Barnala News: ਖੂਨ ਹੋਇਆ ਸਫ਼ੈਦ; ਜਮੀਨ ਦੇ ਟੁਕੜੇ ਪਿੱਛੇ ਚੱਲ ਰਹੇ ਵਿਵਾਦ ਦੌਰਾਨ ਜ਼ਿਲ੍ਹੇ ਦੇ ਇੱਕ ਪਿੰਡ ਵਿਚ ਸਕੇ ਭਰਾ ਵੱਲੋਂ ਆਪਣੇ ਭਰਾ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਭਰਾ ਪੰਜਾਬ ਪੁਲਿਸ ਵਿਚ ਬਤੌਰ ਥਾਣੇਦਾਰ ਡਿਊਟੀ ਨਿਭਾ ਰਿਹਾ ਸੀ। ਇਸ ਮਾਮਲੇ ਵਿਚ ਪੁਲਿਸ ਨੇ ਮ੍ਰਿਤਕ ਥਾਣੇਦਾਰ ਦੀ ਪਤਨੀ ਦੇ ਬਿਆਨਾਂ ਉਪਰ ਕਾਤਲਾਂ ਵਿਰੁਧ ਪਰਚਾ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ ਵਿਜੀਲੈਂਸ ਬਿਊਰੋ ਨੇ ਜੁਲਾਈ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਕੇਸਾਂ ਵਿੱਚ 10 ਸਰਕਾਰੀ ਮੁਲਾਜ਼ਮਾਂ ਨੂੰ ਰੰਗੇ ਹੱਥੀਂ ਕਾਬੂ ਕੀਤਾ
ਇਹ ਘਟਨਾ ਪਿੰਡ ਕਾਲੋਕੇ ਵਿਖੇ ਵਾਪਰੀ ਹੈ, ਜਿੱਥੇ ਦੋ ਭਰਾਵਾਂ ਸੁਖਦੇਵ ਸਿੰਘ ਤੇ ਜੋਗਿੰਦਰ ਸਿੰਘ (ASI Punjab Police) ਵਿਚਕਾਰ ਪਿਛਲੇ ਲੰਮੇ ਸਮੇਂ ਜਮੀਨ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ। ਘਟਨਾ ਸਮੇਂ ਮ੍ਰਿਤਕ ਜੋਗਿੰਦਰ ਸਿੰਘ ਆਪਣੀ ਪਤਨੀ ਨਾਲ ਮੋਟਰਸਾਈਕਲ ‘ਤੇ ਸਵਾਰ ਹੋ ਕੇ ਨਾਨਕੇ ਪਿੰਡ ਤੋਂ ਆਪਣੇ ਪਿੰਡ ਵੱਲ ਆ ਰਿਹਾ ਸੀ। ਇਸ ਦੌਰਾਨ ਪਿੰਡ ਨਜਦੀਕ ਪੁੱਜਣ ‘ਤੇ ਰਾਸਤੇ ਵਿਚ ਟਰੈਕਟਰ ‘ਤੇ ਜਾ ਰਹੇ ਉਸਦੇ ਭਰਾ ਸੁਖਦੇਵ ਸਿੰਘ ਤੇ ਭਤੀਜ਼ੇ ਨਾਲ ਤਕਰਾਰ ਹੋ ਗਈ।
ਇਹ ਵੀ ਪੜ੍ਹੋ ਪ੍ਰਧਾਨ ਬਣਨ ਤੋਂ ਬਾਅਦ ਜਥੇਦਾਰ ਹਰਪ੍ਰੀਤ ਸਿੰਘ ਦਾ ਧਮਾਕੇਦਾਰ ਭਾਸ਼ਣ; ਸੁਖਬੀਰ ਬਾਦਲ ਨੂੰ ਦਿੱਤੀ ਇਹ ਚੁਣੌਤੀ
ਇਹ ਤਕਰਾਰ ਇੰਨੀਂ ਵਧ ਗਈ ਕਿ ਮੁਲਜਮਾਂ ਨੇ ਜੋਗਿੰਦਰ ਸਿੰਘ ਨੂੰ ਗੰਭੀਰ ਰੂਪ ਵਿਚ ਜਖ਼ਮੀ ਕਰ ਦਿੱਤਾ, ਜਿਸਤੋਂ ਬਾਅਦ ਉਸਦੇ ਉਪਰ ਟਰੈਕਟਰ ਚਾੜ ਦਿੱਤਾ, ਜਿਸਦੇ ਚੱਲਦੇ ਉਸਦੀ ਹੋ ਗਈ। ਜਦਕਿ ਆਪਣੇ ਪਤੀ ਨੂੰ ਬਚਾਉਣ ਦੀ ਕੋਸਿਸ ਵਿਚ ਉਸਦੀ ਪਤਨੀ ਵੀ ਗੰਭੀਰ ਰੂਪ ਵਿਚ ਜਖ਼ਮੀ ਹੋ ਗਈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।


