਰੋਇਨ ਬਰਾਮਦ

0

👉ਜਾਂਚ ਤੋਂ ਪਤਾ ਲੱਗਾ ਹੈ ਕਿ ਭਾਰਤ ਦੇ ਖੇਤਰ ਵਿੱਚ ਨਸ਼ੀਲੇ ਪਦਾਰਥ ਭੇਜਣ ਲਈ ਪਾਕਿਸਤਾਨ-ਅਧਾਰਤ ਤਸਕਰ ਜ਼ੀਰੋ ਲਾਈਨ ਪਾਰ ਕਰਕੇ ਸਰਹੱਦ ‘ਤੇ ਲੱਗੀ ਵਾੜ ਨੇੜੇ ਪਹੁੰਚੇ: ਡੀਜੀਪੀ ਗੌਰਵ ਯਾਦਵ
👉ਬੀਐਸਐਫ ਦੀਆਂ ਤਾਇਨਾਤ ਫੌਜਾਂ ਵੱਲੋਂ ਤੁਰੰਤ ਜਵਾਬੀ ਕਾਰਵਾਈ, ਤਸਕਰਾਂ ਦੀ ਕੋਸ਼ਿਸ਼ ਨੂੰ ਕੀਤਾ ਸਫ਼ਲਤਾਪੂਰਵਕ ਨਾਕਾਮ: ਏਆਈਜੀ ਸੀਆਈ ਗੁਰਸੇਵਕ ਸਿੰਘ

Firozpur News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਵਿੱਚ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਤਾਲਮੇਲ ਕਰਕੇ ਬਾਰਡਰ ਆਊਟਪੋਸਟ (ਬੀਓਪੀ) ਜੀਜੀ-2, ਪਿੰਡ ਮਹਿਤਮ ਨਗਰ, ਪੰਜਾਬ ਵਿੱਚ ਸੰਭਾਵੀ ਅੱਤਵਾਦੀ ਹਮਲਾ ਟਲ਼ਿਆ ; ਦੋ ਗ੍ਰਨੇਡਾਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਇਹ ਵੀ ਪੜ੍ਹੋ ਬਠਿੰਡਾ ਦੇ ਕਾਰੋਬਾਰੀ ਨੂੰ ਲੁੱਟਣ ਦੀ ਯੋਜਨਾ ਬਣਾ ਰਹੇ ਦੋ ਮੁਲਜ਼ਮ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਪਾਕਿਸਤਾਨ ਅਧਾਰਤ ਤਸਕਰ ਜ਼ੀਰੋ ਲਾਈਨ ਪਾਰ ਕਰਕੇ ਸਰਹੱਦ ‘ਤੇ ਲੱਗੀ ਕੰਡਿਆਲੀ ਵਾੜ ਨੇੜੇ ਪਹੁੰਚ ਗਏ ਅਤੇ ਹਨ੍ਹੇਰੇ ਦਾ ਫਾਇਦਾ ਉਠਾ ਕੇ ਉਨ੍ਹਾਂ ਨੇ ਭਾਰਤ ਦੇ ਖੇਤਰ ਵਿੱਚ ਨਸ਼ੀਲੇ ਪਦਾਰਥ ਭੇਜਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਇਸ ਘੁਸਪੈਠ ਨੂੰ ਰੋਕਣ ਲਈ ਚੌਕਸ ਬੀਐਸਐਫ ਦੇ ਜਵਾਨਾਂ ਨੇ ਕਈ ਰਾਊਂਡ ਗੋਲੀਆਂ ਚਲਾਈਆਂ, ਜਿਸ ਤੋਂ ਬਾਅਦ ਵਿਸਥਾਰਤ ਸਾਂਝੀ ਤਲਾਸ਼ੀ ਮੁਹਿੰਮ ਚਲਾਈ ਗਈ ਅਤੇ ਇਨ੍ਹਾਂ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਕੀਤੀ ਗਈ।

ਇਹ ਵੀ ਪੜ੍ਹੋ ਪ੍ਰਸਿੱਧ ਬਾਡੀ ਬਿਲਡਰ ਦੀ ਮੌ+ਤ ਦੇ ਮਾਮਲੇ ‘ਚ ਪੁਲਿਸ ਵੱਲੋਂ Fortis Hospital ਦੇ 4 ਡਾਕਟਰਾਂ ਵਿਰੁਧ ਪਰਚਾ ਦਰਜ਼, ਜਾਣੋਂ ਮਾਮਲਾ

ਏਆਈਜੀ ਸੀਆਈ ਫਿਰੋਜ਼ਪੁਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਭਰੋਸੇਯੋਗ ਸੂਚਨਾਵਾਂ ‘ਤੇ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਬੀਐਸਐਫ ਫਾਜ਼ਿਲਕਾ ਨਾਲ ਮਿਲ ਕੇ ਸ਼ਨੀਵਾਰ ਸਵੇਰੇ ਵਿਸ਼ੇਸ਼ ਘਾਤ ਲਗਾ ਕੇ ਹਮਲਾ ਕਰਨ ਦੀ ਯੋਜਨਾ ਬਣਾਈ ਅਤੇ ਪਿੰਡ ਮਹਿਤਮ ਨਗਰ, ਫਾਜ਼ਿਲਕਾ, ਜਿੱਥੋਂ ਪਾਕਿਸਤਾਨੀ ਤਸਕਰ ਖੇਪ ਨੂੰ ਅੱਗੇ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੇ ਸਨ, ਦੇ ਖੇਤਰ ਵਿੱਚ ਸਾਂਝਾ ਗੁਪਤ ਆਪ੍ਰੇਸ਼ਨ ਚਲਾਇਆ। ਉਨ੍ਹਾਂ ਕਿਹਾ ਕਿ ਬੀਐਸਐਫ ਤਾਇਨਾਤ ਜਵਾਨਾਂ ਨੇ ਜਵਾਬੀ ਕਾਰਵਾਈ ਵਿੱਚ ਤੁਰੰਤ ਇਸ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਅਤੇ ਇਸ ਆਪ੍ਰੇਸ਼ਨ ਦੇ ਨਤੀਜੇ ਵਜੋਂ ਮੌਕੇ ਤੋਂ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਹੋਈ।ਏਆਈਜੀ ਨੇ ਕਿਹਾ ਕਿ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਸਥਾਨਕ ਤਸਕਰ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।ਇਸ ਸਬੰਧੀ ਥਾਣਾ ਐਸਐਸਓਸੀ ਫਾਜ਼ਿਲਕਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਤੇ 29 ਤਹਿਤ ਐਫਆਈਆਰ ਨੰਬਰ 07 ਮਿਤੀ 21-03-2026 ਦਰਜ ਕੀਤੀ ਗਈ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjabi University Regional Center Bathinda ਵਿਖੇ ਸਾਲਾਨਾ ਅਥਲੈਟਿਕ ਮੀਟ ਦਾ ਆਯੋਜਨ

0
Bathinda News: Punjabi University Regional Center Bathinda (ਪੰਜਾਬੀ ਯੂਨੀਵਰਸਿਟੀ ਦੇ ਖੇਤਰੀ ਕੇਂਦਰ ਬਠਿੰਡਾ) ਵਿਖੇ ਐਜ਼ੂਕੇਸ਼ਨ ਵਿਭਾਗ ਵੱਲੋਂ ਸਿਲਵਰ ਜੁਬਲੀ 25ਵੀਂ ਸਾਲਾਨਾ ਅਥਲੈਟਿਕ ਮੀਟ ਦਾ ਆਯੋਜਨ ਕੀਤਾ ਗਿਆ। ਅਮਰਵੀਰ ਸਿੰਘ ਗਰੇਵਾਲ ਨੇ ਅਥਲੈਟਿਕ ਮੀਟ ਵਿੱਚ ਭਾਗ ਲੈ ਰਹੇ ਸਮੂਹ ਬੀ.ਐਡ. ਅਤੇ ਐਮ.ਐਡ ਦੇ ਵਿਦਿਆਰਥੀਆਂ ਨੂੰ ਸੱਚੇ ਖਿਡਾਰੀ ਵੱਜੋਂ ਭਾਗ ਲੈਣ ਲਈ ਉਤਸ਼ਾਹਿਤ ਕੀਤਾ। ਇਸ ਅਥਲੈਟਿਕ ਮੀਟ ਵਿੱਚ ਡਾ. ਬਲਵਿੰਦਰ ਕੌਰ ਬਰਾੜ ਡੀਨ ਭਾਸ਼ਾਵਾਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਉੱਘੇ ਸਮਾਜਸੇਵੀ ਜੱਗਾ ਸਿੰਘ ਬਰਾੜ ਮੁਖ ਮਹਿਮਾਨ ਵਜੋਂ ਸ਼ਾਮਿਲ ਹੋਏ।annuਐਜੂਕੇਸ਼ਨ ਵਿਭਾਗ ਦੇ ਸਮੂਹ ਬੀ.ਐਡ. ਅਤੇ ਐਮ.ਐਡ. ਦੇ ਵਿਦਿਆਰਥੀਆਂ ਨੇ ਅਥਲੈਟਿਕ ਮੀਟ ਦੌਰਾਨ ਕਰਵਾਈਆਂ ਜਾ ਰਹੀਆਂ ਵੱਖ-ਵੱਖ ਆਈਟਮਾਂ ਜਿਵੇਂ ਕਿ 100 ਮੀਟਰ, 200 ਮੀਟਰ, 400 ਮੀਟਰ ਦੌੜਾਂ, ਗੋਲਾ ਸੁੱਟਣਾ, ਲੰਬੀ ਛਾਲ, ਡਿਸਕਸ ਥ੍ਰੋ ਆਦਿ ਵਿੱਚ ਭਾਗ ਲਿਆ।
400 ਮੀਟਰ ਲੜਕਿਆਂ ਦੀ ਦੌੜ ਵਿੱਚ ਪਹਿਲਾ ਸਥਾਨ ਜਗਜੀਤ ਸਿੰਘ, ਦੂਜਾ ਸਥਾਨ ਅਜੈਵੀਰ ਸਿੰਘ ਅਤੇ ਤੀਜਾ ਸਥਾਨ ਨਵਦੀਪ ਸਿੰਘ ਭੁੱਲਰ ਨੇ ਪ੍ਰਾਪਤ ਕੀਤਾ।  200 ਮੀਟਰ ਲੜਕਿਆਂ ਦੀ ਦੌੜ ਵਿੱਚ ਪਹਿਲਾ ਸਥਾਨ ਸੁਖਪਾਲ ਰਾਮ, ਦੂਜਾ ਸਥਾਨ ਜਸਪ੍ਰੀਤ ਸਿੰਘ ਅਤੇ ਤੀਜਾ ਸਥਾਨ ਨਵਦੀਪ ਸਿੰਘ ਭੁੱਲਰ ਨੇ ਪ੍ਰਾਪਤ ਕੀਤਾ। 100 ਮੀਟਰ ਲੜਕਿਆਂ ਦੀ ਦੌੜ ਵਿੱਚ ਪਹਿਲਾ ਸਥਾਨ ਸੁਖਪਾਲ ਰਾਮ,  ਦੂਜਾ ਸਥਾਨ ਸੰਦੀਪ ਸਿੰਘ ਅਤੇ ਤੀਜਾ ਸਥਾਨ ਨਵਦੀਪ ਸਿੰਘ ਭੁੱਲਰ ਨੇ ਪ੍ਰਾਪਤ ਕੀਤਾ। ਇਸੇ ਤਰ੍ਹਾਂ ਲੜਕੀਆਂ ਦੀ 400 ਮੀਟਰ ਰੇਸ ਵਿਚ ਪਹਿਲਾ ਸਥਾਨ ਰਮਨਦੀਪ ਕੌਰ, ਦੂਜਾ ਸਥਾਨ ਅਰਸ਼ਦੀਪ ਕੌਰ ਅਤੇ ਤੀਜਾ ਸਥਾਨ ਖੁਸ਼ਵੀਰ ਕੌਰ ਨੇ ਪ੍ਰਾਪਤ ਕੀਤਾ। 200 ਮੀਟਰ ਰੇਸ ਲੜਕੀਆਂ ਵਿਚ ਪਹਿਲਾ ਸਥਾਨ ਸ਼ੀਤਲ ਕੁਮਾਰੀ ਦੂਜਾ ਸਥਾਨ ਮਨਜੋਤ ਕੌਰ ਅਤੇ ਤੀਜਾ ਸਥਾਨ ਰਮਨਦੀਪ ਕੌਰ ਨੇ ਪ੍ਰਾਪਤ ਕੀਤਾ। 100 ਮੀਟਰ ਰੇਸ ਲੜਕੀਆਂ ਵਿਚ ਪਹਿਲਾ ਸਥਾਨ ਅਰਸ਼ਦੀਪ ਕੌਰ, ਦੂਜਾ ਸਥਾਨ ਰੀਮਾ ਕੌਰ ਅਤੇ ਤੀਜਾ ਸਥਾਨ ਲਵਪ੍ਰੀਤ ਕੌਰ ਨੇ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਲੜਕਿਆਂ ਦੀ ਲੰਬੀ ਛਾਲ ਵਿਚ ਪਹਿਲਾ ਸਥਾਨ ਸੰਦੀਪ ਸਿੰਘ, ਦੂਜਾ ਸਥਾਨ ਸੁਖਪਾਲ ਰਾਮ ਅਤੇ ਤੀਜਾ ਸਥਾਨ ਜਸਪ੍ਰੀਤ ਸਿੰਘ ਨੇ ਪ੍ਰਾਪਤ ਕੀਤਾ। ਲੜਕੀਆਂ ਦੀ ਲੰਬੀ ਛਾਲ ਪ੍ਰਤੀਯੋਗਿਤਾ ਵਿਚ ਪਹਿਲਾ ਸਥਾਨ ਮਨਜੋਤ ਕੌਰ, ਦੂਜਾ ਸਥਾਨ ਪਾਇਲ ਅਤੇ ਤੀਜਾ ਸਥਾਨ ਲਵਪ੍ਰੀਤ ਕੌਰ ਨੇ ਪ੍ਰਾਪਤ ਕੀਤਾ। ਲੜਕਿਆਂ ਦੇ ਗੋਲਾ ਸੁੱਟਣ ਦੇ ਮੁਕਾਬਲੇ ਵਿਚ ਪਹਿਲਾ ਸਥਾਨ ਨਵਦੀਪ ਸਿੰਘ ਭੁੱਲਰ, ਦੂਜਾ ਸਥਾਨ ਦਿਲਪ੍ਰੀਤ ਸਿੰਘ ਅਤੇ ਤੀਜਾ ਸਥਾਨ ਜਸਪ੍ਰੀਤ ਸਿੰਘ ਨੇ ਪ੍ਰਾਪਤ ਕੀਤਾ।
ਲੜਕੀਆਂ ਦੇ ਗੋਲਾ ਸੁੱਟਣ ਦੇ ਮੁਕਾਬਲੇ ਵਿਚ ਪਹਿਲਾ ਸਥਾਨ ਮਨਪ੍ਰੀਤ ਕੌਰ, ਦੂਜਾ ਸਥਾਨ ਸਨੇਹਾ  ਅਤੇ ਤੀਜਾ ਸਥਾਨ ਸ਼ੀਤਲ ਕੁਮਾਰੀ ਨੇ ਪ੍ਰਾਪਤ ਕੀਤਾ। ਲੜਕੀਆਂ ਦੇ ਡਿਸਕਸ ਥ੍ਰੋਅ ਵਿਚ ਪਹਿਲਾ ਸਥਾਨ ਗੀਤਾ ਕਟਾਰੀਆ, ਦੂਜਾ ਸਥਾਨ ਮਨਪ੍ਰੀਤ ਕੌਰ ਅਤੇ ਤੀਜਾ ਸਥਾਨ ਗੀਤੂ ਨੇ ਪ੍ਰਾਪਤ ਕੀਤਾ। ਲੜਕਿਆਂ ਦੇ ਡਿਸਕਸ ਥ੍ਰੋਅ ਵਿਚ ਪਹਿਲਾ ਸਥਾਨ ਸਾਹਿਲ ਮਿੱਤਲ ਦੂਜਾ ਸਥਾਨ ਸੁਖਪਾਲ ਰਾਮ ਅਤੇ ਤੀਜਾ ਸਥਾਨ ਗਗਨਦੀਪ ਸਿੰਘ ਨੇ ਪ੍ਰਾਪਤ ਕੀਤਾ। ਇਸ ਅਥਲੈਟਿਕ ਮੀਟ ਵਿਚ ਲੜਕੀਆਂ ਦੀ ਚਾਟੀ ਰੇਸ, ਨਿੰਬੂ ਰੇਸ, ਤਿੰਨ ਟੰਗੀ ਰੇਸ ਅਤੇ ਰੱਸਾ ਕੱਸੀ ਮੁੱਖ ਆਕਰਸ਼ਨ ਦਾ ਕੇਂਦਰ ਰਹੀਆਂ ਅਤੇ ਸਾਰੇ ਵਿਦਿਆਰਥੀਆਂ ਨੇ ਇਸ ਦਾ ਭਰਪੂਰ ਆਨੰਦ ਮਾਣਿਆ।
ਡਾ. ਬਲਵਿੰਦਰ ਕੌਰ ਬਰਾੜ ਅਤੇ ਜੱਗਾ ਸਿੰਘ  ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਅਤੇ ਵਿਦਿਆਰਥੀਆਂ ਦੀ ਹੌਂਸਲਾ ਵਧਾਈ ਵੀ ਕੀਤੀ। ਡਾ. ਰਮਿੰਦਰ ਸਿੰਘ ਮੁਖੀ ਐਜੂਕੇਸ਼ਨ ਵਿਭਾਗ ਨੇ ਆਏ ਹੋਏ ਮੁੱਖ ਮਹਿਮਾਨ ਅਤੇ ਹੋਰ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਖੇਡਾਂ ’ਚ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਇਸ ਅਥਲੈਟਿਕ ਮੀਟ ਵਿੱਚ ਹੋਰਨਾਂ ਤੋਂ ਇਲਾਵਾ  ਡਾ. ਕਮਲਜੀਤ ਸਿੰਘ, ਡਾ. ਸੁਰਜੀਤ ਸਿੰਘ, ਡਾ. ਮਨਦੀਪ ਕੌਰ, ਸ੍ਰੀਮਤੀ ਅਰਸ਼ਦੀਪ ਕੌਰ, ਡਾ. ਨਿਰਮਲ ਕੌਰ, ਡਾ. ਮੋਨਿਕਾ ਐਬਰੋਲ , ਸ. ਅਵਤਾਰ ਸਿੰਘ, ਸ. ਸੁੱਚਾ ਸਿੰਘ, ਸ੍ਰੀਮਤੀ ਸੁਖਰਾਜਿੰਦਰ ਕੌਰ,  ਸ੍ਰੀ ਸੁਭਾਸ਼ ਚੰਦਰ, ਸ੍ਰੀ ਗੁਰਵਿੰਦਰ ਸਿੰਘ, ਸ੍ਰੀ ਵਰਿੰਦਰਪਾਲ ਸਿੰਘ, ਸ੍ਰੀ ਮਹਿੰਦਰ ਪਾਲ, ਸ. ਸੁਰਿੰਦਰ ਸਿੰਘ ਅਤੇ ਪਰਮਜੀਤ ਕੌਰ ਨੇ ਸ਼ਿਰਕਤ ਕੀਤੀ।ਮੰਚ ਸੰਚਾਲਨ ਡਾ. ਮੋਨਿਕਾ ਐਬਰੋਲ ਅਤੇ ਸ੍ਰੀਮਤੀ ਸੁਖਰਾਜਿੰਦਰ ਕੌਰ ਵਲੋਂ ਕੀਤਾ ਗਿਆ। ਅਵਤਾਰ ਸਿੰਘ ਸਿੱਧੂ, ਸ੍ਰੀ ਸੁੱਚਾ ਸਿੰਘ, ਸ੍ਰੀਮਤੀ ਨਿਰਮਲ ਕੌਰ ਅਤੇ ਸ੍ਰੀ ਗੁਰਵਿੰਦਰ ਸਿੰਘ ਨੇ ਰੈਫਰੀ ਵਜੋਂ ਬਾਖੂਬੀ ਡਿਊਟੀ ਨਿਭਾਈ। ਮਿਸਟਰ ਸੁਖਪਾਲ ਰਾਮ ਬੀ.ਐੱਡ. ਭਾਗ ਪਹਿਲਾ ਅਤੇ ਮਿਸ ਮਨਪ੍ਰੀਤ ਕੌਰ ਬੀ.ਐੱਡ. ਭਾਗ ਦੂਜਾ ਨੂੰ ਕ੍ਰਮਵਾਰ ਲੜਕਿਆਂ ਅਤੇ ਲੜਕੀਆਂ ਦੇ ਵਰਗ ਵਿੱਚੋ ਸਰਵੋਤਮ ਐਥਲੀਟ ਚੁਣਿਆ ਗਿਆ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਬਠਿੰਡਾ ਦੇ ਕਾਰੋਬਾਰੀ ਨੂੰ ਲੁੱਟਣ ਦੀ ਯੋਜਨਾ ਬਣਾ ਰਹੇ ਦੋ ਮੁਲਜ਼ਮ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

0

👉ਜਾਂਚ ਤੋ ਪਤਾ ਲੱਗਾ ਹੈ ਕਿ ਦਿੱਲੀ ਤੋਂ ਖਰੀਦੇ ਗਏ ਸਨ ਹਥਿਆਰ : ਡੀਜੀਪੀ ਗੌਰਵ ਯਾਦਵ
Bathinda News: ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਬਠਿੰਡਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਗੈਰ-ਕਾਨੂੰਨੀ ਦੇਸੀ .32 ਬੋਰ ਪਿਸਤੌਲਾਂ ਸਮੇਤ ਮੈਗਜ਼ੀਨ ਅਤੇ ਚਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੰਦਿਆਂ ਦਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜੈਕੀ ਕੁਮਾਰ ਉਰਫ਼ ਜੈਕੀ ਵਾਸੀ ਪਰਸਰਾਮ ਨਗਰ ਬਠਿੰਡਾ ਅਤੇ ਵਿਕਾਸ ਅਰੋੜਾ ਵਾਸੀ ਵਿਸ਼ਾਲ ਨਗਰ ਬਠਿੰਡਾ ਵਜੋਂ ਹੋਈ ਹੈ। ਵਿਕਾਸ ਅਰੋੜਾ ਅਪਰਾਧਿਕ ਪਿਛੋਕੜ ਵਾਲਾ ਦੋਸ਼ੀ ਹੈ, ਜੋ ਘਰੇਲੂ ਹਿੰਸਾ ਦੇ ਇੱਕ ਮਾਮਲੇ ਵਿੱਚ ਵੀ ਸ਼ਾਮਲ ਹੈ।

ਇਹ ਵੀ ਪੜ੍ਹੋ ਪ੍ਰਸਿੱਧ ਬਾਡੀ ਬਿਲਡਰ ਦੀ ਮੌ+ਤ ਦੇ ਮਾਮਲੇ ‘ਚ ਪੁਲਿਸ ਵੱਲੋਂ Fortis Hospital ਦੇ 4 ਡਾਕਟਰਾਂ ਵਿਰੁਧ ਪਰਚਾ ਦਰਜ਼, ਜਾਣੋਂ ਮਾਮਲਾ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ‘ਬਠਿੰਡਾ ਵਿੱਚ ਇੱਕ ਵਪਾਰੀ ਨੂੰ ਲੁੱਟਣ ਦੀ ਯੋਜਨਾ ਬਣਾ ਰਹੇ ਸਨ। ਉਹਨਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਹਥਿਆਰ ਦਿੱਲੀ ਤੋਂ ਖਰੀਦੇ ਗਏ ਸਨ ।ਇਸ ਸਬੰਧੀ ਹੋਰ ਸਬੰਧਾਂ ਦੀ ਪੜਤਾਲ ਕੀਤੀ ਜਾ ਰਹੀ ਹੈ ਅਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਏਜੀਟੀਐਫ ਗੁਰਮੀਤ ਚੌਹਾਨ ਨੇ ਕਿਹਾ ਕਿ ਏਜੀਟੀਐਫ ਬਠਿੰਡਾ ਦੀ ਟੀਮ ਨੂੰ ਭਰੋਸੇਯੋਗ ਸੂਤਰਾਂ ਤੋ ਪੁਖ਼ਤਾ ਇਤਲਾਹ ਮਿਲੀ ਸੀ ਕਿ ਜੈਕੀ ਅਤੇ ਵਿਕਾਸ ਅਰੋੜਾ, ਜੋ ਡਕੈਤੀ ਕਰਨ ਦੀ ਯੋਜਨਾ ਬਣਾ ਰਹੇ ਸਨ ਅਤੇ ਜਿਨ੍ਹਾਂ ਕੋਲ ਗੈਰ-ਕਾਨੂੰਨੀ ਹਥਿਆਰ ਸਨ, ਨੂੰ ਪੰਚਵਟੀ ਖੇਤਰ ਵਿੱਚ ਮਿੱਤਲ ਮਾਲ ਦੇ ਨੇੜੇ ਦੇਖੇ ਗਏ ਹਨ।

ਇਹ ਵੀ ਪੜ੍ਹੋ ਵੱਡੀ ਖ਼ਬਰ; ਵਿਵਾਦਤ ਵੀਡਿਓ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀ ਲਾਲਜੀਤ ਤੋਂ ਲਿਆ ਅਸਤੀਫਾ

ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਡੀਐਸਪੀ ਏਜੀਟੀਐਫ ਬਠਿੰਡਾ ਰੇਂਜ ਜਸਪਾਲ ਸਿੰਘ ਨੇ ਜ਼ਿਲ੍ਹਾ ਬਠਿੰਡਾ ਪੁਲਿਸ ਨਾਲ ਇਹ ਪੁਖ਼ਤਾ ਜਾਣਕਾਰੀ ਸਾਂਝੀ ਕੀਤੀ। ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਬਠਿੰਡਾ ਡਾ. ਜੋਤੀ ਯਾਦਵ ਨੇ ਦੱਸਿਆ ਕਿ ਇੱਕ ਸਾਂਝੇ ਆਪ੍ਰੇਸ਼ਨ ਵਿੱਚ, ਦੋ ਸ਼ੱਕੀ ਵਿਅਕਤੀਆਂ ਨੂੰ ਜੀਟੀ ਰੋਡ ਬਠਿੰਡਾ ਤੋਂ ਆਉਂਦੇ ਦੇਖਿਆ ਗਿਆ। ਸਰਹਿੰਦ ਨਹਿਰ ਦੇ ਨੇੜੇ ਸੰਤਪੁਰਾ ਰੋਡ ‘ਤੇ ਸਥਿਤ ਪੁਲਿਸ ਨਾਕੇ ਨੂੰ ਦੇਖ ਕੇ ਉਨ੍ਹਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ,ਪਰ ਪੁਲਿਸ ਪਾਰਟੀ ਨੇ ਉਨ੍ਹਾਂ ਨੂੰ ਮੁਸਤੈਦੀ ਨਾਲ ਕਾਬੂ ਕਰ ਲਿਆ ਅਤੇ ਗੈਰ-ਕਾਨੂੰਨੀ ਹਥਿਆਰ ਬਰਾਮਦ ਕੀਤੇ।ਇਸ ਸਬੰਧੀ ਬਠਿੰਡਾ ਦੇ ਪੁਲਿਸ ਸਟੇਸ਼ਨ ਕੋਤਵਾਲੀ ਵਿਖੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫਆਈਆਰ ਨੰਬਰ 65 ਮਿਤੀ 20.03.2026 ਨੂੰ ਕੇਸ ਦਰਜ ਕੀਤਾ ਗਿਆ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪ੍ਰਸਿੱਧ ਬਾਡੀ ਬਿਲਡਰ ਦੀ ਮੌ+ਤ ਦੇ ਮਾਮਲੇ ‘ਚ ਪੁਲਿਸ ਵੱਲੋਂ Fortis Hospital ਦੇ 4 ਡਾਕਟਰਾਂ ਵਿਰੁਧ ਪਰਚਾ ਦਰਜ਼, ਜਾਣੋਂ ਮਾਮਲਾ

0

Amritsar News: ਪੰਜਾਬ ਦੇ ਪ੍ਰਸਿੱਧ ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਦੀ ਪਿਛਲੇ ਸਾਲ ਹੋਈ ਮੌਤ ਦੇ ਮਾਮਲੇ ਵਿੱਚ Amritsar police (ਅੰਮ੍ਰਿਤਸਰ ਪੁਲਿਸ) ਨੇ ਵੱਡੀ ਕਾਰਵਾਈ ਕਰਦਿਆਂ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ (Fortis Hospital Amritsar) ਦੇ 4 ਡਾਕਟਰਾਂ ਵਿਰੁਧ ਪਰਚਾ ਦਰਜ ਕਰ ਲਿਆ। ਇਹ ਕਾਰਵਾਈ ਬੀਐਨਐਸ ਦੀ ਧਾਰਾ 106(1) ਦੇ ਤਹਿਤ ਕੀਤੀ ਗਈ ਹੈ, ਜਿਸਦਾ ਭਾਵ ਇਲਾਜ਼ ਦੌਰਾਨ ਅਣਗਹਿਲੀ ਵਰਤੀ ਗਈ ਸੀ। ਜਿਸਦੇ ਕਾਰਨ ਇਸ ਨਾਮਵਰ ਬਾਡੀ ਬਿਲਡਰ ਨੂੰ ਆਪਣੀ ਜਾਨ ਗਵਾਉਣੀ ਪਈ।

ਇਹ ਵੀ ਪੜ੍ਹੋ ਵੱਡੀ ਖ਼ਬਰ; ਵਿਵਾਦਤ ਵੀਡਿਓ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀ ਲਾਲਜੀਤ ਤੋਂ ਲਿਆ ਅਸਤੀਫਾ

ਇਸ ਮੁਕੱਦਮੇ ਵਿਚ ਜਿਹੜੇ ਡਾਕਟਰਾਂ ਨੂੰ ਮੁਲਜ਼ਮ ਬਣਾਇਆ ਗਿਆ ਹੈ, ਉਨ੍ਹਾਂ ਦੇ ਵਿਚ ਆਰਥੋਪੈਡਿਕ ਸਰਜਨ ਡਾ. ਤਾਪਿਸ਼ ਸ਼ੁਕਲਾ, ਕੰਸਲਟੈਂਟ ਅਨੱਸਥੀਸੀਆ ਡਾ. ਅਲਕਾ ਤਿਵਾੜੀ, ਅਨੱਸਥੀਸੀਆ ਵਿਭਾਗ ਦੇ ਮੁਖੀ ਡਾ. ਰਾਜੇਂਦਰ ਕੌਰ ਅਤੇ ਕੰਸਲਟੈਂਟ ਕਾਰਡੀਓਲੋਜੀ ਵਿਭਾਗ ਡਾ. ਅਰੁਣ ਕੁਮਾਰ ਚੋਪੜਾ ਦੇ ਨਾਮ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਵਰਿੰਦਰ ਘੁੰਮਣ ਦੀ 9 ਅਕਤੂਬਰ  2025 ਨੂੰ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ ਤੋਂ ਬਾਅਦ ਪ੍ਰਵਾਰ ਨੇ ਹਸਪਤਾਲ ਦੇ ਡਾਕਟਰਾਂ ਉੱਪਰ ਗੰਭੀਰ ਦੋਸ਼ ਲਗਾਏ ਸਨ। ਮੌਤ ਤੋਂ ਐਨ ਕੁੱਝ ਸਮਾਂ ਪਹਿਲਾਂ ਆਪਣੇ ਮੋਢੇ ਦਾ ਆਪਰੇਸ਼ਨ ਕਰਵਾਉਣ ਲਈ ਅਪਰੇਸ਼ਨ ਥੀਏਟਰ ਵਿਚ ਜਾਂਦਿਆਂ ਘੁੰਮਣ ਦੀਆਂ ਕੁੱਝ ਵੀਡੀਓ ਵੀ ਹਸਦੇ ਹੋਏ ਜਾਦਿਆਂ ਵੀਡੀਓ ਵਾਈਰਲ ਹੋਈਆਂ ਸਨ।

ਇਹ ਵੀ ਪੜ੍ਹੋ ਧੋਖਾਧੜੀ ਨਾਲ ਚੀਨ ਦੇ ਕੁਝ ਨਾਗਰਿਕਾਂ ਦੇ ਖਾਤਿਆਂ ਵਿੱਚ ਪੈਸਾ ਭੇਜਣ ਵਾਲੇ ਮਿਊਲ ਖਾਤਾ ਗਿਰੋਹ ਦੇ ਤਿੰਨ ਵਿਅਕਤੀ ਗ੍ਰਿਫ਼ਤਾਰ

ਜਿਸ ਕਾਰਨ ਹਰ ਕੋਈ ਇਸ ਤਰ੍ਹਾਂ ਇੱਕ ਤੰਦਰੁਸਤ ਨੌਜਵਾਨ ਦੀ ਮੌਤ ‘ਤੇ ਹੈਰਾਨ ਹੋ ਰਿਹਾ ਸੀ। ਪ੍ਰਵਾਰ ਦੀ ਮੰਗ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਨੇ ਇਕ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਸੀ, ਜਿਸ ਵਿੱਚ ਮਾਹਰ ਡਾਕਟਰ ਵੀ ਸ਼ਾਮਲ ਕੀਤੇ ਗਏ ਸਨ। ਸੂਚਨਾ ਮੁਤਾਬਕ ਜਾਂਚ ਟੀਮ ਨੇ ਆਪਣੀ ਰੀਪੋਰਟ ਵਿੱਚ ਸਪੱਸ਼ਟ ਤੌਰ ‘ਤੇ ਦਸਿਆ ਸੀ ਕਿ ਵਰਿੰਦਰ ਘੁੰਮਣ ਦੀ ਮੌਤ ਹਸਪਤਾਲ ਵਿੱਚ ਆਪ੍ਰੇਸ਼ਨ ਦੌਰਾਨ ਡਾਕਟਰਾਂ ਦੀ ਲਾਪਰਵਾਹੀ ਕਾਰਨ ਹੋਈ ਸੀ। ਆਪ੍ਰੇਸ਼ਨ ਦੌਰਾਨ ਕਿਸੇ ਵੀ ਪ੍ਰੋਟੋਕੋਲ ਦੀ ਪਾਲਣਾ ਨਹੀਂ ਕੀਤੀ ਗਈ।ਜਿਸਤੋਂ ਬਾਅਦ ਪੁਲਿਸ ਨੇ ਇਹ ਕਾਰਵਾਈ ਕੀਤੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1893619