Friday, April 24, 2026
spot_img
spot_img

ਬੱਸ ਅੱਡਾ ਬਦਲਣ ਦਾ ਮਾਮਲਾ; MLA ਦੇ ਫੈਸਲੇ ਵਿਰੁਧ ਲੱਗਿਆ ਧਰਨਾ Mayor ਦੇ ਭਰੋਸੇ ਮਗਰੋਂ ਸਮਾਪਤ

Date:

spot_img

👉ਇੱਕ ਸਾਲ ਦੇ ਸੰਘਰਸ਼ ਨੇ ਲੋਕਾਂ ਨੂੰ ਕੀਤਾ ਇਕਜੁੱਟ:-ਸੰਘਰਸ਼ ਸਮਿਤੀ
Bathinda News: Bathinda City ‘ਚ ਸਥਿਤ ਬੱਸ ਅੱਡੇ ਨੂੰ ਮਲੋਟ ਰੋਡ ‘ਤੇ ਲਿਜਾਣ ਵਿਰੁਧ ਪਿਛਲੇ ਇੱਕ ਸਾਲ ਤੋਂ ਚੱਲ ਰਿਹਾ ਸੰਘਰਸ਼ ਅੱਜ ਸ਼ੁੱਕਰਵਾਰ ਨੂੰ ਸਕਾਰਾਤਮਕ ਨਤੀਜੇ ਨਾਲ ਖਤਮ ਹੋ ਗਿਆ। ਸ਼ਹਿਰ ਦੇ ਵਪਾਰੀਆਂ, ਵਿਦਿਆਰਥੀਆਂ, ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ, ਕਿਸਾਨਾਂ ਅਤੇ ਟਰਾਂਸਪੋਰਟਰਾਂ ਨੇ ਇਕੱਠੇ ਹੋ ਕੇ ਇਹ ਧਰਨਾ ਸਰਕਾਰ ਅਤੇ ਖਾਸਤੌਰ ‘ਤੇ ਸਥਾਨਕ MLA ਵਿਰੁਧ ਸ਼ੁਰੂ ਕੀਤਾ ਸੀ ਪ੍ਰੰਤੂ ਹੁਣ ਇਹ ਧਰਨਾ Mayor ਮੇਅਰ ਪਦਮਜੀਤ ਸਿੰਘ ਮਹਿਤਾ ਦੇ ਭਰੋਸੇ ‘ਤੇ ਸਮਾਪਤ ਕਰ ਦਿੱਤਾ। ਸ਼ਹਿਰ ਦੇ ਬੱਸ ਸਟੈਂਡ ਕੋਲ ਸਥਿਤ ਅੰਬੇਡਕਰ ਪਾਰਕ ਵਿੱਚ ਪੱਕੇ ਧਰਨੇ ਦੇ ਰੂਪ ਵਿੱਚ ਇਸ ਸੰਘਰਸ਼ ਦੀ ਸ਼ੁਰੂਆਤ ਇੱਕ ਸਾਲ ਪਹਿਲਾਂ ਉਸ ਵੇਲੇ ਹੋਈ ਸੀ, ਜਦੋਂ ਬੱਸ ਅੱਡੇ ਨੂੰ ਸ਼ਹਿਰ ਤੋਂ ਬਾਹਰ ਤਬਾਦਲਾ ਕਰਨ ਦਾ ਪ੍ਰਸਤਾਵ ਆਇਆ।

ਇਹ ਵੀ ਪੜ੍ਹੋ Punjab Police ਦੇ ਦਖ਼ਲ ਤੋਂ ਬਾਅਦ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਜੀ5 ਨੂੰ “ਲਾਰੈਂਸ ਆਫ਼ ਪੰਜਾਬ” ਰਿਲੀਜ਼ ਨਾ ਕਰਨ ਦੇ ਨਿਰਦੇਸ਼

ਸੰਘਰਸ਼ ਕਮੇਟੀ ਦੇ ਆਗੂ ਬਲਤੇਜ ਵਾਂਦਰ ਨੇ ਧਰਨੇ ਦੀ ਸਮਾਪਤੀ ਮੌਕੇ ਕੀਤੀ ਇੱਕ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਇਸ ਫੈਸਲੇ ਦੇ ਵਿਰੋਧ ਵਿੱਚ ਸਰਕਾਰ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਅਤੇ ਲਗਾਤਾਰ ਧਰਨੇ, ਰੋਸ ਮਾਰਚ ਅਤੇ ਮੀਟਿੰਗਾਂ ਰਾਹੀਂ ਆਪਣੀ ਮੰਗ ਰੱਖੀ ਕਿ ਬੱਸ ਅੱਡਾ ਮੌਜੂਦਾ ਸਥਾਨ ‘ਤੇ ਹੀ ਬਣਿਆ ਰਹੇ। ਅੰਦੋਲਨ ਦੌਰਾਨ ਸਮੇਂ-ਸਮੇਂ ‘ਤੇ ਸਰਕਾਰ ਦੇ ਖ਼ਿਲਾਫ਼ ਤਿੱਖੇ ਪ੍ਰਦਰਸ਼ਨ ਕੀਤੇ ਗਏ। ਕਈ ਵਾਰ ਬਾਜ਼ਾਰ ਬੰਦ ਕਰਵਾ ਕੇ ਪ੍ਰਸ਼ਾਸਨ ਅਤੇ ਸਰਕਾਰ ਦਾ ਧਿਆਨ ਇਸ ਮੁੱਦੇ ਵੱਲ ਖਿੱਚਣ ਦੀ ਕੋਸ਼ਿਸ਼ ਕੀਤੀ ਗਈ। ਇਸ ਇੱਕ ਸਾਲ ਦੌਰਾਨ ਅੰਦੋਲਨਕਾਰੀਆਂ ਨੂੰ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ ਪਰ ਸਭ ਨੇ ਧੀਰਜ ਅਤੇ ਏਕਤਾ ਕਾਇਮ ਰੱਖੀ।

ਇਹ ਵੀ ਪੜ੍ਹੋ MC Elections; Bathinda Congress ਦੇ ਬਾਗੀ ਕੋਂਸਲਰਾਂ ਵੱਲੋਂ ‘ਝਾੜੂ’ ਦੀ ਟਿਕਟ ‘ਤੇ ਚੋਣ ਲੜਣ ਦੀ ਚਰਚਾ !

ਉਨ੍ਹਾਂ ਕਿਹਾ ਕਿ ਇਹ ਜਿੱਤ ਸ਼ਹਿਰ ਦੇ ਹਰ ਨਾਗਰਿਕ ਦੀ ਇਕੱਠ ਦੀ ਤਾਕਤ ਦਾ ਨਤੀਜਾ ਹੈ। ਸ਼ੁੱਕਰਵਾਰ ਨੂੰ ਸਰਕਾਰ ਵੱਲੋਂ ਸਕਾਰਾਤਮਕ ਸੁਨੇਹਾ ਪ੍ਰਾਪਤ ਹੋਇਆ, ਜਿਸ ਵਿੱਚ ਮੇਅਰ ਪਦਮਜੀਤ ਵੱਲੋਂ ਇਹ ਭਰੋਸਾ ਦਿੱਤਾ ਗਿਆ ਕਿ ਬੱਸ ਅੱਡੇ ਨੂੰ ਸ਼ਹਿਰ ਤੋਂ ਬਾਹਰ ਨਹੀਂ ਲਿਜਾਇਆ ਜਾਵੇਗਾ। ਇਹ ਭਰੋਸਾ ਦੇਣ ਲਈ ਖੁਦ ਸ਼੍ਰੀ ਮਹਿਤਾ ਧਰਨੇ ਵਾਲੀ ਜਗ੍ਹਾਂ ‘ਤੇ ਪੁੱਜੇ। ਜਿਸਤੋਂ ਬਾਅਦ ਸੰਘਰਸ਼ ਕਮੇਟੀ ਵੱਲੋਂ ਧਰਨਾ ਸਮਾਪਤ ਕਰਨ ਦਾ ਐਲਾਨ ਕੀਤਾ ਗਿਆ। ਗੁਰਪ੍ਰੀਤ ਆਰਟਿਸਟ ਅਤੇ ਸੰਦੀਪ ਬਾਬੀ ਨੇ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਇਹ ਲੋਕਾਂ ਦੀ ਜਿੱਤ ਹੈ ਅਤੇ ਇਹ ਸਾਬਤ ਕਰਦਾ ਹੈ ਕਿ ਇਕੱਠੀ ਆਵਾਜ਼ ਹਮੇਸ਼ਾ ਅਸਰਦਾਰ ਹੁੰਦੀ ਹੈ।

ਇਹ ਵੀ ਪੜ੍ਹੋ ਸਾਬਕਾ ਸੈਨਿਕਾਂ ਦੀ ਭਲਾਈ ਦੇ ਮਾਮਲੇ ‘ਚ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਮੋਹਿੰਦਰ ਭਗਤ

ਸੰਦੀਪ ਅਗਰਵਾਲ ਨੇ ਕਿਹਾ ਕਿ ਲੋਕਾਂ ਦੁਆਰਾ ਚੁਣੀ ਗਈ ਸਰਕਾਰ ਨੂੰ ਜਨਤਾ ਦੀਆਂ ਸਮੱਸਿਆਵਾਂ ਅਤੇ ਭਾਵਨਾਵਾਂ ਨੂੰ ਸਮਝਣ ਵਿੱਚ ਦੇਰ ਨਹੀਂ ਕਰਨੀ ਚਾਹੀਦੀ। ਉਨ੍ਹਾਂ ਇਸ ਪੂਰੇ ਅੰਦੋਲਨ ਵਿੱਚ ਸਹਿਯੋਗ ਦੇਣ ਵਾਲੇ ਸ਼ਹਿਰਵਾਸੀਆਂ, ਸਮਾਜਿਕ ਸੰਸਥਾਵਾਂ ਅਤੇ ਰਾਜਨੀਤਿਕ ਪ੍ਰਤਿਨਿਧੀਆਂ ਦਾ ਧੰਨਵਾਦ ਕੀਤਾ।ਬੱਸ ਅੱਡਾ ਬਚਾਓ ਸੰਘਰਸ਼ ਕਮੇਟੀ ਨੇ ਸਾਰੇ ਸਹਿਯੋਗੀਆਂ, ਸਮਰਥਕਾਂ ਅਤੇ ਸ਼ਹਿਰਵਾਸੀਆਂ ਦਾ ਸ਼ੁਕਰਾਨਾ ਪ੍ਰਗਟ ਕਰਦੇ ਹੋਏ ਕਿਹਾ ਕਿ ਇਹ ਸੰਘਰਸ਼ ਇੱਕ ਮਿਸਾਲ ਹੈ ਕਿ ਜਦੋਂ ਪੂਰਾ ਸ਼ਹਿਰ ਇਕੱਠਾ ਹੋ ਜਾਂਦਾ ਹੈ, ਤਾਂ ਕੋਈ ਵੀ ਫੈਸਲਾ ਬਦਲਿਆ ਜਾ ਸਕਦਾ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Share post:

spot_img
spot_img

Popular

More like this
Related

ਸਰਕਾਰ ਏ ਖ਼ਾਲਸਾ; ਇੱਕ ਪੁਨਰ ਚਿੰਤਨ ਵਿਸ਼ੇ ’ਤੇ ਕਰਵਾਇਆ ਇਕ ਰੋਜ਼ਾ ਰਾਸ਼ਟਰੀ ਸੈਮੀਨਾਰ

👉ਗੁਰੂ ਸਿਧਾਂਤਾਂ ਅਤੇ ਵਡਿਆਈਆਂ ਨੂੰ ਬਰਕਰਾਰ ਰੱਖਣਾ ਮਨੁੱਖ ਦੀ...