ਬਲੱਡ ਬੈਕ ਵਿੱਚ ਵਿਸ਼ਵ ਮਹਿਲਾ ਦਿਵਸ ਮੌਕੇ ਸਨਮਾਨ ਸਮਾਗਮ ਦਾ ਆਯੌਜਨ

Date:

spot_img

Bathinda News:ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਡਾ. ਨਵਦੀਪ ਕੌਰ ਸਰਾਂ ਕਾਰਜਕਾਰੀ ਸਿਵਲ ਸਰਜਨ ਬਠਿੰਡਾ ਦੀ ਦੇਖ-ਰੇਖ ਅਤੇ ਸੀਨੀਅਰ ਮੈਡੀਕਲ ਅਫਸਰ ਡਾ ਗੁਰਮੇਲ ਸਿੰਘ ਦੀ ਅਗਵਾਈ ਵਿੱਚ ਸਥਾਨਕ ਬਲੱਡ ਬੈਕ ਵਿੰਚ ਕੌਮਾਂਤਰੀ ਮਹਿਲਾ ਦਿਵਸ ਵਿਖੇ ਮਨਾਇਆ ਗਿਆ । ਕੌਮਾਂਤਰੀ ਮਹਿਲਾ ਦਿਵਸ ਦੇ ਸਬੰਧ ਵਿੱਚ ਉਨਾਂ ਔਰਤਾਂ ਨੂੰ ਸਨਮਾਨਿਤ ਕੀਤਾ ਗਿਆ ਜੋ ਪਿਛਲੇ ਲੰਬੇ ਸਮੇ ਤੋ ਖੂਨ ਦਾਨ ਕਰ ਰਹੀਆਂ ਹਨ ।ਇਸ ਸਮੇਂ ਬੀ ਟੀ ੳ ਡਾ ਰੀਤਿਕਾ, ਡਾ ਗੁੰਜਨ ਨੇ ਕਿਹਾ ਕਿ ਕੌਮਾਂਤਰੀ ਮਹਿਲਾ ਦਿਵਸ ਹਰ ਸਾਲ 8 ਮਾਰਚ ਨੂੰ ਸੰਸਾਰ ਭਰ ਵਿੱਚ ਮਨਾਇਆ ਜਾਂਦਾ ਹੈ।

ਇਹ ਵੀ ਪੜ੍ਹੋ  ਬਠਿੰਡਾ-ਡੱਬਵਾਲੀ-ਬਾਦਲ ਰੋਡ ’ਤੇ ਸਫ਼ਰ ਕਰਨ ਵਾਲੇ ਸਾਵਧਾਨ; ਰਾਸਟਰਪਤੀ ਦੀ ਆਮਦ ਦੇ ਚੱਲਦੇ ਬਦਲਿਆਂ ਟਰੈਫਿਕ ਰੂਟ ਪਲਾਨ

ਇਸ ਦਿਨ ਨੂੰ ਮਨਾਉਣ ਦਾ ਮੁੱਖ ਉਦੇਸ਼ ਵਿਸ਼ਵ ਭਰ ਵਿਚ ਵਿਭਿੰਨ ਖੇਤਰਾਂ ਵਿੱਚ ਆਪਣਾ ਨਾਂ ਕਮਾਉਣ ਵਾਲੀਆਂ ਜਾਂ ਆਪਣਾ ਯੋਗਦਾਨ ਪਾਉਣ ਵਾਲੀਆਂ ਔਰਤਾਂ ਪ੍ਰਤੀ ਸਨਮਾਨ, ਪ੍ਰਸੰਸਾ ਅਤੇ ਪਿਆਰ ਪ੍ਰਗਟ ਕਰਨਾ ਤੇ ਉਨ੍ਹਾਂ ਨੂੰ ਉਤਸ਼ਾਹਿਤ ਕਰਨਾ ਹੈ । ਉਹਨਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਲੜਕੇ ਅਤੇ ਲੜਕੀ ਵਿੱਚ ਕੋਈ ਫਰਕ ਨਹੀ ਸਮਝਣਾ ਚਾਹੀਦਾ । ਮਾਂ-ਬਾਪ ਨੂੰ ਚਾਹੀਦਾ ਹੈ ਕਿ ਜੀਵਨ ਦੇ ਹਰ ਖੇਤਰ ਵਿੱਚ ਲੜਕੀ ਦੀ ਯੋਗ ਅਗਵਾਈ ਕੀਤੀ ਜਾਵੇ ਤਾਂ ਜੋ ਉਹ ਪੜ੍ਹ ਲਿਖਕੇ ਆਪਣਾ ਅਤੇ ਆਪਣੇ ਬੱਚਿਆਂ ਦੇ ਸੁਨਿਹਰੀ ਭਵਿੱਖ ਦੀ ਸਿਰਜਨਾਂ ਕਰ ਸਕੇ ਅਤੇ ਕਿਸੇ ਉਪਰ ਬੋਝ ਨਾ ਬਣੇ।ਇਸ ਮੌਕੇ ਡਾ ਡਿੰਪੀ ਕੱਕੜ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਮਾਜ ਵਿੱਚ ਬਰਾਬਰਤਾ ਬਣਾਈ ਰੱਖਣ ਲਈ ਜਰੂਰੀ ਹੈ ਕਿ ਔਰਤ ਦਾ ਹਰ ਖੇਤਰ ਵਿੱਚ ਸਤਿਕਾਰ ਕੀਤਾ ਜਾਵੇ ਅਤੇ ਉਸ ਨੂੰ ਘਰ, ਦਫਤਰ ਅਤੇ ਜਿਥੇ ਉਹ ਕੰਮ ਕਰਦੀ ਹੈ, ਉਸ ਨੂੰ ਅਹਿਮੀਅਤ ਦਿੱਤੀ ਜਾਵੇ।

ਇਹ ਵੀ ਪੜ੍ਹੋ  ਪੰਜਾਬ ’ਚ ਤੜਕਸਾਰ ਬੱਸ ਤੇ ਟਰੈਕਟਰ-ਟਰਾਲੀ ਵਿਚਕਾਰ ਵਾਪਰਿਆਂ ਭਿਆਨਕ ਹਾਦਸਾ, 4 ਮੌ+ਤਾਂ

ਉਹਨਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ 0 ਤੋਂ 5 ਸਾਲ ਤੱਕ ਦੀਆਂ ਲੜਕੀਆਂ ਦਾ ਸਰਕਾਰੀ ਹਸਪਾਤਲ ਵਿੱਚ ਮੁਫਤ ਇਲਾਜ ਕੀਤਾ ਜਾਂਦਾ ਹੈ। ਕੌਮੀ ਸਿਹਤ ਮਿਸ਼ਨ ਅਧੀਨ ਸਾਰੇ ਸਰਕਾਰੀ ਹਸਪਤਾਲ ਵਿੱਚ ਔਰਤਾਂ ਦਾ ਜਨੇਪਾ ਵੀ ਮੁਫਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਔਰਤ ਨੂੰ ਸਮਾਜ ਵਿੱਚ ਬਣਦਾ ਸਤਿਕਾਰ ਦਿੱਤਾ ਜਾਵੇ ਅਤੇ ਹਰ ਘਰ ਵਿੱਚ ਔਰਤ ਦੀਆਂ ਭਾਵਨਾਵਾਂ ਦੀ ਕਦਰ ਕਾਰਨੀ ਚਾਹੀਦੀ ਹੈ। ਘਰ ਵਿੱਚ ਲਏ ਜਾਣ ਵਾਲੇ ਹਰ ਫੈਸਲੇ ਵਿੱਚ ਉਸ ਨੂੰ ਵੀ ਭਾਗੀਦਾਰ ਬਣਾਇਆ ਜਾਣਾ ਚਾਹੀਦਾ ਹੈ । ਇਸ ਮੌਕੇ ਸਹੀਦ ਜਰਨੈਲ ਸਿੰਘ ਸੁਸਾਇਟੀ ਤੋ ਅਵਤਾਰ ਸਿੰਘ ਗੋਗਾ ਅਤੇ ਤਰਲੋਚਨ ਸਿੰਘ ਸੇਠੀ, ਰਮੇਸ਼ ਕੁਮਾਰ ਕੋਸਲਰ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

Popular

More like this
Related

5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

Chandigarh News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...