Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਖੇਡ ਜਗਤ

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਬਾਕਸਿੰਗ ਚੈਂਪੀਅਨ ਗੁਰਸੀਰਤ ਕੌਰ ਦਾ ਸਨਮਾਨ

15 Views

ਚੰਡੀਗੜ੍ਹ, 30 ਸਤੰਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਮਾਊਂਟ ਕਾਰਮਲ ਸਕੂਲ ਸੈਕਟਰ 47 ਚੰਡੀਗੜ੍ਹ ਦੀ ਵਿਦਿਆਰਥਣ 14 ਸਾਲਾ ਗੁਰਸੀਰਤ ਕੌਰ ਨੂੰ ਏਸ਼ੀਅਨ ਸਕੂਲ ਬਾਕਸਿੰਗ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਾਪਤੀ ਲਈ ਸਨਮਾਨਿਤ ਕੀਤਾ। ਦੱਸਣਯੋਗ ਹੈ ਕਿ 28 ਅਗਸਤ ਤੋਂ 10 ਸਤੰਬਰ, 2024 ਤੱਕ ਅਬੂ ਧਾਬੀ, ਯੂ.ਏ.ਈ. ਵਿਖੇ ਹੋਈ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ ਗੁਰਸੀਰਤ ਨੇ ਮੁੱਕੇਬਾਜ਼ੀ ਵਿੱਚ ਆਪਣੇ ਸ਼ਾਨਦਾਰ ਹੁਨਰ ਦਾ ਪ੍ਰਦਰਸ਼ਨ ਕਰਦਿਆਂ ਗੋਲਡ ਮੈਡਲ ਜਿੱਤਿਆ ਹੈ। ਜ਼ਿਕਰਯੋਗ ਹੈ ਕਿ ਗੁਰਸੀਰਤ ਨੇ ਇਹ ਜਿੱਤ 8 ਤੋਂ 11 ਅਗਸਤ ਤੱਕ ਹਰਿਆਣਾ ਦੇ ਰੋਹਤਕ ਵਿਖੇ ਹੋਏ ਏਸ਼ੀਅਨ ਜੂਨੀਅਰ ਅਤੇ ਸਕੂਲੀ ਲੜਕੇ ਅਤੇ ਸਕੂਲੀ ਲੜਕੀਆਂ ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਟਰਾਇਲਜ਼, ਜਿੱਥੇ ਉਸਨੇ ਪਹਿਲਾ ਸਥਾਨ ਹਾਸਲ ਕੀਤਾ ਸੀ, ਵਿੱਚ ਉਸਦੀ ਸ਼ਾਨਦਾਰ ਕਾਰਗੁਜ਼ਾਰੀ ਤੋਂ ਤੁਰੰਤ ਬਾਅਦ ਹਾਸਲ ਕੀਤੀ ਹੈ।

ਦਿੱਲੀ ਦੀ ਮੁੱਖ ਮੰਤਰੀ ‘ਆਤਿਸ਼ੀ’ ਵੀ ਹਰਿਆਣਾ ਦੇ ਚੋਣ ਮੈਦਾਨ ’ਚ ਨਿੱਤਰੇ

ਸਪੀਕਰ ਸ. ਸੰਧਵਾਂ ਨੇ ਗੁਰਸੀਰਤ ਦੇ ਦ੍ਰਿੜ ਇਰਾਦੇ ਅਤੇ ਸਖ਼ਤ ਮਿਹਨਤ ਦੀ ਪ੍ਰਸ਼ੰਸਾ ਕਰਦਿਆਂ ਉਸਨੂੰ ਇਸੇ ਤਰ੍ਹਾਂ ਹੀ ਦੇਸ਼ ਦਾ ਮਾਣ ਵਧਾਉਂਦੇ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਇਸ ਖੇਤਰ ਵਿੱਚ ਦੇਸ਼ ਦਾ ਨਾਮ ਚਮਕਾਉਣ ਲਈ ਦ੍ਰਿੜ ਇਰਾਦੇ ਅਤੇ ਜਨੂੰਨ ਦੀ ਲੋੜ ਬਾਰੇ ਗੱਲ ਕਰਦਿਆਂ ਖੇਡਾਂ ਵਿੱਚ ਨੌਜਵਾਨ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਦੀ ਮਹੱਤਤਾ ਉੱਤੇ ਜ਼ੋਰ ਦਿੱਤਾ।ਸ. ਸੰਧਵਾਂ ਨੇ ਕਿਹਾ ਕਿ ਗੁਰਸੀਰਤ ਦੀ ਪ੍ਰਾਪਤੀ ਹੋਰਨਾਂ ਖਿਡਾਰੀਆਂ ਲਈ ਪ੍ਰੇਰਨਾ ਸਰੋਤ ਹੈ, ਜਿਸਨੇ ਖੇਡਾਂ ਦੇ ਖੇਤਰ ਵਿੱਚ ਦੇਸ਼ ਦੇ ਨੌਜਵਾਨਾਂ ਦੀ ਸਮਰੱਥਾ ਅਤੇ ਪ੍ਰਤਿਭਾ ਦੇ ਸ਼ਾਨਦਾਰ ਪ੍ਰਦਰਸ਼ਨ ਦਾ ਸਬੂਤ ਦਿੱਤਾ ਹੈ।

ਹਰਜੋਤ ਸਿੰਘ ਬੈਂਸ ਵੱਲੋਂ ਮੁਹਾਲੀ ਦੇ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨਾਲ ਮੁਲਾਕਾਤ

ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਗੁਰਸੀਰਤ ਦੇ ਸਮਰਪਣ ਅਤੇ ਲਗਨ ਦਾ ਫ਼ਲ ਹੈ, ਜੋ ਮੁੱਕੇਬਾਜ਼ੀ ਵਿੱਚ ਉਸ ਦੇ ਰੌਸ਼ਨ ਭਵਿੱਖ ਦਾ ਪ੍ਰਮਾਣ ਹੈ।ਸ. ਸੰਧਵਾਂ ਨੇ ਨੌਜਵਾਨ ਐਥਲੀਟਾਂ ਦੀਆਂ ਪ੍ਰਾਪਤੀਆਂ ਦਾ ਲਗਾਤਾਰ ਸਮਰਥਨ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਜਪਾਨ ਤੋਂ ਮਿੱਠੀਆਂ ਯਾਦਾਂ ਅਤੇ ਅਨੁਭਵ ਲੈ ਕੇ ਪਰਤੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਸੀ। ਉਨ੍ਹਾਂ ਹਮੇਸ਼ਾ ਸਕੂਲੀ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਦਿਆਂ ਆਪਣੀ ਪ੍ਰਤਿਭਾ ਨੂੰ ਹੋਰ ਨਿਖ਼ਾਰਨ ਲਈ ਪ੍ਰੇਰਿਤ ਕਰਦੇ ਰਹਿੰਦੇ ਹਨ।

 

Related posts

ਜ਼ਿਲ੍ਹਾ ਪੱਧਰੀ ਨਿਸ਼ਾਨੇਬਾਜ਼ੀ ’ਚ ਅਰਮਾਨ ਬਰਾੜ ਨੇ ਜਿੱਤੇ ਸੋਨ ਤਮਗੇ

punjabusernewssite

68ਵੀਆਂ ਜ਼ਿਲ੍ਹਾ ਪੱਧਰੀ ਗਰਮ ਰੁੱਤ ਖੇਡਾਂ: ਅੰਡਰ 14 ਸਰਕਲ ਕਬੱਡੀ ਵਿੱਚ ਮੰਡੀ ਫੂਲ ਦੇ ਗੱਭਰੂ ਛਾਏ

punjabusernewssite

ਪੁਲਿਸ ਲਾਈਨ ਦੇ ਬਾਸਕਟਬਾਲ ਮੈਦਾਨ ਵਿੱਚ 40 ਪਲੱਸ ਦੇ ਟੂਰਨਾਮੈਂਟ ਆਯੋਜਿਤ

punjabusernewssite