spot_img

Breaking News; Channi ਦੇ ਘਰ ਹੋਈ ਮੀਟਿੰਗ ‘ਚ ਹਾਈਕਮਾਂਡ ਨੂੰ ਪੰਜਾਬ ਕਾਂਗਰਸ ਦਾ ਫੈਸਲਾ ਮੁੜ ਵਿਚਾਰਨ ਦੀ ਉੱਠੀ ਮੰਗ

Date:

spot_img

Rupnagar News: Breaking News; ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੋਰਿੰਡਾ ਸਥਿਤ ਰਿਹਾਇਸ਼ ‘ਤੇ ਪੰਜਾਬ ਕਾਂਗਰਸ ਦੇ ਅਸਤੰਸ਼ੁਟ ਆਗੂਆਂ ਦੀ ਹੋਈ ਮੀਟਿੰਗ ਵਿਚ ਕਾਂਗਰਸ ਹਾਈਕਮਾਂਡ ਨੂੰ ਇੱਕ ਮੌਕਾ ਦੇਣ ਦਾ ਫੈਸਲਾ ਕੀਤਾ ਗਿਆ। ਹਾਲਾਂਕਿ ਦਰਜ਼ਨਾਂ ਆਗੂਆਂ ਵੱਲੋਂ ਤੁਰੰਤ ਫੈਸਲਾ ਲੈਣ ਦੀ ਲਈ ਦਬਾਅ ਬਣਾਇਆ ਗਿਆ ਅਤੇ ਚੰਨੀ ਨੂੰ ਚੋਣ ਪ੍ਰਚਾਰ ਕਮੇਟੀ ਦੇ ਅਹੁੱਦੇ ਤੋਂ ਅਸਤੀਫ਼ਾ ਦੇਣ ਲਈ ਕਿਹਾ ਗਿਆ ਪਰੰਤੂ ਕੁੱਝ ਸੀਨੀਅਰ ਆਗੂਆਂ ਵੱਲੋਂ ਹਾਈਕਮਾਂਡ ਨੂੰ ਆਪਣੇ ਫੈਸਲੇ ਉੱਪਰ ਪੁਨਰ ਵਿਚਾਰ ਕਰਨ ਲਈ ਇੱਕ ਮੌਕਾ ਦੇਣ ਬਾਰੇ ਕਿਹਾ ਗਿਆ।

ਇਹ ਵੀ ਪੜ੍ਹੋ 👉CM Bhagwant Mann ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਪੰਜਾਬ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨ ਸਬੰਧੀ ਸੋਧ ਨੂੰ ਪ੍ਰਵਾਨਗੀ

ਸੂਤਰਾਂ ਮੁਤਾਬਕ ਮੀਟਿੰਗ ਨੂੰ ਆਖਰ ਵਿਚ ਸੰਬੋਧਨ ਕਰਦਿਆਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਰਿਹਾਇਸ਼ ‘ਤੇ ਆਏ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਉਹਨਾਂ ਦੀਆਂ ਭਾਵਨਾਵਾਂ ਦੀ ਕਦਰ ਕਰਦੇ ਹਨ ਤੇ ਉਹ ਜੋ ਫੈਸਲਾ ਲੈਣਗੇ, ਉਸਦੇ ਨਾਲ ਖੜ੍ਹੇ ਹਨ। ਮੀਟਿੰਗ ਤੋਂ ਬਾਅਦ ਸੰਖੇਪ ਵਿਚ ਜਾਣਕਾਰੀ ਦਿੰਦਿਆਂ ਸਾਬਕਾ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਰਾਣਾ ਗੁਰਜੀਤ, ਭਾਰਤ ਭੂਸ਼ਣ ਆਸ਼ੂ ਆਦਿ ਆਗੂਆਂ ਨੇ ਦਸਿਆ ਕਿ ਮੀਟਿੰਗ ਵਿਚ ਇਹ ਫੈਸਲਾ ਲਿਆ ਗਿਆ ਕਿ ਹਾਈਕਮਾਂਡ ਵੱਲੋਂ ਪਿਛਲੇ ਦਿਨੀਂ ਜੋ ਪੰਜਾਬ ਕਾਂਗਰਸ ਦਾ ਪੁਨਰਗਠਨ ਕੀਤਾ ਗਿਆ, ਉਸਦੇ ਉੱਪਰ ਮੁੜ ਵਿਚਾਰ ਕੀਤਾ ਜਾਵੇ ਤਾਂ ਕਿ ਸਾਲ 2027 ਦੀਆਂ ਚੋਣਾਂ ਵਿਚ ਸੂਬੇ ਵਿਚ ਕਾਂਗਰਸ ਦੀ ਸਰਕਾਰ ਬਣਾਈ ਜਾ ਸਕੇ।

ਇਹ ਵੀ ਪੜ੍ਹੋ 👉Amritsar Airport ‘ਤੇ ਔਰਤ ਸਮੇਤ ਤਿੰਨ ਯਾਤਰੀਆਂ ਕੋਲੋਂ 1 ਕਰੋੜ ਦਾ ਸੋਨਾ ਜਬਤ

ਹਾਲਾਂਕਿ ਇਸ ਮੌਕੇ ਉਨ੍ਹਾਂ ਅੱਜ ਦੀ ਮੀਟਿੰਗ ਨੁੰ ਬਗਾਵਤ ਦਾ ਰੂਪ ਦੇਣ ਤੋਂ ਸਪੱਸ਼ਟ ਇੰਨਕਾਰ ਕਰਦਿਆਂ ਦਾਅਵਾ ਕੀਤਾ ਕਿ ਉਨ੍ਹਾਂ ਦੀ ਕਾਂਗਰਸ ਹਾਈਕਮਾਂਡ ਨਾਲ ਕੋਈ ਨਰਾਜ਼ਗੀ ਨਹੀਂ, ਬਲਕਿ ਜੋ ਲਿਸਟ ਜਾਰੀ ਕੀਤੀ ਗਈ ਹੈ, ਉਸਤੋਂ ਪੰਜਾਬ ਦੇ ਲੋਕਾਂ ਅਤੇ ਕਾਂਗਰਸੀ ਵਰਕਰਾਂ ਵਿਚ ਖੁਸੀ ਨਹੀਂ ਝਲਕ ਰਹੀ। ਜਿਸਦੇ ਚੱਲਦੇ ਹਾਈਕਮਾਂਡ ਇਸ ਫੈਸਲੇ ਉੱਪਰ ਪੁਨਰਵਿਚਾਰ ਕੀਤਾ ਜਾਵੇ। ਇਹ ਵੀ ਪਤਾ ਲੱਗਿਆ ਹੈ ਕਿ ਅੱਜ ਦੀ ਮੀਟਿੰਗ ਵਿਚ ਸੀਨੀਅਰ ਆਗੂਆਂ ਦੀ ਇੱਕ ਕਮੇਟੀ ਬਣਾਉਣ ਦਾ ਵੀ ਫੈਸਲਾ ਲਿਆ ਗਿਆ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

Popular

More like this
Related

ਲੋਕ ਨਿਰਮਾਣ ਵਿਭਾਗ ਦੇ 17 SDOs ਨੂੰ ਮਿਲੀ ਤਰੱਕੀ, ਬਣੇ Xen, ਦੇਖੋ ਲਿਸਟ

Chandigarh News: ਪੰਜਾਬ ਸਰਕਾਰ ਨੇ ਲੋਕ ਨਿਰਮਾਣ ਵਿਭਾਗ ਵਿਚ...

Raja Warring ਨੇ Ravneet Bittu ਨੂੰ ਦਿੱਤੀ ਨੇਕ ‘ਸਲਾਹ’!

Chandigarh News: ਲੁਧਿਆਣਾ ਤੋਂ ਇੱਕ ਦੂਜੇ ਦੇ ਵਿਰੁਧ ਲੋਕ...

Fazilka ‘ਚ DSP ਦਫ਼ਤਰ ਦੇ ਬਾਹਰ ਹੋਈ ਫ਼ਾਈਰਿੰਗ; 2 ਕਾਬੂ, ਇੱਕ ਪਿਸਤੌਲ ਬਰਾਮਦ

Fazilka News: Fazilka ਜ਼ਿਲ੍ਹੇ ਦੇ ਜਲਾਲਾਬਾਦ 'ਚ ਸਥਿਤ ਡੀਐਸਪੀ...