Amritsar News:ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਹਰਦੋ ਰਤਨ ‘ਚ ਬੀਐਸਐਫ ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ ਬੀਐਸਐਫ ਨੇ 6 ਪੈਕਟ ਹੈਰੋਇਨ 2 ਪਿਸਤੌਲ ਅਤੇ2 ਸਮਾਰਟ ਫੋਨ ਬਰਾਮਦ ਕੀਤੇ ਹਨ। ਸੂਤਰਾਂ ਮੁਤਾਬਕ ਬੀਐਸਐਫ ਨੂੰ ਖੁਫੀਆ ਜਾਣਕਾਰੀ ਮਿਲੀ ਕਿ ਪਾਕਿਸਤਾਨ ਤੋਂ ਡਰੋਨ ਦੇ ਰਾਹੀਂ ਨਸ਼ੀਲੇ ਪਦਾਰਥ ਅਤੇ ਹਥਿਆਰਾਂ ਦੀ ਖੇਪ ਭੇਜੀ ਜਾ ਰਹੀ ਹੈ। ਇਸ ਤੋਂ ਬਾਅਦ ਸੀਮਾ ਤੇ ਬੀਐਸਐਫ ਦੇ ਜਵਾਨਾਂ ਨੇ ਆਪਣੀ ਚੌਕਸੀ ਵਧਾ ਦਿੱਤੀ। ਦੇਰ ਰਾਤ ਜਵਾਨਾਂ ਨੇ ਪਿੰਡ ਹਰਦੋ ਰਤਨ ਦੇ ਕੋਲ ਇੱਕ ਸ਼ੱਕੀ ਡਰੋਨ ਦੇਖਿਆ।
ਇਹ ਵੀ ਪੜ੍ਹੋ ਪਾਰਕਿੰਗ ਵਿਵਾਦ ਦੌਰਾਨ ‘ਵਿਗਿਆਨੀ’ ਦੀ ਹੋਈ ਮੌ+ਤ, ਗੁਆਂਢੀ ’ਤੇ ਪਰਚਾ ਦਰਜ਼
ਜਵਾਨਾ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਤਲਾਸ਼ੀ ਦੇ ਦੌਰਾਨ ਬੀਐਸਐਫ ਦੇ ਜਵਾਨਾਂ ਨੇ 6 ਪੈਕਟ ਹੈਰੋਇਨ (3.319 )2 ਪਿਸਤੌਲ ਤੇ 2 ਸਮਾਰਟ ਫੋਨ ਬਰਾਮਦ ਕੀਤੇ ।ਦੱਸਿਆ ਜਾ ਰਿਹਾ ਹੈ ਕਿ ਇਹ ਖੇਪ ਪਾਕਿਸਤਾਨ ਤੋਂ ਤਸਕਰਾਂ ਦੁਆਰਾ ਭੇਜੀ ਗਈ ਹੈ ਤੇ ਇਹਨਾਂ ਨੂੰ ਭਾਰਤ ਦੇ ਤਸਕਰਾਂ ਤੱਕ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਜਿਹੜੇ ਮੋਬਾਇਲ ਜ਼ਬਤ ਕੀਤੇ ਗਏ ਹਨ ਉਹਨਾਂ ਨੂੰ ਫੋ਼ਰੈਸਿਕ ਜਾਂਚ ਲਈ ਭੇਜ ਦਿੱਤਾ ਗਿਆ ਹੈ ਤਾਂ ਜੋ ਜਰੂਰੀ ਜਾਣਕਾਰੀ ਹਾਸਿਲ ਕੀਤੀ ਜਾ ਸਕੇ। ਬੀਐਸਐਫ ਦੇ ਜਵਾਨਾਂ ਦੀ ਚੌਕਸੀ ਕਾਰਨ ਤਸਕਰਾਂ ਦੀ ਸਾਜਿਸ਼ ਨਾਕਾਮ ਹੋ ਗਈ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "BSF ਦੀ ਕਾਮਯਾਬੀ; ਡ੍ਰੋਨ ਰਾਹੀਂ ਸਪਲਾਈ ਕੀਤੀ ਜਾ ਰਹੀ ਕਰੋੜਾਂ ਦੀ ਹੈਰੋਇਨ ਤੇ 2 ਪਿਸਤੌਲ ਬਰਾਮਦ"