Bathinda News:ਮੌਜੂਦਾ ਥਾਂ ‘ਤੇ ਬੱਸ ਅੱਡਾ ਕਾਇਮ ਰੱਖਣ ਦੀ ਮੰਗ ਨੂੰ ਲੈ ਕੇ ਪਿਛਲੇ ਅੱਠ ਮਹੀਨਿਆਂ ਤੋਂ ਲਗਾਤਾਰ ਸੰਘਰਸ਼ ਕਰ ਰਹੀ ਬੱਸ ਸਟੈਂਡ ਬਚਾਓ ਸੰਘਰਸ਼ ਕਮੇਟੀ ਨੇ 6 ਜਨਵਰੀ ਨੂੰ ਵਿਸ਼ਾਲ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਇਹ ਫੈਸਲਾ ਅੰਬੇਡਕਰ ਪਾਰਕ ਵਿੱਚ ਹੋਈ ਸੰਘਰਸ਼ ਕਮੇਟੀ ਦੀ ਮੀਟਿੰਗ ਦੌਰਾਨ ਸਹਿਮਤੀ ਨਾਲ ਲਿਆ ਗਿਆ।ਮੀਟਿੰਗ ਨੂੰ ਸੰਬੋਧਨ ਕਰਦਿਆਂ ਸੰਘਰਸ਼ ਕਮੇਟੀ ਦੇ ਆਗੂ ਬਲਤੇਜ ਵਾਂਦਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਮੋਰਚੇ ‘ਤੇ ਪੂਰੀ ਤਰ੍ਹਾਂ ਨਾਕਾਮ ਸਾਬਤ ਹੋ ਚੁੱਕੀ ਹੈ ਅਤੇ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਲਈ ਲੋਕਾਂ ‘ਤੇ ਤਾਨਾਸ਼ਾਹੀ ਫ਼ੈਸਲੇ ਥੋਪ ਰਹੀ ਹੈ। ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਸਰਕਾਰ ਨੇ ਕੈਬਨਿਟ ਮੀਟਿੰਗ ਵਿੱਚ ਮੁੜ ਬੱਸ ਅੱਡਾ ਬਦਲਣ ਦੀ ਗੱਲ ਕਰਦਿਆਂ ਮਲੋਟ ਰੋਡ ‘ਤੇ ਦਸ ਏਕੜ ਜ਼ਮੀਨ ਵਿੱਚ ਨਵਾਂ ਬੱਸ ਅੱਡਾ ਬਣਾਉਣ ਦੀ ਯੋਜਨਾ ਦਾ ਐਲਾਨ ਕੀਤਾ, ਜੋ ਪੂਰੀ ਤਰ੍ਹਾਂ ਜਨ ਵਿਰੋਧੀ ਫ਼ੈਸਲਾ ਹੈ।
ਇਹ ਵੀ ਪੜ੍ਹੋ Bathinda Police ਨੇ ਆਪਣੇ ਸਾਬਕਾ ਮੁਲਾਜਮਾਂ ਦੇ ਨਾਲ ਮਨਾਇਆ Elder Day ਦਿਵਸ
ਸੰਘਰਸ਼ ਕਮੇਟੀ ਦੇ ਮੈਂਬਰ ਹਰਵਿੰਦਰ ਹੈੱਪੀ ਨੇ ਕਿਹਾ ਕਿ ਸਰਕਾਰ ਦੀ ਇਸੇ ਤਾਨਾਸ਼ਾਹੀ ਅਤੇ ਜਨ ਵਿਰੋਧੀ ਨੀਤੀਆਂ ਕਾਰਨ ਹੀ ਆਮ ਆਦਮੀ ਪਾਰਟੀ ਨੂੰ ਬਠਿੰਡਾ ਜ਼ਿਲ੍ਹੇ ਵਿੱਚ ਬਲਾਕ ਸਮਿਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਵਿੱਚ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ। ਵਪਾਰੀ ਆਗੂਆਂ ਰਾਮ ਜਿੰਦਲ ਅਤੇ ਡੇਜ਼ੀ ਮੋਹਨ ਨੇ ਕਿਹਾ ਕਿ ਸਰਕਾਰ ਵਪਾਰੀਆਂ ਨੂੰ ਰੌਂਦਣ ਵਾਲੀਆਂ ਨੀਤੀਆਂ ਅਧੀਨ ਫ਼ੈਸਲੇ ਲੈ ਰਹੀ ਹੈ, ਜੋ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤੇ ਜਾਣਗੇ। ਬੱਸ ਅੱਡਾ ਬਦਲਣ ਨਾਲ ਸੈਂਕੜੇ ਦੁਕਾਨਦਾਰਾਂ, ਛੋਟੇ ਵਪਾਰੀਆਂ ਅਤੇ ਰਿਹੜੀ-ਫੜੀ ਵਾਲਿਆਂ ਦੀ ਰੋਜ਼ੀ-ਰੋਟੀ ਖੋਹ ਲਈ ਜਾਵੇਗੀ।
ਇਹ ਵੀ ਪੜ੍ਹੋ ਸਾਬਕਾ IG Amar Singh Chahal ਨਾਲ ਸਾਈਬਰ ਠੱਗੀ ਮਾਰਨ ਦੇ ਦੋ ਮੁਲਜਮਾਂ ਦੀ ਹੋਈ ਪਹਿਚਾਣ
ਸੰਘਰਸ਼ ਕਮੇਟੀ ਦੇ ਮੀਡੀਆ ਪ੍ਰਭਾਰੀ ਸੰਦੀਪ ਅਗਰਵਾਲ ਅਤੇ ਸਟੂਡੈਂਟਸ ਯੂਨੀਅਨ ਦੀ ਪ੍ਰਧਾਨ ਪਾਇਲ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਲੋਕ ਪੂਰੀ ਤਰ੍ਹਾਂ ਨਕਾਰ ਚੁੱਕੇ ਹਨ ਅਤੇ ਹਰ ਵਰਗ ਸਰਕਾਰ ਦੇ ਖ਼ਿਲਾਫ਼ ਖੜ੍ਹਾ ਹੋ ਗਿਆ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ 6 ਜਨਵਰੀ ਨੂੰ ਹੋਣ ਵਾਲੇ ਰੋਸ ਮਾਰਚ ਵਿੱਚ ਵੱਖ-ਵੱਖ ਵਪਾਰਿਕ ਸੰਗਠਨਾਂ ਤੋਂ ਇਲਾਵਾ ਕਿਸਾਨ ਜਥੇਬੰਦੀਆਂ, ਖੇਤ ਮਜ਼ਦੂਰ ਯੂਨੀਅਨ, ਪੈਨਸ਼ਨਰ ਐਸੋਸੀਏਸ਼ਨ, ਬੱਸ ਓਪਰੇਟਰ ਐਸੋਸੀਏਸ਼ਨ ਅਤੇ ਸਮਾਜਿਕ ਸੰਗਠਨਾਂ ਸਮੇਤ ਵੱਡੀ ਗਿਣਤੀ ਵਿੱਚ ਸ਼ਹਿਰਵਾਸੀ ਸ਼ਾਮਲ ਹੋਣਗੇ। ਇਹ ਮਾਰਚ ਸਰਕਾਰ ਦੀਆਂ ਜਨ-ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਲੋਕਾਂ ਦਾ ਨਿਰਣਾਇਕ ਸੁਨੇਹਾ ਹੋਵੇਗਾ।ਇਸ ਮੌਕੇ ‘ਤੇ ਬੱਸ ਸਟੈਂਡ ਮਾਰਕੀਟ ਐਸੋਸੀਏਸ਼ਨ, ਕਿਸਾਨ ਯੂਨੀਅਨ, ਪੁਲਿਸ ਪੈਨਸ਼ਨਰ ਯੂਨੀਅਨ, ਜਮਹੂਰੀ ਅਧਿਕਾਰ ਸਭਾ, ਬਿਜਲੀ ਪੈਨਸ਼ਨਰ ਅਤੇ ਹੋਰ ਸੰਗਠਨ ਮੌਜੂਦ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।







