ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲੋ ਵੱਲੋਂ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨਾਲ ਮੁਲਾਕਾਤ

Date:

spot_img

👉ਬ੍ਰਿਟੇਨ ਵਸਦੇ ਪੰਜਾਬੀ ਭਾਈਚਾਰੇ ਨਾਲ ਸਬੰਧਤ ਮੁੱਦਿਆਂ ਅਤੇ ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਬਾਰੇ ਹੋਈ ਵਿਸਥਾਰਤ ਵਿਚਾਰ-ਚਰਚਾ
Chandigarh News: ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲੋ ਅਤੇ ਬ੍ਰਿਟਿਸ਼ ਹਾਈ ਕਮਿਸ਼ਨ ਦੀ ਸੀਨੀਅਰ ਸਲਾਹਕਾਰ (ਇਕਨਾਮਿਕਸ, ਕਲਾਈਮੇਟ ਐਂਡ ਡਿਵੈਲਪਮੈਂਟ) ਮਧੂ ਮਿਸ਼ਰਾ ਨੇ ਅੱਜ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨਾਲ ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਉਨ੍ਹਾਂ ਦੇ ਦਫ਼ਤਰ ਵਿੱਚ ਮੁਲਾਕਾਤ ਕੀਤੀ।ਇਸ ਮੌਕੇ ਡਾ. ਰਵਜੋਤ ਸਿੰਘ ਨੇ ਬ੍ਰਿਟਿਸ਼ ਵਫ਼ਦ ਨਾਲ ਬ੍ਰਿਟੇਨ ਵਿੱਚ ਵਸਦੇ ਪੰਜਾਬੀ ਭਾਈਚਾਰੇ ਅਤੇ ਪੰਜਾਬ ਨਾਲ ਸਬੰਧਤ ਐਨ.ਆਰ.ਆਈਜ਼ ਦੇ ਵੱਖ-ਵੱਖ ਮੁੱਦਿਆਂ ਬਾਰੇ ਵਿਸਥਾਰਤ ਵਿਚਾਰ-ਵਟਾਂਦਰਾ ਕੀਤਾ।

ਇਹ ਵੀ ਪੜ੍ਹੋ  ਸਨਸਨੀਖੇਜ਼ ਅਪਰਾਧ ਦੀ ਸਾਜ਼ਿਸ਼ ਨਾਕਾਮ; ਵਿਦੇਸ਼ ਅਧਾਰਤ ਗੈਂਗਸਟਰ ਦਾ ਕਾਰਕੁਨ ਪਿਸਤੌਲ ਸਮੇਤ ਬਠਿੰਡਾ ਤੋਂ ਗ੍ਰਿਫ਼ਤਾਰ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ ਅਤੇ ਉਨ੍ਹਾਂ ਦੀਆਂ ਜਾਇਜ਼ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ।ਡਾ. ਰਵਜੋਤ ਸਿੰਘ ਨੇ ਬ੍ਰਿਟੇਨ ਵਿੱਚ ਵਸਦੇ ਪੰਜਾਬੀਆਂ ਨੂੰ ਜਾਅਲੀ ਅਤੇ ਗੈਰ-ਅਧਿਕਾਰਤ ਟ੍ਰੈਵਲ ਏਜੰਟਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਐਨ.ਆਰ.ਆਈਜ਼ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੀਜ਼ਾ, ਇਮੀਗ੍ਰੇਸ਼ਨ, ਵਿਦੇਸ਼ ਯਾਤਰਾ ਜਾਂ ਹੋਰ ਸੇਵਾਵਾਂ ਸਬੰਧੀ ਝੂਠੇ ਦਾਅਵੇ ਕਰਨ ਵਾਲੇ ਵਿਅਕਤੀਆਂ ਦੇ ਝਾਂਸੇ ਵਿੱਚ ਨਹੀਂ ਆਉਣਾ ਚਾਹੀਦਾ। ਉਨ੍ਹਾਂ ਕਿਹਾ ਕਿ ਜਾਅਲੀ ਟ੍ਰੈਵਲ ਏਜੰਟਾਂ ਵੱਲੋਂ ਕੀਤੀ ਜਾਂਦੀ ਧੋਖਾਧੜੀ ਤੋਂ ਬਚਣ ਲਈ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਬੇਹੱਦ ਜ਼ਰੂਰੀ ਹੈ।

ਇਹ ਵੀ ਪੜ੍ਹੋ  ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਬਾਣੀ ਵਿੱਚ ਸਮਾਨਤਾ, ਸਨਮਾਨ ਤੇ ਸਮਾਜਿਕ ਨਿਆਂ ਦਾ ਸਦੀਵੀ ਸੰਦੇਸ਼: ਹਰਪਾਲ ਸਿੰਘ ਚੀਮਾ

ਮੰਤਰੀ ਨੇ ਬ੍ਰਿਟਿਸ਼ ਵਫ਼ਦ ਨੂੰ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 26 ਅਗਸਤ ਨੂੰ ਬਠਿੰਡਾ ਵਿਖੇ ਐਨ.ਆਰ.ਆਈ. ਮਿਲਣੀ ਕਰਵਾਈ ਜਾ ਰਹੀ ਹੈ, ਜਿਸ ਵਿੱਚ ਐਨ.ਆਰ.ਆਈਜ਼ ਨਾਲ ਸੰਵਾਦ ਕੀਤਾ ਜਾਵੇਗਾ। ਉਨ੍ਹਾਂ ਬ੍ਰਿਟੇਨ ਸਮੇਤ ਵਿਦੇਸ਼ਾਂ ਵਿੱਚ ਵਸਦੇ, ਖਾਸ ਕਰਕੇ ਬਠਿੰਡਾ ਅਤੇ ਆਸ-ਪਾਸ ਦੇ ਇਲਾਕਿਆਂ ਨਾਲ ਸਬੰਧਤ ਪੰਜਾਬੀਆਂ ਨੂੰ ਇਸ ਮਿਲਣੀ ਵਿੱਚ ਸ਼ਾਮਲ ਹੋ ਕੇ ਆਪਣੀਆਂ ਸਮੱਸਿਆਵਾਂ ਅਤੇ ਸੁਝਾਅ ਸਿੱਧੇ ਪੰਜਾਬ ਸਰਕਾਰ ਸਾਹਮਣੇ ਰੱਖਣ ਦਾ ਸੱਦਾ ਦਿੱਤਾ।ਮੀਟਿੰਗ ਦੌਰਾਨ ਬ੍ਰਿਟੇਨ ਵਿੱਚ ਵਸਦੇ ਪੰਜਾਬੀਆਂ ਅਤੇ ਪੰਜਾਬ ਨਾਲ ਜੁੜੇ ਐਨ.ਆਰ.ਆਈਜ਼ ਦੀਆਂ ਵੱਖ-ਵੱਖ ਚਿੰਤਾਵਾਂ, ਪੰਜਾਬ ਨਾਲ ਉਨ੍ਹਾਂ ਦੇ ਸਬੰਧਾਂ ਅਤੇ ਉਨ੍ਹਾਂ ਦੇ ਹਿੱਤਾਂ ਨਾਲ ਜੁੜੇ ਮੁੱਦਿਆਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।ਇਸ ਮੌਕੇ ਦੋਵਾਂ ਧਿਰਾਂ ਨੇ ਪੰਜਾਬੀ ਪਰਵਾਸੀ ਭਾਈਚਾਰੇ ਨਾਲ ਸਬੰਧਤ ਮੁੱਦਿਆਂ ’ਤੇ ਆਪਸੀ ਸੰਪਰਕ ਅਤੇ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

CM Bhagwant Singh Mann ਨੇ ਧੂਰੀ ਵਿਖੇ ਛਠ ਮਹਾਂਪਰਵ ਦੇ ਜਸ਼ਨਾਂ ਵਿੱਚ ਕੀਤੀ ਸ਼ਿਰਕਤ

👉* ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ...

ਵੋਟਿੰਗ ਮਸ਼ੀਨਾਂ ਦੀ ਕੀਤੀ ਗਈ ਫਸਟ ਲੈਵਲ ਚੈਕਿੰਗ

Bathinda News: ਪੰਜਾਬ ਰਾਜ ਵਿੱਚ ਵਿਧਾਨ ਸਭਾ ਚੋਣਾਂ-2027 ਦੇ...