Sunday, May 3, 2026
Home Blog Page 97

ਪ੍ਰਸਿੱਧ ਬਾਡੀ ਬਿਲਡਰ ਦੀ ਮੌ+ਤ ਦੇ ਮਾਮਲੇ ‘ਚ ਪੁਲਿਸ ਵੱਲੋਂ Fortis Hospital ਦੇ 4 ਡਾਕਟਰਾਂ ਵਿਰੁਧ ਪਰਚਾ ਦਰਜ਼, ਜਾਣੋਂ ਮਾਮਲਾ

0

Amritsar News: ਪੰਜਾਬ ਦੇ ਪ੍ਰਸਿੱਧ ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਦੀ ਪਿਛਲੇ ਸਾਲ ਹੋਈ ਮੌਤ ਦੇ ਮਾਮਲੇ ਵਿੱਚ Amritsar police (ਅੰਮ੍ਰਿਤਸਰ ਪੁਲਿਸ) ਨੇ ਵੱਡੀ ਕਾਰਵਾਈ ਕਰਦਿਆਂ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ (Fortis Hospital Amritsar) ਦੇ 4 ਡਾਕਟਰਾਂ ਵਿਰੁਧ ਪਰਚਾ ਦਰਜ ਕਰ ਲਿਆ। ਇਹ ਕਾਰਵਾਈ ਬੀਐਨਐਸ ਦੀ ਧਾਰਾ 106(1) ਦੇ ਤਹਿਤ ਕੀਤੀ ਗਈ ਹੈ, ਜਿਸਦਾ ਭਾਵ ਇਲਾਜ਼ ਦੌਰਾਨ ਅਣਗਹਿਲੀ ਵਰਤੀ ਗਈ ਸੀ। ਜਿਸਦੇ ਕਾਰਨ ਇਸ ਨਾਮਵਰ ਬਾਡੀ ਬਿਲਡਰ ਨੂੰ ਆਪਣੀ ਜਾਨ ਗਵਾਉਣੀ ਪਈ।

ਇਹ ਵੀ ਪੜ੍ਹੋ ਵੱਡੀ ਖ਼ਬਰ; ਵਿਵਾਦਤ ਵੀਡਿਓ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀ ਲਾਲਜੀਤ ਤੋਂ ਲਿਆ ਅਸਤੀਫਾ

ਇਸ ਮੁਕੱਦਮੇ ਵਿਚ ਜਿਹੜੇ ਡਾਕਟਰਾਂ ਨੂੰ ਮੁਲਜ਼ਮ ਬਣਾਇਆ ਗਿਆ ਹੈ, ਉਨ੍ਹਾਂ ਦੇ ਵਿਚ ਆਰਥੋਪੈਡਿਕ ਸਰਜਨ ਡਾ. ਤਾਪਿਸ਼ ਸ਼ੁਕਲਾ, ਕੰਸਲਟੈਂਟ ਅਨੱਸਥੀਸੀਆ ਡਾ. ਅਲਕਾ ਤਿਵਾੜੀ, ਅਨੱਸਥੀਸੀਆ ਵਿਭਾਗ ਦੇ ਮੁਖੀ ਡਾ. ਰਾਜੇਂਦਰ ਕੌਰ ਅਤੇ ਕੰਸਲਟੈਂਟ ਕਾਰਡੀਓਲੋਜੀ ਵਿਭਾਗ ਡਾ. ਅਰੁਣ ਕੁਮਾਰ ਚੋਪੜਾ ਦੇ ਨਾਮ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਵਰਿੰਦਰ ਘੁੰਮਣ ਦੀ 9 ਅਕਤੂਬਰ  2025 ਨੂੰ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ ਤੋਂ ਬਾਅਦ ਪ੍ਰਵਾਰ ਨੇ ਹਸਪਤਾਲ ਦੇ ਡਾਕਟਰਾਂ ਉੱਪਰ ਗੰਭੀਰ ਦੋਸ਼ ਲਗਾਏ ਸਨ। ਮੌਤ ਤੋਂ ਐਨ ਕੁੱਝ ਸਮਾਂ ਪਹਿਲਾਂ ਆਪਣੇ ਮੋਢੇ ਦਾ ਆਪਰੇਸ਼ਨ ਕਰਵਾਉਣ ਲਈ ਅਪਰੇਸ਼ਨ ਥੀਏਟਰ ਵਿਚ ਜਾਂਦਿਆਂ ਘੁੰਮਣ ਦੀਆਂ ਕੁੱਝ ਵੀਡੀਓ ਵੀ ਹਸਦੇ ਹੋਏ ਜਾਦਿਆਂ ਵੀਡੀਓ ਵਾਈਰਲ ਹੋਈਆਂ ਸਨ।

ਇਹ ਵੀ ਪੜ੍ਹੋ ਧੋਖਾਧੜੀ ਨਾਲ ਚੀਨ ਦੇ ਕੁਝ ਨਾਗਰਿਕਾਂ ਦੇ ਖਾਤਿਆਂ ਵਿੱਚ ਪੈਸਾ ਭੇਜਣ ਵਾਲੇ ਮਿਊਲ ਖਾਤਾ ਗਿਰੋਹ ਦੇ ਤਿੰਨ ਵਿਅਕਤੀ ਗ੍ਰਿਫ਼ਤਾਰ

ਜਿਸ ਕਾਰਨ ਹਰ ਕੋਈ ਇਸ ਤਰ੍ਹਾਂ ਇੱਕ ਤੰਦਰੁਸਤ ਨੌਜਵਾਨ ਦੀ ਮੌਤ ‘ਤੇ ਹੈਰਾਨ ਹੋ ਰਿਹਾ ਸੀ। ਪ੍ਰਵਾਰ ਦੀ ਮੰਗ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਨੇ ਇਕ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਸੀ, ਜਿਸ ਵਿੱਚ ਮਾਹਰ ਡਾਕਟਰ ਵੀ ਸ਼ਾਮਲ ਕੀਤੇ ਗਏ ਸਨ। ਸੂਚਨਾ ਮੁਤਾਬਕ ਜਾਂਚ ਟੀਮ ਨੇ ਆਪਣੀ ਰੀਪੋਰਟ ਵਿੱਚ ਸਪੱਸ਼ਟ ਤੌਰ ‘ਤੇ ਦਸਿਆ ਸੀ ਕਿ ਵਰਿੰਦਰ ਘੁੰਮਣ ਦੀ ਮੌਤ ਹਸਪਤਾਲ ਵਿੱਚ ਆਪ੍ਰੇਸ਼ਨ ਦੌਰਾਨ ਡਾਕਟਰਾਂ ਦੀ ਲਾਪਰਵਾਹੀ ਕਾਰਨ ਹੋਈ ਸੀ। ਆਪ੍ਰੇਸ਼ਨ ਦੌਰਾਨ ਕਿਸੇ ਵੀ ਪ੍ਰੋਟੋਕੋਲ ਦੀ ਪਾਲਣਾ ਨਹੀਂ ਕੀਤੀ ਗਈ।ਜਿਸਤੋਂ ਬਾਅਦ ਪੁਲਿਸ ਨੇ ਇਹ ਕਾਰਵਾਈ ਕੀਤੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਵੱਡੀ ਖ਼ਬਰ; ਵਿਵਾਦਤ ਵੀਡਿਓ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀ ਲਾਲਜੀਤ ਤੋਂ ਲਿਆ ਅਸਤੀਫਾ

0

👉ਮੁੱਖ ਸਕੱਤਰ ਨੂੰ ਮਾਮਲੇ ਦੀ ਨਿਰਪੱਖ ਜਾਂਚ ਦੇ ਦਿੱਤੇ ਆਦੇਸ਼
👉ਕਿਸੇ ਤਰ੍ਹਾਂ ਦੀ ਕੋਤਾਹੀ ਬਰਦਾਸਤ ਨਹੀਂ – ਮੁੱਖ ਮੰਤਰੀ
Chandigarh News: minister laljit bhullar resigned; ਬੀਤੀ ਰਾਤ ਸਾਬਕਾ ਚੇਅਰਮੈਨ ਗਗਨ ਰੰਧਾਵਾ ਵੱਲੋਂ ਆਤਮਹੱਤਿਆ ਕਰਨ ਦੇ ਮਾਮਲੇ ਵਿਚ ਸਾਹਮਣੇ ਆਈ ਵਿਵਾਦਤ ਵੀਡਿਓ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਅਸਤੀਫਾ ਲਿਆ ਹੈ। ਸੂਤਰਾਂ ਮੁਤਾਬਕ ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਮਾਮਲੇ ਦੀ ਨਿਰਪੱਖ ਜਾਂਚ ਦੇ ਆਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਇਹ ਵੀ ਕਿਹਾ ਹੈ ਕਿ ਇਸ ਮਾਮਲੇ ਵਿਚ ਕਿਸੇ ਤਰ੍ਹਾਂ ਦੀ ਕੋਤਾਹੀ ਬਰਦਾਸਤ ਨਹੀਂ ਕੀਤੀ ਜਾਵੇਗੀ।

ਇਹ ਵੀ ਪੜ੍ਹੋ ਵਿਧਵਾ ਮਹਿਲਾ ਤੇ ਉਸਦੇ ਪੁੱਤਰ ਨੂੰ ਘਰ ‘ਚ ਵੜਕੇ ਕੁੱਟਣ ਵਾਲੇ ਪੁਲਿਸ ਵਾਲੇ ਬੁਰੇ ਫ਼ਸੇ, ਹੋਈ ਇਹ ਕਾਰਵਾਈ

ਦਸਣਾ ਬਣਦਾ ਹੈ ਕਿ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਡੀਐਮ ਗਗਨਦੀਪ ਸਿੰਘ ਰੰਧਾਵਾ ਦੀ ਇੱਕ ਵੀਡੀਓ ਵਾਈਰਲ ਹੋਈ ਸੀ, ਜਿਸਦੇ ਵਿਚ ਉਨ੍ਹਾਂ ਕਥਿਤ ਤੌਰ ਉਤੇ ਮੰਤਰੀ ਲਾਲਜੀਤ ਭੁੱਲਰ ਵੱਲੋਂ ਤੰਗ-ਪ੍ਰੇਸ਼ਾਨ ਕੀਤੇ ਜਾਣ ਕਾਰਨ ਖੁਦਕੁਸ਼ੀ ਕਰ ਲਈ ਸੀ। ਇਸ ਵੀਡੀਓ ਵਿਚ ਉਹ ਮੰਤਰੀ ਭੁੱਲਰ ਦਾ ਨਾਮ ਲੈ ਰਹੇ ਸਨ। ਜਿਸਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਬਠਿੰਡਾ ਦੇ 19ਵੇਂ ਵਿਰਾਸਤੀ ਮੇਲੇ ‘ਚ ਝਲਕੀ ਪੰਜਾਬ ਦੇ ਅਮੀਰ ਵਿਰਸੇ ਦੀ ਝਲਕ; ਮਨੀਸ਼ ਸਿਸੋਦੀਆ ਤੇ ਗੁਰਮੀਤ ਖੁੱਡੀਆਂ ਨੇ ਕੀਤੀ ਸਿਫ਼ਤ

👉ਕਲਾਕਾਰ ਬੀਨੂ ਢਿੱਲੋਂ, ਕਰਮਜੀਤ ਅਨਮੋਲ ਨੇ ਕੀਤੀ ਵਿਸ਼ੇਸ਼ ਸ਼ਿਰਕਤ
Bathinda News: ਪਿਛਲੇ 18 ਸਾਲਾਂ ਤੋਂ ਬਠਿੰਡਾ ਦੇ ਖੇਡ ਸਟੇਡੀਮਅ ਦੇ ਵਿਚ ਸਥਿਤ ਵਿਰਾਸਤੀ ਪਿੰਡ ‘ਚ ਲੱਗ ਰਹੇ ਵਿਰਾਸਤੀ ਮੇਲੇ ਦੇ ਦੌਰਾਨ ਪੰਜਾਬ ਦੇ ਅਮੀਰ ਵਿਰਸੇ ਦੀ ਝਲਕ ਦੇਖਣ ਨੂੰ ਮਿਲਦੀ ਹੈ। ਬੀਤੇ ਕੱਲ ਸ਼ਾਨੋ ਸ਼ੌਕਤ ਨਾਲ ਸ਼ੁਰੂ ਹੋਏ 19 ਵੇਂ ਵਿਰਾਸਤੀ ਮੇਲੇ ਦੀ ਪਹਿਲੀ ਸ਼ਾਮ ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਰੌਣਕ ਵਧਾਉਣ ਲਈ ਪੁੱਜੇ।ਇਸਤੋਂ ਇਲਾਵਾ ਪੰਜਾਬੀ ਫ਼ਿਲਮਾਂ ਦੇ ਨਾਮਵਾਰ ਕਲਾਕਾਰ ਬੀਨੂ ਢਿੱਲੋਂ ਤੇ ਕਰਮਜੀਤ ਅਨਮੋਲ ਨੇ ਵੀ ਵਿਸ਼ੇਸ਼ ਸ਼ਿਰਕਤ ਕੀਤੀ। ਲੋਕਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਇੰਚਾਰਜ ਸ਼੍ਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਪੰਜਾਬ ਅਮੀਰ ਵਿਰਸੇ ਦਾ ਮਾਲਕ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਵਿਰਾਸਤ ਮੇਲੇ ਦੀ ਸ਼ਲਾਘਾ ਕੀਤੀ।

ਇਹ ਵੀ ਪੜ੍ਹੋ  ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ: ਭਗਵੰਤ ਮਾਨ

ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਇਸ ਤਰ੍ਹਾਂ ਦੇ ਸਮਾਗਮ ਵੱਡਾ ਰੋਲ ਅਦਾ ਕਰਦੇ ਹਨ। ਕੈਬਿਨੇਟ ਮੰਤਰੀ ਸ ਖੁੱਡੀਆਂ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਅਜਿਹੇ ਵਿਰਾਸਤੀ ਮੇਲੇ ਸਾਡੀ ਪੁਰਾਣੀ ਵਿਰਾਸਤ ਨੂੰ ਸੰਭਾਲਣ ਚ ਪੂਰਾ ਸਹਿਯੋਗ ਕਰਦੇ ਹਨ।ਇਸ ਮੌਕੇ ਕਲਾਕਾਰ ਸ਼੍ਰੀ ਬੀਨੂ ਢਿੱਲੋਂ ਅਤੇ ਸ਼੍ਰੀ ਕਰਮਜੀਤ ਅਨਮੋਲ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਉਨ੍ਹਾਂ ਆਪਣੇ ਲੋਕ ਸੰਦੇਸ਼ ਦੌਰਾਨ ਹਾਜ਼ਰੀਨ ਦਾ ਮਨੋਰੰਜਨ ਕੀਤਾ। ਗਾਇਕ ਸ਼੍ਰੀ ਗੁਰਜੀਤ ਜੀਤੀ ਨੇ ਆਪਣੀ ਗਾਇਕੀ ਨਾਲ ਸਮਾਂ ਬੰਨ੍ਹਿਆ। ਚੰਡੀਗੜ੍ਹ ਤੋਂ ਵਿਸ਼ੇਸ਼ ਰੂਪ ਚ ਆਏ ਜੁਗਨੀ ਗਰੁੱਪ ਨੇ ਭੰਗੜਾ ਪੇਸ਼ ਕੀਤਾ । ਮੇਲੇ ਵਿਚ ਬਠਿੰਡਾ ਸ਼ਹਿਰੀ ਹਲਕੇ ਦੇ ਵਿਧਾਇਕ ਜਗਰੂਪ ਸਿੰਘ ਗਿੱਲ, ਮੋੜ ਦੇ ਸੁਖਵੀਰ ਸਿੰਘ ਮਾਈਸਰਖਾਨਾ ਵੀ ਵਿਸ਼ੇਸ ਤੌਰ ‘ਤੇ ਮੌਜੂਦ ਰਹੇ। ਮਾਲਵਾ ਹੈਰੀਟੇਜ ਸੱਭਿਆਚਾਰਕ ਫਾਊਂਡੇਸ਼ਨ ਵੱਲੋਂ ਅੱਜ ਮੇਲੇ ਦੇ ਪਹਿਲੇ ਦਿਨ ਵਿਰਾਸਤੀ ਕਾਫ਼ਲਾ ਕੱਢਿਆ ਗਿਆ। ਕਾਫ਼ਲੇ ਦੀ ਸ਼ੁਰੂਆਤ ਗੁਰੂਦੁਆਰਾ ਹਾਜੀ ਰਤਨ ਸਾਹਿਬ ਤੋਂ ਅਰਦਾਸ ਕਰਕੇ ਕੀਤੀ ਗਈ।

ਇਹ ਵੀ ਪੜ੍ਹੋ  ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ, ਮੇਅਰ ਬਠਿੰਡਾ ਸ਼੍ਰੀ ਪਦਮਜੀਤ ਮਹਿਤਾ, ਮਾਲਵਾ ਫਾਊਂਡੇਸ਼ਨ ਦੇ ਸਰਪ੍ਰਸਤ ਸ਼੍ਰੀ ਹਰਵਿੰਦਰ ਸਿੰਘ ਖਾਲਸਾ ਅਤੇ ਹੋਰ ਮੋਹਤਵਰ ਲੋਕ ਹਾਜ਼ਰ ਸਨ। ਪੰਜਾਬੀ ਸੱਭਿਆਚਾਰ ਦੀ ਝਲਕ ਪੇਸ਼ ਕਰਦਾ ਕਾਫ਼ਲਾ ਸ਼ਹਿਰ ਦੇ ਵੱਖ ਵੱਖ ਖੇਤਰਾਂ ਚੋਂ ਹੁੰਦਾ ਹੋਈਆ ਵਿਰਾਸਤੀ ਪਿੰਡ ਜੈਪਾਲਗੜ੍ਹ ਵਿਖੇ ਮੁਕੰਮਲ ਹੋਇਆ। ਇਸ ਮੇਲੇ ਵਿਚ ਨੌਜਵਾਨ ਪੀੜ੍ਹੀ ਨੂੰ ਸੱਭਿਆਚਾਰ ਅਤੇ ਵਿਰਾਸਤ ਨਾਲ ਜੋੜਨ ਲਈ ਚਾਰ ਵਿਸ਼ੇਸ਼ ਸੈਲਫੀ ਪੁਆਇੰਟ ਬਣਾਏ ਗਏ ਹਨ ਜਿਹੜੇ ਮੇਲੇ ਤੇ ਆਏ ਲੋਕਾਂ ਲਈ ਖਿੱਚ ਦਾ ਕੇਂਦਰ ਰਹੇ। ਇਸ ਮੌਕੇ ਸੀਨੀਅਰ ਪੁਲੀਸ ਕਪਤਾਨ ਮੈਡਮ ਜਯੋਤੀ ਯਾਦਵ ਬੈਂਸ, ਪੰਜਾਬ ਕਿ੍ਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਸਿੰਘ ਮਹਿਤਾ, ਬਠਿੰਡਾ ਨਗਰ ਨਿਗਮ ਦੇ ਮੇਅਰ ਪਦਮਜੀਤ ਸਿੰਘ ਮਹਿਤਾ, ਚੇਅਰਮੈਨ ਮਾਰਕਫ਼ੈਡ ਇੰਦਰਜੀਤ ਸਿੰਘ ਮਾਨ, ਚੇਅਰਮੈਨ ਅਮਰਦੀਪ ਸਿੰਘ ਰਾਜਨ ਬਠਿੰਡਾ, ਚੇਅਰਮੈਨ ਰਾਕੇਸ਼ ਪੁਰੀ, ਚੇਅਰਮੈਨ ਨੀਲ ਗਰਗ ਆਦਿ ਹਾਜਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਵਿਧਵਾ ਮਹਿਲਾ ਤੇ ਉਸਦੇ ਪੁੱਤਰ ਨੂੰ ਘਰ ‘ਚ ਵੜਕੇ ਕੁੱਟਣ ਵਾਲੇ ਪੁਲਿਸ ਵਾਲੇ ਬੁਰੇ ਫ਼ਸੇ, ਹੋਈ ਇਹ ਕਾਰਵਾਈ

0

Jalandhar News: ਬੀਤੇ ਕੱਲ ਸਵੇਰ ਤੋਂ ਹੀ ਜਲੰਧਰ ਦੇ ਭਾਰਗਵ ਕੈਂਪ ਇਲਾਕੇ ਵਿੱਚ ਇੱਕ ਘਰੇਲੂ ਝਗੜੇ ਵਿੱਚ ਬਜ਼ੁਰਗ ਮਹਿਲਾ ਅਤੇ ਉਸਦੇ ਪੁੱਤਰ ਦੀ ਬੇਰਹਿਮੀ ਨਾਲ ਕੁੱਟਮਾਰ ਦੇ ਮਾਮਲੇ ਵਿਚ ਮਹਿਲਾ ਕਮਿਸ਼ਨ ਨੇ ਰੀਪੋਰਟ ਮੰਗ ਲਈ ਹੈ। ਸ਼ੋੋਸ਼ਲ ਮੀਡੀਆ ‘ਤੇ ਮਹਿਲਾ ਨੂੰ ਵਾਲਾਂ ਤੋਂ ਫੜ ਕੇ ਘਸੀਟਣ ਅਤੇ ਉਸਦੇ ਪੁੱਤਰ ਨੂੰ ਅੰਡਰਵੀਅਰ ਦੇ ਵਿਚ ਹੀ ਕੁੱਟਮਾਰ ਕਰਕੇ ਗੱਡੀ ਵਿਚ ਸੁੱਟਦੇ ਪੁਲਿਸ ਮੁਲਾਜਮਾਂ ਦੀ ਲਗਾਤਾਰ ਵੀਡੀਓ ਵਾਈਰਲ ਹੋਣ ਤੋਂ ਬਾਅਦ ਮਹਿਲਾ ਕਮਿਸ਼ਨ ਨੇ ਇਸਦਾ ਗੰਭੀਰ ਨੋਟਿਸ ਲਿਆ ਹੈ।

ਇਹ ਵੀ ਪੜ੍ਹੋ Bathinda Vigilance ਵੱਲੋਂ PSPCL ਦਾ JE 14000 ਰੁਪਏ ਰਿਸ਼ਵਤ ਲੈਂਦਾ ਕਾਬੂ

ਇਸਦੇ ਨਾਲ ਹੀ ਮਹਿਕਮੇ ਦੀ ਬਦਨਾਮੀ ਹੁੰਦੀ ਵੇਖ ਜਲੰਧਰ ਦੀ ਪੁਲਿਸ ਕਮਿਸ਼ਨਰ ਨੇ ਭਾਰਗਵ ਕੈਂਪ ਪੁਲਿਸ ਸਟੇਸ਼ਨ ਦੇ ਉਕਤ ਤਿੰਨ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ। ਜਿਕਰਯੋਗ ਹੈ ਕਿ ਮਮਤਾ ਨਾਂ ਦੀ ਵਿਧਵਾ ਔਰਤ ਦੇ ਵੱਡੇ ਪੁੱਤਰ ਰੋਹਿਤ ਦਾ ਆਪਣੀ ਘਰਵਾਲੀ ਪ੍ਰਿਆ ਨਾਲ ਝਗੜਾ ਚੱਲ ਰਿਹਾ ਸੀ ਤੇ ਨੂੰਹ ਪਤੀ ਨਾਲ ਲੜ ਕੇ ਤਿਲਕ ਨਗਰ ਸਥਿਤ ਆਪਣੇ ਮਾਪਿਆਂ ਦੇ ਘਰ ਚਲੀ ਗਈ। ਜਿਸਤੋਂ ਬਾਅਦ ਉਸਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾ ਦਿੱਤੀ।

ਇਹ ਵੀ ਪੜ੍ਹੋ ਵੱਡੀ ਖ਼ਬਰ; ਰੇਲ ਲਿੰਕ ਨਾਲ ਜੁੜੇਗਾ ਤਖ਼ਤ ਸ੍ਰੀ ਦਮਦਮਾ ਸਾਹਿਬ, ਰੇਲ ਮੰਤਰੀ ਰਵਨੀਤ ਬਿੱਟੂ ਨੇ ਕੀਤਾ ਐਲਾਨ

ਜਿਸਤੋਂ ਬਾਅਦ ਤੜਕਸਾਰ ਹੀ ਇੱਕ ਥਾਣੇਦਾਰ ਦੀ ਅਗਵਾਈ ਹੇਠ ਪੁਲਿਸ ਮੁਲਾਜਮਾਂ ਦੀ ਗੱਡੀ ਮਮਤਾ ਦੇ ਘਰ ਪੁੱਜੀ ਤੇ ਉਸਦੇ ਪੁੱਤਰ ਨੂੰ ਕਮਰੇ ਵਿਚ ਕੱਛੇ-ਬਨੈਣ ‘ਚ ਪਏ ਹੋਏ ਹੀ ਚੁੱਕ ਕੇ ਗੱਡੀ ਵਿਚ ਸੁੱਟਣਾ ਸ਼ੁਰੂ ਕਰ ਦਿੱਤਾ। ਜਦ ਮਾਂ ਤੇ ਦੂਜੇ ਭਰਾ ਨੇ ਇਸਦਾ ਵਿਰੋਧ ਕੀਤਾ ਤਾਂ ਉਨ੍ਹਾਂ ਦੀ ਕਥਿਤ ਤੌਰ ‘ਤੇ ਕੁੱਟਮਾਰ ਕਰ ਦਿੱਤੀ। ਇਸ ਘਟਨਾ ਨੂੰ ਲੈ ਕੇ ਮੁਹੱਲਾ ਵਾਸੀਆਂ ਨੇ ਰੋਸ਼ ਵੀ ਜਤਾਇਆ ਤੇ ਜਿੰਮੇਵਾਰ ਪੁਲਿਸ ਮੁਲਾਜਮਾਂ ਵਿਰੁਧ ਕਾਰਵਾਈ ਦੀ ਮੰਗ ਕੀਤੀ ਸੀ। ਹਾਲਾਂਕਿ ਪੁਲਿਸ ਮੁਲਾਜਮਾਂ ਨੇ ਵੀ ਇਸ ਪ੍ਰਵਾਰ ਉੱਪਰ ਆਪਣੇ ‘ਤੇ ਪਹਿਲਾਂ ਹਮਲਾ ਕਰਨ ਦਾ ਦੋਸ਼ ਲਗਾਇਆ ਸੀ। ਇਸ ਦੌਰਾਨ ਹੀ ਮਹਿਲਾ ਕਮਿਸ਼ਨ ਨੇ ਜਲੰਧਰ ਦੀ ਪੁਲਿਸ ਕਮਿਸ਼ਨਰ ਨੂੰ ਪੱਤਰ ਲਿਖ ਕੇ ਮਾਮਲੇ ਦੀ ਨਿਰਪੱਖ ਜਾਂਚ ਦੇ ਆਦੇਸ਼ ਦਿੰਦਿਆਂ 24 ਮਾਰਚ ਤੱਕ ਰੀਪੋਰਟ ਮੰਗ ਲਈ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਨੁੰਹ, ਰਿਵਾੜੀ, ਹਿਸਾਰ, ਜੀਂਦ, ਰੋਹਤਕ ਅਤੇ ਚਰਖੀ ਦਾਦਰੀ ਦੇ ਸਿਵਲ ਹਸਪਤਾਲਾਂ ਵਿੱਚ ਪੀਪੀਪੀ ਮੋਡ ‘ਤੇ ਜਲਦੀ ਸ਼ੁਰੂ ਹੋਵੇਗੀ ਐਮਆਰਆਈ ਸਕੈਨ ਸੇਵਾਵਾਂ : ਸਿਹਤ ਮੰਤਰੀ ਆਰਤੀ ਸਿੰਘ ਰਾਓ

0

👉ਹਰਿਆਣਾ ਦੇ ਸਿਵਲ ਹਸਪਤਾਲਾਂ ਨੂੰ ਮਜਬੂਤ ਬਨਾਉਣ ਲਈ ਅਹਿਮ ਪਰਿਯੋਜਨਾਵਾਂ ਨੂੰ ਦਿੱਤੀ ਮੰਜੂਰੀ
Haryana News: ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਦੀ ਅਗਵਾਈ ਹੇਠ ਸਪੈਸ਼ਲ ਹਾਈ ਪਾਵਰਡ ਪਰਚੇਜ਼ ਕਮੇਟੀ (SHPPC) ਦੀ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਰਾਜ ਦੇ ਸਿਵਲ ਹਸਪਤਾਲਾਂ ਵਿੱਚ ਸਿਹਤ ਸਹੂਲਤਾਂ ਨੂੰ ਮਜਬੂਤ ਕਰਨ ਦੇ ਉਦੇਸ਼ ਨਾਲ ਕਈ ਮਹਤੱਵਪੂਰਣ ਪ੍ਰਸਤਾਵਾਂ ਨੂੰ ਮੰਜੂਰੀ ਦਿੱਤੀ ਗਈ। ਮੀਟਿੰਗ ਦੌਰਾਨ ਸਿਵਲ ਹਸਪਤਾਲ ਮਾਂਡੀਖੇੜਾ (ਨੁੰਹ) ਅਤੇ ਰਿਵਾੜੀ ਵਿੱਚ ਸੀਟੀ ਸਕੈਨ ਸੇਵਾਵਾਂ ਨੂੰ ਹਾਇਰ ਕਰਨ ਦੀ ਮੰਜੂਰੀ ਦਿੱਤੀ ਗਈ।

ਇਹ ਵੀ ਪੜ੍ਹੋ ਵੱਡੀ ਖ਼ਬਰ; ਰੇਲ ਲਿੰਕ ਨਾਲ ਜੁੜੇਗਾ ਤਖ਼ਤ ਸ੍ਰੀ ਦਮਦਮਾ ਸਾਹਿਬ, ਰੇਲ ਮੰਤਰੀ ਰਵਨੀਤ ਬਿੱਟੂ ਨੇ ਕੀਤਾ ਐਲਾਨ

ਇਸ ਦੇ ਨਾਲ ਹੀ ਮਾਂਡੀਖੇੜਾ (ਨੁੰਹ), ਰਿਵਾੜੀ, ਹਿਸਾਰ, ਜੀਂਦ, ਰੋਹਤਕ ਅਤੇ ਚਰਖੀ ਦਾਦਰੀ ਦੇ ਸਿਵਲ ਹਸਪਤਾਲਾਂ ਵਿੱਚ ਪਬਲਿਕ-ਪ੍ਰਾਈਵੇਟ ਪਾਰਟਨਰਸ਼ਿਪ (PPP) ਦੇ ਆਧਾਰ ‘ਤੇ ਐਮਆਰਆਈ ਸਕੈਨ ਸੇਵਾਵਾਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ।ਇਸ ਤੋਂ ਇਲਾਵਾ, ਕੁਰੂਕਸ਼ੇਤਰ, ਗੁਰੂਗ੍ਰਾਮ ਅਤੇ ਜੀਂਦ ਦੇ ਜਿਲ੍ਹਾ ਸਿਵਲ ਹਸਪਤਾਲਾਂ ਵਿੱਚ ਮੈਕੇਨਾਇਜਡ ਅਤੇ ਆਟੋਮੇਟੇਡ ਕਲੀਨਿੰਗ ਸੇਵਾਵਾਂ ਸ਼ੁਰੂ ਕਰਨ ਨੂੰ ਵੀ ਮੰਜੂਰੀ ਪ੍ਰਦਾਨ ਕੀਤੀ ਗਈ, ਜਿਸ ਨਾਲ ਹਸਪਤਾਲਾਂ ਵਿੱਚ ਸਵੱਛਤਾ ਅਤੇ ਮਰੀਜਾਂ ਨੂੰ ਬਿਹਤਰ ਵਾਤਾਵਰਣ ਮਿਲ ਸਕੇਗਾ।

ਇਹ ਵੀ ਪੜ੍ਹੋ ਮੁੱਖ ਮੰਤਰੀ ਨੇ ਧਰਮ ਪਤਨੀ ਸਮੇਤ ਪਹਿਲੇ ਨਵਰਾਤੇ ‘ਤੇ ਕੀਤੇ ਮਾਤਾ ਮਨਸਾ ਦੇਵੀ ਦੇ ਦਰਸ਼ਨ, ਲਿਆ ਆਸ਼ੀਰਵਾਦ

ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਮੀਟਿੰਗ ਵਿੱਚ ਕਿਹਾ ਕਿ ਸੂਬਾ ਸਰਕਾਰ ਸਾਰੇ ਨਾਗਰਿਕਾਂ ਨੂੰ ਗੁਣਵੱਤਾਪੂਰਣ ਅਤੇ ਕਿਫਾਇਤੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪ੍ਰਤੀਬੱਧ ਹੈ। ਉਨ੍ਹਾਂ ਨੇ ਸਬੰਧਿਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਮੰਜੂਰ ਪਰਿਯੋਜਨਾਵਾਂ ਨੂੰ ਸਮੇਂਬੱਧ ਢੰਗ ਨਾਲ ਲਾਗੂ ਕੀਤਾ ਜਾਵੇ ਅਤੇ ਲਾਗੂ ਕਰਨ ਵਿੱਚ ਪਾਰਦਰਸ਼ਿਤਾ ਤੇ ਕੁਸ਼ਲਤਾ ਯਕੀਨੀ ਕੀਤੀ ਜਾਵੇ। ਇੰਨ੍ਹਾਂ ਪਹਿਲਾਂ ਨੂੰ ਹਰਿਆਣਾ ਦੇ ਪਬਲਿਕ ਸਿਹਤ ਸਿਸਟਮ ਦੇ ਆਧੁਨੀਕੀਕਰਣ ਦੀ ਦਿਸ਼ਾ ਵਿੱਚ ਇੱਕ ਮਹਤੱਵਪੂਰਣ ਕਦਮ ਮੰਨਿਆ ਜਾ ਰਿਹਾ ਹੈ, ਜਿਸ ਨਾਲ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮਿਲਣਗੀਆਂ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹਰਿਆਣਾ ਵਿੱਚ ਜਲ੍ਹ ਜੀਵਨ ਮਿਸ਼ਨ 2.0 ਲਈ ਕੇਂਦਰ ਤੇ ਸੂਬੇ ਦੇ ਵਿੱਚ ਹੋਇਆ ਐਮਓਯੂ

0

👉ਐਮਓਯੂ ਨਾਲ ਹਰ ਘਰ ਸਵੱਛ ਜਲ੍ਹ ਦੇ ਟੀਚੇ ਨੂੰ ਮਿਲੇਗੀ ਨਵੀਂ ਗਤੀ – ਮੁੱਖ ਮੰਤਰੀ ਨਾਇਬ ਸਿੰਘ ਸੈਣੀ
👉3000 ਕਰੋੜ ਰੁਪਏ ਦੇ ਨਿਵੇਸ਼ ਨਾਲ ਜਲ੍ਹ ਸਪਲਾਈ ਅਤੇ ਗੁਣਵੱਤਾ ‘ਤੇ ਹੋਵੇਗਾ ਫੋਕਸ
👉ਨੁੰਹ, ਪਲਵਲ ਅਤੇ ਮਹੇਂਦਰਗੜ੍ਹ ਲਈ ਵਿਸ਼ੇਸ਼ ਜਲ੍ਹ ਪਰਿਯੋਜਨਾਵਾਂ ਹੋਣਗੀਆਂ ਲਾਗੂ

Haryana News: ਹਰਿਆਣਾ ਵਿੱਚ ਜਲ੍ਹ ਜੀਵਨ ਮਿਸ਼ਨ ਦੇ ਦੂਜੇ ਪੜਾਅ ਨੂੰ ਲਾਗੂ ਕਰਨ ਲਈ ਸ਼ੁਕਰਵਾਰ ਨੂੰ ਵਰਚੂਅਲ ਰਾਹੀਂ ਕੇਂਦਰੀ ਜਲ੍ਹ ਸ਼ਕਤੀ ਮੰਤਰੀ ਸ੍ਰੀ ਸੀਆਰ ਪਾਟਿਲ ਅਤੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਮੌਜੂਦਗੀ ਵਿੱਚ ਕੇਂਦਰ ਸਰਕਾਰ ਤੇ ਹਰਿਆਣਾ ਸਰਕਾਰ ਦੇ ਵਿੱਚਕਾਰ ਸਮਝੌਤਾ ਮੈਮੋ (ਐਮਓਯੂ) ‘ਤੇ ਦਸਤਖਤ ਕੀਤੇ ਗਏ। ਹਰਿਆਣਾ ਸਰਕਾਰ ਵੱਲੋਂ ਜਨਸਿਹਤ ਇੰਜੀਨੀਅਰਿੰਗ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਸ੍ਰੀ ਮੋਹਮਦ ਸ਼ਾਇਨ ਨੇ ਐਮਓਯੂ ‘ਤੇ ਦਸਤਖਤ ਕੀਤੇ।ਐਮਓਯੂ ਸਾਈਨਿੰਗ ਪ੍ਰੋਗਰਾਮ ਵਿੱਚ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਚੰਡੀਗੜ੍ਹ ਤੋਂ ਵੀਡੀਓ ਕਾਨਫ੍ਰੈਸਿੰਗ ਰਾਹੀਂ ਸ਼ਾਮਿਲ ਹੋਏ। ਇਸ ਮੌਕੇ ‘ਤੇ ਜਨਸਿਹਤ ਇੰਜੀਨੀਅਰਿੰਗ ਮੰਤਰੀ ਸ੍ਰੀ ਰਣਬੀਰ ਗੰਗਵਾ, ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ ਅਤੇ ਮੁੱਖ ਮੰਤਰੀ ਦੇ ਉੱਪ ਪ੍ਰਧਾਨ ਸਕੱਤਰ ਸ੍ਰੀ ਯੱਸ਼ਪਾਲ ਮੌਜੂਦ ਰਹੇ।ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਜਲ੍ਹ ਜੀਵਨ ਮਿਸ਼ਨ 2.0 ਤਹਿਤ ਰਾਜ ਸਰਕਾਰਾਂ ਤੇ ਕੇਂਦਰ ਸਰਕਾਰ ਦੇ ਵਿੱਚ ਸਾਝੇਦਾਰੀ ਨੂੰ ਅੱਗੇ ਵਧਾਉਣ ਲਈ ਅੱਜ ਹੋਇਆ ਇਹ ਐਮਓਯੂ ਬਹੁਤ ਮਹਤੱਵਪੂਰਣ ਹੈ। ਜਲ੍ਹ ਜੀਵਨ ਮਿਸ਼ਨ ਦੇ ਦੂਜੇ ਪੜਾਅ ਵਿੱਚ ਸੂਬਾ ਸਰਕਾਰ ਦਾ ਧਿਆਨ ਸਿਰਫ ਜਲ੍ਹ ਸਪਲਾਈ ਤੱਕ ਸੀਮਤ ਨਹੀਂ ਰਹੇਗਾ ਸਗੋ ਉਸ ਦੀ ਗੁਣਵੱਤਾ, ਸਥਿਰਤਾ ਅਤੇ ਲੰਬੇ ਸਮੇਂ ਪ੍ਰਬੰਧਨ ‘ਤੇ ਵੀ ਕੇਂਦ੍ਰਿਤ ਹੋਵੇਗਾ। ਇਸ ਦੇ ਤਹਿਤ ਜਲ੍ਹ ਭੰਡਾਰਣ ਟੈਂਕਾਂ ਦਾ ਆਧੁਨੀਕੀਕਰਣ, ਬਾਕੀ ਪਰਿਵਾਰਾਂ ਨੂੰ ਪਾਇਪਲਾਇਨ ਜਲ੍ਹ ਸਪਲਾਈ ਨਾਲ ਜੋੜਨਾ ਅਤੇ ਦੱਖਣੀ ਹਰਿਆਣਾ ਦੇ ਜਲ੍ਹ ਸੰਕਟਗ੍ਰਸਤ ਖੇਤਰਾਂ ਜਿਵੇਂ ਨੁੰਹ, ਪਲਵਲ ਅਤੇ ਮਹੇਂਦਰਗੜ੍ਹ ਵਿੱਚ ਵਿਸ਼ੇਸ਼ ਪਰਿਯੋਜਨਾਵਾਂ ਦਾ ਲਾਗੂ ਕੀਤਾ ਜਾਵੇਗਾ। ਇੰਨ੍ਹਾਂ ਸਾਰੀ ਯੋਜਨਾਵਾਂ ‘ਤੇ ਲਗਭਗ 3000 ਕਰੋੜ ਰੁਪਏ ਦਾ ਨਿਵੇਸ਼ ਹੋਵੇਗਾ।

ਇਹ ਵੀ ਪੜ੍ਹੋ ਵਿਕਾਸ ਨੂੰ ਤਿੰਨ ਗੁਣਾ ਗਤੀ ਦੇਵੇਗਾ ਹਰਿਆਣਾ ਦਾ ਬਜਟ: ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਮੁੱਖ ਮੰਤਰੀ ਨੇ ਕਿਹਾ ਕਿ ਜਲ੍ਹ ਜੀਵਨ ਮਿਸ਼ਨ ਦੇ ਪਹਿਲੇ ਪੜਾਅ ਵਿੱਚ ਹਰਿਆਣਾ ਦੇ ਗ੍ਰਾਮੀਣ ਖੇਤਰਾਂ ਵਿੱਚ ਹਰ ਘਰ ਤੱਕ ਨਲ ਅਤੇ ਕਾਫੀ ਪੀਣ ਦੇ ਪਾਣੀ ਦੀ ਲਗਾਤਾਰ ਸਪਲਾਈ ਯਕੀਨੀ ਕਰਨ ਦਾ ਰਾਜ ਸਰਕਾਰ ਨੇ ਜੋ ਸੰਕਲਪ ਕੀਤਾ, ਉਸ ਨੂੰ ਸਾਕਾਰ ਵੀ ਕੀਤਾ। ਸਾਲ 2019 ਵਿੱਚ ਜਲ੍ਹ ਜੀਵਨ ਮਿਸ਼ਨ ਦੀ ਜਦੋਂ ਸ਼ੁਰੂਆਤ ਹੋਈ ਸੀ ਉਦੋਂ ਹਰਿਆਣਾ ਵਿੱਚ ਸਿਰਫ 58 ਫੀਸਦੀ ਗ੍ਰਾਮੀਣ ਪਰਿਵਾਰਾਂ ਵਿੱਚ ਨਲ ਦਾ ਕਨੈਕਸ਼ਨ ਸੀ ਪਰ ਸਰਕਾਰ ਦੇ ਲਗਾਤਾਰ ਯਤਨਾਂ ਨਾਲ 6 ਅਪ੍ਰੈਲ, 2022 ਨੂੰ ਹੀ ਸਰਕਾਰ ਨੇ ਸੌ-ਫੀਸਦੀ ਕਵਰੇਜ ਹਾਸਲ ਕਰ ਦੇਸ਼ ਦੇ ਮੋਹਰੀ ਸੂਬਿਆਂ ਵਿੱਚ ਆਪਣਾ ਸਥਾਨ ਬਣਾਇਆ ਹੈ। ਇਹ ਉਪਲਬਧੀ ਹਰਿਆਣਾ ਦੇ ਲੱਖਾਂ ਪਰਿਵਾਰਾਂ ਦੇ ਜੀਵਨ ਵਿੱਚ ਆਏ ਸਾਕਾਰਾਤਮਕ ਬਦਲਾਅ ਦਾ ਨਤੀਜਾ ਹੈ।ਉਨ੍ਹਾਂ ਨੇ ਕਿਹਾ ਕਿ ਇੱਕ ਸਮੇਂ ਸੀ ਜਦੋਂ ਮਹਿਲਾਵਾਂ ਨੂੰ ਦੂਰ-ਦੂਰ ਤੋਂ ਪਾਣੀ ਲਿਆਉਣਾ ਪੈਂਦਾ ਸੀ, ਪਰ ਹੁਣ ਮਹਿਲਾਵਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਹੀ ਸਾਫ ਜਲ੍ਹ ਉਪਲਬਧ ਕਰਾਉਣ ਤੋਂ ਆਏ ਬਦਲਾਅ ਸਮਾਜਿਕ ਸਨਮਾਨ ਅਤੇ ਜੀਵਨ ਪੱਧਰ ਵਿੱਚ ਸੁਧਾਰ ਦਾ ਪ੍ਰਤੀਕ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਹਰਿਆਣਾ ਵਿੱਚ ਜਲ੍ਹ ਸਪਲਾਈ ਦਾ ਇੱਕ ਮਜਬੂਤ ਅਤੇ ਵਿਆਪਕ ਇੰਫ੍ਰਾਸਟਕਚਰ ਸਥਾਪਿਤ ਕੀਤਾ ਜਾ ਚੁੱਕਾ ਹੈ। ਇਸ ਵਿੱਚ ਨਹਿਰ ਅਧਾਰਿਤ ਹਜਾਰਾਂ, ਜਲ੍ਹਘਰ, ਟਿਯੂਬਵੈਲ ਅਧਾਰਿਤ ਜਲ੍ਹਘਰ ਅਤੇ ਬੂਸਟਿੰਗ ਸਟੇਸ਼ਨ ਸ਼ਾਮਿਲ ਹਨ। BISWAS ਪੋਰਟਲ ਰਾਹੀਂ ਬਿਲਿੰਗ ਨੂੰ ਪਾਰਦਰਸ਼ੀ ਬਣਾਇਆ ਗਿਆ ਹੈ ਅਤੇ ਬੀਬੀਪੀਐਸ ਦੇ ਜਰਇਏ ਭੁਗਤਾਉਣ ਨੂੰ ਸਰਲ ਕੀਤਾ ਅਿਗਾ ਹੈ। ਨਾਗਰਿਕਾਂ ਦੀ ਸ਼ਿਕਾਇਤ ਦੇ ਹੱਲ ਲਈ ਮਲਟੀ ਚੈਨਲ ਪ੍ਰਣਾਲੀ ਲਾਗੂ ਕੀਤੀ ਗਈ ਹੈ।

ਇਹ ਵੀ ਪੜ੍ਹੋ ਅਗਲੀ ਪੀੜ੍ਹੀ ਦੀ ਚਿੰਤਾ ਵਿੱਚ ਅਸੀਂ ਨਾਨ-ਸਟਾਪ 4 ਗੁਣਾ ਰਫ਼ਤਾਰ ਨਾਲ ਕੰਮ ਕਰ ਰਹੇ ਹਾਂ- ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਮੁੱਖ ਮੰਤਰੀ ਨੇ ਕਿਹਾ ਕਿ ਜਲ੍ਹ ਦੀ ਗੁਣਵੱਤਾ ਸਰਕਾਰ ਲਈ ਸਰਵੋਚ ਪ੍ਰਾਥਮਿਕਤਾ ਹੈ ਅਤੇ ਇਸ ਦਿਸ਼ਾ ਵਿੱਚ ਸੂਬੇ ਦੇ ਸਾਰੇ 23 ਜਿਲ੍ਹਿਆਂ ਵਿੱਚ ਐਨਏਬੀਐਲ ਮਾਨਤਾ ਪ੍ਰਾਪਤ ਅੱਤਆਧੁਨਿਕ ਲੈਬਾਂ ਸਥਾਪਿਤ ਕੀਤੀਆਂ ਗਈਆਂ ਹਨ। ਨਾਲ ਹੀ ਦੁਰ-ਦਰਾਢੇ ਖੇਤਰਾਂ ਵਿੱਚ ਮੋਬਾਇਲ ਜਾਂਚ ਵੈਨ ਤੈਨਾਤ ਕੀਤੀ ਗਈ ਹੈ।ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮਦੀ ਦੀ ਕੁਸ਼ਲ ਅਗਵਾਈ ਹੇਠ ਦੇਸ਼ ਨੇ ਵਿਕਸਿਤ ਭਾਰਤ ਦਾ ਜੋ ਸੰਕਲਪ ਕੀਤਾ ਹੈ, ਉਸ ਵਿੱਚ ਜਲ੍ਹ ਸੁਰੱਖਿਆ ਨੂੰ ਸਰਵੋਚ ਪ੍ਰਾਥਮਿਕਤਾ ਦਿੱਤੀ ਗਈ ਹੈ। ਜਲ੍ਹ ਸਿਰਫ ਇੱਕ ਸਰੋਤ ਨਹੀਂ ਸਗੋ ਇਹ ਜੀਵਨ ਅਤੇ ਸਨਮਾਨ ਦਾ ਪ੍ਰਤੀਕ ਹੈ। ਇਸੀ ਸੋਚ ਦੇ ਨਾਲ ਸਾਨੂੰ ਸਾਰਿਆਂ ਨੂੰ ਇਸ ਮਿਸ਼ਨ ਨੂੰ ਇੱਕ ਜਨ ਅੰਦੋਲਨ ਵਜੋ ਅੱਗੇ ਵਧਾਉਣਾ ਹੈ ਅਤੇ ਇਹ ਨਾਗਰਿਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਦਾ ਸਰੋਤ ਹੈ। ਇਹ ਵਿਕਸਿਤ ਭਾਰਤ ਦੇ ਸੰਕਲਪ ਨੂੰ ਸਾਕਾਰ ਕਰਨ ਦੀ ਦਿਸ਼ਾ ਵਿੱਚ ਇੱਕ ਮਜਬੁਤ ਕਦਮ ਹੈ, ਇਸ ਲਈ ਸਾਨੂੰ ਸਾਰਿਆਂ ਨੂੰ ਮਿਲੇ ਕੇ ਇਸ ਮੁਹਿੰਮ ਨੂੰ ਜਨ-ਜਨ ਤੱਕ ਪਹੁੰਚਾਉਣ ਅਤੇ ਹਰ ਘਰ ਤੱਕ ਸਾਫ ਪਾਣੀ ਪਹੁੰਚਾਉਣ ਦੇ ਕੰਮ ਵਿੱਚ ਆਪਣਾ ਮਹਤੱਵਪੂਰਣ ਯੋਗਦਾਨ ਹੈ।

ਇਹ ਵੀ ਪੜ੍ਹੋ ਸਾਈਬਰ ਅਪਰਾਧ ‘ਤੇ ਸਖ਼ਤੀ, ਮਾਮਲਿਆਂ ਵਿੱਚ ਆਈ ਕਮੀ- ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਹਰਿਆਣਾ ਨੇ ਜਲ੍ਹ ਜੀਵਨ ਮਿਸ਼ਨ ਦੇ ਪਹਿਲੇ ਪੜਾਅ ਵਿੱਚ ਸੌ-ਫੀਸਦੀ ਟੀਚਾ ਕੀਤਾ ਹਾਸਲ – ਕੇਂਦਰੀ ਜਲ੍ਹ ਸ਼ਕਤੀ ਮੰਤਰੀ ਸੀ.ਆਰ. ਪਾਟਿਲ

ਇਸ ਮੌਕੇ ‘ਤੇ ਨਵੀਂ ਦਿੱਲੀ ਤੋਂ ਵੀਡੀਓ ਕਾਨਫ੍ਰੈਂਸਿੰਗ ਰਾਹੀਂ ਜੁੜੇ ਕੇਂਦਰੀ ਜਲ੍ਹ ਸ਼ਕਤੀ ਮੰਤਰੀ ਸ੍ਰੀ ਸੀ.ਆਰ.ਪਾਟਿਲ ਨੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਜਲ੍ਹ ਜੀਵਨ ਮਿਸ਼ਨ ਦੇ ਤਹਿਤ ਹਰਿਆਣਾ ਰਾਜ ਨੇ ਵਰਨਣਯੋਗ ਕੰਮ ਕੀਤਾ ਹੈ ਅਤੇ ਪਹਿਲੇ ਪੜਾਅ ਵਿੱਚ ਸੌ-ਫੀਸਦੀ ਟੀਚਾ ਹਾਸਲ ਕੀਤਾ ਹੈ। ਮੁੱਖ ਮੰਤਰੀ ਦੀ ਅਗਵਾਈ ਹੇਠ ਅਧਿਕਾਰੀਆਂ ਅਤੇ ਟੀਮ ਨੇ ਸਮਰਪਣ ਅਤੇ ਕੁਸ਼ਲਤਾ ਦੇ ਨਾਲ ਕੰਮ ਕਰਦੇ ਹੋਏ ਹਰ ਘਰ ਤੱਕ ਸਾਫ ਪੀਣ ਦੇ ਪਾਣੀ ਪਹੁੰਚਾਉਣ ਵਿੱਚ ਬਿਹਤਰੀਨ ਕੰਮ ਕੀਤਾ ਹੈ।ਸ੍ਰੀ ਸੀ ਆਰ ਪਾਟਿਲ ਨੇ ਜਲ੍ਹ ਜੀਵਨ ਮਿਸ਼ਨ-2 ਦੇ ਪ੍ਰਭਾਵੀ ਲਾਗੂ ਕਰਨ ਲਈ ਸਾਰਿਆਂ ਸੂਬਿਆਂ ਦੇ ਨਾਲ ਤਾਲਮੇਲ ਅਤੇ ਸਮਝੌਤੇ ਨੂੰ ਜਰੂਰੀ ਦੱਸਦੇ ਹੋਏ ਕਿਹਾ ਕਿ ਇਸ ਦਿਸ਼ਾ ਵਿੱਚ ਲਗਾਤਾਰ ਮੀਟਿੰਗਾਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸਮੇਤ ਸਾਰੇ ਅਧਿਕਾਰੀਆਂ ਅਤੇ ਮਿਸ਼ਨ ਨਾਲ ਜੁੜੇ ਪ੍ਰਤੀਨਿਧੀਆਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਜਲ੍ਹ ਜੀਵਨ ਮਿਸ਼ਨ-1 ਦੀ ਸਫਲਤਾ ਦੇ ਆਧਾਰ ‘ਤੇ ਹੁਣ ਦੂਜੇ ਪੜਾਆਂ ਨੂੰ ਹੋਰ ਮਜਬੂਤੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਕੈਬਨਿਟ ਮੰਤਰੀ ਵਿਪੁਲ ਗੋਇਲ ਨੇ ਫਰੀਦਾਬਾਦ ਦੇ ਜਿਲ੍ਹਾ ਹਸਪਤਾਲ ਵਿੱਚ ਹਾਰਟ ਸੈਂਟਰ ਦਾ ਕੀਤਾ ਉਦਘਾਟਨ, ਕਿਫਾਇਤੀ ਦਰਾਂ ‘ਤੇ ਮਿਲੇਗਾ ਦਿੱਲ ਦਾ ਇਲਾਜ

0

Haryana News: ਹਰਿਆਣਾ ਦੇ ਮਾਲ ਅਤੇ ਸ਼ਹਿਰੀ ਸਥਾਨਕ ਸਰਕਾਰ ਮੰਤਰੀ ਵਿਪੁਲ ਗੋਇਲ ਨੇ ਅੱਜ ਫਰੀਦਾਬਾਦ ਦੇ ਜਿਲ੍ਹਾ ਹਸਪਤਾਲ (ਬੀਕੇ ਹਸਪਤਾਲ) ਵਿੱਚ ਹਾਰਟ ਸੈਂਟਰ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਕਿਹਾ ਕਿ ਹੁਣ ਦਿੱਲ ਦੇ ਰੋਗਾਂ ਦਾ ਆਧੁਨਿਕ ਇਲਾਜ ਆਮ ਜਨਤਾ ਨੂੰ ਘੱਟ ਖਰਚ ਵਿੱਚ ਉਪਲਬਧ ਹੋਵੇਗਾ। ਨਿਜੀ ਹਸਪਤਾਲਾਂ ਵਿੱਚ ਜਿੱਥੇ ਸਟੰਟ ਦਾ ਖਰਚ ਕਰੀਬ 2 ਲੱਖ ਰੁਪਏ ਤੱਕ ਹੁੰਦਾ ਹੈ, ਉੱਥੇ ਹੀ ਇੱਥੇ ਇਹ ਸਹੂਲਤ ਕਿਫਾਇਤੀ ਦਰਾਂ ‘ਤੇ ਦਿੱਤੀ ਜਾਵੇਗੀ ਅਤੇ ਜਾਂਚਾਂ ਵੀ ਘੱਟ ਫੀਸ ‘ਤੇ ਹੋਵੇਗੀ।ਉਨ੍ਹਾਂ ਨੇ ਦਸਿਆ ਕਿ ਇੱਕ ਸਾਲ ਦੇ ਅੰਦਰ ਹਸਪਤਾਲ ਦਾ ਵਿਸਤਾਰ ਕੀਤਾ ਜਾਵੇਗਾ ਅਤੇ 200 ਤੋਂ 400 ਬੈਡ ਦਾ ਨਵਾਂ ਆਧੁਨਿਕ ਹਸਪਤਾਲ ਵੀ ਸਥਾਪਿਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ ਮੁੱਖ ਮੰਤਰੀ ਨੇ ਧਰਮ ਪਤਨੀ ਸਮੇਤ ਪਹਿਲੇ ਨਵਰਾਤੇ ‘ਤੇ ਕੀਤੇ ਮਾਤਾ ਮਨਸਾ ਦੇਵੀ ਦੇ ਦਰਸ਼ਨ, ਲਿਆ ਆਸ਼ੀਰਵਾਦ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਸੂਬਾ ਸਰਕਾਰ ਸਿਹਤ ਸੇਵਾਵਾਂ ਨੂੰ ਮਜਬੂਤ ਕਰਨ ਲਈ ਪ੍ਰਤੀਬੱਧ ਹੈ। ਬੀਕੇ ਹਸਪਤਾਲ ਨੂੰ ਖੇਤਰ ਦੇ ਲੱਖਾਂ ਲੋਕਾਂ ਦੀ ਜੀਵਨ ਰੇਖਾ ਦੱਸਦੇ ਹੋਏ ਉਨ੍ਹਾਂ ਨੇ ਸਹੂਲਤਾਂ ਦੇ ਵਿਸਤਾਰ ਨੂੰ ਪ੍ਰਾਥਮਿਕਤਾ ਦਸਿਆ।ਉਨ੍ਹਾਂ ਨੇ ਕਿਹਾ ਕਿ ਹਸਪਤਾਲ ਵਿੱਚ ਸਮੱਗਰੀ, ਭਵਨ ਮੁਰੰਮਤ, ਨਵੀਂ ਮਸ਼ੀਨਾਂ ਅਤੇ ਹੋਰ ਸਹੂਲਤਾਂ ਪੜਾਅਵਾਰ ਢੰਗ ਨਾਲ ਵਧਾਈ ਜਾਣਗੀਆਂ, ਨਾਲ ਹੀ ਸ਼ਵ ਵਾਹਨ ਦੀ ਸਹੂਲਤ ਵੀ ਜਲਦੀ ਉਪਲਬਧ ਕਰਵਾਈ ਜਾਵੇਗੀ। ਇਸ ਤੋਂ ਇਲਾਵਾ, ਮਹਾਕਾਲ ਰਸੋਈਅ ਸ਼ੁਰੂ ਕੀਤੀ ਜਾਵੇਗੀ, ਜਿੱਥੇ ਮਰੀਜਾਂ ਦੇ ਪਰਿਜਨਾਂ ਨੂੰ 10 ਰੁਪਏ ਵਿੱਚ ਭੋਜਨ ਮਿਲੇਗਾ ਅਤੇ ਜਰੂਰਤਮੰਦ ਮਰੀਜਾਂ ਨੂੰ ਮੁਫਤ ਭੋਜਨ ਵੀ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ ਵੱਡੀ ਖ਼ਬਰ; ਰੇਲ ਲਿੰਕ ਨਾਲ ਜੁੜੇਗਾ ਤਖ਼ਤ ਸ੍ਰੀ ਦਮਦਮਾ ਸਾਹਿਬ, ਰੇਲ ਮੰਤਰੀ ਰਵਨੀਤ ਬਿੱਟੂ ਨੇ ਕੀਤਾ ਐਲਾਨ

ਹਸਪਤਾਲ ਪਰਿਸਰ ਵਿੱਚ ਕਰੀਬ 2.10 ਕਰੋੜ ਰੁਪਏ ਦੀ ਲਾਗਤ ਨਾਲ ਸੜਕ, ਸੀਵਰੇਜ ਅਤੇ ਹੋਰ ਕੰਮ ਜਲਦੀ ਸ਼ੁਰੂ ਹੋਣਗੇ।ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ 4 ਅਪ੍ਰੈਲ ਨੂੰ ਸੈਕਟਰ-12, ਫਰੀਦਾਬਾਦ ਵਿੱਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਪ੍ਰੋਗਰਾਮ ਵਿੱਚ ਮੈਟਰੋ ਵਿਸਤਾਰ, ਆਰਆਰਟੀਐਸ, ਨਵੇਂ ਹਸਪਤਾਲ ਅਤੇ ਹੋਰ ਵਿਕਾਸ ਪਰਿਯੋਜਨਾਂਵਾਂ ਦੇ ਐਲਾਨ ਹੋਣਗੇ। ਉੱਥੇ ਹੀ 28 ਅਪ੍ਰੈਲ ਨੂੰ ਜੇ ਸੀ ਬੋਸ ਯੂਨੀਵਰਸਿਟੀ ਵਿੱਚ ਰੁਜ਼ਗਾਰ ਮੇਲਾ ਆਯੋਜਿਤ ਕਰ ਨੌਜੁਆਨਾਂ ਨੂੰ ਰੁਜ਼ਗਾਰ ਦੇ ਮੌਕੇ ਉਪਲਬਧ ਕਰਾਏ ਜਾਣਗੇ।ਇਸ ਮੌਕੇ ‘ਤੇ ਮੇਅਰ ਪ੍ਰਵੀਣ ਬੱਤਰਾ ਜੋਸ਼ੀ, ਜਿਲ੍ਹਾ ਪ੍ਰਧਾਨ ਪੰਕਜ ਪੂਜਨ ਰਾਮਪਾਲ ਅਤੇ ਮੁੱਖ ਮੈਡੀਕਲ ਅਧਿਕਾਰੀ ਡਾ. ਜਯੰਤ ਆਹੂਜਾ ਸਮੇਤ ਹੋਰ ਅਧਿਕਾਰੀ ਮੌਜੂਦ ਰਹੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਅੰਤੋਂਦੇਯ ਦੇ ਟੀਚੇ ਦੇ ਨਾਲ ਹਰ ਵਰਗ ਦੇ ਉਥਾਨ ਲਈ ਪ੍ਰਤੀਬੱਧ ਸਰਕਾਰ – ਮੁੱਖ ਮੰਤਰੀ

0

👉ਸੰਤ ਮਹਾਪੁਰਸ਼ ਸਨਮਾਨ ਅਤੇ ਵਿਚਾਰ ਪ੍ਰਸਾਰ ਯੋਜਨਾ ਤਹਿਤ ਸੰਤ ਸ਼ਿਰੋਮਣੀ ਸ਼੍ਰੀ ਗੁਰੂ ਲਾਧੂਨਾਥ ਜੀ ਮਹਾਰਾਜ ਨੂੰ ਕੀਤਾ ਨਮਨ
Haryana News: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਨਾਇਕ ਸਮਾਜ ਸਦੀਆਂ ਤੋਂ ਮਿਹਨਤ, ਇਮਾਨਦਾਰੀ ਅਤੇ ਸਮਾਜਿਕ ਸਮਰਸਤਾ ਦਾ ਪ੍ਰਤੀਕ ਰਿਹਾ ਹੈ। ਇਸ ਸਮਾਜ ਨੇ ਹਰ ਮੁਸ਼ਕਲ ਹਾਲਾਤ ਵਿੱਚ ਆਪਣੀ ਪਹਿਚਾਣ ਅਤੇ ਸਭਿਆਚਾਰ ਨੂੰ ਬਣਾਏ ਰੱਖਿਆ ਹੈ।ਮੁੱਖ ਮੰਤਰੀ ਸ਼ੁਕਰਵਾਰ ਨੂੰ ਚੰਡੀਗੜ੍ਹ ਸਥਿਤ ਸੰਤ ਕਬੀਰ ਕੁਟੀਰ ‘ਤੇ ਸੰਤ ਮਹਾਪੁਰਸ਼ ਸਨਮਾਨ ਅਤੇ ਵਿਚਾਰ ਪ੍ਰਸਾਰ ਯੋਜਨਾ ਦੇ ਤਹਿਤ ਆਯੋਜਿਤ ਸੰਤ ਸ਼ਿਰੋਮਣੀ ਸ਼੍ਰੀ ਗੁਰੂ ਲਾਧੂਨਾਥ ਜੀ ਮਹਾਰਾਜ ਦੇ ਜੈਯੰਤੀ ਸਮਾਰੋਹ ‘ਤੇ ਸੰਬੋਧਿਤ ਕਰ ਰਹੇ ਸਨ।ਮੁੱਖ ਮੰਤਰੀ ਨੇ ਇਸ ਦੌਰਾਨ ਸੰਤ ਸ਼ਿਰੋਮਣੀ ਸ਼੍ਰੀ ਲਾਧੂਨਾਥ ਮਹਾਰਾਜ ਜੀ ਦੀ ਪ੍ਰਤਿਮਾ ‘ਤੇ ਪੁਸ਼ਪ ਅਰਪਿਤ ਕਰ ਉਨ੍ਹਾਂ ਨੂੰ ਨਮਨ ਵੀ ਕੀਤਾ। ਇਸ ਦੌਰਾਨ ਉਨ੍ਹਾਂ ਦੇ ਨਾਲ ਜਨਸਿਹਤ ਇੰਜੀਨੀਅਰਿੰਗ ਅਤੇ ਲੋਕਨਿਰਮਾਣ ਮੰਤਰੀ ਸ੍ਰੀ ਰਣਬੀਰ ਗੰਗਵਾ ਵੀ ਮੌਜੂਦ ਰਹੇ। ਪ੍ਰੋਗਰਾਮ ਵਿੱਚ ਪਹੁੰਚਣ ‘ਤੇ ਮੁੱਖ ਮੰਤਰੀ ਨੂੰ ਨਾਇਕ ਸਮਾਜ ਦੇ ਪ੍ਰਬੁੱਧ ਲੋਕਾਂ ਨੇ ਪੱਗ ਪਹਿਨਾ ਕੇ ਅਤੇ ਸਕ੍ਰਿਤੀ ਚਿੰਨ੍ਹ ਭੇਂਟ ਕਰ ਸਨਮਾਨਿਤ ਵੀ ਕੀਤਾ।

ਇਹ ਵੀ ਪੜ੍ਹੋ ਮੁੱਖ ਮੰਤਰੀ ਨੇ ਧਰਮ ਪਤਨੀ ਸਮੇਤ ਪਹਿਲੇ ਨਵਰਾਤੇ ‘ਤੇ ਕੀਤੇ ਮਾਤਾ ਮਨਸਾ ਦੇਵੀ ਦੇ ਦਰਸ਼ਨ, ਲਿਆ ਆਸ਼ੀਰਵਾਦ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਮੌਜੂਦ ਜਨਸਮੂਹ ਨੂੰ ਨਰਾਤਿਆਂ ਅਤੇ ਸੰਤ ਲਾਧੂਨਾਥ ਮਹਾਰਾਜ ਜੀ ਦੀ ਜੈਯੰਤੀ ਦੀ ਵਧਾਈ ਅਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਸ੍ਰੀ ਲਾਧੂਨਾਥ ਮਹਾਰਾਜ ਜੀ ਜੈਯੰਤੀ ਸਾਡੇ ਸਭਿਆਚਾਰਕ ਮੁੱਲਾਂ ਅਧਿਆਤਮਿਕ ਵਿਰਾਸਤ ਅਤੇ ਸਮਾਜਿਕ ਏਕਤਾ ਦਾ ਉਤਸਵ ਹੈ। ਉਨ੍ਹਾਂ ਦਾ ਜੀਵਨ ਸਾਨੂੰ ਸਾਰਿਆਂ ਲਈ ਪ੍ਰੇਰਣਾ ਦਾ ਸਰੋਤ ਹੈ। ਉਹ ਇੱਕ ਅਜਿਹੇ ਪ੍ਰਕਾਸ਼ ਥੰਮ੍ਹ ਸਨ, ਜਿਨ੍ਹਾਂ ਨੇ ਸਮਾਜ ਨੂੰ ਸਚਾਈ, ਸੇਵਾ ਅਤੇ ਸਮਰਪਣ ਦਾ ਮਾਰਗ ਦਿਖਾਇਆ। ਉਨ੍ਹਾਂ ਨੇ ਆਪਣੇ ਪੂਰੇ ਜੀਵਨ ਵਿੱਚ ਮਨੁੱਖਤਾ ਦੀ ਸੇਵਾ ਨੂੰ ਹੀ ਆਪਣਾ ਧਰਮ ਮੰਨਿਆ।ਮੁੱਖ ਮੰਤਰੀ ਨੇ ਕਿਹਾ ਕਿ ਸੰਤ ਲਾਧੂਨਾਥ ਮਹਾਰਾਜ ਜੀ ਨੇ ਸਮਾਜ ਵਿੱਚ ਫੈਲੀ ਬੁਰਾਈਆ? ਭੇਦਭਾਵ ਅਤੇ ਅਗਿਆਨਤਾ ਨੂੰ ਦੂਰ ਕਰਨ ਲਈ ਅਣਥੱਕ ਯਤਨ ਕੀਤੇ। ਉਨ੍ਹਾਂ ਦਾ ਮੰਨਣਾ ਸੀ ਕਿ ਮਨੁੱਖ ਸੇਵਾ ਹੀ ਸੱਚੀ ਇਸ਼ਵਰ ਦੀ ਸੇਵਾ ਹੈ। ਉਹ ਜੀਵ ਹੱਤਿਆ ਦੇ ਵਿਰੋਧੀ ਸਨ, ਉਨ੍ਹਾਂ ਨੇ ਲੋਕਾਂ ਨੂੰ ਜੀਵ ਹੱਤਿਆ ਨਾ ਕਰਨ ਦਾ ਸੰਦੇਸ਼ ਵੀ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਸੰਤ ਲਾਧੂਨਾਥ ਮਹਾਰਾਜ ਜੀ ਨੈ 47 ਸਾਲ ਦੀ ਉਮਰ ਵਿੱਚ ਬੀਕਾਨੇਰ ਜਿਲ੍ਹੇ ਦੇ ਮਸੂਰੀ ਪਿੰਡ ਵਿੱਚ ਸਮਾਧੀ ਲਈ। ਉਹ ਅੱਜ ਵੀ ਸਮਾਜ ਦੀ ਚੇਤਨਾ ਵਿੱਚ ਜੀਵਤ ਹਨ। ਇਸ ਪਿੰਡ ਵਿੱਚ ਹਰ ਸਾਲ ਉਨ੍ਹਾਂ ਦੀ ਯਾਦ ਵਿੱਚ ਲੱਗਣ ਵਾਲਾ ਮੇਲਾ ਲੋਕਾਂ ਵਿੱਚ ਉਨ੍ਹਾਂ ਦੇ ਪ੍ਰਤੀ ਸ਼ਰਧਾ ਦਾ ਪ੍ਰਤੀਕ ਹੈ। ਇਹ ਮੇਲਾ ਰਾਜਸਥਾਨ ਦਾ ਤੀਜਾ ਸੱਭ ਤੋਂ ਵੱਡਾ ਮੇਲਾ ਹੈ।

👉ਨਾਇਕ ਸਮਾਜ ਦਾ ਗੌਰਵਸ਼ਾਲੀ ਇਤਿਹਾਸ
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਨਾਇਕ ਸਮਾਜ ਦਾ ਵੱਡਾ ਗੌਰਵਸ਼ਾਲੀ ਇਤਿਹਾਸ ਹੈ। ਇਸ ਸਮਾਜ ਦਾ ਇਤਿਹਾਸ ਵੀਰਤਾ, ਤਿਆਗ ਅਤੇ ਸੰਘਰਸ਼ ਨਾਲ ਭਰਿਆ ਹੈ। ਇੰਨ੍ਹਾਂ ਨੇ ਆਜਾਦੀ ਦੀ ਲੜਾਈ ਵਿੱਚ ਅੰਗ੍ਰੇਜਾਂ ਦੇ ਖਿਲਾਫ ਹੋਣ ਵਾਲੇ ਸੰਘਰਸ਼ਾਂ ਵਿੱਚ ਵੱਧਚੜ੍ਹ ਕੇ ਹਿੱਸਾ ਲਿਆ।ਨਿਮਾੜ ਦੇ ਆਦਿਵਾਸੀ ਯੋਧਾ ਭੀਮਾ ਨਾਇਕ, ਕੋਲ ਵਿਦਰੋਹ ਦੇ ਨੇਤਾ ਬੁਧੂ ਭਗਤ ਅਤੇ ਦੱਖਣ ਭਾਰਤ ਵਿੱਚ ਵਿਜੈਨਗਰ ਸਮਰਾਜ ਦੇ ਯੋਧਾ ਨਰਸਾ ਨਾਇਕ ਦੀ ਵੀਰਤਾ ਦੀ ਕਹਾਣੀਆਂ ਅੱਜ ਲੋਕ ਕਥਾਵਾਂ ਵਜੋ ਪ੍ਰਚਲਿਤ ਹਨ। ਹਰਿਆਣਾ ਵਿੱਚ ਸਿਰਸਾ, ਫਤਿਹਾਬਾਦ, ਹਿਸਾਰ, ਹਾਂਸੀ ਦੀ ਕਈ ਕ੍ਰਾਂਤੀਕਾਰੀ ਘਟਨਾਵਾਂ ਵਿੱਚ ਨਾਇਕ ਸਮਾਜ ਦੇ ਸਰਗਰਮ ਯੋਗਦਾਨ ਦੇ ਪ੍ਰਮਾਣ ਮਿਲਦੇ ਹਨ। ਨਾਇਕ ਸਮਾਜ ਵਧਾਈਯੋਗ ਹੈ ਕਿ ਉਹ ਸੰਤ ਲਾਧੂਨਾਥ ਮਹਾਰਾਜ ਜੀ ਦੀ ਬਾਣੀਆਂ ਨੂੰ ਜਨ-ਜਨ ਤੱਕ ਪਹੁੰਚਾਉਣ ਦਾ ਕੰਮ ਕਰ ਰਹੇ ਹਨ।

👉ਸਰਕਾਰ ਦਾ ਟੀਚਾ ਅੰਤੋਂਦੇਯ ਹੈ – ਮੁੱਖ ਮੰਤਰੀ
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਹਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅਨੇਕ ਪਿਛੜੀ ਜਾਤੀਆਂ ਨੂੰ ਅਨੁਸੂਚਿਤ ਜਾਤੀ ਦੀ ਸੂਚੀ ਵਿੱਚ ਸ਼ਾਮਿਲ ਕੀਤਾ, ਜਿਸ ਦੇ ਚਲਦੇ ਸਮਾਜ ਦਾ ਇਹ ਵਰਗ ਸਹੂਲਤਾਂ ਦਾ ਲਾਭ ਚੁੱਕ ਕੇ ਪ੍ਰਗਤੀ ਦੇ ਰਸਤੇ ‘ਤੇ ਅੱਗੇ ਵੱਧ ਰਿਹਾ ਹੈ। ਡਬਲ ਇੰਜਨ ਸਰਕਾਰ ਦਾ ਟੀਚਾ ਅੰਤੋਂਦੇਯ ਹੈ। ਯਾਨੀ ਕਿ ਜੋ ਅਖੀਰ ਵਿੱਚ ਰਹਿ ਗਿਆ, ਉਸ ਨੂੰ ਅੱਗੇ ਵਧਾਉਣਾ ਹੈ, ਚਾਹੇ ਉਹ ਕਿਸੇ ਵੀ ਖੇਤਰ, ਵਰਗ ਅਤੇ ਸੰਪ੍ਰਦਾਏ ਵਿੱਚ ਹੋਣ। ਸਰਕਾਰ ਦਾ ਇਹ ਯਤਨ ਹੈ ਕਿ ਸਾਰੀ ਬਿਰਾਦਰੀ, ਸਾਰੀ ਜਾਤੀਆਂ ਦੇ ਲੋਕ ਅੱਗੇ ਵੱਧਣ, ਸਾਰਿਆਂ ਦਾ ਉਥਾਨ ਹੋਵੇ, ਸਾਰਿਆਂ ਨੂੰ ਸਮਾਜ ਵਿੱਚ ਬਰਾਬਰ ਦੇ ਹੱਕ ਮਿਲਣ। ਸੱਭਕਾ ਸਾਥ-ਸੱਭਕਾ ਵਿਕਾਸ ਸੂਬਾ ਸਰਕਾਰ ਦੀ ਨੀਤੀਆਂ ਦਾ ਕੇਂਦਰ ਬਿੰਦੂ ਹੈ।

👉ਸੰਤ ਲਾਧੂਨਾਥ ਨੇ ਦਿਖਾਇਆ ਸੱਚਾ ਰਸਤਾ
ਮੁੱਖ ਮੰਤਰੀ ਨੇ ਕਿਹਾ ਕਿ ਸੰਤ ਲਾਧੂਨਾਥ ਜੀ ਵਰਗੇ ਸੰਤ-ਮਹਾਪੁਰਸ਼ਾਂ, ਰਿਸ਼ੀ-ਮੁਨੀਆਂ, ਪੀਰ-ਪੈਗੰਬਰਾਂ ਤੇ ਗੁਰੂਆਂ ਨੇ ਭੁੱਲੀ -ਭਟਕੀ ਮਨੁੱਖਤਾ ਨੂੰ ਜੀਵਨ ਦਾ ਸੱਚਾ ਰਸਤਾ ਦਿਖਾਇਆ ਹੈ। ਅਜਿਹੇ ਮਹਾਨ ਸਖਸ਼ੀਅਤਾਂ ਦੀ ਸਿਖਿਆਵਾਂ ‘ਤੇ ਮਾਨਵ ਸਮਾਜ ਦੀ ਧਰੋਹਰ ਹੈ। ਉਨ੍ਹਾਂ ਦੀ ਵਿਰਾਸਤ ਨੂੰ ਸੰਭਾਲਣ ਤੇ ਸਹੇਜਣ ਦੀ ਜਿਮੇਵਾਰੀ ਸਾਡੀ ਸਾਰਿਆਂ ਦੀ ਹੈ।ਮੁੱਖ ਮੰਤਰੀ ਨੇ ਮੌਜੂਦ ਜਨਸਮੂਹ ਨੂੰ ਅਪੀਲ ਕੀਤੀ ਕਿ ਸਾਰੇ ਸੰਕਲਪ ਲੈਣ ਕਿ ਅਸੀਂ ਸੇਵਾ, ਸਮਰਪਣ ਅਤੇ ਭਾਈਚਾਰੇ ਦੇ ਮਾਰਗ ‘ਤੇ ਚਲਾਂਗੇ ਅਤੇ ਆਪਣੇ ਸੂਬੇ ਹਰਿਆਣਾ ਨੂੰ ਦੇਸ਼ ਦਾ ਸੱਭ ਤੋਂ ਮੋਹਰੀ ਸੂਬਾ ਬਨਾਵਾਂਗੇ।

ਇਹ ਵੀ ਪੜ੍ਹੋ PM-RKVY: ਹਰਿਆਣਾ ਲਈ 1122 ਕਰੋੜ ਦੀ ਖੇਤੀਬਾੜੀ ਕਾਰਜ ਯੋਜਨਾ ਮੰਨਜੂਰ

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਅਨੁਸੂਚਿਤ ਜਾਤੀਆਂ ਦੀ ਭਲਾਈ ਅਤੇ ਅਧਿਕਾਰਾਂ ਦੇ ਸਰੰਖਣ ਲਈ ਹਰਿਆਣਾ ਰਾਜ ਅਨੁਸੂਚਿਤ ਜਾਤੀ ਆਯੋਗ ਦਾ ਗਠਨ ਕੀਤਾ ਹੈ। ਇਸ ਤੋਂ ਇਲਾਵਾ ਅਨੁਸੂਚਿਤ ਜਾਤੀਆਂ ਨੂੰ ਪਹਿਲੇ ਅਤੇ ਦੂਜੀ ਸ਼੍ਰੇਣੀ ਦੇ ਅਹੁਦਿਆਂ ਵਿੱਚ 20 ਫੀਸਦੀ ਰਾਖਵਾਂ ਪ੍ਰਦਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਗਰੀਬ ਦੇ ਸਿਰ ‘ਤੇ ਆਪਣੀ ਛੱਤ ਹੋਵੇ, ਇਹ ਸਪਨਾ ਪੂਰਾ ਕਰਨ ਲਈ ਪ੍ਰਧਾਨ ਮੰਤਰੀ ਆਵਾਸ ਯੋਜਨਾਂ ਤਹਿਤ 1 ਲੱਖ 56 ਹਜਾਰ ਮਕਾਨ ਦਿੱਤੇ ਗਏ ਹਨ। ਨਾਲ ਹੀ ਮੁੱਖ ਮੰਤਰੀ ਆਵਾਸ ਯੋਜਨਾ ਤਹਿਤ ਸ਼ਹਿਰਾਂ ਤੇ ਪਿੰਡਾਂ ਵਿੱਚ 27 ਹਜਾਰ ਤੋਂ ਵੱਧ ਗਰੀਬ ਪਰਿਵਾਰਾਂ ਨੂੰ ਪਲਾਟ ਦਿੱਤੇ ਹਨ। ਪਿੰਡਾਂ ਵਿੱਚ ਪੰਚਾਇਤੀ ਭੂਮੀ ‘ਤੇ ਬਣੇ 500 ਵਰਗ ਗਜ ਤੱਕ ਦੇ ਮਕਾਨਾਂ ‘ਤੇ ਕਾਬਜ ਲੋਕਾਂ ਨੂੰ ਮਾਲਿਕਾਨਾ ਹੱਕ ਦਿੱਤਾ ਹੈ। ਮੁੱਖ ਮੰਤਰੀ ਨੇ ਸਰਕਾਰ ਵੱਲੋਂ ਚਲਾਈ ਗਈ ਯੋਜਨਾਵਾਂ ਦਾ ਜਿਕਰ ਕਰਦੇ ਹੋਏ ਕਿਹਾ ਕਿ ਅੰਬੇਦਕਰ ਆਵਾਸ ਨਵੀਨੀਕਰਣ ਯੋਜਨਾ ਤਹਿਤ ਗਰੀਬੀ ਰੇਖਾ ਤੋਂ ਹੇਠਾ ਜੀਵਨ ਬਤੀਤ ਕਰਨ ਵਾਲੇ ਅਨੁਸੂਚਿਤ ਜਾਤੀ, ਵਿਮੁਕਤ ਜਾਤੀ ਅਤੇ ਟਪਰੀਵਾਸ ਜਾਤੀ ਦੇ ਲੋਕਾਂ ਨੂੰ ਮਕਾਨ ਮੁਰੰਮਤ ਤਹਿਤ 80 ਹਜਾਰ ਰੁਪਏ ਦਿੱਤੇ ਜਾ ਰਹੇ ਹਨ। ਇਸ ਯੋਜਨਾ ਤਹਿਤ ਹੁਣ ਤੱਕ 76 ਹਜਾਰ 985 ਲਾਭਕਾਰਾਂ ਨੂੰ 416 ਕਰੋੜ ਰੁਪਏ ਦੀ ਰਕਮ ਦਿੱਤੀ ਗਈ ਹੈ।ਉਨ੍ਹਾਂ ਨੇ ਕਿਹਾ ਕਿ ਬੀਮਾਰੀ ਅਮੀਰੀ ਅਤੇ ਗਰੀਬੀ ਦੇਖ ਕੇ ਨਹੀਂ ਆਉਂਦੀ। ਇਸ ਲਈ ਮੌਜੂਦਾ ਸਰਕਾਰ ਨੇ ਅਜਿਹੀ ਵਿਵਸਥਾ ਕੀਤੀ ਹੈ ਕਿ ਧਨ ਦੇ ਅਭਾਵ ਵਿੱਚ ਕੋਈ ਵੀ ਗਰੀਬ ਇਲਾਜ ਤੋਂ ਵਾਂਝਾ ਨਾ ਰਹੇ। ਆਯੂਸ਼ਮਾਨ ਭਾਰਤ-ਚਿਰਾਯੂ ਯੋਜਨਾ ਤਹਿਤ 5 ਲੱਖ ਰੁਪਏ ਤੱਕ ਦਾ ਮੁਫਤ ਇਲਾਜ ਕੀਤਾ ਜਾਂਦਾ ਹੈ। ਹੁਣ ਤੱਕ ਇਸ ਯੋਜਨਾ ਤਹਿਤ 27 ਲੱਖ ਲੋਕਾਂ ਨੇ ਇਲਾਜ ਕਰਵਾਇਆ ਹੈ।

ਇਹ ਵੀ ਪੜ੍ਹੋ Haryana Govt ਨੇ ਗੈਰ-ਸੰਚਾਰੀ ਰੋਗਾਂ ਵਿਰੁਧ ਤੇਜ ਕੀਤੇ ਕਦਮ-ਸਿਹਤ ਮੰਤਰੀ ਆਰਤੀ ਸਿੰਘ ਰਾਓ

ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਦੀ ਸੂਬਾ ਅਤੇ ਕੇਂਦਰ ਦੀ ਬੀਜੇਪੀ ਸਰਕਾਰ ਅਨੁਸੂਚਿਤ ਜਾਤੀਆਂ, ਜਨਜਾਤੀਆਂ ਅਤੇ ਪਿਛੜੇ ਵਰਗ ਦੀ ਭਲਾਈ ਉਥਾਨ ਲਈ ਪ੍ਰਤੀਬੱਧ ਹਨ।ਇਸ ਬਾਰੇ ਵਿੱਚ ਯੋਜਨਾਵਾਂ ਦਾ ਜਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਅਨੁਸੂਚਿਤ ਜਾਤੀ ਦੇ ਬੱਚਿਆਂ ਨੂੰ ਪੜਾਈ ਲਈ ਵੀ ਅਨੇਕ ਪ੍ਰੋਤਸਾਹਨ ਦਿੱਤੇ ਜਾ ਰਹੇ ਹਨ। ਕਲਾਸ 12ਵੀਂ ਵਿੱਚ 90 ਫੀਸਦੀ ਜਾਂ ਇਸ ਤੋਂ ਵੱਧ ਨੰਬਰ ਲੈਣ ਵਾਲੇ ਅਨੁਸੂਚਿਤ ਜਾਤੀ ਦੇ ਮੇਧਾਵੀ ਵਿਦਿਆਰਥੀਆਂ ਲਈ ਇੱਕਮੁਸ਼ਤ ਨਗਦ ਪ੍ਰੋਤਸਾਹਨ ਰਕਮ ਯੋਜਨਾ ਸ਼ੁਰੂ ਕੀਤੀ ਗਈ। ਇਸ ਦੇ ਤਹਿਤ ਮੇਧਾਵੀ ਵਿਦਿਆਰਥੀ ਨੂੰ 1 ਲੱਖ 11 ਹਜਾਰ ਰੁਪਏ ਪ੍ਰਤੀ ਵਿਦਿਆਰਥੀ ਨਗਦ ਪ੍ਰੋਤਸਾਹਨ ਰਕਮ ਦਿੱਤੀ ਜਾਂਦੀ ਹੈ। ਇਸ ਯੋਜਨਾ ਤਹਿਤ 570 ਵਿਦਿਆਰਥੀਆਂ ਨੂੰ 6 ਕਰੋੜ 33 ਲੱਖ ਰੁਪਏ ਦੀ ਪ੍ਰੋਤਸਾਹਨ ਰਕਮ ਦਿੱਤੀ ਜਾ ਚੁੱਕੀ ਹੈ।ਉਨ੍ਹਾਂ ਨੇ ਕਿਹਾ ਕਿ ਕੈਸ਼ ਅਵਾਰਡ ਤੇ ਮਹੀਨਾ ਸਕਾਲਰਸ਼ਿਪ ਸਕੀਮ ਤਹਿਤ ਕਲਾਸ 9ਵੀਂ ਤੋਂ 12ਵੀਂ ਵਿੱਚ ਪੜ੍ਹ ਰਹੇ ਅਨੁਸੂਚਿਤ ਜਾਤੀ ਦੇ 2 ਲੱਖ 56 ਹਜਾਰ 968 ਵਿਦਿਆਰਥੀਆਂ ਨੂੰ 95 ਕਰੋੜ 76 ਲੱਖ ਰੁਪਏ ਦੀ ਪ੍ਰੋਤਸਾਹਨ ਰਕਮ ਦਿੱਤੀ ਗਈ। ਨਾਂਲ ਹੀ ਮਹੀਨਾ ਸਕਾਲਰਸ਼ਿਪ ਸਕੀਮ ਦੇ ਤਹਿਤ ਕਲਾਸ 9ਵੀਂ ਤੋਂ 12ਵੀਂ ਵਿੱਚ ਪੜ੍ਹ ਰਹੇ ਬੀਪੀਐਲ ਵਰਗ ਦੇ 58 ਹਜਾਰ 817 ਵਿਦਿਆਰਥੀਆਂ ਨੂੰ 9 ਕਰੋੜ 99 ਲੱਖ ਰੁਪਏ ਦੀ ਪ੍ਰੋਤਸਾਹਨ ਰਕਮ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜਨ ਵਾਲੇ ਕਲਾਸ 9ਵੀਂ ਤੋਂ 11ਵੀਂ ਦੇ ਅਨੁਸੂਚਿਤ ਜਾਤੀ ਦੇ 9 ਹਜਾਰ 90 ਵਿਦਿਆਰਥੀਆਂ ਨੂੰ 3 ਕਰੋੜ ਰੁਪਏ ਦੀ ਲਾਗਤ ਨਾਲ ਮੁਫਤ ਸਾਈਕਲਾਂ ਸਰਕਾਰ ਵੱਲੋਂ ਉਪਲਬਧ ਕਰਵਾਈ ਗਈ ਹੈ। ਉੱਥੇ ਹੀ, ਅਨੁਸੂਚਿਤ ਜਾਤੀ ਦੇ 1 ਲੱਖ 1 ਹਜਾਰ 69 ਵਿਦਿਆਰਥੀਆਂ ਨੂੰ ਬੋਰਡ ਪ੍ਰੀਖਿਆ ਫੀਸ ਦੀ ਪ੍ਰਤੀਪੂਰਤੀ ਵਜੋ 10 ਕਰੋੜ 80 ਲੱਖ ਰੁਪਏ ਦੀ ਰਕਮ ਦਿੱਤੀ ਗਈ। ਇਸੀ ਤਰ੍ਹਾ, ਇੱਕਮੁਸ਼ਤ ਅਤੇ ਸਕੀਮ ਤਹਿਤ ਕਲਾਸ ਪਹਿਲੀ ਤੋਂ 8ਵੀਂ ਦੇ ਅਨੁਸੂਚਿਤ ਜਾਤੀ ਦੇ 4 ਲੱਖ 2 ਹਜਾਰ 62 ਵਿਦਿਆਰਥੀਆਂ ਨੂੰ 44 ਕਰੋੜ 18 ਲੱਖ ਰੁਪਏ ਦੀ ਪ੍ਰੋਤਸਾਹਨ ਰਕਮ ਦਿੱਤੀ ਗਈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਵਿਆਹ ਸ਼ਗਨ ਯੋਜਨਾ ਤਹਿਤ ਅਨੁਸੂਚਿਤ ਜਾਤੀ ਦੇ ਗਰੀਬ ਪਰਿਵਾਰਾਂ ਦੀ 2 ਲੱਖ 60 ਹਜਾਰ ਕੁੜੀਆਂ ਦੇ ਵਿਆਹ ‘ਤੇ 71 ਹਜਾਰ ਰੁਪਏ ਤੱਕ ਸ਼ਗਨ ਰਕਮ ਦਿੱਤੀ ਗਈ।

ਇਹ ਵੀ ਪੜ੍ਹੋ ਬਜਟ ਸੈਸ਼ਨ ਸਫ਼ਲਤਾਪੂਰਵਕ ਸੰਪੰਨ, 55 ਘੰਟੇ ਚੱਲੀ ਸਾਰਥਕ ਚਰਚਾ: ਮੁੱਖ ਮੰਤਰੀ ਨਾਇਬ ਸਿੰਘ ਸੈਣੀ

👉ਵਾਂਝਿਆਂ ਦੇ ਨਾਲ ਖੜੀ ਹੈ ਸਰਕਾਰ – ਗੰਗਵਾ
ਪ੍ਰੋਗਰਾਮ ਦੌਰਾਨ ਜਨਸਿਹਤ ਇੰਜੀਨੀਅਰਿੰਗ ਅਤੇ ਲੋਕਨਿਰਮਾਣ ਮੰਤਰੀ ਸ੍ਰੀ ਰਣਬੀਰ ਗੰਗਵਾ ਨੇ ਕਿਹਾ ਕਿ ਪਹਿਲੀ ਵਾਰ ਕਿਸੇ ਸਰਕਾਰ ਨੇ ਸੰਤ ਮਹਾਪੁਰਸ਼ਾਂ ਦੀ ਜੈਯੰਤੀ ਨੂੰ ਸਰਕਾਰੀ ਪੱਧਰ ‘ਤੇ ਮਨਾਉਣ ਦਾ ਕੰਮ ਕੀਤਾ ਹੈ ਤਾਂ ਉਹ ਬੀਜੇਪੀ ਦੀ ਸਰਕਾਰ ਨੇ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਸੰਤ ਮਹਾਪੁਰਸ਼ ਸਨਮਾਨ ਅਤੇ ਵਿਚਾਰ ਪ੍ਰਸਾਰ ਯੋਜਨਾ ਤਹਿਤ ਸੰਤ ਕਬੀਰ ਕੁਟੀਰ ‘ਤੇ ਸੰਤ ਸ਼ਿਰੋਮਣੀ ਸ਼੍ਰੀ ਲਾਧੂਨਾਥ ਜੀ ਮਹਾਰਾਜ ਦੇ ਜੈਯੰਤੀ ਨੂੰ ਆਯੋਜਿਤ ਕਰਨ ਲਈ ਉਹ ਮੁੱਖ ਮੰਤਰੀ ਦਾ ਧੰਨਵਾਦ ਪ੍ਰਗਟਾਉਂਦੇ ਹਨ। ਸ੍ਰੀ ਗੰਗਵਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਅਜਿਹੇ ਮੁੱਖ ਮੰਤਰੀ ਹਨ ਜੋ ਸਾਰੇ ਸਮਾਜ ਨੂੰ ਨਾਲ ਲੈ ਕੇ ਚਲਦੇ ਹਨ। ਇੰਨ੍ਹਾ ਹੀ ਨਹੀਂ, ਸਮਸਿਆ ਦੇ ਨੋਟਿਸ ਵਿੱਚ ਆਉਣ ‘ਤੇ ਊਹ ਤੁਰੰਤ ਉਨ੍ਹਾਂ ਦਾ ਹੱਲ ਵੀ ਕਰਦੇ ਹਨ। ਸ੍ਰੀ ਗੰਗਵਾ ਨੇ ਇਸ ਵਿੱਚ ਸਮਾਜ ਦੇ ਲੋਕਾਂ ਵੱਲੋਂ ਸਰਟੀਫਿਕੇਟ ਬਨਵਾਉਣ ਨੂੰ ਲੈ ਕੇ ਆ ਰਹੀ ਮੁਸ਼ਕਲਾਂ ਦੇ ਹੱਲ ਨੂੰ ਲੈ ਕੇ ਵੀ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਵੱਲੋਂ ਸਿੱਧੇ ਨਿਰਦੇਸ਼ ਹਨ ਕਿ ਕੋਈ ਵੀ ਅਧਿਕਾਰੀ ਕਿਸੇ ਤਰ੍ਹਾ ਦੀ ਲੇਟ ਲਤੀਫੀ ਨਹੀਂ ਕਰ ਸਕਦਾ।ਉਨ੍ਹਾਂ ਨੇ ਕਿਹਾ ਕਿ ਅੱਜ ਦੀ ਮੌਜੂਦਾ ਸੂਬਾ ਅਤੇ ਕੇਂਦਰ ਸਰਕਾਰ ਹਰ ਵਰਗ ਨੂੰ ਖਿਆਲ ਵਿੱਚ ਰੱਖ ਕੇ ਕੰਮ ਕਰ ਰਹੀ ਹੈ ਅਤੇ ਵਾਂਝਿਆਂ ਦੇ ਨਾਲ ਖੜੀ ਹੈ।ਇਸ ਮੌਕੇ ‘ਤੇ ਮੁੱਖ ਮੰਤਰੀ ਦੇ ਓਐਸਡੀ ਸ੍ਰੀ ਬੀ ਬੀ ਭਾਰਤੀ, ਸੰਤ ਲਾਧੂਨਾਥ ਐਜੂਕੇਸ਼ਨ ਟਰਸਟ ਦੇ ਸਰੰਖਕ ਸ੍ਰੀ ਜਗਦੀਸ਼ ਨਾਇਕ, ਚੇਅਰਮੈਨ ਸ੍ਰੀ ਅਸ਼ੋਗ ਮਾਜਰਾ, ਮਜਦੂਰ ਸੰਘ ਦੇ ਜਿਲ੍ਹਾ ਪ੍ਰਧਾਨ ਅਤੇ ਪਾਰਸ਼ਦ ਸ੍ਰੀ ਗਿਆਨ ਸਿੰਘ, ਸੰਤ ਕ੍ਰਿਸ਼ਣਨਾਥ ਚਾਂਦਪੁਰਾ, ਸ੍ਰੀ ਸੁਲਤਾਨ ਸਿੰਘ, ਸ੍ਰੀ ਰਾਜੇਸ਼ ਕੁਮਾਰ, ਅਖਿਲ ਭਾਰਤੀ ਨਾਇਕ ਸਭਾ ਦੇ ਸੂਬਾ ਪ੍ਰਧਾਨ ਸ੍ਰੀ ਹਰਭਗਵਾਨ ਸਿੰਘ ਨਾਇਕ, ਹੇੜੀ, ਅਹਿਰਿਆ, ਥੋਰੀ ਜਾਤੀ ਵਿਕਾਸ ਟਰਸਟ ਦੇ ਚੇਅਰਮੈਨ ਜਿਲੇ ਸਿੰਘ ਸਮੇਤ ਸਮਾਜ ਦੇ ਕਈ ਮਾਣਯੋਗ ਵੀ ਮੋਜੂਦ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ: ਭਗਵੰਤ ਮਾਨ

👉ਖੇਤੀਬਾੜੀ ਹੁਣ ਲਾਭਦਾਇਕ ਨਹੀਂ ਰਹੀ, ਕਿਸਾਨਾਂ ਨੂੰ ਸੰਕਟ ਤੋਂ ਬਚਾਉਣ ਲਈ ਏ.ਆਈ. ਬੇਹੱਦ ਜ਼ਰੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਪੰਜਾਬ ਨੇ ਆਪਣੀ ਮਿੱਟੀ ਅਤੇ ਪਾਣੀ ਨੂੰ ਦਾਅ ‘ਤੇ ਲਗਾ ਕੇ ਦੇਸ਼ ਦਾ ਪੇਟ ਭਰਿਆ, ਕਿਸਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨਾ ਸਮੇਂ ਦੀ ਮੁੱਖ ਲੋੜ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਨਸ਼ਿਆਂ ਅਤੇ ਅਪਰਾਧ ਨੂੰ ਸਰਪ੍ਰਸਤੀ ਦੇਣ ਵਾਲੇ ਆਗੂ ਪੰਜਾਬ ਨੂੰ ਦੁਬਾਰਾ ਬਰਬਾਦ ਕਰਨ ਲਈ ਇਕਜੁੱਟ ਹੋ ਰਹੇ ਹਨ, ਲੋਕਾਂ ਨੂੰ ਸੁਚੇਤ ਰਹਿਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਔਰਤਾਂ ਨੂੰ ਦਿੱਤੀ ਜਾਣ ਵਾਲੀ 1,000 ਰੁਪਏ ਦੀ ਸਹਾਇਤਾ ਦਾ ਮਜ਼ਾਕ ਉਡਾਉਣ ਵਾਲੇ ਆਮ ਲੋਕਾਂ ਦੇ ਸੰਘਰਸ਼ਾਂ ਤੋਂ ਅਣਜਾਣ ਹਨ, ਉਹ ਇੱਕ ਵਾਰ ਦੇ ਖਾਣੇ ‘ਤੇ 5,000 ਰੁਪਏ ਖਰਚ ਕਰ ਦਿੰਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਮੇਰਾ ਬੱਸਾਂ, ਢਾਬਿਆਂ, ਰੇਤ ਜਾਂ ਸ਼ਰਾਬ ਵਿੱਚ ਕੋਈ ਹਿੱਸਾ ਨਹੀਂ ਹੈ, ਮੈਂ ਸਿਰਫ਼ ਲੋਕਾਂ ਦੇ ਦਰਦ ਦਾ ਭਾਈਵਾਲ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Ludhiana News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਨੂੰ ਪੰਜਾਬ ਦੀ ਖੇਤੀਬਾੜੀ ਲਈ ਅਗਲਾ ਫੈਸਲਾਕੁੰਨ ਮੋੜ ਦੱਸਿਆ। ਉਨ੍ਹਾਂ ਦਲੀਲ ਦਿੱਤੀ ਕਿ ਰਵਾਇਤੀ ਖੇਤੀ ਆਪਣੀਆਂ ਸੀਮਾਵਾਂ ‘ਤੇ ਪਹੁੰਚ ਗਈ ਹੈ ਅਤੇ ਇਸ ਨਾਲ ਹੁਣ ਕਿਸਾਨਾਂ ਦੀ ਆਮਦਨ ਨੂੰ ਬਰਕਰਾਰ ਨਹੀਂ ਰੱਖਿਆ ਜਾ ਸਕਦਾ। ਖੇਤੀਬਾੜੀ ਵਿੱਚ ਤਕਨੀਕੀ ਦਖਲ ਲਈ ਇੱਕ ਠੋਸ ਦਲੀਲ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਕਦਮ ਦਾ ਉਦੇਸ਼ ਘੱਟ ਰਹੇ ਮੁਨਾਫ਼ੇ ਵਿੱਚ ਵਾਧਾ ਕਰਨਾ, ਕੁਦਰਤੀ ਸਰੋਤਾਂ ‘ਤੇ ਦਬਾਅ ਘਟਾਉਣਾ ਅਤੇ ਕਿਸਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨਾ ਹੈ।ਇਸੇ ਦੌਰਾਨ, ਉਨ੍ਹਾਂ ਨੇ ਵਿਰੋਧੀ ਧਿਰ ‘ਤੇ ਸਿਆਸੀ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਕੀਤੀ ਸਾਲਾਂ ਦੀ ਅਣਗਹਿਲੀ ਕਾਰਨ ਪੰਜਾਬ ਸੰਕਟ ਵੱਲ ਜਾਣ ਲਈ ਮਜ਼ਬੂਰ ਹੋ ਗਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਹੁਣ ਕਿਸਾਨਾਂ, ਬੁਨਿਆਦੀ ਢਾਂਚੇ ਅਤੇ ਭਲਾਈ ‘ਤੇ ਕੇਂਦ੍ਰਿਤ ਸੁਧਾਰ-ਅਧਾਰਤ ਨੀਤੀਆਂ ਨਾਲ ਸੂਬੇ ਦਾ ਪੁਨਰ ਨਿਰਮਾਣ ਕਰ ਰਹੀ ਹੈ।

ਇਹ ਵੀ ਪੜ੍ਹੋ ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਵਿਖੇ ਸੂਬਾ ਪੱਧਰੀ ਕਿਸਾਨ ਮੇਲੇ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੇਸ਼ ਦਾ ਅੰਨਦਾਤਾ ਹੈ, ਜਿਸ ਨੇ ਭਾਰਤ ਨੂੰ ਅਨਾਜ ਉਤਪਾਦਨ ਵਿੱਚ ਸਵੈ-ਨਿਰਭਰ ਬਣਾਇਆ ਹੈ। 1960 ਦੇ ਦਹਾਕੇ ਦੀ ਹਰੀ ਕ੍ਰਾਂਤੀ ਦੌਰਾਨ ਸੂਬੇ ਦੇ ਮਿਹਨਤਕਸ਼ ਕਿਸਾਨਾਂ ਨੇ ਇੱਕ ਨਵਾਂ ਅਧਿਆਇ ਲਿਖਿਆ। ਹਾਲਾਂਕਿ, ਦੇਸ਼ ਦੀ ਸੇਵਾ ਕਰਦਿਆਂ ਸੂਬੇ ਦੇ ਕਿਸਾਨਾਂ ਨੇ ਉਪਜਾਊ ਮਿੱਟੀ ਅਤੇ ਪਾਣੀ ਵਰਗੇ ਕੀਮਤੀ ਕੁਦਰਤੀ ਸਰੋਤਾਂ ਦੀ ਕੁਰਬਾਨੀ ਦਿੱਤੀ ਹੈ।”ਉਨ੍ਹਾਂ ਖੇਤੀਬਾੜੀ ਵਿੱਚ ਵਧ ਰਹੇ ਸੰਕਟ ਦਾ ਜ਼ਿਕਰ ਕਰਦਿਆਂ, “ਮੁਨਾਫ਼ੇ ਦਾ ਮਾਰਜਿਨ ਘਟਣ ਨਾਲ, ਖੇਤੀਬਾੜੀ ਹੁਣ ਇੱਕ ਲਾਭਦਾਇਕ ਧੰਦਾ ਨਹੀਂ ਰਿਹਾ ਅਤੇ ਕਿਸਾਨ ਮੁੱਢਲੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਸੰਘਰਸ਼ ਕਰ ਰਹੇ ਹਨ। ਮੌਜੂਦਾ ਫਸਲ ਤਕਨਾਲੋਜੀਆਂ ਦੀ ਉਤਪਾਦਨ ਸਮਰੱਥਾ ਲਗਭਗ ਖਤਮ ਹੋ ਗਈ ਹੈ। ਖੇਤੀਬਾੜੀ ਆਮਦਨ ਵਿੱਚ ਵਾਧਾ ਕਰਨ ਅਤੇ ਸਰੋਤਾਂ ‘ਤੇ ਨਿਰਭਰਤਾ ਨੂੰ ਘਟਾਉਣ ਲਈ, ਖੇਤੀਬਾੜੀ ਵਿੱਚ ਏਆਈ ਨੂੰ ਪੇਸ਼ ਕਰਨਾ ਜ਼ਰੂਰੀ ਹੈ।”ਇਸ ਕਦਮ ਦੇ ਫਾਇਦਿਆਂ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਇਹ ਤਕਨਾਲੋਜੀ ਕਿਸਾਨਾਂ ਨੂੰ ਇਹ ਦੱਸਣ ਵਿੱਚ ਅਹਿਮ ਭੂਮਿਕਾ ਨਿਭਾਏਗੀ ਕਿ ਕਿਹੜੀਆਂ ਫਸਲਾਂ ਬੀਜਣੀਆਂ ਹਨ ਅਤੇ ਕਦੋਂ ਬੀਜਣੀਆਂ ਹਨ ਤਾਂ ਜੋ ਲਾਭ ਅਤੇ ਉਤਪਾਦਕਤਾ ਦੋਵਾਂ ਵਿੱਚ ਵਾਧਾ ਕੀਤਾ ਜਾ ਸਕੇ। ਪੰਜਾਬ ਹਮੇਸ਼ਾ ਨਵੀਨਤਾ ਨੂੰ ਅਪਣਾਉਣ ਵਿੱਚ ਮੋਹਰੀ ਰਿਹਾ ਹੈ ਅਤੇ ਏਆਈ ਇਸ ਖੇਤਰ ਵਿੱਚ ਕ੍ਰਾਂਤੀ ਲਿਆਵੇਗਾ। ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਇਸ ਦੀ ਸ਼ੁਰੂਆਤ ਸਮੇਂ ਦੀ ਲੋੜ ਹੈ।”

ਇਹ ਵੀ ਪੜ੍ਹੋ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਦੀ ਉਸਾਰੀ ਜਲਦ ਸ਼ੁਰੂ ਹੋਵੇਗੀ: ਹਰਪਾਲ ਸਿੰਘ ਚੀਮਾ

ਕਿਸਾਨ-ਪੱਖੀ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ, “ਪਹਿਲੀ ਵਾਰ, ਝੋਨੇ ਦੇ ਸੀਜ਼ਨ ਦੌਰਾਨ ਖੇਤਾਂ ਦੇ ਟਿਊਬਵੈੱਲਾਂ ਨੂੰ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਗਈ। ਕਿਸਾਨਾਂ ਨੂੰ ਹੁਣ ਸਿੰਚਾਈ ਲਈ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜਿਸ ਨਾਲ ਉਨ੍ਹਾਂ ਦੀ ਜ਼ਿੰਦਗੀ ਬਦਲ ਰਹੀ ਹੈ। ਪੰਜਾਬ ਦੇ ਕਿਸਾਨਾਂ ਨੂੰ ਦੇਸ਼ ਭਰ ਦੀ ਸਭ ਤੋਂ ਵੱਧ ਗੰਨੇ ਦੀ ਕੀਮਤ ਮਿਲ ਰਹੀ ਹੈ ਜੋ ਕਿ 416 ਪ੍ਰਤੀ ਕੁਇੰਟਲ ਹੈ। ਹਰ ਸਾਲ, ਕਣਕ ਅਤੇ ਝੋਨੇ ਦੀ ਖਰੀਦ ਲਈ ਕਿਸਾਨਾਂ ਨੂੰ ਲਗਭਗ 80,000 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾਂਦਾ ਹੈ ਅਤੇ ਇਹ ਭੁਗਤਾਨ ਸਿੱਧਾ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 24 ਘੰਟਿਆਂ ਦੇ ਅੰਦਰ ਕੀਤਾ ਜਾਂਦਾ ਹੈ। ਸਾਲ 2022 ਅਤੇ 2025 ਦਰਮਿਆਨ, ਨਹਿਰ ਦੀ ਲਾਈਨਿੰਗ, ਮੁਰੰਮਤ ਅਤੇ ਆਧੁਨਿਕੀਕਰਨ ‘ਤੇ 6,700 ਕਰੋੜ ਰੁਪਏ ਖਰਚ ਕੀਤੇ ਗਏ ਹਨ ਜੋ ਕਿ ਪਿਛਲੇ ਸਾਲਾਂ ਨਾਲੋਂ 300 ਫੀਸਦ ਵੱਧ ਹੈ। 2022 ਵਿੱਚ ਨਹਿਰੀ ਸਿੰਚਾਈ ਦੀ ਵਰਤੋਂ 20.90 ਲੱਖ ਏਕੜ ਵਿੱਚ ਕੀਤੀ ਜਾਂਦੀ ਸੀ ਅਤੇ ਇਹ ਹੁਣ ਵੱਧ ਕੇ 58 ਲੱਖ ਏਕੜ ਹੋ ਗਈ ਹੈ।”ਸਿੰਚਾਈ ਦੇ ਵਿਸਥਾਰ ‘ਤੇ ਜ਼ੋਰ ਦਿੰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨਹਿਰਾਂ ਦੀ ਸਿੰਚਾਈ ਸਮਰੱਥਾ ਦੁੱਗਣੀ ਹੋ ਗਈ ਹੈ, ਸਿੰਚਾਈ ਵਾਲਾ ਖੇਤਰ 2022 ਵਿੱਚ 2.23 ਮਿਲੀਅਨ ਏਕੜ ਤੋਂ ਵੱਧ ਕੇ 2025 ਵਿੱਚ 5.8 ਮਿਲੀਅਨ ਏਕੜ ਹੋ ਗਿਆ ਹੈ। 15,539 ਨਹਿਰਾਂ ਦੀ ਸਫਾਈ ਕੀਤੀ ਗਈ ਹੈ ਅਤੇ 18,349 ਖਾਲਿਆਂ ਨੂੰ ਬਹਾਲ ਕੀਤਾ ਗਿਆ ਹੈ। ਦਹਾਕਿਆਂ ਬਾਅਦ ਨਹਿਰੀ ਪਾਣੀ 1,444 ਪਿੰਡਾਂ ਤੱਕ ਪਹੁੰਚਿਆ ਹੈ। ਇਸ ਤੋਂ ਇਲਾਵਾ, 545 ਕਿਲੋਮੀਟਰ ਵਿੱਚ ਫੈਲੀਆਂ 101 ਬੰਦ ਪਈਆਂ ਨਹਿਰਾਂ ਨੂੰ ਮੁੜ ਸੁਰਜੀਤ ਕੀਤਾ ਗਿਆ ਹੈ ਅਤੇ ਫਿਰੋਜ਼ਪੁਰ ਫੀਡਰ ਨਹਿਰ ਨੂੰ ਰਿਕਾਰਡ 35 ਦਿਨਾਂ ਵਿੱਚ ਅਪਗ੍ਰੇਡ ਕੀਤਾ ਗਿਆ ਹੈ ਜਿਸ ਨਾਲ ਇਸ ਦੀ ਸਮਰੱਥਾ ਵਿੱਚ 2,682 ਕਿਊਸਿਕ ਦਾ ਵਾਧਾ ਹੋਇਆ ਹੈ।”

ਇਹ ਵੀ ਪੜ੍ਹੋ ਸੁਖਬੀਰ ਬਾਦਲ ਦੇ ਦੋਸ਼ਾਂ ‘ਤੇ ਬਲਤੇਜ ਪੰਨੂ ਦਾ ਤਿੱਖਾ ਪਲਟਵਾਰ, ਕਿਹਾ- ਆਪਣੀ ਯਾਦਾਸ਼ਤ ਸੁਧਾਰਨ ਬਾਦਲ, ਬੇਅਦਬੀ ਦਾ ਕਾਲਾ ਇਤਿਹਾਸ ਤੁਹਾਡਾ ਹੈ

ਉਨ੍ਹਾਂ ਅੱਗੇ ਕਿਹਾ ਕਿ 75 ਸਾਲਾਂ ਬਾਅਦ, ਸਰਹਿੰਦ ਨਹਿਰ ਨੂੰ ਅਪਗ੍ਰੇਡ ਕੀਤਾ ਗਿਆ ਹੈ, ਜਿਸ ਨਾਲ ਇਸਦੀ ਸਮਰੱਥਾ 2,844 ਕਿਊਸਿਕ ਵਧ ਗਈ ਹੈ। 22 ਕਿਲੋਮੀਟਰ ਲੰਬੀ ਸਰਹਾਲੀ ਮਾਈਨਰ ਨਹਿਰ, ਜੋ ਦਹਾਕਿਆਂ ਤੋਂ ਜ਼ਮੀਨਦੋਸ਼ ਸੀ, ਨੂੰ ਲੱਭ ਕੇ ਦੁਬਾਰਾ ਚਾਲੂ ਕਰ ਦਿੱਤਾ ਗਿਆ ਹੈ। ਭਾਖੜਾ ਨਹਿਰ ਦੀ ਸਮਰੱਥਾ 9,500 ਕਿਊਸਿਕ ਹੈ, ਪਰ ਅਸੀਂ ਸਪਲਾਈ ਵਧਾ ਕੇ 10,000 ਕਿਊਸਿਕ ਕਰ ਦਿੱਤੀ ਹੈ, ਜਿਸ ਨਾਲ ਇੱਕ ਵੀ ਇੰਚ ਜ਼ਮੀਨ ਪ੍ਰਾਪਤ ਕੀਤੇ ਬਿਨਾਂ ਇੱਕ ਨਵੀਂ ਨਹਿਰ ਪ੍ਰਭਾਵਸ਼ਾਲੀ ਢੰਗ ਨਾਲ ਬਣਾਈ ਗਈ ਹੈ। ਦਹਾਕਿਆਂ ਤੋਂ ਕਿਸਾਨ ਸਿੰਚਾਈ ਲਈ ਪਾਣੀ ਦੀ ਵਾਰੀ ’ਤੇ ਨਿਰਭਰ ਸਨ, ਪਰ ਇਹ ਪ੍ਰਣਾਲੀ ਹੁਣ ਖਤਮ ਹੋ ਗਈ ਹੈ, ਜਿਸ ਨਾਲ ਵੱਡੀ ਰਾਹਤ ਮਿਲੀ ਹੈ। ਦੇਸ਼ ਦੀ ਖੇਤੀਬਾੜੀ ਜ਼ਮੀਨ ਦਾ ਸਿਰਫ਼ 3 ਫੀਸਦੀ ਹੋਣ ਦੇ ਬਾਵਜੂਦ, ਪੰਜਾਬ ਰਾਸ਼ਟਰੀ ਪੂਲ ਵਿੱਚ ਲਗਭਗ 40 ਫੀਸਦੀ ਕਣਕ ਅਤੇ 31 ਫੀਸਦੀਦ ਚੌਲਾਂ ਦਾ ਯੋਗਦਾਨ ਪਾਉਂਦਾ ਹੈ। ਪੰਜਾਬ ਨੂੰ ਭਾਰਤ ਦਾ ਅੰਨਦਾਤਾ ਕਿਹਾ ਜਾਂਦਾ ਹੈ ਅਤੇ ਕਿਸਾਨਾਂ ਦੇ ਨਾਲ-ਨਾਲ ਪੀ.ਏ.ਯੂ. ਨੇ ਵੀ ਮਹੱਤਵਪੂਰਨ ਭੂਮਿਕਾ ਨਿਭਾਈ ਹੈ।’’ਅਕਾਦਮਿਕ ਉੱਤਮਤਾ ਦਾ ਜ਼ਿਕਰ ਕਰਦਿਆ ਉਨ੍ਹਾਂ ਕਿਹਾ, “ਰਾਸ਼ਟਰੀ ਸੰਸਥਾਗਤ ਦਰਜਾਬੰਦੀ ਢਾਂਚੇ ਦੇ ਅਨੁਸਾਰ, ਪੀਏਯੂ 2023, 2024 ਅਤੇ 2025 ਵਿੱਚ 75 ਜਨਤਕ ਖੇਤੀਬਾੜੀ ਯੂਨੀਵਰਸਿਟੀਆਂ ਵਿੱਚੋਂ ਪਹਿਲੇ ਸਥਾਨ ’ਤੇ ਰਹੀ । ਐਜੂ ਰੈਂਕ ਦੇ ਅਨੁਸਾਰ, ਇਹ ਵਿਸ਼ਵ ਪੱਧਰ ’ਤੇ ਚੋਟੀ ਦੀਆਂ 100 ਸੰਸਥਾਵਾਂ ਵਿੱਚੋਂ ਇੱਕ ਹੈ। ਸਰਕਾਰ ਆਪਣੇ ਬੁਨਿਆਦੀ ਢਾਂਚੇ ਨੂੰ ਹੋਰ ਅਪਗ੍ਰੇਡ ਕਰਨ ਲਈ ਵਚਨਬੱਧ ਹੈ।”

ਇਹ ਵੀ ਪੜ੍ਹੋ ਨਸ਼ਿਆਂ ਦੀ ਆਦਤ ਤੋਂ ਰੁਜ਼ਗਾਰ ਤੱਕ: ਨਸ਼ਿਆਂ ਤੋਂ ਉਭਰਨ ਦੀਆਂ ਕਹਾਣੀਆਂ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਜ਼ਮੀਨੀ ਪੱਧਰ ‘ਤੇ ਪ੍ਰਭਾਵਸ਼ੀਲਤਾ ਦਾ ਪ੍ਰਤੱਖ ਪ੍ਰਮਾਣ

ਵਿਭਿੰਨਤਾ ਨੂੰ ਉਜਾਗਰ ਕਰਦੇ ਹੋਏ ਮੁੱਖ ਮੰਤਰੀ ਨੇ ਅੱਗੇ ਕਿਹਾ, “ਬਾਗਬਾਨੀ ਦਾ ਵਿਸਥਾਰ ਕਰਨ ਲਈ ਜੇ.ਆਈ.ਸੀ.ਏ. ਦੁਆਰਾ ਸਹਾਇਤਾ ਪ੍ਰਾਪਤ 1,300 ਕਰੋੜ ਰੁਪਏ ਦੇ ਪ੍ਰਾਜੈਕਟ ਨੂੰ ਮਨਜ਼ੂਰੀ ਦਿੱਤੀ ਗਈ ਹੈ। ਮਸ਼ੀਨਰੀ, ਬੁਨਿਆਦੀ ਢਾਂਚਾ, ਮਾਰਕੀਟਿੰਗ, ਬੀਜ ਅਤੇ ਖੋਜ ਵਿੱਚ ਨਿਵੇਸ਼ ਰਾਹੀਂ 2036 ਤੱਕ ਬਾਗਬਾਨੀ ਖੇਤਰ 3.56 ਲੱਖ ਹੈਕਟੇਅਰ ਤੋਂ ਵਧਾ ਕੇ 16 ਲੱਖ ਹੈਕਟੇਅਰ ਹੋ ਜਾਵੇਗਾ, ਜੋ ਕਿ 300 ਫੀਸਦੀ ਵਾਧਾ ਹੈ। ਪੰਜਾਬ ਵਿੱਚ ਲੰਬੇ ਸਮੇਂ ਬਾਅਦ ਏਸ਼ੀਆ ਕੱਪ ਹਾਕੀ ਦੀ ਮੇਜ਼ਬਾਨੀ ਕਰਨ ਦੀ ਵੀ ਸੰਭਾਵਨਾ ਹੈ।”ਮਹਿਲਾ-ਕੇਂਦ੍ਰਿਤ ਭਲਾਈ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ, “ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ, ਹਰ ਔਰਤ ਨੂੰ ਪ੍ਰਤੀ ਮਹੀਨਾ 1,000 ਰੁਪਏ ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1,500 ਰੁਪਏ ਮਿਲਣਗੇ। ਫੰਡ ਸਿੱਧੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੇ ਜਾਣਗੇ ਅਤੇ ਪੈਨਸ਼ਨ ਪ੍ਰਾਪਤ ਕਰਨ ਵਾਲੀਆਂ ਔਰਤਾਂ ਵੀ ਯੋਗ ਹੋਣਗੀਆਂ। ਇਸ ਨਾਲ ਲਗਭਗ 97 ਫੀਸਦੀ ਔਰਤਾਂ ਨੂੰ ਲਾਭ ਹੋਵੇਗਾ, ਇਸ ਲਈ 9300 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਇਸ ਸਬੰਧੀ ਰਜਿਸਟ੍ਰੇਸ਼ਨ 13 ਅਪ੍ਰੈਲ ਤੋਂ ਸ਼ੁਰੂ ਹੋ ਜਾਵੇਗੀ ਹੈ। ਜੋ ਇਸ ਯੋਜਨਾ ਦਾ ਮਜ਼ਾਕ ਉਡਾ ਰਹੇ ਹਨ ਉਹ ਆਮ ਲੋਕਾਂ ਲਈ 1,000 ਰੁਪਏ ਦੀ ਕੀਮਤ ਨਹੀਂ ਸਮਝਦੇ। ਇੱਕੋ ਵਾਰ ਦੇ ਖਾਣੇ ’ਤੇ 5000 ਤੋਂ ਵੱਧ ਖਰਚ ਦੇਣ ਵਾਲੇ ਧਨਾਢ ਇਸਦੀ ਮਹੱਤਤਾ ਨੂੰ ਕੀ ਸਮਝਣਗੇ । ਉਨ੍ਹਾਂ ਦੇ ਪਰਿਵਾਰਾਂ ਨੂੰ ਇਸਦੀ ਲੋੜ ਨਹੀਂ ਹੋਣੀ, ਪਰ ਆਮ ਲੋਕਾਂ ਲਈ, ਇਹ ਸਾਰਥਕ ਸਮਰਥਨ ਹੈ।’’

ਇਹ ਵੀ ਪੜ੍ਹੋ ਆਯੂਸ਼ਮਨ ਭਾਰਤ ਸਕੀਮ ਵਿੱਚ ਸ਼ਰਤਾਂ ਲਾਗੂ, ਜਦੋਂ ਕਿ ‘ਆਪ` ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਦਿੰਦੀ ਹੈ, ਫਰਕ ਇਰਾਦੇ ਵਿੱਚ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਰੋਧੀ ਧਿਰ ’ਤੇ ਨਿਸ਼ਾਨਾ ਸਾਧਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ ਸਰਕਾਰ ਲੋਕਾਂ ਦੀ ਭਲਾਈ ਲਈ ਅਣਥੱਕ ਮਿਹਨਤ ਕਰਦੀ ਹੈ, ਪਰ ਵਿਰੋਧੀ ਆਗੂ ਸਿਰਫ ਸਫਲਤਾ ਵਿੱਚ ਹਿੱਸਾ ਮੰਗਦੇ ਹਨ। ਇਨ੍ਹਾਂ ਤਾਕਤਾਂ ਨੇ ਨਸ਼ਿਆਂ ਅਤੇ ਅਪਰਾਧ ਨੂੰ ਉਤਸ਼ਾਹਿਤ ਕੀਤਾ, ਜਿਸ ਕਾਰਨ ਲੋਕਾਂ ਨੇ ਉਨ੍ਹਾਂ ਨੂੰ ਸੱਤਾ ਤੋਂ ਲਾਂਭੇ ਕਰ ਦਿੱਤਾ। ਹੁਣ ਉਹ ਦੁਬਾਰਾ ਇਕੱਠੇ ਹੋ ਗਏ ਹਨ ਅਤੇ ਉਨ੍ਹਾਂ ਨੂੰ ਹਰਾਉਣ ਲਈ ਪੰਜਾਬੀਆਂ ਨੂੰ ਵੀ ਇਕੱਠੇ ਹੋਣਾ ਚਾਹੀਦਾ ਹੈ। ਬੱਸਾਂ, ਢਾਬਿਆਂ, ਰੇਤ ਜਾਂ ਸ਼ਰਾਬ ਦੇ ਕਾਰੋਬਾਰਾਂ ਵਿੱਚ ਮੇਰਾ ਕੋਈ ਹਿੱਸਾ ਨਹੀਂ ਹੈ। ਮੇਰੀ ਸਿਰਫ਼ ਪੰਜਾਬੀਆਂ ਦੇ ਦਰਦ ਵਿੱਚ ਸਾਂਝ ਹੈ ਅਤੇ ਮੈਂ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਵਚਨਬੱਧ ਹਾਂ। ਰਵਾਇਤੀ ਨੇਤਾਵਾਂ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ ਅਤੇ ਉਨ੍ਹਾਂ ਦੇ ਹੱਥ ਲੋਕਾਂ ਦੇ ਦੁੱਖਾਂ ਨਾਲ ਰੰਗੇ ਹੋਏ ਹਨ। ਪੰਜਾਬ ਕਦੇ ਇੱਕ ਖੁਸ਼ਹਾਲ ਸੂਬਾ ਹੁੰਦਾ ਸੀ, ਪਰ ਲਾਲਚੀ ਆਗੂਆਂ ਨੇ ਨਿੱਜੀ ਮੁਫਾਦਾਂ ਲਈ ਇਸਨੂੰ ਤਬਾਹ ਕਰ ਕੇ ਰੱਖ ਦਿੱਤਾ। ਲੋਕ ਪਹਿਲਾਂ ਹੀ ਉਨ੍ਹਾਂ ਨੂੰ ਸਬਕ ਸਿਖਾ ਚੁੱਕੇ ਹਨ ਅਤੇ ਸਮਾਂ ਆ ਰਿਹਾ ਹੈ ਕਿ ਉਨ੍ਹਾਂ ਨੂੰ ਪੂਰੀ ਤਰ੍ਹਾਂ ਰਾਜਨੀਤਿਕ ਗੁਮਨਾਮੀ ਵਿੱਚ ਧੱਕਿਆ ਜਾਵੇ।’’ਅਕਾਲੀ ਲੀਡਰਸ਼ਿਪ ’ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ, ‘‘ਸੁਖਬੀਰ ਸਿੰਘ ਬਾਦਲ ਸਭ ਤੋਂ ਵੱਡਾ ਅਤੇ ਪੁਰਾਣਾ ਝੂਠਾ ਹੈ, ਜੋ ਸਿਰਫ਼ ਸਵਾਰਥੀ ਸੋਚ ਰੱਖਦਾ ਹੈ। ਬਾਦਲ ਪਰਿਵਾਰ ਸਿਰਫ਼ ਸੂਬੇ ਨੂੰ ਲੁੱਟਣ ਲਈ ਸੱਤਾ ਦੀ ਉਡੀਕ ਕਰ ਰਿਹਾ ਹੈ। ਉਨ੍ਹਾਂ ਨੂੰ ਪੰਜਾਬ ਜਾਂ ਇਸਦੇ ਲੋਕਾਂ ਦੀ ਕੋਈ ਚਿੰਤਾ ਨਹੀਂ ਹੈ ਅਤੇ ਸਿਰਫ਼ ਸੱਤਾ ਦੀ ਦੁਰਵਰਤੋਂ ਕਰਨਾ ਚਾਹੁੰਦੇ ਹਨ।’’

ਇਹ ਵੀ ਪੜ੍ਹੋ 98 ਸਾਲਾ ਬਜ਼ੁਰਗ ਮਹਿਲਾ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਂਸਰ ਦਾ ਨਕਦੀ ਰਹਿਤ (ਕੈਸ਼ਲੈੱਸ) ਇਲਾਜ ਕਰਵਾਇਆ; ਪੰਜਾਬ ਸਰਕਾਰ ਦੇ ਲੋਕ-ਪੱਖੀ ਸਿਹਤ ਮਾਡਲ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ

ਉਨ੍ਹਾਂ ਨੇ ’ਆਪ’ ਸਰਕਾਰ ਦੀਆਂ ਪਹਿਲਕਦਮੀਆਂ ਨੂੰ ਅੱਗੇ ਸੂਚੀਬੱਧ ਕਰਦੇ ਹੋਏ ਕਿਹਾ, ‘‘ਸਰਕਾਰ ਨੇ ਪੰਜਾਬ ਭਰ ਵਿੱਚ 43,000 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਲਈ ਇੱਕ ਵੱਡਾ ਪ੍ਰੋਗਰਾਮ ਸ਼ੁਰੂ ਕੀਤਾ ਹੈ। ਮੁਰੰਮਤ ਦੇ ਨਾਲ-ਨਾਲ ਅਗਲੇ ਪੰਜ ਸਾਲਾਂ ਲਈ ਉਨ੍ਹਾਂ ਦੇ ਰੱਖ-ਰਖਾਵ ਨੂੰ ਵੀ ਯਕੀਨੀ ਬਣਾਇਆ ਜਾਵੇਗਾ। ਰਾਜ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸ਼ਰਧਾ ਨਾਲ ਮਨਾਉਣ ਲਈ ਸਮਾਗਮਾਂ ਦਾ ਆਯੋਜਨ ਕੀਤਾ। ਸੂਬੇ ਭਰ ਵਿੱਚ ਨਗਰ ਕੀਰਤਨ ਕਰਵਾਏ ਗਏ, ਜੋ ਸ੍ਰੀ ਆਨੰਦਪੁਰ ਸਾਹਿਬ ਵਿਖੇ ਸੰਪੰਨ ਹੋਏ। ਸ਼ਰਧਾਂਜਲੀ ਭੇਟ ਕਰਨ ਲਈ 24 ਨਵੰਬਰ, 2025 ਨੂੰ ਉੱਥੇ ਇੱਕ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਵੀ ਕਰਵਾਇਆ ਗਿਆ ਸੀ।’’ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਹੋਰ ਵੀ ਮੌਜੂਦ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਨਸ਼ਿਆਂ ਦੀ ਆਦਤ ਤੋਂ ਰੁਜ਼ਗਾਰ ਤੱਕ: ਨਸ਼ਿਆਂ ਤੋਂ ਉਭਰਨ ਦੀਆਂ ਕਹਾਣੀਆਂ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਜ਼ਮੀਨੀ ਪੱਧਰ ‘ਤੇ ਪ੍ਰਭਾਵਸ਼ੀਲਤਾ ਦਾ ਪ੍ਰਤੱਖ ਪ੍ਰਮਾਣ

0

Punjab News: ਪੰਜਾਬ ਵਿੱਚ ਵਿੱਢੀ ਨਸ਼ਿਆਂ ਵਿਰੁੱਧ ਜੰਗ ਸਦਕਾ ਸਪੱਸ਼ਟ ਬਦਲਾਅ ਸਾਹਮਣੇ ਆ ਰਹੇ ਹਨ ਕਿਉਂਕਿ ਭਗਵੰਤ ਮਾਨ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ’ ਤਹਿਤ ਲਾਗੂਕਰਨ ਤੋਂ ਅੱਗੇ ਵਧ ਕੇ ਮੁੜ ਵਸੇਬੇ ਅਤੇ ਮੁੜ ਏਕੀਕਰਨ ‘ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ। ਜ਼ਿਲ੍ਹਿਆਂ ਵਿੱਚ, ਨਸ਼ਿਆਂ ਦੀ ਦਲਦਲ ਵਿੱਚ ਫਸੇ ਵਿਅਕਤੀ ਸਥਿਰ ਜੀਵਨ ਵੱਲ ਵਾਪਸ ਆ ਰਹੇ ਹਨ ਅਤੇ ਨਸ਼ਿਆਂ ਤੋਂ ਉਭਰਣ ਵਿੱਚ ਰੁਜ਼ਗਾਰ ਅਹਿਮ ਭੂਮਿਕਾ ਨਿਭਾ ਰਹੇ ਹਨ।ਅਭਿਸ਼ੇਕ ਕੁਮਾਰ (ਨਾਮ ਬਦਲਿਆ ਗਿਆ) ਉਨ੍ਹਾਂ ਲੋਕਾਂ ਵਿੱਚੋਂ ਇੱਕ ਹੈ ਜਿਨ੍ਹਾਂ ਨੇ ਇਸ ਬਦਲਾਅ ਦਾ ਖੁਦ ਅਨੁਭਵ ਕੀਤਾ ਹੈ। ਕੁਝ ਸਾਲ ਪਹਿਲਾਂ, ਨਸ਼ੇ ਨੇ ਉਸਦੀ ਜ਼ਿੰਦਗੀ ਨੂੰ ਇਸ ਹੱਦ ਤੱਕ ਤਬਾਹ ਕਰ ਦਿੱਤਾ ਸੀ ਕਿ ਰੋਜ਼ਾਨਾ ਦੇ ਕੰਮ ਵੀ ਮੁਸ਼ਕਲ ਹੋ ਗਏ ਸਨ ਅਤੇ ਉਸਦੇ ਪਰਿਵਾਰ ਨੂੰ ਡਰ ਸੀ ਕਿ ਉਹ ਨਸ਼ਿਆਂ ਦੀ ਬਲੀ ਚੜ੍ਹ ਜਾਵੇਗਾ। ਅੱਜ, ਉਹ ਇੱਕ ਸਥਿਰ ਨੌਕਰੀ ਕਰਦਾ ਹੈ ਅਤੇ ਆਪਣੇ ਪਰਿਵਾਰ ਵਿੱਚ ਦੁਬਾਰਾ ਵਿਚਰਨ ਲੱਗ ਗਿਆ ਹੈ।

ਇਹ ਵੀ ਪੜ੍ਹੋ ਸੁਖਬੀਰ ਬਾਦਲ ਦੇ ਦੋਸ਼ਾਂ ‘ਤੇ ਬਲਤੇਜ ਪੰਨੂ ਦਾ ਤਿੱਖਾ ਪਲਟਵਾਰ, ਕਿਹਾ- ਆਪਣੀ ਯਾਦਾਸ਼ਤ ਸੁਧਾਰਨ ਬਾਦਲ, ਬੇਅਦਬੀ ਦਾ ਕਾਲਾ ਇਤਿਹਾਸ ਤੁਹਾਡਾ ਹੈ

ਉਸਨੇ ਕਿਹਾ, “ਨੌਕਰੀ ਦੁਬਾਰਾ ਮਿਲਣ ਨਾਲ ਸਭ ਕੁਝ ਬਦਲ ਗਿਆ। ਇਸ ਨੇ ਮੈਨੂੰ ਸਹੀ ਰਸਤਾ ਅਪਣਾਉਣ ਦਾ ਕਾਰਨ ਦਿੱਤਾ।” ਉਹ ਨਸ਼ਿਆਂ ਤੋਂ ਅਚਾਨਕ ਹੀ ਨਹੀਂ ਉਭਰਿਆ। ਉਸਦੇ ਪਰਿਵਾਰ ਵੱਲੋਂ ਨਿਰੰਤਰ ਉਤਸ਼ਾਹ, ਢਾਂਚਾਗਤ ਡਾਕਟਰੀ ਇਲਾਜ, ਸਲਾਹ, ਅਤੇ ਯੁੱਧ ਨਸ਼ਿਆਂ ਵਿਰੁੱਧ ਨਾਲ ਜੁੜੀਆਂ ਪਹਿਲਕਦਮੀਆਂ ਰਾਹੀਂ ਮਿਲੇ ਮੁੜ ਵਸੇਬੇ ਤੋਂ ਬਾਅਦ ਰੁਜ਼ਗਾਰ ਸਹਾਇਤਾ ਸਦਕਾ ਅਭਿਸ਼ੇਕ ਸਥਿਰਤਾ ਅਤੇ ਆਤਮਵਿਸ਼ਵਾਸ ਦੋਵਾਂ ਨੂੰ ਮੁੜ ਪ੍ਰਾਪਤ ਕਰਨ ਦੇ ਯੋਗ ਬਣਿਆ।ਨਵਦੀਪ ਕੁਮਾਰ (ਬਦਲਿਆ ਹੋਇਆ ਨਾਮ) ਲਈ, ਉਸ ਦੇ ਜੀਵਨ ਦਾ ਨਿਰਣਾਇਕ ਮੋੜ ਉਸਦੇ ਘਰ ਤੋਂ ਸ਼ੁਰੂ ਹੋਇਆ। ਲਗਾਤਾਰ ਝਗੜਿਆਂ ਅਤੇ ਭਾਵਨਾਤਮਕ ਦੂਰੀ ਨੇ ਉਸ ਨੂੰ ਉਸ ਨੁਕਸਾਨ ਦਾ ਅਹਿਸਾਸ ਕਰਵਾਇਆ ਜੋ ਨਸ਼ਿਆਂ ਕਾਰਨ ਉਸ ਨੂੰ ਹੋਇਆ। ਉਸਨੇ ਕਿਹਾ, “ਮੇਰੀ ਮਾਂ ਨੇ ਮੈਨੂੰ ਸਹੀ ਰਸਤੇ ‘ਤੇ ਵਾਪਸ ਲਿਆਂਦਾ।” ਇਲਾਜ ਪੂਰਾ ਕਰਨ ਤੋਂ ਬਾਅਦ, ਨਵਦੀਪ ਨੂੰ ਰੁਜ਼ਗਾਰ ਸਹਾਇਤਾ ਮਿਲੀ ਅਤੇ ਹੁਣ ਉਹ ਨਿੱਜੀ ਖੇਤਰ ਵਿੱਚ ਕੰਮ ਕਰ ਰਿਹਾ ਹੈ। ਉਹ ਦੁਬਾਰਾ ਰੁਜ਼ਾਗਰ ਮਿਲਣ ਨੂੰ ਉਸ ਪਲ ਵਜੋਂ ਦਰਸਾਉਂਦਾ ਹੈ ਜਿਸ ਨੇ ਉਸਦੀ ਜ਼ਿੰਦਗੀ ਵਿੱਚ ਅਨੁਸ਼ਾਸਨ ਲਿਆਂਦਾ ਅਤੇ ਉਸ ਨੂੰ ਆਪਣਾ ਮਕਸਦ ਦੁਬਾਰਾ ਘੜ੍ਹਨ ਵਿੱਚ ਮਦਦ ਕੀਤੀ।

ਇਹ ਵੀ ਪੜ੍ਹੋ ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਗੁਰਜਿੰਦਰ ਸਿੰਘ (ਬਦਲਿਆ ਹੋਇਆ ਨਾਮ) ਦੀ ਕਹਾਣੀ ਰਿਕਵਰੀ ਦੇ ਇੱਕ ਹੋਰ ਪਹਿਲੂ ਨੂੰ ਦਰਸਾਉਂਦੀ ਹੈ। ਨਸ਼ਿਆਂ ਨੇ ਨਾ ਸਿਰਫ਼ ਉਸਦੀ ਸਿਹਤ ਨੂੰ, ਸਗੋਂ ਉਸਦੇ ਪਰਿਵਾਰ ਵਿੱਚ ਉਸਦੀ ਵਿੱਤੀ ਸਥਿਰਤਾ ਅਤੇ ਭਰੋਸੇਯੋਗਤਾ ਨੂੰ ਵੀ ਖਤਮ ਕਰ ਦਿੱਤਾ ਸੀ। ਮੁੜ ਵਸੇਬਾ ਸੇਵਾਵਾਂ ਅਤੇ ਉਸਦੇ ਮਾਪਿਆਂ ਦੇ ਨਿਰੰਤਰ ਸਮਰਥਨ ਨਾਲ, ਉਹ ਹੌਲੀ ਹੌਲੀ ਰਿਕਵਰੀ ਵੱਲ ਵਧਿਆ। ਅੱਜ, ਉਹ ਦੁਬਾਰਾ ਨੌਕਰੀ ਕਰਦਾ ਹੈ ਅਤੇ ਉਸ ਦੀ ਸਿਹਤ ਵਿੱਚ ਸੁਧਾਰ ਹੋਇਆ ਹੈ ਅਤੇ ਪਰਿਵਾਰਕ ਸਬੰਧ ਵੀ ਬਿਹਤਰ ਹੋਏ ਹਨ। ਨਸ਼ਾ ਪੀੜਤਾਂ ਦਾ ਰਿਕਵਰੀ ਵੱਲ ਇਹ ਸਫਰ ‘ਆਪ’ ਸਰਕਾਰ ਵੱਲੋਂ ਅਪਣਾਈ ਗਈ ਵਿਆਪਕ ਪਹੁੰਚ ਨੂੰ ਦਰਸਾਉਂਦਾ ਹੈ, ਜਿਸ ਤਹਿਤ ਨਸ਼ਿਆਂ ਵਿਰੁੱਧ ਜੰਗ ਸਿਰਫ ਤਸਕਰਾਂ ਵਿਰੁੱਧ ਕਾਰਵਾਈ ਤੱਕ ਹੀ ਸੀਮਿਤ ਨਹੀਂ ਹੈ ਬਲਕਿ ਇਹ ਯਕੀਨੀ ਬਣਾਉਂਦੀ ਹੈ ਕਿ ਨਸ਼ਿਆਂ ਦੀ ਦਲਦਲ ਵਿੱਚ ਫਸੇ ਲੋਕਾਂ ਨੂੰ ਸਮਾਜਿਕ ਅਤੇ ਆਰਥਿਕ ਮੁੱਖ ਧਾਰਾ ਵਿੱਚ ਵਾਪਸ ਲਿਆਂਦਾ ਜਾਵੇ।

ਇਹ ਵੀ ਪੜ੍ਹੋ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਦੀ ਉਸਾਰੀ ਜਲਦ ਸ਼ੁਰੂ ਹੋਵੇਗੀ: ਹਰਪਾਲ ਸਿੰਘ ਚੀਮਾ

ਇਸ ਮੁਹਿੰਮ ਨਾਲ ਜੁੜੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁੜਵਸੇਬੇ, ਸਲਾਹ ਅਤੇ ਢਾਂਚਾਗਤ ਸਹਾਇਤਾ ਪ੍ਰਣਾਲੀਆਂ ਨੂੰ ਰੁਜ਼ਗਾਰ ਦੇ ਮੌਕਿਆਂ ਨਾਲ ਜੋੜਿਆ ਜਾ ਰਿਹਾ ਹੈ ਅਤੇ ਇਹ ਮੰਨਿਆ ਗਿਆ ਹੈ ਕਿ ਆਰਥਿਕ ਸਥਿਰਤਾ ਤੋਂ ਬਿਨਾਂ ਰਿਕਵਰੀ ਅਧੂਰੀ ਰਹਿੰਦੀ ਹੈ।ਸਾਰੇ ਮਾਮਲਿਆਂ ਵਿੱਚ ਇਹ ਦੇਖਿਆ ਗਿਆ ਹੈ ਕਿ ਰੁਜ਼ਗਾਰ ਸਿਰਫ਼ ਰਿਕਵਰੀ ਤੋਂ ਬਾਅਦ ਦਾ ਇੱਕ ਕਦਮ ਨਹੀਂ ਹੈ ਸਗੋਂ ਇਹ ਨਸ਼ਾ-ਮੁਕਤ ਜੀਵਨ ਨੂੰ ਯਕੀਨੀ ਬਣਾਉਣ ਦੀ ਨੀਂਹ ਹੈ। ਇੱਕ ਸਥਿਰ ਨੌਕਰੀ ਵਿੱਤੀ ਸੁਤੰਤਰਤਾ ਪ੍ਰਦਾਨ ਕਰਦੀ ਹੈ, ਮਾਣ-ਸਨਮਾਨ ਨੂੰ ਬਹਾਲ ਕਰਦੀ ਹੈ ਅਤੇ ਵਿਅਕਤੀਆਂ ਨੂੰ ਆਪਣੇ ਪਰਿਵਾਰਾਂ ਅਤੇ ਭਾਈਚਾਰਿਆਂ ਨਾਲ ਦੁਬਾਰਾ ਜੁੜਨ ਦੇ ਯੋਗ ਬਣਾਉਂਦੀ ਹੈ। ਅਭਿਸ਼ੇਕ ਨੇ ਕਿਹਾ, “ਕਦੇ ਵੀ ਨਸ਼ਿਆਂ ਦਾ ਸੇਵਨ ਨਾ ਕਰੋ। ਇਹ ਨੁਕਸਾਨਦੇਹ ਲੱਗ ਸਕਦਾ ਹੈ ਪਰ ਇਹ ਸਭ ਕੁਝ ਤਬਾਹ ਕਰ ਸਕਦਾ ਹੈ।” ਜਿਵੇਂ-ਜਿਵੇਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਵਿਸਥਾਰ ਹੁੰਦਾ ਜਾ ਰਿਹਾ ਹੈ, ਨਸ਼ਾ ਪੀੜਤਾਂ ਦੀਆਂ ਇਹ ਕਹਾਣੀਆਂ ਵਿਆਪਕ ਬਦਲਾਅ ਨੂੰ ਦਰਸਾਉਂਦੀਆਂ ਹਨ, ਜਿੱਥੇ ਨਸ਼ਿਆਂ ਤੋਂ ਰਿਕਵਰੀ ਨੂੰ ਹੁਣ ਅੰਤਿਮ ਉਦੇਸ਼ ਵਜੋਂ ਨਹੀਂ ਦੇਖਿਆ ਜਾਂਦਾ ਸਗੋਂ ਇਸ ਨੂੰ ਇੱਕ ਸਥਿਰ ਅਤੇ ਸਨਮਾਨਜਨਕ ਜੀਵਨ ਵੱਲ ਵਾਪਸ ਆਉਣ ਦੀ ਸ਼ੁਰੂਆਤ ਵਜੋਂ ਦੇਖਿਆ ਜਾਂਦਾ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1893693