spot_img
spot_img

ਮੇਅਰ ਪਦਮਜੀਤ ਸਿੰਘ ਮਹਿਤਾ ਦੀ ਅਗਵਾਈ ਹੇਠ ਪਲੇਠੀ ਮੀਟਿੰਗ ’ਚ 199 ਕਰੋੜ ਦਾ ਬਜਟ ਪਾਸ

Date:

spot_img

👉ਪਿਛਲੇ ਤਿੰਨ ਸਾਲਾਂ ਦਾ ਦੁਕਾਨਦਾਰਾਂ ਦਾ ਗਾਰਬੇਜ਼ ਦਾ ਅੱਧਾ ਬਿੱਲ ਮੁਆਫ
👉ਚੰਡੀਗੜ੍ਹ ਦੀ ਤਰਜ਼ ’ਤੇ ਸ਼ਹਿਰ ਦੇ ਚੌਂਕ ਅਤੇ ਗਰੀਨ ਬੈਲਟ ਦਾ ਹੋਵੇਗੀ ਸਾਂਭ ਸੰਭਾਲ
Bathinda News: ਨਗਰ ਨਿਗਮ ਵੱਲੋਂ ਆਪਣੇ ਮੌਜੂਦਾ ਹਾਊਸ ਦਾ ਚੌਥਾ ਅਤੇ ਮੇਅਰ ਪਦਮਜੀਤ ਸਿੰਘ ਮਹਿਤਾ ਦੀ ਅਗਵਾਈ ਹੇਠ ਅੱਜ ਮੰਗਲਵਾਰ ਨੂੰ ਪਹਿਲਾ ਬਜਟ ਪਾਸ ਕੀਤਾ ਗਿਆ। ਜਾਣਕਾਰੀ ਦਿੰਦਿਆਂ ਮੇਅਰ ਸ਼੍ਰੀ ਮਹਿਤਾ ਨੇ ਦੱਸਿਆ ਕਿ ਲਾਈਨੋਂ ਪਾਰ ਖੇਤਰ ਵਿੱਚ 2 ਕਰੋੜ ਰੁਪਏ ਦੀ ਲਾਗਤ ਨਾਲ ਕਮਿਊਨਿਟੀ ਹਾਲ ਅਤੇ 2 ਕਰੋੜ ਰੁਪਏ ਦੀ ਲਾਗਤ ਨਾਲ ਬੱਚਿਆਂ ਦੇ ਖੇਡਣ ਲਈ ਗਰਾਊਂਡ ਦੀ ਸੌਗਾਤ ਦਿੱਤੀ ਗਈ ਹੈ। ਨਗਰ ਨਿਗਮ ਦੇ ਲੱਖਾਂ ਰੁਪਏ ਦੇ ਆਉਂਦੇ ਬਿਜਲੀ ਦੇ ਬਿੱਲ ਨੂੰ ਘਟਾਉਣ ਲਈ ਸੋਲਰ ਪਲਾਂਟ ਪ੍ਰੋਜੈਕਟ ਲਗਾਉਣ ਦਾ ਵੀ ਫੈਸਲਾ ਕੀਤਾ ਗਿਆ, ਜਿਸਦੇ ਲਈ ਮੀਟਿੰਗ ਦੌਰਾਨ 8 ਏਕੜ ਜਗਾ ਖਰੀਦਣ ਦਾ ਮਤਾ ਵੀ ਹਾਊਸ ਵਿੱਚ ਪਾਸ ਕੀਤਾ ਗਿਆ।

ਇਹ ਵੀ ਪੜ੍ਹੋ ਦੇਸ਼ ਦੇ ਰਾਸ਼ਟਰਪਤੀ ਦਾ ਬਠਿੰਡਾ ਦੌਰਾ 11 ਮਾਰਚ ਨੂੰ:ਡਿਪਟੀ ਕਮਿਸ਼ਨਰ  

ਬਜ਼ਟ ਮੀਟਿੰਗ ਦੌਰਾਨ ਸੀਨੀਅਰ ਸਿਟੀਜਨ ਲਈ 50 ਲੱਖ ਰੁਪਏ ਦੀ ਲਾਗਤ ਨਾਲ ਲਾਈਬ੍ਰੇਰੀ ਖੋਲਣ ਤੋਂ ਇਲਾਵਾ ਬਠਿੰਡਾ ਸ਼ਹਿਰ ਵਿੱਚ ਆਮ ਲੋਕਾਂ ਦੇ ਬੈਠਣ ਲਈ ਇੱਕ ਹਜਾਰ ਬੈਂਚ ਲਗਾਉਣ ਅਤੇ ਜੋਗਰ ਪਾਰਕ ਦੀ ਟਰੈਕਿੰਗ ਵਿੱਚ ਸੁਧਾਰ ਕਰਨ ਨੂੰ ਮੰਨਜੂਰੀ ਦਿੱਤੀ ਗਈ। ਸ਼ਹਿਰ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਅਤੇ ਸੀਵਰੇਜ ਸਿਸਟਮ ਵਿੱਚ ਸੁਧਾਰ ਲਈ ਡੀ ਸ਼ਿਲਟਿੰਗ ਲਈ ਇੱਕ ਸੁਪਰ ਸਕਰ ਮਸ਼ੀਨ ਵੀ ਖਰੀਦਣ ਦਾ ਵੀ ਫੈਸਲਾ ਕੀਤਾ। ਇਸੇ ਤਰ੍ਹਾਂ ਸ਼ਹਿਰ ਨੂੰ ਕ੍ਰਾਈਮ ਅਤੇ ਨਸ਼ਾ ਮੁਕਤ ਕਰਨ ਲਈ ਬਠਿੰਡਾ ਦੇ ਹਰੇਕ ਵਾਰਡ ਵਿੱਚ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਸੀਸੀਟੀਵੀ ਕੈਮਰੇ ਲਗਾਉਣ ਦਾ ਵੀ ਐਲਾਨ ਕੀਤਾ ਗਿਆ। ਇਸੇ ਤਰ੍ਹਾਂ ਸ਼ਹਿਰ ਦੇ ਸਿਵਲ ਸਟੇਸ਼ਨ ਇਲਾਕੇ ਵਿਚ 40 ਕਰੋੜ ਰੁਪਏ ਦੀ ਲਾਗਤ ਨਾਲ ਨਗਰ ਨਿਗਮ ਦੀ ਨਵੀਂ ਇਮਾਰਤ ਦੀ ਉਸਾਰੀ ਦਾ ਕੰਮ ਵੀ ਜਲਦ ਸ਼ੁਰੂ ਕਰਨ ਦਾ ਮਤਾ ਹਾਊਸ ਵਿੱਚ ਪਾਸ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ ਨਵੇਂ ਸਿਰਿਓ ਹੋਵੇਗੀ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ;ਨਿਗਰਾਨ ਕਮੇਟੀ ਨੇ ਕੀਤਾ ਐਲਾਨ

ਦੁਕਾਨਦਾਰਾਂ ਵੱਲੋਂ ਕੀਤੀ ਜਾ ਰਹੀ ਮੰਗ ਨੂੰ ਮੁੱਖ ਰੱਖਦਿਆਂ ਇਸ ਬਜਟ ਵਿੱਚ ਮੇਅਰ ਪਦਮਜੀਤ ਸਿੰਘ ਮਹਿਤਾ ਦੀ ਅਗਵਾਈ ਹੇਠ ਦੁਕਾਨਦਾਰਾਂ ਦਾ ਪਿਛਲੇ ਤਿੰਨ ਸਾਲਾਂ ਦਾ ਕੂੜੇ ਦਾ ਅੱਧਾ ਬਿੱਲ ਮੁਆਫ ਕਰਨ ਦਾ ਫੈਸਲਾ ਲਿਆ ਗਿਆ, ਜਿਸ ਨਾਲ ਵਪਾਰੀਆਂ ਨੂੰ ਵੱਡੀ ਰਾਹਤ ਮਿਲੇਗੀ। ਚਾਰ ਦੀਵਾਰੀ ਵਾਲੇ ਖਾਲੀ ਪਲਾਟਾਂ ਅਤੇ ਬੰਦ ਪਈਆਂ ਯੂਨਿਟਾਂ ਦਾ ਕੂੜੇ ਦਾ ਬਿੱਲ ਮਾਫ ਕਰ ਦਿੱਤਾ ਗਿਆ ਹੈ। ਜਿਨ੍ਹਾਂ ਪਲਾਟਾਂ ਦੀ ਚਾਰ ਦੀਵਾਰੀ ਨਹੀਂ ਕੀਤੀ ਗਈ ਹੈ, ਉਨ੍ਹਾਂ ਤੋਂ ਕੂੜੇ ਦਾ ਡਬਲ ਬਿੱਲ ਵਸੂਲ ਕੀਤਾ ਜਾਵੇਗਾ।

ਇਹ ਵੀ ਪੜ੍ਹੋ ਮੁੱਖ ਮੰਤਰੀ ਦਾ ਐਲਾਨ;ਭ੍ਰਿਸ਼ਟ ਅਫਸਰਾਂ ਅੱਗੇ ਨਹੀਂ ਝੁਕਾਂਗੇ

ਇੰਡਸਟਰੀਅਲ ਏਰੀਆ ਆਈਟੀਆਈ ਚੌਂਕ, ਗਰੋਥ ਸੈਂਟਰ, ਫੋਕਲ ਪੁਆਇੰਟ ਸਮੇਤ ਜਰੂਰਤ ਦੇ ਅਨੁਸਾਰ ਸ਼ਹਿਰ ਵਿੱਚ ਸਟਰੀਟ ਲਾਈਟਾਂ ਲਗਾਈਆਂ ਜਾਣਗੀਆਂ, ਸ਼ਹਿਰ ਦੇ ਸਾਰੇ ਅੰਡਰ ਬ੍ਰਿਜਾਂ ਵਿੱਚ ਲਾਈਟਾਂ ਦਾ ਪ੍ਰਬੰਧ ਹੋਵੇਗਾ, ਡਾਰਕ ਸਪੋਟ ’ਤੇ ਵੀ ਲਾਈਟਾਂ ਦੀ ਵਿਵਸਥਾ ਕੀਤੀ ਜਾਵੇਗੀ। ਮੇਅਰ ਸ਼੍ਰੀ ਮਹਿਤਾ ਨੇ ਕਿਹਾ ਕਿ ਬਠਿੰਡਾ ਸ਼ਹਿਰ ਨੂੰ ਕਚਰਾ ਮੁਕਤ ਕਰਨ ਲਈ ਵੱਡੇ ਪੱਧਰ ’ਤੇ ਪ੍ਰਬੰਧ ਸ਼ੁਰੂ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਬਜਟ ਵਿੱਚ ਇਹ ਵੀ ਮਤਾ ਪਾਸ ਕੀਤਾ ਗਿਆ ਹੈ ਕਿ ਨਗਰ ਨਿਗਮ ਵੱਲੋਂ 50 ਸਫ਼ਾਈ ਸੇਵਕਾਂ ਨੂੰ ਮਾਰਸ਼ਲ ਬਣਾਇਆ ਜਾਵੇਗਾ, ਜਿਨ੍ਹਾਂ ਨੂੰ ਵਿਦੇਸ਼ੀ ਤਰਜ਼ ’ਤੇ ਵਰਦੀਆਂ ਵੀ ਦਿੱਤੀਆਂ ਜਾਣਗੀਆਂ, ਜਿਨ੍ਹਾਂ ਨੂੰ ਟਰੈਫਿਕ ਪੁਲਿਸ ਦੇ ਨਾਲ ਤੈਨਾਤ ਕੀਤਾ ਜਾਵੇਗਾ, ਤਾਂ ਜੋ ਬਠਿੰਡਾ ਸ਼ਹਿਰ ਨੂੰ ਟਰੈਫਿਕ ਸਮੱਸਿਆ ਤੋਂ ਮੁਕਤ ਕੀਤਾ ਜਾ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਅੰਮ੍ਰਿਤਸਰ ‘ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ ‘ਤੇ ਕੀਤਾ ਹਮਲਾ

👉ਤੀਰਥ ਯਾਤਰਾ ਸਕੀਮ ਨੂੰ ਮਿਲ ਰਹੇ ਭਾਰੀ ਜਨਤਕ ਸਮਰਥਨ...

ਖੇੜੀ ਵਾਲੇ ਬਾਬੇ ਵਿਰੁੱਧ ਦਾਜ਼-ਦਹੇਜ਼ ਦਾ ਪਰਚਾ ਦਰਜ਼; ਜਲਦ ਹੋ ਸਕਦੀ ਹੈ ਗ੍ਰਿਫਤਾਰੀ

Fatehgarh Sahib/ Malerkotla News: ਪਿਛਲੇ ਲੰਮੇ ਸਮੇਂ ਤੋਂ ਸੋਸ਼ਲ...

Aman Arora ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ ‘ਤੇ ਜ਼ੋਰ

👉ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨਾਲੌਜੀ ਵਿਭਾਗ ਵੱਲੋਂ ‘‘ਰਾਜ ਦੇ...