Ahmedabad News: ਗੁਜਰਾਤ ਦੇ ਵੜੋਧਰਾ ਵਿੱਚ ਮਹਾਸਾਗਰ ‘ਤੇ ਬਣਿਆ ਪੁਲ ਅੱਜ ਸਵੇਰੇ ਟੁੱਟ ਗਿਆ। ਹਾਦਸੇ ਸਮੇਂ ਵਾਹਨ ਪੁਲ ਉੱਪਰ ਦੀ ਗੁਜਰ ਰਹੇ ਸਨ ਜਿਸ ਦੇ ਚਲਦੇ ਕਈ ਵਾਹਨ ਨਦੀ ਵਿੱਚ ਡਿਗ ਗਏ। ਜਾਣਕਾਰੀ ਅਨੁਸਾਰ ਇਸ ਹਾਦਸੇ ਵਿੱਚ ਨੌ ਲੋਕਾਂ ਦੀ ਮੌਤ ਹੋ ਗਈ ਜਦਕਿ ਅੱਠ ਲੋਕਾਂ ਨੂੰ ਬਚਾ ਲਿਆ ਗਿਆ ਹੈ। ਟੀਮਾਂ ਬਚਾਓ ਮੁਹਿੰਮ ਵਿੱਚ ਲੱਗੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਪੁਲ 45 ਸਾਲ ਪੁਰਾਣਾ ਹੈ। ਇਹ ਪੁਲ ਮੱਧ ਗੁਜਰਾਤ ਨੂੰ ਸੌਰਾਸ਼ਟਰ ਨਾਲ ਜੋੜਦਾ ਸੀ।ਹਾਦਸੇ ਦੇ ਤੁਰੰਤ ਬਾਅਦ ਹੀ ਸਥਾਨਿਕ ਲੋਕ ਮੌਕੇ ਤੇ ਪਹੁੰਚ ਗਏ ਤੇ ਉਹਨਾਂ ਨੇ ਲੋਕਾਂ ਨੂੰ ਬਚਾਉਣ ਦਾ ਕੰਮ ਸ਼ੁਰੂ ਕੀਤਾ।
ਇਹ ਵੀ ਪੜ੍ਹੋ Canada ‘ਚ PR ਲੈਣ ਲਈ ਹੁਣ ਬਦਲੇ ਨਿਯਮ, ਹੁਣ ਬੈਂਕ ਖਾਤਿਆਂ ‘ਚ ਦਿਖਾਉਣੇ ਹੋਣਗੇ ਇਨ੍ਹੇ ਫੰਡ
ਇੱਕ ਨੌਜਵਾਨ ਦੇ ਦੱਸਣ ਅਨੁਸਾਰ ਕਿ ਉਹ ਸਵੇਰ ਤੋ ਹੀ ਬਚਾਓ ਕਾਰਜਾਂ ਵਿੱਚ ਲੱਗੇ ਹੋਏ ਹਨ ।ਹੁਣ ਤੱਕ ਨੌ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਇਸ ਹਾਦਸੇ ਵਿੱਚ ਅੱਠ ਲੋਕ ਜਖਮੀ ਹੋਏ ਹਨ। ਇਸ ਹਾਦਸੇ ਤੋਂ ਬਾਅਦ ਲੋਕਾਂ ਨੇ ਆਪਣਾ ਗੁੱਸਾ ਪ੍ਰਗਟ ਕਰਦੇ ਹੋਏ ਕਿਹਾ ਕਿ ਇਸ 45 ਸਾਲ ਪੁਰਾਣੇ ਪੁਲ ਦੀ ਮੁਰੰਮਤ ਲਈ ਪ੍ਰਸ਼ਾਸਨ ਨੂੰ ਕਈ ਵਾਰ ਸੂਚਿਤ ਕੀਤਾ ਗਿਆ ਸੀ ਪਰ ਪ੍ਰਸ਼ਾਸਨ ਵੱਲੋਂ ਕੋਈ ਵੀ ਕਾਰਵਾਈ ਨਾ ਕੀਤੇ ਜਾਣ ਕਾਰਨ ਅੱਜ ਇਹ ਹਾਦਸਾ ਵਾਪਰ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਦਸੇ ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2 ਲੱਖ ਰੁਪਏ ਅਤੇ ਜਖਮੀਆਂ ਨੂੰ 50 ਹਜਾਰ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।


