Bathinda News: ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਸ਼ਮੀਰ ਦੇ ਮਾਨਸਾ ਰੋਡ ’ਤੇ ਕੋਟਫੱਤਾ ਵਾਲੇ ਪਾਸੇ ਸਥਿਤ ਹੱਡਾਰੋੜੀ ਨਜਦੀਕ ਝਾੜੀਆ ਵਿਚ ਇੱਕ ਨੌਜਵਾਨ ਦੀ ਬੁਰੀ ਹਾਲਾਤ ਵਿਚ ਲਾਸ਼ ਬਰਾਮਦ ਹੋਈ ਹੈ। ਪੁਲਿਸ ਵੱਲੋਂ ਸ਼ੁਰੂ ਕੀਤੀ ਮੁਢਲੀ ਪੜਤਾਲ ਤੋਂ ਇੰਝ ਜਾਪਦਾ ਹੈ ਕਿ ਇਸ ਨੌਜਵਾਨ ਦੀ ਲਾਸ਼ ਨੂੰ ਗਲ ਤੋਂ ਉਪਰ ਕੁੱਤਿਆਂ ਵੱਲੋਂ ਖਾਧਾ ਹੋਇਆ ਹੈ। ਕੋਟਸ਼ਮੀਰ ਪੁਲਿਸ ਚੌਂਕੀ ਦੇ ਇੰਚਾਰਜ ਸਬ ਇੰਸਪੈਕਟਰ ਰਾਜਪਾਲ ਸਿੰਘ ਸਰਾਂ ਨੇ ਇਸਦੀ ਪੁਸ਼ਟੀ ਕਰਦਿਆਂ ਦਸਿਆ ਕਿ ‘‘ ਮ੍ਰਿਤਕ ਵਿਅਕਤੀ ਦੀ ਜੇਬ ਵਿਚੋਂ ਆਧਾਰ ਕਾਰਡ ਤੇ ਕੁਝ ਫੋਟੋਆਂ ਮਿਲੀਆਂ ਹਨ।
ਇਹ ਵੀ ਪੜ੍ਹੋ ਜਲੰਧਰ ’ਚ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ 2 ਨੌਜਵਾਨਾਂ ਦੀ ਮੌ+ਤ,2 ਦੀ ਜਖ਼ਮੀ
ਜਿਸਦੇ ਆਧਾਰ ’ਤੇ ਉਸਦੀ ਪਹਿਚਾਣ ਜਗਤਾਰ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਗਲੀ ਨੰਬਰ 8/9 ਆਦਰਸ਼ ਨਗਰ ਬਠਿੰਡਾ ਵਜੋਂ ਹੋਈ। ਹਾਲਾਂਕਿ ਇੱਥੇ ਪਤਾ ਕਰਨ ’ਤੇ ਪੁਲਿਸ ਪਾਰਟੀ ਨੂੰ ਪਤਾ ਚੱਲਿਆ ਕਿ ਇਹ ਨੌਜਵਾਨ ਕਈ ਸਾਲ ਪਹਿਲਾਂ ਇੱਥੇ ਆਦਰਸ਼ ਨਗਰ ਵਿੱਚ ਕਿਰਾਏ ਦੇ ਮਕਾਨ ‘ਚ ਰਹਿੰਦਾ ਸੀ। ਪੁਲਿਸ ਅਧਿਕਾਰੀ ਨੇ ਦਸਿਆ ਕਿ ਸਿਨਾਖ਼ਤ ਲਈ ਲਾਸ਼ ਨੂੰ ਸਹਾਰਾ ਜਨ ਸੇਵਾ ਬਠਿੰਡਾ ਦੇ ਸਹਿਯੋਗ ਨਾਲ 72 ਘੰਟੇ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਗਿਆ ਹੈ। ਉਨ੍ਹਾਂ ਦਸਿਆ ਕਿ ਜੇਕਰ ਕਿਸੇ ਨੂੰ ਵੀ ਇਸ ਮ੍ਰਿਤਕ ਵਿਅਕਤੀ ਬਾਰੇ ਕੋਈ ਸੂਚਨਾ ਮਿਲਦੀ ਹੈ ਤਾਂ ਉਹ ਉਹਨਾਂ ਦੇ ਮੋਬਾਈਲ ਨੰਬਰ 99150-21800 ’ਤੇ ਸੰਪਰਕ ਕਰ ਸਕਦੇ ਹਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਪਿੰਡ ਕੋਟਸ਼ਮੀਰ ’ਚ ‘ਹੱਡਾਰੋੜੀ’ ਨਜਦੀਕ ਕੁੱਤਿਆਂ ਵੱਲੋਂ ਖ਼ਾਧੀ ਨੌਜਵਾਨ ਦੀ ਲਾ+ਸ਼ ਬਰਾਮਦ"