WhatsApp Image 2024-06-20 at 13.58.11
WhatsApp Image 2024-06-23 at 07.34.50
web
WhatsApp Image 2024-04-14 at 21.42.31
WhatsApp Image 2024-04-13 at 10.53.44
WhatsApp Image 2024-04-11 at 08.11.54
WhatsApp Image 2024-02-26 at 14.41.51
previous arrow
next arrow
Punjabi Khabarsaar
ਚੰਡੀਗੜ੍ਹ

ਮਾਨ ਸਰਕਾਰ ਨੇ ਕਿਸਾਨਾਂ ਦੇ ਸੁਪਨਿਆਂ ਨੂੰ ਸਿੰਜਿਆ:‘ਸੁੱਕੀਆਂ’ ਜ਼ਮੀਨਾਂ ਤੱਕ ਪਹੁੰਚਾਇਆ ਨਹਿਰੀ ਪਾਣੀ:ਜੋੜਾਮਾਜ਼ਰਾ

ਚੰਡੀਗੜ੍ਹ, 28 ਜੂਨ: ਸੂਬੇ ਦੇ ਹਰ ਖੇਤ ਤੱਕ ਸਿੰਚਾਈ ਲਈ ਨਹਿਰੀ ਪਾਣੀ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਠੋਸ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਹਿਰੀ ਪਾਣੀ ਨੂੰ ਹਰ ਖੇਤ ਤੱਕ ਪਹੁੰਚਾਉਣ ਅਤੇ ਪਾਣੀ ਦੇ ਸੁਚੱਜੇ ਵਹਾਅ ਤੇ ਵੰਡ ਲਈ ਖ਼ਸਤਾ ਨਹਿਰਾਂ, ਰਜਬਾਹਿਆਂ ਅਤੇ ਮਾਈਨਰਾਂ ਨੂੰ ਸੁਰਜੀਤ ਕਰਨ ਸਣੇ ਹੋਰ ਪਾਣੀ ਪ੍ਰਬੰਧਨ ਪਹਿਲਕਦਮੀਆਂ ਕਰਕੇ ਨਵੀਆਂ ਬੁਲੰਦੀਆਂ ਨੂੰ ਛੂਹਿਆ ਹੈ।ਸੂਬੇ ਦੇ ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਵਿਭਾਗ ਦੇ ਠੋਸ ਯਤਨਾਂ ਸਥਾਈ ਜਲ ਪ੍ਰਬੰਧਨ ਸਬੰਧੀ ਸਰਕਾਰ ਦੇ ਆਪਣੇ ਮਿਸ਼ਨ ਨੂੰ ਜਾਰੀ ਰੱਖਦਿਆਂ ਇਸ ਵਰ੍ਹੇ ਪਹਿਲਾਂ ਹੀ 114 ਸਥਾਨਾਂ ’ਤੇ ਖਾਲਿਆਂ ਨੂੰ ਬਹਾਲ ਕੀਤਾ ਹੈ।

ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਅਧਾਰਤ ਤਸਕਰਾਂ ਦੀ ਹਮਾਇਤ ਵਾਲੇ ਨਸ਼ਿਆ ਦੇ ਦੋ ਗਿਰੋਹਾਂ ਦਾ ਪਰਦਾਫਾਸ਼, 9.2 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ

ਇਨ੍ਹਾਂ ਵਿਚੋਂ 13 ਖੇਤਰਾਂ ਨੂੰ 40 ਸਾਲਾਂ ਤੋਂ ਬਾਅਦ, ਦੋ ਖੇਤਰਾਂ ਨੂੰ 35 ਸਾਲਾਂ ਬਾਅਦ, ਪੰਜ ਖੇਤਰਾਂ ਨੂੰ 25 ਸਾਲਾਂ ਬਾਅਦ ਅਤੇ ਲਗਭਗ 50 ਥਾਵਾਂ ਨੂੰ 18 ਸਾਲਾਂ ਬਾਅਦ ਪਾਣੀ ਮਿਲਿਆ ਹੈ।ਇਹ ਖੇਤਰ ਜਲੰਧਰ, ਕਪੂਰਥਲਾ, ਐਸ.ਬੀ.ਐਸ. ਨਗਰ, ਫ਼ਤਹਿਗੜ੍ਹ ਸਾਹਿਬ, ਲੁਧਿਆਣਾ, ਪਟਿਆਲਾ, ਅੰਮ੍ਰਿਤਸਰ, ਐਸ.ਏ.ਐਸ. ਨਗਰ, ਹੁਸ਼ਿਆਰਪੁਰ, ਮੋਗਾ, ਗੁਰਦਾਸਪੁਰ, ਰੋਪੜ, ਸੰਗਰੂਰ ਅਤੇ ਮਾਲੇਰਕੋਟਲਾ ਜ਼ਿਲਿ੍ਹਆਂ ਵਿੱਚ ਹਨ।ਇਸ ਤੋਂ ਇਲਾਵਾ ਖਾਲਿਆਂ ਦੀ ਬਹਾਲੀ ਲਈ ਪਿਛਲੇ ਸਾਲ ਦੀ ਮੁਹਿੰਮ ਨੂੰ ਜਾਰੀ ਰੱਖਦਿਆਂ ਜਲ ਸਰੋਤ ਵਿਭਾਗ ਵੱਲੋਂ ਇਸ ਸਾਲ ਵੀ ਲਗਭਗ 1573 ਖਾਲਿਆਂ ਨੂੰ ਬਹਾਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਲ ਸਰੋਤ ਵਿਭਾਗ ਨੇ ਕੰਢੀ ਨਹਿਰੀ ਨੈਟਵਰਕ ਨੂੰ ਬਹਾਲ ਕਰਨ ਲਈ ਇੱਕ ਵਿਆਪਕ ਪੁਨਰ-ਨਿਰਮਾਣ ਮੁਹਿੰਮ ਚਲਾਈ ਜਿਸ ਦੇ ਸਿੱਟੇ ਵਜੋਂ 18 ਸਾਲਾਂ ਦੇ ਸੁੱਕੇ ਦੌਰ ਉਪਰੰਤ ਆਖ਼ਰਕਾਰ ਕੰਢੀ ਨਹਿਰ ਵਿੱਚ ਪਾਣੀ ਦਾ ਵਹਾਅ ਸ਼ੁਰੂ ਹੋਇਆ ਹੈ।

 

 

Related posts

ਪੰਜਾਬ ਸਰਕਾਰ ਨੇ ਬਿਜਲੀ ਖੇਤਰ ਦੇ ਕਰਮਚਾਰੀਆਂ ਲਈ ਵਿਆਪਕ ਦੁਰਘਟਨਾ ਮੁਆਵਜ਼ਾ ਨੀਤੀ ਦਾ ਐਲਾਨ ਕੀਤਾ

punjabusernewssite

ਆਪ ਸਰਕਾਰ ਦੂਜਿਆਂ ਦੇ ਕੀਤੇ ਕੰਮਾਂ ਦਾ ਸਿਹਰਾ ਲੈਣ ਵਿਚ ਮੋਹਰੀ, ਪਰ ਖੁਦ ਕੁਝ ਨਹੀਂ ਕੀਤਾ: ਸੁਨੀਲ ਜਾਖ਼ੜ ਤੇ ਸੋਮ ਪ੍ਰਕਾਸ਼

punjabusernewssite

ਜ਼ਿਲ੍ਹਾ ਖ਼ਜ਼ਾਨਾ ਦਫ਼ਤਰਾਂ ਦੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਲਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇਗਾ-ਹਰਪਾਲ ਸਿੰਘ ਚੀਮਾ

punjabusernewssite