ਬਿੱਲ ਲਿਆਓ, ਇਨਾਮ ਪਾਓ ਸਕੀਮ ਨੂੰ ਇੱਕ ਸਾਲ ਦਾ ਵਾਧਾ

Date:

spot_img

ਨਿਊਜ਼ ਡੈਸਕ: ਤੁਸੀਂ ਦੁਕਾਨ ਤੋਂ ਸਮਾਨ ਖਰੀਦਦੇ ਹੋ… ਬਿੱਲ ਲੈਣਾ ਭੁੱਲ ਜਾਂਦੇ ਹੋ? ਹੁਣ ਇਹ ਛੋਟੀ ਜਿਹੀ ਗਲਤੀ ਤੁਹਾਨੂੰ ਵੱਡੇ ਫਾਇਦੇ ਤੋਂ ਦੂਰ ਕਰ ਸਕਦੀ ਹੈ! ਕਿਉਂਕਿ ਪੰਜਾਬ ਸਰਕਾਰ ਨੇ ‘ਬਿੱਲ ਲਿਆਓ, ਇਨਾਮ ਪਾਓ’ ਯਾਨੀ ‘ਮੇਰਾ ਬਿੱਲ ਸਕੀਮ’ ਨੂੰ ਇੱਕ ਸਾਲ ਹੋਰ ਜਾਰੀ ਰੱਖਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਸਕੀਮ ਤਹਿਤ ਬਿੱਲ ਲੈਣ ਵਾਲੇ ਖਪਤਕਾਰਾਂ ਨੂੰ ਲੱਕੀ ਡਰਾਅ ਰਾਹੀਂ ਇਨਾਮ ਮਿਲ ਰਹੇ ਹਨ, ਜਦਕਿ ਟੈਕਸ ਚੋਰੀ ਕਰਨ ਵਾਲਿਆਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾ ਰਹੀ ਹੈ। ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਮੁਤਾਬਕ, ਹੁਣ ਤੱਕ ਇਸ ਸਕੀਮ ਤਹਿਤ 9 ਕਰੋੜ 40 ਲੱਖ ਰੁਪਏ ਦੇ ਜੁਰਮਾਨੇ ਦੀ ਮੰਗ ਕੀਤੀ ਗਈ ਹੈ, ਜਿਸ ਵਿੱਚੋਂ 7 ਕਰੋੜ 31 ਲੱਖ ਰੁਪਏ ਦੀ ਵਸੂਲੀ ਵੀ ਹੋ ਚੁੱਕੀ ਹੈ। ਇਸ ਤੋਂ ਇਲਾਵਾ 135 ਨਵੇਂ ਡੀਲਰਾਂ ਨੂੰ ਟੈਕਸ ਪ੍ਰਣਾਲੀ ਵਿੱਚ ਰਜਿਸਟਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ 👉ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਮਾਲਕੀ ਕਾਰਡ ਵੰਡੇ

ਹੁਣ ਗੱਲ ਕਰੀਏ ਇਨਾਮਾਂ ਦੀ… ਵਿੱਤੀ ਵਰ੍ਹੇ 2025–26 ਅਤੇ 2026–27 ਦੌਰਾਨ ਕੁੱਲ 4,058 ਡਰਾਅ ਕੱਢੇ ਗਏ। ਤਸਦੀਕ ਤੋਂ ਬਾਅਦ 3,548 ਜੇਤੂਆਂ ਨੂੰ ਕੁੱਲ 2 ਕਰੋੜ 30 ਲੱਖ 38 ਹਜ਼ਾਰ 70 ਰੁਪਏ ਦੀ ਇਨਾਮੀ ਰਾਸ਼ੀ ਵੰਡੀ ਜਾ ਚੁੱਕੀ ਹੈ। ਇਕੱਲੇ 2025–26 ਦੌਰਾਨ ਹੀ 3,080 ਜੇਤੂਆਂ ਨੂੰ 1 ਕਰੋੜ 98 ਲੱਖ 15 ਹਜ਼ਾਰ 980 ਰੁਪਏ ਦਿੱਤੇ ਗਏ। ਜਦਕਿ 2026–27 ਦੌਰਾਨ ਹੁਣ ਤੱਕ 32 ਲੱਖ 22 ਹਜ਼ਾਰ 90 ਰੁਪਏ ਦੀ ਇਨਾਮੀ ਰਾਸ਼ੀ ਵੰਡੀ ਗਈ ਹੈ। ਇਸ ਦੌਰਾਨ ਇੱਕ ਵੱਡਾ ਮਾਮਲਾ ਵੀ ਸਾਹਮਣੇ ਆਇਆ ਹੈ। 1 ਮਾਰਚ ਤੋਂ 31 ਅਗਸਤ 2026 ਤੱਕ ਦੀ ਕਾਰਵਾਈ ਦੀ ਸਮੀਖਿਆ ਦੌਰਾਨ 33 ਲੱਖ 6 ਹਜ਼ਾਰ 280 ਰੁਪਏ ਦੇ ਜੁਰਮਾਨੇ ਵਾਲਾ ਮਾਮਲਾ ਸਾਹਮਣੇ ਆਇਆ। ਵਿੱਤ ਮੰਤਰੀ ਨੇ ਕਰ ਵਿਭਾਗ ਨੂੰ ਇਸ ਬਕਾਇਆ ਰਕਮ ਦੀ ਵਸੂਲੀ ਨੂੰ ਤਰਜੀਹ ਦੇਣ ਦੇ ਨਿਰਦੇਸ਼ ਦਿੱਤੇ ਹਨ ਅਤੇ ਅਗਲੇ ਮਹੀਨੇ ਦੇ ਅੰਦਰ ਕਾਰਵਾਈ ਪੂਰੀ ਕਰਨ ਲਈ ਕਿਹਾ ਹੈ।

ਇਹ ਵੀ ਪੜ੍ਹੋ 👉सिंगापुर में मुख्यमंत्री नायब सिंह सैनी से पंजाब और हरियाणा मूल के उद्योगपतियों ने की महत्वपूर्ण बैठक

ਸਰਕਾਰ ਦਾ ਕਹਿਣਾ ਹੈ ਕਿ ਇਸ ਸਕੀਮ ਨਾਲ ਇੱਕ ਪਾਸੇ ਟੈਕਸ ਚੋਰੀ ਨੂੰ ਰੋਕਣ ਵਿੱਚ ਮਦਦ ਮਿਲੀ, ਦੂਜੇ ਪਾਸੇ ਲੋਕਾਂ ਨੂੰ ਆਪਣੇ ਖ਼ਰੀਦਦਾਰੀ ਦੇ ਬਿੱਲ ਲੈਣ ਲਈ ਉਤਸ਼ਾਹਿਤ ਕੀਤਾ ਗਿਆ। ਇਸੇ ਸਫ਼ਲਤਾ ਨੂੰ ਦੇਖਦਿਆਂ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਦੀ ਮਿਆਦ ਇੱਕ ਸਾਲ ਹੋਰ ਵਧਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜਦੋਂ ਵੀ ਕੋਈ ਖ਼ਰੀਦਦਾਰੀ ਕਰਨ, ਅਸਲ ਬਿੱਲ ਜ਼ਰੂਰ ਲੈਣ ਅਤੇ ‘ਮੇਰਾ ਬਿੱਲ ਸਕੀਮ’ ਦੇ ਲੱਕੀ ਡਰਾਅ ਵਿੱਚ ਹਿੱਸਾ ਲੈਣ।ਯਾਨੀ ਹੁਣ ਬਿੱਲ ਲੈਣਾ ਸਿਰਫ਼ ਖ਼ਰੀਦਦਾਰੀ ਦਾ ਸਬੂਤ ਹੀ ਨਹੀਂ… ਇਹ ਤੁਹਾਡੇ ਲਈ ਇਨਾਮ ਜਿੱਤਣ ਦਾ ਮੌਕਾ ਵੀ ਬਣ ਸਕਦਾ ਹੈ!

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਬਰਿੰਦਰ ਕੁਮਾਰ ਗੋਇਲ

👉ਅੰਮ੍ਰਿਤਸਰ ਦੇ ਕੋਟ ਸਿੱਧੂ ਪਿੰਡ ਵਿੱਚ ਛਾਪੇਮਾਰੀ ਦੌਰਾਨ ਗ਼ੈਰ-ਕਾਨੂੰਨੀ...

सिंगापुर में मुख्यमंत्री नायब सिंह सैनी से पंजाब और हरियाणा मूल के उद्योगपतियों ने की महत्वपूर्ण बैठक

👉प्रधानमंत्री नरेंद्र मोदी के नेतृत्व में विकसित भारत की...