Ludhiana News: ਐਤਵਾਰ ਨੂੰ ਲੁਧਿਆਣਾ ‘ਚ ਵਾਪਰੀ ਇੱਕ ਦੁਖਦਾਈ ਘਟਨਾ ਵਿਚ ਇੱਕ ਨਵ-ਵਿਆਹੇ ਜੋੜੇ ਦੀਆਂ ਘਰ ਵਿਚ ਹੀ ਸ਼ੱਕੀ ਹਾਲਾਤ ਵਿਚ ਲਾਸ਼ਾਂ ਬਰਾਮਦ ਹੋਈਆਂ ਹਨ। ਦੋਨਾਂ ਦੀਆਂ ਲਾਸ਼ਾਂ ਕਮਰੇ ਵਿਚ ਲੱਗੇ ਛੱਤ ਵਾਲੇ ਪੱਖੇ ਨਾਲ ਲਟਕ ਰਹੀਆਂ ਸਨ। ਮ੍ਰਿਤਕਾਂ ਦੀ ਪਛਾਣ ਵਿਜੇ ਅਤੇ ਉਸਦੀ ਪਤਨੀ ਨੇਹਾ ਉਰਫ ਸੀਮਾ ਵਜੋਂ ਹੋਈ ਹੈ, ਜੋਕਿ ਪ੍ਰਤਾਪ ਸਿੰਘ ਵਾਲਾ ਇਲਾਕੇ ਵਿੱਚ ਇੱਕ ਕਿਰਾਏ ਦੇ ਘਰ ਵਿੱਚ ਰਹਿੰਦੇ ਸਨ। ਮੁਢਲੀ ਜਾਂਚ ਮੁਤਾਬਕ ਦੋਨਾਂ ਵੱਲੋਂ ਆਤਮਹੱੱਤਿਆ ਕੀਤੀ ਲੱਗਦੀ ਹੈ। ਇਸ ਮਾਮਲੇ ਦੀ ਜਾਂਚ ਰਹੀ ਥਾਣਾ ਪੀਏਯੂ ਦੀ ਪੁਲਿਸ ਦੇ ਅਧਿਕਾਰੀਆਂ ਮੁਤਾਬਕ ਘਟਨਾ ਸਥਾਨ ਤੋਂ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ।
ਇਹ ਵੀ ਪੜ੍ਹੋ 👉ਸ਼ਿਵ ਸੈਨਾ ਆਗੂ ਨੂੰ ‘ਹੈਰੋਇਨ’ ਦੇ ਝੂਠੇ ਕੇਸ ਵਿਚ ਫ਼ਸਾਉਣ ਵਾਲਾ ‘ਥਾਣੇਦਾਰ’ ਖੁਦ ਫ਼ਸਿਆ; SSP ਨੇ ਜਾਂਚ ਲਈ ਬਣਾਈ SIT
ਹਾਲਾਂਕਿ ਲੜਕੀ ਦੀ ਭੈਣ ਨੇ ਕਤਲ ਦਾ ਸ਼ੱਕ ਜਤਾਇਆ ਹੈ। ਮਕਾਨ ਮਾਲਕ ਮੁਤਾਬਕ ਐਤਵਾਰ ਸਵੇਰੇ ਗੁਆਂਢੀਆਂ ਨੇ ਇੰਨੇਂ ਦੇ ਕਮਰੇ ਦਾ ਦਰਵਾਜ਼ਾ ਖੜਕਾਇਆ ਪਰੰਤੂ ਅੰਦਰੋਂ ਕੋਈ ਜਵਾਬ ਨਹੀਂ ਮਿਲਿਆ। ਜਿਸਤੋਂ ਬਾਅਦ ਜਦ ਪਿਛਲੀ ਖਿੜਕੀ ਵਿੱਚੋਂ ਦੇਖਿਆ ਗਿਆ ਤਾਂ ਦੋਨਾਂ ਪਤੀ-ਪਤਨੀ ਦੀਆਂ ਲਾਸ਼ਾਂ ਕਮਰੇ ਦੇ ਅੰਦਰ ਛੱਤ ਵਾਲੇ ਪੱਖੇ ਨਾਲ ਲਟਕ ਰਹੀਆਂ ਸਨ। ਇਸ ਮੌਕੇ ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਮੌਕੇ ‘ਤੇ ਪਹੁੰਚੀ, ਦਰਵਾਜ਼ਾ ਤੋੜਿਆ, ਲਾਸ਼ਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਅਤੇ ਮੁਰਦਾਘਰ ਵਿੱਚ ਭੇਜ ਦਿੱਤਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




