Sunday, May 3, 2026
Home Blog Page 99

ਆਯੂਸ਼ਮਨ ਭਾਰਤ ਸਕੀਮ ਵਿੱਚ ਸ਼ਰਤਾਂ ਲਾਗੂ, ਜਦੋਂ ਕਿ ‘ਆਪ` ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਦਿੰਦੀ ਹੈ, ਫਰਕ ਇਰਾਦੇ ਵਿੱਚ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

0

👉ਪਿਛਲੇ ਦਹਾਕਿਆਂ ਵਿੱਚ ਜਿੰਨੇ ਡਾਕਟਰ ਭਰਤੀ ਹੋਏ, ਉਨੇ ‘ਆਪ` ਸਰਕਾਰ ਨੇ ਚਾਰ ਸਾਲਾਂ ਵਿੱਚ ਭਰਤੀ ਕੀਤੇ, ਪੰਜਾਬ ਦੀ ਲੰਬੇ ਸਮੇਂ ਤੋਂ ਅਣਗੌਲੀ ਸਿਹਤ ਸੰਭਾਲ ਪ੍ਰਣਾਲੀ ਨੂੰ ਠੀਕ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਪੰਜ ਕਰੋੜ ਤੋਂ ਵੱਧ ਓ.ਪੀ.ਡੀ. ਨਾਲ ਆਮ ਆਦਮੀ ਕਲੀਨਿਕ ਸਿਹਤ ਸੰਭਾਲ ਦੀ ਰੀੜ੍ਹ ਦੀ ਹੱਡੀ ਬਣ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਆਮ ਆਦਮੀ ਕਲੀਨਿਕਾਂ ਤੋਂ 94 ਫੀਸਦੀ ਮਰੀਜ਼ ਸੰਤੁਸ਼ਟ, ‘ਆਪ` ਸਰਕਾਰ ਦੇ ਸਿਹਤ ਸੰਭਾਲ ਮਾਡਲ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉883 ਆਮ ਆਦਮੀ ਕਲੀਨਿਕ ਪਹਿਲਾਂ ਹੀ ਕਾਰਜਸ਼ੀਲ, ਮੁਫ਼ਤ ਇਲਾਜ ਦੀ ਪਹੁੰਚ ਵਧਾਉਣ ਲਈ 400 ਹੋਰ ਕਲੀਨਿਕ ਬਣਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਮਿਸ਼ਨ ਅੰਮ੍ਰਿਤ 23 ਜ਼ਿਲ੍ਹਿਆਂ ਵਿੱਚ ਦਿਲ ਦੇ ਦੌਰੇ ਦੇ ਹਜ਼ਾਰਾਂ ਮਰੀਜ਼ਾਂ ਨੂੰ ਬਚਾਉਣ ਵਿੱਚ ਮਦਦ ਕਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਏ.ਆਈ.-ਆਧਾਰਤ ਕੈਂਸਰ ਸਕਰੀਨਿੰਗ ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ, ‘ਆਪ` ਸਰਕਾਰ ਨੇ ਸਿਹਤ ਸੰਭਾਲ ਵਿੱਚ ਅਤਿ-ਆਧੁਨਿਕ ਤਕਨਾਲੋਜੀ ਲਿਆਂਦੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉2026 ਤੱਕ ਚਾਰ ਸ਼ਹਿਰਾਂ ਵਿੱਚ ਪੀ.ਈ.ਟੀ. ਸਕੈਨ ਸਹੂਲਤ ਸ਼ੁਰੂ ਕੀਤੀ ਜਾਵੇਗੀ, ਕੈਂਸਰ ਦੇ ਇਲਾਜ ਤੱਕ ਪਹੁੰਚ ਨੂੰ ਮਜ਼ਬੂਤ ਕੀਤਾ ਜਾਵੇਗਾ: ਭਗਵੰਤ ਸਿੰਘ ਮਾਨ
👉ਮੁੱਖ ਮੰਤਰੀ ਸਿਹਤ ਯੋਜਨਾ ਬਾਰੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰਨ ਵਾਲੇ ਪੰਜਾਬ ਨੂੰ ਸਿਹਤਮੰਦ ਨਹੀਂ ਦੇਖਣਾ ਚਾਹੁੰਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਪਿਛਲੇ ਚਾਰ ਸਾਲਾਂ ਦਾ ਸਿਹਤ ਵਿਭਾਗ ਦਾ ਰਿਪੋਰਟ ਕਾਰਡ ਪੇਸ਼ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Punjab News: health revolution in punjab, ‘ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ` ਲੜੀ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਹਤ ਖੇਤਰ ਦਾ ਚਾਰ ਸਾਲਾਂ ਦਾ ਰਿਪੋਰਟ ਕਾਰਡ ਪੇਸ਼ ਕੀਤਾ। ਇਸ ਤੋਂ ਪਹਿਲਾਂ ਖੇਤੀਬਾੜੀ ਅਤੇ ਸਿੰਜਾਈ ਵਿੱਚ ‘ਆਪ` ਸਰਕਾਰ ਦੇ ਕੰਮ ਦਾ ਵੇਰਵਾ ਦਿੱਤਾ ਗਿਆ ਸੀ। ‘ਸ਼ਰਤਾਂ ਵਾਲੀ’ ਆਯੂਸ਼ਮਨ ਭਾਰਤ ਅਤੇ ‘ਆਪ` ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਵਿਚਕਾਰ ਫਰਕ ਦਰਸਾਉਂਦੇ ਹੋਏ ਉਨ੍ਹਾਂ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਸਰਬ ਵਿਆਪਕ, ਪਹੁੰਚਯੋਗ ਸਿਹਤ ਸੰਭਾਲ ਦੇ ਮਾਡਲ ਵਜੋਂ ਪੇਸ਼ ਕੀਤਾ ਅਤੇ ਜ਼ੋਰ ਦੇ ਕੇ ਕਿਹਾ ਕਿ ਫ਼ਰਕ ਇਰਾਦੇ ਤੇ ਡਿਲੀਵਰੀ ਵਿੱਚ ਹੈ।ਡੇਟਾ-ਆਧਾਰਤ ਨਤੀਜੇ ਪੇਸ਼ ਕਰਦੇ ਹੋਏ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ‘ਆਪ` ਸਰਕਾਰ ਐਲਾਨਾਂ ਤੋਂ ਅੱਗੇ ਵਧ ਕੇ ਜ਼ਮੀਨੀ ਪੱਧਰ `ਤੇ ਸਪੱਸ਼ਟ ਬਦਲਾਅ ਲਿਆ ਰਹੀ ਹੈ, ਜਿਸ ਵਿੱਚ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਤੋਂ ਲੈ ਕੇ ਇਕ ਅਜਿਹੀ ਪ੍ਰਣਾਲੀ ਬਣਾਈ ਜਾ ਰਹੀ ਹੈ, ਜਿਸ ਨੂੰ ਲੋਕ ਸਰਗਰਮੀ ਨਾਲ ਵਰਤ ਰਹੇ ਹਨ ਅਤੇ ਭਰੋਸਾ ਕਰਦੇ ਹਨ। ਗਲਤ ਜਾਣਕਾਰੀ ਫੈਲਾਉਣ ਵਾਲਿਆਂ `ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਬਾਰੇ ਅਫਵਾਹਾਂ ਫੈਲਾਉਣ ਵਾਲੇ ਪੰਜਾਬ ਨੂੰ ਸਿਹਤਮੰਦ ਨਹੀਂ ਦੇਖਣਾ ਚਾਹੁੰਦੇ।

ਇਹ ਵੀ ਪੜ੍ਹੋ 98 ਸਾਲਾ ਬਜ਼ੁਰਗ ਮਹਿਲਾ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਂਸਰ ਦਾ ਨਕਦੀ ਰਹਿਤ (ਕੈਸ਼ਲੈੱਸ) ਇਲਾਜ ਕਰਵਾਇਆ; ਪੰਜਾਬ ਸਰਕਾਰ ਦੇ ਲੋਕ-ਪੱਖੀ ਸਿਹਤ ਮਾਡਲ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ

ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਸਾਰਿਆਂ ਦੀ ਭਲਾਈ ਲਈ ਵਿਆਪਕ ਸਿਹਤ ਸੰਭਾਲ ਸਕੀਮ ਹੈ ਅਤੇ ਇਸ ਬਾਰੇ ਅਫਵਾਹਾਂ ਫੈਲਾਉਣ ਵਾਲੇ ਪੰਜਾਬ ਨੂੰ ਸਿਹਤਮੰਦ ਨਹੀਂ ਦੇਖਣਾ ਚਾਹੁੰਦੇ।” ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਇਹ ਯੋਜਨਾ ਯਕੀਨੀ ਬਣਾਉਣ ਲਈ ਸ਼ੁਰੂ ਕੀਤੀ ਹੈ ਕਿ ਸਾਰੇ ਨਿਵਾਸੀਆਂ ਖ਼ਾਸ ਕਰ ਕੇ ਕਮਜ਼ੋਰ ਵਰਗਾਂ ਦੇ ਲੋਕਾਂ ਨੂੰ ਮਿਆਰੀ ਇਲਾਜ ਤੱਕ ਸਿੱਧੀ ਪਹੁੰਚ ਮਿਲੇ। ਉਨ੍ਹਾਂ ਅੱਗੇ ਕਿਹਾ ਕਿ “ਵਿਆਪਕ ਸਿਹਤ ਸੰਭਾਲ ਲਈ ਅਸੀਂ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਹੈ, ਜੋ ਦੇਸ਼ ਦੀ ਆਪਣੀ ਕਿਸਮ ਦੀ ਪਹਿਲੀ ਯੋਜਨਾ ਹੈ। ਇਹ ਪੰਜਾਬ ਵਾਸੀ ਹਰੇਕ ਪਰਿਵਾਰ ਲਈ 10 ਲੱਖ ਤੱਕ ਦਾ ਨਕਦ ਰਹਿਤ ਡਾਕਟਰੀ ਇਲਾਜ ਮੁਹੱਈਆ ਕਰਦੀ ਹੈ।”ਇਸ ਨੂੰ ਮਾਣ ਵਾਲੀ ਗੱਲ ਦੱਸਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਅਜਿਹਾ ਵਿਆਪਕ ਸਿਹਤ ਸੰਭਾਲ ਕਵਰੇਜ ਪ੍ਰਦਾਨ ਕਰਨ ਵਾਲਾ ਪਹਿਲਾ ਭਾਰਤੀ ਸੂਬਾ ਹੈ, ਜੋ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਉਂਦੇ ਹੋਏ ਜਨਤਾ `ਤੇ ਵਿੱਤੀ ਬੋਝ ਨੂੰ ਕਾਫ਼ੀ ਹੱਦ ਤੱਕ ਘਟਾ ਰਿਹਾ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਸ ਯੋਜਨਾ ਦਾ ਉਦੇਸ਼ ਸਰਕਾਰੀ ਕਰਮਚਾਰੀਆਂ, ਪੈਨਸ਼ਨਰਾਂ ਅਤੇ ਸਾਰੇ ਨਾਗਰਿਕਾਂ ਨੂੰ ਸੁਵਿਧਾ ਕੇਂਦਰਾਂ, ਕਾਮਨ ਸਰਵਿਸ ਸੈਂਟਰਾਂ ਜਾਂ ਆਧਾਰ ਜਾਂ ਵੋਟਰ ਕਾਰਡਾਂ ਦੀ ਵਰਤੋਂ ਕਰ ਕੇ ਆਨਲਾਈਨ ਰਜਿਸਟਰੇਸ਼ਨ ਰਾਹੀਂ ਸਿਹਤ ਕਾਰਡ ਬਣਾਉਣ ਦੇ ਨਾਲ ਸਰਬ ਵਿਆਪਕ ਸਿਹਤ ਸੰਭਾਲ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ, “ਇਸ ਯੋਜਨਾ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ, ਲੋਕ ਵੱਡੀ ਗਿਣਤੀ ਵਿੱਚ ਲਾਭ ਲੈਣ ਲਈ ਅੱਗੇ ਆ ਰਹੇ ਹਨ, ਜਿਸ ਨਾਲ ਉਨ੍ਹਾਂ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੀ ਹੈ, ਜਿਨ੍ਹਾਂ ਨੂੰ ਇਲਾਜ `ਤੇ ਵੱਡੀ ਰਕਮ ਖ਼ਰਚਣੀ ਪੈਂਦੀ ਸੀ।”

ਇਹ ਵੀ ਪੜ੍ਹੋ ਪੰਜਾਬ-ਰਾਜਸਥਾਨ ਪਾਣੀ ਸਮਝੌਤਾ: ਰਾਜਸਥਾਨ ਵੱਲ ਪੰਜਾਬ ਦੇ 1,44,000 ਕਰੋੜ ਰੁਪਏ ਬਕਾਏ ਦੇ ਮੁੱਦੇ ‘ਤੇ ਵਿਰੋਧੀ ਆਗੂ ਚੁੱਪ ਕਿਉਂ ਹਨ: ਬਲਤੇਜ ਪੰਨੂ

ਅਫ਼ਵਾਹਾਂ `ਤੇ ਚਿੰਤਾ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਕੁੱਝ ਪੰਜਾਬ ਵਿਰੋਧੀ ਤਾਕਤਾਂ ਜੋ ਨਹੀਂ ਚਾਹੁੰਦੀਆਂ ਕਿ ਲੋਕ ਅਜਿਹੀਆਂ ਸਹੂਲਤਾਂ ਦਾ ਲਾਭ ਲੈਣ, ਉਹ ਇਸ ਯੋਜਨਾ ਬਾਰੇ ਅਫਵਾਹਾਂ ਫੈਲਾ ਰਹੀਆਂ ਹਨ। ਅਜਿਹੇ ਅਨਸਰਾਂ ਦਾ ਉਦੇਸ਼ ਲੋਕਾਂ ਨੂੰ ਇਸ ਦਾ ਲਾਭ ਲੈਣ ਤੋਂ ਵਾਂਝਾ ਕਰਨਾ ਹੈ, ਜੋ ਗੈਰ-ਵਾਜਬ ਹੈ।” ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਯੋਜਨਾ ਅਧੀਨ ਜ਼ਿਆਦਾਤਰ ਪ੍ਰਾਈਵੇਟ ਹਸਪਤਾਲਾਂ ਨੂੰ ਸੂਚੀਬੱਧ ਕੀਤਾ ਹੈ, ਜਿਨ੍ਹਾਂ ਵਿੱਚ ਸਰਕਾਰ ਵੱਲੋਂ ਨਿਰਧਾਰਤ ਦਰਾਂ ਉੱਤੇ ਲਗਪਗ 2600 ਬਿਮਾਰੀਆਂ ਦਾ ਇਲਾਜ ਕੀਤਾ ਜਾਂਦਾ ਹੈ।ਕੇਂਦਰ ਦੀ ਆਯੂਸ਼ਮਨ ਯੋਜਨਾ ਨਾਲ ਤੁਲਨਾ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਲੋਕਾਂ ਲਈ ਵਰਦਾਨ ਹੈ, ਜਦੋਂ ਕਿ ਆਯੂਸ਼ਮਨ ਇਕ ਦਿਖਾਵਾ ਹੈ।” ਉਨ੍ਹਾਂ ਸਮਝਾਇਆ ਕਿ “ਕੇਂਦਰ ਨੇ 140 ਕਰੋੜ ਦੀ ਆਬਾਦੀ ਲਈ ਸਿਰਫ਼ 9300 ਕਰੋੜ ਰੁਪਏ ਅਲਾਟ ਕੀਤੇ ਹਨ, ਜਦੋਂ ਕਿ ਪੰਜਾਬ ਨੇ ਸਿਰਫ਼ ਤਿੰਨ ਕਰੋੜ ਲੋਕਾਂ ਲਈ 2000 ਕਰੋੜ ਰੁਪਏ ਅਲਾਟ ਕੀਤੇ ਹਨ। ਇਸ ਦਾ ਮਤਲਬ ਹੈ ਕਿ ਪੰਜਾਬ ਪ੍ਰਤੀ ਵਿਅਕਤੀ ਲਗਪਗ ਦਸ ਗੁਣਾ ਜ਼ਿਆਦਾ ਖ਼ਰਚ ਕਰ ਰਿਹਾ ਹੈ। ਆਯੂਸ਼ਮਨ ਦੇ ਉਲਟ ਸਾਡੀ ਯੋਜਨਾ ਵਿੱਚ ਕੋਈ ਸ਼ਰਤ ਵੀ ਨਹੀਂ ਹੈ।”

ਇਹ ਵੀ ਪੜ੍ਹੋ ਪੀਣ ਵਾਲੇ ਪਾਣੀ ਦੀਆਂ ਨਵੀਆਂ ਪਾਈਪਾਂ ਪਾਏ ਜਾਣ ‘ਤੇ 57 ਲੱਖ ਰੁਪਏ ਖਰਚ ਹੋਣਗੇ:ਵਿਧਾਇਕ ਕੁਲਵੰਤ ਸਿੰਘ

ਇਸ ਸਕੀਮ ਬਾਰੇ ਚਾਨਣਾ ਪਾਉਂਦੇ ਹੋਏ ਉਨ੍ਹਾਂ ਕਿਹਾ, “ਪੰਜਾਬ ਅਤੇ ਚੰਡੀਗੜ੍ਹ ਦੇ ਲਗਪਗ 900 ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਨੂੰ ਸਕੀਮ ਦੇ ਘੇਰੇ ਵਿੱਚ ਸ਼ਾਮਲ ਕੀਤਾ ਗਿਆ ਹੈ ਅਤੇ 25 ਲੱਖ ਲਾਭਪਾਤਰੀਆਂ ਨੂੰ ਰਜਿਸਟਰ ਕੀਤਾ ਗਿਆ ਹੈ। ਇਸ ਤਹਿਤ 1.6 ਲੱਖ ਤੋਂ ਵੱਧ ਲੋਕ ਪਹਿਲਾਂ ਹੀ ਇਲਾਜ ਪ੍ਰਾਪਤ ਕਰ ਚੁੱਕੇ ਹਨ।” ਉਨ੍ਹਾਂ ਅੱਗੇ ਕਿਹਾ, “2025-26 ਲਈ 1200 ਕਰੋੜ ਅਲਾਟ ਕੀਤੇ ਗਏ ਸਨ ਅਤੇ 2026-27 ਲਈ 2000 ਕਰੋੜ ਰੱਖੇ ਗਏ ਹਨ। ਇਹ ਯੋਜਨਾ 2,356 ਮੈਡੀਕਲ ਅਤੇ ਸਰਜੀਕਲ ਪ੍ਰਕਿਰਿਆਵਾਂ ਨੂੰ ਕਵਰ ਕਰਦੀ ਹੈ, ਜਿਸ ਵਿੱਚ ਆਰਥੋਪੈਡਿਕਸ, ਜਨਰਲ ਮੈਡੀਸਨ, ਦਿਲ, ਫੇਫੜੇ, ਗੁਰਦੇ ਦੀਆਂ ਬਿਮਾਰੀਆਂ, ਕੈਂਸਰ ਦਾ ਇਲਾਜ ਅਤੇ ਹੋਰ ਬਹੁਤ ਕੁਝ ਸ਼ਾਮਲ ਹੈ।”ਸਿਹਤ ਵਿਭਾਗ ਦਾ ਚਾਰ ਸਾਲਾ ਰਿਪੋਰਟ ਕਾਰਡ ਪੇਸ਼ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਭਰ ਵਿੱਚ 883 ਆਮ ਆਦਮੀ ਕਲੀਨਿਕ ਚੱਲ ਰਹੇ ਹਨ ਅਤੇ 28 ਮਾਰਚ ਨੂੰ 100 ਹੋਰ ਕਲੀਨਿਕ ਸਮਰਪਿਤ ਕੀਤੇ ਜਾਣਗੇ। ਇਸ ਤੋਂ ਇਲਾਵਾ 400 ਕਲੀਨਿਕ ਨਿਰਮਾਣ ਅਧੀਨ ਹਨ। ਇਨ੍ਹਾਂ ਕਲੀਨਿਕਾਂ ਵਿੱਚ 47 ਟੈਸਟ ਅਤੇ 107 ਦਵਾਈਆਂ ਮੁਫ਼ਤ ਉਪਲਬਧ ਹਨ, ਜਿਸ ਵਿੱਚ ਮਰੀਜ਼ਾਂ ਦੀ ਤਸੱਲੀ ਦੀ ਦਰ 94 ਫੀਸਦੀ ਹੈ।” ਉਨ੍ਹਾਂ ਅੱਗੇ ਕਿਹਾ, “ਓ.ਪੀ.ਡੀ. ਪੰਜ ਕਰੋੜ ਨੂੰ ਪਾਰ ਕਰ ਗਈ ਹੈ, 1.69 ਕਰੋੜ ਮਰੀਜ਼ਾਂ ਦਾ ਇਲਾਜ ਕੀਤਾ ਗਿਆ ਹੈ ਅਤੇ ਇਹ ਮਾਡਲ ਹੁਣ ਪੂਰੇ ਭਾਰਤ ਵਿੱਚ ਮਸ਼ਹੂਰ ਹੋ ਰਿਹਾ ਹੈ।”

ਇਹ ਵੀ ਪੜ੍ਹੋ ਕੰਢੀ ਇਲਾਕਾ ਹੁਣ ਪਛੜਿਆ ਨਹੀਂ ਰਿਹਾ: ਭਗਵੰਤ ਮਾਨ ਸਰਕਾਰ ਨੇ ਨਹਿਰੀ ਪਾਣੀ ਉੱਚੇ ਇਲਾਕਿਆਂ ਤੱਕ ਪਹੁੰਚਾਇਆ

ਮਨੁੱਖੀ ਸਰੋਤਾਂ ਵਿੱਚ ਵੱਧ ਨਿਵੇਸ਼ ਦੀ ਵਕਾਲਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਨੇ 2022 ਤੋਂ ਬਾਅਦ ਆਪਣੇ ਇਤਿਹਾਸ ਵਿੱਚ ਡਾਕਟਰਾਂ ਦੀ ਸਭ ਤੋਂ ਵੱਡੀ ਭਰਤੀ ਦੇਖੀ ਹੈ, ਜਿਸ ਵਿੱਚ 948 ਜਨਰਲ ਡਾਕਟਰ ਅਤੇ 627 ਸਪੈਸ਼ਲਿਸਟ ਸ਼ਾਮਲ ਹਨ, ਜੋ 75 ਸਾਲਾਂ ਤੋਂ ਵੱਧ ਸਮੇਂ ਵਿੱਚ ਕੁੱਲ ਸਰਕਾਰੀ ਡਾਕਟਰਾਂ ਦੀ ਭਰਤੀ ਦਾ 35 ਫੀਸਦੀ ਹੈ।” ਉਨ੍ਹਾਂ ਅੱਗੇ ਕਿਹਾ, “300 ਨਰਸਿੰਗ ਸਟਾਫ਼ ਅਤੇ 250 ਫਾਰਮਾਸਿਸਟ ਭਰਤੀ ਕੀਤੇ ਗਏ ਹਨ ਅਤੇ 672 ਨਰਸਾਂ ਦੀ ਭਰਤੀ ਜਾਰੀ ਹੈ।”ਜੱਚਾ ਅਤੇ ਬੱਚਾ ਸਿਹਤ ਸੰਭਾਲ `ਤੇ ਧਿਆਨ ਕੇਂਦਰਿਤ ਕਰਦੇ ਹੋਏ ਉਨ੍ਹਾਂ ਕਿਹਾ, “250 ਬਿਸਤਰਿਆਂ ਦੀ ਸਮਰੱਥਾ ਵਾਲੇ ਸੱਤ ਜੱਚਾ ਅਤੇ ਬੱਚਾ ਸਿਹਤ ਕੇਂਦਰ ਨਿਰਮਾਣ ਅਧੀਨ ਹਨ ਅਤੇ 17 ਮਾਰਚ ਨੂੰ 30 ਬਿਸਤਰਿਆਂ ਵਾਲੇ ਧੂਰੀ ਕੇਂਦਰ ਦਾ ਉਦਘਾਟਨ ਕੀਤਾ ਗਿਆ ਸੀ। ਹੁਣ ਸਾਰੇ ਹਸਪਤਾਲਾਂ ਵਿੱਚ ਮੁਫ਼ਤ ਦਵਾਈਆਂ ਉਪਲਬਧ ਹਨ।” ਉਨ੍ਹਾਂ ਅੱਗੇ ਕਿਹਾ ਕਿ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਇਕ ਤਰਜੀਹ ਬਣੀ ਹੋਈ ਹੈ, ਸਾਰੇ ਜ਼ਿਲ੍ਹਾ ਹਸਪਤਾਲਾਂ ਅਤੇ 42 ਸਬ-ਡਿਵੀਜ਼ਨਲ ਹਸਪਤਾਲਾਂ ਵਿੱਚੋਂ 33 ਵਿੱਚ ਹਾਟਲਾਈਨ ਸੇਵਾਵਾਂ ਕਾਰਜਸ਼ੀਲ ਹਨ। ਉਨ੍ਹਾਂ ਕਿਹਾ, “ਬਾਕੀ ਹਸਪਤਾਲ ਅਪਰੈਲ-ਮਈ 2026 ਤੱਕ ਹਾਟਲਾਈਨ ਸੇਵਾਵਾਂ ਨਾਲ ਜੁੜ ਜਾਣਗੇ ਅਤੇ ਆਧੁਨਿਕ ਮੈਡੀਕਲ ਉਪਕਰਨਾਂ `ਤੇ 400 ਕਰੋੜ ਤੋਂ ਵੱਧ ਖ਼ਰਚੇ ਗਏ ਹਨ।”

ਇਹ ਵੀ ਪੜ੍ਹੋ Bhagwant Mann Govt ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ,ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ

ਮੁੱਖ ਮੰਤਰੀ ਨੇ ਅੱਗੇ ਕਿਹਾ, “50-50 ਬਿਸਤਰਿਆਂ ਵਾਲੇ 22 ਕ੍ਰਿਟੀਕਲ ਕੇਅਰ ਬਲਾਕ ਨਿਰਮਾਣ ਅਧੀਨ ਹਨ ਅਤੇ ਡਾਇਗਨੌਸਟਿਕ ਸੇਵਾਵਾਂ ਦਾ ਮਹੱਤਵਪੂਰਨ ਵਿਸਥਾਰ ਕੀਤਾ ਜਾ ਰਿਹਾ ਹੈ। ਅਕਤੂਬਰ 2026 ਤੱਕ ਸਾਰੇ ਜ਼ਿਲ੍ਹਾ ਹਸਪਤਾਲਾਂ ਵਿੱਚ ਐਮ.ਆਰ.ਆਈ. ਸੇਵਾਵਾਂ ਉਪਲਬਧ ਹੋਣਗੀਆਂ, ਜਿਸ ਨਾਲ 500 ਫੀਸਦੀ ਵਾਧਾ ਹੋਵੇਗਾ, ਜਦੋਂ ਕਿ ਸੀਟੀ ਸਕੈਨ ਸੇਵਾਵਾਂ ਵਿੱਚ 33 ਫੀਸਦੀ ਦਾ ਵਾਧਾ ਕੀਤਾ ਗਿਆ ਹੈ।” ਉਨ੍ਹਾਂ ਅੱਗੇ ਕਿਹਾ, “ਅੰਮ੍ਰਿਤਸਰ, ਫ਼ਰੀਦਕੋਟ, ਮੋਹਾਲੀ ਅਤੇ ਪਟਿਆਲਾ ਵਿੱਚ ਪੀਈਟੀ ਸਕੈਨ ਸਹੂਲਤਾਂ ਸ਼ੁਰੂ ਕੀਤੀਆਂ ਜਾਣਗੀਆਂ ਅਤੇ 200 ਤੋਂ ਵੱਧ ਸੂਚੀਬੱਧ ਪ੍ਰਾਈਵੇਟ ਡਾਇਗਨੌਸਟਿਕ ਸੈਂਟਰ ਮੁਫ਼ਤ ਐਕਸ-ਰੇਅ ਅਤੇ ਅਲਟਰਾ ਸਾਊਂਡ ਸੇਵਾਵਾਂ ਪ੍ਰਦਾਨ ਕਰ ਰਹੇ ਹਨ।”ਤਕਨੀਕ ਦੀ ਵਰਤੋਂ ਬਾਰੇ ਉਨ੍ਹਾਂ ਕਿਹਾ, “ਡਾਇਲਸਿਸ ਸੇਵਾਵਾਂ ਦਾ ਵਿਸਤਾਰ ਕੀਤਾ ਗਿਆ ਹੈ ਅਤੇ ਸਮਰੱਥਾ ਦੁੱਗਣੀ ਹੋ ਕੇ 4800 ਹੋ ਗਈ ਹੈ, ਜਿਸ ਨਾਲ ਉਡੀਕ ਸਮਾਂ ਘਟਿਆ ਹੈ। ਦੇਸ਼ ਵਿੱਚ ਪਹਿਲੀ ਵਾਰ ਸਤੰਬਰ 2025 ਅਤੇ ਮਾਰਚ 2026 ਵਿਚਕਾਰ ਏ.ਆਈ.-ਸਮਰੱਥ ਕੈਂਸਰ ਸਕਰੀਨਿੰਗ ਕੀਤੀ ਗਈ, ਜਿਸ ਵਿੱਚ 9,294 ਔਰਤਾਂ ਦੀ ਛਾਤੀ ਦੇ ਕੈਂਸਰ ਲਈ ਸਕਰੀਨਿੰਗ ਕੀਤੀ ਗਈ।” ਉਨ੍ਹਾਂ ਅੱਗੇ ਕਿਹਾ, “1.07 ਲੱਖ ਲੋਕਾਂ ਦੀਆਂ ਅੱਖਾਂ ਦੀ ਸਕਰੀਨਿੰਗ ਕੀਤੀ ਗਈ, ਜਿਸ ਵਿੱਚ 21,660 ਲੋਕਾਂ ਵਿੱਚ ਦਿੱਕਤ ਦਾ ਪਤਾ ਚੱਲਿਆ।”

ਇਹ ਵੀ ਪੜ੍ਹੋ Bhagwant Mann Govt ਨੇ ਤੇਜ਼ਾਬ ਹਮਲੇ ਦੇ ਪੀੜਤਾਂ ਲਈ ਸਹਾਇਤਾ ਯੋਜਨਾ ਨੂੰ ਲਿੰਗ-ਨਿਰਪੱਖ ਬਣਾਇਆ, ਮਹੀਨਾਵਾਰ ਸਹਾਇਤਾ ਵਧਾ ਕੇ 10000 ਰੁਪਏ ਕੀਤੀ: ਡਾ. ਬਲਜੀਤ ਕੌਰ

ਕ੍ਰਿਟੀਕਲ ਕੇਅਰ ਪਹਿਲਕਦਮੀਆਂ ਦਾ ਵੇਰਵਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮਿਸ਼ਨ ਅੰਮ੍ਰਿਤ ਤਹਿਤ ਪੰਜਾਬ ਸਟੈੱਮ ਪ੍ਰਾਜੈਕਟ ਨੂੰ ਦਿਲ ਦੇ ਦੌਰੇ ਦੇ ਮਰੀਜ਼ਾਂ ਦੀ ਦੇਖਭਾਲ ਲਈ 23 ਜ਼ਿਲ੍ਹਿਆਂ ਵਿੱਚ ਲਾਗੂ ਕੀਤਾ ਗਿਆ ਹੈ, 29,000 ਮਰੀਜ਼ਾਂ ਨੂੰ ਦਰਜ ਕੀਤਾ ਗਿਆ ਹੈ ਅਤੇ 1700 ਤੋਂ ਵੱਧ ਕੇਸਾਂ ਦੀ ਪਛਾਣ ਕੀਤੀ ਗਈ ਹੈ।” ਉਨ੍ਹਾਂ ਅੱਗੇ ਕਿਹਾ, “ਸੀ.ਐਮ.ਸੀ. ਲੁਧਿਆਣਾ ਅਤੇ ਮੈਡਟ੍ਰੋਨਿਕ ਦੇ ਸਹਿਯੋਗ ਨਾਲ -ਸਮਰੱਥ ਪੰਜਾਬ ਸਟ੍ਰੋਕ ਪ੍ਰਾਜੈਕਟ ਪਹਿਲਾਂ ਹੀ 100 ਤੋਂ ਵੱਧ ਮਰੀਜ਼ਾਂ ਨੂੰ ਲਾਭ ਪਹੁੰਚਾ ਚੁੱਕਾ ਹੈ।” ਉਨ੍ਹਾਂ ਅੱਗੇ ਕਿਹਾ, “ਆਪਣੀ ਕਿਸਮ ਦਾ ਪਹਿਲਾ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਾਇਲਰੀ ਸਾਇੰਸਜ਼ ਲੋਕਾਂ ਨੂੰ ਵੱਡੀ ਰਾਹਤ ਪ੍ਰਦਾਨ ਕਰ ਰਿਹਾ ਹੈ।” ਉਨ੍ਹਾਂ ਕਿਹਾ, “ਮੁੱਖ ਮੰਤਰੀ ਕੀ ਯੋਗਸ਼ਾਲਾ ਮੁਹਿੰਮ ਤਹਿਤ ਰੋਜ਼ਾਨਾ 8000 ਯੋਗਾ ਸੈਸ਼ਨ ਕਰਵਾਏ ਜਾਂਦੇ ਹਨ, ਜਿਸ ਨਾਲ ਲਗਪਗ ਦੋ ਲੱਖ ਲੋਕਾਂ ਨੂੰ ਲਾਭ ਪਹੁੰਚਦਾ ਹੈ।”ਡਾਕਟਰੀ ਸਿੱਖਿਆ ਬਾਰੇ ਮੁੱਖ ਮੰਤਰੀ ਨੇ ਕਿਹਾ, “ਸੱਤ ਨਵੇਂ ਮੈਡੀਕਲ ਕਾਲਜ ਉਸਾਰੀ ਅਧੀਨ ਹਨ, ਜਿਸ ਨਾਲ 600 ਨਵੀਆਂ ਐਮ.ਬੀ.ਬੀ.ਐਸ. ਸੀਟਾਂ ਵਧਣਗੀਆਂ, ਜਿਸ ਨਾਲ ਪੰਜਾਬ ਨੂੰ ਡਾਕਟਰੀ ਸਿੱਖਿਆ ਦੇ ਕੇਂਦਰ ਵਜੋਂ ਵਿਕਸਤ ਕਰਨ ਵਿੱਚ ਮਦਦ ਮਿਲੇਗੀ।” ਉਨ੍ਹਾਂ ਸਿੱਟਾ ਕੱਢਿਆ, “ਪੰਜਾਬ ਸਰਕਾਰ ਆਉਣ ਵਾਲੇ ਸਮੇਂ ਵਿੱਚ ਪੰਜਾਬ ਨੂੰ ਸਿਹਤਮੰਦ ਅਤੇ ਪ੍ਰਗਤੀਸ਼ੀਲ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।”ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਅਤੇ ਹੋਰ ਵੀ ਮੌਜੂਦ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Guru Kashi University ਦੇ ਮੁੱਕੇਬਾਜ਼ਾਂਨੇ ਆਲ ਇੰਡੀਆ ਇੰਟਰ ਯੂਨੀਵਰਸਿਟੀ ਚੈਂਪੀਅਨਸ਼ਿਪ-2026 ਵਿੱਚ ਜਿੱਤੇ 3 ਸੋਨ ਤਗਮੇ

0

Talwandi Sabo News:ਆਲ ਇੰਡੀਆ ਇੰਟਰ ਯੂਨੀਵਰਸਿਟੀ ਮੁੱਕੇਬਾਜ਼ੀਚੈਂਪੀਅਨਸ਼ਿਪ-2026 ਵਿੱਚ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਮੁੱਕੇਬਾਜ਼ਾਂ ਨੇ 3 ਸੋਨ ਅਤੇ ਇੱਕ ਕਾਂਸੇ ਦਾ ਤਗਮਾ ਜਿੱਤ ਕੇ ਆਪਣੇ ਜ਼ੌਹਰ ਵਿਖਾਏ। ਇਨ੍ਹਾਂ ਵਿੱਚੋਂ ਤਿੰਨ ਖਿਡਾਰੀ ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ ਲਈ ਚੁਣੇ ਗਏ ਜੋ ਕਿ ਯੂਨੀਵਰਸਿਟੀ ਦੀ ਬੜੀ ਸ਼ਲਾਘਯੋਗ ਪ੍ਰਾਪਤੀ ਹੈ। ਇਹ ਖੇਡ ਚੈਂਪੀਅਨਸ਼ਿਪ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲ.ਪੀ.ਯੂ) ਫਗਵਾੜਾ ਵਿਖੇ ਆਯੋਜਿਤ ਕੀਤੀ ਗਈ।ਇਸ ਮੌਕੇ ਵਰਸਿਟੀ ਵਲੋਂ ਖਿਡਾਰੀਆਂ ਦੇ ਸਨਮਾਨ ਲਈ ਇੱਕ ਸਮਾਰੋਹ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਵਰਸਿਟੀ ਦੇ ਪ੍ਰੰਬਧਕੀ ਨਿਰਦੇਸ਼ਕ ਸੁਖਰਾਜ ਸਿੰਘ ਸਿੱਧੂ ਅਤੇ ਵਾਈਸ ਚਾਂਸਲਰ ਪ੍ਰੋ.(ਡਾ.) ਜਗਤਾਰ ਸਿੰਘ ਧੀਮਾਨ ਵੱਲੋਂ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਡਾਇਰੈਕਟਰ ਸਪੋਰਟਸ (ਡਾ.)ਬਲਵਿੰਦਰ ਸ਼ਰਮਾ, ਕੋਚ ਸਾਹਿਬਾਨ ਅਤੇ ਖੇਡ ਅਧਿਕਾਰੀ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ।

ਇਹ ਵੀ ਪੜ੍ਹੋ  ਵੱਡੀ ਖ਼ਬਰ; ਰੇਲ ਲਿੰਕ ਨਾਲ ਜੁੜੇਗਾ ਤਖ਼ਤ ਸ੍ਰੀ ਦਮਦਮਾ ਸਾਹਿਬ, ਰੇਲ ਮੰਤਰੀ ਰਵਨੀਤ ਬਿੱਟੂ ਨੇ ਕੀਤਾ ਐਲਾਨ

ਵਿਦਿਆਰਥੀਆਂ ਦੀ ਇਸ ਮਾਣਮੱਤੀ ਪ੍ਰਾਪਤੀ ਤੇ ਐਮ.ਡੀ.ਸਿੱਧੂ ਨੇ ਕਿਹਾ ਕਿ ਵਰਸਿਟੀ ਦੀਆਂ ਖਿਡਾਰਨਾਂ ਤੇ ਖਿਡਾਰੀਆਂ ਨੇ ਤਗਮੇ ਜਿੱਤ ਕੇ ਇਲਾਕੇ ਤੇ ਯੂਨੀਵਰਸਿਟੀ ਦਾ ਨਾਂ ਉੱਚਾ ਕੀਤਾ ਹੈ। ਉਨ੍ਹਾਂ ਨੇ ਖੇਡਾਂ ਦੇ ਵਿਕਾਸ ਅਤੇ ਖਿਡਾਰੀਆਂ ਦੇ ਖੇਡ ਕੌਸ਼ਲ ਨੂੰ ਨਿਖਾਰਨ ਲਈ ਯੂਨੀਵਰਸਿਟੀ ਵਲੋਂ ਚੁੱਕੇ ਜਾ ਰਹੇ ਕਦਮਾਂ ਦੀ ਗੱਲ ਵੀ ਕੀਤੀ।ਵਾਈਸ ਚਾਂਸਲਰ ਡਾ. ਧੀਮਾਨ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਲੜਕੀਆਂ ਵਲੋਂ ਜਿੱਤੇ ਸੋਨ ਤਗਮਿਆਂ ਨੇ ਵਰਸਿਟੀ ਦਾ ਸਿਰ ਫੱਖਰ ਨਾਲ ਉੱਚਾ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ਲੜਕੀਆਂ ਲੜਕਿਆਂ ਨਾਲੋਂ ਕਿਸੇ ਵੀ ਪੱਖੋਂ ਘੱਟ ਨਹੀਂ ਹਨ। ਉਨ੍ਹਾਂ ਖਿਡਾਰਨਾਂ ਦੀ ਪ੍ਰਾਪਤੀ ਨੂੰ ਪ੍ਰੇਰਨਾਸਰੋਤ ਦੱਸਿਆ। ਉਨ੍ਹਾਂ ਨੇ ਵਰਸਿਟੀ ਵੱਲੋਂ ਖਿਡਾਰੀਆਂ ਨੂੰ ਦਿੱਤੀਆਂ ਜਾ ਰਹੀਆਂ ਖੇਡ ਸਹੂਲਤਾਂ ਅਤੇ ਵਜ਼ੀਫਿਆਂ ਬਾਰੇ ਵੀ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ  Bathinda Vigilance ਵੱਲੋਂ PSPCL ਦਾ JE 15000 ਰੁਪਏ ਰਿਸ਼ਵਤ ਲੈਂਦਾ ਕਾਬੂ

ਚੈਂਪੀਅਨਸ਼ਿਪ ਬਾਰੇ ਜਾਣਕਾਰੀ ਦਿੰਦਿਆਂ ਡਾਇਰੈਕਟਰ ਸਪੋਰਟਸ ਡਾ. ਸ਼ਰਮਾ ਨੇ ਦੱਸਿਆ ਕਿ ਜੀ.ਕੇ.ਯੂ. ਦੀਆਂ ਖਿਡਾਰਨਾਂ ਪ੍ਰਿਅੰਕਾ ਨੇ 54 ਕਿਲੋ ਭਾਰ ਵਰਗ ਵਿੱਚ ਸੋਨ, ਏਕਤਾ ਦੇ 75 ਕਿਲੋ ਭਾਰ ਵਰਗ ਵਿੱਚ ਸੋਨ ਤੇ ਹਰਪ੍ਰੀਤ ਕੌਰ ਨੇ ਕਾਂਸੇ ਦਾ ਤਗਮਾ ਜਿੱਤਿਆ। ਜਦ ਕਿ ਲਲਿਤਾ ਅਤੇ ਯੋਗਿਤਾ ਚੌਹਾਨ ਨੇ ਖੇਲੋ ਇੰਡੀਆ ਯੂਨੀਵਰਸਿਟੀਖੇਡਾਂ ਲਈ ਕੁਆਲੀਫਾਈ ਕੀਤਾ। ਲੜਕਿਆਂ ਵਿੱਚੋਂ ਵਰਸਿਟੀ ਦੇ ਮੁੱਕੇਬਾਜ਼ ਬੋਬਿਨ ਚੌਹਾਨ ਨੇ 90 ਕਿਲੋ ਭਾਰ ਵਰਗ ਵਿੱਚ ਸੋਨ ਤਗਮੇ ਤੇ ਕਬਜ਼ਾ ਕੀਤਾ। ਜਦਕਿ ਪਰਦੀਪ ਕੁਮਾਰ ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ ਲਈ ਚੁਣਿਆ ਗਿਆ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀਆਂ ਕੋਚ ਰਾਜ ਕੁਮਾਰ ਦੀ ਮਿਹਨਤ, ਖਿਡਾਰੀਆਂ ਦੇ ਸਮਰਪਣ ਅਤੇ ਸਖ਼ਤ ਅਭਿਆਸ ਦਾ ਨਤੀਜਾ ਹੈ ਜੋ ਖਿਡਾਰੀਆਂ ਦੇ ਉਜਵੱਲ ਭਵਿੱਖ ਦੀ ਗਵਾਹੀ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਖ਼ਾਲਸਈ ਜਾਹੋ-ਜਲਾਲ ਨਾਲ ਮਨਾਈ ਜਾਵੇਗੀ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਦੀ ਸ਼ਤਾਬਦੀ-ਐਡਵੋਕੇਟ ਧਾਮੀ

0

👉29 ਅਪ੍ਰੈਲ ਤੋਂ 1 ਮਈ ਤੀਕ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਣਗੇ ਸ਼ਤਾਬਦੀ ਸਬੰਧੀ ਸਮਾਗਮ
👉ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਸ਼ਤਾਬਦੀ ਸਬੰਧੀ ਸਬ-ਕਮੇਟੀ ਦੀ ਇਕੱਤਰਤਾ
Amritsar News:ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਵਸਾਏ ਸ੍ਰੀ ਕੀਰਤਪੁਰ ਸਾਹਿਬ ਦਾ 400 ਸਾਲਾ ਸਥਾਪਨਾ ਦਿਵਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਪ੍ਰੰਪਰਾਵਾਂ ਅਤੇ ਖ਼ਾਲਸਈ ਜਾਹੋ-ਜਲਾਲ ਨਾਲ ਮਨਾਇਆ ਜਾਵੇਗਾ। ਇਸ ਸਬੰਧੀ 29, 30 ਅਪ੍ਰੈਲ ਅਤੇ 1 ਮਈ 2026 ਨੂੰ ਗੁਰਦੁਆਰਾ ਸ੍ਰੀ ਕੀਰਤਪੁਰ ਸਾਹਿਬ ਵਿਖੇ ਵਿਸ਼ਾਲ ਪੱਧਰ ’ਤੇ ਗੁਰਮਤਿ ਸਮਾਗਮ ਹੋਣਗੇ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਸਮਾਗਮਾਂ ਸਬੰਧੀ ਸਬ-ਕਮੇਟੀ ਦੀ ਇਕੱਤਰਤਾ ਹੋਈ, ਜਿਸ ਵਿਚ ਸ਼ਤਾਬਦੀ ਸਬੰਧੀ ਕੀਤੇ ਜਾਣ ਵਾਲੇ ਸਮਾਗਮਾਂ ਦੀ ਰੂਪ-ਰੇਖਾ ਉਲੀਕੀ ਗਈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਕੀਰਤਪੁਰ ਸਾਹਿਬ ਉਹ ਪਾਵਨ ਧਰਤੀ ਹੈ, ਜਿਸ ਨੂੰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਵਸਾਇਆ ਸੀ ਅਤੇ ਇਸ ਪਾਵਨ ਅਸਥਾਨ ’ਤੇ ਸ੍ਰੀ ਗੁਰੂ ਹਰਿਰਾਏ ਸਾਹਿਬ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਨੇ ਵੀ ਵਾਸ ਕੀਤਾ।

ਇਹ ਵੀ ਪੜ੍ਹੋ  ਵੱਡੀ ਖ਼ਬਰ; ਰੇਲ ਲਿੰਕ ਨਾਲ ਜੁੜੇਗਾ ਤਖ਼ਤ ਸ੍ਰੀ ਦਮਦਮਾ ਸਾਹਿਬ, ਰੇਲ ਮੰਤਰੀ ਰਵਨੀਤ ਬਿੱਟੂ ਨੇ ਕੀਤਾ ਐਲਾਨ

ਇਸ ਪਾਵਨ ਅਸਥਾਨ ਦੀ 400 ਸਾਲਾ ਸ਼ਤਾਬਦੀ ਸਮੂਹ ਸਿੱਖ ਜਥੇਬੰਦੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਪੱਧਰ ’ਤੇ ਮਨਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਸ਼ਤਾਬਦੀ ਸਬੰਧੀ 29 ਅਪ੍ਰੈਲ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਵੇਗੀ ਅਤੇ ਰੈਣ-ਸਬਾਈ ਕੀਰਤਨ ਦਰਬਾਰ ਕਰਵਾਇਆ ਜਾਵੇਗਾ। 30 ਅਪ੍ਰੈਲ ਨੂੰ ਵੀ ਗੁਰਮਤਿ ਸਮਾਗਮ ਹੋਣਗੇ, ਜਿਸ ਵਿਚ ਪੰਥ ਪ੍ਰਸਿੱਧ ਕਥਾਵਾਚਕ, ਰਾਗੀ, ਢਾਡੀ ਤੇ ਕਵੀਸ਼ਰ ਜਥੇ ਸੰਗਤਾਂ ਨੂੰ ਗੁਰ-ਇਤਿਹਾਸ ਨਾਲ ਜੋੜਨਗੇ। ਸ਼ਤਾਬਦੀ ਸਬੰਧੀ ਮੁੱਖ ਸਮਾਗਮ 1 ਮਈ 2026 ਨੂੰ ਹੋਵੇਗਾ, ਜਿਸ ਵਿਚ ਸਿੰਘ ਸਾਹਿਬਾਨ, ਤਖ਼ਤ ਸਾਹਿਬਾਨ ਦੇ ਜਥੇਦਾਰ, ਸਿੱਖ ਪੰਥ ਦੀਆਂ ਸਮੂਹ ਧਾਰਮਿਕ ਜਥੇਬੰਦੀਆਂ, ਨਿਹੰਗ ਸਿੰਘ ਦਲਾਂ, ਕਾਰਸੇਵਾ ਵਾਲੇ ਮਹਾਂਪੁਰਖਾ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਸ਼ਮੂਲੀਅਤ ਕਰਨਗੀਆਂ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਮੂਹ ਸਿੱਖ ਸੰਪ੍ਰਦਾਵਾਂ, ਨਿਹੰਗ ਸਿੰਘ ਜਥੇਬੰਦੀਆਂ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ ’ਤੇ ਸੱਦਾ ਪੱਤਰ ਭੇਜੇ ਜਾਣਗੇ। ਸ਼ਤਾਬਦੀ ਸਮਾਗਮਾਂ ਦੌਰਾਨ ਵਿਸ਼ੇਸ਼ ਤੌਰ ’ਤੇ ਅੰਮ੍ਰਿਤ ਸੰਚਾਰ ਸਮਾਗਮ ਵੀ ਹੋਣਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ਼ਤਾਬਦੀ ਸਬੰਧੀ ਸੰਗਤਾਂ ਨੂੰ ਪ੍ਰੇਰਣਾ ਕਰਨ ਵਾਸਤੇ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਜਥੇ ਪਿੰਡ-ਪਿੰਡ ਜਾ ਕੇ ਗੁਰਮਤਿ ਸਮਾਗਮ ਕਰਨਗੇ।

ਇਹ ਵੀ ਪੜ੍ਹੋ  Amritsar Police ਦੀ ਵੱਡੀ ਕਾਮਯਾਬੀ; ਹਸਪਤਾਲ ਤੋਂ ਅਗਵਾ ਕੀਤਾ ਨਵਜਮਿਆ ਬੱਚਾ 24 ਘੰਟਿਆਂ ‘ਚ ਕੀਤਾ ਬਰਾਮਦ, ਮੁਲਜਮ ਕਾਬੂ

ਉਨ੍ਹਾਂ ਸੰਗਤਾਂ ਨੂੰ ਸ਼ਤਾਬਦੀ ਸਬੰਧੀ ਹੋਣ ਵਾਲੇ ਸਮਾਗਮਾਂ ਵਿਚ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਕੱਤਰਤਾ ’ਚ ਅੰਤ੍ਰਿੰਗ ਕਮੇਟੀ ਮੈਂਬਰ ਸ. ਦਲਜੀਤ ਸਿੰਘ ਭਿੰਡਰ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਸੁਰਜੀਤ ਸਿੰਘ ਭਿੱਟੇਵੱਡ, ਭਾਈ ਗੁਰਬਖ਼ਸ਼ ਸਿੰਘ ਖਾਲਸਾ, ਸ. ਅਜਮੇਰ ਸਿੰਘ ਖੇੜਾ, ਸ. ਪ੍ਰਿਤਪਾਲ ਸਿੰਘ ਪਾਲੀ, ਸ. ਸੁਖਵਰਸ਼ ਸਿੰਘ ਪੰਨੂ, ਭਾਈ ਅਜੈਬ ਸਿੰਘ ਅਭਿਆਸੀ, ਸ. ਗੁਰਿੰਦਰਪਾਲ ਸਿੰਘ ਗੋਰਾ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਸ. ਬਿਜੈ ਸਿੰਘ, ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਸ. ਹਰਭਜਨ ਸਿੰਘ ਵਕਤਾ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਸ. ਮਲਕੀਤ ਸਿੰਘ, ਵਧੀਕ ਮੈਨੇਜਰ ਸ. ਹਰਦੇਵ ਸਿੰਘ, ਇੰਚਾਰਜ ਸ. ਰਾਜਵਿੰਦਰ ਸਿੰਘ ਜੋਗਾ ਆਦਿ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Mohali Police ਵੱਲੋਂ ਚੋਰੀ ਦੇ ਮਾਮਲੇ ਦਾ ਖੁਲਾਸਾ, 04 ਦੋਸ਼ੀ ਗ੍ਰਿਫਤਾਰ; ਸੋਨੇ ਦੇ ਗਹਿਣੇ, ਨਕਦੀ ਅਤੇ ਅਸਲਾ ਬਰਾਮਦ

SAS Nagar News:ਦਿਲਪ੍ਰੀਤ ਸਿੰਘ, ਕਪਤਾਨ ਪੁਲਿਸ ਸਿਟੀ, ਜ਼ਿਲ੍ਹਾ ਐਸ.ਏ.ਐਸ. ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰਮਨਦੀਪ ਸਿੰਘ ਹਾਂਸ,ਸੀਨੀਅਰ ਕਪਤਾਨ ਪੁਲਿਸ, ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੋਹਾਲੀ ਪੁਲਿਸ ਵੱਲੋਂ ਮਿਤੀ 14-02-2026 ਨੂੰ ਕੋਠੀ ਨੰਬਰ 484, ਸੈਕਟਰ-77, ਮੋਹਾਲੀ ਵਿੱਚ ਹੋਈ ਚੋਰੀ ਦੀ ਵਾਰਦਾਤ ਨੂੰ ਸਫਲਤਾਪੂਰਵਕ ਟਰੇਸ ਕਰਦਿਆਂ ਚੋਰ ਗਿਰੋਹ ਦੇ 04 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੋਸ਼ੀਆਂ ਪਾਸੋਂ ਕਰੀਬ 37 ਤੋਲੇ ਸੋਨੇ ਦੇ ਗਹਿਣੇ, 1,50,000 ਰੁਪਏ ਨਕਦ, ਇੱਕ ਪਿਸਟਲ .30 ਬੋਰ ਸਮੇਤ 02 ਜਿੰਦਾ ਰੌਂਦ ਅਤੇ ਹੋਰ ਸਮਾਨ ਬਰਾਮਦ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਪ੍ਰਸ਼ੋਤਮ ਵਸ਼ਿਸਟ ਪੁੱਤਰ ਰਾਜ ਕੁਮਾਰ ਵਾਸੀ ਸੁਨਾਮ, ਜ਼ਿਲ੍ਹਾ ਸੰਗਰੂਰ ਦੇ ਬਿਆਨਾਂ ਦੇ ਆਧਾਰ ‘ਤੇ ਥਾਣਾ ਸੋਹਾਣਾ ਵਿੱਚ ਮੁਕੱਦਮਾ ਨੰਬਰ 43 ਮਿਤੀ 15-02-2026 ਅਧੀਨ ਧਾਰਾਵਾਂ 305(ਅ), 61(2), 317(2) ਬੀ.ਐਨ.ਐਸ. ਅਤੇ 25-54-59 ਆਰਮਜ਼ ਐਕਟ ਤਹਿਤ ਨਾ-ਮਾਲੂਮ ਦੋਸ਼ੀਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਸੀ। ਸ਼ਿਕਾਇਤਕਰਤਾ ਨੇ ਦੱਸਿਆ ਸੀ ਕਿ ਉਹ 14-02-2026 ਨੂੰ ਆਪਣੀ ਭਾਣਜੀ ਦੇ ਵਿਆਹ ਸਮਾਗਮ ਲਈ ਮੋਹਾਲੀ ਵਿਖੇ ਆਪਣੀ ਭੈਣ ਦੇ ਘਰ ਟਿਕੇ ਹੋਏ ਸਨ ਅਤੇ ਰਾਤ ਸਮੇਂ ਉਨ੍ਹਾਂ ਦੇ ਕਮਰੇ ਵਿੱਚੋਂ ਗਹਿਣਿਆਂ ਅਤੇ ਹੋਰ ਸਮਾਨ ਨਾਲ ਭਰੀ ਅਟੈਚੀ ਚੋਰੀ ਹੋ ਗਈ ਸੀ।

ਇਹ ਵੀ ਪੜ੍ਹੋ  Bathinda Vigilance ਵੱਲੋਂ PSPCL ਦਾ JE 15000 ਰੁਪਏ ਰਿਸ਼ਵਤ ਲੈਂਦਾ ਕਾਬੂ

ਉਨ੍ਹਾਂ ਹੋਰ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਐਸ.ਐਸ.ਪੀ. ਮੋਹਾਲੀ ਵੱਲੋਂ ਇਸ ਕੇਸ ਨੂੰ ਹਰ ਹਾਲਤ ਵਿੱਚ ਟਰੇਸ ਕਰਨ ਲਈ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ। ਇਸ ਸਬੰਧ ਵਿੱਚ ਥਾਣਾ ਸੋਹਾਣਾ ਅਤੇ ਸੀ.ਆਈ.ਏ. ਸਟਾਫ ਦੀਆਂ ਵੱਖ-ਵੱਖ ਟੀਮਾਂ ਤਿਆਰ ਕੀਤੀਆਂ ਗਈਆਂ। ਸੌਰਵ ਜਿੰਦਲ, ਕਪਤਾਨ ਪੁਲਿਸ (ਜਾਂਚ), ਤਲਵਿੰਦਰ ਸਿੰਘ ਗਿੱਲ, ਕਪਤਾਨ ਪੁਲਿਸ (ਆਪਰੇਸ਼ਨ),ਰਾਜਨ ਪਰਮਿੰਦਰ ਸਿੰਘ,ਉਪ ਕਪਤਾਨ ਪੁਲਿਸ (ਜਾਂਚ) ਅਤੇ ਹਰਸਿਮਰਨ ਸਿੰਘ ਬੱਲ, ਉਪ ਕਪਤਾਨ ਪੁਲਿਸ ਸਿਟੀ-2, ਮੋਹਾਲੀ ਦੀ ਨਿਗਰਾਨੀ ਹੇਠ ਇੰਸਪੈਕਟਰ ਹਰਮਿੰਦਰ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਦੀ ਅਗਵਾਈ ਵਿੱਚ ਟੀਮਾਂ ਵੱਲੋਂ ਟੈਕਨੀਕਲ ਅਤੇ ਹਿਊਮਨ ਸੋਰਸਾਂ ਦੀ ਮਦਦ ਨਾਲ ਦੋਸ਼ੀਆਂ ਦਾ ਪਤਾ ਲਗਾਇਆ ਗਿਆ।ਕਾਰਵਾਈ ਦੌਰਾਨ ਦੋਸ਼ੀਆਂ/ਦੋਸ਼ਣ ਨੂੰ ਮਿਤੀ 11-03-2026 ਨੂੰ ਮਕਲੌਡਗੰਜ, ਹਿਮਾਚਲ ਪ੍ਰਦੇਸ਼ ਤੋਂ ਗ੍ਰਿਫਤਾਰ ਕੀਤਾ ਗਿਆ, ਜਦਕਿ ਇੱਕ ਦੋਸ਼ੀ ਨੂੰ ਬੱਸ ਸਟੈਂਡ ਲੁਧਿਆਣਾ ਨੇੜੇ ਕਾਬੂ ਕੀਤਾ ਗਿਆ। ਪੁੱਛਗਿੱਛ ਦੌਰਾਨ ਇਹ ਖੁਲਾਸਾ ਹੋਇਆ ਕਿ ਦੋਸ਼ਣ ਨੇਹਾ ਧਮੀਜਾ, ਜੋ ਪਿਛਲੇ 4-5 ਮਹੀਨਿਆਂ ਤੋਂ ਸ਼ਿਕਾਇਤਕਰਤਾ ਦੇ ਘਰ ਬੇਬੀ ਕੇਅਰ ਦੇ ਰੂਪ ਵਿੱਚ ਕੰਮ ਕਰ ਰਹੀ ਸੀ, ਨੂੰ ਘਰ ਵਿੱਚ ਮੌਜੂਦ ਗਹਿਣਿਆਂ ਅਤੇ ਸਮਾਨ ਬਾਰੇ ਪੂਰੀ ਜਾਣਕਾਰੀ ਸੀ। ਉਸ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਚੋਰੀ ਦੀ ਯੋਜਨਾ ਬਣਾਈ ਅਤੇ ਵਾਰਦਾਤ ਨੂੰ ਅੰਜਾਮ ਦਿੱਤਾ।

ਇਹ ਵੀ ਪੜ੍ਹੋ  Amritsar Police ਦੀ ਵੱਡੀ ਕਾਮਯਾਬੀ; ਹਸਪਤਾਲ ਤੋਂ ਅਗਵਾ ਕੀਤਾ ਨਵਜਮਿਆ ਬੱਚਾ 24 ਘੰਟਿਆਂ ‘ਚ ਕੀਤਾ ਬਰਾਮਦ, ਮੁਲਜਮ ਕਾਬੂ

ਇਸ ਤੋਂ ਇਲਾਵਾ ਦੋਸ਼ੀਆਂ ਨੇ ਖੁਲਾਸਾ ਕੀਤਾ ਕਿ ਚੋਰੀ ਕੀਤੀ ਰਕਮ ਨਾਲ ਉਨ੍ਹਾਂ ਵੱਲੋਂ ਹੋਰ ਵਾਰਦਾਤਾਂ ਕਰਨ ਦੇ ਉਦੇਸ਼ ਨਾਲ ਮੱਧ ਪ੍ਰਦੇਸ਼ ਤੋਂ ਇੱਕ ਨਜਾਇਜ਼ ਪਿਸਟਲ ਅਤੇ ਗੋਲਾ-ਬਾਰੂਦ ਵੀ ਖਰੀਦਿਆ ਗਿਆ ਸੀ।ਗ੍ਰਿਫਤਾਰ ਦੋਸ਼ੀਆਂ ਦਾ ਵੇਰਵਾ:ਬਲਕਾਰ ਸਿੰਘ ਉਰਫ ਬੌਬੀ ,ਵਾਸੀ ਬਾਘਾ ਪੁਰਾਣਾ, ਜ਼ਿਲ੍ਹਾ ਮੋਗਾ,ਜਸਕਰਨ ਸਿੰਘ ਉਰਫ ਜੱਸ, ਵਾਸੀ ਬਾਘਾ ਪੁਰਾਣਾ, ਜ਼ਿਲ੍ਹਾ ਮੋਗਾ,ਪ੍ਰਿਤਪਾਲ ਸਿੰਘ ਉਰਫ ਅਰਸ਼ੀ ,ਵਾਸੀ ਬਾਘਾ ਪੁਰਾਣਾ, ਜ਼ਿਲ੍ਹਾ ਮੋਗਾ ਅਤੇ ਨੇਹਾ ਧਮੀਜਾ, ਵਾਸੀ ਬਾਘਾ ਪੁਰਾਣਾ, ਜ਼ਿਲ੍ਹਾ ਮੋਗਾ। ਦੋਸ਼ੀਆਂ ਪਾਸੋਂ ਇੱਕ ਪਿਸਟਲ .30 ਬੋਰ ਸਮੇਤ 02 ਜਿੰਦਾ ਰੌਂਦ,ਕਰੀਬ 37 ਤੋਲੇ ਸੋਨੇ ਦੇ ਗਹਿਣੇ,ਰੁਪਏ 1,50,000 ਨਕਦ,ਚੋਰੀ ਦੀ ਰਕਮ ਨਾਲ ਖਰੀਦਿਆ ਫਰਨੀਚਰ ਅਤੇ ਇਲੈਕਟ੍ਰਾਨਿਕ ਸਮਾਨ ਅਤੇ ਵਾਰਦਾਤ ਵਿੱਚ ਵਰਤੀ ਗਈ ਕਾਰ ਮਾਰਕਾ ਸਵਿਫਟ ਡਿਜਾਇਰ ਬਰਾਮਦ ਕੀਤੀ ਗਈ ਹੈ।ਉਨ੍ਹਾਂ ਅੱਗੇ ਦੱਸਿਆ ਕਿ ਦੋਸ਼ੀ ਇਸ ਵੇਲੇ ਪੁਲਿਸ ਰਿਮਾਂਡ ‘ਤੇ ਹਨ। ਪੁੱਛਗਿੱਛ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਦੋਸ਼ੀਆਂ ਵੱਲੋਂ ਗਹਿਣਿਆਂ ਅਤੇ ਨਕਦੀ ਤੋਂ ਇਲਾਵਾ ਹੋਰ ਸਮਾਨ ਨੂੰ ਚੋਰੀ ਕਰਨ ਤੋਂ ਬਾਅਦ ਨੀਲੋਂ ਨਹਿਰ ਵਿੱਚ ਸੁੱਟ ਦਿੱਤਾ ਗਿਆ ਸੀ।ਮੋਹਾਲੀ ਪੁਲਿਸ ਵੱਲੋਂ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਵੱਡੀ ਖ਼ਬਰ; ਰੇਲ ਲਿੰਕ ਨਾਲ ਜੁੜੇਗਾ ਤਖ਼ਤ ਸ੍ਰੀ ਦਮਦਮਾ ਸਾਹਿਬ, ਰੇਲ ਮੰਤਰੀ ਰਵਨੀਤ ਬਿੱਟੂ ਨੇ ਕੀਤਾ ਐਲਾਨ

0

👉ਕੇਂਦਰ ਨੇ ਜਾਰੀ ਕੀਤੇ 1118 ਕਰੋੜ ਰੁਪਏ, ਜ਼ਮੀਨ ਵੀ ਕੇਂਦਰ ਖਰੀਦੇਗਾ
Bathinda News: ਪਿਛਲੇ ਕਈ ਦਹਾਕਿਆਂ ਤੋਂ ਸਿੱਖ ਪੰਥ ਦੇ ਚੌਥੇ ਤਖਤ ਸ੍ਰੀ ਦਮਦਮਾ ਸਾਹਿਬ ਨੂੰ ਰੇਲ ਲਿੰਕ ਨਾਲ ਜੋੜਨ ਦੀ ਕੀਤੀ ਜਾ ਰਹੀ ਚਿਰੌਕਣੀ ਮੰਗ ਨੂੰ ਹੁਣ ਬੂਰ ਪੈ ਗਿਆ ਹੈ। ਸ਼ੁੱਕਰਵਾਰ ਨੂੰ ਉਚੇਚੇ ਤੌਰ ‘ਤੇ ਇਸ ਪ੍ਰੋਜੈਕਟ ਦਾ ਐਲਾਨ ਕਰਨ ਬਠਿੰਡਾ ਪੁੱਜੇ ਕੇਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਗੁਰੂ ਮਹਿਰਾਜ ਦਾ ਸ਼ੁਕਰਾਨਾ ਕੀਤਾ, ਜਿਨਾਂ ਨੇ ਇਸ ਪ੍ਰੋਜੈਕਟ ਨੂੰ ਨੇਪਰੇ ਚਾੜਨ ਦੀ ਸੇਵਾ ਉਸਦੇ ਹਿੱਸੇ ਲਾਈ। ਕਰੀਬ 1118 ਕਰੋੜ ਦੇ ਇਸ ਪ੍ਰੋਜੈਕਟ ਦੇ ਤਹਿਤ ਅੱਠ ਪਿੰਡਾਂ ਵਿੱਚੋਂ ਨਿਕਲਣ ਵਾਲੀ ਇਹ 42 ਕਿਲੋਮੀਟਰ ਲੰਮੇ ਰੇਲ ਲਿੰਕ ਲਈ ਜਮੀਨ ਵੀ ਕੇਂਦਰ ਸਰਕਾਰ ਆਪਣੇ ਪੈਸੇ ਨਾਲ ਅਕਵਾਇਰ ਕਰੇਗਾ। ਬਠਿੰਡਾ ਰੇਲਵੇ ਸਟੇਸ਼ਨ ‘ਤੇ ਇਸ ਮਹੱਤਵਪੂਰਨ ਪ੍ਰੋਜੈਕਟ ਨੂੰ ਲੈ ਕੇ ਇੱਕ ਵਿਸ਼ੇਸ਼ ਪ੍ਰੈਸ ਕਾਨਫਰੰਸ ਕਰਦਿਆਂ ਕੇਂਦਰੀ ਰੇਲ ਮੰਤਰੀ ਸ੍ਰੀ ਬਿੱਟੂ ਨੇ ਬਠਿੰਡਾ ਇਲਾਕੇ ਦੀਆਂ ਸਮੂਹ ਕਿਸਾਨ ਜਥੇਬੰਦੀਆਂ, ਸਿਆਸੀ ਜਮਾਤਾਂ ਅਤੇ ਹੋਰਨਾਂ ਜਥੇਬੰਦੀਆਂ ਨੂੰ ਇਸ ਧਾਰਮਿਕ ਪ੍ਰੋਜੈਕਟ ਨੂੰ ਜਲਦੀ ਤੋਂ ਜਲਦੀ ਨੇਪਰੇ ਚਾੜਣ ਲਈ ਆਪਣਾ ਸਹਿਯੋਗ ਦੇਣ ਦੀ ਵੀ ਅਪੀਲ ਕੀਤੀ। ਉਹਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਰਹੀਆਂ ਸਰਕਾਰਾਂ ਦੇ ਵੱਲੋਂ ਸਿਰਫ ਇਸ ਮੁੱਦੇ ਉੱਪਰ ਗੋਗਲੂਆਂ ਤੋਂ ਮਿੱਟੀ ਝਾੜੀ ਗਈ ਪਰੰਤੂ ਸਿੱਖਾਂ ਦੀ ਇਸ ਚਿਰੋਕਣੀ ਮੰਗ ਨੂੰ ਪੂਰਾ ਕਰਨ ਲਈ ਕੋਈ ਧਿਆਨ ਨਹੀਂ ਦਿੱਤਾ।

ਇਹ ਵੀ ਪੜ੍ਹੋ  Bathinda Vigilance ਵੱਲੋਂ PSPCL ਦਾ JE 15000 ਰੁਪਏ ਰਿਸ਼ਵਤ ਲੈਂਦਾ ਕਾਬੂ

ਉਹਨਾਂ ਵਿਸ਼ੇਸ਼ ਤੌਰ ‘ਤੇ ਸ਼੍ਰੋਮਣੀ ਅਕਾਲੀ ਦਲ ਅਤੇ ਬਾਦਲ ਪਰਿਵਾਰ ਨੂੰ ਲੰਬੇ ਹੱਥੀ ਲੈਂਦਿਆਂ ਕਿਹਾ ਕਿ ਦਹਾਕਿਆਂ ਤੱਕ ਕੇਂਦਰ ਵਿੱਚ ਮੰਤਰੀ ਰਹਿਣ ਦੇ ਬਾਵਜੂਦ ਹਰਸਿਮਰਤ ਕੌਰ ਬਾਦਲ ਅਤੇ ਸੁਖਬੀਰ ਬਾਦਲ ਵੱਲੋਂ ਇਸ ਪ੍ਰੋਜੈਕਟ ਨੂੰ ਪੂਰਾ ਨਹੀਂ ਕਰਵਾਇਆ ਜਾ ਸਕਿਆ। ਤਖਤ ਸ੍ਰੀ ਦਮਦਮਾ ਸਾਹਿਬ ਨੂੰ ਰੇਲ ਲਿੰਕ ਨਾਲ ਜੋੜਨ ਲਈ ਵਿਸ਼ੇਸ਼ ਤੌਰ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦਿਆਂ ਰਵਨੀਤ ਬਿੱਟੂ ਨੇ ਕਿਹਾ ਕਿ ਜਦ ਉਹ ਇਸ ਪ੍ਰੋਜੈਕਟ ਨੂੰ ਲੈ ਕੇ ਮਾਨਯੋਗ ਪ੍ਰਧਾਨ ਮੰਤਰੀ ਕੋਲ ਗਏ ਤਾਂ ਉਹਨਾਂ ਤੁਰੰਤ ਰੇਲਵੇ ਅਤੇ ਵਿੱਤ ਵਿਭਾਗ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਅਤੇ ਸਿੱਖ ਕੌਮ ਨਾਲ ਜੁੜੇ ਕਿਸੇ ਵੀ ਪ੍ਰੋਜੈਕਟ ਨੂੰ ਤੁਰੰਤ ਪੂਰਾ ਕੀਤਾ ਜਾਵੇ। ਰਵਨੀਤ ਬਿੱਟੂ ਨੇ ਕਿਹਾ ਕਿ ਸਿੱਖ ਕੌਮ ਦੇ ਪੰਜ ਤਖਤਾਂ ਵਿੱਚੋਂ ਸਿਰਫ ਤਖਤ ਸ੍ਰੀ ਦਮਦਮਾ ਸਾਹਿਬ ਹੀ ਰੇਲ ਲਿੰਕ ਨਾਲ ਨਹੀਂ ਜੁੜਿਆ ਹੋਇਆ ਸੀ। ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਸ਼ੋਅ ਪ੍ਰਾਪਤ ਇਸ ਧਰਤੀ, ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਸੰਪੂਰਨ ਹੋਈ ਨੂੰ ਰੇਲ ਲਿੰਕ ਨਾਲ ਜੋੜਨਾ ਉਨ੍ਹਾਂ ਦੀ ਮੁੱਖ ਤਰਜੀਹ ਸੀ। ਜਿਸ ਦੇ ਲਈ ਉਹ ਪੂਰੀ ਤਰਹਾਂ ਜੁੜੇ ਹੋਏ ਸਨ ਅਤੇ ਹੁਣ ਇਸ ਪ੍ਰੋਜੈਕਟ ਨੂੰ ਛੇ ਮਾਰਚ ਵਾਲੇ ਦਿਨ ਮੰਨਜ਼ੂਰੀ ਮਿਲਣ ਤੋਂ ਬਾਅਦ ਅਤੇ ਸਾਰੀਆਂ ਰਸਮੀ ਕਾਰਵਾਈਆਂ ਪੂਰੀਆਂ ਹੋਣ ਤੋਂ ਬਾਅਦ ਅੱਜ ਇੱਥੇ ਐਲਾਨ ਕਰਨ ਲਈ ਪੁੱਜੇ ਹਨ। ਇਸ ਰੇਲ ਲਿੰਕ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੀ ਬਿੱਟੂ ਨੇ ਦੱਸਿਆ ਕਿ ਰਾਮਾ ਮੰਡੀ ਤੋਂ ਸ਼ੁਰੂ ਹੋ ਕੇ ਇਹ ਰੇਲ ਲਿੰਕ ਮਾਨਸਾ ਦੇ ਸੱਦਾ ਸਿੰਘ ਵਾਲਾ ਨਾਲ ਜੁੜੇਗਾ।

ਇਹ ਵੀ ਪੜ੍ਹੋ  Amritsar Police ਦੀ ਵੱਡੀ ਕਾਮਯਾਬੀ; ਹਸਪਤਾਲ ਤੋਂ ਅਗਵਾ ਕੀਤਾ ਨਵਜਮਿਆ ਬੱਚਾ 24 ਘੰਟਿਆਂ ‘ਚ ਕੀਤਾ ਬਰਾਮਦ, ਮੁਲਜਮ ਕਾਬੂ

ਇਹ ਰੇਲਵੇ ਲਾਈਨ ਕਰੀਬ ਅੱਠ ਪਿੰਡਾਂ ਵਿੱਚੋਂ ਗੁਜਰੇਗੀ। ਇਸ ਪ੍ਰੋਜੈਕਟ ਦੀ ਸਭ ਤੋਂ ਵੱਡੀ ਗੱਲ ਇਹ ਹੈ ਕਿ ਇਸ ਪੂਰੀ ਰੇਲਵੇ ਲਾਈਨ ਵਿੱਚ ਕੋਈ ਰੇਲਵੇ ਫਾਟਕ ਨਹੀਂ ਹੋਵੇਗਾ, ਬਲਕਿ ਦੋ ਵੱਡੇ, 45 ਛੋਟੇ ਓਵਰ ਬ੍ਰਿਜ ਅਤੇ 52 ਅੰਡਰ ਬ੍ਰਿਜ ਇਸ ਪ੍ਰੋਜੈਕਟ ਦੇ ਵਿੱਚ ਬਣਾਏ ਜਾਣਗੇ। ਇਸ ਤੋਂ ਇਲਾਵਾ ਇਸ ਪ੍ਰੋਜੈਕਟ ਨੂੰ ਨੇਪਰੇ ਚਾੜਣ ਲਈ 192 ਹੈਕਟੇਅਰ ਜਮੀਨ ਐਕਵਾਇਰ ਕੀਤੀ ਜਾਵੇਗੀ। ਇਸ ਪ੍ਰੋਜੈਕਟ ਤੋਂ ਪਹਿਲਾਂ ਆਪਣੇ ਵੱਲੋਂ ਪੰਜਾਬ ਲਈ ਲਿਆਂਦੇ ਹੋਰ ਵੱਡੇ ਪ੍ਰੋਜੈਕਟਾਂ ਦੀ ਗੱਲ ਕਰਦੀਆਂ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਨੇ ਕਿਹਾ ਕਿ ਪੰਜਾਬੀ ਸੂਬਾ ਬਣਨ ਤੋਂ ਬਾਅਦ ਹੁਣ ਤੱਕ ਮਾਲਵਾ ਦੇ ਇੱਕ ਦਰਜਨ ਜਿਲਿਆਂ ਨੂੰ ਰਾਜਧਾਨੀ ਚੰਡੀਗੜ੍ਹ ਨਾਲ ਜੋੜਨ ਲਈ ਰਾਜਪੁਰਾ-ਚੰਡੀਗੜ ਰੇਲ ਲਿੰਕ ਨੂੰ ਮੰਨਜ਼ੂਰ ਕਰਕੇ ਪੈਸੇ ਜਾਰੀ ਕੀਤੇ ਗਏ। ਇਸੇ ਤਰ੍ਹਾਂ ਫਿਰੋਜ਼ਪੁਰ-ਪੱਟੀ ਰੇਲਵੇ ਲਿੰਕ, ਜੋ ਕਿ ਨਾ ਸਿਰਫ ਵਪਾਰ ਦਾ ਵੱਡਾ ਕੋਰੀਡੋਰ ਬਣੇਗਾ, ਬਲਕਿ ਮਾਲਵਾ ਨੂੰ ਸਿੱਧੇ ਤੌਰ ‘ਤੇ ਧਾਰਮਿਕ ਰਾਜਧਾਨੀ ਅੰਮ੍ਰਿਤਸਰ ਨਾਲ ਵੀ ਜੋੜੇਗਾ। ਇਸੇ ਤਰ੍ਹਾਂ ਹੁਸ਼ਿਆਰਪੁਰ-ਚਲਵਾੜਾ ਅਤੇ ਬਿਆਸ ਕਾਦੀਆਂ ਰੇਲ ਲਿੰਕ ਵੀ ਮੰਨਜੂਰ ਕਰਕੇ ਸ਼ੁਰੂ ਕੀਤੇ ਜਾ ਚੁੱਕੇ ਹਨ। ਉਹਨਾਂ ਕਿਹਾ ਕਿ ਇਹਨਾਂ ਪ੍ਰੋਜੈਕਟਾਂ ਨੂੰ ਪੂਰਾ ਕਰਨ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda Vigilance ਵੱਲੋਂ PSPCL ਦਾ JE 14000 ਰੁਪਏ ਰਿਸ਼ਵਤ ਲੈਂਦਾ ਕਾਬੂ

0

Bathinda News: Bathinda Vigilance ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ ਤਲਵੰਡੀ ਸਾਬੋ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਲਖਵੀਰ ਸਿੰਘ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਅੱਜ ਇੱਥੇ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਤਲਵੰਡੀ ਸਾਬੋ ਜ਼ਿਲ੍ਹਾ ਬਠਿੰਡਾ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੇ ਪੁੱਤਰ ਨੇ ਆਪਣੀ ਗੱਡੀ ਪਾਰਕ ਕਰਦੇ ਸਮੇਂ ਗਲੀ ਵਿੱਚ ਸਥਿਤ ਬਿਜਲੀ ਦੇ ਖੰਭੇ ਨਾਲ ਟੱਕਰ ਮਾਰ ਦਿੱਤੀ। ਗੱਡੀ ਖਰਾਬ ਹੋ ਗਈ ਅਤੇ ਖੰਭਾ ਵੀ ਟੁੱਟ ਗਿਆ। ਦੋਸ਼ੀ ਰੇਸ਼ਮ ਸਿੰਘ ਏ.ਐਲ.ਐਮ ਅਤੇ ਲਖਬੀਰ ਸਿੰਘ ਜੇ.ਈ. ਮੌਕੇ ‘ਤੇ ਪਹੁੰਚੇ ਅਤੇ ਕਿਹਾ ਕਿ ਤੁਹਾਡੀ ਗੱਡੀ ਜ਼ਬਤ ਕਰ ਲਈ ਜਾਵੇਗੀ। ਦੋਵਾਂ ਦੋਸ਼ੀਆਂ ਨੇ ਮਾਮਲੇ ਨੂੰ ਸੁਲਝਾਉਣ ਲਈ 25000 ਰੁਪਏ ਰਿਸ਼ਵਤ ਮੰਗੀ।

ਇਹ ਵੀ ਪੜ੍ਹੋ  Amritsar Police ਦੀ ਵੱਡੀ ਕਾਮਯਾਬੀ; ਹਸਪਤਾਲ ਤੋਂ ਅਗਵਾ ਕੀਤਾ ਨਵਜਮਿਆ ਬੱਚਾ 24 ਘੰਟਿਆਂ ‘ਚ ਕੀਤਾ ਬਰਾਮਦ, ਮੁਲਜਮ ਕਾਬੂ

ਉਹ ਸ਼ਿਕਾਇਤਕਰਤਾ ਦੇ ਕਹਿਣ ‘ਤੇ 25000 ਰੁਪਏ ਦੀ ਥਾਂ 15000 ਰੁਪਏ ਦੀ ਰਿਸ਼ਵਤ ਲੈਣ ਲਈ ਰਾਜ਼ੀ ਹੋ ਗਏ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਸਬੰਧੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ। ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਜੂਨੀਅਰ ਇੰਜੀਨੀਅਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਸ ਦੇ ਸਹਿ-ਮੁਲਜ਼ਮ ਰੇਸ਼ਮ ਸਿੰਘ ਏ.ਐਲ.ਐਮ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Amritsar Police ਦੀ ਵੱਡੀ ਕਾਮਯਾਬੀ; ਹਸਪਤਾਲ ਤੋਂ ਅਗਵਾ ਕੀਤਾ ਨਵਜਮਿਆ ਬੱਚਾ 24 ਘੰਟਿਆਂ ‘ਚ ਕੀਤਾ ਬਰਾਮਦ, ਮੁਲਜਮ ਕਾਬੂ

0

Amritsar News: Amritsar Police ਨੂੰ ਵੱਡੀ ਸਫਲਤਾ ਮਿਲੀ ਹੈ ਜਦਕਿ ਹਸਪਤਾਲ ਤੋਂ ਦਿਨ-ਦਿਹਾੜੇ ਅਗਵਾ ਕੀਤੇ ਗਏ ਇੱਕ ਨਵਜੰਮੇ ਬੱਚੇ ਨੂੰ 24 ਘੰਟਿਆਂ ਦੇ ਅੰਦਰ ਉਸਦੇ ਪਰਿਵਾਰ ਨੂੰ ਵਾਪਸ ਕਰ ਦਿੱਤਾ ਗਿਆ। ਇਸਦੇ ਨਾਲ ਹੀ ਮੁਲਜ਼ਮ ਮਹਿਲਾ ਨੂੰ ਵੀ ਕਾਬੂ ਕਰ ਲਿਆ ਗਿਆ। ਜਾਣਕਾਰੀ ਦਿੰਦਿਆਂ ਥਾਣਾ ਮਜੀਠਾ ਰੋਡ ਦੇ ਐਸਐਚਓ ਰਣਜੀਤ ਸਿੰਘ ਨੇ ਮੀਡੀਆ ਨੂੰ ਦਸਿਆ ਕਿ ਜ਼ਿਲ੍ਹਾ ਤਰਨਤਾਰਨ ਦੀ ਰਾਣੀ ਕੌਰ ਜਣੇਪੇ ਦੇ ਲਈ ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਵਿਚ ਦਾਖਲ ਹੋਈ ਸੀ। ਇਸ ਦੌਰਾਨ 18 ਮਾਰਚ ਦੀ ਦੁਪਿਹਰ 2 ਵਜੇਂ ਇੱਕ ਮਹਿਲਾ ਉਸਦੇ ਚਾਰ ਦਿਨਾਂ ਦੇ ਬੱਚੇ ਨੂੰ ਅਗਵਾ ਕਰਕੇ ਲੈ ਗਈ। ਪੁਲਿਸ ਨੇ ਤੁਰੰਤ ਇਸਦੀ ਸੂਚਨਾ ਪੁਲਿਸ ਨੂੰ ਦਿੱਤੀ।

ਇਹ ਵੀ ਪੜ੍ਹੋ ਪੰਜਾਬ-ਰਾਜਸਥਾਨ ਪਾਣੀ ਸਮਝੌਤਾ: ਰਾਜਸਥਾਨ ਵੱਲ ਪੰਜਾਬ ਦੇ 1,44,000 ਕਰੋੜ ਰੁਪਏ ਬਕਾਏ ਦੇ ਮੁੱਦੇ ‘ਤੇ ਵਿਰੋਧੀ ਆਗੂ ਚੁੱਪ ਕਿਉਂ ਹਨ: ਬਲਤੇਜ ਪੰਨੂ

ਜਿਸਤੋਂ ਬਾਅਦ ਪੁਲਿਸ ਨੇ ਤੁਰੰਤ ਮੁਕੱਦਮਾ ਨੰਬਰ 34/26 ਅਧੀਨ ਧਾਰਾ 137(2) ਬੀਐਨਐਸ ਦਰਜ਼ ਕਰਕੇ ਟੀਮਾਂ ਦਾ ਗਠਨ ਕੀਤਾ। ਇਸ ਦੌਰਾਨ ਸੀਸੀਟੀਵੀ ਫੁਟੇਜ਼ ਤੇ ਹੋਰ ਤਕਨੀਕੀ ਅਤੇ ਹਿਊਮਨ ਸਰੋਤਾਂ ਤੋਂ ਮਿਲੀ ਜਾਣਕਾਰੀ ਤੋਂ ਬਾਅਦ ਮੁਲਜ਼ਮ ਮਹਿਲਾ ਨੂੰ ਕਾਬੂ ਕਰਕੇ ਉਸਦੇ ਕੋਲੋਂ ਅਗਵਾ ਹੋਏ ਬੱਚੇ ਨੂੰ ਸਹੀ ਸਲਾਮਤ ਬਰਾਮਦ ਕਰ ਲਿਆ। ਮੁਲਜਮ ਮਹਿਲਾ ਦੀ ਪਹਿਚਾਣ ਜਸਪ੍ਰੀਤ ਕੌਰ ਵਾਸੀ ਪਿੰਡ ਐਨਾਕੋਟਾ ਜ਼ਿਲ੍ਹਾ ਗੁਰਦਾਸਪੁਰ ਦੇ ਤੌਰ ‘ਤੇ ਹੋਈ। ਪੁਲਿਸ ਅਧਿਕਾਰੀਆਂ ਮੁਤਾਬਕ ਮੁਲਜਮ ਮਹਿਲਾ ਕੋਲੋਂ ਪੁਛਗਿਛ ਜਾਰੀ ਹੈ ਕਿ ਉਸਦੇ ਵੱਲੋਂ ਬੱਚੇ ਨੂੰ ਅਗਵਾ ਕਰਨ ਪਿੱਛੇ ਕੀ ਮਕਸਦ ਸੀ ਤੇ ਇਸਦੇ ਵਿਚ ਹੋਰ ਕੋਣ ਸ਼ਾਮਲ ਸੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

98 ਸਾਲਾ ਬਜ਼ੁਰਗ ਮਹਿਲਾ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਂਸਰ ਦਾ ਨਕਦੀ ਰਹਿਤ (ਕੈਸ਼ਲੈੱਸ) ਇਲਾਜ ਕਰਵਾਇਆ; ਪੰਜਾਬ ਸਰਕਾਰ ਦੇ ਲੋਕ-ਪੱਖੀ ਸਿਹਤ ਮਾਡਲ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ

0

👉ਮੁੱਖ ਮੰਤਰੀ ਸਿਹਤ ਯੋਜਨਾ ਇਹ ਯਕੀਨੀ ਬਣਾਉਂਦੀ ਹੈ ਕਿ ਬਜ਼ੁਰਗਾਂ ਨੂੰ ਵਿੱਤੀ ਬੋਝ ਤੋਂ ਬਿਨਾਂ ਸਨਮਾਨਜਨਕ ਅਤੇ ਨਕਦੀ ਰਹਿਤ ਸਿਹਤ ਸੇਵਾਵਾਂ ਮਿਲਣ: ਡਾ. ਬਲਬੀਰ ਸਿੰਘ
Moga News: health revolution in punjab; ਸੁਲਭ ਅਤੇ ਸਨਮਾਨਜਨਕ ਸਿਹਤ ਸੇਵਾਵਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਸੂਬੇ ਦੇ ਸਭ ਤੋਂ ਕਮਜ਼ੋਰ ਨਾਗਰਿਕਾਂ ਨੂੰ ਵੀ ਬਿਨਾਂ ਕਿਸੇ ਵਿੱਤੀ ਬੋਝ ਦੇ ਸਮੇਂ ਸਿਰ ਡਾਕਟਰੀ ਇਲਾਜ ਮਿਲੇ। ਇਸੇ ਤਹਿਤ ਮੋਗਾ ਦੀ ਇੱਕ 98 ਸਾਲਾ ਬਜ਼ੁਰਗ ਮਹਿਲਾ ਨੇ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਕੈਂਸਰ ਦਾ ਨਕਦੀ ਰਹਿਤ ਇਲਾਜ ਕਰਵਾ ਕੇ ਲਾਭ ਪ੍ਰਾਪਤ ਕੀਤਾ ਹੈ।ਇਸ ਯੋਜਨਾ ਦੇ ਸਭ ਤੋਂ ਬਜ਼ੁਰਗ ਲਾਭਪਾਤਰੀਆਂ ਵਿੱਚੋਂ ਇੱਕ, ਮੁਖਤਿਆਰ ਕੌਰ ਦਾ ਸਿਹਤ ਕਾਰਡ ਰਾਹੀਂ ਕੀਮੋਥੈਰੇਪੀ ਨਾਲ ਸਬੰਧਤ ਵਿਸ਼ੇਸ਼ ਇਲਾਜ ਪੂਰੀ ਤਰ੍ਹਾਂ ਮੁਫ਼ਤ ਕੀਤਾ ਗਿਆ। ਉਮਰ ਦੇ ਇਸ ਪੜਾਅ ‘ਤੇ ਜਿੱਥੇ ਲਗਾਤਾਰ ਡਾਕਟਰੀ ਸਹਾਇਤਾ ਦੀ ਬਹੁਤ ਲੋੜ ਹੁੰਦੀ ਹੈ, ਉੱਥੇ ਨਕਦੀ ਰਹਿਤ ਇਲਾਜ ਦੀ ਸਹੂਲਤ ਨੇ ਇਹ ਯਕੀਨੀ ਬਣਾਇਆ ਕਿ ਡਾਕਟਰੀ ਫੈਸਲੇ ਵਿੱਤੀ ਰੁਕਾਵਟਾਂ ਦੀ ਬਜਾਏ ਕੇਵਲ ਮਰੀਜ਼ ਦੀ ਲੋੜ ਅਨੁਸਾਰ ਲਏ ਜਾਣ।

ਇਹ ਵੀ ਪੜ੍ਹੋ Bhagwant Mann Govt ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ,ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ

ਇਸ ਇਲਾਜ ਵਿੱਚ ਕੀਮੋਥੈਰੇਪੀ ਪ੍ਰਣਾਲੀ ਦੇ ਹਿੱਸੇ ਵਜੋਂ ਉੱਨਤ ਦਵਾਈਆਂ ਅਤੇ ਸਹਾਇਕ ਥੈਰੇਪੀ ਸ਼ਾਮਲ ਸੀ, ਜਿਸ ਲਈ ਨਿਰੰਤਰ ਨਿਗਰਾਨੀ ਅਤੇ ਸਮੇਂ ਸਿਰ ਡਾਕਟਰੀ ਦਖਲ ਦੀ ਲੋੜ ਸੀ। ਹਸਪਤਾਲ ਵਿੱਚ ਸਿਹਤ ਕਾਰਡ ਦੀ ਤਸਦੀਕ ਹੋਣ ਤੋਂ ਬਾਅਦ, ਇਲਾਜ ਬਿਨਾਂ ਕਿਸੇ ਦੇਰੀ ਦੇ ਸ਼ੁਰੂ ਹੋ ਗਿਆ, ਜਿਸ ਨਾਲ ਦੇਖਭਾਲ ਦੀ ਨਿਰੰਤਰਤਾ ਯਕੀਨੀ ਬਣੀ।ਬਜ਼ੁਰਗ ਮੈਂਬਰਾਂ ਦੀ ਦੇਖਭਾਲ ਕਰਨ ਵਾਲੇ ਪਰਿਵਾਰਾਂ ਲਈ, ਵਾਰ-ਵਾਰ ਹਸਪਤਾਲ ਜਾਣ ਅਤੇ ਵਿਸ਼ੇਸ਼ ਇਲਾਜ ਦਾ ਖਰਚਾ ਅਕਸਰ ਚਿੰਤਾ ਦਾ ਵਿਸ਼ਾ ਬਣ ਜਾਂਦਾ ਹੈ। ਮੁੱਖ ਮੰਤਰੀ ਸਿਹਤ ਯੋਜਨਾ ਵਿੱਤੀ ਤਣਾਅ ਤੋਂ ਬਿਨਾਂ ਮਿਆਰੀ ਸਿਹਤ ਸੇਵਾਵਾਂ ਤੱਕ ਪਹੁੰਚ ਪ੍ਰਦਾਨ ਕਰਕੇ ਇਸ ਪਾੜੇ ਨੂੰ ਪੂਰ ਰਹੀ ਹੈ, ਜਿਸ ਨਾਲ ਪਰਿਵਾਰ ਪੂਰੀ ਤਰ੍ਹਾਂ ਮਰੀਜ਼ ਦੀ ਸਿਹਤਯਾਬੀ ਅਤੇ ਭਲਾਈ ‘ਤੇ ਧਿਆਨ ਕੇਂਦਰਿਤ ਕਰ ਸਕਦੇ ਹਨ।ਇਸ ਯੋਜਨਾ ਦੇ ਪ੍ਰਭਾਵ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਮੁੱਖ ਮੰਤਰੀ ਸਿਹਤ ਯੋਜਨਾ ਇਹ ਯਕੀਨੀ ਬਣਾ ਰਹੀ ਹੈ ਕਿ ਪੰਜਾਬ ਭਰ ਦੇ ਬਜ਼ੁਰਗ ਮਰੀਜ਼ਾਂ ਨੂੰ ਉਨ੍ਹਾਂ ਦੇ ਸਨਮਾਨ ਨੂੰ ਬਰਕਰਾਰ ਰੱਖਦੇ ਹੋਏ ਬਿਨਾਂ ਕਿਸੇ ਵਿੱਤੀ ਮੁਸ਼ਕਲ ਦੇ ਸਮੇਂ ਸਿਰ ਅਤੇ ਲੋੜੀਂਦੀ ਡਾਕਟਰੀ ਸਹਾਇਤਾ ਮਿਲੇ।

ਇਹ ਵੀ ਪੜ੍ਹੋ Bhagwant Mann Govt ਨੇ ਤੇਜ਼ਾਬ ਹਮਲੇ ਦੇ ਪੀੜਤਾਂ ਲਈ ਸਹਾਇਤਾ ਯੋਜਨਾ ਨੂੰ ਲਿੰਗ-ਨਿਰਪੱਖ ਬਣਾਇਆ, ਮਹੀਨਾਵਾਰ ਸਹਾਇਤਾ ਵਧਾ ਕੇ 10000 ਰੁਪਏ ਕੀਤੀ: ਡਾ. ਬਲਜੀਤ ਕੌਰ

ਜ਼ਿੰਦਗੀ ਦੇ ਇਸ ਪੜਾਅ ‘ਤੇ ਇਲਾਜ ਤੱਕ ਪਹੁੰਚ ਬਹੁਤ ਮਹੱਤਵਪੂਰਨ ਹੈ ਅਤੇ ਇਹ ਯੋਜਨਾ ਪਰਿਵਾਰਾਂ ਨੂੰ ਪੂਰੇ ਭਰੋਸੇ ਨਾਲ ਉਹ ਦੇਖਭਾਲ ਪ੍ਰਦਾਨ ਕਰਨ ਦੇ ਯੋਗ ਬਣਾ ਰਹੀ ਹੈ।”ਮੁੱਖ ਮੰਤਰੀ ਸਿਹਤ ਯੋਜਨਾ ਪ੍ਰਤੀ ਪਰਿਵਾਰ ਸਾਲਾਨਾ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਸਿਹਤ ਬੀਮਾ ਪ੍ਰਦਾਨ ਕਰਦੀ ਹੈ, ਜਿਸ ਨਾਲ ਲਾਭਪਾਤਰੀ ਪੰਜਾਬ ਦੇ ਸੂਚੀਬੱਧ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਕਰਵਾ ਸਕਦੇ ਹਨ।ਹੁਣ ਤੱਕ 9 ਲੱਖ ਤੋਂ ਵੱਧ ਸਿਹਤ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਲਾਭਪਾਤਰੀ 900 ਤੋਂ ਵੱਧ ਸੂਚੀਬੱਧ ਹਸਪਤਾਲਾਂ ਵਿੱਚ 2300 ਤੋਂ ਵੱਧ ਮੈਡੀਕਲ ਪੈਕੇਜਾਂ ਰਾਹੀਂ ਇਲਾਜ ਕਰਵਾ ਰਹੇ ਹਨ। ਪੰਜਾਬ ਸਰਕਾਰ ਵਲੋਂ ਨਿਵਾਸੀਆਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਇਸ ਯੋਜਨਾ ਤਹਿਤ ਨਕਦੀ ਰਹਿਤ ਸਿਹਤ ਸੇਵਾਵਾਂ ਦਾ ਲਾਭ ਲੈਣ ਲਈ ਮਨੋਨੀਤ ਕੇਂਦਰਾਂ ‘ਤੇ ਆਪਣੇ ਸਿਹਤ ਕਾਰਡ ਜ਼ਰੂਰ ਬਣਵਾਉਣ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ-ਰਾਜਸਥਾਨ ਪਾਣੀ ਸਮਝੌਤਾ: ਰਾਜਸਥਾਨ ਵੱਲ ਪੰਜਾਬ ਦੇ 1,44,000 ਕਰੋੜ ਰੁਪਏ ਬਕਾਏ ਦੇ ਮੁੱਦੇ ‘ਤੇ ਵਿਰੋਧੀ ਆਗੂ ਚੁੱਪ ਕਿਉਂ ਹਨ: ਬਲਤੇਜ ਪੰਨੂ

0

👉70 ਸਾਲਾਂ ਤੱਕ ਕਾਂਗਰਸ, ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੇ ਹੱਕਾਂ ਨੂੰ ਸਿਰਫ਼ ਗਿਰਵੀ ਰੱਖਿਆ: ਪੰਨੂ
Chandigarh News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰਾਜਸਥਾਨ ਨਾਲ ਪਾਣੀ ਦੇ ਸਮਝੌਤੇ ਨੂੰ ਲੈ ਕੇ ਕੀਤੇ ਗਏ ਵੱਡੇ ਖੁਲਾਸੇ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵਿਰੋਧੀ ਪਾਰਟੀਆਂ ‘ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਮੁੱਖ ਮੰਤਰੀ ਮਾਨ ਨੇ ਤੱਥਾਂ ਸਮੇਤ ਇਹ ਸਬੂਤ ਪੇਸ਼ ਕੀਤਾ ਹੈ ਕਿ 1920 ਦੇ ਸਮਝੌਤੇ ਤਹਿਤ ਰਾਜਸਥਾਨ ਨੂੰ ਮਿਲਣ ਵਾਲੇ ਪਾਣੀ ਦੇ ਬਦਲੇ ਪੰਜਾਬ ਦਾ 1,44,000 ਕਰੋੜ ਰੁਪਏ ਬਕਾਇਆ ਹੈ, ਉਦੋਂ ਤੋਂ 70 ਸਾਲ ਰਾਜ ਕਰਨ ਵਾਲੀ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦੇ ਆਗੂ ਹੁਣ ਚੁੱਪ ਕਿਉਂ ਹਨ? ਇਨ੍ਹਾਂ ਪਾਰਟੀਆਂ ਕੋਲ ਜਨਤਾ ਦੇ ਸਵਾਲਾਂ ਦਾ ਕੋਈ ਜਵਾਬ ਨਹੀਂ ਹੈ।

ਇਹ ਵੀ ਪੜ੍ਹੋ ਪੀਣ ਵਾਲੇ ਪਾਣੀ ਦੀਆਂ ਨਵੀਆਂ ਪਾਈਪਾਂ ਪਾਏ ਜਾਣ ‘ਤੇ 57 ਲੱਖ ਰੁਪਏ ਖਰਚ ਹੋਣਗੇ:ਵਿਧਾਇਕ ਕੁਲਵੰਤ ਸਿੰਘ

ਬਲਤੇਜ ਪੰਨੂ ਨੇ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੂੰ ਲੰਬੇ ਹੱਥੀਂ ਲੈਂਦਿਆਂ ਕਿਹਾ ਕਿ ਜਾਖੜ ਸਾਹਿਬ ਇਸ ਨੂੰ ‘ਸ਼ਗੂਫ਼ਾ’ ਦੱਸ ਕੇ ਆਪਣੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੇ। ਉਨ੍ਹਾਂ ਤਨਜ਼ ਕਸਦਿਆਂ ਕਿਹਾ ਕਿ ਜਾਖੜ ਸਾਹਿਬ, ਜਿਸ ਕਾਂਗਰਸ ਪਾਰਟੀ ਵਿੱਚ ਤੁਸੀਂ ਪਹਿਲਾਂ ਸੀ, ਅੱਜ ਉਹੀ ਲੋਕ ਤੁਹਾਡੇ ਨਾਲ ਭਾਜਪਾ ਵਿੱਚ ਬੈਠੇ ਹਨ ਜਿਨ੍ਹਾਂ ਨੇ ਕਦੇ ਸੋਨੇ ਦੀ ਕਹੀ ਅਤੇ ਚਾਂਦੀ ਦੀ ਟੋਕਰੀ ਲੈ ਕੇ ਪੰਜਾਬ ਦੀ ਹਿੱਕ ‘ਤੇ ਨਹਿਰਾਂ ਪਟਵਾਈਆਂ ਸਨ ਅਤੇ ਪੰਜਾਬ ਦਾ ਪਾਣੀ ਦੂਜੇ ਸੂਬਿਆਂ ਨੂੰ ਲੁਟਾਇਆ ਸੀ। ਅੱਜ ਉਨ੍ਹਾਂ ਗੱਦਾਰੀਆਂ ‘ਤੇ ਤੁਸੀਂ ਚੁੱਪ ਕਿਉਂ ਹੋ? ਪੰਜਾਬ ਦੀ ਜਨਤਾ ਤੁਹਾਡੀ ਇਸ ਖ਼ਾਮੋਸ਼ੀ ਦਾ ਮਤਲਬ ਚੰਗੀ ਤਰ੍ਹਾਂ ਸਮਝਦੀ ਹੈ।ਵਿਰੋਧੀਆਂ ਨੂੰ ਸ਼ੀਸ਼ਾ ਦਿਖਾਉਂਦੇ ਹੋਏ ਪੰਨੂ ਨੇ ਕਿਹਾ ਕਿ ਜਿਸ ਪੰਜਾਬ ਨੂੰ ਇਨ੍ਹਾਂ ਰਵਾਇਤੀ ਪਾਰਟੀਆਂ ਨੇ ਬੰਜਰ ਹੋਣ ਦੇ ਕੰਢੇ ‘ਤੇ ਛੱਡ ਦਿੱਤਾ ਸੀ, ਉਸ ਨੂੰ ਮਾਨ ਸਰਕਾਰ ਨੇ ਮਹਿਜ਼ 4 ਸਾਲਾਂ ਵਿੱਚ ਹੀ ਮੁੜ ਸੁਰਜੀਤ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਜਿੱਥੇ ਪਹਿਲਾਂ ਖੇਤਾਂ ਤੱਕ ਸਿਰਫ਼ 22% ਨਹਿਰੀ ਪਾਣੀ ਪਹੁੰਚਦਾ ਸੀ, ਅੱਜ ਮਾਨ ਸਰਕਾਰ ਦੇ ਯਤਨਾਂ ਸਦਕਾ ਉਹ ਅੰਕੜਾ 78% ਤੱਕ ਪਹੁੰਚ ਗਿਆ ਹੈ। ਇੰਨਾ ਹੀ ਨਹੀਂ, ਜੋ ਨਹਿਰਾਂ ਅਤੇ ਸੂਏ ਪਿਛਲੀਆਂ ਸਰਕਾਰਾਂ ਨੇ ਭੂ-ਮਾਫ਼ੀਆ ਨਾਲ ਮਿਲ ਕੇ ਦਬਾ ਦਿੱਤੇ ਸਨ, ਉਨ੍ਹਾਂ ਨੂੰ ਫਿਰ ਤੋਂ ਪੁੱਟਿਆ ਜਾ ਰਿਹਾ ਹੈ। ਤਰਨਤਾਰਨ ਦੇ ਸਰਹਾਲੀ ਵਿੱਚ ਦੱਬੀ ਹੋਈ ‘ਲੰਬੀ ਨਹਿਰ’ ਨੂੰ ਬਹਾਲ ਕਰਨਾ ਇਸ ਦਾ ਜਿਉਂਦਾ-ਜਾਗਦਾ ਸਬੂਤ ਹੈ।

ਇਹ ਵੀ ਪੜ੍ਹੋ ਕੰਢੀ ਇਲਾਕਾ ਹੁਣ ਪਛੜਿਆ ਨਹੀਂ ਰਿਹਾ: ਭਗਵੰਤ ਮਾਨ ਸਰਕਾਰ ਨੇ ਨਹਿਰੀ ਪਾਣੀ ਉੱਚੇ ਇਲਾਕਿਆਂ ਤੱਕ ਪਹੁੰਚਾਇਆ

ਬਲਤੇਜ ਪੰਨੂ ਨੇ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਵਿਰੋਧੀ ਪਾਰਟੀਆਂ ਨੂੰ ਤਕਲੀਫ਼ ਇਸ ਗੱਲ ਦੀ ਨਹੀਂ ਹੈ ਕਿ ਕੋਈ ਦੱਬੀ ਹੋਈ ਨਹਿਰ ਮਿਲ ਗਈ ਹੈ, ਸਗੋਂ ਉਨ੍ਹਾਂ ਦੀ ਅਸਲ ਤਕਲੀਫ਼ ਇਹ ਹੈ ਕਿ ਉਸ ਮਿੱਟੀ ਹੇਠ ਦੱਬੀਆਂ ਉਨ੍ਹਾਂ ਦੀਆਂ ਪੁਰਾਣੀਆਂ ਸਾਜ਼ਿਸ਼ਾਂ ਅਤੇ ਗੱਦਾਰੀਆਂ ਬਾਹਰ ਨਿਕਲ ਆਈਆਂ ਹਨ। ਉਨ੍ਹਾਂ ਕਿਹਾ ਕਿ 70 ਸਾਲਾਂ ਤੱਕ ਪੰਜਾਬ ਨੂੰ ਲੁੱਟਣ, ਕੁੱਟਣ ਅਤੇ ਪੰਜਾਬ ਦੇ ਹੱਕਾਂ ਨੂੰ ਦੂਜੇ ਸੂਬਿਆਂ ਕੋਲ ਗਿਰਵੀ ਰੱਖਣ ਵਾਲਿਆਂ ਦਾ ਅਸਲੀ ਚਿਹਰਾ ਹੁਣ ਬੇਨਕਾਬ ਹੋ ਚੁੱਕਾ ਹੈ। ਪੰਨੂ ਨੇ ਪੰਜਾਬ ਦੀ ਜਨਤਾ ਨੂੰ ਭਰੋਸਾ ਦਿਵਾਇਆ ਕਿ ਜਦੋਂ ਤੱਕ ਮੁੱਖ ਮੰਤਰੀ ਭਗਵੰਤ ਮਾਨ ਕੁਰਸੀ ‘ਤੇ ਹਨ, ਪੰਜਾਬ ਦਾ ਇੱਕ-ਇੱਕ ਪੈਸਾ ਅਤੇ ਪੰਜਾਬ ਦੇ ਹੱਕ ਪੂਰੀ ਤਰ੍ਹਾਂ ਸੁਰੱਖਿਅਤ ਹਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੀਣ ਵਾਲੇ ਪਾਣੀ ਦੀਆਂ ਨਵੀਆਂ ਪਾਈਪਾਂ ਪਾਏ ਜਾਣ ‘ਤੇ 57 ਲੱਖ ਰੁਪਏ ਖਰਚ ਹੋਣਗੇ:ਵਿਧਾਇਕ ਕੁਲਵੰਤ ਸਿੰਘ

0

👉ਕਿਹਾ, ਨਗਰ ਨਿਗਮ ਚੋਣਾਂ ਨੂੰ ਲੈ ਕੇ ਮਾਨਯੋਗ ਅਦਾਲਤ ਦੇ ਫੈਸਲੇ ਦੀ ਇੰਨ ਬਿੰਨ ਪਾਲਣਾ ਕਰਾਂਗੇ
SAS Nagar News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਦੇ ਚਿਰਕੋਣੇ ਮਸਲਿਆਂ ਦਾ ਤਰਜੀਹੀ ਅਧਾਰ ‘ਤੇ ਹੱਲ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਅੱਜ ਵਿਧਾਇਕ ਮੋਹਾਲੀ ਸ੍ਰੀ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਹ ਫੇਜ਼-10 ਵਿਖੇ ਪੀਣ ਵਾਲੇ ਪਾਣੀ ਦੀਆਂ ਨਵੀਆਂ ਪਾਈਪਾਂ ਪਾਉਣ ਦੇ ਕੰਮ ਦੀ ਸ਼ੁਰੂਆਤ ਮੌਕੇ ਗੱਲਬਾਤ ਕਰ ਰਹੇ ਸਨ।ਉਨ੍ਹਾਂ ਦੱਸਿਆ ਕਿ ਐਲ.ਆਈ.ਜੀ. ਅਤੇ ਐਮ.ਆਈ.ਜੀ. ਫੇਜ਼-10 ਦੇ ਇਲਾਕੇ ਵਿੱਚ ਪੁਰਾਣੀਆਂ ਅਤੇ ਖਰਾਬ ਪਾਣੀ ਸਪਲਾਈ ਲਾਈਨਾਂ ਕਾਰਨ ਪਾਣੀ ਅਸ਼ੁੱਧ ਹੋਣ ਦੀ ਸਮੱਸਿਆ ਆ ਰਹੀ ਸੀ।

ਇਹ ਵੀ ਪੜ੍ਹੋ  Bhagwant Mann Govt ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ,ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ

ਇਸ ਨੂੰ ਧਿਆਨ ਵਿੱਚ ਰੱਖਦਿਆਂ ਪੁਰਾਣੀਆਂ ਲਾਈਨਾਂ ਨੂੰ ਬਦਲ ਕੇ ਨਵੀਆਂ 4 ਇੰਚ ਦੀਆਂ ਡੀ.ਆਈ. ਪਾਈਪਾਂ ਪਾਈਆਂ ਜਾ ਰਹੀਆਂ ਹਨ। ਇਸ ਪ੍ਰੋਜੈਕਟ ‘ਤੇ ਲਗਭਗ 57 ਲੱਖ ਰੁਪਏ ਖਰਚ ਆਉਣ ਦਾ ਅੰਦਾਜ਼ਾ ਹੈ ਅਤੇ ਕੰਮ ਕਰੀਬ ਢਾਈ ਮਹੀਨਿਆਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ।ਵਿਧਾਇਕ ਨੇ ਕਿਹਾ ਕਿ ਪੁਰਾਣੀਆਂ ਪਾਈਪਾਂ ਵਿੱਚ ਪਾਣੀ ਦੇ ਮਿਕਸ ਹੋਣ ਕਾਰਨ ਸਾਫ ਪਾਣੀ ਨਹੀਂ ਮਿਲ ਰਿਹਾ ਸੀ, ਜਿਸ ਨਾਲ ਬਿਮਾਰੀਆਂ ਫੈਲਣ ਦਾ ਖਤਰਾ ਬਣਿਆ ਹੋਇਆ ਸੀ। ਨਵੀਆਂ ਪਾਈਪਾਂ ਪਾਉਣ ਨਾਲ ਇਲਾਕੇ ਦੇ ਲੋਕਾਂ ਨੂੰ ਸਾਫ ਪਾਣੀ ਮਿਲੇਗਾ ਅਤੇ ਬਿਮਾਰੀਆਂ ਤੋਂ ਵੀ ਰਾਹਤ ਮਿਲੇਗੀ।ਉਨ੍ਹਾਂ ਇਹ ਵੀ ਦੱਸਿਆ ਕਿ ਫੇਜ਼-10 ਵਿੱਚ ਨਹਿਰੀ ਪਾਣੀ ਦੀ ਸਪਲਾਈ ਪਹਿਲਾਂ ਹੀ ਸ਼ੁਰੂ ਕੀਤੀ ਜਾ ਚੁੱਕੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਤਕਨੀਕੀ ਦਿੱਕਤ ਆਉਣ ‘ਤੇ ਸੰਬੰਧਿਤ ਵਿਭਾਗ ਵੱਲੋਂ ਤੁਰੰਤ ਠੀਕ ਕੀਤਾ ਜਾਂਦਾ ਹੈ।

ਇਹ ਵੀ ਪੜ੍ਹੋ  ਚੰਡੀਗੜ੍ਹ ਸੈਕਟਰ 9 ਕਤਲ ਕਾਂਡ ਵਿੱਚ ਸ਼ਾਮਲ ਦੋ ਸ਼ੂਟਰ ਕੈਥਲ ਵਿੱਚ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਸ੍ਰੀ ਕੁਲਵੰਤ ਸਿੰਘ ਨੇ ਕਿਹਾ ਕਿ ਫੇਜ਼-10 ਨਾਲ ਉਨ੍ਹਾਂ ਦਾ ਵਿਸ਼ੇਸ਼ ਲਗਾਅ ਹੈ ਕਿਉਂਕਿ ਉਹ 1995 ਵਿੱਚ ਇੱਥੋਂ ਕੌਂਸਲਰ ਚੁਣੇ ਗਏ ਸਨ ਅਤੇ ਇਸ ਇਲਾਕੇ ਦੇ ਵਸਨੀਕਾਂ ਨੇ ਉਨ੍ਹਾਂ ਨੂੰ ਵੱਖ-ਵੱਖ ਅਹੁਦਿਆਂ ‘ਤੇ ਸੇਵਾ ਕਰਨ ਦਾ ਮੌਕਾ ਦਿੱਤਾ।ਨਗਰ ਨਿਗਮ ਚੋਣਾਂ ਬਾਰੇ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਸਭਨਾਂ ਨੂੰ ਮਾਨਯੋਗ ਅਦਾਲਤ ਦੇ ਫੈਸਲੇ ਦੀ ਉਡੀਕ ਸੀ ਅਤੇ ਅਦਾਲਤ ਦੇ ਫੈਸਲੇ ਦੀ ਇੰਨ ਬਿੰਨ ਪਾਲਣਾ ਕੀਤੀ ਜਾਵੇਗੀ।ਇਸ ਮੌਕੇ ਨਗਰ ਨਿਗਮ ਦੇ ਕਮਿਸ਼ਨਰ ਸੰਦੀਪ ਸਿੰਘ ਗਾੜ੍ਹਾ, ਚੀਫ ਇੰਜੀਨੀਅਰ ਨਰੇਸ਼ ਕੁਮਾਰ ਬੱਤਾ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਸਮੇਤ ਕਈ ਹੋਰ ਸ਼ਖਸੀਅਤਾਂ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1894058