Breaking News; ਮਾਨਸਾ ਵਾਲੇ ਪਰਵਿੰਦਰ ਸਿੰਘ ਝੋਟੇ ਦਾ ਤੜਕਸਾਰ ਗੋ.ਲੀ.ਆਂ ਮਾਰ ਕੇ ਕ/ਤ/ਲ; ਜਾਣੋਂ ਕਾਰਨ !

Date:

spot_img

Mansa News: Breaking News; ਪਿਛਲੇ ਕੁੱਝ ਸਮੇਂ ਤੋਂ ਸਿੰਥੈਟਿਕ ਨਸ਼ਿਆਂ ਦੇ ਖਿਲਾਫ਼ ਮੁਹਿੰਮ ਵਿੱਢਣ ਵਾਲੇ ਮਾਨਸਾ ਦੇ ਪਰਵਿੰਦਰ ਸਿੰਘ ਝੋਟੇ ਦਾ ਇੱਕ ਮੈਡੀਕਲ ਸਟੋਰ ਦੇ ਮਾਲਕ ਵੱਲੋਂ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਇਸ ਗੋਲੀਬਾਰੀ ਵਿਚ ਝੋਟੇ ਦਾ ਇੱਕ ਸਾਥੀ ਵੀ ਜਖ਼ਮੀ ਹੋ ਗਿਆ। ਘਟਨਾ ਤੋਂ ਤੁਰੰਤ ਬਾਅਦ ਉਸਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸਨੇ ਦਮ ਤੋੜ ਦਿੱਤਾ। ਸੂਚਨਾ ਮਿਲਦੇ ਹੀ ਪੁਲਿਸ ਦੇ ਉੱਚ ਅਧਿਕਾਰੀ ਘਟਨਾ ਵਾਲੀ ਸਥਾਨ’ਤੇ ਪੁੱਜੇ।

ਇਹ ਵੀ ਪੜ੍ਹੋ 👉ਪੰਜਾਬ ਦੀ ਫਾਈਨਲ ਵੋਟਰ ਲਿਸਟ ਜਾਰੀ, 2.01 ਕਰੋੜ ਵੋਟਰ ਦਰਜ, ਇੰਝ ਕਰੋ ਚੈੱਕ ਆਪਣਾ ਨਾਂ

ਦੂਜੇ ਪਾਸੇ ਝੋਟੇ ਦੀ ਮੌਤ ਦਾ ਪਤਾ ਲੱਗਦੇ ਹੀ ਵੱਡੀ ਗਿਣਤੀ ਵਿਚ ਉਸਦੇ ਸਮਰਥਕ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ। ਦਸਿਆ ਜਾ ਰਿਹਾ ਕਿ ਮੁਲਜ਼ਮ ਮੈਡੀਕਲ ਸਟੋਰ ਮਾਲਕ ਅਸ਼ਵਨੀ ਕੁਮਾਰ ਦੇ ਵਿਰੁੱਧ ਪਹਿਲਾਂ ਵੀ ਕਈ ਕੇਸ ਦਰਜ ਹਨ। ਮਿਲੀ ਜਾਣਕਾਰੀ ਮੁਤਾਬਕ ਮੰਗਲਵਾਰ ਸਵੇਰੇ ਇੱਕ ਮਾਨਸਾ ਦੇ ਬਜ਼ਾਰ ਵਿਚ ਇਹ ਘਟਨਾ ਵਾਪਰੀ। ਗੋਲੀਆਂ ਇੰਨੀਆਂ ਨੇੜਿਓਂ ਚਲਾਈਆਂ ਗਈਆਂ ਕਿ ਉਹ ਝੋਟਾ ਦੇ ਸਰੀਰ ਵਿੱਚੋਂ ਲੰਘ ਗਈਆਂ।

ਇਹ ਵੀ ਪੜ੍ਹੋ 👉ਰਜਬਾਹੇ ’ਚ ਪਾੜ ਪੈਣ ਕਾਰਨ ਕਰੀਬ 300 ਏਕੜ ’ਚ ਭਰਿਆ ਪਾਣੀ, ਝੋਨੇ ਦੀ ਫ਼ਸਲ ਖ਼ਰਾਬ ਹੋਣ ਦਾ ਖ਼ਦਸ਼ਾ

ਹਾਲਾਂਕਿ ਉਸਨੇ ਭੱਜਣ ਦੀ ਕੋਸ਼ਿੱਸ ਕੀਤੀ ਪ੍ਰੰਤੂ ਥੋੜੀ ਦੂਰ ਜਾ ਕੇ ਡਿੱਗ ਪਿਆ। ਸ਼ੁਰੂਆਤੀ ਜਾਣਕਾਰੀ ਅਨੁਸਾਰ, ਪਰਵਿੰਦਰ ਝੋਟਾ ਊਕਤ ਮੈਡੀਕਲ ਸਟੋਰ ‘ਤੇ ਆਇਆ ਸੀ ਤੇ ਦਾਅਵਾ ਕੀਤਾ ਕਿ ਉਹ ਨਸ਼ੇ ਵੇਚ ਰਿਹਾ। ਇਸ ਗੱਲ ਨੂੰ ਲੈ ਕੇ ਹੀ ਦੋਨਾਂ ਧਿਰਾਂ ਵਿਚਕਾਰ ਤਕਰਾਰ ਹੋ ਗਈ, ਜਿਹੜੀ ਬਾਅਦ ਵਿਚ ਖੂਨੀ ਰੂਪ ਧਾਰਨ ਕਰ ਗਈ। ਕਤਲ ਤੋਂ ਬਾਅਦ, ਮਾਲਕ ਮੈਡੀਕਲ ਸਟੋਰ ਬੰਦ ਕਰ ਕੇ ਭੱਜ ਗਿਆ। ਦਸਣਾ ਬਣਦਾ ਹੈ ਕਿ ਮ੍ਰਿਤਕ ਝੋਟਾ ਲੰਬੇ ਸਮੇਂ ਤੋਂ ਮਾਨਸਾ ਵਿੱਚ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਵਿਰੁੱਧ ਮੁਹਿੰਮ ਚਲਾ ਰਿਹਾ ਸੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

ਵਿਸ਼ੇਸ਼ ਗਹਿਰੀ ਸੁਧਾਈ; ਰਾਜਨੀਤਿਕ ਪਾਰਟੀਆਂ ਨੂੰ ਅੰਤਿਮ ਵੋਟਰ ਸੂਚੀ ਦੀਆਂ ਕਾਪੀਆਂ ਸੌਂਪੀਆਂ

👉ਜ਼ਿਲ੍ਹਾ ਬਠਿੰਡਾ ਵਿਖੇ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ...