Breaking News: ਚੰਡੀਗੜ੍ਹ ਵਿੱਚ ਹੋਈ Sanjeev Arora ਦੀ ਗ੍ਰਿਫ਼ਤਾਰੀ ਮਾਮਲੇ ਵਿੱਚ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਅਹਿਮ ਸੁਣਵਾਈ ਹੋਈ। ਹਾਲਾਂਕਿ ਅਦਾਲਤ ਵੱਲੋਂ ਫਿਲਹਾਲ ਕੋਈ ਵੱਡੀ ਰਾਹਤ ਨਾ ਮਿਲਣ ਕਾਰਨ ਹੁਣ ਮਾਮਲੇ ਦੀ ਅਗਲੀ ਸੁਣਵਾਈ 14 ਮਈ ਨੂੰ ਹੋਵੇਗੀ। ਦਰਅਸਲ, ਸੰਜੀਵ ਅਰੋੜਾ ਨੇ ਆਪਣੀ ਗ੍ਰਿਫ਼ਤਾਰੀ ਅਤੇ ਰਿਮਾਂਡ ਨੂੰ ਚੁਣੌਤੀ ਦਿੰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਪਟੀਸ਼ਨ ਵਿੱਚ ਗ੍ਰਿਫ਼ਤਾਰੀ ਦੀ ਕਾਨੂੰਨੀ ਪ੍ਰਕਿਰਿਆ ਅਤੇ ਰਿਮਾਂਡ ਸਬੰਧੀ ਕਈ ਸਵਾਲ ਉਠਾਏ ਗਏ ਸਨ।
ਇਹ ਵੀ ਪੜ੍ਹੋ 👉Jagtar Singh Hawara ਵੱਲੋਂ ਆਪਣੀ ਬਿਮਾਰ ਮਾਤਾ ਦੀ ਦੇਖਭਾਲ ਲਈ ਮੰਗੀ ਗਈ ਚਾਰ ਹਫ਼ਤਿਆਂ ਦੀ ਪੈਰੋਲ Jurisdiction ਦੀਆਂ ਉਲਝਣਾਂ ‘ਚ ਫਸੀ
ਅੱਜ ਹੋਈ ਸੁਣਵਾਈ ਦੌਰਾਨ ਸੰਜੀਵ ਅਰੋੜਾ ਦੇ ਵਕੀਲ ਵੱਲੋਂ ਅਦਾਲਤ ਅੱਗੇ ਆਪਣੀਆਂ ਦਲੀਲਾਂ ਪੇਸ਼ ਕੀਤੀਆਂ ਗਈਆਂ। ਦੋਵੇਂ ਪੱਖਾਂ ਦੀ ਗੱਲ ਸੁਣਨ ਤੋਂ ਬਾਅਦ ਹਾਈਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ 14 ਮਈ ਤੱਕ ਮੁਲਤਵੀ ਕਰ ਦਿੱਤੀ। ਇਸ ਦੇ ਨਾਲ ਹੀ ਸੰਜੀਵ ਅਰੋੜਾ ਨੂੰ ਤੁਰੰਤ ਕੋਈ ਰਾਹਤ ਨਹੀਂ ਮਿਲ ਸਕੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




