ਭਾਜਪਾ ਦੇ ਯੁਵਾ ਮੋਰਚੇ ਦੇ ਪ੍ਰਧਾਨ ਦਾ ਬੇਰਹਿਮੀ ਨਾਲ ਕ+ਤਲ

0
28

ਸੁਲਤਾਨਪੁਰ ਲੋਧੀ, 22 ਨਵੰਬਰ: ਬੀਤੀ ਦੇਰ ਰਾਤ ਸਥਾਨਕ ਇਲਾਕੇ ’ਚ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਹਨੀ ਕੁਮਾਰ ਉਰਫ਼ ਨੰਨੂ ਵਜੋਂ ਹੋਈ ਹੈ, ਜੋਕਿ ਭਾਜਪਾ ਦੇ ਯੁਵਾ ਮੋਰਚੇ ਦਾ ਪ੍ਰਧਾਨ ਦਸਿਆ ਜਾ ਰਿਹਾ। ਮੁਢਲੀ ਜਾਣਕਾਰੀ ਮੁਤਾਬਕ ਇਹ ਘਟਨਾ ਇੱਕ ਪੁਰਾਣੀ ਰੰਜਿਸ਼ ਕਾਰਨ ਵਾਪਰੀ ਹੈ, ਜਿਸਨੂੰ ਅੱਧੀ ਦਰਜ਼ਨ ਦੇ ਕਰੀਬ ਲੋਕਾਂ ਨੇ ਅੰਜਾਮ ਦਿੱਤਾ।

ਇਹ ਵੀ ਪੜ੍ਹੋ 15 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਨਹਿਰੀ ਵਿਭਾਗ ਦਾ ਐਸ.ਡੀ.ਓ ਵਿਜੀਲੈਂਸ ਵੱਲੋਂ ਗ੍ਰਿਫਤਾਰ, ਸਬ-ਇੰਸਪੈਕਟਰ ਫ਼ਰਾਰ

ਸੂਚਨਾ ਮੁਤਾਬਕ ਹਮਲਾਵਾਰਾਂ ਕੋਲ ਤੇਜਧਾਰ ਹਥਿਆਰ ਸਨ ਤੇ ਉਨ੍ਹਾਂ ਨੰਨੂ ਨੂੰ ਰਾਸਤੇ ਵਿਚ ਘੇਰ ਲਿਆ ਅਤੇ ਉਸਦੇ ਉਪਰ ਹਮਲਾ ਕਰ ਦਿੱਤਾ। ਹਾਲਾਂਕਿ ਉਸਨੂੰ ਜਖ਼ਮੀ ਹਾਲਾਤ ਵਿਚ ਹਸਪਤਾਲ ਵੀ ਲਿਜਾਇਆ ਗਿਆ ਪ੍ਰੰਤੂ ਉਹ ਬਚ ਨਹੀਂ ਪਾਇਆ। ਘਟਨਾ ਦਾ ਪਤਾ ਲੱਗਦੇ ਹੀ ਪੁਲਿਸ ਵੀ ਮੌਕੇ ’ਤੇ ਪੁੱਜੀ। ਇਲਾਕੇ ਦੇ ਡੀਐਸਪੀ ਸ: ਰੰਧਾਵਾ ਨੇ ਪ੍ਰਵਾਰ ਨੂੰ ਭਰੋਸਾ ਦਿਵਾਇਆ ਹੈ ਕਿ ਕਾਤਲਾਂ ਨੂੰ ਬਖ਼ਸਿਆਂ ਨਹੀਂ ਜਾਵੇਗਾ ਤੇ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

 

LEAVE A REPLY

Please enter your comment!
Please enter your name here