ਹਲਕਾ ਬੁਢਲਾਡਾ ਦੇ ਸਕੂਲ ਸਹੂਲਤਾਂ ਅਤੇ ਵਿੱਦਿਅਕ ਪ੍ਰਾਪਤੀਆਂ ਵਿੱਚ ਮੋਹਰੀ-ਵਿਧਾਇਕ ਬੁੱਧਰਾਮ

0
30
+1

Mansa News:ਸਿੱਖਿਆ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਤਹਿਤ ਬਲਾਕ ਬੁਢਲਾਡਾ ਦੀ ਦਾਖਲਾ ਮੁਹਿੰਮ ਦਾ ਆਗਾਜ਼ ਜ਼ਿਲ੍ਹਾ ਸਿੱਖਿਆ ਅਫਸਰ ਭੁਪਿੰਦਰ ਕੌਰ ਦੀ ਯੋਗ ਅਗਵਾਈ ਵਿੱਚ ਕੈਪਟਨ ਕੇ.ਕੇ. ਗੌੜ ਸਰਕਾਰੀ ਪ੍ਰਾਇਮਰੀ ਸਕੂਲ ਬੁਢਲਾਡਾ ਤੋਂ ਕੀਤਾ ਗਿਆ । ਇਸ ਮੁਹਿੰਮ ਦੀ ਸ਼ੁਰੂਆਤ ਲਈ ਰੱਖੇ ਗਏ ਸੱਭਿਆਚਾਰਕ ਪ੍ਰੋਗਰਾਮ ਵਿੱਚ ਬਤੌਰ ਮੁੱਖ ਮਹਿਮਾਨ ਹਲਕਾ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧਰਾਮ ਨੇ ਵਿਸ਼ੇਸ਼ ਰੂਪ ਵਿੱਚ ਸ਼ਿਰਕਤ ਕੀਤੀ । ਇਸ ਮੌਕੇ ਵਿਧਾਇਕ ਬੁੱਧ ਰਾਮ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਸਿੱਖਿਆ ਅਤੇ ਸਿਹਤ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਉਣ ਲਈ ਸੂਬਾ ਸਰਕਾਰ ਪਿਛਲੇ ਤਿੰਨ ਸਾਲ ਤੋਂ ਲਗਾਤਾਰ ਕਾਰਜਸ਼ੀਲ ਹੈ, ਹੁਣ ਉਹਨਾਂ ਕੋਸ਼ਿਸ਼ਾਂ ਦਾ ਨਤੀਜਾ ਸਾਹਮਣੇ ਆਉਣਾ ਸ਼ੁਰੂ ਹੋ ਗਿਆ ਹੈ।

ਇਹ ਵੀ ਪੜ੍ਹੋ  ਬਠਿੰਡਾ ਦੇ CIA-2 ਵੱਲੋਂ ਕਣਕ ਦੇ ਭਰੇ ਟਰਾਲੇ ਵਿਚੋਂ 10 ਕਿੱਲੋਂ ਅਫ਼ੀਮ ਬਰਾਮਦ

ਹੁਣ ਸਰਕਾਰੀ ਸਕੂਲਾਂ ਵਿੱਚ ਜਿੱਥੇ ਵਾਈ ਫਾਈ, ਵਧੀਆ ਫਰਨੀਚਰ , ਸਮਾਰਟ ਟੱਚ ਪੈਨਲ ਵਰਗੀਆਂ ਸਹੂਲਤਾਂ ਹਨ ਉੱਥੇ ਹੀ ਸਕੂਲਾਂ ਵਿੱਚ ਮਿਹਨਤੀ ਸਟਾਫ ਹੈ। ਸਿੱਖਿਆ ਦੇ ਤਰੀਕਿਆਂ ਵਿੱਚ ਵੱਡੀ ਤਬਦੀਲੀ ਆਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚੋਂ ਹਲਕਾ ਬੁਢਲਾਡਾ ਵਿਸ਼ੇਸ਼ ਰੂਪ ਵਿੱਚ ਮੋਹਰੀ ਹੈ। ਪ੍ਰੋਗਰਾਮ ਵਿੱਚ ਪ੍ਰਿੰਸੀਪਲ ਗੁਰਮੀਤ ਸਿੱਧੂ ਬਲਾਕ ਨੋਡਲ ਅਫਸਰ ਨੇ ਕਿਹਾ ਕਿ ਉਨ੍ਹਾਂ ਦਾ ਸਕੂਲ ਵਿਦਿਅਆ ਪੱਖੋਂ ਨਵੀਆਂ ਪੈੜਾਂ ਪਾ ਰਿਹਾ ਹੈ ਤੇ ਰੋਬੋਟ ਸਾਇੰਸ ਵਰਗੀ ਸਿੱਖਿਆ ਬੱਚਿਆਂ ਨੂੰ ਮੁਹੱਈਆ ਕਰਵਾਈ ਜਾ ਰਹੀ ਹੈ। ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਅਮਨਦੀਪ ਸਿੰਘ ਦੀ ਅਹਿਮ ਭੂਮਿਕਾ ਰਹੀ।

ਇਹ ਵੀ ਪੜ੍ਹੋ  ‘ਯੁੱਧ ਨਸ਼ਿਆਂ ਵਿਰੁੱਧ’: ਹੁਣ ਤੱਕ 114 ਕਿੱਲੋ ਹੈਰੋਇਨ, 62 ਕਿੱਲੋ ਅਫ਼ੀਮ ਤੇ 68 ਲੱਖ ਦੀ ਨਕਦੀ ਬਰਾਮਦ

ਪ੍ਰੋਗਰਾਮ ਦੌਰਾਨ ਖਿੱਚ ਦਾ ਕੇਂਦਰ ਰਹੀ ਸਿੱਖਿਆ ਸਹਾਇਕ ਸਮੱਗਰੀ ਦੀ ਪ੍ਰਦਰਸ਼ਨੀ ਬਾਰੇ ਦੱਸਦਿਆਂ ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰ ਨਵਨੀਤ ਕੱਕੜ ਨੇ ਕਿਹਾ ਕਿ ਇਸ ਪ੍ਰਦਰਸ਼ਨੀ ਦੀ ਪੇਸ਼ ਕੀਤੀ ਹੱਥੀਂ ਬਣਾਈ ਸਮੱਗਰੀ ਬਲਾਕ ਬੁਢਲਾਡਾ ਦੇ ਅਧਿਆਪਕਾਂ ਦੀ ਮਿਹਨਤ ਨੂੰ ਦਰਸਾਉਂਦੀ ਹੈ । ਇਸ ਪ੍ਰੋਗਰਾਮ ਦੇ ਪ੍ਰਬੰਧਕ ਵਜੋਂ ਕਲੱਸਟਰ ਮੁੱਖ ਅਧਿਆਪਕ ਸਵਿਤਾ ਰਾਣੀ ਅਤੇ ਮੰਚ ਸੰਚਾਲਕ ਵਜੋਂ ਅਮਨਦੀਪ ਕੁਮਾਰ ਬਲਾਕ ਰਿਸੋਰਸ ਕੋਆਰਡੀਨੇਟਰ ਦੀ ਸ਼ਲਾਘਾਯੋਗ ਭੂਮਿਕਾ ਰਹੀ । ਮੰਚ ਸੰਚਾਲਨ ਦਾ ਕੰਮ ਬਲਾਕ ਰਿਸੋਰਸ ਕੋਆਰਡੀਨੇਟਰ ਦਿਨੇਸ਼ ਰਿਸ਼ੀ ਨੇ ਸੋਹਣੇ ਢੰਗ ਨਾਲ ਨਿਭਾਇਆ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+1

LEAVE A REPLY

Please enter your comment!
Please enter your name here