Thursday, April 16, 2026
spot_img
spot_img

ਬੱਸ ਸਟੈਂਡ ਬਚਾਓ ਸੰਘਰਸ਼ ਕਮੇਟੀ ਵੱਲੋਂ ਵੀਰਵਾਰ ਤੋਂ ਪੱਕਾ ਮੋਰਚਾ ਲਗਾਉਣ ਅਤੇ ਸ਼ਨੀਵਾਰ ਨੂੰ ਰੋਸ਼ ਪ੍ਰਦਰਸ਼ਨ ਕਰਨ ਦਾ ਐਲਾਨ

Date:

spot_img

Bathinda News:ਪਿਛਲੇ ਕਈ ਦਿਨਾਂ ਤੋਂ ਬਠਿੰਡਾ ਸ਼ਹਿਰ ਦੇ ਮੌਜੂਦਾ ਬੱਸ ਸਟੈਂਡ ਨੂੰ ਕਾਇਮ ਰੱਖਣ ਲਈ ਹੋਂਦ ਵਿਚ ਆਈ ਬੱਸ ਅੱਡਾ ਬਚਾਓ ਸੰਘਰਸ਼ ਕਮੇਟੀ ਦੀ ਇੱਕ ਅਹਿਮ ਮੀਟਿੰਗ ਮੰਗਲਵਾਰ ਨੂੰ ਸਥਾਨਕ ਟੀਚਰਜ਼ ਹੋਮ ਵਿਖੇ ਹੋਈ। ਮੀਟਿੰਗ ਵਿੱਚ ਸ਼ਹਿਰ ਦੇ ਵੱਖ-ਵੱਖ ਸਮਾਜਿਕ ਸੰਸਥਾਵਾਂ, ਵਪਾਰਕ ਜਥੇਬੰਦੀਆਂ ਅਤੇ ਨਾਗਰਿਕ ਨੁਮਾਇੰਦਿਆਂ ਨੇ ਹਿੱਸਾ ਲਿਆ। ਮੀਟਿੰਗ ਵਿਚ ਬੱਸ ਸਟੈਂਡ ਨੂੰ ਮਲੋਟ ਰੋਡ ’ਤੇ ਲਿਜਾਣ ਦੇ ਪ੍ਰਸਤਾਵ ਦਾ ਵਿਰੋਧ ਕੀਤਾ ਗਿਆ ਅਤੇ ਇਸਨੂੰ ਜਨਵਿਰੋਧੀ ਕਦਮ ਦੱਸਿਆ ਗਿਆ। ਮਾਲਵਾ ਜ਼ੋਨ ਟਰਾਂਸਪੋਰਟ ਯੂਨਿਅਨ ਦੇ ਕਨਵੀਨਰ ਬਲਤੇਜ ਵਾਂਦਰ ਨੇ ਕਿਹਾ ਕਿ ਮੌਜੂਦਾ ਬੱਸ ਸਟੈਂਡ ਦੀ ਥਾਂ ਸ਼ਹਿਰ ਦੀ ਸਹੂਲਤ ਅਤੇ ਵਪਾਰਕ ਕਾਰੋਬਾਰ ਲਈ ਬਹੁਤ ਹੀ ਢੁਕਵੀਂ ਹੈ ਅਤੇ ਇਸ ਨੂੰ ਬਦਲਣ ਨਾਲ ਆਮ ਲੋਕਾਂ ਨੂੰ ਵੱਡੀ ਪ੍ਰੇਸ਼ਾਨੀ ਹੋਵੇਗੀ। ਉਨ੍ਹਾਂ ਕਿਹਾ ਕਿ ਬੱਸ ਸਟੈਂਡ ਬਦਲਣ ਨਾਲ ਸ਼ਹਿਰ ਦੀ ਟਰੈਫਿਕ ਸਮੱਸਿਆ ਹੱਲ ਹੋਣ ਦੀ ਬਜਾਏ ਹੋਰ ਵਧੇਗੀ, ਕਿਉਂਕਿ ਮੌਜੂਦਾ ਬੱਸ ਸਟੈਂਡ ਕੋਲ ਜ਼ਿਲ੍ਹਾ ਕਚਹਿਰੀਆਂ, ਸਰਕਾਰੀ ਹਸਪਤਾਲ, ਕਾਲਜ, ਰੇਲਵੇ ਸਟੇਸ਼ਨ ਆਦਿ ਨੇੜੇ ਹਨ। ਬੁਲਾਰਿਆਂ ਨੇ ਕਿਹਾ ਕਿ ਬਠਿੰਡਾ ਬੱਸ ਸਟੈਂਡ ਦਾ ਪੱਧਰ ਸੜਕ ਨਾਲੋਂ ਉੱਚਾ ਹੈ, ਜਿਸ ਕਰਕੇ ਉੱਥੇ ਕਦੇ ਵੀ ਪਾਣੀ ਨਹੀਂ ਭਰਦਾ, ਇਸ ਲਈ ਬੱਸ ਸਟੈਂਡ ਨੂੰ ਸ਼ਿਫਟ ਕਰਨ ਦੀ ਥਾਂ ਪੁਲ ਬਣਾਕੇ ਸਮੱਸਿਆ ਦਾ ਹੱਲ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ  ਨਸ਼ਾ ਤਸਕਰੀ ਕੇਸ ’ਚ ਫ਼ੜੀ ਪੁਲਿਸ ਵਾਲੀ ‘ਅਮਨੇ’ ਦੇ ਫ਼ਰੈਡ ਦਾ ਪੁਲਿਸ ਨੂੰ ਮਿਲਿਆ ਤਿੰਨ ਰੋਜ਼ਾਂ ਰਿਮਾਂਡ, ਹੁਣ ਖੁੱਲਣਗੇ ਭੇਤ

ਜੇਕਰ ਬੱਸ ਸਟੈਂਡ ਬਦਲਣ ਦੀ ਨੀਤੀ ਬਣਾਈ ਜਾਂਦੀ ਹੈ ਤਾਂ ਇਹ ਸ਼ਹਿਰ ਵਿੱਚ ਹੋਰ ਵਾਹਨਾਂ ਅਤੇ ਆਟੋਆਂ ਕਰਕੇ ਟਰੈਫਿਕ ਵਧਾਵੇਗੀ। ਬਠਿੰਡਾ ਪ੍ਰਸ਼ਾਸਨ ਖ਼ਿਲਾਫ਼ ਨਰਾਜ਼ਗੀ ਜਤਾਉਂਦੇ ਹੋਏ ਬੁਲਾਰਿਆਂ ਨੇ ਕਿਹਾ ਕਿ ਬਠਿੰਡਾ ਦੇ ਡਿਪਟੀ ਕਮਿਸ਼ਨਰ ਹੀ ਬੱਸ ਸਟੈਂਡ ਬਦਲਣ ਲਈ ਜ਼ਿਆਦਾ ਕਾਹਲੇ ਹਨ। ਸਿਆਸੀ ਪਾਰਟੀਆਂ ਦੇ ਨੇਤਾਵਾਂ ਨੇ ਇੱਕ ਸੁਰ ਵਿੱਚ ਕਿਹਾ ਕਿ ਕਿਸੇ ਵੀ ਸਿਆਸੀ ਆਗੂ ਨੇ ਬੱਸ ਸਟੈਂਡ ਬਦਲਣ ਦੀ ਹਿਮਾਇਤ ਨਹੀਂ ਕੀਤੀ। ਸਮਾਜਿਕ ਆਗੂਆਂ ਨੇ ਮੀਟਿੰਗ ਵਿੱਚ ਪ੍ਰਸ਼ਾਸਨ ਉੱਤੇ ਭਰੋਸਾ ਨਾ ਹੋਣ ਦੀ ਗੱਲ ਰੱਖੀ। ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ ਜੇਕਰ ਪ੍ਰਸ਼ਾਸਨ ਨੇ ਬੱਸ ਸਟੈਂਡ ਨੂੰ ਮਲੋਟ ਰੋਡ ’ਤੇ ਲਿਜਾਣ ਦੀ ਕਾਰਵਾਈ ਨਹੀਂ ਰੋਕੀ, ਤਾਂ ਕਮੇਟੀ ਲੋਕ ਅੰਦੋਲਨ ਸ਼ੁਰੂ ਕਰੇਗੀ, ਜਿਸ ਵਿੱਚ ਧਰਨਾ, ਪ੍ਰਦਰਸ਼ਨ ਤੇ ਵਿਰੋਧ ਸ਼ਾਮਲ ਹੋਣਗੇ। ਉਨ੍ਹਾਂ ਮੰਗ ਕੀਤੀ ਕਿ ਬੱਸ ਸਟੈਂਡ ਨੂੰ ਮੌਜੂਦਾ ਥਾਂ ’ਤੇ ਹੀ ਬਣਾਇਆ ਜਾਵੇ। ਸ਼ਹਿਰ ਦੀ ਤਰੱਕੀ ਦੇ ਨਾਂ ’ਤੇ ਜਨਵਿਰੋਧੀ ਫੈਸਲੇ ਨਾ ਲਏ ਜਾਣ। ਆਖਿਰ ਵਿੱਚ ਸਾਰੇ ਮੈਂਬਰਾਂ ਨੇ ਇਕੱਠੇ ਹੋ ਕੇ ਸੰਘਰਸ਼ ਨੂੰ ਤੇਜ਼ ਕਰਨ ਦਾ ਸੰਕਲਪ ਲਿਆ।

ਇਹ ਵੀ ਪੜ੍ਹੋ  Breaking News: ਬਠਿੰਡਾ ’ਚ 2500-2500 ਰੁਪਏ ਦੀ ਰਿਸ਼ਵਤ ਲੈਂਦੇ ਤਹਿਸੀਲਦਾਰ ਤੇ ਪਟਵਾਰੀ ਨੂੰ ਵਿਜੀਲੈਂਸ ਨੇ ਦਬੋਚਿਆ

ਜਿਸ ਤਹਿਤ ਵੀਰਵਾਰ 24 ਅਪ੍ਰੈਲ ਤੋਂ ਡਾ. ਭੀਮ ਰਾਓ ਅੰਬੇਡਕਰ ਪਾਰਕ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਪੱਕਾ ਮੋਰਚਾ ਲਾਇਆ ਜਾਵੇਗਾ। ਇਸ ਦੇ ਨਾਲ-ਨਾਲ ਸ਼ਨੀਵਾਰ 26 ਅਪ੍ਰੈਲ ਨੂੰ ਬੱਸ ਸਟੈਂਡ ਤੋਂ ਲੈ ਕੇ ਫਾਇਰ ਬ੍ਰਿਗੇਡ ਚੌਕ ਤੱਕ ਰੋਸ਼ ਮਾਰਚ ਵੱਖ-ਵੱਖ ਬਜ਼ਾਰਾਂ ਰਾਹੀਂ ਕੱਢਿਆ ਜਾਵੇਗਾ। ਵਪਾਰ ਮੰਡਲ ਨੇ ਐਲਾਨ ਕੀਤਾ ਕਿ 2027 ਵਿੱਚ ਸਰਕਾਰ ਦੀ ਇੱਟ ਨਾਲ ਇੱਟ ਖੜਕਾਈ ਜਾਵੇਗੀ। ਇਸ ਮੌਕੇ ਤੇ ਵਪਾਰ ਮੰਡਲ, ਜਵੈਲਰ ਐਸੋਸੀਏਸ਼ਨ, ਭਾਜਪਾ, ਅਕਾਲੀ ਦਲ, ਕਾਂਗਰਸ, ਮਨਪ੍ਰੀਤ ਬਾਦਲ ਗੁੱਟ ਦੇ ਕੌਂਸਲਰ, ਆਮ ਆਦਮੀ ਪਾਰਟੀ ਵਪਾਰ ਵਿੰਗ, ਕਿਸਾਨ ਯੂਨਿਅਨ, ਕੱਪੜਾ ਮਾਰਕੀਟ, ਮਾਲ ਰੋਡ ਐਸੋਸੀਏਸ਼ਨ, ਪੈਂਸ਼ਨਰ ਐਸੋਸੀਏਸ਼ਨ, ਕਾਮਰੇਡ ਐਸੋਸੀਏਸ਼ਨ, ਮੈਡੀਕਲ ਐਸੋਸੀਏਸ਼ਨ, ਮਹਿਨਾ ਚੌਕ ਐਸੋਸੀਏਸ਼ਨ ਅਤੇ ਸ਼ਹਿਰ ਵਾਸੀ ਮੌਜੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...