ਮਾਂ ਦਾ ਦੁੱਧ ਬੱਚੇ ਦੇ ਸਰਵਪੱਖੀ ਵਿਕਾਸ ਲਈ ਪੋਸ਼ਣ ਦਾ ਸਭ ਤੋਂ ਵਧੀਆ ਸਰੋਤ: ਡਾ ਧੀਰਾ ਗੁਪਤਾ

Date:

spot_img

Health News: ਪੰਜਾਬ ਸਰਕਾਰ ਅਤੇ ਸਿਵਲ ਸਰਜਨ ਡਾ ਤਪਿੰਦਰਜੋਤ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਧੀਰਾ ਗੁਪਤਾ ਦੀ ਅਗਵਾਈ ਹੇਠ ਜੱਚਾ ਬੱਚਾ ਹਸਪਤਾਲ ਵਿਖੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਬੋਲਦਿਆਂ ਐਸ.ਐਮ.ਓ.ਨੇ ਕਿਹਾ ਕਿ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ਸਿਹਤ ਵਿਭਾਗ ਵੱਲੋਂ ਮਾਂ ਦੇ ਦੁੱਧ ਸਬੰਧੀ ਹਰ ਸਾਲ ਜਾਗਰੂਕਤਾ ਹਫ਼ਤਾ ਮਨਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਪਹਿਲੇ 6 ਮਹੀਨੇ ਬੱਚੇ ਨੂੰ ਮਾਂ ਸਿਰਫ਼ ਆਪਣਾ ਦੁੱਧ ਹੀ ਪਿਲਾਵੇ,ਹੋਰ ਕੁਝ ਵੀ ਨਹੀਂ ਦੇਣਾ ਚਾਹੀਦਾ। ਮਾਂ ਦਾ ਦੁੱਧ ਬੱਚਿਆਂ ਲਈ ਸੰਪੂਰਨ ਆਹਾਰ ਹੈ ਜੋ ਉਨ੍ਹਾਂ ਦੀ ਰੋਗਾਂ ਤੋਂ ਬਚਾਅ ਕਰਦਾ ਹੈ, ਮਾਨਸਿਕ ਅਤੇ ਸਰੀਰਕ ਵਿਕਾਸ ਨੂੰ ਵਧਾਉਦਾ ਹੈ ਅਤੇ ਮਾਂ ਦੀ ਸਿਹਤ ਲਈ ਵੀ ਲਾਭਕਾਰੀ ਹੈ।

ਇਹ ਵੀ ਪੜ੍ਹੋ 👉ਵਿਦੇਸ਼ ਜਾ ਕੇ ਮੁਕਰਨ ਵਾਲੀ ਇੱਕ ਹੋਰ ‘ਪਤਨੀ’ ਵਿਰੁਧ ਪਰਚਾ ਦਰਜ਼

ਜੱਚਾ ਰੋਗ ਮਾਹਿਰ ਡਾ ਜਗਪ੍ਰੀਤ ਕੌਰ ਨੇ ਦੱਸਿਆ ਕਿ ਮਾਂ ਦਾ ਦੁੱਧ ਬੱਚੇ ਦੇ ਸਰਵਪੱਖੀ ਵਿਕਾਸ ਲਈ ਪੋਸ਼ਣ ਦਾ ਸਭ ਤੋਂ ਉੱਤਮ ਸਰੋਤ ਹੈ। ਬੱਚਿਆਂ ਨੂੰ ਮਾਂ ਦਾ ਦੁੱਧ ਪਿਆਉਣ ਨਾਲ ਬਹੁਤ ਬੀਮਾਰੀਆਂ ਲੱਗਣ ਦਾ ਖ਼ਤਰਾ ਘੱਟ ਹੁੰਦਾ ਹੈ, ਉੱਥੇ ਵੀ ਆਪਣਾ ਦੁੱਧ ਪਿਆਉਣ ਨਾਲ ਮਾਵਾਂ ਵਿੱਚ ਛਾਤੀ ਦੇ ਕੈਂਸਰ, ਅੰਡਕੋਸ਼ ਦੇ ਕੈਂਸਰ ਅਤੇ ਸ਼ੂਗਰ ਦਾ ਖ਼ਤਰਾ ਵੀ ਘੱਟ ਜਾਂਦਾ ਹੈ ਅਤੇ ਆਪਸੀ ਪਿਆਰ ਵੱਧਦਾ ਹੈ। ਉਨ੍ਹਾਂ ਕਿਹਾ ਕਿ ਮਾਂ ਨੂੰ ਘੱਟੋ ਘੱਟ ਦੋ ਸਾਲ ਤੱਕ ਬੱਚੇ ਨੂੰ ਆਪਣਾ ਦੁੱਧ ਪਿਲਾਉਂਦੇ ਰਹਿਣਾ ਚਾਹੀਦਾ ਹੈ।

ਇਹ ਵੀ ਪੜ੍ਹੋ 👉Punjab ‘ਚ ਤੜਕਸਾਰ ਭਿਆਨਕ ਸੜਕ ਹਾਦਸਾ; 3 ਨੌਜਵਾਨਾਂ ਦੀ ਮੌ*ਤ

ਬੱਚਾ ਰੋਗ ਮਾਹਿਰ ਡਾ ਮੋਨੀਸ਼ਾ ਗਰਗ ਨੇ ਦੱਸਿਆ ਕਿ ਬੱਚਿਆਂ ਨੂੰ ਮਾਂ ਦਾ ਪਹਿਲਾ ਗਾੜ੍ਹਾ ਦੁੱਧ ਪਿਆਉਣ ਨਾਲ ਬੱਚੇ ਵਿੱਚ ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਵੱਧਦੀ ਹੈ ਅਤੇ ਪਹਿਲੇ ਅੱਧੇ ਘੰਟੇ ਵਿਚ ਮਾਂ ਦਾ ਦੁੱਧ ਪਿਆਉਣ ਨਾਲ ਨਵਜੰਮੇ ਬੱਚਿਆਂ ਦੀਆਂ ਮੌਤਾਂ ਨੂੰ 20 ਫ਼ੀਸਦੀ ਤੱਕ ਘੱਟ ਕੀਤਾ ਜਾ ਸਕਦਾ ਹੈ।ਬਲਾਕ ਐਜੂਕੇਟਰ ਮਹੇਸ਼ ਸ਼ਰਮਾ ਨੇ ਦੱਸਿਆ ਕਿ ਜਿਨ੍ਹਾਂ ਬੱਚਿਆਂ ਨੂੰ ਪਹਿਲੇ ਅੱਧੇ ਘੰਟੇ ਵਿਚ ਮਾਂ ਦਾ ਦੁੱਧ ਨਹੀਂ ਦਿੱਤਾ ਜਾਂਦਾ ਉਨ੍ਹਾਂ ਨੂੰ ਨਿਮੋਨੀਆ ਹੋਣ ਦਾ ਖਤਰਾ ਅਤੇ ਦਸਤ ਦੀਆਂ ਬੀਮਾਰੀਆਂ ਦਾ ਖ਼ਤਰਾ ਵੱਧ ਹੁੰਦਾ ਹੈ। ਬੱਚੇ ਦਾ ਜਨਮ ਹੋਣ ਉਪਰੰਤ ਮਾਂ ਦੇ ਦੁੱਧ ਤੋਂ ਪਹਿਲਾਂ ਕੋਈ ਚੀਜ਼ ਨਹੀਂ ਦੇਣੀ ਚਾਹੀਦੀ, ਗੁੜਤੀ ਵੀ ਮਾਂ ਦੇ ਦੁੱਧ ਦੀ ਹੀ ਦਿੱਤੀ ਜਾਵੇ। ਬੱਚੇ ਨੂੰ ਕਿਸੇ ਵੀ ਪ੍ਰਕਾਰ ਦੀ ਚੁੰਘਣੀ ਨਹੀਂ ਦੇਣੀ ਚਾਹੀਦੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Himachal ‘ਚ ਭਿਆਨਕ ਹਾਦਸਾ; ਸਵਾਰੀਆਂ ਨਾਲ ਭਰੀ ਬੱਸ ਪਲਟੀ, 7 ਮੌ*ਤਾਂ ਤੇ ਦਰਜ਼ਨ ਜਖ਼ਮੀ

Himachal Pradesh News: ਸ਼ਨੀਵਾਰ ਸਵੇਰੇ ਹਿਮਾਚਲ ਪ੍ਰਦੇਸ਼ ਦੇ ਚੰਬਾ...

ਵਿਦੇਸ਼ ਜਾ ਕੇ ਮੁਕਰਨ ਵਾਲੀ ਇੱਕ ਹੋਰ ‘ਪਤਨੀ’ ਵਿਰੁਧ ਪਰਚਾ ਦਰਜ਼

Moga News: ਪਿਛਲੇ ਕੁੱਝ ਸਮੇਂ ਤੋਂ ਵਿਦੇਸ਼ ਜਾਣ ਦੇ...

Raja Warring ਤੋਂ ਬਾਅਦ Bhupesh Baghel ਦਾ ਵੀ ਐਲਾਨ; 50 ਫ਼ੀਸਦੀ ਟਿਕਟਾਂ ਨੌਜਵਾਨਾਂ ਨੂੰ ਮਿਲਣਗੀਆਂ

👉ਟਿਕਟਾਂ ਦੀ ਵੰਡ 'ਚ ਜ਼ਿਲ੍ਹਾ ਪ੍ਰਧਾਨ ਤੇ ਪਾਰਟੀ ਸੰਗਠਨ...

Punjab ‘ਚ ਤੜਕਸਾਰ ਭਿਆਨਕ ਸੜਕ ਹਾਦਸਾ; 3 ਨੌਜਵਾਨਾਂ ਦੀ ਮੌ*ਤ

Jalandhar News: Punjab ਦੇ Jalandhar ਜ਼ਿਲ੍ਹੇ ਵਿਚ ਸ਼ਨੀਵਾਰ ਤੜਕਸਾਰ...