Sunday, May 3, 2026
Home Blog Page 98

ਕੈਬਨਿਟ ਮੰਤਰੀ ਵਿਪੁਲ ਗੋਇਲ ਨੇ ਫਰੀਦਾਬਾਦ ਦੇ ਜਿਲ੍ਹਾ ਹਸਪਤਾਲ ਵਿੱਚ ਹਾਰਟ ਸੈਂਟਰ ਦਾ ਕੀਤਾ ਉਦਘਾਟਨ, ਕਿਫਾਇਤੀ ਦਰਾਂ ‘ਤੇ ਮਿਲੇਗਾ ਦਿੱਲ ਦਾ ਇਲਾਜ

0

Haryana News: ਹਰਿਆਣਾ ਦੇ ਮਾਲ ਅਤੇ ਸ਼ਹਿਰੀ ਸਥਾਨਕ ਸਰਕਾਰ ਮੰਤਰੀ ਵਿਪੁਲ ਗੋਇਲ ਨੇ ਅੱਜ ਫਰੀਦਾਬਾਦ ਦੇ ਜਿਲ੍ਹਾ ਹਸਪਤਾਲ (ਬੀਕੇ ਹਸਪਤਾਲ) ਵਿੱਚ ਹਾਰਟ ਸੈਂਟਰ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਕਿਹਾ ਕਿ ਹੁਣ ਦਿੱਲ ਦੇ ਰੋਗਾਂ ਦਾ ਆਧੁਨਿਕ ਇਲਾਜ ਆਮ ਜਨਤਾ ਨੂੰ ਘੱਟ ਖਰਚ ਵਿੱਚ ਉਪਲਬਧ ਹੋਵੇਗਾ। ਨਿਜੀ ਹਸਪਤਾਲਾਂ ਵਿੱਚ ਜਿੱਥੇ ਸਟੰਟ ਦਾ ਖਰਚ ਕਰੀਬ 2 ਲੱਖ ਰੁਪਏ ਤੱਕ ਹੁੰਦਾ ਹੈ, ਉੱਥੇ ਹੀ ਇੱਥੇ ਇਹ ਸਹੂਲਤ ਕਿਫਾਇਤੀ ਦਰਾਂ ‘ਤੇ ਦਿੱਤੀ ਜਾਵੇਗੀ ਅਤੇ ਜਾਂਚਾਂ ਵੀ ਘੱਟ ਫੀਸ ‘ਤੇ ਹੋਵੇਗੀ।ਉਨ੍ਹਾਂ ਨੇ ਦਸਿਆ ਕਿ ਇੱਕ ਸਾਲ ਦੇ ਅੰਦਰ ਹਸਪਤਾਲ ਦਾ ਵਿਸਤਾਰ ਕੀਤਾ ਜਾਵੇਗਾ ਅਤੇ 200 ਤੋਂ 400 ਬੈਡ ਦਾ ਨਵਾਂ ਆਧੁਨਿਕ ਹਸਪਤਾਲ ਵੀ ਸਥਾਪਿਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ ਮੁੱਖ ਮੰਤਰੀ ਨੇ ਧਰਮ ਪਤਨੀ ਸਮੇਤ ਪਹਿਲੇ ਨਵਰਾਤੇ ‘ਤੇ ਕੀਤੇ ਮਾਤਾ ਮਨਸਾ ਦੇਵੀ ਦੇ ਦਰਸ਼ਨ, ਲਿਆ ਆਸ਼ੀਰਵਾਦ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਸੂਬਾ ਸਰਕਾਰ ਸਿਹਤ ਸੇਵਾਵਾਂ ਨੂੰ ਮਜਬੂਤ ਕਰਨ ਲਈ ਪ੍ਰਤੀਬੱਧ ਹੈ। ਬੀਕੇ ਹਸਪਤਾਲ ਨੂੰ ਖੇਤਰ ਦੇ ਲੱਖਾਂ ਲੋਕਾਂ ਦੀ ਜੀਵਨ ਰੇਖਾ ਦੱਸਦੇ ਹੋਏ ਉਨ੍ਹਾਂ ਨੇ ਸਹੂਲਤਾਂ ਦੇ ਵਿਸਤਾਰ ਨੂੰ ਪ੍ਰਾਥਮਿਕਤਾ ਦਸਿਆ।ਉਨ੍ਹਾਂ ਨੇ ਕਿਹਾ ਕਿ ਹਸਪਤਾਲ ਵਿੱਚ ਸਮੱਗਰੀ, ਭਵਨ ਮੁਰੰਮਤ, ਨਵੀਂ ਮਸ਼ੀਨਾਂ ਅਤੇ ਹੋਰ ਸਹੂਲਤਾਂ ਪੜਾਅਵਾਰ ਢੰਗ ਨਾਲ ਵਧਾਈ ਜਾਣਗੀਆਂ, ਨਾਲ ਹੀ ਸ਼ਵ ਵਾਹਨ ਦੀ ਸਹੂਲਤ ਵੀ ਜਲਦੀ ਉਪਲਬਧ ਕਰਵਾਈ ਜਾਵੇਗੀ। ਇਸ ਤੋਂ ਇਲਾਵਾ, ਮਹਾਕਾਲ ਰਸੋਈਅ ਸ਼ੁਰੂ ਕੀਤੀ ਜਾਵੇਗੀ, ਜਿੱਥੇ ਮਰੀਜਾਂ ਦੇ ਪਰਿਜਨਾਂ ਨੂੰ 10 ਰੁਪਏ ਵਿੱਚ ਭੋਜਨ ਮਿਲੇਗਾ ਅਤੇ ਜਰੂਰਤਮੰਦ ਮਰੀਜਾਂ ਨੂੰ ਮੁਫਤ ਭੋਜਨ ਵੀ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ ਵੱਡੀ ਖ਼ਬਰ; ਰੇਲ ਲਿੰਕ ਨਾਲ ਜੁੜੇਗਾ ਤਖ਼ਤ ਸ੍ਰੀ ਦਮਦਮਾ ਸਾਹਿਬ, ਰੇਲ ਮੰਤਰੀ ਰਵਨੀਤ ਬਿੱਟੂ ਨੇ ਕੀਤਾ ਐਲਾਨ

ਹਸਪਤਾਲ ਪਰਿਸਰ ਵਿੱਚ ਕਰੀਬ 2.10 ਕਰੋੜ ਰੁਪਏ ਦੀ ਲਾਗਤ ਨਾਲ ਸੜਕ, ਸੀਵਰੇਜ ਅਤੇ ਹੋਰ ਕੰਮ ਜਲਦੀ ਸ਼ੁਰੂ ਹੋਣਗੇ।ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ 4 ਅਪ੍ਰੈਲ ਨੂੰ ਸੈਕਟਰ-12, ਫਰੀਦਾਬਾਦ ਵਿੱਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਪ੍ਰੋਗਰਾਮ ਵਿੱਚ ਮੈਟਰੋ ਵਿਸਤਾਰ, ਆਰਆਰਟੀਐਸ, ਨਵੇਂ ਹਸਪਤਾਲ ਅਤੇ ਹੋਰ ਵਿਕਾਸ ਪਰਿਯੋਜਨਾਂਵਾਂ ਦੇ ਐਲਾਨ ਹੋਣਗੇ। ਉੱਥੇ ਹੀ 28 ਅਪ੍ਰੈਲ ਨੂੰ ਜੇ ਸੀ ਬੋਸ ਯੂਨੀਵਰਸਿਟੀ ਵਿੱਚ ਰੁਜ਼ਗਾਰ ਮੇਲਾ ਆਯੋਜਿਤ ਕਰ ਨੌਜੁਆਨਾਂ ਨੂੰ ਰੁਜ਼ਗਾਰ ਦੇ ਮੌਕੇ ਉਪਲਬਧ ਕਰਾਏ ਜਾਣਗੇ।ਇਸ ਮੌਕੇ ‘ਤੇ ਮੇਅਰ ਪ੍ਰਵੀਣ ਬੱਤਰਾ ਜੋਸ਼ੀ, ਜਿਲ੍ਹਾ ਪ੍ਰਧਾਨ ਪੰਕਜ ਪੂਜਨ ਰਾਮਪਾਲ ਅਤੇ ਮੁੱਖ ਮੈਡੀਕਲ ਅਧਿਕਾਰੀ ਡਾ. ਜਯੰਤ ਆਹੂਜਾ ਸਮੇਤ ਹੋਰ ਅਧਿਕਾਰੀ ਮੌਜੂਦ ਰਹੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਅੰਤੋਂਦੇਯ ਦੇ ਟੀਚੇ ਦੇ ਨਾਲ ਹਰ ਵਰਗ ਦੇ ਉਥਾਨ ਲਈ ਪ੍ਰਤੀਬੱਧ ਸਰਕਾਰ – ਮੁੱਖ ਮੰਤਰੀ

0

👉ਸੰਤ ਮਹਾਪੁਰਸ਼ ਸਨਮਾਨ ਅਤੇ ਵਿਚਾਰ ਪ੍ਰਸਾਰ ਯੋਜਨਾ ਤਹਿਤ ਸੰਤ ਸ਼ਿਰੋਮਣੀ ਸ਼੍ਰੀ ਗੁਰੂ ਲਾਧੂਨਾਥ ਜੀ ਮਹਾਰਾਜ ਨੂੰ ਕੀਤਾ ਨਮਨ
Haryana News: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਨਾਇਕ ਸਮਾਜ ਸਦੀਆਂ ਤੋਂ ਮਿਹਨਤ, ਇਮਾਨਦਾਰੀ ਅਤੇ ਸਮਾਜਿਕ ਸਮਰਸਤਾ ਦਾ ਪ੍ਰਤੀਕ ਰਿਹਾ ਹੈ। ਇਸ ਸਮਾਜ ਨੇ ਹਰ ਮੁਸ਼ਕਲ ਹਾਲਾਤ ਵਿੱਚ ਆਪਣੀ ਪਹਿਚਾਣ ਅਤੇ ਸਭਿਆਚਾਰ ਨੂੰ ਬਣਾਏ ਰੱਖਿਆ ਹੈ।ਮੁੱਖ ਮੰਤਰੀ ਸ਼ੁਕਰਵਾਰ ਨੂੰ ਚੰਡੀਗੜ੍ਹ ਸਥਿਤ ਸੰਤ ਕਬੀਰ ਕੁਟੀਰ ‘ਤੇ ਸੰਤ ਮਹਾਪੁਰਸ਼ ਸਨਮਾਨ ਅਤੇ ਵਿਚਾਰ ਪ੍ਰਸਾਰ ਯੋਜਨਾ ਦੇ ਤਹਿਤ ਆਯੋਜਿਤ ਸੰਤ ਸ਼ਿਰੋਮਣੀ ਸ਼੍ਰੀ ਗੁਰੂ ਲਾਧੂਨਾਥ ਜੀ ਮਹਾਰਾਜ ਦੇ ਜੈਯੰਤੀ ਸਮਾਰੋਹ ‘ਤੇ ਸੰਬੋਧਿਤ ਕਰ ਰਹੇ ਸਨ।ਮੁੱਖ ਮੰਤਰੀ ਨੇ ਇਸ ਦੌਰਾਨ ਸੰਤ ਸ਼ਿਰੋਮਣੀ ਸ਼੍ਰੀ ਲਾਧੂਨਾਥ ਮਹਾਰਾਜ ਜੀ ਦੀ ਪ੍ਰਤਿਮਾ ‘ਤੇ ਪੁਸ਼ਪ ਅਰਪਿਤ ਕਰ ਉਨ੍ਹਾਂ ਨੂੰ ਨਮਨ ਵੀ ਕੀਤਾ। ਇਸ ਦੌਰਾਨ ਉਨ੍ਹਾਂ ਦੇ ਨਾਲ ਜਨਸਿਹਤ ਇੰਜੀਨੀਅਰਿੰਗ ਅਤੇ ਲੋਕਨਿਰਮਾਣ ਮੰਤਰੀ ਸ੍ਰੀ ਰਣਬੀਰ ਗੰਗਵਾ ਵੀ ਮੌਜੂਦ ਰਹੇ। ਪ੍ਰੋਗਰਾਮ ਵਿੱਚ ਪਹੁੰਚਣ ‘ਤੇ ਮੁੱਖ ਮੰਤਰੀ ਨੂੰ ਨਾਇਕ ਸਮਾਜ ਦੇ ਪ੍ਰਬੁੱਧ ਲੋਕਾਂ ਨੇ ਪੱਗ ਪਹਿਨਾ ਕੇ ਅਤੇ ਸਕ੍ਰਿਤੀ ਚਿੰਨ੍ਹ ਭੇਂਟ ਕਰ ਸਨਮਾਨਿਤ ਵੀ ਕੀਤਾ।

ਇਹ ਵੀ ਪੜ੍ਹੋ ਮੁੱਖ ਮੰਤਰੀ ਨੇ ਧਰਮ ਪਤਨੀ ਸਮੇਤ ਪਹਿਲੇ ਨਵਰਾਤੇ ‘ਤੇ ਕੀਤੇ ਮਾਤਾ ਮਨਸਾ ਦੇਵੀ ਦੇ ਦਰਸ਼ਨ, ਲਿਆ ਆਸ਼ੀਰਵਾਦ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਮੌਜੂਦ ਜਨਸਮੂਹ ਨੂੰ ਨਰਾਤਿਆਂ ਅਤੇ ਸੰਤ ਲਾਧੂਨਾਥ ਮਹਾਰਾਜ ਜੀ ਦੀ ਜੈਯੰਤੀ ਦੀ ਵਧਾਈ ਅਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਸ੍ਰੀ ਲਾਧੂਨਾਥ ਮਹਾਰਾਜ ਜੀ ਜੈਯੰਤੀ ਸਾਡੇ ਸਭਿਆਚਾਰਕ ਮੁੱਲਾਂ ਅਧਿਆਤਮਿਕ ਵਿਰਾਸਤ ਅਤੇ ਸਮਾਜਿਕ ਏਕਤਾ ਦਾ ਉਤਸਵ ਹੈ। ਉਨ੍ਹਾਂ ਦਾ ਜੀਵਨ ਸਾਨੂੰ ਸਾਰਿਆਂ ਲਈ ਪ੍ਰੇਰਣਾ ਦਾ ਸਰੋਤ ਹੈ। ਉਹ ਇੱਕ ਅਜਿਹੇ ਪ੍ਰਕਾਸ਼ ਥੰਮ੍ਹ ਸਨ, ਜਿਨ੍ਹਾਂ ਨੇ ਸਮਾਜ ਨੂੰ ਸਚਾਈ, ਸੇਵਾ ਅਤੇ ਸਮਰਪਣ ਦਾ ਮਾਰਗ ਦਿਖਾਇਆ। ਉਨ੍ਹਾਂ ਨੇ ਆਪਣੇ ਪੂਰੇ ਜੀਵਨ ਵਿੱਚ ਮਨੁੱਖਤਾ ਦੀ ਸੇਵਾ ਨੂੰ ਹੀ ਆਪਣਾ ਧਰਮ ਮੰਨਿਆ।ਮੁੱਖ ਮੰਤਰੀ ਨੇ ਕਿਹਾ ਕਿ ਸੰਤ ਲਾਧੂਨਾਥ ਮਹਾਰਾਜ ਜੀ ਨੇ ਸਮਾਜ ਵਿੱਚ ਫੈਲੀ ਬੁਰਾਈਆ? ਭੇਦਭਾਵ ਅਤੇ ਅਗਿਆਨਤਾ ਨੂੰ ਦੂਰ ਕਰਨ ਲਈ ਅਣਥੱਕ ਯਤਨ ਕੀਤੇ। ਉਨ੍ਹਾਂ ਦਾ ਮੰਨਣਾ ਸੀ ਕਿ ਮਨੁੱਖ ਸੇਵਾ ਹੀ ਸੱਚੀ ਇਸ਼ਵਰ ਦੀ ਸੇਵਾ ਹੈ। ਉਹ ਜੀਵ ਹੱਤਿਆ ਦੇ ਵਿਰੋਧੀ ਸਨ, ਉਨ੍ਹਾਂ ਨੇ ਲੋਕਾਂ ਨੂੰ ਜੀਵ ਹੱਤਿਆ ਨਾ ਕਰਨ ਦਾ ਸੰਦੇਸ਼ ਵੀ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਸੰਤ ਲਾਧੂਨਾਥ ਮਹਾਰਾਜ ਜੀ ਨੈ 47 ਸਾਲ ਦੀ ਉਮਰ ਵਿੱਚ ਬੀਕਾਨੇਰ ਜਿਲ੍ਹੇ ਦੇ ਮਸੂਰੀ ਪਿੰਡ ਵਿੱਚ ਸਮਾਧੀ ਲਈ। ਉਹ ਅੱਜ ਵੀ ਸਮਾਜ ਦੀ ਚੇਤਨਾ ਵਿੱਚ ਜੀਵਤ ਹਨ। ਇਸ ਪਿੰਡ ਵਿੱਚ ਹਰ ਸਾਲ ਉਨ੍ਹਾਂ ਦੀ ਯਾਦ ਵਿੱਚ ਲੱਗਣ ਵਾਲਾ ਮੇਲਾ ਲੋਕਾਂ ਵਿੱਚ ਉਨ੍ਹਾਂ ਦੇ ਪ੍ਰਤੀ ਸ਼ਰਧਾ ਦਾ ਪ੍ਰਤੀਕ ਹੈ। ਇਹ ਮੇਲਾ ਰਾਜਸਥਾਨ ਦਾ ਤੀਜਾ ਸੱਭ ਤੋਂ ਵੱਡਾ ਮੇਲਾ ਹੈ।

👉ਨਾਇਕ ਸਮਾਜ ਦਾ ਗੌਰਵਸ਼ਾਲੀ ਇਤਿਹਾਸ
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਨਾਇਕ ਸਮਾਜ ਦਾ ਵੱਡਾ ਗੌਰਵਸ਼ਾਲੀ ਇਤਿਹਾਸ ਹੈ। ਇਸ ਸਮਾਜ ਦਾ ਇਤਿਹਾਸ ਵੀਰਤਾ, ਤਿਆਗ ਅਤੇ ਸੰਘਰਸ਼ ਨਾਲ ਭਰਿਆ ਹੈ। ਇੰਨ੍ਹਾਂ ਨੇ ਆਜਾਦੀ ਦੀ ਲੜਾਈ ਵਿੱਚ ਅੰਗ੍ਰੇਜਾਂ ਦੇ ਖਿਲਾਫ ਹੋਣ ਵਾਲੇ ਸੰਘਰਸ਼ਾਂ ਵਿੱਚ ਵੱਧਚੜ੍ਹ ਕੇ ਹਿੱਸਾ ਲਿਆ।ਨਿਮਾੜ ਦੇ ਆਦਿਵਾਸੀ ਯੋਧਾ ਭੀਮਾ ਨਾਇਕ, ਕੋਲ ਵਿਦਰੋਹ ਦੇ ਨੇਤਾ ਬੁਧੂ ਭਗਤ ਅਤੇ ਦੱਖਣ ਭਾਰਤ ਵਿੱਚ ਵਿਜੈਨਗਰ ਸਮਰਾਜ ਦੇ ਯੋਧਾ ਨਰਸਾ ਨਾਇਕ ਦੀ ਵੀਰਤਾ ਦੀ ਕਹਾਣੀਆਂ ਅੱਜ ਲੋਕ ਕਥਾਵਾਂ ਵਜੋ ਪ੍ਰਚਲਿਤ ਹਨ। ਹਰਿਆਣਾ ਵਿੱਚ ਸਿਰਸਾ, ਫਤਿਹਾਬਾਦ, ਹਿਸਾਰ, ਹਾਂਸੀ ਦੀ ਕਈ ਕ੍ਰਾਂਤੀਕਾਰੀ ਘਟਨਾਵਾਂ ਵਿੱਚ ਨਾਇਕ ਸਮਾਜ ਦੇ ਸਰਗਰਮ ਯੋਗਦਾਨ ਦੇ ਪ੍ਰਮਾਣ ਮਿਲਦੇ ਹਨ। ਨਾਇਕ ਸਮਾਜ ਵਧਾਈਯੋਗ ਹੈ ਕਿ ਉਹ ਸੰਤ ਲਾਧੂਨਾਥ ਮਹਾਰਾਜ ਜੀ ਦੀ ਬਾਣੀਆਂ ਨੂੰ ਜਨ-ਜਨ ਤੱਕ ਪਹੁੰਚਾਉਣ ਦਾ ਕੰਮ ਕਰ ਰਹੇ ਹਨ।

👉ਸਰਕਾਰ ਦਾ ਟੀਚਾ ਅੰਤੋਂਦੇਯ ਹੈ – ਮੁੱਖ ਮੰਤਰੀ
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਹਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅਨੇਕ ਪਿਛੜੀ ਜਾਤੀਆਂ ਨੂੰ ਅਨੁਸੂਚਿਤ ਜਾਤੀ ਦੀ ਸੂਚੀ ਵਿੱਚ ਸ਼ਾਮਿਲ ਕੀਤਾ, ਜਿਸ ਦੇ ਚਲਦੇ ਸਮਾਜ ਦਾ ਇਹ ਵਰਗ ਸਹੂਲਤਾਂ ਦਾ ਲਾਭ ਚੁੱਕ ਕੇ ਪ੍ਰਗਤੀ ਦੇ ਰਸਤੇ ‘ਤੇ ਅੱਗੇ ਵੱਧ ਰਿਹਾ ਹੈ। ਡਬਲ ਇੰਜਨ ਸਰਕਾਰ ਦਾ ਟੀਚਾ ਅੰਤੋਂਦੇਯ ਹੈ। ਯਾਨੀ ਕਿ ਜੋ ਅਖੀਰ ਵਿੱਚ ਰਹਿ ਗਿਆ, ਉਸ ਨੂੰ ਅੱਗੇ ਵਧਾਉਣਾ ਹੈ, ਚਾਹੇ ਉਹ ਕਿਸੇ ਵੀ ਖੇਤਰ, ਵਰਗ ਅਤੇ ਸੰਪ੍ਰਦਾਏ ਵਿੱਚ ਹੋਣ। ਸਰਕਾਰ ਦਾ ਇਹ ਯਤਨ ਹੈ ਕਿ ਸਾਰੀ ਬਿਰਾਦਰੀ, ਸਾਰੀ ਜਾਤੀਆਂ ਦੇ ਲੋਕ ਅੱਗੇ ਵੱਧਣ, ਸਾਰਿਆਂ ਦਾ ਉਥਾਨ ਹੋਵੇ, ਸਾਰਿਆਂ ਨੂੰ ਸਮਾਜ ਵਿੱਚ ਬਰਾਬਰ ਦੇ ਹੱਕ ਮਿਲਣ। ਸੱਭਕਾ ਸਾਥ-ਸੱਭਕਾ ਵਿਕਾਸ ਸੂਬਾ ਸਰਕਾਰ ਦੀ ਨੀਤੀਆਂ ਦਾ ਕੇਂਦਰ ਬਿੰਦੂ ਹੈ।

👉ਸੰਤ ਲਾਧੂਨਾਥ ਨੇ ਦਿਖਾਇਆ ਸੱਚਾ ਰਸਤਾ
ਮੁੱਖ ਮੰਤਰੀ ਨੇ ਕਿਹਾ ਕਿ ਸੰਤ ਲਾਧੂਨਾਥ ਜੀ ਵਰਗੇ ਸੰਤ-ਮਹਾਪੁਰਸ਼ਾਂ, ਰਿਸ਼ੀ-ਮੁਨੀਆਂ, ਪੀਰ-ਪੈਗੰਬਰਾਂ ਤੇ ਗੁਰੂਆਂ ਨੇ ਭੁੱਲੀ -ਭਟਕੀ ਮਨੁੱਖਤਾ ਨੂੰ ਜੀਵਨ ਦਾ ਸੱਚਾ ਰਸਤਾ ਦਿਖਾਇਆ ਹੈ। ਅਜਿਹੇ ਮਹਾਨ ਸਖਸ਼ੀਅਤਾਂ ਦੀ ਸਿਖਿਆਵਾਂ ‘ਤੇ ਮਾਨਵ ਸਮਾਜ ਦੀ ਧਰੋਹਰ ਹੈ। ਉਨ੍ਹਾਂ ਦੀ ਵਿਰਾਸਤ ਨੂੰ ਸੰਭਾਲਣ ਤੇ ਸਹੇਜਣ ਦੀ ਜਿਮੇਵਾਰੀ ਸਾਡੀ ਸਾਰਿਆਂ ਦੀ ਹੈ।ਮੁੱਖ ਮੰਤਰੀ ਨੇ ਮੌਜੂਦ ਜਨਸਮੂਹ ਨੂੰ ਅਪੀਲ ਕੀਤੀ ਕਿ ਸਾਰੇ ਸੰਕਲਪ ਲੈਣ ਕਿ ਅਸੀਂ ਸੇਵਾ, ਸਮਰਪਣ ਅਤੇ ਭਾਈਚਾਰੇ ਦੇ ਮਾਰਗ ‘ਤੇ ਚਲਾਂਗੇ ਅਤੇ ਆਪਣੇ ਸੂਬੇ ਹਰਿਆਣਾ ਨੂੰ ਦੇਸ਼ ਦਾ ਸੱਭ ਤੋਂ ਮੋਹਰੀ ਸੂਬਾ ਬਨਾਵਾਂਗੇ।

ਇਹ ਵੀ ਪੜ੍ਹੋ PM-RKVY: ਹਰਿਆਣਾ ਲਈ 1122 ਕਰੋੜ ਦੀ ਖੇਤੀਬਾੜੀ ਕਾਰਜ ਯੋਜਨਾ ਮੰਨਜੂਰ

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਅਨੁਸੂਚਿਤ ਜਾਤੀਆਂ ਦੀ ਭਲਾਈ ਅਤੇ ਅਧਿਕਾਰਾਂ ਦੇ ਸਰੰਖਣ ਲਈ ਹਰਿਆਣਾ ਰਾਜ ਅਨੁਸੂਚਿਤ ਜਾਤੀ ਆਯੋਗ ਦਾ ਗਠਨ ਕੀਤਾ ਹੈ। ਇਸ ਤੋਂ ਇਲਾਵਾ ਅਨੁਸੂਚਿਤ ਜਾਤੀਆਂ ਨੂੰ ਪਹਿਲੇ ਅਤੇ ਦੂਜੀ ਸ਼੍ਰੇਣੀ ਦੇ ਅਹੁਦਿਆਂ ਵਿੱਚ 20 ਫੀਸਦੀ ਰਾਖਵਾਂ ਪ੍ਰਦਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਗਰੀਬ ਦੇ ਸਿਰ ‘ਤੇ ਆਪਣੀ ਛੱਤ ਹੋਵੇ, ਇਹ ਸਪਨਾ ਪੂਰਾ ਕਰਨ ਲਈ ਪ੍ਰਧਾਨ ਮੰਤਰੀ ਆਵਾਸ ਯੋਜਨਾਂ ਤਹਿਤ 1 ਲੱਖ 56 ਹਜਾਰ ਮਕਾਨ ਦਿੱਤੇ ਗਏ ਹਨ। ਨਾਲ ਹੀ ਮੁੱਖ ਮੰਤਰੀ ਆਵਾਸ ਯੋਜਨਾ ਤਹਿਤ ਸ਼ਹਿਰਾਂ ਤੇ ਪਿੰਡਾਂ ਵਿੱਚ 27 ਹਜਾਰ ਤੋਂ ਵੱਧ ਗਰੀਬ ਪਰਿਵਾਰਾਂ ਨੂੰ ਪਲਾਟ ਦਿੱਤੇ ਹਨ। ਪਿੰਡਾਂ ਵਿੱਚ ਪੰਚਾਇਤੀ ਭੂਮੀ ‘ਤੇ ਬਣੇ 500 ਵਰਗ ਗਜ ਤੱਕ ਦੇ ਮਕਾਨਾਂ ‘ਤੇ ਕਾਬਜ ਲੋਕਾਂ ਨੂੰ ਮਾਲਿਕਾਨਾ ਹੱਕ ਦਿੱਤਾ ਹੈ। ਮੁੱਖ ਮੰਤਰੀ ਨੇ ਸਰਕਾਰ ਵੱਲੋਂ ਚਲਾਈ ਗਈ ਯੋਜਨਾਵਾਂ ਦਾ ਜਿਕਰ ਕਰਦੇ ਹੋਏ ਕਿਹਾ ਕਿ ਅੰਬੇਦਕਰ ਆਵਾਸ ਨਵੀਨੀਕਰਣ ਯੋਜਨਾ ਤਹਿਤ ਗਰੀਬੀ ਰੇਖਾ ਤੋਂ ਹੇਠਾ ਜੀਵਨ ਬਤੀਤ ਕਰਨ ਵਾਲੇ ਅਨੁਸੂਚਿਤ ਜਾਤੀ, ਵਿਮੁਕਤ ਜਾਤੀ ਅਤੇ ਟਪਰੀਵਾਸ ਜਾਤੀ ਦੇ ਲੋਕਾਂ ਨੂੰ ਮਕਾਨ ਮੁਰੰਮਤ ਤਹਿਤ 80 ਹਜਾਰ ਰੁਪਏ ਦਿੱਤੇ ਜਾ ਰਹੇ ਹਨ। ਇਸ ਯੋਜਨਾ ਤਹਿਤ ਹੁਣ ਤੱਕ 76 ਹਜਾਰ 985 ਲਾਭਕਾਰਾਂ ਨੂੰ 416 ਕਰੋੜ ਰੁਪਏ ਦੀ ਰਕਮ ਦਿੱਤੀ ਗਈ ਹੈ।ਉਨ੍ਹਾਂ ਨੇ ਕਿਹਾ ਕਿ ਬੀਮਾਰੀ ਅਮੀਰੀ ਅਤੇ ਗਰੀਬੀ ਦੇਖ ਕੇ ਨਹੀਂ ਆਉਂਦੀ। ਇਸ ਲਈ ਮੌਜੂਦਾ ਸਰਕਾਰ ਨੇ ਅਜਿਹੀ ਵਿਵਸਥਾ ਕੀਤੀ ਹੈ ਕਿ ਧਨ ਦੇ ਅਭਾਵ ਵਿੱਚ ਕੋਈ ਵੀ ਗਰੀਬ ਇਲਾਜ ਤੋਂ ਵਾਂਝਾ ਨਾ ਰਹੇ। ਆਯੂਸ਼ਮਾਨ ਭਾਰਤ-ਚਿਰਾਯੂ ਯੋਜਨਾ ਤਹਿਤ 5 ਲੱਖ ਰੁਪਏ ਤੱਕ ਦਾ ਮੁਫਤ ਇਲਾਜ ਕੀਤਾ ਜਾਂਦਾ ਹੈ। ਹੁਣ ਤੱਕ ਇਸ ਯੋਜਨਾ ਤਹਿਤ 27 ਲੱਖ ਲੋਕਾਂ ਨੇ ਇਲਾਜ ਕਰਵਾਇਆ ਹੈ।

ਇਹ ਵੀ ਪੜ੍ਹੋ Haryana Govt ਨੇ ਗੈਰ-ਸੰਚਾਰੀ ਰੋਗਾਂ ਵਿਰੁਧ ਤੇਜ ਕੀਤੇ ਕਦਮ-ਸਿਹਤ ਮੰਤਰੀ ਆਰਤੀ ਸਿੰਘ ਰਾਓ

ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਦੀ ਸੂਬਾ ਅਤੇ ਕੇਂਦਰ ਦੀ ਬੀਜੇਪੀ ਸਰਕਾਰ ਅਨੁਸੂਚਿਤ ਜਾਤੀਆਂ, ਜਨਜਾਤੀਆਂ ਅਤੇ ਪਿਛੜੇ ਵਰਗ ਦੀ ਭਲਾਈ ਉਥਾਨ ਲਈ ਪ੍ਰਤੀਬੱਧ ਹਨ।ਇਸ ਬਾਰੇ ਵਿੱਚ ਯੋਜਨਾਵਾਂ ਦਾ ਜਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਅਨੁਸੂਚਿਤ ਜਾਤੀ ਦੇ ਬੱਚਿਆਂ ਨੂੰ ਪੜਾਈ ਲਈ ਵੀ ਅਨੇਕ ਪ੍ਰੋਤਸਾਹਨ ਦਿੱਤੇ ਜਾ ਰਹੇ ਹਨ। ਕਲਾਸ 12ਵੀਂ ਵਿੱਚ 90 ਫੀਸਦੀ ਜਾਂ ਇਸ ਤੋਂ ਵੱਧ ਨੰਬਰ ਲੈਣ ਵਾਲੇ ਅਨੁਸੂਚਿਤ ਜਾਤੀ ਦੇ ਮੇਧਾਵੀ ਵਿਦਿਆਰਥੀਆਂ ਲਈ ਇੱਕਮੁਸ਼ਤ ਨਗਦ ਪ੍ਰੋਤਸਾਹਨ ਰਕਮ ਯੋਜਨਾ ਸ਼ੁਰੂ ਕੀਤੀ ਗਈ। ਇਸ ਦੇ ਤਹਿਤ ਮੇਧਾਵੀ ਵਿਦਿਆਰਥੀ ਨੂੰ 1 ਲੱਖ 11 ਹਜਾਰ ਰੁਪਏ ਪ੍ਰਤੀ ਵਿਦਿਆਰਥੀ ਨਗਦ ਪ੍ਰੋਤਸਾਹਨ ਰਕਮ ਦਿੱਤੀ ਜਾਂਦੀ ਹੈ। ਇਸ ਯੋਜਨਾ ਤਹਿਤ 570 ਵਿਦਿਆਰਥੀਆਂ ਨੂੰ 6 ਕਰੋੜ 33 ਲੱਖ ਰੁਪਏ ਦੀ ਪ੍ਰੋਤਸਾਹਨ ਰਕਮ ਦਿੱਤੀ ਜਾ ਚੁੱਕੀ ਹੈ।ਉਨ੍ਹਾਂ ਨੇ ਕਿਹਾ ਕਿ ਕੈਸ਼ ਅਵਾਰਡ ਤੇ ਮਹੀਨਾ ਸਕਾਲਰਸ਼ਿਪ ਸਕੀਮ ਤਹਿਤ ਕਲਾਸ 9ਵੀਂ ਤੋਂ 12ਵੀਂ ਵਿੱਚ ਪੜ੍ਹ ਰਹੇ ਅਨੁਸੂਚਿਤ ਜਾਤੀ ਦੇ 2 ਲੱਖ 56 ਹਜਾਰ 968 ਵਿਦਿਆਰਥੀਆਂ ਨੂੰ 95 ਕਰੋੜ 76 ਲੱਖ ਰੁਪਏ ਦੀ ਪ੍ਰੋਤਸਾਹਨ ਰਕਮ ਦਿੱਤੀ ਗਈ। ਨਾਂਲ ਹੀ ਮਹੀਨਾ ਸਕਾਲਰਸ਼ਿਪ ਸਕੀਮ ਦੇ ਤਹਿਤ ਕਲਾਸ 9ਵੀਂ ਤੋਂ 12ਵੀਂ ਵਿੱਚ ਪੜ੍ਹ ਰਹੇ ਬੀਪੀਐਲ ਵਰਗ ਦੇ 58 ਹਜਾਰ 817 ਵਿਦਿਆਰਥੀਆਂ ਨੂੰ 9 ਕਰੋੜ 99 ਲੱਖ ਰੁਪਏ ਦੀ ਪ੍ਰੋਤਸਾਹਨ ਰਕਮ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜਨ ਵਾਲੇ ਕਲਾਸ 9ਵੀਂ ਤੋਂ 11ਵੀਂ ਦੇ ਅਨੁਸੂਚਿਤ ਜਾਤੀ ਦੇ 9 ਹਜਾਰ 90 ਵਿਦਿਆਰਥੀਆਂ ਨੂੰ 3 ਕਰੋੜ ਰੁਪਏ ਦੀ ਲਾਗਤ ਨਾਲ ਮੁਫਤ ਸਾਈਕਲਾਂ ਸਰਕਾਰ ਵੱਲੋਂ ਉਪਲਬਧ ਕਰਵਾਈ ਗਈ ਹੈ। ਉੱਥੇ ਹੀ, ਅਨੁਸੂਚਿਤ ਜਾਤੀ ਦੇ 1 ਲੱਖ 1 ਹਜਾਰ 69 ਵਿਦਿਆਰਥੀਆਂ ਨੂੰ ਬੋਰਡ ਪ੍ਰੀਖਿਆ ਫੀਸ ਦੀ ਪ੍ਰਤੀਪੂਰਤੀ ਵਜੋ 10 ਕਰੋੜ 80 ਲੱਖ ਰੁਪਏ ਦੀ ਰਕਮ ਦਿੱਤੀ ਗਈ। ਇਸੀ ਤਰ੍ਹਾ, ਇੱਕਮੁਸ਼ਤ ਅਤੇ ਸਕੀਮ ਤਹਿਤ ਕਲਾਸ ਪਹਿਲੀ ਤੋਂ 8ਵੀਂ ਦੇ ਅਨੁਸੂਚਿਤ ਜਾਤੀ ਦੇ 4 ਲੱਖ 2 ਹਜਾਰ 62 ਵਿਦਿਆਰਥੀਆਂ ਨੂੰ 44 ਕਰੋੜ 18 ਲੱਖ ਰੁਪਏ ਦੀ ਪ੍ਰੋਤਸਾਹਨ ਰਕਮ ਦਿੱਤੀ ਗਈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਵਿਆਹ ਸ਼ਗਨ ਯੋਜਨਾ ਤਹਿਤ ਅਨੁਸੂਚਿਤ ਜਾਤੀ ਦੇ ਗਰੀਬ ਪਰਿਵਾਰਾਂ ਦੀ 2 ਲੱਖ 60 ਹਜਾਰ ਕੁੜੀਆਂ ਦੇ ਵਿਆਹ ‘ਤੇ 71 ਹਜਾਰ ਰੁਪਏ ਤੱਕ ਸ਼ਗਨ ਰਕਮ ਦਿੱਤੀ ਗਈ।

ਇਹ ਵੀ ਪੜ੍ਹੋ ਬਜਟ ਸੈਸ਼ਨ ਸਫ਼ਲਤਾਪੂਰਵਕ ਸੰਪੰਨ, 55 ਘੰਟੇ ਚੱਲੀ ਸਾਰਥਕ ਚਰਚਾ: ਮੁੱਖ ਮੰਤਰੀ ਨਾਇਬ ਸਿੰਘ ਸੈਣੀ

👉ਵਾਂਝਿਆਂ ਦੇ ਨਾਲ ਖੜੀ ਹੈ ਸਰਕਾਰ – ਗੰਗਵਾ
ਪ੍ਰੋਗਰਾਮ ਦੌਰਾਨ ਜਨਸਿਹਤ ਇੰਜੀਨੀਅਰਿੰਗ ਅਤੇ ਲੋਕਨਿਰਮਾਣ ਮੰਤਰੀ ਸ੍ਰੀ ਰਣਬੀਰ ਗੰਗਵਾ ਨੇ ਕਿਹਾ ਕਿ ਪਹਿਲੀ ਵਾਰ ਕਿਸੇ ਸਰਕਾਰ ਨੇ ਸੰਤ ਮਹਾਪੁਰਸ਼ਾਂ ਦੀ ਜੈਯੰਤੀ ਨੂੰ ਸਰਕਾਰੀ ਪੱਧਰ ‘ਤੇ ਮਨਾਉਣ ਦਾ ਕੰਮ ਕੀਤਾ ਹੈ ਤਾਂ ਉਹ ਬੀਜੇਪੀ ਦੀ ਸਰਕਾਰ ਨੇ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਸੰਤ ਮਹਾਪੁਰਸ਼ ਸਨਮਾਨ ਅਤੇ ਵਿਚਾਰ ਪ੍ਰਸਾਰ ਯੋਜਨਾ ਤਹਿਤ ਸੰਤ ਕਬੀਰ ਕੁਟੀਰ ‘ਤੇ ਸੰਤ ਸ਼ਿਰੋਮਣੀ ਸ਼੍ਰੀ ਲਾਧੂਨਾਥ ਜੀ ਮਹਾਰਾਜ ਦੇ ਜੈਯੰਤੀ ਨੂੰ ਆਯੋਜਿਤ ਕਰਨ ਲਈ ਉਹ ਮੁੱਖ ਮੰਤਰੀ ਦਾ ਧੰਨਵਾਦ ਪ੍ਰਗਟਾਉਂਦੇ ਹਨ। ਸ੍ਰੀ ਗੰਗਵਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਅਜਿਹੇ ਮੁੱਖ ਮੰਤਰੀ ਹਨ ਜੋ ਸਾਰੇ ਸਮਾਜ ਨੂੰ ਨਾਲ ਲੈ ਕੇ ਚਲਦੇ ਹਨ। ਇੰਨ੍ਹਾ ਹੀ ਨਹੀਂ, ਸਮਸਿਆ ਦੇ ਨੋਟਿਸ ਵਿੱਚ ਆਉਣ ‘ਤੇ ਊਹ ਤੁਰੰਤ ਉਨ੍ਹਾਂ ਦਾ ਹੱਲ ਵੀ ਕਰਦੇ ਹਨ। ਸ੍ਰੀ ਗੰਗਵਾ ਨੇ ਇਸ ਵਿੱਚ ਸਮਾਜ ਦੇ ਲੋਕਾਂ ਵੱਲੋਂ ਸਰਟੀਫਿਕੇਟ ਬਨਵਾਉਣ ਨੂੰ ਲੈ ਕੇ ਆ ਰਹੀ ਮੁਸ਼ਕਲਾਂ ਦੇ ਹੱਲ ਨੂੰ ਲੈ ਕੇ ਵੀ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਵੱਲੋਂ ਸਿੱਧੇ ਨਿਰਦੇਸ਼ ਹਨ ਕਿ ਕੋਈ ਵੀ ਅਧਿਕਾਰੀ ਕਿਸੇ ਤਰ੍ਹਾ ਦੀ ਲੇਟ ਲਤੀਫੀ ਨਹੀਂ ਕਰ ਸਕਦਾ।ਉਨ੍ਹਾਂ ਨੇ ਕਿਹਾ ਕਿ ਅੱਜ ਦੀ ਮੌਜੂਦਾ ਸੂਬਾ ਅਤੇ ਕੇਂਦਰ ਸਰਕਾਰ ਹਰ ਵਰਗ ਨੂੰ ਖਿਆਲ ਵਿੱਚ ਰੱਖ ਕੇ ਕੰਮ ਕਰ ਰਹੀ ਹੈ ਅਤੇ ਵਾਂਝਿਆਂ ਦੇ ਨਾਲ ਖੜੀ ਹੈ।ਇਸ ਮੌਕੇ ‘ਤੇ ਮੁੱਖ ਮੰਤਰੀ ਦੇ ਓਐਸਡੀ ਸ੍ਰੀ ਬੀ ਬੀ ਭਾਰਤੀ, ਸੰਤ ਲਾਧੂਨਾਥ ਐਜੂਕੇਸ਼ਨ ਟਰਸਟ ਦੇ ਸਰੰਖਕ ਸ੍ਰੀ ਜਗਦੀਸ਼ ਨਾਇਕ, ਚੇਅਰਮੈਨ ਸ੍ਰੀ ਅਸ਼ੋਗ ਮਾਜਰਾ, ਮਜਦੂਰ ਸੰਘ ਦੇ ਜਿਲ੍ਹਾ ਪ੍ਰਧਾਨ ਅਤੇ ਪਾਰਸ਼ਦ ਸ੍ਰੀ ਗਿਆਨ ਸਿੰਘ, ਸੰਤ ਕ੍ਰਿਸ਼ਣਨਾਥ ਚਾਂਦਪੁਰਾ, ਸ੍ਰੀ ਸੁਲਤਾਨ ਸਿੰਘ, ਸ੍ਰੀ ਰਾਜੇਸ਼ ਕੁਮਾਰ, ਅਖਿਲ ਭਾਰਤੀ ਨਾਇਕ ਸਭਾ ਦੇ ਸੂਬਾ ਪ੍ਰਧਾਨ ਸ੍ਰੀ ਹਰਭਗਵਾਨ ਸਿੰਘ ਨਾਇਕ, ਹੇੜੀ, ਅਹਿਰਿਆ, ਥੋਰੀ ਜਾਤੀ ਵਿਕਾਸ ਟਰਸਟ ਦੇ ਚੇਅਰਮੈਨ ਜਿਲੇ ਸਿੰਘ ਸਮੇਤ ਸਮਾਜ ਦੇ ਕਈ ਮਾਣਯੋਗ ਵੀ ਮੋਜੂਦ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ: ਭਗਵੰਤ ਮਾਨ

👉ਖੇਤੀਬਾੜੀ ਹੁਣ ਲਾਭਦਾਇਕ ਨਹੀਂ ਰਹੀ, ਕਿਸਾਨਾਂ ਨੂੰ ਸੰਕਟ ਤੋਂ ਬਚਾਉਣ ਲਈ ਏ.ਆਈ. ਬੇਹੱਦ ਜ਼ਰੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਪੰਜਾਬ ਨੇ ਆਪਣੀ ਮਿੱਟੀ ਅਤੇ ਪਾਣੀ ਨੂੰ ਦਾਅ ‘ਤੇ ਲਗਾ ਕੇ ਦੇਸ਼ ਦਾ ਪੇਟ ਭਰਿਆ, ਕਿਸਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨਾ ਸਮੇਂ ਦੀ ਮੁੱਖ ਲੋੜ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਨਸ਼ਿਆਂ ਅਤੇ ਅਪਰਾਧ ਨੂੰ ਸਰਪ੍ਰਸਤੀ ਦੇਣ ਵਾਲੇ ਆਗੂ ਪੰਜਾਬ ਨੂੰ ਦੁਬਾਰਾ ਬਰਬਾਦ ਕਰਨ ਲਈ ਇਕਜੁੱਟ ਹੋ ਰਹੇ ਹਨ, ਲੋਕਾਂ ਨੂੰ ਸੁਚੇਤ ਰਹਿਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਔਰਤਾਂ ਨੂੰ ਦਿੱਤੀ ਜਾਣ ਵਾਲੀ 1,000 ਰੁਪਏ ਦੀ ਸਹਾਇਤਾ ਦਾ ਮਜ਼ਾਕ ਉਡਾਉਣ ਵਾਲੇ ਆਮ ਲੋਕਾਂ ਦੇ ਸੰਘਰਸ਼ਾਂ ਤੋਂ ਅਣਜਾਣ ਹਨ, ਉਹ ਇੱਕ ਵਾਰ ਦੇ ਖਾਣੇ ‘ਤੇ 5,000 ਰੁਪਏ ਖਰਚ ਕਰ ਦਿੰਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਮੇਰਾ ਬੱਸਾਂ, ਢਾਬਿਆਂ, ਰੇਤ ਜਾਂ ਸ਼ਰਾਬ ਵਿੱਚ ਕੋਈ ਹਿੱਸਾ ਨਹੀਂ ਹੈ, ਮੈਂ ਸਿਰਫ਼ ਲੋਕਾਂ ਦੇ ਦਰਦ ਦਾ ਭਾਈਵਾਲ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Ludhiana News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਨੂੰ ਪੰਜਾਬ ਦੀ ਖੇਤੀਬਾੜੀ ਲਈ ਅਗਲਾ ਫੈਸਲਾਕੁੰਨ ਮੋੜ ਦੱਸਿਆ। ਉਨ੍ਹਾਂ ਦਲੀਲ ਦਿੱਤੀ ਕਿ ਰਵਾਇਤੀ ਖੇਤੀ ਆਪਣੀਆਂ ਸੀਮਾਵਾਂ ‘ਤੇ ਪਹੁੰਚ ਗਈ ਹੈ ਅਤੇ ਇਸ ਨਾਲ ਹੁਣ ਕਿਸਾਨਾਂ ਦੀ ਆਮਦਨ ਨੂੰ ਬਰਕਰਾਰ ਨਹੀਂ ਰੱਖਿਆ ਜਾ ਸਕਦਾ। ਖੇਤੀਬਾੜੀ ਵਿੱਚ ਤਕਨੀਕੀ ਦਖਲ ਲਈ ਇੱਕ ਠੋਸ ਦਲੀਲ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਕਦਮ ਦਾ ਉਦੇਸ਼ ਘੱਟ ਰਹੇ ਮੁਨਾਫ਼ੇ ਵਿੱਚ ਵਾਧਾ ਕਰਨਾ, ਕੁਦਰਤੀ ਸਰੋਤਾਂ ‘ਤੇ ਦਬਾਅ ਘਟਾਉਣਾ ਅਤੇ ਕਿਸਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨਾ ਹੈ।ਇਸੇ ਦੌਰਾਨ, ਉਨ੍ਹਾਂ ਨੇ ਵਿਰੋਧੀ ਧਿਰ ‘ਤੇ ਸਿਆਸੀ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਕੀਤੀ ਸਾਲਾਂ ਦੀ ਅਣਗਹਿਲੀ ਕਾਰਨ ਪੰਜਾਬ ਸੰਕਟ ਵੱਲ ਜਾਣ ਲਈ ਮਜ਼ਬੂਰ ਹੋ ਗਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਹੁਣ ਕਿਸਾਨਾਂ, ਬੁਨਿਆਦੀ ਢਾਂਚੇ ਅਤੇ ਭਲਾਈ ‘ਤੇ ਕੇਂਦ੍ਰਿਤ ਸੁਧਾਰ-ਅਧਾਰਤ ਨੀਤੀਆਂ ਨਾਲ ਸੂਬੇ ਦਾ ਪੁਨਰ ਨਿਰਮਾਣ ਕਰ ਰਹੀ ਹੈ।

ਇਹ ਵੀ ਪੜ੍ਹੋ ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਵਿਖੇ ਸੂਬਾ ਪੱਧਰੀ ਕਿਸਾਨ ਮੇਲੇ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੇਸ਼ ਦਾ ਅੰਨਦਾਤਾ ਹੈ, ਜਿਸ ਨੇ ਭਾਰਤ ਨੂੰ ਅਨਾਜ ਉਤਪਾਦਨ ਵਿੱਚ ਸਵੈ-ਨਿਰਭਰ ਬਣਾਇਆ ਹੈ। 1960 ਦੇ ਦਹਾਕੇ ਦੀ ਹਰੀ ਕ੍ਰਾਂਤੀ ਦੌਰਾਨ ਸੂਬੇ ਦੇ ਮਿਹਨਤਕਸ਼ ਕਿਸਾਨਾਂ ਨੇ ਇੱਕ ਨਵਾਂ ਅਧਿਆਇ ਲਿਖਿਆ। ਹਾਲਾਂਕਿ, ਦੇਸ਼ ਦੀ ਸੇਵਾ ਕਰਦਿਆਂ ਸੂਬੇ ਦੇ ਕਿਸਾਨਾਂ ਨੇ ਉਪਜਾਊ ਮਿੱਟੀ ਅਤੇ ਪਾਣੀ ਵਰਗੇ ਕੀਮਤੀ ਕੁਦਰਤੀ ਸਰੋਤਾਂ ਦੀ ਕੁਰਬਾਨੀ ਦਿੱਤੀ ਹੈ।”ਉਨ੍ਹਾਂ ਖੇਤੀਬਾੜੀ ਵਿੱਚ ਵਧ ਰਹੇ ਸੰਕਟ ਦਾ ਜ਼ਿਕਰ ਕਰਦਿਆਂ, “ਮੁਨਾਫ਼ੇ ਦਾ ਮਾਰਜਿਨ ਘਟਣ ਨਾਲ, ਖੇਤੀਬਾੜੀ ਹੁਣ ਇੱਕ ਲਾਭਦਾਇਕ ਧੰਦਾ ਨਹੀਂ ਰਿਹਾ ਅਤੇ ਕਿਸਾਨ ਮੁੱਢਲੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਸੰਘਰਸ਼ ਕਰ ਰਹੇ ਹਨ। ਮੌਜੂਦਾ ਫਸਲ ਤਕਨਾਲੋਜੀਆਂ ਦੀ ਉਤਪਾਦਨ ਸਮਰੱਥਾ ਲਗਭਗ ਖਤਮ ਹੋ ਗਈ ਹੈ। ਖੇਤੀਬਾੜੀ ਆਮਦਨ ਵਿੱਚ ਵਾਧਾ ਕਰਨ ਅਤੇ ਸਰੋਤਾਂ ‘ਤੇ ਨਿਰਭਰਤਾ ਨੂੰ ਘਟਾਉਣ ਲਈ, ਖੇਤੀਬਾੜੀ ਵਿੱਚ ਏਆਈ ਨੂੰ ਪੇਸ਼ ਕਰਨਾ ਜ਼ਰੂਰੀ ਹੈ।”ਇਸ ਕਦਮ ਦੇ ਫਾਇਦਿਆਂ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਇਹ ਤਕਨਾਲੋਜੀ ਕਿਸਾਨਾਂ ਨੂੰ ਇਹ ਦੱਸਣ ਵਿੱਚ ਅਹਿਮ ਭੂਮਿਕਾ ਨਿਭਾਏਗੀ ਕਿ ਕਿਹੜੀਆਂ ਫਸਲਾਂ ਬੀਜਣੀਆਂ ਹਨ ਅਤੇ ਕਦੋਂ ਬੀਜਣੀਆਂ ਹਨ ਤਾਂ ਜੋ ਲਾਭ ਅਤੇ ਉਤਪਾਦਕਤਾ ਦੋਵਾਂ ਵਿੱਚ ਵਾਧਾ ਕੀਤਾ ਜਾ ਸਕੇ। ਪੰਜਾਬ ਹਮੇਸ਼ਾ ਨਵੀਨਤਾ ਨੂੰ ਅਪਣਾਉਣ ਵਿੱਚ ਮੋਹਰੀ ਰਿਹਾ ਹੈ ਅਤੇ ਏਆਈ ਇਸ ਖੇਤਰ ਵਿੱਚ ਕ੍ਰਾਂਤੀ ਲਿਆਵੇਗਾ। ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਇਸ ਦੀ ਸ਼ੁਰੂਆਤ ਸਮੇਂ ਦੀ ਲੋੜ ਹੈ।”

ਇਹ ਵੀ ਪੜ੍ਹੋ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਦੀ ਉਸਾਰੀ ਜਲਦ ਸ਼ੁਰੂ ਹੋਵੇਗੀ: ਹਰਪਾਲ ਸਿੰਘ ਚੀਮਾ

ਕਿਸਾਨ-ਪੱਖੀ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ, “ਪਹਿਲੀ ਵਾਰ, ਝੋਨੇ ਦੇ ਸੀਜ਼ਨ ਦੌਰਾਨ ਖੇਤਾਂ ਦੇ ਟਿਊਬਵੈੱਲਾਂ ਨੂੰ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਗਈ। ਕਿਸਾਨਾਂ ਨੂੰ ਹੁਣ ਸਿੰਚਾਈ ਲਈ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜਿਸ ਨਾਲ ਉਨ੍ਹਾਂ ਦੀ ਜ਼ਿੰਦਗੀ ਬਦਲ ਰਹੀ ਹੈ। ਪੰਜਾਬ ਦੇ ਕਿਸਾਨਾਂ ਨੂੰ ਦੇਸ਼ ਭਰ ਦੀ ਸਭ ਤੋਂ ਵੱਧ ਗੰਨੇ ਦੀ ਕੀਮਤ ਮਿਲ ਰਹੀ ਹੈ ਜੋ ਕਿ 416 ਪ੍ਰਤੀ ਕੁਇੰਟਲ ਹੈ। ਹਰ ਸਾਲ, ਕਣਕ ਅਤੇ ਝੋਨੇ ਦੀ ਖਰੀਦ ਲਈ ਕਿਸਾਨਾਂ ਨੂੰ ਲਗਭਗ 80,000 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾਂਦਾ ਹੈ ਅਤੇ ਇਹ ਭੁਗਤਾਨ ਸਿੱਧਾ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 24 ਘੰਟਿਆਂ ਦੇ ਅੰਦਰ ਕੀਤਾ ਜਾਂਦਾ ਹੈ। ਸਾਲ 2022 ਅਤੇ 2025 ਦਰਮਿਆਨ, ਨਹਿਰ ਦੀ ਲਾਈਨਿੰਗ, ਮੁਰੰਮਤ ਅਤੇ ਆਧੁਨਿਕੀਕਰਨ ‘ਤੇ 6,700 ਕਰੋੜ ਰੁਪਏ ਖਰਚ ਕੀਤੇ ਗਏ ਹਨ ਜੋ ਕਿ ਪਿਛਲੇ ਸਾਲਾਂ ਨਾਲੋਂ 300 ਫੀਸਦ ਵੱਧ ਹੈ। 2022 ਵਿੱਚ ਨਹਿਰੀ ਸਿੰਚਾਈ ਦੀ ਵਰਤੋਂ 20.90 ਲੱਖ ਏਕੜ ਵਿੱਚ ਕੀਤੀ ਜਾਂਦੀ ਸੀ ਅਤੇ ਇਹ ਹੁਣ ਵੱਧ ਕੇ 58 ਲੱਖ ਏਕੜ ਹੋ ਗਈ ਹੈ।”ਸਿੰਚਾਈ ਦੇ ਵਿਸਥਾਰ ‘ਤੇ ਜ਼ੋਰ ਦਿੰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨਹਿਰਾਂ ਦੀ ਸਿੰਚਾਈ ਸਮਰੱਥਾ ਦੁੱਗਣੀ ਹੋ ਗਈ ਹੈ, ਸਿੰਚਾਈ ਵਾਲਾ ਖੇਤਰ 2022 ਵਿੱਚ 2.23 ਮਿਲੀਅਨ ਏਕੜ ਤੋਂ ਵੱਧ ਕੇ 2025 ਵਿੱਚ 5.8 ਮਿਲੀਅਨ ਏਕੜ ਹੋ ਗਿਆ ਹੈ। 15,539 ਨਹਿਰਾਂ ਦੀ ਸਫਾਈ ਕੀਤੀ ਗਈ ਹੈ ਅਤੇ 18,349 ਖਾਲਿਆਂ ਨੂੰ ਬਹਾਲ ਕੀਤਾ ਗਿਆ ਹੈ। ਦਹਾਕਿਆਂ ਬਾਅਦ ਨਹਿਰੀ ਪਾਣੀ 1,444 ਪਿੰਡਾਂ ਤੱਕ ਪਹੁੰਚਿਆ ਹੈ। ਇਸ ਤੋਂ ਇਲਾਵਾ, 545 ਕਿਲੋਮੀਟਰ ਵਿੱਚ ਫੈਲੀਆਂ 101 ਬੰਦ ਪਈਆਂ ਨਹਿਰਾਂ ਨੂੰ ਮੁੜ ਸੁਰਜੀਤ ਕੀਤਾ ਗਿਆ ਹੈ ਅਤੇ ਫਿਰੋਜ਼ਪੁਰ ਫੀਡਰ ਨਹਿਰ ਨੂੰ ਰਿਕਾਰਡ 35 ਦਿਨਾਂ ਵਿੱਚ ਅਪਗ੍ਰੇਡ ਕੀਤਾ ਗਿਆ ਹੈ ਜਿਸ ਨਾਲ ਇਸ ਦੀ ਸਮਰੱਥਾ ਵਿੱਚ 2,682 ਕਿਊਸਿਕ ਦਾ ਵਾਧਾ ਹੋਇਆ ਹੈ।”

ਇਹ ਵੀ ਪੜ੍ਹੋ ਸੁਖਬੀਰ ਬਾਦਲ ਦੇ ਦੋਸ਼ਾਂ ‘ਤੇ ਬਲਤੇਜ ਪੰਨੂ ਦਾ ਤਿੱਖਾ ਪਲਟਵਾਰ, ਕਿਹਾ- ਆਪਣੀ ਯਾਦਾਸ਼ਤ ਸੁਧਾਰਨ ਬਾਦਲ, ਬੇਅਦਬੀ ਦਾ ਕਾਲਾ ਇਤਿਹਾਸ ਤੁਹਾਡਾ ਹੈ

ਉਨ੍ਹਾਂ ਅੱਗੇ ਕਿਹਾ ਕਿ 75 ਸਾਲਾਂ ਬਾਅਦ, ਸਰਹਿੰਦ ਨਹਿਰ ਨੂੰ ਅਪਗ੍ਰੇਡ ਕੀਤਾ ਗਿਆ ਹੈ, ਜਿਸ ਨਾਲ ਇਸਦੀ ਸਮਰੱਥਾ 2,844 ਕਿਊਸਿਕ ਵਧ ਗਈ ਹੈ। 22 ਕਿਲੋਮੀਟਰ ਲੰਬੀ ਸਰਹਾਲੀ ਮਾਈਨਰ ਨਹਿਰ, ਜੋ ਦਹਾਕਿਆਂ ਤੋਂ ਜ਼ਮੀਨਦੋਸ਼ ਸੀ, ਨੂੰ ਲੱਭ ਕੇ ਦੁਬਾਰਾ ਚਾਲੂ ਕਰ ਦਿੱਤਾ ਗਿਆ ਹੈ। ਭਾਖੜਾ ਨਹਿਰ ਦੀ ਸਮਰੱਥਾ 9,500 ਕਿਊਸਿਕ ਹੈ, ਪਰ ਅਸੀਂ ਸਪਲਾਈ ਵਧਾ ਕੇ 10,000 ਕਿਊਸਿਕ ਕਰ ਦਿੱਤੀ ਹੈ, ਜਿਸ ਨਾਲ ਇੱਕ ਵੀ ਇੰਚ ਜ਼ਮੀਨ ਪ੍ਰਾਪਤ ਕੀਤੇ ਬਿਨਾਂ ਇੱਕ ਨਵੀਂ ਨਹਿਰ ਪ੍ਰਭਾਵਸ਼ਾਲੀ ਢੰਗ ਨਾਲ ਬਣਾਈ ਗਈ ਹੈ। ਦਹਾਕਿਆਂ ਤੋਂ ਕਿਸਾਨ ਸਿੰਚਾਈ ਲਈ ਪਾਣੀ ਦੀ ਵਾਰੀ ’ਤੇ ਨਿਰਭਰ ਸਨ, ਪਰ ਇਹ ਪ੍ਰਣਾਲੀ ਹੁਣ ਖਤਮ ਹੋ ਗਈ ਹੈ, ਜਿਸ ਨਾਲ ਵੱਡੀ ਰਾਹਤ ਮਿਲੀ ਹੈ। ਦੇਸ਼ ਦੀ ਖੇਤੀਬਾੜੀ ਜ਼ਮੀਨ ਦਾ ਸਿਰਫ਼ 3 ਫੀਸਦੀ ਹੋਣ ਦੇ ਬਾਵਜੂਦ, ਪੰਜਾਬ ਰਾਸ਼ਟਰੀ ਪੂਲ ਵਿੱਚ ਲਗਭਗ 40 ਫੀਸਦੀ ਕਣਕ ਅਤੇ 31 ਫੀਸਦੀਦ ਚੌਲਾਂ ਦਾ ਯੋਗਦਾਨ ਪਾਉਂਦਾ ਹੈ। ਪੰਜਾਬ ਨੂੰ ਭਾਰਤ ਦਾ ਅੰਨਦਾਤਾ ਕਿਹਾ ਜਾਂਦਾ ਹੈ ਅਤੇ ਕਿਸਾਨਾਂ ਦੇ ਨਾਲ-ਨਾਲ ਪੀ.ਏ.ਯੂ. ਨੇ ਵੀ ਮਹੱਤਵਪੂਰਨ ਭੂਮਿਕਾ ਨਿਭਾਈ ਹੈ।’’ਅਕਾਦਮਿਕ ਉੱਤਮਤਾ ਦਾ ਜ਼ਿਕਰ ਕਰਦਿਆ ਉਨ੍ਹਾਂ ਕਿਹਾ, “ਰਾਸ਼ਟਰੀ ਸੰਸਥਾਗਤ ਦਰਜਾਬੰਦੀ ਢਾਂਚੇ ਦੇ ਅਨੁਸਾਰ, ਪੀਏਯੂ 2023, 2024 ਅਤੇ 2025 ਵਿੱਚ 75 ਜਨਤਕ ਖੇਤੀਬਾੜੀ ਯੂਨੀਵਰਸਿਟੀਆਂ ਵਿੱਚੋਂ ਪਹਿਲੇ ਸਥਾਨ ’ਤੇ ਰਹੀ । ਐਜੂ ਰੈਂਕ ਦੇ ਅਨੁਸਾਰ, ਇਹ ਵਿਸ਼ਵ ਪੱਧਰ ’ਤੇ ਚੋਟੀ ਦੀਆਂ 100 ਸੰਸਥਾਵਾਂ ਵਿੱਚੋਂ ਇੱਕ ਹੈ। ਸਰਕਾਰ ਆਪਣੇ ਬੁਨਿਆਦੀ ਢਾਂਚੇ ਨੂੰ ਹੋਰ ਅਪਗ੍ਰੇਡ ਕਰਨ ਲਈ ਵਚਨਬੱਧ ਹੈ।”

ਇਹ ਵੀ ਪੜ੍ਹੋ ਨਸ਼ਿਆਂ ਦੀ ਆਦਤ ਤੋਂ ਰੁਜ਼ਗਾਰ ਤੱਕ: ਨਸ਼ਿਆਂ ਤੋਂ ਉਭਰਨ ਦੀਆਂ ਕਹਾਣੀਆਂ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਜ਼ਮੀਨੀ ਪੱਧਰ ‘ਤੇ ਪ੍ਰਭਾਵਸ਼ੀਲਤਾ ਦਾ ਪ੍ਰਤੱਖ ਪ੍ਰਮਾਣ

ਵਿਭਿੰਨਤਾ ਨੂੰ ਉਜਾਗਰ ਕਰਦੇ ਹੋਏ ਮੁੱਖ ਮੰਤਰੀ ਨੇ ਅੱਗੇ ਕਿਹਾ, “ਬਾਗਬਾਨੀ ਦਾ ਵਿਸਥਾਰ ਕਰਨ ਲਈ ਜੇ.ਆਈ.ਸੀ.ਏ. ਦੁਆਰਾ ਸਹਾਇਤਾ ਪ੍ਰਾਪਤ 1,300 ਕਰੋੜ ਰੁਪਏ ਦੇ ਪ੍ਰਾਜੈਕਟ ਨੂੰ ਮਨਜ਼ੂਰੀ ਦਿੱਤੀ ਗਈ ਹੈ। ਮਸ਼ੀਨਰੀ, ਬੁਨਿਆਦੀ ਢਾਂਚਾ, ਮਾਰਕੀਟਿੰਗ, ਬੀਜ ਅਤੇ ਖੋਜ ਵਿੱਚ ਨਿਵੇਸ਼ ਰਾਹੀਂ 2036 ਤੱਕ ਬਾਗਬਾਨੀ ਖੇਤਰ 3.56 ਲੱਖ ਹੈਕਟੇਅਰ ਤੋਂ ਵਧਾ ਕੇ 16 ਲੱਖ ਹੈਕਟੇਅਰ ਹੋ ਜਾਵੇਗਾ, ਜੋ ਕਿ 300 ਫੀਸਦੀ ਵਾਧਾ ਹੈ। ਪੰਜਾਬ ਵਿੱਚ ਲੰਬੇ ਸਮੇਂ ਬਾਅਦ ਏਸ਼ੀਆ ਕੱਪ ਹਾਕੀ ਦੀ ਮੇਜ਼ਬਾਨੀ ਕਰਨ ਦੀ ਵੀ ਸੰਭਾਵਨਾ ਹੈ।”ਮਹਿਲਾ-ਕੇਂਦ੍ਰਿਤ ਭਲਾਈ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ, “ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ, ਹਰ ਔਰਤ ਨੂੰ ਪ੍ਰਤੀ ਮਹੀਨਾ 1,000 ਰੁਪਏ ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1,500 ਰੁਪਏ ਮਿਲਣਗੇ। ਫੰਡ ਸਿੱਧੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੇ ਜਾਣਗੇ ਅਤੇ ਪੈਨਸ਼ਨ ਪ੍ਰਾਪਤ ਕਰਨ ਵਾਲੀਆਂ ਔਰਤਾਂ ਵੀ ਯੋਗ ਹੋਣਗੀਆਂ। ਇਸ ਨਾਲ ਲਗਭਗ 97 ਫੀਸਦੀ ਔਰਤਾਂ ਨੂੰ ਲਾਭ ਹੋਵੇਗਾ, ਇਸ ਲਈ 9300 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਇਸ ਸਬੰਧੀ ਰਜਿਸਟ੍ਰੇਸ਼ਨ 13 ਅਪ੍ਰੈਲ ਤੋਂ ਸ਼ੁਰੂ ਹੋ ਜਾਵੇਗੀ ਹੈ। ਜੋ ਇਸ ਯੋਜਨਾ ਦਾ ਮਜ਼ਾਕ ਉਡਾ ਰਹੇ ਹਨ ਉਹ ਆਮ ਲੋਕਾਂ ਲਈ 1,000 ਰੁਪਏ ਦੀ ਕੀਮਤ ਨਹੀਂ ਸਮਝਦੇ। ਇੱਕੋ ਵਾਰ ਦੇ ਖਾਣੇ ’ਤੇ 5000 ਤੋਂ ਵੱਧ ਖਰਚ ਦੇਣ ਵਾਲੇ ਧਨਾਢ ਇਸਦੀ ਮਹੱਤਤਾ ਨੂੰ ਕੀ ਸਮਝਣਗੇ । ਉਨ੍ਹਾਂ ਦੇ ਪਰਿਵਾਰਾਂ ਨੂੰ ਇਸਦੀ ਲੋੜ ਨਹੀਂ ਹੋਣੀ, ਪਰ ਆਮ ਲੋਕਾਂ ਲਈ, ਇਹ ਸਾਰਥਕ ਸਮਰਥਨ ਹੈ।’’

ਇਹ ਵੀ ਪੜ੍ਹੋ ਆਯੂਸ਼ਮਨ ਭਾਰਤ ਸਕੀਮ ਵਿੱਚ ਸ਼ਰਤਾਂ ਲਾਗੂ, ਜਦੋਂ ਕਿ ‘ਆਪ` ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਦਿੰਦੀ ਹੈ, ਫਰਕ ਇਰਾਦੇ ਵਿੱਚ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਰੋਧੀ ਧਿਰ ’ਤੇ ਨਿਸ਼ਾਨਾ ਸਾਧਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ ਸਰਕਾਰ ਲੋਕਾਂ ਦੀ ਭਲਾਈ ਲਈ ਅਣਥੱਕ ਮਿਹਨਤ ਕਰਦੀ ਹੈ, ਪਰ ਵਿਰੋਧੀ ਆਗੂ ਸਿਰਫ ਸਫਲਤਾ ਵਿੱਚ ਹਿੱਸਾ ਮੰਗਦੇ ਹਨ। ਇਨ੍ਹਾਂ ਤਾਕਤਾਂ ਨੇ ਨਸ਼ਿਆਂ ਅਤੇ ਅਪਰਾਧ ਨੂੰ ਉਤਸ਼ਾਹਿਤ ਕੀਤਾ, ਜਿਸ ਕਾਰਨ ਲੋਕਾਂ ਨੇ ਉਨ੍ਹਾਂ ਨੂੰ ਸੱਤਾ ਤੋਂ ਲਾਂਭੇ ਕਰ ਦਿੱਤਾ। ਹੁਣ ਉਹ ਦੁਬਾਰਾ ਇਕੱਠੇ ਹੋ ਗਏ ਹਨ ਅਤੇ ਉਨ੍ਹਾਂ ਨੂੰ ਹਰਾਉਣ ਲਈ ਪੰਜਾਬੀਆਂ ਨੂੰ ਵੀ ਇਕੱਠੇ ਹੋਣਾ ਚਾਹੀਦਾ ਹੈ। ਬੱਸਾਂ, ਢਾਬਿਆਂ, ਰੇਤ ਜਾਂ ਸ਼ਰਾਬ ਦੇ ਕਾਰੋਬਾਰਾਂ ਵਿੱਚ ਮੇਰਾ ਕੋਈ ਹਿੱਸਾ ਨਹੀਂ ਹੈ। ਮੇਰੀ ਸਿਰਫ਼ ਪੰਜਾਬੀਆਂ ਦੇ ਦਰਦ ਵਿੱਚ ਸਾਂਝ ਹੈ ਅਤੇ ਮੈਂ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਵਚਨਬੱਧ ਹਾਂ। ਰਵਾਇਤੀ ਨੇਤਾਵਾਂ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ ਅਤੇ ਉਨ੍ਹਾਂ ਦੇ ਹੱਥ ਲੋਕਾਂ ਦੇ ਦੁੱਖਾਂ ਨਾਲ ਰੰਗੇ ਹੋਏ ਹਨ। ਪੰਜਾਬ ਕਦੇ ਇੱਕ ਖੁਸ਼ਹਾਲ ਸੂਬਾ ਹੁੰਦਾ ਸੀ, ਪਰ ਲਾਲਚੀ ਆਗੂਆਂ ਨੇ ਨਿੱਜੀ ਮੁਫਾਦਾਂ ਲਈ ਇਸਨੂੰ ਤਬਾਹ ਕਰ ਕੇ ਰੱਖ ਦਿੱਤਾ। ਲੋਕ ਪਹਿਲਾਂ ਹੀ ਉਨ੍ਹਾਂ ਨੂੰ ਸਬਕ ਸਿਖਾ ਚੁੱਕੇ ਹਨ ਅਤੇ ਸਮਾਂ ਆ ਰਿਹਾ ਹੈ ਕਿ ਉਨ੍ਹਾਂ ਨੂੰ ਪੂਰੀ ਤਰ੍ਹਾਂ ਰਾਜਨੀਤਿਕ ਗੁਮਨਾਮੀ ਵਿੱਚ ਧੱਕਿਆ ਜਾਵੇ।’’ਅਕਾਲੀ ਲੀਡਰਸ਼ਿਪ ’ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ, ‘‘ਸੁਖਬੀਰ ਸਿੰਘ ਬਾਦਲ ਸਭ ਤੋਂ ਵੱਡਾ ਅਤੇ ਪੁਰਾਣਾ ਝੂਠਾ ਹੈ, ਜੋ ਸਿਰਫ਼ ਸਵਾਰਥੀ ਸੋਚ ਰੱਖਦਾ ਹੈ। ਬਾਦਲ ਪਰਿਵਾਰ ਸਿਰਫ਼ ਸੂਬੇ ਨੂੰ ਲੁੱਟਣ ਲਈ ਸੱਤਾ ਦੀ ਉਡੀਕ ਕਰ ਰਿਹਾ ਹੈ। ਉਨ੍ਹਾਂ ਨੂੰ ਪੰਜਾਬ ਜਾਂ ਇਸਦੇ ਲੋਕਾਂ ਦੀ ਕੋਈ ਚਿੰਤਾ ਨਹੀਂ ਹੈ ਅਤੇ ਸਿਰਫ਼ ਸੱਤਾ ਦੀ ਦੁਰਵਰਤੋਂ ਕਰਨਾ ਚਾਹੁੰਦੇ ਹਨ।’’

ਇਹ ਵੀ ਪੜ੍ਹੋ 98 ਸਾਲਾ ਬਜ਼ੁਰਗ ਮਹਿਲਾ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਂਸਰ ਦਾ ਨਕਦੀ ਰਹਿਤ (ਕੈਸ਼ਲੈੱਸ) ਇਲਾਜ ਕਰਵਾਇਆ; ਪੰਜਾਬ ਸਰਕਾਰ ਦੇ ਲੋਕ-ਪੱਖੀ ਸਿਹਤ ਮਾਡਲ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ

ਉਨ੍ਹਾਂ ਨੇ ’ਆਪ’ ਸਰਕਾਰ ਦੀਆਂ ਪਹਿਲਕਦਮੀਆਂ ਨੂੰ ਅੱਗੇ ਸੂਚੀਬੱਧ ਕਰਦੇ ਹੋਏ ਕਿਹਾ, ‘‘ਸਰਕਾਰ ਨੇ ਪੰਜਾਬ ਭਰ ਵਿੱਚ 43,000 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਲਈ ਇੱਕ ਵੱਡਾ ਪ੍ਰੋਗਰਾਮ ਸ਼ੁਰੂ ਕੀਤਾ ਹੈ। ਮੁਰੰਮਤ ਦੇ ਨਾਲ-ਨਾਲ ਅਗਲੇ ਪੰਜ ਸਾਲਾਂ ਲਈ ਉਨ੍ਹਾਂ ਦੇ ਰੱਖ-ਰਖਾਵ ਨੂੰ ਵੀ ਯਕੀਨੀ ਬਣਾਇਆ ਜਾਵੇਗਾ। ਰਾਜ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸ਼ਰਧਾ ਨਾਲ ਮਨਾਉਣ ਲਈ ਸਮਾਗਮਾਂ ਦਾ ਆਯੋਜਨ ਕੀਤਾ। ਸੂਬੇ ਭਰ ਵਿੱਚ ਨਗਰ ਕੀਰਤਨ ਕਰਵਾਏ ਗਏ, ਜੋ ਸ੍ਰੀ ਆਨੰਦਪੁਰ ਸਾਹਿਬ ਵਿਖੇ ਸੰਪੰਨ ਹੋਏ। ਸ਼ਰਧਾਂਜਲੀ ਭੇਟ ਕਰਨ ਲਈ 24 ਨਵੰਬਰ, 2025 ਨੂੰ ਉੱਥੇ ਇੱਕ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਵੀ ਕਰਵਾਇਆ ਗਿਆ ਸੀ।’’ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਹੋਰ ਵੀ ਮੌਜੂਦ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਨਸ਼ਿਆਂ ਦੀ ਆਦਤ ਤੋਂ ਰੁਜ਼ਗਾਰ ਤੱਕ: ਨਸ਼ਿਆਂ ਤੋਂ ਉਭਰਨ ਦੀਆਂ ਕਹਾਣੀਆਂ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਜ਼ਮੀਨੀ ਪੱਧਰ ‘ਤੇ ਪ੍ਰਭਾਵਸ਼ੀਲਤਾ ਦਾ ਪ੍ਰਤੱਖ ਪ੍ਰਮਾਣ

0

Punjab News: ਪੰਜਾਬ ਵਿੱਚ ਵਿੱਢੀ ਨਸ਼ਿਆਂ ਵਿਰੁੱਧ ਜੰਗ ਸਦਕਾ ਸਪੱਸ਼ਟ ਬਦਲਾਅ ਸਾਹਮਣੇ ਆ ਰਹੇ ਹਨ ਕਿਉਂਕਿ ਭਗਵੰਤ ਮਾਨ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ’ ਤਹਿਤ ਲਾਗੂਕਰਨ ਤੋਂ ਅੱਗੇ ਵਧ ਕੇ ਮੁੜ ਵਸੇਬੇ ਅਤੇ ਮੁੜ ਏਕੀਕਰਨ ‘ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ। ਜ਼ਿਲ੍ਹਿਆਂ ਵਿੱਚ, ਨਸ਼ਿਆਂ ਦੀ ਦਲਦਲ ਵਿੱਚ ਫਸੇ ਵਿਅਕਤੀ ਸਥਿਰ ਜੀਵਨ ਵੱਲ ਵਾਪਸ ਆ ਰਹੇ ਹਨ ਅਤੇ ਨਸ਼ਿਆਂ ਤੋਂ ਉਭਰਣ ਵਿੱਚ ਰੁਜ਼ਗਾਰ ਅਹਿਮ ਭੂਮਿਕਾ ਨਿਭਾ ਰਹੇ ਹਨ।ਅਭਿਸ਼ੇਕ ਕੁਮਾਰ (ਨਾਮ ਬਦਲਿਆ ਗਿਆ) ਉਨ੍ਹਾਂ ਲੋਕਾਂ ਵਿੱਚੋਂ ਇੱਕ ਹੈ ਜਿਨ੍ਹਾਂ ਨੇ ਇਸ ਬਦਲਾਅ ਦਾ ਖੁਦ ਅਨੁਭਵ ਕੀਤਾ ਹੈ। ਕੁਝ ਸਾਲ ਪਹਿਲਾਂ, ਨਸ਼ੇ ਨੇ ਉਸਦੀ ਜ਼ਿੰਦਗੀ ਨੂੰ ਇਸ ਹੱਦ ਤੱਕ ਤਬਾਹ ਕਰ ਦਿੱਤਾ ਸੀ ਕਿ ਰੋਜ਼ਾਨਾ ਦੇ ਕੰਮ ਵੀ ਮੁਸ਼ਕਲ ਹੋ ਗਏ ਸਨ ਅਤੇ ਉਸਦੇ ਪਰਿਵਾਰ ਨੂੰ ਡਰ ਸੀ ਕਿ ਉਹ ਨਸ਼ਿਆਂ ਦੀ ਬਲੀ ਚੜ੍ਹ ਜਾਵੇਗਾ। ਅੱਜ, ਉਹ ਇੱਕ ਸਥਿਰ ਨੌਕਰੀ ਕਰਦਾ ਹੈ ਅਤੇ ਆਪਣੇ ਪਰਿਵਾਰ ਵਿੱਚ ਦੁਬਾਰਾ ਵਿਚਰਨ ਲੱਗ ਗਿਆ ਹੈ।

ਇਹ ਵੀ ਪੜ੍ਹੋ ਸੁਖਬੀਰ ਬਾਦਲ ਦੇ ਦੋਸ਼ਾਂ ‘ਤੇ ਬਲਤੇਜ ਪੰਨੂ ਦਾ ਤਿੱਖਾ ਪਲਟਵਾਰ, ਕਿਹਾ- ਆਪਣੀ ਯਾਦਾਸ਼ਤ ਸੁਧਾਰਨ ਬਾਦਲ, ਬੇਅਦਬੀ ਦਾ ਕਾਲਾ ਇਤਿਹਾਸ ਤੁਹਾਡਾ ਹੈ

ਉਸਨੇ ਕਿਹਾ, “ਨੌਕਰੀ ਦੁਬਾਰਾ ਮਿਲਣ ਨਾਲ ਸਭ ਕੁਝ ਬਦਲ ਗਿਆ। ਇਸ ਨੇ ਮੈਨੂੰ ਸਹੀ ਰਸਤਾ ਅਪਣਾਉਣ ਦਾ ਕਾਰਨ ਦਿੱਤਾ।” ਉਹ ਨਸ਼ਿਆਂ ਤੋਂ ਅਚਾਨਕ ਹੀ ਨਹੀਂ ਉਭਰਿਆ। ਉਸਦੇ ਪਰਿਵਾਰ ਵੱਲੋਂ ਨਿਰੰਤਰ ਉਤਸ਼ਾਹ, ਢਾਂਚਾਗਤ ਡਾਕਟਰੀ ਇਲਾਜ, ਸਲਾਹ, ਅਤੇ ਯੁੱਧ ਨਸ਼ਿਆਂ ਵਿਰੁੱਧ ਨਾਲ ਜੁੜੀਆਂ ਪਹਿਲਕਦਮੀਆਂ ਰਾਹੀਂ ਮਿਲੇ ਮੁੜ ਵਸੇਬੇ ਤੋਂ ਬਾਅਦ ਰੁਜ਼ਗਾਰ ਸਹਾਇਤਾ ਸਦਕਾ ਅਭਿਸ਼ੇਕ ਸਥਿਰਤਾ ਅਤੇ ਆਤਮਵਿਸ਼ਵਾਸ ਦੋਵਾਂ ਨੂੰ ਮੁੜ ਪ੍ਰਾਪਤ ਕਰਨ ਦੇ ਯੋਗ ਬਣਿਆ।ਨਵਦੀਪ ਕੁਮਾਰ (ਬਦਲਿਆ ਹੋਇਆ ਨਾਮ) ਲਈ, ਉਸ ਦੇ ਜੀਵਨ ਦਾ ਨਿਰਣਾਇਕ ਮੋੜ ਉਸਦੇ ਘਰ ਤੋਂ ਸ਼ੁਰੂ ਹੋਇਆ। ਲਗਾਤਾਰ ਝਗੜਿਆਂ ਅਤੇ ਭਾਵਨਾਤਮਕ ਦੂਰੀ ਨੇ ਉਸ ਨੂੰ ਉਸ ਨੁਕਸਾਨ ਦਾ ਅਹਿਸਾਸ ਕਰਵਾਇਆ ਜੋ ਨਸ਼ਿਆਂ ਕਾਰਨ ਉਸ ਨੂੰ ਹੋਇਆ। ਉਸਨੇ ਕਿਹਾ, “ਮੇਰੀ ਮਾਂ ਨੇ ਮੈਨੂੰ ਸਹੀ ਰਸਤੇ ‘ਤੇ ਵਾਪਸ ਲਿਆਂਦਾ।” ਇਲਾਜ ਪੂਰਾ ਕਰਨ ਤੋਂ ਬਾਅਦ, ਨਵਦੀਪ ਨੂੰ ਰੁਜ਼ਗਾਰ ਸਹਾਇਤਾ ਮਿਲੀ ਅਤੇ ਹੁਣ ਉਹ ਨਿੱਜੀ ਖੇਤਰ ਵਿੱਚ ਕੰਮ ਕਰ ਰਿਹਾ ਹੈ। ਉਹ ਦੁਬਾਰਾ ਰੁਜ਼ਾਗਰ ਮਿਲਣ ਨੂੰ ਉਸ ਪਲ ਵਜੋਂ ਦਰਸਾਉਂਦਾ ਹੈ ਜਿਸ ਨੇ ਉਸਦੀ ਜ਼ਿੰਦਗੀ ਵਿੱਚ ਅਨੁਸ਼ਾਸਨ ਲਿਆਂਦਾ ਅਤੇ ਉਸ ਨੂੰ ਆਪਣਾ ਮਕਸਦ ਦੁਬਾਰਾ ਘੜ੍ਹਨ ਵਿੱਚ ਮਦਦ ਕੀਤੀ।

ਇਹ ਵੀ ਪੜ੍ਹੋ ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਗੁਰਜਿੰਦਰ ਸਿੰਘ (ਬਦਲਿਆ ਹੋਇਆ ਨਾਮ) ਦੀ ਕਹਾਣੀ ਰਿਕਵਰੀ ਦੇ ਇੱਕ ਹੋਰ ਪਹਿਲੂ ਨੂੰ ਦਰਸਾਉਂਦੀ ਹੈ। ਨਸ਼ਿਆਂ ਨੇ ਨਾ ਸਿਰਫ਼ ਉਸਦੀ ਸਿਹਤ ਨੂੰ, ਸਗੋਂ ਉਸਦੇ ਪਰਿਵਾਰ ਵਿੱਚ ਉਸਦੀ ਵਿੱਤੀ ਸਥਿਰਤਾ ਅਤੇ ਭਰੋਸੇਯੋਗਤਾ ਨੂੰ ਵੀ ਖਤਮ ਕਰ ਦਿੱਤਾ ਸੀ। ਮੁੜ ਵਸੇਬਾ ਸੇਵਾਵਾਂ ਅਤੇ ਉਸਦੇ ਮਾਪਿਆਂ ਦੇ ਨਿਰੰਤਰ ਸਮਰਥਨ ਨਾਲ, ਉਹ ਹੌਲੀ ਹੌਲੀ ਰਿਕਵਰੀ ਵੱਲ ਵਧਿਆ। ਅੱਜ, ਉਹ ਦੁਬਾਰਾ ਨੌਕਰੀ ਕਰਦਾ ਹੈ ਅਤੇ ਉਸ ਦੀ ਸਿਹਤ ਵਿੱਚ ਸੁਧਾਰ ਹੋਇਆ ਹੈ ਅਤੇ ਪਰਿਵਾਰਕ ਸਬੰਧ ਵੀ ਬਿਹਤਰ ਹੋਏ ਹਨ। ਨਸ਼ਾ ਪੀੜਤਾਂ ਦਾ ਰਿਕਵਰੀ ਵੱਲ ਇਹ ਸਫਰ ‘ਆਪ’ ਸਰਕਾਰ ਵੱਲੋਂ ਅਪਣਾਈ ਗਈ ਵਿਆਪਕ ਪਹੁੰਚ ਨੂੰ ਦਰਸਾਉਂਦਾ ਹੈ, ਜਿਸ ਤਹਿਤ ਨਸ਼ਿਆਂ ਵਿਰੁੱਧ ਜੰਗ ਸਿਰਫ ਤਸਕਰਾਂ ਵਿਰੁੱਧ ਕਾਰਵਾਈ ਤੱਕ ਹੀ ਸੀਮਿਤ ਨਹੀਂ ਹੈ ਬਲਕਿ ਇਹ ਯਕੀਨੀ ਬਣਾਉਂਦੀ ਹੈ ਕਿ ਨਸ਼ਿਆਂ ਦੀ ਦਲਦਲ ਵਿੱਚ ਫਸੇ ਲੋਕਾਂ ਨੂੰ ਸਮਾਜਿਕ ਅਤੇ ਆਰਥਿਕ ਮੁੱਖ ਧਾਰਾ ਵਿੱਚ ਵਾਪਸ ਲਿਆਂਦਾ ਜਾਵੇ।

ਇਹ ਵੀ ਪੜ੍ਹੋ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਦੀ ਉਸਾਰੀ ਜਲਦ ਸ਼ੁਰੂ ਹੋਵੇਗੀ: ਹਰਪਾਲ ਸਿੰਘ ਚੀਮਾ

ਇਸ ਮੁਹਿੰਮ ਨਾਲ ਜੁੜੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁੜਵਸੇਬੇ, ਸਲਾਹ ਅਤੇ ਢਾਂਚਾਗਤ ਸਹਾਇਤਾ ਪ੍ਰਣਾਲੀਆਂ ਨੂੰ ਰੁਜ਼ਗਾਰ ਦੇ ਮੌਕਿਆਂ ਨਾਲ ਜੋੜਿਆ ਜਾ ਰਿਹਾ ਹੈ ਅਤੇ ਇਹ ਮੰਨਿਆ ਗਿਆ ਹੈ ਕਿ ਆਰਥਿਕ ਸਥਿਰਤਾ ਤੋਂ ਬਿਨਾਂ ਰਿਕਵਰੀ ਅਧੂਰੀ ਰਹਿੰਦੀ ਹੈ।ਸਾਰੇ ਮਾਮਲਿਆਂ ਵਿੱਚ ਇਹ ਦੇਖਿਆ ਗਿਆ ਹੈ ਕਿ ਰੁਜ਼ਗਾਰ ਸਿਰਫ਼ ਰਿਕਵਰੀ ਤੋਂ ਬਾਅਦ ਦਾ ਇੱਕ ਕਦਮ ਨਹੀਂ ਹੈ ਸਗੋਂ ਇਹ ਨਸ਼ਾ-ਮੁਕਤ ਜੀਵਨ ਨੂੰ ਯਕੀਨੀ ਬਣਾਉਣ ਦੀ ਨੀਂਹ ਹੈ। ਇੱਕ ਸਥਿਰ ਨੌਕਰੀ ਵਿੱਤੀ ਸੁਤੰਤਰਤਾ ਪ੍ਰਦਾਨ ਕਰਦੀ ਹੈ, ਮਾਣ-ਸਨਮਾਨ ਨੂੰ ਬਹਾਲ ਕਰਦੀ ਹੈ ਅਤੇ ਵਿਅਕਤੀਆਂ ਨੂੰ ਆਪਣੇ ਪਰਿਵਾਰਾਂ ਅਤੇ ਭਾਈਚਾਰਿਆਂ ਨਾਲ ਦੁਬਾਰਾ ਜੁੜਨ ਦੇ ਯੋਗ ਬਣਾਉਂਦੀ ਹੈ। ਅਭਿਸ਼ੇਕ ਨੇ ਕਿਹਾ, “ਕਦੇ ਵੀ ਨਸ਼ਿਆਂ ਦਾ ਸੇਵਨ ਨਾ ਕਰੋ। ਇਹ ਨੁਕਸਾਨਦੇਹ ਲੱਗ ਸਕਦਾ ਹੈ ਪਰ ਇਹ ਸਭ ਕੁਝ ਤਬਾਹ ਕਰ ਸਕਦਾ ਹੈ।” ਜਿਵੇਂ-ਜਿਵੇਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਵਿਸਥਾਰ ਹੁੰਦਾ ਜਾ ਰਿਹਾ ਹੈ, ਨਸ਼ਾ ਪੀੜਤਾਂ ਦੀਆਂ ਇਹ ਕਹਾਣੀਆਂ ਵਿਆਪਕ ਬਦਲਾਅ ਨੂੰ ਦਰਸਾਉਂਦੀਆਂ ਹਨ, ਜਿੱਥੇ ਨਸ਼ਿਆਂ ਤੋਂ ਰਿਕਵਰੀ ਨੂੰ ਹੁਣ ਅੰਤਿਮ ਉਦੇਸ਼ ਵਜੋਂ ਨਹੀਂ ਦੇਖਿਆ ਜਾਂਦਾ ਸਗੋਂ ਇਸ ਨੂੰ ਇੱਕ ਸਥਿਰ ਅਤੇ ਸਨਮਾਨਜਨਕ ਜੀਵਨ ਵੱਲ ਵਾਪਸ ਆਉਣ ਦੀ ਸ਼ੁਰੂਆਤ ਵਜੋਂ ਦੇਖਿਆ ਜਾਂਦਾ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸੁਖਬੀਰ ਬਾਦਲ ਦੇ ਦੋਸ਼ਾਂ ‘ਤੇ ਬਲਤੇਜ ਪੰਨੂ ਦਾ ਤਿੱਖਾ ਪਲਟਵਾਰ, ਕਿਹਾ- ਆਪਣੀ ਯਾਦਾਸ਼ਤ ਸੁਧਾਰਨ ਬਾਦਲ, ਬੇਅਦਬੀ ਦਾ ਕਾਲਾ ਇਤਿਹਾਸ ਤੁਹਾਡਾ ਹੈ

0

👉ਪੰਨੂ ਦਾ ਸੁਖਬੀਰ ਬਾਦਲ ਨੂੰ ਸਵਾਲ- ਜਦੋਂ ਨਕੋਦਰ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ ਦੀ ਘਟਨਾ ਹੋਈ, ਉਦੋਂ ਪੰਜਾਬ ਵਿੱਚ ਕਿਸ ਦੀ ਸਰਕਾਰ ਸੀ?
👉ਸੁਖਬੀਰ ਬਾਦਲ ਸ਼ਾਇਦ ਭੁੱਲ ਗਏ ਹਨ ਕਿ ਉਹ ਖੁਦ ਬੇਅਦਬੀ ਨਾਲ ਜੁੜੇ ਮਾਮਲੇ ਵਿੱਚ ਜ਼ਮਾਨਤ ‘ਤੇ ਬਾਹਰ ਹਨ: ਪੰਨੂ
👉ਪੰਜਾਬ ਦੀ ਜਨਤਾ 2007-2017 ਦਾ ਕਾਲਾ ਦੌਰ ਭੁੱਲੀ ਨਹੀਂ ਹੈ, ਸੁਖਬੀਰ ਬਾਦਲ ਦੇ ‘ਆਪ’ ‘ਤੇ ਲਾਏ ਦੋਸ਼ ਬੇਬੁਨਿਆਦ ਹਨ: ਪੰਨੂ

Punjab News: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹਾਲੀਆ ਬਿਆਨਾਂ ‘ਤੇ ਤਿੱਖਾ ਪਲਟਵਾਰ ਕੀਤਾ ਹੈ। ਪੰਨੂ ਨੇ ਕਿਹਾ ਕਿ ਸੁਖਬੀਰ ਬਾਦਲ ਬੇਅਦਬੀ ਦੀਆਂ ਘਟਨਾਵਾਂ ਲਈ ‘ਆਪ’ ਸਰਕਾਰ ਨੂੰ ਜ਼ਿੰਮੇਵਾਰ ਠਹਿਰਾ ਕੇ ਆਪਣੀ ਸਿਆਸੀ ਜ਼ਮੀਨ ਬਚਾਉਣ ਦੀ ਨਾਕਾਮ ਕੋਸ਼ਿਸ਼ ਕਰ ਰਹੇ ਹਨ, ਪਰ ਉਹ ਇਹ ਭੁੱਲ ਗਏ ਹਨ ਕਿ ਪੰਜਾਬ ਦੀ ਜਨਤਾ ਉਨ੍ਹਾਂ ਦੀ ਅਸਲੀਅਤ ਤੋਂ ਚੰਗੀ ਤਰ੍ਹਾਂ ਵਾਕਿਫ ਹੈ।ਬਲਤੇਜ ਪੰਨੂ ਨੇ ਸੁਖਬੀਰ ਬਾਦਲ ਦੀ ਯਾਦਾਸ਼ਤ ‘ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਸੁਖਬੀਰ ਬਾਦਲ ਕਹਿ ਰਹੇ ਹਨ ਕਿ ‘ਆਪ’ ਦੇ ਆਉਣ ਤੋਂ ਬਾਅਦ ਪੰਜਾਬ ਵਿੱਚ ਬੇਅਦਬੀ ਸ਼ੁਰੂ ਹੋਈ। ਸ਼ਾਇਦ ਉਹ ਭੁੱਲ ਗਏ ਹਨ ਕਿ 1986 ਵਿੱਚ ਜਦੋਂ ਨਕੋਦਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ ਅਤੇ ਇਨਸਾਫ਼ ਮੰਗ ਰਹੇ 4 ਨੌਜਵਾਨ ਸ਼ਹੀਦ ਹੋਏ, ਉਦੋਂ ਪੰਜਾਬ ਵਿੱਚ ਕਿਸ ਦੀ ਸਰਕਾਰ ਸੀ? ਕੀ ਉਦੋਂ ਆਮ ਆਦਮੀ ਪਾਰਟੀ ਪੰਜਾਬ ਵਿੱਚ ਸੀ?

ਇਹ ਵੀ ਪੜ੍ਹੋ ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਪੰਜਾਬ ਦੇ ਲੋਕ ਭੁੱਲੇ ਨਹੀਂ ਹਨ ਕਿ ਉਸ ਖ਼ੂਨੀ ਮੰਜ਼ਰ ਦੇ ਪਿੱਛੇ ਕਿਹੜੀਆਂ ਤਾਕਤਾਂ ਸਨ।ਪੰਨੂ ਨੇ 2015 ਦੀਆਂ ਘਟਨਾਵਾਂ ਦਾ ਜ਼ਿਕਰ ਕਰਦਿਆਂ ਪੁੱਛਿਆ ਕਿ ਜੂਨ 2015 ਵਿੱਚ ਬੁਰਜ ਜਵਾਹਰ ਸਿੰਘ ਵਾਲਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਚੋਰੀ ਹੋਇਆ, ਉਦੋਂ ਸੱਤਾ ਵਿੱਚ ਕੌਣ ਸੀ? ਜੂਨ ਵਿੱਚ ਚੋਰੀ ਹੋਈ ਬੀੜ ਦੀ ਬੇਅਦਬੀ ਅਕਤੂਬਰ 2015 ਵਿੱਚ ਕੀਤੀ ਗਈ। ਇਸ ਪੂਰੇ ਦੌਰ ਵਿੱਚ ਪੰਜਾਬ ਦੀ ਸੱਤਾ ‘ਤੇ ਬਾਦਲ ਪਰਿਵਾਰ ਦਾ ਕਬਜ਼ਾ ਸੀ। ਕੀ ਉਸ ਵੇਲੇ ਪੰਜਾਬ ਵਿੱਚ ‘ਆਪ’ ਦੀ ਸਰਕਾਰ ਸੀ? ਸੱਚ ਤਾਂ ਇਹ ਹੈ ਕਿ ਤੁਹਾਡੀ ਸਰਕਾਰ ਨੇ ਹੀ ਦੋਸ਼ੀਆਂ ਨੂੰ ਸਰਪ੍ਰਸਤੀ ਦਿੱਤੀ।ਪੰਨੂ ਨੇ ਅੱਗੇ ਕਿਹਾ ਕਿ ਕੋਟਕਪੂਰਾ ਦੇ ਬੱਤੀਆਂ ਵਾਲੇ ਚੌਂਕ ‘ਤੇ ਸ਼ਾਂਤੀਪੂਰਨ ਰੋਸ ਪ੍ਰਦਰਸ਼ਨ ਕਰ ਰਹੀ ਸੰਗਤ ‘ਤੇ ਪੁਲਿਸ ਨੇ ਬਰਬਰਤਾ ਕੀਤੀ ਅਤੇ ਬਹਿਬਲ ਕਲਾਂ ਵਿੱਚ ਗੋਲੀਬਾਰੀ ਦੌਰਾਨ ਦੋ ਨਿਰਦੋਸ਼ ਸਿੱਖ ਸ਼ਹੀਦ ਹੋਏ। ਜਸਟਿਸ ਰਣਜੀਤ ਸਿੰਘ ਕਮਿਸ਼ਨ ਅਤੇ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਦੀਆਂ ਰਿਪੋਰਟਾਂ ਸਪੱਸ਼ਟ ਤੌਰ ‘ਤੇ ਇਸ਼ਾਰਾ ਕਰਦੀਆਂ ਹਨ ਕਿ ਇਨ੍ਹਾਂ ਘਟਨਾਵਾਂ ਦੇ ਪਿੱਛੇ ਅਸਲੀ ਚਿਹਰੇ ਕੌਣ ਸਨ।

ਇਹ ਵੀ ਪੜ੍ਹੋ ਆਯੂਸ਼ਮਨ ਭਾਰਤ ਸਕੀਮ ਵਿੱਚ ਸ਼ਰਤਾਂ ਲਾਗੂ, ਜਦੋਂ ਕਿ ‘ਆਪ` ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਦਿੰਦੀ ਹੈ, ਫਰਕ ਇਰਾਦੇ ਵਿੱਚ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅੱਜ ਸੁਖਬੀਰ ਸਿੰਘ ਬਾਦਲ ਖੁਦ ਕੋਟਕਪੂਰਾ ਮਾਮਲੇ ਵਿੱਚ ਜ਼ਮਾਨਤ ‘ਤੇ ਬਾਹਰ ਹਨ। ਉਨ੍ਹਾਂ ਦੇ ਨਾਲ ਸੁਮੇਧ ਸੈਣੀ, ਚਰਨਜੀਤ ਸ਼ਰਮਾ ਅਤੇ ਉਮਰਾਨੰਗਲ ਵਰਗੇ ਲੋਕ ਵੀ ਜ਼ਮਾਨਤ ‘ਤੇ ਹਨ, ਜੋ ਇਨ੍ਹਾਂ ਦੇ ਸ਼ਾਸਨਕਾਲ ਦੇ ਕਾਲੇ ਕਾਰਨਾਮਿਆਂ ਦੀ ਗਵਾਹੀ ਦਿੰਦੇ ਹਨ।ਬਲਤੇਜ ਪੰਨੂ ਨੇ ਕਿਹਾ ਕਿ 2007 ਤੋਂ 2017 ਤੱਕ ਦਾ ਅਕਾਲੀ ਦਲ ਦਾ ਸ਼ਾਸਨ ਪੰਜਾਬ ਦੇ ਇਤਿਹਾਸ ਦਾ ਕਾਲਾ ਅਧਿਆਇ ਹੈ। ਪੰਜਾਬ ਨੂੰ ਨਸ਼ੇ, ਭ੍ਰਿਸ਼ਟਾਚਾਰ ਅਤੇ ਬੇਅਦਬੀ ਦੇ ਕਾਲੇ ਦੌਰ ਵਿੱਚ ਧੱਕਣ ਦੇ ਪਿੱਛੇ ਕੋਈ ਹੋਰ ਨਹੀਂ, ਸਗੋਂ ਸੁਖਬੀਰ ਬਾਦਲ ਅਤੇ ਉਨ੍ਹਾਂ ਦੀ ਪਾਰਟੀ ਹੀ ਹੈ। ਆਪਣੀਆਂ ਜ਼ਿੰਮੇਵਾਰੀਆਂ ਤੋਂ ਭੱਜਣ ਲਈ ਹੁਣ ਉਹ ‘ਆਪ’ ‘ਤੇ ਬੇਬੁਨਿਆਦ ਦੋਸ਼ ਲਗਾ ਰਹੇ ਹਨ, ਪਰ ਪੰਜਾਬ ਦੀ ਜਨਤਾ ਉਨ੍ਹਾਂ ਨੂੰ ਕਦੇ ਮੁਆਫ਼ ਨਹੀਂ ਕਰੇਗੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

👉ਅਕਤੂਬਰ 2023 ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਵਿੱਚ ਰੱਖਿਆ ਸੀ ਨੀਂਹ ਪੱਥਰ ਅਤੇ ਅੱਜ ਕੀਤਾ ਉਦਘਾਟਨ
👉2700 ਨੌਜਵਾਨਾਂ ਨੂੰ ਸਿੱਧੇ ਤੌਰ ’ਤੇ ਅਤੇ 10 ਹਜ਼ਾਰ ਨੌਜਵਾਨਾਂ ਨੂੰ ਅਸਿੱਧੇ ਤੌਰ ’ਤੇ ਮਿਲੇਗਾ ਰੋਜ਼ਗਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Ludhiana News: Tata Steel plant operational in Punjab; ‘ਆਪ’ ਦੀ ਅਗਵਾਈ ਵਾਲੀ ਸਰਕਾਰ ਅਧੀਨ ਪੰਜਾਬ ਦੀ ਉਦਯੋਗਿਕ ਸੁਰਜੀਤੀ ਨੂੰ ਭਰਪੂਰ ਹੁਲਾਰਾ ਮਿਲਿਆ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਵਿੱਚ ਭਾਰਤ ਦੇ ਦੂਜੇ ਸਭ ਤੋਂ ਵੱਡੇ ਪਲਾਂਟ ਦਾ ਉਦਘਾਟਨ ਕੀਤਾ, ਜੋ ਫੈਸਲਾਕੁੰਨ ਨੀਤੀ ਦਾ ਪ੍ਰਤੱਖ ਪ੍ਰਮਾਣ ਹੈ। ਦੇਸ਼ ਵਿੱਚ ਪਹਿਲੀ ਵਾਰ ਹਜ਼ਾਰਾਂ ਨੌਕਰੀਆਂ ਦੇ ਵਾਅਦੇ ਅਤੇ ਗਰੀਨ ਊਰਜਾ-ਸੰਚਾਲਿਤ ਸਟੀਲ ਉਤਪਾਦਨ ਸ਼ੁਰੂ ਹੋਇਆ ਹੈ। ਮੁੱਖ ਮੰਤਰੀ ਨੇ ਪਿਛਲੀਆਂ ਸਰਕਾਰਾਂ ਨੂੰ ਘੇਰਦਿਆਂ ਜ਼ੋਰ ਦੇ ਕੇ ਕਿਹਾ ਕਿ ਜੋ ਉਦਯੋਗ ਕਦੇ ਗਲਤ ਨੀਤੀਆਂ ਕਾਰਨ ਪੰਜਾਬ ਚੋਂ ਬਾਹਰ ਗਏ ਸਨ, ਉਹ ਹੁਣ ਉਦਯੋਗ-ਪੱਖੀ ਸ਼ਾਸਨ ਅਧੀਨ ਵਾਪਸ ਆ ਰਹੇ ਹਨ। 3200 ਕਰੋੜ ਰੁਪਏ ਦੀ ਲਾਗਤ ਨਾਲ ਲੁਧਿਆਣਾ ਵਿੱਚ ਸਥਾਪਿਤ ਇਹ ਪਲਾਂਟ ਪੰਜਾਬ ਦੀ ਉਦਯੋਗਿਕ ਨੁਹਾਰ ਨੂੰ ਬਦਲਣ ਵੱਲ ਵੱਡਾ ਕਦਮ ਹੈ।ਟਾਟਾ ਸਟੀਲ ਦੇ ਦੂਜੇ ਸਭ ਤੋਂ ਵੱਡੇ ਪਲਾਂਟ ਦਾ ਉਦਘਾਟਨ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, “ਇਹ ਇੱਕ ਯਾਦਗਾਰੀ ਦਿਨ ਹੈ ਕਿਉਂਕਿ ਸੂਬੇ ਦੇ ਆਰਥਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਦਾ ਇਤਿਹਾਸ ਰਚਿਆ ਗਿਆ ਹੈ। ਅੱਜ ਪੰਜਾਬ ਭਾਰਤ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸ ਨੇ ਇਸ ਇਲੈਕਟ੍ਰਿਕ ਆਰਕ ਫਰਨੇਸ-ਅਧਾਰਤ ਪਲਾਂਟ ਰਾਹੀਂ ਗਰੀਨ ਊਰਜਾ ਦੀ ਵਰਤੋਂ ਕਰਕੇ ਸਟੀਲ ਉਤਪਾਦਨ ਸ਼ੁਰੂ ਕੀਤਾ ਹੈ। ਇਹ ਪੰਜਾਬ ਲਈ ਇਤਿਹਾਸਕ ਤੇ ਵਿਸ਼ੇਸ਼ ਦਿਨ ਹੈ ਕਿਉਂਕਿ ਟਾਟਾ ਸਟੀਲ ਨੇ ਸਿੱਧੇ ਤੌਰ ’ਤੇ 2600 ਤੋਂ 2700 ਪਰਿਵਾਰਾਂ ਅਤੇ ਅਸਿੱਧੇ ਤੌਰ ’ਤੇ 8000-10000 ਪਰਿਵਾਰਾਂ ਦੇ ਭਵਿੱਖ ਨੂੰ ਰੌਸ਼ਨ ਕਰਨ ਦੀ ਜ਼ਿੰਮੇਵਾਰੀ ਲਈ ਹੈ। ਇਹ ਵਿਸ਼ਵ ਪੱਧਰੀ ਪਲਾਂਟ ਅਤਿ-ਆਧੁਨਿਕ ਗਰੀਨ ਊਰਜਾ ਤਕਨਾਲੋਜੀ ਨਾਲ ਲੈਸ ਹੈ।”

ਇਹ ਵੀ ਪੜ੍ਹੋ ਆਯੂਸ਼ਮਨ ਭਾਰਤ ਸਕੀਮ ਵਿੱਚ ਸ਼ਰਤਾਂ ਲਾਗੂ, ਜਦੋਂ ਕਿ ‘ਆਪ` ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਦਿੰਦੀ ਹੈ, ਫਰਕ ਇਰਾਦੇ ਵਿੱਚ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਟਾਟਾ ਸਟੀਲ ਟੀਮ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਕਿਹਾ, “ ਟਾਟਾ ਸਟੀਲ ਵਰਗੀ ਕੰਪਨੀ ਦਾ ਕਿਸੇ ਰਾਜ ਵਿੱਚ ਨਿਵੇਸ਼ ਕਰਨਾ ਉਸ ਦੇ ਭਵਿੱਖ ਵਿੱਚ ਵਿਸ਼ਵਾਸ, ਭਰੋਸੇਯੋਗਤਾ ਨੂੰ ਦਰਸਾਉਂਦਾ ਹੈ। ਟਾਟਾ ਸਟੀਲ ਦੀ ਮੌਜੂਦਗੀ ਸਪੱਸ਼ਟ ਸੰਦੇਸ਼ ਦਿੰਦੀ ਹੈ ਕਿ ਪੰਜਾਬ ਉਦਯੋਗਿਕ ਵਿਕਾਸ ਦੇ ਅਗਲੇ ਪੜਾਅ ਲਈ ਤਿਆਰ ਹੈ। ਇਹ ਨਿਵੇਸ਼ ਸਿਰਫ਼ ਇੱਕ ਪ੍ਰਾਜੈਕਟ ਨਹੀਂ ਹੈ, ਸਗੋਂ ਪੰਜਾਬ ਦੇ ਨੌਜਵਾਨਾਂ, ਸਾਡੇ ਇੰਜੀਨੀਅਰਾਂ, ਸਾਡੇ ਹੁਨਰਮੰਦ ਕਰਮਚਾਰੀਆਂ ਅਤੇ ਪੰਜਾਬ ਦੇ ਨਿਰਮਾਣ ਖੇਤਰ ਨੂੰ ਮਜ਼ਬੂਤ ਬਣਾਉਣ ਦਾ ਸੁਨਹਿਰੀ ਮੌਕਾ ਹੈ।”ਭਵਿੱਖ ਦੇ ਦ੍ਰਿਸ਼ਟੀਕੋਣ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਅੱਗੇ ਕਿਹਾ, “ਪੰਜਾਬ ਹਮੇਸ਼ਾ ਉੱਦਮੀਆਂ ਦੀ ਧਰਤੀ ਰਿਹਾ ਹੈ ਅਤੇ ਲੁਧਿਆਣਾ ਵਰਗੇ ਸ਼ਹਿਰ ਉਨ੍ਹਾਂ ਦੀ ਉੱਦਮੀ ਭਾਵਨਾ, ਸਖ਼ਤ ਮਿਹਨਤ ਅਤੇ ਨਿਰਮਾਣ ਸ਼ਕਤੀ ਲਈ ਵਿਸ਼ਵ ਪੱਧਰ ’ਤੇ ਜਾਣੇ ਜਾਂਦੇ ਹਨ। ਟਾਟਾ ਸਟੀਲ ਪਲਾਂਟ ਵਰਗੀਆਂ ਆਧੁਨਿਕ ਸਹੂਲਤਾਂ ਨਾਲ ਅਸੀਂ ਆਪਣੀ ਵਿਰਾਸਤ ਨੂੰ ਹੋਰ ਮਜ਼ਬੂਤ ਕਰ ਰਹੇ ਹਾਂ ਅਤੇ ਪੰਜਾਬ ਨੂੰ ਭਵਿੱਖ ਨਿਰਮਾਣ ਲਈ ਤਿਆਰ ਕਰ ਰਹੇ ਹਾਂ। ਇਹ ਭਾਰਤ ਵਿੱਚ ਟਾਟਾ ਸਟੀਲ ਦਾ ਪਹਿਲਾ ਇਲੈਕਟ੍ਰਿਕ ਆਰਕ ਫਰਨੇਸ-ਅਧਾਰਤ ਪਲਾਂਟ ਹੈ, ਜੋ ਦਰਸਾਉਂਦਾ ਹੈ ਕਿ ਪੰਜਾਬ ਸਿਰਫ਼ ਨਿਵੇਸ਼ ਹੀ ਨਹੀਂ, ਸਗੋਂ ਆਧੁਨਿਕ ਅਤੇ ਭਵਿੱਖ ਲਈ ਤਿਆਰ ਨਿਵੇਸ਼ ਵੀ ਆਕਰਸ਼ਿਤ ਕਰ ਰਿਹਾ ਹੈ। ਅਜਿਹਾ ਉਤਪਾਦਨ ਕੁਸ਼ਲਤਾ, ਸਥਿਰਤਾ ਅਤੇ ਸਰੋਤਾਂ ਦੀ ਬਿਹਤਰ ਵਰਤੋਂ ਵੱਲ ਵਿਸ਼ਵਵਿਆਪੀ ਤਬਦੀਲੀ ਨੂੰ ਦਰਸਾਉਂਦਾ ਹੈ।”

ਇਹ ਵੀ ਪੜ੍ਹੋ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਦੀ ਉਸਾਰੀ ਜਲਦ ਸ਼ੁਰੂ ਹੋਵੇਗੀ: ਹਰਪਾਲ ਸਿੰਘ ਚੀਮਾ

ਸਰਕਾਰ ਦੇ ਉਦਯੋਗਿਕ ਦ੍ਰਿਸ਼ਟੀਕੋਣ ਨੂੰ ਦੁਹਰਾਉਂਦਿਆਂ ਉਨ੍ਹਾਂ ਜ਼ੋਰ ਦੇ ਕੇ ਕਿਹਾ, ‘‘ਅਸੀਂ ਚਾਹੁੰਦੇ ਹਾਂ ਕਿ ਪੰਜਾਬ ਭਾਰਤ ਦੇ ਸਭ ਤੋਂ ਪਸੰਦੀਦਾ ਉਦਯੋਗਿਕ ਸਥਾਨਾਂ ਵਿੱਚੋਂ ਇੱਕ ਬਣੇ। ਅਸੀਂ ਚਾਹੁੰਦੇ ਹਾਂ ਕਿ ਕੰਪਨੀਆਂ ਪੰਜਾਬ ਨੂੰ ਸਿਰਫ਼ ਇੱਕ ਬਾਜ਼ਾਰ ਵਜੋਂ ਹੀ ਨਹੀਂ, ਸਗੋਂ ਇੱਕ ਲੰਬੇ ਸਮੇਂ ਦੇ ਨਿਰਮਾਣ ਭਾਈਵਾਲ ਵਜੋਂ ਦੇਖਣ। ਟਾਟਾ ਗਰੁੱਪ ਵਿਸ਼ਵ ਪੱਧਰ ’ਤੇ ਆਪਣੀ ਸਮਾਜਿਕ ਜ਼ਿੰਮੇਵਾਰੀ ਲਈ ਜਾਣਿਆ ਜਾਂਦਾ ਹੈ ਅਤੇ ਰਤਨ ਟਾਟਾ ਨੇ ਹਮੇਸ਼ਾ ਇਸ ਸਬੰਧ ਵਿੱਚ ਅੱਗੇ ਹੋ ਕੇ ਅਗਵਾਈ ਕੀਤੀ ਹੈ।’’ਨਿੱਜੀ ਉਦਾਹਰਨ ਸਾਂਝੀ ਕਰਦਿਆਂ ਉਨ੍ਹਾਂ ਕਿਹਾ ਕਿ ਰਤਨ ਟਾਟਾ ਨੇ ਮੌਨਸੂਨ ਦੌਰਾਨ ਅਵਾਰਾ ਕੁੱਤਿਆਂ ਨੂੰ ਸੰਘਰਸ਼ ਕਰਦੇ ਦੇਖ ਕੇ ਬੰਬੇ ਹਾਊਸ ਵਿਖੇ ਡੌਗ ਸ਼ੈਲਟਰ ਸ਼ੁਰੂ ਕੀਤਾ ਸੀ। ਉਨ੍ਹਾਂ ਨੂੰ ‘ਦੇਸ਼ ਦਾ ਬੇਟਾ’ ਕਹਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਉਨ੍ਹਾਂ ਦਾ ਦੇਹਾਂਤ ਹੋਇਆ ਤਾਂ ਪੂਰੇ ਦੇਸ਼ ਨੇ ਰਾਸ਼ਟਰ ਨਿਰਮਾਣ ਅਤੇ ਦੇਸ਼ ਦਾ ਨਾਂ ਦੁਨੀਆਂ ਭਰ ਵਿੱਚ ਚਮਕਾਉਣ ਲਈ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਗਰੀਨ ਊਰਜਾ ਰਾਹੀਂ ਸਟੀਲ ਉਤਪਾਦਨ ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਹੈ।ਆਪਣੀ ਜਾਪਾਨ ਫੇਰੀ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਅੱਗੇ ਕਿਹਾ, “ਜਾਪਾਨ ਵਰਗੇ ਦੇਸ਼ ਪਹਿਲਾਂ ਹੀ ਵੱਡੇ ਪੱਧਰ ‘ਤੇ ਗਰੀਨ ਊਰਜਾ ਵੱਲ ਵਧ ਰਹੇ ਹਨ ਅਤੇ ਇਹ ਪ੍ਰੋਜੈਕਟ ਦਰਸਾਉਂਦਾ ਹੈ ਕਿ ਪੰਜਾਬ ਭਵਿੱਖ ਵਿੱਚ ਨਿਵੇਸ਼ ਕਰ ਰਿਹਾ ਹੈ। ਪੰਜਾਬ ਦਾ ਮਜ਼ਬੂਤ ਹਵਾਈ, ਰੇਲ ਅਤੇ ਸੜਕੀ ਸੰਪਰਕ ਇਸ ਨੂੰ ਕਾਰੋਬਾਰ ਲਈ ਇੱਕ ਆਦਰਸ਼ ਸਥਾਨ ਬਣਾਉਂਦਾ ਹੈ। ਅਸੀਂ ਟਾਟਾ ਗਰੁੱਪ ਨਾਲ ਯੂਰਪ ਅਤੇ ਹੋਰ ਪੱਛਮੀ ਦੇਸ਼ਾਂ ਲਈ ਹੋਰ ਉਡਾਣਾਂ ਸ਼ੁਰੂ ਕਰਨ ਦਾ ਮੁੱਦਾ ਉਠਾਇਆ ਹੈ।”

ਇਹ ਵੀ ਪੜ੍ਹੋ ਪੰਜਾਬ-ਰਾਜਸਥਾਨ ਪਾਣੀ ਸਮਝੌਤਾ: ਰਾਜਸਥਾਨ ਵੱਲ ਪੰਜਾਬ ਦੇ 1,44,000 ਕਰੋੜ ਰੁਪਏ ਬਕਾਏ ਦੇ ਮੁੱਦੇ ‘ਤੇ ਵਿਰੋਧੀ ਆਗੂ ਚੁੱਪ ਕਿਉਂ ਹਨ: ਬਲਤੇਜ ਪੰਨੂ

ਪੰਜਾਬ ਦੀ ਵਿਰਾਸਤ ‘ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ ਕਿ ਇਹ ਸੂਬਾ ਗੁਰੂਆਂ, ਸੰਤਾਂ, ਪੀਰਾਂ, ਸ਼ਹੀਦਾਂ ਅਤੇ ਦੇਸ਼ ਭਗਤਾਂ ਦੀ ਸੁਭਾਗੀ ਧਰਤੀ ਹੈ, ਜਿੱਥੇ ਨਫ਼ਰਤ ਦੇ ਬੀਜ ਨੂੰ ਛੱਡ ਕੇ ਹਰ ਬੀਜ ਉੱਗ ਸਕਦਾ ਹੈ। ਪੰਜਾਬ ਨੇ ਖੁਰਾਕ ਅਤੇ ਰਾਸ਼ਟਰੀ ਸੁਰੱਖਿਆ ਵਿੱਚ ਅਹਿਮ ਯੋਗਦਾਨ ਪਾਇਆ ਹੈ ਅਤੇ ਇਸ ਨੂੰ ਦੇਸ਼ ਦਾ ‘ਅੰਨਦਾਤਾ’ ਅਤੇ ‘ਖੜਗ ਭੁਜਾ’ ਦਾ ਖਿਤਾਬ ਵੀ ਪ੍ਰਾਪਤ ਹੈ। ਇਸ ਪਲਾਂਟ ਨਾਲ ਸੂਬੇ ਭਰ ਵਿੱਚ ਵੱਡੇ ਪੱਧਰ ‘ਤੇ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ।ਇਸ ਪ੍ਰਾਜੈਕਟ ਦੇ ਪੱਧਰ ਨੂੰ ਉਜਾਗਰ ਕਰਦਿਆਂ ਉਨ੍ਹਾਂ ਅੱਗੇ ਕਿਹਾ, “ਅੱਜ ਅਸੀਂ ਇਤਿਹਾਸ ਲਿਖ ਰਹੇ ਹਾਂ ਕਿਉਂਕਿ ਟਾਟਾ ਨਾ ਸਿਰਫ਼ ਪੈਸਾ ਨਿਵੇਸ਼ ਕਰ ਰਿਹਾ ਹੈ, ਸਗੋਂ ਆਪਣੀ ਸਾਖ ਵੀ ਪੰਜਾਬ ਦੇ ਨਾਂ ਕਰ ਰਿਹਾ ਹੈ। 115 ਏਕੜ ਵਿੱਚ ਫੈਲੇ ਇਸ ਪਲਾਂਟ ਵਿੱਚ ਨਿਵੇਸ਼ 2,600 ਕਰੋੜ ਰੁਪਏ ਤੋਂ ਵਧ ਕੇ 3,200 ਕਰੋੜ ਰੁਪਏ ਹੋ ਗਿਆ ਹੈ ਅਤੇ ਇਹ 100 ਫੀਸਦ ਸਟੀਲ ਸਕ੍ਰੈਪ ਨੂੰ ਕੱਚੇ ਮਾਲ ਵਜੋਂ ਵਰਤੇਗਾ, ਜਿਸ ਨਾਲ ਇਹ ਵਾਤਾਵਰਣ ਪੱਖੀ ਵੀ ਰਹੇਗਾ। ਟਾਟਾ ਗਰੁੱਪ ਦੀਆਂ ਛੇ ਮਹਾਂਦੀਪਾਂ ਦੇ 100 ਤੋਂ ਵੱਧ ਦੇਸ਼ਾਂ ਵਿੱਚ ਯੂਨਿਟਾਂ ਕਾਰਜਸ਼ੀਲ ਹਨ ਅਤੇ ਇਹਨਾਂ ਵਿੱਚ 10 ਲੱਖ ਤੋਂ ਵੱਧ ਲੋਕ ਕੰਮ ਕਰਦੇ ਹਨ। ਪੰਜਾਬੀ ਇਮਾਨਦਾਰ ਅਤੇ ਸਮਰਪਿਤ ਭਾਵਨਾ ਨਾਲ ਕੰਮ ਵਿੱਚ ਵਿਸ਼ਵਾਸ ਰੱਖਦੇ ਹਨ, ਜਿਨ੍ਹਾਂ ਨੇ ਹਮੇਸ਼ਾ ਉਦਯੋਗ ਅਤੇ ਕਰਮਚਾਰੀਆਂ ਦਰਮਿਆਨ ਸਬੰਧਾਂ ਨੂੰ ਮਜ਼ਬੂਤ ਕੀਤਾ ਹੈ। ਸੂਬਾ ਸਰਕਾਰ ਵੱਲੋਂ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਵੱਡੇ ਪੱਧਰ ‘ਤੇ ਨਿਵੇਸ਼ ਆਕਰਸ਼ਿਤ ਕੀਤਾ ਜਾ ਰਿਹਾ ਹੈ।”ਪ੍ਰਾਪਤੀਆਂ ਦਾ ਵੇਰਵਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ, “ਪਿਛਲੇ ਚਾਰ ਸਾਲਾਂ ਦੌਰਾਨ 1.58 ਲੱਖ ਕਰੋੜ ਰੁਪਏ ਦਾ ਨਿਵੇਸ਼ ਆਇਆ ਹੈ, ਜਿਸ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਪੰਜ ਲੱਖ ਤੋਂ ਵੱਧ ਮੌਕੇ ਪੈਦਾ ਹੋਏ ਹਨ। ਸਾਡੀ ਪਹੁੰਚ ਸਰਲ ਹੈ, ਭਾਵ ਸਥਿਰ ਨੀਤੀਆਂ, ਤੇਜ਼ ਫੈਸਲੇ ਅਤੇ ਮਜ਼ਬੂਤ ਉਦਯੋਗਿਕ ਭਾਈਵਾਲੀ। ਸੂਬਾ ਸਰਕਾਰ ਨੂੰ ਅੜਿੱਕੇ ਖੜ੍ਹੇ ਕਰਨ ਦੀ ਥਾਂ ਨਿਵੇਸ਼ਕਾਂ ਲਈ ਅਨੁਕੂਲ ਮਾਹੌਲ ਬਣਾਉਣਾ ਚਾਹੀਦਾ ਹੈ।”

ਇਹ ਵੀ ਪੜ੍ਹੋ ਕੰਢੀ ਇਲਾਕਾ ਹੁਣ ਪਛੜਿਆ ਨਹੀਂ ਰਿਹਾ: ਭਗਵੰਤ ਮਾਨ ਸਰਕਾਰ ਨੇ ਨਹਿਰੀ ਪਾਣੀ ਉੱਚੇ ਇਲਾਕਿਆਂ ਤੱਕ ਪਹੁੰਚਾਇਆ

ਆਪਣੀ ਵਚਨਬੱਧਤਾ ਪ੍ਰਗਟਾਉਂਦਿਆਂ ਉਨ੍ਹਾਂ ਕਿਹਾ, “ਪੰਜਾਬ ਨਿਵੇਸ਼ ਦਾ ਸਵਾਗਤ ਕਰਨ ਲਈ ਤਿਆਰ ਹੈ ਅਤੇ ਉਦਯੋਗਾਂ ਨੂੰ ਸਮਰਥਨ ਦਿੰਦਾ ਹੈ, ਜੋ ਨੌਕਰੀਆਂ ਪੈਦਾ ਕਰਦੇ ਹਨ ਅਤੇ ਆਰਥਿਕਤਾ ਨੂੰ ਮਜ਼ਬੂਤ ਕਰਦੇ ਹਨ। ਹਰ ਨਵੀਂ ਫੈਕਟਰੀ ਅਤੇ ਨਿਵੇਸ਼ ਰਾਜ ਨੂੰ ਰੋਜ਼ਗਾਰ ਪੈਦਾ ਕਰਨ ਦੇ ਨੇੜੇ ਜਾਣ ਵਿੱਚ ਮਦਦ ਕਰਦਾ ਹੈ। ਜਦੋਂ ਉਦਯੋਗ ਵਧਦੇ ਹਨ, ਪੰਜਾਬ ਵਧਦਾ ਹੈ ਅਤੇ ਜਦੋਂ ਪੰਜਾਬ ਵਧਦਾ ਹੈ ਤਾਂ ਦੇਸ਼ ਵਧਦਾ ਹੈ। ਜਦੋਂ ਉਦਯੋਗ ਨੌਕਰੀਆਂ ਪੈਦਾ ਕਰਦੇ ਹਨ ਤਾਂ ਨੌਜਵਾਨਾਂ ਨੂੰ ਸੂਬੇ ਵਿੱਚ ਮੌਕੇ ਲੱਭਦੇ ਹਨ, ਜੋ ਪੰਜਾਬ ਨੂੰ ਮੈਨੂਫੈਕਚਰਿੰਗ ਰਾਹੀਂ ਉੱਚ ਉਦਯੋਗਿਕ ਵਿਕਾਸ ਵੱਲ ਲੈ ਕੇ ਜਾਂਦੇ ਹਨ। ਪੰਜਾਬ ਗਲੋਬਲ ਮੁਕਾਬਲੇਬਾਜ਼ੀ ਅਤੇ ਮਜ਼ਬੂਤ ਉਦਯੋਗਿਕ ਵਾਤਾਵਰਨ ਪ੍ਰਣਾਲੀ ਵੱਲ ਵਧ ਰਿਹਾ ਹੈ।”ਸਹਿਯੋਗ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਅੱਗੇ ਕਿਹਾ, “ਉਦਯੋਗਿਕ ਵਿਕਾਸ ਹਮੇਸ਼ਾ ਇੱਕ ਭਾਈਵਾਲੀ ਹੁੰਦਾ ਹੈ। ਜਦੋਂ ਸਰਕਾਰ ਅਤੇ ਉਦਯੋਗ ਵਿਸ਼ਵਾਸ ਅਤੇ ਸਪੱਸ਼ਟਤਾ ਨਾਲ ਮਿਲ ਕੇ ਕੰਮ ਕਰਦੇ ਹਨ ਤਾਂ ਪ੍ਰੋਜੈਕਟ ਤੇਜ਼ੀ ਨਾਲ ਅੱਗੇ ਵਧਦੇ ਹਨ ਅਤੇ ਨਤੀਜੇ ਵਧੀਆ ਨਿਕਲਦੇ ਹਨ।” ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਇਹ ਪ੍ਰੋਜੈਕਟ ਪੰਜਾਬ ਦੇ ਉਦਯੋਗਿਕ ਵਿਕਾਸ ਦੀ ਕਹਾਣੀ ਵਿੱਚ ਇੱਕ ਅਹਿਮ ਥੰਮ੍ਹ ਬਣੇਗਾ। ਇਹ ਪ੍ਰੋਜੈਕਟ ਹੋਰ ਕੰਪਨੀਆਂ ਨੂੰ ਪੰਜਾਬ ਨੂੰ ਇੱਕ ਮਜ਼ਬੂਤ ਨਿਰਮਾਣ ਟਿਕਾਣੇ ਵਜੋਂ ਉਤਸ਼ਾਹਿਤ ਕਰੇਗਾ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਾਟਾ ਸਟੀਲ ਅਤੇ ਉਦਯੋਗ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੰਦੇ ਹੋਏ ਕਿਹਾ ਕਿ ਉਹ ਪੰਜਾਬ ਦੀ ਤਰੱਕੀ ਵਿੱਚ ਭਾਈਵਾਲ ਹਨ। ਉਨ੍ਹਾਂ ਕਿਹਾ, “ਇਹ ਪ੍ਰੋਜੈਕਟ ਸੂਬੇ ਦੇ ਆਰਥਿਕ ਵਿਕਾਸ ਵਿੱਚ ਮਹੱਤਵਪੂਰਨ ਮੀਲ ਪੱਥਰ ਹੈ। ਇਹ ਪੰਜਾਬ ਨੂੰ ਉਦਯੋਗਿਕ ਧੁਰੇ ਵਿੱਚ ਬਦਲਣ ਅਤੇ ਆਰਥਿਕ ਵਿਕਾਸ ਵਿੱਚ ਤੇਜ਼ੀ ਲਿਆਉਣ ਵਿੱਚ ਮਦਦ ਕਰੇਗਾ। ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਨਾ ਸਿਰਫ਼ ਖੇਤੀ ਵਿੱਚ ਸਗੋਂ ਉਦਯੋਗ ਵਿੱਚ ਵੀ ਦੇਸ਼ ਦੀ ਅਗਵਾਈ ਕਰੇਗਾ।”ਇਸ ਤੋਂ ਪਹਿਲਾਂ ਉਦਯੋਗ ਮੰਤਰੀ ਸੰਜੀਵ ਅਰੋੜਾ ਨੇ ਪਤਵੰਤਿਆਂ ਦਾ ਸਵਾਗਤ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਸੰਜੀਵ ਅਰੋੜਾ, ਹਰਦੀਪ ਸਿੰਘ ਮੁੰਡੀਆਂ, ਮੁੱਖ ਸਕੱਤਰ ਕੇ.ਏ.ਪੀ.ਸਿਨਹਾ ਤੇ ਹੋਰ ਹਾਜ਼ਰ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਦੀ ਉਸਾਰੀ ਜਲਦ ਸ਼ੁਰੂ ਹੋਵੇਗੀ: ਹਰਪਾਲ ਸਿੰਘ ਚੀਮਾ

0

👉ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੋਜੈਕਟ ਦੇ ਨਕਸ਼ਿਆਂ ਦੀ ਸਮੀਖਿਆ ਲਈ ਡੇਰਾ ਸੱਚਖੰਡ ਬੱਲਾਂ ਦਾ ਕੀਤਾ ਦੌਰਾ
👉ਜਲੰਧਰ ਵਿਖੇ 500 ਵਿਦਿਆਰਥੀਆਂ ਦੀ ਸਮਰੱਥਾ ਵਾਲਾ ਵਿਸ਼ਵ ਪੱਧਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਬਣਾਇਆ ਜਾਵੇਗਾ: ਹਰਪਾਲ ਸਿੰਘ ਚੀਮਾ
👉ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਵਿੱਚ ਵਿਸ਼ੇਸ਼ ਇੰਟਰਪ੍ਰੀਟੇਸ਼ਨ ਹਾਲ, ਹੋਸਟਲ ਅਤੇ ਆਧੁਨਿਕ ਸਹੂਲਤਾਂ ਦੀ ਯੋਜਨਾ: ਹਰਪਾਲ ਸਿੰਘ ਚੀਮਾ
👉ਆਪ ਸਰਕਾਰ ਨਵੇਂ ਸਟੱਡੀ ਸੈਂਟਰ ਰਾਹੀਂ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਵਿਸ਼ਵ ਪੱਧਰ ‘ਤੇ ਪਹੁੰਚਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

Jalandhar News: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਜਲੰਧਰ ਜ਼ਿਲ੍ਹੇ ਦੇ ਡੇਰਾ ਸੱਚਖੰਡ ਬੱਲਾਂ ਨੇੜੇ ਬਣਨ ਵਾਲੇ ‘ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ’ ਦਾ ਨਿਰਮਾਣ ਕਾਰਜ ਇਸ ਦਾ ਅਧਿਕਾਰਤ ਨਕਸ਼ਾ (ਲੇਆਊਟ ਪਲਾਨ) ਤਿਆਰ ਹੋਣ ਤੋਂ ਬਾਅਦ ਜਲਦ ਹੀ ਸ਼ੁਰੂ ਹੋ ਜਾਵੇਗਾ। ਇਹ ਐਲਾਨ ਉਨ੍ਹਾਂ ਨੇ ਡੇਰਾ ਸੱਚਖੰਡ ਬੱਲਾਂ ਦੇ ਦੌਰੇ ਦੌਰਾਨ ਕੀਤਾ, ਜਿੱਥੇ ਉਨ੍ਹਾਂ ਨੇ ਖੁਦ ਪ੍ਰਸਤਾਵਿਤ ਨਕਸ਼ੇ ਦੀ ਸਮੀਖਿਆ ਕੀਤੀ ਅਤੇ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ।ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਾਣਕਾਰੀ ਦਿੱਤੀ ਕਿ ਇਸ ਪ੍ਰੋਜੈਕਟ ਨੂੰ ਨੇਪਰੇ ਚਾੜ੍ਹਨ ਲਈ ਪੰਜਾਬ ਸਰਕਾਰ ਨੇ ਪਿੰਡ ਨੌਗੱਜਾ ਅਤੇ ਫਰੀਦਪੁਰ ਵਿੱਚ 10.50 ਏਕੜ ਜ਼ਮੀਨ ਦਾ ਕਬਜ਼ਾ ਲੈ ਲਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਲੇਆਊਟ ਪਲਾਨ ਨੂੰ ਡੇਰੇ ਦੇ ਮੌਜੂਦਾ ਮੁਖੀ ਸੰਤ ਨਿਰੰਜਨ ਦਾਸ ਜੀ ਵੱਲੋਂ ਰਸਮੀ ਸਹਿਮਤੀ ਦੇ ਦਿੱਤੀ ਗਈ ਹੈ, ਜਿਸ ਨਾਲ ਵਿਕਾਸ ਦੇ ਅਗਲੇ ਪੜਾਅ ਦਾ ਰਾਹ ਪੱਧਰਾ ਹੋ ਗਿਆ ਹੈ।

ਇਹ ਵੀ ਪੜ੍ਹੋ ਆਯੂਸ਼ਮਨ ਭਾਰਤ ਸਕੀਮ ਵਿੱਚ ਸ਼ਰਤਾਂ ਲਾਗੂ, ਜਦੋਂ ਕਿ ‘ਆਪ` ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਦਿੰਦੀ ਹੈ, ਫਰਕ ਇਰਾਦੇ ਵਿੱਚ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਉਨ੍ਹਾਂ ਕਿਹਾ, “ਟੈਂਡਰ ਪ੍ਰਕਿਰਿਆ ਜਲਦੀ ਮੁਕੰਮਲ ਕਰ ਲਈ ਜਾਵੇਗੀ ਤਾਂ ਜੋ ਪ੍ਰੋਜੈਕਟ ਦੀ ਉਸਾਰੀ ਰਸਮੀ ਤੌਰ ‘ਤੇ ਸ਼ੁਰੂ ਕੀਤੀ ਜਾ ਸਕੇ। ਇਹ ਕੇਂਦਰ ਸਿੱਖਿਆ ਅਤੇ ਅਧਿਆਤਮਿਕ ਖੋਜ ਲਈ ਇੱਕ ਵਿਆਪਕ ਹੱਬ ਵਜੋਂ ਤਿਆਰ ਕੀਤਾ ਜਾਵੇਗਾ। ਇਸ ਕੇਂਦਰ ਵਿੱਚ ਆਧੁਨਿਕ ਕਲਾਸਰੂਮਾਂ ਨਾਲ ਲੈਸ ਇੱਕ ਪ੍ਰਬੰਧਕੀ ਬਲਾਕ, ਇੱਕ ਸਮਰਪਿਤ ਲਾਇਬ੍ਰੇਰੀ ਅਤੇ ਵਿਸ਼ੇਸ਼ ਕੋਚਿੰਗ ਸਹੂਲਤਾਂ ਹੋਣਗੀਆਂ, ਜਿੱਥੇ 500 ਵਿਦਿਆਰਥੀ ਇੱਕੋ ਸਮੇਂ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦਾ ਅਧਿਐਨ ਕਰ ਸਕਣਗੇ। ਇਸ ਤੋਂ ਇਲਾਵਾ, ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਸਿੱਖਿਆਵਾਂ ਅਤੇ ਫਲਸਫੇ ਨਾਲ ਸਬੰਧਤ ਸਮੱਗਰੀ ਅਤੇ ਵਸਤਾਂ ਦੀ ਪ੍ਰਦਰਸ਼ਨੀ ਲਈ ਇੱਕ ਵਿਸ਼ੇਸ਼ ‘ਗੁਰੂ ਰਵਿਦਾਸ ਬਾਣੀ ਇੰਟਰਪ੍ਰੀਟੇਸ਼ਨ ਹਾਲ’ ਵੀ ਬਣਾਇਆ ਜਾਵੇਗਾ।”ਪ੍ਰੋਜੈਕਟ ਦੇ ਵਿਸ਼ਾਲ ਦ੍ਰਿਸ਼ਟੀਕੋਣ ਬਾਰੇ ਦੱਸਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਂਪਸ ਵਿੱਚ ਰਿਹਾਇਸ਼ੀ ਅਤੇ ਮਨੋਰੰਜਨ ਦੀਆਂ ਵੀ ਪੂਰੀਆਂ ਸਹੂਲਤਾਂ ਹੋਣਗੀਆਂ। ਉਨ੍ਹਾਂ ਅੱਗੇ ਦੱਸਿਆ, “ਕੈਂਪਸ ਵਿੱਚ ਲੜਕਿਆਂ ਅਤੇ ਲੜਕੀਆਂ ਲਈ ਵੱਖਰੇ ਹੋਸਟਲ, ਅਧਿਆਪਕਾਂ ਲਈ ਰਿਹਾਇਸ਼ੀ ਕੁਆਰਟਰ, ਇੱਕ ਕੰਟੀਨ ਅਤੇ ਵਾਲੀਬਾਲ ਤੇ ਬਾਸਕਟਬਾਲ ਦੇ ਵਿਸ਼ੇਸ਼ ਮੈਦਾਨ ਵੀ ਸ਼ਾਮਲ ਹੋਣਗੇ।”

ਇਹ ਵੀ ਪੜ੍ਹੋ ਬਠਿੰਡਾ ਨੂੰ ਸਾਫ਼-ਸੁਥਰਾ ਸ਼ਹਿਰ ਬਣਾਉਣ ਦੇ ਮਿਸ਼ਨ ‘ਚ ਜੁਟੇ Mayor Mehta; 15 ਨਵੀਆਂ ਟਰੈਕਟਰ-ਟਰਾਲੀਆਂ ਨੂੰ ਵਿਖਾਈ ਹਰੀ ਝੰਡੀ

ਇਸ ਪਹਿਲਕਦਮੀ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਹ ਪ੍ਰੋਜੈਕਟ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਵਿਸ਼ਵ ਪੱਧਰ ‘ਤੇ ਪਹੁੰਚਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਦ੍ਰਿੜਤਾ ਨਾਲ ਕਿਹਾ, “ਪੰਜਾਬ ਸਰਕਾਰ ਗੁਰੂ ਜੀ ਦੀ ਅਧਿਆਤਮਿਕ ਅਤੇ ਸਮਾਜਿਕ ਵਿਰਾਸਤ ਨੂੰ ਸੰਭਾਲਣ ਅਤੇ ਪ੍ਰਫੁੱਲਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਹ ਵਿਸ਼ਵ ਪੱਧਰੀ ਸਟੱਡੀ ਸੈਂਟਰ ਆਉਣ ਵਾਲੀਆਂ ਪੀੜ੍ਹੀਆਂ ਨੂੰ ਪਵਿੱਤਰ ਬਾਣੀ ਨਾਲ ਜੋੜਨ ਅਤੇ ਇਸ ਸੰਦੇਸ਼ ਨੂੰ ਵਿਸ਼ਵ ਪੱਧਰ ‘ਤੇ ਲਿਜਾਣ ਵਿੱਚ ਇੱਕ ਮੀਲ ਪੱਥਰ ਸਾਬਤ ਹੋਵੇਗਾ।”ਵਿੱਤ ਮੰਤਰੀ ਦੇ ਨਾਲ ਇਸ ਮੌਕੇ ਵਿਧਾਇਕ ਬਲਕਾਰ ਸਿੰਘ, ਵਿਧਾਇਕਾ ਇੰਦਰਜੀਤ ਕੌਰ ਮਾਨ, ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਪਵਨ ਕੁਮਾਰ ਟੀਨੂੰ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਪ੍ਰਿੰਸੀਪਲ ਪ੍ਰੇਮ ਕੁਮਾਰ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ‘ਆਪ’ ਆਗੂ ਰਾਜਵਿੰਦਰ ਕੌਰ ਥਿਆੜਾ, ਦਿਨੇਸ਼ ਢੱਲ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਧੋਖਾਧੜੀ ਨਾਲ ਚੀਨ ਦੇ ਕੁਝ ਨਾਗਰਿਕਾਂ ਦੇ ਖਾਤਿਆਂ ਵਿੱਚ ਪੈਸਾ ਭੇਜਣ ਵਾਲੇ ਮਿਊਲ ਖਾਤਾ ਗਿਰੋਹ ਦੇ ਤਿੰਨ ਵਿਅਕਤੀ ਗ੍ਰਿਫ਼ਤਾਰ

0

👉ਖਾਤਿਆਂ ਵਿੱਚ ਪਏ 20 ਲੱਖ ਰੁਪਏ ਕੀਤੇ ਫਰੀਜ਼, 5100 ਅਮਰੀਕੀ ਡਾਲਰ ਮੁੱਲ ਦੀ ਕ੍ਰਿਪਟੋ ਕਰੰਸੀ ਬਰਾਮਦ
👉23 ਏਟੀਐਮ ਕਾਰਡ, 2 ਲੈਪਟਾਪ, 7 ਮੋਬਾਈਲ ਫੋਨ, 5 ਸਿਮ ਕਾਰਡ, ਜਾਅਲੀ ਕੇ.ਵਾਈ.ਸੀ. ਦਸਤਾਵੇਜ਼, 14 ਚੈੱਕ ਬੁੱਕਾਂ, ਉਦਯਮ ਸਰਟੀਫਿਕੇਟ ਅਤੇ 6 ਟਿਕਟਾਂ ਵੀ ਕੀਤੀਆਂ ਜ਼ਬਤ
Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੇ ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਸਾਈਬਰ ਧੋਖਾਧੜੀ ਕਰਨ ਵਾਲਿਆਂ ਨੂੰ ਫਰਜ਼ੀ ਫੰਡਾਂ ਦੀ ਰੂਟਿੰਗ, ਲੇਅਰਿੰਗ ਅਤੇ ਸੈਟਲਮੈਂਟ ਕਰਨ ਲਈ ਚਾਲੂ ਬੈਂਕ ਖਾਤੇ (ਮਿਊਲ ਖਾਤੇ)- ਖੋਲ੍ਹਣ ਅਤੇ ਉਪਲਬਧ ਕਰਵਾਉਣ ਵਿੱਚ ਸ਼ਾਮਲ ਗਿਰੋਹ ਦੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।ਮਿਊਲ ਖਾਤਾ ਅਜਿਹਾ ਬੈਂਕ ਖਾਤਾ ਹੁੰਦਾ ਹੈ, ਜੋ ਅਪਰਾਧੀਆਂ ਵੱਲੋਂ ਖਾਤਾ ਧਾਰਕ ਦੀ ਜਾਣਕਾਰੀ ਤੋਂ ਬਿਨਾਂ ਜਾਂ ਕਈ ਵਾਰ ਉਸਦੀ ਮਿਲੀਭੁਗਤ ਨਾਲ ਗੈਰ-ਕਾਨੂੰਨੀ ਫੰਡ ਪ੍ਰਾਪਤ ਕਰਨ, ਟ੍ਰਾਂਸਫਰ ਕਰਨ ਜਾਂ ਲਾਂਡਰਿੰਗ ਕਰਨ ਲਈ ਵਰਤਿਆ ਜਾਂਦਾ ਹੈ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਜੀਤ ਸਿੰਘ, ਰਮਨ ਰਾਏ ਅਤੇ ਸੁਖਦੇਵ ਸਿੰਘ ਵਜੋਂ ਹੋਈ ਹੈ, ਜੋ ਸਾਰੇ ਫਾਜ਼ਿਲਕਾ ਦੇ ਜਲਾਲਾਬਾਦ ਦੇ ਰਹਿਣ ਵਾਲੇ ਹਨ ਅਤੇ ਮੌਜੂਦਾ ਸਮੇਂ ਵਿੱਚ ਮੋਹਾਲੀ ਦੇ ਫੇਜ਼- 5 ਵਿਖੇ ਕਿਰਾਏ ਦੇ ਕਮਰੇ ਤੋਂ ‘ਬ੍ਰਦਰ ਟਰੇਡਰਜ਼’ ਦੇ ਨਾਮ ਹੇਠ ਚਾਲੂ ਬੈਂਕ ਖਾਤਿਆਂ ਰਾਹੀਂ ਸਾਈਬਰ ਧੋਖਾਧੜੀਆਂ ਕਰਨ ਵਿੱਚ ਸਰਗਰਮ ਸਨ।

ਇਹ ਵੀ ਪੜ੍ਹੋ ਆਯੂਸ਼ਮਨ ਭਾਰਤ ਸਕੀਮ ਵਿੱਚ ਸ਼ਰਤਾਂ ਲਾਗੂ, ਜਦੋਂ ਕਿ ‘ਆਪ` ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਦਿੰਦੀ ਹੈ, ਫਰਕ ਇਰਾਦੇ ਵਿੱਚ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੁਲਿਸ ਟੀਮਾਂ ਨੇ ਗਿਰੋਹ ਨਾਲ ਜੁੜੇ ਬੈਂਕ ਖਾਤਿਆਂ ਵਿੱਚ ਲਗਭਗ 20 ਲੱਖ ਰੁਪਏ ਜ਼ਬਤ ਕੀਤੇ ਹਨ। ਇਸ ਤੋਂ ਇਲਾਵਾ 23 ਏ.ਟੀ.ਐਮ. ਕਾਰਡ, ਦੋ ਲੈਪਟਾਪ, ਸੱਤ ਮੋਬਾਈਲ ਫੋਨ, ਪੰਜ ਸਿਮ ਕਾਰਡ, ਜਾਅਲੀ ਬੈਂਕ/ਕੇ.ਵਾਈ.ਸੀ. ਦਸਤਾਵੇਜ਼ ਜਿਨ੍ਹਾਂ ਵਿੱਚ 14 ਚੈੱਕ ਬੁੱਕਾਂ ਅਤੇ ਉਦਯਮ ਸਰਟੀਫਿਕੇਟ, ਛੇ ਟਿਕਟਾਂ ਅਤੇ 5100 ਯੂਐਸਡੀਟੀ ਮੁੱਲ ਦੀ ਕ੍ਰਿਪਟੋਕਰੰਸੀ ਬਰਾਮਦ ਕੀਤੀ ਗਈ ਹੈ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਜਾਂਚ ਦੌਰਾਨ ਇਹ ਪਾਇਆ ਗਿਆ ਕਿ ਦੋਸ਼ੀ ਪਿਛਲੇ ਦੋ ਸਾਲਾਂ ਤੋਂ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਸਨ, ਸਾਈਬਰ ਧੋਖਾਧੜੀ ਕਰਨ ਵਾਲਿਆਂ ਨੂੰ ਮਿਊਲ ਬੈਂਕ ਖਾਤੇ ਪ੍ਰਦਾਨ ਕਰਕੇ ਹੁਣ ਤੱਕ ਲਗਭਗ 50 ਲੱਖ ਰੁਪਏ ਦਾ ਕਮਿਸ਼ਨ ਕਮਾ ਚੁਕੇ ਹਨ। ਉਨ੍ਹਾਂ ਅੱਗੇ ਕਿਹਾ, ‘‘ਬੈਂਕ ਖਾਤੇ ਜਾਅਲੀ ਢੰਗ ਅਤੇ ਫਰਜ਼ੀ ਦਸਤਾਵੇਜ਼ਾਂ ਨਾਲ ਖੋਲ੍ਹੇ ਗਏ ਸਨ ਅਤੇ ਜਾਂਚ ਤੋਂ ਬਚਣ ਲਈ, ਦੋਸ਼ੀਆਂ ਨੇ ਮੋਹਾਲੀ ਵਿੱਚ ਇੱਕ ਕਿਰਾਏ ਦੇ ਕਮਰੇ ਵਿੱਚ ਉਨ੍ਹਾਂ ਨੇ ਫਰਜ਼ੀ ਕਾਰੋਬਾਰ ਸੈੱਟ ਕੀਤਾ ਹੋਇਆ ਸੀ ਅਤੇ ਸਮੇਂ -ਸਮੇਂ ’ਤੇ ਹੋਰਡਿੰਗ ਬਦਲਦੇ ਰਹਿੰਦੇ ਸਨ। ’’

ਇਹ ਵੀ ਪੜ੍ਹੋ Mohali Police ਵੱਲੋਂ ਚੋਰੀ ਦੇ ਮਾਮਲੇ ਦਾ ਖੁਲਾਸਾ, 04 ਦੋਸ਼ੀ ਗ੍ਰਿਫਤਾਰ; ਸੋਨੇ ਦੇ ਗਹਿਣੇ, ਨਕਦੀ ਅਤੇ ਅਸਲਾ ਬਰਾਮਦ

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਸਾਈਬਰ ਕ੍ਰਾਈਮ ਵੀ. ਨੀਰਜਾ ਨੇ ਕਿਹਾ ਕਿ ਇਹ ਕਾਰਵਾਈ ਸਾਈਬਰ ਅਪਰਾਧ ਨੂੰ ਰੋਕਣ ਲਈ ਚੱਲ ਰਹੇ ਆਪ੍ਰੇਸ਼ਨਾਂ ਤਹਿਤ ਕੀਤੀ ਗਈ ਹੈ।ਉਨ੍ਹਾਂ ਕਿਹਾ,“ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਵਿਅਕਤੀ ਟੈਲੀਗ੍ਰਾਮ ਰਾਹੀਂ ਸਿੱਧੇ ਤੌਰ ’ਤੇ ਚੀਨੀ ਨਾਗਰਿਕਾਂ ਨਾਲ ਜੁੜੇ ਹੋਏ ਸਨ ਅਤੇ ਉਨ੍ਹਾਂ ਨੂੰ ਬੈਂਕ ਖਾਤੇ ਪ੍ਰਦਾਨ ਕਰਵਾ ਕੇ ਯੂਐਸਡੀਟੀ ਕ੍ਰਿਪਟੋਕਰੰਸੀ ਵਿੱਚ ਮੁਨਾਫਾ ਪ੍ਰਾਪਤ ਕਰਦੇ ਸਨ,।” ਉਨ੍ਹਾਂ ਇਹ ਵੀ ਕਿਹਾ ਕਿ ਆਈ4ਸੀ ਦੇ ਸਮਨਵੇ ਪੋਰਟਲ ’ਤੇ ਤਸਦੀਕ ਕੀਤੇ ਗਏ ਅੰਤਰ-ਰਾਜੀ ਲਿੰਕੇਜ ਰਾਹੀਂ ਇਹ ਮਿਊਲ ਖਾਤੇ 24 ਸਾਈਬਰ ਧੋਖਾਧੜੀ ਪੀੜਤਾਂ ਨਾਲ ਜੁੜੇ ਹੋਏ ਸਨ, ਜਿਨ੍ਹਾਂ ਵਿੱਚ 26.65 ਲੱਖ ਰੁਪਏ ਲੀਅਨ ਮਾਰਕ ਕਰ ਦਿੱਤੇ ਗਏ ਹਨ। ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਇਸ ਗਿਰੋਹ ਨਾਲ ਜੁੜੇ ਸਾਈਬਰ ਧੋਖਾਧੜੀ ਦੇ ਹੋਰ ਪੀੜਤਾਂ ਦਾ ਪਤਾ ਲਗਾਉਣ ਅਤੇ ਪੂਰੇ ਨੈੱਟਵਰਕ ਦੀ ਪੜਤਾਲ ਲਈ ਬਰਾਮਦ ਕੀਤੇ ਗਏ ਏ.ਟੀ.ਐਮ. ਕਾਰਡਾਂ ਦੀ ਜਾਂਚ ਜਾਰੀ ਹੈ।ਇਸ ਸਬੰਧ ਵਿੱਚ ਐਫਆਈਆਰ ਨੰਬਰ 16 17/3/2026 ਨੂੰ ਪੁਲਿਸ ਸਟੇਸ਼ਨ ਸਟੇਟ ਸਾਈਬਰ ਕ੍ਰਾਈਮ, ਪੰਜਾਬ ਵਿਖੇ ਬੀਐਨਸੀ ਦੀ ਧਾਰਾ 318(4) ਅਤੇ 61(2) ਅਤੇ ਸੂਚਨਾ ਤਕਨਾਲੋਜੀ ਐਕਟ ਦੀ ਧਾਰਾ 66ਡੀ ਤਹਿਤ ਕੇਸ ਦਰਜ ਕੀਤਾ ਗਿਆ ਹੈ

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਬਠਿੰਡਾ ਨੂੰ ਸਾਫ਼-ਸੁਥਰਾ ਸ਼ਹਿਰ ਬਣਾਉਣ ਦੇ ਮਿਸ਼ਨ ‘ਚ ਜੁਟੇ Mayor Mehta; 15 ਨਵੀਆਂ ਟਰੈਕਟਰ-ਟਰਾਲੀਆਂ ਨੂੰ ਵਿਖਾਈ ਹਰੀ ਝੰਡੀ

0

Bathinda News: Mayor padamjeet Mehta; ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਸਮੇਤ ਪੰਜਾਬ ਅਤੇ ਦੇਸ਼ ਭਰ ਵਿੱਚ ਸਫਾਈ ਮੁਹਿੰਮ ਵਿੱਚ ਇੱਕ ਵਾਰ ਫਿਰ ਨੰਬਰ ਇੱਕ ਸਥਾਨ ਪ੍ਰਾਪਤ ਕਰਨ ਲਈ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਪੂਰੀ ਨਗਰ ਨਿਗਮ ਟੀਮ ਦੇ ਨਾਲ ਮਿਲ ਕੇ ਕਮਰ ਕੱਸ ਲਈ ਹੈ। ਇਸ ਲੜੀ ਤਹਿਤ ਘਰਾਂ ਵਿੱਚੋਂ ਕੂੜਾ ਇਕੱਠਾ ਕਰਨ ਦੀ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਦੇ ਹੋਏ, ਅੱਜ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਸੀਨੀਅਰ ਡਿਪਟੀ ਮੇਅਰ ਸ੍ਰੀ ਸ਼ਾਮ ਲਾਲ ਜੈਨ ਅਤੇ ਕੌਂਸਲਰ ਸਾਹਿਬਾਨਾਂ ਨਾਲ ਮਿਲ ਕੇ 15 ਨਵੀਆਂ ਟਰੈਕਟਰ-ਟਰਾਲੀਆਂ ਨੂੰ ਹਰੀ ਝੰਡੀ ਦਿਖਾਈ। ਇਨ੍ਹਾਂ ਟਰਾਲੀਆਂ ਦੀਆਂ ਚਾਬੀਆਂ ਸੈਨੇਟਰੀ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸੌਂਪਦਿਆਂ ਸ਼ਹਿਰ ਵਾਸੀਆਂ ਦੀ ਸੇਵਾ ਲਈ ਸਮਰਪਿਤ ਕੀਤਾ ਗਿਆ।

ਇਹ ਵੀ ਪੜ੍ਹੋ ਆਯੂਸ਼ਮਨ ਭਾਰਤ ਸਕੀਮ ਵਿੱਚ ਸ਼ਰਤਾਂ ਲਾਗੂ, ਜਦੋਂ ਕਿ ‘ਆਪ` ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਦਿੰਦੀ ਹੈ, ਫਰਕ ਇਰਾਦੇ ਵਿੱਚ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੇਅਰ ਨੇ ਦੱਸਿਆ ਕਿ ਪਹਿਲਾਂ, 15 ਟਰੈਕਟਰ-ਟਰਾਲੀਆਂ ਕਿਰਾਏ ‘ਤੇ ਲਈਆਂ ਸਨ, ਜਿਨ੍ਹਾਂ ਨੂੰ ਸਿਰਫ਼ ਇੱਕ ਸ਼ਿਫਟ ਵਿੱਚ ਚਲਾਇਆ ਜਾਂਦਾ ਸੀ। ਹੁਣ, ਲਗਭਗ 75 ਲੱਖ ਰੁਪਏ ਦੀ ਲਾਗਤ ਨਾਲ ਖਰੀਦੀਆਂ ਗਈਆਂ ਇਹ 15 ਟਰੈਕਟਰ-ਟਰਾਲੀਆਂ ਦੋ ਸ਼ਿਫਟਾਂ ਵਿੱਚ ਚੱਲਣਗੀਆਂ, ਜਿਸ ਨਾਲ ਸ਼ਹਿਰ ਦੀ ਕੂੜਾ ਇਕੱਠਾ ਕਰਨ ਦੀ ਸਮੱਸਿਆ ਵਿੱਚ ਕਾਫ਼ੀ ਕਮੀ ਆਵੇਗੀ। ਨਵੀਆਂ ਟਰਾਲੀਆਂ ਦੇ ਸੰਚਾਲਨ ਨਾਲ ਕੰਮ ਦੀ ਗਤੀ ਦੁੱਗਣੀ ਹੋ ਜਾਵੇਗੀ ਅਤੇ ਸੈਨੀਟੇਸ਼ਨ ਪ੍ਰਣਾਲੀ ਹੋਰ ਮਜ਼ਬੂਤ ਹੋਵੇਗੀ।ਇਸ ਦੌਰਾਨ ਮੇਅਰ ਸ੍ਰੀ ਮਹਿਤਾ ਅਤੇ ਸੀਨੀਅਰ ਡਿਪਟੀ ਮੇਅਰ ਸ੍ਰੀ ਜੈਨ ਦੇ ਨਾਲ ਨਗਰ ਨਿਗਮ ਦੇ ਸਹਾਇਕ ਕਮਿਸ਼ਨਰ ਸ੍ਰੀ ਸੁਨੀਲ ਮਹਿਤਾ, ਕਾਰਜਕਾਰੀ ਇੰਜੀਨੀਅਰ ਸ੍ਰੀ ਨੀਰਜ ਕੁਮਾਰ, ਮੁੱਖ ਸੈਨੇਟਰੀ ਇੰਸਪੈਕਟਰ ਸ਼੍ਰੀ ਸੰਦੀਪ ਕਟਾਰੀਆ, ਸ੍ਰੀ ਸੁਰੇਸ਼ ਸੇਤੀਆ ਅਤੇ ਸਾਰੇ ਕੌਂਸਲਰ ਸਾਹਿਬਾਨ ਮੌਜੂਦ ਸਨ।

ਇਹ ਵੀ ਪੜ੍ਹੋ ਵੱਡੀ ਖ਼ਬਰ; ਰੇਲ ਲਿੰਕ ਨਾਲ ਜੁੜੇਗਾ ਤਖ਼ਤ ਸ੍ਰੀ ਦਮਦਮਾ ਸਾਹਿਬ, ਰੇਲ ਮੰਤਰੀ ਰਵਨੀਤ ਬਿੱਟੂ ਨੇ ਕੀਤਾ ਐਲਾਨ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਬਠਿੰਡਾ ਪਹਿਲਾਂ ਸਫਾਈ ਮੁਹਿੰਮ ਵਿੱਚ ਪੰਜਾਬ ਵਿੱਚ ਪਹਿਲੇ ਸਥਾਨ ‘ਤੇ ਰਿਹਾ ਹੈ ਅਤੇ ਹੁਣ ਸਰਵੇਖਣ ਦੁਬਾਰਾ ਸ਼ੁਰੂ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦੀ ਪੂਰੀ ਟੀਮ ਅਤੇ ਸੈਨੀਟੇਸ਼ਨ ਵਿਭਾਗ ਦੀ ਸਖ਼ਤ ਮਿਹਨਤ ਨਾਲ, ਇਸ ਵਾਰ ਵੀ ਬਠਿੰਡਾ ਨੂੰ ਪਹਿਲੇ ਸਥਾਨ ‘ਤੇ ਲਿਆਉਣ ਦਾ ਟੀਚਾ ਹੈ। ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਨਗਰ ਨਿਗਮ ਅਤੇ ਸੈਨੀਟੇਸ਼ਨ ਵਿਭਾਗ ਦੀ ਸਖ਼ਤ ਮਿਹਨਤ ਰਾਹੀਂ, ਬਠਿੰਡਾ ਨਾ ਸਿਰਫ਼ ਪੰਜਾਬ ਵਿੱਚ, ਸਗੋਂ ਦੇਸ਼ ਭਰ ਵਿੱਚ ਪਹਿਲੇ ਸਥਾਨ ‘ਤੇ ਪਹੁੰਚ ਜਾਵੇਗਾ।

ਇਹ ਵੀ ਪੜ੍ਹੋ Bathinda Vigilance ਵੱਲੋਂ PSPCL ਦਾ JE 14000 ਰੁਪਏ ਰਿਸ਼ਵਤ ਲੈਂਦਾ ਕਾਬੂ

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ, ਪੰਜਾਬ ਨੂੰ “ਰੰਗਲਾ ਪੰਜਾਬ” ਬਣਾਉਣ ਅਤੇ ਬਠਿੰਡਾ ਨੂੰ ਇੱਕ ਵਿਕਸਤ ਸ਼ਹਿਰ ਵਜੋਂ ਸਥਾਪਤ ਕਰਨ ਲਈ ਸਾਰੇ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ। ਮੇਅਰ ਨੇ ਕਿਹਾ ਕਿ ਬਠਿੰਡਾ ਨੂੰ ਇੱਕ ਆਧੁਨਿਕ ਅਤੇ ਸਾਫ਼-ਸੁਥਰਾ ਸ਼ਹਿਰ ਬਣਾਉਣਾ ਉਨ੍ਹਾਂ ਦਾ ਅਤੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦਾ ਸਾਂਝਾ ਸੁਪਨਾ ਹੈ ਅਤੇ ਇਸਨੂੰ ਸਾਕਾਰ ਕਰਨ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ।ਅੰਤ ਵਿੱਚ, ਮੇਅਰ ਸ੍ਰੀ ਮਹਿਤਾ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਨੂੰ ਸਾਫ਼ ਰੱਖਣ ਅਤੇ ਕੂੜੇ ਦਾ ਨਿਪਟਾਰਾ ਸਿਰਫ਼ ਨਿਰਧਾਰਤ ਖੇਤਰਾਂ ਵਿੱਚ ਹੀ ਕਰਨ, ਤਾਂ ਜੋ ਬਠਿੰਡਾ ਨੂੰ ਦੇਸ਼ ਦਾ ਇੱਕ ਆਦਰਸ਼ ਅਤੇ ਨੰਬਰ ਇੱਕ ਸਾਫ਼ ਸ਼ਹਿਰ ਬਣਾਉਣ ਵਿੱਚ ਸ਼ਹਿਰ ਵਾਸੀਆਂ ਦਾ ਯੋਗਦਾਨ ਪਹਿਲਾਂ ਵਾਂਗ ਜਾਰੀ ਰਹਿ ਸਕੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਆਯੂਸ਼ਮਨ ਭਾਰਤ ਸਕੀਮ ਵਿੱਚ ਸ਼ਰਤਾਂ ਲਾਗੂ, ਜਦੋਂ ਕਿ ‘ਆਪ` ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਦਿੰਦੀ ਹੈ, ਫਰਕ ਇਰਾਦੇ ਵਿੱਚ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

0

👉ਪਿਛਲੇ ਦਹਾਕਿਆਂ ਵਿੱਚ ਜਿੰਨੇ ਡਾਕਟਰ ਭਰਤੀ ਹੋਏ, ਉਨੇ ‘ਆਪ` ਸਰਕਾਰ ਨੇ ਚਾਰ ਸਾਲਾਂ ਵਿੱਚ ਭਰਤੀ ਕੀਤੇ, ਪੰਜਾਬ ਦੀ ਲੰਬੇ ਸਮੇਂ ਤੋਂ ਅਣਗੌਲੀ ਸਿਹਤ ਸੰਭਾਲ ਪ੍ਰਣਾਲੀ ਨੂੰ ਠੀਕ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਪੰਜ ਕਰੋੜ ਤੋਂ ਵੱਧ ਓ.ਪੀ.ਡੀ. ਨਾਲ ਆਮ ਆਦਮੀ ਕਲੀਨਿਕ ਸਿਹਤ ਸੰਭਾਲ ਦੀ ਰੀੜ੍ਹ ਦੀ ਹੱਡੀ ਬਣ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਆਮ ਆਦਮੀ ਕਲੀਨਿਕਾਂ ਤੋਂ 94 ਫੀਸਦੀ ਮਰੀਜ਼ ਸੰਤੁਸ਼ਟ, ‘ਆਪ` ਸਰਕਾਰ ਦੇ ਸਿਹਤ ਸੰਭਾਲ ਮਾਡਲ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉883 ਆਮ ਆਦਮੀ ਕਲੀਨਿਕ ਪਹਿਲਾਂ ਹੀ ਕਾਰਜਸ਼ੀਲ, ਮੁਫ਼ਤ ਇਲਾਜ ਦੀ ਪਹੁੰਚ ਵਧਾਉਣ ਲਈ 400 ਹੋਰ ਕਲੀਨਿਕ ਬਣਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਮਿਸ਼ਨ ਅੰਮ੍ਰਿਤ 23 ਜ਼ਿਲ੍ਹਿਆਂ ਵਿੱਚ ਦਿਲ ਦੇ ਦੌਰੇ ਦੇ ਹਜ਼ਾਰਾਂ ਮਰੀਜ਼ਾਂ ਨੂੰ ਬਚਾਉਣ ਵਿੱਚ ਮਦਦ ਕਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਏ.ਆਈ.-ਆਧਾਰਤ ਕੈਂਸਰ ਸਕਰੀਨਿੰਗ ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ, ‘ਆਪ` ਸਰਕਾਰ ਨੇ ਸਿਹਤ ਸੰਭਾਲ ਵਿੱਚ ਅਤਿ-ਆਧੁਨਿਕ ਤਕਨਾਲੋਜੀ ਲਿਆਂਦੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉2026 ਤੱਕ ਚਾਰ ਸ਼ਹਿਰਾਂ ਵਿੱਚ ਪੀ.ਈ.ਟੀ. ਸਕੈਨ ਸਹੂਲਤ ਸ਼ੁਰੂ ਕੀਤੀ ਜਾਵੇਗੀ, ਕੈਂਸਰ ਦੇ ਇਲਾਜ ਤੱਕ ਪਹੁੰਚ ਨੂੰ ਮਜ਼ਬੂਤ ਕੀਤਾ ਜਾਵੇਗਾ: ਭਗਵੰਤ ਸਿੰਘ ਮਾਨ
👉ਮੁੱਖ ਮੰਤਰੀ ਸਿਹਤ ਯੋਜਨਾ ਬਾਰੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰਨ ਵਾਲੇ ਪੰਜਾਬ ਨੂੰ ਸਿਹਤਮੰਦ ਨਹੀਂ ਦੇਖਣਾ ਚਾਹੁੰਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਪਿਛਲੇ ਚਾਰ ਸਾਲਾਂ ਦਾ ਸਿਹਤ ਵਿਭਾਗ ਦਾ ਰਿਪੋਰਟ ਕਾਰਡ ਪੇਸ਼ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Punjab News: health revolution in punjab, ‘ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ` ਲੜੀ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਹਤ ਖੇਤਰ ਦਾ ਚਾਰ ਸਾਲਾਂ ਦਾ ਰਿਪੋਰਟ ਕਾਰਡ ਪੇਸ਼ ਕੀਤਾ। ਇਸ ਤੋਂ ਪਹਿਲਾਂ ਖੇਤੀਬਾੜੀ ਅਤੇ ਸਿੰਜਾਈ ਵਿੱਚ ‘ਆਪ` ਸਰਕਾਰ ਦੇ ਕੰਮ ਦਾ ਵੇਰਵਾ ਦਿੱਤਾ ਗਿਆ ਸੀ। ‘ਸ਼ਰਤਾਂ ਵਾਲੀ’ ਆਯੂਸ਼ਮਨ ਭਾਰਤ ਅਤੇ ‘ਆਪ` ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਵਿਚਕਾਰ ਫਰਕ ਦਰਸਾਉਂਦੇ ਹੋਏ ਉਨ੍ਹਾਂ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਸਰਬ ਵਿਆਪਕ, ਪਹੁੰਚਯੋਗ ਸਿਹਤ ਸੰਭਾਲ ਦੇ ਮਾਡਲ ਵਜੋਂ ਪੇਸ਼ ਕੀਤਾ ਅਤੇ ਜ਼ੋਰ ਦੇ ਕੇ ਕਿਹਾ ਕਿ ਫ਼ਰਕ ਇਰਾਦੇ ਤੇ ਡਿਲੀਵਰੀ ਵਿੱਚ ਹੈ।ਡੇਟਾ-ਆਧਾਰਤ ਨਤੀਜੇ ਪੇਸ਼ ਕਰਦੇ ਹੋਏ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ‘ਆਪ` ਸਰਕਾਰ ਐਲਾਨਾਂ ਤੋਂ ਅੱਗੇ ਵਧ ਕੇ ਜ਼ਮੀਨੀ ਪੱਧਰ `ਤੇ ਸਪੱਸ਼ਟ ਬਦਲਾਅ ਲਿਆ ਰਹੀ ਹੈ, ਜਿਸ ਵਿੱਚ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਤੋਂ ਲੈ ਕੇ ਇਕ ਅਜਿਹੀ ਪ੍ਰਣਾਲੀ ਬਣਾਈ ਜਾ ਰਹੀ ਹੈ, ਜਿਸ ਨੂੰ ਲੋਕ ਸਰਗਰਮੀ ਨਾਲ ਵਰਤ ਰਹੇ ਹਨ ਅਤੇ ਭਰੋਸਾ ਕਰਦੇ ਹਨ। ਗਲਤ ਜਾਣਕਾਰੀ ਫੈਲਾਉਣ ਵਾਲਿਆਂ `ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਬਾਰੇ ਅਫਵਾਹਾਂ ਫੈਲਾਉਣ ਵਾਲੇ ਪੰਜਾਬ ਨੂੰ ਸਿਹਤਮੰਦ ਨਹੀਂ ਦੇਖਣਾ ਚਾਹੁੰਦੇ।

ਇਹ ਵੀ ਪੜ੍ਹੋ 98 ਸਾਲਾ ਬਜ਼ੁਰਗ ਮਹਿਲਾ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਂਸਰ ਦਾ ਨਕਦੀ ਰਹਿਤ (ਕੈਸ਼ਲੈੱਸ) ਇਲਾਜ ਕਰਵਾਇਆ; ਪੰਜਾਬ ਸਰਕਾਰ ਦੇ ਲੋਕ-ਪੱਖੀ ਸਿਹਤ ਮਾਡਲ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ

ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਸਾਰਿਆਂ ਦੀ ਭਲਾਈ ਲਈ ਵਿਆਪਕ ਸਿਹਤ ਸੰਭਾਲ ਸਕੀਮ ਹੈ ਅਤੇ ਇਸ ਬਾਰੇ ਅਫਵਾਹਾਂ ਫੈਲਾਉਣ ਵਾਲੇ ਪੰਜਾਬ ਨੂੰ ਸਿਹਤਮੰਦ ਨਹੀਂ ਦੇਖਣਾ ਚਾਹੁੰਦੇ।” ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਇਹ ਯੋਜਨਾ ਯਕੀਨੀ ਬਣਾਉਣ ਲਈ ਸ਼ੁਰੂ ਕੀਤੀ ਹੈ ਕਿ ਸਾਰੇ ਨਿਵਾਸੀਆਂ ਖ਼ਾਸ ਕਰ ਕੇ ਕਮਜ਼ੋਰ ਵਰਗਾਂ ਦੇ ਲੋਕਾਂ ਨੂੰ ਮਿਆਰੀ ਇਲਾਜ ਤੱਕ ਸਿੱਧੀ ਪਹੁੰਚ ਮਿਲੇ। ਉਨ੍ਹਾਂ ਅੱਗੇ ਕਿਹਾ ਕਿ “ਵਿਆਪਕ ਸਿਹਤ ਸੰਭਾਲ ਲਈ ਅਸੀਂ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਹੈ, ਜੋ ਦੇਸ਼ ਦੀ ਆਪਣੀ ਕਿਸਮ ਦੀ ਪਹਿਲੀ ਯੋਜਨਾ ਹੈ। ਇਹ ਪੰਜਾਬ ਵਾਸੀ ਹਰੇਕ ਪਰਿਵਾਰ ਲਈ 10 ਲੱਖ ਤੱਕ ਦਾ ਨਕਦ ਰਹਿਤ ਡਾਕਟਰੀ ਇਲਾਜ ਮੁਹੱਈਆ ਕਰਦੀ ਹੈ।”ਇਸ ਨੂੰ ਮਾਣ ਵਾਲੀ ਗੱਲ ਦੱਸਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਅਜਿਹਾ ਵਿਆਪਕ ਸਿਹਤ ਸੰਭਾਲ ਕਵਰੇਜ ਪ੍ਰਦਾਨ ਕਰਨ ਵਾਲਾ ਪਹਿਲਾ ਭਾਰਤੀ ਸੂਬਾ ਹੈ, ਜੋ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਉਂਦੇ ਹੋਏ ਜਨਤਾ `ਤੇ ਵਿੱਤੀ ਬੋਝ ਨੂੰ ਕਾਫ਼ੀ ਹੱਦ ਤੱਕ ਘਟਾ ਰਿਹਾ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਸ ਯੋਜਨਾ ਦਾ ਉਦੇਸ਼ ਸਰਕਾਰੀ ਕਰਮਚਾਰੀਆਂ, ਪੈਨਸ਼ਨਰਾਂ ਅਤੇ ਸਾਰੇ ਨਾਗਰਿਕਾਂ ਨੂੰ ਸੁਵਿਧਾ ਕੇਂਦਰਾਂ, ਕਾਮਨ ਸਰਵਿਸ ਸੈਂਟਰਾਂ ਜਾਂ ਆਧਾਰ ਜਾਂ ਵੋਟਰ ਕਾਰਡਾਂ ਦੀ ਵਰਤੋਂ ਕਰ ਕੇ ਆਨਲਾਈਨ ਰਜਿਸਟਰੇਸ਼ਨ ਰਾਹੀਂ ਸਿਹਤ ਕਾਰਡ ਬਣਾਉਣ ਦੇ ਨਾਲ ਸਰਬ ਵਿਆਪਕ ਸਿਹਤ ਸੰਭਾਲ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ, “ਇਸ ਯੋਜਨਾ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ, ਲੋਕ ਵੱਡੀ ਗਿਣਤੀ ਵਿੱਚ ਲਾਭ ਲੈਣ ਲਈ ਅੱਗੇ ਆ ਰਹੇ ਹਨ, ਜਿਸ ਨਾਲ ਉਨ੍ਹਾਂ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੀ ਹੈ, ਜਿਨ੍ਹਾਂ ਨੂੰ ਇਲਾਜ `ਤੇ ਵੱਡੀ ਰਕਮ ਖ਼ਰਚਣੀ ਪੈਂਦੀ ਸੀ।”

ਇਹ ਵੀ ਪੜ੍ਹੋ ਪੰਜਾਬ-ਰਾਜਸਥਾਨ ਪਾਣੀ ਸਮਝੌਤਾ: ਰਾਜਸਥਾਨ ਵੱਲ ਪੰਜਾਬ ਦੇ 1,44,000 ਕਰੋੜ ਰੁਪਏ ਬਕਾਏ ਦੇ ਮੁੱਦੇ ‘ਤੇ ਵਿਰੋਧੀ ਆਗੂ ਚੁੱਪ ਕਿਉਂ ਹਨ: ਬਲਤੇਜ ਪੰਨੂ

ਅਫ਼ਵਾਹਾਂ `ਤੇ ਚਿੰਤਾ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਕੁੱਝ ਪੰਜਾਬ ਵਿਰੋਧੀ ਤਾਕਤਾਂ ਜੋ ਨਹੀਂ ਚਾਹੁੰਦੀਆਂ ਕਿ ਲੋਕ ਅਜਿਹੀਆਂ ਸਹੂਲਤਾਂ ਦਾ ਲਾਭ ਲੈਣ, ਉਹ ਇਸ ਯੋਜਨਾ ਬਾਰੇ ਅਫਵਾਹਾਂ ਫੈਲਾ ਰਹੀਆਂ ਹਨ। ਅਜਿਹੇ ਅਨਸਰਾਂ ਦਾ ਉਦੇਸ਼ ਲੋਕਾਂ ਨੂੰ ਇਸ ਦਾ ਲਾਭ ਲੈਣ ਤੋਂ ਵਾਂਝਾ ਕਰਨਾ ਹੈ, ਜੋ ਗੈਰ-ਵਾਜਬ ਹੈ।” ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਯੋਜਨਾ ਅਧੀਨ ਜ਼ਿਆਦਾਤਰ ਪ੍ਰਾਈਵੇਟ ਹਸਪਤਾਲਾਂ ਨੂੰ ਸੂਚੀਬੱਧ ਕੀਤਾ ਹੈ, ਜਿਨ੍ਹਾਂ ਵਿੱਚ ਸਰਕਾਰ ਵੱਲੋਂ ਨਿਰਧਾਰਤ ਦਰਾਂ ਉੱਤੇ ਲਗਪਗ 2600 ਬਿਮਾਰੀਆਂ ਦਾ ਇਲਾਜ ਕੀਤਾ ਜਾਂਦਾ ਹੈ।ਕੇਂਦਰ ਦੀ ਆਯੂਸ਼ਮਨ ਯੋਜਨਾ ਨਾਲ ਤੁਲਨਾ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਲੋਕਾਂ ਲਈ ਵਰਦਾਨ ਹੈ, ਜਦੋਂ ਕਿ ਆਯੂਸ਼ਮਨ ਇਕ ਦਿਖਾਵਾ ਹੈ।” ਉਨ੍ਹਾਂ ਸਮਝਾਇਆ ਕਿ “ਕੇਂਦਰ ਨੇ 140 ਕਰੋੜ ਦੀ ਆਬਾਦੀ ਲਈ ਸਿਰਫ਼ 9300 ਕਰੋੜ ਰੁਪਏ ਅਲਾਟ ਕੀਤੇ ਹਨ, ਜਦੋਂ ਕਿ ਪੰਜਾਬ ਨੇ ਸਿਰਫ਼ ਤਿੰਨ ਕਰੋੜ ਲੋਕਾਂ ਲਈ 2000 ਕਰੋੜ ਰੁਪਏ ਅਲਾਟ ਕੀਤੇ ਹਨ। ਇਸ ਦਾ ਮਤਲਬ ਹੈ ਕਿ ਪੰਜਾਬ ਪ੍ਰਤੀ ਵਿਅਕਤੀ ਲਗਪਗ ਦਸ ਗੁਣਾ ਜ਼ਿਆਦਾ ਖ਼ਰਚ ਕਰ ਰਿਹਾ ਹੈ। ਆਯੂਸ਼ਮਨ ਦੇ ਉਲਟ ਸਾਡੀ ਯੋਜਨਾ ਵਿੱਚ ਕੋਈ ਸ਼ਰਤ ਵੀ ਨਹੀਂ ਹੈ।”

ਇਹ ਵੀ ਪੜ੍ਹੋ ਪੀਣ ਵਾਲੇ ਪਾਣੀ ਦੀਆਂ ਨਵੀਆਂ ਪਾਈਪਾਂ ਪਾਏ ਜਾਣ ‘ਤੇ 57 ਲੱਖ ਰੁਪਏ ਖਰਚ ਹੋਣਗੇ:ਵਿਧਾਇਕ ਕੁਲਵੰਤ ਸਿੰਘ

ਇਸ ਸਕੀਮ ਬਾਰੇ ਚਾਨਣਾ ਪਾਉਂਦੇ ਹੋਏ ਉਨ੍ਹਾਂ ਕਿਹਾ, “ਪੰਜਾਬ ਅਤੇ ਚੰਡੀਗੜ੍ਹ ਦੇ ਲਗਪਗ 900 ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਨੂੰ ਸਕੀਮ ਦੇ ਘੇਰੇ ਵਿੱਚ ਸ਼ਾਮਲ ਕੀਤਾ ਗਿਆ ਹੈ ਅਤੇ 25 ਲੱਖ ਲਾਭਪਾਤਰੀਆਂ ਨੂੰ ਰਜਿਸਟਰ ਕੀਤਾ ਗਿਆ ਹੈ। ਇਸ ਤਹਿਤ 1.6 ਲੱਖ ਤੋਂ ਵੱਧ ਲੋਕ ਪਹਿਲਾਂ ਹੀ ਇਲਾਜ ਪ੍ਰਾਪਤ ਕਰ ਚੁੱਕੇ ਹਨ।” ਉਨ੍ਹਾਂ ਅੱਗੇ ਕਿਹਾ, “2025-26 ਲਈ 1200 ਕਰੋੜ ਅਲਾਟ ਕੀਤੇ ਗਏ ਸਨ ਅਤੇ 2026-27 ਲਈ 2000 ਕਰੋੜ ਰੱਖੇ ਗਏ ਹਨ। ਇਹ ਯੋਜਨਾ 2,356 ਮੈਡੀਕਲ ਅਤੇ ਸਰਜੀਕਲ ਪ੍ਰਕਿਰਿਆਵਾਂ ਨੂੰ ਕਵਰ ਕਰਦੀ ਹੈ, ਜਿਸ ਵਿੱਚ ਆਰਥੋਪੈਡਿਕਸ, ਜਨਰਲ ਮੈਡੀਸਨ, ਦਿਲ, ਫੇਫੜੇ, ਗੁਰਦੇ ਦੀਆਂ ਬਿਮਾਰੀਆਂ, ਕੈਂਸਰ ਦਾ ਇਲਾਜ ਅਤੇ ਹੋਰ ਬਹੁਤ ਕੁਝ ਸ਼ਾਮਲ ਹੈ।”ਸਿਹਤ ਵਿਭਾਗ ਦਾ ਚਾਰ ਸਾਲਾ ਰਿਪੋਰਟ ਕਾਰਡ ਪੇਸ਼ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਭਰ ਵਿੱਚ 883 ਆਮ ਆਦਮੀ ਕਲੀਨਿਕ ਚੱਲ ਰਹੇ ਹਨ ਅਤੇ 28 ਮਾਰਚ ਨੂੰ 100 ਹੋਰ ਕਲੀਨਿਕ ਸਮਰਪਿਤ ਕੀਤੇ ਜਾਣਗੇ। ਇਸ ਤੋਂ ਇਲਾਵਾ 400 ਕਲੀਨਿਕ ਨਿਰਮਾਣ ਅਧੀਨ ਹਨ। ਇਨ੍ਹਾਂ ਕਲੀਨਿਕਾਂ ਵਿੱਚ 47 ਟੈਸਟ ਅਤੇ 107 ਦਵਾਈਆਂ ਮੁਫ਼ਤ ਉਪਲਬਧ ਹਨ, ਜਿਸ ਵਿੱਚ ਮਰੀਜ਼ਾਂ ਦੀ ਤਸੱਲੀ ਦੀ ਦਰ 94 ਫੀਸਦੀ ਹੈ।” ਉਨ੍ਹਾਂ ਅੱਗੇ ਕਿਹਾ, “ਓ.ਪੀ.ਡੀ. ਪੰਜ ਕਰੋੜ ਨੂੰ ਪਾਰ ਕਰ ਗਈ ਹੈ, 1.69 ਕਰੋੜ ਮਰੀਜ਼ਾਂ ਦਾ ਇਲਾਜ ਕੀਤਾ ਗਿਆ ਹੈ ਅਤੇ ਇਹ ਮਾਡਲ ਹੁਣ ਪੂਰੇ ਭਾਰਤ ਵਿੱਚ ਮਸ਼ਹੂਰ ਹੋ ਰਿਹਾ ਹੈ।”

ਇਹ ਵੀ ਪੜ੍ਹੋ ਕੰਢੀ ਇਲਾਕਾ ਹੁਣ ਪਛੜਿਆ ਨਹੀਂ ਰਿਹਾ: ਭਗਵੰਤ ਮਾਨ ਸਰਕਾਰ ਨੇ ਨਹਿਰੀ ਪਾਣੀ ਉੱਚੇ ਇਲਾਕਿਆਂ ਤੱਕ ਪਹੁੰਚਾਇਆ

ਮਨੁੱਖੀ ਸਰੋਤਾਂ ਵਿੱਚ ਵੱਧ ਨਿਵੇਸ਼ ਦੀ ਵਕਾਲਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਨੇ 2022 ਤੋਂ ਬਾਅਦ ਆਪਣੇ ਇਤਿਹਾਸ ਵਿੱਚ ਡਾਕਟਰਾਂ ਦੀ ਸਭ ਤੋਂ ਵੱਡੀ ਭਰਤੀ ਦੇਖੀ ਹੈ, ਜਿਸ ਵਿੱਚ 948 ਜਨਰਲ ਡਾਕਟਰ ਅਤੇ 627 ਸਪੈਸ਼ਲਿਸਟ ਸ਼ਾਮਲ ਹਨ, ਜੋ 75 ਸਾਲਾਂ ਤੋਂ ਵੱਧ ਸਮੇਂ ਵਿੱਚ ਕੁੱਲ ਸਰਕਾਰੀ ਡਾਕਟਰਾਂ ਦੀ ਭਰਤੀ ਦਾ 35 ਫੀਸਦੀ ਹੈ।” ਉਨ੍ਹਾਂ ਅੱਗੇ ਕਿਹਾ, “300 ਨਰਸਿੰਗ ਸਟਾਫ਼ ਅਤੇ 250 ਫਾਰਮਾਸਿਸਟ ਭਰਤੀ ਕੀਤੇ ਗਏ ਹਨ ਅਤੇ 672 ਨਰਸਾਂ ਦੀ ਭਰਤੀ ਜਾਰੀ ਹੈ।”ਜੱਚਾ ਅਤੇ ਬੱਚਾ ਸਿਹਤ ਸੰਭਾਲ `ਤੇ ਧਿਆਨ ਕੇਂਦਰਿਤ ਕਰਦੇ ਹੋਏ ਉਨ੍ਹਾਂ ਕਿਹਾ, “250 ਬਿਸਤਰਿਆਂ ਦੀ ਸਮਰੱਥਾ ਵਾਲੇ ਸੱਤ ਜੱਚਾ ਅਤੇ ਬੱਚਾ ਸਿਹਤ ਕੇਂਦਰ ਨਿਰਮਾਣ ਅਧੀਨ ਹਨ ਅਤੇ 17 ਮਾਰਚ ਨੂੰ 30 ਬਿਸਤਰਿਆਂ ਵਾਲੇ ਧੂਰੀ ਕੇਂਦਰ ਦਾ ਉਦਘਾਟਨ ਕੀਤਾ ਗਿਆ ਸੀ। ਹੁਣ ਸਾਰੇ ਹਸਪਤਾਲਾਂ ਵਿੱਚ ਮੁਫ਼ਤ ਦਵਾਈਆਂ ਉਪਲਬਧ ਹਨ।” ਉਨ੍ਹਾਂ ਅੱਗੇ ਕਿਹਾ ਕਿ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਇਕ ਤਰਜੀਹ ਬਣੀ ਹੋਈ ਹੈ, ਸਾਰੇ ਜ਼ਿਲ੍ਹਾ ਹਸਪਤਾਲਾਂ ਅਤੇ 42 ਸਬ-ਡਿਵੀਜ਼ਨਲ ਹਸਪਤਾਲਾਂ ਵਿੱਚੋਂ 33 ਵਿੱਚ ਹਾਟਲਾਈਨ ਸੇਵਾਵਾਂ ਕਾਰਜਸ਼ੀਲ ਹਨ। ਉਨ੍ਹਾਂ ਕਿਹਾ, “ਬਾਕੀ ਹਸਪਤਾਲ ਅਪਰੈਲ-ਮਈ 2026 ਤੱਕ ਹਾਟਲਾਈਨ ਸੇਵਾਵਾਂ ਨਾਲ ਜੁੜ ਜਾਣਗੇ ਅਤੇ ਆਧੁਨਿਕ ਮੈਡੀਕਲ ਉਪਕਰਨਾਂ `ਤੇ 400 ਕਰੋੜ ਤੋਂ ਵੱਧ ਖ਼ਰਚੇ ਗਏ ਹਨ।”

ਇਹ ਵੀ ਪੜ੍ਹੋ Bhagwant Mann Govt ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ,ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ

ਮੁੱਖ ਮੰਤਰੀ ਨੇ ਅੱਗੇ ਕਿਹਾ, “50-50 ਬਿਸਤਰਿਆਂ ਵਾਲੇ 22 ਕ੍ਰਿਟੀਕਲ ਕੇਅਰ ਬਲਾਕ ਨਿਰਮਾਣ ਅਧੀਨ ਹਨ ਅਤੇ ਡਾਇਗਨੌਸਟਿਕ ਸੇਵਾਵਾਂ ਦਾ ਮਹੱਤਵਪੂਰਨ ਵਿਸਥਾਰ ਕੀਤਾ ਜਾ ਰਿਹਾ ਹੈ। ਅਕਤੂਬਰ 2026 ਤੱਕ ਸਾਰੇ ਜ਼ਿਲ੍ਹਾ ਹਸਪਤਾਲਾਂ ਵਿੱਚ ਐਮ.ਆਰ.ਆਈ. ਸੇਵਾਵਾਂ ਉਪਲਬਧ ਹੋਣਗੀਆਂ, ਜਿਸ ਨਾਲ 500 ਫੀਸਦੀ ਵਾਧਾ ਹੋਵੇਗਾ, ਜਦੋਂ ਕਿ ਸੀਟੀ ਸਕੈਨ ਸੇਵਾਵਾਂ ਵਿੱਚ 33 ਫੀਸਦੀ ਦਾ ਵਾਧਾ ਕੀਤਾ ਗਿਆ ਹੈ।” ਉਨ੍ਹਾਂ ਅੱਗੇ ਕਿਹਾ, “ਅੰਮ੍ਰਿਤਸਰ, ਫ਼ਰੀਦਕੋਟ, ਮੋਹਾਲੀ ਅਤੇ ਪਟਿਆਲਾ ਵਿੱਚ ਪੀਈਟੀ ਸਕੈਨ ਸਹੂਲਤਾਂ ਸ਼ੁਰੂ ਕੀਤੀਆਂ ਜਾਣਗੀਆਂ ਅਤੇ 200 ਤੋਂ ਵੱਧ ਸੂਚੀਬੱਧ ਪ੍ਰਾਈਵੇਟ ਡਾਇਗਨੌਸਟਿਕ ਸੈਂਟਰ ਮੁਫ਼ਤ ਐਕਸ-ਰੇਅ ਅਤੇ ਅਲਟਰਾ ਸਾਊਂਡ ਸੇਵਾਵਾਂ ਪ੍ਰਦਾਨ ਕਰ ਰਹੇ ਹਨ।”ਤਕਨੀਕ ਦੀ ਵਰਤੋਂ ਬਾਰੇ ਉਨ੍ਹਾਂ ਕਿਹਾ, “ਡਾਇਲਸਿਸ ਸੇਵਾਵਾਂ ਦਾ ਵਿਸਤਾਰ ਕੀਤਾ ਗਿਆ ਹੈ ਅਤੇ ਸਮਰੱਥਾ ਦੁੱਗਣੀ ਹੋ ਕੇ 4800 ਹੋ ਗਈ ਹੈ, ਜਿਸ ਨਾਲ ਉਡੀਕ ਸਮਾਂ ਘਟਿਆ ਹੈ। ਦੇਸ਼ ਵਿੱਚ ਪਹਿਲੀ ਵਾਰ ਸਤੰਬਰ 2025 ਅਤੇ ਮਾਰਚ 2026 ਵਿਚਕਾਰ ਏ.ਆਈ.-ਸਮਰੱਥ ਕੈਂਸਰ ਸਕਰੀਨਿੰਗ ਕੀਤੀ ਗਈ, ਜਿਸ ਵਿੱਚ 9,294 ਔਰਤਾਂ ਦੀ ਛਾਤੀ ਦੇ ਕੈਂਸਰ ਲਈ ਸਕਰੀਨਿੰਗ ਕੀਤੀ ਗਈ।” ਉਨ੍ਹਾਂ ਅੱਗੇ ਕਿਹਾ, “1.07 ਲੱਖ ਲੋਕਾਂ ਦੀਆਂ ਅੱਖਾਂ ਦੀ ਸਕਰੀਨਿੰਗ ਕੀਤੀ ਗਈ, ਜਿਸ ਵਿੱਚ 21,660 ਲੋਕਾਂ ਵਿੱਚ ਦਿੱਕਤ ਦਾ ਪਤਾ ਚੱਲਿਆ।”

ਇਹ ਵੀ ਪੜ੍ਹੋ Bhagwant Mann Govt ਨੇ ਤੇਜ਼ਾਬ ਹਮਲੇ ਦੇ ਪੀੜਤਾਂ ਲਈ ਸਹਾਇਤਾ ਯੋਜਨਾ ਨੂੰ ਲਿੰਗ-ਨਿਰਪੱਖ ਬਣਾਇਆ, ਮਹੀਨਾਵਾਰ ਸਹਾਇਤਾ ਵਧਾ ਕੇ 10000 ਰੁਪਏ ਕੀਤੀ: ਡਾ. ਬਲਜੀਤ ਕੌਰ

ਕ੍ਰਿਟੀਕਲ ਕੇਅਰ ਪਹਿਲਕਦਮੀਆਂ ਦਾ ਵੇਰਵਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮਿਸ਼ਨ ਅੰਮ੍ਰਿਤ ਤਹਿਤ ਪੰਜਾਬ ਸਟੈੱਮ ਪ੍ਰਾਜੈਕਟ ਨੂੰ ਦਿਲ ਦੇ ਦੌਰੇ ਦੇ ਮਰੀਜ਼ਾਂ ਦੀ ਦੇਖਭਾਲ ਲਈ 23 ਜ਼ਿਲ੍ਹਿਆਂ ਵਿੱਚ ਲਾਗੂ ਕੀਤਾ ਗਿਆ ਹੈ, 29,000 ਮਰੀਜ਼ਾਂ ਨੂੰ ਦਰਜ ਕੀਤਾ ਗਿਆ ਹੈ ਅਤੇ 1700 ਤੋਂ ਵੱਧ ਕੇਸਾਂ ਦੀ ਪਛਾਣ ਕੀਤੀ ਗਈ ਹੈ।” ਉਨ੍ਹਾਂ ਅੱਗੇ ਕਿਹਾ, “ਸੀ.ਐਮ.ਸੀ. ਲੁਧਿਆਣਾ ਅਤੇ ਮੈਡਟ੍ਰੋਨਿਕ ਦੇ ਸਹਿਯੋਗ ਨਾਲ -ਸਮਰੱਥ ਪੰਜਾਬ ਸਟ੍ਰੋਕ ਪ੍ਰਾਜੈਕਟ ਪਹਿਲਾਂ ਹੀ 100 ਤੋਂ ਵੱਧ ਮਰੀਜ਼ਾਂ ਨੂੰ ਲਾਭ ਪਹੁੰਚਾ ਚੁੱਕਾ ਹੈ।” ਉਨ੍ਹਾਂ ਅੱਗੇ ਕਿਹਾ, “ਆਪਣੀ ਕਿਸਮ ਦਾ ਪਹਿਲਾ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਾਇਲਰੀ ਸਾਇੰਸਜ਼ ਲੋਕਾਂ ਨੂੰ ਵੱਡੀ ਰਾਹਤ ਪ੍ਰਦਾਨ ਕਰ ਰਿਹਾ ਹੈ।” ਉਨ੍ਹਾਂ ਕਿਹਾ, “ਮੁੱਖ ਮੰਤਰੀ ਕੀ ਯੋਗਸ਼ਾਲਾ ਮੁਹਿੰਮ ਤਹਿਤ ਰੋਜ਼ਾਨਾ 8000 ਯੋਗਾ ਸੈਸ਼ਨ ਕਰਵਾਏ ਜਾਂਦੇ ਹਨ, ਜਿਸ ਨਾਲ ਲਗਪਗ ਦੋ ਲੱਖ ਲੋਕਾਂ ਨੂੰ ਲਾਭ ਪਹੁੰਚਦਾ ਹੈ।”ਡਾਕਟਰੀ ਸਿੱਖਿਆ ਬਾਰੇ ਮੁੱਖ ਮੰਤਰੀ ਨੇ ਕਿਹਾ, “ਸੱਤ ਨਵੇਂ ਮੈਡੀਕਲ ਕਾਲਜ ਉਸਾਰੀ ਅਧੀਨ ਹਨ, ਜਿਸ ਨਾਲ 600 ਨਵੀਆਂ ਐਮ.ਬੀ.ਬੀ.ਐਸ. ਸੀਟਾਂ ਵਧਣਗੀਆਂ, ਜਿਸ ਨਾਲ ਪੰਜਾਬ ਨੂੰ ਡਾਕਟਰੀ ਸਿੱਖਿਆ ਦੇ ਕੇਂਦਰ ਵਜੋਂ ਵਿਕਸਤ ਕਰਨ ਵਿੱਚ ਮਦਦ ਮਿਲੇਗੀ।” ਉਨ੍ਹਾਂ ਸਿੱਟਾ ਕੱਢਿਆ, “ਪੰਜਾਬ ਸਰਕਾਰ ਆਉਣ ਵਾਲੇ ਸਮੇਂ ਵਿੱਚ ਪੰਜਾਬ ਨੂੰ ਸਿਹਤਮੰਦ ਅਤੇ ਪ੍ਰਗਤੀਸ਼ੀਲ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।”ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਅਤੇ ਹੋਰ ਵੀ ਮੌਜੂਦ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1893932