ਬਠਿੰਡਾ, 14 ਮਈ: ਲੰਘੀ 27 ਅਪ੍ਰੈਲ ਨੂੰ ਬਠਿੰਡਾ ਦੇ ਮਿੰਨੀ ਸਕੱਤਰੇਤ, ਡਾਕਖਾਨਾ ਅਤੇ ਮਹਿਲਾ ਥਾਣੇ ਦੀਆਂ ਕੰਧਾਂ ‘ਤੇ ਖਾਲਿਸਤਾਨੀ ਪੱਖੀ ਨਾਅਰੇ ਲਿਖਣ ਦੇ ਮਾਮਲੇ ਨੂੰ ਹੱਲ ਕਰਦਿਆਂ ਬਠਿੰਡਾ ਪੁਲਿਸ ਦੇ ਸਹਿਯੋਗ ਨਾਲ ਕਾਉੰਟਰ ਇੰਟੈਲੀਜੈਂਸੀ ਵਿੰਗ ਵੱਲੋਂ ਦੋ ਜਣਿਆਂ ਨੂੰ ਕਾਬੂ ਕਰਨ ਦੀ ਸੂਚਨਾ ਹੈ। ਗਿਰਫਤਾਰ ਕੀਤੇ ਕਥਿਤ ਦੋਸ਼ੀਆਂ ਦੇ ਸਬੰਧ ਸਿੱਖਸ ਫਾਰ ਜਸਟਿਸ (SFJ) ਦੇ ਨਿਊਯਾਰਕ ਸਥਿਤ ਮਾਸਟਰਮਾਈਂਡ ਗੁਰਪਤਵੰਤ ਪੰਨੂ ਦੇ ਨਾਲ ਹਨ। ਪੁਲਿਸ ਦੀ ਮੁੱਢਲੀ ਪੜਤਾਲ ਦੌਰਾਨ ਇਹ ਵੀ ਗੱਲ ਸਾਹਮਣੇ ਆਈ ਹੈ ਕਿ ਬਠਿੰਡਾ ਦੇ ਵਿੱਚ ਇਹ ਨਾਅਰੇ ਲਿਖਣ ਤੋਂ ਬਾਅਦ ਕਥਿਤ ਦੋਸ਼ੀਆਂ ਦੇ ਵੱਲੋਂ ਦਿੱਲੀ ਮੈਟਰੋ ‘ਤੇ ਵੀ ਲੰਘੀ 9.05.24 ਨੂੰ ਝੰਡੇਵਾਲਾ ਮੈਟਰੋ ਸਟੇਸ਼ਨ ਅਤੇ ਕਰੋਲ ਬਾਗ ਮੈਟਰੋ ਸਟੇਸ਼ਨ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਅਤੇ ਇਹ ਫੋਟੋਆਂ/ਵੀਡੀਓ ਗੁਰਪਤਵੰਤ ਸਿੰਘ ਪੰਨੂ ਨੂੰ ਭੇਜੀਆਂ ਗਈਆਂ ਸਨ।
PM ਮੋਦੀ ਨੇ ਵਾਰਾਣਸੀ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਕੀਤਾ ਦਾਖਲ
ਡੀਜੀਪੀ ਗੌਰਵ ਯਾਦਵ ਨੇ ਆਪਣੇ ਟਵੀਟ ਰਾਹੀਂ ਇਸ ਮਾਮਲੇ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ 27 ਅਪ੍ਰੈਲ ਨੂੰ ਬਠਿੰਡਾ ਵਿਖੇ ਇਹ ਘਟਨਾ ਵਾਪਰਨ ਤੋਂ ਬਾਅਦ ਥਾਣਾ ਸਿਵਿਲ ਲਾਈਨ ਵਿਖੇ ਅਣਪਛਾਤੇ ਵਿਅਕਤੀਆਂ ਵਿਰੁੱਧ ਪਰਚਾ ਦਰਜ ਕੀਤਾ ਗਿਆ ਸੀ। ਜਿਸ ਤੋਂ ਬਾਅਦ ਐਸਐਸਪੀ ਬਠਿੰਡਾ ਦੀਪਕ ਪਾਰੀਕ ਅਤੇ ਕਾਉਂਟਰ ਇੰਟੈਲੀਜੈਂਸ ਬਠਿੰਡਾ ਦੇ ਸਹਾਇਕ ਇੰਸਪੈਕਟਰ ਜਨਰਲ ਪੁਲਿਸ ਕਾਉਂਟਰ ਇੰਟੈਲੀਜੈਂਸ ਬਠਿੰਡਾ ਸ੍ਰੀਮਤੀ ਅਵਨੀਤ ਕੌਰ ਸਿੱਧੂ ਦੀਆਂ ਟੀਮਾਂ ਸਾਂਝੇ ਤੌਰ ‘ਤੇ ਓਪਰੇਸ਼ਨ ਚਲਾ ਕੇ ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ।ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਗੋਗੀ ਸਿੰਘ ਵਾਸੀ ਪਿੰਡ ਜੀਵਨ ਸਿੰਘ ਵਾਲਾ, ਬਠਿੰਡਾ ਅਤੇ ਜੌਨੀ ਵਾਸੀ ਪਿੰਡ ਜਿਓਣ ਸਿੰਘ ਵਾਲਾ, ਤਲਵੰਡੀ ਸਾਬੋ ਵਜੋਂ ਹੋਈ ਹੈ, ਜਦਕਿ ਤੀਜਾ ਮੁਲਜ਼ਮ ਜਿਸ ਦੀ ਪਛਾਣ ਪਛਾਣ ਪ੍ਰਿਤਪਾਲ ਸਿੰਘ ਵਾਸੀ ਪਿੰਡ ਡੋਡ, ਫਰੀਦਕੋਟ ਵਜੋਂ ਹੋਈ ਹੈ, ਨੂੰ ਬਠਿੰਡਾ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਗਿਆ ਹੈ।
ਕੁੜੀ ਨੇ ਯਾਰ ਨਾਲ ਮਿਲਕੇ ਕੀਤਾ ਆਪਣੇ ਹੀ ਬੁਆਏਫ੍ਰੈਂਡ ਦਾ ਕ.ਤਲ
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗੋਗੀ ਸਿੰਘ, ਜੋ ਕਿ ਐਸਐਫਜੇ ਦਾ ਮੁੱਖ ਸੰਚਾਲਕ ਹੈ, ਗੁਰਪਤਵੰਤ ਸਿੰਘ ਪੰਨੂ ਦੇ ਸਿੱਧੇ ਸੰਪਰਕ ਵਿੱਚ ਸੀ ਅਤੇ ਉਸ ਨੇ ਪੰਨੂ ਦੇ ਨਿਰਦੇਸ਼ਾਂ ‘ਤੇ ਪੈਸਿਆ ਬਦਲੇ ਇਸ ਕਾਰਵਾਈ ਨੂੰ ਅੰਜ਼ਾਮ ਦਿੱਤਾ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੇ ਕੰਧਾਂ ’ਤੇ ਲਿਖੇ ਨਾਅਰਿਆਂ ਦੀਆਂ ਫੋਟੋਆਂ/ਵੀਡੀਓ ਵੀ ਪੰਨੂੰ ਨਾਲ ਸਾਂਝੀਆਂ ਕੀਤੀਆਂ ਸਨ। ਉਨ੍ਹਾਂ ਅੱਗੇ ਦੱਸਿਆ ਕਿ ਪੁਲੀਸ ਟੀਮਾਂ ਨੇ ਉਸ ਕੋਲੋਂ ਤਿੰਨ ਮੋਬਾਈਲ ਫ਼ੋਨ, ਦੋ ਡੌਂਗਲ, ਆਧਾਰ ਕਾਰਡ ਅਤੇ ਏਟੀਐਮ ਕਾਰਡ ਵੀ ਬਰਾਮਦ ਕੀਤਾ ਹੈ।ਏਆਈਜੀ ਸੀਆਈ ਬਠਿੰਡਾ ਅਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਆਬਕਾਰੀ ਐਕਟ ਤਹਿਤ ਬਠਿੰਡਾ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਮੁਲਜ਼ਮ ਗੋਗੀ ਦੀ ਬਠਿੰਡਾ ਜੇਲ੍ਹ ਵਿੱਚ ਪ੍ਰਿਤਪਾਲ ਸਿੰਘ ਨਾਲ ਮੁਲਾਕਾਤ ਹੋਈ ਸੀ ਅਤੇ ਜੇਲ੍ਹ ਤੋਂ ਬਾਹਰ ਆਉਣ ਉਪਰੰਤ ਉਹ ਉਸਦੇ ਸੰਪਰਕ ਵਿੱਚ ਰਿਹਾ। ਉਨ੍ਹਾਂ ਦੱਸਿਆ ਕਿ ਮੁਲਜ਼ਮ ਪ੍ਰਿਤਪਾਲ ਨੇ ਗੋਗੀ ਦੀ ਜਾਣ-ਪਛਾਣ ਗੁਰਪਤਵੰਤ ਸਿੰਘ ਪੰਨੂ ਨਾਲ ਕਰਵਾਈ, ਜਿਸ ਨੇ ਗੋਗੀ ਨੂੰ ਖਾਲਿਸਤਾਨ ਪੱਖੀ ਨਾਅਰੇ ਲਿਖਣ ਦਾ ਕੰਮ ਸੌਂਪਿਆ ਅਤੇ ਉਸਨੂੰ ਮੁਕਤਸਰ ਕੋਟਕਪੂਰਾ ਰੋਡ ‘ਤੇ ਲੁਕਾਏ 50000 ਰੁਪਏ ਲੈਣ ਲਈ ਕਿਹਾ।
Share the post "Breaking: ਬਠਿੰਡਾ ਦੇ ਮਿੰਨੀ ਸਕੱਤਰੇਤ ਅਤੇ ਥਾਣੇ ਦੀਆਂ ਕੰਧਾਂ ‘ਤੇ ਖਾਲਿਸਤਾਨ ਦੇ ਨਾਅਰੇ ਲਿਖਣ ਵਾਲੇ ਕਾਬੂ"