ਭਗਵੰਤ ਮਾਨ ਕਰਵਾਉਣਗੇ ਪਾਰਟੀ ਵਿੱਚ ਸ਼ਮੂਲੀਅਤ
ਸੰਗਰੂਰ, 1 ਮਈ: ਕਾਂਗਰਸ ਪਾਰਟੀ ਨੂੰ ਅੱਜ ਇੱਕ ਹੋਰ ਵੱਡਾ ਝਟਕਾ ਲੱਗਣ ਜਾ ਰਿਹਾ ਹੈ ਹੈ। ਬੀਤੇ ਕੱਲ ਕਾਂਗਰਸ ਤੋਂ ਅਸਤੀਫਾ ਦੇਣ ਵਾਲੇ ਧੂਰੀ ਹਲਕੇ ਦੇ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼੍ਰੀ ਗੋਲਡੀ ਦੀ ਪਾਰਟੀ ਵਿੱਚ ਸ਼ਮੂਲੀਅਤ ਕਰਾਉਣਗੇ। ਦੱਸਣਾ ਬਣਦਾ ਹੈ ਕਿ ਸੰਗਰੂਰ ਲੋਕ ਸਭਾ ਹਲਕੇ ਤੋਂ ਸੁਖਪਾਲ ਸਿੰਘ ਖਹਿਰਾ ਨੂੰ ਟਿਕਟ ਮਿਲਣ ਤੋਂ ਬਾਅਦ ਗੋਲਡੀ ਲਗਾਤਾਰ ਨਰਾਜ਼ ਚੱਲ ਰਹੇ ਸਨ। ਹਾਲਾਂਕਿ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਹਿਤ ਹੋਰ ਸੀਨੀਅਰ ਆਗੂਆਂ ਨੇ ਉਹਨਾਂ ਨੂੰ ਮਨਾਉਣ ਦੀ ਕੋਸ਼ਿਸ਼ ਵੀ ਕੀਤੀ ਪ੍ਰੰਤੂ ਉਹਨਾਂ ਦੀ ਨਰਾਜ਼ਗੀ ਬਰਕਰਾਰ ਰਹੀ।
ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਆਗੂ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ
ਜਿਸ ਤੋਂ ਬਾਅਦ ਬੀਤੇ ਕੱਲ ਦਲਵੀਰ ਸਿੰਘ ਗੋਲਡੀ ਨੇ ਆਪਣਾ ਅਸਤੀਫਾ ਪੰਜਾਬ ਕਾਂਗਰਸ ਦੇ ਪ੍ਰਧਾਨ ਨੂੰ ਭੇਜ ਦਿੱਤਾ ਸੀ। ਉਸ ਤੋਂ ਬਾਅਦ ਹੀ ਕਿਆਸਰਾਈਆਂ ਲੱਗ ਰਹੀਆਂ ਸਨ ਕਿ ਗੋਲਡੀ ਜਾਂ ਤਾਂ ਆਪ ਜਾਂ ਫਿਰ ਭਾਜਪਾ ਵਿੱਚ ਸ਼ਾਮਿਲ ਹੋ ਸਕਦੇ ਹਨ ਕਿਉਂਕਿ ਭਾਜਪਾ ਨੇ ਹਾਲੇ ਤੱਕ ਸੰਗਰੂਰ ਲੋਕ ਸਭਾ ਹਲਕੇ ਤੋਂ ਆਪਣੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ। ਪਰ ਹੁਣ ਮਿਲੀ ਸੂਚਨਾ ਦੇ ਮੁਤਾਬਿਕ ਦਲਬੀਰ ਸਿੰਘ ਗੋਲਡੀ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਜਾ ਰਹੇ ਹਨ। ਪਾਰਟੀ ਦੇ ਉੱਚ ਸੂਤਰਾਂ ਮੁਤਾਬਕ ਗੋਲਡੀ ਮੀਤ ਹੇਅਰ ਦੀ ਜਿੱਤ ਯਕੀਨੀ ਬਣਾਉਣ ਲਈ ਪੂਰੀ ਮਿਹਨਤ ਕਰਨਗੇ ਅਤੇ ਜੇਕਰ ਪਾਰਟੀ ਉਮੀਦਵਾਰ ਸੰਗਰੂਰ ਲੋਕ ਸਭਾ ਹਲਕੇ ਤੋਂ ਜਿੱਤ ਜਾਂਦਾ ਹੈ ਤਾਂ ਬਰਨਾਲਾ ਵਿਧਾਨ ਸਭਾ ਹਲਕੇ ਤੋਂ ਖਾਲੀ ਹੋਣ ਵਾਲੀ ਸੀਟ ਉੱਪਰ ਦਲਬੀਰ ਸਿੰਘ ਗੋਲਡੀ ਨੂੰ ਆਪ ਵੱਲੋਂ ਉਮੀਦਵਾਰ ਬਣਾ ਕੇ ਜਿਮਨੀ ਚੋਣ ਲੜਾਈ ਜਾ ਸਕਦੀ ਹੈ।