ਬਠਿੰਡਾ, 8 ਅਪ੍ਰੈਲ: ਬੀਸੀਐੱਲ ਇੰਡਸਟਰੀਜ਼ ਲਿਮਟਿਡ ਦੇ ਸੰਗਤ ਕਲਾਂ ਸਥਿਤ ਡਿਸਟਿਲਰੀ ਯੂਨਿਟ ਵਿਖੇ ਸੋਮਵਾਰ ਨੂੰ ਇੱਕ ਖੂਨਦਾਨ ਕੈਂਪ ਦਾ ਆਯੋਜਿਨ ਕੀਤਾ ਗਿਆ। ਕੈਂਪ ਦੌਰਾਨ 43 ਵਿਅਕਤੀਆਂ ਵੱਲੋਂ ਖੂਨਦਾਨ ਕੀਤਾ ਗਿਆ। ਇਸ ਮੌਕੇ ਸਿਵਲ ਹਸਪਤਾਲ ਬਠਿੰਡਾ ਦੇ ਬਲੱਡ ਬੈਂਕ ਤੋਂ ਇਕ ਵਿਸ਼ੇਸ਼ ਟੀਮ ਖੂਨ ਇਕੱਤਰ ਕਰਨ ਲਈ ਪਹੁੰਚੀ ਹੋਈ ਸੀ। ਇਸ ਤੋਂ ਇਲਾਵਾ ਇਸ ਮੌਕੇ ਇਕ ਮੈਡੀਕਲ ਚੈਂਕਅੱਪ ਕੈਂਪ ਵੀ ਲਗਾਇਆ ਗਿਆ। ਜਿਸ ’ਚ ਰਾਮਾਂ ਹਸਪਤਾਲ ਬਠਿੰਡਾ ਤੋਂ ਡਾਕਟਰ ਮਨੀਸ਼ ਗੁਪਤਾ ਦੀ ਅਗਵਾਈ ਹੇਠ ਪਹੁੰਚੀ ਟੀਮ ਨੇ ਵਰਕਰਾਂ ਦੀਆਂ ਵੱਖ ਵੱਖ ਬਿਮਾਰੀਆਂ ਦੀ ਜਾਂਚ ਕੀਤੀ।
ਭਾਜਪਾ ਵਿਰੁਧ ਪਿੰਡਾਂ ’ਚ ਮੁੜ No Entry ਦੇ ਬੈਨਰ ਲੱਗਣ ਲੱਗੇ, ਉਮੀਦਵਾਰਾਂ ਦਾ ਵਿਰੋਧ ਵੀ ਜਾਰੀ
ਕੈਂਪ ਦਾ ਉਦਘਾਟਨ ਬੀਸੀਐੱਲ ਦੇ ਸੀਨੀਅਰ ਜੀਐੱਮ ਐੱਸ ਐੱਸ ਸੰਧੂ ਅਤੇ ਸੀਨੀਅਰ ਜੀਐੱਮ ਅਰਵਿੰਦਰਾ ਕੁਮਾਰ ਵੱਲੋਂ ਕੀਤਾ ਗਿਆ। ਕੈਂਪ ਬਲੱਡ ਬੈਂਕ ਦੇ ਡਾਕਟਰ ਮੋਹਿਤ ਅਤੇ ਮੈਡਮ ਨੀਲਮ ਵੱਲੋਂ ਖੂਨਦਾਨੀਆਂ ਦਾ ਖੂਨਦਾਨ ਕਰਨ ਲਈ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਗਏ ਸਾਰਟੀਫਿਕੇਟ ਵੀ ਦਿੱਤੇ ਗਏ। ਇਸ ਮੌਕੇ ਲੱਗੇ ਮੁਫ਼ਤ ਮੈਡੀਕਲ ਚੈਂੱਕਅੱਪ ਕੈਂਪ ਦੌਰਾਨ ਪਹੁੰਚੀ ਡਾਕਟਰਾਂ ਦੀ ਟੀਮ ਨੇ ਵਰਕਰਾਂ ਦੀਆਂ ਸ਼ੂਗਰ ਅਤੇ ਬਲੱਡ ਪ੍ਰੈਸ਼ਰ ਸਮੇਤ ਹੋਰ ਵੱਖ ਵੱਖ ਬਿਮਾਰੀਆਂ ਦੀ ਜਾਂਚ ਕੀਤੀ। ਕੈਂਪ ਦੇ ਅੰਤ ’ਚ ਕੰਪਨੀ ਅਧਿਕਾਰੀਆਂ ਵੱਲੋਂ ਬਾਹਰ ਤੋਂ ਆਈਆਂ ਡਾਕਟਰਾਂ ਦੀਆਂ ਟੀਮਾਂ ਦਾ ਧੰਨਵਾਦ ਕੀਤਾ। ਇਸ ਮੌਕੇ ਡਾ. ਗੁਰਪ੍ਰੀਤ ਸ਼ਰਮਾ, ਗੁਰਮੀਤ ਸਿੰਘ, ਮੁਕੇਸ਼ ਬਾਂਸਲ, ਸੁਖਦੀਪ ਸਿੰਘ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।
Share the post "ਬੀਸੀਐੱਲ ਦੇ ਡਿਸਟਿਲਰੀ ਯੂਨਿਟ ਵਿਖੇ ਲਗਾਇਆ ਖੂਨਦਾਨ ਕੈਂਪ, ਦਰਜ਼ਨਾਂ ਨੇ ਕੀਤਾ ਖੂਨਦਾਨ"